ਤਾਜਾ ਖ਼ਬਰਾਂ


ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  6 minutes ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  29 minutes ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  42 minutes ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  about 1 hour ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  about 1 hour ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  about 2 hours ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  about 3 hours ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  about 3 hours ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  about 3 hours ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  about 3 hours ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  about 3 hours ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  about 4 hours ago
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੀਆਂ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਜਾਮ ਕਰ ਦਿੱਤਾ। ਇਸ ਸੜਕ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੀ ਸੜਕ ਤੇ ਰੋਸ ..
ਪੰਜਾਬ ਦਾ ਮੁੱਖ ਮੰਤਰੀ ਚੰਨੀ ਝੂਠ ਬੋਲ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰ ਰਿਹਾ ਹੈ: ਸੁਖਬੀਰ ਸਿੰਘ ਬਾਦਲ
. . .  about 4 hours ago
ਰੂੜੇਕੇ ਕਲਾ/ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) ਤਪਾ ਮੰਡੀ ਵਿਖੇ ਅਕਾਲੀ ਬਸਪਾ ਗਠਜੋੜ ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ...
ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ: ਅਸ਼ਵਨੀ ਸ਼ਰਮਾ..
ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਪੰਜਾਬ ’ਚ ਅੱਜ ਵੀ ਰੇਤਾ ਤੇ ਬਿਜਲੀ ਮਹਿੰਗੀ: ਅਸ਼ਵਨੀ ਸ਼ਰਮਾ..
ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਬੀ.ਜੇ.ਪੀ. ਦਾ ਘੋਸ਼ਣਾ ਪੱਤਰ ਨਹੀਂ, ਸੰਕਲਪ ਪੱਤਰ ਹੋਵੇਗਾ: ਅਸ਼ਵਨੀ ਸ਼ਰਮਾ...
ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ-ਕੇਜਰੀਵਾਲ ਵੋਟ ਲੈਣ ਲਈ ਦੇ ਰਹੇ ਹਨ ਰਿਸ਼ਵਤ: ਅਸ਼ਵਨੀ ਸ਼ਰਮਾ...
ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ
. . .  about 4 hours ago
ਚੰਡੀਗੜ੍ਹ, 7 ਦਸੰਬਰ- ਮਹਿਲਾਵਾਂ ਨੂੰ 1-1 ਹਜ਼ਾਰ ਦੇਣ ਪਿੱਛੇ ਕੀਤੀ ਜਾ ਰਹੀ ਹੈ ਰਾਜਨੀਤੀ: ਅਸ਼ਵਨੀ ਸ਼ਰਮਾ..
ਮਨਜਿੰਦਰ ਸਿੰਘ ਸਿਰਸਾ ਦੀ ਜਗ੍ਹਾ ਨਵੇਂ ਮੈਂਬਰ ਦੀ ਨਾਮਜ਼ਦਗੀ ਆਉਣ ਵਾਲੇ ਦਿਨਾਂ 'ਚ ਕੀਤੀ ਜਾਵੇਗੀ: ਹਰਜਿੰਦਰ ਸਿੰਘ ਧਾਮੀ
. . .  about 4 hours ago
ਅੰਮ੍ਰਿਤਸਰ 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਪਲੇਠੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਵਲੋਂ..
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552

ਜਲੰਧਰ

ਨਿਗਮ ਹਾਊਸ ਦੀ ਮੀਟਿੰਗ 'ਚ ਸਮੱਸਿਆ ਉਠਾਉਣ ਦਾ ਸਮਾਂ ਨਾ ਮਿਲਣ 'ਤੇ ਕੌ ਾਸਲਰ ਭਾਟੀਆ ਨੇ ਖੋਹਿਆ ਏਜੰਡਾ

-ਸ਼ਿਵ ਸ਼ਰਮਾ- ਤਸਵੀਰਾਂ : ਮੁਨੀਸ਼
ਜਲੰਧਰ, 1 ਦਸੰਬਰ- ਨਗਰ ਨਿਗਮ ਹਾਊਸ ਦੀ ਰੈੱਡਕਰਾਸ ਭਵਨ ਵਿਚ ਹੋਈ ਨਿਗਮ ਹਾਊਸ ਦੀ ਮੀਟਿੰਗ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਵਾਰਡ ਨੰਬਰ 45 ਦੀ ਕੌਾਸਲਰ ਜਸਪਾਲ ਕੌਰ ਭਾਟੀਆ ਆਪਣੇ ਵਾਰਡ ਸਮੇਤ ਹੋਰ ਇਲਾਕਿਆਂ ਦੀ ਸਮੱਸਿਆਵਾਂ ਉਠਾਉਣ ਲਈ ਸਮਾਂ ਮੰਗ ਰਹੀ ਸੀ, ਪਰ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ | ਨਗਰ ਨਿਗਮ ਹਾਊਸ ਨੇ ਸਰਬਸੰਮਤੀ ਨਾਲ ਏਜੰਡਾ ਪਾਸ ਕਰ ਦਿੱਤਾ | ਇਸ ਤੋਂ ਪਹਿਲਾਂ ਹਾਊਸ ਵਿਚ ਜਦੋਂ ਸੁਪਰਡੈਂਟ ਸੁਨੀਲ ਖੁੱਲਰ ਨੇ ਏਜੰਡਾ ਪੜ੍ਹਨਾ ਸ਼ੁਰੂ ਕੀਤਾ ਤਾਂ ਸ੍ਰੀਮਤੀ ਭਾਟੀਆ ਨੇ ਰੋਸ ਵਿਚ ਆ ਕੇ ਉਸ ਤੋਂ ਏਜੰਡਾ ਖੋਹ ਲਿਆ ਤੇ ਮੇਅਰ ਜਗਦੀਸ਼ ਰਾਜਾ ਨੂੰ ਕਿਹਾ ਕਿ ਉਹ ਵਾਰ-ਵਾਰ ਬੋਲਣ ਦਾ ਸਮਾਂ ਮੰਗ ਰਹੇ ਹਨ, ਪਰ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਹੈ ਤੇ ਜੇਕਰ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਤਾਂ ਉਹ ਏਜੰਡਾ ਨਹੀਂ ਪੜ੍ਹਨ ਦੇਣਗੇ | ਗ਼ੁੱਸੇ ਵਿਚ ਸ੍ਰੀਮਤੀ ਭਾਟੀਆ ਨੇ ਦੋ ਵਾਰ ਏਜੰਡਾ ਖੋਹਿਆ | ਇਸ ਦੌਰਾਨ ਏਜੰਡਾ ਪੜ੍ਹਨ ਦੀ ਕਾਰਵਾਈ ਰੁਕ ਗਈ | ਮੇਅਰ ਜਗਦੀਸ਼ ਰਾਜਾ ਦਾ ਕਹਿਣਾ ਸੀ ਕਿ ਉਹ ਪਹਿਲਾਂ ਸੀਟ 'ਤੇ ਬੈਠਣ ਤਾਂ ਉਹ ਬੋਲਣ ਦਾ ਮੌਕਾ ਦੇਣਗੇ | ਏਜੰਡਾ ਵਾਪਸ ਕੀਤੇ ਜਾਣ ਤੋਂ ਬਾਅਦ ਹੀ ਸੁਨੀਲ ਖੁੱਲਰ ਨੇ ਪਾਸ ਕਰਵਾਉਣ ਲਈ ਏਜੰਡਾ ਪੜ੍ਹਨ ਦੀ ਕਾਰਵਾਈ ਪੂਰੀ ਕੀਤੀ | ਭਾਟੀਆ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵਾਰਡ ਦੇ ਗੋਬਿੰਦ ਨਗਰ ਵਿਚ ਸਫ਼ਾਈ ਵਿਵਸਥਾ ਮਾੜੀ ਹੈ | ਉਨ੍ਹਾਂ ਦੇ ਵਾਰਡ ਵਿਚ ਮਿ੍ਤਕ ਸਫ਼ਾਈ ਮੁਲਾਜ਼ਮਾਂ ਦੀ ਜਗਾ ਹੋਰ ਸਫ਼ਾਈ ਸੇਵਕ ਨਹੀਂ ਦਿੱਤੇ ਗਏ ਹਨ | ਕੂੜਾ ਚੁੱਕਣ ਲਈ ਟਰਾਲੀ ਦਾ ਆਉਣਾ ਬੰਦ ਹੈ | ਉਨ੍ਹਾਂ ਨੇ ਖ਼ਾਲਸਾ ਸਕੂਲ ਅੱਗੇ ਕੂੜੇ ਦੇ ਢੇਰ, ਐਮ. ਪੀ. ਦੇ ਘਰ ਲਾਗੇ ਤੇ ਟੀ. ਵੀ. ਸੈਂਟਰ, ਚੁੱਗਿਟੀ ਅਤੇ ਗੁਰੂ ਨਾਨਕ ਪੁਰਾ ਦੇ ਕੂੜੇ ਦੇ ਡੰਪਾਂ ਦਾ ਮਸਲਾ ਉਠਾਉਣਾ ਸੀ | ਬਾਅਦ ਵਿਚ ਮੇਅਰ ਦੇ ਕਹਿਣ 'ਤੇ ਜਸਪਾਲ ਕੌਰ ਭਾਟੀਆ ਨੂੰ ਬੋਲਣ ਦਾ ਸਮਾਂ ਦਿੱਤਾ ਗਿਆ ਜਿਸ 'ਤੇ ਜੇ. ਸੀ. ਹਰਚਰਨ ਸਿੰਘ ਨੇ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ | ਭਾਜਪਾ ਦੇ ਕੌਾਸਲਰ ਵਿਰੇਸ਼ ਮਿੰਟੂ ਵਲੋਂ ਮੇਅਰ ਜਗਦੀਸ਼ ਰਾਜਾ ਤੋਂ ਸ਼ਹਿਰ ਵਿਚ ਨਾਜਾਇਜ਼ ਕਾਲੋਨੀਆਂ ਅਤੇ ਸ਼ਹਿਰ ਵਿਚ ਲੱਗੇ ਖੋਖਿਆਂ ਅਤੇ ਰੇਹੜੀਆਂ ਦੀ ਗਿਣਤੀ ਬਾਰੇ ਜਾਣਕਾਰੀ ਮੰਗੀ ਸੀ ਤੇ ਇਹ ਵੀ ਦੋਸ਼ ਲਗਾਏ ਕਿ ਨਿਗਮ ਵਿਚ ਭਾਰੀ ਭਿ੍ਸ਼ਟਾਚਾਰ ਹੈ | ਮੇਅਰ ਵੱਲੋਂ ਜਾਣਕਾਰੀ ਨਾ ਦੇਣ ਤੋਂ ਨਾਰਾਜ਼ ਭਾਜਪਾ ਕੌਾਸਲਰ ਵਿਰੇਸ਼ ਮਿੰਟੂ ਦੀ ਅਗਵਾਈ ਵਿਚ 7 ਭਾਜਪਾ ਕੌਾਸਲਰਾਂ ਨੇ ਨਿਗਮ ਹਾਊਸ ਤੋਂ ਬਾਈਕਾਟ ਕਰ ਦਿੱਤਾ ਜਦਕਿ ਸੈਕਰਡ ਹਾਰਟ ਹਸਪਤਾਲ ਤੋਂ ਪੂਰਾ ਜਾਇਦਾਦ ਕਰ ਵਸੂਲੀ ਨਾ ਕਰਨ ਅਤੇ ਹਸਪਤਾਲ ਦੇ ਕੋਲ ਪਾਰਕਿੰਗ ਕਰਵਾਉਣ ਤੋਂ ਨਾਰਾਜ਼ ਦੇਸ ਰਾਜ ਜੱਸਲ ਨੇ ਕਿਹਾ ਕਿ ਸ਼ਹਿਰ ਦੀਆਂ ਰੇਹੜੀਆਂ ਵਾਲਿਆਂ ਤੋਂ 1000-1000 ਰੁਪਏ ਤਾਂ ਵਸੂਲ ਕੀਤਾ ਜਾ ਰਿਹਾ ਹੈ, ਸਗੋਂ ਹਸਪਤਾਲ ਦੀ ਨਾਜਾਇਜ਼ ਪਾਰਕਿੰਗ ਬੰਦ ਨਹੀਂ ਕਰਵਾਈ ਜਾ ਰਹੀ ਹੈ | ਜੇ. ਸੀ. ਇਨਾਇਤ ਗੁਪਤਾ ਵੱਲੋਂ ਜਾਇਦਾਦ ਕਰ ਬਾਰੇ ਜਵਾਬ ਦੇਣ ਦੇ ਬਾਵਜੂਦ ਜੱਸਲ ਸੰਤੁਸ਼ਟ ਨਹੀਂ ਹੋਏ | ਨਿਗਮ ਦਾ ਕਹਿਣਾ ਸੀ ਕਿ ਜਿਸ ਜਗਾ 'ਤੇ ਪਾਰਕਿੰਗ ਕਰਵਾਈ ਜਾਂਦੀ ਹੈ, ਉਹ ਜੰਗਲਾਤ ਵਿਭਾਗ ਦੀ ਜਗਾ ਹੈ | ਹਸਪਤਾਲ ਦੀ ਤਿੰਨ ਮੰਜ਼ਿਲਾਂ ਇਮਾਰਤ ਦੇ ਰਿਕਾਰਡ ਦੀ ਜਾਂਚ ਕਰਨ ਲਈ ਕਮੇਟੀ ਵਿਚ ਕੌਾਸਲਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਨ੍ਹਾਂ ਵਿਚ ਅਰੁਣਾ ਅਰੋੜਾ, ਨੀਰਜਾ ਜੈਨ, ਅੰਜਲੀ ਭਗਤ, ਦੇਸ ਰਾਜ ਜੱਸਲ, ਲਖਬੀਰ ਸਿੰਘ ਬਾਜਵਾ, ਵਿਰੇਸ਼ ਮਿੰਟੂ ਸ਼ਾਮਿਲ ਕੀਤੇ ਗਏ ਹਨ | ਹਾਊਸ ਦੀ ਮੀਟਿੰਗ ਵਿਚ ਅੱਜ 61 ਕੌਾਸਲਰ ਸ਼ਾਮਿਲ ਹੋਏ | ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਅੱਜ ਕੰਟਰੋਲ ਨਾ ਹੋਣ ਕਰਕੇ ਸਬਜ਼ੀ ਮੰਡੀ ਵਰਗੇ ਹਾਲਾਤ ਨਜ਼ਰ ਆਏ ਤੇ ਸਮਾਜਿਕ ਦੂਰੀ ਦੀਆਂ ਖੁੱਲ ਕੇ ਧੱਜੀਆਂ ਉੱਡੀਆਂ |
ਪੀ. ਏ. ਪੀ. ਚੌਕ ਤੋਂ ਲੈ ਕੇ ਵਰਕਸ਼ਾਪ ਚੌਕ ਤੱਕ ਬਣੇਗਾ ਐਲੀਵੇਟਿਡ ਰੋਡ
ਜਲੰਧਰ, ਨਗਰ ਨਿਗਮ ਹਾਊਸ ਨੇ ਸਰਬਸੰਮਤੀ ਨਾਲ ਅੱਜ ਸ਼ਹਿਰ ਵਿਚ ਕਈ ਵੱਡੇ ਪ੍ਰਾਜੈਕਟਾਂ ਨੂੰ ਵੀ ਮਨਜੂਰੀ ਦਿੰਦੇ ਹੋਏ ਪੀ. ਏ. ਪੀ. ਚੌਕ ਤੋਂ ਲੈ ਕੇ ਵਰਕਸ਼ਾਪ ਚੌਕ ਤੱਕ ਬਣਨ ਵਾਲੇ ਐਲੀਵੇਟਿਡ ਰੋਡ ਬਣਾਉਣਾ ਸ਼ਾਮਿਲ ਹੈ | ਐਲੀਵੇਟਿਡ ਰੋਡ ਸਮਾਰਟ ਸਿਟੀ ਵਿਚ ਬਣਾਇਆ ਜਾਵੇਗਾ | ਨਗਰ ਨਿਗਮ ਹਾਊਸ ਨੇ ਇਨ੍ਹਾਂ ਮਤਿਆਂ ਨੂੰ ਪਾਸ ਕਰ ਦਿੱਤਾ ਹੈ ਤੇ ਸਰਕਾਰ ਦੀ ਮਨਜੂਰੀ ਮਿਲਦੇ ਸਾਰ ਹੀ ਇਨ੍ਹਾਂ ਪ੍ਰਾਜੈਕਟਾਂ 'ਤੇ ਕੰਮ ਸ਼ੁਰੂ ਹੋ ਜਾਵੇਗਾ | ਇਸ ਦੇ ਰਸਤੇ ਵਿਚ ਬਣੇ ਹੋਏ ਫਲਾਈ ਓਵਰ ਐਲੀਵੇਟਿਡ ਰੋਡ ਵਿਚ ਐਡਜਸਟ ਕੀਤੇ ਜਾਣਗੇ | ਮਤਾ ਪਾਸ ਕਰਨ ਵੇਲੇ ਜਾਣਕਾਰੀ ਦਿੱਤੀ ਗਈ ਕਿ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸਵਰਗੀ ਚੌਧਰੀ ਜਗਜੀਤ ਸਿੰਘ ਦੇ ਹੁੰਦੇ ਟ੍ਰੈਫ਼ਿਕ ਸਮੱਸਿਆ ਹੱਲ ਕਰਨ ਲਈ ਐਲੀਵੇਟਿਡ ਰੋਡ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ | ਮੇਅਰ ਵਲੋਂ ਦਿੱਤੇ ਗਏ ਸੁਝਾਅ 'ਤੇ ਚੌਕਾਂ ਵਿਚ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਐਲੀਵੇਟਿਡ ਰੋਡ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਬੀ. ਐਮ. ਸੀ. ਚੌਕ ਦਾ ਨਾਂਅ ਹੁਣ ਸੰਵਿਧਾਨ ਚੌਕ ਹੋਵੇਗਾ ਜਦਕਿ ਰਾਮਾ ਮੰਡੀ ਚੌਕ ਦਾ ਨਾਂਅ ਸ਼ਹੀਦ ਰਾਮਾ ਨੰਦ ਚੌਕ ਰੱਖਣ ਦੇ ਮਤੇ ਨੂੰ ਪਾਸ ਕਰ ਦਿੱਤਾ ਗਿਆ ਜਿਸ ਦੀ ਕੌਾਸਲਰ ਮਨਦੀਪ ਜੱਸਲ ਨੇ ਸਾਰੇ ਹਾਊਸ ਦੀ ਸ਼ਲਾਘਾ ਕੀਤੀ | ਨਿਗਮ ਹਾਊਸ ਨੇ ਮਨਜ਼ੂਰਸ਼ੁਦਾ ਕਾਲੋਨੀਆਂ ਵਿਚ ਐਨ. ਓ. ਸੀ. ਲੈਣ 'ਤੇ 2000 ਰੁਪਏ ਫ਼ੀਸ ਲੈਣ ਦੇ ਰਸਤੇ ਨੂੰ ਪੱਧਰਾ ਕਰਦੇ ਹੋਏ ਇਸ ਦੀ ਮਨਜੂਰੀ ਪ੍ਰਦਾਨ ਕਰ ਦਿੱਤੀ |

ਕੋਰੋਨਾ ਪ੍ਰਭਾਵਿਤ 4 ਮਰੀਜ਼ਾਂ ਦੀ ਮੌਤ, 89 ਨਵਾੇ ਪੀੜਤ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 4 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 576 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 89 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 18 ਹਜ਼ਾਰ ਤੋਂ ਪਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੰਡ (ਜਲੰਧਰ), 1 ਦਸੰਬਰ (ਸੋਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਵਰਿਆਣਾ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਸਮੂਹ ਸੰਗਤ ਵਲੋਂ ਲਗਾਤਾਰ 16 ਦਿਨ ਅੰਮਿ੍ਤ ਵੇਲੇ ਗੁਰੂ ਸਾਹਿਬ ਦੀ ਬਾਣੀ ਦਾ ਸਿਮਰਨ ਕੀਤਾ ਗਿਆ ...

ਪੂਰੀ ਖ਼ਬਰ »

ਰੋਟਰੀ ਕਲੱਬ ਆਦਮਪੁਰ ਵਲੋਂ 'ਆਸਰਾ ਪ੍ਰਜੈਕਟ' ਦੇ ਤਹਿਤ ਲੋੜਵੰਦਾਂ ਦੀ ਸਹਾਇਤਾ

ਆਦਮਪੁਰ, 1 ਦਸੰਬਰ (ਰਮਨ ਦਵੇਸਰ)- ਰੋਟਰੀ ਕਲੱਬ ਆਦਮਪੁਰ ਵਲੋਂ ਗਗਨ ਪਸਰੀਚਾ ਅਤੇ ਕਲੱਬ ਪ੍ਰਧਾਨ ਵਰੁਣ ਵਰਮਾ ਦੀ ਅਗਵਾਈ ਹੇਠ 'ਆਸਰਾ ਪ੍ਰਜੈਕਟ' ਕੀਤਾ ਗਿਆ¢ ਇਸ ਪ੍ਰੋਜੈਕਟ 'ਚ ਲੋੜਵੰਦ ਬੱਚਿਆਂ ਨੂੰ ਗਰਮ ਕੱਪੜੇ ਦਿੱਤੇ ਗਏ ਅਤੇ ਆਦਮਪੁਰ ਰੇਲਵੇ ਸਟੇਸ਼ਨ ਨੇੜੇ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫਿਲੌਰ 1 ਦਸੰਬਰ (ਸਤਿੰਦਰ ਸ਼ਰਮਾ) - ਨੇੜਲੇ ਪਿੰਡ ਗੰਨਾ ਪਿੰਡ ਵਿਖੇ ਬੀਤੀ ਰਾਤ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਅਤੇ ਸਿਲਾਈ ਦੀ ਦੁਕਾਨ ਨੂੰ ਅੱਗ ਲੱਗ ਗਈ ਅਤੇ ਸਾਰਾ ਕੁੱਝ ਸੜ ਕੇ ਸੁਆਹ ਹੋ ਗਿਆ | ਦੁਕਾਨ ਦੀ ਮਾਲਕਣ ਬੀਬੀ ਕਮਲਜੀਤ ਕੌਰ ਪਤਨੀ ਬਚਨ ਲਾਲ ਵਾਸੀ ਗੰਨਾ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਸ਼ਾਹਕੋਟ, 1 ਦਸੰਬਰ (ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਟਿੱਬਾ ਮੁਹੱਲਾ, ਜੀਰਾ (ਫਿਰੋਜ਼ਪੁਰ) ਸ਼ਾਹਕੋਟ ਵਿਖੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਸੀ ਅਤੇ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ 'ਦੀ ਜਲੰਧਰ ਟਰੇਡ ਯੂਨੀਅਨ ਕੌਸਲ' ਦਾ ਗਠਨ

ਜਲੰਧਰ, 1 ਦਸੰਬਰ (ਹਰਵਿੰਦਰ ਸਿੰਘ ਫੁੱਲ)- ਵੱਖ-ਵੱਖ ਅਦਾਰਿਆਂ 'ਚ ਕੰਮ ਕਰਦੇ ਮਜ਼ਦੂਰਾਂ-ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਇਕ ਸਾਂਝੀ ਮੀਟਿੰਗ ਕਰ ਕੇ ਦੀ ਜਲੰਧਰ ਟਰੇਡ ਯੂਨੀਅਨ ਕੌਾਸਲ ਦਾ ਗਠਨ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਚੰਦਨ ਗਰੇਵਾਲ ਸਫ਼ਾਈ ਮਜ਼ਦੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ

ਅੱਪਰਾ, 1 ਦਸੰਬਰ (ਦਲਵਿੰਦਰ ਸਿੰਘ ਅੱਪਰਾ)- ਇਥੇ ਨਜ਼ਦੀਕੀ ਪਿੰਡ ਛੋਕਰਾਂ ਵਾਸੀ ਮਾਂ ਤੇ ਧੀ ਦੀ ਇਕ ਸੜਕ ਦੁਰਘਟਨਾ 'ਚ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੋਮਾ ਰਾਣੀ ਤੇ ਉਸ ਦੀ ਪੁੱਤਰੀ ਤਰਨਜੀਤ ਉਰਫ ਤਨੂੰ ਪਿੰਡ ਪਨਿਆਲੀ ਦੇ ਧਾਰਮਿਕ ਅਸਥਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲੇ ਭੇਜੇ ਜੇਲ੍ਹ

ਜਲੰਧਰ, 1 ਦਸੰਬਰ (ਐਮ. ਐਸ. ਲੋਹੀਆ)- ਬੱਸ ਅੱਡੇ ਨੇੜੇ ਆਪਣੀ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਅੱਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਮਲਾ ਲਾਲ ਕੁੜਤੀ 'ਚ ਠੇਕੇਦਾਰ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਪੁਲਿਸ ਨੇ ਐਮ.ਈ.ਐਸ. ਦੇ ਜੇ.ਈ ਮੁਕੇਸ਼ ਅਤੇ ਕੈਪਟਨ ਗੌਰਵ ਤਿ੍ਪਾਠੀ ਖ਼ਿਲਾਫ਼ ਕੀਤਾ ਮਾਮਲਾ ਦਰਜ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਲਾਲ ਕੁੜਤੀ ਖੇਤਰ ਵਿਖੇ ਅੰਬਰ ਇੰਟਰਪ੍ਰਾਈਜਿਜ ਦੇ ਮਾਲਕ ਤੇ ਐਮ.ਈ.ਐਸ ਦੇ ਠੇਕੇਦਾਰ ਕੁਲਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸੰਤ ਨਗਰ ਲਾਡੋਵਾਲੀ ਰੋਡ ਵਲੋਂ ਐਮ.ਈ.ਐਸ. ਦੇ ਜੇ.ਈ. ਅਤੇ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰੀ ਦੇ ਕਰਿੰਦੇ 'ਤੇ ਹਮਲਾ ਕਰਕੇ 27 ਹਜ਼ਾਰ ਰੁਪਏ ਲੁੱਟੇ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)- ਥਾਣਾ ਬਸਤੀ ਬਾਵਾ ਖੇਲ ਦੇ ਖੇਤਰ ਕਪੂਰਥਲਾ ਰੋਡ 'ਤੇ ਡਰੋਨਾ ਗਾਰਡਨ ਨੇੜੇ ਇਕ ਸ਼ਰਾਬ ਕਾਰੋਬਾਰੀ ਦੇ ਕਰਿੰਦੇ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸ ਕੋਲੋਂ 27 ਹਜ਼ਾਰ ਰੁਪਏ ਦੀ ਨਗਦੀ ਲੁੱਟ ਲਈ ਹੈ | ਪੀੜਤ ਕਿਸ਼ਨ ਚੌਧਰੀ ਪੁੱਤਰ ...

ਪੂਰੀ ਖ਼ਬਰ »

ਅਰੁਣ ਖੁਰਾਣਾ ਬਣੇ ਮੰਡਲ 13 ਦੇ ਪ੍ਰਭਾਰੀ-ਪਰਵੇਸ਼ ਤੇ ਦੀਪਕ ਸਿੰਘ ਨੂੰ ਜ਼ਿਲ੍ਹੇ ਦੀ ਕਾਰਜਕਾਰੀ ਟੀਮ 'ਚ ਕੀਤਾ ਸ਼ਾਮਿਲ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਭਾਰਤੀ ਜਨਤਾ ਪਾਰਟੀ ਦੇ ਸਿਰਕੱਢ ਆਗੂ, ਲਿਮਕਾ ਬੁੱਕ ਆਫ਼ ਰਿਕਾਰਡ ਹੋਲਡਰ ਅਤੇ ਭਾਰਤੀ ਜਨਤਾ ਪਾਰਟੀ ਮੰਡਲ 4 ਦੇ ਸਾਬਕਾ ਪ੍ਰਧਾਨ ਅਰੁਣ ਖੁਰਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੱਜ ਮੰਡਲ 13 ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੋਰੋਨਾ ਦੀ ਵੈਕਸੀਨ ਦੀ ਵੰਡ ਸਬੰਧੀ ਵਿਆਪਕ ਯੋਜਨਾ ਤਿਆਰ

ਜਲੰਧਰ, 1 ਦਸੰਬਰ (ਚੰਦੀਪ ਭੱਲਾ)-ਕੋਵਿਡ-19 ਵੈਕਸੀਨ ਦੀ ਵੰਡ ਸਬੰਧੀ ਪ੍ਰਭਾਵਸ਼ਾਲੀ ਰਣਨੀਤੀ ਯਕੀਨੀ ਕਰਨ ਅਤੇ ਜ਼ਿਲ੍ਹੇ ਦੇ ਸਮੁੱਚੇ ਫਰੰਟਲਾਈਨ ਸਿਹਤ ਵਰਕਰਾਂ ਨੂੰ, ਜਦੋਂ ਵੈਕਸੀਨ ਤਿਆਰ ਹੋ ਜਾਵੇਗੀ, ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਆਪਕ ਯੋਜਨਾ ਬਣਾਉਣੀ ...

ਪੂਰੀ ਖ਼ਬਰ »

ਸੂਬੇ ਦੀਆਂ ਸਾਰੀਆਂ ਜਥੇਬੰਦੀਆਂ ਕਿਸਾਨਾਂ ਦਾ ਸਾਥ ਦੇਣ-ਬਖਤਾਵਰ ਸਿੰਘ ਸੰਧਰ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਦੇਸ਼ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਬਰਬਾਦ ਕਰਨ ਲਈ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਸੂਬੇ ਦੇ ਕਿਸਾਨਾਂ ਵਲੋਂ ਦਿੱਲੀ 'ਚ ਜਾ ਕੇ ਵਿਰੋਧ ਕੀਤਾ ਜਾ ਰਿਹਾ ਹੈ, ਉਸ ਅੰਦੋਲਨ 'ਚ ਸੂਬੇ ਦੇ ਹਰ ਵਰਗ ਦੇ ਲੋਕਾਂ ...

ਪੂਰੀ ਖ਼ਬਰ »

ਵਜੀਫਾ ਘੋਟਾਲੇ ਨੂੰ ਲੈ ਕੇ ਜਥੇਬੰਦੀਆਂ 'ਚ ਭਾਰੀ ਰੋਸ -ਰਾਜਨ ਅੰਗੁਰਾਲ

ਜਲੰਧਰ, 1 ਦਸੰਬਰ (ਸ਼ਿਵ)-ਡਾ. ਅੰਬੇਡਕਰ ਵਿਚਾਰ ਮੰਚ ਦੇ ਅਹੁਦੇਦਾਰਾਂ ਨੇ ਪੰਜਾਬ ਵਿਚ ਹੋਏ ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਬੇਡਕਰ ਚੌਾਕ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਸਾਗਰ ਚਾਹਵਾਲਾ 'ਚ ਪ੍ਰਕਾਸ਼ ਪੁਰਬ ਸਮੇਂ ਕਿਸਾਨ ਸੰਘਰਸ਼ ਲਈ ਅਰਦਾਸ ਕੀਤੀ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਗੁਰਦੁਆਰਾ ਸੰਤ ਸਾਗਰ (ਚਾਹਵਾਲਾ) ਪਿੰਡ ਜੌਹਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਸਮੇਂ ਸੰਤ ਬਾਬਾ ਹਰਜਿੰਦਰ ਸਿੰਘ ਦੀ ਅਗਵਾਈ 'ਚ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਬਾਹਰ ਘੁੰਮਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤੀ-ਪੁਲਿਸ ਕਮਿਸ਼ਨਰ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਪਹਿਲੀ ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਏ ਜਾਣ ਵਾਲੇ ਕਰਫ਼ਿਊ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਉਚ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਦੌਰਾਨ ਸ. ਭੁੱਲਰ ਨੇ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਚੁਗਿੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁ. ਸਿੰਘ ਸਭਾ ਮੁਹੱਲਾ ਚੁਗਿੱਟੀ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੁਰਜੀਤ ਹਾਕੀ ਕੋਚਿੰਗ ਕੈਂਪ 'ਚ ਲੜਕੀਆਂ ਦੀ ਸ਼ਮੂਲੀਅਤ ਮਹਿਲਾ ਹਾਕੀ ਲਈ ਚੰਗੇ ਸੰਕੇਤ

ਜਲੰਧਰ, 1 ਦਸੰਬਰ (ਸਾਬੀ)-ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿਚ ਜਾਰੀ ਸੁਰਜੀਤ ਹਾਕੀ ਕੋਚਿੰਗ ਕੈਂਪ ਵਿਚ ਲੜਕੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ¢ ਇਹ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਕੋਚਿੰਗ ਕੈਂਪ ਸੁਰਿੰਦਰ ਸਿੰਘ ਦੱਸਿਆ ਕਿ ਪਿਛਲੇ 68 ਦਿਨਾਂ ਤੋਂ ...

ਪੂਰੀ ਖ਼ਬਰ »

ਲੁੱਟ ਦੇ ਮੋਬਾਈਲ ਸਮੇਤ ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਲੁੱਟੇ ਹੋਏ ਮੋਬਾਈਲ ਫ਼ੋਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇ ਦੇ ਇੰਚਾਰਜ ਇੰਸਪੈਕਟਰ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਫੇਰੀ ਲਗਾ ਕੇ ਲੋਕਾਂ ਨੂੰ ਕਰਫ਼ਿਊ ਪ੍ਰਤੀ ਕੀਤਾ ਸੁਚੇਤ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਸਰਕਾਰੀ ਹੁਕਮਾਂ ਦੇ ਮੱਦੇਨਜ਼ਰ ਫਿਰ ਤੋਂ ਲਗਾਏ ਜਾ ਰਹੇ ਕਰਫ਼ਿਊ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਥਾਣਾ ਰਾਮਾਮੰਡੀ ਦੇ ਮੁਖੀ ਇੰਸਪੈਕਟਰ ਸੁਲੱਖਣ ਸਿੰਘ ਬਾਜਵਾ ਵਲੋਂ ਸਮੇਤ ਪੁਲਿਸ ਪਾਰਟੀ ਉਕਤ ਥਾਣੇ ਅਧੀਨ ...

ਪੂਰੀ ਖ਼ਬਰ »

ਪਿੰਡ ਬੋਲੀਨਾ ਦੋਆਬਾ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਿੰਡ ਬੋਲੀਨਾ ਦੋਆਬਾ ਵਿਖੇ ਪ੍ਰਧਾਨ ਹਰਨਾਮ ਸਿੰਘ ਤੇ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਮਤਿ ਸਮਾਗਮ ਗੁ. ਸ੍ਰੀ ਗੁਰੂ ਸਿੰਘ ਸਭਾ ਵਿਖੇ ਬੜੇ ਚਾਵਾਂ ਤੇ ਸ਼ਰਧਾ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਫ਼ਤਹਿ ਪਾਉਣ ਲਈ ਸਿਵਲ ਸਰਜਨ ਵਲੋਂ ਜਾਗਰੂਕਤਾ ਵੈਨ ਰਵਾਨਾ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)- ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਅਤੇ ਇਸ 'ਤੇ ਫਤਿਹ ਪਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਅੱਜ ਇਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਡਾ. ਚਾਵਲਾ ਨੇ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਚੁਗਿੱਟੀ/ਜੰਡੂਸਿੰਘਾ, 1 ਦਸੰਬਰ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ 'ਚ ਸਥਿ ਗੁ: ਪਾਤਸ਼ਾਹੀ ਛੇਵੀਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ

ਜਲੰਧਰ, 1 ਦਸੰਬਰ (ਅ.ਬ)-ਮਨੁੱਖੀ ਅਧਿਕਾਰ ਸੰਗਠਨ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪ੍ਰਧਾਨ ਚੰਦਰ ਮੋਹਣ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਤ ਜਸਵੰਤ ਸਿੰਘ, ਸੰਤ ਮਥਰਾ ਦਾਸ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਸਮਾਜ ਦੇ ਭਖਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 1 ਦਸੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਸ਼ਮੰਦਾਂ ਵੱਡਾ ਬਾਜ਼ਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX