ਤਾਜਾ ਖ਼ਬਰਾਂ


ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  1 day ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  1 day ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  1 day ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  1 day ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  1 day ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  1 day ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  1 day ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  1 day ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  1 day ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  1 day ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  1 day ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  1 day ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  1 day ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  1 day ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  1 day ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552

ਮਾਨਸਾ

ਖੇਤੀ ਕਾਨੂੰਨਾਂ ਤੇ ਬਿਜਲੀ ਐਕਟ ਨੂੰ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ- ਕਿਸਾਨ ਆਗੂ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 3 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਲਗਾਇਆ ਮੋਰਚਾ 65ਵੇਂ ਦਿਨ ਵੀ ਜਾਰੀ ਰਿਹਾ | ਜਿੱਥੇ ਦਿੱਲੀ ਮੋਰਚੇ ਲਈ ਜ਼ਿਲੇ੍ਹ 'ਚ ਵੱਖ-ਵੱਖ ਜਥੇ ਜਾ ਰਹੇ ਹਨ, ਉੱਥੇ ਬਣਾਂਵਾਲੀ ਥਰਮਲ ਪਲਾਂਟ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਵੀ ਜਾਰੀ ਹਨ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਿਆ ਜਾਵੇਗਾ | ਇਸ ਮੌਕੇ ਆਤਮਾ ਰਾਮ, ਭਜਨ ਸਿੰਘ ਘੁੰਮਣ, ਸਵਰਨ ਸਿੰਘ ਬੋੜਾਵਾਲ, ਮੇਜਰ ਸਿੰਘ ਦੂਲੋਵਾਲ, ਧੰਨਾ ਮੱਲ ਗੋਇਲ, ਲਾਲ ਚੰਦ ਸਰਦੂਲਗੜ੍ਹ, ਨਰਿੰਦਰ ਕੌਰ ਬੁਰਜ ਹਮੀਰਾ, ਹਰਦੇਵ ਸਿੰਘ ਰਾਠੀ, ਸੀਤਾ ਰਾਮ ਗੋਇਲ ਨੇ ਵੀ ਸੰਬੋਧਨ ਕੀਤਾ |
ਦਿੱਲੀ ਮੋਰਚੇ ਲਈ ਜਥਾ ਰਵਾਨਾ
ਪੰਜਾਬ ਕਿਸਾਨ ਯੂਨੀਅਨ ਦਾ ਜਥਾ ਕਿਸਾਨ ਆਗੂ ਬਘੇਲ ਸਿੰਘ ਤੇ ਹਰਪ੍ਰੀਤ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਦਿੱਲੀ ਰਵਾਨਾ ਹੋਇਆ | ਰੇਲਵੇ ਸਟੇਸ਼ਨ 'ਤੇ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਆਗੂ ਕਾ: ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਇਆ ਇਹ ਕਾਲਾ ਕਾਨੰੂਨ ਹਰ ਵਰਗ ਦੀ ਲੁੱਟ ਦਾ ਲਾਇਸੰਸ ਹੈ, ਖ਼੍ਰੀਦਣ ਵੇਲੇ ਤੇ ਵੇਚਣ ਵੇਲੇ ਵੀ | ਉਨ੍ਹਾਂ ਕਿਹਾ ਕਿ ਲੁੱਟ ਸਭ ਦੀ ਹੋਵੇਗੀ, ਕਿਸੇ ਦੀ 4 ਦਿਨ ਪਹਿਲਾਂ ਕਿਸੇ ਦੀ 4 ਦਿਨ ਬਾਅਦ | ਕਾ. ਰਾਣਾ ਨੇ ਕਿਹਾ ਕਿ ਇਹ ਇਕੱਲੇ ਕਿਸਾਨ ਦੀ ਲੜਾਈ ਨੀ ਹਰ ਵਰਗ ਦੀ ਲੜਾਈ ਹੈ ਕਿਉਂਕਿ ਖੇਤੀ ਕਾਨੂੰਨ ਸਾਰੇ ਵਰਗਾਂ ਦੀ ਆਰਥਿਕਤਾ ਨੂੰ ਸੱਟ ਮਾਰਨਗੇ | ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਕਾ. ਗੋਰਾ ਲਾਲ ਅਤਲਾ ਕਲਾਂ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਭਾਕਿਯੂ ਏਕਤਾ ਦਾ ਜਥਾ ਵੀ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਕਿਸਾਨਾਂ ਨੇ ਅਹਿਦ ਕੀਤਾ ਕਿ ਕਾਨੂੰਨ ਵਾਪਸ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਆਗੂ ਹਰਦੇਵ ਸਿੰਘ ਬੁਰਜ ਰਾਠੀ, ਦੇਵ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਰਣਜੀਤ ਕੌਰ, ਭਜਨ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ |
ਥਰਮਲ ਪਲਾਂਟ ਤੇ ਭਾਜਪਾ ਆਗੂ ਦੇ ਘਰ ਅੱਗੇ ਧਰਨੇ ਜਾਰੀ
ਉੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਅਤੇ ਭਾਜਪਾ ਦੇ ਸੂਬਾਈ ਆਗੂ ਸੂਰਜ ਕੁਮਾਰ ਛਾਬੜਾ ਦੇ ਘਰ ਅੱਗੇ ਧਰਨੇ ਜਾਰੀ ਰੱਖੇ | ਸੰਬੋਧਨ ਕਰਦਿਆਂ ਕਿਸਾਨ ਆਗੂ ਸਾਧੂ ਸਿੰਘ ਅਲੀਸ਼ੇਰ ਨੇ ਦੱਸਿਆ ਕਿ ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜਗਸੀਰ ਸਿੰਘ ਕਾਲਾ ਜਵਾਹਰਕੇ, ਗੁਰਤੇਜ ਸਿੰਘ ਦੂਲੋਵਾਲ, ਨਸੀਬ ਕੌਰ, ਜਰਨੈਲ ਕੌਰ, ਮਨਜੋਤ ਕੌਰ ਰੱਲਾ ਆਦਿ ਹਾਜ਼ਰ ਸਨ |
ਆੜ੍ਹਤੀਏ ਅੱਜ ਹੜਤਾਲ ਰੱਖਣਗੇ
ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਪੱਧਰੀ ਮੀਟਿੰਗ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 4 ਦਸੰਬਰ ਨੂੰ ਮੁਕੰਮਲ ਹੜਤਾਲ ਰੱਖੀ ਜਾਵੇਗੀ | ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦਾ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦਾ ਜਥਾ ਵੀ ਦਿੱਲੀ ਧਰਨੇ ਲਈ ਰਵਾਨਾ ਹੋਵੇਗਾ | ਉਨ੍ਹਾਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ | ਇਸ ਮੌਕੇ ਰਮੇਸ਼ ਕੁਮਾਰ ਟੋਨੀ, ਚੰਦਰਕਾਂਤ ਕੁਕੀ, ਰੋਸ਼ਨ ਲਾਲ, ਸੱਤਪਾਲ ਝੇਰਿਆਂਵਾਲੀ, ਸੱਤਪਾਲ ਬਿੱਲੂ ਹੀਰਕੇ, ਨਰਿੰਦਰ ਕੁਮਾਰ ਫੱਤਾ, ਜੌਨੀ ਕੁਮਾਰ ਨੰਦਗੜ੍ਹ, ਬੌਬੀ ਕੁਮਾਰ ਕੋਟਲੀ, ਵਿੱਕੀ ਕੁਮਾਰ ਨੰਗਲ, ਤਾਰਾ ਚੰਦ ਭੰਮਾ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਕਿਸਾਨਾਂ ਦਾ ਮੋਰਚਾ ਜਾਰੀ ਹੈ | ਇਕੱਠ ਨੂੰ ਹਰਮੀਤ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਨਛੱਤਰ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਮੱਤਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਸਬੰਧੀ ਅਤੇ ਕਿਸਾਨੀ ਮੰਗਾਂ ਪ੍ਰਤੀ ਅਪਣਾਏ ਅੱਖੜ ਰਵੱਈਏ ਨੇ ਦਰਸਾ ਦਿੱਤਾ ਹੈ ਕਿ ਸਰਕਾਰ ਦੇਸ਼ ਦੇ ਲੋਕਾਂ ਨਾਲੋਂ ਵੱਡੇ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਤਰਜੀਹ ਦੇ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਕਿਸਾਨ ਹਿਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਦੇਸ਼ ਦੀ ਰਾਜਨੀਤਕ ਦਿਸ਼ਾ ਤੇ ਦਸ਼ਾ ਵੀ ਤਹਿ ਕਰੇਗਾ | ਇਸ ਮੌਕੇ ਅਮਰੀਕ ਸਿੰਘ ਮੰਦਰਾਂ, ਪਿਆਰਾ ਸਿੰਘ ਅਹਿਮਦਪੁਰ, ਗੁਰਚਰਨ ਸਿੰਘ ਰੱਲੀ, ਲੀਲਾ ਸਿੰਘ ਗੁਰਨੇ ਖੁਰਦ, ਜਵਾਲਾ ਸਿੰਘ ਗੁਰਨੇ, ਗੁਰਚਰਨ ਸਿੰਘ ਅਹਿਮਦਪੁਰ, ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਦੌਰਾਨ ਜਗਜੀਤ ਸਿੰਘ ਝਲਬੂਟੀ ਅਤੇ ਚਿੜੀਆ ਸਿੰਘ ਗੁਰਨੇ ਨੇ ਇਨਕਲਾਬੀ ਗੀਤਾਂ ਨਾਲ ਅੰਦੋਲਨਕਾਰੀ ਕਿਸਾਨਾਂ 'ਚ ਜੋਸ਼ ਪੈਦਾ ਕੀਤਾ |
ਦਿੱਲੀ ਬੈਠੇ ਇਲਾਕੇ ਦੇ ਕਿਸਾਨਾਂ ਦੇ ਹੌਸਲੇ ਬੁਲੰਦ
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨ ਬੇਸ਼ੱਕ ਠੰਢੀਆਂ ਰਾਤਾਂ 'ਚ ਬੈਠੇ ਹਨ ਪਰ ਉਨ੍ਹਾਂ ਦੇ ਹੌਾਸਲੇ ਬੁਲੰਦ ਹਨ | ਦਿੱਲੀ ਦੇ ਟਿਕਰੀ ਬਾਰਡਰ ਤੋਂ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ (ਡਕੌਾਦਾ) ਦੇ ਬਲਾਕ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਹਰਿਆਣਾ ਦੇ ਕਿਸਾਨਾਂ ਵਲੋਂ ਚਾਹ, ਬਿਸਕੁਟ, ਲੱਸੀ, ਸਰੋ੍ਹਾ ਦੇ ਸਾਗ ਅਤੇ ਹੋਰ ਬਣੀਆਂ ਬਣਾਈਆਂ ਤੇ ਹਰੀਆਂ ਸਬਜ਼ੀਆਂ ਤੇ ਫਲ ਫਰੂਟ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ | ਇੱਥੋਂ ਦਾ ਮਾਹੌਲ ਬਹੁਤ ਹੀ ਜ਼ਾਬਤਾ ਤੇ ਏਕਤਾ ਭਰਪੂਰ ਹੈ | ਕਿਸਾਨ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹਨ ਪਿੱਛੇ ਨਹੀਂ ਹਟਣਗੇ |
ਕੇਂਦਰ ਦੀ ਕਿਸਾਨ ਵਿਰੋਧੀ ਨੀਤੀ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਹੋਵੇਗਾ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਖੇਤੀ ਕਾਨੂੰਨ ਰੱਦ ਕਰਵਾਉਣ ਜਿੱਥੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਵੱਖ ਵੱਖ ਜਥੇਬੰਦੀਆਂ ਵਲੋਂ ਸਥਾਨਕ ਪੱਧਰ 'ਤੇ ਵੀ ਸੰਘਰਸ਼ ਜਾਰੀ ਹੈ | ਬਰੇਟਾ ਰੇਲਵੇ ਸਟੇਸ਼ਨ ਨੇੜੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਮੋਰਚੇ ਨੂੰ 2 ਮਹੀਨਿਆਂ ਤੋਂ ਉੱਪਰ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਮੀਟਿੰਗਾਂ ਹੋਣ ਦੇ ਬਾਵਜੂਦ ਕਿਸਾਨਾਂ ਦੇ ਪੱਲੇ ਕੁਝ ਨਹੀਂ ਪਾ ਰਹੀ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਇਸ ਨੀਤੀ ਖ਼ਿਲਾਫ਼ ਹੁਣ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੂਰਨ ਸਿੰਘ ਕੁੱਲਰੀਆਂ, ਪਾਲ ਕੌਰ ਧਰਮਪੁਰਾ, ਤਾਰਾ ਚੰਦ ਬਰੇਟਾ, ਸੁਖਦੇਵ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਸੈਕਟਰੀ, ਹਰਦੀਪ ਕੌਰ ਬਹਾਦਰਪੁਰ, ਅਸ਼ੋਕ ਕੁਮਾਰ, ਜਗਰੂਪ ਸਿੰਘ ਮੰਘਾਣੀਆਂ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਬਰੇਟਾ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਦਾ ਘਿਰਾਓ ਜਾਰੀ ਹੈ | ਸੰਬੋਧਨ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਦੇ ਨਾਂਅ 'ਤੇ ਮਜ਼ਾਕ ਕਰ ਰਹੀ ਹੈ ਅਤੇ ਮਸਲੇ ਨੂੰ ਹੋਰ ਉਲਝਾ ਰਹੀ ਹੈ | ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਵਾ ਸਿੰਘ ਖੁਡਾਲ, ਸਰੋਜ ਕੌਰ ਦਿਆਲਪੁਰਾ, ਮਹਿੰਦਰ ਸਿੰਘ ਰੰਘੜਿਆਲ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |

ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ ਏ ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਪੰਥ ਰਤਨ ...

ਪੂਰੀ ਖ਼ਬਰ »

-49ਵੇਂ ਬਲੀਦਾਨ ਦਿਵਸ 'ਤੇ ਵਿਸ਼ੇਸ਼-

1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ. ਕੇ. ਗੌੜ

ਬੁਢਲਾਡਾ, 3 ਦਸੰਬਰ- 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕਲਭੂਸ਼ਨ ਕੁਮਾਰ ਗੌੜ ਦਾ ਜਨਮ 10 ਦਸੰਬਰ 1947 ਨੂੰ ਬੁਢਲਾਡਾ ਵਿਖੇ ਮਾਸਟਰ ਰਾਮ ਪ੍ਰਕਾਸ਼ ਗੌੜ ਦੇ ਘਰ ਹੋਇਆ | ਸਥਾਨਕ ਸਰਕਾਰੀ ਹਾਈ ਸਕੂਲ ਤੋਂ ਦਸਵੀਂ ਕਰਨ ਉਪਰੰਤ ਆਪ ਦੇਹਰਾਦੂਨ ਵਿਖੇ ਫ਼ੌਜ 'ਚ ਭਰਤੀ ਹੋ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਾਬਕਾ ਸੈਨਿਕਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਾਨਸਾ, 3 ਦਸੰਬਰ (ਸ. ਰਿ.)- ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਕੈਂਚੀਆਂ ਵਿਖੇ ਹੋਈ, ਜਿਸ 'ਚ ਜ਼ਿਲੇ੍ਹ ਦੇ ਸਾਰੇ ਬਲਾਕਾਂ ਤੋਂ ਸਾਬਕਾ ਸੈਨਿਕਾਂ ਨੇ ਭਾਗ ਲਿਆ | ਇਸ ਮੌਕੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਨ ਪੁਰਸਕਾਰ ਵਾਪਸ ਕਰ ਕੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ-ਬੀਬੀ ਬਾਦਲ

ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਕਾਰੀ ਪੁਰਸਕਾਰ ਪਦਮ ਵਿਭੂਸ਼ਨ ਵਾਪਸ ਕਰ ਕੇ ਜਿੱਥੇ ਕਿਸਾਨ ਹਿਤੈਸ਼ੀ ਫ਼ੈਸਲਾ ਲਿਆ ਹੈ, ਉੱਥੇ ਉਨ੍ਹਾਂ ਆਪਣੇ ਮਨ ...

ਪੂਰੀ ਖ਼ਬਰ »

ਘੁੱਲੂ ਸਿੰਘ ਨੇ ਵਸਾਇਆ ਸੀ ਪਿੰਡ ਮੂਲਾ ਸਿੰਘ ਵਾਲਾ

ਬਲਦੇਵ ਸਿੰਘ ਸਿੱਧੂ 98888-25688 ਭੀਖੀ- ਇੱਥੋਂ 4 ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਮੂਲਾ ਸਿੰਘ ਵਾਲਾ ਲਗਪਗ 142 ਸਾਲ ਪਹਿਲਾਂ ਘੁੱਲੂ ਸਿੰਘ ਨੇ ਵਸਾਇਆ ਸੀ | ਜਾਣਕਾਰੀ ਅਨੁਸਾਰ ਮੂਲਾ ਸਿੰਘ ਪਟਿਆਲੇ ਮਹਾਰਾਜੇ ਦੇ ਕੁਮੇਦਾਨ ਦਾ ਕੰਮ ਕਰਦਾ ਸੀ ਜੋ ਕਰਨਲ ਦੇ ਬਰਾਬਰ ਦੀ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸੰਗਰੂਰ ਦੇ 17 ਸੈਕਟਰ 'ਚ ਮੋਟਰਸਾਈਕਲਾਂ 'ਤੇ ਘੁੰਮਦੇ ਮਨਚਲੇ ਬਣੇ ਸਮੱਸਿਆ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਨਾਨਕ ਕਾਲੋਨੀ 'ਚ ਅਮਨ ਕਾਨੂੰਨ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਕਲੋਨੀ ਦੇ ਪਤਵੰਤਿਆਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡਾਂ 'ਚ ਰੈਲੀਆਂ

ਜੋਗਾ, 3 ਦਸੰਬਰ (ਹਰਜਿੰਦਰ ਸਿੰਘ ਚਹਿਲ)- ਮਜ਼ਦੂਰ ਮੁਕਤੀ ਮੋਰਚਾ ਵਲੋਂ ਕਸਬਾ ਜੋਗਾ, ਅਕਲੀਆ, ਰੜ੍ਹ ਤੇ ਬੁਰਜ ਢਿਲਵਾਂ ਪਿੰਡਾਂ 'ਚ ਰੈਲੀਆਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਗ ਵਾਲਾ ਵਿਹੜਾ ਸਥਿਤ ਟੁੱਟੀ ਪੁਲੀ ਕਾਰਨ ਆਵਾਜਾਈ ਹੋਈ ਬੰਦ

ਬੋਹਾ, 3 ਦਸੰਬਰ (ਰਮੇਸ਼ ਤਾਂਗੜੀ)- ਕਸਬਾ ਬੋਹਾ ਦੇ ਬਾਗ ਵਾਲਾ ਵਿਹੜਾ ਸਥਿਤ ਫਿਰਨੀ ਦੀ ਸੜਕ 'ਤੇ ਪੁਲੀ ਟੁੱਟ ਜਾਣ ਕਾਰਨ ਸਥਾਨਕ ਲੋਕਾਂ ਅਤੇ ਬਾਹਰਲੇ ਪਿੰਡਾਂ ਉੱਡਤ ਸੈਦੇਵਾਲਾ, ਹਾਕਮਵਾਲਾ, ਭੀਮੜਾ, ਮਲਕੋਂ ਸਮੇਤ ਦੋ ਦਰਜਨ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਬੰਦ ਹੋ ਗਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ

ਮਾਨਸਾ, 3 ਦਸੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ ਇਕ ਸਿਹਤਯਾਬ ਵੀ ਹੋਇਆ ਹੈ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 754 ਨਮੂਨਿਆਂ ਸਮੇਤ ਕੁੱਲ ਗਿਣਤੀ 67,748 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ...

ਪੂਰੀ ਖ਼ਬਰ »

ਹੀਰੋਂ ਕਲਾਂ ਕਲੱਬ ਨੇ 17ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਭੀਖੀ, 3 ਦਸੰਬਰ (ਗੁਰਿੰਦਰ ਸਿੰਘ ਔਲਖ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਹੀਰੋਂ ਕਲਾਂ ਨਾਲ ਸਬੰਧਿਤ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਫਿੱਟ ਇੰਡੀਆ ਅਤੇ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ 17ਵਾਂ ਕਿ੍ਕਟ ...

ਪੂਰੀ ਖ਼ਬਰ »

ਕਿਰਤੀ ਲੋਕ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ-ਅਰਸ਼ੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਰਤੀ ਲੋਕਾ ਵਲੋਂ ਕੀਤੇ ਜਾ ਰਹੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ ...

ਪੂਰੀ ਖ਼ਬਰ »

ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੁਢਲਾਡਾ, 3 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਆਈ. ਟੀ. ਆਈ. ਬੁਢਲਾਡਾ ਵਿਖੇ ਹੋਈ ਸੀ. ਪੀ. ਐੱਫ. ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ 2004 ਤੋਂ ...

ਪੂਰੀ ਖ਼ਬਰ »

ਕੌਮੀ ਖੇਡਾਂ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੀ ਝੰਡੀ

ਮਾਨਸਾ, 3 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ ਦਿਨੀਂ ਯੂਥ ਗੇਮਜ਼ ਅਤੇ ਸਪੋਰਟਸ ਐਸੋਸੀਏਸ਼ਨ ਇੰਡੀਆ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕੌਮੀ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਵੱਖ-ਵੱਖ ਰਾਜਾਂ ਨੇ ਭਾਗ ਲਿਆ ਅਤੇ ਪੰਜਾਬ ਰਾਜ ਵਲੋਂ ਆਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX