ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  37 minutes ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 1 hour ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 2 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 3 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 3 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 4 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 4 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 4 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 5 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 5 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 5 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 5 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 6 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 6 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 6 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 6 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 7 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 7 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 7 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 7 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 7 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 7 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552

ਮਾਨਸਾ

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 110ਵੇਂ ਦਿਨ ਵੀ ਕਿਸਾਨਾਂ ਵਲੋਂ ਰੋਸ ਮੁਜ਼ਾਹਰੇ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੇ ਚੱਲਦਿਆਂ 110ਵੇਂ ਦਿਨ ਵੀ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਜਿੱਥੇ ਕਿਸਾਨ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਲਾਮਬੰਦੀ ਕਰ ਰਹੇ ਹਨ, ਉੱਥੇ ਦਿੱਲੀ ਮੋਰਚੇ ਲਈ ਕਿਸਾਨਾਂ ਦੇ ਜਥੇ ਜਾਣੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣ ਕੇ ਚੱਲ ਰਹੀ ਹੈ, ਨੂੰ ਆਪਣੀਆਂ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਹੋਣ ਤੱਕ ਸੰਘਰਸ਼ ਇਵੇਂ ਹੀ ਚੱਲਦਾ ਰਹੇਗਾ | ਇਸ ਮੌਕੇ ਬਲਵਿੰਦਰ ਸ਼ਰਮਾ ਖ਼ਿਆਲਾ, ਭਜਨ ਸਿੰਘ ਘੁੰਮਣ, ਮੇਜਰ ਸਿੰਘ ਦੂਲੋਵਾਲ, ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕੀਤਾ | ਇਸੇ ਦੌਰਾਨ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ, ਆਰ. ਨੇਤ, ਕੋਰਵਾਲਾ ਮਾਨ ਤੇ ਲੱਖਾ ਸਿਧਾਣਾ ਦੀ ਅਗਵਾਈ 'ਚ ਜ਼ਿਲ੍ਹੇ ਦੇ ਪਿੰਡਾਂ 'ਚ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਦੀ ਤਿਆਰੀ ਵਜੋਂ ਰਿਹਰਸਲ ਮਾਰਚ ਕੱਢਿਆ ਗਿਆ | ਇਸ ਮਾਰਚ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲਿਆ | ਨੌਜਵਾਨਾਂ ਦੀ ਗਿਣਤੀ ਵਧੇਰੇ ਸੀ | ਸਿਧਾਣਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਅੰਦੋਲਨ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਵਾਪਸ ਕਰਵਾਉਣ ਤੱਕ ਲੋਕ ਅੰਦੋਲਨ ਜਾਰੀ ਰਹੇਗਾ |
ਦਿੱਲੀ ਮੋਰਚੇ ਲਈ ਜਥਾ ਰਵਾਨਾ
ਪੰਜਾਬ ਕਿਸਾਨ ਯੂਨੀਅਨ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਅਗਵਾਈ 'ਚ ਕਿਸਾਨਾਂ ਤੇ ਬੀਬੀਆਂ ਦਾ ਜਥਾ ਸਥਾਨਕ ਰੇਲਵੇ ਸਟੇਸ਼ਨ ਤੋਂ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾ ਕੇ ਸਾਹ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਜਥਾ ਜਿੱਥੇ ਕਿਸਾਨ ਜਥੇਬੰਦੀਆਂ ਵਲੋਂ ਮਨਾਏ ਜਾ ਰਹੇ ਕਿਸਾਨ ਮਹਿਲਾ ਦਿਵਸ 'ਚ ਭਾਗ ਲਵੇਗਾ ਉੱਥੇ ਟਰੈਕਟਰ ਮਾਰਚ 'ਚ ਵੀ ਸ਼ਾਮਿਲ ਹੋਵੇਗਾ | ਜਥੇ 'ਚ ਕਿਸਾਨ ਆਗੂ ਗੋਰਾ ਸਿੰਘ ਭੈਣੀ ਬਾਘਾ, ਗੁਰਮੀਤ ਸਿੰਘ ਧਾਲੀਵਾਲ, ਨਰਿੰਦਰ ਕੌਰ ਬੁਰਜ ਹਮੀਰਾ, ਬਲਵਿੰਦਰ ਕੌਰ ਖਾਰਾ, ਮਹਿੰਦਰ ਕੌਰ, ਕਿ੍ਸ਼ਨਾ ਕੌਰ, ਹਰਬੰਸ ਕੌਰ ਭੈਣੀਬਾਘਾ, ਰਜਿੰਦਰ ਕੌਰ ਰਵਿੰਦਰ ਕੌਰ, ਗੁਰਮੀਤ ਕੌਰ, ਲਾਭ ਕੌਰ, ਕਿ੍ਸ਼ਨਾ ਕੌਰ ਆਦਿ ਸ਼ਾਮਿਲ ਸਨ |
'ਦਿੱਲੀ ਚੱਲੋ' ਨਾਟਕ ਰਾਹੀਂ ਕਿਸਾਨ ਸੰਘਰਸ਼ 'ਚ ਕੁੱਦਣ ਦਾ ਹੋਕਾ
ਮਾਨਵ ਮੰਚ ਪਟਿਆਲਾ ਦੀ ਟੀਮ ਵਲੋਂ ਮਲਕਪੁਰ, ਖ਼ਿਆਲਾ ਤੇ ਖ਼ਿਆਲਾ ਕਲਾਂ ਆਦਿ ਪਿੰਡਾਂ 'ਚ ਨਾਟਕ 'ਦਿੱਲੀ ਚੱਲੋ' ਦਾ ਮੰਚਨ ਕੀਤਾ ਗਿਆ | ਡਾ: ਸੁਖਦਰਸ਼ਨ ਸਿੰਘ ਚਹਿਲ ਵਲੋਂ ਲਿਖੇ ਤੇ ਨਿਰਦੇਸ਼ਤ ਕੀਤੇ ਨਾਟਕ ਰਾਹੀਂ ਗੋਦੀ ਮੀਡੀਆ, ਕਾਲੇ ਕਾਨੂੰਨਾਂ, ਸਰਮਾਏਦਾਰ ਲੋਕਾਂ ਦੁਆਰਾ ਕੀਤੀ ਜਾਣ ਵਾਲੀ ਲੁੱਟ ਅਤੇ ਭੋਲੇ-ਭਾਲੇ ਲੋਕਾਂ ਦੀ ਤਰਾਸ਼ਦੀ ਨੂੰ ਖ਼ੂਬਸੂਰਤ ਤਰੀਕੇ ਨਾਲ ਚਿਤਰਿਆ ਗਿਆ ਹੈ | ਕਲਾਕਾਰ ਜਸ਼ਨਪ੍ਰੀਤ ਕੌਰ ਤਾਣਾ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਕਸਿਆਣਾ, ਮਨਿੰਦਰ ਸਿੰਘ, ਸਿਮਰਤਰਾਜ ਸਿੰਘ, ਸ਼ਰਨਦੀਪ ਚੀਮਾਂ, ਜਸਕਰਨ ਸਿੰਘ, ਮਹਿਕਪ੍ਰੀਤ ਅਤਾਪੁਰ, ਤਨੂਜਾ, ਕਿਰਨ ਤੇ ਸ਼ਰਨਦੀਪ ਸੰਧੂ ਆਪਣੀ ਅਦਾਕਾਰੀ ਰਾਹੀਂ ਨਾਟਕ ਨੂੰ ਸਫਲ ਬਣਾ ਦਿੰਦੇ ਹਨ | ਇਸ ਮੌਕੇ ਸਰਪੰਚ ਨਿਰਮਲ ਸਿੰਘ ਮਲਕਪੁਰ ਖ਼ਿਆਲਾ, ਪੰਚ ਬਲਜੀਤ ਸਿੰਘ ਚਹਿਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਬਲਜੀਤ ਸਿੰਘ ਖ਼ਿਆਲਾ, ਬਿੱਕਰ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |
ਮੋਦੀ ਸਰਕਾਰ ਕਿਸਾਨ ਸੰਘਰਸ਼ ਤੋਂ ਘਬਰਾਈ-ਸਿੱਧੂ ਮੂਸੇਵਾਲਾ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ-ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਦੇ ਚੱਲਦਿਆਂ ਹੋਣ ਜਾ ਰਹੀ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਗਾਇਕ ਸਿੱਧੂ ਮੂਸੇਵਾਲਾ, ਆਰ. ਨੇਤ, ਲੱਖਾ ਸਿਧਾਣਾ, ਕੋਰਵਾਲਾ ਮਾਨ ਅਤੇ ਭਾਨਾ ਸਿੰਘ ਦੀ ਅਗਵਾਈ 'ਚ ਸੈਂਕੜੇ ਨੌਜਵਾਨਾਂ ਤੇ ਕਿਸਾਨਾਂ ਵਲੋਂ ਖੇਤਰ ਦੇ ਪਿੰਡ ਆਲਮਪੁਰ ਮੰਦਰਾਂ, ਮਲਕੋਂ, ਉੱਡਤ ਸੈਦੇਵਾਲਾ, ਸ਼ੇਰਖਾਂਵਾਲਾ, ਭਾਵਾ ਆਦਿ 'ਚ ਟਰੈਕਟਰ ਮਾਰਚ ਕੱਢਿਆ ਗਿਆ | ਗਾਇਕ ਸਿੱਧੂ ਮੂਸੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਸੰਘਰਸ਼ ਤੋਂ ਘਬਰਾ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦੀ ਜਿੱਤ ਹੋਵੇਗੀ ਤੇ ਕੇਂਦਰ ਸਰਕਾਰ ਨੂੰ ਖੇਤੀ ਵਿਰੋਧੀ ਲਾਗੂ ਕੀਤੇ ਕਾਲੇ ਕਾਨੂੰਨ ਵਾਪਸ ਕਰਨੇ ਹੀ ਪੈਣਗੇ | ਇਸ ਮੌਕੇ ਪਰਮਜੀਤ ਸਿੰਘ ਪੰਮਾ, ਅਵਤਾਰ ਸਿੰਘ ਨਿੱਕਾ, ਬਾਵਾ ਸਿੰਘ, ਸੁਰਜੀਤ ਸਿੰਘ ਸੋਢੀ, ਗੁਰਜੰਟ ਸਿੰਘ, ਕ੍ਰਿਪਾਲ ਸਿੰਘ ਖ਼ਾਲਸਾ, ਕਾਮਰੇਡ ਜੀਤ ਸਿੰਘ, ਸੁਖਵਿੰਦਰ ਸਿੰਘ ਬੋਹਾ, ਹਰਵਿੰਦਰ ਸਿੰਘ ਗਾਦੜਾਂ, ਬਾਬਾ ਜਸਵਿੰਦਰ ਸਿੰਘ, ਮਹਾਂ ਸਿੰਘ ਆਦਿ ਨੇ ਸੰਬੋਧਨ ਕੀਤਾ |
ਗਾਇਕਾਂ ਦੀ ਅਗਵਾਈ 'ਚ ਟਰੈਕਟਰ ਮਾਰਚ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਕਸਬਾ ਝੁਨੀਰ ਅਤੇ ਪਿੰਡ ਦਲੇਲਵਾਲਾ ਵਿਖੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨੌਜਵਾਨਾਂ ਵਲੋਂ ਟਰੈਕਟਰ ਰੋਡ ਸ਼ੋਅ ਕੱਢਿਆ ਗਿਆ ਤੇ ਵੱਡੀ ਗਿਣਤੀ ਵਿਚ ਨੌਜਵਾਨ ਟਰੈਕਟਰ ਲੈ ਕੇ ਪਹੁੰਚੇ | ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ 26 ਜਨਵਰੀ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ | ਗਾਇਕ ਸਿੱਧੂ ਮੂਸੇਵਾਲ ਤੇ ਨੌਜਵਾਨ ਆਗੂ ਭਾਨਾ ਸਿੱਧੂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਨੂੰਨ ਰੱਦ ਨਹੀਂ ਹੁੰਦੇ, ਓਨਾ ਚਿਰ ਅਸੀਂ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਾਂਗੇ | ਇਸ ਮੌਕੇ ਗੁਰਵਿੰਦਰ ਸਿੰਘ, ਸਿਮਰਜੀਤ ਸਿੰਘ, ਬੂਟਾ ਸਿੰਘ, ਗੁਰਬਾਜ਼ ਸਿੰਘ, ਜਸਵਿੰਦਰ ਸਿੰਘ ਝੰਡੂਕੇ, ਜਗਦੀਪ ਸਿੰਘ ਰੰਧਾਵਾ, ਮਨਜਿੰਦਰ ਸਿੰਘ ਮਾਖਾ, ਰਾਜਿੰਦਰ ਸਿੰਘ, ਗੁਰਦੀਪ ਸਿੰਘ ਗੈਟੀ, ਰਣਜੀਤ ਸਿੰਘ ਦਲੇਲ ਵਾਲਾ ਆਦਿ ਸ਼ਾਮਿਲ ਸਨ |
ਜੋਗਾ ਤੇ ਰੱਲਾ 'ਚ ਨਾਟਕ ਦਾ ਮੰਚਨ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਮਾਨਵ ਮੰਚ ਪਟਿਆਲਾ ਦੀ ਟੀਮ ਵਲੋਂ ਜੋਗਾ ਅਤੇ ਰੱਲਾ ਪਿੰਡਾਂ ਵਿਖੇ ਨਾਟਕ 'ਦਿੱਲੀ ਚੱਲੋ' ਰਾਹੀਂ ਰੰਗ ਬੰਨਿ੍ਹਆ | ਨਾਟਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸੀ, ਜਿਸ ਵਿਚ ਕਿਸਾਨਾਂ ਦੀ ਦਸ਼ਾ ਤੇ ਸਰਮਾਏਦਾਰਾਂ ਵਲੋਂ ਉਸ ਦੀ ਕੀਤੀ ਜਾ ਰਹੀ ਲੁੱਟ ਦਾ ਵਿਖਿਆਨ ਕਰਦਾ ਸੀ | ਪ੍ਰਬੰਧਕਾਂ ਵਲੋਂ ਨਾਟਕ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬੱਲਮ ਸਿੰਘ ਮੰਦਰਾਂ, ਜੋਗਾ ਦੇ ਗੁਰਦੁਆਰਾ ਕਮੇਟੀ ਪ੍ਰਧਾਨ ਜਗਸੀਰ ਸਿੰਘ, ਮੇਵਾ ਸਿੰਘ, ਸਰਬਜੀਤ ਸਿੰਘ, ਜਥੇਦਾਰ ਗੁਰਚਰਨ ਸਿੰਘ, ਲੱਖਾ ਸਿੰਘ, ਜੀਤਾ ਸਿੰਘ, ਰਣਜੀਤ ਸਿੰਘ, ਮਿਸਤਰੀ ਗੁਰਜੰਟ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ ਜਾਰੀ ਰਿਹਾ | ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ 18 ਜਨਵਰੀ ਨੂੰ ਔਰਤ ਕਿਸਾਨ ਦਿਵਸ ਦੇ ਪ੍ਰੋਗਰਾਮ ਦਾ ਜਾਇਜ਼ਾ ਲਿਆ ਗਿਆ | ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕੀਤੇ ਜਾ ਰਹੇ ਢਕਵੰਜ ਅਸਫਲ ਸਾਬਤ ਹੋਣਗੇ | ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਜਿੱਤ ਦੇਸ਼ ਦੇ ਆਵਾਮ ਦੀ ਹੋਵੇਗੀ | ਇਸ ਮੌਕੇ 'ਤੇ ਸਰੂਪ ਸਿੰਘ ਗੁਰਨੇ, ਭੋਲਾ ਸਿੰਘ ਅਹਿਮਦਪੁਰ, ਤੇਜ ਰਾਮ ਅਹਿਮਦਪੁਰ, ਗੁਰਦੇਵ ਦਾਸ ਬੋੜਾਵਾਲ, ਬਲਦੇਵ ਸਿੰਘ ਗੁਰਨੇ, ਹਰਚੇਤ ਸਿੰਘ ਮੱਲ ਸਿੰਘ ਵਾਲਾ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਮੇਜਰ ਸਿੰਘ ਰੱਲੀ ਨੇ ਵੀ ਸੰਬੋਧਨ ਕੀਤਾ |
ਵਿਦਿਆਰਥੀ ਮੋਟਰਸਾਈਕਲ ਮਾਰਚ ਦਾ ਬੁਢਲਾਡਾ ਵਿਖੇ ਭਰਵਾਂ ਸਵਾਗਤ
ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦਿੱਲੀ ਕਿਸਾਨੀ ਅੰਦੋਲਨ ਦੇ ਸਮਰਥਨ 'ਚ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੋਂ ਸਿੰਘੂ ਬਾਰਡਰ ਦਿੱਲੀ ਤੱਕ ਸ਼ੁਰੂ ਕੀਤੇ ਮੋਟਰਸਾਈਕਲ ਮਾਰਚ ਦਾ ਬੁਢਲਾਡਾ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਮਾਰਚ ਦੀ ਅਗਵਾਈ ਕਰ ਰਹੇ ਏ ਆਈ ਡੀ.ਐਸ.ਓ. ਦੇ ਰਾਸ਼ਟਰੀ ਪ੍ਰਧਾਨ ਵੀ.ਐਨ. ਰਾਜਸ਼ੇਖ਼ਰ ਅਤੇ ਜਨਰਲ ਸਕੱਤਰ ਸੌਰਭ ਘੋਸ਼, ਰਾਸ਼ਟਰੀ ਮੀਤ ਪ੍ਰਧਾਨ ਉਦਤ ਭਟਨਾਗਰ, ਦਿੱਲੀ ਪ੍ਰਦੇਸ਼ ਦੇ ਸਕੱਤਰ ਕੁਮਾਰੀ ਸ਼ਿ੍ਆਂ, ਰਿੰਕੀ ਬੰਸੀਆਰ ਝਾਰਖੰਡ ਨੇ ਦੱਸਿਆ ਕਿ ਕਰਨਾਟਕਾ, ਆਂਧਰਾ ਪ੍ਰਦੇਸ਼, ਝਾਰਖੰਡ, ਦਿੱਲੀ ਸਮੇਤ ਦੇਸ਼ ਦੇ ਤਕਰੀਬਨ 14 ਰਾਜਾਂ ਦੇ ਵਿਦਿਆਰਥੀ ਆਗੂਆਂ ਵਲੋਂ 15 ਜਨਵਰੀ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੋਂ ਸ਼ੁਰੂ ਕੀਤਾ ਇਹ ਮਾਰਚ 19 ਜਨਵਰੀ ਨੂੰ ਸਿੰਘੂ ਬਾਰਡਰ ਪੁੱਜੇਗਾ | ਇਸ ਮੌਕੇ ਆਰਗਨਾਈਜੇਸ਼ਨ ਦੇ ਸੂਬਾ ਕਨਵੀਨਰ ਪ੍ਰੋ: ਅਮਰਿੰਦਰ ਪਾਲ ਸਿੰਘ ਗਰੇਵਾਲ, ਸਵਰਨ ਸਿੰਘ ਮੱਲ ਸਿੰਘ ਵਾਲਾ, ਜਥੇਦਾਰ ਗਿਆਨ ਸਿੰਘ ਗਿੱਲ, ਬਾਬਾ ਦਰਸ਼ਨ ਸਿੰਘ, ਅਮਨਪ੍ਰੀਤ ਸਿੰਘ ਅਨੇਜਾ, ਜਥੇਦਾਰ ਤਾਰਾ ਸਿੰਘ, ਸਾਬਕਾ ਕੌਾਸਲਰ ਦਿਲਰਾਜ ਸਿੰਘ ਰਾਜੂ, ਭੁਪਿੰਦਰ ਸਿੰਘ, ਸਤਨਾਮ ਸਿੰਘ, ਤੇਜਿੰਦਰ ਸਿੰਘ, ਬਘੇਲ ਸਿੰਘ ਆਦਿ ਸ਼ਾਮਿਲ ਸਨ |
ਟਿੱਕਰੀ ਬਾਰਡਰ ਲਈ ਜਥੇ ਰਵਾਨਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਇੱਥੋਂ ਦਿੱਲੀ ਦੇ ਟਿੱਕਰੀ ਬਾਰਡਰ ਲਈ ਕਿਸਾਨ ਸੰਘਰਸ਼ ਦੀ ਹਮਾਇਤ 'ਚ 4 ਬੱਸਾਂ ਰਾਹੀਂ ਜਥੇ ਰਵਾਨਾ ਹੋਏ | ਸੰਬੋਧਨ ਕਰਦਿਆਂ ਬੁਲਾਰਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚੰਦ ਕੁ ਕਾਰਪੋਰੇਟ ਘਰਾਣਿਆਂ ਦੇ ਹਿਤ ਪਿਆਰੇ ਹਨ, ਜਦਕਿ ਕੜਾਕੇ ਦੀ ਠੰਢ 'ਚ ਕਿਸਾਨ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ | ਉਨ੍ਹਾਂ ਕਿਹਾ ਕਿ ਉਹ 26 ਜਨਵਰੀ ਦੇ ਟਰੈਕਟਰ ਮਾਰਚ 'ਚ ਵੀ ਹਿੱਸਾ ਲੈਣਗੇ ਤੇ ਕਾਲੇ ਕਾਨੰੂਨ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ | ਇਸ ਮੌਕੇ ਸੁਰਜੀਤ ਕੌਰ, ਮਹਿੰਦਰ ਕੌਰ, ਬਲਵੀਰ ਕੌਰ, ਦਲੀਪ ਕੌਰ, ਬਲਜੀਤ ਕੌਰ, ਹਰਵਿੰਦਰ ਕੌਰ, ਰਾਣੀ ਕੌਰ, ਗੁਰਮੀਤ ਕੌਰ, ਗੁੱਡਾਂ ਕੌਰ, ਧਰਮਪਾਲ ਨੀਟਾ, ਦਿਨੇਸ਼ ਕੁਮਾਰ ਸੋਨੀ, ਅਜੈਬ ਸਿੰਘ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ-ਸਥਾਨਕ ਰੇਲਵੇ ਸਟੇਸ਼ਨ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਰਵੱਈਆ ਛੱਡ ਕੇ ਤੁਰੰਤ ਕਿਸਾਨਾਂ ਦੇ ਮਸਲੇ ਹੱਲ ਕਰੇ | ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਅੰਦੋਲਨ ਨੂੰ ਲਮਕਾ ਕੇ ਕਮਜ਼ੋਰ ਕਰਨਾ ਚਾਹੁੰਦੀ ਹੈ, ਪਰ ਕਿਸਾਨ ਆਗੂ ਕਦੇ ਵੀ ਗੱਲਬਾਤ ਤੋਂ ਦੂਰ ਨਹੀਂ ਹੋਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਜਰਨੈਲ ਸਿੰਘ ਬਰੇਟਾ, ਭੋਲਾ ਸਿੰਘ ਬਹਾਦਰਪੁਰ, ਜਗਦੇਵ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਬਰੇਟਾ, ਗੁਰਮੀਤ ਕੌਰ ਮੰਡੇਰ, ਬਲਵਿੰਦਰ ਸਿੰਘ ਰਿੰਪੀ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਮੋਰਚਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ 26 ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ 'ਚ ਹਰ ਪਿੰਡ 'ਚੋਂ ਟਰੈਕਟਰ-ਟਰਾਲੀਆਂ ਰਾਹੀਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਜਾਗੇ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਬੂਟਾ ਸਿੰਘ ਜਲਵੇਹੜਾ, ਸੁਖਪਾਲ ਸਿੰਘ ਗੋਰਖਨਾਥ, ਅਮਰੀਕ ਸਿੰਘ ਗੋਰਖਨਾਥ, ਗੁਰਮੇਲ ਸਿੰਘ ਰੰਘੜਿਆਲ ਨੇ ਸੰਬੋਧਨ ਕੀਤਾ |
ਕੇਂਦਰ ਦੀ ਅਰਥੀ ਸਾੜੀ
ਪਿੰਡ ਮੰਡੇਰ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਇਸ ਮੌਕੇ ਤਾਰਾ ਚੰਦ ਬਰੇਟਾ, ਹਰਨੇਕ ਸਿੰਘ ਮੰਡੇਰ, ਭਮਿ ਸਿੰਘ ਮੰਡੇਰ, ਬਾਬੂ ਸ਼ਰਮਾ, ਤਾਲਾ ਸਿੰਘ ਮੰਡੇਰ, ਪਾਲ ਸ਼ਰਮਾ, ਮੇਵਾ ਸਿੰਘ, ਬੇਅੰਤ ਕੌਰ, ਜਗਸ਼ੀਰ ਜੱਗੀ ਮੰੇਰ, ਜਰਨੈਲ ਸਿੰਘ ਬਰੇਟਾ, ਨਿਰਮਲ ਸਿੰਘ ਬਰੇਟਾ, ਜਗਦੇਵ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਮੰਡੇਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ, ਬੱਚੇ ਹਾਜ਼ਰ ਸਨ |

ਮਾਨਸਾ 'ਚ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ

ਮਾਨਸਾ, 17 ਜਨਵਰੀ (ਵਿ. ਪ੍ਰਤੀ.)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਅਤੇ ਅਕਾਲੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦਾ ਐਲਾਨ ਹੰੁਦਿਆਂ ਹੀ ਉਮੀਦਵਾਰਾਂ ਵਲੋਂ ਸਰਗਰਮੀਆਂ ਸ਼ੁਰੂ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ)- ਚੋਣ ਕਮਿਸ਼ਨ ਪੰਜਾਬ ਵਲੋਂ ਬੀਤੇ ਕੱਲ੍ਹ ਨਗਰ ਕੌਾਸਲ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਸਥਾਨਕ ਸ਼ਹਿਰ ਅੰਦਰ ਸੰਭਾਵੀ ਉਮੀਦਵਾਰਾਂ ਨੇ ਵੀ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਸ਼ਹਿਰ ਦੇ ਔਰਤਾਂ ਲਈ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 48 ਐਕਟਿਵ ਕੇਸ

ਮਾਨਸਾ, 17 ਜਨਵਰੀ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 48 ਐਕਟਿਵ ਕੇਸ ਹਨ | ਅੱਜ 159 ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ ਕੋਈ ਵੀ ਵਿਅਕਤੀ ਪੀੜਤ ਨਹੀਂ ਪਾਇਆ ਗਿਆ, ਜਦਕਿ 5 ਜਣੇ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ 86,852 ਨਮੂਨੇ ...

ਪੂਰੀ ਖ਼ਬਰ »

ਤਰਸੇਮ ਨਾਗਰ ਵਲੋਂ ਐਸ.ਏ.ਡੀ. ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਐਸ. ਏ. ਡੀ. ਦੇ ਬੀ. ਸੀ.ਵਿੰਗ ਦੇ ਸਾਬਕਾ ਸ਼ਹਿਰੀ ਪ੍ਰਧਾਨ ਤਰਸੇਮ ਨਾਗਰ ਨੇ ਅੱਜ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਆਪਣਾ ਅਸਤੀਫ਼ਾ ਦਲ ਸ਼ਹਿਰੀ ਪ੍ਰਧਾਨ ਸਤਵੀਰ ਸਿੰਘ ਅਸੀਜਾ ਨੂੰ ਸੌਾਪ ...

ਪੂਰੀ ਖ਼ਬਰ »

ਕੋਟਸ਼ਮੀਰ ਤੋਂ ਕੌ ਾਸਲਰ ਦੇ 2 ਉਮੀਦਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਕੋਟਫੱਤਾ, 17 ਜਨਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਨਗਰ ਪੰਚਾਇਤ ਚੋਣਾਂ ਦਾ ਬਿਗਲ ਵਜਦਿਆਂ ਹੀ ਉਸ ਸਮੇਂ ਕਰਾਰਾ ਝਟਕਾ ਲੱਗਾ, ਜਦ ਨਗਰ ਪੰਚਾਇਤ ਚੋਣਾਂ ਲਈ ਕੌਾਸਲਰ ਉਮੀਦਵਾਰਾਂ ਵਜੋਂ ਵਿਚਰ ਰਹੇ ਦੋ ਉਮੀਦਵਾਰਾਂ ਵਾਰਡ ਨੰ. ...

ਪੂਰੀ ਖ਼ਬਰ »

ਚੋਣਾਂ ਦਾ ਐਲਾਨ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼-ਨੰਗਲਾ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਕੌਾਸਲਾਂ ਲਈ ਚੋਣਾਂ ਲਈ ਕੀਤੀ ਗਈ ਤਾਰੀਖ਼ ਦੇ ਐਲਾਨ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਵਲੋਂ ਦਿੱਲੀ ਮੋਰਚੇ ਦੇ ਸ਼ਹੀਦਾਂ ਤੇ ਸੈਨਿਕਾਂ ਦੀ ਯਾਦ 'ਚ ਅਖੰਡ ਪਾਠ

ਮਹਿਰਾਜ, 17 ਜਨਵਰੀ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਦੇ ਸਾਬਕਾ ਫ਼ੌਜੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਾਸਦੇਵ ਸ਼ਰਮਾ ਦੀ ਅਗਵਾਈ ਹੇਠ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨ ਅਤੇ ਗਲਵਾਨ ਘਾਟੀ ਚਾਈਨਾ ਦੇ ਬਾਰਡਰ 'ਤੇ ਸ਼ਹੀਦ ਹੋਏ ਫ਼ੌਜੀਆਂ ਦੀ ਯਾਦ ਵਿਚ ਰੱਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ, 4 ਗਿ੍ਫ਼ਤਾਰ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 700 ਨਸ਼ੀਲੀਆਂ ਗੋਲੀਆਂ ਅਤੇ 588 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੁਰੇਂਦਰ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਦੇ ਵਿਰੋਧ ਸਦਕਾ ਭਾਜਪਾ ਆਗੂਆਂ ਨੂੰ ਬਿਨਾਂ ਚੋਣ ਰੈਲੀ ਕੀਤੇ ਵਾਪਸ ਮੁੜਨਾ ਪਿਆ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 27 'ਚ ਅੱਜ ਸਥਿਤੀ ਉਦੋਂ ਗੰਭੀਰ ਹੋ ਗਈ, ਜਦੋਂ ਨਗਰ ਕੌਾਸਲ ਦੀ ਚੋਣ ਸਬੰਧੀ ਵਾਰਡ 'ਚ ਇਕੱਤਰਤਾ ਕਰਨ ਆਏ ਭਾਜਪਾ ਆਗੂਆਂ ਨੂੰ ਕਿਸਾਨਾਂ, ਮਜ਼ਦੂਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਕਾਰਨ ਬੋਹਾ ਦਾ ਸਮਾਰਟ ਸਕੂਲ ਹੁਣ ਗ਼ੈਰ ਸਮਾਰਟ ਹੋਣ ਲੱਗਾ

ਬੋਹਾ, 17 ਜਨਵਰੀ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਵਲੋਂ ਸਮਾਰਟ ਸਕੂਲ ਮੁਹਿੰਮ ਤਹਿਤ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਨੂੰ ਸਮਾਰਟ ਦਾ ਦਰਜਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਬੋਹਾ ਦਾ ਸਭ ਤੋਂ ਪੁਰਾਣਾ ਸਮਾਰਟ ਸਕੂਲ ਜਿੱਥੇ ...

ਪੂਰੀ ਖ਼ਬਰ »

ਸੰਤ ਸਤਨਾਮ ਦਾਸ ਤਿਆਗੀ ਦੇ ਡੇਰੇ ਕਾਰਨ ਵਿਸ਼ੇਸ਼ ਪਹਿਚਾਣ ਰੱਖਦਾ ਪਿੰਡ ਬਰਨ

ਪ੍ਰਕਾਸ਼ ਸਿੰਘ ਜ਼ੈਲਦਾਰ 98727-99780 ਸਰਦੂਲਗੜ੍ਹ-ਘੱਗਰ ਕੰਢੇ 'ਤੇ ਜੰਗਲ ਤੇ ਝੱਲ ਬੇਲਿਆਂ 'ਚ ਤਕਰੀਬਨ ਡੇਢ ਸਦੀ ਪਹਿਲਾਂ ਵਸਿਆ ਸਰਦੂਲਗੜ੍ਹ ਦਾ ਪਿੰਡ ਬਰਨ ਇਲਾਕੇ ਦੇ ਛੋਟੇ ਪਿੰਡਾਂ 'ਚ ਸ਼ੁਮਾਰ ਹੰੁਦਾ ਹੈ, ਜਿਸ ਦੀ ਹਦੂਦ ਲਾਗਲੇ ਪਿੰਡ ਝੰਡੂਕੇ, ਹੀਰਕੇ, ਚੋਟੀਆਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX