ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 2 hours ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 3 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 6 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 7 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 7 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 8 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 9 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 9 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 9 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552

ਸੰਗਰੂਰ

ਜ਼ਿਲ੍ਹੇ 'ਚ ਕਾਲੇ ਕਾਨੂੰਨਾਂ ਨੂੰ ਲੈ ਕੇ ਧਰਨੇ ਜਾਰੀ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਕੇਂਦਰੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਕਿਸਾਨ ਆਗੂਆਂ ਅਤੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੰੂ ਭੇਜੇ ਜਾ ਰਹੇ ਕਾਨੰੂਨੀ ਨੋਟਿਸਾਂ ਨੰੂ ਗੰਭੀਰਤਾ ਨਾਲ ਲੈਂਦਿਆਂ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਰਾਜਪਾਲ ਸਿੰਘ ਮੰਗਵਾਲ, ਬੀ.ਕੇ.ਯੂ. (ਰਾਜੇਵਾਲ) ਦੇ ਹਰਜੀਤ ਸਿੰਘ ਮੰਗਵਾਲ ਅਤੇ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਮੱਦਦਗਾਰਾਂ ਨੰੂ ਕਾਨੰੂਨੀ ਨੋਟਿਸ ਭੇਜਣਾ ਅਤਿ ਮੰਦਭਾਗਾ ਹੈ, ਇਸ ਨਾਲ ਉਨ੍ਹਾਂ ਨੰੂ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕਿਸਾਨ ਆਗੂ ਅਤੇ ਉਨ੍ਹਾਂ ਦੇ ਹਮਾਇਤੀ ਅਜਿਹੇ ਨੋਟਿਸਾਂ ਤੋਂ ਡਰਨ ਵਾਲੇ ਨਹੀਂ ਬਲਕਿ ਖੇਤੀ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਲੰਮਾ ਸੰਘਰਸ਼ ਲੜਨ ਲਈ ਦਿ੍ੜ੍ਹ ਸੰਕਲਪ ਹਨ |
ਸੰਗਰੂਰ, (ਧੀਰਜ ਪਸ਼ੌਰੀਆ) - ਖੇਤੀ ਕਾਨੰੂਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ 'ਚ ਵੱਖ-ਵੱਖ 13 ਥਾਵਾਂ ਜਿਨ੍ਹਾਂ 'ਚ ਰੇਲਵੇ ਸਟੇਸ਼ਨ ਸੰਗਰੂਰ, ਤਿੰਨ ਭਾਜਪਾ ਆਗੂਆਂ ਦੇ ਘਰ, ਟੋਲ ਪਲਾਜ਼ੇ ਅਤੇ ਰਿਲਾਇੰਸ ਪੰਪ ਸ਼ਾਮਲ ਹਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਲਗਾਤਾਰ ਜਾਰੀ ਹਨ | ਰੇਲਵੇ ਸਟੇਸ਼ਨ ਸੰਗਰੂਰ ਦੇ ਬਾਹਰ 31 ਕਿਸਾਨ ਜਥੇਬੰਦੀਆਂ ਵਲੋਂ ਜਾਰੀ ਧਰਨਾ ਅੱਜ 110ਵੇਂ ਦਿਨ ਵਿਚ ਸ਼ਾਮਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਹਰਮੇਲ ਸਿੰਘ ਮਹਿਰੋਕ, ਹਰਜੀਤ ਸਿੰਘ ਮੰਗਵਾਲ, ਇੰਦਰਪਾਲ ਸਿੰਘ ਪੁੰਨਾਵਾਲ, ਸਰਬਜੀਤ ਸਿੰਘ ਵੜੈਚ, ਨਿਰਮਲ ਸਿੰਘ ਬਟਰਿਆਣਾ ਅਤੇ ਹੋਰਨਾਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਦੇ ਨਾਲ ਨਾਲ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਹੈ | ਅੰਦੋਲਨ ਬੇਸ਼ੱਕ ਕਿੰਨਾਂ ਵੀ ਲੰਮਾ ਹੋ ਜਾਵੇ ਪਰ ਕਿਸਾਨ ਖੇਤੀ ਕਾਨੁੰੂਨ ਰੱਦ ਕਰਵਾ ਕੇ ਹੀ ਦਿੱਲੀ ਤੋਂ ਵਾਪਿਸ ਪਰਤਣਗੇ | ਬੀ.ਕੇ.ਯੂ. ਏਕਤਾ ਰਾਜੇਵਾਲ ਦੇ ਹਰਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਕੱਲ੍ਹ ਨੂੰ ਕਿਸਾਨ ਬੀਬੀਆਂ ਵਲੋਂ ਸੰਗਰੂਰ 'ਚ ਕੱਢੇ ਜਾਣ ਵਾਲੇ ਰੋਸ ਮਾਰਚ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਟਰੈਕਟਰ ਮਾਰਚ ਕਰਨ ਦੇ ਐਲਾਨ ਨਾਲ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗੁਰੂ ਘਰ ਵਿਖੇ ਕੀਤੀ ਮੀਟਿੰਗ ਵਿਚ ਸਾਰੇ ਕਿਸਾਨਾਂ ਨੂੰ ਪੂਰੀ ਤਿਆਰੀ ਕਰਕੇ ਦਿੱਲੀ ਪਹੰੁਚਣ ਦਾ ਸੱਦਾ ਦਿੱਤਾ ਹੈ | ਇਸ ਮੌਕੇ 'ਤੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਦਲਬਾਰਾ ਸਿੰਘ ਨਾਗਰਾ,ਬਲਵਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪੈੱ੍ਰਸ ਸਕੱਤਰ, ਪਿਆਰਾ ਸਿੰਘ ਨਾਗਰਾ ਇਕਾਈ ਪ੍ਰਧਾਨ ਅਤੇ ਮਾਲਵਿੰਦਰ ਸਿੰਘ ਯੂਥ ਪ੍ਰਧਾਨ ਨੇ ਕਿਹਾ ਕਿ ਯੂਨੀਅਨ ਆਗੂਆਂ ਦੀਆਂ ਇਕਾਈ ਪੱਧਰ 'ਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜਿਸ ਦੌਰਾਨ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ, ਕਾਰਾਂ ਅਤੇ ਹੋਰ ਵਾਹਨਾਂ 'ਤੇ ਦਿੱਲੀ ਵੱਲ ਵਹੀਰਾਂ ਘੱਤਣ ਸਬੰਧੀ ਲਾਮਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 26 ਨਵੰਬਰ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਵਾਰ-ਵਾਰ ਮੀਟਿੰਗਾਂ ਕਰਕੇ ਆਪਣਾ ਸਮਾਂ ਲੰਘਾਉਣ ਅਤੇ ਤਾਨਾਸ਼ਾਹ ਰਵੱਈਆ ਅਪਣਾਉਣ ਕਰਕੇ ਪੈ ਰਹੀ ਠੰਢ ਦੇ ਕਾਰਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਕਿਸਾਨਾਂ ਦੇ ਕਾਰਨ ਲੋਕਾਂ ਵਿਚ ਕੇਂਦਰ ਖ਼ਿਲਾਫ਼ ਗ਼ੁੱਸੇ ਦੀ ਲਹਿਰ ਵਧ ਰਹੀ ਹੈ | ਇਸ ਮੌਕੇ ਨਾਜ਼ਰ ਸਿੰਘ ਬਿਜਲਪੁਰ, ਪਿਆਰਾ ਸਿੰਘ ਬਾਸੀਅਰਖ਼, ਬਘੇਲ ਸਿੰਘ ਬਾਲਦ ਕਲਾਂ, ਸਤਗੁਰ ਸਿੰਘ, ਤਰਲੋਚਨ ਸਿੰਘ ਬਾਸੀਅਰਖ਼, ਲਾਭ ਸਿੰਘ, ਛੱਜੂ ਸਿੰਘ, ਸੁਖਚੈਨ ਸਿੰਘ, ਜੈਮਲ ਸਿੰਘ ਆਲੋਅਰਖ਼ ਅਤੇ ਕੁਲਵਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਲੋਕਚੇਤਨਾ ਮੰਚ ਲਹਿਰਾਗਾਗਾ ਅਤੇ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸੰਗਰੂਰ ਨੇ ਕੌਮੀ ਜਾਂਚ ਏਜੰਸੀ ਐਨ.ਆਈ.ਏ. ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਹੇ ਦੋ ਦਰਜਨ ਲੋਕਾਂ ਨੂੰ ਨੋਟਿਸ ਜਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਸਕੱਤਰ ਹਰਭਗਵਾਨ ਗੁਰਨੇ, ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੁਟਾਲ ਅਤੇ ਸਵਰਜੀਤ ਸਿੰਘ ਨੇ ਕਿਹਾ ਕਿ ਲੋਕ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਵਿਆਪਕ ਲੋਕ ਰਾਇ ਦੇ ਮੱਦੇ-ਨਜ਼ਰ ਗ਼ੈਰਸੰਵਿਧਾਨਕ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ ਕੇਂਦਰ ਸਰਕਾਰ ਸੰਘਰਸ਼ ਨੂੰ ਗੱਲਬਾਤ ਦੇ ਬੇਸਿੱਟਾ ਅਮਲ ਵਿਚ ਪਾ ਕੇ ਲਮਕਾਉਣ ਅਤੇ ਝੂਠੀਆਂ ਅਫ਼ਵਾਹਾਂ ਫੈਲਾ ਕੇ ਬਦਨਾਮ ਕਰਨ ਦੀਆਂ ਘਿਣਾਉਣੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕਾਲੇ ਕਾਨੂੰਨ ਬਿਨਾ ਸ਼ਰਤ ਵਾਪਸ ਲਏ ਜਾਣ |
ਸੁਨਾਮਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮਾਘ ਮਹੀਨੇ ਦੀ ਸੀਤ ਲਹਿਰ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਜਮਾਈ ਬੈਠੇ ਹਨ ਉੱਥੇ ਹੀ ਸੂਬੇ 'ਚ ਕਿਸਾਨ ਭਾਜਪਾ ਆਗੂਆਂ ਦੇ ਟਿਕਾਣਿਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਅੱਗੇ ਧਰਨੇ ਦੇ ਕੇ ਕੇਂਦਰ ਸਰਕਾਰ ਨੂੰ ਕੋਸ ਰਹੇ ਹਨ | ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢਿਆ ਗਿਆ ਕਿਸਾਨ ਸੰਘਰਸ਼ ਸੁਨਾਮ 'ਚ ਅੱਜ 113ਵੇਂ ਦਿਨ ਵੀ ਮੱਘਦਾ ਰਿਹਾ | ਭਾਜਪਾ ਆਗੂਆਂ ਦੇ ਟਿਕਾਣਿਆਂ ਨੂੰ ਘੇਰਨ ਦੀ ਨੀਤੀ ਤਹਿਤ ਅੱਜ ਵੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਗੈੱਸ ਏਜੰਸੀ ਦੇ ਦਫ਼ਤਰ ਤੋਂ ਇਲਾਵਾ ਸਥਾਨਕ ਅਗਰਸੈਨ ਚੌਾਕ ਨੇੜੇ ਕਾਰਪੋਰੇਟ ਘਰਾਣੇ ਦੇ ਟ੍ਰੈਂਡਜ ਸ਼ਾਪਿੰਗ ਮਾਲ ਅੱਗੇ ਪੱਕਾ ਮੋਰਚਾ ਲਾਕੇ ਬੈਠੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਬੀਬੀ ਜਸਵੀਰ ਕੌਰ ਸ਼ਾਹਪੁਰ ਕਲ੍ਹਾਂ, ਮਮਤਾ ਰਾਣੀ ਕਣਕਵਾਲ ਨੇ ਕਿਹਾ ਕਿ ਮੁਲਕ ਦੇ ਕਿਸਾਨਾਂ ਦੀ ਏਕਤਾ ਤੋਂ ਕੇਂਦਰ ਸਰਕਾਰ ਬੁਖਲਾ ਉੱਠੀ ਹੈ ਅਤੇ ਕਿਸਾਨ ਸੰਘਰਸ਼ ਨੂੰ ਫ਼ੇਲ੍ਹ ਕਰਨ ਲਈ ਮੋਦੀ ਸਰਕਾਰ ਹਰ ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਪਰ ਜਾਗਰਿਤ ਹੋਏ ਕਿਸਾਨ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਨੂੰ ਸਫ਼ਲ ਨਹੀ ਹੋਣ ਦੇਣਗੇ | ਇਸ ਮੌਕੇ ਇਨਕਲਾਬੀ ਲੋਕ ਗਾਇਕ ਭੋਲਾ ਸਿੰਘ ਸੰਗਰਾਮੀ, ਰਾਮਸ਼ਰਨ ਸਿੰਘ ਉਗਰਾਹਾਂ, ਗੁਰਭਗਤ ਸਿੰਘ ਸ਼ਾਹਪੁਰ ਕਲ੍ਹਾਂ, ਗੋਬਿੰਦ ਸਿੰਘ ਚੱਠੇ ਨਨਹੇੜ੍ਹਾ, ਰਿੰਪਾ ਕਣਕਵਾਲ ਭੰਗੂਆਂ, ਜਗਦੇਵ ਸਿੰਘ ਛਾਜਲੀ, ਭਗਵਾਨ ਸਿੰਘ ਸੁਨਾਮ, ਸੰਪੂਰਨ ਸਿੰਘ ਅਤੇ ਹਰਿੰਦਰ ਸਿੰਘ ਆਦਿ ਮੌਜੂਦ ਸਨ |
ਧੂਰੀ, (ਭੁੱਲਰ) - ਭਾਰਤੀਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਧੂਰੀ ਦੇ ਆਗੂ ਜਸਪਾਲ ਸਿੰਘ ਪੇਧਨੀ ਬਲਾਕ ਮਾਲੇਰਕੋਟਲਾ ਦੇ ਆਗੂ ਚਮਕੌਰ ਸਿੰਘ ਹਥਨ ਦੀ ਅਗਵਾਈ ਹੇਠ ਟੋਲ ਪਲਾਜਾ ਲੱਡਾ 'ਤੇ ਸ਼ੁਰੂ ਕਿਸਾਨ ਸੰਘਰਸ਼ ਮੋਰਚਾ 108ਵੇਂ ਦਿਨ ਲਗਾਤਾਰ ਜਾਰੀ ਰਿਹਾ | ਕਿਸਾਨ ਆਗੂਆਂ ਖੇਤੀ ਕਾਨੰੂਨ ਨੰੂ ਰੱਦ ਕਰਵਾਉਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ | ਇਸ ਮੌਕੇ ਰਾਮ ਸਿੰਘ ਕੱਕੜਵਾਲ, ਗੁਰੀ ਧੂਰੀ ਪਿੰਡ, ਹਮੀਰ ਬੇਨੜਾ, ਭਿੰਦਰ ਕੌਰ ਖੇੜੀ ਜੱਟਾਂ, ਸੁਰਜੀਤ ਕੌਰ ਬੇਨੜਾ, ਗਮਦੂਰ ਲੱਡਾ, ਸੁਖਜੀਤ ਲੱਡਾ, ਬਲਜੀਤ ਕੌਰ ਕੱਕੜਵਾਲ ਆਦਿ ਨੇ ਸੰਬੋਧਨ ਕੀਤਾ |
ਲਹਿਰਾਗਾਗਾ, (ਅਸ਼ੋਕ ਗਰਗ, ਸੂਰਜ ਭਾਨ ਗੋਇਲ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖ਼ੁਰਦ ਪਿੰਡ ਨੇੜੇ ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ 109ਵੇਂ ਦਿਨ ਵੀ ਜਾਰੀ ਰਿਹਾ | ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਲੱਗੇ ਪੱਕੇ ਮੋਰਚੇ ਵਿਚ ਮਰਦਾਂ ਔਰਤਾਂ ਦਾ ਇਕੱਠ ਹਜ਼ਾਰਾਂ ਦੀ ਤਾਦਾਦ ਵਿਚ ਵਧਦਾ ਹੀ ਜਾ ਰਿਹਾ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਸੂਬਾ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਚੰਗਾਲੀਵਾਲਾ ਜ਼ਿਲ੍ਹਾ ਆਗੂ, ਕਾਰਜਕਾਰੀ ਪ੍ਰਧਾਨ ਰਾਮਾ ਢੀਂਡਸਾ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਬਹਾਦਰ ਸਿੰਘ ਭੁਟਾਲ ਖ਼ੁਰਦ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ ਆਦਿ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਜਮਹੂਰੀ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਭੀਮ ਸਿੰਘ ਆਲਮਪੁਰ ਦੀ ਅਗਵਾਈ ਵਿਚ ਬਣੀ ਟੀਮ ਨੇ ਸ਼ਹਿਰ ਅੰਦਰ ਦੁਕਾਨ-ਦੁਕਾਨ ਜਾ ਕੇ ਲੋਕਾਂ ਨੂੰ ਕਿਸਾਨ ਮਾਰੂ ਕਾਲੇ ਕਾਨੂੰਨਾਂ ਬਾਰੇ ਮੋਦੀ ਸਰਕਾਰ ਤੇ ਆਰ.ਐਸ.ਐਸ ਦੇ ਕੂੜ ਪ੍ਰਚਾਰ ਤੋਂ ਸਾਵਧਾਨ ਰਹਿਣ ਸਬੰਧੀ ਹੱਥ ਪੋਸਟਰ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ | ਉਨ੍ਹਾਂ ਵੰਡੇ ਪੋਸਟਰਾਂ ਵਿਚ ਲਿਖਿਆ ਹੈ ਕਿ ਹੁਣ ਤਕ ਇਹ ਤਾਂ ਵੱਡੀ ਹੱਦ ਤੱਕ ਸਪਸ਼ਟ ਹੋ ਚੁੱਕਾ ਹੈ ਕਿ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਨਾਲ ਸਬੰਧਤ ਹਿਟਲਰੀ ਆਰਡੀਨੈਂਸ ਨਾ ਕੇਵਲ ਖੇਤੀ ਵਸੋਂ ਬਲਕਿ ਸਮੁੱਚੇ ਮਿਹਨਤਕਸ਼ ਲੋਕਾਂ ਲਈ ਘਾਤਕ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਅਸਲ ਉਦੇਸ਼ ਸਰਕਾਰੀ ਮੰਡੀਆਂ ਦਾ ਖ਼ਾਤਮਾ ਕਰਕੇ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਦੀਆਂ ਬਰਹਿਮ ਸ਼ਕਤੀਆਂ ਦੇ ਹਵਾਲੇ ਕਰਨਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਪ੍ਰਣਾਲੀ ਨੂੰ ਖ਼ਤਮ ਕਰਨਾ ਹੈ | ਇਸ ਮੌਕੇ ਬੀਰਬਲ ਸਿੰਘ, ਕਪੂਰ ਸਿੰਘ ਲਹਿਲ ਕਲਾਂ, ਕਾਮਰੇਡ ਮਹਿੰਦਰ ਸਿੰਘ ਬਾਗੀ, ਮਾਘੀ ਰਾਮ ਅਲੀਸ਼ੇਰ, ਰੂਲਦਾ ਸਿੰਘ ਅਲੀਸ਼ੇਰ, ਰਾਮਪਾਲ ਸਿੰਘ ਤੇ ਮਿਤ ਸਿੰਘ ਰਾਮਗੜ੍ਹ ਮੌਜੂਦ ਸਨ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਯੂਥ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਕਿਹਾ ਕਿ ਖੇਤੀ ਕਾਨੰੂਨ ਦੇ ਮੱਦੇਨਜ਼ਰ ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਫਟਕਾਰ ਲਗਾ ਕੇ ਕਿਸਾਨਾਂ ਨੂੰ ਲੋਕਤੰਤਰ ਹੱਕ ਰਾਹੀ ਰੋਸ ਪ੍ਰਦਰਸ਼ਨ ਦੇ ਹੱਕ ਨੂੰ ਅਤੇ ਗੱਲਬਾਤ ਰਾਹੀ ਮਸਲਾ ਸੁਲਝਾਉਣ ਦਾ ਫੈਸਲਾ ਕੁਝ ਰਾਹਤਯੋਗ ਹੈ | ਕੇਂਦਰ ਸਰਕਾਰ ਦੀ ਤਾਨਾਸ਼ਾਹੀ ਵਿਰੁੱਧ ਸੁਪਰੀਮ ਕੋਰਟ ਦੀ ਦਲੀਲ ਤੋਂ ਭਾਜਪਾ ਨੂੰ ਸਬਕ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਰਵ ਉੱਠ ਅਦਾਲਤ ਵਲੋਂ ਤਾਨਾਸ਼ਾਹੀ ਵਤੀਰੇ ਲਈ ਸਰਕਾਰ ਨੂੰ ਅਸਲੀਅਤ ਪੱਖ ਤੋਂ ਜਾਣੂ ਕਰ ਕੇ ਲੋਕਾਂ ਦੀ ਚਿੰਤਾ ਪ੍ਰਗਟਾਈ ਹੈ |
ਅਮਰਗੜ੍ਹ, (ਝੱਲ, ਮੰਨਵੀ) - ਹਲਕਾ ਅਮਰਗੜ੍ਹ ਨਾਲ ਸਬੰਧਿਤ ਨੌਜਵਾਨਾਂ ਵਲੋਂ ਪਿੰਡਾਂ ਵਿਚ ਟਰੈਕਟਰ ਮਾਰਚ ਕਰ ਕੇ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ | ਪਿੰਡ ਖ਼ਾਨਪੁਰ ਤੋਂ ਸ਼ੁਰੂ ਹੋਇਆ ਇਹ ਟਰੈਕਟਰ ਮਾਰਚ ਜੱਟੂਆਂ, ਬੁੰਗਾ, ਮੰਡੀਆਂ, ਛੋਕਰਾਂ, ਬਦੇਸ਼ੇ, ਦੱਲਣਵਾਲ, ਦੁੱਗਰੀ, ਰੁੜਕੀ, ਜੱਬੋਮਾਜਰਾ, ਧੀਰੋਮਾਜਰਾ, ਭੁਮਸੀ, ਜਲਾਲਾਬਾਦ, ਚੌਾਦਾ, ਅਮਰਗੜ੍ਹ ਆਦਿ ਪਿੰਡਾਂ ਵਿਚੋਂ ਲੰਘਿਆ | ਇਸ ਸੰਬੰਧੀ ਜਾਣਕਾਰੀ ਅਮਨਜੋਤ ਸਿੰਘ ਬੁੰਗਾ ਤੇ ਅਜੇਪਾਲ ਸਿੰਘ ਬੁੰਗਾ ਨੇ ਦਿੱਤੀ |
ਅਮਰਗੜ੍ਹ, (ਝੱਲ, ਮੰਨਵੀ)-ਕਿਸਾਨੀ ਸੰਘਰਸ਼ ਦੇ ਹੱਕ ਵਿਚ ਨੌਜਵਾਨਾਂ ਵਲੋਂ ਗੁ: ਸਾਹਿਬ ਪਿੰਡ ਚੌੌਾਦਾ ਵਿਖੇ 26 ਜਨਵਰੀ ਦੀ ਲਾਮਬੰਦੀ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਗੀਤਕਾਰ ਸਾਬ ਪਨਗੋਟਾ ਤੇ ਕਬੱਡੀ ਕੁਮੈਂਟੇਟਰ ਅਮਰੀਕ ਖੋਸਾ ਕੋਟਲਾ ਕਿਸਾਨਾਂ 'ਤੇ ਕਿਸਾਨ ਹਿਤੈਸ਼ੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਡੀ ਤੋਂ ਵੱਡੀ ਗਿਣਤੀ ਵਿਚ 26 ਜਨਵਰੀ ਨੂੰ ਦਿੱਲੀ ਪਹੁੰਚ ਕੇ ਕਿਸਾਨੀ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ਦਾ ਰਸਤਾ ਪੱਧਰਾ ਹੋ ਸਕੇ | ਇਸ ਮੌਕੇ ਅਦਾਕਾਰ ਹੌਬੀ ਧਾਲੀਵਾਲ, ਰੁਪਿੰਦਰ ਸਿੰਘ ਚੌੌਾਦਾ ਆਗੂ ਨੌਜਵਾਨ ਭਾਰਤ ਸਭਾ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਾਦਾ, ਠੇਕੇਦਾਰ ਕੇਸਰ ਸਿੰਘ ਚੌਾਦਾ, ਜ਼ੋਰਾ ਸਿੰਘ, ਹਰੀ ਚੰਦ ਸਿੰਘ, ਅੰਮਿ੍ਤਪਾਲ ਸਿੰਘ ਕਾਲਾ ਆਦਿ ਹਾਜ਼ਰ ਸਨ |
ਮਲੇਰਕੋਟਲਾ, (ਕੁਠਾਲਾ) - ਦਸਮੇਸ਼ ਕਿਸਾਨ ਕਲੱਬ ਮਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਨੇ ਦਰਜਨਾਂ ਟਰੈਕਟਰਾਂ ਨਾਲ ਮਾਰਚ ਕਰਕੇ 26 ਜਨਵਰੀ ਨੂੰ ਦਿੱਲੀ ਗਣਤੰਤਰ ਪਰੇਡ ਦੀ ਰਿਹਰਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਈ ਘੰੁਮਣ ਨੇ ਦੱਸਿਆ ਕਿ ਦਿੱਲੀ ਕਿਸਾਨ ਪਰੇਡ 'ਚ ਕਿਸਾਨ ਕਲੱਬ ਵਲੋਂ ਕਰੀਬ ਡੇਢ ਸੌ ਟਰੈਕਟਰ ਸ਼ਾਮਿਲ ਹੋਣਗੇ | ਅੱਜ ਦੇ ਕਿਸਾਨ ਮਾਰਚ ਵਿਚ ਭਾਈ ਘੁੰਮਣ ਦੇ ਨਾਲ ਗੁਰਮੀਤ ਸਿੰਘ ਮੰਡੀਆਂ, ਅਵਤਾਰ ਸਿੰਘ ਖ਼ਾਨਪੁਰ, ਕੁਲਵਿੰਦਰ ਸਿੰਘ ਬੂੰਗਾ, ਪਲਵਿੰਦਰ ਸਿੰਘ ਬਾਜਵਾ, ਤੇਜੀ ਖ਼ਾਨਪੁਰ, ਹਰਦੀਪ ਸਿੰਘ ਮੰਡੀਆਂ, ਮਨਪ੍ਰੀਤ ਸਿੰਘ ਚੀਮਾ, ਅਮਰਜੀਤ ਸਿੰਘ ਬੂੰਗਾ, ਕੋਚ ਹਰਮਿੰਦਰਪਾਲ ਸਿੰਘ ਘੁੰਮਣ, ਰਾਜੂ ਘੁੰਮਣ, ਮਾਲਕ ਸਿੰਘ ਬੂੰਗਾ ਆਦਿ ਸ਼ਾਮਿਲ ਸਨ |

ਨੰਬਰਦਾਰ ਯੂਨੀਅਨ ਦੀ ਹੋਈ ਚੋਣ

ਸੰਗਰੂਰ, 17 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਅਹਿਮ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸ. ਰਣਜੀਤ ਸਿੰਘ ਚਾਂਗਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਨੰਬਰਦਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਬੋਲੀਆਂ ਅਤੇ ਟੱਪਿਆਂ ਦੇ ਮੁਕਾਬਲਿਆਂ 'ਚ ਕਿਸਾਨੀ ਮੁੱਦਾ ਭਾਰੂ

ਸੰਗਰੂਰ, 17 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਹੋਏ ਬੋਲੀਆਂ ਅਤੇ ਟੱਪਿਆਂ ਦੇ ਮੁਕਾਬਲੇ ਦੌਰਾਨ ਕਵੀਆਂ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਣ ਦਾ ਸਫਲ ਯਤਨ ਕੀਤਾ | ਇਸ ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਜਾਨ ਗੁਆ ਚੁੱਕੇ ਕਿਸਾਨ ਦਾ ਅੰਤਿਮ ਸੰਸਕਾਰ ਕਿਸਾਨੀ ਝੰਡੇ ਦੀ ਸਲਾਮੀ ਨਾਲ ਹੋਇਆ

ਛਾਜਲੀ, 17 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਟਿੱਕਰੀ ਬਾਰਡਰ 'ਤੇ ਸ਼ਹੀਦ ਕਿਸਾਨ ਜੰਗੀਰ ਸਿੰਘ ਖ਼ਾਲਸਾ ਦਾ ਕਿਸਾਨੀ ਝੰਡੇ ਦੇ ਸਨਮਾਨ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਡਕੋਤਾ ਆਗੂ ਸੰਤ ਰਾਮ ਅਤੇ ਦਰਬਾਰਾ ਸਿੰਘ ਛਾਜਲਾ ਅਤੇ ਸੈਂਕੜੇ ਕਿਸਾਨਾਂ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਸੰਗਰੂਰ 'ਚ ਕੱਢਿਆ ਰੋਸ ਮਾਰਚ

21 ਨੂੰ ਪਟਿਆਲੇ 'ਚ ਕੀਤੀ ਜਾਵੇਗੀ ਕਾਂਗਰਸ ਭੰਡੀ ਪ੍ਰਚਾਰ ਰੈਲੀ ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਅੱਜ ਪੱਕੇ ਮੋਰਚੇ ਦੇ ਪੰਦ੍ਹਰਵੇਂ ਦਿਨ ਆਪਣੇ ਸੰਘਰਸ਼ ਨੂੰ ...

ਪੂਰੀ ਖ਼ਬਰ »

ਸੀਬਾ ਸਕੂਲ 'ਚ ਐਨ.ਸੀ.ਸੀ. ਦਾ ਏਅਰ ਵਿੰਗ ਯੂਨਿਟ ਸ਼ੁਰੂ ਹੋਣ ਨਾਲ ਵਿਦਿਆਰਥੀ ਬਾਗ਼ੋ-ਬਾਗ਼

ਲਹਿਰਾਗਾਗਾ, 17 ਜਨਵਰੀ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਵਿਚ ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ) ਦਾ ਏਅਰ ਵਿੰਗ ਯੂਨਿਟ ਸ਼ੁਰੂ ਹੋਣ ਨਾਲ ਅੱਠਵੀਂ ਕਲਾਸ ਦੇ 25 ਵਿਦਿਆਰਥੀ ਝਟਪਟ ਇਸ ਵਿਚ ਭਰਤੀ ਹੋ ਗਏ ਜਿਸ ਨਾਲ ਮਾਪਿਆਂ ਦੀ ਕਈ ਸਾਲ ਪੁਰਾਣੀ ਮੁਰਾਦ ਪੂਰੀ ਹੋ ਗਈ | ਇਸ ...

ਪੂਰੀ ਖ਼ਬਰ »

ਰਾਹੁਲ ਇੰਦਰ ਸਿੱਧੂ ਨੇ ਟਰੱਸਟ ਦੀ ਮੰਗ 'ਤੇ ਸਟੇਡੀਅਮ ਲਈ ਗਰਾਂਟ ਮਨਜ਼ੂਰ ਕਰਵਾਈ

ਖਨੌਰੀ, 17 ਜਨਵਰੀ (ਬਲਵਿੰਦਰ ਸਿੰਘ ਥਿੰਦ) - ਸ਼ਹੀਦ ਭਗਤ ਸਿੰਘ ਯਾਦਗਾਰੀ ਟਰੱਸਟ ਬਨਾਰਸੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਪਿੰਡ ਵਿਖੇ ਖੇਡ ਸਟੇਡੀਅਮ ਬਣਾਏ ਜਾਣ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਹੋਇਆ ਸੂਬੇ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ...

ਪੂਰੀ ਖ਼ਬਰ »

ਕਿਸਾਨ ਦੀ ਸਾਢੇ ਸੱਤ ਕਿੱਲੇ ਕਣਕ ਵਾਹੀ, ਲੱਖਾਂ ਦਾ ਨੁਕਸਾਨ

ਛਾਜਲੀ, 17 ਜਨਵਰੀ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਗੋਬਿੰਦਗੜ੍ਹ ਜੇਜੀਆ ਦੇ ਕਿਸਾਨ ਬਹਾਦਰ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਕਣਕ ਜਗਰਾਜ ਸਿੰਘ ਨਾਮਕ ਵਿਅਕਤੀ ਅਤੇ ਸਾਥੀਆਂ ਦੁਆਰਾ ਲੰਘੀ ਰਾਤ ਕਣਕ ਵਾਹ ਦਿੱਤੀ ਹੈ ਅਤੇ ਖੇਤ ਵਿਚ ਲੱਗਾ ਬੋਰ ...

ਪੂਰੀ ਖ਼ਬਰ »

ਕਾਂਗਰਸ ਅਤੇ ਅਕਾਲੀ ਦਲ ਕਿਸਾਨ ਨੂੰ ਕਰ ਰਹੇ ਹਨ ਗੁੰਮਰਾਹ-ਪੁਨੀਆ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਅਤੇ ਰਾਸ਼ਟਰੀ ਕਿਸਾਨ ਮੋਰਚਾ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਸ੍ਰ. ਸਤਵੰਤ ਸਿੰਘ ਪੁਨੀਆ ਨੇ ਕਿਹਾ ਕਿ ਲੋਕਤੰਤਰ ਵਿਚ ਹਰੇਕ ਵਿਅਕਤੀ, ਹਰੇਕ ਪਾਰਟੀ ਤੇ ਹਰੇਕ ...

ਪੂਰੀ ਖ਼ਬਰ »

ਮਨਮੀਤ ਦੀ ਮੌਤ ਤੋਂ ਬਾਅਦ ਦੁਨੀਆ ਭਰ 'ਚ ਚਰਚਿਤ ਇਤਿਹਾਸਕ ਪਿੰਡ ਅਲੀਸ਼ੇਰ

ਅਸ਼ੋਕ ਗਰਗ 98144-65220 ਲਹਿਰਾਗਾਗਾ-ਜਾਖਲ ਮੁੱਖ ਮਾਰਗ 'ਤੇ ਇਕ ਕਿੱਲੋਮੀਟਰ ਦੀ ਦੂਰੀ ਉੱਪਰ ਸਥਿਤ ਪਿੰਡ ਅਲੀਸ਼ੇਰ ਦਾ ਨਾਂਅ ਅਲੀ ਨਾਂਅ ਦੇ ਮੁਸਲਮਾਨ ਪੀਰ ਦੇ ਨਾਂਅ ਨਾਲ ਪਿਆ ਹੈ | ਇਸ ਦੀ ਕਬਰ ਅਜੇ ਵੀ ਪਿੰਡ ਵਿਚ ਕਾਇਮ ਹੈ, ਜਿਸ ਦੀ ਕਾਫੀ ਮਾਨਤਾ ਹੈ | ਇਸੇ ਪਿੰਡ ਵਿਚ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਤੇ ਗੀਤ ਨੂੰ ਫਿਲਮਾਇਆ ਰਮਜ਼ਾਨਾ ਹੀਰ ਨੇ

ਸੰਗਰੂਰ, 17 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਵਿਰਾਸਤੀ ਗੀਤਾਂ ਅਤੇ ਸੱਭਿਆਚਾਰ ਦੇ ਖੇਤਰ ਵਿਚ ਵਿਚਰ ਰਹੀ ਸ਼ਖ਼ਸੀਅਤ ਰਮਜ਼ਾਨਾ ਹੀਰ ਨੇ ਕਿਸਾਨੀ ਅੰਦੋਲਨ ਨੰੂ ਸਮਰਪਿਤ ਗੀਤ ਫਿਲਮਾਇਆ ਹੈ | ਉਨ੍ਹਾਂ ਦੱਸਿਆ ਕਿ ਦਿੱਲੀ ਦੀ ਮੋਦੀ ਸਰਕਾਰ ਕਿਸਾਨਾਂ ਨੰੂ ...

ਪੂਰੀ ਖ਼ਬਰ »

ਗੁਰਮੇਲ ਕੌਰ ਮੱਟਰਾਂ ਪੰਚਾਇਤ ਯੂਨੀਅਨ ਦੀ ਬਲਾਕ ਪ੍ਰਧਾਨ ਬਣੀ

ਨਦਾਮਪੁਰ/ਚੰਨੋਂ, 17 ਜਨਵਰੀ (ਹਰਜੀਤ ਸਿੰਘ ਨਿਰਮਾਣ) - ਅੱਜ ਪੰਚਾਇਤ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਗੁਰਮੇਲ ਕੌਰ ਸਰਪੰਚ ਮੱਟਰਾਂ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ | ਕਾਂਗਰਸੀ ਆਗੂ ਅਤੇ ਸਰਪੰਚ ਦੇ ਪੁੱਤਰ ਜਗਤਾਰ ਸਿੰਘ ਮੱਟਰਾਂ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਗੋਲਡਨ ਜੁਬਲੀ ਸਮਾਗਮ

ਮਾਲੇਰਕੋਟਲਾ, 17 ਜਨਵਰੀ (ਪਾਰਸ ਜੈਨ)-ਰੋਟਰੀ ਕਲੱਬ ਮਲੇਰਕੋਟਲਾ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਸਮਾਗਮ ਸਥਾਨਕ ਪੰਜਾਬ ਉਰਦੂ ਅਕੈਡਮੀ ਦੇ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਡਾ: ਨਾਵੇਦ ਅਸਲਮ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਵਿਚ ਸਟਾਰ ਇੰਪੈਕਟ ਦੇ ਐਮ.ਡੀ ...

ਪੂਰੀ ਖ਼ਬਰ »

ਤੰਗ ਨਾਲੀ ਕਾਰਨ ਸੜਕ ਨੇ ਨਰਕ ਦਾ ਰੂਪ ਧਾਰਿਆ

ਲੌਾਗੋਵਾਲ, 17 ਜਨਵਰੀ (ਵਿਨੋਦ­ ਖੰਨਾ)-ਸਥਾਨਕ ਮੂਲੇ ਕੇ ਦਰਵਾਜ਼ੇ ਨੇੜੇ ਨਵੀਂ ਬਣੀ ਇਕ ਨਾਲੀ ਲੋਕਾਂ ਲਈ ਮੁਸੀਬਤਾਂ ਦਾ ਕਾਰਨ ਬਣਦੀ ਜਾ ਰਹੀ ਹੈ | ਨੇੜਲੇ ਦੁਕਾਨਦਾਰ ਰਜੇਸ਼ ਕੁਮਾਰ ਰਿੰਕੂ, ਡੀਟੀ ਹਲਵਾਈ, ਮਨੀ ਰਾਮ, ਨਿਗਮ ਖਾਨ, ਰਾਣਾ ਖਾਨ ਅਤੇ ਗੁਲਜਾਰ ਸਿੰਘ ਨੇ ...

ਪੂਰੀ ਖ਼ਬਰ »

ਅੱਖਾਂ ਦੇ ਲਗਾਏ ਕੈਂਪ 'ਚ 340 ਮਰੀਜ਼ਾਂ ਦੀ ਕੀਤੀ ਜਾਂਚ

ਅਹਿਮਦਗੜ੍ਹ, 17 ਜਨਵਰੀ (ਪੁਰੀ)-'ਮੁੰਡੇ ਅਹਿਮਦਗੜ੍ਹ ਦੇ' ਵੈੱਲਫੇਅਰ ਕਲੱਬ ਵਲੋਂ ਸੰਕਰਾ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਸ੍ਰੀਮਤੀ ਸੱਤਿਆ ...

ਪੂਰੀ ਖ਼ਬਰ »

ਹਰਜੀਤ ਗਰੇਵਾਲ ਖ਼ਿਲਾਫ਼ 18 ਦੇ ਧਰਨੇ 'ਚ ਹਜ਼ਾਰਾਂ ਔਰਤਾਂ ਸ਼ਾਮਿਲ ਹੋਣਗੀਆਂ

ਨਦਾਮਪਰ/ਚੰਨੋਂ, 17 ਜਨਵਰੀ (ਹਰਜੀਤ ਸਿੰਘ ਨਿਰਮਾਣ)-ਭਾਜਪਾ ਆਗੂ ਹਰਜੀਤ ਗਰੇਵਾਲ ਦੇ ਪਿੰਡ ਧਨੌਲਾ ਵਿਖੇ 18 ਜਨਵਰੀ ਨੂੰ ਔਰਤ ਸ਼ਕਤੀ ਪ੍ਰਦਰਸ਼ਨ 'ਚ ਇਲਾਕੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਸ਼ਾਮਲ ਹੋਣਗੀਆਂ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕਿ ਸਰਗਰਮੀਆਂ ਹੋਈਆਂ ਤੇਜ਼

ਅਹਿਮਦਗੜ੍ਹ, 17 ਜਨਵਰੀ (ਸੁਖਸਾਗਰ ਸਿੰਘ ਸੋਢੀ) - ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਨਗਰ ਕੌਾਸਲ ਚੋਣਾਂ ਦਾ ਐਲਾਨ ਬੇਸ਼ੱਕ ਕੱਲ੍ਹ ਕੀਤਾ ਗਿਆ ਹੈ, ਪਰ ਨਗਰ ਕੌਾਸਲ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਕਈ ਦਿਨਾਂ ਤੋਂ ਸ਼ੁਰੂ ਕੀਤੀਆਂ ...

ਪੂਰੀ ਖ਼ਬਰ »

ਭਾਜਪਾ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਰਮੇਸ਼ ਸ਼ਰਮਾ

ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਸੱਗੂ)-ਭਾਜਪਾ ਨਗਰ ਕੌਾਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਨ੍ਹਾਂ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਨਾਮ ਮੰਡਲ ਚੋਣ ਇੰਚਾਰਜ ਰਮੇਸ਼ ਕੁਮਾਰ ਸਰਮਾ ਨੇ ਅੱਜ ਭਾਜਪਾ ...

ਪੂਰੀ ਖ਼ਬਰ »

'ਕਿਸਾਨੀ ਸੰਘਰਸ਼ ਨੂੰ ਸਮਰਪਿਤ' ਨਾਟਕਾਂ ਦੀ ਪੇਸ਼ਕਾਰੀ

ਕੁੱਪ ਕਲਾਂ, 17 ਜਨਵਰੀ (ਮਨਜਿੰਦਰ ਸਿੰਘ ਸਰੌਦ) - ਦਿੱਲੀ ਦੀਆਂ ਸੜਕਾਂ ਤੇ ਕੇਂਦਰੀ ਹਕੂਮਤ ਦੇ ਖ਼ਿਲਾਫ਼ ਨੰਗੇ ਧੜ ਪਰਿਵਾਰਾਂ ਸਮੇਤ ਸੰਘਰਸ਼ ਵਿੱਢ ਕੇ ਬੈਠੇ ਕਿਸਾਨ ਭਾਈਚਾਰੇ ਦੇ ਅੰਦੋਲਨ ਨੂੰ ਸਮਰਪਿਤ ਅਤੇ ਪਿੰਡਾਂ ਅੰਦਰ ਸਮੂਹ ਵਰਗਾਂ ਨੂੰ ਹਲੂਣਾ ਦੇਣ ਦੇ ਮੰਤਵ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਜਥੇਬੰਦੀਆਂ ਦਾ ਹੋਇਆ ਏਕਾ

ਸੰਗਰੂਰ, 17 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਤੇ ਸੂਬਾ ਸਕੱਤਰ ਸ. ਰਨ ਸਿੰਘ ...

ਪੂਰੀ ਖ਼ਬਰ »

ਪਹਿਲਾ ਤੇ ਚੌਥੇ ਸਮੈਸਟਰ ਦਾ ਜਪੁਜੀ ਸਾਹਿਬ ਦੇ ਪਾਠ ਨਾਲ ਆਗਾਜ਼

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ) - ਡਾਇਰੈਕਟਰ ਮਾਡਰਨ ਗਰੁੱਪ ਆਫ਼ ਇੰਸਟੀਚਿਊਸਨਜ਼ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਫ਼ਾਰ ਗਰਲਜ਼), ਸ਼ੇਰਗੜ੍ਹ ਚੀਮਾਂ ਵਿਖੇ, ਬੀ.ਐੱਡ ਸਮੈਸਟਰ ਪਹਿਲਾ ਅਤੇ ਚੌਥਾ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਰਾਮ ਮੰਦਰ ਨਿਰਮਾਣ ਲਈ ਹਰ ਪਰਿਵਾਰ ਤੋਂ ਲਿਆ ਜਾਵੇਗਾ ਸਹਿਯੋਗ-ਲਲਿਤ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)-ਅਯੁੱਧਿਆ 'ਚ ਸ੍ਰੀ ਰਾਮ ਜਨਮ ਭੂਮੀ 'ਤੇ ਰਾਮ ਮੰਦਰ ਨਿਰਮਾਣ ਲਈ ਚਲਾਏ ਜਾ ਰਹੇ ਜਨ ਧਨ ਸੰਗ੍ਰਹਿ ਅਭਿਆਨ ਲਈ ਹਰ ਪਰਿਵਾਰ ਤੋਂ ਸਹਿਯੋਗ ਲਿਆ ਜਾਵੇਗਾ | ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਲਲਿਤ ਗਰਗ ਨੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਰੁਜ਼ਗਾਰ ਪ੍ਰਾਪਤੀ ਲਈ ਚਲਾਈ ਮੁਹਿੰਮ

ਪਿੰਡ ਮੰਗਵਾਲ 'ਚ ਕੀਤਾ ਅਰਥੀ ਫੂਕ ਮੁਜ਼ਾਹਰਾ ਸੰਗਰੂਰ, 17 ਜਨਵਰੀ (ਧੀਰਜ ਪਸ਼ੋਰੀਆ)-ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਜਿੱਥੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਜਾਰੀ ਹੈ, ਉੱਥੇ ਪਿੰਡਾਂ 'ਚ ਵੀ ਸੂਬਾ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਅਧਿਕਾਰੀ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਟੈਕਨੀਕਲ ਸਰਵਿਸਿਜ਼ ਯੂਨੀਅਨ ਸੰਗਰੂਰ ਦੀ ਮੀਟਿੰਗ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਐਕਸੀਅਨ ਸੰਗਰੂਰ ਦੇ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਧਿਕਾਰੀ ਵਲੋਂ ਮੁਲਾਜਮਾਂ ਦੀਆਂ ਗਲਤ ਢੰਗ ਨਾਲ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇ ਸਰਕਾਰ- ਬੇਗਮ ਮੁਨੱਬਰ-ਉਨ-ਨਿਸ਼ਾ

ਮਲੇਰਕੋਟਲਾ, 17 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਮਲੇਰਕੋਟਲਾ ਦੇ ਨਵਾਬੀ ਰਿਆਸਤ ਦੇ ਬੇਗਮ ਮੁਨੱਬਰ-ਉਨ-ਨਿਸ਼ਾ ਨੇ ਆਪਣੀ ਰਿਹਾਇਸ਼ਗਾਹ ਮੁਬਾਰਕ ਮੰਜ਼ਿਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ...

ਪੂਰੀ ਖ਼ਬਰ »

-ਮਾਮਲਾ ਨੋਟਾਂ ਵਾਲੇ ਗ੍ਰੰਥੀ ਦਾ- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਦੇ ਸੂਬਾ ਪ੍ਰਧਾਨ ਵਲੋਂ ਗੁਰੂ ਘਰ ਦਾ ਦੌਰਾ

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ)-ਅਖੰਡ ਪਾਠਾਂ ਦੀ ਲੜੀ ਦੇ ਨਾਂਅ 'ਤੇ ਸੈਂਕੜੇ ਲੋਕਾਂ ਤੋਂ ਪੈਸੇ ਦਸ ਗੁਣਾ ਕਰਕੇ ਮੋੜਨ ਦਾ ਦਾਅਵਾ ਕਰਨ ਵਾਲੇ ਗ੍ਰੰਥੀ ਦੇ ਰੂਹਪੋਸ਼ ਹੋਣ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ ਹੈ | ਗੁਰਦੁਆਰਾ ਭਗਤ ਸ੍ਰੀ ਰਵਿਦਾਸ ਜੀ ਪਿੰਡ ...

ਪੂਰੀ ਖ਼ਬਰ »

-ਮਾਮਲਾ ਨੋਟਾਂ ਵਾਲੇ ਗ੍ਰੰਥੀ ਦੇ ਰਫੂਚੱਕਰ ਹੋਣ ਦਾ- ਗ੍ਰੰਥੀ ਗੁਰਮੇਲ ਸਿੰਘ ਤੇ ਕਮੇਟੀ ਮੈਂਬਰਾਂ 'ਤੇ ਹੋਇਆ 420 ਦਾ ਮਾਮਲਾ ਦਰਜ

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਕੁਠਾਲਾ ਦੇ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਜੀ ਬੇਗਮਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਭੇਟਾ ਦੇ ਨਾਮ ਉੱਪਰ ਚਲਾਈ ਇਕ ਬੇਨਾਮੀ ਸਕੀਮ ਤਹਿਤ ਕਰੋੜਾਂ ਰੁਪਿਆ ਇਕੱਠਾ ਕਰਕੇ ਫ਼ਰਾਰ ...

ਪੂਰੀ ਖ਼ਬਰ »

ਆਯੁਸ਼ਮਾਨ ਸਿਹਤ ਯੋਜਨਾ ਤਹਿਤ 130 ਮੈਡੀਕਲ ਕਾਰਡ ਬਣਾਏ

ਨਦਾਮਪੁਰ/ਚੰਨੋਂ, 17 ਜਨਵਰੀ (ਹਰਜੀਤ ਨਿਰਮਾਣ) - ਅੱਜ ਪਿੰਡ ਰਾਜਪੁਰਾ ਅਤੇ ਮਸਾਣੀ ਵਿਖੇ ਆਯੁਸ਼ਮਾਨ ਸਿਹਤ ਯੋਜਨਾ ਦੇ ਤਹਿਤ ਮੈਡੀਕਲ ਕਾਰਡ ਕੈਂਪ ਲਗਾਇਆ ਗਿਆ | ਇਹ ਜਪਹਰ ਵੈੱਲਫੇਅਰ ਸੁਸਾਇਟੀ ਰਜਿਸਟਰਡ ਸੰਗਰੂਰ ਦੇ ਸਹਿਯੋਗ ਨਾਲ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ...

ਪੂਰੀ ਖ਼ਬਰ »

ਹਰਿਆਊ ਬਣੇ ਸਹਿਕਾਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ

ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ) - ਸਹਿਕਾਰੀ ਕਰਮਚਾਰੀ ਯੂਨੀਅਨ ਲਹਿਰਾਗਾਗਾ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਸਿੰਘ ਮੰਗੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ ਜਿਸ ਵਿਚ ਅੰਮਿ੍ਤਪਾਲ ਸਿੰਘ ਹਰਿਆਊ ਨੂੰ ਪ੍ਰਧਾਨ, ਹਰਪਾਲ ਸਿੰਘ ਗਾਗਾ ਨੂੰ ਮੀਤ ...

ਪੂਰੀ ਖ਼ਬਰ »

ਸਿੱਧੂ ਤੇ ਗੁਪਤਾ ਨੇ ਚੋਣ ਲੜਨ ਦੇ ਇਛੁੱਕ ਵਿਅਕਤੀਆਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਨਗਰ ਕੌਾਸਲ ਚੋਣਾਂ ਲੜਨ ਦੇ ਇਛੁੱਕ ਵਿਅਕਤੀਆਂ ਨਾਲ ਇਕ ਮੀਟਿੰਗ ਕੀਤੀ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਕਿਸਾਨ ਮਸਲੇ ਦਾ ਹੱਲ ਕੱਢਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਅਤੇ ਸੀਨੀਅਰ ਆਗੂ ਧਰਮਵੀਰ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਗੁਰਮੇਲ ਕੌਰ ਪੰਚਾਇਤ ਯੂਨੀਅਨ ਦੇ ਪ੍ਰਧਾਨ ਅਤੇ ਹਰਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਬਣੇ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੰਚਾਇਤ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਹੋਈ ਜਿਸ ਵਿਚ ਗੁਰਮੇਲ ਕੌਰ ਸਰਪੰਚ ਮੱਟਰਾਂ ਨੂੰ ਸਰਬਸੰਮਤੀ ਨਾਲ ਯੂਨੀਅਨ ਦੀ ਪ੍ਰਧਾਨ ਚੁਣਿਆ ਗਿਆ ਅਤੇ ਆਗੂ ਅਹੁਦੇਦਾਰਾਂ ਵਿਚ ਹਰਪਾਲ ਕੌਰ ਸਰਪੰਚ ਭਰਾਜ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ 'ਚ ਓ.ਬੀ.ਸੀ. ਨੂੰ ਦਿੱਤੀਆਂ ਜਾਣ ਰਾਖਵੀਂਆਂ ਸੀਟਾਂ

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ) - ਕਾਂਗਰਸ ਪਾਰਟੀ ਦੇ ਓ.ਬੀ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਜਸਵਿੰਦਰ ਸਿੰਘ ਸੋਂਦ ਨੇ ਨਗਰ ਕੌਾਸਲ ਚੋਣਾਂ ਵਿਚ ਪਛੜੀਆਂ ਸ਼ੇ੍ਰਣੀਆਂ ਦੇ ਲੋਕਾਂ ਦੀਆਂ ਸ਼ੀਟਾਂ ਨੂੰ ਰਾਖਵਾਂ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਗ਼ਰੀਬ ਅਪਾਹਜ ਲੋੜਵੰਦ ਪਰਿਵਾਰ ਦੀ ਕੀਤੀ ਮਦਦ

ਜਖੇਪਲ, 17 ਜਨਵਰੀ (ਮੇਜਰ ਸਿੰਘ ਸਿੱਧੂ)-ਪਿੰਡ ਮੈਦੇਵਾਸ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਸ੍ਰੀ ਵਿਨੋਦ ਸਿੰਗਲਾ ਨੇ ਥਾਨਾ ਮੁਖੀ ਧਰਮਗੜ੍ਹ ਸ. ਬਲਜੀਤ ਸਿੰਘ ਦੇ ਸਹਿਯੋਗ ਨਾਲ ਪਿੰਡ ਮੈਦੇਵਾਸ ਤੋਂ ਗਰੀਬ ਪਰਿਵਾਰ ਨਿਰਮਲ ਸਿੰਘ ਦੀ ਕੱਪੜੇ, ਰਾਸ਼ਨ ...

ਪੂਰੀ ਖ਼ਬਰ »

ਰਾਹੁਲ ਇੰਦਰ ਸਿੱਧੂ ਨੇ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਮੂਨਕ, 17 ਜਨਵਰੀ (ਗਮਦੂਰ ਸਿੰਘ ਧਾਲੀਵਾਲ) - ਰਾਹੁਲ ਇੰਦਰ ਸਿੱਧੂ ਸਪੁੱਤਰ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਵਾਇਸ ਚੇਅਰਪਰਸਨ ਯੋਜਨਾ ਬੋਰਡ ਪੰਜਾਬ ਨੇ ਬੀ.ਡੀ.ਪੀ.ਓ. ਦਫ਼ਤਰ ਅਨਦਾਣਾ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਨਵੇਂ ਸ਼ੋਰੂਮ ਐਲ.ਜੀ. ਇਲੈਕਟਰੋ ਪਲਾਜ਼ਾ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਰੁਪਿੰਦਰ ਸਿੰਘ ਸੱਗੂ) - ਐਲ.ਜੀ ਕੰਪਨੀ ਨੇ ਅੱਜ ਸੁਨਾਮ ਦੇ ਨਵਾਂ ਬਾਜ਼ਾਰ ਵਿਖੇ ਆਪਣੇ ਐਲ.ਜੀ ਇਲੈਕਟਰੋ ਦੇ ਸਭ ਤੋਂ ਵੱਡੇ ਸ਼ੋ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਤੇ ਕੰਪਨੀ ਦੇ ਪੰਜਾਬ ਦੇ ਪ੍ਰਬੰਧਕ ਨਵਨੀਤ ਕਰਕਰਾ ਅਤੇ ਹਿਮਾਂਸ਼ੂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸੂਲਰ ਘਰਾਟ, 17 ਜਨਵਰੀ (ਜਸਵੀਰ ਸਿੰਘ ਔਜਲਾ) - ਵਿਵੇਕ ਸੀਲ ਸੋਨੀ ਆਈ.ਪੀ.ਐਸ. ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਮਾੜੇ ਅੰਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਮੋਹਿਤ ਅਗਰਵਾਲ ਦਿੜ੍ਹਬਾ ਮੰਡੀ ਦੀ ਅਗਵਾਈ ਹੇਠ ਥਾਣਾ ਦਿੜ੍ਹਬਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਅਮਰਗੜ੍ਹ, 17 ਜਨਵਰੀ (ਮੰਨਵੀ, ਝੱਲ) - ਨੇੜਲੇ ਪਿੰਡ ਰਾਮਪੁਰ ਛੰਨਾ ਵਿਖੇ ਸਵ. ਦਵਿੰਦਰ ਸਿੰਘ ਸੋਹੀ ਰਾਮਪੁਰ ਛੰਨਾਂ ਦੀ ਨਿੱਘੀ ਯਾਦ 'ਚ ਖ਼ਾਲਸਾ ਮਸ਼ੀਨਰੀ ਸਟੋਰ ਅਮਰਗੜ੍ਹ ਵਲੋਂ ਕੁਦਰਤ ਮਿਲਕ ਡੇਅਰੀ ਬਾਗੜੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX