ਤਾਜਾ ਖ਼ਬਰਾਂ


ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  31 minutes ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  39 minutes ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  48 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552

ਪਹਿਲਾ ਸਫ਼ਾ

ਸੁਪਰੀਮ ਫ਼ੈਸਲਾ

ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ

ਚਾਰ ਮੈਂਬਰੀ ਕਮੇਟੀ ਦਾ ਗਠਨ • ਕਿਹਾ, ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ ਮੌਜੂਦਾ ਐਮ.ਐੱਸ.ਪੀ. ਪ੍ਰਣਾਲੀ • ਟਰੈਕਟਰ ਮਾਰਚ ਖ਼ਿਲਾਫ਼ ਪਟੀਸ਼ਨ 'ਤੇ ਨੋਟਿਸ ਜਾਰੀ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 12 ਜਨਵਰੀ-ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੇ ਅੜਿੱਕੇ ਨੂੰ ਹੱਲ ਕਰਨ ਲਈ ਤਿੰਨੋਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ 'ਤੇ ਅੰਤਰਿਮ ਰੋਕ ਲਾ ਦਿੱਤੀ ਹੈ | ਕਾਨੂੰਨਾਂ ਦੇ ਅਮਲ 'ਤੇ ਇਹ ਰੋਕ ਅਦਾਲਤ ਦੇ ਅਗਲੇ ਆਦੇਸ਼ ਤੱਕ ਜਾਰੀ ਰਹੇਗੀ | ਸਰਬਉੱਚ ਅਦਾਲਤ ਨੇ ਇਸ ਆਰਜ਼ੀ ਰੋਕ ਤੋਂ ਇਲਾਵਾ ਇਕ 4 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਹੈ ਤਾਂ ਜੋ ਮਾਮਲੇ ਦੀ ਸਹੀ ਤਸਵੀਰ ਸਾਹਮਣੇ ਆ ਸਕੇ | ਇਸ 4 ਮੈਂਬਰੀ ਕਮੇਟੀ 'ਚ ਭੁਪਿੰਦਰ ਸਿੰਘ ਮਾਨ (ਭਾਰਤੀ ਕਿਸਾਨ ਯੂਨੀਅਨ), ਡਾ: ਪ੍ਰਮੋਦ ਕੁਮਾਰ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਦੇ ਮੁਖੀ), ਅਸ਼ੋਕ ਗੁਲਾਟੀ (ਖੇਤੀਬਾੜੀ ਮਾਹਿਰ), ਅਨਿਲ ਘਨਵਤ (ਸ਼ੇਤਕਾਰੀ ਸੰਗਠਨ ਮਹਾਰਾਸ਼ਟਰ) ਸ਼ਾਮਿਲ ਹਨ | ਬੈਂਚ ਦੀ ਅਗਵਾਈ ਕਰਦਿਆਂ ਚੀਫ ਜਸਟਿਸ ਐਸ.ਏ. ਬੋਬਡੇ ਨੇ ਕਿਹਾ ਕਿ ਹਾਲਾਂਕਿ ਖੇਤੀ ਕਾਨੂੰਨਾਂ 'ਤੇ ਰੋਕ ਨਾਲ ਪਹਿਲਾਂ ਤੋਂ ਜਾਰੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਵਿਵਸਥਾ ਪਹਿਲਾਂ ਵਾਂਗ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ | ਇਸ ਤੋਂ ਇਲਾਵਾ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਵੀ ਸੁਰੱਖਿਅਤ ਰਹੇਗੀ ਯਾਨੀ ਕਿ ਖੇਤੀ ਕਾਨੂੰਨਾਂ ਤਹਿਤ ਕਿਸੇ ਵੀ ਕਾਰਵਾਈ ਦੇ ਫਲਸਰੂਪ ਕਿਸੇ ਵੀ ਕਿਸਾਨ ਨੂੰ ਉਸ ਦੀ ਜ਼ਮੀਨ ਤੋਂ ਬੇਦਖਲ ਜਾਂ ਵਾਂਝਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਦਾਲਤ ਇਨ੍ਹਾਂ ਦੇ ਅਮਲ 'ਤੇ ਫਿਲਹਾਲ ਰੋਕ ਲਾ ਰਹੀ ਹੈ ਪਰ ਇਹ ਬੇਮਿਆਦੀ ਤੌਰ 'ਤੇ ਨਹੀ ਕੀਤਾ ਜਾ ਸਕਦਾ | ਮਸਲੇ ਦੇ ਸਥਾਈ ਹੱਲ ਲਈ ਚੀਫ਼ ਜਸਟਿਸ ਨੇ ਕਿਹਾ ਕਿ ਕਮੇਟੀ ਬਣਾਉਣਾ ਨਿਆਇਕ ਅਮਲ ਦਾ ਹਿੱਸਾ ਹੈ |
ਸਿਆਸਤ ਅਤੇ ਨਿਆਂਪਾਲਿਕਾ 'ਚ ਫ਼ਰਕ ਹੈ-ਚੀਫ਼ ਜਸਟਿਸ
ਚੀਫ਼ ਜਸਟਿਸ ਨੇ ਕਮੇਟੀ ਦੇ ਗਠਨ ਨੂੰ ਨਿਆਇਕ ਅਮਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਸਿਆਸਤ ਅਤੇ ਨਿਆਂਪਾਲਿਕਾ 'ਚ ਫ਼ਰਕ ਹੈ | ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਮਸਲੇ ਦਾ ਹੱਲ ਚਾਹੇਗਾ, ਉਹ ਕਮੇਟੀ ਕੋਲ ਜਾਏਗਾ | ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਕਮੇਟੀ ਨਾ ਤਾਂ ਕੋਈ ਸਜ਼ਾ ਸੁਣਾਏਗੀ, ਨਾ ਹੀ ਕੋਈ ਆਦੇਸ਼ ਜਾਰੀ ਕਰੇਗੀ | ਉਹ ਸਿਰਫ਼ ਅਦਾਲਤ ਨੂੰ ਰਿਪੋਰਟ ਕਰੇਗੀ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਮੇਟੀ ਬਣਾਉਣ ਦੇ ਸੰਕੇਤ ਸੋਮਵਾਰ ਦੀ ਸੁਣਵਾਈ 'ਚ ਵੀ ਦਿੱਤੇ ਸਨ ਪਰ ਸੋਮਵਾਰ ਦੇਰ ਸ਼ਾਮ ਨੂੰ ਕਿਸਾਨ ਜਥੇਬੰਦੀਆਂ ਨੇ ਆਪਣੇ ਵਕੀਲਾਂ ਨਾਲ ਮੀਟਿੰਗ ਤੋਂ ਬਾਅਦ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ (ਕਿਸਾਨ ਜਥੇਬੰਦੀਆਂ) ਕਿਸੇ ਵੀ ਕਮੇਟੀ ਦਾ ਹਿੱਸਾ ਨਹੀਂ ਬਣਨਗੇ | ਮੰਗਲਵਾਰ ਨੂੰ ਸੁਪਰੀਮ ਕੋਰਟ ਵਲੋਂ ਜਦੋਂ ਕਮੇਟੀ ਦੇ ਗਠਨ ਦਾ ਜ਼ਿਕਰ ਕੀਤਾ ਗਿਆ ਤਾਂ ਸਰਕਾਰ ਦਾ ਪੱਖ ਰੱਖ ਰਹੇ ਅਟਾਰਨੀ ਜਨਰਲ ਨੇ ਇਹ ਵੀ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਮੇਟੀ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਚੁੱਕੇ ਹਨ, ਜਿਸ 'ਤੇ ਚੀਫ਼ ਜਸਟਿਸ ਨੇ ਕਿਹਾ ਕਿ ਉਹ ਇਹ ਦਲੀਲ ਨਹੀਂ ਸੁਣਨਾ ਚਾਹੁੰਦੇ ਕਿ ਕਿਸਾਨ ਇਸ ਕਮੇਟੀ ਕੋਲ ਨਹੀਂ ਜਾਣਗੇ | ਬੋਬਡੇ ਨੇ ਅਦਾਲਤ ਦਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਕਿ ਅਦਾਲਤ ਮਸਲੇ ਦਾ ਹੱਲ ਚਾਹੁੰਦੀ ਹੈ | ਜੇਕਰ ਕਿਸਾਨ ਬੇਮਿਆਦੀ ਅੰਦੋਲਨ ਕਰਨਾ ਚਾਹੁੰਦੇ ਹਨ ਤਾਂ ਕਰਨ | ਉਨ੍ਹਾਂ ਕਿਹਾ ਕਿ ਇਹ ਜ਼ਿੰਦਗੀ ਅਤੇ ਮੌਤ ਦਾ ਸਵਾਲ ਹੈ | ਸਾਨੂੰ ਪ੍ਰਦਰਸ਼ਨ ਕਾਰਨ ਪ੍ਰਭਾਵਿਤ ਹੋ ਰਹੀ ਲੋਕਾਂ ਦੀ ਜ਼ਿੰਦਗੀ ਅਤੇ ਅਸਾਸਿਆਂ ਦੀ ਫ਼ਿਕਰ ਹੈ | ਅਸੀਂ ਸਮੱਸਿਆ ਦਾ ਬਿਹਤਰੀਨ ਢੰਗ ਨਾਲ ਹੱਲ ਕੱਢਣਾ ਚਾਹੁੰਦੇ ਹਾਂ | ਨਿਆਂਪਾਲਿਕਾ ਦੇ ਅਧਿਕਾਰਾਂ ਬਾਰੇ ਵੀ ਉਚੇਚੇ ਤੌਰ 'ਤੇ ਜ਼ੋਰ ਦਿੰਦਿਆਂ ਚੀਫ਼ ਜਸਟਿਸ ਨੇ ਕਿਹਾ ਕਿ ਕਾਨੂੰਨਾਂ ਦੇ ਅਮਲ ਨੂੰ ਮੁਲਤਵੀ ਕਰਨਾ ਅਦਾਲਤ ਦੀਆਂ ਤਾਕਤਾਂ 'ਚ ਸ਼ਾਮਿਲ ਹੈ | ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵੀ ਨਿਆਂਪਾਲਿਕਾ ਅਤੇ ਵਿਧਾਨਪਾਲਿਕਾ ਦੇ ਅਧਿਕਾਰਾਂ ਦਾ ਮੱੁਦਾ ਉਠਿਆ ਸੀ, ਜਿਸ 'ਚ ਅਟਾਰਨੀ ਜਨਰਲ ਨੇ ਕਿਹਾ ਸੀ ਕਿ ਨਿਆਂਪਾਲਿਕਾ ਕੋਲ ਕਾਨੂੰਨ 'ਤੇ ਰੋਕ ਲਗਾਉਣ ਦੀ ਤਾਕਤ ਨਹੀਂ ਹੈ, ਜਿਸ 'ਤੇ ਟਿੱਪਣੀ ਕਰਦਿਆਂ ਚੀਫ਼ ਜਸਟਿਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਰਾਠਾ ਰਾਖਵਾਂਕਰਨ ਦੇ ਅਮਲ 'ਤੇ ਰੋਕ ਲਾਈ ਸੀ |
ਪ੍ਰਧਾਨ ਮੰਤਰੀ ਇਸ ਮਸਲੇ 'ਚ ਧਿਰ ਨਹੀਂ ਹਨ
ਪ੍ਰਦਸ਼ਨਕਾਰੀ ਕਿਸਾਨਾਂ ਦੇ ਵਕੀਲ ਐੱਮ.ਐੱਲ.ਸ਼ਰਮਾ ਨੇ ਕਿਸਾਨਾਂ ਦਾ ਪੱਖ ਰੱਖਦਿਆਂ ਕਿਹਾ ਕਿ ਕਿਸਾਨ ਕਹਿ ਰਹੇ ਹਨ ਕਿ ਚਰਚਾ ਲਈ ਕਈ ਲੋਕ ਅੱਗੇ ਆ ਰਹੇ ਹਨ ਪਰ ਮੁੱਖ ਵਿਅਕਤੀ ਪ੍ਰਧਾਨ ਮੰਤਰੀ ਨਹੀਂ, ਜਿਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਮਾਮਲੇ 'ਚ ਸਬੰਧਿਤ ਧਿਰ ਨਹੀਂ ਹਨ |
ਅੰਦੋਲਨ 'ਚ ਖ਼ਾਲਿਸਤਾਨੀਆਂ ਦੀ ਘੁਸਪੈਠ ਹੋ ਚੁੱਕੀ ਹੈ-ਕੇਂਦਰ ਸਰਕਾਰ
ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਕੇਂਦਰ ਨੇ ਦਲੀਲ ਦਿੰਦਿਆਂ ਕਿਹਾ ਕਿ ਪ੍ਰਦਰਸ਼ਨ 'ਚ ਖ਼ਾਲਿਸਤਾਨੀਆਂ ਦੀ ਘੁਸਪੈਠ ਹੋ ਚੁੱਕੀ ਹੈ | ਸੁਣਵਾਈ ਦੌਰਾਨ ਸਰਕਾਰ ਦੀ ਪੈਰਵੀ ਕਰ ਰਹੇ ਅਟਾਰਨੀ ਜਨਰਲ ਕੇ.ਵੇਨੂਗੋਪਾਲ ਵਲੋਂ ਇਹ ਬਿਆਨ ਦੇਣ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ 'ਚ ਅਦਾਲਤ 'ਚ ਹਲਫ਼ਨਾਮਾ ਦਾਇਰ ਕਰਨ ਨੂੰ ਕਿਹਾ ਜਿਸ 'ਤੇ ਵੇਨੂਗੋਪਾਲ ਨੇ ਕਿਹਾ ਕਿ ਕੱਲ੍ਹ ਹੀ ਇਸ ਸਬੰਧ 'ਚ ਹਲਫ਼ਨਾਮਾ ਦਾਇਰ ਕਰਨਗੇ ਅਤੇ ਇਸ ਦੇ ਨਾਲ ਹੀ ਇੰਟੈਲੀਜੈਂਸ ਬਿਊਰੋ (ਆਈ.ਬੀ) ਵਲੋਂ ਦਿੱਤੀ ਜਾਣਕਾਰੀ ਵੀ ਸਾਂਝੀ ਕਰਨਗੇ | ਸੁਣਵਾਈ ਦੌਰਾਨ ਖ਼ਾਲਿਸਤਾਨੀਆਂ ਦਾ ਮੱੁਦਾ ਉਸ ਸਮੇਂ ਉੱਠਿਆ ਜਦੋਂ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਪਟੀਸ਼ਨਰਾਂ ਦਾ ਪੱਖ ਰੱਖ ਰਹੇ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਜਿਨ੍ਹਾਂ ਨੇ ਖ਼ਾਲਿਸਤਾਨ ਲਈ ਰੈਲੀਆਂ ਕਰਵਾਈਆਂ ਸਨ ਉਹ ਹੀ ਅੱਜ ਪ੍ਰਦਰਸ਼ਨ ਦੇ ਨਾਂਅ 'ਤੇ ਝੰਡੇ ਲਹਿਰਾ ਰਹੇ ਹਨ | ਚੀਫ਼ ਜਸਟਿਸ ਨੇ ਜਦ ਇਸ 'ਤੇ ਅਟਾਰਨੀ ਜਨਰਲ ਕੋਲ ਇਸ ਦੀ ਤਸਦੀਕ ਕਰਨ ਲਈ ਪੁੱਛਿਆ ਤਾਂ ਵੇਨੂਗੋਪਾਲ ਨੇ ਕਿਹਾ ਕਿ ਅਸੀਂ ਕਿਹਾ ਹੈ ਕਿ ਇਸ ਪ੍ਰਦਰਸ਼ਨ 'ਚ ਖ਼ਾਲਿਸਤਾਨੀਆਂ ਦੀ ਘੁਸਪੈਠ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਪਹਿਲਾਂ ਵੀ ਇਸ ਪ੍ਰਦਰਸ਼ਨ ਨੂੰ ਨਕਸਲਵਾਦੀਆਂ ਅਤੇ ਟੁਕੜੇ-ਟੁਕੜੇ ਗੈਂਗ ਦੇ ਨਾਲ ਜੋੜਿਆ ਜਾ ਚੁੱਕਾ ਹੈ |
ਕਿਸਾਨਾਂ ਦੀ ਜ਼ਮੀਨ ਨਹੀਂ ਵੇਚੀ ਜਾਵੇਗੀ
ਸੁਣਵਾਈ ਦੌਰਾਨ ਠੇਕੇ 'ਤੇ ਖੇਤੀ ਅਤੇ ਕਿਸਾਨਾਂ ਦੀ ਜ਼ਮੀਨ ਖੋਹੇ ਜਾਣ ਦੇ ਖ਼ਦਸ਼ੇ ਦਾ ਮੁੱਦਾ ਉਠਣ 'ਤੇ ਚੀਫ਼ ਜਸਟਿਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਅਦਾਲਤ ਇਹ ਅੰਤਿ੍ਮ ਆਦੇਸ਼ ਜਾਰੀ ਕਰੇਗੀ ਕਿ ਖੇਤੀ ਕਰਦੇ ਸਮੇਂ ਕਿਸੇ ਵੀ ਕਿਸਾਨ ਦੀ ਜ਼ਮੀਨ ਨਹੀਂ ਵੇਚੀ ਜਾਵੇਗੀ |
ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਵਾਪਸੀ ਸਬੰਧੀ ਭੰਬਲਭੂਸਾ
ਕਿਸਾਨ ਜਥੇਬੰਦੀਆਂ 'ਚ ਉਸ ਵੇਲੇ ਭੰਬਲਭੂਸਾ ਵੇਖਣ ਨੂੰ ਮਿਲਿਆ ਜਦੋਂ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਵਕੀਲ ਏ.ਪੀ.ਸਿੰਘ ਨੇ ਅਦਾਲਤ 'ਚ ਕਿਹਾ ਕਿ ਕਿਸਾਨਾਂ ਨੇ ਕਿਹਾ ਹੈ ਕਿ ਉਹ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਵਾਪਸ ਭੇਜਣ ਨੂੰ ਤਿਆਰ ਹਨ | ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਬੀ.ਕੇ.ਯੂ. ਭਾਨੂ ਦੇ ਮੁਖੀ ਨਾਲ ਗੱਲ ਹੋਈ ਹੈ ਕਿ ਉਨ੍ਹਾਂ ਨੇ ਏ.ਪੀ. ਸਿੰਘ ਨੂੰ ਅਜਿਹਾ ਕੁਝ ਨਹੀਂ ਕਿਹਾ ਹੈ ਜਦਕਿ ਵਕੀਲ ਦੇ ਬਿਆਨ 'ਤੇ ਅਦਾਲਤ ਨੇ ਇਸ ਨੂੰ ਸਵਾਗਤਯੋਗ ਫ਼ੈਸਲਾ ਕਰਾਰ ਦਿੱਤਾ |
ਰਾਮਲੀਲ੍ਹਾ ਮੈਦਾਨ ਦੀ ਮੰਗ
ਕਿਸਾਨ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਲਈ ਢੁਕਵੀਂ ਥਾਂ ਦੀ ਮੰਗ ਕਰਦਿਆਂ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਬਿਨਾਂ ਕਿਸੇ ਅਜਿਹੀ ਥਾਂ ਮਿਲਣ 'ਤੇ ਜਿੱਥੇ ਪ੍ਰਦਰਸ਼ਨ ਨਜ਼ਰ ਆਏ, ਪ੍ਰਦਰਸ਼ਨ ਦਾ ਕੋਈ ਅਸਰ ਨਹੀਂ ਰਹਿ ਜਾਏਗਾ, ਜਿਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨ ਰਾਮਲ੍ਹੀਲਾ ਮੈਦਾਨ, ਬੋਟ ਕਲੱਬ ਜਾਂ ਕਿਸੇ ਹੋਰ ਥਾਂ 'ਤੇ ਪ੍ਰਦਰਸ਼ਨ ਲਈ ਪੁਲਿਸ ਕਮਿਸ਼ਨਰ ਤੋਂ ਇਜਾਜ਼ਤ ਲਈ ਦਰਖ਼ਾਸਤ ਕਰ ਸਕਦੇ ਹਨ, ਜਿਸ ਦੇ ਉਹ ਆਦੇਸ਼ ਕਰਨਗੇ |
ਲੋਢਾ ਨੇ ਕਮੇਟੀ ਦੀ ਪ੍ਰਧਾਨਗੀ ਕਰਨ ਤੋਂ ਕੀਤਾ ਇਨਕਾਰ
ਸਾਬਕਾ ਚੀਫ਼ ਜਸਟਿਸ ਆਰ.ਐੱਮ.ਲੋਢਾ ਨੇ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੀ ਪ੍ਰਧਾਨਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਵਲੋਂ ਸੋਮਵਾਰ ਨੂੰ ਤਜਵੀਜ਼ ਕੀਤੀ ਕਮੇਟੀ ਦੀ ਪ੍ਰਧਾਨਗੀ ਲੋਢਾ ਨੂੰ ਦੇਣ 'ਤੇ ਵਿਚਾਰ ਕੀਤਾ ਸੀ |
ਕੇਂਦਰ ਦੀ ਖੇਤੀ ਕਾਨੂੰਨਾਂ 'ਤੇ ਰੋਕ ਨਾ ਲਗਾਉਣ ਵਾਲੀ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਸੰਸਦ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨ ਸੰਵਿਧਾਨਕ ਹਨ, ਇਸ ਲਈ ਇਨ੍ਹਾਂ 'ਤੇ ਰੋਕ ਨਹੀਂ ਲਗਾਈ ਜਾ ਸਕਦੀ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਪਣੇ ਪਹਿਲੇ ਆਦੇਸ਼ 'ਚ ਖੇਤੀ ਕਾਨੂੰਨਾਂ ਦੇ ਅਮਲ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦਾ ਫੈਸਲਾ ਸੁਣਾਉਂਦਿਆਂ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ |

ਕਮੇਟੀ 'ਚ ਦੋ ਕਿਸਾਨ ਨੇਤਾ, ਦੋ ਖੇਤੀਬਾੜੀ ਅਰਥ ਸ਼ਾਸਤਰੀ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਗੱਲਬਾਤ ਕਰਨ ਅਤੇ ਇਸ ਮਸਲੇ ਨੂੰ ਸੁਲਝਾਉਣ ਲਈ ਚਾਰ ਮੈਂਬਰਾਂ ਦੀ ਇਕ ਕਮੇਟੀ ਬਣਾਈ ਹੈ, ਜਿਸ ਵਿਚ ਦੋ ਖੇਤੀਬਾੜੀ ਅਰਥ ਸ਼ਾਸਤਰੀ ਹਨ ਅਤੇ ਦੋ ਕਿਸਾਨ ਨੇਤਾ | ਕਮੇਟੀ ਵਿਚ ਭੁਪਿੰਦਰ ਸਿੰਘ ਮਾਨ, ਅਸ਼ੋਕ ਗੁਲਾਟੀ, ਡਾ. ਪ੍ਰਮੋਦ ਕੇ. ਜੋਸ਼ੀ ਅਤੇ ਅਨਿਲ ਘਨਵਤ ਸ਼ਾਮਿਲ ਹਨ | ਚਾਰਾਂ ਕੋਲ ਇਸ ਖੇਤਰ ਦਾ ਕਾਫੀ ਵਧੀਆ ਤਜ਼ਰਬਾ ਹੈ | ਇਹ ਕਮੇਟੀ ਕਿਸਾਨਾਂ ਦਾ ਪੱਖ ਸੁਣੇਗੀ ਅਤੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਦੇਵੇਗੀ |
1. ਭੁਪਿੰਦਰ ਸਿੰਘ ਮਾਨ (ਕਿਸਾਨ ਨੇਤਾ)
15 ਸਤੰਬਰ, 1939 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ 'ਚ) 'ਚ ਪੈਦਾ ਹੋਏ ਸ. ਭੁਪਿੰਦਰ ਸਿੰਘ ਮਾਨ ਕਿਸਾਨਾਂ ਲਈ ਹਮੇਸ਼ਾ ਕੰਮ ਕਰਦੇ ਰਹੇ ਹਨ | ਇਸੇ ਕਾਰਨ ਰਾਸ਼ਟਰਪਤੀ ਨੇ 1990 ਵਿਚ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ | ਉਹ 1966 ਵਿਚ 'ਫਾਰਮਰ ਫ੍ਰੈਂਡ ਐਸੋਸੀਏਸ਼ਨ' ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਸਨ | ਇਹ ਬਾਅਦ ਵਿਚ ਸੂਬਾ ਪੱਧਰ 'ਤੇ ਪੰਜਾਬ ਵਿਚ ਖੇਤੀਬਾੜੀ ਯੂਨੀਅਨ ਬਣੀ | ਅੱਗੇ ਚੱਲ ਕੇ ਇਹੀ ਸੰਗਠਨ ਕੌਮੀ ਪੱਧਰ 'ਤੇ ਭਾਰਤੀ ਕਿਸਾਨ ਯੂਨੀਅਨ ਬਣੀ | ਭੁਪਿੰਦਰ ਸਿੰਘ ਮਾਨ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਹਨ | ਉਹ ਕਿਸਾਨ ਤਾਲਮੇਲ ਕਮੇਟੀ (ਕੇ.ਸੀ.ਸੀ.) ਦੇ ਚੇਅਰਮੈਨ ਵੀ ਹਨ |
ਅਸ਼ੋਕ ਗੁਲਾਟੀ (ਖੇਤੀਬਾੜੀ ਅਰਥ ਸ਼ਾਸਤਰੀ)
ਖੇਤੀਬਾੜੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਭਾਰਤੀ ਖੋਜ ਪ੍ਰੀਸ਼ਦ (ਆਈ. ਸੀ. ਆਰ. ਆਈ. ਈ. ਆਰ.) 'ਚ ਇਨਫੋਸਿਸ ਦੇ ਚੇਅਰ ਪ੍ਰੋਫੈਸਰ ਹਨ | ਗੁਲਾਟੀ ਨੀਤੀ ਅਯੋਗ ਤਹਿਤ ਪ੍ਰਧਾਨ ਮੰਤਰੀ ਵਲੋਂ ਬਣਾਈ 'ਐਗਰੀਕਲਚਰ ਟਾਸਕ ਫੋਰਸ' ਦੇ ਮੈਂਬਰ ਅਤੇ ਖੇਤੀ ਬਾਜ਼ਾਰ ਸੁਧਾਰ 'ਤੇ ਬਣੇ ਮਹਿਰਾਂ ਦੇ ਪੈਨਲ ਦੇ ਮੁਖੀ ਹਨ | ਅਸ਼ੋਕ ਗੁਲਾਟੀ ਕੋਲ ਖੇਤੀਬਾੜੀ ਖੇਤਰ ਦਾ ਕਾਫੀ ਵਧੀਆ ਤਜ਼ਰਬਾ ਹੈ | ਉਹ 'ਕਮਿਸ਼ਨ ਫਾਰ ਐਗਰੀਕਲਚਰ ਕਾਸਟ ਐਾਡ ਪ੍ਰਾਈਜ਼' (ਸੀ.ਏ.ਸੀ.ਪੀ.) ਦੇ ਮੁਖੀ ਰਹਿ ਚੁੱਕੇ ਹਨ | ਸੀ.ਏ.ਸੀ.ਪੀ. ਫੂਡ ਸਪਲਾਈ ਅਤੇ ਫ਼ਸਲਾਂ ਦੀ ਕੀਮਤ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਸਲਾਹ ਦਿੰਦਾ ਹੈ | ਗੁਲਾਟੀ ਨੇ ਕਈ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਵਧਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ |
ਡਾ. ਪ੍ਰਮੋਦ ਕੇ. ਜੋਸ਼ੀ (ਖੇਤੀਬਾੜੀ ਅਰਥ ਸ਼ਾਸਤਰੀ)
ਡਾ. ਪ੍ਰਮੋਦ ਜੋਸ਼ੀ 'ਸਾਊਥ ਏਸ਼ੀਆ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ' ਦੇ ਡਾਇਰੈਕਟਰ ਹਨ | ਉਹ ਨੈਸ਼ਨਲ ਅਕੈਡਮੀ ਆਫ ਐਗਰੀਕਲਚਰ ਰਿਸਰਚ ਮੈਨੇਜਮੈਂਟ ਦੇ ਡਾਇਰੈਕਟਰ ਸਨ | ਡਾ. ਜੋਸ਼ੀ 'ਨੈਸ਼ਨਲ ਸੈਂਟਰ ਫਾਰ ਐਗਰੀਕਲਚਰ ਇਕਨਾਮਿਕਸ ਐਾਡ ਪਾਲਿਸੀ ਰਿਸਰਚ ਨਵੀਂ ਦਿੱਲੀ' ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ | ਇਸ ਤੋਂ ਪਹਿਲਾਂ ਉਹ 'ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ' 'ਚ ਸਾਊਥ ਏਸ਼ੀਆ ਕੋਆਡੀਨੇਟਰ ਸਨ | ਖੇਤੀਬਾੜੀ ਖੇਤਰ ਵਿਚ ਕੰਮ ਕਰਨ ਲਈ ਉਨ੍ਹਾਂ ਨੂੰ ਕਈ ਪੁਰਸਕਾਰ ਮਿਲ ਚੁੱਕੇ ਹਨ |
ਅਨਿਲ ਘਨਵਤ (ਕਿਸਾਨ ਨੇਤਾ)
ਅਨਿਲ ਘਨਵਤ ਮਹਾਰਾਸ਼ਟਰ ਵਿਚ ਕਿਸਾਨਾਂ ਦੇ ਵੱਡੇ ਸੰਗਠਨ ਸ਼ੇਤਕਾਰੀ ਸੰਗਠਨ ਦੇ ਮੁਖੀ ਹਨ | ਇਹ ਸੰਗਠਨ ਵੱਡੇ ਕਿਸਾਨ ਨੇਤਾ ਰਹੇ ਸ਼ਰਦ ਜੋਸ਼ੀ ਨੇ 1979 ਵਿਚ ਬਣਾਇਆ ਸੀ | ਅਨਿਲ ਘਨਵਤ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਨਵੇਂ ਕਾਨੂੰਨਾਂ ਵਿਚ ਕੁਝ ਸੁਧਾਰ ਦੀ ਗੁੰਜਾਇਸ਼ ਹੈ ਪਰ ਇਨ੍ਹਾਂ ਦਾ ਸਿਰੇ ਤੋਂ ਵਿਰੋਧ ਕਰਨਾ ਖੇਤੀ ਦੇ ਹਿੱਤ ਵਿਚ ਨਹੀਂ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਆਉਣ ਨਾਲ ਪਿੰਡਾਂ ਵਿਚ ਕੋਲਡ ਸਟੋਰੇਜ਼ ਅਤੇ ਵੇਅਰ ਹਾਊਸ ਬਣਾਉਣ ਵਿਚ ਨਿਵੇਸ਼ ਵਧੇਗਾ | ਘਨਵਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਦੋ ਸੂਬਿਆਂ ਦੇ ਦਬਾਅ ਵਿਚ ਆ ਕੇ ਖੇਤੀ ਕਾਨੂੰਨ ਵਾਪਸ ਲਏ ਜਾਂਦੇ ਹਨ ਤਾਂ ਇਸ ਨਾਲ ਕਿਸਾਨਾਂ ਲਈ ਖੁੱਲ੍ਹੇ ਬਾਜ਼ਾਰ ਦਾ ਰਸਤਾ ਬੰਦ ਹੋ ਜਾਵੇਗਾ |

ਕਿਸਾਨ ਜਥੇਬੰਦੀਆਂ ਵਲੋਂ ਸਰਬਉੱਚ ਅਦਾਲਤ ਦੀ ਕਮੇਟੀ ਰੱਦ

ਮੇਜਰ ਸਿੰਘ
ਜਲੰਧਰ, 12 ਜਨਵਰੀ-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ ਗੱਲਬਾਤ 'ਚ ਆਈ ਖੜੋਤ ਨੂੰ ਤੋੜਨ ਲਈ ਸੁਪਰੀਮ ਕੋਰਟ ਵਲੋਂ ਬਣਾਈ 4 ਮੈਂਬਰੀ ਕਮੇਟੀ ਨੂੰ ਰੱਦ ਕਰਦਿਆਂ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਵਿਰੱੁਧ ਸ਼ਾਂਤਮਈ ਅੰਦੋਲਨ ਪਹਿਲਾਂ ਵਾਂਗ ਹੀ ਜਾਰੀ ਰੱਖਿਆ ਜਾਵੇਗਾ | ਸਿੰਘੂ ਬਾਰਡਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨ ਪਾਲ ਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਸਾਡਾ ਪੱਖ ਬੜਾ ਸਪੱਸ਼ਟ ਹੈ ਕਿ ਕਾਨੂੰਨ ਸਰਕਾਰ ਨੇ ਬਣਾਏ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਨਾਲ ਸਾਡਾ ਸੰਘਰਸ਼ ਚੱਲ ਰਿਹਾ ਹੈ ਤੇ ਗੱਲਬਾਤ ਵੀ ਹੋ ਰਹੀ ਹੈ | ਉਨ੍ਹਾਂ ਆਖਿਆ ਕਿ ਉੱਚ ਅਦਾਲਤ ਵਲੋਂ ਦਖ਼ਲ ਜਾਂ ਕਮੇਟੀ ਬਣਾਏ ਜਾਣ ਦੀ ਅਸੀਂ ਕਦੇ ਵੀ ਮੰਗ ਨਹੀਂ ਕੀਤੀ, ਸਗੋਂ ਸਾਡਾ ਮੰਨਣਾ ਹੈ ਕਿ ਅਜਿਹੀ ਕਮੇਟੀ ਬਣਨ ਨਾਲ ਸਰਕਾਰ ਦਾ ਸਾਡਾ ਧਿਆਨ ਲਾਂਭੇ ਕਰਨ ਦਾ ਮਕਸਦ ਪੂਰਾ ਹੁੰਦਾ ਹੈ, ਇਸ ਕਰਕੇ ਅਸੀਂ ਇਸ ਕਮੇਟੀ ਨਾਲ ਕਿਸੇ ਕਿਸਮ ਦੀ ਸਾਂਝ ਜਾਂ ਸੰਪਰਕ ਨਾ ਰੱਖੇ ਜਾਣ ਬਾਰੇ ਬੀਤੀ ਸ਼ਾਮ ਹੀ ਸਪੱਸ਼ਟ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਮਾਮਲਾ ਉੱਚ ਅਦਾਲਤ 'ਚ ਲਿਜਾਣ ਪਿੱਛੇ ਸਰਕਾਰ ਦਾ ਹੱਥ ਹੈ ਤੇ ਸਰਕਾਰ ਨੇ ਹੀ ਪਟੀਸ਼ਨ ਪਾ ਕੇ ਸਾਡੇ 8 ਆਗੂਆਂ ਨੂੰ ਇਸ ਮਾਮਲੇ 'ਚ ਘੜੀਸਣ ਦਾ ਯਤਨ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ 15 ਜਨਵਰੀ ਦੀ ਰੱਖੀ ਮੀਟਿੰਗ ਵਿਚ ਸ਼ਾਮਿਲ ਹੋਵਾਂਗੇ ਤੇ ਆਪਣਾ ਪੱਖ ਰੱਖਾਂਗੇ ਪਰ ਅਦਾਲਤ ਵਲੋਂ ਕਮੇਟੀ ਸਾਹਮਣੇ ਪੱਖ ਪੇਸ਼ ਕਰਨ ਨਹੀ ਜਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਬਾਹਰੀ ਦਖ਼ਲ ਨਹੀਂ ਚਾਹੁੰਦੇ | ਉਕਤ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਉੱਪਰ ਅਗਲੇ ਹੁਕਮ ਤੱਕ ਰੋਕ ਲਗਾਏ ਜਾਣ ਤੇ ਕਿਸਾਨਾਂ ਦੇ ਸੰਘਰਸ਼ ਦੇ ਬੁਨਿਆਦੀ ਹੱਕ ਦੀ ਹਮਾਇਤ ਨੂੰ ਕਿਸਾਨ ਸੰਘਰਸ਼ ਦੀ ਪ੍ਰਾਪਤੀ ਤੇ ਸਰਕਾਰ ਨੂੰ ਵੱਡਾ ਝਟਕਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਅਦਾਲਤ ਜਾਣ ਦੀ ਮਨਸ਼ਾ ਅਦਾਲਤ ਤੋਂ ਸੰਘਰਸ਼ ਦੇ ਖ਼ਿਲਾਫ਼ ਕੋਈ ਹੁਕਮ ਜਾਰੀ ਕਰਵਾਉਣ ਦੀ ਸੀ ਪਰ ਉਹ ਇਸ ਯਤਨ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਕਾਨੂੰਨਾਂ ਉੱਪਰ ਅਦਾਲਤ ਵਲੋੋਂ ਰੋਕ ਲਗਾਏ ਜਾਣ ਨਾਲ ਇਹ ਗੱਲ ਤਾਂ ਸਾਬਤ ਹੋ ਗਈ ਹੈ ਕਿ ਖੇਤੀ ਕਾਨੂੰਨਾਂ ਵਿਚ ਵੱਡੀਆਂ ਖਾਮੀਆਂ ਤੇ ਊਣਤਾਈਆਂ ਹਨ | ਡਾ: ਦਰਸ਼ਨ ਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਕਮੇਟੀ ਵਿਚ ਸ਼ਾਮਿਲ ਚਾਰੇ ਖੇਤੀ ਮਾਹਿਰ ਡਾ: ਅਸ਼ੋਕ ਗੁਲਾਟੀ, ਪੀ.ਕੇ. ਜੋਸ਼ੀ, ਅਨਿਲ ਘਨਵਤ ਤੇ ਭੁਪਿੰਦਰ ਸਿੰਘ ਮਾਨ ਕੇਂਦਰ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਕੱਟੜ ਸਮਰਥਕ ਹਨ, ਫਿਰ ਉਨ੍ਹਾਂ ਤੋਂ ਇਨ੍ਹਾਂ ਕਾਨੂੰਨਾਂ ਬਾਰੇ ਵੱਖਰੀ ਰਾਇ ਦੀ ਕੀ ਆਸ ਰੱਖੀ ਜਾ ਸਕਦੀ ਹੈ | ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਕਈ ਤਰ੍ਹਾਂ ਦਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਗੁੰਮਰਾਹਕੁਨ ਪ੍ਰਾਪੇਗੰਡਾ ਹੋ ਰਿਹਾ ਹੈ | ਅਜਿਹਾ ਪ੍ਰਭਾਵ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਦਿੱਲੀ ਉੱਪਰ ਧਾਵਾ ਬੋਲਣਗੇ | ਕੋਈ ਕਹਿੰਦਾ ਹੈ ਕਿ ਲਾਲ ਕਿਲ੍ਹੇ ਉੱਪਰ ਕਬਜ਼ਾ ਕਰਨ ਦਾ ਯਤਨ ਹੋਵੇਗਾ, ਕੋਈ ਕਹਿੰਦਾ ਪਾਰਲੀਮੈਂਟ 'ਚ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਸਾਡੀ ਇਹ ਪਰੇਡ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗੀ | ਨਾ ਅਸੀਂ ਲਾਲ ਕਿਲ੍ਹੇ ਜਾਵਾਂਗੇ, ਨਾ ਹੀ ਪਾਰਲੀਮੈਂਟ ਵੱਲ, ਕਿਸਾਨ ਪਹਿਲਾਂ ਵਾਂਗ ਹੀ ਪੂਰੇ ਸਬਰ ਤੇ ਸ਼ਾਂਤਮਈ ਢੰਗ ਨਾਲ ਪਰੇਡ 'ਚ ਸ਼ਾਮਿਲ ਹੋਣਗੇ |
ਕਿਸਾਨ ਸੰਘਰਸ਼ ਕਮੇਟੀ ਵਲੋਂ ਸੁਪਰੀਮ ਕੋਰਟ ਦੀ ਕਮੇਟੀ ਤੋਂ ਇਨਕਾਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ਉੱਤੇ ਪੱਕੇ ਮੋਰਚੇ ਦੇ 49ਵੇਂ ਦਿਨ ਸੁਪਰੀਮ ਕੋਰਟ ਵਿਚ ਖੇਤੀ ਕਾਨੂੰਨਾਂ ਬਾਰੇ ਹੋਈ ਸੁਣਵਾਈ ਵਿਚ ਖੇਤੀ ਕਾਨੂੰਨਾਂ ਦੇ ਹੱਲ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰਨ ਅਤੇ ਓਨਾ ਚਿਰ ਤੱਕ ਕਾਨੂੰਨ ਦੇ ਲਾਗੂ ਹੋਣ ਉੱਤੇ ਰੋਕ ਲਗਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਅਤੇ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਨੂੰ ਠੀਕ ਤਰੀਕੇ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਕਾਰਨ ਅਸਤੀਫ਼ਾ ਦੇਣ ਅਤੇ ਦੇਸ਼ ਦੇ ਕਿਸਾਨਾਂ ਪਾਸੋਂ ਮੁਆਫ਼ੀ ਮੰਗਣ, ਕਿਉਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਪ੍ਰਤੀ ਬੜੀਆਂ ਤਲਖ ਟਿੱਪਣੀਆਂ ਸੁਣਵਾਈ ਦੌਰਾਨ ਕੀਤੀਆਂ ਹਨ | ਕਿਸਾਨ ਆਗੂਆਂ ਨੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ 71 ਕਿਸਾਨ ਆਗੂਆਂ ਅਤੇ 900 ਕਿਸਾਨਾਂ ਉੱਤੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ | ਆਗੂਆਂ ਨੇ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਪਿੰਡਾਂ ਵਿਚ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ | ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸੰਭਾਵੀ ਟਕਰਾਓ ਦੀ ਜ਼ਿੰਮੇਵਾਰੀ ਕੇੇਂਦਰ ਸਰਕਾਰ ਦੀ ਹੋਵੇਗੀ |
ਕਿਸਾਨ ਪਹਿਲਾਂ ਹੀ ਨਕਾਰ ਚੁੱਕੇ ਹਨ ਕਮੇਟੀ-ਉਗਰਾਹਾਂ
ਬੀ. ਕੇ. ਯੂ. ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਅਜਿਹੀ ਕਿਸੇ ਵੀ ਕਮੇਟੀ ਬਣਾਉਣ ਦੇ ਫ਼ੈਸਲੇ ਨਾਲ ਆਪਣੀ ਅਸਹਿਮਤੀ ਜ਼ਾਹਰ ਕਰ ਚੁੱਕੀਆਂ ਹਨ | ਸੁਪਰੀਮ ਕੋਰਟ ਵਲੋਂ ਜਿਹੜੀ ਕਮੇਟੀ ਗਠਿਤ ਕੀਤੀ ਗਈ ਹੈ ਉਸ 'ਚ ਸਰਕਾਰੀ ਨਜ਼ਰੀਏ ਵਾਲੇ ਮਾਹਿਰ ਹੀ ਸ਼ਾਮਿਲ ਕੀਤੇ ਗਏ ਹਨ | ਇਨ੍ਹਾਂ 'ਚੋਂ ਦੋ ਮਾਹਿਰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਧੰਨਵਾਦੀ ਚਿੱਠੀ ਵੀ ਲਿਖ ਚੁੱਕੇ ਹਨ | ਅਜਿਹੀ ਕਮੇਟੀ ਕੋਲੋਂ ਸੰਘਰਸ਼ ਦੀਆਂ ਮੰਗਾਂ ਦੇ ਬਾਰੇ ਸੁਪਰੀਮ ਕੋਰਟ ਕੋਲ ਕਿਸਾਨਾਂ ਦਾ ਮੱਤ ਪਹੁੰਚਾਉਣ ਦੀ ਕਿਹੋ ਜਿਹੀ ਆਸ ਰੱਖੀ ਜਾ ਸਕਦੀ ਹੈ |

ਕਿਸਾਨਾਂ ਨੂੰ ਵਿਰੋਧ ਵਾਪਸ ਲੈਣਾ ਚਾਹੀਦੈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣਾ ਵਿਰੋਧ ਵਾਪਸ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਸੁਪਰੀਮ ਕੋਰਟ ਵਲੋਂ ਚਾਰ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ਨਿਰਦੇਸ਼ਾਂ ਦਾ ਸਵਾਗਤ ਕੀਤਾ ਤੇ ਉਮੀਦ ਪ੍ਰਗਟਾਈ ਕਿ ਅਜਿਹਾ ਹੋਣ ਨਾਲ ਕਿਸਾਨਾਂ ਦੀਆਂ ਸਾਰੀਆਂ ਸ਼ੰਕਾਵਾਂ ਦਾ ਢੁਕਵਾਂ ਹੱਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ ਤੇ ਇਸ ਲਈ ਪੂਰਾ ਦੇਸ਼ ਉਨ੍ਹਾਂ ਦਾ ਰਿਣੀ ਹੈ |

ਮੱਧ ਪ੍ਰਦੇਸ਼ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ

ਭੋਪਾਲ/ਮੋਰੇਨਾ, 12 ਜਨਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਜ 14 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ 'ਚ ਅਜਿਹੀ ਦੂਜੀ ਘਟਨਾ ਹੈ | ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਸੀ |

ਕਮੇਟੀ ਤੋਂ ਇਨਸਾਫ਼ ਦੀ ਆਸ ਨਹੀਂ-ਜਾਖੜ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਦੀ ਕਮੇਟੀ ਤੋਂ ਕਿਸਾਨਾਂ ਦੀ ਭਲਾਈ ਹੋਣ ਦੀ ਆਸ ਨਹੀਂ ਹੈ, ਕਿਉਂਕਿ ਕਮੇਟੀ ਵਿਚ ਸ਼ਾਮਿਲ ਕੀਤੇ ਗਏ ਚਾਰੇ ਮੈਂਬਰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਭੁਗਤਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਖੇਤੀ ਕਾਨੂੰਨਾਂ ਦਾ ਪੱਖ ਪੂਰਿਆ ਹੋਵੇ, ਉਨ੍ਹਾਂ ਤੋਂ ਇਨਸਾਫ਼ ਨਹੀਂ ਮਿਲ ਸਕਦਾ | ਉਨ੍ਹਾਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਦਿੰਦੀ, ਤਾਂ ਇਹ ਕਿਸਾਨਾਂ ਦੇ ਹੱਕ ਵਾਲਾ ਫ਼ੈਸਲਾ ਹੋਣਾ ਸੀ | ਪਰ ਕਮੇਟੀ ਬਣਾਉਣਾ ਮਸਲੇ ਦਾ ਹੱਲ ਨਹੀਂ ਹੈ |

ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰਨ ਵਾਲੇ 3 ਦੋਸ਼ੀਆਂ ਨੂੰ ਸਜ਼ਾ

ਲਾਹੌਰ, 12 ਜਨਵਰੀ (ਏਜੰਸੀ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪੰਜਾਬ ਸੂਬੇ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਭੰਨਤੋੜ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ ਜਨਵਰੀ 2020 'ਚ ਹਿੰਸਕ ਭੀੜ ਨੇ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਕੇ ਪੱਥਰਬਾਜ਼ੀ ਕੀਤੀ ਸੀ | ਮੰਗਲਵਾਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੂੰ 2 ਸਾਲ ਦੀ ਸਜ਼ਾ ਤੇ 10 ਹਜ਼ਾਰ ਰੁਪਏ ਜ਼ੁਰਮਾਨਾ ਦੇਣ ਦਾ ਹੁਕਮ ਸੁਣਾਇਆ ਜਦਕਿ ਦੂਸਰੇ 2 ਦੋਸ਼ੀਆਂ ਮੁਹੰਮਦ ਸਲਮਾਨ ਤੇ ਮੁਹੰਮਦ ਅਹਿਮਦ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ | ਹਾਲਾਂਕਿ 4 ਹੋਰ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ |

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਅੰਦੋਲਨ ਖ਼ਤਮ ਕਰਨ-ਖੱਟਰ

ਚੰਡੀਗੜ੍ਹ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੁਆਰਾ ਇਕ ਕਮੇਟੀ ਦੇ ਗਠਨ ਤੋਂ ਬਾਅਦ ਹੁਣ ...

ਪੂਰੀ ਖ਼ਬਰ »

ਆਦੇਸ਼ ਸਰਕਾਰ ਦੀ ਇੱਛਾ ਖਿਲਾਫ਼, ਪਰ ਮੰਨਣਯੋਗ-ਖੇਤੀ ਰਾਜ ਮੰਤਰੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸਰਕਾਰ ਨੇ ਕਿਹਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਦਾ ਆਦੇਸ਼ ਉਸ ਦੀ ਇੱਛਾ ਖਿਲਾਫ ਹੈ, ਪਰ ਸਰਬ-ਉੱਚ ਅਦਾਲਤ ਦਾ ਨਿਰਦੇਸ਼ ਸਭ ਲਈ ਮੰਨਣਯੋਗ ਹੈ ਤੇ ਰੇੜਕੇ ਨੂੰ ਖਤਮ ਕਰਨ ਲਈ ਕਮੇਟੀ ਦੇ ਗਠਨ ਦਾ ਸਵਾਗਤ ਕਰਦੇ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰ ਨੂੰ ਕੋਈ ਖ਼ਤਰਾ ਨਹੀਂ-ਖੱਟਰ, ਚੌਟਾਲਾ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੀ ਭਾਜਪਾ-ਜੇ. ਜੇ. ਪੀ. ਦੇ ਗੱਠਜੋੜ ਵਾਲੀ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ...

ਪੂਰੀ ਖ਼ਬਰ »

ਯੂ.ਪੀ. ਗੇਟ 'ਤੇ ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਯੂ.ਪੀ ਗੇਟ 'ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ | ਇੱਥੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸੀਕਰੀ ਪਿੰਡ ਦੇ ਕਿਸਾਨ ਨਸੀਮ (60) ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ | ਨਸੀਮ ਇਸ ਸੰਘਰਸ਼ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨੋਟਿਸ ਜਾਰੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸੁਪਰੀਮ ਕੋਰਟ ਮੰਗਲਵਾਰ ਨੂੰ ਕੇਂਦਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਨੂੰ ਸਹਿਮਤ ਹੋ ਗਿਆ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਗਣਤੰਤਰ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਸਤਾਵਿਤ ਟਰੈਕਟਰ ਮਾਰਚ ਜਾਂ ਹੋਰ ਕਿਸੇ ਤਰ੍ਹਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX