ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 112ਵੇਂ ਦਿਨ ਵੀ ਪ੍ਰਦਰਸ਼ਨ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ 112ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖੇ ਗਏ | ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜਿੱਥੇ ਉਨ੍ਹਾਂ ਰਿਲਾਇੰਸ ਤੇਲ ਪੰਪਾਂ ਅੱਗੇ ਅਤੇ ਰੇਲਵੇ ਪਾਰਕਿੰਗਾਂ 'ਚ ਧਰਨੇ ਲਗਾਏ ਹੋਏ ਹਨ, ਉੱਥੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਲਈ ਪਿੰਡਾਂ 'ਚ ਲਾਮਬੰਦੀ ਸ਼ੁਰੂ ਕੀਤੀ ਹੋਈ ਹੈ | ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਅਹਿਦ ਕੀਤਾ ਕਿ ਸ਼ਾਂਤਮਈ ਕਿਸਾਨ ਅੰਦੋਲਨ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਕੇ ਆਮ ਲੋਕਾਂ ਦਾ ਕਚੂਮਰ ਕੱਢ ਰਹੀ ਹੈ | ਇਸ ਮੌਕੇ ਭਜਨ ਸਿੰਘ ਘੁੰਮਣ, ਬੋਹੜ ਸਿੰਘ ਮਾਨਸਾ, ਨਿਹਾਲ ਸਿੰਘ ਮਾਨਸਾ, ਈਸ਼ਰ ਸਿੰਘ ਗੁਰਨੇ, ਹਰਗਿਆਨ ਸਿੰਘ ਢਿੱਲੋਂ, ਇਕਬਾਲ ਸਿੰਘ ਮਾਨਸਾ, ਕਿ੍ਸ਼ਨ ਕੁਮਾਰ ਜੋਗਾ, ਰਤਨ ਕੁਮਾਰ ਭੋਲਾ, ਜਸਵੰਤ ਸਿੰਘ, ਰੂਪ ਸਿੰਘ ਆਦਿ ਹਾਜ਼ਰ ਸਨ |
ਉਗਰਾਹਾਂ ਜਥੇਬੰਦੀ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ, ਖੜਕ ਸਿੰਘ ਵਾਲਾ, ਤਾਮਕੋਟ, ਕੱਲੋ, ਕੋਟਲੀ, ਉੱਭਾ, ਖੋਖਰ ਖ਼ੁਰਦ, ਠੂਠਿਆਂਵਾਲੀ, ਕੋਟ ਲੱਲੂ, ਖਾਰਾ, ਬਰਨਾਲਾ, ਹੀਰੇਵਾਲਾ, ਨੰਗਲ ਕਲਾਂ ਤੇ ਖ਼ੁਰਦ ਆਦਿ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਅੰਤਰਰਾਸ਼ਟਰੀ ਮੁਦਰਾ ਕੋਸ਼ ਵਲੋਂ ਨਵੇਂ ਕਾਨੂੰਨਾਂ ਦੀ ਹਮਾਇਤ ਕਰ ਕੇ ਮੋਦੀ ਸਰਕਾਰ ਦੀ ਪਿੱਠ ਥਾਪੜੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਹਰਿੰਦਰ ਸਿੰਘ ਟੋਨੀ, ਭਾਨ ਸਿੰਘ ਬਰਨਾਲਾ, ਬਿੱਟੂ ਸਿੰਘ ਖੋਖਰ ਨੇ ਵੀ ਸੰਬੋਧਨ ਕੀਤਾ |
ਕਿਸਾਨਾਂ ਨੇ ਕੌਮਾਂਤਰੀ ਮੁਦਰਾ ਕੋਸ਼ ਦੀ ਅਰਥੀ ਸਾੜੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਕੋਲ ਕਿਸਾਨਾਂ ਵਲੋਂ ਲਗਾਏ ਧਰਨੇ ਦੌਰਾਨ ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲੀ ਸਾਮਰਾਜੀ ਸੰਸਥਾ ਕੌਮਾਂਤਰੀ ਮੁਦਰਾ ਕੋਸ਼ ਦੀ ਅਰਥੀ ਸਾੜੇ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੋਦੀ ਸਰਕਾਰ, ਸਾਮਰਾਜੀ ਸੰਸਥਾਵਾਂ ਕੌਮਾਂਤਰੀ ਮੁਦਰਾ ਕੋਸ਼, ਵਿਸ਼ਵ ਬੈਂਕ ਤੇ ਵਿਸ਼ਵ ਵਪਾਰ ਸੰਸਥਾ ਦੇ ਇਸ਼ਾਰਿਆਂ 'ਤੇ ਦੇਸ਼ ਦੇ ਕਰੋੜਾਂ ਲੋਕਾਂ ਤੋਂ ਰੋਟੀ-ਰੋਜ਼ੀ ਖੋਹ ਰਹੀ ਹੈ ਅਤੇ ਦੇਸ਼ ਨੂੰ ਮੁੜ ਤੋਂ ਗ਼ੁਲਾਮੀ ਵਾਲੇ ਪਾਸੇ ਤੋਰ ਰਹੀ ਹੈ | ਇਸ ਮੌਕੇ 'ਤੇ ਨਛੱਤਰ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ, ਟੇਕ ਸਿੰਘ, ਜਗਸ਼ੀਰ ਸਿੰਘ ਗੁਰਨੇ ਖ਼ੁਰਦ, ਕਿ੍ਸ਼ਨ ਕੁਮਾਰ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਾਂਗੇ
ਬਰੇਟਾ ਤੋਂ ਪਾਲ ਸਿੰਘ ਮੰਡੇਰ ਤੇ ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਖ਼ਿਲਾਫ਼ ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਕਿਸਾਨਾਂ ਦਾ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸੇ ਵੀ ਤਰੀਕੇ ਨਾਲ ਚੱਲ ਰਹੇ ਸੰਘਰਸ਼ ਨੂੰ ਲੀਹੋਂ ਲਾਹੁਣਾ ਚਾਹੁੰਦੀ ਹੈ, ਪਰ ਕਿਸਾਨ ਸ਼ਾਂਤਮਈ ਸੰਘਰਸ਼ ਕਰ ਕੇ ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ | ਇਸ ਮੌਕੇ ਜਗਰੂਪ ਸਿੰਘ ਮਘਾਣੀਆਂ, ਚਮਕੌਰ ਸਿੰਘ ਕਿਸ਼ਨਗੜ੍ਹ, ਤਾਲਾ ਸਿੰਘ ਮੰਡੇਰ, ਗੁਰਦੀਪ ਸਿੰਘ ਮੰਡੇਰ, ਗੁਰਮੀਤ ਕੌਰ ਮੰਡੇਰ, ਕਰਤਾਰ ਸਿੰਘ ਚੱਠਾ, ਭੋਲਾ ਸਿੰਘ ਬਹਾਦਰਪੁਰ, ਤਾਰ ਸਿੰਘ ਚੱਕ ਅਲੀਸ਼ੇਰ, ਸੁਖਬੀਰ ਖਾਰਾ, ਅਮਨ ਬਰੇਟਾ ਆਦਿ ਹਾਜ਼ਰ ਸਨ |
ਰਿਲਾਇੰਸ ਪੰਪ 'ਤੇ ਮੋਰਚਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ 'ਤੇ ਚੱਲ ਰਹੇ ਧਰਨੇ ਦੌਰਾਨ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਚਲਾ ਰਹੀ ਹੈ ਤੇ ਕਿਰਤੀ ਵਰਗਾਂ ਤੇ ਹੱਕਾਂ ਨੂੰ ਲੁੱਟ ਰਹੀ ਹੈ, ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਰਾਜਵਿੰਦਰ ਕੌਰ ਬਹਾਦਰਪੁਰ, ਕਰਮਜੀਤ ਕੌਰ ਖੁਡਾਲ ਨੇ ਸੰਬੋਧਨ ਕੀਤਾ |
ਨੌਜਵਾਨਾਂ ਨੇ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਕਸਬਾ ਝੁਨੀਰ ਦੇ ਸਿਰਸਾ-ਮਾਨਸਾ ਮੁੱਖ ਸੜਕ 'ਤੇ ਨੌਜਵਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦਾ ਵਿਰੋਧ ਕੀਤਾ | ਨੌਜਵਾਨ ਸੜਕ ਦੇ ਕਿਨਾਰੇ 'ਤੇ ਖੜ੍ਹੇ ਹੋ ਕੇ ਪੋਸਟਰ ਫੜ ਕੇ ਬਿੱਲ ਦਾ ਵਿਰੋਧ ਕੀਤਾ | ਨੌਜਵਾਨ ਆਗੂ ਸੁਖਬੀਰ ਸਿੰਘ ਸਾਹਨੇਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਨੂੰ ਖ਼ਤਮ ਕਰਨ ਲਈ ਉਕਤ ਬਿੱਲ ਲੈ ਕੇ ਆਈ ਹੈ ਤੇ ਇਸ ਨਾਲ ਉਦਯੋਗਪਤੀਆਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਣਾ ਹੈ | ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਇਹ ਬਿੱਲ ਰੱਦ ਨਹੀਂ ਹੋਣਗੇ ਸੰਘਰਸ਼ ਚੱਲਦਾ ਰਹੇਗਾ | ਉਨ੍ਹਾਂ ਨੇ 26 ਜਨਵਰੀ ਨੂੰ ਦਿੱਲੀ ਵਿਖੇ ਪਹੁੰਚਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਮਾਵੀ, ਰੁਪਿੰਦਰ ਸਿੰਘ, ਬਲਵੀਰ ਸਿੰਘ ਉੱਡਤ ਸੈਦੇਵਾਲਾ, ਜੰਨਤਨੂਰ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਕੌਮਾਂਤਰੀ ਮੁਦਰਾ ਕੋਸ਼ ਦਾ ਪੁਤਲਾ ਫੂਕਿਆ
ਸਰਦੂਲਗੜ੍ਹਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਸ਼ਹਿਰ ਦੇ ਬੱਸ ਅੱਡਾ ਚੌਕ 'ਚ ਵਿਸ਼ਵ ਵਪਾਰ ਸੰਗਠਨ ਤੇ ਕੌਮਾਂਤਰੀ ਮੁਦਰਾ ਕੋਸ਼ ਦਾ ਪੁਤਲਾ ਫੂਕਿਆ ਗਿਆ | ਜਥੇਬੰਦੀ ਦੇ ਆਗੂ ਸਰਪੰਚ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਕਿਹਾ ਕਿ ਉਪਰੋਕਤ ਸੰਸਥਾਵਾਂ ਵਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੀ ਹਿਮਾਇਤ ਕਰਨ ਉਨ੍ਹਾਂ ਦਾ ਸਾਮਰਾਜੀ ਤੇ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਇਸ ਤੋਂ ਵੱਡੀ ਗਿਣਤੀ 'ਚ ਹਾਜ਼ਰ ਕਿਸਾਨਾਂ ਨੇ ਅਰਥੀ ਮੋਢਿਆਂ 'ਤੇ ਚੁੱਕ ਕੇ ਮਾਰਚ ਕਰਦੇ ਹੋਏ ਖੇਤੀ ਬਿੱਲਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਲੀਲਾ ਸਿੰਘ, ਮਿੱਠੂ ਸਿੰਘ ਆਦਮਕੇ, ਰਣਜੀਤ ਸਿੰਘ ਮੀਰਪੁਰ, ਗੁਰਤੇਜ ਸਿੰਘ ਟਿੱਬੀ, ਗੁਰਦੀਪ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |

ਮਾਨਸਾ 'ਚ ਨਗਰ ਕੌ ਾਸਲ/ਪੰਚਾਇਤ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ.

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਗਰ ਕੌਾਸਲ/ਪੰਚਾਇਤ ਚੋਣਾਂ ਸਬੰਧੀ ਜਾਰੀ ਚੋਣ ਜ਼ਾਬਤੇ ਨੂੰ ਹੂਬਹੂ ਲਾਗੂ ਕਰਨ | ਇਨ੍ਹਾਂ ਚੋਣਾਂ ਸਬੰਧੀ ਮੀਟਿੰਗ ਨੂੰ ...

ਪੂਰੀ ਖ਼ਬਰ »

ਕੋਟ ਧਰਮੂ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਮਾਨਸਾ, 19 ਜਨਵਰੀ (ਸਭਿ. ਪ੍ਰਤੀ.)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟ ਧਰਮੂ ਵਿਖੇ 5ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਭਾਸ਼ਨ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਦਸਤਾਰਬੰਦੀ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਲੋਨ ਮੇਲਾ ਕਰਵਾਇਆ

ਸਰਦੂਲਗੜ੍ਹ, 19 ਜਨਵਰੀ (ਜੀ.ਐਮ. ਅਰੋੜਾ)- ਸਥਾਨਕ ਸ਼ਹਿਰ ਦੇ ਪੰਜਾਬ ਨੈਸ਼ਨਲ ਬੈਕ ਵਲੋਂ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਿਵ ਪ੍ਰਸ਼ਾਦ ਸ਼ਰਮਾ ਸਹਾਇਕ ਮਹਾ ਪ੍ਰਬੰਧਕ ਅਤੇ ਕਮਲ ਤਨੇਜਾ ਸੀਨੀਅਰ ਮੈਨੇਜਰ ਨੇ ਸ਼ਮੂਲੀਅਤ ਕੀਤੀ | ਮੇਲੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਨੇ ਪਾਸ ਕੀਤੀ ਯੂ.ਜੀ.ਸੀ. ਨੈੱਟ ਪ੍ਰੀਖਿਆ

ਬੁਢਲਾਡਾ, 19 ਜਨਵਰੀ (ਮਨਚੰਦਾ)- ਸਥਾਨਕ ਗੁਰੂ ਨਾਨਕ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ ਵਲੋਂ ਲਈ ਗਈ ਦਸੰਬਰ-2020 ਨੈੱਟ ਦੀ ਪ੍ਰੀਖਿਆ ਵਿਚ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕਰਦਿਆਂ ਚੰਗੇ ਅੰਕਾਂ ਨਾਲ ...

ਪੂਰੀ ਖ਼ਬਰ »

ਬਸਪਾ ਨੇ ਵਾਰਡ-5, 6, 7 ਦੇ ਉਮੀਦਵਾਰ ਐਲਾਨੇ

ਬੁਢਲਾਡਾ, 19 ਜਨਵਰੀ (ਮਨਚੰਦਾ)- ਨਗਰ ਕੌਾਸਲ ਚੋਣਾ ਨੂੰ ਲੈ ਕੇ ਜਿੱਥੇ ਹਰ ਸਿਆਸੀ ਪਾਰਟੀ ਆਪਣੇ ਉਮੀਦਵਾਰ ਵਾਰਡਾਂ ਵਿਚ ਖੜ੍ਹੇ ਕਰਨ ਲੱਗੇ ਹੋਏ ਹਨ, ਉੱਥੇ ਬਹੁਜਨ ਸਮਾਜ ਪਾਰਟੀ ਵਲੋਂ ਬੁਢਲਾਡਾ ਸ਼ਹਿਰ ਵਿਚ ਪਹਿਲ ਕਦਮੀ ਕਰਦਿਆਂ ਤਿੰਨ ਉਮੀਦਵਾਰਾਂ ਦੇ ਨਾਂਅ ਐਲਾਨ ...

ਪੂਰੀ ਖ਼ਬਰ »

ਲੋਕ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ-ਜਗਦੀਸ਼ ਸ਼ਰਮਾ

ਵਾਹਨਾਂ 'ਤੇ ਰਿਫਲੈਕਟਰ ਲਗਾਏ ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਐਸ. ਐਸ. ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਥਾਣਾ ਸ਼ਹਿਰੀ 2 ਵਲੋਂ ਵਾਹਨਾਂ 'ਤੇ ਰਿਫਲੈਕਟਰ ਲਗਾ ਕੇ ਸੜਕ ...

ਪੂਰੀ ਖ਼ਬਰ »

ਜਸਵੀਰ ਜੱਸੀ ਦੇ ਮੈਦਾਨ 'ਚ ਨਿੱਤਰਨ ਨਾਲ ਵਾਰਡ-2 ਦੇ ਰਾਜਨੀਤਕ ਸਮੀਕਰਨ ਬਦਲੇ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਕੜਾਕੇ ਦੀ ਠੰਢ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਨਗਰ ਕੌਾਸਲ ਚੋਣ ਲੜਨ ਦੇ ਚਾਹਵਾਨਾਂ ਨੇ ਚੋਣ ਅਖਾੜੇ ਨੂੰ ਭਖਾਉਣਾ ਸ਼ੁਰੂ ਕਰ ਦਿੱਤਾ ਹੈ | ਸ਼ਹਿਰ ਦੇ ਵੱਡੀ ਗਿਣਤੀ ਵੋਟ ਵਾਲੇ ਵਾਰਡ ਨੰਬਰ 2 ਦੀ ਸਥਿਤੀ ਵੀ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਏ ਪਰਿਵਾਰਾਂ ਦਾ ਮੁੜ ਆਬਾਦ ਕੀਤਾ ਪਿੰਡ ਲੋਹਗੜ੍ਹ

ਜੀ. ਐਮ. ਅਰੋੜਾ 92161-09192 ਸਰਦੂਲਗੜ੍ਹ-ਇੱਥੋਂ 15 ਕਿੱਲੋਮੀਟਰ ਦੂਰ ਪੰਜਾਬ ਦੀ ਹੱਦ ਦਾ ਅਖੀਰਲਾ ਪਿੰਡ ਲੋਹਗੜ੍ਹ ਆਜ਼ਾਦੀ ਤੋਂ ਪਹਿਲਾਂ ਮੁਸਲਮਾਨਾਂ ਦਾ ਪਿੰਡ ਸੀ, ਜਿਸ ਨੂੰ ਲੋਹਗੜ੍ਹ ਪੀਰਾਂ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਜਿਸ ਵਿਚ ਚਾਰ ਘਰ ਅਰੋੜਾ ਬਰਾਦਰੀ ਦੇ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਐਸ.ਐੱਚ.ਓ.

ਮਾਨਸਾ, 19 ਜਨਵਰੀ (ਸਟਾਫ਼ ਰਿਪੋਰਟਰ)- ਨਗਰ ਕੌਾਸਲ ਦੀਆਂ ਚੋਣਾਂ ਦੌਰਾਨ ਮਾਹੌਲ ਨੂੰ ਸੁਖਾਵਾਂ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਇਹ ਪ੍ਰਗਟਾਵਾ ਥਾਣਾ ਸ਼ਹਿਰੀ-2 ਦੇ ਮੁਖੀ ਐਸ. ਐੱਚ. ਓ. ਜਗਦੀਸ਼ ਸ਼ਰਮਾ ਨੇ ਕਰਦਿਆਂ ਉਨ੍ਹਾਂ ਅਸਲਾ ਧਾਰਕਾਂ ਨੂੰ ਅਪੀਲ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਫ਼ਰਾਰ ਹੋਏ 3 ਝਪਟਮਾਰ ਪੁਲਿਸ ਨੇ ਕੀਤੇ ਕਾਬੂ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਬੁਢਲਾਡਾ ਪੁਲਿਸ ਨੇ ਮੋਬਾਈਲ ਖੋਹ ਕੇ ਫ਼ਰਾਰ ਹੋਏ 3 ਝਪਟਮਾਰਾਂ ਨੂੰ 24 ਘੰਟਿਆਂ 'ਚ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਬੁਢਲਾਡਾ ਪੁਲਿਸ ਨੂੰ ਮਨੀ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- 'ਸਕੱਤਰ ਹਟਾਓ ਸਿੱਖਿਆ ਬਚਾਓ' ਦੇ ਸੱਦੇ ਤਹਿਤ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਮੁੱਖ ਸੜਕ 'ਤੇ ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮਾਨਸਾ 'ਚ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਰਗਰਮੀਆਂ ਸ਼ੁਰੂ

ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 19 ਜਨਵਰੀ-ਮਿਉਂਸਪਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਜ਼ਿਲੇ੍ਹ 'ਚ ਚੋਣ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ | ਦੱਸਣਾ ਬਣਦਾ ਹੈ ਕਿ ਨਗਰ ਕੌਾਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਤੇ ਜੋਗਾ ...

ਪੂਰੀ ਖ਼ਬਰ »

ਭੁੱਕੀ, ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 7 ਗਿ੍ਫ਼ਤਾਰ

ਅਪਰਾਧਨਾਮਾ ਮਾਨਸਾ ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਭੁੱਕੀ, ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ...

ਪੂਰੀ ਖ਼ਬਰ »

ਮਾਨਸਾ ਵਾਸੀਆਂ ਨੂੰ ਮੁੜ ਮਿਲਣ ਲੱਗੀ ਮੁਫ਼ਤ ਗੋਡੇ ਬਦਲਣ ਦੀ ਸਹੂਲਤ

ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਉਠਾਉਣ ਦੀ ਅਪੀਲ ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਵਲੋਂ ਜ਼ਿਲ੍ਹਾ ਮਾਨਸਾ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤਹਿਤ ਹੁਣ ਜੋੜਾਂ ਦੇ ਦਰਦਾਂ ਤੋਂ ਪੀੜਤ ਮਰੀਜ਼ ਵੀ ਬਿਨਾਂ ਕਿਸੇ ਖ਼ਰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX