ਤਾਜਾ ਖ਼ਬਰਾਂ


ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 1 hour ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 1 hour ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552

ਮੋਗਾ

ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਗਾ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨ ਔਰਤ ਦਿਹਾੜਾ ਮਨਾਇਆ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਮੋਗਾ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਕਿਸਾਨ ਔਰਤ ਦਿਹਾੜਾ ਮਨਾਇਆ ਗਿਆ | ਇਸ ਮੌਕੇ ਇਨ੍ਹਾਂ ਸਮਾਗਮਾਂ ਵਿਚ ਪੰਜਾਬ, ਦੇਸ਼ ਅਤੇ ਦੁਨੀਆ ਦੀਆਂ ਮਹਾਨ ਔਰਤਾਂ ਦੇ ਜੁਝਾਰੂ ਇਤਿਹਾਸ ਨੂੰ ਬਿਆਨ ਕਰਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ | ਇਨ੍ਹਾਂ ਸਮਾਗਮਾਂ ਵਿਚ ਖੇਤੀ ਨਾਲ ਸਿੱਧੇ ਅਸਿੱਧੇ ਢੰਗ ਨਾਲ ਜੁੜੀਆਂ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ | ਅੱਜ ਕਿਸਾਨ, ਮਜ਼ਦੂਰ, ਆਂਗਣਵਾੜੀ, ਆਸ਼ਾ ਵਰਕਰਜ਼ ਅਤੇ ਹੋਰ ਖੇਤਰਾਂ ਵਿਚ ਕੰਮ ਕਰਦੀਆਂ ਔਰਤਾਂ ਨੇ ਕਿਹਾ ਕਿ ਉਹ ਜਿਸ ਖੇਤੀ ਦਾ ਅੰਨ ਖਾਂਦੀਆਂ ਹਨ, ਉਸ ਖੇਤੀ ਉੱਪਰ ਕਾਰਪੋਰੇਟ ਘਰਾਨਿਆਂ ਦੇ ਹੱਲੇ ਨੂੰ ਬਰਦਾਸ਼ਤ ਨਹੀਂ ਕਰਨਗੀਆਂ, ਬਲਕਿ ਚੱਲ ਰਹੇ ਖੇਤੀ ਅੰਦੋਲਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ | ਇਸ ਮੌਕੇ ਸੰਬੋਧਨ ਕਰਦਿਆਂ ਕਰਮਵੀਰ ਕੌਰ ਬੱਧਨੀ, ਸੁਰਿੰਦਰ ਕੌਰ ਢੁੱਡੀਕੇ, ਸਰਬਜੀਤ ਕੌਰ ਖੋਸਾ, ਗੁਰਚਰਨ ਕੌਰ ਮੋਗਾ, ਜਸਪ੍ਰੀਤ ਕੌਰ ਬੱਧਨੀ, ਐਡਵੋਕੇਟ ਪਵਨਦੀਪ ਕੌਰ, ਅਨੀਤਾ ਰਾਣੀ, ਬਲਜੀਤ ਕੌਰ ਬਰਾੜ ਅਤੇ ਪਰਮਜੀਤ ਕੌਰ ਧੂੜਕੋਟ ਨੇ ਕਿਹਾ ਕਿ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿਚ ਔਰਤਾਂ ਦੀ ਬਰਾਬਰ ਹਿੱਸੇਦਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗੌਰਵਸ਼ਾਲੀ ਇਤਿਹਾਸ ਹੈ ਅਤੇ ਇਸ ਦੇ ਵਿਚ ਔਰਤਾਂ ਦੀਆਂ ਗਾਥਾਵਾਂ ਸੁਨਹਿਰੀ ਪੰਨਿਆਂ 'ਤੇ ਦਰਜ਼ ਹਨ | ਉਨ੍ਹਾਂ ਕਿਹਾ ਕਿ ਮਾਤਾ ਗੁਜ਼ਰੀ, ਮਾਈ ਭਾਗੋ, ਗ਼ਦਰੀ ਗੁਲਾਬ ਕੌਰ, ਦੁਰਗਾ ਭਾਬੀ ਜਿਹੀਆਂ ਸ਼ਖ਼ਸੀਅਤਾਂ ਹਮੇਸ਼ਾ ਪੇ੍ਰਰਨਾ ਸਰੋਤ ਰਹਿਣਗੀਆਂ | ਔਰਤ ਆਗੂਆਂ ਨੇ ਕਿਹਾ ਕਿ ਔਰਤਾਂ ਵੀ ਵੱਡੀ ਗਿਣਤੀ ਵਿਚ 26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨ ਪਰੇਡ ਵਿਚ ਸ਼ਾਮਿਲ ਹੋਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਕੌਰ, ਸਵਰਨਜੀਤ ਕੌਰ, ਕਮਲਦੀਪ ਕੌਰ, ਸ਼ਿੰਦਰਪਾਲ ਕੌਰ, ਗੁਰਮੀਤ ਕੌਰ, ਰਮਨਦੀਪ ਕੌਰ ਆਂਗਣਵਾੜੀ ਵਰਕਰਜ਼, ਟੀਚਰ ਹਰਬੰਤ ਕੌਰ ਧੂੜਕੋਟ, ਦਰਸ਼ਨ ਕੌਰ ਦੌਲਤਪੁਰਾ ਨੀਵਾਂ, ਰਾਣੀ ਕੌਰ ਦੌਲਤਪੁਰਾ ਉੱਚਾ, ਦਵਿੰਦਰ ਕੌਰ, ਦਲਜੀਤ ਕੌਰ, ਸਵਰਨ ਕੌਰ, ਕੁਲਦੀਪ ਕੌਰ ਦੁੱਨੇਕੇ, ਪ੍ਰਵੀਨ, ਅਮਨਦੀਪ ਮੋਹਨ ਸਿੰਘ ਬਸਤੀ, ਪਰਮਜੀਤ ਕੌਰ, ਚਰਨਜੀਤ ਕੌਰ, ਸਤਵਿੰਦਰ ਕੌਰ ਮੱਧੇਕੇ, ਨਵਦੀਪ ਕੌਰ, ਨਵਜੋਤ ਬਿਲਾਸਪੁਰ, ਨਵਦੀਪ ਸੋਨੂ ਬੱਧਨੀ, ਰਾਜਵਿੰਦਰ, ਰੇਖਾ ਨਿਹਾਲ ਸਿੰਘ ਵਾਲਾ ਹਾਜ਼ਰ ਸਨ | ਅੱਜ ਕਿਸਾਨ ਔਰਤ ਦਿਹਾੜੇ ਦੇ ਪ੍ਰੋਗਰਾਮਾਂ ਲਈ ਜਗਜੀਤ ਧੂੜਕੋਟ, ਸ਼ੇਰ ਸਿੰਘ ਦੌਲਤਪੁਰਾ, ਸਬਰਾਜ ਢੁੱਡੀਕੇ, ਗੁਰਦਿੱਤ ਦੀਨਾ, ਮਹਿੰਦਰ ਸਿੰਘ, ਮਾਸਟਰ ਰਵਿੰਦਰ ਪੱਪੂ, ਸੁਖਦੇਵ ਭੋਲਾ, ਤਰਸੇਮ ਸਿੰਘ ਸਰਪੰਚ ਖੋਸਾ ਪਾਂਡੋ ਅਤੇ ਸਮੂਹ ਗਰਾਮ ਪੰਚਾਇਤ, ਕੁਲਵੰਤ ਸਿੰਘ ਚੇਅਰਮੈਨ, ਜਗਸੀਰ ਖੋਸਾ, ਰਘੁਵੀਰ ਸਿੰਘ, ਸਿਕੰਦਰ ਮਧੇਕੇ, ਜਬਰਜੰਗ ਸਿੰਘ, ਰਾਜੂ ਮਹੇਸ਼ਰੀ, ਨਿਰਮਲ ਸਿੰਘ, ਗੁਰਮੇਲ ਸਿੰਘ, ਜਸਮੇਲ ਸਿੰਘ, ਹਰਪ੍ਰੀਤ, ਗੁਰਚਰਨ ਸਿੰਘ ਅਤੇ ਸੁਖਜਿੰਦਰ ਮਹੇਸ਼ਰੀ ਆਦਿ ਨੇ ਸਹਿਯੋਗ ਦਿੱਤਾ |
ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਬੁੱਕਣਵਾਲਾ ਵਿਖੇ ਕਿਸਾਨ ਔਰਤ ਦਿਵਸ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪ੍ਰਗਤੀਸ਼ੀਲ ਇਸਤਰੀ ਸਭਾ ਜ਼ਿਲ੍ਹਾ ਮੋਗਾ ਵਲੋਂ ਬੁੱਕਣ ਵਾਲਾ (ਮੋਗਾ) ਵਿਖੇ ਕਿਸਾਨ ਔਰਤ ਦਿਵਸ ਮਨਾਇਆ ਗਿਆ | ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਸ ਸਮਾਗਮ ਵਿਚ ਕਾਰਪੋਰੇਟ ਘਰਾਨਿਆਂ ਦੇ ਦਲਾਲ ਮੋਦੀ ਤੇ ਕੰਗਣਾ ਰਾਣੌਤ ਦੇ ਪੁਤਲੇ ਵੀ ਫੂਕੇ ਗਏ | ਇਨ੍ਹਾਂ ਪੁਤਲਿਆਂ ਦੇ ਨਾਲ ਹੀ ਖੇਤੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਫੂਕੀਆਂ ਗਈਆਂ | ਇਸ ਮੌਕੇ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਹਰਜੀਤ ਕੌਰ, ਸੁਖਜੀਤ ਕੌਰ ਤੇ ਸਿਮਰਨ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਕਿਸਾਨੀ ਸੰਘਰਸ਼ ਦਾ ਅਹਿਮ ਹਿੱਸਾ ਹਨ | ਔਰਤਾਂ ਕਿਸਾਨੀ ਮੰਗਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ | ਇਕ ਵਿਸ਼ੇਸ਼ ਮਤੇ ਰਾਹੀਂ ਪਾਸ ਕੀਤਾ ਗਿਆ ਕਿ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਗਤੀਸ਼ੀਲ ਇਸਤਰੀ ਸਭਾ ਔਰਤ
ਜਾਗਿ੍ਤੀ ਮੁਹਿੰਮ ਚਲਾਏਗੀ | ਇਹ ਮੁਹਿੰਮ ਔਰਤਾਂ ਨੂੰ ਉਸ ਦੀਆਂ ਹੱਕੀ ਮੰਗਾਂ ਤੇ ਕਿਸਾਨੀ ਸੰਘਰਸ਼ ਲਈ ਜਾਗਰੂਕ ਕਰਦਿਆਂ ਲਾਮਬੰਦ ਕਰੇਗੀ | ਇਸ ਮੌਕੇ ਪ੍ਰਗਤੀਸ਼ੀਲ ਮੰਚ ਦੇ ਸੂਬਾਈ ਪ੍ਰਧਾਨ ਬਲਕਰਨ ਮੋਗਾ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸਿੰਘਾਂਵਾਲਾ ਤੇ ਜ਼ਿਲ੍ਹਾ ਸਕੱਤਰ ਨਵਜੋਤ ਸਿੰਘ ਜੋਗੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਔਰਤਾਂ ਦੇ ਚੇਤਨ ਯੋਗਦਾਨ ਤੋਂ ਬਿਨਾ ਕੋਈ ਵੀ ਅੰਦੋਲਨ ਜਿੱਤਿਆ ਨਹੀਂ ਜਾ ਸਕਦਾ | ਕਿਸਾਨੀ ਸੰਘਰਸ਼ ਸਮਾਜਿਕ ਬਦਲਾ ਲਈ ਨਵੀਂ ਚੇਤਨਾ ਲੈ ਕੇ ਆਇਆ ਹੈ | ਇਹ ਨਵੀਂ ਚੇਤਨਾ ਤੇ ਲੋਕ ਸੰਘਰਸ਼ ਨਾ ਸਿਰਫ਼ ਕਿਸਾਨੀ ਸੰਘਰਸ਼ ਵਿਚ ਜੇਤੂ ਹੋਵੇਗਾ ਬਲਕਿ ਭਵਿੱਖੀ ਸਮਾਜ ਲਈ ਵੀ ਦਿਸ਼ਾ ਤਹਿ ਕਰੇਗਾ | ਪ੍ਰਗਤੀਸ਼ੀਲ ਮੰਚ 26 ਜਨਵਰੀ ਦੇ ਟਰੈਕਟਰ ਮਾਰਚ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਵੇਗਾ | ਇਸ ਮੌਕੇ ਹਾਜ਼ਰ ਆਗੂਆਂ 'ਚ ਗੁਰਦੇਵ ਸਿੰਘ ਵੀ ਸ਼ਾਮਿਲ ਸਨ |

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮੇਸ਼ ਨਗਰ ਕੀਰਤਨ ਸਜਾਇਆ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਅੰਗਰੇਜ਼ੀ ਵਿਭਾਗ ਵਲੋਂ ਆਨਲਾਈਨ ਵਿਸਤਾਰ ਭਾਸ਼ਨ ਕਰਵਾਇਆ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਲਿਟਰੇਰੀ ਰਿਸਰਚ ਵਿਸ਼ੇ 'ਤੇ ਆਨਲਾਈਨ ਵਿਸਤਾਰ ਭਾਸ਼ਣ ਕਰਵਾਇਆ ਜਿਸ ਵਿਚ ਡਾ. ਸੁਪ੍ਰੀਆ ਭੰਡਾਰੀ ਨੇ ਮੁੱਖ ਬੁਲਾਰੇ ਡਾ. ਨਕੁਲ ਕੁੰਦਰਾ ਮੁਖੀ ਅਤੇ ਕੋਆਰਡੀਨੇਟਰ ...

ਪੂਰੀ ਖ਼ਬਰ »

ਅੱਜ ਲੱਗੇਗੀ ਐਫ.ਸੀ.ਆਈ. ਦੀ ਸਪੈਸ਼ਲ

ਮੋਗਾ, 18 ਜਨਵਰੀ (ਅਸ਼ੋਕ ਬਾਂਸਲ)-ਭਾਰਤੀ ਖੁਰਾਕ ਨਿਗਮ ਦੇ ਮੈਨੇਜਰ (ਮੂਵਮੈਂਟ) ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਲਈ ਭਾਰਤੀ ਖੁਰਾਕ ਨਿਗਮ ਐਫ.ਸੀ.ਆਈ. ਵਲੋਂ 19 ਜਨਵਰੀ ਮੰਗਲਵਾਰ ਨੂੰ ਇਕ ਸਪੈਸ਼ਲ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਪੈਸ਼ਲ ਲਈ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਨੂੰ ਮਿਲੀ ਕੋਰੋਨਾ ਤੋਂ ਰਾਹਤ, ਨਹੀਂ ਆਇਆ ਕੋਈ ਪਾਜ਼ੀਟਿਵ ਮਰੀਜ਼

ਮੋਗਾ, 18 ਜਨਵਰੀ (ਗੁਰਤੇਜ ਸਿੰਘ)- ਮੋਗਾ ਸਿਹਤ ਵਿਭਾਗ ਨੂੰ ਕੋਰੋਨਾ ਸਬੰਧੀ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹੇ ਨੂੰ ਕੋਰੋਨਾ ਤੋਂ ਰਾਹਤ ਮਿਲਦਿਆਂ ਕੋਈ ਵੀ ਪਾਜ਼ੀਟਿਵ ਮਾਮਲਾ ਨਹੀਂ ਆਇਆ | ਅੱਜ ਸਿਹਤ ਵਿਭਾਗ ਵਲੋਂ ਪ੍ਰਾਪਤ ਰਿਪੋਰਟ ਅਨੁਸਾਰ ਜ਼ਿਲ੍ਹੇ ...

ਪੂਰੀ ਖ਼ਬਰ »

ਮਾਮਲਾ ਸਹਿਕਾਰੀ ਸਭਾ ਸੇਖਾ ਕਲਾਂ ਦੀ ਚੋਣ ਦਾ ਕਿਸਾਨ ਯੂਨੀਅਨ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਰੋਡ ਜਾਮ ਕਰਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਠੱਠੀ ਭਾਈ, 18 ਜਨਵਰੀ (ਜਗਰੂਪ ਸਿੰਘ ਮਠਾੜੂ)- ਕਿਸਾਨੀ ਸੰਘਰਸ਼ ਦੇ ਚੱਲਦਿਆਂ ਬਣੀ ਲੋਕ ਲਹਿਰ ਨੇ ਜਿਥੇ ਕੇਂਦਰ ਦੀ ਭਾਜਪਾ ਸਰਕਾਰ ਦੇ ਨੱਕ 'ਚ ਦਮ ਕੀਤਾ ਹੋਇਆ ਹੈ ਤੇ ਇਸ ਲੋਕ ਲਹਿਰ ਦਾ ਅਸਰ ਹੁਣ ਪਿੰਡਾਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚੱਲਦਿਆਂ ਵਿਧਾਨ ਸਭਾ ...

ਪੂਰੀ ਖ਼ਬਰ »

ਗੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)- ਸ਼ਹਿਰ ਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ ਵਿਚ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

ਪਨਸਪ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀ ਚੋਣ ਹੋਈ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਪਨਸਪ ਮੁਲਾਜ਼ਮ ਯੂਨੀਅਨ (ਰਜਿ.) ਪੰਜਾਬ ਦੇ ਸੂਬਾ ਪ੍ਰਧਾਨ ਦੀ ਚੋਣ ਅਨਾਜ ਮੰਡੀ ਮੋਗਾ ਵਿਖੇ ਜਸਪਾਲ ਸਿੰਘ ਕਾਹਲੋਂ ਚੋਣ ਅਬਜ਼ਰਵਰ ਦੀ ਸਰਪ੍ਰਸਤੀ ਹੇਠ ਬੈਲਟ ਪੇਪਰ ਰਾਹੀਂ ਵੋਟਾਂ ਪਾ ਕੇ ਹੋਈ, ਜਿਸ 'ਚ ਸੂਬੇ ਦੇ ਪਨਸਪ ...

ਪੂਰੀ ਖ਼ਬਰ »

ਮੋਗਾ ਵਿਖੇ 8 ਸਾਲਾ ਬੱਚੀ ਨਾਲ ਜਬਰ ਜਨਾਹ

ਮੋਗਾ, 18 ਜਨਵਰੀ (ਗੁਰਤੇਜ ਸਿੰਘ)- ਬੀਤੇ ਦਿਨ ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਵਿਖੇ ਇਕ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਿਲ੍ਹੇ ਦੇ ਪਿੰਡ ਬੁੱਟਰ ਕਲਾਂ ਨਿਵਾਸੀ ਪੀੜਤ ਬੱਚੀ ਦੀ ਮਾਤਾ ਨੇ ਥਾਣਾ ਬੱਧਨੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੋਗਾ ਦੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਆਈ ਪੈਡ, ਲੈਪਟਾਪ ਤੇ ਐਾਡਰਾਇਡ ਟੈਬਲੇਟ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ 'ਅੰਬੈਸਡਰਜ਼ ਆਫ਼ ਹੋਪ' ਮੁਕਾਬਲੇ ਦੇ ਮੋਗਾ ਜ਼ਿਲ੍ਹੇ ਦੇ ਜੇਤੂਆਂ ਦਾ ਐਪਲ ਆਈ ਪੈਡ, ਲੈਪਟਾਪ ਅਤੇ ਐਾਡਰਾਇਡ ਟੈਬਲੇਟ ਨਾਲ ਸਨਮਾਨ ਕੀਤਾ¢ ਕੋਵਿਡ-19 ਦੀ ...

ਪੂਰੀ ਖ਼ਬਰ »

ਗ਼ਦਰੀ ਬਾਬਿਆਂ ਦੀ ਧਰਤੀ ਢੁੱਡੀਕੇ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਔਰਤ ਦਿਵਸ ਮਨਾਇਆ

ਅਜੀਤਵਾਲ, 18 ਜਨਵਰੀ (ਹਰਦੇਵ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਦੇਸ਼ ਅਨੁਸਾਰ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਔਰਤ ਦਿਵਸ ਮਨਾਇਆ ਗਿਆ¢ ਪਹਿਲਾਂ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਨਮਿਤ 2 ਮਿੰਟ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ¢ ਔਰਤ ...

ਪੂਰੀ ਖ਼ਬਰ »

ਬਰਾਈਟ ਸਟੋਨ ਦੇ ਵਿਦਿਆਰਥੀ ਨੇ ਸ਼ਾਨਦਾਰ ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਆਈਲਟਸ ਸੰਸਥਾ ਬਰਾਈਟ ਸਟੋਨ ਦੇ ਵਿਦਿਆਰਥੀ ਜਗਮੀਤ ਸਿੰਘ ਸਪੁੱਤਰ ਸੁਰਿੰਦਰ ਸਿੰਘ ਵਾਸੀ ਸੰਗਤਪੁਰਾ ਨੇ ਆਈਲਟਸ ਦੇ ਟੈੱਸਟ ਵਿਚੋਂ ਓਵਰਆਲ 6 ਬੈਂਡ ਹਾਸਲ ਕਰ ਕੇ ਆਪਣਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਨੇਕ ਨੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਬਰਾੜ ਨੇ ਮਾਰਕੀਟ ਕਮੇਟੀ ਵਿਖੇ ਮੀਟਿੰਗ ਦੌਰਾਨ ਕਰੋੜਾਂ ਰੁਪਏ ਦੇ ਕੰਮ ਕੀਤੇ ਪਾਸ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਮਾਰਕੀਟ ਕਮੇਟੀ ਦਫ਼ਤਰ ਬਾਘਾ ਪੁਰਾਣਾ ਵਿਖੇ ਚੇਅਰਮੈਨ ਜਗਸੀਰ ਸਿੰਘ ਅਤੇ ਉਪ ਚੇਅਰਮੈਨ ਸੁਭਾਸ਼ ਗੋਇਲ ਬਾਘਾ ਪੁਰਾਣਾ ਦੀ ਅਗਵਾਈ ਹੇਠ ਸੈਕਟਰੀ ਗੁਰਲਾਲ ਸਿੰਘ ਦੇ ਪ੍ਰਬੰਧਾਂ ਹੇਠ ਇਕ ਅਹਿਮ ਇਕੱਤਰਤਾ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਮਹਿਲਾ ਦਿਵਸ 'ਤੇ ਸਾਬਕਾ ਮੰਤਰੀ ਜਿਆਣੀ ਦੇ ਘਰ ਦੇ ਘਿਰਾਓ ਲਈ ਔਰਤਾਂ ਦਾ ਜਥਾ ਰਵਾਨਾ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਜਾਰੀ ਹੈ ਅਤੇ ਭਾਜਪਾ ਦੇ ਮੰਤਰੀਆਂ ਅਤੇ ਉੱਚ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਜਿਸ ਦੇ ...

ਪੂਰੀ ਖ਼ਬਰ »

ਆੜ੍ਹਤ ਦੀ ਦੁਕਾਨ 'ਚੋਂ ਜ਼ਰੂਰੀ ਕਾਗ਼ਜ਼ ਚੋਰੀ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਆੜ੍ਹਤ ਦੀ ਦੁਕਾਨ 'ਚੋਂ ਜ਼ਰੂਰੀ ਕਾਗਜ (ਦਸਤਾਵੇਜ਼) ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦੇ ਗੱਫੇ ਜਾਰੀ

ਨੱਥੂਵਾਲਾ ਗਰਬੀ, 18 ਜਨਵਰੀ (ਸਾਧੂ ਰਾਮ ਲੰਗੇਆਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਹਿਤਾਂ ਲਈ ਸੋਚ ਹੈ ਕਿ ਪੇਂਡੂ ਹਲਕਿਆਂ ਦੀ ਨੁਹਾਰ ਬਦਲ ਕੇ ਉਨ੍ਹਾਂ ਦਾ ਸ਼ਹਿਰਾਂ ਵਾਂਗੂੰ ਸੁੰਦਰੀਕਰਨ ਕੀਤਾ ਜਾਵੇ ਤੇ ਹਰੇਕ ਪਿੰਡ ਵਿਚ ਸ਼ਾਨਦਾਰ ਸੁੰਦਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਣ ਲਈ ਘੋਲੀਆ ਕਲਾਂ 'ਚ ਗ੍ਰਾਮ ਪੰਚਾਇਤ ਵਲੋਂ ਮੀਟਿੰਗ

ਸਮਾਧ ਭਾਈ, 18 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਕਲਾਂ ਵਿਖੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਦੀ ਅਹਿਮ ਮੀਟਿੰਗ ਸਰਪੰਚ ਗੁਰਬਾਗ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਪੰਚ ਗੁਰਬਾਗ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਕੋਟ ਈਸੇ ਖਾਂ, 18 ਜਨਵਰੀ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕਰਦਿਆਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸਥਾਨਕ ਮੇਨ ਚੌਕ 'ਚ ਇਕੱਤਰ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ...

ਪੂਰੀ ਖ਼ਬਰ »

ਅਕਾਲੀ ਆਗੂ ਅਤੇ ਸਾਬਕਾ ਸਰਪੰਚ ਦਾ ਪਤੀ ਕਾਂਗਰਸ 'ਚ ਹੋਏ ਸ਼ਾਮਿਲ

ਕੋਟ ਈਸੇ ਖਾਂ, 18 ਜਨਵਰੀ (ਨਿਰਮਲ ਸਿੰਘ ਕਾਲੜਾ)- ਕਸਬਾ ਕੋਟ ਈਸੇ ਖਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਕੁਮਾਰ ਧੀਰ ਦੀ ਪ੍ਰੇਰਨਾ ਸਦਕਾ, ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਐਥਲੈਟਿਕਸ ਖਿਡਾਰੀਆਂ ਨੇ 'ਜੂਨੀਅਰ ਸਟੇਟ ਐਥਲੈਟਿਕਸ ਮੀਟ' 'ਚ ਭਾਗ ਲਿਆ | ਇਸ ਮੀਟ ਦੌਰਾਨ ਸਕੂਲ ਦੀ ...

ਪੂਰੀ ਖ਼ਬਰ »

ਪਿੰਡ ਬਹਿਰਾਮਕੇ ਤੋਂ ਭਲਕੇ ਕੱਢਿਆ ਜਾਵੇਗਾ ਵਿਸ਼ਾਲ ਟਰੈਕਟਰ ਮਾਰਚ-ਆਗੂ

ਕੋਟ ਈਸੇ ਖਾਂ, 18 ਜਨਵਰੀ (ਨਿਰਮਲ ਸਿੰਘ ਕਾਲੜਾ)- ਕਿਸਾਨ ਆਗੂ ਤੋਤਾ ਸਿੰਘ ਤੇ ਸਾਰਜ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਤੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਗ੍ਰਾਮ ਪੰਚਾਇਤਾਂ ਨੂੰ ਲੱਖਾਂ ਰੁਪਇਆਂ ਦੇ ਚੈੱਕ ਵੰਡੇ

ਸਮਾਧ ਭਾਈ, 18 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਸਮਾਧ ਭਾਈ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੱਸਿਆ ...

ਪੂਰੀ ਖ਼ਬਰ »

17 ਪਿੰਡਾਂ ਅੰਦਰ ਕਿਸਾਨ ਯੂਨੀਅਨਾਂ ਨੇ 350 ਟਰੈਕਟਰਾਂ ਨਾਲ ਕੱਢਿਆ ਪ੍ਰਭਾਵਸ਼ਾਲੀ ਟਰੈਕਟਰ ਮਾਰਚ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਲਈ ਬਲਾਕ ਬਾਘਾ ਪੁਰਾਣਾ ਦੇ 17 ਪਿੰਡਾਂ ਵਿਚ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)- ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕਡਾਊਨ ਤੋਂ ਬਾਅਦ ਹਰਮਨਪ੍ਰੀਤ ਕੌਰ ਦਾ ਇਕ ...

ਪੂਰੀ ਖ਼ਬਰ »

ਹਰਜੀਤ ਸਿੰਘ ਬਰਾੜ ਸਾਹੋਕੇ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 18 ਜਨਵਰੀ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਬਰਾੜ, ਸਵ: ਗੁਰਸੇਵਕ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਅਤੇ ਨੰਬਰਦਾਰ ਰਣਧੀਰ ਸਿੰਘ ਬਰਾੜ ਸਾਹੋਕੇ ਦੇ ਤਾਇਆ ਜੀ ਹਰਜੀਤ ਸਿੰਘ ਬਰਾੜ ਜੋ ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੇ ਵਿਦਿਆਰਥੀ ਪੀ.ਟੀ.ਈ. 'ਚ ਮਾਰ ਰਹੇ ਨੇ ਮੱਲਾਂ

ਧਰਮਕੋਟ, 18 ਜਨਵਰੀ (ਪਰਮਜੀਤ ਸਿੰਘ)- ਗੋਲਡਨ ਐਜੂਕੇਸ਼ਨ ਧਰਮਕੋਟ ਜੋ ਕਿ ਮੋਗਾ ਰੋਡ 'ਤੇ ਸਥਿਤ ਹੈ, ਜੋ ਵਿਦਿਆਰਥੀਆਂ ਨੂੰ ਪੀ.ਟੀ.ਈ. ਤੇ ਆਈਲਟਸ ਦੀ ਵਧੀਆ ਤਿਆਰੀ ਕਰਵਾਉਣ ਕਰ ਕੇ ਵਿਦਿਆਰਥੀ ਪੀ.ਟੀ.ਈ. ਤੇ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਜਿਥੇ ਆਪਣੇ ਮਾਪਿਆਂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਨਾਮਵਰ ਆਇਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਬੈਂਡ ਪ੍ਰਾਪਤ ਕਰ ਰਹੇ ਹਨ ਜਿਸ ਦੇ ਤਹਿਤ ਇਸ ਵਾਰ ਵਿਦਿਆਰਥਣ ਹਿਮਾਨੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਦਿੱਲੀ ਬਾਰਡਰ ਕਿਸਾਨ ਸੰਘਰਸ਼ ਦੇ ਹੱਕ 'ਚ ਮੋਮਬੱਤੀ ਮਾਰਚ ਕੱਢਿਆ

ਕੋਟ ਈਸੇ ਖਾਂ, 18 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਦਿੱਲੀ ਬਾਰਡਰਾਂ ਉੱਪਰ ਪਿਛਲੇ 50 ਦਿਨਾਂ ਤੋਂ ਵੱਧ ਸਮੇਂ ਤੋਂ ਜੋ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ ਚਲਾਇਆ ਜਾ ਰਿਹਾ ਹੈ ਉਸ ਸੰਘਰਸ਼ ਦੀ ਹਮਾਇਤ ਤੇ ਇਸ ਦੌਰਾਨ ਸ਼ਹੀਦ ਹੋ ਚੁੱਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਬੰਬੀਹਾ ਭਾਈ ਅਤੇ ਸਾਹੋਕੇ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ

ਠੱਠੀ ਭਾਈ, 18 ਜਨਵਰੀ (ਜਗਰੂਪ ਸਿੰਘ ਮਠਾੜੂ)- ਪਿੰਡਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪਿੰਡ ਬੰਬੀਹਾ ਭਾਈ ਦੇ ਸਰਪੰਚ ਸੁਰਜੀਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪੰਚਾਇਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ-ਨਸੀਬ ਬਾਵਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਇਹ ਹਰ ਇਕ ਨਿਆਂ ਪ੍ਰਸਤ ਹਿੰਦੁਸਤਾਨੀ ਨੂੰ ਪਤਾ ਹੈ ਕਿ ਕਿਸਾਨ ਵਿਰੋਧੀ ਤਿੰਨ ਕਾਨੂੰਨ ਕਿਸਾਨੀ ਲਈ ਹੀ ਨਹੀਂ ਸਗੋਂ ਸਮਾਜ ਦੇ ਹਰ ਇਕ ਵਰਗ ਲਈ ਅਤਿ ਘਾਤਕ ਹਨ | ਆਮ ਆਦਮੀ ਪਾਰਟੀ ਦੇ ਆਗੂ ਨਸੀਬ ਬਾਵਾ ਨੇ ਭਾਰਤ ਦੇ ...

ਪੂਰੀ ਖ਼ਬਰ »

ਬੀ.ਜੇ.ਪੀ. ਐਸੀ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ 'ਆਪ' ਦਾ ਪੱਲਾ ਫੜਿਆ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਬੀ.ਜੇ.ਪੀ. ਦੇ ਐਸੀ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਗਾ ਅਤੇ ਨਰਿੰਦਰ ਮੋਦੀ ਵਿਚਾਰ ਮੰਚ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨਿਹਾਲ ਸਿੰਘ ਵਾਲਾ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਅਧਿਆਪਕ ਕਰਨਗੇ 21 ਨੂੰ ਡੀ.ਈ.ਓ. ਐਲੀਮੈਂਟਰੀ ਦਾ ਘਿਰਾਓ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)- ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਰਿੰਦਰ ਸਿੰਘ, ਜਨਰਲ ਸਕੱਤਰ ਵੀਰ ਸਿੰਘ, ਆਰ.ਟੀ.ਆਈ. ਇੰਚਾਰਜ ਅਜੀਤਪਾਲ ਸਿੰਘ ਦੌਧਰ, ਵਿੱਤ ਸਕੱਤਰ ਕੁਲਦੀਪ ਸਿੰਘ ਦਾਤੇਵਾਲ, ਵਿਸ਼ੇਸ਼ ਸਹਿਯੋਗੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਚੋਣ ਕਮੇਟੀ ਨੇ ਕਾਰਪੋਰੇਸ਼ਨ ਅਤੇ ਮਿਊਾਸੀਪਲ ਕਮੇਟੀ ਦੇ ਉਮੀਦਵਾਰਾਂ ਦੀ ਚੋਣ 'ਤੇ ਕੀਤਾ ਮੰਥਨ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਨੇ 14 ਫਰਵਰੀ 2021 ਨੂੰ ਕਾਰਪੋਰੇਸ਼ਨ ਮੋਗਾ ਅਤੇ ਮਿਊਾਸੀਪਲ ਕਮੇਟੀਆਂ ਜ਼ਿਲ੍ਹਾ ਮੋਗਾ ਦੇ ਵੱਖੋ-ਵੱਖਰੇ ਵਾਰਡਾਂ ਵਿਚੋਂ ਆਈਆਂ ਦਰਖਾਸਤਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਆਮ ...

ਪੂਰੀ ਖ਼ਬਰ »

ਦਾਣਾ ਮੰਡੀ ਮੋਗਾ ਵਿਖੇ 5 ਜਥੇਬੰਦੀਆਂ ਆਈਆਂ ਕਿਸਾਨਾਂ ਦੀ ਹਮਾਇਤ 'ਤੇ

ਮੋਗਾ, 18 ਜਨਵਰੀ (ਅਸ਼ੋਕ ਬਾਂਸਲ)- ਮੋਗਾ ਸ਼ਹਿਰ ਦੀ ਪ੍ਰਮੁੱਖ ਪੰਜ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿਚ ਅੱਜ ਦਾਣਾ ਮੰਡੀ ਮੋਗਾ ਵਿਖੇ ਚੇਅਰਮੈਨ ਸੇਵਾ ਸੰਮਤੀ ਕ੍ਰਿਸ਼ਨ ਗਰਗ ਦੀ ਹਾਜ਼ਰੀ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੇ ...

ਪੂਰੀ ਖ਼ਬਰ »

ਪੀ.ਐਸ.ਯੂ. ਵਲੋੋਂ ਸਰਕਾਰੀ ਆਈ. ਟੀ. ਆਈ. ਵਿਖੇ ਕਿਸਾਨ ਪਰੇਡ ਦੀ ਤਿਆਰੀ ਵਜੋਂ ਗੇਟ ਰੈਲੀ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮਹਿਲਾ ਕਿਸਾਨ ਦਿਵਸ ਮੌਕੇ ਸਰਕਾਰੀ ਆਈ. ਟੀ. ਆਈ. ਵਿਖੇ ਕਿਸਾਨ ਪਰੇਡ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ ਗਈ¢ ਦਿੱਲੀ ਵਿਖੇ ਕਿਸਾਨ ਮੋਰਚੇ ਵਿਚ ਸ਼ਮੂਲੀਅਤ ਲਈ ਵਲੰਟੀਅਰ ...

ਪੂਰੀ ਖ਼ਬਰ »

ਡਾਇਰੈਕਟ ਹੈੱਡਮਾਸਟਰ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਰਾਜੀਵ ਛਾਬੜਾ ਡੀ.ਈ.ਓ. ਨੂੰ ਡਾਇਰੈਕਟ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦਾ ਵਫ਼ਦ ਗੁਰਪ੍ਰੀਤ ਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਰਮਨਦੀਪ ਕਪਿਲ ਸੀਨੀਅਰ ਵਾਈਸ ਪ੍ਰਧਾਨ, ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੀ ਮਾਰ ਤਹਿਤ ਸਭ ਤੋਂ ਪਹਿਲਾਂ ਮਜ਼ਦੂਰਾਂ ਦੇ ਹੱਥੋਂ ਰੋਟੀ ਖੁੱਸੇਗੀ-ਮਾਣੂੰਕੇ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਰਾਮਾਂ ਦੀ ਪ੍ਰਧਾਨਗੀ ਹੇਠ ਪਿੰਡ ਰਾਮਾਂ ਵਿਖੇ ਹੋਈ ਜਿਸ ਵਿਚ 32 ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਸਹਿਯੋਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX