ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਲੁਧਿਆਣਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਗੁਰੂ ਘਰਾਂ 'ਚ ਗੁਰਮਤਿ ਸਮਾਗਮ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨ 'ਚ ਹਾਜ਼ਰੀ ਭਰਕੇ ਇਲਾਹੀ ਗੁਰਬਾਣੀ ਕਥਾ ਕੀਰਤਨ ਦਾ ਆਨੰਦ ਮਾਣਿਆ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ
ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ
ਸ੍ਰੀ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ 'ਚ ਭਾਈ ਕਿ੍ਪਾਲ ਸਿੰਘ, ਭਾਈ ਅਨੰਦ ਸਿੰਘ, ਭਾਈ ਉਂਕਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਇਸਤਰੀ ਸਤਿਸੰਗ ਸਭਾ ਗੁ: ਸ੍ਰੀ ਗੁਰੂ ਸਿੰਘ ਸਭਾ ਦੇ ਕੀਰਤਨੀ ਜੱਥੇ ਦੀਆਂ ਬੀਬੀਆਂ ਅਤੇ ਸ੍ਰੀ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਕੀਰਤਨੀ ਜੱਥੇ ਬੱਚਿਆਂ ਦੀ ਟੀਮ ਨੇ ਸਾਂਝੇ ਰੂਪ 'ਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਉੱਘੇ ਵਿਦਵਾਨ ਚਰਨਜੀਤ ਸਿੰਘ ਪੀ. ਐੱਸ. ਬੀ. ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਅਸੀਂ ਦਸਵੇਂ ਪਾਤਸ਼ਾਹਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਗੁਰਮਤਿ ਅਨੁਸਾਰ ਜਿਊਣ ਦੀ ਕੋਸ਼ਿਸ਼ ਕਰੀਏ | ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਂ ਦੇ ਦਿਹਾੜੇ ਮਨਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ, ਜੇਕਰ ਅਸੀਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਪੂਰਨ ਰੂਪ 'ਚ ਸਿੰਘ ਸਜੀਏ | ਸਮਾਗਮ ਦੌਰਾਨ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸਮੂਹ ਕੀਰਤਨੀ ਜੱਥਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਅੱਤਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਜਗਜੀਤ ਸਿੰਘ ਆਹੂਜਾ, ਰਾਜਿੰਦਰ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ., ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਹਰਪਾਲ ਸਿੰਘ ਖਾਲਸਾ ਫਰਨੀਚਰ, ਪਿੰਕੀ ਵੀਰ ਜੀ, ਏ.ਪੀ. ਸਿੰਘ ਅਰੋੜਾ, ਬਿਕਰਮਜੀਤ ਸਿੰਘ, ਸਹਿਜ ਮੱਕੜ, ਬਾਦਸ਼ਾਹਦੀਪ ਸਿੰਘ, ਹਰਕਿ੍ਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਦੀਵਾਨ ਸਜਾਏ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਾਤਸ਼ਾਹਿ ਸਾਬਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ ਅਤੇ ਭੁਪਿੰਦਰਪਾਲ ਸਿੰਘ ਧਵਨ ਨੇ ਦੱਸਿਆਕਿ ਸਵੇਰੇ ਅੰਮਿ੍ਤ ਵੇਲੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 12.30 ਵਜੇ ਤੱਕ ਸਜਾਏ ਵਿਸ਼ੇਸ਼ ਦੀਵਾਨ ਦੌਰਾਨ ਭਾਈ ਜਬਰਤੋੜ ਸਿੰਘ, ਭਾਈ ਸਰਵਨ ਸਿੰਘ, ਭਾਈ ਤਾਰਬਲਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ, ਭਾਈ ਕਮਲਦੀਪ ਸਿੰਘ ਨੰਗਲ, ਗਿਆਨੀ ਗੁਰਦੀਪ ਸਿੰਘ ਕਪੂਰਥਲਾ, ਢਾਡੀ ਜੱਥਾ ਬੀਬੀ ਪੁਸ਼ਪਿੰਦਰ ਕੌਰ, ਭਾਈ ਗੋਬਿੰਦਰ ਸਿੰਘ ਆਲਮਪੁਰੀ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ/ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਮਹਿੰਦਰਪਾਲ ਸਿੰਘ ਧਵਨ, ਦਰਸਨ ਸਿੰਘ ਦਰਸ਼ੀ, ਗੁਰਦੀਪ ਸਿੰਘ ਸ਼ੇਰਾ, ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਰਾਜੂ, ਚਰਨਜੀਤ ਸਿੰਘ, ਤਰਨਜੀਤ ਸਿੰਘ ਦਸ਼ਮੇਸ਼, ਮੀਤ ਪ੍ਰਧਾਨ ਸੰਤੋਖ ਸਿੰਘ ਖੁਰਾਣਾ, ਹਰਮਿੰਦਰ ਸਿੰਘ ਹੈਪੀ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ, ਅਮਨਦੀਪ ਸਿੰਘ ਅਮਨੀ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ 'ਚ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਕੁਲਵਿੰਦਰ ਸਿੰਘ, ਭਾਈ ਕਾਰਜ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਬਰਤੋੜ ਸਿੰਘ, ਬੀਬੀ ਰਣਜੀਤ ਕੌਰ ਅਤੇ ਬੀਬੀ ਪ੍ਰਭਜੋਤ ਕੌਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਗਿਆਨੀ ਹਰਜੀਤ ਸਿੰਘ ਨੇ ਗੁਰੂ ਸਾਹਿਬ ਜੀਵਨ ਤੇ ਕਥਾ ਵਿਚਾਰ ਕਰਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਦੇ ਨਾਲ ਜੁੜਨ ਦਾ ਸੱਦਾ ਦਿੱਤਾ | ਐੱਸ. ਜੀ. ਪੀ. ਸੀ. ਧਰਮ ਪ੍ਰਚਾਰਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ 'ਚ ਐੱਸ. ਜੀ. ਪੀ. ਸੀ. ਮੈਂਬਰ ਰਜਿੰਦਰ ਕੌਰ, ਜਨਰਲ ਸਕੱਤਰ ਅਵਤਾਰ ਸਿੰਘ, ਰਜਿੰਦਰਪਾਲ ਸਿੰਘ ਟਿੰਕੂ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਸਤਨਾਮ ਸਿੰਘ, ਅਸ਼ੋਕ ਕੁਮਾਰ, ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਚ ਹਾਜ਼ਰੀ ਭਰੀ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਾਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਜਸਵੀਰ ਸਿੰਘ ਖਾਲਸਾ, ਭਾਈ ਹਰਪ੍ਰੀਤ ਸਿੰਘ ਤੋਂ ਇਲਾਵਾ ਭਾਈ ਮਲਕੀਤ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਰਣਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਅਤੇ ਕਥਾ ਵਾਚਕ ਭਾਈ ਅਮਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ, ਕਥਾ ਵਿਚਾਰ ਅਤੇ ਗੁਰਇਤਿਹਾਸ ਸੁਣਾ ਨਿਹਾਲ ਕੀਤਾ ਗਿਆ | ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ | ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਦਵਿੰਦਰ ਸਿੰਘ ਸਿੱਬਲ, ਇੰਦਰਜੀਤ ਸਿੰਘ ਗੋਲਾ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ ਵੀ ਗੁਰੂ ਘਰ ਨਸਮਸਤਕ ਹੋਏ |
ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ
ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਕਰਵਾਇਆ | ਸਮਾਗਮਾਂ ਦੌਰਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਆਖੰਡ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਗਏ | (ਬਾਕੀ ਸਫ਼ਾ 6 'ਤੇ)
(ਸਫ਼ਾ 5 ਦੀ ਬਾਕੀ)
ਉਪਰੰਤ ਦੁਪਹਿਰ 3 ਵਜੇ ਤੱਕ ਦੀਵਾਨ ਸਜਾਏ ਗਏ, ਜਿਸ 'ਚ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸੰਗਤਾਂ ਨੂੰ ਗੁਰਮਤਿ ਵਿਚਾਰ ਅਤੇ ਨਾਮ ਸਿਮਰਨ ਨਾਲ ਜੋੜਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਤੇ ਬਾਣੀ-ਬਾਣੇ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਦੇ ਪਾਤਰ ਬਣਨਾ ਚਾਹੀਦਾ ਹੈ | ਸਮਾਗਮ ਦੌਰਾਨ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਛੋਟੇ ਵਿਦਿਆਰਥੀਆਂ ਪਾਸੋਂ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ 'ਚ 5 ਸਾਲ ਤੋਂ 15 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ ਇਨ੍ਹਾਂ ਛੋਟੇ ਬੱਚਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਫਲਸਫਿਆਂ ਤੋਂ ਆਪਣੀਆਂ ਵੱਖ-ਵੱਖ ਕਵਿਤਾਵਾਂ ਨਾਲ ਸੰਗਤਾਂ ਨੂੰ ਜੀਵਨ ਇਤਿਹਾਸ ਨਾਲ ਜਾਣੰੂ ਕਰਵਾਇਆ | ਪੰਥ ਪ੍ਰਸਿੱਧ ਢਾਡੀ ਗਿਆਨੀ ਕਮਲ ਸਿੰਘ ਬਦੋਵਾਲ ਜੱਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ | ਬਾਬਾ ਜੀ ਵਲੋਂ ਕਿਸਾਨੀ ਮੋਰਚੇ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ | ਸਮਾਗਮ ਦੌਰਾਨ ਭਾਈ ਮਨਜੀਤ ਸਿੰਘ ਹਜੂਰੀ ਰਾਗੀ ਜੱਥਾ, ਭਾਈ ਰਣਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਇਸਤਰੀ ਸਤਿਸੰਗ ਖੁੱਡ ਮੁਹੱਲਾ ਬੀਬੀ ਅਮਰਜੀਤ ਕੌਰ, ਬੀਬੀ ਸੁਰਿੰਦਰ ਕੌਰ ਕੋਇਲ ਵਲੋਂ ਸੰਗਤਾਂ ਨੂੰ ਪ੍ਰਮਾਤਮਾ ਦੇ ਨਾਮ ਨਾਲ ਜੋੜਿਆ | ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਜਗਜੀਤ ਸਿੰਘ ਸਹਿਗਲ, ਜਗਮੋਹਨ ਸਿੰਘ ਬਿੰਦਰਾ, ਹਰਜੀਤ ਸਿੰਘ ਮਲਹੋਤਰਾ, ਦਲਜੀਤ ਸਿੰਘ ਮਲਹੋਤਰਾ, ਵਰਿੰਦਰਪਾਲ ਸਿੰਘ ਦੁਖੀਆ, ਹਰਵਿੰਦਰ ਸਿੰਘ ਬਿਟਲਾ, ਸੁਰਿੰਦਰਪਾਲ ਸਿੰਘ ਭਾਨ, ਪ੍ਰਹਲਾਦ ਸਿੰਘ ਢੱਲ, ਸੁਖਪ੍ਰੀਤ ਸਿੰਘ, ਜਸਬੀਰ ਸਿੰਘ ਦੂਆ, ਹੈਡ ਗ੍ਰੰਥੀ ਭਾਈ ਜਸਬੀਰ ਸਿੰਘ ਆਦਿ ਹਾਜ਼ਰ ਸਨ |
ਗੁ: ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਵਿਖੇ ਸਮਾਗਮ
ਗੁਰਦੁਆਰਾ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਧਰਮਿੰਦਰ ਸਿੰਘ, ਕਥਾਵਾਚਕ ਗਿਆਨੀ ਹਰਜੀਤ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ | ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ 'ਚ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ, ਸੰਤੋਖ ਸਿੰਘ ਸੈਣੀ, ਗੁਰਮੁਖ ਸਿੰਘ, ਗੁਰਮੀਤ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਸੁਰਪਾਲ ਸਿੰਘ ਕੋਹਲੀ, ਸੁਰਿੰਦਰ ਸਿੰਘ ਬੌਬੀ, ਬਲਵੰਤ ਸਿੰਘ, ਹਰਪ੍ਰੀਤ ਸਿੰਘ, ਐਸ. ਪੀ. ਐਸ. ਖੁਰਾਣਾ, ਜਤਿੰਦਰ ਸਿੰਘ ਵਾਲੀਆ, ਰਾਜ ਕੁਮਾਰ, ਜਗਰੂਪ ਸਿੰਘ, ਸੇਵਕ ਸਿੰਘ, ਕਰਨਵੀਰ ਸਿੰਘ, ਗੁਰਜੀਤ ਸਿੰਘ, ਅਰਸ਼ਦੀਪ ਸਿੰਘ, ਦਵਿੰਦਰ ਸਿੰਘ, ਹਰਮਹਿੰਦਰ ਸਿੰਘ, ਰਣਜੀਤ ਸਿੰਘ ਸੈਣੀ, ਬਲਵਿੰਦਰ ਸਿੰਘ, ਬਿਕਰਮ ਸਿੰਘ, ਕਰਨ ਸਿੰਘ, ਅਵਤਾਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ ਭੋਲਾ, ਸੰਤੋਸ਼ ਕੌਰ, ਚਰਨਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ ਭਾਟੀਆ, ਅਮਨਦੀਪ ਕੌਰ, ਪਰਮਜੀਤ ਕੌਰ, ਕੁਲਬੀਰ ਕੌਰ, ਸੁਰਜੀਤ ਕੌਰ, ਸੁਖਵਿੰਦਰ ਕੌਰ, ਨਰਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ | ਮੁੱਖ ਸੇਵਾਦਾਰ ਸਵਰਨ ਸਿੰਘ ਅਤੇ ਸਿੱਖ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਉਂਕਾਰ ਸਿੰਘ, ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਹਰਪਾਲ ਸਿੰਘ ਨਿਸ਼ਾਨ ਫਰੀਦਕੋਟ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ, ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ, ਭਾਈ ਕੁਲਦੀਪ ਸਿੰਘ ਕਾਨ੍ਹਪੁਰੀ, ਭਾਈ ਰਾਜਵਿੰਦਰ ਸਿੰਘ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਜਨਰਲ ਸਕੱਤਰ ਭਾਈ ਰਣਜੀਤ ਸਿੰਘ, ਜਥੇਦਾਰ ਪਿ੍ਤਪਾਲ ਸਿੰਘ, ਜਗਜੀਤ ਸਿੰਘ, ਜਸਪ੍ਰੀਤ ਸਿੰਘ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐੱਮ. ਸੀ. ਚੌਕ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐੱਮ. ਸੀ. ਚੌਕ ਵਿਖੇ ਸਾਹਿਬ ਸ੍ਰੀ ਗੁਰੂ ਗੋਬਿਦੰ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਤਾਰਬਲਬੀਰ ਸਿੰਘ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਸੁਰਿੰਦਰ ਕੌਰ, ਭਾਈ ਭੁਪਿੰਦਰ ਸਿੰਘ, ਕਰਮਜੀਤ ਸਿੰਘ ਸੁਹਾਨਪੁਰ, ਨਵਦੀਪ ਸਿੰਘ ਪਟਿਆਲਾ, ਭਾਈ ਜਸਪ੍ਰੀਤ ਸਿੰਘ ਖਾਲਸਾ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਗੁਰਚਰਨ ਸਿੰਘ, ਇੰਦਰਜੀਤ ਸਿੰਘ ਰੇਖੀ, ਬਲਜੀਤ ਸਿੰਘ ਬੱਲੀ, ਜੋਗਿੰਦਰ ਸਿੰਘ ਮੁੰਜਾਲ, ਇੰਦਰਜੀਤ ਸਿੰਘ ਸਚਦੇਵਾ, ਨਰਿੰਦਰ ਸਿੰਘ, ਗੁਰਚਰਨ ਸਿੰਘ, ਵਰਿੰਦਰ ਸਿੰਘ ਸ਼ੈਲੀ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਗੁਰਦੁਆਰਾ ਚੌਥੀ ਪਾਤਸ਼ਾਹੀ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਚੌਥੀ ਪਾਤਸ਼ਾਹੀ ਨਿਊ ਸ਼ਿਵਾ ਜੀ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪ੍ਰਭਾਤ ਫੇਰੀ ਕੀਰਤਨ ਸਜਾਇਆ ਗਿਆ | ਉਪਰੰਤ ਭਾਈ ਸਤਨਾਮ ਸਿੰਘ, ਸੁਰਜੀਤ ਸਿੰਘ ਦੇ ਰਾਗੀ ਜੱਥਿਆਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਮਰਦਾਨਾ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਵੀ ਗੁਰੂ ਜੱਸ ਸੁਣਾਕੇ ਨਿਹਾਲ ਕੀਤਾ | ਇਸ ਮੌਕੇ ਰਵਿੰਦਰ ਗੁਲਾਟੀ, ਅਜੀਤ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਤਜਿੰਦਰ ਸਿੰਘ, ਜੋਗਿੰਦਰ ਸਿੰਘ ਸਿੱਬਲ, ਕੁਲਦੀਪ ਸਿੰਘ, ਅਮਰਜੀਤ ਸਿੰਘ ਭਾਟੀਆ, ਸੁਰਿੰਦਰ ਸਿੰਘ ਭਾਟੀਆ, ਰਛਪਾਲ ਸਿੰਘ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਧਰਮਜੀਤ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ ਘਈ, ਮਨਿੰਦਰ ਸਿੰਘ, ਦਿਲਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਭੁਪਿੰਦਰ ਸਿੰਘ, ਜਗਜੀਤ ਸਿੰਘ, ਸਰਬਜੀਤ ਸਿੰਘ ਭੋਲਾ, ਚਰਨਜੀਤ ਸਿੰਘ ਸਿੰਧੀ, ਨਰਿੰਦਰ ਕੌਰ ਲਾਂਬਾ, ਬੀਬੀ ਜੋਗਿੰਦਰ ਕੌਰ, ਜਸਵੰਤ ਕੌਰ, ਸੁਰਿੰਦਰ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮਾਡਲ ਟਾਊਨ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਹਰਮਿੰਦਰ ਸਿੰਘ ਕੋਹਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਲਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਗਿਆਨੀ ਫਤਿਹ ਸਿੰਘ ਅਤੇ ਗੁਰੂ ਨਾਨਕ ਖਾਲਸਾ ਹਾਈ ਸਕੂਲ ਨਿਊ ਮਾਡਲ ਟਾਊਨ ਦੇ ਜੱਥਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਕੋਹਲੀ, ਤਰਨਜੀਤ ਸਿੰਘ ਕਨਵਰ, ਰਜਿੰਦਰ ਸਿੰਘ ਟਿੰਕੂ, ਪਿ੍ਤਪਾਲ ਸਿੰਘ, ਗੁਰਵਿੰਦਰ ਸਿੰਘ ਬੱਤਰਾ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਪਰਵਿੰਦਰਪਾਲ ਸਿੰਘ, ਚਰਨਜੀਤ ਸਿੰਘ, ਉਕਾਰ ਸਿੰਘ ਵੀ ਸੰਗਤਾਂ 'ਚ ਸ਼ਾਮਿਲ ਸਨ |
ਸ਼ਾਪਕੀਪਰ ਐਸੋਸੀਏਸ਼ਨ ਵਲੋਂ ਦੁੱਧ ਬਿਸਕੁਟਾਂ ਦੇ ਲੰਗਰ ਲਗਾਏ
ਗਿੱਲ ਰੋਡ ਸ਼ਾਪਕੀਪਰ ਐਸੋਸੀਏਸ਼ਨ ਵਲੋਂ ਸਰਬੰਸਦਾਨੀ, ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਦੁੱਧ ਬਿਸਕੁਟਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਰਜਿੰਦਰ ਸਿੰਘ ਦੁਆ, ਅਮਨਪ੍ਰੀਤ ਸਿੰਘ ਚਾਵਲਾ, ਹਰਪ੍ਰੀਤ ਸਿੰਘ ਬੱਗਾ, ਸ਼ਨਦੀਪ ਸਿੰਘ, ਰਜੀਵ ਸੂਦ, ਰਕੇਸ਼ ਕਾਲੜਾ, ਵਰੁਨ ਰਿਸ਼ੀ, ਵਿਜੈ, ਹਰਬੰਸ ਲਾਲ, ਰਜੀਵ ਅਰੋੜਾ, ਅਮਰਜੀਤ ਸਿੰਘ ਬੱਗਾ ਵੀ ਹਾਜਰ ਸਨ |

ਕਿਸਾਨਾਂ ਨੇ ਕੱਢਿਆ ਕੇਂਦਰ ਸਰਕਾਰ ਖ਼ਿਲਾਫ਼ ਪਰੇਡ ਰਿਹਰਸਲ ਟਰੈਕਟਰ ਮਾਰਚ

ਲਾਡੋਵਾਲ, 20 ਜਨਵਰੀ (ਬਲਬੀਰ ਸਿੰਘ ਰਾਣਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਾਡੋਵਾਲ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਕਮਲਜੀਤ ਸਿੰਘ, ਕਾਮਰੇਡ ਸਵਰਨ ਸਿੰਘ, ਪਿ੍ਥੀਪਾਲ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਮਾਹਿਰਾਂ ਤੇ ਆਸਟ੍ਰੇਲੀਆ ਦੇ ਵਫ਼ਦ ਵਲੋਂ ਖੇਤੀਬਾੜੀ ਦੇ ਖੇਤਰ 'ਚ ਆਪਸੀ ਸਾਂਝ ਵਧਾਉਣ ਸਬੰਧੀ ਗੱਲਬਾਤ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਐੱਚ. ਈ. ਬੈਰੀ ਓ. ਫੇਰਿਲ ਦੀ ਅਗਵਾਈ 'ਚ ਇਕ ਵਫ਼ਦ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ | ਦੌਰੇ ਦੌਰਾਨ ਪੀ. ਏ. ਯੂ. ਦੇ ਮਾਹਿਰਾਂ ਨੇ ਉੱਪ ਕੁਲਪਤੀ ਡਾ. ਬਲਦੇਵ ਸਿੰਘ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਸੰਭਾਵਨਾ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਜਨਕਪੁਰੀ ਗਲੀ ਨੰਬਰ-15 'ਚ ਬੁੱਧਵਾਰ ਸਵੇਰੇ ਕਰੀਬ 9.30 ਵਜੇ ਇਕ ਘਰ ਵਿਚ ਲੱਗੀ ਅੱਗ ਦੌਰਾਨ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਤੇ ਨਕਦੀ ਸੜ ਗਈ ਪਰ ਘਰ ਦੀ ਛੱਤ 'ਤੇ ਖੇਡ ਰਹੇ ਚਾਰ ਬੱਚਿਆਂ ਨੂੰ ਗੁਆਂਢੀਆਂ ਵਲੋਂ ...

ਪੂਰੀ ਖ਼ਬਰ »

3 ਅਹਿਮ ਥਾਣਿਆਂ ਦੇ ਐੱਸ. ਐੱਚ. ਓਜ਼ ਨੂੰ ਕੀਤਾ ਲਾਈਨ ਹਾਜ਼ਰ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ 3 ਅਹਿਮ ਥਾਣਿਆਂ ਦੇ ਐੱਸ. ਐੱਚ. ਓਜ਼ ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜਿਆ ਗਿਆ ਹੈ ਅਤੇ ਇਨ੍ਹਾਂ ਥਾਣਿਆਂ 'ਚ ਨਵੇਂ ਐੱਸ. ਐੱਚ. ਓਜ਼ ਦੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆ ਕਲਾਂ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ...

ਪੂਰੀ ਖ਼ਬਰ »

ਕੋਵਿਡ-19 ਤੋਂ ਅਗਾਊਾ ਬਚਾਅ ਲਈ ਅੱਜ 213 ਲੋਕਾਂ ਦਾ ਹੋਇਆ ਟੀਕਾਕਰਨ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਸੰਭਾਵੀ ਕੋਰੋਨਾ ਵਾਇਰਸ ਤੋਂ ਅਗਾਊਾ ਬਚਾਅ ਲਈ ਅੱਜ ਸੀ. ਐੱਮ. ਸੀ. ਅਤੇ ਹਸਪਤਾਲ ਅਤੇ ਫੋਰਟਿਸ ਹਸਪਤਾਲ 'ਚ ਟੀਕਾਕਰਨ ਕੀਤਾ ਗਿਆ ਜਦਕਿ ਅੱਜ ਸਰਕਾਰੀ ਛੁੱਟੀ ਹੋਣ ਕਾਰਨ ਨਾ ਤਾਂ ਸਰਕਾਰੀ ਹਸਪਤਾਲਾਂ 'ਚ ਅਤੇ ਨਾ ਹੀ ਦਿਆਨੰਦ ਮੈਡੀਕਲ ...

ਪੂਰੀ ਖ਼ਬਰ »

ਲੁਧਿਆਣਾ ਸਕੂਟਰ ਟ੍ਰੇਡਰਜ਼ ਐਸੋਸੀਏਸ਼ਨ ਦੀ 33ਵੀਂ ਵਰ੍ਹੇਗੰਢ ਮੌਕੇ ਰਣਜੀਤ ਬਾਵਾ ਨੇ ਅਖਾੜਾ ਲਗਾਇਆ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਲੁਧਿਆਣਾ ਸਕੂਟਰ ਟਰੇਡਰਜ਼ ਐਸੋਸੀਏਸ਼ਨ ਵਲੋਂ ਆਪਣੀ 33ਵੀਂ ਵਰ੍ਹੇਗੰਢ ਮਨਾਇਆ ਗਈ | ਵਰ੍ਹੇਗੰਢ ਸਮਾਗਮ ਵਿਚ ਲੋਕ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਅਖਾੜਾ ਲਗਾਇਆ ਅਤੇ ਹਾਜ਼ਰੀਨ ਦਾ ਖ਼ੂਬ ਮੰਨੋਰੰਜਨ ਕੀਤਾ | ਗਾਇਕ ਬਾਵਾ ਨੇ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ ਵਿਖੇ ਸੀ. ਐੱਨ. ਸੀ. ਲੈਬ ਦੀ ਸਥਾਪਨਾ

ਆਲਮਗੀਰ, 20 ਜਨਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਲੁਧਿਆਣਾ ਵਿਖੇ ਸੀ. ਐੱਨ. ਸੀ. ਲੈਬ ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਬੀਬੀ ਜਗੀਰ ਕੌਰ ਪ੍ਰਧਾਨ ਐੱਸ. ਜੀ. ਪੀ. ਸੀ. ...

ਪੂਰੀ ਖ਼ਬਰ »

ਆਈ. ਐੱਮ. ਏ. ਸ਼ਾਖਾ ਲੁਧਿਆਣਾ ਨੂੰ ਪੰਜਾਬ 'ਚੋਂ ਮਿਲਿਆ ਪਹਿਲਾ ਸਥਾਨ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਸਾਲ 2020 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਅਤੇ ਉੱਤਮ ਦਰਜੇ ਦੀ ਕਾਰਜਸ਼ੈਲੀ ਦਿਖਾਉਣ ਬਦਲੇ ਆਈ. ਐੱਮ. ਏ. ਸ਼ਾਖਾ ਲੁਧਿਆਣਾ ਨੂੰ ਪੰਜਾਬ ਭਰ ਦੀਆਂ ਸਮੂਹ ਸ਼ਾਖਾਵਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪਿਛਲੇ ਦਿਨੀਂ ਪੰਜਾਬ ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲੇ ਪੜਾਅ 'ਚ ਸਿਹਤ ਅਮਲੇ ਨੂੰ ਕੋਰੋਨਾ ਵੈਕਸੀਨ ਦੇਣ ਦਾ ਕੰਮ ਸਫਲਤਾਪੂਰਵਕ ਜਾਰੀ-ਸ਼ਰਮਾ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਫੇਸਬੁੱਕ ਪੇਜ਼ 'ਤੇ ਲਾਈਵ ਸੈਸ਼ਨ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨਾਲ ਰੂ-ਬਰੂ ਹੁੰਦਿਆਂ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਨੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਤੋਂ ਮੰਗ ਕੀਤੀ ਹੈ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲਾਕਡਾਊਨ ਦੇ ਦੌਰਾਨ ...

ਪੂਰੀ ਖ਼ਬਰ »

'ਤਾਂਡਵ' ਵੈੱਬ ਸੀਰੀਜ਼ ਦੇ ਡਾਇਰੈਕਟਰ ਤੇ ਅਭਿਨੇਤਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਵਲੋਂ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਮਾਜ਼ੋਨ ਵਲੋਂ 'ਤਾਂਡਵ' ਵੈੱਬ ਸੀਰੀਜ਼ 'ਚ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸਰਵ ਧਰਮ ਰਖਸ਼ਾ ਮੰਚ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਪ੍ਰਬੰਧਕਾਂ, ਅਭਿਨੇਤਾ ਤੇ ਡਾਇਰੈਕਟਰਾਂ ...

ਪੂਰੀ ਖ਼ਬਰ »

ਟਰੈਕਟਰ ਰੈਲੀ 'ਚ ਸ਼ਾਮਿਲ ਹੋਣ ਲਈ ਵਿਧਾਇਕ ਢਿੱਲੋਂ ਦੀ ਅਗਵਾਈ 'ਚ ਹੋਇਆ ਵੱਡਾ ਇਕੱਠ

ਭਾਮੀਆਂ ਕਲਾਂ, 20 ਜਨਵਰੀ (ਜਤਿੰਦਰ ਭੰਬੀ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੇ ਦਿਨ ਤੋਂ ਹੀ ਆਪਣਾ ਸਮਰਥਨ ਦਿੱਤਾ ਹੋਇਆ ਹੈ ਅਤੇ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਔਰਤ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਵਿੰਦਰ ਨਰੂਲਾ ਵਾਸੀ ਬੇਅੰਤਪੁਰਾ ਦੀ ਸ਼ਿਕਾਇਤ 'ਤੇ ਸੁਨੀਲ ਅਰੋੜਾ ਪੁੱਤਰ ਰਮੇਸ਼ ਅਰੋੜਾ ਅਤੇ ਊਸ਼ਾ ਰਾਣੀ ਪਤਨੀ ਰਮੇਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਐਕਸਾਈਜ਼ ਐਕਟ ਦੀਆਂ ਸ਼ਰ੍ਹੇਆਮ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਇਯਾਲੀ/ਥਰੀਕੇ, 20 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਲੁਧਿਆਣਾ ਦੇ ਨਾਲ ਲੱਗਦੀਆਂ ਕਾਲੋਨੀਆਂ 'ਚ ਐਕਸਾਈਜ਼ ਐਕਟ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਉਂਦਿਆਂ ਸ਼ਰਾਬ ਦੇ ਠੇਕੇ ਸਵੇਰੇ ਸਵੱਖਤੇੇ ਹੀ ਖੋਲ੍ਹ ਦਿੱਤੇ ਜਾਂਦੇ ਹਨ ਜੋ ਦੇਰ ਰਾਤ ਤੱਕ ਖੁੱਲ੍ਹੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 47 ਨਵੇਂ ਮਰੀਜ਼ ਆਏ ਸਾਹਮਣੇ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਟੈਂਪ ਐਕਟ 47-ਏ ਤਹਿਤ ਲਏ ਗਏ ਕੇਸਾਂ ਦੀ ਵਸੂਲੀ ਜਲਦ ਕਰਨ ਨੂੰ ਯਕੀਨੀ ਬਣਾਓ-ਗੈਂਦ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਅਧਿਕਾਰੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਬਿੰਦਰਾ ਵਲੋਂ ਨੌਜਵਾਨਾਂ ਸਨਅਤਕਾਰਾਂ ਦੇ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਨੌਜਵਾਨ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX