ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  33 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  43 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 3 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 4 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 5 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 7 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਮਾਹਿਲਪੁਰ, 19 ਜਨਵਰੀ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ 'ਤੇ ਗੁਰਦੁਆਰਾ ਧਰਮਸ਼ਾਲਾ ਮਾਹਿਲਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵੱਖ-ਵੱਖ ਸਥਾਨਾਂ, ਮੁਹੱਲਿਆਂ ਤੇ ਪੂਰੇ ਮਾਹਿਲਪੁਰ ਸ਼ਹਿਰ ਦੀ ਪ੍ਰਕਰਮਾ ਕਰਨ ਉਪਰੰਤ ਦੇਰ ਸ਼ਾਮ ਨੂੰ ਗੁਰਦੁਆਰਾ ਧਰਮਸ਼ਾਲਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਭਾਈ ਕਸ਼ਮੀਰ ਸਿੰਘ ਬਿਜਲੀ ਬੋਰਡ, ਭਾਈ ਅਵਤਾਰ ਸਿੰਘ, ਬੀਬੀ ਜਸਵੀਰ ਕੌਰ ਖ਼ਾਲਸਾ, ਬੀਬੀ ਤਜਿੰਦਰ ਕੌਰ ਸੰਨੀ, ਦਵਿੰਦਰ ਕੌਰ ਦੇ ਜਥਿਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਦੇ ਨਾਲ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਬੀਬੀ ਜਸਪ੍ਰੀਤ ਕੌਰ, ਪ੍ਰਧਾਨ ਪ੍ਰੋ: ਅਪਿੰਦਰ ਸਿੰਘ, ਪਿ੍ੰ: ਸੁਰਿੰਦਰਪਾਲ ਸਿੰਘ ਪ੍ਰਦੇਸੀ, ਜਸਵੰਤ ਸਿੰਘ ਸੀਹਰਾ ਕੌਾਸਲਰ, ਜਗਦੀਪ ਸਿੰਘ ਕੌਾਸਲਰ, ਸੁਖਵੰਤ ਸਿੰਘ ਸੁੱਖਾ, ਪਰਮਜੀਤ ਸਿੰਘ ਬੈਂਸ, ਗ੍ਰੰਥੀ ਸੁਖਵੀਰ ਸਿੰਘ, ਬੀਬੀ ਗੁਰਮੀਤ ਕੌਰ ਕੌਾਸਲਰ, ਗੁਰਪ੍ਰੀਤ ਸਿੰਘ ਬੈਂਸ, ਅਮਨਦੀਪ ਸਿੰਘ ਬੈਂਸ, ਹਰਪ੍ਰੀਤ ਸਿੰਘ ਬੈਸ, ਖੁਸ਼ਵੰਤ ਸਿੰਘ ਬੈਂਸ, ਮੈਨੇਜਰ ਸਵਰਨ ਸਿੰਘ, ਅਮਿਤੋਜ ਸਿੰਘ ਮਾਹਿਲਪੁਰੀ, ਜਸਵੀਰ ਸਿੰਘ, ਮਨਮਿੰਦਰ ਕੌਰ, ਸੁਰਜੀਤ ਕੌਰ, ਸ਼ਰਨਜੀਤ ਕੌਰ ਬੈਂਸ, ਗਿਆਨੀ ਗੁਰਬਖ਼ਸ਼ ਸਿੰਘ, ਬਲਵੀਰ ਸਿੰਘ ਕਹਾਰਪੁਰੀ, ਬੰਤ ਸਿੰਘ ਬੈਂਸ, ਕੁਲਵਰਨ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ ਬੈਂਸ, ਮਲਕੀਤ ਸਿੰਘ, ਗਿਆਨੀ ਸੁਰਜੀਤ ਸਿੰਘ, ਗਿਆਨੀ ਸੰਦੀਪ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿੰਡ ਫੁਗਲਾਣਾ ਵਿਖੇ ਨਗਰ ਕੀਰਤਨ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੁਗਲਾਣਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਬਾਬਾ ਸੁੱਚਾ ਸਿੰਘ ਹੈੱਡ ਗ੍ਰੰਥੀ, ਭਾਈ ਤਰਲੋਕ ਸਿੰਘ ਨਸੀਰਾਬਾਦ, ਪ੍ਰਭਾਤ ਫੇਰੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ, ਸਮਾਜ ਸੇਵਕ ਗੁਰਮੀਤ ਸਿੰਘ ਫੁਗਲਾਣਾ, ਉਂਕਾਰ ਸਿੰਘ ਮਿਨਹਾਸ, ਮਨਜਿੰਦਰ ਸਿੰਘ ਸੋਨੂੰ, ਪਰਮਜੀਤ ਸਿੰਘ, ਠੇਕੇਦਾਰ ਗੁਰਮੀਤ ਸਿੰਘ ਦਿਹਾਣਾ, ਜੋਗਿੰਦਰ ਸਿੰਘ, ਹਰਿੰਦਰ ਸਿੰਘ, ਨਰਿੰਦਰ ਸਿੰਘ ਧਾਮੀ, ਸੋਨੂੰ ਦਿਹਾਣਾ, ਹਰਮਨਜੋਤ ਸਿੰਘ ਪਰਹਾਰ, ਮਾਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਖ਼ਾਨਪੁਰ ਸਹੋਤੇ 'ਚ ਧਾਰਮਿਕ ਸਮਾਗਮ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਖ਼ਾਨਪੁਰ ਸਹੋਤੇ ਵਿਖੇ ਕਰਵਾਇਆ ਗਿਆ | ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਹਰਿਆਣੇ ਵਾਲਿਆਂ, ਬੀਬੀ ਰਾਜਪਾਲ ਕੌਰ ਤੇ ਹਰਦੀਪ ਕੌਰ ਦੇ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਰਸ਼ਨ, ਕੁਰਬਾਨੀਆਂ ਤੇ ਪਰਿਵਾਰ ਨੂੰ ਵਾਰਨ ਸਬੰਧੀ ਆਪਣੀ ਧਾਰਮਿਕ ਕਲਾ ਨਾਲ ਸੰਗਤਾਂ ਨੂੰ ਨਾਲ ਜੋੜਿਆ | ਇਸ ਦੌਰਾਨ ਸਮਾਜ ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਪਰਮਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਹਰਭਜਨ ਸਿੰਘ ਸੋਢੀ, ਰਣਜੀਤ ਸਿੰਘ ਰਾਣਾ ਇੰਸਪੈਕਟ, ਗੁਰਦਿਆਲ ਸਿੰਘ, ਪ੍ਰਭ ਸਿੰਘ, ਗੁਰਪ੍ਰੀਤ ਸਿੰਘ ਪੀਤੂ, ਗੁਰਮੀਤ ਸਿੰਘ ਪੰਮਾ, ਕੁਲਦੀਪ ਸਿੰਘ ਦਿੱਲੀ, ਨੰਬਰਦਾਰ ਸਵਰਨ ਸਿੰਘ, ਕੁਲਵੰਤ ਸਿੰਘ ਕਾਂਤਾ, ਮਲਕੀਤ ਸਿੰਘ, ਪ੍ਰਗਟ ਸਿੰਘ ਸਿੱਧੂ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਲਸ਼ਕਰ ਸਿੰਘ, ਮਨਜੀਤ ਸਿੰਘ ਵੀ ਸ਼ਾਮਿਲ ਹੋਏ |
ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਗਰ ਕੀਰਤਨ
ਦਸੂਹਾ, (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਬੋਦਲ, ਬੇਰਛਾ, ਅੱਡਾ ਗਰਨਾ ਸਾਹਿਬ, ਝਿੰਗੜ ਕਲਾਂ, ਕੰਗਾ, ਕਠਾਣਾ, ਸ਼ਾਹਪੁਰ, ਝਿੰਗੜ ਖ਼ੁਰਦ ਆਦਿ ਪਿੰਡਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਪਿੰਡਾਂ 'ਚ ਸੰਗਤਾਂ ਦੇ ਸਵਾਗਤ ਲਈ ਜਿਥੇ ਚਾਹ-ਬਦਾਨਾ, ਫਲ-ਫਰੂਟ ਆਦਿ ਦੇ ਲੰਗਰ ਲਗਾਏ ਹੋਏ ਸਨ ਉਥੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਥਾਂ-ਥਾਂ ਸਵਾਗਤੀ ਗੇਟ ਬਣਾਏ ਹੋਏ ਸਨ | ਇਸ ਮੌਕੇ ਮੈਨੇਜਰ ਰਤਨ ਸਿੰਘ, ਜਥੇਦਾਰ ਤਾਰਾ ਸਿੰਘ ਸੱਲਾਂ, ਤਰਸੇਮ ਸਿੰਘ ਗੁਰਦੁਆਰਾ ਇੰਸਪੈਕਟਰ, ਜਸਬੀਰ ਸਿੰਘ ਪਟਵਾਰੀ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਸੁਖਵਿੰਦਰ ਸਿੰਘ ਬੋਦਲ ਪ੍ਰਧਾਨ ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਸਤਨਾਮ ਸਿੰਘ ਖੁਣਖੁਣ ਕਲਾਂ ਪ੍ਰਧਾਨ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ, ਹਰਪਾਲ ਸਿੰਘ ਬਿੱਟਾ ਪ੍ਰਧਾਨ ਸ਼ਹੀਦ ਭਗਤ ਸਿੰਘ ਕਲੱਬ ਬੋਦਲ, ਜਸਬੀਰ ਸਿੰਘ ਰੰਧਾਵਾ ਪ੍ਰਧਾਨ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ, ਰੁਪਿੰਦਰ ਸਿੰਘ ਵਿਕੀ ਗਿੱਲ, ਜਗਪ੍ਰੀਤ ਸਿੰਘ ਸਾਹੀ ਪੰਡੋਰੀ, ਪ੍ਰੋ: ਬਲਦੇਵ ਸਿੰਘ ਬੱਲੀ, ਸਰਬਜੀਤ ਸਿੰਘ ਅਕਾਉਂਟੈਂਟ, ਗੁਰ ਬਿਕਰਮ ਸਿੰਘ ਰਿਕਾਰਡ ਕੀਪਰ, ਪਰਮਿੰਦਰ ਸਿੰਘ ਸਟੋਰਕੀਪਰ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਦਸੂਹਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ
ਗੁਰਦੁਆਰਾ ਸਿੰਘ ਸਭਾ ਕਹਿਰਵਾਲੀ ਦਸੂਹਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਖ਼ਾਲਸਾਈ ਜਾਹੋ ਜਲਾਲ ਤੇ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਿੰਘ ਸਭਾ ਕਹਿਰਵਾਲੀ ਤੋਂ ਨਗਰ ਕੀਰਤਨ ਆਰੰਭ ਹੋ ਕੇ ਦਸੂਹਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਤੋਂ ਇਲਾਵਾ ਹੋਰ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਚਾਹ ਬਦਾਨਾ, ਕੇਲੇ, ਸੰਗਤਰੇ, ਫਲ-ਫਰੂਟ ਤੇ ਹੋਰ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਕਹਿਰਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਦਸਮੇਸ਼ ਨਗਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਰੀਹਲ ਤੇ ਗੁਰਦੁਆਰਾ ਸਿੰਘ ਸਭਾ ਕਹਿਰਵਾਲੀ ਦੇ ਪ੍ਰਧਾਨ ਬਿਕਰਮ ਸਿੰਘ ਸੰਧੂ, ਸਰਬਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਕਾਹਲੋਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ: ਰਜਿੰਦਰ ਸਿੰਘ ਅਪਥਾਲਮਿਕ ਅਫਸਰ, ਹਰਵਿੰਦਰ ਸਿੰਘ ਕਾਹਲੋਂ, ਸਾਬਕਾ ਐਮ. ਸੀ. ਹਰਮਿੰਦਰ ਸਿੰਘ ਫੌਜੀ, ਪਰਮਿੰਦਰ ਸਿੰਘ, ਬਿਕਰਮਜੀਤ ਸਿੰਘ ਸੰਧੂ ਪ੍ਰਧਾਨ ਗੁਰਦੁਆਰਾ ਕਹਿਰਵਾਲੀ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ ਓਡਰਾ, ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜਗਮੋਹਨ ਸਿੰਘ ਬੱਬੂ ਘੁੰਮਣ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਬਲਜੀਤ ਸਿੰਘ ਕਲਸੀ, ਸੱਤਪਾਲ ਸਿੰਘ ਪੰਮਾਂ ਪੇਂਟਰ, ਅਮਰਪ੍ਰੀਤ ਸਿੰਘ ਖਾਲਸਾ, ਦਲਜੀਤ ਸਿੰਘ, ਸ਼ਰਨਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਫੌਜੀ, ਸਰਤਾਜ ਸਿੰਘ ਕਥਾ ਵਾਚਕ, ਸਤਪਾਲ ਸਿੰਘ, ਗੁਰਮੁਖ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਮਨਿੰਦਰਜੀਤ ਸਿੰਘ, ਕੁਲਵੰਤ ਸਿੰਘ, ਪੂਰਨ ਸਿੰਘ, ਬਾਬਾ ਰਾਜਬੀਰ ਸਿੰਘ, ਆਕਾਸ਼ਦੀਪ ਸਿੰਘ, ਮਨਿੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਰਾਜਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਦਸੂਹਾ ਵਲੋਂ ਨਗਰ ਕੀਰਤਨ ਸਜਾਇਆ
ਦਸੂਹਾ, (ਭੁੱਲਰ, ਚੰਦਨ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ | ਖ਼ਾਲਸਾਈ ਜਾਹੋ ਜਲਾਲ ਤੇ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਖੈਰਾਬਾਦ, ਕੋਟਲੀ, ਮਹੱਦੀਪੁਰ, ਛਾਂਗਲਾ, ਜੰਡ, ਉਸਮਾਨ ਸ਼ਹੀਦ, ਕਸਬਾ ਰੋਡ, ਮਾਤਾ ਰਾਣੀ ਚੌਕ, ਲਾਇਬ੍ਰੇਰੀ ਚੌਕ, ਸਬਜ਼ੀ ਮੰਡੀ, ਗੱਗੀ ਦੀ ਚੱਕੀ, ਮਿਆਣੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਵੱਖ-ਵੱਖ ਥਾਂਵਾਂ 'ਤੇ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਤੇ ਲੰਗਰ ਵੀ ਲਗਾਏ ਗਏ | ਇਸ ਮੌਕੇ ਸਟੇਜ ਦੀ ਸੇਵਾ ਪਰਮਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਜਤਿੰਦਰ ਸਿੰਘ ਬਾਜਵਾ ਨੇ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ | ਇਸ ਸਮੇਂ ਸਾਬਕਾ ਪ੍ਰਧਾਨ ਕਰਨੈਲ ਸਿੰਘ, ਸਾਬਕਾ ਸਕੱਤਰ ਅਮਰੀਕ ਸਿੰਘ ਗੱਗੀ, ਬੀਬੀ ਜਤਿੰਦਰ ਕੌਰ ਠੁਕਰਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਬਾਜਵਾ, ਜਗਮੋਹਨ ਸਿੰਘ ਲਾਡੀ ਪੁਰੀ, ਤਰਸੇਮ ਸਿੰਘ ਖਾਲਸਾ, ਨਿਰਮਲ ਸਿੰਘ, ਸਕੱਤਰ ਪਰਮਜੀਤ ਸਿੰਘ ਪੰਮਾ, ਗੁਰਦੀਪ ਸਿੰਘ ਵਾਹਦ, ਰਾਜੂ ਠੁਕਰਾਲ, ਜੁਗਿੰਦਰ ਸਿੰਘ ਭਾਟੀਆ, ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋਂ, ਜਗਮੋਹਨ ਸਿੰਘ ਬੱਬੂ ਘੁੰਮਣ, ਕਰਮਬੀਰ ਸਿੰਘ ਘੁੰਮਣ, ਅਮਰਪ੍ਰੀਤ ਸਿੰਘ ਖਾਲਸਾ, ਰੌਕੀ ਕਾਲੜਾ, ਪ੍ਰਭਜੋਤ ਸਿੰਘ ਅਰੋੜਾ, ਬਾਬਾ ਹਰਦਿਆਲ ਸਿੰਘ, ਬਲਵੰਤ ਸਿੰਘ ਪੰਛੀ, ਸੁਖਰਾਜ ਸਿੰਘ ਚੀਮਾ, ਤਜਿੰਦਰ ਸਿੰਘ, ਦਿਲਪ੍ਰੀਤ ਸਿੰਘ ਮਰਵਾਹਾ, ਮੇਹਰ ਸਿੰਘ ਕਾਲਾ, ਸੁਰਜੀਤ ਸਿੰਘ ਸੋਨੂੰ, ਅਮਰੀਕ ਸਿੰਘ ਮੀਕਾ, ਸਿੰਮੀ ਪੁਰੀ, ਜਤਿੰਦਰ ਕੌਰ ਜੋਤੀ, ਸੁਰਿੰਦਰ ਕੌਰ ਕਾਲੜਾ, ਈਚਾ, ਮਨਜੀਤ ਕੌਰ ਮਰਵਾਹਾ, ਪਰਮਿੰਦਰ ਕੌਰ, ਅਨੂੰ, ਜਸਵੀਰ ਕੌਰ ਵਾਹਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁਲਪੁਖ਼ਤਾ ਤੋਂ ਨਗਰ ਕੀਰਤਨ ਸਜਾਇਆ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁਲਪੁਖ਼ਤਾ ਸਾਹਿਬ ਤੋਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਬੁਰਜ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਇਹ ਨਗਰ ਕੀਰਤਨ ਦਾ ਪਿੰਡ ਫ਼ਿਰੋਜ਼ ਰੌਲੀਆ, ਸਹਿਬਾਜਪੁਰ, ਬਸਤੀ ਬਾਜ਼ੀਗਰ ਪਹੁੰਚਣ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ | ਨਗਰ ਕੀਰਤਨ 'ਚ ਬਾਬਾ ਸੁੱਖਾ ਸੁੱਖਾ ਸਿੰਘ, ਸਤਨਾਮ ਸਿੰਘ ਬਾਜਵਾ, ਦਵਿੰਦਰ ਸਿੰਘ ਬਾਜਵਾ, ਗੁਰਜੀਤ ਸਿੰਘ ਬਾਜਵਾ, ਸਤਵੰਤ ਸਿੰਘ ਭੋਲਾ, ਹਰਭਜਨ ਸਿੰਘ, ਅੰਮਿ੍ਤਪਾਲ ਸਿੰਘ, ਲਵਦੀਪ ਸਿੰਘ, ਮਨਦੀਪ ਸਿੰਘ ਬਾਜਵਾ, ਤਰਲੋਕ ਸਿੰਘ, ਸਾਹਿਬ ਸਿੰਘ, ਜਰਨੈਲ ਸਿੰਘ, ਗੁਰਵੰਤ ਸਿੰਘ, ਲਵਪ੍ਰੀਤ ਸਿੰਘ, ਸਤਪਾਲ ਸਿੰਘ ਬਾਜਵਾ, ਗੁਰਨਾਮ ਸਿੰਘ, ਰਣਦੀਪ ਸਿੰਘ, ਜਸਪ੍ਰੀਤ ਸਿੰਘ, ਸੁਖਰਾਜ ਸਿੰਘ, ਮਨਪ੍ਰੀਤ ਸਿੰਘ, ਨਵਜੋਤ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਦੀ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਅਰਦਾਸ ਉਪਰੰਤ ਜੈਕਾਰਿਆਂ ਦੀ ਗੰੂਜ 'ਚ ਆਰੰਭ ਹੋਏ ਨਗਰ ਕੀਰਤਨ 'ਚ ਬੀਬੀਆਂ ਦੇ ਵੱਖ-ਵੱਖ ਜਥਿਆਂ ਨੇ ਸ਼ਬਦ ਗਾਇਨ ਕੀਤਾ | ਗਤਕਾ ਪਾਰਟੀਆਂ ਤੇ ਬੈਂਡ ਪਾਰਟੀ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ | ਦਾਣਾ ਮੰਡੀ, ਪੈਂਸਰੀਆਂ ਮੁਹੱਲਾ ਤੇ ਚੰਡੀਗੜ੍ਹ ਚੌਕ ਤੇ ਬੰਗਾ ਚੌਕ ਤੋਂ ਹੁੰਦਾ ਹੋਇਆ ਨਗਰ ਕੀਰਤਨ ਮੁੜ ਗੁਰੂ ਘਰ ਵਿਖੇ ਸਮਾਪਤ ਹੋਇਆ ਜਿਸ ਦਾ ਥਾਂ-ਥਾਂ 'ਤੇ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਸ਼੍ਰੋਮਣੀ ਕਮੇਟੀ ਮੈਂਬਰ ਡਾ: ਜੰਗ ਬਹਾਦਰ ਸਿੰਘ ਰਾਏ, ਜਥੇਦਾਰ ਬਲਵੀਰ ਸਿੰਘ ਚੰਗਿਆੜਾ, ਰਜਿੰਦਰ ਸਿੰਘ ਸ਼ੂਕਾ, ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ, ਤਰਲੋਕ ਸਿੰਘ ਅਰੋੜਾ, ਡਾ: ਹਰਵਿੰਦਰ ਸਿੰਘ ਬਾਠ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਰਣਜੀਤ ਸਿੰਘ ਖੱਖ, ਜੇ. ਪੀ. ਸਿੰਘ, ਸੁਰਿੰਦਰ ਸਿੰਘ ਕੱਪੜੇ ਵਾਲੇ, ਅਮਨਦੀਪ ਸਿੰਘ ਬੈਂਸ, ਸੋਹਣ ਸਿੰਘ ਲਾਲੀ, ਅਮਰਜੀਤ ਸਿੰਘ ਤਨੇਜਾ, ਅੰਮਿ੍ਤਪਾਲ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ ਗ੍ਰੰਥੀ ਸਿੰਘ, ਮਹਿੰਦਰ ਸਿੰਘ ਗੜ੍ਹਸ਼ੰਕਰੀ, ਜਸਪਾਲ ਸਿੰਘ ਮਹਿਤਾਬਪੁਰ, ਸੁਰਿੰਦਰ ਸਿੰਘ ਸੰਘਾ, ਕੇਸਰ ਸਿੰਘ, ਅਵਤਾਰ ਸਿੰਘ ਬੇਦੀ, ਧਰਮਜੀਤ ਸਿੰਘ ਰਾਜਾ ਤੇ ਹੋਰ ਵੱਡੀ ਗਿਣਤੀ 'ਚ ਸੰਗਤਾਂ ਨੇ ਹਿੱਸਾ ਲਿਆ |
ਇਬਰਾਹੀਮਪੁਰ ਤੋਂ ਨਗਰ ਕੀਰਤਨ ਸਜਾਇਆ
ਗੁਰਦੁਆਰਾ ਸਿੰਘ ਸਭਾ ਪਿੰਡ ਇਬਰਾਹੀਮਪੁਰ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਇਬਰਾਹੀਮਪੁਰ ਤੋਂ ਬਾਅਦ ਪਿੰਡ ਬਗਵਾਈਾ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਏ | ਨਗਰ ਕੀਰਤਨ ਦੇ ਪੜਾਅ ਦੌਰਾਨ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਸੰਗਤਾਂ ਨੂੰ ਜੋਸ਼ੀਲੀਆਂ ਵਾਰਾਂ ਗਾ ਕੇ ਇਤਿਹਾਸ ਸਰਵਣ ਕਰਵਾਇਆ | ਨਗਰ ਕੀਰਤਨ ਦੌਰਾਨ ਪ੍ਰਧਾਨ ਅਵਤਾਰ ਸਿੰਘ, ਜਥੇਦਾਰ ਜੋਗਾ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪਾਠੀ, ਬਲਦੀਪ ਸਿੰਘ ਸਰਪੰਚ, ਗੁਰਮੇਲ ਸਿੰਘ, ਮਾ. ਕਰਤਾਰ ਸਿੰਘ, ਸੀਤਲ ਸਿੰਘ, ਬਲਰਾਜ ਸਿੰਘ, ਹਰਦੀਪ ਸਿੰਘ ਬਣਵੈਤ, ਅਵਤਾਰ ਸਿੰਘ ਮਨੀਲਾ, ਜਰਨੈਲ ਸਿੰਘ ਪ੍ਰਧਾਨ ਕੋ-ਆਪ੍ਰੇਟਿਵ ਸੁਸਾਇਟੀ, ਨੰਬਰਦਾਰ ਸੁੱਚਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਹੋਈਆਂ |
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਰਾਮਸਰ ਸਾਹਿਬ ਪਿੰਡ ਚਾਹਲਪੁਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਪਿੰਡ ਦੀ ਪਰਿਕਰਮਾ ਉਪਰੰਤ ਸਮਾਪਤ ਹੋਏ ਨਗਰ ਕੀਰਤਨ 'ਚ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਸੈਕਟਰੀ ਬਲਦੇਵ ਸਿੰਘ, ਤਰਸੇਮ ਸਿੰਘ ਕੈਸ਼ੀਅਰ, ਕੁਲਵੀਰ ਸਿੰਘ, ਸਤਵੰਤ ਸਿੰਘ ਸੰਘਾ, ਮਹਿੰਦਰ ਸਿੰਘ, ਡਾ. ਦਲਜੀਤ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ ਤੇ ਨਗਰ ਨਿਵਾਸੀ ਸਮੂਹ ਸੰਗਤਾਂ ਹਾਜ਼ਰ ਹੋਈਆਂ |
ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ
ਹਾਜੀਪੁਰ, (ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ 'ਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਛੇਵੀਂ ਅਤੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਸ਼ਬਦ ਤੇ ਕਵਿਤਾ ਦਾ ਉਚਾਰਨ ਕੀਤਾ | ਇਸ ਮੌਕੇ ਪੰਜਾਬੀ ਅਧਿਆਪਕਾ ਹਰਵਿੰਦਰ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ 'ਚ ਦੱਸਿਆ | ਉਨ੍ਹਾਂ ਕਿਹਾ ਕਿ ਸਾਰੇ ਮਨੁੱਖ ਇੱਕੋ ਜਿਹੇ ਹਨ ਤੇ ਸਾਨੂੰ ਸਾਰਿਆਂ ਨਾਲ ਪਿਆਰ ਨਾਲ ਰਹਿਣਾ ਚਾਹੀਦਾ ਹੈ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਘੋਗਰਾ, (ਆਰ.ਐੱਸ. ਸਲਾਰੀਆ)-ਗੁਰਦੁਆਰਾ ਸਿੰਘ ਸਭਾ ਹਲੇੜ ਦੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ਼ਰਧਾਲੂ ਸੰਗਤਾਂ ਵਲੋਂ ਫਲ, ਫਰੂਟ, ਚਾਹ, ਪਕੌੜਿਆਂ, ਫਰੂਟੀਆਂ ਆਦਿ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਸਤਪਾਲ ਸਿੰਘ, ਸਰਪੰਚ ਕੁਲਦੀਪ ਸਿੰਘ, ਕੁਲਵੰਤ ਸਿੰਘ, ਕੁਲਵੀਰ ਸਿੰਘ, ਤਰਸੇਮ ਸਿੰਘ, ਕਸ਼ਮੀਰ ਸਿੰਘ, ਗਗਨਦੀਪ ਸਿੰਘ, ਭੁਪਿੰਦਰ ਸਿੰਘ, ਸੁੱਚਾ ਸਿੰਘ, ਪ੍ਰਦੀਪ ਸਿੰਘ, ਸੁਹੇਲਕਮਲ ਸਿੰਘ, ਧਰਮਿੰਦਰ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਸੰਸਾਰ ਸਿੰਘ, ਗ੍ਰੰਥੀ ਕੁਲਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਨਗਰ ਕੀਰਤਨ ਸਜਾਇਆ
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਯਤਨਾਂ ਸਦਕਾ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸਵੇਰੇ 10 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀਆਂ ਗੰੂਜ ਤੇ ਬੈਂਡ ਵਾਜਿਆਂ ਦੀਆਂ ਮਧੁਰ ਧੁਨਾਂ ਨਾਲ ਸ਼ੁਰੂ ਹੋਇਆ | ਇਸ ਮੌਕੇ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲੇ, ਬਾਬਾ ਪ੍ਰਮਿੰਦਰ ਸਿੰਘ ਡਗਾਣੇ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਮਹਾਂ ਪੁਰਸ਼ਾਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ | ਨਗਰ ਕੀਰਤਨ ਪਿੰਡ ਕਾਹਰੀ, ਖ਼ਾਨਪੁਰ ਥਿਆੜਾ, ਪਿਆਲਾਂ, ਮੇਘੋਵਾਲ ਗੰਜਿਆਂ ਆਦਿ ਪਿੰਡਾਂ 'ਚ ਦੀ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਇਸ ਮੌਕੇ ਭਾਈ ਮਲਕੀਤ ਸਿੰਘ ਖ਼ਾਨਪੁਰ ਵਾਲੇ ਤੇ ਭਾਈ ਗੁਰਜੋਤ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਆਪਣੇ ਮਨੋਹਰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ | ਨਗਰ ਕੀਰਤਨ 'ਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ |
ਪਿੰਡ ਸਤੌਰ 'ਚ ਨਗਰ ਕੀਰਤਨ ਸਜਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਸਤੌਰ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੇਵ ਸਿੰਘ, ਜਰਨੈਲ ਸਿੰਘ, ਲਸ਼ਕਰ ਸਿੰਘ, ਰਘੁਵੀਰ ਸਿੰਘ, ਜੋਗਾ ਸਿੰਘ, ਤੀਰਥ ਸਿੰਘ, ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ ਵਿਖੇ ਡਾ: ਸਵਤੰਤਰ ਕੌਰ ਜਨਰਲ ਸੈਕਟਰੀ ਦੇ ਨਿਰਦੇਸ਼ਾਂ 'ਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਡੋਗਰਾ ਦੀ ਅਗਵਾਈ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਕਮਲਜੀਤ ਸਿੰਘ, ਅਮਰੀਕ ਸਿੰਘ, ਡਾ: ਵਰਸ਼ਾ, ਅਮਨਪ੍ਰੀਤ ਕੌਰ, ਪਰਵਿੰਦਰ ਕੌਰ, ਸੁਖਵਿੰਦਰ, ਅਨੀਤਾ, ਸੇਵਾ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਓਹੜਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਓਹੜਪੁਰ ਦੀ ਦੇਖ-ਰੇਖ 'ਚ ਨਗਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਸਥਾਨਾਂ 'ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ, ਮੋਹਣ ਸਿੰਘ, ਗੁਰਮੁਖ ਸਿੰਘ, ਮਲਕੀਤ ਸਿੰਘ, ਦਲਵੀਰ ਸਿੰਘ, ਗੁਰਪ੍ਰੀਤ ਸਿੰਘ, ਗਿਆਨੀ ਕੇਵਲ ਸਿੰਘ, ਨੰਬਰਦਾਰ ਜਸਵੀਰ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ ਤੇ ਭਾਰੀ ਤਾਦਾਦ ਵਿਚ ਪਿੰਡ ਵਾਸੀ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਪਿੰਡ ਖੱਖ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ | ਗਿਆਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀ ਨੌਜਵਾਨ ਸਭਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ 'ਚ ਕਵੀਸ਼ਰੀ ਜਥਾ ਭਾਈ ਸਤਵਿੰਦਰ ਸਿੰਘ ਭੰਗੂ ਟਾਂਡੀ ਵਾਲੇ ਤੇ ਰਾਗੀ ਜਥਿਆਂ ਵਲੋਂ ਸਿੱਖ ਕੌਮ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਸੀ | ਨਗਰ ਕੀਰਤਨ ਪਿੰਡ ਖੱਖ ਤੇ ਘੁੱਲਾ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਆ ਕੇ ਸੰਪੰਨ ਹੋਏ | ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਹਰਨੇਕ ਸਿੰਘ, ਹਰਜਿੰਦਰ ਸਿੰਘ, ਡਾ. ਹਰਦੇਵ ਸਿੰਘ, ਕੈਪਟਨ ਜਰਨੈਲ ਸਿੰਘ, ਹਰਕਮਲਪ੍ਰੀਤ ਸਿੰਘ, ਭਾਈ ਵਰਿੰਦਰ ਸਿੰਘ ਖੱਖ,ਜਤਿੰਦਰ ਖੱਖ, ਗੁਰਦੇਵ ਸਿੰਘ, ਗਿਆਨੀ ਪਰਮਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਮੋਹਨ ਸਿੰਘ ਆਦਿ ਵੀ ਹਾਜ਼ਰ ਸਨ |
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਝਾਵਾਂ ਵਿਖੇ ਨਗਰ ਕੀਰਤਨ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ | ਗੁਰਦੁਆਰਾ ਹਰਸਰ ਸਾਹਿਬ ਤੋਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਏ ਨਗਰ ਕੀਰਤਨ ਵਿਚ ਗਿਆਨੀ ਪਰਮਿੰਦਰ ਸਿੰਘ ਦੇ ਢਾਡੀ ਜਥੇ ਨੇ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਜਤਿੰਦਰਪਾਲ ਸਿੰਘ, ਜਥੇਦਾਰ ਨਰਿੰਦਰ ਸਿੰਘ,ਰਣਜੀਤ ਸਿੰਘ ਨਰਿੰਦਰ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ ਚਰਨਜੀਤ ਸਿੰਘ ਰਣਜੀਤ ਸਿੰਘ ਬਲਵਿੰਦਰ ਸਿੰਘ ਹਰਵਿੰਦਰ ਸਿੰਘ ਨਰਿੰਦਰ ਸਿੰਘ ਤੇ ਹੋਰ ਸੰਗਤਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ, ਇਸੇ ਤਰ੍ਹਾਂ ਹੀ ਪਿੰਡ ਪੰਡੋਰੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵੀ ਨਗਰ ਕੀਰਤਨ ਸਜਾਏ ਗਏ | ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਖ-ਵੱਖ ਰਾਗੀ ਸਿੰਘਾਂ ਨੇ ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਹੈੱਡ ਗ੍ਰੰਥੀ ਗਿਆਨੀ ਜਰਨੈਲ ਸਿੰਘ, ਨੰਬਰਦਾਰ ਕਿ੍ਪਾਲ ਸਿੰਘ ਪੰਡੋਰੀ, ਡਾ. ਅਵਤਾਰ ਸਿੰਘ, ਸੁਖਵਿੰਦਰ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਮਨਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ |

ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7950 ਹੋ ਗਈ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਦੱਸਿਆ ਕਿ 777 ਸੈਂਪਲਾਂ ਦੀ ...

ਪੂਰੀ ਖ਼ਬਰ »

ਪੁਰਤਗਾਲ ਭੇਜਣ ਦੇ ਨਾਂਅ 'ਤੇ 8 ਲੱਖ ਦੀ ਠੱਗੀ, ਦੋਸ਼ੀ ਕਾਬੂ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਪੁਰਤਗਾਲ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ, 1 ਕਾਬੂ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਫ਼ੈਕਟਰੀ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਦੋ ਨੂੰ ਨਾਮਜ਼ਦ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਨਿਖਿਲ ਗੁਪਤਾ ਵਾਸੀ ਸੁਖਦੇਵ ਨਗਰ ਹੁਸ਼ਿਆਰਪੁਰ ਨੇ ਪੁਲਿਸ ...

ਪੂਰੀ ਖ਼ਬਰ »

ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਾਹਿਲਪੁਰ, 19 ਜਨਵਰੀ (ਰਜਿੰਦਰ ਸਿੰਘ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚਲ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਆਂਗਣਵਾੜੀ ਤੇ ਮਨਰੇਗਾ ਮਜ਼ਦੂਰਾਂ ਵਲੋਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਸੀਟੂ ਤੇ ਖੇਤ ...

ਪੂਰੀ ਖ਼ਬਰ »

ਸੰਤ ਬਾਬਾ ਉਦੈ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 19 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਮੁੱਖਲਿਆਣਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਮੁੱਖਲਿਆਣਾ ਵਿਖੇ ਸੰਤ ਬਾਬਾ ਉਦੈ ਸਿੰਘ ਦੀ ਯਾਦ 'ਚ ਸਾਲਾਨਾ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਅੱਡਾ ਸਰਾਂ ਤੋਂ ਟਰੈਕਟਰ ਮਾਰਚ ਕੱਲ੍ਹ

ਅੱਡਾ ਸਰਾਂ, 19 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਡਾ ਸਰਾਂ ਦੇ ਇਲਾਕੇ ਦੇ ਦੁਕਾਨਦਾਰਾਂ ਤੇ ਕਿਸਾਨਾਂ ਵਲੋਂ 21 ਜਨਵਰੀ ਨੂੰ ਵਿਸ਼ਾਲ ਟਰੈਕਟਰ ਰੋਸ ਰੈਲੀ ਕੱਢੀ ਜਾਵੇਗੀ | ਰੋਸ ਵਿਖਾਵੇ ਲਈ ਕਿਸਾਨ ਸੰਘਰਸ਼ ਕਮੇਟੀ ਅੱਡਾ ਸਰਾਂ ਦੇ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਖ਼ਿਲਾਫ਼ ਰੋਸ ਪ੍ਰਗਟਾਇਆ

ਗੜ੍ਹਦੀਵਾਲਾ, 19 ਜਨਵਰੀ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਹਲਕੇ ਦੇ ਕਿਸਾਨਾਂ ਨੇ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 103ਵੇਂ ਦਿਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਗੁਰਪ੍ਰੀਤ ...

ਪੂਰੀ ਖ਼ਬਰ »

ਖੇਤੀ ਕਾਨੰੂਨਾਂ ਸਬੰਧੀ ਕੇਂਦਰ ਦੀਆਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਸੰਤ ਸੇਵਾ ਸਿੰਘ

ਗੜ੍ਹਦੀਵਾਲਾ, 19 ਜਨਵਰੀ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50 ਹਜ਼ਾਰ ਦਾ ਯੋਗਦਾਨ

ਭੰਗਾਲਾ, 19 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸਾ ਕਲੋਤਾ ਵਿਖੇ ਚੱਲ ਰਹੇ ਗਰਾਊਾਡ ਦੀ ਇੰਟਰਲਾਕ ਦੇ ਕੰਮ 'ਚ ਅੰਮਿ੍ਤ ਕੌਰ (ਅਮਰੀਕਾ) ਨੇ 50 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ | ਇਹ ਰਾਸ਼ੀ ਉਨ੍ਹਾਂ ਦੇ ਭਰਾ ਸਰਪੰਚ ਬਲਵੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਬੱਡਲਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਨੰਗਲ ਬਿਹਾਲਾਂ/ਦਸੂਹਾ, 19 ਜਨਵਰੀ (ਵਿਨੋਦ ਮਹਾਜਨ, ਕੌਸ਼ਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡਲਾ ਵਿਖੇ ਪਿ੍ੰਸੀਪਲ ਰਤਨ ਲਾਲ ਬੱਧਣ ਤੇ ਪਿ੍ੰਸੀਪਲ ਵਿਨੈ ਕੁਮਾਰ ਦੀ ਅਗਵਾਈ ਹੇਠ ਸਮਾਰਟ ਮੋਬਾਈਲ ਫ਼ੋਨ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਹਲਕਾ ਵਿਧਾਇਕ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ ਸਬੰਧੀ ਭਾਕਿਯੂ (ਕਾਦੀਆਂ) ਵਲੋਂ ਇਕੱਤਰਤਾ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਦੀ ਅਗਵਾਈ 'ਚ ਪਿੰਡ ਸਤੌਰ ਵਿਖੇ ਹੋਈ | ਜਿਸ 'ਚ 26 ਜਨਵਰੀ ਦੀ ਟਰੈਕਟਰ ਪਰੇਡ 'ਚ ਦਿੱਲੀ ਜਾਣ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਵੱਡੀਆਂ ਸ਼ਖ਼ਸੀਅਤਾਂ ਦਾ ਪਿੰਡ ਛਾਂਗਲਾ

ਚੰਦਨ ਕੌਸ਼ਲ 98887-77119 ਦਸੂਹਾ-ਦਸੂਹਾ ਬਲਾਕ 'ਚ ਪੈਂਦੇ ਪਿੰਡ ਛਾਂਗਲਾ ਨੂੰ ਸਮੇਂ-ਸਮੇਂ 'ਤੇ ਵੱਡੀਆਂ ਸ਼ਖ਼ਸੀਅਤਾਂ ਪੈਦਾ ਕਰਨ ਦਾ ਮਾਣ ਹਾਸਲ ਹੈ | ਇਲਾਕੇ ਅੰਦਰ ਇਹ ਪਿੰਡ ਸਿੱਖਿਆ 'ਚ ਮੋਹਰੀ ਤੇ ਬੁੱਧੀਜੀਵੀਆਂ ਵਾਲਾ ਪਿੰਡ ਵੀ ਕਹਾਉਂਦਾ ਹੈ | ਸ਼ਖ਼ਸੀਅਤਾਂ-ਵੰਡ ਤੋਂ ...

ਪੂਰੀ ਖ਼ਬਰ »

ਪੱਤਰਕਾਰ ਦੀਪਕ ਬਹਿਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਟਾਂਡਾ ਉੜਮੁੜ, 19 ਜਨਵਰੀ (ਕੁਲਬੀਰ ਗੁਰਾਇਆ)-ਅਦਾਰਾ 'ਅਜੀਤ' ਦੇ ਟਾਂਡਾ ਤੋਂ ਸੀਨੀਅਰ ਪੱਤਰਕਾਰ ਦੀਪਕ ਬਹਿਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਭਾਸ਼ ਬਹਿਲ ਦਾ ਅਚਾਨਕ ਦਿਹਾਂਤ ਹੋ ਗਿਆ | ਜਿਸ ਮਗਰੋਂ ਦਿਹਾਂਤ ਦੀ ਖ਼ਬਰ ਸੁਣ ਕੇ ਜਿਥੇ ਵੱਡੀ ...

ਪੂਰੀ ਖ਼ਬਰ »

ਹਾਜੀਪੁਰ ਟਰੱਕ ਯੂਨੀਅਨ ਵਲੋਂ ਦੁੱਖ ਦਾ ਪ੍ਰਗਟਾਵਾ

ਹਾਜੀਪੁਰ, 19 ਜਨਵਰੀ (ਪੁਨੀਤ ਭਾਰਦਵਾਜ)-ਪਿਛਲੇ ਦਿਨੀਂ ਟਰੱਕ ਯੂਨੀਅਨ ਹਾਜੀਪੁਰ ਦੇ ਸੰਸਥਾਪਕ ਤੇ ਪ੍ਰਧਾਨ ਸਰਦਾਰ ਅਜੀਤ ਸਿੰਘ ਪੰਛੀ ਸਿੰਘਪੁਰ ਦੇ ਦਿਹਾਂਤ ਨੂੰ ਲੈ ਕੇ ਹਾਜੀਪੁਰ ਟਰੱਕ ਯੂਨੀਅਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਟਰੱਕ ਯੂਨੀਅਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਐਨ. ਆਈ. ਏ. ਵਲੋਂ ਨੋਟਿਸ ਜਾਰੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ-ਰੰਧਾਵਾ

ਦਸੂਹਾ, 19 ਜਨਵਰੀ (ਭੁੱਲਰ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ ਨੇ ਕਿਸਾਨ ਸੰਘਰਸ਼ ਨਾਲ ਜੁੜੇ ਕਿਸਾਨਾਂ ਨੂੰ ਐਨ. ਆਈ. ਏ. ਵਲੋਂ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਇਕ ਤਾਨਾਸ਼ਾਹ ਨੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਟਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ 22 ਤੱਕ-ਡੀ. ਸੀ.

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪੇਂਟਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ 22 ਜਨਵਰੀ ਤੱਕ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ...

ਪੂਰੀ ਖ਼ਬਰ »

250 ਟਰੈਕਟਰ ਦਿੱਲੀ ਕੂਚ ਕਰਨ ਗਏ-ਸੁਮਿਤ ਡਡਵਾਲ, ਕੁਲਭੂਸ਼ਨ ਸੋਹਲ

ਹਾਜੀਪੁਰ, 19 ਜਨਵਰੀ (ਪੁਨੀਤ ਭਾਰਦਵਾਜ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦਾ ਕਿਸਾਨ ਇਕਮੁੱਠ ਹੋ ਕੇ ਕੇਂਦਰ ਸਰਕਾਰ ਨਾਲ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਤੇ ਇਹ ਲੜਾਈ ਉਦੋਂ ਤੱਕ ਜਾਰੀ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਅਧੀਨ 5 ਵਿਅਕਤੀਆਂ 'ਤੇ ਮਾਮਲਾ ਦਰਜ

ਟਾਂਡਾ ਉੜਮੁੜ, 19 ਜਨਵਰੀ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ 5 ਵਿਅਕਤੀਆਂ ਤੋਂ ਇਲਾਵਾ 5 ਤੋਂ 7 ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ 12 ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਨੂੰ ਨਾਮਜ਼ਦ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ 'ਚ ਤਾਇਨਾਤ ਜੁਝਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਧਰਮਪਤਨੀ ਦਾ ਦਿਹਾਂਤ

ਹਾਜੀਪੁਰ, 19 ਜਨਵਰੀ (ਪੁਨੀਤ ਭਾਰਦਵਾਜ)-ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਦੇ ਮੁਖ ਸੇਵਾਦਾਰ ਜਥੇਦਾਰ ਕਿ੍ਪਾਲ ਸਿੰਘ ਗੇਰਾ ਦੀ ਧਰਮ ਪਤਨੀ ਦਾ ਦਿਹਾਂਤ ਹੋਣ ਦੀ ਖਬਰ ਤੋਂ ਬਾਅਦ ਪੂਰੇ ਇਲਾਕੇ 'ਚ ਸ਼ੋਗ ਦੀ ਲਹਿਰ ਦੌੜ ਗਈ ਤੇ ਲੋਕ ਜਥੇਦਾਰ ਕਿਰਪਾਲ ਸਿੰਘ ਗੇਰਾ ਨਾਲ ...

ਪੂਰੀ ਖ਼ਬਰ »

ਚੋਰਾਂ ਨੇ ਦੋ ਦੁਕਾਨਾਂ ਦੇ ਜਿੰਦਰੇ ਤੋੜੇ, ਨਕਦੀ ਤੇ ਸਾਮਾਨ ਚੋਰੀ

ਬੁੱਲ੍ਹੋਵਾਲ, 19 ਜਨਵਰੀ (ਲੁਗਾਣਾ)-ਸਥਾਨਕ ਕਸਬਾ ਬੁੱਲ੍ਹੋਵਾਲ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪੰਜਾਬ ਮੈਡੀਕਲ ਸਟੋਰ ਦੇ ਸ਼ਟਰ ਦੇ ਜਿੰਦਰੇ ਤੋੜ ਕੇ ਦੁਕਾਨ ਅੰਦਰ ਪਈ 14 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੇ ਇਨਵਰਟਰ ਦੀ ਬੈਟਰੀ ਚੋਰੀ ਕਰਕੇ ਲੈਣ ਦਾ ਸਮਾਚਾਰ ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀ ਕੈਂਟਰ ਸਮੇਤ ਕਾਬੂ

ਭੰਗਾਲਾ, 19 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਦੇ ਏ. ਐਸ. ਆਈ. ਬਲਵੰਤ ਸਿੰਘ ਤੇ ਐਸ.ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠਾਂ ਨਾਕਾਬੰਦੀ ਦੌਰਾਨ ਇਕ ਕੈਂਟਰ 'ਚੋਂ ਪੰਦਰਾਂ ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਇਸ ...

ਪੂਰੀ ਖ਼ਬਰ »

ਅੱਡਾ ਸਤਨੌਰ 'ਚ ਅਰੋੜਾ ਟੈਲੀਕਾਮ ਦੁਕਾਨ ਤੋਂ ਜੀਓ ਦੇ ਬੋਰਡ ਉਤਾਰੇ

ਸੈਲਾ ਖ਼ੁਰਦ, 19 ਜਨਵਰੀ (ਹਰਵਿੰਦਰ ਸਿੰਘ ਬੰਗਾ)-ਅਰੋੜਾ ਟੈਲੀਕਾਮ ਅੱਡਾ ਸਤਨੌਰ ਦੁਕਾਨ 'ਤੇ ਜੀਓ ਦੇ ਬੋਰਡ ਹਟਾਉਣ ਲਈ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਜਨਵਾਦੀ ਇਸਤਰੀ ਸਭਾ ਦੇ ਸੂਬਾਈ ਮੀਤ ਪ੍ਰਧਾਨ ਸੁਭਾਸ਼ ਮੱਟੂ, ਸੋਮ ਨਾਥ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਕੋਰੋਨਾ ਮਹਾਂਮਾਰੀ ਵਿਰੁੱਧ ਮਿਸ਼ਨ ਫ਼ਤਹਿ ਪੂਰੀ ਤਰ੍ਹਾਂ ਕਾਮਯਾਬ ਰਹੇਗਾ-ਅਰੁਣ ਡੋਗਰਾ

ਤਲਵਾੜਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਪੰਜਾਬ ਸਰਕਾਰ ਦਾ ਕੋਰੋਨਾ ਮਹਾਂਮਾਰੀ ਵਿਰੁੱਧ ਮਿਸ਼ਨ ਫ਼ਤਹਿ ਪੂਰੀ ਤਰ੍ਹਾਂ ਕਾਮਯਾਬ ਰਹੇਗਾ | ਇਹ ਵਿਚਾਰ ਤਲਵਾੜਾ ਦੇ ਬੀ. ਬੀ. ਐਮ. ਬੀ. ਹਸਪਤਾਲ ਵਿਖੇ ਕਰੋਨਾ ਵੈਕਸੀਨ ਦੀ ਸ਼ੁਰੂਆਤ ਕਰਨ ਮੌਕੇ ਅਰੁਣ ਡੋਗਰਾ ਹਲਕਾ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' 'ਚ ਸ਼ਾਮਿਲ

ਮਾਹਿਲਪੁਰ, 19 ਜਨਵਰੀ (ਦੀਪਕ ਅਗਨੀਹੋਤਰੀ)-ਕਿਸਾਨੀ ਬਿੱਲਾਂ ਦੇ ਵਿਰੋਧ 'ਚ ਅਕਾਲੀ, ਭਾਜਪਾ ਤੇ ਕਾਂਗਰਸ ਦੀ ਦੋਗਲੀ ਨੀਤੀ ਜੱਗ ਜ਼ਾਹਿਰ ਹੋਣ ਤੋਂ ਬਾਅਦ ਆਮ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੋਇਆ ਹੈ ਤੇ ਲੋਕ ਆਪ ਵੱਲ ਹੀ ਆਸ ਦੀ ਨਜ਼ਰ ਨਾਲ ਦੇਖ ਰਹੇ ਹਨ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੰਨਾ ਅਧਿਕਾਰੀਆਂ ਨਾਲ ਮੀਟਿੰਗ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਮਿਲ ਮੈਨੇਜਮੈਂਟ ਮੁਕੇਰੀਆਂ ਦੇ ਦਫ਼ਤਰ ਪਹੁੰਚ ਕੇ ਪ੍ਰਬੰਧਕਾਂ ਨਾਲ ਗੰਨੇ ਦੀ ਲੇਟ ਹੋ ਰਹੀ ਪੇਮੈਂਟ ਤੇ ਪਰਚੀਆਂ ਦੀ ਸਪਲਾਈ ਸਬੰਧੀ ਮੀਟਿੰਗ ਕੀਤੀ ਗਈ, ਜਿਸ 'ਚ ਆਗੂਆਂ ...

ਪੂਰੀ ਖ਼ਬਰ »

ਦਿਵਿਆਂਗਾਂ ਲਈ ਮੁਕੇਰੀਆਂ 'ਚ ਵਿਸ਼ੇਸ਼ ਕੈਂਪ ਕੱਲ੍ਹ-ਡੀ. ਸੀ.

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਸਬੰਧਿਤ ਸਬ-ਡਵੀਜ਼ਨ 'ਚ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਕੇਂਦਰ ਅੜੀਅਲ ਰਵੱਈਆ ਛੱਡ ਕੇ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਚੌਹਾਨ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਜ਼ੋਰਾਵਰ ਸਿੰਘ ਚੌਹਾਨ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਉਪਦੇਸ਼ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX