ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  12 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  41 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  22 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 minute ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552

ਗੁਰੂ ਗੋਬਿੰਦ ਸਿੰਘ ਵਿਸ਼ੇਸ਼ ਅੰਕ

ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰੁ ਚੇਲਾ

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਦਾ ਹਰ ਪੱਖ ਵੱਡੇ ਅਰਥ ਅਤੇ ਪ੍ਰੇਰਨਾ ਦਿੰਦਾ ਹੈ। ਆਪ ਜੀ ਦਾ ਜੀਵਨ ਇਤਿਹਾਸ ਕ੍ਰਾਂਤੀਕਾਰੀ ਸੁਨੇਹਾ ਦੇਣ ਵਾਲਾ ਹੈ। ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਿਤ ਸਾਕਾ ਸ੍ਰੀ ਚਮਕੌਰ ਸਾਹਿਬ ਅਤੇ ਸਾਕਾ ਸਰਹਿੰਦ ਨੂੰ ਭਾਵਪੂਰਤ ਤੇ ਭਾਵੁਕ ਸ਼ਬਦਾਂ ਰਾਹੀਂ ਬਿਆਨ ਕਰਨ ਵਾਲੇ ਅੱਲ੍ਹਾ ਯਾਰ ਖਾਂ ਜੋਗੀ ਨੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਨੂੰ ਰੂਪਮਾਨ ਕੀਤਾ ਹੈ। ਉਹ ਲਿਖਦੇ ਹਨ ਕਿ ਬੇਸ਼ੱਕ ਮੇਰੇ ਹੱਥ ਵਿਚ ਕਲਮ ਹੈ, ਪਰੰਤੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਕੰਮਲ ਵਡਿਆਈ ਨਹੀਂ ਲਿਖੀ ਜਾ ਸਕਦੀ:
ਕਰਤਾਰ ਕੀ ਸੁਗੰਦ ਹੈ, ਨਾਨਕ ਕੀ ਕਸਮ ਹੈ।
ਜਿਤਨੀ ਭੀ ਹੋ ਗੋਬਿੰਦ ਕੀ ਤਾਰੀਫ ਵਹੁ ਕਮ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹੁਪੱਖੀ ਸ਼ਖ਼ਸੀਅਤ ਦਾ ਅਧਿਐਨ ਸਾਨੂੰ ਹਰ ਮਨੋਭਾਵ ਦੇ ਰੂਬਰੂ ਕਰਵਾਉਂਦਾ ਹੈ। ਉਨ੍ਹਾਂ ਦਾ ਜੀਵਨ ਦਇਆ, ਧਰਮ, ਸੰਤੋਖ, ਬਹਾਦਰੀ, ਕੁਰਬਾਨੀ ਅਤੇ ਅਕਾਲ ਪੁਰਖ ਉਪਰ ਅਟੁੱਟ ਵਿਸ਼ਵਾਸ ਰੱਖਣ ਲਈ ਪ੍ਰੇਰਦਾ ਹੈ। ਇਸ ਨੂਰਾਨੀ ਸ਼ਖ਼ਸੀਅਤ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤ ਜਗ ਰਹੀ ਸੀ, ਜਿਨ੍ਹਾਂ ਨੇੇ ਪੰਦਰ੍ਹਵੀਂ ਸਦੀ ਵਿਚ ਦੁਨੀਆ ਨੂੰ ਸੱਚੇ ਧਰਮ 'ਤੇ ਤੋਰਨ ਲਈ ਮਨੁੱਖੀ ਏਕਤਾ, ਧਾਰਮਿਕ ਸਮਾਨਤਾ ਅਤੇ ਆਜ਼ਾਦੀ ਦੀ ਮਾਨਵਵਾਦੀ ਵਿਚਾਰਧਾਰਾ ਦੀ ਰੌਸ਼ਨੀ ਫੈਲਾਈ। ਇਸੇ ਹੀ ਵਿਚਾਰਧਾਰਾ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਤਰ੍ਹਾਂ ਬਿਆਨ ਕੀਤਾ-
-ਕੋਈ ਬੋਲੈ ਰਾਮ ਰਾਮ ਕੋਈ ਖੁਦਾਇ
ਕੋਈ ਸੇਵੈ ਗੁਸਈਆ ਕੋਈ ਅਲਾਹਿ
(ਸ੍ਰੀ ਗੁਰੂ ਗ੍ਰੰਥ ਸਾਹਿਬ, 885)
ਅਜਿਹੀ ਸੋਚ ਅਤੇ ਅਜਿਹਾ ਬਹੁਮੁੱਲਾ ਵਿਰਸਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵਿਰਸੇ ਵਿਚ ਮਿਲਿਆ, ਜਿਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਇਕ ਸੁੱਚੇ ਮੋਤੀ ਵਰਗੀ ਸਾਫ਼-ਸੁਥਰੀ ਹੋ ਗਈ, 'ਹਮੂ ਗੁਰੂ ਗੋਬਿੰਦ ਸਿੰਘ, ਹਮੂ ਨਾਨਕ ਅਸਤ। ਹਮੂ ਰਤਨ ਜੌਹਰ, ਹਮੂ ਮਾਣਕ ਅਸਤ।' ਭਾਈ ਨੰਦ ਲਾਲ ਜੀ ਦੇ ਇਹ ਸੰਬੋਧਨ ਲਫ਼ਜ਼ ਗੁਰੂ ਸਾਹਿਬ 'ਤੇ ਇੰਨ-ਬਿੰਨ ਢੁਕਦੇ ਹਨ।
ਇਸ ਯੁੱਗ ਪਲਟਾਊ ਜੋਤ ਦਾ ਆਗਮਨ ਪੋਹ ਸੁਦੀ ਸੱਤਵੀਂ (23 ਪੋਹ) ਸੰਮਤ 1723, ਸੰਨ 1666 ਵਿਚ ਪਟਨੇ ਸ਼ਹਿਰ ਵਿਖੇ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਉਸ ਵੇਲੇ ਆਪ ਜੀ ਦੇ ਪਿਤਾ-ਗੁਰਦੇਵ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਢਾਕਾ ਵਿਚ ਧਰਮ ਪ੍ਰਚਾਰ ਹਿਤ ਗਏ ਹੋਏ ਸਨ। ਇਸ ਸਮੇਂ ਹਿੰਦੁਸਤਾਨ ਵਿਚ ਔਰੰਗਜ਼ੇਬੀ ਕਹਿਰ ਵਰਤ ਰਿਹਾ ਸੀ। ਧਰਮ ਦੇ ਨਾਂਅ ਹੇਠ ਅਧਰਮ ਵਰਤ ਰਿਹਾ ਸੀ। ਭਾਰਤ ਦੀ ਸੰਸਕ੍ਰਿਤੀ ਅਤੇ ਹਿੰਦੂ ਧਰਮ ਔਰੰਗਜ਼ੇਬ ਦੇ ਇਕ ਨੁਕਾਤੀ ਜਬਰੀ ਧਰਮ ਬਦਲੀ ਦੇ ਨਾਅਰੇ ਹੇਠ ਬੇਦਰਦੀ ਨਾਲ ਦਰੜੇ ਜਾ ਰਹੇ ਸਨ। ਕਸ਼ਮੀਰ ਸੂਬੇ ਵਿਚ ਤਾਂ ਦਿਲ-ਕੰਬਾਊ ਜ਼ੁਲਮ ਵਰਤ ਰਹੇ ਸਨ। ਕੱਟੜ ਇਸਲਾਮਿਕ ਹਕੂਮਤ ਵਲੋਂ ਹਰ ਛੋਟਾ-ਵੱਡਾ ਕੰਮ ਮੁਸਲਿਮ ਧਰਮ ਨੂੰ ਸਮਰਪਿਤ ਹੁੰਦਾ ਸੀ। ਅਜਿਹੇ ਮਾਹੌਲ ਵਿਚ ਭਲਾ ਗੁਰੂ-ਘਰ ਕਿਵੇਂ ਅਣਭਿੱਜ ਰਹਿ ਸਕਦਾ ਸੀ। ਹਮੇਸ਼ਾ ਦੀ ਤਰ੍ਹਾਂ ਅਨਿਆਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੀ ਗੁਰੂ ਪਰੰਪਰਾ ਭਲਾ ਕਿਵੇਂ ਚੁੱਪ ਰਹਿ ਸਕਦੀ ਸੀ, ਜਿਸ ਨੇ ਜ਼ਾਲਮ ਬਾਬਰ ਦੇ ਹਿੰਦੁਸਤਾਨ ਉੱਤੇ ਕਹਿਰ ਭਰੇ ਹਮਲੇ ਦੀ ਬੇਖੌਫ ਨਿੰਦਾ ਕੀਤੀ ਅਤੇ ਨਿਰਦੋਸ਼ ਜਨਤਾ ਨਾਲ ਹਮਦਰਦੀ:
ਖੁਰਾਸਾਨ ਖਸਮਾਨਾ ਕੀਆ
ਹਿੰਦੁਸਤਾਨੁ ਡਰਾਇਆ
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ
(ਸ੍ਰੀ ਗੁਰੂ ਗ੍ਰੰਥ ਸਾਹਿਬ, 360)
ਔਰੰਗਜ਼ੇਬ ਦੁਆਰਾ ਫੈਲਾਏ ਡਰ ਅਤੇ ਖੌਫ਼ ਦੇ ਮਾਹੌਲ ਵਿਚ ਹਿੰਦੁਸਤਾਨੀ ਲੋਕਾਂ ਵਾਸਤੇ ਸਿਰਫ਼ ਇਕੋ-ਇਕ ਹੀ ਆਸ ਦੀ ਕਿਰਨ ਸੀ, ਉਹ ਸੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ। ਗੁਰੂ ਸਾਹਿਬ ਲੋਕਾਈ ਨੂੰ ਹਰ ਤਰ੍ਹਾਂ ਦਾ ਡਰ ਭੈਅ ਤਿਆਗਣ ਦਾ ਉਪਦੇਸ਼ ਅਤੇ ਸੱਚ ਦੇ ਰਾਹ 'ਤੇ ਚੱਲਣ ਦਾ ਉਪਦੇਸ਼ ਦੇ ਰਹੇ ਸਨ। ਆਪ ਹਿੰਦੁਸਤਾਨ ਦੇ ਪੀੜਤ ਲੋਕਾਂ ਦਾ ਕੇਂਦਰ ਬਿੰਦੂ ਬਣੇ ਅਤੇ ਕਸ਼ਮੀਰੀ ਪੰਡਤਾਂ ਦੀ ਪੁਕਾਰ 'ਤੇ ਧਰਮ ਅਤੇ ਨਿਆਂ ਖ਼ਾਤਰ ਦਿੱਲੀ ਚਾਂਦਨੀ ਚੌਕ ਵਿਖੇ ਆਪਣਾ-ਆਪ ਕੁਰਬਾਨ ਕਰ ਦਿੱਤਾ। ਗੁਰੂ ਸਾਹਿਬ ਜੀ ਦੀ ਇਹ ਅਦੁੱਤੀ ਕੁਰਬਾਨੀ ਅਜਾਈਂ ਨਹੀਂ ਗਈ, ਕਈ ਨਵੀਂਆਂ ਸੇਧਾਂ ਦੇ ਗਈ ਅਤੇ ਸਿੱਖ ਧਰਮ ਨੂੰ ਨਵੀਆਂ ਲੀਹਾਂ 'ਤੇ ਤੋਰਨ ਦੇ ਪੂਰਨੇ ਪਾ ਗਈ। ਇਹ ਲਹਿਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰੂਪ ਵਿਚ ਪ੍ਰਗਟ ਹੋਈ। ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹੀਦ ਹੋਏ, ਉਦੋਂ ਆਪ ਜੀ ਦੀ ਉਮਰ ਕੇਵਲ ਨੌਂ ਸਾਲ ਸੀ। ਏਨੀ ਛੋਟੀ ਬਾਲ ਉਮਰ ਅਤੇ ਏਨਾ ਵੱਡਾ ਜਿਗਰਾ ਕਿ ਪਿਤਾ ਦਾ ਕੱਟਿਆ ਸੀਸ ਸਾਹਮਣੇ ਰੱਖ ਕੇ ਇਕ ਵੀ ਅੱਥਰੂ ਨਹੀਂ ਕੇਰਿਆ। ਹਕੂਮਤ ਦੇ ਖੌਫ਼ਨਾਕ ਅਤੇ ਦਹਿਸ਼ਤਗਰਦੀ ਵਾਲੇ ਮਾਹੌਲ ਨੂੰ ਖਿੜ੍ਹੇ ਮੱਥੇ ਪ੍ਰਵਾਨ ਕੀਤਾ। ਕਿਸੇ ਕਿਸਮ ਦੇ ਡਰ ਕਰਕੇ ਲੁਕ-ਛਿਪ ਕੇ ਨਹੀਂ ਬੈਠੇ, ਸਗੋਂ ਆਪਣੀਆਂ ਭਵਿੱਖਤ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਦੀਆਂ ਵਿਚਾਰਾਂ ਅਤੇ ਕੋਸ਼ਿਸ਼ਾਂ ਵਿਚ ਜੁਟ ਗਏ। ਇਸੇ ਸਿਲਸਿਲੇ ਵਿਚ ਖ਼ਾਲਸਾ ਪੰਥ ਦੀ ਸਾਜਣਾ ਕਰਕੇ, ਸਿੱਖ ਸੰਘਰਸ਼ ਨੂੰ ਨਵਾਂ ਬਲ ਅਤੇ ਨਵੀਂ ਸੇਧ ਦਿੱਤੀ, ਜੋ ਯੁੱਗ ਪਲਟਾਊ ਸਾਬਤ ਹੋਈ।
ਇਸ ਕਠਿਨ ਰਸਤੇ ਵਿਚ ਜਿਥੇ ਆਪ ਜੀ ਦੇ ਪਿਤਾ ਜੀ ਸ਼ਹੀਦ ਹੋਏ, ਉਥੇ ਆਪ ਜੀ ਦੇ ਚਾਰੇ ਸਾਹਿਬਜ਼ਾਦੇ ਵੀ ਆਪਣੀਆਂ ਕੀਮਤੀ ਜਾਨਾਂ ਵਾਰ ਗਏ। ਪੰਥ ਦੀ ਚੜ੍ਹਦੀ ਕਲਾ ਅਤੇ ਜੁਝਾਰੂਪਣ ਦੇਖ ਕੇ ਸਾਰੀ ਦੁਨੀਆ ਹੈਰਾਨ ਰਹਿ ਗਈ। ਗੁਰੂ ਸਾਹਿਬ ਜੀ ਨੇ ਫੁਰਮਾਨ ਕੀਤਾ ਹੈ-
-ਸੇਵ ਕਰੀ ਇਨਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀਕੋ...
ਆਗੈ ਫਲੈ ਇਨਹੀ ਕੋ ਦਯੋ ਜਗ ਮੈ ਜਸੁ ਅਉਰ ਦਯੋ ਸਭ ਫੀਕੋ
-ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋ ਸੇ ਗਰੀਬ ਕਰੋਰ ਪਰੇ
ਗੁਰੂ-ਘਰ ਵਲੋਂ ਨਿਮਾਣਿਆਂ ਨੂੰ ਮਾਣ ਅਤੇ ਨਿਓਟਿਆਂ ਨੂੰ ਓਟ ਮਿਲੀ, ਨਿਆਸਰਿਆਂ ਨੂੰ ਆਸਰਾ ਮਿਲਿਆ। ਜਿਨ੍ਹਾਂ ਪੰਜਾਂ-ਪਿਆਰਿਆਂ ਨੂੰ ਅੰਮ੍ਰਿਤ ਛਕਾਇਆ, ਉਨ੍ਹਾਂ ਪਾਸੋਂ ਖੁਦ ਵੀ ਅੰਮ੍ਰਿਤ ਛਕਿਆ। 'ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ'। ਸੰਸਾਰ ਦੇ ਧਾਰਮਿਕ ਇਤਿਹਾਸ ਵਿਚ ਅਜਿਹੀ ਇਨਕਲਾਬੀ ਘਟਨਾ ਕਦੇ ਵੀ ਨਹੀਂ ਹੋਈ ਅਤੇ ਇਸੇ ਘਟਨਾ ਨੇ ਭਾਰਤ ਦੇ ਧਾਰਮਿਕ ਹੀ ਨਹੀਂ, ਸਗੋਂ ਸਿਆਸੀ ਵਰਤਾਰੇ ਨੂੰ ਵੀ ਬਦਲ ਕੇ ਰੱਖ ਦਿੱਤਾ। ਗੁਰੂ ਸਾਹਿਬ ਵਲੋਂ ਸਾਜੇ ਖ਼ਾਲਸੇ ਨੇ ਸਦੀਆਂ ਦੀ ਜ਼ਿੱਲਤ ਅਤੇ ਗ਼ੁਲਾਮੀ ਦੀਆਂ ਜੰਜ਼ੀਰਾਂ ਕੱਟ ਦਿੱਤੀਆਂ ਅਤੇ ਇਹੀ ਖ਼ਾਲਸਾ ਪੰਥ ਯੁੱਗ ਪਲਟਾਊ ਸਾਬਤ ਹੋਇਆ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੈਂ ਸਮੁੱਚੇ ਖ਼ਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਅਪੀਲ ਕਰਦੀ ਹਾਂ ਕਿ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਮਨੁੱਖੀ ਸਰੋਕਾਰਾਂ ਨੂੰ ਸਮਝਣ ਦਾ ਯਤਨ ਕਰੀਏ ਅਤੇ ਗੁਰੂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਣੀਏ।

-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ

ਮਨੁੱਖੀ ਹੱਕਾਂ ਦੀ ਬਹਾਲੀ ਅਤੇ ਮਨੁੱਖਾਂ ਦੀ ਧਾਰਮਿਕ ਆਜ਼ਾਦੀ ਲਈ ਆਪਣਾ ਸਮੁੱਚਾ ਪਰਿਵਾਰ ਵਾਰਨ ਵਾਲੀ ਉੱਚੀ-ਸੁੱਚੀ ਸ਼ਖ਼ਸੀਅਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ 5 ਜਨਵਰੀ 1666 ਈ: ਨੂੰ ਪਟਨਾ ...

ਪੂਰੀ ਖ਼ਬਰ »

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਸ੍ਰੀ ਦਸਮੇਸ਼ ਪਿਤਾ

ਇਸ ਸੰਸਾਰ ਵਿਚ ਜਦੋਂ ਵੀ ਧਰਮ ਦੀ ਹਾਨੀ ਹੋਈ, ਮਨੁੱਖੀ ਕਦਰਾਂ-ਕੀਮਤਾਂ ਦਾ ਘਾਣ ਹੋਇਆ ਅਤੇ ਜ਼ੁਲਮ ਨੇ ਪੈਰ ਪਸਾਰੇ ਤਾਂ ਪਰਮਾਤਮਾ ਨੇ ਕਿਸੇ ਨਾ ਕਿਸੇ ਪੈਗੰਬਰ ਨੂੰ ਇਸ ਧਰਤੀ ਉੱਤੇ ਭੇਜਿਆ ਤਾਂ ਜੋ ਕੁਰਾਹੇ ਪਈ ਲੋਕਾਈ ਨੂੰ ਸਿੱਧਾ ਰਾਹ ਵਿਖਾਇਆ ਜਾ ਸਕੇ। ਸਰਬੰਸਦਾਨੀ ...

ਪੂਰੀ ਖ਼ਬਰ »

ਬਾਦਸ਼ਾਹ ਦਰਵੇਸ਼

* ਡਾ: ਸਰਬਜੀਤ ਕੌਰ ਸੰਧਾਵਾਲੀਆ *

ਬਾਦਸ਼ਾਹ ਦਰਵੇਸ਼, ਤੇਰਾ ਨਾਮ ਮਸਤਕ ਵਿਚ ਜਗੇ, ਅੱਜ ਤੇਰੀ ਯਾਦ ਅੰਦਰ ਪਿਆਰ ਦੇ ਹੰਝੂ ਵਗੇ। ਅੰਬਰਾਂ ਦੇ ਪਾਤਸ਼ਾਹ ਤੂੰ ਧਰਤੀਆਂ ਦਾ ਨੂਰ ਹੈਂ, ਹਰ ਦਿਸ਼ਾ ਅੰਦਰ ਤੇਰੇ ਪ੍ਰਕਾਸ਼ ਦਾ ਦੀਵਾ ਜਗੇ। ਝਰਨਿਆਂ, ਨਦੀਆਂ ਤੇ ਝੀਲਾਂ, ਸਾਗਰਾਂ ਬੱਦਲਾਂ 'ਚ ਵੀ, ਸਾਹਿਬਾ ਤੇਰੀ ...

ਪੂਰੀ ਖ਼ਬਰ »

ਹਮ ਇਹ ਕਾਜ ਜਗਤ ਮੋ ਆਏ

ਸਤਾਰ੍ਹਵੀਂ ਸਦੀ ਦੇ ਅੰਤ ਵਿਚ ਜਦੋਂ ਨਾਨਕ ਜੋਤ ਦੇ ਦਸਵੇਂ ਪ੍ਰਕਾਸ਼ ਵਿਚੋਂ ਇਕ ਕਰਮ ਯੋਗੀ, ਸੰਤ ਸਿਪਾਹੀ, ਦਸਮੇਸ਼ ਪ੍ਰਭੂ ਤੇ ਆਪੇ ਗੁਰੂ ਚੇਲਾ ਰੂਪੀ ਸਿਧਾਂਤ ਦਾ ਜਨਮ ਗੰਗਾ ਤੱਟ 'ਤੇ ਸ੍ਰੀ ਪਟਨਾ ਸਾਹਿਬ ਦੀ ਧਰਮੀ 'ਤੇ ਹੁੰਦਾ ਹੈ। ਉਸ ਸਮੇਂ ਹਿੰਦਸਤਾਨ ਉਤੇ ਮੁਗਲ ...

ਪੂਰੀ ਖ਼ਬਰ »

ਜਦੋਂ ਬਹਾਦਰ ਸ਼ਾਹ ਨੇ ਗੁਰੂ ਸਾਹਿਬ ਦੀ ਸਹਾਇਤਾ ਨਾਲ ਰਾਜਗੱਦੀ ਪ੍ਰਾਪਤ ਕੀਤੀ

ਕਾਫ਼ੀ ਸਮਾਂ ਤਲਵੰਡੀ ਸਾਬੋ ਠਹਿਰਨ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੱਤਕ ਸੁਦੀ ਪੰਚਮੀ 20 ਕੱਤਕ ਸੰਮਤ 1763 ਅਰਥਾਤ 20 ਅਕਤੂਬਰ, 1706 ਈ: ਨੂੰ ਦੱਖਣ ਵੱਲ ਚੱਲ ਪਏ। ਤਲਵੰਡੀ ਤੋਂ ਝੋਰੜ ਆਦਿ ਪਿੰਡਾਂ ਵਿਚੋਂ ਹੁੰਦੇ ਹੋਏ ਸਰਸੇ ਪਹੁੰਚੇ ਅਤੇ ਉੱਥੇ ਸਿੱਧੇ ਨੌਹਰ, ...

ਪੂਰੀ ਖ਼ਬਰ »

ਜਾਪੁ ਸਾਹਿਬ ਦਾ ਭਗਤੀ ਅਤੇ ਸ਼ਕਤੀ ਦੇ ਸੁਮੇਲ ਦਾ ਪ੍ਰਵਚਨ

ਜਾਪੁ ਸਾਹਿਬ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ। ਇਸ ਦੀ ਸ਼ਬਦਾਵਲੀ ਕੂੜ ਦੇ ਹਨੇਰੇ ਦੀ ਦਹਿਸ਼ਤ ਨੂੰ ਚੀਰਦੇ ਚਾਨਣ ਦੇ ਤੀਰਾਂ ਦੀ ਰਵਾਨਗੀ ਦਾ ਵਿਗਾਸ ਹੈ। ਜਾਪੁ ਸਾਹਿਬ 'ਦਿਆਲੰ ਸਰੂਪੇ' ਅਕਾਲ ਪੁਰਖ ਦੇ 'ਪਰਮ ਰੂਪ ਪੁਨੀਤ ਮੂਰਤਿ' ਦੀ ਉਸਤਤਿ ਦਾ ਗੀਤ ਹੈ। ਉਸ ਦੀ ਅਨੰਤਤਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX