ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  8 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  26 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  50 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  57 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਕਲਾਸ ਫੋਰ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਜਲ ਸਰੋਤ (ਸਿੰਚਾਈ) ਵਿਭਾਗ ਦੇ ਪੁਨਰਗਠਨ ਦੇ ਵਿਰੋਧ ਵਿਚ ਸਿੰਚਾਈ ਮੰਤਰੀ ਅਤੇ ਪੁਨਰਗਠਨ ਕਮੇਟੀ ਦੇ ਅਧਿਕਾਰੀਆਂ ਖ਼ਿਲਾਫ਼ ਵਿਭਾਗ ਦੇ ਮੰਡਲ ਦਫ਼ਤਰ ਕੈਨਾਲ ਕਾਲੋਨੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪ੍ਰਵੀਨ ਕੁਮਾਰ ਤੇ ਮਹੇਸ਼ ਕੁਮਾਰ ਪ੍ਰਧਾਨ ਸਿੰਚਾਈ ਵਿਭਾਗ ਵਲੋਂ ਕੀਤੀ ਗਈ | ਰੈਲੀ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜਮ ਮੰਗਾਂ ਤੋਂ ਧਿਆਨ ਹਟਾਉਣ ਤੇ ਕੋਵਿਡ-19 ਦੀ ਮਹਾਂਮਾਰੀ ਸਮੇਂ ਮੁਲਾਜਮ ਦੋਖੀ ਫੈਸਲੇ ਲੈ ਰਹੀ ਹੈ | ਜਲ ਸਰੋਤ ਵਿਭਾਗ ਦੇ ਪੁਨਰਗਠਨ ਤੋਂ ਪਹਿਲਾਂ ਨਾ ਤਾਂ ਸਰਕਾਰ ਨੇ ਅਤੇ ਨਾ ਹੀ ਵਿਭਾਗ ਦੇ ਅਧਿਕਾਰੀਆਂ ਨੇ ਮੁਲਾਜਮ ਜਥੇਬੰਦੀਆਂ ਦਾ ਪੱਖ ਸੁਣਿਆ ਤੇ ਇੱਕਤਰਫ਼ਾ ਫ਼ੈਸਲਾ ਥੋਪ ਦਿੱਤਾ ਗਿਆ | ਪੁਨਰਗਠਨ ਸਮੇਂ ਵਿਭਾਗ ਦੀਆਂ ਕਰੀਬ 24 ਹਜ਼ਾਰ ਅਸਾਮੀਆਂ ਨੂੰ ਘਟਾ ਕੇ 15606 ਕਰ ਦਿੱਤਾ ਗਿਆ, ਜਦਕਿ ਮਈ 2019 ਦੌਰਾਨ 17499 ਅਸਾਮੀਆਂ 'ਤੇ ਅਧਿਕਾਰੀ ਤੇ ਕਰਮਚਾਰੀ ਕੰਮ ਕਰ ਰਹੇ ਸਨ ਅਤੇ ਹੁਣ ਖੇਤਰੀ ਦਫ਼ਤਰਾਂ ਵਿਚੋਂ ਤਕਰੀਬਨ 301 ਕਲਰਕਾਂ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ | 50 ਫ਼ੀਸਦੀ ਅਸਾਮੀਆਂ ਚੌਥਾ ਦਰਜਾ ਕਰਮਚਾਰੀਆਂ ਦੀਆਂ ਖ਼ਤਮ ਕੀਤੀਆਂ ਗਈਆਂ ਹਨ ਤੇ ਰੈਗੂਲੇਸ਼ਨ ਨਹਿਰੀ ਹੈੱਡਾਂ ਤੇ ਰੈਗੂਲੇਸ਼ਨ ਬੇਲਦਾਰ, ਗੇਜਰੀਡਰ ਆਦਿ ਅਸਾਮੀਆਂ ਵੀ ਖ਼ਤਮ ਕਰ ਦਿੱਤੀਆਂ ਹਨ | ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਮੁਲਾਜ਼ਮ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨੀ, ਮਹਿਕਮਿਆਂ ਦੇ ਪੁਨਰਗਠਨ ਦੇ ਨਾਂਅ 'ਤੇ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕਰਨ, ਪਰਖ ਕਾਲ ਸਮੇਂ ਦੌਰਾਨ ਪੂਰੀ ਤਨਖਾਹ ਦੇਣ, ਨਵੀਂ ਭਰਤੀ ਕੇਂਦਰੀ ਤਨਖਾਹ ਸਕੇਲ 'ਤੇ ਕਰਨ ਦਾ ਪੱਤਰ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵਿਚ ਵਾਧਾ ਕੀਤਾ ਵਾਪਸ ਲੈ ਕੇ ਰਿਪੋਰਟ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਡੀ. ਏ. ਦੇ ਏਰੀਅਰ ਦੀ ਅਦਾਇਗੀ, ਹੋਰ ਮੁਲਾਜਮ ਵਿਰੋਧੀ ਫੈਸਲੇ ਵਾਪਸ ਲੈਣ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੁਲਾਜ਼ਮਾਂ ਮੰਗਾਂ ਦੀ ਤੁਰੰਤ ਪੂਰਤੀ ਕਰਕੇ ਮੰਨੀਆਂ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ | ਇਸ ਮੌਕੇ ਬਲਵੀਰ ਸਿੰਘ, ਵਿਨੋਦ ਕੁਮਾਰ, ਹਰੀ ਕੇ ਤੋਂ ਸੁਖਵੰਤ ਸਿੰਘ, ਰਸ਼ਪਾਲ ਸਿੰਘ, ਸਿੰਚਾਈ ਵਿਭਾਗ ਤੋਂ ਮੁਨਸ਼ੀ ਰਾਮ, ਸਮਰ ਬਹਾਦਰ ਅਤੇ ਰਘਬੀਰ ਸਿੰਘ ਪ੍ਰਧਾਨ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ |

26 ਨੂੰ ਦਿੱਲੀ ਦੇ ਟਰੈਕਟਰ ਮਾਰਚ 'ਚ ਪੁੱਜਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 26 ਜਨਵਰੀ ਨੂੰ ਦਿੱਲੀ ਵਿਖੇ ਸ਼ਾਂਤਮਈ ਤਰੀਕੇ ਨਾਲ ਕੱਢੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਗੁਰੂਹਰਸਹਾਏ ...

ਪੂਰੀ ਖ਼ਬਰ »

ਸੁਖਬੀਰ ਦਾ ਫ਼ਿਰੋਜ਼ਪੁਰ ਦੌਰਾ ਭਲਕੇ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)-ਸੰਭਾਵੀ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਵਾਰ ਵਰਕਰ ਮਿਲਣੀ ਤੇ ਵੋਟਰਾਂ ਦੇ ਰੂਬਰੂ ਹੋਣ ਦੇ ਸ਼ੁਰੂ ਕੀਤੇ ਪ੍ਰੋਗਰਾਮਾਂ ਦੀ ਲੜੀ ਤਹਿਤ ਸੁਖਬੀਰ ...

ਪੂਰੀ ਖ਼ਬਰ »

ਇਲਾਜ ਦੌਰਾਨ ਬਜ਼ੁਰਗ ਮਹਿਲਾ ਕੋਰੋਨਾ ਮਰੀਜ਼ ਨੇ ਤੋੜਿਆ ਦਮ

ਫ਼ਿਰੋਜ਼ਪੁਰ, 15 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਵਲੋਂ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਅੱਜ ਜ਼ੇਰੇ ਇਲਾਜ ਇਕ ਹੋਰ ਬਜ਼ੁਰਗ ਮਹਿਲਾ ਦੀ ਜਾਣ ਲੈ ਲੈਣ ਦੀ ਦੁਖਦਾਈ ਖ਼ਬਰ ਹੈ, ਜਿਸ ਦੀ ਪਛਾਣ 63 ਸਾਲਾ ਬਜ਼ੁਰਗ ਔਰਤ ਵਾਸੀ ਫ਼ਿਰੋਜ਼ਪੁਰ ਵਜੋਂ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਜ਼ੀਰਾ, 15 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਅਹਿਮ ਮੀਟਿੰਗ ਪੈਨਸ਼ਨਰਜ਼ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਕਿੱਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਇਕੱਤਰ ਸਮੂਹ ...

ਪੂਰੀ ਖ਼ਬਰ »

-ਮਾਮਲਾ ਨੌਕਰਾਂ ਨੂੰ ਡਰਾ-ਧਮਕਾ ਦੇ ਗੱਲੇ ਵਿਚੋਂ 7 ਹਜ਼ਾਰ ਰੁਪਏ ਕੱਢਣ ਤੇ ਢਾਬੇ ਤੋਂ ਸਾਮਾਨ ਚੁੱਕਣ ਦੇ ਦੋਸ਼ਾਂ ਦਾ- ਜ਼ਿਲ੍ਹਾ ਅਦਾਲਤ ਵਲੋਂ ਤਿੰਨ ਕੰਟੋਨਮੈਂਟ ਬੋਰਡ ਅਧਿਕਾਰੀਆਂ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 15 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਦੇ ਬਾਜ਼ ਵਾਲਾ ਚੌਾਕ ਵਿਚ ਨਾਜਾਇਜ਼ ਕਬਜ਼ੇ ਛਡਵਾਉਣ ਗਏ ਕੰਟੋਨਮੈਂਟ ਬੋਰਡ ਦੇ ਤਿੰਨ ਅਧਿਕਾਰੀਆਂ ਵਿਰੁੱਧ ਢਾਬੇ ਦੇ ਨੌਕਰਾਂ ਨੂੰ ਡਰਾ ਧਮਕਾ ਕੇ ਗੱਲੇ ਵਿਚੋਂ 7 ਹਜਾਰ ਜਬਰੀ ਕੱਢਣ ਅਤੇ ਸਮਾਨ ਚੁੱਕਣ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 15 ਜਨਵਰੀ (ਰਾਕੇਸ਼ ਚਾਵਲਾ)-ਹਥਿਆਰਬੰਦ ਹੋ ਕੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਆਰਿਫ਼ ਕੇ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਨੇ ਪਿੰਡ ਮਨਸੂਰਵਾਲ 'ਚ ਮਹਿਲਾ ਔਰਤ ਨਾਲ ਹੋਈ ਕੁੱਟਮਾਰ ਦਾ ਲਿਆ ਗੰਭੀਰ ਨੋਟਿਸ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਮਨਸੂਰਵਾਲ 'ਚ ਅਨੁਸੂਚਿਤ ਜਾਤੀ ਦੀ ਇਕ ਔਰਤ ਨਾਲ ਸਬੰਧਿਤ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ | ਕਮਿਸ਼ਨ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਲਏ ਜਾ ਰਹੇ ਪੇਪਰ ਤੁਰੰਤ ਬੰਦ ਹੋਣ- ਡੀ. ਟੀ. ਐੱਫ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਰਾਜਦੀਪ ਸੰਧੂ ਅਤੇ ਸਕੱਤਰ ਬਲਰਾਮ ਸ਼ਰਮਾ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੇ ਬਿਲਕੁਲ ਨੇੜੇ ਆ ਕੇ ਖੋਲ੍ਹੇ ਗਏ ਸਕੂਲਾਂ ਵਿਚ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਰਾਣਾ ਨੇ ਦੱਸਿਆ ਕਿ ਮੰਗ ਪੱਤਰ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਪਿੰਡ ਚੱਕ ਸ਼ਿਕਾਰਗਾਹ ਦੇ ਵਿਕਾਸ ਕਾਰਜਾਂ ਲਈ ਭੇਜਿਆ ਦੂਜਾ ਚੈੱਕ

ਗੋਲੂ ਕਾ ਮੋੜ, 15 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਆਰੰਭੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਦੂਹਰੀ ਵਾਰ ਗਰਾਂਟਾਂ ਦੇ ਚੈੱਕ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਕੈਬਨਿਟ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਧੀਆਂ ਦੀ ਲੋਹੜੀ ਮਨਾਈ

ਫ਼ਿਰੋਜ਼ਪੁਰ, 15 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਗਰਲ ਚਾਈਲ ਪੋ੍ਰਤਸਾਹਨ ਪੋ੍ਰਗਰਾਮ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਅੰਦਰ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਬਾਲ ਕੇ ਮਨਾਈ ਗਈ, ਜਿਸ ਵਿਚ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ...

ਪੂਰੀ ਖ਼ਬਰ »

ਪਿੰਡ ਟਿੱਬੀ ਖੁਰਦ ਵਿਖੇ ਰਾਸ਼ਟਰੀ ਯੁਵਾ ਹਫ਼ਤਾ ਮਨਾਇਆ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਰਾਸ਼ਟਰੀ ਯੁਵਾ ਹਫ਼ਤਾ ਪ੍ਰੋਗਰਾਮ ਪਿੰਡ ਟਿੱਬੀ ਖੁਰਦ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਲੋਹੜੀ ਦੀ ਥਾਂ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਮੁੱਦਕੀ, 15 ਜਨਵਰੀ (ਭੁਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨਾਂ ਰੱਦ ਕਰਨ ਦੇ ਰੋਸ ਵਜੋਂ ਅੱਜ ਸਥਾਨਕ ਕਸਬੇ ਦੇ ਨਾਲ-ਨਾਲ ਆਸ-ਪਾਸ ਦੇ ਗਿੱਲ, ਚੰਦੜ੍ਹ, ਕੱਬਰ ਵੱਛਾ ਆਦਿ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਲੋਹੜੀ ਦੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਝੰਡੀਆਂ ਨੂੰ 5 ਲੱਖ ਦਾ ਚੈੱਕ ਭੇਟ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਦੇ ਬਹੁਪੱਖੀ ਵਿਕਾਸ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਤਹਿਤ ਗ੍ਰਾਮ ਪੰਚਾਇਤ ਝੰਡੀਆਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਮਖੂ, 15 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਮਖੂ ਵਲੋਂ ਮਾਨਵਤਾ ਦੇ ਮਸੀਹਾ ਡਾ. ਸੁਰਿੰਦਰ ਪਾਲ ਸਿੰਘ ਉਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਧੀਆਂ ਦੀ ਲੋਹੜੀ ਮਨਾਈ

ਫ਼ਿਰੋਜ਼ਪੁਰ, 15 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਗਰਲ ਚਾਈਲ ਪੋ੍ਰਤਸਾਹਨ ਪੋ੍ਰਗਰਾਮ ਤਹਿਤ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਅੰਦਰ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਬਾਲ ਕੇ ਮਨਾਈ ਗਈ, ਜਿਸ ਵਿਚ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ...

ਪੂਰੀ ਖ਼ਬਰ »

ਬਸਤੀ ਖਲੀਲ ਵਾਲੀ ਦੇ ਕਾਂਗਰਸੀ ਪਰਿਵਾਰਾਂ 'ਆਪ' 'ਚ ਸ਼ਾਮਿਲ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)-ਪੰਜਾਬ ਵਿਚ 2022 ਤੋਂ ਸੂਬੇ ਵਿਚ ਆਮ ਲੋਕਾਂ ਦੀ ਸਰਕਾਰ ਹੋਵੇਗੀ ਅਤੇ ਆਮ ਲੋਕ ਹੀ ਸਰਕਾਰ ਨੂੰ ਚਲਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਅਤੇ ...

ਪੂਰੀ ਖ਼ਬਰ »

ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਸਿਹਤਯਾਬੀ ਲਈ ਪਾਠ ਦੇ ਭੋਗ ਪਾਏ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰ 'ਤੇ ਧਰਨੇ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਹਿਮਾਇਤ ਕਰਦੇ ਹੋਏ ਬੀਤੇ ਦਿਨ ਲੋਹੜੀ ਦੇ ...

ਪੂਰੀ ਖ਼ਬਰ »

ਰੋਜ਼ਗਾਰ ਵਿਭਾਗ ਨੇ ਬੀ. ਸੀ. ਤੇ ਐੱਸ. ਸੀ. ਪ੍ਰਾਰਥੀਆਂ ਤੋਂ ਮੰਗੇ ਬਿਨੈ ਪੱਤਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀ ਦੇ ਨਾਨ ਟੈਕਨੀਕਲ ਪ੍ਰਾਰਥੀਆਂ ਨੂੰ ਰੋਜ਼ਗਾਰ ...

ਪੂਰੀ ਖ਼ਬਰ »

ਭਾਕਿਯੂ (ਮਾਨਸਾ) ਪੰਜਾਬ ਨੇ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)-ਕਿਸਾਨੀ ਸੰਘਰਸ਼ ਨੂੰ ਲੈ ਕੇ ਦਿੱਤੇ ਗਏ ਰੋਸ ਧਰਨੇ ਵਿਚ 50 ਤੋਂ ਵੱਧ ਕਿਸਾਨ ਜਾਨਾਂ ਗਵਾ ਚੁੱਕੇ ਹਨ, ਪਰ ਕੇਂਦਰ ਸਰਕਾਰ ਨੂੰ ਇਸ ਪ੍ਰਤੀ ਕੋਈ ਪ੍ਰਵਾਹ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮਨੁੱਖੀ ਸੁਭਾਅ ਦੀ ਪੇਸ਼ਕਾਰੀ ਵਿਸ਼ੇ 'ਤੇ ਪਰਮਵੀਰ ਕੌਰ ਨੇ ਪੀ. ਐੱਚ. ਡੀ. ਦਾ ਕੀਤਾ ਖੋਜ ਕਾਰਜ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੰਜਾਬੀ ਵਿਭਾਗ ਦੀ ਸਹਾਇਕ ਪ੍ਰੋਫ਼ੈਸਰ ਪਰਮਵੀਰ ਕੌਰ ਨੇ ਹਾਲ ਹੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਤੋਂ ਡਾ. ਸਿਕੰਦਰ ਸਿੰਘ ਦੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਜ਼ੀਰਾ, 15 ਜਨਵਰੀ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਪਿ੍ਤਪਾਲ ਸਿੰਘ ਜੱਗਾ ਸੋਢੀਵਾਲਾ ਦੇ ਗ੍ਰਹਿ ਵਿਖੇ ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਜ਼ਿਲ੍ਹਾ ਪ੍ਰੈੱਸ ਸਕੱਤਰ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਘੇਰ ਕੇ ਸੱਟਾਂ ਮਾਰਨ ਦੀ ਕੋਸ਼ਿਸ਼

ਮੱਲਾਂਵਾਲਾ, 15 ਜਨਵਰੀ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਘੇਰ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ ਨੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਹੁਣ ਫ਼ਿਰੋਜ਼ਪੁਰ ਵਿਖੇ ਸ਼ੁਰੂ ਕਰੇਗੀ ਸੇਵਾਵਾਂ- ਡਾਇਰੈਕਟਰ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਦੇ ਮੋਗਾ ਸ਼ਹਿਰ ਵਿਖੇ ਲੰਮੇ ਸਮੇਂ ਤੋਂ ਚੰਗੀਆਂ ਆਈਲਟਸ ਅਤੇ ਵੀਜ਼ਾ ਇਮੀਗ੍ਰੇਸ਼ਨ ਸੇਵਾਵਾਂ ਦਾ ਚਾਨਣ ਵੰਡ ਰਹੀ ਨਾਮੀ ਸੰਸਥਾ ਗੋ ਗਲੋਬਲ ਮੋਗਾ ਹੁਣ ਫ਼ਿਰੋਜਪੁਰ ਵਿਖੇ ਨੌਜਵਾਨ ਵਰਗ ਦੀ ਮੰਗ 'ਤੇ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖ਼ਿਲਾਫ਼ ਤਲਵੰਡੀ ਭਾਈ ਤੋਂ ਟਰੈਕਟਰ ਮਾਰਚ ਕੱਢਿਆ

ਤਲਵੰਡੀ ਭਾਈ, 15 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਕਿਸਾਨ ਅੰਦੋਲਨ ਨੂੰ ਹੋਰ ਪ੍ਰਚੰਡ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਪਰੇਡ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਲੈ ਕੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਨੇ ਸਰਬਜੀਤ ਸਿੰਘ ਧਾਲੀਵਾਲ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਤੋਂ ਜਾਣਿਆ ਹਾਲ

ਕੁੱਲਗੜ੍ਹੀ, 15 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਜੋ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਦਾ ਹਾਲ-ਚਾਲ ਜਾਣਨ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਦੇਸ਼ ਦੇ ਵਿਦਿਆਰਥੀ ਵੀ ਕਿਸਾਨਾਂ ਦੀ ਹਿਮਾਇਤ 'ਤੇ ਆਏ

ਫ਼ਿਰੋਜ਼ਪੁਰ, 15 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਕਿਸਾਨ ਅੰਦੋਲਨ ਵਿੱਢੀ ਬੈਠੇ ਕਿਸਾਨਾਂ ਦੀ ਹਿਮਾਇਤ 'ਤੇ ਦੇਸ਼ ਦਾ ਵਿਦਿਆਰਥੀ ਵਰਗ ਵੀ ਆ ਗਿਆ ਹੈ, ਜਿਸ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਕਲਰਕ ਜਰਨੈਲ ਸਿੰਘ ਨਹੀਂ ਰਹੇ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ ਵਿਚ ਕੰਮ ਕਰਦੇ ਜਰਨੈਲ ਸਿੰਘ ਕਲਰਕ ਦੀ ਬੇਵਕਤ ਹੋਈ ਮੌਤ 'ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਸਮੂਹ ਸਟਾਫ਼ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਦੁੱਖ ...

ਪੂਰੀ ਖ਼ਬਰ »

ਕਿ੍ਸ਼ਨਾ ਬਾਸਕਟਬਾਲ ਕਲੱਬ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਖੇਡ ਸੰਸਥਾ ਕ੍ਰਿਸ਼ਨਾ ਬਾਸਕਟਬਾਲ ਕਲੱਬ ਵਲੋਂ ਹਰ ਸਾਲ ਗਰਮੀਆਂ ਜਾਂ ਸਰਦੀਆਂ ਵਿਚ ਜਿੱਥੇ ਖਿਡਾਰੀਆਂ ਦੇ ਬਾਸਕਟਬਾਲ ਖੇਡ ਕੈਂਪ ਲਾਏ ਜਾਂਦੇ ਹਨ, ੳੱੁਥੇ ਹਰ ਸਾਲ ਵੱਖ-ਵੱਖ ਖੇਡਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ 5 ਐੱਮ. ਸੀ. ਤੇ ਸੀ. ਈ. ਓ. ਦਰਮਿਆਨ ਵਿਵਾਦ ਸੁਲਝਿਆ

ਫ਼ਿਰੋਜ਼ਪੁਰ, 15 ਜਨਵਰੀ (ਰਾਕੇਸ਼ ਚਾਵਲਾ)-ਕੰਟੋਨਮੈਂਟ ਬੋਰਡ ਦੀ ਉਪ ਪ੍ਰਧਾਨ ਸਮੇਤ 5 ਬੋਰਡ ਮੈਂਬਰਾਂ (ਐੱਮ.ਸੀ.) ਵਲੋਂ ਵੀਰਵਾਰ ਨੂੰ ਸੀ. ਈ. ਓ. ਪ੍ਰੋਮਿਲਾ ਜੈਸਵਾਲ ਨੂੰ ਤਾਨਾਸ਼ਾਹ ਦੱਸ ਕੇ ਲਗਾਏ ਧਰਨੇ ਦਾ ਵਿਵਾਦ ਦੋਹਾਂ ਧਿਰਾਂ ਦਰਮਿਆਨ ਹੋਈ ਬੈਠਕ ਵਿਚ ਸੁਲਝ ਗਿਆ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ 5 ਐੱਮ. ਸੀ. ਤੇ ਸੀ. ਈ. ਓ. ਦਰਮਿਆਨ ਵਿਵਾਦ ਸੁਲਝਿਆ

ਫ਼ਿਰੋਜ਼ਪੁਰ, 15 ਜਨਵਰੀ (ਰਾਕੇਸ਼ ਚਾਵਲਾ)-ਕੰਟੋਨਮੈਂਟ ਬੋਰਡ ਦੀ ਉਪ ਪ੍ਰਧਾਨ ਸਮੇਤ 5 ਬੋਰਡ ਮੈਂਬਰਾਂ (ਐੱਮ.ਸੀ.) ਵਲੋਂ ਵੀਰਵਾਰ ਨੂੰ ਸੀ. ਈ. ਓ. ਪ੍ਰੋਮਿਲਾ ਜੈਸਵਾਲ ਨੂੰ ਤਾਨਾਸ਼ਾਹ ਦੱਸ ਕੇ ਲਗਾਏ ਧਰਨੇ ਦਾ ਵਿਵਾਦ ਦੋਹਾਂ ਧਿਰਾਂ ਦਰਮਿਆਨ ਹੋਈ ਬੈਠਕ ਵਿਚ ਸੁਲਝ ਗਿਆ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਨੂੰ ਮੁਰੰਮਤ ਕਰਨ ਦੀ ਮੰਗ

ਲੱਖੋ ਕੇ ਬਹਿਰਾਮ, 15 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਮੁੱਚੇ ਹਲਕੇ ਦਾ ਵਿਕਾਸ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਫ਼ੂਕ ਪਿੰਡ ਝੋਕ ਮੋਹੜੇ ਤੋਂ ਪਿੰਡ ਜੰਗ ਤੱਕ ਖਸਤਾ ...

ਪੂਰੀ ਖ਼ਬਰ »

ਸੰਧੂ ਨੇ ਪੰਚਾਇਤਾਂ ਨੂੰ ਵੰਡੇ ਲੱਖਾਂ ਦੇ ਚੈੱਕ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਨੂੰ ਜਲਦੀ ਨਾਲ ਨੇਪਰੇ ਚਾੜ੍ਹਨ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਮੂਹ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਭੇਜੇ ਜਾ ਰਹੇ ਹਨ | ਕੈਬਨਿਟ ...

ਪੂਰੀ ਖ਼ਬਰ »

ਸਿਹਤ ਵਿਭਾਗ ਕਲੈਰੀਕਲ ਅਮਲੇ ਦੀ ਚੋਣ ਹੋਈ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਪੰਜਾਬ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਕਲੈਰੀਕਲ ਅਮਲੇ ਦੀ ਸਰਵਸੰਮਤੀ ਨਾਲ ਹੋਈ ਚੋਣ 'ਚ ਪਰਮਵੀਰ ਮੋਂਗਾ ਸੀਨੀਅਰ ਸਹਾਇਕ ਨੂੰ ...

ਪੂਰੀ ਖ਼ਬਰ »

.... 'ਤੇ ਜਦੋਂ ਫ਼ੌਜੀ ਬੈਂਡ ਬਣਿਆ ਦਰਸ਼ਕਾਂ ਲਈ ਖਿੱਚ ਦਾ ਕੇਂਦਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਭਾਰਤੀ ਫ਼ੌਜ ਦੀ ਗੋਲਡਨ ਐਰੋ ਡਵੀਜ਼ਨ ਦੁਆਰਾ ਆਰਮੀ ਦਿਵਸ-2021 'ਤੇ 'ਆਪਣੀ ਫ਼ੌਜ ਨੂੰ ਜਾਣੋ' ਮੁਹਿੰਮ ਦੇ ਹਿੱਸੇ ਵਜੋਂ ਅੱਜ ਭਾਰਤ ਫ਼ੌਜ ਦੀ ਤਾਕਤ ਫ਼ਿਰੋਜ਼ਪੁਰ ਕੈਂਟ ਵਿਖੇ ਪ੍ਰਦਰਸ਼ਿਤ ਕੀਤੀ ਗਈ | ਇਹ ਪ੍ਰੋਗਰਾਮ ਗੋਲਡਨ ਐਰੋ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਆਤੂ ਵਾਲਾ ਨੂੰ ਮਿਲਿਆ ਗਰਾਂਟ ਦਾ ਚੈੱਕ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)-ਪਿੰਡ ਦੇ ਬਹੁਪੱਖੀ ਵਿਕਾਸ ਲਈ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਵਲੋਂ ਆਪਣੇ ਹਲਕੇ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਤਹਿਤ ਗ੍ਰਾਮ ਪੰਚਾਇਤ ਪਿੰਡ ਆਤੂ ਵਾਲਾ ਨੂੰ ਸਾਢੇ 3 ...

ਪੂਰੀ ਖ਼ਬਰ »

ਅੱਧੀ ਦਰਜਨ ਵਿਧਵਾਵਾਂ ਨੂੰ ਵੰਡੀਆਂ ਪੈਨਸ਼ਨਾਂ

ਮਮਦੋਟ, 15 ਜਨਵਰੀ (ਸੁਖਦੇਵ ਸਿੰਘ ਸੰਗਮ)-ਦੁਨੀਆਂ ਭਰ 'ਚ ਸਮਾਜਿਕ ਕਾਰਜਾਂ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐੱਸ. ਪੀ. ਸਿੰਘ ਓਬਰਾਏ, ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਸ਼ੇਰਖਾਂ ਵਾਲਾ ਇਕਾਈ ਦੀ ਚੋਣ ਹੋਈ

ਕੁੱਲਗੜ੍ਹੀ, 15 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸ਼ੇਰਖਾਂ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਬਲਾਕ ਪ੍ਰਧਾਨ ਅਵਤਾਰ ਸਿੰਘ, ਧਰਮਪਾਲ ਸਿੰਘ ਸੈਕਟਰੀ, ...

ਪੂਰੀ ਖ਼ਬਰ »

ਕਿਸਾਨ ਬਚਾਓ ਮੋਰਚਾ ਇੰਟਰਨੈਸ਼ਨਲ ਪੰਥਕ ਦਲ ਵਲੋਂ ਮੀਟਿੰਗ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)-ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਗਏ 26 ਜਨਵਰੀ ਨੂੰ ਟਰੈਕਟਰ ਪਰੇਡ ਦੇ ਪ੍ਰੋਗਰਾਮ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਮੀਟਿੰਗ ...

ਪੂਰੀ ਖ਼ਬਰ »

ਬੀਬਾ ਗਾਇਤਰੀ ਬੇਦੀ ਨੇ ਪੰਚਾਇਤਾਂ ਨੂੰ ਚੈੱਕ ਵੰਡੇ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)-ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਦੀ ਬੇਟੀ ਬੀਬਾ ਗਾਇਤਰੀ ਬੇਦੀ ਵਲੋਂ ਵੱਖ-ਵੱਖ ਪਿੰਡਾਂ 'ਚ ਪਹੰੁਚ ਕਰਦਿਆਂ ਪਿੰਡ ਦੇ ਵਿਕਾਸ ਲਈ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਚੈੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX