ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਵਰਕਸ਼ਾਪ ਕਰਵਾਈ, ਜਿਸ ਵਿਚ ਸਨਅਤਕਾਰਾਂ ਨੂੰ ਉਦਯੋਗ ਤੇ ਵਣਜ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਸ੍ਰੀ ਸ਼ਰਮਾ ਨੇ ਪੰਜਾਬ ਸਰਕਾਰ ਦੀ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ(ਆਈ. ਬੀ. ਡੀ. ਪੀ. 2017), ਬਿਜ਼ਨਸ ਫ਼ਸਟ ਪੋਰਟਲ, ਸਟੇਟ ਰਿਫੋਰਮਸ ਐਕਸ਼ਨ ਪਲਾਨ-2020 (ਐਸ. ਆਰ. ਏ. ਪੀ. 2020), ਈਜ਼ ਆਫ ਡੂਇੰਗ ਬਿਜ਼ਨਸ, ਰਾਈਟ ਟੂ ਬਿਜ਼ਨਸ ਐਕਟ 2020 ਅਤੇ ਵਿਭਾਗ ਦੀਆਂ ਹੋਰ ਯੋਜਨਾਵਾਂ ਨੂੰ ਆਮ ਜਨਤਾ ਤੇ ਉਦਯੋਗਪਤੀਆਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾਂ ਤੋਂ ਪੋਰਟਲ ਸਬੰਧੀ ਫੀਡਬੈਕ ਵੀ ਲਿਆ ਗਿਆ¢ ਡਿਪਟੀ ਕਮਿਸ਼ਨਰ ਸ੍ਰੀ ਸ਼ਰਮਾ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਮਹੇਸ਼ ਖੰਨਾ ਅਤੇ ਪ੍ਰੋਜੈਕਟ ਮੈਨੇਜਰ ਮਨਿੰਦਰ ਸਿੰਘ ਵਲੋਂ ਰਾਈਟ ਟੂ ਬਿਜ਼ਨਸ ਐਕਟ-2020, ਸਟੇਟ ਰਿਫੋਰਮ ਐਕਸ਼ਨ ਪਲਾਨ-2020 ਬਾਰੇ ਯੂਜ਼ਰਸ ਨੂੰ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵਲੋਂ ਉਦਯੋਗ ਸਥਾਪਿਤ ਕਰਨ ਲਈ ਸਾਰੀਆਂ ਜ਼ਰੂਰੀ ਮੰਨਜੂਰੀਆਂ ਲੈਣ ਦੀ ਪ੍ਰਕਿ੍ਆ ਨੂੰ ਹੋਰ ਸਰਲ ਤੇ ਸੁਖਾਵੀਂ ਕਰਨ ਲਈ ਸਰਕਾਰ ਵਲੋਂ ਇਕ ਹੋਰ ਕਦਮ ਚੁੱਕਿਆ ਗਿਆ ਹੈ, ਜਿਸ ਅਧੀਨ ਪੰਜਾਬ ਸਰਕਾਰ ਨੇ ਰਾਈਟ ਟੂ ਬਿਜਨਸ ਐਕਟ-2020 ਲਿਆਂਦਾ ਹੈ¢ ਇਸ ਐਕਟ ਅਧੀਨ ਕੋਈ ਵੀ ਉਦਯੋਗਪਤੀ ਜੋ ਆਪਣਾ ਉਦਯੋਗ ਉਦਯੋਗਿਕ ਫੋਕਲ ਪੁਆਇੰਟ/ ਇੰਡਸਟ੍ਰੀਅਲ ਏਰੀਆ ਜਾਂ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਵੱਲੋਂ ਨਿਰਧਾਰਿਤ ਇੰਡਸਟ੍ਰੀਅਲ ਜ਼ੋਨ ਵਿਚ ਸਥਾਪਿਤ ਕਰਨਾ ਚਾਹੁੰਦਾ ਹੈ, ਉਹ ਆਪਣੀ ਤਜਵੀਜ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਿਜਨਸ ਫਰਸਟ ਪੋਰਟਲ 'ਤੇ ਆਨਲਾਈਨ ਅਪਲਾਈ ਕਰਕੇ ਸੰਪਰਕ ਸੂਤਰ ਰਾਹੀਂ ਸੰਬੰਧਤ ਮੰਨਜੂਰੀਆਂ/ਐਨ.ਓ.ਸੀ. ਪ੍ਰਾਪਤ ਕਰ ਸਕਦਾ ਹੈ¢ਜਨਰਲ ਮੈਨੇਜ਼ਰ ਸ੍ਰੀ ਖੰਨਾ ਨੇ ਦੱਸਿਆ ਕਿ ਸਾਰੀਆਂ ਮੰਨਜ਼ੂਰੀਆਂ ਸਮਾਂ ਬੱਧ ਹਨ ਜੋ ਕਿ ਫੋਕਲ ਪੁਆਇੰਟ ਅੰਦਰ ਸਥਾਪਿਤ ਉਦਯੋਗਾਂ ਲਈ 3 ਦਿਨਾਂ ਵਿਚ ਅਤੇ ਇੰਡਸਟਰੀਅਲ ਜ਼ੋਨ ਵਿਚ ਸਥਾਪਿਤ ਉਦਯੋਗਾਂ ਲਈ 15 ਦਿਨਾਂ ਵਿਚ ਦਿੱਤੀਆਂ ਜਾਂਦੀਆਂ ਹਨ¢ ਉਨ੍ਹਾਂ ਦੱਸਿਆ ਕਿ ਇਹ ਇਕ ਪਿ੍ੰਸੀਪਲ ਅਪਰੂਵਲ ਹੈ ਜੋ ਕਿ 3.5 ਸਾਲਾਂ ਤੱਕ ਵੈਲਿਡ ਹੋਵੇਗੀ ਅਤੇ ਇਸ ਦੌਰਾਨ ਉਦਯੋਗਪਤੀ ਰੈਗੂਲਰ ਅਪਰੂਵਲ ਪ੍ਰਾਪਤ ਕਰ ਸਕਦਾ ਹੈ¢ ਇਹ ਸਾਰੀਆਂ ਮੰਨਜੂਰੀਆਂ/ਐਨ.ਓ.ਸੀ. ਅਪਰੂਵਲ ਇਕੋ ਸੰਪਰਕ ਸੂਤਰ ਰਾਹੀਂ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਹੀ ਦਿੱਤੀਆਂ ਜਾਣਗੀਆਂ¢
ਟੀਮ ਵਲੋਂ ਉਦਯੋਗਪਤੀਆਂ ਤੋਂ ਫੀਡਬੈਕ ਵੀ ਪ੍ਰਾਪਤ ਕੀਤਾ ਅਤੇ ਪੰਜਾਬ ਸਰਕਾਰ ਦੀ ਉਦਯੋਗਿਕ ਨੀਤੀ-2017 ਯੋਜਨਾ ਬਾਰੇ ਸਾਰੇ ਉਦਯੋਗਪਤੀਆਂ ਨੂੰ ਜਾਣੂੰ ਕਰਵਾਉਂਦਿਆਂ ਪੋਰਟਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਉਦਯੋਗਪਤੀਆਂ ਵਲੋਂ ਵੀ ਆਪਣੇ ਉਦਯੋਗਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਸਵਾਲ ਟੀਮ ਨੂੰ ਕੀਤੇ ਗਏ ਅਤੇ ਟੀਮ ਵਲੋਂ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ ਗਏ¢ ਵਰਕਸ਼ਾਪ ਦੌਰਾਨ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਮਹੇਸ਼ ਖੰਨਾ, ਪ੍ਰੋਜੈਕਟ ਮੈਨੇਜਰ ਮਹਿੰਦਰ ਸਿੰਘ ਅਤੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰ ਵੀ ਹਾਜ਼ਰ ਹੋਏ¢ਅਖ਼ੀਰ ਵਿਚ ਜਨਰਲ ਮੈਨੇਜਰ ਮਹੇਸ਼ ਖੰਨਾ ਨੇ ਧੰਨਵਾਦੀ ਸ਼ਬਦ ਆਖੇ |
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੀ.ਏ.ਯੂ ਇੰਪਲਾਈਜ਼ ਯੂਨੀਅਨ ਅਤੇ ਪੀ.ਏ.ਯੂ. ਟੀਚਰਜ਼ ਐਸੋਸੀਸ਼ੇਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ 50 ਦਿਨਾਂ ਤੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਅੱਜ ਸਵੇਰੇ ਮੁਲਾਜ਼ਮ ਆਗੂਆਂ ਤੇ ਮੁਲਾਜ਼ਮਾਂ ਨੇ ...
ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਮਰੀਕ ਸਿੰਘ ਬੋਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਟੂਰਿਸਟ ਬੱਸਾਂ ਰਾਹੀਂ ਵੱਖ-ਵੱਖ ਸੂਬਿਆਂ ਨੂੰ ਸਵਾਰੀਆਂ ਲੈ ਕੇ ਜਾਣ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ, ਜਿੰਨ੍ਹਾਂ ਖਿਲਾਫ਼ ਟਰਾਂਸਪੋਰਟ ਵਿਭਾਗ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਇੱਕ ਔਰਤ ਵੱਲੋਂ ਲਗਾਏ ਗਏ ਜ਼ਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਜਲਦੀ ਮੁਕੰਮਲ ਕੀਤੀ ਜਾਵੇਗੀ | ਜ਼ਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਨੇ ਅੱਜ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਾਨਕ ਨਗਰ ਵਿਚ ਸ਼ੱਕੀ ਹਲਾਤਾਂ ਵਿਚ ਇਕ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲੜਕੀ ਦੀ ਮਾਂ ਸਰਿਤਾ ਦੇਵੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਲੰਧਰ ਬਾਈਪਾਸ ਨੇੜੇ ਬੀਤੀ ਰਾਤ ਹਵਾ ਵਿਚ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਪੁਲਿਸ ਨੇ ਲਾੜੇ ਸਮੇਤ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...
ਲਾਢੂਵਾਲ, 1 ਦਸੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਾਢੂਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁਭ ਦਿਹਾੜੇ ਮੌਕੇ ਸ੍ਰੀ ...
ਲੁਧਿਆਣਾ, 1 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ )-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਰਕ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਕਿਸਾਨਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਗੱਲਬਾਤ ਦਾ ਨਵਾਂ ਸੱਦਾ ਕਬੂਲਣਾ ਚੰਗੀ ਸੋਚ ਵਾਲਾ ਤੇ ਸ਼ਾਲਾਘਾਯੋਗ ਕਦਮ ਹੈ | ਉਨ੍ਹਾਂ ...
ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਡਾ. ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਿਚਲੂ ਨਗਰ ਲੁਧਿਆਣਾ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਲੁਧਿਆਣਾ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਅੰਗਹੀਣ ਸਹਾਇਤਾ ਕੇਂਦਰ ਵਿਚ ਅੰਗਹੀਣਾਂ ਨੂੰ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਨਾਮਧਾਰੀ ਸੰਗਤ ਵਲੋਂ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਅੰਮਿ੍ਤਸਰ, ਚੋਗਾਵਾਂ ਸਾਧਪੁਰ ਵਿਖੇ ਸ੍ਰੀ ਸਤਿਗੁਰ ਨਾਨਕ ਦੇਵ ਜੀ 551ਵੇਂ ਅਤੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਦਾ 100ਵਾਂ ਪ੍ਰਕਾਸ਼ ਪੁਰਬ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 31 ਵਿਖੇ ਵਾਰਡ ਇੰਚਾਰਜ ਅਜੇ ਪਾਲ ਸਿੰਘ ਸੰਧੂ ਵਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਲੋਕ ਇਨਸਾਫ ਪਾਰਟੀ ਦਾ ਉਪ ਦਫ਼ਤਰ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਅੱਜ ਪਾਰਟੀ ਦੇ ਪ੍ਰਧਾਨ ਤੇ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫਤਾਵਾਰੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਰਾਤ ਦੇ ਸਮਾਗਮਾਂ ਵਿਚ ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ...
ਫੁੱਲਾਂਵਾਲ, 1 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਠੱਕਰਵਾਲ ਵਿਖੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ਲੁਧਿਆਣਾ ਦੇ ਸਹਿ ਇੰਚਾਰਜ ਵਿਪਨ ਮਹਾਜਨ ਨਾਲ ਸਲਾਹ ਕਰਨ ਤੋਂ ਬਾਅਦ ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਅੱਜ ਭਾਜਪਾ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਸ਼ਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਵਿਚ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਖ਼ਜਾਨਚੀ ਤੇ ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਦੇ ਸ਼ਿਗਾਰ ਸਿਨੇਮਾ ਦੇ ਪਿੱਛੇ ਸਥਿਤ ਦਫ਼ਤਰ ਵਿਖੇ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿ੍ਸ਼ਨਾ ਨਗਰ ਵਿਚ ਵਿਆਹ ਵਾਲੇ ਦਿਨ ਲਾੜੇ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਲੜਕੀ ਬਰਾਤ ਦੀ ਉਡੀਕ ਕਰਦੇ ਰਹੇ ਪਰ ਦੇਰ ਰਾਤ ਤੱਕ ਜਦੋਂ ਬਰਾਤ ਨਹੀਂ ਆਈ ਤਾਂ ਲੜਕੀ ਦੇ ਮਾਪਿਆਂ ਵਲੋਂ ਇਸ ਸਬੰਧੀ ...
ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਨੇੜੇ ਬੀਤੇ ਦਿਨ ਨੌਜਵਾਨਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੇ ਮਾਮਲੇ ਵਿਚ ਪੁਲਿਸ ਨੇ 9 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਪੈਟਰੋਲ ਪੰਪ ਦੇ ...
ਲੁਧਿਆਣਾ 1ਦਸੰਬਰ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਰਾਤ ਦੇ ਕਰਫਿਊ ਲਗਾਉਣ ਦੇ ਹੁਕਮਾਂ ਨੂੰ ਜਿਲ੍ਹਾ ਪੁਲੀਸ ਪੂਰੀ ਤਰ੍ਹਾਂ ਨਾਲ ਲਾਗੂ ਨਹੀਂ ਕਰਵਾ ਪਾਈ ਜਿਸ ਕਾਰਨ ਸ਼ਹਿਰ ਵਿੱਚ ਦੇਰ ਰਾਤ ਤਕ ਆਵਾਜਾਈ ਆਮ ਵਾਂਗ ਰਹੀ | ...
ਲੁਧਿਆਣਾ, 1 ਦਸੰਬਰ (ਆਹੂਜਾ)- ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਵਾਲੇ ਇਕ ਗਰੋਹ ਦਾ ਪੁਲਿਸ ਵੱਲੋਂ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਜੀਜਾ-ਸਾਲਾ ਵੀ ਸ਼ਾਮਿਲ ਹਨ | ...
ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖਰੀਦਾਰੀ ਕਰਨ ਵਾਸਤੇ ਲੋਕਾਂ ਵਿਚ ਕੈਸ਼ਲੈਸ ਭੁਗਤਾਨ ਕਰਨ ਦਾ ਰੁਝਾਨ ਦਿਨ ਵ ਦਿਨ ਵੱਧ ਰਿਹਾ ਹੈ ਅਤੇ ਇਹ ਪੂਰੀ ਤਰ੍ਹਾਂ ਲੋਕਾਂ ਦੇ ਹਿਤ ਵਿੱਚ ਵੀ ਹੈ | ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਨਲਾਇਨ ਖਰੀਦਾਰੀ ਕਰਨ ਦੇ ਨਾਲ ...
ਲਾਢੂਵਾਲ, 1 ਦਸੰਬਰ (ਬਲਬੀਰ ਸਿੰਘ ਰਾਣਾ)-ਲਾਢੂਵਾਲ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ 61ਵੇਂ ਦਿਨ ਵੀ ਧਰਨਾ ਜਾਰੀ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿ੍ਥੀਪਾਲ ਸਿੰਘ ਖੈਹਿਰਾ ਨੇ ਦੱਸਿਆ ਕਿ ਪੰਜਾਬ ਦੇ 8- 10 ਜ਼ਿਲਿ੍ਹਆਂ ਦੇ ਕਿਸਾਨ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਅਸੀਂ ਦੇਸ਼ ਵਿਦੇਸ਼ਾਂ ਵਿਚ ਵੱਸਦੇ ਕਰੋੜਾਂ ਨਾਨਕ ਪੰਥੀਆਂ ਨੂੰ ਕਲਾਵੇ ਵਿਚ ਲੈ ਕੇ ਉਹਨਾਂ ਨੂੰ ਕੌਮ ਦੀ ਮੁੱਖ ਧਾਰਾ ...
ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਪ੍ਰਭੂ ਰਤਨਾਕਰ ਸੈਨਾ ਦੇ ਪੰਜਾਬ ਪ੍ਰਧਾਨ ਅਤੇ ਲੋਕ ਹਿੱਤ ਐਜੂਕੇਸ਼ਨ ਸੇਵਾ ਸੁਸਾਇਟੀ ਦੇ ਚੇਅਰਮੈਨ ਵੀਰ ਬੀ.ਕੇ. ਟਾਂਕ ਦੀ ਅਗਵਾਈ ਵਿਚ ਸਥਾਨਕ ਗੋਪਾਲ ਨਗਰ ਪ੍ਰਭੂ ਰਤਨਾਕਰ ਚੌਕ ਵਿਖੇ ਭਗਵਾਨ ਵਾਲਮੀਕਿ ਲਵ ਕੁਸ਼ ਵਿਜੈ ਦਿਵਸ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਕੱਠ ਕਰਨ ਤੋਂ ਬਚਣ ਲਈ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਇੰਜਨੀਅਰਿੰਗ ਤੇ ਤਕਨਾਲੌਜੀ ਕਾਲਜ ਵਲੋਂ ਆਪਣੇ ਸਾਬਕਾ ਵਿਦਿਆਰਥੀਆਂ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਰਾਜ ਪੇਂਡੂ ਜੀਵਿਕਾ ਮਿਸ਼ਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 43 ਵਿਦਿਆਰਥੀਆਂ ਦੀ ਚੋਣ ਹੋਈ ਹੈ, ਜਿਸ ਵਿਚ 19 ਵਿਦਿਆਰਥੀ ਬਲਾਕ ਪ੍ਰੋਗਰਾਮ ਮੈਨੇਜਰ ਤੇ 24 ਵਿਦਿਆਰਥੀ ਕਲਸਟਰ ਕੁਆਰਡੀਨੇਟਰ ਚੁਣੇ ਗਏ ਸਨ | ਜਿੰਨ੍ਹਾਂ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੀ ਸਾਂਝ ਖਿਲਾਫ਼ ਪਿਛਲੇ 23 ਦਿਨਾਂ ਤੋਂ ਸਥਾਨਕ ਐਮ.ਬੀ.ਡੀ. ਮਾਲ ਦੇ ਬਾਹਰ ਧਰਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX