ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  20 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  38 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮੋਗਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦਸਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਕਲਗ਼ੀਧਰ ਸਾਹਿਬ ਗਲੀ ਨੰਬਰ 7 ਦਸਮੇਸ਼ ਨਗਰ ਮੋਗਾ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਤੇ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਸਜਾਇਆ ਗਿਆ | ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸਨ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ | ਨਗਰ ਕੀਰਤਨ ਅੱਗੇ ਬੈਂਡ, ਦਸਮੇਸ਼ ਸਕੂਲ ਦੇ ਬੱਚਿਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ ਤੇ ਗਤਕਾ ਪਾਰਟੀ ਦੇ ਨੌਜਵਾਨ ਗਤਕੇ ਰਾਹੀਂ ਆਪਣੇ ਗਤਕੇ ਦੇ ਜੌਹਰ ਵਿਖਾ ਰਹੇ ਸਨ | ਦਸਮੇਸ਼ ਸਕੂਲ ਤੇ ਗਲੋਰੀਅਸ ਸਕੂਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਦੇ ਬੈਂਡ ਨੇ ਨਗਰ ਕੀਰਤਨ ਨੂੰ ਹੋਰ ਚਾਰ ਚੰਨ ਲਾ ਦਿੱਤੇ | ਨਗਰ ਕੀਰਤਨ ਦੇ ਸਾਰੇ ਰਸਤੇ ਗਿਆਨੀ ਗੁਰਨਾਮ ਸਿੰਘ ਮਨਹਾਲ ਦੇ ਜਥੇ ਤੇ ਸੂਬਾ ਸਿੰਘ ਖ਼ੁਸ਼ਦਿਲ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਨੂਰ ਤੇ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਦੇ ਨਾਲ ਹੀ ਲੋਕਲ ਗੁਰਦੁਆਰਾ ਸਾਹਿਬ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਵੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਨਗਰ ਕੀਰਤਨ ਵਿਚ ਪੰਜ ਪਿਆਰਿਆਂ ਦੀ ਸੇਵਾ ਭਾਈ ਯਾਦਵਿੰਦਰ ਸਿੰਘ, ਡਾ. ਰੇਸ਼ਮ ਸਿੰਘ, ਹਰਦੇਵ ਸਿੰਘ ਭੁੱਲਰ, ਜਥੇਦਾਰ ਅਮਰੀਕ ਸਿੰਘ, ਸੁਰਜੀਤ ਸਿੰਘ ਮੱਲ੍ਹੀ ਨੇ ਨਿਭਾਈ | ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਹਰਦਿਆਲ ਸਿੰਘ ਸੇਖਾ, ਕਿਰਪਾਲ ਸਿੰਘ ਸੰਘਾ, ਜਥੇਦਾਰ ਜਗਤਾਰ ਸਿੰਘ, ਜਥੇਦਾਰ ਜੈਮਲ ਸਿੰਘ, ਡਾ. ਹਰਨੇਕ ਸਿੰਘ, ਬਘੇਲ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਸੂਬੇਦਾਰ ਅਵਤਾਰ ਸਿੰਘ, ਜਗਦੀਪ ਸਿੰਘ, ਮਾਸਟਰ ਮੇਹਰ ਸਿੰਘ, ਬਾਬੂ ਸਤਪਾਲ, ਹੈੱਡਮਾਸਟਰ ਸੁਖਮੰਦਰ ਸਿੰਘ, ਜਥੇਦਾਰ ਮੰਗਾ ਸਿੰਘ, ਜਥੇਦਾਰ ਹਰਮੇਲ ਸਿੰਘ, ਗੁਰਪ੍ਰੀਤ ਸਿੰਘ, ਬੋਹੜ ਸਿੰਘ, ਸੁੱਚਾ ਸਿੰਘ, ਨਵਦੀਪ ਸਿੰਘ, ਅਮਰ ਸਿੰਘ, ਜਗਦੇਵ ਸਿੰਘ, ਮੰਗਲ ਸਿੰਘ, ਜਸਵੀਰ ਸਿੰਘ ਖਹਿਰਾ, ਹਰਭਜਨ ਸਿੰਘ, ਰਣਬੀਰ ਸਿੰਘ ਜੱਸਲ, ਗੁਰਬੀਰ ਸਿੰਘ ਜੱਸਲ, ਜਤਿੰਦਰ ਸਿੰਘ, ਧਿਆਨ ਸਿੰਘ, ਗੋਪੀ, ਰਮਨਦੀਪ ਸਿੰਘ, ਦਰਸ਼ਨ ਸਿੰਘ, ਰਾਜਵੀਰ ਕੌਰ ਰਾਜ, ਮਨਜੀਤ ਕੌਰ ਭੋਲੀ, ਖੁਸ਼ਵਿੰਦਰਪਾਲ ਕੌਰ, ਗੁਰਮੇਲ ਕੌਰ, ਬਲਵਿੰਦਰ ਕੌਰ, ਹਰਵਿੰਦਰ ਕੌਰ, ਸ਼ਿੰਦਰਪਾਲ ਕੌਰ, ਸਰਬਜੀਤ ਕੌਰ, ਦਰਸ਼ਨ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਨਗਰ ਪੰਚਾਇਤ ਦੇ 13 ਵਾਰਡਾਂ 'ਚੋਂ ਕਾਂਗਰਸ ਪਾਰਟੀ ਦੇ 23 ਦਾਅਵੇਦਾਰਾਂ ਨੇ ਪੇਸ਼ ਕੀਤੀ ਦਾਅਵੇਦਾਰੀ

ਬੱਧਨੀ ਕਲਾਂ, 15 ਜਨਵਰੀ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੋ 13 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਲਗਾਏ ਗਏ ਅਬਜ਼ਰਵਰ ਮਨਜੀਤ ਸਿੰਘ ਭਰੋਵਾਲ ਚੇਅਰਮੈਨ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਕੋਲ ਪਾਰਟੀ ਵਲੋਂ ਨਿਰਧਾਰਿਤ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ 1 ਹੋਰ ਆਇਆ ਕੋਰੋਨਾ ਪਾਜ਼ੀਟਿਵ ਕੇਸ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਕੋਰੋਨਾ ਸਬੰਧੀ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਵਿਚ 1 ਹੋਰ ਵਿਅਕਤੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 2773 ਅਤੇ 27 ਐਕਟਿਵ ਕੇਸ ਹੋ ...

ਪੂਰੀ ਖ਼ਬਰ »

ਗਲੀ 'ਚ ਖੜ੍ਹ ਕੇ ਹਵਾਈ ਫਾਇਰ ਕਰਨ ਦੇ ਦੋਸ਼ 'ਚ ਇਕ ਕਾਬੂ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਆਲਮ ਵਾਲਾ 'ਚ ਨੌਜਵਾਨ ਵਲੋਂ ਲੋਹੜੀ ਮੌਕੇ ਗਲੀ 'ਚ ਖੜ ਕੇ ਲਾਇਸੰਸੀ ਰਿਵਾਲਵਰ ਨਾਲ ਹਵਾਈ ਫਾਇਰ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਤਹਿਸੀਲਦਾਰ ਚੋਣਾਂ ਮੋਗਾ ਵਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਮਰ ਯੋਗਤਾ ਮਿਤੀ 01-01-2021 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ ਵੋਟਰ ਸੂਚੀਆਂ ਦੀ ਅੰਤਿਮ ...

ਪੂਰੀ ਖ਼ਬਰ »

ਆਕਸਫੋਰਡ ਸਕੂਲ 'ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਇਕ ਅਜਿਹਾ ਵਿੱਦਿਅਕ ਅਦਾਰਾ ਹੈ ਜੋ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਭਿਆਚਾਰਕ ਵਿਰਸੇ ਨਾਲ ਵੀ ਜੋੜਦਾ ਹੈ | ਸੋ ਇਸ ਗੱਲ ਨੂੰ ਪਹਿਲ ਦਿੰਦੇ ਹੋਏ ਸਕੂਲ ਦੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਚੇਅਰਮੈਨ ...

ਪੂਰੀ ਖ਼ਬਰ »

ਮੰਗਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕਿਸ਼ਨਪੁਰਾ ਕਲਾਂ, 15 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਦੁੱਖ ਨਿਵਾਰਨ ਮੰਦਰ ਦੀ ਪੁਜਾਰਨ ਦੇਵਾ ਜਸਵੀਰ ਕੌਰ ਸਫ਼ਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮੰਗਤ ਸਿੰਘ ਸਫ਼ਰੀ ਦਾ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਜਤਿੰਦਰ ਸੈਣੀ ਸਹਾਇਕ ਇੰਜ. ਦੀ ਬਦਲੀ ਹੋਣ 'ਤੇ ਕੀਤਾ ਵਿਦਾਇਗੀ ਸਮਾਰੋਹ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਜਤਿੰਦਰ ਸਿੰਘ ਸੈਣੀ ਸਹਾਇਕ ਇੰਜ. ਦੀ ਬਦਲੀ ਹੋਣ 'ਤੇ ਪੀ.ਐਸ.ਪੀ.ਸੀ.ਐਲ. ਸ਼ਹਿਰੀ ਸਬ-ਡਵੀਜ਼ਨ ਬਾਘਾ ਪੁਰਾਣਾ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਟਾਫ਼ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਦੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਠੱਠੀ ਭਾਈ, 15 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦ ਸਰਪੰਚ ਗੁਰਤੇਜ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਰੇਸ਼ਮ ਸਿੰਘ ਜਟਾਣਾ, ਬੂਟਾ ਸਿੰਘ ਜਟਾਣਾ, ਸੀਰਾ ਜਟਾਣਾ ਆਦਿ ਪਰਿਵਾਰਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਡਾ. ਸੈਫੁਦੀਨ ਕਿਚਲੂ ਦਾ ਜਨਮ ਦਿਨ ਮਨਾਇਆ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਵਿਚ ਸੁਤੰਤਰਤਾ ਸੈਨਾਨੀ ਡਾ. ਸੈਫੁਦੀਨ ਕਿਚਲੂ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਗਰਗ, ਡੀਨ ਮਲਕੀਤ ਸਿੰਘ, ਪਿ੍ੰਸੀਪਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਓਪਨ ਵਰਕ ਪਰਮਿਟ ਵੀਜ਼ਾ ਸੇਵਾਵਾਂ ਵਿਚ ਮੋਹਰੀ-ਡੱਲਾ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਹੁਣ ਫ਼ਿਰੋਜ਼ਪੁਰ ਵਿਖੇ ਸ਼ੁਰੂ ਕਰੇਗੀ ਸੇਵਾਵਾਂ-ਡਾਇਰੈਕਟਰ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਦੇ ਮੋਗਾ ਸ਼ਹਿਰ ਵਿਖੇ ਲੰਮੇ ਸਮੇਂ ਤੋਂ ਚੰਗੀਆਂ ਆਈਲਟਸ ਅਤੇ ਵੀਜ਼ਾ ਇਮੀਗ੍ਰੇਸ਼ਨ ਸੇਵਾਵਾਂ ਦਾ ਚਾਨਣ ਵੰਡ ਰਹੀ ਨਾਮੀ ਸੰਸਥਾ ਗੋ ਗਲੋਬਲ ਮੋਗਾ ਹੁਣ ਫ਼ਿਰੋਜਪੁਰ ਵਿਖੇ ਨੌਜਵਾਨ ਵਰਗ ਦੀ ਮੰਗ 'ਤੇ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਗੁਰਪ੍ਰੀਤ ਕੋਮਲ ਵਲੋਂ ਤਿਆਰ ਕੀਤੇ 27 ਮੀਟਰ ਝੰਡੇ 'ਤੇ ਅੱਜ ਹੋਵੇਗੀ ਦਸਤਖ਼ਤੀ ਮੁਹਿੰਮ ਸ਼ੁਰੂ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਮੋਗਾ ਦੇ ਪ੍ਰਸਿੱਧ ਆਰਟਿਸਟ ਗੁਰਪ੍ਰੀਤ ਸਿੰਘ ਕੋਮਲ, ਉਸ ਦੀ ਪਤਨੀ ਸਰਬਜੀਤ ਕੌਰ ਕੋਮਲ ਅਤੇ ਬੇਟੀ ਅਸ਼ਮੀਤ ਕੌਰ ਨੇ ਕਿਸਾਨਾਂ ਦੇ ਹੱਕ ਵਿਚ ਆਪਣਾ ਝੰਡਾ ਬੁਲੰਦ ਕਰਦਿਆਂ ਇਕ ਸਵਾ 27 ਮੀਟਰ ਲੰਬਾ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਵਿਖੇ ਮਾਘੀ ਦਾ ਮੇਲਾ ਉਤਸ਼ਾਹ ਨਾਲ ਮਨਾਇਆ

ਕੋਟ ਈਸੇ ਖਾਂ, 15 ਜਨਵਰੀ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਬਾਬਾ ਰਣਧੀਰ ਸਿੰਘ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੂੰ ਆਰਥਿਕ ਸਹਾਇਤਾ ਦਿੱਤੀ

ਨੱਥੂਵਾਲਾ ਗਰਬੀ, 15 ਜਨਵਰੀ (ਸਾਧੂ ਰਾਮ ਲੰਗੇਆਣਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਝੰਡੇ ਹੇਠ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਟਿਕਰੀ ਬਾਰਡਰ ਦਿੱਲੀ ਵਿਖੇ ...

ਪੂਰੀ ਖ਼ਬਰ »

ਜੇ. ਐਮ. ਐਸ. ਸੰਸਥਾ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਕਲਾਸਾਂ ਦੇਵੇਗੀ-ਡਾਇ. ਮਾਨ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੀ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਜੇ.ਐਮ.ਐਸ. ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਇਕ ਅਹਿਮ ਐਲਾਨ ਕਰਦਿਆਂ ਹੋਇਆ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਅੰਡਰ-16 ਅਤੇ ਅੰਡਰ-19 ਦੇ ਟਰਾਇਲ ਭਲਕੇ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਲ 2021-22 ਲਈ ਕਰਵਾਏ ਜਾ ਰਹੇ ਅੰਤਰ ਜ਼ਿਲ੍ਹਾ ਅੰਡਰ-16 ਅਤੇ ਅੰਡਰ-19 ਟੂਰਨਾਮੈਂਟਾਂ ਲਈ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਮੋਗਾ ਵਲੋਂ ਅੰਡਰ-16 ਅਤੇ ਅੰਡਰ-19 ਦੇ ਟਰਾਇਲ 17 ਜਨਵਰੀ 2021 ਦਿਨ ਐਤਵਾਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖਿਲਾਫ਼ ਸਬੰਧੀ ਸਕੂਲ ਵਿਦਿਆਰਥੀਆਂ ਕੱਢੀ ਰੈਲੀ

ਬੱਧਨੀ ਕਲਾਂ, 15 ਜਨਵਰੀ (ਸੰਜੀਵ ਕੋਛੜ)-ਕੇਂਦਰ ਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਿਰੋਧੀ ਕਰਾਰ ਦਿੰਦਿਆਂ ਜਿੱਥੇ ਸੂਬੇ ਦੀਆਂ 31 ਅਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਬੀਤੇ 26 ਨਵੰਬਰ ਤੋਂ ਦਿੱਲੀ ਦੇ ...

ਪੂਰੀ ਖ਼ਬਰ »

ਜਾਅਲੀ ਦਸਤਖ਼ਤ ਕਰ ਕੇ ਮੋਟਰ ਕੁਨੈਕਸ਼ਨ ਨਾਂਅ ਕਰਾਉਣ ਦੇ ਦੋਸ਼ 'ਚ ਇਕ ਨਾਮਜ਼ਦ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਜਾਅਲੀ ਦਸਤਖ਼ਤ ਕਰ ਕੇ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਮਿਲ ਕੇ ਮੋਟਰ ਕੁਨੈਕਸ਼ਨ ਨਾਂਅ ਕਰਾਉਣ ਦੇ ਦੋਸ਼ 'ਚ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਆਰਥਿਕ ਅਪਰਾਧ ਸ਼ਾਖਾ ਮੋਗਾ ਦੇ ਐਸ.ਆਈ. ਸੰਦੀਪ ...

ਪੂਰੀ ਖ਼ਬਰ »

ਸ਼ਹੀਦ ਤਖ਼ਤੂਪੁਰਾ ਸਮੇਤ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਕੀਤਾ ਗਿਆ ਸਿੱਜਦਾ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਮਾਘੀ ਮੇਲਾ ਤਖ਼ਤੂਪੁਰਾ ਮੌਕੇ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਯਾਦਗਾਰ ਤਖ਼ਤੂਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕ ਪੱਖੀ ਸਰਗਰਮੀ ਕੀਤੀ ਗਈ | ਇਨਕਲਾਬੀ ਕਵੀਸ਼ਰੀ ...

ਪੂਰੀ ਖ਼ਬਰ »

ਦੇਸ਼ ਵਿਚ ਚੱਲ ਰਿਹਾ ਖੇਤੀ ਅੰਦੋਲਨ ਦੇਸ਼ ਦਾ ਭਵਿੱਖ ਤੈਅ ਕਰੇਗਾ-ਕਾਮਰੇਡ ਜਗਰੂਪ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਕਿਸਾਨ ਅੰਦੋਲਨ ਨੂੰ ਸਮਰਪਿਤ ਭਾਰਤੀ ਕਮਿਊਨਿਸਟ ਪਾਰਟੀ ਦੀ ਮਾਘੀ ਮੇਲੇ ਮੌਕੇ ਦੋ ਰੋਜ਼ਾ ਰਾਜਸੀ ਕਾਨਫ਼ਰੰਸ ਅੱਜ ਵੀ ਜਾਰੀ ਰਹੀ¢ ਇਸ ਮÏਕੇ ਲਾਈਫ਼ ਆਨ ਸਟੇਜ ਕਲਾਕਾਰਾਂ ਵਲੋਂ ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਦੀਆਂ ਸੇਵਾਵਾਂ ਖ਼ਤਮ ਕਰਨ ਵਿਰੁੱਧ ਸਰਕਾਰ ਦਾ ਪੁਤਲਾ ਫੂਕਿਆ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਨਰੇਗਾ ਤਹਿਤ ਬਲਾਕ ਜਲਾਲਾਬਾਦ ਵਿਖੇ ਬਤੌਰ ਗ੍ਰਾਮ ਰੁਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੂੰ ਬੀਤੇ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ...

ਪੂਰੀ ਖ਼ਬਰ »

ਮੰਗੇਤਰ ਵਲੋਂ ਵਿਆਹ ਤੋਂ ਜਵਾਬ ਦੇਣ 'ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਬੱਧਨੀ ਖ਼ੁਰਦ ਨਿਵਾਸੀ ਲੜਕੀ ਦੇ ਮੰਗੇਤਰ ਵਲੋਂ ਵਿਆਹ ਤੋਂ ਜਵਾਬ ਦੇਣ 'ਤੇ ਲੜਕੀ ਵਲੋਂ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਮਾਘੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਕੋਟ ਈਸੇ ਖਾਂ, 15 ਜਨਵਰੀ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਮਾਘੀ ਦੇ ਪਵਿੱਤਰ ਦਿਹਾੜੇ ਤੇ ਚਾਲੀ ਮੁਕਤਿਆਂ ਨੂੰ ਯਾਦ ਕਰਦਿਆਂ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡ ਫੂਲੇਵਾਲਾ ਵਿਖੇ ਬਣਿਆ ਪੁਲ ਅੱਜ ਖੁੱਲ੍ਹੇਗਾ

ਸਮਾਧ ਭਾਈ, 15 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮੁਦਕੀ ਤੋਂ ਪਿੰਡ ਜਵਾਹਰ ਸਿੰਘ ਵਾਲਾ ਤੱਕ ਨਵੇਂ ਬਣੇ 254 ਨੰਬਰ ਨੈਸ਼ਨਲ ਹਾਈਵੇ (ਡਿਫੈਂਸ) ਰੋਡ 'ਤੇ ਪਿੰਡ ਫੂਲੇਵਾਲਾ ਵਿਖੇ ਨਵੇਂ ਬਣੇ ਪੁਲ ਨੂੰ 16 ਜਨਵਰੀ ਤੋਂ ਆਮ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਡੀ. ਐਸ. ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡੀ.ਐਸ. ਆਈਲਟਸ ਇੰਸਟੀਚਿਊਟ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਪਤਨੀ ਅਮਨਪ੍ਰੀਤ ਸਿੰਘ ਵਾਸੀ ਸਮਾਲਸਰ ਨੇ ਲਿਸਨਿੰਗ 8 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਕੀਮ ਫ਼ਾਰ ਵੈਟ ਨੂੰ ਲਾਂਚ ਕਰਨ ਸਮੇਂ ਵੀਡੀਓ ਕਾਨਫ਼ਰੰਸ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਫ਼ਾਰ ਵੈਟ ਨੂੰ ਲਾਂਚ ਕਰਨ ਸਮੇਂ ਵੀਡੀਓ ਕਾਨਫ਼ਰੰਸ ਰਾਹੀ ਛੋਟੇ ਤੇ ਵੱਡੇ ਬਿਜਨੈਸਮੈਨਾਂ ਨੂੰ ਸਕੀਮ ਬਾਰੇ ਸੰਬੋਧਨ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਕਿਸਾਨਾਂ ਨੇ ਸੈਂਕੜੇ ਟਰੈਕਟਰਾਂ, ਕਾਰਾਂ ਤੇ ਮੋਟਰਸਾਈਕਲਾਂ ਨਾਲ ਕੱਢਿਆ ਚੇਤਨਾ ਮਾਰਚ

ਠੱਠੀ ਭਾਈ, 15 ਜਨਵਰੀ (ਜਗਰੂਪ ਸਿੰਘ ਮਠਾੜੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ ਵਲੋਂ ਸੈਂਕੜੇ ਟਰੈਕਟਰਾਂ, ਕਾਰਾਂ ਅਤੇ ਮੋਟਰਸਾਈਕਲਾਂ ਦੇ ਵੱਡੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਹਾਕੀ ਕਲੱਬ ਮੋਗਾ ਵਲੋਂ 6 ਏ ਸਾਈਡ ਹਾਕੀ ਟੂਰਨਾਮੈਂਟ ਕਰਵਾਇਆ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਵਿਖੇ ਬਾਬਾ ਦੀਪ ਸਿੰਘ ਹਾਕੀ ਕਲੱਬ ਮੋਗਾ ਵਲੋਂ ਵੈਟਰਨ ਹਾਕੀ ਪਲੇਅਰ ਅਤੇ ਹਾਕੀ ਟਰੇਨਰ ਨਛੱਤਰ ਸਿੰਘ ਈਚਾ ਦੀ ਅਗਵਾਈ ਹੇਠ 6 ਏ ਸਾਈਡ ਹਾਕੀ ਟੂਰਨਾਮੈਂਟ ਅੰਡਰ 17 ਸਾਲ ਲੜਕੇ ਕਰਵਾਇਆ | ਇਸ ਟੂਰਨਾਮੈਂਟ ਵਿਚ 8 ...

ਪੂਰੀ ਖ਼ਬਰ »

ਔਰੰਗਜ਼ੇਬ ਵਾਂਗ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ ਮੋਦੀ ਸਰਕਾਰ-ਜਥੇਦਾਰ ਮਾਹਲਾ

ਠੱਠੀ ਭਾਈ, 15 ਜਨਵਰੀ (ਜਗਰੂਪ ਸਿੰਘ ਮਠਾੜੂ)-ਔਰੰਗਜ਼ੇਬ ਬਾਦਸ਼ਾਹ ਨੇ ਆਪਣੇ ਧਰਮ ਦੇ ਫੈਲਾਅ ਲਈ ਲੱਖਾਂ ਲੋਕਾਂ 'ਤੇ ਜ਼ੁਲਮ ਕੀਤੇ ਸਨ ਪਰ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਦੇ ਲਈ 70 ਦੇ ਕਰੀਬ ਕਿਸਾਨਾਂ ਨੂੰ ਸ਼ਹਾਦਤ ਲਈ ਮਜਬੂਰ ਕਰ ਕੇ ਅਨੇਕਾਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਰਿਲਾਇੰਸ ਪੰਪ 'ਤੇ ਲਗਾਇਆ ਪੱਕਾ ਮੋਰਚਾ 107ਵੇਂ ਦਿਨ ਵਿਚ ਦਾਖ਼ਲ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਵੱਖ-ਵੱਖ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰਿਲਾਇੰਸ ਪੰਪ ਰਾਜੇਆਣਾ ਵਿਖੇ ਲਗਾਇਆ ਪੱਕਾ ਮੋਰਚਾ 107ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਮਰਦ ਔਰਤਾਂ ਨੇ ਵੱਡੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਸੰਯੁਕਤ ਮੋਰਚੇ ਵਲੋਂ ਮੇਲਾ ਮਾਘੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਦੂਸਰੇ ਦਿਨ ਕਾਨਫ਼ਰੰਸ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਮਾਲਵੇ ਦੀ ਇਤਿਹਾਸਕ ਪਵਿੱਤਰ ਧਰਤੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲੇ 'ਤੇ ਅੱਜ ਦੂਸਰੇ ਦਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX