ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552

ਪੰਜਾਬ / ਜਨਰਲ

ਅਕਾਲੀ ਦਲ ਦੇ 4 ਪ੍ਰਧਾਨਾਂ ਸਮੇਤ 2 ਦਰਜਨ ਤੋਂ ਵੱਧ ਆਗੂਆਂ ਵਲੋਂ ਅਸਤੀਫ਼ੇ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ 4 ਪ੍ਰਧਾਨਾਂ ਸਮੇਤ ਕਰੀਬ 2 ਦਰਜਨ ਤੋਂ ਜ਼ਿਆਦਾ ਅਹੁਦੇਦਾਰਾਂ ਤੇ ਸਾਬਕਾ ਕੌਾਸਲਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਤੀ ਰੂਪ 'ਚ ਪਾਰਟੀ ਦੇ ਸਾਰੇ ਅਹੁਦਿਆਂ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਆਪਣੇ ਅਸਤੀਫੇ ਭੇਜ ਦਿੱਤੇ | ਇਥੇ ਹੀ ਬੱਸ ਨਹੀਂ ਇਨ੍ਹਾਂ ਸਾਰੇ ਆਗੂਆਂ ਨੇ ਅੱਜ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਣ ਉਪਰੰਤ ਬਕਾਇਦਾ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਸੈਕਟਰ 71 ਵਿਖੇ ਨਵਾਂ ਚੋਣ ਦਫ਼ਤਰ ਖੋਲ੍ਹ ਲਿਆ ਹੈ | ਜ਼ਿਕਰਯੋਗ ਹੈ ਕਿ ਬੀਤੀ ਰਾਤ ਇਨ੍ਹਾਂ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਸਭਨਾਂ ਨੇ ਇਕਮੱਤ ਹੋ ਕੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਬਰਖਾਸਤ ਕਰਨਾ ਬਰਦਾਸ਼ਤ ਤੋਂ ਬਾਹਰ ਹੈ | ਇਨ੍ਹਾਂ ਆਗੂਆਂ ਨੇ ਬਾਅਦ 'ਚ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਮੁਹਾਲੀ 'ਚ ਇਕ ਵੱਖਰਾ ਆਜ਼ਾਦ ਪਲੇਟਫਾਰਮ ਬਣਾ ਕੇ ਇਕੱਠਿਆਂ ਇਕ ਚੋਣ ਨਿਸ਼ਾਨ 'ਤੇ ਚੋਣ ਲੜਨ ਦਾ ਫੈਸਲਾ ਕੀਤਾ ਤੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਇਕ ਚੋਣ ਮਨੋਰਥ ਪੱਤਰ ਵੀ ਤਿਆਰ ਕਰਨ ਦਾ ਫੈਸਲਾ ਕੀਤਾ | ਇਸ ਮੀਟਿੰਗ 'ਚ ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਉਦਿਆਂ ਉਨ੍ਹਾਂ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਹੋਰ ਗਰੁੱਪਾਂ ਨਾਲ ਸੰਪਰਕ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ | ਸ਼ੋ੍ਰਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਅਹੁਦਿਆਂ ਤੋਂ ਅਸਤੀਫਾ ਦੇਣ ਵਾਲਿਆਂ 'ਚ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਵਿੰਗ ਸ਼ਹਿਰੀ, ਪਰਮਿੰਦਰ ਸਿੰਘ ਸੋਹਾਣਾ ਪ੍ਰਧਾਨ ਯੂਥ ਵਿੰਗ ਸ਼ਹਿਰੀ, ਗੁਰਮੁੱਖ ਸਿੰਘ ਸੋਹਲ ਪ੍ਰਧਾਨ ਬੀ. ਸੀ. ਵਿੰਗ, ਪਰਮਜੀਤ ਸਿੰਘ ਕਾਹਲੋਂ, ਹਰਮਨਜੋਤ ਸਿੰਘ ਕੁੰਭੜਾ ਪ੍ਰਧਾਨ ਯੂਥ ਵਿੰਗ ਹਲਕਾ ਮੁਹਾਲੀ, ਰਾਜਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਫੂਲਰਾਜ ਸਿੰਘ, ਆਰ. ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਅਮਰੀਕ ਸਿੰਘ ਤਹਿਸੀਲਦਾਰ, ਰਵਿੰਦਰ ਸਿੰਘ ਕੁੰਭੜਾ, ਸਰਬਜੀਤ ਸਿੰਘ ਸਮਾਣਾ, ਗੁਰਮੀਤ ਸਿੰਘ ਵਾਲੀਆ, ਅਵਤਾਰ ਸਿੰਘ ਵਾਲੀਆ, ਗੁਰਮੀਤ ਕੌਰ, ਰਮਨਪ੍ਰੀਤ ਕੌਰ, ਕਮਲਜੀਤ ਕੌਰ, ਕਰਮਜੀਤ ਕੌਰ, ਜਸਬੀਰ ਕੌਰ ਅਤਲੀ, ਉਪਿੰਦਰਪ੍ਰੀਤ ਕੌਰ, ਰਜਿੰਦਰ ਕੌਰ ਕੁੰਭੜਾ, ਰਜਨੀ ਗੋਇਲ, (ਸਾਰੇ ਸਾਬਕਾ ਕੌਾਸਲਰ) ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ, ਜਸਪਾਲ ਸਿੰਘ, ਹਰਸੰਗਤ ਸਿੰਘ ਅਤੇ ਅਰੁਣ ਗੋਇਲ ਆਦਿ ਸ਼ਾਮਿਲ ਹਨ |
ਪਾਰਟੀ ਦਾ ਹਰ ਅਹੁਦੇਦਾਰ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਹੀ ਲੜੇਗਾ ਚੋਣਾਂ-ਚੰਦੂਮਾਜਰਾ
ਸਥਾਨਕ ਅਕਾਲੀ ਆਗੂਆਂ ਤੇ ਸਾਬਕਾ ਕੌਾਸਲਰਾਂ ਵਲੋਂ ਦਿੱਤੇ ਗਏ ਸਮੂਹਿਕ ਅਸਤੀਫਿਆਂ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਹੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਸੀ ਕਿ ਪਾਰਟੀ ਦਾ ਕੋਈ ਵੀ ਅਹੁਦੇਦਾਰ ਜਾਂ ਸਾਬਕਾ ਕੌਾਸਲਰ ਪਾਰਟੀ ਦੇ ਚੋਣ ਨਿਸ਼ਾਨ 'ਤੇ ਹੀ ਚੋਣ ਲੜੇਗਾ ਤੇ ਚੋਣ ਲੜਨ ਦੇ ਇਛੁੱਕ ਨੂੰ ਹੀ ਪਾਰਟੀ ਦੀ ਟਿਕਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਰ ਇਕ ਨੂੰ ਚੋਣ ਲੜਨ ਦਾ ਅਧਿਕਾਰ ਹੈ ਤੇ ਉਹ ਕਿਸੇ ਵੀ ਚੋਣ ਨਿਸ਼ਾਨ 'ਤੇ ਚੋਣ ਲੜ ਸਕਦਾ ਹੈ ਪਰ ਪਾਰਟੀ ਦੇ ਅਹੁਦੇਦਾਰ ਜਾਂ ਸਾਬਕਾ ਕੌਾਸਲਰਾਂ 'ਚੋਂ ਕਿਸੇ ਵਲੋਂ ਵੀ ਜੇਕਰ ਅਨੁਸ਼ਾਸਨਹੀਣਤਾ ਕੀਤੀ ਜਾਵੇਗੀ ਤਾਂ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਜਲਦ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ |

ਆਜ਼ਾਦੀ ਦੀ ਲੜਾਈ 'ਚ ਨਾਮਧਾਰੀ ਸ਼ਹੀਦਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਵਿਜੈਇੰਦਰ ਸਿੰਗਲਾ

ਮਲੇਰਕੋਟਲਾ, 17 ਜਨਵਰੀ (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ, ਕੁਠਾਲਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਏ ਗਏ ਸੂਬਾ ਪੱਧਰੀ ਸ਼ਹੀਦੀ ਸਮਾਗਮ ਮੌਕੇ ਤੋਪਾਂ ਨਾਲ ਸ਼ਹੀਦ ਕੀਤੇ 66 ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਰੇਲਵੇ ਦੇ ਸੀਨੀਅਰ ਅਧਿਕਾਰੀ ਸਣੇ 3 ਗਿ੍ਫ਼ਤਾਰ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਸੀ.ਬੀ.ਆਈ. ਨੇ ਅੱਜ ਇਕ ਕੰਪਨੀ ਨੂੰ ਪ੍ਰਾਜੈਕਟ ਦਾ ਠੇਕਾ ਦਿਵਾਉਣ 'ਚ ਸਹਾਇਤਾ ਕਰਨ ਲਈ ਇਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਉੱਤਰ-ਪੂਰਬੀ ਸਰਹੱਦੀ ਰੇਲਵੇ (ਐਨ.ਐੱਫ਼.ਆਰ.) ਦੇ ਮੁੱਖ ਪ੍ਰਸ਼ਾਸ਼ਕੀ ਅਫ਼ਸਰ ਸਣੇ 3 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਫਾਈਜ਼ਰ ਟੀਕਾ ਲਗਵਾਉਣ ਤੋਂ ਬਾਅਦ 13 ਇਜ਼ਰਾਈਲੀਆਂ ਨੂੰ ਹੋਇਆ ਚਿਹਰੇ ਦਾ ਅਧਰੰਗ

ਤਹਿਰਾਨ, 17 ਜਨਵਰੀ (ਯੂ.ਐਨ.ਆਈ.)-ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਫਾਈਜ਼ਰ ਟੀਕਾ ਲਗਵਾਉਣ ਬਾਅਦ 13 ਇਜ਼ਰਾਈਲੀਆਂ ਨੂੰ ਚਿਹਰੇ ਦੇ ਹਲਕੇ ਅਧਰੰਗ ਦਾ ਸਾਹਮਣਾ ਕਰਨਾ ਪਿਆ ਹੈ | ਯੇਨਟ ਅਨੁਸਾਰ ਡਾਕਟਰਾਂ ਨੇ ਅਜਿਹੇ ...

ਪੂਰੀ ਖ਼ਬਰ »

ਜਾਇਦਾਦ ਖ਼ਰੀਦ ਰਜਿਸਟਰੀਆਂ 'ਤੇ 30 ਫ਼ੀਸਦੀ ਕੁਲੈਕਟਰ ਰੇਟ ਵਧਾਉਣ ਦੀ ਯੋਜਨਾ

ਖਡੂਰ ਸਾਹਿਬ, 17 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਆਏ ਦਿਨ ਲੋਕਾਂ ਦੀਆਂ ਜੇਬਾਂ ਉਪਰ ਦਿਨ-ਦਿਹਾੜੇ ਡਾਕਾ ਮਾਰਨ ਦੀ ਫਰਾਕ 'ਚ ਰਹਿੰਦੀ ਹੈ, ਜਦੋਂਕਿ ਬੀਤੇ ਚਾਰ ਸਾਲਾਂ 'ਚ ਕੈਪਟਨ ਸਰਕਾਰ ਨੇ ਸੇਵਾ ਕੇਂਦਰਾਂ 'ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀਆਂ ਫੀਸਾਂ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ 13 ਸਾਲਾ ਬੱਚੀ ਨਾਲ 9 ਜਣਿਆਂ ਵਲੋਂ ਜਬਰ ਜਨਾਹ

ਉਮਾਰੀਆ (ਮੱਧ ਪ੍ਰਦੇਸ਼), 17 ਜਨਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਉਮਰੀਆ ਜ਼ਿਲ੍ਹੇ ਵਿਚ 13 ਸਾਲ ਦੀ ਇਕ ਲੜਕੀ ਨਾਲ ਅਲੱਗ-ਅਲੱਗ ਮੌਕਿਆਂ 'ਤੇ ਦੋ ਵਾਰ ਅਗਵਾ ਕਰਕੇ 9 ਜਣਿਆਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ | ਪੁਲਿਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ 14 ਜਨਵਰੀ ਨੂੰ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਰਫਿਊਜ਼ਲ ਵਾਲੇ ਵਿਦਿਆਰਥੀਆਂ ਲਈ ਆਸ ਦੀ ਨਵੀਂ ਕਿਰਨ ਹੈ 'ਸੈਵਨਸੀਜ਼ ਇਮੀਗਰੇਸ਼ਨ'-ਖਹਿਰਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਉਨ੍ਹਾਂ ਵਿਦਿਆਰਥੀਆਂ ਲਈ ਆਸ ਦੀ ਨਵੀਂ ਕਿਰਨ ਬਣਦੀ ਜਾ ਰਹੀ ਹੈ, ਜੋ ਵਿਦੇਸ਼ ਜਾਣ ਦਾ ਸੁਪਨਾ ਤਾਂ ਰੱਖਦੇ ਹਨ ਪਰ ਕੁਝ ਕਾਰਨਾਂ ਕਰਕੇ ਰਫਿਊਜ਼ਲ ਆਉਣ ਤੋਂ ਬਾਅਦ ਉਹ ਨਿਰਾਸ਼ ਹੋ ਜਾਂਦੇ ਹਨ | ਸੈਵਨਸੀਜ਼ ...

ਪੂਰੀ ਖ਼ਬਰ »

ਹੁਣ ਓ.ਟੀ.ਐਸ. ਸਕੀਮ ਦੇ ਨੋਟੀਫਿਕੇਸ਼ਨ ਦੀ ਉਡੀਕ

ਜਲੰਧਰ, 17 ਜਨਵਰੀ (ਸ਼ਿਵ ਸ਼ਰਮਾ)-ਪੰਜਾਬ ਸਰਕਾਰ ਵਲੋਂ ਕਾਰੋਬਾਰੀਆਂ ਦੇ ਸੀ ਫਾਰਮ 'ਤੇ 2005 ਤੋਂ ਬਾਅਦ ਵਾਲੇ ਵੈਟ ਕੇਸਾਂ ਵਿਚ ਨਿਕਲਦੇ ਜੁਰਮਾਨਿਆਂ ਦੀ ਰਕਮ ਜਮ੍ਹਾ ਕਰਵਾਉਣ ਲਈ ਜਿਸ ਓ. ਟੀ. ਐਸ. ਸਕੀਮ ਦਾ ਐਲਾਨ ਕੀਤਾ ਗਿਆ ਸੀ, ਉਸ ਸਕੀਮ ਦੀ ਨੋਟੀਫ਼ਿਕੇਸ਼ਨ ਦਾ ਹੁਣ ...

ਪੂਰੀ ਖ਼ਬਰ »

ਸੁਲਤਾਨਵਿੰਡ (ਅੰਮਿ੍ਤਸਰ) ਵਿਖੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਅਕੈਡਮੀ ਵਲੋਂ ਗ਼ਰੀਬ ਬੱਚਿਆਂ ਨੂੰ ਦਿੱਤੀ ਜਾਵੇਗੀ ਚÏਥੀ ਤੋਂ ਬਾਰਵੀਂ ਤੱਕ ਮੁਫ਼ਤ ਸਿੱਖਿਆ

ਸੁਲਤਾਨਵਿੰਡ, 17 ਜਨਵਰੀ (ਗੁਰਨਾਮ ਸਿੰਘ ਬੁੱਟਰ)- ਸਿੱਖਿਆ ਤੋਂ ਵਾਂਝੇ ਰਹਿ ਰਹੇ ਗ਼ਰੀਬ ਅਤੇ ਲੋੜਵੰਦ ਘਰਾਂ ਦੇ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਲੜਕਿਆਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ 10ਵੀਂ ਲੰਮਾ-ਜੱਟਪੁਰਾ

ਰਾਏਕੋਟ-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਵਲੋਂ ਅਨੰਦਪੁਰ ਦਾ ਕਿਲ੍ਹਾ ਛੱਡਣ ਤੋਂ ਬਾਅਦ ਲੰਮਾ-ਜੱਟਪੁਰੇ ਤੱਕ ਪੁੱਜਣ ਤੱਕ 15 ਦਿਨ ਤੇ 15 ਰਾਤਾਂ ਗੁਰ-ਇਤਿਹਾਸ ਦੀਆਂ ਅਹਿਮ ਰਾਤਾਂ ਹਨ ਤੇ ਇਸ ਥੋੜ੍ਹੇ ਜਿਹੇ ਸਮੇਂ 'ਚ ਜਿੰਨਾਂ ਮਹਾਨ ਇਤਿਹਾਸ ਸਿਰਜਿਆ ...

ਪੂਰੀ ਖ਼ਬਰ »

ਸਹਿਕਾਰੀ ਖੇਤਰ ਨੇ ਬਚਾਇਆ ਪੰਜਾਬ 'ਚ ਡੇਅਰੀ ਕਾਰੋਬਾਰ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਪੰਜਾਬ ਅੰਦਰ ਦੁੱਧ ਕਾਰੋਬਾਰ ਉਭਾਰਨ ਤੇ ਕੋਰੋਨਾ ਦੇ ਦਿਨਾਂ 'ਚ ਡੇਅਰੀ ਉਤਪਾਦਕਾਂ ਦਾ ਸਹਾਰਾ ਬਣਨ 'ਚ ਪੰਜਾਬ ਸਰਕਾਰ ਦੇ ਸਹਿਕਾਰੀ ਅਦਾਰੇ ਮਿਲਕਫੈ ੱਡ ਨੇ ਵੱਡਾ ਯੋਗਦਾਨ ਪਾਇਆਤੇ ਇਸ ਸੰਕਟ ਮੌਕੇ ਕਿਸਾਨਾਂ ਦੇ ਸਿਰ ਉਪਰ ਵੱਡੇ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਰੋਸ ਮਾਰਚ 27 ਤੋਂ 31 ਤੱਕ

ਲੁਧਿਆਣਾ, 17 ਜਨਵਰੀ (ਸਲੇਮਪੁਰੀ)-ਪੰਜਾਬ-ਯੂ.ਟੀ. ਮੁੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰਾਂ ਸੱਜਣ ਸਿੰਘ, ਸਤੀਸ਼ ਰਾਣਾ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ, ਸੁਖਚੈਨ ਸਿੰਘ ਖਹਿਰਾ, ਮੇਘ ...

ਪੂਰੀ ਖ਼ਬਰ »

ਹਰਿਆਣਾ 'ਚ ਨੌਜਵਾਨਾਂ ਦੇ ਐਲਾਨ ਨੇ ਸਰਪੰਚੀ ਦੇ ਚਾਹਵਾਨਾਂ ਦੇ ਖੜ੍ਹੇ ਕੀਤੇ ਕੰਨ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਹਰਿਆਣਾ 'ਚ ਵੀ ਕਿਸਾਨ ਅੰਦੋਲਨ ਦਾ ਪਿੜ ਹੁਣ ਤੇਜ਼ੀ ਨਾਲ ਮਘਣ ਲੱਗ ਪਿਆ ਹੈ | ਜਿਥੇ ਪਹਿਲਾਂ ਹਰਿਆਣਾ ਦੇ ਕਈ ਪਿੰਡਾਂ 'ਚ ਲੋਕਾਂ ਨੇ ਭਾਜਪਾ ਅਤੇ ਜੇ.ਜੇ.ਪੀ. ਦੇ ਨੁਮਾਇੰਦਿਆਂ ਦੇ ਦਾਖਲੇ ਬੰਦ ਕੀਤੇ ਹਨ, ਉਥੇ ਹੁਣ ਕਈ ਪਿੰਡਾਂ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਨੋਟਿਸ ਭੇਜਣੇ ਕੇਂਦਰ ਸਰਕਾਰ ਦੀ ਬੌਖ਼ਲਾਹਟ ਦਾ ਨਤੀਜਾ-ਸੁਖਬੀਰ

ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਹੱਥਾਂ ਦੀ ਕਠਪੁਤਲੀ ਬਣੇ ਪੁਲਿਸ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਪਿੰਡਾਂ ਵਿਚਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਪਹਿਲ ਦੇ ਆਧਾਰ 'ਤੇ ਰਾਸ਼ਨ ਡੀਪੂ ਅਲਾਟ ਕਰਾਂਗੇ-ਆਸ਼ੂ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਰਾਸ਼ਨ ਡੀਪੂ ਅਲਾਟ ਕਰਨ ਦੇ ਸੁਝਾਅ ...

ਪੂਰੀ ਖ਼ਬਰ »

ਸੈਂਕੜੇ ਸਫ਼ੇ ਪੜ੍ਹ ਕੇ ਮਹਿੰਗੀ ਬਿਜਲੀ ਬਾਰੇ ਇਤਰਾਜ਼ ਦੇਣਗੇ ਖਪਤਕਾਰ

ਸ਼ਿਵ ਸ਼ਰਮਾ ਜਲੰਧਰ, 17 ਜਨਵਰੀ- ਇਸ ਸਾਲ ਬਿਜਲੀ ਮਹਿੰਗੀ ਕਰਨ ਲਈ ਪਾਵਰਕਾਮ ਦੀ ਪਟੀਸ਼ਨ 'ਤੇ ਇਤਰਾਜ਼ ਦਾਖਲ ਕਰਨ ਤੋਂ ਪਹਿਲਾਂ ਆਮ ਖਪਤਕਾਰਾਂ ਨੂੰ ਕਰੀਬ ਸੈਂਕੜੇ ਸਫ਼ਿਆਂ ਦੀਆਂ ਕਿਤਾਬਾਂ ਪੜ੍ਹਨੀਆਂ ਪੈਣਗੀਆਂ | ਚਾਹੇ ਅਜੇ ਤੱਕ ਚਾਰ ਭਾਗਾਂ ਦੀਆਂ ਇਹ 900 ਸਫ਼ੇ ...

ਪੂਰੀ ਖ਼ਬਰ »

'ਸਟੈਚੂ ਆਫ਼ ਲਿਬਰਟੀ' ਦੀ ਤੁਲਨਾ 'ਚ 'ਸਟੈਚੂ ਆਫ਼ ਯੂਨਿਟੀ' ਨੂੰ ਜ਼ਿਆਦਾ ਦੇਖ ਰਹੇ ਨੇ ਸੈਲਾਨੀ-ਮੋਦੀ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਗੁਜਰਾਤ ਦੇ ਕੇਵੜੀਆ 'ਚ ਸਥਿਤ 'ਸਟੈਚੂ ਆਫ਼ ਯੂਨਿਟੀ' ਨੂੰ ਦੇਖਣ ਲਈ ਦੇਸ਼ ਦੇ ਵੱਖ-ਵੱਖ ਖੇਤਰਾਂ ਤੋਂ ਲੋਕਾਂ ਦੀ ਆਵਾਜਾਈ ਸੌਖੀ ਬਣਾਉਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 8 ਰੇਲ ਗੱਡੀਆਂ ਨੂੰ ਹਰੀ ...

ਪੂਰੀ ਖ਼ਬਰ »

ਹੁਣ ਪ੍ਰਸਿੱਧ ਖਿਡਾਰੀਆਂ ਦੇ ਨਾਂਅ 'ਤੇ ਹੋਣਗੇ 'ਸਾਈ' ਖੇਡ ਕੇਂਦਰਾਂ ਦੇ ਨਾਂਅ- ਖੇਡ ਮੰਤਰਾਲਾ

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਖੇਡ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਅਗਲੇ ਤੇ ਆਧੁਨਿਕ ਸਹੂਲਤਾਂ ਵਾਲੇ ਖੇਡ ਕੇਂਦਰਾਂ ਦੇ ਨਾਂਅ ਦੇਸ਼ ਦੇ ਪ੍ਰਸਿੱਧ ਖਿਡਾਰੀਆਂ ਦੇ ਨਾਵਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ | ਸਾਈ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 240 ਨਵੇਂ ਮਾਮਲੇ, 5 ਹੋਰ ਮੌਤਾਂ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਦੇ ਅੱਜ ਨਵੇਂ 240 ਮਾਮਲੇ ਰਿਪੋਰਟ ਕੀਤੇ ਗਏ, ਜਦੋਂਕਿ ਸੂਬੇ 'ਚੋਂ ਕੋਰੋਨਾ ਕਾਰਨ 5 ਹੋਰ ਮੌਤਾਂ ਹੋ ਜਾਣ ਦੀ ਵੀ ਖ਼ਬਰ ਹੈ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਮੋਹਾਲੀ ਤੋਂ 54, ਲੁਧਿਆਣਾ ਤੋਂ 33, ਜਲੰਧਰ ਤੋਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 26 ਜਨਵਰੀ ਨੂੰ ਵਿਰੋਧ ਦਿਵਸ ਵਜੋਂ ਮਨਾਉਣ ਦਾ ਐਲਾਨ

ਲੁਧਿਆਣਾ, 17 ਜਨਵਰੀ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ, ਰਾਏ ਸਾਹਿਬ ਸਿੰਘ ...

ਪੂਰੀ ਖ਼ਬਰ »

ਕਿਸਾਨੀ ਸੰਘਰਸ ਨੂੰ ਕਮਜ਼ੋਰ ਕਰਨ ਦੀ ਕੇਂਦਰ ਦੀ ਹਰ ਚਾਲ ਫੇਲ੍ਹ ਸਾਬਤ ਹੋਵੇਗੀ-ਰੰਧਾਵਾ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਘਟੀਆ ...

ਪੂਰੀ ਖ਼ਬਰ »

ਮੋਬਾਈਲ 'ਤੇ ਗੱਲਾਂ ਕਰਦਾ ਰਿਹਾ ਮਰੀਜ਼, ਹੋ ਗਈ ਰੀੜ੍ਹ ਦੀ ਸਰਜਰੀ-ਡਾ: ਤਿ੍ਵੇਦੀ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ)- ਸੀਨੀਅਰ ਇੰਡੋਸਕੋਪਿਕ ਬ੍ਰੇਨ ਐਾਡ ਸਪਾਈਨ ਸਰਜਨ ਡਾ: ਪੰਕਜ ਤਿ੍ਵੇਦੀ ਨੇ ਜਿਥੇ ਰੀੜ੍ਹ ਦੀ ਹੱਡੀ ਦੇ ਬਹੁਤ ਮੁਸ਼ਕਲ ਆਪ੍ਰੇਸ਼ਨ ਕਰਕੇ ਸਰਜਰੀ ਦੀ ਦੁਨੀਆ 'ਚ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ, ਉਥੇ ਉਨ੍ਹਾਂ ਇਕ ਮਰੀਜ਼ ਨੂੰ ...

ਪੂਰੀ ਖ਼ਬਰ »

ਪੇਪਰਾਂ ਦੀ ਘੁੰਮਣਘੇਰੀ 'ਚ ਫਸੇ ਵਿਦਿਆਰਥੀ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬਿਨਾ ਪੜ੍ਹਾਈ ਕਰਵਾਏ ਚਲਾਈ ਜਾ ਰਹੀ 'ਆਓ ਪੇਪਰ-ਪੇਪਰ ਖੇਡੀਏ ਮੁਹਿੰਮ' ਦਾ ਵਿਦਿਆਰਥੀਆਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ | ਫ਼ਰਜ਼ੀ ਆਕੜਿਆਂ ਰਾਹੀਂ ਪੰਜਾਬ ਨੂੰ ਸਿੱਖਿਆ 'ਚ ਫਿਰ ...

ਪੂਰੀ ਖ਼ਬਰ »

ਤਰਨ ਤਾਰਨ 'ਚ ਲੁਟੇਰਿਆਂ ਦੀ ਦਹਿਸ਼ਤ

ਤਰਨ ਤਾਰਨ/ਭਿੱਖੀਵਿੰਡ, 17 ਜਨਵਰੀ (ਹਰਿੰਦਰ ਸਿੰਘ, ਸੁਰਜੀਤ ਬੌਬੀ)-ਐਤਵਾਰ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਸਵਿੱਫ਼ਟ ਡੀਜ਼ਾਇਰ ਕਾਰ ਲੁਟੇਰਿਆਂ ਨੇ ਦਹਿਸ਼ਤ ਫੈਲਾਉਂਦਿਆਂ 6 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾ ਕੇ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਰੁਪਏ ਦੀ ਨਗਦੀ ...

ਪੂਰੀ ਖ਼ਬਰ »

ਪ੍ਰੋ: ਭੁੱਲਰ ਦੀ ਮਾਤਾ ਬੀਬੀ ਉਪਕਾਰ ਕੌਰ ਨੂੰ ਭਾਵ-ਭਿੰਨੀ ਸ਼ਰਧਾਂਜਲੀ

ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)- ਸ਼ਹੀਦ ਭਾਈ ਬਲਵੰਤ ਸਿੰਘ ਭੁੱਲਰ ਦੀ ਪਤਨੀ ਤੇ ਪ੍ਰੋ: ਦਵਿੰਦਰ ਸਿੰਘ ਭੁੱਲਰ ਦੀ ਮਾਤਾ ਬੀਬੀ ਉਪਕਾਰ ਕੌਰ, ਜੋ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰਪੁਰੀ ਪਿਆਨਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਚਾਉਕੇ ਦੇ ਨੌਜਵਾਨ ਕਿਸਾਨ ਦੀ ਮੌਤ

ਚਾਉਕੇ, 17 ਜਨਵਰੀ (ਮਨਜੀਤ ਸਿੰਘ ਘੜੈਲੀ)- ਦਿੱਲੀ ਕਿਸਾਨ ਅੰਦੋਲਨ ਤੋਂ ਕੁਝ ਦਿਨ ਪਹਿਲਾਂ ਪਰਤੇ ਪਿੰਡ ਚਾਉਕੇ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਭਾਜਪਾ ਸਥਾਨਕ ਚੋਣਾਂ ਲਈ ਗੱਠਜੋੜ ਨਹੀਂ ਕਰੇਗੀ

ਸੰਗਰੂਰ, 17 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਜਨਤਾ ਪਾਰਟੀ ਪੰਜਾਬ 'ਚ ਨਗਰ ਨਿਗਮਾਂ, ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ ਤੇ ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕੀਤਾ ਜਾਵੇਗਾ | ਇਸ ਸੰਬੰਧੀ ਅੱਜ ਪਾਰਟੀ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ 'ਤੇ ਅੰਤਰਰਾਸ਼ਟਰੀ ਘੋੜਾ ਮੰਡੀ 'ਚ ਵੱਖ-ਵੱਖ ਸੂਬਿਆਂ ਤੋਂ 2000 ਘੋੜੇ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਲੱਗਣ ਵਾਲੀ ਅੰਤਰਰਾਸ਼ਟਰੀ ਪਸ਼ੂ ਮੰਡੀ 'ਚ ਦੇਸ਼ ਭਰ 'ਚੋਂ ਵਪਾਰੀ ਆਉਂਦੇ ਹਨ | ਇਸ ਮੰਡੀ 'ਚ ਘੋੜੇ, ਝੋਟੇ, ਮੁਰਗ਼ੇ, ਕਬੂਤਰ ਆਦਿ ਜਾਨਵਰ ਆਉਂਦੇ ਹਨ ਪਰ ਮੰਡੀ ਨੂੰ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦਾ ਰਾਸ਼ਟਰ ਪੱਧਰੀ ਸਮਾਗਮ ਮੋਗਾ 'ਚ

ਮੋਗਾ, 17 ਜਨਵਰੀ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਾਟ ਸੀਜਰ ਮੈਟੀ ਦੇ 212ਵੇਂ ਜਨਮ ਦਿਨ 'ਤੇ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ ਨੇੜਲੇ ਪਿੰਡ ਤੋਂ 100 ਬੀਬੀਆਂ ਦਾ ਜਥਾ ਪੁੱਜਾ ਸਿੰਘੂ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹਮਾਇਤ ਕਰਨ ਲਈ ਵੱਖ-ਵੱਖ ਰਾਜਾਂ ਤੋਂ ਲੋਕ ਜਥਿਆਂ ਦੇ ਰੂਪ ਵਿਚ ਰੋਜ਼ਾਨਾ ਪੁੱਜ ਰਹੇ ਹਨ | ਇਸ ਬਾਰਡਰ 'ਤੇ ਚੰਡੀਗੜ੍ਹ ਦੇ ਨਜ਼ਦੀਕ ਪਿੰਡ ਬਟੇਲਾ ਤੋਂ 100 ਬੀਬੀਆਂ ਦਾ ...

ਪੂਰੀ ਖ਼ਬਰ »

ਕੋਰੋਨਾ 'ਤੇ ਵੱਡਾ ਖੁਲਾਸਾ! ਚੀਨੀ ਗੁਫ਼ਾਵਾਂ 'ਚ ਵੁਹਾਨ ਲੈਬ ਦੇ ਵਿਗਿਆਨੀਆਂ ਨੂੰ ਕੱਟਿਆ ਸੀ ਚਮਗਿੱਦੜਾਂ ਨੇ

ਵੁਹਾਨ, 17 ਜਨਵਰੀ (ਇੰਟ:)-ਚੀਨ 'ਚ ਕੋਰੋਨਾ ਵਾਇਰਸ ਦੇ ਸਰੋਤ ਦਾ ਪਤਾ ਲਗਾਉਣ ਵੁਹਾਨ ਪੁੱਜੀ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਦੀ ਟੀਮ ਦੇ ਦੌਰੇ ਦੌਰਾਨ ਇਕ ਵੱਡਾ ਖੁਲਾਸਾ ਹੋਇਆ ਹੈ, ਵੁਹਾਨ ਲੈਬ ਦੇ ਵਿਗਿਆਨੀਆਂ ਨੇ ਮੰਨਿਆ ਕਿ ਰਹੱਸਮਈ ਗੁਫਾਵਾਂ 'ਚ ਚਮਗਿੱਦੜਾਂ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਗਾਨੌਰੀ ਤਾਤਾਂ ਪਿੰਡ 'ਚ ਪਹਿਲੀ ਵਾਰ ਜਗਿਆ ਬਲੱਬ

ਜੰਮੂ, 17 ਜਨਵਰੀ (ਏਜੰਸੀ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਡੋਡਾ 'ਚ ਗਾਨੌਰੀ ਤਾਤਾਂ ਪਿੰਡ ਨੂੰ ਦਹਾਕਿਆਂ ਬੱਧੀ ਹਨੇਰੇ 'ਚ ਰਹਿਣ ਦੇ ਬਾਅਦ ਪਹਿਲੀ ਵਾਰ ਬਿਜਲੀ ਦਾ ਜਗਦਾ ਬਲਬ ਦੇਖਣ ਨੂੰ ਮਿਲਿਆ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਥੇ 'ਐਲ.ਜੀ. ਮੁਲਾਕਾਤ' ਪ੍ਰੋਗਰਾਮ ...

ਪੂਰੀ ਖ਼ਬਰ »

ਪਾਕਿਸਤਾਨ ਨੌਜਵਾਨਾਂ ਨੂੰ ਉਕਸਾਉਣ ਤੋਂ ਨਹੀਂ ਆ ਰਿਹਾ ਬਾਜ਼-ਲੈਫ: ਜਰਨਲ ਬੀ. ਐਸ. ਰਾਜੂ

ਸ੍ਰੀਨਗਰ, 17 ਜਨਵਰੀ (ਮਨਜੀਤ ਸਿੰਘ)-ਕਸ਼ਮੀਰ ਸਥਿਤ 15 ਕੋਰ (ਚਿਨਾਕਰ) ਕੋਰ ਦੇ ਜੀ.ਓ.ਸੀ. ਲੈਫ: ਜਰਨਲ ਬੀ.ਐਸ. ਰਾਜੂ ਨੇ ਕੋਰ ਦੇ ਹੈਡਕੁਆਰਟਰ ਵਿਖੇ ਦੱਸਿਆ ਕਿ ਪਾਕਿਸਤਾਨ ਵੱਖ-ਵੱਖ ਤਰੀਕਿਆਂ ਨਾਲ ਕਸ਼ਮੀਰੀ ਨੌਜਵਾਨਾਂ ਨੂੰ ਕਸ਼ਮੀਰ 'ਚ ਦਹਿਸ਼ਤ ਫੈਲਾਉਣ ਤੇ ਅੱਤਵਾਦ ਵੱਲ ...

ਪੂਰੀ ਖ਼ਬਰ »

ਰਾਜਸਥਾਨ 'ਚ ਕਰੰਟ ਲੱਗਣ ਕਾਰਨ ਬੱਸ ਨੂੰ ਲੱਗੀ ਅੱਗ- 6 ਮੌਤਾਂ

ਜੈਪੁਰ, 17 ਜਨਵਰੀ (ਏਜੰਸੀ)- ਰਾਜਸਥਾਨ ਦੇ ਜਲੋਰ ਜ਼ਿਲ੍ਹੇ 'ਚ ਇਕ ਬੱਸ ਦੇ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਲੱਗੀ ਅੱਗ ਕਾਰਨ ਇਸ 'ਚ ਸਵਾਰ 6 ਯਾਤਰੀ ਸੜ ਗਏ ਅਤੇ 30 ਹੋਰ ਜ਼ਖਮੀ ਹੋ ਗਏ | ਡਿਪਟੀ ਪੁਲਿਸ ਸੁਪਰਡੈਂਟ ਹਿੰਮਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਨਿਚਰਵਾਰ ਦੇਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX