ਮਾਨਸਾ, 30 ਨਵੰਬਰ (ਰਾਵਿੰਦਰ ਸਿੰਘ ਰਵੀ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ 'ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਾਵੀ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਰਾਗੀ ਜਥਿਆਂ ਤੇ ਢਾਡੀਆਂ ਨੇ ਗੁਰੂ ਜਸ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ, ਹਰਜਿੰਦਰ ਸਿੰਘ ਮਾਨਸਾ, ਢਾਡੀ ਜਥਾ ਮੌਜੋ ਸਿੰਘ ਸ੍ਰੀ ਦਮਦਮਾ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸਹਿਯੋਗ ਮਾਨਸਾ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਵਲ ਹਸਪਤਾਲ ਮਾਨਸਾ ਦੀ ਟੀਮ ਵਲੋਂ 53 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਰੋਟਰੀ ਕਲੱਬ ਵਲੋਂ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਜਗਦੀਪ ਸਿੰਘ ਨਕੱਈ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ, ਮਾ. ਮਿੱਠੂ ਸਿੰਘ ਕਾਹਨੇਕੇ ਕਾਰਜਕਾਰੀ ਮੈਂਬਰ ਸ੍ਰੋਮਣੀ ਕਮੇਟੀ, ਅਕਾਲੀ ਆਗੂ ਪ੍ਰੇਮ ਅਰੋੜਾ, ਡਾ. ਮਨੋਜ ਬਾਲਾ ਬਾਂਸਲ ਸਾਬਕਾ ਜ਼ਿਲ੍ਹਾ ਪ੍ਰਧਾਨ, ਜਥੇਦਾਰ ਗੁਰਦੀਪ ਸਿੰਘ ਦੀਪ, ਰਘਬੀਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਲਵੀਰ ਸਿੰਘ ਔਲਖ, ਗੁਰਪ੍ਰੀਤ ਸਿੰਘ ਭੁੱਚਰ, ਜਸਪਾਲ ਸਿੰਘ ਜੱਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮਾਨਸਾ ਖ਼ੁਰਦ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਪਿੰਡ ਮਾਨਸਾ ਖ਼ੁਰਦ ਵਿਖੇ ਪ੍ਰਕਾਸ਼ ਪੁਰਬ ਮਨਾਉਣ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਲਹਿਰ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ | ਭਾਈ ਸਤਨਾਮ ਸਿੰਘ ਸੱਲੋਪੁਰੀ ਨੇ ਲੋਕਾਈ ਨੂੰ ਸੱਦਾ ਦਿੱਤਾ ਕਿ ਉਹ ਬਾਣੀ ਤੇ ਬਾਣੇ ਦੇ ਧਾਰਨੀ ਬਣਨ | ਉਨ੍ਹਾਂ ਕਿਹਾ ਕਿ ਗੁਰਮਤਿ ਨਾਲ ਜੁੜ ਕੇ ਹੀ ਇਨਸਾਨ ਚੰਗੇ ਕਿਰਦਾਰ ਵਾਲਾ ਬਣ ਸਕਦਾ ਹੈ | ਸਮਾਗਮ ਦੌਰਾਨ 75 ਸੰਗਤਾਂ ਕੋਲੋਂ ਸ੍ਰੀ ਸਹਿਜ ਪਾਠ ਆਰੰਭ ਕਰਵਾਏ ਗਏ ਅਤੇ ਪੋਥੀ ਸਾਹਿਬ ਭੇਟ ਕੀਤੇ ਗਏ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਮਾਨਸਾਹੀਆ, ਮੁੱਖ ਗ੍ਰੰਥੀ ਸ਼ਿਵਜੰਟ ਸਿੰਘ, ਰਾਜਪਾਲ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |
ਪੁਲਿਸ ਲਾਈਨ ਤੇ ਸੁਧਾਰ ਘਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਰਾਗੀ ਸਿੰਘਾਂ ਤੇ ਕਥਾਵਾਚਕਾਂ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਲੋੜ ਹੈ ਗੁਰੂ ਜੀ ਦੇ ਉਪਦੇਸ਼ 'ਤੇ ਚੱਲਣ ਦੀ | ਇਸ ਮੌਕੇ ਸਤਨਾਮ ਸਿੰਘ ਸਿੱਧੂ ਐੱਸ. ਪੀ. (ਐੱਚ.), ਹਰਜਿੰਦਰ ਸਿੰਘ ਗਿੱਲ ਤੇ ਗੁਰਮੀਤ ਸਿੰਘ ਬਰਾੜ ਡੀ. ਐੱਸ. ਪੀ. ਆਦਿ ਹਾਜ਼ਰ ਸਨ | ਜ਼ਿਲ੍ਹਾ ਸੁਧਾਰ ਘਰ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਬੰਦੀਆਂ ਲਈ ਗੁਰੂ ਕਾ ਲੰਗਰ ਵਰਤਾਇਆ ਗਿਆ ¢ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਆਖਿਆ ਕੀਤੀ ਗਈ ¢ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਨੇ ਕੈਦੀਆਂ ਨੂੰ ਸਮਾਜਿਕ ਕੁਰੀਤੀਆਂ, ਹਰ ਕਿਸਮ ਦੇ ਨਸ਼ੇ, ਲੜਾਈ ਝਗੜੇ ਅਤੇ ਗੁਨਾਹਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ¢
ਡੇਰਾ ਰਾਮਸਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਥਾਨਕ ਡੇਰਾ ਰਾਮਸਰਾ ਵਿਖੇ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮਹੰਤ ਸੁਖਦੇਵ ਮੁਨੀ ਨੇ ਆਈਆਂ ਸੰਗਤਾਂ ਨੂੰ ਸਿੱਖੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਦੇ ਹੋਏ ਗੁਰੂ ਦੇ ਲੜ ਲੱਗਣ ਲਈ ਪ੍ਰੇਰਨਾ ਦਿੱਤੀ | ਪ੍ਰਬੰਧਕ ਗੁਰ ਅਮਨਪ੍ਰੀਤ ਮੁਨੀ ਆਦਿ ਨੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ |
ਸ੍ਰੀ ਅਖੰਡ ਪਾਠ ਦੇ ਭੋਗ ਪਾਏ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਮੌਕੇ ਮੁਹੱਲਾ ਦਸ਼ਮੇਸ਼ ਨਗਰ, ਵਾਰਡ ਨੰ: 6 ਵਲੋਂ ਭਾਈ ਗੁਰਦਾਸ ਧਰਮਸ਼ਾਲਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਸਮੂਹ ਮੁਹੱਲਾ ਨਿਵਾਸੀਆਂ ਨੇ ਅਰਦਾਸ ਵਿੱਚ ਸ਼ਾਮਿਲ ਹੋ ਕੇ ਸਭਨਾਂ ਦੀ ਭਲਾਈ ਲਈ ਕਾਮਨਾ ਕੀਤੀ ¢ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ ¢
ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਖਚੈਨ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਭਾਈ ਰਾਮ ਸਿੰਘ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਸਿੱਖਿਆਵਾਂ ਸਬੰਧੀ ਸਾਖੀਆਂ ਤੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ | ਉਨ੍ਹਾਂ ਸਿੱਖ ਪਰਿਵਾਰਾਂ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਇੰਦਰਜੀਤ ਸਿੰਘ ਟੋਨੀ, ਮਾਸਟਰ ਕੁਲਵੰਤ ਸਿੰਘ, ਹਰਿੰਦਰ ਸਿੰਘ ਸਾਹਨੀ,ਜਥੇ:ਗਿਆਨ ਸਿੰਘ ਗਿੱਲ, ਬਲਵਿੰਦਰ ਸਿੰਘ ਮੰਡੇਰ,ਪ੍ਰੇਮ ਸਿੰਘ ਦੋਦੜਾ, ਸੁਰਜੀਤ ਸਿੰਘ ਟੀਟਾ, ਕੁਲਦੀਪ ਸਿੰਘ ਅਨੇਜਾ, ਰਾਜਿੰਦਰ ਸਿੰਘ, ਪਿ੍ਤਪਾਲ ਸਿੰਘ ਕੋਹਲੀ, ਗੁਰਚਰਨ ਸਿੰਘ, ਮਿ: ਜਰਨੈਲ ਸਿੰਘ, ਭਲਿੰਦਰ ਵਾਲੀਆ, ਅਮਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |
551ਵਾਂ ਪ੍ਰਕਾਸ਼ ਪੁਰਬ ਮਨਾਇਆ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਲਾਕੇ ਦੇ ਪਿੰਡਾਂ ਬਰੇਟਾ ਪਿੰਡ, ਗੁਰਦੁਆਰਾ ਸਾਹਿਬ ਸੰਘ ਸਭਾ ਬਰੇਟਾ ਮੰਡੀ, ਮੰਡੇਰ, ਗੁਰਦੁਆਰਾ ਸਿੰਘ ਸਭਾ ਕੁਲਰੀਆਂ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸੇ ਤਰ੍ਹਾਂ ਅਕਾਲ ਅਕੈਡਮੀ ਮੰਡੇਰ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਪਿੰਡ ਮੰਡੇਰ ਵਿਖੇ ਭੋਗ ਮੌਕੇ ਪੁੱਜੀਆਂ ਸੰਗਤਾਂ ਦਾ ਪ੍ਰਬੰਧਕ ਭਾਈ ਕਰਮਜੀਤ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿੰਡ ਬੁਰਜ ਰਾਠੀ ਵਿਖੇ ਪ੍ਰਕਾਸ਼ ਪੁਰਬ ਮੌਕੇ ਹੈਲਥ ਕੇਅਰ ਸੈਂਟਰ ਦਾ ਉਦਘਾਟਨ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਪਿੰਡ ਬੁਰਜ ਰਾਠੀ ਵਿਖੇ ਹੈਲਥ ਕੇਅਰ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ. ਆਈ. ਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਫ਼ਰੀ ਹੈਲਥ ਕੇਅਰ ਸੈਂਟਰ ਦਾ ਉਦਘਾਟਨ ਕੀਤਾ ਗਿਆ¢ ਮੁੱਖ ਮਹਿਮਾਨ ਡਾ. ਹਰਪਾਲ ਸਿੰਘ ਨੇ ਕੀਤਾ¢ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੈਂਟਰ 'ਚ ਲੋਕਾਂ ਦੀ ਹਰ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ, ਮੁਫ਼ਤ ਦਵਾਈਆ ਦਿੱਤੀਆ ਜਾਣਗੀਆ ਅਤੇ ਡਾਕਟਰੀ ਟੀਮ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ ਰਹੇਗੀ ¢ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਬਲਜਿੰਦਰ ਸਿੰਘ ਘਾਲੀ ਨੇ ਸਹਿਯੋਗ ਦੇਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਪਿੰਡ ਵਾਸੀ ਅਤੇ ਆਸ-ਪਾਸ ਦੇ ਪਤਵੰਤਿਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ¢ ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਦਰਸ਼ਨ ਸਿੰਘ, ਸਰਪੰਚ ਲਾਭ ਸਿੰਘ, ਜਗਦੇਵ ਸਿੰਘ ਮਾਨ, ਗੁਰਮੀਤ ਸਿੰਘ ਭਾਈਦੇਸਾ, ਬੂਟਾ ਸਿੰਘ ਅਕਲੀਆ, ਪਰਮਜੀਤ ਸਿੰਘ ਮਾਨ, ਪਿ੍ੰਸੀਪਲ ਬਲਜੀਤ ਸਿੰਘ ਬੱਲੀ, ਪਿ੍ੰਸੀਪਲ ਹਰਪ੍ਰੀਤ ਸਿੰਘ ਪੁਰਬਾ, ਸੁਭਾਸ਼ ਗਰਗ, ਸੁਰਜੀਤ ਸਿੰਘ, ਬਬਲੀਨ ਕੌਰ, ਰੇਸ਼ਮਾ, ਗੁਰਬਿੰਦਰ ਸਿੰਘ, ਗੁਰਸੇਵਕ ਸਿੰਘ ਸੁੱਖਾ ਸਿੰਘ ਵਾਲਾ ਆਦਿ ਹਾਜ਼ਰ ਸਨ |
ਭੀਖੀ, 30 ਨਵੰਬਰ (ਗੁਰਿੰਦਰ ਸਿੰਘ ਔਲਖ)- ਸੂਚਨਾ ਦੇ ਅਧਿਕਾਰ ਤਹਿਤ ਭੀਖੀ ਵਾਸੀ ਭੁਪਿੰਦਰ ਸਿੰਘ ਨੇ ਆਬਕਾਰੀ ਵਿਭਾਗ ਮਾਨਸਾ ਪਾਸੋਂ ਭੀਖੀ 'ਚ ਚੱਲ ਰਹੇ ਸ਼ਰਾਬ ਦੇ ਠੇਕਿਆਂ ਬਾਰੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਮੰਗੀ ਗਈ ਸੀ | ਕਰੀਬ 2 ਮਹੀਨੇ ਬੀਤਣ ਤੋਂ ਬਾਅਦ ਵੀ ...
ਰਮੇਸ਼ ਤਾਂਗੜੀ 94630-79655 ਬੋਹਾ- ਇੱਥੋਂ 3 ਕਿੱਲੋਮੀਟਰ ਉੱਤਰ ਵੱਲ ਵਸਿਆ ਪਿੰਡ ਰਾਮਨਗਰ ਭੱਠਲ 160 ਸਾਲ ਪਹਿਲਾਂ ਜਖੇਪਲ ਤੋਂ ਆਏ 2 ਭਰਾਵਾਂ ਗਰਜਾ ਸਿੰਘ ਤੇ ਸਰਜਾ ਸਿੰਘ ਨੇ ਵਸਾਇਆ ਸੀ | ਜਾਣਕਾਰੀ ਅਨੁਸਾਰ ਮਹਾਰਾਜਾ ਪਟਿਆਲਾ ਨੇ ਪ੍ਰਤਾਪ ਸਿੰਘ ਦੀ ਰਾਜ ਦਰਬਾਰ ਪ੍ਰਤੀ ...
ਮਾਨਸਾ, 30 ਨਵੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਇਕ ਹੋਰ ਮੌਤ ਹੋ ਗਈ | 60 ਵਰਿ੍ਹਆਂ ਦਾ ਮਿ੍ਤਕ ਵਿਅਕਤੀ ਬੁਢਲਾਡਾ ਬਲਾਕ ਨਾਲ ਸਬੰਧਿਤ ਹੈ | ਉਹ ਪਿਛਲੇ ਸਮੇਂ ਤੋਂ ਡੀ. ਐੱਮ. ਸੀ. ਲੁਧਿਆਣਾ ਵਿਖੇ ਜ਼ੇਰੇ ਇਲਾਜ ਸੀ | ਇਸੇ ਦੌਰਾਨ 18 ਨਵੇਂ ਮਾਮਲੇ ਸਾਹਮਣੇ ...
ਬੁਢਲਾਡਾ, 30 ਨਵੰਬਰ (ਰਾਹੀ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਕਰਵਾਏ ਗਏ ਟੇਬਲ ਟੈਨਿਸ ਮੁਕਾਬਲਿਆਂ 'ਚ 78 ਸਾਲਾ ਡਾ. ਚਤਰ ਸਿੰਘ ਨੇ ਸਿੰਗਲ ਅਤੇ ਡਬਲਜ਼ ਮੁਕਾਬਲੇ ਜੇਤੂ ਰਹੇ ਹਨ ਜਦਕਿ ਤੀਜੇ ਲੱਕੀ ਡਬਲਜ਼ ਮੁਕਾਬਲੇ ਉਹ ਉੱਪ ਜੇਤੂ ਰਹੇ | ਪ੍ਰਤੀਯੋਗਤਾ 'ਚ 12 ਸਾਲਾ ...
ਬੋਹਾ, 30 ਨਵੰਬਰ (ਰਮੇਸ਼ ਤਾਂਗੜੀ)- ਇੱਥੇ ਨਗਰ ਪੰਚਾਇਤ ਬੋਹਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਵੱਖ-ਵੱਖ ਅਦਾਰਿਆਂ 'ਚ ਕਰਵਾਏ ਗਏ ਸਵੱਛ ਸਰਵੇਖਣ ਮੁਕਾਬਲਿਆਂ 'ਚ ਸਥਾਨਕ ਕਸਬੇ ਦੀਆਂ 6 ਸੰਸਥਾਵਾਂ ਨੂੰ 2021 ਲਈ ਅੱਵਲ ਠਹਿਰਾਇਆ ਗਿਆ | ਪੰਚਾਇਤ ਦੇ ਲੇਖਾਕਾਰ ਡੀ. ਸੀ. ਚੋਪੜਾ ...
ਮਾਨਸਾ, 30 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜ਼ਿਲ੍ਹੇ ਭਰ 'ਚ ਕਿਸਾਨਾਂ ਵਲੋਂ 62ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ | ਦੱਸਣਾ ਬਣਦਾ ਹੈ ਕਿ ਜਿੱਥੇ ਜ਼ਿਲ੍ਹੇ 'ਚੋਂ ਹਜ਼ਾਰਾਂ ਕਿਸਾਨ ਦਿੱਲੀ ਮੋਰਚੇ 'ਚ ਡਟੇ ...
ਬੁਢਲਾਡਾ, 30 ਨਵੰਬਰ (ਸੁਨੀਲ ਮਨਚੰਦਾ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਫੁੱਟਬਾਲ ਚੌਕ ਦੇ ਨਜ਼ਦੀਕ ਫੂਸ ਵਾਲੀ ਟਰਾਲੀ ਨਾਲ ਮੋਟਰਸਾਈਕਲ ਸਵਾਰਾਂ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ 2 ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX