ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਦੀ ਪੁਣਛ ਜ਼ਿਲ੍ਹੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ
. . .  7 minutes ago
ਪੁਣਛ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ...
ਦੂਸ਼ਿਤ ਪਾਣੀ ਕਾਰਨ ਅਮਰੀਕਾ ਦੇ ਬੈਨਟਨ ਹਾਰਬਰ ਸ਼ਹਿਰ ਵਿਚ ਹੰਗਾਮੀ ਸਥਿਤੀ ਐਲਾਨੀ
. . .  18 minutes ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਨੇ ਕਿਹਾ ਹੈ ਕਿ ਇਹ ਕਦਮ ਇਸ ...
ਹੱਤਿਆ ਦੇ ਦੋਸ਼ੀ ਸਮਿਥ ਨੂੰ ਲਾਇਆ ਜ਼ਹਿਰ ਦਾ ਟੀਕਾ, ਤਕਰੀਬਨ 30 ਸਾਲਾ ਬਾਅਦ ਪੀੜਤ ਪਰਿਵਾਰ ਨੂੰ ਮਿਲਿਆ ਨਿਆਂ
. . .  22 minutes ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵਲੋਂ ਦੋਸ਼ੀ ਦੁਆਰਾ ਆਖ਼ਰੀ ਪਲਾਂ ਵਿਚ...
ਐਂਟੀ ਨਾਰਕੋਟਿਕਸ ਸੈੱਲ ਨੇ ਗਾਂਜਾ ਵੇਚਣ ਵਾਲੇ ਦੋ ਵਿਅਕਤੀ ਕੀਤੇ ਕਾਬੂ
. . .  31 minutes ago
ਪੁਣੇ (ਮਹਾਰਾਸ਼ਟਰ), 23 ਅਕਤੂਬਰ - ਪੁਣੇ ਸਿਟੀ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗਾਂਜਾ ਨੂੰ ਆਪਣੇ ਖੇਤ ਵਿਚ ਪੈਦਾ ਕਰ ਕੇ ਵਪਾਰਕ ਤੌਰ 'ਤੇ ਵੇਚਣ ਵਿਚ ਸ਼ਾਮਿਲ ਸਨ। 11 ਲੱਖ ਰੁਪਏ ਦੀ ਕੀਮਤ ਦੇ ਗਾਂਜੇ ਦੇ ਕੁੱਲ ...
ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਿਤ ਸ਼ਾਹ ਪਹੁੰਚੇ ਸ੍ਰੀਨਗਰ
. . .  56 minutes ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਸ੍ਰੀਨਗਰ...
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਮ੍ਰਿਤਕ ਆਸ਼ਰਿਤ ਦੀ ਪਾਲਿਸੀ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਨ
. . .  about 1 hour ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਬਿਜਲੀ ਬੋਰਡ ਵਿਚ ਤਰਸ ਦੇ ਆਧਾਰ 'ਤੇ ਨੌਕਰੀਆਂ ਦੀ ਮੰਗ ਬਾਰੇ ਸਾਲ 2004 ਤੋਂ 2011 ਦੌਰਾਨ ਮ੍ਰਿਤਕ...
ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਦਿਹਾਂਤ
. . .  about 1 hour ago
ਮੁੰਬਈ, 23 ਅਕਤੂਬਰ - ਹਿੰਦੀ ਫਿਲਮਾਂ ਦੀ ਉੱਘੀ ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਵਿਚ ਕੈਨੇਡਾ ਵਿਚ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਭਰਾ ...
ਸੀ.ਆਈ.ਐੱਸ.ਸੀ.ਈ.ਨੇ ਆਈ.ਸੀ.ਐੱਸ.ਈ. 10 ਵੀਂ ਅਤੇ ਆਈ.ਐੱਸ.ਸੀ. ਕਲਾਸ 12 ਸਮੈਸਟਰ 1 ਦੀਆਂ ਪ੍ਰੀਖਿਆਵਾਂ ਦੀ ਤਾਰੀਖ਼ ਕੀਤੀ ਜਾਰੀ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ - ਆਈ.ਸੀ.ਐੱਸ.ਈ. 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁਣ 29 ਨਵੰਬਰ ਤੋਂ 16 ਦਸੰਬਰ ਦਰਮਿਆਨ ਹੋਣਗੀਆਂ ਅਤੇ 12 ਵੀਂ ਦੀਆਂ ਆਈ.ਐੱਸ.ਸੀ. ਦੀਆਂ ਪ੍ਰੀਖਿਆਵਾਂ 22 ਨਵੰਬਰ ਤੋਂ 20 ਦਸੰਬਰ ਤੱਕ ਹੋਣਗੀਆਂ...
ਦਿੱਲੀ ਪੁਲਿਸ ਨੇ ਕੀਤਾ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬਰਾਂਚ ਨੇ ਕਿਹਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਈ ਲੋਕਾਂ ਤੋਂ ਕਥਿਤ ਤੌਰ 'ਤੇ ਉਨ੍ਹਾਂ ਦੇ 'ਇਤਰਾਜ਼ਯੋਗ ਵੀਡੀਓ' ਨੂੰ ਪ੍ਰਸਾਰਿਤ...
ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
. . .  about 2 hours ago
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਹੁਸ਼ਿਆਰਪੁਰ ਸੜਕ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇਕ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ...
ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ, 666 ਮੌਤਾਂ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ ਅਤੇ 666 ਮੌਤਾਂ ਹੋਈਆਂ ਹਨ | ਸਰਗਰਮ ਮਾਮਲੇ ਇਸ ਸਮੇਂ 1,73,728 ...
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
. . .  about 2 hours ago
ਸ੍ਰੀਨਗਰ, 23 ਅਕਤੂਬਰ - ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ | ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਸ਼ੋਪੀਆਂ ਜ਼ਿਲ੍ਹੇ ...
ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ਪਈ
. . .  about 3 hours ago
ਜੰਮੂ -ਕਸ਼ਮੀਰ, 23 ਅਕਤੂਬਰ - ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ....
ਹਰਸੀਲ 'ਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਉੱਤਰਾਖੰਡ, 23 ਅਕਤੂਬਰ - ਉੱਤਰਾਖੰਡ ਦੇ ਡੀ.ਜੀ.ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਸੀਲ ਵਿਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, 2 ਨੂੰ ਬਚਾਇਆ ਗਿਆ ਅਤੇ 2 ਲਾਪਤਾ ਹਨ। ਲਮਖਾਗਾ ਪਾਸ ਦੇ ਨੇੜੇ....
ਸਵਰਨੀਮ ਵਿਜੇ ਮਸ਼ਾਲ ਕੱਲ੍ਹ ਮਨੀਪੁਰ ਦੇ ਕੇਥਲਮਨਬੀ ਪਹੁੰਚੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - 1971 ਦੀ ਜੰਗ ਵਿਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ 50 ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਦੇ ਸਿਲਸਿਲੇ ਵਿਚ ਪਿਛਲੇ ਸਾਲ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪ੍ਰਕਾਸ਼ਿਤ....
ਬਰਨਾਲਾ ਬੱਸ ਸਟੈਂਡ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
. . .  about 4 hours ago
ਬਰਨਾਲਾ 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ) - ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਪਹੁੰਚੇ ਹਨ। ਜਿਨ੍ਹਾਂ ਵਲੋਂ ਬੱਸ ਸਟੈਂਡ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ....
ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 28 ਅਕਤੂਬਰ ਨੂੰ ਗੋਆ ਦਾ ਦੌਰਾ ਕਰੇਗੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਸੀਰੀਆ 'ਚ ਅਮਰੀਕੀ ਡਰੋਨ ਹਮਲੇ 'ਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ਗਿਆ
. . .  about 4 hours ago
ਸੀਰੀਆ, 23 ਅਕਤੂਬਰ - ਸੀਰੀਆ ਵਿਚ ਅਮਰੀਕੀ ਡਰੋਨ ਹਮਲੇ ਵਿਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ....
22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ ਹਮੇਸ਼ਾ ਕਾਲਾ ਦਿਨ ਰਹੇਗਾ - ਉਪ ਰਾਜਪਾਲ
. . .  about 4 hours ago
ਜੰਮੂ-ਕਸ਼ਮੀਰ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਹਮਲੇ ਦਾ ਜ਼ਖ਼ਮ ਅਜੇ ਵੀ ਤਾਜ਼ਾ ਹੈ। 22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ....
ਪੁਣੇ : ਨਾਵਲ ਪੁਲ ਦੇ ਕੋਲ ਹੋਏ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਅਤੇ ਲਗਭਗ 12 ਜ਼ਖਮੀ ਹੋਏ
. . .  about 4 hours ago
ਮਹਾਰਾਸ਼ਟਰ, 23 ਅਕਤੂਬਰ - ਬੀਤੀ ਰਾਤ ਪੁਣੇ ਦੇ ਨਾਵਲ ਪੁਲ ਦੇ ਕੋਲ ਹੋਏ ਇਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪੰਜਾਬ ਕੈਬਨਿਟ ਦੀ 25 ਅਕਤੂਬਰ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਜੰਮੂ -ਕਸ਼ਮੀਰ: ਐਨ.ਆਈ.ਏ. ਨੇ 6 ਥਾਵਾਂ 'ਤੇ ਕੀਤੀ ਛਾਪੇਮਾਰੀ, 8 ਲੋਕਾਂ ਨੂੰ ਕੀਤਾ
. . .  1 day ago
ਪੋਲੈਂਡ ਨੇ ਭਾਰਤ ਦੀ ਕੋਵੀਸ਼ੀਲਡ ਵੈਕਸੀਨ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ : ਬ੍ਰਿਟੇਨ ਦੀ ਵਿਦੇਸ਼ ਸਕੱਤਰ ਐਲਿਜ਼ਾਬੈਥ ਟਰੱਸ ਨੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਪੰਜਾਬੀ ਮੰਚ ਨੇ ਪੰਜਾਬੀ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ 'ਉਲੀਕਿਆ ਸੰਘਰਸ਼'

ਚੰਡੀਗੜ੍ਹ, 3 ਦਸੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਪੰਜਾਬੀ ਮੰਚ ਦੇ ਚੇਅਰਮੈਨ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿਚ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਉਲੀਕਿਆ ਗਿਆ | ਇਸ ਨੂੰ ਅਮਲ ਵਿਚ ਲਿਆਉਣ ਦੀ ਵਿਉਂਤਬੰਦੀ ਲਈ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿੱਚ ਸੁਖਜੀਤ ਸਿੰਘ ਸੁੱਖਾ ਪ੍ਰਧਾਨ ਪੰਜਾਬੀ ਮੰਚ, ਦੀਪਕ ਸ਼ਰਮਾ ਚਨਾਰਥਲ, ਗੁਰਪ੍ਰੀਤ ਸਿੰਘ ਸੋਮਲ, ਮਾਨਵਜੋਤ ਅਤੇ ਅਮਨਦੀਪ ਕੌਰ ਨੂੰ ਚੁਣਿਆ ਗਿਆ | ਬੈਠਕ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ 20 ਫ਼ਰਵਰੀ 2021 ਨੂੰ ਸਵੇਰੇ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਰੋਸ ਮਾਰਚ ਕੱਢਿਆ ਜਾਵੇਗਾ ਜੋ ਸੈਕਟਰ 20, 21, 22 ਦੀ ਅੰਦਰੂਨੀ ਮਾਰਕੀਟਾਂ ਵਿਚੋਂ ਹੁੰਦਾ ਸੈਕਟਰ 22 ਦੇ ਨਹਿਰੂ ਪਾਰਕ ਵਿੱਚ ਜਾ ਕੇ ਖ਼ਤਮ ਹੋਵੇਗਾ | ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਜਾਵੇਗਾ | ਜਿਸ ਉਪਰੰਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸ਼ਹਾਦਤ 'ਤੇ 23 ਮਾਰਚ 2021 ਤੋਂ 14 ਅਪ੍ਰੈਲ 2021 ਤੱਕ ਸੈਕਟਰ 17 ਦੇ ਪੁਲ ਹੇਠਾਂ ਲੜੀਵਾਰ ਭੁੱਖ ਹੜਤਾਲ ਕੀਤੀ ਜਾਵੇਗੀ | ਜੇ ਫਿਰ ਵੀ ਯੂ.ਟੀ. ਪ੍ਰਸ਼ਾਸਨ ਤੇ ਹਲਕਾ ਲੋਕ ਮੈਂਬਰ ਨਾ ਜਾਗੇ ਤਾਂ 15 ਅਪ੍ਰੈਲ 2021 ਨੂੰ ਕਿਰਨ ਖੇਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੀ ਸਭਾ ਵਿੱਚ ਸੈਕਟਰ 16 ਦੇ ਪੰਜਾਬ ਕਲਾ ਭਵਨ ਵਿੱਚ ਮੰਚ ਨਾਲ ਵਾਅਦਾ ਕੀਤਾ ਸੀ ਕਿ ਜੇ ਉਹ ਫਿਰ ਲੋਕ ਸਭਾ ਮੈਂਬਰ ਬਣਦੀ ਹੈ ਤਾਂ 6 ਮਹੀਨੇ ਦੇ ਅੰਦਰ-ਅੰਦਰ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਨ ਤੌਰ 'ਤੇ ਲਾਗੂ ਕਰਵਾਏਗੀ | ਚੋਣਾਂ ਜਿੱਤਣ ਉਪਰੰਤ ਸ੍ਰੀਮਤੀ ਖੇਰ ਨੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਕੁਝ ਵੀ ਨਹੀਂ ਕੀਤਾ | ਬੈਠਕ ਦੌਰਾਨ ਗੁਰਪ੍ਰੀਤ ਸਿੰਘ ਸੋਮਲ ਨੂੰ ਸਰਬਸੰਮਤੀ ਨਾਲ ਚੰਡੀਗੜ੍ਹ ਪੰਜਾਬੀ ਮੰਚ ਦਾ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਦੇ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ, ਜੋਗਾ ਸਿੰਘ ਕਜਹੇੜੀ, ਨੰਬਰਦਾਰ ਗੁਰਬਚਨ ਸਿੰਘ, ਦੀਪਕ ਸ਼ਰਮਾ ਚਨਾਰਥਲ, ਗੁਰਪ੍ਰੀਤ ਸਿੰਘ ਸੋਮਲ, ਬਲਕਾਰ ਸਿੱਧੂ, ਜਸਵਿੰਦਰ ਕੌਰ, ਵਿਦਿਆਰਥੀ ਯੂਨੀਅਨ ਪੀ.ਐਸ.ਯੂ. (ਲਲਕਾਰ) ਤੋਂ ਮਾਨਵ ਅਤੇ ਅਮਨਦੀਪ ਕੌਰ, ਮਨਜੀਤ ਕੌਰ ਮੀਤ, ਜੀਤ ਸਿੰਘ ਬਹਿਲਾਣਾ, ਗੁਰਨਾਮ ਸਿੰਘ ਸਿੱਧੂ ਆਦਿ ਮੌਜੂਦ ਸਨ |

ਅੰਬਾਲਾ ਦਾ ਸ਼ਹੀਦੀ ਸਮਾਗਮ ਤੇ ਇਤਿਹਾਸਕ ਯਾਦਗਾਰ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸ਼ਹੀਦੀ ਸਮਾਰਕਾਂ ਦਾ ਆਪਣਾ ਮਹੱਤਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ 'ਤੇ ਮਾਣ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਵਿਚ 1857 ਦੇ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਫ਼ਰੰਟ ਜਲ ਸ੍ਰੋਤ ਵਲੋਂ ਕੰਮ ਰੋਕੋ ਹੜਤਾਲ

ਚੰਡੀਗੜ੍ਹ, 3 ਦਸੰਬਰ (ਆਰ. ਐਸ. ਲਿਬਰੇਟ)- ਅੱਜ ਮੁੱਖ ਦਫ਼ਤਰ ਜਲ ਸਰੋਤ ਵਿਭਾਗ ਸੈਕਟਰ -18 ਵਿੱਚ ਜੁਆਇੰਟ ਐਕਸ਼ਨ ਫ਼ਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਵਲੋ ਰੋਸ ਵਜੋਂ ਦਫ਼ਤਰ ਦਾ ਸਾਰਾ ਕੰਮ ਕਾਰ ਬੰਦ ਕਰ ਦਿੱਤਾ ਗਿਆ | ਇਸ ਸਬੰਧੀ ਗੋਪਾਲ ਜ਼ਖਮੀ, ਗੁਰਬਿੰਦਰ ਸਿੰਘ, ਦਰਸ਼ਨ ...

ਪੂਰੀ ਖ਼ਬਰ »

ਮਾਰਕਫੈੱਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫ਼ਲਤਾਪੂਰਵਕ ਸੀ.ਐੱਸ.ਈ. ਦੇ ਸ਼ੁੱਧਤਾ ਦੇ ਸਾਰੇ ਟੈੱਸਟ ਪਾਸ ਕੀਤੇ-ਰੰਧਾਵਾ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਨੇ ਆਪਣੀ ਪਛਾਣ ਨੂੰ ਕਾਇਮ ਰੱਖਦੇ ਹੋਏ ਇੱਕ ਵਾਰ ਫੇਰ ਖਪਤਕਾਰਾਂ ਦਾ ਭਰੋਸਾ ਜਿੱਤਿਆ ਹੈ | ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ...

ਪੂਰੀ ਖ਼ਬਰ »

ਚੰਡੀਗੜ੍ਹ ਡਾਇਰੈਕਟਰ ਟਰਾਂਸਪੋਰਟ ਦੇ ਦਫ਼ਤਰ ਅੱਗੇ ਧਰਨਾ

ਚੰਡੀਗੜ੍ਹ, 3 ਦਸੰਬਰ (ਆਰ.ਐਸ.ਲਿਬਰੇਟ)-ਅੱਜ ਟਰਾਂਸਪੋਰਟ ਯੂਨੀਅਨ ਨੇ ਚੰਡੀਗੜ੍ਹ ਡਾਇਰੈਕਟਰ ਟਰਾਂਸਪੋਰਟ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਯੂਨੀਅਨ ਦਾ ਮੰਨਣਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਜਨਰਲ ਪਬਲਿਕ ਅਤੇ ਸੀ.ਟੀ.ਯੂ. ਦੇ ਵਰਕਰਾਂ ਦੇ ਹਿੱਤਾਂ ਵਿਰੁੱਧ ਕਈ ...

ਪੂਰੀ ਖ਼ਬਰ »

ਵਧੀਆ ਕਾਰਜ ਕਰਨ ਵਾਲੇ ਵਿਅਕਤੀਆਂ ਤੇ ਸੰਸਥਾਵਾਂ ਨੂੰ 16 ਲੱਖ ਰੁਪਏ ਦੀ ਰਕਮ ਦੇ 42 ਪੁਰਸਕਾਰ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਦਿਵਆਂਗਜਨ, ਬਜ਼ੁਰਗਾਂ ਤੇ ਨਸ਼ਾ ਮੁਕਤੀ ਦੇ ਖੇਤਰ ਵਿਚ ਵਧੀਆ ਕਾਰਜ ਕਰਨ ਵਾਲੇ ਵਿਅਕਤੀਆਂ ਤੇ ਸੰਸਥਾਵਾਂ ਨੰੂ 16 ਲੱਖ ਰੁਪਏ ਦੀ ਰਕਮ ਦੇ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਮਾਰਚ, ਦਿੱਤਾ ਧਰਨਾ

ਚੰਡੀਗੜ੍ਹ, 3 ਦਸੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕੱਢਿਆ ਗਿਆ | ਇਸ ਤੋਂ ਪਹਿਲਾਂ ਵੱਡੀ ਗਿਣਤੀ 'ਚ ਪੱਤਰਕਾਰਾਂ ਵਲੋਂ ਬੀਤੇ ਕੱਲ੍ਹ ਯੂਥ ਕਾਂਗਰਸ ਦੇ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਸੋਨੀਪਤ, ਅੰਬਾਲਾ ਤੇ ਪੰਚਕੂਲਾ ਨਗਰ ਨਿਗਮਾਂ ਮੇਅਰਾਂ ਦੀ ਸਿੱਧੀ ਚੋਣ 27 ਦਸੰਬਰ ਨੂੰ

ਚੰਡੀਗੜ੍ਹ, 3 ਦਸੰਬਰ (ਐਨ.ਐਸ.ਪਰਵਾਨਾ)-ਅਗਲੇ 27 ਦਸੰਬਰ ਨੂੰ ਹੋਣ ਵਾਲੇ ਤਿੰਨ ਨਗਰ ਨਿਗਮ, ਇਕ ਨਗਰ ਪਰਿਸ਼ਦ ਅਤੇ ਤਿੰਨ ਨਗਰ ਪਾਲਿਕਾਵਾਂ ਦੇ ਚੋਣ ਵਿਚ ਅੰਬਾਲਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਮਹਿਲਾ ਲਈ ਰਾਖਵਾਂ ਕੀਤਾ ਗਿਆ ਹੈ | ਇਸ ਤੋਂ ਇਲਾਵਾ, ਸਾਂਪਲਾ ਨਗਰਪਾਲਿਕਾ ...

ਪੂਰੀ ਖ਼ਬਰ »

75 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਤਿੰਨ ਦੀ ਮੌਤ

ਚੰਡੀਗੜ੍ਹ, 3 ਦਸੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 173 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਜਦਕਿ ਇਸਦੇ ਨਾਲ ਕੋਰੋਨਾ ਦੇ 75 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | 76 ਤੇ 65 ਸਾਲਾ ਔਰਤ ਕ੍ਰਮਵਾਰ ਸੈਕਟਰ 30 ਤੇ 41 ਵਾਸੀ ਸਣੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਕੀਤਾ ਆਨਲਾਈਨ ਫਰਦ ਲੈਣ ਲਈ ਕੋਰੋਨਾ ਟੈੱਸਟ ਲਾਜ਼ਮੀ

ਜ਼ੀਰਕਪੁਰ, 3 ਦਸੰਬਰ (ਅਵਤਾਰ ਸਿੰਘ)-ਲਾਕਡਾਊਨ ਖੁੱਲ੍ਹਣ ਤੋਂ ਬਾਅਦ ਇਕ ਵਾਰ ਮੁੜ ਤੋਂ ਲਗਾਤਾਰ ਕੋਰੋਨਾ ਦਾ ਕਹਿਰ ਨੂੰ ਵੱਧਦਾ ਵੇਖ ਪ੍ਰਸ਼ਾਸਨ ਨੇ ਆਨਲਾਈਨ ਫਰਦ ਲੈਣ ਲਈ ਕੋਰੋਨਾ ਟੈਸਟ ਲਾਜਮੀ ਕਰ ਦਿੱਤਾ ਹੈ | ਕੋਰੋਨਾ ਰਿਪੋਰਟ ਦੀ ਕਾਪੀ ਨੱਥੀ ਹੋਣ ਤੋਂ ਬਾਅਦ ਹੀ ...

ਪੂਰੀ ਖ਼ਬਰ »

ਦੋਧੀ ਯੂਨੀਅਨ ਨੇ ਦਿੱਲੀ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦਿਆਂ ਰਾਸ਼ਨ ਭੇਜਿਆ

ਮੁੱਲਾਂਪੁਰ ਗਰੀਬਦਾਸ, 3 ਦਸੰਬਰ (ਦਿਲਬਰ ਸਿੰਘ ਖੈਰਪੁਰ)-ਮੁਹਾਲੀ-ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਮੋਦੀ ਦੀ ਅਗਵਾਈ 'ਚ ਕੇਂਦਰ ਨੇ ਬਣਾਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜਾਈ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਰੇਹੜੀ 'ਤੇ ਬੈਠੇ 65 ਸਾਲਾ ਵਿਅਕਤੀ ਦੀ ਮੌਤ, ਚਾਲਕ ਜ਼ਖ਼ਮੀ

ਲਾਲੜੂ, 3 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਕ 'ਤੇ ਕਾਰ ਦੀ ਇੱਕ ਤਿੰਨ ਪਹੀਆ ਰੇਹੜੀ ਨੂੰ ਟੱਕਰ ਲੱਗਣ ਨਾਲ ਰੇਹੜੀ 'ਤੇ ਬੈਠੇ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਰੇਹੜੀ ਚਾਲਕ ਜਖ਼ਮੀ ਹੋ ਗਿਆ, ਜੋ ਪੀ. ਜੀ. ਆਈ. ...

ਪੂਰੀ ਖ਼ਬਰ »

ਖਰੜ ਦੇ ਵਾ. ਨੰ. 4 ਪਿੰਡ ਹਰਲਾਲਪੁਰ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਖਰੜ, 3 ਦਸੰਬਰ (ਜੰਡਪੁਰੀ)-ਖਰੜ ਦੇ ਵਾ. ਨੰ. 4 ਪਿੰਡ ਹਰਲਾਲਪੁਰ ਦੀ ਮੁੱਖ ਸੜਕ ਦਾ ਕੁਝ ਹਿੱਸਾ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਿਆਸਤ ਦੀ ਭੇਟ ਚੜਿ੍ਹਆ ਹੋਇਆ ਸੀ, ਦੇ ਨਿਰਮਾਣ ਦਾ ਕੰਮ ਆਿਖ਼ਰਕਾਰ ਬਲਾਕ ਕਾਂਗਰਸ ਦੇ ਉਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਦੇ ਯਤਨਾਂ ਨਾਲ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਨੌਜਵਾਨ ਨੂੰ ਮੌਕੇ 'ਤੇ ਕੀਤਾ ਕਾਬੂ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-68 ਵਿਖੇ ਇਕ ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਨੌਜਵਾਨ ਨੂੰ ਸਥਾਨਕ ਲੋਕਾਂ ਵਲੋਂ ਮੌਕੇ 'ਤੇ ਹੀ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਾਬੂ ਨੌਜਵਾਨ ਦੀ ਪਛਾਣ ਅਸ਼ੋਕ ਵਾਸੀ ਸੈਕਟਰ-68 ਮੁਹਾਲੀ ...

ਪੂਰੀ ਖ਼ਬਰ »

ਗੰਨ ਪੁਆਇੰਟ 'ਤੇ ਕਾਰ ਲੁੱਟਣ ਦੇ ਮਾਮਲੇ 'ਚ ਤਿੰਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਪੰਚਕੂਲਾ, 3 ਦਸੰਬਰ (ਕਪਿਲ)-ਪੰਚਕੂਲਾ ਵਿਚ ਗੰਨ ਪੁਆਇੰਟ 'ਤੇ ਇਕ ਕਾਰ ਨੂੰ ਲੁੱਟਣ ਦੇ ਮਾਮਲੇ ਵਿਚ ਕ੍ਰਾਈਮ ਬ੍ਰਾਂਚ ਨੇ ਪੰਚਕੂਲਾ ਦੇ ਮੁਕਤਸਰ ਤੋਂ ਤਿੰਨ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ | ਤਿੰਨੋਂ ਮੁਲਜ਼ਮ ਪੰਜਾਬ ਦੇ ਬਾਬੀਆ ਗਰੋਹ ਦੇ ਮੈਂਬਰ ...

ਪੂਰੀ ਖ਼ਬਰ »

ਪਿੰਡ ਖਾਨਪੁਰ ਦੇ ਲੋਕਾਂ ਦਾ ਵਫਦ ਐੱਸ.ਡੀ.ਐੱਮ. ਖਰੜ ਨੂੰ ਮਿਲਿਆ

ਖਰੜ, 3 ਦਸੰਬਰ (ਜੰਡਪੁਰੀ)-ਅੱਜ ਜਨ ਹਿੱਤ ਵਿਕਾਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਦੀ ਅਗਵਾਈ ਵਿਚ ਖਾਨਪੁਰ ਦੇ ਲੋਕਾਂ ਦਾ ਵਫਦ ਐੱਸ. ਡੀ. ਐੱਮ. ਖਰੜ ਨੂੰ ਮਿਲਿਆ | ਲੋਕਾਂ ਨੇ ਐੱਸ. ਡੀ. ਐੱਮ. ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਸੰਘਰਸ਼ ਕਰਕੇ ਕਮਿਊਨਿਟੀ ਸੈਂਟਰ ...

ਪੂਰੀ ਖ਼ਬਰ »

ਅਪ੍ਰੈਲ-2021 ਵਾਲੇ ਸੈਸ਼ਨ ਤੋਂ 8 ਪ੍ਰਤੀਸ਼ਤ ਫ਼ੀਸ ਵਿਚ ਵਾਧਾ ਕਰਨਗੇ 'ਪ੍ਰਾਈਵੇਟ ਸਕੂਲ'

ਚੰਡੀਗੜ੍ਹ, 3 ਦਸੰਬਰ (ਆਰ.ਐਸ.ਲਿਬਰੇਟ)-ਪ੍ਰਾਈਵੇਟ ਸਕੂਲ ਅਪ੍ਰੈਲ-2021 ਵਾਲੇ ਸੈਸ਼ਨ ਤੋਂ 8 ਪ੍ਰਤੀਸ਼ਤ ਫ਼ੀਸ ਵਿਚ ਵਾਧਾ ਕਰ ਸਕਦੇ ਹਨ | ਇਹ ਫ਼ੈਸਲਾ ਯੂਟੀ ਸਿੱਖਿਆ ਵਿਭਾਗ ਤੇ ਪ੍ਰਾਈਵੇਟ ਸਕੂਲਾਂ ਨਾਲ ਹੋਈ ਬੈਠਕ ਦੌਰਾਨ ਲਿਆ ਗਿਆ ਕਿ ਇਹ ਵਧੀ ਫ਼ੀਸ ਨਵੇਂ ਅਕਾਦਮਿਕ ...

ਪੂਰੀ ਖ਼ਬਰ »

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ-ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਿਜ਼ ਇਕ ਸੜਕ ਹੀ ਨਹੀਂ ਹੈ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਲ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ | ਕੇਂਦਰੀ ...

ਪੂਰੀ ਖ਼ਬਰ »

ਹਰੇ-ਭਰੇ ਰੁੱਖ ਵੱਢਣ ਨੂੰ ਲੈ ਕੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ

ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੈਕਟਰ 36 ਵਿਖੇ ਸਰਕਾਰੀ ਮਾਡਲ ਹਾਈ ਸਕੂਲ ਦੀ ਕੰਧ ਨਾਲ ਲੱਗੇ ਹਰੇ-ਭਰੇ ਰੁੱਖਾਂ ਨੂੰ ਵੱਢਣ ਦੀ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਜਨਹਿਤ ਪਟੀਸ਼ਨ ਦੇ ਰਾਹੀਂ ਚੁਣੌਤੀ ਦਿੱਤੀ ...

ਪੂਰੀ ਖ਼ਬਰ »

ਮੁਹਾਲੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਐੱਸ. ਏ. ਐੱਸ. ਨਗਰ, 3 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਅੱਜ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪਿੰਡ ਮੀਆਂਪੁਰ ਚੰਗਰ ਤੋਂ 35 ਕੁਇੰਟਲ ਰਾਸ਼ਨ ਕਿਸਾਨ ਅੰਦੋਲਨ ਲਈ ਭੇਜਿਆ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ ਪਿੰਡ ਮੀਆਂਪੁਰ ਚੰਗਰ (ਮੁਹਾਲੀ) ਦੇ ਸਮੂਹ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ 35 ਕੁਇੰਟਲ ਰਾਸ਼ਨ ਦੀ ਪੈਕਿੰਗ ਦਿੱਲੀ ਕਿਸਾਨਾਂ ਲਈ ਭੇਜੀ ਗਈ | ਜਿਸ ਵਿਚ ਚਾਵਲ, ਦਾਲਾਂ, ਆਟਾ ਅਤੇ 10 ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਦੀ ਸਮਰਥਨ 'ਚ ਮੁੱਲਾਂਪੁਰ ਵਿਖੇ ਰੈਲੀ 5 ਨੂੰ

ਮੁੱਲਾਂਪੁਰ ਗਰੀਬਦਾਸ, 3 ਦਸੰਬਰ (ਦਿਲਬਰ ਸਿੰਘ ਖੈਰਪੁਰ)-ਇਲਾਕੇ ਦੇ ਕਿਸਾਨ ਮਜ਼ਦੂਰ 5 ਦਸੰਬਰ ਨੂੰ ਸਥਾਨਕ ਬੱਸ ਅੱਡੇ ਨੇੜੇ ਦਿੱਲੀ ਕਿਸਾਨ ਅੰਦੋਲਨ ਦੀ ਹਮਾਇਤ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੈਲੀ ਕਰਨਗੇ | ਇਹ ਜਾਣਕਾਰੀ ਪੰਜਾਬ ਕੰਢੀ ਏਰੀਆ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਨੇ ਅਨੂਪ ਕਾਹਲੋਂ ਨੂੰ ਭਗੌੜਾ ਐਲਾਨਿਆ

ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ) ਵਲੋਂ ਹਵਾਲਾ ਰਾਸ਼ੀ ਦੇ ਮਾਮਲੇ 'ਚ ਨਾਮਜ਼ਦ ਕੀਤੇ ਅਨੂਪ ਕਾਹਲੋਂ ਜਿਸ ਨੂੰ ਸੀ. ਬੀ. ਆਈ. ਅਦਾਲਤ ਵਲੋਂ ਜ਼ਮਾਨਤ ਦੇ ਦਿੱਤੀ ਗਈ ਸੀ, ਨੂੰ ਸੀ. ਬੀ. ਆਈ. ਅਦਾਲਤ ...

ਪੂਰੀ ਖ਼ਬਰ »

'ਆਪ' ਦੀ ਪਹਿਲ: ਮਿ੍ਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 72 ਘੰਟਿਆਂ 'ਚ ਇਕੱਠੇ ਕੀਤੇ 10 ਲੱਖ

ਐੱਸ. ਏ. ਐੱਸ. ਨਗਰ, 3 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ (ਆਪ) ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ | ਟਿਕਰੀ ਵਿਖੇ ਬੀਤੇ ਦਿਨੀਂ ਕਾਰ ...

ਪੂਰੀ ਖ਼ਬਰ »

ਸੈਕਟਰ-69 ਦੇ ਮੁਹਤਬਰਾਂ ਵਲੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਦੇਸ਼-ਵਿਆਪੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਸਥਾਨਕ ਸੈਕਟਰ-69 ਦੇ ਮੁਹਤਬਰ ਵਲੋਂ ਦੇਰ ਸ਼ਾਮ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਾਮਿਲ ਲੋਕਾਂ ਵਲੋਂ ਕੇਂਦਰ ਵਿਚਲੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 173 ਨਵੇਂ ਮਰੀਜ਼ ਸਾਹਮਣੇ ਆਏ-3 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 173 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 101 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਰਾਹਗੀਰਾਂ ਨੂੰ ਲੁੱਟਣ ਵਾਲਾ ਗਰੋਹ ਪੁਲਿਸ ਵਲੋਂ ਕਾਬੂ

ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਪੁਲਿਸ ਨੇ ਖੇਤਰ ਅੰਦਰ ਰਾਹਗੀਰਾਂ ਨੂੰ ਲੁੱਟਣ ਵਾਲੇ ਇਕ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਨ੍ਹਾਂ ਮੁਲਜ਼ਮਾਂ ਤੋਂ ਪੁਲਿਸ ਨੇ ਚੋਰੀ ਦੇ 8 ਮੋਬਾਈਲ ਫ਼ੋਨ ਅਤੇ 2 ਮੋਟਰਸਾਈਕਲ ਵੀ ...

ਪੂਰੀ ਖ਼ਬਰ »

ਪੈਰਾਪਲੇਜਿਕ ਪੁਨਰਵਾਸ ਕੇਂਦਰ ਮੁਹਾਲੀ ਵਿਖੇ ਮਨਾਇਆ 'ਵਿਸ਼ਵ ਅਪੰਗਤਾ ਦਿਵਸ'

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸਿੱਧੂ ਵਲੋਂ ਅਪਾਹਜ ਵਿਅਕਤੀਆਂ ਦਾ ਸਨਮਾਨ ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਸਥਿਤ ਪੈਰਾਪਲੇਜਿਕ ਪੁਨਰਵਾਸ ਕੇਂਦਰ ਵਿਖੇ 'ਵਿਸ਼ਵ ਅਪੰਗਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਾਦੇ ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਲਾਕ ਪੱਧਰ 'ਤੇ ਲਗਾਏ ਜਾਣਗੇ ਸਵੈ-ਰੁਜ਼ਗਾਰ ਮੇਲੇ-ਰਾਜੀਵ ਗੁਪਤਾ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੁਆਰਾ ਘਰ-ਘਰ ਰੁਜ਼ਗਾਰ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲੇ੍ਹ ਅੰਦਰ ਬਲਾਕ ਪੱਧਰ 'ਤੇ 8, 9 ਅਤੇ 15 ਦਸੰਬਰ ਨੂੰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੌਮੀ ਯੋਗਤਾ ਖੋਜ ਪ੍ਰੀਿਖ਼ਆ ਲਈ ਅਭਿਆਸ ਮੁਹਿੰਮ ਆਰੰਭ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆ ਲਈ ਤਿਆਰ ਕਰਵਾਉਣ ਤਹਿਤ ਚਲਾਈ ਜਾ ਰਹੀ ਮੁਹਿੰਮ ਸਬੰਧੀ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕਿਸਾਨਾਂ ਨਾਲ 'ਦਿੱਲੀ ਚੱਲੋ' ਦਾ ਲਗਾਇਆ ਨਾਅਰਾ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਕਿਸਾਨੀ ਦੇ ਖ਼ਿਲਾਫ਼ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਦੇ ਖਿਲਾਫ਼ ਅੱਜ ਮੁਹਾਲੀ ਵਿਚਲੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਚੌਾਕ ਵਿਖੇ ਸ਼ਹਿਰ ਦੇ ਧਾਰਮਿਕ ਰਾਜਨੀਤਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਅਤੇ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਮੰਤਰੀ ਨੇ ਐਕਟਾਂ ਦੇ ਵਿਰੋਧ ਦਾ ਡਰਾਮਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ-ਸੁਖਬੀਰ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ...

ਪੂਰੀ ਖ਼ਬਰ »

ਯੂਨੀਅਨ ਨੇ ਸਟ੍ਰੀਟ ਵਿਕਰੇਤਾ ਸ਼ਿਕਾਇਤ ਨਿਵਾਰਨ ਕੇਂਦਰ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ, 3 ਦਸੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਸੈਕਟਰ 20-ਡੀ ਫੁੱਟਪਾਥ ਸਾਈਕਲ ਐਾਡ ਰੋਡ ਵਰਕਰਜ਼ ਯੂਨੀਅਨ ਚੰਡੀਗੜ੍ਹ ਦੀ ਇੱਕ ਬੈਠਕ ਹੋਈ | ਜਿਸ ਦੌਰਾਨ ਯੂਨੀਅਨ ਦੀ ਕਾਨੂੰਨੀ ਸਲਾਹਕਾਰ ਵਕੀਲ ਮੇਨਕਾ ਗੁਪਤਾ ਦੀ ਅਗਵਾਈ ਸਟ੍ਰੀਟ ਵਿਕਰੇਤਾ ਐਕਟ ਅਨੁਸਾਰ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਦੇ ਰਾਜਸੀ ਵਿੰਗ ਵਲੋਂ ਡੈਮੋਕ੍ਰੈਟਿਕ ਪਾਰਟੀ ਦੇ ਬੈਨਰ ਹੇਠ ਨਿਗਮ ਚੋਣਾਂ ਲੜਨ ਦਾ ਐਲਾਨ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਦੇ ਰਾਜਸੀ ਵਿੰਗ ਵਲੋਂ ਡੈਮੋਕ੍ਰੈਟਿਕ ਪਾਰਟੀ ਦੇ ਬੈਨਰ ਹੇਠ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ | ਮੰਚ ਦੇ ਰਾਜਸੀ ਵਿੰਗ ਦੇ ਬੁਲਾਰੇ ਅਮਰਜੀਤ ਸਿੰਘ ਵਾਲੀਆ ...

ਪੂਰੀ ਖ਼ਬਰ »

ਬੁੱਢਾ ਦਲ ਦੇ 500 ਨਿਹੰਗ ਸਿੰਘਾਂ ਦਾ ਜਥਾ ਕਿਸਾਨਾਂ ਦੀ ਮਦਦ ਲਈ ਦਿੱਲੀ ਰਵਾਨਾ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਪਹਾੜੀ ਖੇਤਰ 'ਚ ਸਥਿਤ ਗੁ. ਅਕਾਲਗੜ੍ਹ ਸਾਹਿਬ ਕਰੌਰਾਂ ਵਿਖੇ ਬੁੱਢਾ ਦਲ 96 ਕਰੋੜੀ ਚਲਨਾ ਪੰਜਵਾਹਾ ਤਖ਼ਤ ਦੇ ਜਥੇਦਾਰ ਬਾਬਾ ਮਾਨ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਖੇਤਰ ਦੀਆਂ ਸਮੂਹ ਨਿਹੰਗ ਜਥੇਬੰਦੀਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈ ਪਾਰਕ ਦਾ ਉਦਘਾਟਨ

ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸਥਾਨਕ ਸਿੰਘਪੁਰਾ ਰੋਡ 'ਤੇ ਸਥਿਤ ਖੇਡ ਸਟੇਡੀਅਮ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਪਾਰਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕੰਗ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕੋਵਿਡ-19 ਵੈਕਸੀਨੇਸ਼ਨ ਪੋ੍ਰਗਰਾਮ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 3 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਕੋਵਿਡ-19 ਵੈਕਸੀਨੇਸ਼ਨ ਪੋ੍ਰਗਰਾਮ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਲਈ ਕੇਂਦਰ ਸਰਕਾਰ ਦੇ ਨਿਰਦੇਸ਼ਾਨੁਸਾਰ ਰਾਜ ਪੱਧਰੀ ਸਟੈਅਰਿੰਗ ਕਮੇਟੀ, ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ 5 ਦਸੰਬਰ ਨੂੰ ਦਿੱਲੀ ਦੇ ਸਿੰਘੂ ਅਤੇ ਟਿਕਰੀ ਬੈਰੀਅਰਾਂ 'ਤੇ ਅਧਿਆਪਕਾਂ ਦੇ ਜਥੇ ਭੇਜਣ ਦਾ ਐਲਾਨ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਤਿੰਨ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਐਕਟ ਸੋਧ ਬਿੱਲ-2020 ਸਮੇਤ ਹੋਰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਘੇਰਾਬੰਦੀ ਕਰੀਂ ਬੈਠੇ ਕਿਸਾਨਾਂ ਦੇ ਹੱਕ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 3 ਦਸੰਬਰ (ਪ. ਪ.)-ਪੰਚਕੂਲਾ ਦੇ ਪਿੰਡ ਮਾਣਕਿਆਂ ਵਿਖੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਅੱਜ ਇਸ ਖੇਤਰ ਵਿਚ ਇਕ ਪ੍ਰੋਗਰਾਮ ਸੀ, ਪਰ ਪਿੰਡ ਵਾਸੀਆਂ ਦੇ ਬਾਈਕਾਟ ਦੇ ...

ਪੂਰੀ ਖ਼ਬਰ »

ਮੁਹਾਲੀ ਆਲਮੀ ਪੱਧਰ 'ਤੇ ਮੋਹਰੀ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ : ਅਲੋਕ ਸ਼ੇਖਰ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਜੋ ਕਿ ਰਾਜ ਦੇ ਵੱਡੇ ਆਈ. ਟੀ. ਹੱਬ ਵਜੋਂ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ ਅਤੇ ਇਨਫੋਸਿਸ, ਸਾਫਟਵੇਅਰ ਟੈਕਨਾਲੋਜੀ ਪਾਰਕ ਆਫ਼ ਇੰਡੀਆ (ਐਸ. ਟੀ. ਪੀ. ਆਈ.), ਕੁਆਰਕ ਸਿਟੀ, ਬੈਸਟੈੱਕ ਟਾਵਰਜ਼ ਵਰਗੀਆਂ ਸਿਰਮੌਰ ਆਈ. ਟੀ. ...

ਪੂਰੀ ਖ਼ਬਰ »

ਸੋਨਾ ਨੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਕੌਾਸਲ ਚੋਣਾਂ 'ਚ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਖਰੜ, 3 ਦਸੰਬਰ (ਜੰਡਪੁਰੀ)-ਯੂਥ ਕਾਂਗਰਸ ਦੇ ਨੌਜਵਾਨ ਆਗੂ ਪਰਮਿੰਦਰ ਸਿੰਘ ਸੋਨਾ ਨੇ ਖਰੜ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀਆਂ ਨਗਰ ਕੌਾਸਲ ਚੋਣਾਂ ਵਿਚ ਭਾਵੇਂ ਕਿਸੇ ਵੀ ਪਾਰਟੀ ਦਾ ਉਮੀਦਵਾਰ ਹੋਵੇ ਉਸਦਾ ਅਕਸ ਵੇਖ ਕੇ ਉਸਨੂੰ ਜਿਤਾਇਆ ਜਾਵੇ | ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਵਾ. ਨੰ. 8 ਦੇ ਵਸਨੀਕ ਪ੍ਰੇਸ਼ਾਨ

ਲਾਲੜੂ, 3 ਦਸੰਬਰ (ਰਾਜਬੀਰ ਸਿੰਘ)-ਗੰਦੇ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਲਾਲੜੂ ਮੰਡੀ ਸਮੇਤ ਕਈ ਰਿਹਾਇਸ਼ੀ ਕਾਲੋਨੀਆਂ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ ਅਤੇ ਸਵੱਛ ਭਾਰਤ ਮੁਹਿੰਮ ਤਾਂ ਇਨ੍ਹਾਂ ਲੋਕਾਂ ਲਈ ਸਿਰਫ਼ ਦਿਖਾਵਾ ਬਣ ...

ਪੂਰੀ ਖ਼ਬਰ »

ਜੈਕ ਦੇ ਅਹੁਦੇਦਾਰਾਂ ਨੇ ਫੋਰਟਿਸ ਪੁੱਜ ਕੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ ਦਾ ਜਾਣਿਆ ਹਾਲ-ਚਾਲ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)- ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈਕ) ਦੇ ਅਹੁਦੇਦਾਰਾਂ ਵਲੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਪੁੱਜ ਕੇ ਸੰਸਥਾ ਦੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ (ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਤੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਪ੍ਰਦੀਪ ਸੋਨੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)- ਸ੍ਰੀ ਵੈਸ਼ਨੋ ਮਾਤਾ ਮੰਦਿਰ ਫੇਜ਼-3ਬੀ1 ਐੱਸ. ਏ. ਐੱਸ. ਨਗਰ ਦੇ ਪ੍ਰਧਾਨ ਅਤੇ ਨਿਗਮ ਚੋਣਾਂ ਲਈ ਸਥਾਨਕ ਵਾਰਡ ਨੰ. 2 ਤੋਂ ਆਜ਼ਾਦ ਉਮੀਦਵਾਰ ਪ੍ਰਦੀਪ ਸੋਨੀ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ ਅਤੇ ਹੁਣ ਉਹ ...

ਪੂਰੀ ਖ਼ਬਰ »

ਸਾਰੇ ਸਰਕਾਰੀ ਸਕੂਲਾਂ 'ਚ ਯੋਗ ਸਿੱਖਿਆ 1 ਅਪ੍ਰੈਲ ਤੋਂ ਸ਼ੁਰੂ-ਖੱਟਰ, ਵਿਜ ਤੇ ਯੋਗਗੁਰੂ ਦਾ ਐਲਾਨ-ਤਿਆਰੀਆਂ ਮੁਕੰਮਲ

ਚੰਡੀਗੜ੍ਹ, 3 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਵਿਚ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਵਿੱਦਿਅਕ ਸੈਸ਼ਨ ਵਿਚ ਸਕੂਲ ਕੋਰਸ ਵਿਚ ਯੋਗ ਨੂੰ ਇੱਕ ਵੱਖ ਵਿਸ਼ਾ ਵਜੋਂ ਸ਼ਾਮਿਲ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ | ਇਸ ਫ਼ੈਸਲੇ ਦਾ ...

ਪੂਰੀ ਖ਼ਬਰ »

ਚੰਡੀਗੜ੍ਹ-ਮੁਹਾਲੀ 'ਚ ਵਾਹਨ ਚੋਰੀ ਕਰਨ ਵਾਲੇ 6 ਗਿ੍ਫ਼ਤਾਰ-40 ਦੋ ਪਹੀਆ ਵਾਹਨ ਬਰਾਮਦ

ਚੰਡੀਗੜ੍ਹ, 3 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਦੋ ਪਹੀਆਂ ਵਾਹਨ ਚੋਰੀ ਕਰਨ ਵਾਲੇ ਛੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਚੋਰੀ ਦੇ 40 ਦੋ ਪਹੀਆ ਵਾਹਨ ਬਰਾਮਦ ਕੀਤੇ ਗਏ ਹਨ | ਐਸ.ਐਚ.ਓ. ਪੁਲਿਸ ਸਟੇਸ਼ਨ ਸੈਕਟਰ ...

ਪੂਰੀ ਖ਼ਬਰ »

ਖੱਟਰ ਵਲੋਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਕੀਤਾ ਉਤਸ਼ਾਹਿਤ

ਚੰਡੀਗੜ੍ਹ, 3 ਦਸੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ...

ਪੂਰੀ ਖ਼ਬਰ »

ਇਨਾਮੀ ਮੋਸਟ ਵਾਂਟੇਡ ਅਪਰਾਧੀ ਗਿ੍ਫ਼ਤਾਰ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਦੇ ਤਹਿਤ ਕਾਰਵਾਈ ਹੋਏ ਜ਼ਿਲ੍ਹਾ ਸੋਨੀਪਤ ਤੋਂ 25 ਹਜ਼ਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਅਤੇ ਯੂ.ਪੀ. ਪੁਲਿਸ ਦੇ ਹਿਸਟਰੀਸ਼ੀਟਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਆਈ.ਏ.ਐਸ. ਅਫ਼ਸਰ ਇੱਧਰੋਂ ਉੱਧਰ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਵਧੀਕ ਰਿਹਾਇਸ਼ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿੱਲੀ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ...

ਪੂਰੀ ਖ਼ਬਰ »

ਵਾਰਡ ਨੰਬਰ 25-26 ਦੇ ਕਾਂਗਰਸੀ ਵਰਕਰਾਂ ਦਾ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ

ਚੰਡੀਗੜ੍ਹ, 3 ਦਸੰਬਰ (ਆਰ. ਐਸ. ਲਿਬਰੇਟ)- ਅੱਜ ਆਮ ਆਦਮੀ ਪਾਰਟੀ ਇਕਾਈ ਚੰਡੀਗੜ੍ਹ ਨੇ ਆਪਣੀ ਪਿੰਡ ਗੋਬਿੰਦਪੁਰਾ ਵਿਚ ਹੋਈ ਇਕ ਬੈਠਕ ਦੌਰਾਨ ਵਾਰਡ ਨੰਬਰ 25-26 ਦੇ ਕਈ ਬੁੱਧੀਜੀਵੀਆਂ ਸਮੇਤ ਕਾਂਗਰਸੀ ਵਰਕਰਾਂ ਦਾ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX