ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  6 minutes ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ 'ਤੇ ਭਗਵੰਤ ਮਾਨ ਨੇ ਲਾਈ ਮੋਹਰ
. . .  27 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  45 minutes ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 1 hour ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 1 hour ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 2 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 1 hour ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 3 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 3 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 4 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 4 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  1 day ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  1 day ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  1 day ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 day ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  1 day ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਸੰਗਰੂਰ

ਰੇਲਵੇ ਸਟੇਸ਼ਨ ਸੰਗਰੂਰ ਸਮੇਤ ਜ਼ਿਲ੍ਹੇ 'ਚ 13 ਮੋਰਚਿਆਂ 'ਤੇ ਡਟੇ ਹੋਏ ਨੇ ਕਿਸਾਨ

 ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ) - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਕਿਸਾਨ ਦਿੱਲੀ ਮੋਰਚੇ ਡਟੇ ਹੋਏ ਹਨ ਉੱਥੇ ਜ਼ਿਲ੍ਹੇ 'ਚ ਵੱਡੀ ਗਿਣਤੀ ਕਿਸਾਨ ਰੇਲਵੇ ਸਟੇਸ਼ਨ ਸੰਗਰੂਰ ਸਮੇਤ ਵੱਖ ਟੋਲ ਪਲਾਜਿਆਂ, ਰਿਲਾਇੰਸ ਪੰਪਾਂ ਅਤੇ ਤਿੰਨ ਭਾਜਪਾ ਆਗੂਆਂ ਦੇ ਘਰਾਂ ਅੱਗੇ ਡਟੇ ਹੋਏ ਹਨ। ਰੇਲਵੇ ਸਟੇਸ਼ਨ ਸੰਗਰੂਰ ਜਿੱਥੇ ਜਾਰੀ ਧਰਨਾ 63ਵੇਂ ਦਿਨ ਵਿਚ ਦਾਖ਼ਲ ਹੋ ਗਿਆ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਹਰਮੇਲ ਸਿੰਘ ਮਹਿਰੋਕ, ਅਜੇ ਭਵਨ ਦੇ ਨਿਰੰਜਣ ਸਿੰਘ ਚੁਨਾਗਰਾ, ਪ੍ਰੀਤਮ ਸਿੰਘ ਕਾਂਝਲਾ, ਗੁਰਦੇਵ ਸਿੰਘ ਤੁੰਗਾਂ ਬੀ.ਕੇ.ਯੂ. ਲੱਖੋਵਾਲ, ਹਰਜੀਤ ਸਿੰਘ ਬੀ.ਕੇ.ਯੂ. ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ 30 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਟੋਲ ਪਲਾਜਾ ਮਾਝੀ ਅਤੇ ਟੋਲ ਪਲਾਜਾ ਮਹੋਰਾਣਾ ਵਿਖੇ ਧਰਨੇ ਜਾਰੀ ਹੈ। ਓਧਰ ਬੀ.ਕੇ.ਯੂ. ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੀ ਸੰਗਰੂਰ ਸਥਿਤ ਰਿਹਾਇਸ਼, ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੀ ਸੰਗਰੂਰ ਸਥਿਤ ਰਿਹਾਇਸ਼, ਭਾਜਪਾ ਆਗੂ ਵਿਨੋਦ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਦੇ ਸੁਨਾਮ ਸਥਿਤ ਘਰਾਂ, ਟੋਲ ਪਲਾਜਾ ਕਾਲਾਝਾੜ, ਟੋਲ ਪਲਾਜਾ ਬੇਨੜਾ, ਰਿਲਾਇੰਸ ਪੰਪ ਖੇੜੀ, ਰਿਲਾਇੰਸ ਪੰਪ ਲਹਿਰਾ, ਰਿਲਾਇੰਸ ਪੰਪ ਭਵਾਨੀਗੜ੍ਹ, ਰਿਲਾਇੰਸ ਟ੍ਰੇਡਜ ਸੁਨਾਮ, ਰਿਲਾਇੰਸ ਮਿੰਨੀ ਤੇਲ ਡਿਪੂ ਖੇਤਲਾ ਅੱਗੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ 'ਚ ਕਿਸਾਨ ਬੀਬੀਆਂ ਤੋਂ ਇਲਾਵਾ ਨੌਜਵਾਨ ਪੂਰੇ ਜੋਸ਼ ਖਰੋਸ਼ ਨਾਲ ਸਮੂਲੀਅਤ ਕਰ ਰਹੇ ਹਨ। ਉਧਰ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਰਾਜਪਾਲ ਸਿੰਘ ਮੰਗਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਰਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਕਿਸਾਨ ਦਿੱਲੀ ਦੀ ਟਿਰੀ ਸਰਹੱਦ ਉੱਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬਾ ਸੰਘਰਸ਼ ਕਰਨ ਲਈ ਦ੍ਰਿੜ੍ਹ ਹਨ।
ਸੰਗਰੂਰ, (ਧੀਰਜ ਪਸ਼ੌਰੀਆ) - ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਸੰਗਰੂਰ ਤੋਂ ਅਧਿਆਪਕਾਂ ਦਾ ਇਕ ਜਥਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਗਲਵੱਟੀ ਦੀ ਅਗਵਾਈ ਵਿਚ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਇਆ ਹੈ। ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਗਲਵੱਟੀ ਨੇ ਕਿਹਾ ਕਿ ਅੱਜ ਅੰਨਦਾਤਾ ਨਾਲ ਸਭ ਨੂੰ ਇਕ ਮੁੱਠਤਾ ਦਿਖਾਉਣੀ ਚਾਹੀਦੀ ਹੈ। ਜਥੇਬੰਦੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਫ਼ਕੀਰ ਸਿੰਘ ਟਿੱਬਾ, ਬੱਗਾ ਸਿੰਘ, ਸਰਬਜੀਤ ਸਿੰਘ, ਕਰਨੈਲ ਸਿੰਘ, ਸੌਰਵ ਜੋਸ਼ੀ, ਹੁਸ਼ਿਆਰ ਸਿੰਘ, ਅਵਤਾਰ ਸਿੰਘ ਮੌਜੂਦ ਸਨ।
(ਬਾਕੀ ਸਫ਼ਾ 6 'ਤੇ)
[ਸਫ਼ਾ 5 ਦੀ ਬਾਕੀ]
ਸੰਗਰੂਰ, (ਧੀਰਜ ਪਸ਼ੌਰੀਆ) - ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਵਿਚ ਸੰਗਰੂਰ ਦੇ ਸਮਾਜ ਸੇਵੀਆਂ ਵਲੋਂ ਦੂਜੇ ਦਿਨ ਵੀ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਦੀ ਮਾਰਚ ਕੀਤਾ ਗਿਆ। ਨਾਮਦੇਵ ਚੌਂਕ ਤੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਤਖ਼ਤੀਆਂ ਚੁੱਕੀ ਨਾਅਰੇ ਮਾਰਦੇ ਹੋਏ ਇਹ ਸਮਾਜ ਸੇਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪਹੁੰਚੇ। ਇਥੇ ਸੰਬੋਧਨ ਕਰਦਿਆਂ ਸਮਾਜ ਸੇਵੀ ਡਾ. ਏ.ਐਸ. ਮਾਨ, ਪ੍ਰੋ. ਸੰਤੋਖ ਕੌਰ, ਅਮਰੀਕ ਸਿੰਘ ਗਾਗਾ, ਰੋਹੀ ਜੋਸ਼ੀ, ਜੋਰਾ ਸਿੰਘ ਮਾਝੀ ਅਤੇ ਹੋਰਨਾਂ ਨੇ ਕਿਹਾ ਕਿ ਅੱਜ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਦੇਸ਼ ਦੇ ਅੰਨਦਾਤਾ ਨਾਲ ਇਕ ਮੁੱਠਤਾ ਜ਼ਾਹਿਰ ਕਰ ਕੇ ਅਤੇ ਅੰਦੋਲਨ ਦੀ ਹਮਾਇਤ ਕਰੇ ਕਿਉਂਕਿ ਨਵੇਂ ਖੇਤੀ ਕਾਨੂੰਨ ਕਿਸਾਨ ਲਈ ਹੀ ਮਾਰੂ ਨਹੀਂ ਬਲਕਿ ਇਹ ਕਾਨੂੰਨ ਹਰ ਵਰਗ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਗੇ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸਮਾਜ ਸੇਵੀਆਂ ਨੇ ਕਿਹਾ ਕਿ ਹਰ ਪਿੰਡ ਵਿਚ ਮਿੰਨੀ ਕੋਲਡ ਸਟੋਰਜ਼ ਬਣਾਏ ਜਾਣ ਜਿਥੇ ਕਿਸਾਨ ਆਪਣੀਆਂ ਸਬਜ਼ੀਆਂ, ਫਲ ਆਦਿ ਸਟੋਰ ਕਰ ਸਕਣ। ਇਸ ਮੌਕੇ ਸ਼ਾਮ ਲਾਲ ਸਿੰਗਲਾ, ਪ੍ਰਹਲਾਦ ਸਿੰਘ, ਗੁਰਹਾਕਮ ਸਿੰਘ, ਸੁਖਵਿੰਦਰ ਕੌਰ, ਸੰਜੇ ਟੁਟੇਜਾ, ਮਨਿੰਦਰ ਸਿੰਘ, ਡਾ. ਹਰਮਿੰਦਰ ਸਿੰਘ, ਸੰਜੀਵ ਕੁਮਾਰ, ਬਲਦੇਵ ਕੁਮਾਰ, ਮਨਪ੍ਰੀਤ ਕੌਰ, ਜਗਜੀਤ ਕੌਰ ਅਤੇ ਹੋਰ ਮੌਜੂਦ ਸਨ।
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜੋਨ ਵਲੋਂ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ, ਕੁਲਵੰਤ ਸਿੰਘ ਕਲਕੱਤਾ, ਲਾਭ ਸਿੰਘ, ਕੁਲਵੰਤ ਸਿੰਘ ਨਾਗਰੀ ਤੇ ਕੇਹਰ ਸਿੰਘ ਦੀ ਦੇਖ ਰੇਖ ਹੇਠ, ਕਿਸਾਨ ਸੰਘਰਸ਼ ਸਬੰਧੀ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਸੇਵਾ ਦੱਲ, ਸ੍ਰੀ ਗੁਰੂ ਤੇਗ ਬਹਾਦੁਰ ਸੇਵਾ ਸੁਸਾਇਟੀ, ਜੇ.ਪੀ.ਨਗਰ ਵੈੱਲਫੇਅਰ ਸੁਸਾਇਟੀ, ਕਰਮ ਸਿੰਘ ਨਗਰ ਵੈੱਲਫੇਅਰ ਸੁਸਾਇਟੀ, ਸੀਨੀਅਰ ਸਿਟੀਜ਼ਨ ਭਲਾਈ ਸੰਸਥਾ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਪਿੰਗਲਵਾੜਾ ਚੈਰੀਟੇਬਲ ਟਰੱਸਟ, ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ, ਵਿਰਸਾ ਸੰਭਾਲ ਸਰਦਾਰੀ ਲਹਿਰ, ਤੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਆਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਸੁਰਿੰਦਰ ਪਾਲ ਸਿੰਘ ਸਿਦਕੀ ਦੇ ਸਟੇਜ ਸੰਚਾਲਨ ਅਧੀਨ ਕੁਲਵੰਤ ਸਿੰਘ ਕਲਕੱਤਾ, ਕੁਲਦੀਪ ਸਿੰਘ ਬਾਗੀ , ਇੰਦਰਪਾਲ ਸਿੰਘ ਖ਼ਾਲਸਾ, ਓ.ਪੀ.ਅਰੋੜਾ, ਇੰਜ: ਸਤਨਾਮ ਸਿੰਘ, ਅਜਮੇਰ ਸਿੰਘ ਫਤਿਹਗੜ੍ਹ ਛੰਨਾ, ਮੁਖਤਿਆਰ ਸਿੰਘ, ਆਦਿ ਨੇ ਸਮੁੱਚੀਆਂ ਕਿਸਾਨ ਯੂਨੀਅਨਾਂ,ਤੇ ਹੋਰ ਜਥੇਬੰਦੀਆਂ ਵਲੋਂ, ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਦਿੱਲੀ ਦੀਆਂ ਸੜਕਾਂ ਤੇ ਠੰਢੀਆਂ ਰਾਤਾਂ ਵਿਚ ਆਪਣੇ ਹੱਕ, ਸੱਚ ਤੇ ਇਨਸਾਫ਼ ਲਈ ਜੂਝ ਰਹੇ ਪੰਜਾਬੀਆਂ ਦੀ ਤੰਦਰੁਸਤੀ, ਕੋਰੋਨਾ ਮਹਾਂਮਾਰੀ ਤੋਂ ਬਚਾਓ ਅਤੇ ਉਨ੍ਹਾਂ ਦੀ ਫਤਿਹਯਾਬੀ ਦੀ ਕਾਮਨਾ ਕੀਤੀ। ਲਾਭ ਸਿੰਘ ਨੇ ਸਟੱਡੀ ਸਰਕਲ ਵਲੋਂ ਸੰਸਥਾਵਾਂ ਦਾ ਧੰਨਵਾਦ ਕੀਤਾ। ਭਾਈ ਗੁਰਸੇਵਕ ਸਿੰਘ ਹੈੱਡ ਗ੍ਰੰਥੀ ਨੇ ਸਾਰੇ ਸ਼ਹਿਰ ਨਿਵਾਸੀਆਂ ਵੱਲੋਂ ਕਿਸਾਨਾਂ ਦੇ ਅੰਗ ਸੰਗ ਰਹਿ ਕੇ ਗੁਰੂ ਪਾਤਸ਼ਾਹ ਅੱਗੇ ਉਨ੍ਹਾਂ ਨੂੰ ਚੜ੍ਹਦੀਕਲਾ ਕਲਾ ਵਿਚ ਰੱਖਣ ਦੀ ਅਰਦਾਸ ਕੀਤੀ। ਇਸ ਮੌਕੇ 'ਤੇ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਜੋਂ ਤੀਰਥ ਸਿੰਘ, ਗੁਰਨਾਮ ਸਿੰਘ, ਗੁਰਜੰਟ ਸਿੰਘ ਰਾਹੀ, ਗੁਰਮੀਤ ਸਿੰਘ ਕਾਲੜਾ, ਹਰਭਜਨ ਸਿੰਘ ਭੱਟੀ, ਡਾ. ਜਸਕਰਨ ਸਿੰਘ, ਸੁਰਿੰਦਰ ਸਿੰਘ ਸੋਢੀ, ਨਰਿੰਦਰ ਸਿੰਘ ਮਾਨਸ਼ਾਹੀਆ, ਹਰਜੀਤ ਸਿੰਘ ਅਰੋੜਾ, ਬਾਬਾ ਪਿਆਰਾ ਸਿੰਘ, ਬਲਵੰਤ ਸਿੰਘ, ਪ੍ਰੀਤਮ ਸਿੰਘ, ਹਰਵਿੰਦਰ ਸਿੰਘ ਬਿੱਟੂ, ਰਾਜਿੰਦਰ ਸਿੰਘ, ਜਤਿੰਦਰ ਸਿੰਘ ਰੇਖੀ, ਪ੍ਰਭਜੋਤ ਸਿੰਘ ਖ਼ਾਲਸਾ, ਜਗਤਾਰ ਸਿੰਘ, ਰਣਜੀਤ ਸਿੰਘ, ਸੁਖਪਾਲ ਸਿੰਘ, ਗੁਰਚਰਨ ਸਿੰਘ, ਕਰਨੈਲ ਸਿੰਘ, ਮਾਸਟਰ ਸਤਪਾਲ, ਨਵਜੋਤ ਸਿੰਘ ਖ਼ਾਲਸਾ, ਬਲਜੋਤ ਸਿੰਘ ਆਦਿ ਮੌਜੂਦ ਸਨ।
ਘਰਾਚੋਂ, (ਘੁਮਾਣ) - ਅੱਜ ਪਿੰਡ ਕਪਿਆਲ ਦੇ ਗੁਰਦੁਆਰਾ ਸਾਹਿਬ ਮਾਤਾ ਕਿਸਨ ਕੌਰ ਵਿਖੇ, ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਲਈ ਅਤੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਭਾਈ ਗੁਰਜੀਤ ਸਿੰਘ ਸੋਢੀ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਚੰਦ ਸਿੰਘ, ਹਰਚੰਦ ਸਿੰਘ, ਸੰਤਪਾਲ ਸਿੰਘ, ਅਵਤਾਰ ਸਿੰਘ ਤਾਰੀ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਭਰਪੂਰ ਸਿੰਘ, ਸੋਹਣ ਸਿੰਘ, ਮਨਮਹਿੰਦਰ ਸਿੰਘ ਅਤੇ ਬਹੁਤ ਸਾਰੇ ਨਗਰ ਨਿਵਾਸੀਆਂ ਨੇ ਹਿੱਸਾ ਲਿਆ।
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ)-ਪਿਛਲੇ ਦਿਨੀਂ ਦਿੱਲੀ ਨੂੰ ਸ਼ਾਂਤਮਈ ਢੰਗ ਨਾਲ ਵਹੀਰਾਂ ਘੱਤ ਰਹੇ ਕਿਸਾਨਾਂ ਦੇ ਕਾਫ਼ਲਿਆਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੀ ਨਿੰਦਿਆ ਕਰਦਿਆਂ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਯੁਕਤ ਰਾਸ਼ਟਰ ਨੂੰ ਈਮੇਲ ਜਰੀਏ ਇਕ ਚਿੱਠੀ ਭੇਜ ਕੇ ਸ਼ਿਕਾਇਤ ਕੀਤੀ ਗਈ ਹੈ ਕਿ ਜਨੇਵਾ ਕੁਨੈਕਸ਼ਨ ਵਿਚ ਕਿਸੇ ਵੀ ਮੁਲਕ ਵਲੋਂ ਅੱਥਰੂ ਗੈੱਸ ਕੈਮੀਕਲ ਹਥਿਆਰ ਦੀ ਲੋਕਾਂ 'ਤੇ ਵਰਤੋਂ ਕਰਨ ਤੇ ਪੂਰੀ ਤਰ੍ਹਾਂ ਪਾਬੰਦੀ ਹੈ ਪਰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਦਿੱਲੀ ਜਾਂਦੇ ਬਜ਼ੁਰਗਾਂ,ਬੱਚਿਆਂ ਅਤੇ ਕਿਸਾਨ ਬੀਬੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤੇ ਗਏ ਹਨ। ਜਿਸ ਵਿਚ ਹਰਿਆਣਾ ਪੁਲਿਸ ਵਲੋਂ ਕੌਮੀ ਸ਼ਾਹ ਮਾਰਗ 'ਤੇ ਜਿੱਥੇ ਵੱਡੀਆਂ ਵੱਡੀਆਂ ਖਾਈਆਂ ਪੁੱਟੀਆਂ ਗਈਆਂ ਉੱਥੇ ਹੀ ਵੱਡੇ-ਵੱਡੇ ਪੱਥਰ ਰੱਖੇ ਗਏ। ਇੱਥੇ ਹੀ ਬਸ ਨਹੀ ਪ੍ਰਸ਼ਾਸਨ ਵਲੋਂ ਥਾਂ-ਥਾਂ ਸੜਕਾਂ 'ਤੇ ਬੈਰੀਗੇਟ ਅਤੇ ਕਈ ਬੈਰੀਗੇਟਾਂ 'ਤੇ ਮੁਲਕ ਦੀਆਂ ਸਰਹੱਦਾਂ 'ਤੇ ਲਾਈ ਜਾਣ ਵਾਲੀ ਕੰਡਿਆਲੀ ਤਾਰ ਲਾਉਣ ਤੋਂ ਇਲਾਵਾ ਕਿਸਾਨਾਂ 'ਤੇ ਅੱਥਰੂ ਗੈੱਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬਛਾੜਾਂ ਨਾਲ ਅਣਮਨੁੱਖੀ ਤਸੀਹੇ ਕਰਕੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਜਨੇਵਾ ਕੁਨੈਕਸ਼ਨ ਦੀ ਪਾਬੰਦੀਆਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਧੱਜੀਆਂ ਉਡਾਈਆਂ ਹਨ। ਐਡਵੋਕੇਟ ਨਮੋਲ ਨੇ ਕਿਸਾਨਾਂ 'ਤੇ ਹਰਿਆਣਾ ਸਰਕਾਰ ਵਲੋਂ ਕੀਤੇ ਗਏ ਤਸ਼ੱਦਦ 'ਤੇ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਸ ਅਣਮਨੁੱਖੀ ਰਵੱਈਏ ਦੀ ਆਵਾਜ਼ ਆਵਾਜ਼ ਉਠਾਉਣ ਦੀ ਮੰਗ ਵੀ ਕੀਤੀ।
ਸੰਦੌੜ, (ਜਸਵੀਰ ਸਿੰਘ ਜੱਸੀ) - ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੀ ਪਾਈ ਲੰਗਰ ਪ੍ਰਥਾ ਨੂੰ ਲੰਮੇ ਸਮੇਂ ਤੋਂ ਨਿਭਾ ਰਹੇ ਗੁਰਦੁਆਰਾ ਬੇਰੀ ਸਾਹਿਬ ਪਾਤਸ਼ਾਹੀ ਸੱਤਵੀਂ ਵਲੋਂ ਲੰਗਰ ਕਮੇਟੀ ਬੇਰੀ ਸਾਹਿਬ ਦੇ ਵਿਸ਼ੇਸ਼ ਉੱਦਮ ਸਦਕਾ ਦਿੱਲੀ ਰਸਦ ਪਹੁੰਚਾਈ ਗਈ। ਮਾਰਕਿਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਜੱਗੀ ਝੁਨੇਰ ਨੇ ਦੱਸਿਆ ਕਿ ਪਿੰਡ ਝੁਨੇਰ ਦੇ ਵੱਡੀ ਗਿਣਤੀ'ਚ ਕਿਸਾਨ ਦਿੱਲੀ ਵਿਖੇ ਮੋਦੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣਾ ਰੋਸ਼ ਪ੍ਰਦਰਸ਼ਨ ਕਰਨ ਗਏ ਹੋਏ ਹਨ। ਇਸੇ ਕਰਕੇ ਅੱਜ ਲੰਗਰ ਕਮੇਟੀ ਬੇਰੀ ਸਾਹਿਬ ਪਿੰਡ ਝੁਨੇਰ ਵਲੋਂ ਵੱਡੀ ਮਾਤਰਾ ਵਿਚ ਦਿੱਲੀ ਖਾਣ-ਪੀਣ ਦੀਆਂ ਵਸਤਾਂ ਭੇਜੀਆਂ ਗਈਆਂ ਹਨ। ਜਿਨ੍ਹਾਂ ਸਮੇਂ ਕਿਸਾਨੀ ਸੰਘਰਸ਼ ਚੱਲੇਗਾ ਇਹ ਰਸਦ ਭੇਜਣ ਦੀ ਸੇਵਾ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਸੁਖਦੇਵ ਸਿੰਘ, ਦਵਿੰਦਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਬੇਅੰਤ ਸਿੰਘ, ਹਰਪਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਲਾਲੀ ਸਿੰਘ, ਕਾਲਾ ਸਿੰਘ, ਮੰਨਾ ਸਿੰਘ, ਤੇਜਾ ਸਿੰਘ ਮਲਕੀਤ ਸਿੰਘ, ਤਲਵੰਤ ਸਿੰਘ ਪੱਪੂ ਸਿੰਘ ਨਿੱਕਾ ਸਿੰਘ, ਗੁਰਿੰਦਰ ਸਿੰਘ ਹਰਮਨਜੋਤ ਸਿੰਘ ਅਨਵਾਰ ਖਾਂ ਅਤੇ ਜਗਰਾਜ ਸਿੰਘ ਨੇ ਆਪਣੀ ਆਪਣੀ ਸੇਵਾ ਨਿਭਾਈ।
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਜਿੱਥੇ ਕਿਸਾਨ ਪਿਛਲੇ ਸੱਤ ਦਿਨਾਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਆਢਾ ਲਾਕੇ ਦਿੱਲੀ ਦੇ ਵੱਖ-ਵੱਖ ਮਾਰਗਾਂ 'ਤੇ ਡੇਰੇ ਜਮਾਈ ਬੈਠੇ ਹਨ ਉੱਥੇ ਹੀ ਕੇਂਦਰ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ ਅਤੇ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਾਹ ਦਿਵਾਉਣ ਲਈ ਸੰਘਰਸ਼ਸ਼ੀਲ ਲੋਕਾਂ ਦੇ ਕਾਫ਼ਲੇ ਰਸਦ ਸਮੇਤ ਅਜੇ ਵੀ ਦਿੱਲੀ ਵੱਲ ਕੂਚ ਕਰ ਰਹੇ ਹਨ। ਇੱਥੇ ਹੀ ਬਸ ਨਹੀ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢਿਆ ਗਿਆ ਕਿਸਾਨ ਸੰਘਰਸ਼ ਸੁਨਾਮ 'ਚ 63ਵੇਂ ਦਿਨ ਵੀ ਮਘਾਈ ਰੱਖਿਆ ਗਿਆ। ਜਥੇਬੰਦੀ ਵੱਲੋਂ ਚੋਣਵੇਂ ਭਾਜਪਾ ਆਗੂਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਸੁਨਾਮ ਸ਼ਹਿਰ 'ਚ ਭਾਜਪਾ ਦੇ ਇਕ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਦੀ ਗੈੱਸ ਏਜੰਸੀ ਦੇ ਦਫ਼ਤਰ ਤੋਂ ਇਲਾਵਾ ਸਥਾਨਕ ਅਗਰਸੈਨ ਚੌਂਕ ਨੇੜੇ ਕਾਰਪੋਰੇਟ ਘਰਾਣੇ ਦੇ ਸ਼ਾਪਿੰਗ ਮਾਲ ਟ੍ਰੈਂਡਜ ਅੱਗੇ ਪੱਕੇ ਮੋਰਚੇ 'ਤੇ ਬੈਠੇ ਸੈਂਕੜੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਜਥੇਬੰਦੀ ਦੇ ਆਗੂ ਗੋਬਿੰਦ ਸਿੰਘ ਚੱਠੇ ਨਨਹੇੜ੍ਹਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਅਜੇ ਤੱਕ ਟੱਸ ਤੋਂ ਮੱਸ ਹੋਣ ਨੂੰ ਤਿਆਰ ਨਹੀ ਪਰ ਸੰਘਰਸ਼ਸ਼ੀਲ ਕਿਸਾਨਾਂ ਨੇ ਵੀ ਮੋਦੀ ਸਰਕਾਰ ਦਾ ਨੱਕ ਵਿਚ ਦਮ ਕਰਨ ਦੀ ਮਿੱਥੀ ਹੋਈ ਹੈ ਅਤੇ ਕਿਸਾਨ ਸੰਘਰਸ਼ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ ਜਿਸ ਕਾਰਨ ਕਿਸਾਨਾਂ ਦੇ ਹੌਸਲੇ ਹੋਰ ਵੀ ਬੁਲੰਦ ਹੋ ਰਹੇ ਹਨ।
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੂੰ) - ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਥੋਪੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਰੋਸ਼ ਪ੍ਰਦਰਸ਼ਨ ਕਰ ਰਹੇ ਸੂਬੇ ਦੇ ਕਿਸਾਨਾਂ ਨਾਲ ਧਰਨਿਆਂ ਵਿਚ ਸ਼ਾਮਲ ਹੋਣ ਦਾ ਅਹਿਮ ਫ਼ੈਸਲਾ ਕੀਤਾ ਗਿਆ ਹੈ। ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਮਰਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਦੱਸਿਆ ਗਿਆ ਹੈ ਕਿ ਫੈਡਰੇਸ਼ਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਸੰਗਰੂਰ ਜ਼ਿਲ੍ਹੇ ਦੀ ਸਮੁੱਚੀ ਟੀਮ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਦੇ ਪ੍ਰਧਾਨ ਦਿੱਲੀ ਜਾਣਗੇ ਅਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਮਰਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਫੈਡਰੇਸ਼ਨ ਆਫ਼ ਆਤੜ੍ਹੀ ਐਸੋਸੀਏਸ਼ਨ ਵੀ ਇਸ ਸੰਘਰਸ਼ ਵਿਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ। ਉਨ੍ਹਾਂ ਅਜਿਹੇ ਕਾਲੇ ਕਾਨੂੰਨਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਗਿਆ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਕੋਈ ਕਾਨੂੰਨ ਲਾਗੂ ਕੀਤਾ ਜਾਂਦਾ ਹੈ ਉਦੋਂ ਸੀਜ਼ਨ ਚੱਲ ਰਿਹਾ ਹੁੰਦਾ ਹੈ। ਨੋਟਬੰਦੀ ਵੀ ਅਕਤੂਬਰ ਨਵੰਬਰ 'ਚ ਕੀਤੀ ਗਈ ਅਤੇ ਖੇਤੀ ਕਾਨੂੰਨ ਵੀ ਹੁਣ ਲਾਗੂ ਕੀਤੇ ਗਏ। ਜਿਹੜੇ ਹਰ ਹਾਲ 'ਚ ਕੇਂਦਰ ਸਰਕਾਰ ਨੂੰ ਵਾਪਸ ਲੈਣੇ ਪੈਣਗੇ। ਆੜ੍ਹਤੀਆਂ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਸਤਨਾਮ ਸਿੰਘ ਘੁਮਾਣ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਨ੍ਹਾਂ ਸੋਚੇ ਸਮਝ ਅਜਿਹੇ ਫ਼ੈਸਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਦਾ ਦੇਸ਼ ਦੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਮਾਮਲਾ ਚਾਹੇ ਨੋਟਬੰਦੀ ਦਾ ਹੋਵੇ ਜਾਂ ਖੇਤੀ ਕਾਨੂੰਨਾਂ ਦਾ ਇਸ ਨਾਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੋ ਇਲਾਵਾ ਸੂਬੇ ਦੇ ਹਰੇਕ ਵਰਗ ਨੂੰ ਨੁਕਸਾਨ ਝੱਲਣਾ ਪਿਆ ਹੈ। ਸਰਕਾਰ ਦੇ ਇਨ੍ਹਾਂ ਗਲਤ ਫ਼ੈਸਲਿਆਂ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਜੇਕਰ ਸਰਕਾਰ ਨੇ ਆਪਣਾ ਇਹ ਗਲਤ ਫ਼ੈਸਲਾ ਵਾਪਸ ਨਾ ਲਿਆ ਤਾਂ ਇਸ ਦੇ ਬਹੁਤ ਇਹ ਮਾੜੇ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਵੱਡੀ ਗਿਣਤੀ ਆੜ੍ਹਤੀਆਂ ਤੋਂ ਇਲਾਵਾ ਪ੍ਰਧਾਨ ਸਤਨਾਮ ਸਿੰਘ ਘੁਮਾਣ, ਰਿਸ਼ੀਪਾਲ ਗੋਇਲ, ਕੀਮਤ ਰਾਏ ਗਰਗ, ਰੂਪ ਚੰਦ ਸਿੰਗਲਾ, ਮੰਗਤ ਰਾਏ ਸਿੰਗਲਾ, ਪ੍ਰਦੀਪ ਸਿੰਗਲਾ, ਮਨਦੀਪ ਸਿੰਗਲਾ, ਘਣਸਾਮ ਘੁਮਾਣ, ਓਮ ਘੁਮਾਣ, ਵਿਤੇਸ ਗਰਗ, ਪ੍ਰਦੀਪ ਕੁਮਾਰ, ਜਸਪਾਲ ਬਿੱਟੂ, ਨਰੇਸ ਗਰਗ, ਸੁਖਵਿੰਦਰ ਭਵਾਨੀਗੜ੍ਹ, ਰਾਹੁਲ ਅਮਰਗੜ੍ਹ, ਰਾਜੇਸ਼ ਕਾਲਾ ਸੁਨਾਮ, ਡਿੰਪਲ ਗੋਇਲ ਚੀਮਾ ਮੰਡੀ, ਸੋਮ ਨਾਥ ਸੰਗਰੂਰ, ਜਾਗ ਸਿੰਘ ਧੂਰੀ ਆਦਿ ਹਾਜ਼ਰ ਸਨ।
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਦੀ ਅਗਵਾਈ ਵਿਚ ਅਕਾਲੀ ਆਗੂਆਂ ਵਲੋਂ ਕਿਸਾਨਾਂ ਕੋਲ ਦਿੱਲੀ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦਿਆਂ ਉਨ੍ਹਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ। ਦਿੱਲੀ ਤੋਂ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸ: ਕਾਕੜਾ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਚੜ੍ਹਦੀ ਕਲਾਂ ਅਤੇ ਉਤਸ਼ਾਹ ਵਿਚ ਹਨ ਅਤੇ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹਨ। ਉਨ੍ਹਾਂ ਇਸ ਮੌਕੇ 'ਤੇ ਕਿਸਾਨਾਂ ਨੂੰ ਰਾਸ਼ਨ ਦਾ ਸਮਾਨ ਦਿੰਦਿਆਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਹਨ, ਜਿਨ੍ਹਾਂ ਨੂੰ ਰੱਦ ਕਰਾਏ ਬਿਨ੍ਹਾਂ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨ ਵਾਪਸ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਕਰੀਬ 50 ਗੱਡੀਆਂ ਦਾ ਕਾਫ਼ਲਾ ਟਿਕਰੀ ਬਾਰਡਰ 'ਤੇ ਕਿਸਾਨਾਂ ਨੂੰ ਮਿਲਣ ਲਈ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਉਹ ਕਿਸਾਨੀ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਕਿਸਾਨਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਦੀਆਂ ਹਰ ਬਲਾਕ ਵਿਚੋਂ ਦਿੱਲੀ ਜਾਣ ਲਈ ਡਿਊਟੀਆਂ ਲਗਾਈਆਂ ਹੋਈਆਂ ਹਨ, ਜਿਸ ਦੌਰਾਨ ਅਕਾਲੀ ਆਗੂ ਅਤੇ ਵਰਕਰ ਹਰ ਰੋਜ ਬਲਾਕਾਂ ਵਿਚ ਦਿੱਲੀ ਜਾ ਕੇ ਕਿਸਾਨਾਂ ਦੇ ਸੰਘਰਸ਼ ਦੀ ਹਿੱਸਾ ਬਨਣਗੇ । ਇਸ ਮੌਕੇ 'ਤੇ ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਭਰਪੂਰ ਸਿੰਘ ਫੱਗੂਵਾਲਾ, ਰਵਜਿੰਦਰ ਸਿੰਘ ਕਾਕੜਾ ਤੋਂ ਇਲਾਵਾ ਹੋਰ ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਨੂੰ ਬਿਨ੍ਹਾਂ ਸ਼ਰਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਕੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਲਈ ਹੋਰ ਸਹੂਲਤਾਂ ਦੇਣ ਦੀ ਵੀ ਮੰਗ ਕੀਤੀ।
ਮਲੇਰਕੋਟਲਾ, (ਕੁਠਾਲਾ)-ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਅੱਜ ਵਿਧਾਨ ਸਭਾ ਹਲਕਾ ਮਲੇਰਕੋਟਲਾ ਅਤੇ ਅਮਰਗੜ੍ਹ ਤੋਂ ਸੈਂਕੜੇ ਕਿਸਾਨ ਵਰਕਰਾਂ ਦੇ ਦੋ ਵਿਸ਼ਾਲ ਕਾਫ਼ਲੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮਲੇਰਕੋਟਲਾ ਦੇ ਇੰਚਾਰਜ ਮੁਹੰਮਦ ਓਵੈਸ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਏ। ਸਥਾਨਕ ਧੂਰੀ ਰੋਡ ਸਥਿਤ ਦਿਓਲ ਸਿਟੀ ਵਿਖੇ ਸੈਂਕੜੇ ਕਾਰਾਂ ਦੇ ਕਾਫ਼ਲੇ ਵਿਚ ਪਹੁੰਚੇ ਕਿਸਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਸਪਸ਼ਟ ਕੀਤਾ ਕਿ ਦੋਵੇਂ ਹਲਕਿਆਂ ਤੋਂ ਕਿਸਾਨ ਵਰਕਰਾਂ ਦੇ ਇਹ ਵਿਸ਼ਾਲ ਕਾਫ਼ਲੇ ਕਿਸਾਨ ਵਿਰੋਧੀ ਕੇਂਦਰੀ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਕਿਸਾਨ ਯੂਨੀਅਨਾਂ ਦੇ ਝੰਡੇ ਹੇਠ ਦਿੱਲੀ ਵਿਖੇ ਚੱਲ ਰਹੇ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਸਿਆਸਤ ਦੀ ਬਜਾਏ ਬਤੌਰ ਕਿਸਾਨ ਸ਼ਾਮਲ ਹੋਣ ਲਈ ਜਾ ਰਹੇ ਹਾਂ। ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨਾਂ ਦੀ ਮਾਂ ਪਾਰਟੀ ਦੱਸਦਿਆਂ ਐਡਵੋਕੇਟ ਝੂੰਦਾਂ ਨੇ ਕਿਹਾ ਕਿ ਇਸ ਵੇਲੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਕਰਨ ਦੀ ਦੀ ਬਜਾਏ ਕੇਵਲ ਕਿਸਾਨੀ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਮਦਦ ਕਰਨ ਦਾ ਲੋੜ ਹੈ ਅਤੇ ਮਲੇਰਕੋਟਲਾ ਤੇ ਅਮਰਗੜ੍ਹ ਹਲਕਿਆਂ ਦੇ ਅਕਾਲੀ ਵਰਕਰ ਕਿਸਾਨ ਮੋਰਚੇ ਦੀ ਹਰ ਪੱਖੋਂ ਤਨ ਮਨ ਧਨ ਨਾਲ ਮਦਦ ਕਰਨਗੇ। ਕਿਸਾਨ ਅੰਦੋਲਨ ਨੂੰ ਹੋਰ ਪ੍ਰਚੰਡ ਕਰਨ ਲਈ ਸਾਰੀਆਂ ਰਾਜਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਝੂੰਦਾਂ ਨੇ ਕਿਹਾ ਕਿ ਹਰ ਕਿੱਤੇ, ਜਾਤ ਜਾਂ ਮਜ਼੍ਹਬ ਨਾਲ ਜੁੜੇ ਵਿਅਕਤੀ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਨੂੰ ਬਚਾਉਣ ਲਈ ਕਿਸਾਨ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਵੇ। ਹਲਕਾ ਮਲੇਰਕੋਟਲਾ ਦੇ ਪਾਰਟੀ ਇੰਚਾਰਜ ਮੁਹੰਮਦ ਉਵੈਸ ਵਲੋਂ ਉਨ੍ਹਾਂ ਦੇ ਸਿਆਸੀ ਸਲਾਹਕਾਰ ਮੁਹੰਮਦ ਯੂਨਸ ਬਖਸੀ ਨੇ ਖੇਤੀ ਅਤੇ ਕਿਸਾਨੀ ਨੂੰ ਦੇਸ਼ ਦੀ ਸਾਹ ਰਗ ਦੱਸਦਿਆਂ ਐਲਾਨ ਕੀਤਾ ਕਿ ਮਲੇਰਕੋਟਲਾ ਹਲਕੇ ਦਾ ਬੱਚਾ-ਬੱਚਾ ਕੇਂਦਰੀ ਮੋਦੀ ਸਰਕਾਰ ਚੱਲ ਰਹੇ ਕਿਸਾਨ ਮੋਰਚੇ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਯੂਨੀਅਨਾਂ ਨੂੰ ਹਰ ਪੱਖੋਂ ਸਹਿਯੋਗ ਦੇਣ। ਇਸ ਮੌਕੇ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਨਿਰਮਲ ਸਿੰਘ ਬੋੜਹਾਈ, ਅਕਾਲੀ ਜਥਾ ਸਹਿਰੀ-2 ਪ੍ਰਧਾਨ ਸਫੀਕ ਚੌਹਾਨ, ਐਡਵੋਕੇਟ ਸਮਸ਼ਾਦ ਅਲੀ, ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ, ਗੁਰਮੇਲ ਸਿੰਘ ਨੌਧਰਾਣੀ, ਗੁਰਦੀਪ ਸਿੰਘ ਬਧਰਾਵਾਂ, ਸੁਖਵਿੰਦਰ ਸਿੰਘ ਹਥੋਆ, ਮਨਜਿੰਦਰ ਸਿੰਘ ਬਾਵਾ, ਬਲਵੀਰ ਸਿੰਘ, ਹਰਦੇਵ ਸਿੰਘ, ਸੁਖਵਿੰਦਰ ਸਿੰਘ ਲਸੋਈ, ਜਗਤਾਰ ਸਿੰਘ ਭੁਰਥਲਾ, ਜੈਲਦਾਰ ਸੁਖਜੀਵਨ ਸਿੰਘ ਸਰੌਦ, ਜੈਪਾਲ ਸਿੰਘ ਨਥੁਮਜਰਾ, ਰਾਜਿੰਦਰ ਸਿੰਘ ਟੀਨਾ ਨੰਗਲ, ਪ੍ਰਦੁਮਣ ਸਿੰਘ ਦਲੇਲਗੜ੍ਹ, ਕੁਲਵਿੰਦਰ ਸਿੰਘ ਹਿੰਮਤਾਣਾ, ਮਹਿੰਦਰ ਸਿੰਘ ਨਾਰੀਕੇ, ਸ਼ੈੱਟੀ ਨਰੀਕੇ, ਲੋਪਿੰਦਰ ਸਿੰਘ ਮਾਣਕਮਾਜਰਾ, ਅਵਤਾਰ ਸਿੰਘ ਝੱਲ, ਸ਼ੇਰ ਸਿੰਘ ਸੰਗਾਲੀ, ਅਜਮਲ ਖਾਂ ਦਹਿਲੀਜ਼, ਇਰਫਾਨ ਰੋਹੀੜਾ, ਕੁਲਵੰਤ ਸਿੰਘ ਬੇਗੋਵਾਲ, ਪ੍ਰਧਾਨ ਦਰਸ਼ਨ ਸਿੰਘ, ਵੀਰ ਸਿੰਘ ਤੋਲੇਵਾਲ, ਸੁੱਖਾ ਤੋਲੇਵਲ, ਹੈਪੀ ਨੰਬਰਦਾਰ ਝੱਲ, ਕੇਸਰ ਖਾ ਸੰਘੈਣ, ਸਮਸ਼ਾਦ ਝੋਕ, ਮੁਹੰਮਦ ਖਾਲਿਦ, ਯਾਸਰ ਰਾਣਾ, ਤਲਵਿੰਦਰ ਸਿੰਘ, ਡਾ. ਸਰਾਜ ਚੱਕ, ਜਾਹਿਦ ਜੱਜੀ, ਮੁਨੀਰ ਗਨੀ, ਅਕਰਮ ਬੱਗਾ, ਲਾਲਦੀਨ ਤੱਖਰ, ਵਿੱਕੀ ਟਾਂਕ, ਅਮਜਦ ਬਖਸੀ, ਉਮਰ ਸ਼ੇਖ, ਨਦੀਮ ਚੌਹਾਨ, ਐਡਵੋਕੇਟ ਕਾਸਿਫ ਕੁਰੈਸੀ, ਐਡਵੋਕੇਟ ਮੁਹੰਮਦ ਕਾਸਿਮ ਰਾਣਾ, ਐਡਵੋਕੇਟ, ਜਾਹਿਦ ਰਾਣਾ, ਮੁਹੰਮਦ ਰਾਸ਼ਿਦ ਅਤੇ ਮੇਹਰ ਦੀਨ ਰੋਡੀਵਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
ਜਖੇਪਲ, (ਮੇਜਰ ਸਿੰਘ ਸਿੱਧੂ) - ਜਖੇਪਲ ਇਲਾਕੇ ਦੀ ਸਿਰਕਢ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੇ ਮੈਨੇਜਰ ਬਾਬਾ ਪ੍ਰੀਤਮ ਦਾਸ, ਪਿੰਡ.ਡਾ. ਉਂਕਾਰ ਸਿੰਘ, ਪ੍ਰਿੰ. ਸ੍ਰੀ ਦਰਸ਼ਨ ਖਾਨ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਲਈ ਕਿਸਾਨਾਂ ਨੂੰ ਸਹਿਯੋਗ ਦਿੰਦੇ ਹੋਏ ਆਪਣੀ ਨੇਕ ਕਮਾਈ ਵਿਚੋਂ 500 ਕੰਬਲ ਤੇ 500 ਕਿੱਟਾਂ (ਸਾਬਣ, ਤੇਲ, ਪੇਸ਼ਟ ਬਰੁਸ਼) ਆਦਿ ਦਿੱਲੀ ਦੇ ਕੁੰਢਲੀ ਬਾਰਡਰ ਤੇ ਕਿਸਾਨਾਂ ਨੂੰ ਵੰਡੀਆਂ। ਪ੍ਰਿੰ.ਡਾ. ਉਂਕਾਰ ਸਿੰਘ, ਸ. ਹਰਦੀਪ ਸਿੰਘ ਸੈਣੀ ਅੰਤਰਰਾਸ਼ਟਰੀ ਵੇਟ ਲਿਫਟਰ, ਪ੍ਰੋ.ਸੋਹਣ ਸਿੰਘ ਮਸਤੂਆਣਾ ਸਾਹਿਬ ਨੇ ਦਿੱਲੀ ਵਿਖੇ ਕਿਸਾਨਾਂ ਨੂੰ ਕੰਬਲ ਅਤੇ ਕਿੱਟਾਂ ਵੰਡਣ ਮੌਕੇ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਸਾਨ ਵੀਰਾਂ ਦੀ ਜਿੱਤ ਦੀ ਕਾਮਨਾ ਕੀਤੀ ।
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਜ਼ਿਲ੍ਹਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਜਥਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਵਿਨਰਜੀਤ ਗੋਲਡੀ ਅਤੇ ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਵਿਚ ਦਿੜ੍ਹਬਾ ਤੋਂ ਰਵਾਨਾ ਹੋਇਆ। ਸ. ਝੂੰਦਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨਾਲ ਡਟ ਕੇ ਖੜਿਆ ਹੈ। ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਖ਼ਤ ਹਦਾਇਤਾਂ ਕੀਤੀਆ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਿਸਾਨ ਵਿਰੋਧੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਥੇ ਸੰਘਰਸ਼ ਵਿਚ ਸ਼ਾਮਿਲ ਹੁੰਦੇ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਿਸਾਨ ਦੇ ਤੌਰ 'ਤੇ ਦਿੱਲੀ ਸੰਘਰਸ਼ ਵਿਚ ਸ਼ਾਮਿਲ ਹੋਣਗੇ। ਕਿਸਾਨ ਸੰਘਰਸ਼ ਵਿਚ ਦਿੱਲੀ ਵਿਖੇ ਕਿਸਾਨਾਂ ਦੀ ਹਰ ਤਰ੍ਹਾਂ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਨਵਇੰਦਰ ਸਿੰਘ ਲੌਂਗੋਵਾਲ, ਅਕਾਲੀ ਆਗੂ ਹਰਬੰਸ ਸਿੰਘ ਸ਼ੇਰਪੁਰ, ਜੋਗਾ ਸਿੰਘ ਫੱਗੂਵਾਲਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ, ਸਰਪੰਚ ਸੁਖਵਿੰਦਰ ਸਿੰਘ ਸਤੀਪੁਰ (ਲੌਂਗੋਵਾਲ), ਭਜਨ ਸਿੰਘ ਜਖੇਪਲ, ਚਮਕੌਰ ਸਿੰਘ ਸ਼ਾਹਪੁਰ ਆਦਿ ਵੀ ਹਾਜ਼ਰ ਸਨ।
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਪਿੰਡ ਫਤਹਿਗੜ੍ਹ ਵਿਖੇ ਜਥੇ. ਅਮਰੀਕ ਸਿੰਘ ਸੰਗਤੀਵਾਲਾ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਜਥੇ. ਅਮਰੀਕ ਸਿੰਘ ਸੰਗਤੀਵਾਲਾ ਨੇ ਇਸ 'ਅਜੀਤ' ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਦੇ ਅੰਨਦਾਤਾ ਕਿਸਾਨਾਂ ਦੀ ਭਲਾਈ ਲਈ ਇਨ੍ਹਾਂ ਬਿਲਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕਿਰਸਾਨੀ ਨਾਲ ਹੀ ਸਾਰੇ ਵਰਗਾਂ ਦੇ ਚੁੱਲ੍ਹੇ ਬਲਦੇ ਹਨ ਅਤੇ ਖੇਤੀਬਾੜੀ ਅਨੇਕਾਂ ਵਰਗਾਂ ਨਾਲ ਸਬੰਧਿਤ ਹੈ, ਜਿਸ ਕਰ ਕੇ ਕੇਂਦਰ ਸਰਕਾਰ ਨੂੰ ਹਰ ਵਰਗ ਦੇ ਨੁਮਾਇੰਦਿਆਂ ਨੂੰ ਗੱਲਬਾਤ 'ਚ ਸ਼ਾਮਲ ਕਰਨਾ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਪਰ ਸਰਕਾਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਗੈਰ-ਕਾਨੂੰਨੀ ਢੰਗ ਨਾਲ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਗੋਗੀ ਸਾਬਕਾ ਸਰਪੰਚ ਫਤਹਿਗੜ੍ਹ, ਯਾਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫਤਹਿਗੜ੍ਹ, ਰਾਜਨ ਸਿੰਘ ਫਤਹਿਗੜ੍ਹ, ਭਿੰਦਰ ਸਿੰਘ ਫਤਹਿਗੜ੍ਹ, ਜੱਗਾ ਸਿੰਘ
(ਬਾਕੀ ਸਫ਼ਾ 8 'ਤੇ)
[ਸਫ਼ਾ 6 ਦੀ ਬਾਕੀ]
ਫਤਹਿਗੜ੍ਹ, ਅਵਤਾਰ ਸਿੰਘ ਫਤਹਿਗੜ੍ਹ, ਜਗਰੂਪ ਸਿੰਘ ਸਾਬਕਾ ਸਰਪੰਚ ਫਤਹਿਗੜ੍ਹ, ਚਮਕੌਰ ਸਿੰਘ ਜਵੰਧਾ, ਕਾਲਾ ਸਿੰਘ ਛਾਜਲੀ, ਕੁਲਵਿੰਦਰ ਸਿੰਘ ਛਾਜਲੀ ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) - ਦੇਸ਼ ਅੰਦਰ ਕਿਸਾਨਾਂ ਉੱਪਰ ਕੇਂਦਰ ਸਰਕਾਰ ਵਲੋਂ ਥੋਪੇ ਕਾਲੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਸਾਰਾ ਪੰਜਾਬ ਇੱਕਮੁੱਠ ਹੋ ਕੇ ਲੜਾਈ ਲੜ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 'ਦਿੱਲੀ ਚੱਲੋ' ਅੰਦੋਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਹਰਿਆਣੇ ਦੇ ਨਾਲ ਦੇਸ਼ ਭਰ ਦੇ ਹੋਰਨਾਂ ਸੂਬਿਆਂ ਦੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੀ ਕੁੱਦ ਚੁੱਕੀਆਂ ਹਨ। ਇਸ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਅੱਜ ਇੱਕ ਵੱਡਾ ਜਥਾ ਕਸਬਾ ਸ਼ੇਰਪੁਰ ਤੋਂ ਵੀ ਰਵਾਨਾ ਹੋਇਆ, ਜਿਸ ਵਿਚ ਪ੍ਰਬੰਧਕ ਕਮੇਟੀ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਤਾਂ ਲਈ ਰਸਦ, ਦੁੱਧ, ਚਾਵਲ, ਗੈਸ, ਸਿਲੰਡਰ, ਭੱਠੀਆਂ, ਬਾਲਣ, ਟੈਂਟ ਦਾ ਸਾਮਾਨ ਅਤੇ ਨਕਦ ਰਾਸ਼ੀ ਭੇਜੀ ਗਈ। ਇਸ ਜਥੇ 'ਚ ਸਰਪੰਚ ਰਣਜੀਤ ਸਿੰਘ ਧਾਲੀਵਾਲ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਥੇ. ਮਨਜੀਤ ਸਿੰਘ ਧਾਮੀ ਸ਼ੇਰਪੁਰ, ਰਾਜਿੰਦਰ ਸਿੰਘ ਢੰਡਾ, ਭੁਪਿੰਦਰ ਸਿੰਘ ਪਟਵਾਰੀ, ਨਛੱਤਰ ਸਿੰਘ ਔਜਲਾ, ਭੋਲਾ ਸਿੰਘ ਬੜਿੰਗ, ਜਗਸੀਰ ਸਿੰਘ ਥਿੰਦ, ਰਣਜੋਧ ਸਿੰਘ ਗਰੇਵਾਲ, ਚਰਨ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।
ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਨੂੰ ਜਿੱਥੇ ਚਾਰ-ਚੁਫੇਰਿਓਂ ਸਮਰਥਨ ਮਿਲ ਰਿਹਾ ਹੈ। ਉੱਥੇ ਹੀ ਅੱਜ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੰਗਾਲੀ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਜੋ ਖੇਤੀ ਸੰਬੰਧੀ ਜੋ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਸ ਖ਼ਿਲਾਫ਼ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਉਸੇ ਤਹਿਤ ਅੱਜ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਵਲੋਂ ਕੈਨਬਰਾ ਸਿਟੀ ਵਿਖੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਲੋਂ 40-45 ਗੱਡੀਆਂ ਉਪਰ ਪੋਸਟਰ ਲਗਾ ਕੇ ਕੈਨਬਰਾ ਸਿਟੀ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਆਸਟਰੇਲੀਆ ਦੀ ਪਾਰਲੀਮੈਂਟ ਅੱਗੇ ਜਾ ਕੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿੱਕੀ ਕਾਤਰੋਂ, ਮਨਦੀਪ ਸਿੰਘ, ਲਾਡੀ, ਹਰਮਨ, ਬਿੱਲਾ, ਬਬਲੂ ਆਦਿ ਮੌਜੂਦ ਸਨ।
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦਾ ਘਿਰਾਓ ਕਰੀ ਬੈਠੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਖੁੱਲ੍ਹ ਕੇ ਅੱਗੇ ਆਈਆਂ ਹਨ ਤਾਂ ਜੋ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਪਿੱਛੇ ਰਹਿੰਦੇ ਪਰਿਵਾਰ ਦਾ ਕੋਈ ਫ਼ਿਕਰ ਨਾ ਰਹੇ। ਇਸ ਸੰਬੰਧੀ ਵੈਟਰਨਰੀ ਡਾ. ਦਲਵੀਰ ਸਿੰਘ ਨਿਆਮਤਪੁਰ 'ਤੇ ਉਨ੍ਹਾਂ ਦੀ ਟੀਮ ਵਲੋਂ ਪਿੰਡ ਸਲਾਰ, ਬੁਰਜ ਬਘੇਲ ਸਿੰਘ ਵਾਲਾ, ਬਾਠਾਂ, ਚਪੜੌਦਾ, ਭੁੱਲਰਾਂ, ਬਨਭੌਰਾ, ਉਪੋਕੀ ਦੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਧਰਨੇ 'ਤੇ ਬੈਠੇ ਕਿਸਾਨਾਂ ਦੇ ਪਸ਼ੂਆਂ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਦਾ ਇਲਾਜ ਇਸ ਟੀਮ ਵਲੋਂ ਮੁਫ਼ਤ ਕੀਤਾ ਜਾਵੇਗਾ, ਉਧਰ ਦੂਜੇ ਪਾਸੇ ਚੰਡੀਗੜ੍ਹ ਡਾਇਗਨੋਸਟਿਕ ਲੈਬਾਰਟਰੀ ਬਾਗੜੀਆਂ ਦੇ ਮਾਲਕ ਬਲਵਿੰਦਰ ਸਿੰਘ ਸ਼ੇਰਗਿੱਲ ਵਲੋਂ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ ਕਿ ਅਮਰਗੜ੍ਹ ਇਲਾਕੇ ਨਾਲ ਸਬੰਧਿਤ ਜਿਹੜੇ ਵੀ ਕਿਸਾਨ ਵੀਰ ਦਿੱਲੀ ਧਰਨੇ 'ਤੇ ਗਏ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹੂਲਤ ਦਿੰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਣਗੇ। ਇਸੇ ਤਰ੍ਹਾਂ ਅਮਰਗੜ੍ਹ ਬਾਜ਼ਾਰ ਵਿਖੇ ਅੰਗਰੇਜ਼ੀ ਅਤੇ ਦੇਸੀ ਦਵਾਈਆਂ ਦੀ ਦੁਕਾਨ ਕਰ ਰਹੇ ਭਾਰਦਵਾਜ ਮੈਡੀਕੋਜ਼ ਦੇ ਮਾਲਕ ਅਜੇ ਭਾਰਦਵਾਜ ਨੇ ਐਲਾਨ ਕੀਤਾ ਕਿ ਉਹ ਦਿੱਲੀ ਧਰਨੇ 'ਤੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਬੰਦਿਆਂ ਜਾਂ ਪਸ਼ੂਆਂ ਵਾਲੀਆਂ ਦਵਾਈਆਂ ਮੁਨਾਫ਼ਾ ਰਹਿਤ ਦੇਣਗੇ ਅਤੇ ਅਤਿ ਲੋੜਵੰਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਵਾਈਆਂ ਮੁਫ਼ਤ ਵਿਚ ਵੀ ਉਪਲਬਧ ਕਰਵਾਉਣਗੇ।
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਕੀਤੇ ਤਸ਼ੱਦਦ ਅਤੇ ਦਰਜ ਹੋਏ ਮੁਕੱਦਮਿਆਂ ਤੋਂ ਖ਼ਫ਼ਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਦੀ ਰਿਹਾਇਸ਼ ਦਾ ਘਿਰਾਓ ਕਰਨ ਸਮੇਂ ਸੰਗਰੂਰ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ਼੍ਰੀ ਸਾਜਨ ਕਾਂਗੜਾ ਜ਼ਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਣੇ ਪ੍ਰੋਗਰਾਮ ਵਿਚ ਸ਼ਾਮਲ ਹੋਏ ਅਤੇ 17 ਸੈਕਟਰ ਦੇ ਪੁਲਿਸ ਸਟੇਸ਼ਨ ਵਿਚ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਅਤੇ ਪਾਣੀ ਦੀਆਂ ਬੁਸ਼ਾਰਾਂ ਅਤੇ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਵੀ ਕੀਤਾ ਜਿਸ ਵਿਚ ਯੂਥ ਕਾਂਗਰਸ ਪ੍ਰਧਾਨ ਸਾਜਨ ਕਾਂਗੜਾ ਵੀ ਲਾਠੀ ਚਾਰਜ ਦਾ ਸ਼ਿਕਾਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਾਜਨ ਕਾਂਗੜਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਆਪਣੇ ਹੱਕਾਂ ਲਈ ਘਰੋਂ ਬਾਹਰ ਨਿਕਲ ਕੇ ਆਪਣੇ ਪਰਿਵਾਰਾਂ ਸਣੇ ਸੰਘਰਸ਼ ਕਰ ਰਿਹਾ ਹੈ ਜੋ ਦੇਸ਼ ਦੀ ਸਰਕਾਰ ਦੇ ਮੱਥੇ 'ਤੇ ਕਲੰਕ ਹੈ ਇਸ ਸੰਘਰਸ਼ ਵਿਚ ਯੂਥ ਕਾਂਗਰਸ ਵੀ ਆਪਣਾ ਹਿੱਸਾ ਪਾ ਰਹੀ ਹੈ। ਉਨ੍ਹਾਂ ਆਪਣੇ ਉਪਰ ਹੋਏ ਲਾਠੀ ਚਾਰਜ ਸੰਬੰਧੀ ਕਿਹਾ ਕਿ ਜੇਕਰ ਗੋਲੀਆਂ ਦਾ ਸਾਹਮਣਾ ਵੀ ਕਰਨਾ ਪਿਆ ਤਾਂ ਵੀ ਰਾਹੁਲ ਗਾਂਧੀ ਦੇ ਸਿਪਾਹੀ ਪਿੱਛੇ ਨਹੀਂ ਹਟਣਗੇ ਕਿਸਾਨਾਂ ਦੇ ਇਸ ਸੰਘਰਸ਼ ਵਿਚ ਚਟਾਨ ਵਾਂਗ ਨਾਲ ਖੜ੍ਹੇ ਹਨ ਅਤੇ ਖੜੇ ਰਹਿਣਗੇ ਉਨ੍ਹਾਂ ਕਿਹਾ ਕਿ ਪੰਜਾਬ ਸੁਰਵੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪੰਜਾਬ ਦੇ ਇਹ ਯੋਧੇ ਮੋਦੀ ਸਰਕਾਰ ਦੀ ਹਿੱਕ 'ਤੇ ਗੋਡਾ ਰੱਖ ਕੇ ਆਪਣੇ ਹੱਕ ਲੈਣਗੇ। ਇਸ ਮੌਕੇ ਸਾਜਨ ਕਾਂਗੜਾ ਨਾਲ ਜੋਨੀ ਗਰਗ, ਜਗਸੀਰ ਸਿੰਘ, ਪ੍ਰਦੀਪ ਬੋਕਸਰ ਸੋਸ਼ਲ ਮੀਡੀਆ ਕੋਆਰਡੀਨੇਟਰ, ਅਮਨ, ਸੰਜੂ ਗਿੱਲ, ਰਾਹੁਲ ਰੰਧਾਵਾ ਆਦਿ ਮੌਜੂਦ ਸਨ।
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਦਿੱਲੀ ਵਿਖੇ ਡੇਰੇ ਲਗਾ ਰੱਖੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੱਲੀ ਤੋਂ ਗੱਲਬਾਤ ਕਰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਆ ਰਹੀ ਹੈ। ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਰਿਹਾਇਸ਼ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਕੇਂਦਰ ਸਰਕਾਰ ਖ਼ਿਲਾਫ਼ ਪੂਰੀ ਤਰ੍ਹਾਂ ਡਟੀ ਹੋਈ ਹੈ। ਮੌਕਾ ਮਿਲਦਿਆ ਕੇਂਦਰ ਸਰਕਾਰ ਖ਼ਿਲਾਫ਼ ਹੋਰ ਪ੍ਰਦਰਸ਼ਨ ਵੀ ਕੀਤੇ ਜਾਣਗੇ। ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਦਾ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਇਕਾਈ ਹਮਾਇਤ ਕਰ ਰਹੀ ਹੈ। ਉੱਥੇ ਹੁਣ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਹਰ ਪੱਖ ਤੋਂ ਹਮਾਇਤ ਕੀਤੀ ਜਾ ਰਹੀ ਹੈ। ਸੰਘਰਸ਼ੀ ਕਿਸਾਨਾਂ ਨੂੰ ਹਰ ਸੰਭਵ ਸਹੂਲਤ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਹੱਕ ਵਿਚ ਨਿੱਤਰੇ ਹੋਏ ਹਨ।
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੁਕਾਨਦਾਰ ਅਤੇ ਵਪਾਰੀ ਵੀ ਦੇਣ ਇਹ ਵਿਚਾਰ ਇੰਟਰਨੈਸ਼ਨਲ ਸੁਪਰੀਮ ਕੌਂਸਲ ਸਿੱਖ਼ਸ ਲੰਡਨ ਦੇ ਸਕੱਤਰ ਜਨਰਲ ਮੇਹਰਬਾਨ ਸਿੰਘ ਨੇ ਲੰਡਨ ਤੋਂ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੇ ਪਿਛਲੇ ਸਮੇਂ ਵਿਚ ਬੜੀ ਮਿਹਨਤ ਕਰਦਿਆਂ ਬੰਜਰ ਪਈਆਂ ਜ਼ਮੀਨਾਂ ਨੂੰ ਉਪਜਾਊ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਪਰ ਹੁਣ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਸਰਮਾਏਦਾਰਾਂ ਦੇ ਹੱਥਾਂ ਵਿਚ ਦੇਸ਼ ਦੀ ਡੋਰ ਦੇਣ ਦੀਆਂ ਚਾਲਾਂ ਕਰਦਿਆਂ ਕਿਸਾਨਾਂ ਨੂੰ ਅਮੀਰ ਲੋਕਾਂ ਦੇ ਅਧੀਨ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਅਮੀਰਾਂ ਨੂੰ ਦਿਵਾਉਣੀਆਂ ਚਾਹੁੰਦੀ ਹੈ, ਜਿਸ ਨੂੰ ਦੇਸ਼ ਦੇ ਲੋਕਾਂ ਇੱਥੋਂ ਤੱਕ ਕਿ ਬਾਹਰਲੇ ਦੇਸ਼ਾਂ ਵਿਚ ਵੱਸਦੇ ਭਾਰਤੀ ਅਤੇ ਪੰਜਾਬੀ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਾਥ ਹਰ ਪੰਜਾਬ ਅਤੇ ਦੇਸ਼ ਵਾਸੀ ਨੂੰ ਦੇ ਕੇ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਇਆ ਜਾ ਸਕਦਾ ਹੈ, ਕਿਉਂਕਿ ਪ੍ਰਧਾਨ ਮੰਤਰੀ ਦੇ ਕੁਰਸੀ 'ਤੇ ਬੈਠੇ ਨਰਿੰਦਰ ਮੋਦੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕਿਸਾਨਾਂ ਦੇ ਸੰਘਰਸ਼ ਨੂੰ ਸਮਾਪਤ ਕਰਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਲੰਡਨ ਤੋਂ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੇ ਲੋਕਾਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕਿਸਾਨਾਂ ਦਾ ਵੱਡੇ ਪੱਧਰ 'ਤੇ ਦਿੱਲੀ ਜਾ ਕੇ ਸਾਥ ਦੇਣ ਦਾ ਸੱਦਾ ਦਿੱਤਾ ਤਾਂ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਾਇਆ ਜਾ ਸਕੇ।
ਧੂਰੀ, (ਸੁਖਵੰਤ ਸਿੰਘ ਭੁੱਲਰ)-ਕਿਸਾਨਾਂ ਵਲੋਂ ਕੇਂਦਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਦਿੱਲੀ ਵਿਚ ਚੱਲ ਰਹੇ ਕੇਂਦਰ ਵਿਰੋਧੀ ਕਿਸਾਨ ਅੰਦੋਲਨ ਨੇ ਸਮਰਥਨ ਵਿਚ ਪਾਰਟੀ ਅਹੁਦੇਦਾਰਾਂ, ਵਰਕਰਾਂ ਦਾ ਵੱਡਾ ਜਥਾ ਰਵਾਨਾ ਹੋਇਆ। ਇਹ ਜਾਣਕਾਰੀ ਅਕਾਲੀ ਦਲ ਦੇ ਧੂਰੀ ਦਿਹਾਤੀ ਸਰਕਲ ਪ੍ਰਧਾਨ ਜਥੇ: ਧਰਮਿੰਦਰ ਸਿੰਘ ਕੌਲਸੇੜੀ ਨੇ ਦੱਸਿਆ ਕਿ ਅੱਜ ਧੂਰੀ ਤੋਂ ਅਕਾਲੀ ਦਲ ਦਾ ਵਿਸ਼ਾਲ ਕਾਫ਼ਲਾ ਕਿਸਾਨ ਅੰਦੋਲਨ ਅਤੇ ਰੋਸ ਧਰਨੇ ਲਈ ਦਿੱਲੀ ਲਈ ਰਵਾਨਾ ਹੋਇਆ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵਲੋਂ ਲਏ ਕਿਸਾਨੀ, ਵਿਰੋਧੀ ਫ਼ੈਸਲੇ ਦਾ ਸੂਬੇ ਤੋਂ ਬਾਅਦ ਦੇਸ ਪੱਧਰ ਤੱਕ ਵੱਡਾ ਰੋਸ ਹੈ ਅਤੇ ਅੱਜ ਕਿਸਾਨ ਜਿਸ ਅੰਦੋਲਨ ਤੇ ਪਹੁੰਚ ਚੁੱਕਾ ਹੈ, ਸਿਰਫ਼ ਉਹੀ ਰਸਤਾ ਕਿਸਾਨ ਕੋਲ ਬਾਕੀ ਹੈ ਜਦ ਕਿ ਉਸ ਤੋਂ ਪਿੱਛੋਂ ਦੂਜੇ ਪਾਸੇ ਡੂੰਘੀ ਖਾਈ ਹੈ। ਜਿਸ ਵਿਚੋਂ ਕਿਸਾਨ ਪੀੜੀ ਦਰ ਪੀੜੀ ਗਰਗ ਹੋ ਜਾਵੇਗਾ। ਮੋਦੀ ਸਰਕਾਰ ਤੁਰੰਤ ਕਿਸਾਨ ਵਿਰੋਧੀ ਕਾਨੂੰਨ ਨੂੰ ਵਾਪਸ ਲਵੇ ਅਤੇ ਅਕਾਲੀ ਦਲ ਕਿਸਾਨੀ ਹੋਦ ਵਾਲੀ ਪਾਰਟੀ ਹੈ ਅਤੇ ਕਿਸਾਨ ਦਾ ਝੰਡਾ ਚੁੱਕ ਕੇ ਸੰਘਰਸ਼ ਵਿਚ ਸਹਿਭਾਗੀ ਬਣੇਗਾ। ਇਸ ਮੌਕੇ ਮਨਵਿੰਦਰ ਸਿੰਘ ਬਿੰਨਰ, ਸਵਰਨਜੀਤ ਹਰਚੰਦ ਮਾਲਵਾ ਜੋਨ ਯੂਥ ਆਗੂ, ਗੋਨਾ ਜਵੰਧਾ ਸਮੇਤ ਹੋਰ ਵੀ ਅਹੁਦੇਦਾਰ ਹਾਜ਼ਰ ਸਨ।

ਰੇਲਵੇ ਸਟੇਸ਼ਨ ਸੰਗਰੂਰ 'ਤੇ ਪਿਛਲੇ 8 ਮਹੀਨਿਆਂ ਤੋਂ ਨਹੀਂ ਆਈ ਕੋਈ ਪੈਸੇਂਜਰ ਗੱਡੀ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)-ਪਹਿਲਾਂ ਕੋਰੋਨਾ ਮਹਾਂਮਾਰੀ ਅਤੇ ਫਿਰ ਕਿਸਾਨ ਅੰਦੋਲਨ ਦੇ ਕਾਰਨ ਸੰਗਰੂਰ ਰੇਲਵੇ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਜ਼ਿਆਦਾਤਰ ਰੇਲ ਗੱਡੀਆਂ ਫ਼ਿਲਹਾਲ ਰੱਦ ਹੀ ਹਨ | ਬੇਸ਼ੱਕ ਦੇਸ਼ ਦੇ ਕਈ ਰੇਲਵੇ ਰੂਟਾਂ 'ਤੇ ਕਈ ਗੱਡੀਆਂ ਚਲਾ ...

ਪੂਰੀ ਖ਼ਬਰ »

ਸੁਨਾਮ ਨਗਰ ਕੌਾਸਲ ਦੇ 23 ਵਾਰਡਾਂ 'ਚੋਂ 11 ਵਾਰਡ ਔਰਤਾਂ ਲਈ ਹੋਏ ਰਾਖਵੇਂ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਧਾਲੀਵਾਲ, ਭੁੱਲਰ)-ਨੇੜ ਭਵਿੱਖ ਵਿਚ ਹੋਣ ਵਾਲੀਆਂ ਸੰਭਾਵਿਤ ਨਗਰ ਕੌਾਸਲ ਚੋਣਾਂ ਨੂੰ ਲੇ ਕੇ ਸੁਨਾਮ ਸ਼ਹਿਰ ਵਿਚ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਕਮਰਕੱਸੇ ਕੱਸਣੇ ਸ਼ੁਰੂ ਕਰ ਦਿੱਤੇ ਗਏ ਹਨ | ਕਾਂਗਰਸ ਪਾਰਟੀ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਭਰੇ ਵੱਖ-ਵੱਖ ਨਮੂਨੇ

ਲਹਿਰਾਗਾਗਾ, 2 ਦਸੰਬਰ (ਸੂਰਜ ਭਾਨ ਗੋਇਲ)- ਸਿਹਤ ਵਿਭਾਗ ਦੀ ਟੀਮ ਨੇ ਸਥਾਨਕ ਸ਼ਹਿਰ ਦੀਆਂ ਕਰਿਆਨਾ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਵੱਖ-ਵੱਖ ਨਮੂਨੇ ਲਏ | ਸਿਹਤ ਵਿਭਾਗ ਟੀਮ ਦੀ ਭਿਣਕ ਲੱਗਦਿਆਂ ਕੁਝ ਹੀ ਸਮੇਂ 'ਚ ਦੁਕਾਨਾਂ ਬੰਦ ਹੋਣੀਆਂ ਸ਼ੁਰੂ ਹੋ ਗਈਆਂ | ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨ ਵਾਪਸ ਹੋਣਗੇ ਜਾਂ ਫਿਰ ਅਸੀਂ ਸ਼ਹੀਦੀਆਂ ਪਾਵਾਂਗੇ-ਕਿਸਾਨ ਆਗੂ

ਅਮਰਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਝੱਲ) - ਕੇਂਦਰ ਸਰਕਾਰ ਵਲੋਂ ਧੱਕੇ ਨਾਲ ਲਾਗੂ ਕੀਤੇ 3 ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨ ਆਗੂ ਜਗਦੀਸ਼ ਸਿੰਘ ਚੌਾਦਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਕਾਦੀਆਂ 'ਤੇ ਭੁਪਿੰਦਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਲੀ 'ਚ ਮੋਰਚੇ ਖੋਲ੍ਹਣ ਤੋਂ ਬਾਅਦ ਪੰਜਾਬ ਵਿਚ ਚਲ ਰਹੇ ਧਰਨਿਆਂ 'ਚ ਔਰਤਾਂ ਨੇ ਸੰਭਾਲੇ ਮੋਰਚੇ

ਨਦਾਮਪੁਰ, ਚੰਨੋਂ, 2 ਦਸੰਬਰ (ਹਰਜੀਤ ਸਿੰਘ ਨਿਰਮਾਣ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਲੱਖਾਂ ਦੀ ਗਿਣਤੀ 'ਚ ਕਿਸਾਨਾਂ ਵਲੋਂ ਦਿੱਲੀ 'ਚ ਮੋਰਚੇ ਲਗਾਉਣ ...

ਪੂਰੀ ਖ਼ਬਰ »

ਸੰਗਰੂਰ 'ਚ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)- ਕਿਸਾਨੀ ਸੰਘਰਸ਼ ਦੇ ਹੱਕ 'ਚ ਅਤੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਢਾਹੇ ਜ਼ੁਲਮਾਂ ਖ਼ਿਲਾਫ਼ 3 ਦਸੰਬਰ ਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਦੀ ਅਗਵਾਈ 'ਚ ਮਸ਼ਾਲ ...

ਪੂਰੀ ਖ਼ਬਰ »

ਸ਼ੈਲਰ ਮਾਲਕ ਦੀ ਗੱਡੀ 'ਤੇ ਹਮਲਾ, ਲੋਕਾਂ 'ਚ ਡਰ ਦਾ ਮਾਹੌਲ

ਮੂਣਕ, 2 ਦਸੰਬਰ (ਭਾਰਦਵਾਜ, ਸਿੰਗਲਾ)-ਬੀਤੀ ਸ਼ਾਮ ਹਮੀਰਗੜ੍ਹ ਡੁਡੀਆਂ ਰੋਡ 'ਤੇ ਇਕ ਰਾਈਸ ਸ਼ੈਲਰ ਮਾਲਕ ਦੀ ਕਾਰ ਅਤੇ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਹਮਲਾ ਕਰਨ ਦੀ ਵਾਰਦਾਤ ਹੋਣ ਨਾਲ ਸ਼ਹਿਰ ਤੇ ਇਲਾਕਾ ਵਾਸੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਨਰੇਸ਼ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣਾ ਜਾਰੀ

ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਆ ਰਹੀ ਗਿਰਾਵਟ ਨੰੂ ਵੇਖਦਿਆਂ ਕਿਹਾ ਜਾ ਸਕਦਾ ਹੈ ਕਿ ਜੇ ਹਾਲਾਤ ਏਦਾਂ ਦੇ ਰਹੇ ਤਾਂ ਆਉਣ ਵਾਲੇ ਕੁਝ ਦਿਨਾਂ ਵਿਚ ਜ਼ਿਲ੍ਹੇ 'ਚੋਂ ਕੋਰੋਨਾ ਦੀ ਸਮਾਪਤੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਸੰਗਰੂਰ ਸਮੇਤ ਜ਼ਿਲ੍ਹੇ 'ਚ 13 ਮੋਰਚਿਆਂ 'ਤੇ ਡਟੇ ਹੋਏ ਨੇ ਕਿਸਾਨ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ) - ਖੇਤੀ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਜਿੱਥੇ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਕਿਸਾਨ ਦਿੱਲੀ ਮੋਰਚੇ ਡਟੇ ਹੋਏ ਹਨ ਉੱਥੇ ਜ਼ਿਲ੍ਹੇ 'ਚ ਵੱਡੀ ਗਿਣਤੀ ਕਿਸਾਨ ਰੇਲਵੇ ਸਟੇਸ਼ਨ ਸੰਗਰੂਰ ਸਮੇਤ ਵੱਖ ਟੋਲ ਪਲਾਜਿਆਂ, ਰਿਲਾਇੰਸ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਦੇ ਸੂਬਾਈ ਆਗੂ ਵਿਸ਼ਵਕਾਂਤ ਨੂੰ ਦਿੱਤੀ ਨਿੱਘੀ ਵਿਦਾਇਗੀ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ)- ਡੀ. ਟੀ. ਐੱਫ਼. ਸੰਗਰੂਰ ਪੰਜਾਬ ਤੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਸੁਨਾਮ ਦੇ ਲੈਕਚਰਾਰ ਡੀ. ਟੀ. ਐੱਫ਼. ਪੰਜਾਬ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਜਮਹੂਰੀ ਅਧਿਕਾਰ ਸਭਾ ਦੇ ਉੱਪ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਸਾਰੇ ਵਾਰਡਾਂ 'ਚ ਖੜ੍ਹੇ ਕਰੇਗੀ ਆਪਣੇ ਉਮੀਦਵਾਰ-ਦੀਪੂ

ਲਹਿਰਾਗਾਗਾ, 2 ਦਸੰਬਰ (ਗਰਗ, ਢੀਂਡਸਾ, ਗੋਇਲ)-ਨਗਰ ਕੌਾਸਲ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਦੇ ਮਕਸਦ ਨਾਲ ਭਾਜਪਾ ਮੰਡਲ ਲਹਿਰਾਗਾਗਾ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਸੰਦੀਪ ਦੀਪੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਟੇਟ ਕਮੇਟੀ ਮੈਂਬਰ ਕੇਵਲ ਸਿੰਗਲਾ, ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਗੁਰਦੁਆਰਾ ਕਮੇਟੀ ਨੇ ਕੀਤਾ ਸਨਮਾਨਿਤ

ਸ਼ੇਰਪੁਰ, 2 ਦਸੰਬਰ (ਸੁਰਿੰਦਰ ਚਹਿਲ)-ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇੱਕ ਧਾਰਮਿਕ ਸਮਾਗਮ 'ਚ ਥਾਣਾ ਸ਼ੇਰਪੁਰ ਦੇ ਇੰਸਪੈਕਟਰ ਯਾਦਵਿੰਦਰ ਸਿੰਘ, ਸਰਪੰਚ ਰਣਜੀਤ ਸਿੰਘ ਧਾਲੀਵਾਲ ਅਤੇ ਹੋਰ ਆਗੂਆਂ ਨੂੰ ਚੰਗੀਆਂ ਸੇਵਾਵਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਭਾਜਪਾ ਉਮੀਦਵਾਰਾਂ ਦਾ ਕਰਾਂਗੇ ਬਾਈਕਾਟ-ਰੱਬੜ

ਲਹਿਰਾਗਾਗਾ, 2 ਦਸੰਬਰ (ਗਰਗ, ਢੀਂਡਸਾ, ਗੋਇਲ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਅਤੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਜੀਵਨ ਕੁਮਾਰ ਸੇਖੂਵਾਸ ਵਾਲਿਆਂ ਦੀ ਪ੍ਰਧਾਨਗੀ ਹੇਠ ਆੜ੍ਹਤੀਆਂ ਦੀ ਹੋਈ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪਿੰਡ ਹੈਦਰਨਗਰ 'ਚ ਗੁਟਕਾ ਸਾਹਿਬ ਦੀ ਬੇਅਦਬੀ

ਮਲੇਰਕੋਟਲਾ, 2 ਦਸੰਬਰ (ਕੁਠਾਲਾ)- ਅੱਜ ਦੇਰ ਸ਼ਾਮ ਨੇੜਲੇ ਪਿੰਡ ਹੈਦਰਨਗਰ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਵਿੱਤਰ ਅੰਗ ਨਾਲੀ 'ਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਸਬ-ਡਵੀਜ਼ਨ ਅਹਿਮਦਗੜ੍ਹ ਦੇ ਥਾਣਾ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ, ਪਿੰਡ ਸ਼ੇਰਗੜ੍ਹ ਚੀਮਾ

ਜਸਵੀਰ ਸਿੰਘ ਜੱਸੀ 94637-20300 ਸੰਦੌੜ—ਨਵਾਬ ਸ਼ੇਰ ਖਾਂ ਮਾਲੇਰਕੋਟਲਾ ਦੀ ਰਿਆਸਤ ਦਾ ਪਿੰਡ ਹੈ ਸ਼ੇਰਗੜ੍ਹ ਚੀਮਾ ਜੋ ਮਾਲੇਰਕੋਟਲਾ ਤੋਂ 10 ਕਿੱਲੋਮੀਟਰ ਦੀ ਦੂਰੀ ਤੇ ਮਾਲੇਰਕੋਟਲਾ ਤੋਂ ਰਾਏਕੋਟ ਮੁੱਖ ਮਾਰਗ 'ਤੇ ਵਸਇਆ ਹੋਇਆ ਹੈ, ਜਿਸ ਨੂੰ ਕੁੱਪ ਰਹੀੜੇ ਵਿਖੇ ਹੋਏ ...

ਪੂਰੀ ਖ਼ਬਰ »

ਦੀਪਕ ਸਿੰਗਲਾ ਨੇ ਬਤੌਰ ਵਾਧੂ ਚਾਰਜ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੂਣਰ, 2 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਮਾਰਕਿਟ ਕਮੇਟੀ ਮੂਣਕ ਦੀ ਚੇਅਰਪਰਸਨ ਮੈਡਮ ਸੁਖਜੀਤ ਕੌਰ ਸੰਧੂ ਦੇ ਵਿਦੇਸ਼ ਜਾਣ 'ਤੇ ਮਾਰਕਿਟ ਕਮੇਟੀ ਮੂਣਕ ਦੇ ਉਪ ਚੇਅਰਮੈਨ ਦੀਪਕ ਸਿੰਗਲਾ ਨੇ ਬਤੌਰ ਵਾਧੂ ਚਾਰਜ ਚੇਅਰਮੈਨ ਸੰਭਾਲ ਲਿਆ ਹੈ | ਚੇਅਰਪਰਸਨ ਮੈਡਮ ...

ਪੂਰੀ ਖ਼ਬਰ »

ਹਾਦਸੇ ਦੌਰਾਨ ਕੈਂਟਰ ਤੇ ਬਲੈਰੋ ਪਿਕੱਪ ਗੱਡੀਆਂ ਨੁਕਸਾਨੀਆਂ

ਮੂਣਕ, 2 ਦਸੰਬਰ (ਭਾਰਦਵਜ ਸਿੰਗਲਾ)-ਬੀਤੀ ਦੇਰ ਰਾਤ ਵਾਪਰੇ ਕੈਂਟਰ ਤੇ ਬਲੈਰੋ ਪਿਕੱਪ ਹਾਦਸੇ ਦੌਰਾਨ ਦੋਵੇਂ ਗੱਡੀਆਂ ਸਮੇਤ ਤਿੰਨ ਦੁਕਾਨਾਂ ਦਾ ਨੁਕਸਾਨ ਹੋ ਗਿਆ ਕੋਈ ਜਾਨੀ ਨੁਕਸਾਨ ਹੋਣੋ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਕੈਂਟਰ ਡਰਾਈਵਰ ਸੁਭਾਸ਼ ਵਾਸੀ ...

ਪੂਰੀ ਖ਼ਬਰ »

20 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਦਿੱਤਾ ਧਰਨਾ

ਲਹਿਰਾਗਾਗਾ, 2 ਦਸੰਬਰ (ਸੂਰਜ ਭਾਨ ਗੋਇਲ)-ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਟੈਕਨੌਲੋਜੀ ਦੇ ਸਟਾਫ਼ ਨੂੰ ਪਿਛਲੇ 20 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਕਾਰਨ ਮੁਲਾਜ਼ਮਾਂ ਨੇ ਕਾਲਜ ਕੈਂਪਸ ਵਿਖੇ ਰੋਸ ਧਰਨਾ ਦੇ ਕੇ ਸਰਕਾਰ ਅਤੇ ਕਾਲਜ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਗੌਤਮ ਜੈਨ ਮਾਤਾ ਚਿੰਤਾ ਦੇਵੀ ਪੁਰਸਕਾਰ ਨਾਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਧਾਲੀਵਾਲ, ਭੁੱਲਰ)-ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਮਾਤਾ ਚਿੰਤਾ ਦੇਵੀ ਦੀ ਯਾਦ ਵਿਚ ਸਕੂਲ ਚੇਅਰਮੈਨ ਅਨੁਰਿਧ ਵਸਿਸ਼ਟ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਬੀਬੀ ਢੀਂਡਸਾ ਵਲੋਂ ਦੁੱਖ ਦਾ ਪ੍ਰਗਟਾਵਾ

ਲੌਾਗੋਵਾਲ, 2 ਦਸੰਬਰ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਦੇ ਨੇੜਲੇ ਸਾਥੀ ਜਥੇ. ਸੁਖਦੇਵ ਸਿੰਘ ਭੁੱਲਰ ਪਿੰਡੀ ਦੇ ਦਾਮਾਦ ਬਿੰਦਰ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਸ. ਸੁਖਦੇਵ ਸਿੰਘ ਢੀਂਡਸਾ ਦੇ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ

ਮੂਨਕ, 2 ਦਸੰਬਰ (ਗਮਦੂਰ ਸਿੰਘ ਧਾਲੀਵਾਲ)- ਹਲਕਾ ਲਹਿਰਾ ਦੇ ਮੁੱਖ ਸੇਵਾਦਾਰ ਗਿਆਨੀ ਨਿਰੰਜਣ ਸਿੰਘ ਭੁਟਾਲ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਖ਼ਿਲਾਫ਼ ਬਣਾਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਵਿੱਢੇ ਸੰਘਰਸ਼ ਦੀ ਹਮਾਇਤ 'ਚ ਕਿਸਾਨਾਂ ...

ਪੂਰੀ ਖ਼ਬਰ »

ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਧਾਲੀਵਾਲ, ਭੁੱਲਰ)-ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਰਾਮ ਪ੍ਰਕਾਸ਼ ਨਾਗਰੀ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੁਸ਼ਿਕਲਾਂ ਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਬੋਰਡ ਦੀ ਫ਼ੀਸ ਮੁਆਫ਼ ਕਰਵਾਉਣ ਲਈ ਯੂਨੀਅਨ ਨੇ ਡੀ. ਸੀ. ਰਾਹੀਂ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤਰ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਮੰਗ ਪੱਤਰ ਦਿੰਦਿਆਂ ...

ਪੂਰੀ ਖ਼ਬਰ »

ਦਾਮਨ ਬਾਜਵਾ ਦਾ ਕੀਤਾ ਸਨਮਾਨ

ਲੌਾਗੋਵਾਲ, 2 ਦਸੰਬਰ (ਵਿਨੋਦ, ਸ.ਸ. ਖੰਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਜਿੱਥੇ ਹਲਕਾ ਇੰਚਾਰਜ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ...

ਪੂਰੀ ਖ਼ਬਰ »

ਤੂੜੀ ਵਾਲੇ ਕਮਰੇ ਨੂੰ ਅੱਗ ਲੱਗਣ ਨਾਲ ਮਾਲੀ ਨੁਕਸਾਨ

ਸ਼ੇਰਪੁਰ, 2 ਦਸੰਬਰ (ਦਰਸਨ ਸਿੰਘ ਖੇੜੀ)-ਪਿੰਡ ਖੇੜੀ ਕਲਾਂ ਵਿਖੇ ਇੱਕ ਕਿਸਾਨ ਦੇ ਤੂੜੀ ਵਾਲੇ ਕਮਰੇ ਨੂੰ ਅੱਗ ਲੱਗਣ ਕਾਰਨ ਮਾਲੀ ਨੁਕਸਾਨ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਮਲਕੀਤ ਸਿੰਘ ਦੇ ਤੂੜੀ ਵਾਲੇ ਕਮਰੇ ਜਿਸ ਵਿਚ ਤੂੜੀ, ਬਾਲਣ, ਦਾਣਾ ਅਤੇ ...

ਪੂਰੀ ਖ਼ਬਰ »

ਸਰਵੋ ਲਿਉਬ ਦੀ ਵਿਕਰੀ 'ਚ ਹਾਸਲ ਕੀਤਾ ਪਹਿਲਾ ਸਥਾਨ

ਚੀਮਾ ਮੰਡੀ, 2 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਪੈਟਰੋਲ ਪੰਪ ਮੈਸ. ਬਰਿਜ ਲਾਲ ਮਦਨ ਲਾਲ ਨੇ ਸਰਵੋ ਲਿਉਬ ਦੀ ਵਿਕਰੀ ਵਿਚ ਪਟਿਆਲਾ ਤੇ ਸੰਗਰੂਰ ਜ਼ਿਲਿਆਂ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ¢ ਇਸ ਸਬੰਧੀ ਫਰਮ ਦੇ ਐਮ ਡੀ ਮਹਿੰਦਰ ...

ਪੂਰੀ ਖ਼ਬਰ »

ਚੀਮਾਂ ਮੰਡੀ ਸਕੂਲ ਵਿਚ ਟਰੈਕ ਅਤੇ ਕਮਰਿਆਂ ਦਾ ਉਦਘਾਟਨ

ਚੀਮਾ ਮੰਡੀ, 2 ਦਸੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਪਿੰ੍ਰ. ਬੰਧਨਾਂ ਦੀ ਅਗਵਾਈ ਹੇਠ 200 ਫੁੱਟ ਟਰੈਕ, ਬਾਸਕਟਬਾਲ ਗਰਾਉਂਡ ਅਤੇ ਇੱਕ ਕਮਰੇ ਦਾ ਉਦਘਾਟਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਪੰਜਾਬ ਟੀਚਰ ਯੂਨੀਅਨ ...

ਪੂਰੀ ਖ਼ਬਰ »

ਅਕਾਲੀ ਆਗੂ ਸੁਖਦੇਵ ਸਿੰਘ ਕੁਠਾਲਾ ਦੇ ਨੌਜਵਾਨ ਬੇਟੇ ਦਾ ਦਿਹਾਂਤ

ਮਲੇਰਕੋਟਲਾ, 2 ਦਸੰਬਰ (ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਚਾਇਤ ਸੰਮਤੀ ਮਲੇਰਕੋਟਲਾ ਦੇ ਸਾਬਕਾ ਮੈਂਬਰ ਸੁਖਦੇਵ ਸਿੰਘ ਕੁਠਾਲਾ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ ਚਹਿਲ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਲਿਵਰ ਦੀ ਬਿਮਾਰੀ ਤੋਂ ਪੀੜਤ ...

ਪੂਰੀ ਖ਼ਬਰ »

ਅਕਾਲੀ ਆਗੂ ਸੁਖਦੇਵ ਸਿੰਘ ਕੁਠਾਲਾ ਦੇ ਨੌਜਵਾਨ ਬੇਟੇ ਦਾ ਦਿਹਾਂਤ

ਮਲੇਰਕੋਟਲਾ, 2 ਦਸੰਬਰ (ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਚਾਇਤ ਸੰਮਤੀ ਮਲੇਰਕੋਟਲਾ ਦੇ ਸਾਬਕਾ ਮੈਂਬਰ ਸੁਖਦੇਵ ਸਿੰਘ ਕੁਠਾਲਾ ਦੇ ਨੌਜਵਾਨ ਸਪੁੱਤਰ ਗੁਰਪ੍ਰੀਤ ਸਿੰਘ ਚਹਿਲ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਲਿਵਰ ਦੀ ਬਿਮਾਰੀ ਤੋਂ ਪੀੜਤ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਕਮਰੇ ਦਾ ਬੀਬੀ ਸੈਣੀ ਨੇ ਰੱਖਿਆ ਨੀਂਹ ਪੱਥਰ

ਸੰਗਰੂਰ, ਮਹਿਲਾਂ ਚੌਾਕ, 2 ਦਸੰਬਰ (ਅਮਨਦੀਪ ਸਿੰਘ ਬਿੱਟਾ, ਸੁਖਬੀਰ ਸਿੰਘ ਢੀਂਡਸਾ) - ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਨਵੇਂ ਉਸਾਰੇ ਜਾ ਰਹੇ ਕਮਰੇ ਦਾ ਨੀਂਹ ਪੱਥਰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਕੀਤਾ | ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਔਰਤਾਂ ਨੂੰ ਬਰਾਬਰ ਦੀ ਹਿੱਸੇਦਾਰੀ ਨਾਲ ਨਾਰੀ ਨੂੰ ਹੋਰ ਵੀ ਮਿਲਿਆ ਮਾਣ ਸਨਮਾਨ-ਦਾਮਨ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਸੂਬੇ ਦੀਆਂ ਆਗਾਮੀ ਨਗਰ ਕੌਾਸਲ ਚੋਣਾਂ 'ਚ ਸੂਬਾ ਭਰ ਦੀਆ ਨਗਰ ਕੌਾਸਲਾਂ ਵਿਚ ਔਰਤਾਂ ਨੂੰ ਹੁਣ ਮਰਦਾਂ ਦੇ ਬਰਾਬਰ ...

ਪੂਰੀ ਖ਼ਬਰ »

ਪਟਵਾਰੀਆਂ ਨੇ ਦੂਜੇ ਦਿਨ ਵੀ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹੇ ਭਰ ਤੋਂ ਪਹੁੰਚੇ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੰੂ ਲੈ ਕੇ ਅੱਜ ਦੂਜੇ ਦਿਨ ਵੀ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ | ਧਰਨੇ ਨੰੂ ਸੰਬੋਧਨ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਬਰਨਾਲਾ, 2 ਦਸੰਬਰ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ...

ਪੂਰੀ ਖ਼ਬਰ »

ਬਲਜੀਤ ਸਿੰਘ ਬਰਾੜ ਸਬ-ਡਵੀਜ਼ਨ ਤਪਾ ਦੇ ਡੀ.ਐੱਸ.ਪੀ. ਨਿਯੁਕਤ

ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਬਰਨਾਲਾ ਵਿਖੇ ਡੀ.ਐੱਸ.ਪੀ. ਪੀ.ਬੀ.ਆਈ ਕ੍ਰਾਈਮ ਅਗੇਂਸਟ ਵੁਮੈਨ ਐਾਡ ਚਿਲਡਰਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸ: ਬਲਜੀਤ ਸਿੰਘ ਬਰਾੜ ਦੀ ਨਿਯੁਕਤੀ ਸਬ-ਡਵੀਜ਼ਨ ਤਪਾ ਵਿਖੇ ਕਰ ਦਿੱਤੀ ਗਈ ਹੈ | ਡੀ.ਐੱਸ.ਪੀ. ...

ਪੂਰੀ ਖ਼ਬਰ »

ਬਲਜੀਤ ਸਿੰਘ ਬਰਾੜ ਸਬ-ਡਵੀਜ਼ਨ ਤਪਾ ਦੇ ਡੀ.ਐੱਸ.ਪੀ. ਨਿਯੁਕਤ

ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਬਰਨਾਲਾ ਵਿਖੇ ਡੀ.ਐੱਸ.ਪੀ. ਪੀ.ਬੀ.ਆਈ ਕ੍ਰਾਈਮ ਅਗੇਂਸਟ ਵੁਮੈਨ ਐਾਡ ਚਿਲਡਰਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸ: ਬਲਜੀਤ ਸਿੰਘ ਬਰਾੜ ਦੀ ਨਿਯੁਕਤੀ ਸਬ-ਡਵੀਜ਼ਨ ਤਪਾ ਵਿਖੇ ਕਰ ਦਿੱਤੀ ਗਈ ਹੈ | ਡੀ.ਐੱਸ.ਪੀ. ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ ਮਾੜਾ ਰਿਹਾ-ਬੀਬੀ ਬਾਲੀਆ

ਤਪਾ ਮੰਡੀ, 2 ਦਸੰਬਰ (ਵਿਜੇ ਸ਼ਰਮਾ)-ਮੋਦੀ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ, ਉੱਥੇ ਸੂਬੇ ਦੀ ਕਾਂਗਰਸ ਕਾਲੇ-ਕਾਲੇ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਹੈ | ਇਹ ਸ਼ਬਦ ਕਾਂਗਰਸ ਮਹਿਲਾ ਵਿੰਗ ...

ਪੂਰੀ ਖ਼ਬਰ »

ਜੇਕਰ ਜਨਕ ਰਾਜ ਦੀ ਪਤਨੀ ਦੇ ਖਾਤੇ 'ਚ ਸਰਕਾਰੀ ਸਹਾਇਤਾ ਰਾਸ਼ੀ ਤਬਦੀਲ ਨਾ ਹੋਈ ਤਾਂ ਸਸਕਾਰ ਨਹੀਂ ਕੀਤਾ ਜਾਵੇਗਾ-ਕਿਸਾਨ ਆਗੂ

ਧਨੌਲਾ, 2 ਦਸੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਦਿੱਲੀ ਕਿਸਾਨ ਸੰਘਰਸ਼ ਦੌਰਾਨ ਗੱਡੀ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਜਨਕ ਰਾਜ ਦਾ ਅੰਤਿਮ ਸਸਕਾਰ 3 ਦਸੰਬਰ ਨੂੰ 10 ਵਜੇ ਝਾਲ ਵਾਲੇ ਪੁਲ ਦੇ ਨਜ਼ਦੀਕ ਬਣੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕਰ ਕੇ ਕੱਟੇ ਚਲਾਨ

ਤਪਾ ਮੰਡੀ, 2 ਦਸੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦੇ ਮੰਤਵ ਨਾਲ ਵਿੱਢੀ ਮੁਹਿੰਮ ਤਹਿਤ ਐੱਸ. ਡੀ. ਐੱਮ. ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜਸਾਧਕ ਅਫ਼ਸਰ ਬਾਲ ਕਿ੍ਸ਼ਨ ਦੀ ਅਗਵਾਈ 'ਚ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕਿਸਾਨ ਅੰਦੋਲਨ ਦੀ ਪਿੱਠ 'ਚ ਛੁਰਾ ਮਾਰਿਆ-ਜਥੇ. ਅਜਮੇਰ ਸਿੰਘ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ 'ਚੋਂ ਇਕ ਨੂੰ ਦਿੱਲੀ 'ਚ ਲਾਗੂ ਕਰ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਅੰਦੋਲਨ ਦੀ ਪਿੱਠ 'ਚ ਛੁਰਾ ਮਾਰਿਆ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ

ਬਰਨਾਲਾ, 2 ਦਸੰਬਰ (ਧਰਮਪਾਲ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹਨ | ਰੇਲਵੇ ਸਟੇਸ਼ਨ ਬਰਨਾਲਾ ਵਿਖੇ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਜਸਵੀਰ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਸਮਾਜ ਸੇਵੀ ਐਨ.ਆਰ.ਆਈ. ਜਸਵੀਰ ਸਿੰਘ ਸਿੱਧੂ ਜਿਨ੍ਹਾਂ ਦੀ 6 ਅਕਤੂਬਰ ਨੂੰ ਇੰਗਲੈਂਡ ਵਿਖੇ ਮੌਤ ਹੋ ਗਈ ਸੀ ਦੇ ਪਰਿਵਾਰ ਵਲੋਂ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਅਤੇ ਸਹਿਜ ਪਾਠ ਦੇ ਭੋਗ ਗੁਰਦੁਆਰਾ ਜੰਡਸਰ ਸਾਹਿਬ ਪਿੰਡ ਬੀਹਲਾ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਨੇ ਘਾਰੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਭਦੌੜ, 2 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਲਵਿੰਦਰ ਪਾਲ ਸਿੰਘ ਹੈਪੀ ਜ਼ੋਨਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਜ਼ਿਲ੍ਹਾ ਮੋਗਾ (ਸਿੰਘ ਗੈਸ ਏਜੰਸੀ ਭਦੌੜ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਅਤੇ ਨੇਬਲਜੀਤ ਸਿੰਘ ਹਨੀ ਦੇ ...

ਪੂਰੀ ਖ਼ਬਰ »

ਭੋਤਨਾ ਦੇ ਮਜ਼ਦੂਰ ਪਰਿਵਾਰਾਂ ਨੇ ਦਿੱਲੀ ਧਰਨੇ 'ਤੇ ਗਏ ਕਿਸਾਨਾਂ ਦੀ ਘਰੇਲੂ ਚਿੰਤਾ ਮੁਕਾਈ

ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਜਿੱਥੇ ਅੱਜ ਪੰਜਾਬ ਦਾ ਹਰ ਵਰਗ ਅੰਨਦਾਤੇ ਵਲੋਂ ਕੇਂਦਰੀ ਹਕੂਮਤ ਨਾਲ ਲੜੇ ਜਾ ਰਹੇ ਸੰਘਰਸ਼ ਵਿਚ ਵੱਖ-ਵੱਖ ਤਰ੍ਹਾਂ ਨਾਲ ਸਹਿਯੋਗ ਪਾ ਕੇ ਇਸ ਸੰਘਰਸ਼ ਨੂੰ ਜਿੱਤ ਦੀਆਂ ਬਰੂਹਾਂ ਤੱਕ ਲਿਜਾਣ ਲਈ ਤਤਪਰ ਹੈ, ਉੱਥੇ ਪਿੰਡ ਭੋਤਨਾ ਦੇ ...

ਪੂਰੀ ਖ਼ਬਰ »

ਨੰਬਰਦਾਰ ਪਵਿੱਤਰ ਸਿੰਘ ਸੰਧੂ ਦਾ ਦਿਹਾਂਤ

ਕੁੱਪ ਕਲਾਂ, 2 ਦਸੰਬਰ (ਮਨਜਿੰਦਰ ਸਿੰਘ ਸਰੌਦ)-ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਜਗਦੇਵ ਸਿੰਘ ਭੋਲਾ ਅਕਬਰਪੁਰ ਛੰਨਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਚਾਚਾ ਅਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਪਵਿੱਤਰ ਸਿੰਘ ਸੰਧੂ ਨੰਬਰਦਾਰ 70 ...

ਪੂਰੀ ਖ਼ਬਰ »

ਨੰਬਰਦਾਰ ਪਵਿੱਤਰ ਸਿੰਘ ਸੰਧੂ ਦਾ ਦਿਹਾਂਤ

ਕੁੱਪ ਕਲਾਂ, 2 ਦਸੰਬਰ (ਮਨਜਿੰਦਰ ਸਿੰਘ ਸਰੌਦ)-ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਜਗਦੇਵ ਸਿੰਘ ਭੋਲਾ ਅਕਬਰਪੁਰ ਛੰਨਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਚਾਚਾ ਅਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਪਵਿੱਤਰ ਸਿੰਘ ਸੰਧੂ ਨੰਬਰਦਾਰ 70 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX