ਤਾਜਾ ਖ਼ਬਰਾਂ


ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  4 minutes ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  25 minutes ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  41 minutes ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  36 minutes ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  about 1 hour ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  about 2 hours ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  about 2 hours ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  about 3 hours ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
2022 ਦੀਆਂ ਚੋਣਾਂ ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ - ਜਸਵੀਰ ਸਿੰਘ ਗੜ੍ਹੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ ਸ੍ਰੀ ਮੁਕਤਸਰ...
ਲੋਕ ਸਭਾ ਦੀ ਕਾਰਵਾਈ 2 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 30 ਜੁਲਾਈ - ਸੰਸਦ ਦਾ ਮੌਨਸੂਨ ਸੈਸ਼ਨ ਚੱਲ ਰਿਹਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  about 3 hours ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  about 3 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  about 3 hours ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 4 hours ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 5 hours ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 5 hours ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 5 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਭਾਰਤ ਦੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਟੋਕੀਓ ਉਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ, ਇਕ ਹੋਰ ਤਗਮਾ ਹੋਇਆ ਪੱਕਾ
. . .  about 6 hours ago
ਟੋਕੀਓ, 30 ਜੁਲਾਈ - ਟੋਕੀਓ ਉਲੰਪਿਕ 'ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ...
ਜੰਮੂ ਕਸ਼ਮੀਰ 'ਚ ਸ਼ੱਕੀ ਪਾਕਿਸਤਾਨੀ ਡਰੋਨਾਂ ਦੇ ਵਿਖਾਈ ਦੇਣ ਦਾ ਸਿਲਸਿਲਾ ਜਾਰੀ
. . .  about 6 hours ago
ਸ੍ਰੀਨਗਰ, 30 ਜੁਲਾਈ - ਜੰਮੂ-ਕਸ਼ਮੀਰ ਵਿਚ ਸ਼ੱਕੀ ਡਰੋਨ ਵਿਖਾਈ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਦੇਰ ਰਾਤ ਵੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਤਿੰਨ ਵੱਖ-ਵੱਖ ਸਥਾਨਾਂ 'ਤੇ ਸ਼ੱਕੀ ਪਾਕਿਸਤਾਨੀ ਡਰੋਨ ਵੇਖੇ ਗਏ। ਜਿਨ੍ਹਾਂ 'ਤੇ ਸੁਰੱਖਿਆ ਬਲਾਂ ਵਲੋਂ ਫਾਈਰਿੰਗ ਕੀਤੀ ਗਈ...
ਲਾਹੌਲ-ਸਪਿਤੀ 'ਚ ਫਸੇ ਹੋਏ ਹਨ ਕੁੱਲ 204 ਸੈਲਾਨੀ
. . .  about 6 hours ago
ਸ਼ਿਮਲਾ, 30 ਜੁਲਾਈ - ਹਿਮਾਚਲ ਪ੍ਰਦੇਸ਼ ਆਫ਼ਤ ਇੰਤਜ਼ਾਮੀਆਂ ਅਥਾਰਿਟੀ ਮੁਤਾਬਿਕ ਭਾਰੀ ਮੀਂਹ ਕਾਰਨ ਆਈਆਂ ਆਫ਼ਤਾਂ ਦੇ ਚੱਲਦਿਆਂ ਲਾਹੌਲ-ਸਪਿਤੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕੁੱਲ 204 ਸੈਲਾਨੀ ਫਸੇ ਹੋਏ ਹਨ...
ਦੀਪਿਕਾ ਕੁਮਾਰੀ ਉਲੰਪਿਕ ਕੁਆਟਰ ਫਾਈਨਲ ਵਿਚ ਪਹੁੰਚਣ ਵਾਲੀ ਬਣੀ ਪਹਿਲੀ ਭਾਰਤੀ ਤੀਰਅੰਦਾਜ਼
. . .  about 7 hours ago
ਨਵੀਂ ਦਿੱਲੀ, 30 ਜੁਲਾਈ - ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552

ਸੰਪਾਦਕੀ

ਮਹਾਂਮਾਰੀ ਤੋਂ ਛੁਟਕਾਰੇ ਦੀ ਸੰਭਾਵਨਾ ਵਧੀ

ਕੋਰੋਨਾ ਮਹਾਂਮਾਰੀ ਦੌਰਾਨ ਰੂਸ ਦੇ ਸਪੂਤਨਿਕ ਟੀਕੇ ਦੀ ਸਫਲਤਾ ਤੋਂ ਬਾਅਦ ਹੁਣ ਇਕ ਹੋਰ ਵੱਡੀ ਤੇ ਸੰਤੁਸ਼ਟੀਜਨਕ ਖ਼ਬਰ ਆਈ ਹੈ ਕਿ ਬਰਤਾਨੀਆ ਦੀ ਸਿਹਤ ਰੈਗੂਲੇਟਰੀ ਏਜੰਸੀ ਨੇ ਫਾਈਜ਼ਰ ਬਾਇਓਟੈੱਕ ਕੋਵਿਡ-19 ਵੈਕਸੀਨ ਨੂੰ ਪੂਰੀ ਤਰ੍ਹਾਂ ਠੀਕ ਮੰਨਦੇ ਹੋਏ ਆਪਣੇ ਦੇਸ਼ ਦੇ ਲੋਕਾਂ ਨੂੰ ਲਗਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਆਉਂਦੇ ਦਿਨਾਂ ਵਿਚ ਇੰਗਲੈਂਡ ਦੇ ਬਰਿਸਟਰ ਸ਼ਹਿਰ ਦੇ ਵੱਡੇ ਸਟੇਡੀਅਮ ਵਿਚ ਇਕੋ ਸਮੇਂ 10,000 ਲੋਕਾਂ ਨੂੰ ਟੀਕਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਂਜ ਤਾਂ ਦੁਨੀਆ ਭਰ ਦੇ ਬਹੁਤੇ ਦੇਸ਼ ਇਸ ਮਹਾਂਮਾਰੀ ਨਾਲ ਘੁਲ ਰਹੇ ਹਨ। ਇਸੇ ਤਰ੍ਹਾਂ ਬਰਤਾਨੀਆ ਵਿਚ ਵੀ ਇਸ ਮਹਾਂਮਾਰੀ ਨੇ ਵੱਡਾ ਹਮਲਾ ਕੀਤਾ ਹੋਇਆ ਹੈ। ਹੁਣ ਤੱਕ 16 ਲੱਖ ਤੋਂ ਵਧੇਰੇ ਲੋਕ ਇਸ ਬਿਮਾਰੀ ਦੀ ਜ਼ਦ ਵਿਚ ਆ ਚੁੱਕੇ ਹਨ ਅਤੇ ਥੋੜ੍ਹੀ ਆਬਾਦੀ ਵਾਲੇ ਇਸ ਦੇਸ਼ ਵਿਚ 60,000 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।
ਜੇਕਰ ਦੁਨੀਆ ਭਰ ਵਿਚ ਫੈਲੀ ਇਸ ਬਿਮਾਰੀ ਦੇ ਅੰਕੜਿਆਂ ਨੂੰ ਦੇਖਿਆ ਜਾਏ ਤਾਂ ਹੁਣ ਤੱਕ ਸਾਢੇ 6 ਕਰੋੜ ਦੇ ਲਗਪਗ ਲੋਕ ਇਸ ਬਿਮਾਰੀ ਨਾਲ ਗ੍ਰਸਤ ਹੋਏ ਅਤੇ ਮੌਤਾਂ ਦੀ ਗਿਣਤੀ 15 ਲੱਖ ਦੇ ਕਰੀਬ ਪੁੱਜ ਚੁੱਕੀ ਹੈ। ਇਸੇ ਲਈ ਹੀ ਬਹੁਤ ਸਾਰੇ ਦੇਸ਼ਾਂ ਵਿਚ ਲਗਾਤਾਰ ਇਸ ਬਿਮਾਰੀ ਨਾਲ ਲੜਨ ਲਈ ਟੀਕੇ ਤਿਆਰ ਕੀਤੇ ਜਾਣ ਦੀਆਂ ਖ਼ਬਰਾਂ ਹਨ। ਮੋਡਰੇਨਾ ਕੰਪਨੀ ਨੇ ਆਪਣੇ ਟੀਕੇ ਨਾਲ 93 ਫ਼ੀਸਦੀ ਤੋਂ ਵਧੇਰੇ ਠੀਕ ਹੋਣ ਦੀ ਦਰ ਦਾ ਦਾਅਵਾ ਕੀਤਾ ਹੈ। ਇਸੇ ਤਰ੍ਹਾਂ ਐਸਟਰਾਜੈਨੇਕਾ ਤੇ ਆਕਸਫੋਰਡ ਯੂਨੀਵਰਸਿਟੀ ਵਲੋਂ ਤਿਆਰ ਕੀਤੇ ਗਏ ਟੀਕੇ ਦੇ ਵੀ ਬੇਹੱਦ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਕੀਤਾ ਗਿਆ ਹੈ। ਭਾਰਤ ਵਿਚ ਪੁਣੇ ਦੀ ਸੀਰਮ ਇੰਸਟੀਚਿਊਟ ਆਫ਼ ਇੰਡੀਆ, ਜੋ ਕਿ ਟੀਕੇ ਤਿਆਰ ਕਰਨ ਵਾਲੀ ਇਕ ਵੱਡੀ ਸੰਸਥਾ ਹੈ, ਵਲੋਂ ਵੀ ਆਕਸਫੋਰਡ ਟੀਕੇ ਦੀਆਂ ਕਰੋੜਾਂ ਖੁਰਾਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਬਰਤਾਨੀਆ ਦੀ ਸਿਹਤ ਸੰਸਥਾ ਵਲੋਂ ਫਾਈਜ਼ਰ ਟੀਕੇ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਦੁਨੀਆ ਭਰ ਵਿਚ ਇਕ ਵੱਡੀ ਖ਼ੁਸ਼ੀ ਦੀ ਲਹਿਰ ਪੈਦਾ ਹੋਈ ਹੈ। ਬਰਤਾਨੀਆ ਵਿਚ ਲਗਾਤਾਰ ਬਹੁਤੀਆਂ ਥਾਵਾਂ 'ਤੇ ਤਾਲਾਬੰਦੀ ਚਲਦੀ ਰਹੀ ਹੈ। ਉਥੇ ਦੀ ਆਰਥਿਕਤਾ ਵੀ ਬੇਹੱਦ ਪ੍ਰਭਾਵਿਤ ਹੋਈ ਹੈ। ਇਸ ਟੀਕੇ ਦੀ ਆਮਦ ਨੂੰ ਦੇਖਦਿਆਂ ਬਰਤਾਨੀਆ ਦੇ ਸਿਹਤ ਸਕੱਤਰ ਹੈਨਕੋਕ ਨੇ ਕਿਹਾ ਹੈ ਕਿ ਮੈਂ ਇਸ ਖ਼ਬਰ ਨੂੰ ਸੁਣ ਕੇ ਬੇਹੱਦ ਖ਼ੁਸ਼ ਹੋਇਆ ਹਾਂ। ਬਿਨਾਂ ਸ਼ੱਕ ਸਾਡੇ ਲਈ ਸਾਲ 2020 ਨਾਲੋਂ ਸਾਲ 2021 ਵਧੇਰੇ ਖ਼ੁਸ਼ਗਵਾਰ ਸਾਬਤ ਹੋਵੇਗਾ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਬਹੁਤ ਛੇਤੀ ਉਥੇ ਇਕ ਕਰੋੜ ਖੁਰਾਕਾਂ ਲੋਕਾਂ ਲਈ ਉਪਲਬਧ ਹੋ ਜਾਣਗੀਆਂ। ਬਰਤਾਨੀਆ 4 ਕਰੋੜ ਟੀਕਿਆਂ ਦੀਆਂ ਖੁਰਾਕਾਂ ਦਾ ਇੰਤਜ਼ਾਮ ਕਰ ਰਿਹਾ ਹੈ ਅਤੇ ਉਸ ਵਲੋਂ ਆਪਣੀ ਆਬਾਦੀ ਦੇ ਤੀਸਰੇ ਹਿੱਸੇ ਦੇ ਲੋਕਾਂ ਨੂੰ ਟੀਕਾ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਭਾਰਤ ਸਰਕਾਰ ਨੇ ਵੀ ਬਹੁਤ ਸਾਰੀਆਂ ਵਿਦੇਸ਼ੀ ਕੰਪਨੀਆਂ ਨਾਲ ਟੀਕਿਆਂ ਸਬੰਧੀ ਇਕਰਾਰ ਕੀਤੇ ਹੋਏ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਅਨੁਕੂਲਤਾ ਮੁਤਾਬਿਕ ਹੀ ਲਗਾਇਆ ਜਾਏਗਾ। ਇਸੇ ਸਬੰਧ ਵਿਚ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ, ਹੈਦਰਾਬਾਦ ਅਤੇ ਪੁਣੇ ਦਾ ਦੌਰਾ ਕੀਤਾ ਸੀ। ਉਥੇ ਉਨ੍ਹਾਂ ਨੇ ਤਿੰਨ ਟੀਕੇ ਤਿਆਰ ਕਰਨ ਵਾਲੇ ਕੇਂਦਰਾਂ ਦੇ ਮੁਖੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ। ਸੀਰਮ ਇੰਸਟਚਿਊਟ ਨੇ ਵੀ ਦੋ ਹਫ਼ਤਿਆਂ ਤੱਕ ਤਿਆਰ ਹੋਣ ਵਾਲੇ ਟੀਕੇ ਲਈ ਮਨਜ਼ੂਰੀ ਵਾਸਤੇ ਸਿਹਤ ਸੁਰੱਖਿਆ ਏਜੰਸੀ ਕੋਲ ਪਹੁੰਚ ਕਰਨ ਦੀ ਗੱਲ ਕੀਤੀ ਹੈ।
ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਵੀ ਇਹ ਦਾਅਵਾ ਕੀਤਾ ਹੈ ਕਿ ਇਸ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਆਉਂਦੇ ਸਾਲ ਅਗਸਤ ਦੇ ਮਹੀਨੇ ਤੱਕ 30 ਕਰੋੜ ਲੋਕਾਂ ਨੂੰ ਟੀਕਾ ਲਗਾਇਆ ਜਾ ਸਕੇਗਾ। 4 ਦਸੰਬਰ ਨੂੰ ਰੱਖੀ ਗਈ ਸਰਬ ਪਾਰਟੀ ਮੀਟਿੰਗ ਵਿਚ ਇਸ ਸਬੰਧੀ ਪੂਰਾ ਵਿਸਥਾਰਤ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨਾਲ ਇਸ ਮਹਾਂਮਾਰੀ ਤੋਂ ਛੁਟਕਾਰਾ ਮਿਲਣ ਦੀ ਸੰਭਾਵਨਾ ਜ਼ਰੂਰ ਬਣ ਗਈ ਹੈ। ਬਿਨਾਂ ਸ਼ੱਕ ਇਸ ਮਹਾਂਮਾਰੀ ਨੇ ਦੁਨੀਆ ਭਰ ਵਿਚ ਇਕ ਵਾਰ ਤਾਂ ਹਨੇਰੇ ਦਾ ਰਾਜ ਸਥਾਪਤ ਕਰ ਦਿੱਤਾ ਸੀ, ਜਿਸ ਨੂੰ ਹੁਣ ਸਿਹਤ ਵਿਗਿਆਨੀ ਰੌਸ਼ਨੀ ਵਿਚ ਬਦਲਣ ਦਾ ਯਤਨ ਕਰ ਰਹੇ ਹਨ।


-ਬਰਜਿੰਦਰ ਸਿੰਘ ਹਮਦਰਦ

ਕਿਸਾਨ ਲੀਡਰਸ਼ਿਪ ਨੇ ਸਿਰਜੇ ਰਣਨੀਤਕ ਸਿਆਣਪ ਦੇ ਨਵੇਂ ਦਿਸਹੱਦੇ

ਪੰਜਾਬ ਦੀਆਂ ਸੰਘਰਸ਼ਸ਼ੀਲ ਧਿਰਾਂ ਬਾਰੇ ਲੰਮੇ ਸਮੇਂ ਤੋਂ ਇਹ ਉਲਾਂਭਾ ਰਿਹਾ ਹੈ ਕਿ ਉਹ ਸੰਘਰਸ਼ ਦੇ ਪਿੜ 'ਚ ਜੋਸ਼, ਹਿੰਮਤ ਤੇ ਬਹਾਦਰੀ 'ਚ ਤਾਂ ਕਿਸੇ ਤੋਂ ਪਿੱਛੇ ਨਹੀਂ ਰਹਿੰਦੀਆਂ ਪਰ ਤਿੱਖੇ ਸੰਘਰਸ਼ 'ਚ ਪਲ-ਪਲ ਬਦਲਦੇ ਹਾਲਾਤ ਤੇ ਚਤੁਰ ਸਿਆਸਤਦਾਨਾਂ ਤੇ ਹੰਢੇ ...

ਪੂਰੀ ਖ਼ਬਰ »

ਵਿਕਲਾਂਗ ਦਿਵਸ 'ਤੇ ਵਿਸ਼ੇਸ਼

ਵਿਕਲਾਂਗ ਵਿਅਕਤੀਆਂ ਨੂੰ ਕਿਸ ਤਰ੍ਹਾਂ ਦੀਆਂ ਸਹੂਲਤਾਂ ਦਿੰਦੀ ਹੈ ਸਰਕਾਰ?

ਭਾਰਤ ਦੀ ਜਨਗਣਨਾ 2011 ਅਨੁਸਾਰ ਦੇਸ਼ ਵਿਚ 2.68 ਕਰੋੜ ਅਪਾਹਜ ਲੋਕ ਹਨ। ਜਿਹੜੇ ਕਿ ਦੇਸ਼ ਦੀ ਕੁੱਲ ਜਨਸੰਖਿਆ ਦਾ 2.21 ਫ਼ੀਸਦੀ ਹਿੱਸਾ ਹਨ। ਇਨ੍ਹਾਂ ਵਿਚ ਪੁਰਸ਼ 1.50 ਕਰੋੜ (56 ਫ਼ੀਸਦੀ) ਤੇ ਇਸਤਰੀਆਂ 1.18 ਕਰੋੜ (44 ਫ਼ੀਸਦੀ) ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 6.54 ਲੱਖ ਅਪਾਹਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹੀ ਕਰ ਰਹੀ ਹੈ ਅਦਾਲਤੀ ਫ਼ੈਸਲਿਆਂ ਦੀ ਉਲੰਘਣਾ

ਕੌਮੀ ਅਤੇ ਰਾਜਾਂ ਦੀ ਪੱਧਰ 'ਤੇ ਇਹ ਦੇਖਿਆ ਗਿਆ ਹੈ ਕਿ ਨਿਆਂਪਾਲਿਕਾ ਦੇ ਬਹੁਤ ਸਾਰੇ ਫ਼ੈਸਲੇ ਜਿਹੜੇ ਸਰਕਾਰਾਂ ਜਾਂ ਉਨ੍ਹਾਂ ਦੇ ਮੁਲਾਜ਼ਮਾਂ ਦੇ ਖਿਲਾਫ਼ ਆਉਂਦੇ ਹਨ, ਉਨ੍ਹਾਂ ਨੂੰ ਲਾਗੂ ਕਰਨ ਵਿਚ ਸਰਕਾਰਾਂ ਅਕਸਰ ਝਿਜਕ ਦਿਖਾਉਂਦੀਆਂ ਹਨ। ਅਜਿਹੇ ਫ਼ੈਸਲਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX