ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਪਟਿਆਲਾ

ਪ੍ਰਨੀਤ ਕੌਰ ਨੇ ਪਟਿਆਲਾ 'ਚ ਸ਼ੁਰੂ ਕਰਵਾਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਤਹਿਤ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਤੋਂ ਸ਼ੁਰੂਆਤ ਕਰਵਾਈ | ਉਨ੍ਹਾਂ ਮੁਤਾਬਿਕ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਡੇ ਦੇਸ਼ ਦੇ ਵਿਗਿਆਨੀਆਂ ਵਲੋਂ ਲਿਆਂਦੀ ਵੈਕਸੀਨ ਦਾ ਟੀਕਾਕਰਨ ਸ਼ੁਰੂ ਹੋਇਆ ਹੈ | ਸਭ ਤੋਂ ਪਹਿਲਾਂ ਇਹ ਟੀਕਾ ਕੋਵਿਡ ਤੋਂ ਪ੍ਰਭਾਵਿਤ ਹੋਣ ਦੇ ਜ਼ਿਆਦਾ ਖ਼ਤਰੇ 'ਚ ਕੰਮ ਕਰਦੇ ਡਾਕਟਰਾਂ ਤੇ ਹੋਰ ਸਿਹਤ ਕਾਮਿਆਂ ਨੂੰ ਲਗਾਇਆ ਜਾਣਾ ਹੈ ਅਤੇ ਬਾਅਦ 'ਚ ਮੁਹਰੀ ਕਤਾਰ 'ਚ ਕੰਮ ਕਰਨ ਵਾਲਿਆਂ ਅਤੇ ਆਮ ਲੋਕਾਂ ਨੂੰ ਲੱਗੇਗਾ | ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਸਾਡੇ ਵਿਗਿਆਨੀਆਂ ਮੁਤਾਬਿਕ ਇਹ ਟੀਕਾ ਸੁਰੱਖਿਅਤ ਹੈ | ਕੇਂਦਰ ਸਰਕਾਰ ਵਲੋਂ ਵੈਕਸੀਨ ਉਪਲਬਧ ਕਰਵਾਉਣ ਲਈ ਧੰਨਵਾਦ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਉਹ ਗ਼ਰੀਬ ਲੋਕਾਂ ਲਈ ਇਸ ਟੀਕੇ ਨੂੰ ਮੁਫ਼ਤ ਲਗਾਉਣ ਦੇ ਪ੍ਰਬੰਧ ਜ਼ਰੂਰ ਕਰਨ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਜੋ ਕਿ ਕੋਵਿਡ ਵੈਕਸੀਨੇਸ਼ਨ ਜ਼ਿਲ੍ਹਾ ਟਾਸਕ ਫੋਰਸ ਦੇ ਚੇਅਰਮੈਨ ਵੀ ਹਨ, ਨੇ ਸਿਹਤ ਸੰਭਾਲ ਨਾਲ ਜੁੜੇ ਕਾਮਿਆਂ ਨੂੰ ਟੀਕਾਕਰਨ ਲਈ ਸ਼ੁੱਭਇਛਾਵਾਂ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਨੂੰ 11080 ਕੋਵੀਸ਼ੀਲਡ ਵੈਕਸੀਨ ਟੀਕੇ ਪ੍ਰਾਪਤ ਹੋਏ ਹਨ ਜੋ ਸਰਕਾਰੀ ਤੇ ਨਿੱਜੀ ਖੇਤਰ ਦੇ ਡਾਕਟਰਾਂ, ਪੈਰਾਮੈਡੀਕਲ ਕਾਮਿਆਂ, ਵਾਰਡ ਅਟੈਂਡੈਂਟਾਂ, ਦਰਜਾ ਚਾਰ ਮੁਲਾਜ਼ਮਾਂ ਨੂੰ ਲਗਾਈ ਜਾਵੇਗੀ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਜਿਨ੍ਹਾਂ ਨੇ ਪਹਿਲਾ ਟੀਕਾ ਲਗਵਾਇਆ, ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਅੱਜ ਪੀ.ਐਮ.ਸੀ. ਪ੍ਰਧਾਨ ਡਾ. ਏ.ਐਸ. ਸੇਖੋਂ, ਦਿਲ ਦੇ ਰੋਗਾਂ ਦੇ ਪ੍ਰਸਿੱਧ ਮਾਹਿਰ ਡਾ. ਮਨਮੋਹਨ ਸਿੰਘ, ਡਾ. ਸੁਧੀਰ ਵਰਮਾ, ਡਾ. ਡੀ.ਪੀ. ਸਿੰਘ, ਡਾ. ਜੇਪੀ ਵਾਲੀਆ, ਡਾ. ਨੀਰਜ ਗੋਇਲ, ਡਾ. ਹਰਮਿੰਦਰ ਸਿੰਘ, ਡਾ. ਰਾਜ ਕੇ ਗੁਪਤਾ, ਡਾ. ਐਮ.ਕੇ. ਬਾਤਿਸ਼, ਡਾ. ਕੇ.ਐਲ. ਬਾਤਿਸ਼, ਡਾ. ਵਿਕਾਸ ਗੁਪਤਾ, ਡਾ. ਸੰਜੇ ਬਾਂਸਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਆਦਿ ਨੇ ਵੀ ਪਹਿਲੀ ਕਤਾਰ 'ਚ ਟੀਕਾ ਲਗਵਾਇਆ ਹੈ | ਜਿਨ੍ਹਾਂ ਨੂੰ ਅੱਜ ਪਹਿਲੀ ਡੋਜ਼ ਲੱਗੀ ਹੈ, ਉਨ੍ਹਾਂ ਨੂੰ ਦੂਜੀ ਡੋਜ਼ 4 ਹਫ਼ਤਿਆਂ ਬਾਅਦ ਲੱਗੇਗੀ | ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਕੁਮਾਰ ਸ਼ਰਮਾ, ਪਨਗੇ੍ਰਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਮਾਤਾ ਕੁਸ਼ੱਲਿਆ ਹਸਪਤਾਲ ਦੇ ਐਮ.ਐਸ. ਡਾ. ਸੰਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ, ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਹੋਰ ਡਾਕਟਰ ਮੌਜੂਦ ਸਨ |

ਰਾਜਿੰਦਰਾ ਹਸਪਤਾਲ 'ਚ ਵੀ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਲਗਾਈ ਕੋਰੋਨਾ ਵੈਕਸੀਨ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਵਾਰਡ ਨੰਬਰ 5 ਵਿਖੇ ਬਣਾਏ ਗਏ ਟੀਕਾਕਰਨ ਕੇਂਦਰ ਵਿਖੇ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਕੋਵੀਸ਼ੀਲਡ ਵੈਕਸੀਨ ਦੀ ਪਹਿਲੀ ਖ਼ੁਰਾਕ ਦਿੱਤੀ ਗਈ | ...

ਪੂਰੀ ਖ਼ਬਰ »

ਦਿੱਲੀ ਧਰਨੇ ਲਈ ਰਾਣਵਾਂ ਤੋਂ 24 ਨੂੰ ਬੱਸਾਂ ਹੋਣਗੀਆਂ ਰਵਾਨਾ

ਖਮਾਣੋਂ, 16 ਜਨਵਰੀ (ਜੋਗਿੰਦਰ ਪਾਲ)-ਬਹਾਦਰ ਸਿੰਘ ਬਾਠ ਕਿਸਾਨ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਪੂਰਨਸਰ ਸਾਹਿਬ ਰਾਣਵਾਂ ਦੇ ਸੇਵਾਦਾਰ ਭਾਈ ਸੁਰਮੁੱਖ ਸਿੰਘ ਇਟਲੀ, ਆਪਣਾ ਵਿਨੀਪੈਗ ਰੇਡੀਓ ਸਟੇਸ਼ਨ ਕੈਨੇਡਾ ਦੇ ਸੰਚਾਲਕ ਭਾਈ ਭਗਵੰਤ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 23 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਜ਼ਿਲੇ੍ਹ ਵਿਚ 23 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1490 ਦੇ ਕਰੀਬ ਰਿਪੋਰਟਾਂ 'ਚੋਂ 23 ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਜਿਸ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫ਼ਰੰਟ ਨੇ ਮਿੰਨੀ ਸਕੱਤਰੇਤ ਵਿਖੇ ਸਾੜਿਆ ਸਿੱਖਿਆ ਸਕੱਤਰ ਦਾ ਪੁਤਲਾ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਅੱਜ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾਈ ਸੱਦੇ 'ਤੇ ਬਲਾਕ ਰਾਜਪੁਰਾ ਦੇ ਅਧਿਆਪਕਾਂ ਨੇ ਪੰਜਾਬ ਵਿਚ ਸਕੂਲ ਖੁੱਲ੍ਹਣ ਦੇ ਬਾਵਜੂਦ ਅਧਿਆਪਕਾਂ ਨੂੰ ਸਿੱਖਿਆ ਦੇਣ ਦੀ ਬਜਾਏ ਆਨਲਾਈਨ ...

ਪੂਰੀ ਖ਼ਬਰ »

ਖ਼ਾਲੀ ਪਲਾਟ 'ਚੋ ਮਿਲੇ 2 ਦਰਜਨ ਦੇ ਕਰੀਬ ਮਰੇ ਹੋਏ ਮੁਰਗ਼ੇ

ਸਨੌਰ, 16 ਜਨਵਰੀ (ਸੋਖਲ)-ਸਨੌਰ ਦੀ ਖ਼ਾਲਸਾ ਕਾਲੋਨੀ ਵਿਖੇ ਅੱਜ ਸਵੇਰੇ ਖ਼ਾਲੀ ਪਲਾਟ 'ਚ ਭੇਦਭਰੀ ਹਾਲਤ 'ਚ ਮਰੇ ਹੋਏ ਦੋ ਦਰਜਨ ਦੇ ਕਰੀਬ ਮੁਰਗ਼ੇ ਮਿਲਣ ਕਾਰਨ ਲੋਕਾਂ ਵਿਚ ਇਕਦਮ ਦਹਿਸ਼ਤ ਦਾ ਮਾਹੌਲ ਬਣ ਗਿਆ | ਲੋਕਾਂ ਨੇ ਤੁਰੰਤ ਇਸ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਬਹਾਵਲਪੁਰ ਭਾਈਚਾਰੇ ਨੇ ਕਾਂਗਰਸ ਤੋਂ ਮੰਗੀਆਂ 6 ਸੀਟਾਂ

ਸਮਾਣਾ, 16 ਜਨਵਰੀ (ਸਾਹਿਬ ਸਿੰਘ)-ਨਗਰ ਕੌਾਸਲ ਸਮਾਣਾ ਦੀਆਂ ਚੋਣ ਸਰਗਰਮੀਆਂ ਦਿਨ ਪ੍ਰਤੀ ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ | ਚੋਣ ਲੜਨ ਦੀ ਇੱਛਾ ਰੱਖਣ ਵਾਲਿਆਂ ਨੇ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ | ਕਾਂਗਰਸ ਪਾਰਟੀ ਦੀਆਂ ਟਿਕਟਾਂ ਲੈਣ ਦੇ ਚਾਹਵਾਨ ਆਪਣੀਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਮਾਇਆਵਤੀ ਦਾ ਜਨਮ ਦਿਨ ਮਨਾਇਆ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੇਸਰ ਬਖਸ਼ੀਵਾਲਾ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਸਾਬਕਾ ਰਾਜ ਸਭਾ ਮੈਂਬਰ ...

ਪੂਰੀ ਖ਼ਬਰ »

ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਅਰਨੋਂ, 16 ਜਨਵਰੀ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਵਿਖੇ ਬੀਤੀ ਰਾਤ ਧੁੰਦ ਕਾਰਨ ਹਾਦਸੇ ਵਿਚ ਆਪਣੀ ਹੀ ਦੁਕਾਨ ਦੇ ਸਾਹਮਣੇ ਖੜੇ ਇਕ ਵਿਅਕਤੀ ਨੂੰ ਸੜਕ 'ਤੇ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਇਕ ਵਿਅਕਤੀ ਗੰਭੀਰ ਰੂਪ ...

ਪੂਰੀ ਖ਼ਬਰ »

ਜਿੱਤਣ ਵਾਲੇ ਮਿਹਨਤੀ ਇਮਾਨਦਾਰ ਅਤੇ ਕੱਟੜ ਪਰਿਵਾਰਾਂ ਦੇ ਮੈਂਬਰਾਂ ਨੂੰ ਹੀ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ-ਗੁਰਸ਼ਰਨ ਕੌਰ ਰੰਧਾਵਾ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਚੋਣਾਂ ਨਾਭਾ ਵਿਚ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਬਣਾਈ 21 ਮੈਂਬਰੀ ਕਮੇਟੀ ਸਥਾਪਤ ਕੀਤੀ ਗਈ ਸੀ ਜੋ ਯੋਗ ਉਮੀਦਵਾਰਾਂ ਦੀ ਲਿਸਟ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਤੇਲ ਦੀ ਘੱਟ ਖਪਤ ਕਰਕੇ ਬਣਿਆ ਦੇਸ਼ ਦਾ ਦੂਸਰਾ ਸਭ ਤੋਂ ਸਰਬੋਤਮ ਅਦਾਰਾ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਵੀਂ ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ਵਿਖੇ ਭਾਰਤੀ ਪੈਟਰੋਲੀਅਮ ਮੰਤਰਾਲੇ ਵਲੋਂ ਕਰਵਾਏ ਸ਼ਕਸ਼ਮ-2021 ਆਨਲਾਈਨ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਘੱਟੋ ਘੱਟ ਤੇਲ ਦੀ ਖਪਤ ਲਈ ਦੇਸ਼ ਭਰ 'ਚੋਂ ਦੂਸਰਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ-ਨਿਗਮ ਮੁਲਾਜ਼ਮ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਨਿਗਮ ਪਟਿਆਲਾ ਦੀਆਂ ਵੱਖ-ਵੱਖ ਯੂਨੀਅਨਾਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ | ਬੈਠਕ ਵਿਚ ਮੰਗਾਂ ਸਬੰਧੀ ਕੋਈ ਢੁਕਵਾਂ ਹੱਲ ਨਾ ਨਿਕਲਣ ਕਾਰਨ ਅੱਜ ਨਗਰ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪ੍ਰਨੀਤ ਕੌਰ ਤੇ ਧਰਮਸੋਤ ਨੇ ਵੰਡੇ ਰਾਸ਼ਨ ਡੀਪੂਆਂ ਦੇ ਲਾਇਸੰਸ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਦੇ ਲਾਇਸੈਂਸ ਸ੍ਰੀਮਤੀ ਪ੍ਰਨੀਤ ਕੌਰ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਹੋਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਦਾ ਵੱਡਾ ਜਥਾ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਜਾਵੇਗਾ ਦਿੱਲੀ-ਵਾਲੀਆ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਸੰਸਦ ਰਾਹੀਂ ਖੇਤੀ ਸਬੰਧੀ ਪਾਸ ਕਰਵਾਏ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ 50 ਦਿਨਾਂ ਤੋਂ ਲੱਗੇ ਮੋਰਚੇ 'ਚ ਪਟਿਆਲਾ ਤੋਂ ਵੀ ਕਿਸਾਨ ਜਥਾ ਵੱਡੀ ਗਿਣਤੀ 'ਚ ਹਾਜ਼ਰੀ ਲਗਵਾਉਣ ਪਹੁੰਚੇਗਾ | ਇਹ ਗੱਲ ਮਗਨਰੇਗਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਦੇ ਐਲਾਨ ਨਾਲ ਸਿਆਸੀ ਅਖਾੜੇ ਭਖਣੇ ਸ਼ੁਰੂ

ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਵਿਚ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤ ਚੋਣਾਂ ਦਾ ਬਿਗਲ ਵੱਜ ਗਿਆ ਹੈ | ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਚੋਣ ਪੋ੍ਰਗਰਾਮ ਅਨੁਸਾਰ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 17 ਫਰਵਰੀ ਨੂੰ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਮੈਡੀਕਲ ਸਟੋਰ ਨੂੰ ਭੇਦਭਰੇ ਹਾਲਾਤ 'ਚ ਲੱਗੀ ਅੱਗ

ਜਖਵਾਲੀ, 16 ਜਨਵਰੀ (ਨਿਰਭੈ ਸਿੰਘ)-ਬੀਤੀ ਦੇਰ ਰਾਤ ਨੇੜਲੇ ਪਿੰਡ ਚਨਾਰਥਲ ਕਲਾਂ ਸਥਿਤ ਭੰਗੂ ਮੈਡੀਕਲ ਸਟੋਰ ਵਿਚ ਭੇਦਭਰੇ ਹਾਲਾਤ ਵਿਚ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ | ਇਸ ਸਬੰਧੀ ਮੈਡੀਕਲ ਸਟੋਰ ਦੇ ਮਾਲਕ ਸੰਦੀਪ ਸਿੰਘ ਭੰਗੂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਕਾਂਗਰਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਧਾਂਦਲੀਆਂ ਦੇ ਲਗਾਏ ਦੋਸ਼

ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਗਾਮੀ ਨਗਰ ਕੌਾਸਲ ਚੋਣਾਂ ਸਬੰਧੀ ਕਾਂਗਰਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਧਾਂਦਲੀਆਂ ਕਰਨ ਦੇ ਕਥਿਤ ...

ਪੂਰੀ ਖ਼ਬਰ »

ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨੌਜਵਾਨ ਬਚਾਓ ਫ਼ਰੰਟ ਬਣਾਇਆ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਦੇ ਘਰ ਵਿਖੇ ਇਕ ਬੈਠਕ ਹੋਈ | ਜਿਸ ਵਿਚ ਪਿ੍ੰਸੀਪਲ, ਪ੍ਰੋਫੈਸਰਜ਼, ਪੰਚ, ਸਰਪੰਚ ਅਤੇ ਨੌਜਵਾਨ ਸ਼ਾਮਿਲ ਹੋਏ | ਜਿਸ ਵਿਚ ਨੌਜਵਾਨ ਵਰਗ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤਾ ਰੱਖੜਾ ਦੀ ਅਗਵਾਈ 'ਚ ਦਿੱਲੀ ਵੱਲ ਨੂੰ ਕੂਚ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਲੰਘੇ ਕੱਲ੍ਹ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਗੱਲ ਫਿਰ ਨਾ ਮੰਨਣ ਕਾਰਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਕਰਕੇ ਅੱਜ ਭੜਕੇ ਕਿਸਾਨਾਂ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਮੋਦੀ ਖ਼ਿਲਾਫ਼ ...

ਪੂਰੀ ਖ਼ਬਰ »

ਆਗਾਮੀ ਨਗਰ ਕੌਾਸਲ ਚੋਣਾਂ 'ਚ ਪਾਰਟੀ ਦੇ ਵਫ਼ਾਦਾਰ ਕਾਰਕੁੰਨਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ-ਵਿਧਾਇਕ ਕੰਬੋਜ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਆਗਾਮੀ ਨਗਰ ਕੌਾਸਲ ਚੋਣਾਂ 'ਚ ਟਿਕਟਾਂ ਦੇਣ ਲਈ ਸਭ ਤੋਂ ਪਹਿਲਾਂ ਪਾਰਟੀ ਦੇ ਵਫ਼ਾਦਾਰ ਅਤੇ ਅਨੁਸ਼ਾਸਨ ਵਿਚ ਰਹਿਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟ ਦੇ ਕੇ ਨਵਾਜ਼ਿਆ ਜਾਵੇਗਾ | ਇਹ ਵਿਚਾਰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ...

ਪੂਰੀ ਖ਼ਬਰ »

ਕਿਸਾਨਾਂ ਦਾ ਘਾਣ ਕਰ ਕੇ ਹੁਣ ਡਰਾਮੇ ਕਰ ਰਹੇ ਹਨ ਕਾਂਗਰਸੀ ਅਤੇ ਅਕਾਲੀ ਲੀਡਰ-ਮੇਜਰ ਮਲਹੋਤਰਾ

ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਕਾਂਗਰਸੀ ਅਤੇ ਅਕਾਲੀ ਲੀਡਰਾਂ ਨੇ ਪਹਿਲਾਂ ਤਾਂ ਤਿੰਨਾਂ ਖੇਤੀ ਕਾਨੰੂਨਾਂ ਦਾ ਸਮਰਥਨ ਕਰਕੇ ਕਿਸਾਨਾਂ ਦਾ ਘਾਣ ਕੀਤਾ ਅਤੇ ਹੁਣ ਨਿੱਤ ਨਵੇਂ ਡਰਾਮੇ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਦਿਖਾਵਾ ਕਰ ਰਹੇ ਹਨ | ਕੇਂਦਰ ਦੀ ਹਾਈਪਾਵਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਭਾਜਪਾ ਆਗੂ ਗਰੇਵਾਲ ਦੇ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਭਾਜਪਾ ਆਗੂ ਅਤੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਆਪਣੇ ਦਫਤਰ ਆ ਕੇ ਬੈਠੇ ਸੀ ਤਾਂ ਇਸ ਦੀ ਭਿਣਕ ਜਿਉਂ ਹੀ ਅਕਾਲੀ ਦਲ ਦੇ ਆਗੂਆਂ ਨੂੰ ਪਈ ਤਾਂ ਉਹ ਵੱਡੀ ਗਿਣਤੀ ਵਿਚ ਦਫਤਰ ਮੂਹਰੇ ਆ ਗਏ | ਆਗੂਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਧੁੰਦ ਦੇ ਚੱਲਦਿਆਂ ਹਰ ਡਰਾਈਵਰ ਵਾਹਨ ਨੂੰ ਸੀਮਤ ਗਤੀ ਨਾਲ ਚਲਾਏ-ਡੀ.ਐਸ.ਪੀ. ਕਿਸ਼ੋਰੀ ਲਾਲ

ਗੁਹਲਾ ਚੀਕਾ, 16 ਜਨਵਰੀ (ਓ.ਪੀ. ਸੈਣੀ)-ਅੱਜ ਕੱਲ੍ਹ ਧੁੰਦ ਕਾਰਨ ਵਾਹਨਾਂ ਦੀਆਂ ਲਾਈਟਾਂ ਦੇ ਚੱਲਣ ਦੇ ਬਾਵਜੂਦ ਵਾਹਨ ਦਿਖਾਈ ਨਹੀਂ ਦਿੰਦੇ ਹਨ | ਇਸ ਲਈ ਹਰ ਡਰਾਈਵਰ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਵਾਹਨ ਨੂੰ ਸੀਮਤ ਰਫ਼ਤਾਰ ਨਾਲ ਚਲਾਏ ਤਾਂ ਕਿ ਉਹ ਆਪਣੇ ...

ਪੂਰੀ ਖ਼ਬਰ »

ਧਰਮਸੋਤ ਨੇ ਇੰਟਰਲਾਕਿੰਗ ਸੜਕ ਦੀ ਉਸਾਰੀ ਦਾ ਰੱਖਿਆ ਨੀਂਹ-ਪੱਥਰ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ ਦੇ ਉੱਦਮ ਸਦਕਾ ਸੂਬੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਜਿਸ ਤਹਿਤ ਅੱਜ ਵਾਰਡ ਨੰਬਰ 20 ਵਿਖੇ ਕਾਕਾ ਜਸਦੀਪ ਸਿੰਘ ਯੂਥ ...

ਪੂਰੀ ਖ਼ਬਰ »

ਪਾਰਟੀਬਾਜ਼ੀ ਤੋਂ ਉੱਪਰ ਉੱਠ ਸਮਾਜ ਸੇਵਾ ਨੂੰ ਮੁੱਖ ਰੱਖ ਵਿਕਾਸ ਅਤੇ ਭਲੇ ਦੇ ਕਾਰਜ ਜਾਰੀ ਰਹਿਣਗੇ-ਨਾਗਪਾਲ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)-ਪਿਛਲੇ ਤਕਰੀਬਨ 10 ਸਾਲਾਂ ਤੋਂ ਸਮਾਜ ਸੇਵਾ ਦੇ ਕਾਰਜ ਸਮੁੱਚੇ ਪਰਿਵਾਰ ਪਾਸੋਂ ਲਗਾਤਾਰ ਜਾਰੀ ਹਨ, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਭੇਦਭਾਵ ਤੋਂ ਲਗਾਤਾਰ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਵਾਰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਾਨੂੰਨ ਵਾਪਸ ਨਾ ਲੈਣ ਕਾਰਨ ਲਗਾਤਾਰ ਵਧ ਰਿਹਾ ਹੈ ਰੋਸ-ਹਨਦੀਪ ਸਿੰਘ

ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਤਿੰਨ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਲੱਗਿਆ ਵਿਸ਼ਾਲ ਧਰਨਾ ਇਕ ਵੱਡਾ ਜਨ ਅੰਦੋਲਨ ਬਣ ਚੁੱਕਿਆ | ਇਨ੍ਹਾਂ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਲਈ ਵਿਦੇਸ਼ਾਂ 'ਚੋਂ ਵੀ ਵੱਡੇ ਪੱਧਰ ...

ਪੂਰੀ ਖ਼ਬਰ »

ਜਨ ਜਾਗਰਣ ਯਾਤਰਾ 'ਚ ਵੱਡੀ ਗਿਣਤੀ 'ਚ ਸ਼ਰਧਾਲੂਾਂ ਦਾ ਕੀਤਾ ਥਾਂ ਥਾਂ 'ਤੇ ਸਵਾਗਤ

ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਰਾਮ ਜਨਮ ਭੂਮੀ ਮੰਦਰ ਨਿਰਮਾਣ ਸੰਮਤੀ ਵਲੋਂ ਜਨ ਜਾਗਰਣ ਯਾਤਰਾ ਕੱਢੀ ਗਈ | ਇਹ ਯਾਤਰਾ ਮਹਾਂਵੀਰ ਮੰਦਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਮੰਦਰਾਂ ਅਤੇ ਸ਼ਹਿਰ ਦੇ ਬਾਜ਼ਾਰਾਂ 'ਚੋਂ ਦੀ ਹੁੰਦੀ ਹੋਈ ਸ਼ਾਮ ਦੁਰਗਾ ਮੰਦਰ 'ਚ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਜਾਵੇਗਾ ਅੱਖਾਂ ਦਾ ਕੈਂਪ

ਦੇਵੀਗੜ੍ਹ, 16 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਬੈਠਕ ਮੰਚ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਦੇਵੀਗੜ੍ਹ ਵਿਖੇ ਹੋਈ, ਜਿਸ ਵਿਚ ਸੰਸਥਾ ਵਲੋਂ ਫ਼ੈਸਲਾ ਕੀਤਾ ਗਿਆ ਕਿ ਕਿਸਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਜ਼ਮੀਨ ਬਚਾਉਣ ਲਈ ਧਰਨਾਕਾਰੀ ਕਿਸਾਨਾਂ ਤੱਕ ਪਹੁੰਚਾਇਆ ਲੰਗਰ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪਟਿਆਲਾ ਵਲੋਂ ਪੁੱਡਾ ਗਰਾਊਾਡ ਵਿਖੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਲਈ ਲੰਗਰ ਚਲਾਇਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀ ਰਿਹਰਸਲ ਸ਼ੁਰੂ, ਤਹਿਸੀਲਦਾਰ ਵਲੋਂ ਨਿਰੀਖਣ

ਗੁਹਲਾ ਚੀਕਾ, 16 ਜਨਵਰੀ (ਓ. ਪੀ. ਸੈਣੀ)-ਸਬ ਡਵੀਜ਼ਨ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਤਿਆਰੀ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫਤਰ ਦੇ ਆਡੀਟੋਰੀਅਮ ਵਿਚ ਕਾਲਜ ਅਤੇ ਸਕੂਲੀ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਦੀ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀਆਂ ਵਲੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀਆਂ ਪੀ. ਆਰ. ਐੱਸ. ਯੂ., ਆਇਰਸਾ, ਡੀ. ਐੱਸ. ਓ. ਅਤੇ ਓ. ਪ. ਸ. ਵਲੋਂ ਵਿਦਿਆਰਥੀਆਂ ਨੂੰ ਹੋਸਟਲ ਦੀਆਂ ਸਮੱਸਿਆਵਾਂ ਅਤੇ ਯੂਨੀਵਰਸਿਟੀ ਵਿਚ ਫ਼ੀਸਾਂ ਉੱਪਰ ਜੀ.ਐਸ.ਟੀ. ਲਾਗੂ ਕਰਨ ਦੇ ਵਿਰੋਧ ਵਿਚ ਅਗਲੇ ...

ਪੂਰੀ ਖ਼ਬਰ »

ਜੌਲੀ ਜਲਾਲਪੁਰ ਨੇ ਲੋਹਸਿੰਬਲੀ ਸਕੂਲ ਦੇ 77 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ

ਘਨੌਰ, 16 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਰਕਾਰ ਵਲੋਂ ਸਮਾਰਟ ਫ਼ੋਨ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੋਹਸਿੰਬਲੀ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫ਼ੋਨ ਵੰਡਣ ਲਈ ਸਰਪੰਚ ਸੋਹਣ ਸਿੰਘ, ਪਿ੍ੰਸੀਪਲ ਪਰਵਿੰਦਰ ਕੌਰ ਅਤੇ ...

ਪੂਰੀ ਖ਼ਬਰ »

ਗਣੇਸ਼ਾ ਰਾਮ ਯਾਦਗਾਰੀ ਟਰੱਸਟ ਵਲੋਂ ਲਾਏ ਖ਼ੂਨਦਾਨ ਕੈਂਪ 'ਚ 70 ਯੂਨਿਟ ਖ਼ੂਨ ਦਾਨ

ਪਾਤੜਾਂ, 16 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਸ਼ਹਿਰ ਦੇ ਉੱਘੇ ਸਮਾਜਸੇਵੀ ਸਵ. ਲਾਲਾ ਗਣੇਸ਼ਾ ਰਾਮ ਗਰਗ ਦੀ 8ਵੀਂ ਬਰਸੀ ਮੌਕੇ ਸ੍ਰੀ ਗਣੇਸ਼ਾ ਰਾਮ ਗਰਗ ਯਾਦਗਾਰੀ ਟਰੱਸਟ ਵਲੋਂ 8ਵਾਂ ਖ਼ੂਨਦਾਨ ਕੈਂਪ ਸ੍ਰੀ ਦੁਰਗਾ ਦਲ ਹਸਪਤਾਲ ਪਾਤੜਾਂ ਵਿਖੇ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਸਮਾਣਾ ਸਿਟੀ ਪੁਲਿਸ ਨੇ ਲੁਟੇਰੇ ਕਾਬੂ ਕੀਤੇ

ਸਮਾਣਾ, 16 ਜਨਵਰੀ (ਪ੍ਰੀਤਮ ਸਿੰਘ ਨਾਗੀ)-ਡੀ.ਐੱਸ.ਪੀ. ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ ਦੇ ਬਾਜ਼ਾਰ ਵਿਚ ਨੇੜੇ ਦੇ ਪਿੰਡ ਕਮਾਸਪੁਰ ਤੋਂ ਦੋ ਔਰਤਾਂ ਖ਼ਰੀਦੋ ਫ਼ਰੋਖ਼ਤ ਕਰਨ ਆਈਆਂ ਜਿਨ੍ਹਾਂ ਨੇ ਸੁਨਿਆਰੇ ਦੀ ਦੁਕਾਨ 'ਚੋਂ ਕੁਝ ਸਾਮਾਨ ਖ਼ਰੀਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX