ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਪਟਿਆਲਾ

ਪੁਲਿਸ ਵਲੋਂ ਬਿਨਾਂ ਰਿਫ਼ਲੈਕਟਰ ਤੇ ਗ਼ਲਤ ਢੰਗ ਨਾਲ ਲਗਾਏ ਬੈਰੀਕੇਡ ਬਣ ਰਹੇ ਹਾਦਸਿਆਂ ਦਾ ਕਾਰਨ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਜਿਹੜਾ ਪੁਲਿਸ ਪ੍ਰਸ਼ਾਸਨ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਸਾਧਨਾਂ 'ਤੇ ਰਿਫ਼ਲੈਕਟਰ ਲਾਉਣ ਦੀ ਨਸੀਹਤ ਦਿੰਦਾ ਹੈ, ਉਸ ਪੁਲਿਸ ਪ੍ਰਸ਼ਾਸਨ ਵਲੋਂ ਇਸ ਨਿਯਮ ਦੀ ਪਾਲਣਾ ਨਾ ਕਰਨ ਕਾਰਨ ਰਾਤ ਦੇ ਸਮੇਂ 'ਚ ਪੁਲਿਸ ਵਲੋਂ ਸੜਕ 'ਤੇ ਗ਼ਲਤ ਢੰਗ ਨਾਲ ਅਤੇ ਬਿਨਾਂ ਰਿਫ਼ਲੈਕਟਰ ਲਾਏ ਬੈਰੀਕੇਡਾਂ ਕਾਰਨ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਲਾਜ਼ਮੀ ਹੈ ਕਿ ਧੁੰਦ 'ਚ ਇਹ ਘਟਨਾਵਾਂ ਹੋਰ ਵੀ ਵਧਣਗੀਆਂ | ਪੁਲਿਸ ਵਲੋਂ ਹਰ ਨਾਕੇ 'ਤੇ ਲਗਾਏ ਜਾਂਦੇ ਬੈਰੀਕੇਡਾਂ ਦਾ ਇਹੋ ਹੀ ਹਾਲ ਹੈ | ਇਸ ਦੀ ਪੜਤਾਲ ਲਈ ਲਈ 'ਅਜੀਤ' ਪ੍ਰਤੀਨਿਧ ਵਲੋਂ ਜਦੋਂ ਸਮਾਣਾ-ਪਟਿਆਲਾ ਰੋਡ 'ਤੇ, ਸਰਹਿੰਦ ਰੋਡ 'ਤੇ, ਬਾਈਪਾਸ ਦੀ ਮੁੱਖ ਸੜਕ ਤੇ ਰਾਜਪੁਰਾ ਰੋਡ 'ਤੇ ਮੰਡੀ ਬੱਸ ਸਟੈਂਡ ਨਜ਼ਦੀਕ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਥਾਵਾਂ 'ਤੇ ਨਾਕਿਆਂ 'ਤੇ ਲੱਗੇ ਬੈਰੀਕੇਡਾਂ ਦੇ ਹਾਲਾਤ ਵੇਖੇ ਗਏ ਤਾਂ ਸਭ ਥਾਂ 'ਤੇ ਲਾਪ੍ਰਵਾਹੀ ਦਾ ਆਲਮ ਹੀ ਨਜ਼ਰ ਆਇਆ ਹੈ | ਇਨ੍ਹਾਂ ਬੈਰੀਕੇਡਾਂ 'ਤੇ ਨਾ ਹੀ ਕੋਈ ਚਮਕਣੀ ਪੱਟੀ ਜਾਂ ਕੋਈ ਰਿਫਲੈਕਟਰ ਲਗਾਏ ਹੋਏ ਹਨ ਅਤੇ ਜ਼ਿਆਦਾਤਰ ਇਹ ਬੈਰੀਕੇਡ ਸੜਕ ਦੇ ਵਿਚਕਾਰ ਜਾਂ ਕੰਢਿਆਂ 'ਤੇ ਹੀ ਪਏ ਹੁੰਦੇ ਹਨ ਜਿਨ੍ਹਾਂ ਨਾਲ ਟਕਰਾ ਕੇ ਰਾਤ ਨੂੰ ਵੱਧ ਹਾਦਸੇ ਵਾਪਰਦੇ ਹਨ | ਅਜਿਹਾ ਹੀ ਹਾਦਸਾ ਕੁਝ ਸਮਾਂ ਪਹਿਲਾਂ ਪਸਿਆਣਾ ਥਾਣਾ'ਤੇ ਲੱਗਦੇ ਨਾਕੇ 'ਤੇ ਵੀ ਵਾਪਰ ਚੁੱਕਾ ਹੈ |
ਗ਼ਲਤ ਢੰਗ ਨਾਲ ਲਾਏ ਬੈਰੀਕੇਡਾਂ ਨੇ ਇਕ ਹੋਰ ਨੌਜਵਾਨ ਕੀਤਾ ਗੰਭੀਰ ਜ਼ਖ਼ਮੀਡਕਾਲਾ, (ਪਰਗਟ ਸਿੰਘ ਬਲਬੇੜ੍ਹਾ)- ਪਸਿਆਣਾ ਥਾਣਾ ਅਧੀਨ ਸਰਹੱਦ 'ਤੇ ਪੈਂਦੇ ਰਾਮਨਗਰ ਨਾਕੇ 'ਤੇ ਪੁਲਿਸ ਵਲੋਂ ਲਾਪਰਵਾਹੀ ਨਾਲ ਰਾਤ ਦੇ ਹਨੇਰੇ 'ਚ ਬਿਨਾਂ ਰਿਫ਼ਲੈਕਟਰ ਵਾਲੇ ਪੂਰੀ ਸੜਕ 'ਤੇ ਲਗਾਏ ਬੈਰੀਕੇਡਾਂ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਗੰਭੀਰ ਜ਼ਖਮੀ ਹੋ ਗਿਆ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਜਿਹੜਾ ਪੁਲਿਸ ਪ੍ਰਸ਼ਾਸਨ ਸੜਕੀ ਦੁਰਘਟਨਾਵਾਂ ਰੋਕਣ ਲਈ ਰਾਤ ਦੇ ਹਨੇਰੇ 'ਚ ਰਿਫ਼ਲੈਕਟਰ ਲਾਉਣ ਲਈ ਮੁਹਿੰਮਾਂ ਵਿੱਢਣ ਦੀ ਗੱਲ ਕਹਿੰਦਾ ਹੈ ਉਸ ਪੁਲਿਸ ਪ੍ਰਸ਼ਾਸਨ ਵਲੋਂ ਖ਼ੁਦ ਆਪਣੇ ਬੈਰੀਕੇਡਾਂ 'ਤੇ ਇਸ ਦੀ ਉਲੰਘਣਾ ਕੀਤੀ ਜਾ ਰਹੀ ਹੈ | ਪੁਲਿਸ ਦੀ ਇਸ ਲਾਪਰਵਾਹੀ ਕਾਰਨ ਬੀਤੀ ਰਾਤ ਪਿੰਡ ਧਰਮਹੇੜੀ ਦਾ ਇਕ ਨੌਜਵਾਨ ਰਾਮਨਗਰ ਤੋਂ ਆਪਣੇ ਪਿੰਡ ਧਰਮਹੇੜੀ ਜਾ ਰਿਹਾ ਸੀ | ਰਸਤੇ 'ਚ ਪੈਟ੍ਰੋਲ ਪੰਪ 'ਤੇ ਪੁਲਿਸ ਵਲੋਂ ਰਾਤ ਦੇ ਹਨੇਰੇ 'ਚ ਪੂਰੀ ਸੜਕ 'ਤੇ ਲਗਾਏ ਬੈਰੀਕੇਡਾਂ 'ਚ ਜਾ ਟਕਰਾਇਆ ਜਿਸ ਕਰਕੇ ਉਸ ਨੂੰ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਉਪਰੰਤ ਤੁਰੰਤ ਪਿੰਡ ਵਾਲਿਆਂ ਨੇ ਪਹਿਲਾਂ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਫਿਰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ ਜਿੱਥੇ ਅਜੇ ਵੀ ਉਸ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ | ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਇਸ ਨਾਕੇ 'ਤੇ ਪਹਿਲਾਂ ਵੀ ਗ਼ਲਤ ਢੰਗ ਨਾਲ ਅਤੇ ਬਿਨਾਂ ਰਿਫ਼ਲੈਕਟਰ ਵਾਲੇ ਬੈਰੀਕੇਡਾਂ ਨਾਲ ਟਕਰਾਉਣ ਕਾਰਨ ਹਾਦਸੇ ਵਾਪਰ ਚੁੱਕੇ ਹਨ ਅਤੇ ਹੁਣ ਫਿਰ ਇਹ ਹਾਦਸਾ ਪੁਲਿਸ ਦੀ ਗ਼ਲਤੀ ਕਾਰਨ ਵਾਪਰਿਆ ਹੈ | ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਪਰਚਾ ਦਰਜ ਕਰਵਾਉਣਗੇ ਤਾਂ ਜੋ ਹੋਰ ਕੀਮਤੀ ਜਾਨਾਂ ਨੂੰ ਬਚਾਇਆ ਸਕੇ | ਇਸ ਸਬੰਧੀ ਫ਼ੋਨ 'ਤੇ ਗੱਲ ਕਰਦਿਆਂ ਪਸਿਆਣਾ ਥਾਣਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ ਅਤੇ ਇਸ ਮਾਮਲੇ ਨੂੰ ਉਹ ਗੰਭੀਰਤਾ ਨਾਲ ਦੇਖ ਰਹੇ ਹਨ |

ਹਰ ਸ਼ੈਅ ਨੂੰ ਝਕਾਨੀ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਲਾਉਣ 'ਚ ਸਫਲ ਰਹੇ ਨੇਤਰਹੀਣ ਬੇਰੁਜ਼ਗਾਰ

ਪਟਿਆਲਾ, 3 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਾਡ ਦੇ ਸੱਦੇ 'ਤੇ ਕਈ ਦਰਜਨ ਕਾਰਕੁਨ ਪਟਿਆਲਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਸਫਲਤਾਪੂਰਵਕ ਘਿਰਾਓ ਕਰਨ 'ਚ ਸਫਲ ਰਹੇ | ਇਨ੍ਹਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਬੈਠ ਕੇ ਹੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਅਤੇ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਉਪ ਕੁਲਪਤੀ ਰਵਨੀਤ ਕੌਰ ਦੀ ਅਗਵਾਈ ਵਿਚ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਬਣਾਇਆ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਲਈ ਘੋਸ਼ਣਾਵਾਂ ਕਰਨ ਵਾਲਾ ਦੁਨੀਆ ਦਾ ਪਹਿਲਾ ਸਾਫ਼ਟਵੇਅਰ

ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਭਾਗ ਦਾ ਰਿਸਰਚ ਸੈਂਟਰ ਡਾ: ਵਿਸ਼ਾਲ ਗੋਇਲ ਤੇ ਡਾ. ਲਲਿਤ ਗੋਇਲ ਵਲੋਂ ਗੂੰਗੇ ਤੇ ਬੋਲੇ ਲੋਕਾਂ ਲਈ ਜਨਤਕ ਥਾਵਾਂ 'ਤੇ ਘੋਸ਼ਣਾ ਕਰਨ ਵਾਲਾ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਦ ਕਲਾਸ ਫੋਰਥ ਯੂਨੀਅਨ ਵਲੋਂ ਰੋਸ ਧਰਨਾ ਤੇ ਰੈਲੀ

ਪਟਿਆਲਾ, 3 ਦਸੰਬਰ (ਅ.ਸ. ਆਹਲੂਵਾਲੀਆ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ, ਦਫ਼ਤਰਾਂ ਦੇ ਚੌਥਾ ਦਰਜਾ ਕਰਮਚਾਰੀ, ਕੰਟਰੈਕਟ, ਡੇਲੀਵੇਜਿਜ਼, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮੀਆਂ ਦੀਆਂ ...

ਪੂਰੀ ਖ਼ਬਰ »

ਪਾਵਰ ਇੰਜੀਨੀਅਰਾਂ ਵਲੋਂ ਕਿਸਾਨਾਂ ਦੇ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ, ਪੰਜਾਬ ਵਿਚ ਬਿਜਲੀ ਇੰਜੀਨੀਅਰਾਂ ਦੀ ਜਥੇਬੰਦੀ, ਜਿਸ ਵਿਚ ਸਹਾਇਕ ਇੰਜੀਨੀਅਰ ਤੋਂ ਲੈ ਕੇ ਚੀਫ਼ ਇੰਜੀਨੀਅਰ ਨੇ ਕਿਸਾਨੀ ਕਾਨੂੰਨਾਂ ਅਤੇ ਬਿਜਲੀ (ਸੋਧ) ਬਿੱਲ 2020 ਨੂੰ ਵਾਪਸ ਲੈਣ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਮੋਤੀ ਬਾਗ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਤੋਂ ਹਟਾਏ ਨਾਜਾਇਜ਼ ਕਬਜ਼ੇ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਨਗਰ ਨਿਗਮ ਪਟਿਆਲਾ ਦੀ ਟੀਮ ਵਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੂੰ ਜਾਂਦੀ ਸੜਕ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਜੇ.ਸੀ.ਬੀ. ਨਾਲ ਹਟਾਇਆ ਗਿਆ | ਮੋਤੀ ਬਾਗ਼ ਤੋਂ ਗੁਰਦੁਆਰਾ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ 2 ਕਾਬੂ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 10 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ...

ਪੂਰੀ ਖ਼ਬਰ »

ਮਿਡ-ਡੇ-ਮੀਲ ਅਨਾਜ ਦੀ ਹੇਰਾਫੇਰੀ ਦੇ ਮਾਮਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਸ਼ਹਿਰ ਵਿਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੂੰ ਸੈਸ਼ਨ 2020-2021 ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਡ-ਡੇ-ਮੀਲ ਦਾ ਤੈਅਸ਼ੁਦਾ ਮਾਤਰਾ ਅਨੁਸਾਰ ਅਨਾਜ ਵੰਡਣ ਦੀ ਬਜਾਏ ...

ਪੂਰੀ ਖ਼ਬਰ »

4 ਬਜ਼ੁਰਗਾਂ ਦੀ ਕੋਵਿਡ ਨੇ ਲਈ ਜਾਨ, 58 ਨਵੇਂ ਕੇਸ ਆਏ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੋੜ)- ਕੋਰੋਨਾ ਵਾਇਰਸ ਨਾਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਨਾਲ ਹੁਣ ਤੱਕ ਜ਼ਿਲੇ੍ਹ 'ਚ 436 ਵਿਅਕਤੀਆਂ ਦੀ ਜਾਨ ਇਸ ਮਹਾਂਮਾਰੀ ਨਾਲ ਚਲੀ ਗਈ ਹੈ | ਇਸੇ ਤਰ੍ਹਾਂ ਕੋਰੋਨਾ ਦੇ ਅੱਜ ਆਏ 58 ਕੇਸਾਂ ਸਮੇਤ ਹੁਣ ਤੱਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਨੇ ਐਲਾਨੇ ਸੰਘਰਸ਼ ਪ੍ਰੋਗਰਾਮ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਪੰਜਾਬ ਦੇ ਸਮੁੰਚੇ ਪੈਨਸ਼ਨਰਜ਼, ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਵਲੋਂ 25 ਨਵੰਬਰ ਦੇ ਸੂਬਾ ਪੱਧਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ 'ਮਹਾਂਮਾਰੀ ਦੇ ਦੌਰ ਦਾ ਸਕਾਰਾਤਮਿਕ ਨਜ਼ਰੀਏ ਦੁਆਰਾ ਸੰਭਾਵਿਤ ਹੱਲ' ਵਿਸ਼ੇ 'ਤੇ ਅੱਜ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਭਾਸ਼ਣ ਵਿਚ ਮੁੱਖ ਵਕਤਾ ਵਜੋਂ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਪੂਨੀਆਂ ਖਾਨਾ ਤੋਂ ਕਿਸਾਨ ਰਾਸ਼ਨ ਲੈ ਕੇ ਦਿੱਲੀ ਨੂੰ ਹੋਏ ਰਵਾਨਾ

ਭੁਨਰਹੇੜੀ, 3 ਦਸੰਬਰ (ਧਨਵੰਤ ਸਿੰਘ)- ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਪੂਨੀਆਂ ਖਾਨਾ ਤੋਂ ਦਿੱਲੀ 'ਚ ਚਲ ਰਹੇ ਕਿਸਾਨ ਅੰਦੋਲਨ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਸਥਾਨਕ ਖੇਤਰ ਵਿਚੋਂ ਵੱਖ-ਵੱਖ ਪਿੰਡਾਂ ਤੋਂ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਸਤੇ ਦਿੱਲੀ ਜਾ ਰਹੇ ...

ਪੂਰੀ ਖ਼ਬਰ »

ਵਿਦਿਆਰਥੀ ਕਲਿਆਣ ਪ੍ਰੀਸ਼ਦ ਨੇ ਦਿੱਤੀ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਹਾਇਤਾ ਰਾਸ਼ੀ

ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)- ਅੱਜ ਇੱਥੇ ਵਿਦਿਆਰਥੀ ਕਲਿਆਣ ਪੀ੍ਰਸ਼ਦ ਵਲੋਂ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ 1 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ | ਸੰਸਥਾ ਦੇ ਜਨਰਲ ਸਕੱਤਰ ਸ੍ਰੀ ਈਸ਼ਵਰ ਦੇਵ ਵਧਵਾ ਨੇ ਦੱਸਿਆ ਕਿ ਵਿਦਿਆਰਥੀ ਕਲਿਆਣ ਪ੍ਰੀਸ਼ਦ ਨੇ 14 ...

ਪੂਰੀ ਖ਼ਬਰ »

ਬਨੂੜ ਖੇਤਰ ਦੇ ਕਿਸਾਨ ਬਿਜਲੀ ਦੀ ਨਾਕਸ ਪਾਵਰ ਸਪਲਾਈ ਤੋਂ ਪ੍ਰੇਸ਼ਾਨ

ਬਨੂੜ, 3 ਦਸੰਬਰ (ਭੁਪਿੰਦਰ ਸਿੰਘ)- ਬਨੂੜ ਖੇਤਰ ਦੇ ਪਿੰਡਾਂ ਦੇ ਕਿਸਾਨ ਬਿਜਲੀ ਦੀ ਨਾਕਸ ਸਪਲਾਈ ਤੋਂ ਬੇਹੱਦ ਪ੍ਰੇਸ਼ਾਨ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਕਈ ਵਾਰ ਤਾਂ ਦੋ-ਦੋ ਦਿਨ ਉਨ੍ਹਾਂ ਨੂੰ ਪਾਵਰ ਸਪਲਾਈ ਨਹੀਂ ਮਿਲਦੀ, ਜਿਸ ਕਾਰਨ ਉਨ੍ਹਾਂ ਨੂੰ ਬੇਹੱਦ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਪੈਦਲ ਚਾਲਕਾਂ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ 10 ਤੱਕ ਚੱਲੇਗੀ- ਐਸ.ਐਸ.ਪੀ. ਦੁੱਗਲ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੋੜ)- ਪਟਿਆਲਾ ਪੁਲਿਸ ਨੇ ਸੜਕਾਂ 'ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਇਕ ਵਿਸ਼ੇਸ਼ ਮੁਹਿੰਮ ਚਲਾਈ ਹੈ | ਇਸ ਮੁਹਿੰਮ ਤਹਿਤ ਸ਼ਹਿਰ ਦੇ ਮੁੱਖ ਚੌਕਾਂ 'ਚ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਦਾ ਨਿਰੀਖਣ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਚਿਲਡਰਨ ਹੋਮ ਦਾ ਦੌਰਾ

ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)- ਅੱਜ ਇਥੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ-ਸਕੱਤਰ ...

ਪੂਰੀ ਖ਼ਬਰ »

ਪਿੰਡ ਕਛਵੀ ਦੇ ਲੋੜਵੰਦ ਪਰਿਵਾਰਾਂ ਨੂੰ ਜਲਦੀ ਮਿਲਣਗੇ 5-5 ਮਰਲਿਆਂ ਦੇ ਪਲਾਟ-ਰਿੱਕੀ ਮਾਨ

ਦੇਵੀਗੜ੍ਹ, 3 ਦਸੰਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਪੁੱਤਰ ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਅੱਜ ਦੇਵੀਗੜ੍ਹ ਨੇੜਲੇ ਪਿੰਡ ਕਛਵੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਕਛਵੀ ਦੇ ਲੋੜਵੰਦ ...

ਪੂਰੀ ਖ਼ਬਰ »

ਐਨ.ਐੱਸ.ਐੱਸ. ਕੈਂਪ ਤੇ ਹੋਰ ਗਤੀਵਿਧੀਆਂ ਨਾਲ ਵਿਦਿਆਰਥੀਆਂ 'ਚ ਅਨੁਸ਼ਾਸਨ ਪੈਦਾ ਹੁੰਦਾ ਹੈ- ਪਿ੍ੰਸੀਪਲ ਮਨਿੰਦਰ ਕੌਰ

ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)- ਵਿੱਦਿਅਕ ਸੰਸਥਾਵਾਂ ਅਤੇ ਆਈ.ਟੀ.ਆਈ. 'ਚ ਲਾਏ ਜਾਣ ਵਾਲੇ ਐਨ.ਐੱਸ.ਐੱਸ. ਕੈਂਪ ਅਤੇ ਹੋਰ ਗਤੀਵਿਧੀਆਂ ਕਾਰਨ ਸਿੱਖਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਪੈਦਾ ਹੋ ਜਾਂਦੀ ਹੈ | ਕੈਂਪਾਂ ਵਿਚ ਸਿੱਖਿਆਰਥੀ ਹੱਥੀਂ ਕੰਮ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਸੂਬੇ ਅੰਦਰ ਸ਼ਹਿਰੀ ਖੇਤਰ ਦੇ ਸਲੰਮ ਵਾਸੀ ਤੇ ਪਿੰਡਾਂ ਵਿਚਲੇ ਗਰੀਬ ਕਿਸਾਨਾਂ ਨੂੰ ਮਾਲਕੀ ਦੇ ਹੱਕ ਦੇਣ ਲਈ ਸਰਕਾਰ ਵਲੋਂ ਕਾਰਵਾਈ ਆਰੰਭ : ਮੁੱਖ ਸਕੱਤਰ

ਪਟਿਆਲਾ, 3 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਕੋਵਿਡ-19 ਤੋਂ ਰਾਜ ਦੇ ਲੋਕਾਂ ਦੇ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਉਪਰੰਤ ਕੋਵਿਡ ਦੀ ਦਵਾਈ ਈਜਾਦ ਹੋਣ ਦੀਆਂ ਬਣ ਰਹੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਹਰ ਇਕ ਵਿਅਕਤੀ ਤੱਕ ਇਸ ਦੀ ਪਹੁੰਚ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਦਿੱਲੀ ਚਿਕਨ ਦੁਕਾਨ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਨਾਲ ਉਸ ਦਾ ਮੋਬਾਈਲ ਖੋਹ ਕੇ ਫਰਾਰ ਹੋਣ ਦਾ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਪਿੰਡ ਮੈਣ ਵਿਖੇ ਗੁਦਾਮਾਂ 'ਚ ਚੌਲ ਲਗਾਉਣ ਨੂੰ ਲੈ ਕੇ ਔਰਤਾਂ ਵਲੋਂ ਧਰਨਾ

ਪਟਿਆਲਾ, 3 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਦਿੱਲੀ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਏ ਗਏ ਧਰਨੇ ਦੌਰਾਨ ਜਿੱਥੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ ਹੈ ਉੱਥੇ ਹੀ ਪਿੰਡਾਂ ਦੀਆਂ ਔਰਤਾਂ ਵਲੋਂ ਵੀ ਪਿੱਛੋਂ ਮੋਰਚਾ ਸੰਭਾਲਿਆ ਹੋਇਆ ਹੈ ਅਤੇ ਧਰਨੇ ...

ਪੂਰੀ ਖ਼ਬਰ »

ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਖੇਤੀ ਕਾਨੂੰਨ ਰੱਦ ਕੀਤੇ ਜਾਣ- ਵਿਧਾਇਕ ਰਜਿੰਦਰ ਸਿੰਘ

ਸਮਾਣਾ, 3 ਦਸੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਅੰਤਰਰਾਸ਼ਟਰੀ ਮੁੱਦਾ ਬਣ ਚੁੱਕੇ ਕਾਲੇ ਖੇਤੀ ਕਾਨੂੰਨਾਂ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰੇ ਤਾਂ ਜੋ ਖੇਡ ਹੱਥੋਂ ਨਾ ਨਿਕਲ ...

ਪੂਰੀ ਖ਼ਬਰ »

ਨਾਨੋਵਾਲ ਕਲਾਂ ਤੋਂ ਦਿੱਲੀ ਅੰਦੋਲਨ ਲਈ ਕਿਸਾਨ ਤੇ ਕਿਰਤੀ ਹੋਏ ਰਵਾਨਾ

ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)- ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਲਈ ਪਿੰਡ ਨਾਨੋਵਾਲ ਕਲਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਅਤੇ ਕਿਰਤੀ ਲੋਕ ਅੱਜ ਦਿੱਲੀ ਲਈ ਰਵਾਨਾ ਹੋਏ | ਗੁਰਮੀਤ ਸਿੰਘ ਨਾਨੋਵਾਲ ਡਾਇਰੈਕਟਰ ਪੀ.ਏ.ਡੀ. ਬੈਂਕ ਖਮਾਣੋਂ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਮੁੱਲਾਂਪੁਰ 'ਚ ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 3 ਦਸੰਬਰ (ਗੁਰਬਚਨ ਸਿੰਘ ਰੁਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਦਾਸੀਨ ਡੇਰਾ ਸੁਆਮੀ ਪੁਸ਼ਪਨੰਦ ਮੁੱਲਾਂਪੁਰ ਵਿਖੇ ਅਖੰਡ ਪਾਠ ਦਾ ਭੋਗ ਪਾਇਆ ਗਿਆ | ਸਵੇਰੇ ਅੰਮਿ੍ਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਹੋਇਆ | ਉਪਰੰਤ ਸਜੇ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਗਿਆਨ 'ਚ ਕਰ ਰਹੇ ਹਨ ਵਾਧਾ-ਅਵਤਾਰ ਸਿੰਘ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ 'ਚ ਇੰਗਲਿਸ਼ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਇੰਗਲਿਸ਼ ਬੂਸਟਰ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ | ਪਹਿਲਾਂ ਇਹ ਕਲੱਬ ...

ਪੂਰੀ ਖ਼ਬਰ »

ਗਿ. ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਮੀਟਿੰਗ 5 ਨੰੂ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)- ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ 5 ਦਸੰਬਰ ਨੂੰ ਸਵੇਰੇ 10 ਵਜੇ ਸੰਸਥਾ ਦੇ ਮੁਖ ਦਫ਼ਤਰ ਖ਼ਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਗਿਆਨੀ ਰਣਧੀਰ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਮਨਾਇਆ

ਬਸੀ ਪਠਾਣਾਂ, 3 ਦਸੰਬਰ (ਰਵਿੰਦਰ ਮੌਦਗਿਲ)- ਕਨਫੈਡਰੇਸ਼ਨ ਫਾਰ ਚੈਲੇਂਜ ਵਲੋਂ ਪ੍ਰਧਾਨ ਮਨਮੋਹਨ ਜਰਗਰ ਦੀ ਅਗਵਾਈ ਹੇਠ ਫ਼ਤਹਿਪੁਰ ਅਰਾਈਆਂ ਸਥਿਤ ਸਕੂਲ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ...

ਪੂਰੀ ਖ਼ਬਰ »

ਐਕਸੀਅਨ ਖ਼ਿਲਾਫ਼ ਜੇ.ਈ. ਤੇ ਏ.ਈ. ਨੇ ਕੰਮ ਛੱਡ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)— ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਫ਼ਤਹਿਗੜ੍ਹ ਸਾਹਿਬ ਵਲੋਂ ਵਿਭਾਗ ਦੇ ਐਕਸੀਅਨ ਖ਼ਿਲਾਫ਼ ਜੇ.ਈ. ਅਤੇ ਏ.ਈ. ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਨੂੰ ਲੈ ਕੇ ਕੰਮ ਛੱਡ ਵਿਭਾਗ ...

ਪੂਰੀ ਖ਼ਬਰ »

ਬਿਜਲੀ ਕਾਮੇ ਕੇਂਦਰ ਸਰਕਾਰ ਦੇ ਦਫ਼ਤਰਾਂ ਅੱਗੇ ਅਰਥੀਆਂ ਸਾੜਨਗੇ- ਆਗੂ

ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਪੰਜਾਬ ਰਾਜ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਮਾਨਸਿਕ ਸਿਹਤ ਦੀ ਸੰਭਾਲ' ਵਿਸ਼ੇ 'ਤੇ ਭਾਸ਼ਨ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਦੇ ਯੂਥ ਕਲੱਬ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਕੋਰੋਨਾ ਦੇ ਦੌਰ ਵਿਚ 'ਮਾਨਸਿਕ ਸਿਹਤ ਦੀ ਸੰਭਾਲ' ਵਿਸ਼ੇ 'ਤੇ ਆਨਲਾਈਨ ਭਾਸ਼ਣ ਕਰਵਾਇਆ ਗਿਆ | ਇਸ ਵਿਚ ਮਨੋਵਿਗਿਆਨ ਦੇ ਡਾ. ਸਤਿਅਨ ਸ਼ਰਮਾ ਨੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਹਮਾਇਤ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੋੜ)- ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦਾ ਡਾਕਟਰੀ ਭਾਈਚਾਰਾ ਵੀ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਕਰਨ ਲਈ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਜਿਸ ਤਹਿਤ ਪਟਿਆਲੇ ਦੇ ਐਲੋਪੈਥਿਕ ...

ਪੂਰੀ ਖ਼ਬਰ »

ਜੋਬਨ ਓਪਨ ਏਅਰ ਥੀਏਟਰ ਵਿਖੇ ਮਹੀਨਾਵਾਰ ਨਾਟਕ ਮੰਚਨ ਤੇ ਫ਼ਿਲਮ ਰਿਲੀਜ਼ ਸਮਾਰੋਹ ਕਰਵਾਇਆ

ਬਹਾਦਰਗੜ੍ਹ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਅੱਜ ਜੋਬਨ ਓਪਨ ਏਅਰ ਥੀਏਟਰ ਵਿਖੇ ਮਹੀਨਾਵਾਰ ਨਾਟਕ ਮੰਚਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਤਿੰਨ ਨਾਟਕ 'ਸਮਾਜ, ਬੁੱਤ ਜਾਗ ਪਿਆ, ਖ਼ਾਮੋਸ਼ੀ ਦੇ ਜਜ਼ੀਰੇ' ਖੇਡੇ ਗਏ | ਉਪਰੰਤ ਫ਼ਿਲਮੀ ਅਦਾਕਾਰ ਰਾਜ ਧਾਲੀਵਾਲ ਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਲਗਾਇਆ ਗਿਆ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ

ਨਾਭਾ, 3 ਦਸੰਬਰ (ਕਰਮਜੀਤ ਸਿੰਘ)- ਰੋਟਰੀ ਕਲੱਬ ਪ੍ਰਧਾਨ ਐਡਵੋਕੇਟ ਭਾਰਤ ਭੂਸ਼ਨ ਜੈਨ (ਨਿਤਿਨ ਜੈਨ) ਦੀ ਅਗਵਾਈ 'ਚ ਰੋਟਰੀ ਭਵਨ ਪਟਿਆਲਾ ਗੇਟ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ 'ਚ ਡਾ: ਅਤੁੱਲ ਕੱਕੜ ਵਲੋਂ 100 ਦੇ ਕਰੀਬ ਮਰੀਜ਼ਾਂ ਦਾ ਮੁਫਤ ...

ਪੂਰੀ ਖ਼ਬਰ »

400 ਲੀਟਰ ਲਾਹਣ ਬਰਾਮਦ

ਸਮਾਣਾ, 3 ਦਸੰਬਰ (ਸਾਹਿਬ ਸਿੰਘ)-ਆਬਕਾਰੀ ਵਿਭਾਗ ਨੇ ਪਿੰਡ ਅਚਰਾਲਾਂ ਦੇ ਖੇਤਾਂ ਵਿਚ ਛਾਪਾ ਮਾਰ ਕੇ 400 ਲੀਟਰ ਸ਼ਰਾਬ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਵਿਭਾਗ ਅਧਿਕਾਰੀਆਂ ਦੇ ਅਨੁਸਾਰ ਗੁਪਤ ਇਤਲਾਹ ਦੇ ਆਧਾਰ 'ਤੇ ਵਿਭਾਗ ਦੇ ਇੰਸਪੈਕਟਰ ਜਸਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਸਕੂਲ ਨੇ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਇਨਾਮ

ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)-ਰਾਜਪੁਰਾ ਬਨੂੜ ਰੋਡ 'ਤੇ ਪੈਂਦੇ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਚ ਇੰਟਰ ਸਕੂਲ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸ਼ਾਲਿਨੀ ਖੁੱਲਰ ਨੇ ...

ਪੂਰੀ ਖ਼ਬਰ »

ਸ਼ੰਭੂ ਬੈਰੀਅਰ ਤੋਂ ਗਿ੍ਫ਼ਤਾਰ ਕੀਤੇ ਅਕਾਲੀ ਦਲ (ਅ) ਦੇ ਵਰਕਰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜੇ

ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਲੰਘੀ ਦਿਨ ਸ਼ੰਭੂ ਬੈਰੀਅਰ ਨੇੜੇ ਧਰਨੇ ਤੋਂ ਗਿ੍ਫ਼ਤਾਰ ਕੀਤੇ ਅਕਾਲੀ ਦਲ (ਅੰਮਿ੍ਤਸਰ) ਦੇ 6 ਵਰਕਰਾਂ ਨੂੰ ਸਥਾਨਕ ਅਦਾਲਤ ਨੇ ਜ਼ਮਾਨਤ ਨਾਂਹ ਦੇ ਕੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਜਿਸ 'ਤੇ ਅਦਾਲਤ ਦੇ ਬਾਹਰ ...

ਪੂਰੀ ਖ਼ਬਰ »

ਬਸਪਾ ਵਲੋਂ ਪ੍ਰੀ-ਨਿਰਵਾਣ ਦਿਵਸ 6 ਨੂੰ ਖਮਾਣੋਂ 'ਚ ਮਨਾਇਆ ਜਾਵੇਗਾ- ਐਡ: ਕਲਿਆਣ

ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)- ਬਸਪਾ ਵਲੋਂ 6 ਦਸੰਬਰ ਨੂੰ ਖਮਾਣੋਂ ਦੇ ਖੰਨਾ ਰੋਡ 'ਤੇ ਡੀ.ਐਸ.ਪੀ. ਦਫ਼ਤਰ ਸਾਹਮਣੇ ਕਾਲੋਨੀ 'ਚ ਪ੍ਰੀ-ਨਿਰਵਾਣ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਹਲਕਾ ਬਸੀ ਪਠਾਣਾਂ ਤੋਂ ਬਸਪਾ ਦੇ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਕੱਲ੍ਹ

ਖਮਾਣੋਂ, 3 ਦਸੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ 5 ਦਸੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਬਿਲਾਸਪੁਰ ਰੋਡ ...

ਪੂਰੀ ਖ਼ਬਰ »

ਅਰਦਾਸ ਕਰਕੇ ਦਿੱਲੀ ਮੋਰਚੇ ਲਈ ਪਿੰਡ ਭਟੇੜੀ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਜਥਾ

ਬਸੀ ਪਠਾਣਾਂ, 3 ਦਸੰਬਰ (ਗੁਰਬਚਨ ਸਿੰਘ ਰੁਪਾਲ, ਜਰਨੈਲ ਸਿੰਘ ਧੂੰਦਾ)- ਇਸ ਸਬ ਡਵੀਜ਼ਨ ਦੇ ਪਿੰਡ ਭਟੇੜੀ ਦੇ ਗੁਰਦੁਆਰਾ ਸਾਹਿਬ ਵਿਚ ਅਰਦਾਸ ਕਰਕੇ ਅੱਜ ਸਵੇਰੇ ਨੰਬਰਦਾਰ ਜਰਨੈਲ ਸਿੰਘ ਭਟੇੜੀ ਕਿਸਾਨ ਆਗੂ ਦੀ ਅਗਵਾਈ ਵਿਚ ਨਵੇਂ ਟਰੈਕਟਰ ਉੱਤੇ ਪਿੰਡ ਦੇ ਕਿਸਾਨਾਂ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਸਰਹਿੰਦ ਮੰਡਲ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਸਰਹਿੰਦ ਮੰਡਲ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਸਾਬਕਾ ਮੰਤਰੀ ਡਾ. ਹਰਬੰਸ ਲਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 12 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਨਵੇਂ 12 ਕੋਰੋਨਾ ਮਰੀਜ਼ਾਂ ਦੀ ਪਛਾਣ ਹੋਈ ਹੈ | ਜ਼ਿਲ੍ਹੇ 'ਚ ਹੁਣ ਤੱਕ 62, 639 ਵਿਅਕਤੀਆਂ ਦੇ ਕੋਰੋਨਾ ਟੈੱਸਟ ਲਈ ...

ਪੂਰੀ ਖ਼ਬਰ »

'ਹਾਰਟ ਬਰੋਕਨ' ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਭੜੀ, 3 ਦਸੰਬਰ (ਭਰਪੂਰ ਸਿੰਘ ਹਵਾਰਾ)- ਪੰਜਾਬੀ ਲੋਕ ਗਾਇਕ ਐਸ.ਭੜੀ ਵਲੋਂ ਗਾਇਆ ਸਿੰਗਲ ਟਰੈਕ 'ਹਾਰਟ ਬਰੋਕਨ' ਨੂੰ ਸਰੋਤਿਆਂ ਵਲੋਂ ਬਹੁਤ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਦੇਸੀ ਹੇਕ ਮਿਊਜ਼ਿਕ ਵਲੋਂ ਤਿਆਰ ਕੀਤੇ ਇਸ ਗੀਤ ਨੂੰ ਗੀਤਕਾਰ ਗੁਰਮੀਤ ਭੜੀ ਨੇ ਲਿਖਿਆ ਹੈ ਅਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ- ਹਰਦੀਪ ਹੈਪੀ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਸਦਕਾ ਲੋਕਾਂ 'ਚ ਖ਼ੁਸ਼ੀ ਦਾ ਮਾਹੌਲ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਨਾਬਾਰਡ 25 ਤੇ 26 ਤਹਿਤ ਕਲਾਸ ਰੂਮ ਲਈ ਗਰਾਂਟਾਂ ਜਾਰੀ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ: ਪ੍ਰਭ ਸਿਮਰਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਨੰੂ ਸਮਾਰਟ ਤੇ ਪੂਰੀਆਂ ਸਹੂਲਤਾਂ ਦੇਣ ਲਈ ਨਾਬਾਰਡ 25 ਤੇ 26 ਤਹਿਤ ਕਮਰਿਆਂ ਲਈ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਦੇ ਸਟਾਫ਼ ਨੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਮੂਲ ਮੰਤਰ ਦੇ ਕੀਤੇ ਜਾਪ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)— ਇਕ ਪਾਸੇ ਜਿੱਥੇ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸਮੁੱਚੀਆਂ ਕਿਸਾਨ ਜਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ ਜਿਸ ਵਿਚ ਕਿਸਾਨਾਂ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕ ਵੀ ਸ਼ਾਮਿਲ ਹੋ ਰਹੇ ਹਨ ਉੱਥੇ ਹੀ ...

ਪੂਰੀ ਖ਼ਬਰ »

ਪਿੰਡ ਭੜੀ ਦੇ ਖੇਡ ਮੇਲੇ ਦੌਰਾਨ ਚਮਕੌਰ ਸਾਹਿਬ ਦੇ ਨੌਜਵਾਨਾਂ ਨੇ ਮੱਲਾਂ ਮਾਰੀਆਂ

ਭੜੀ, 3 ਦਸੰਬਰ (ਭਰਪੂਰ ਸਿੰਘ ਹਵਾਰਾ)- ਪਿੰਡ ਭੜੀ ਵਿਖੇ ਸ਼ਹੀਦ ਬਾਬਾ ਨੌਧ ਸਿੰਘ ਸਪੋਰਟਸ ਕਲੱਬ ਅਤੇ ਸਮੂਹ ਗ੍ਰਾਮ ਪੰਚਾਇਤ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਸੁੱਖਾ, ਜਮੀਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਪੂਜਾ ਅਟਵਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਭਾਜਪਾ 'ਚ ਹੋਈ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਪੂਜਾ ਅਟਵਾਲ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX