ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਪੰਜਾਬ / ਜਨਰਲ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼ਾਮ ਕਰੀਬ 4 ਵਜੇ ਅਰੰਭ ਹੋਇਆ ਤੇ ਅਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਵਲੋਂ ਕੀਤੀ ਗਈ ਤੇ ਪੰਜ ਪਿਆਰਿਆਂ ਤੇ ਹੋਰਨਾਂ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਪ੍ਰਾਪਤ ਵੇਰਵਿਆਂ ਅਨੁਸਾਰ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਨਿਸ਼ਾਨਚੀ ਸਿੰਘ, ਸ਼ਬਦ ਕੀਰਤਨ ਕਰਦੇ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਘੋੜ ਸਵਾਰ ਸਿੰਘ, ਦੱਖਣੀ ਸਿੱਖਾਂ ਅਤੇ ਸਥਾਨਕ ਵਾਸੀਆਂ ਦੇ ਵੱਖ-ਵੱਖ ਜਥੇ ਅਤੇ ਦੇਸ਼ ਭਰ ਤੋਂ ਪੁੱਜੀਆਂ ਹੋਰ ਸੰਗਤਾਂ ਸ਼ਰਧਾ ਸਹਿਤ ਸ਼ਾਮਿਲ ਹੋਈਆਂ | ਨਗਰ ਕੀਰਤਨ ਦੀ ਅਰੰਭਤਾ ਮੌਕੇ ਜਥੇਦਾਰ ਬਾਬਾ ਕੁਲਵੰਤ ਸਿੰਘ ਤੋਂ ਇਲਾਵਾ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਮੁੱਖ ਗ੍ਰੰਥੀ ਭਾਈ ਕਸ਼ਮੀਰ ਸਿੰਘ, ਧੂਪੀਆ ਸਿੰਘ ਭਾਈ ਰਾਮ ਸਿੰਘ, ਮੀਤ ਗ੍ਰੰਥੀ ਭਾਈ ਗੁਰਮੀਤ ਸਿੰਘ, ਤਖ਼ਤ ਸਾਹਿਬ ਬੋਰਡ ਦੇ ਓ.ਐਸ.ਡੀ. ਜਸਵਿੰਦਰ ਸਿੰਘ ਦੀਨਪੁਰ, ਸੁਪਰਡੈਂਟ ਰਣਜੀਤ ਸਿੰਘ ਚਿਰਾਗੀਆ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਡਾ: ਪਰਮਜੋਤ ਸਿੰਘ ਚਾਹਲ, ਭਾਈ ਈਸ਼ਰ ਸਿੰਘ ਲੁਧਿਆਣਾ, ਰਜਿੰਦਰ ਸਿੰਘ ਰੂਬੀ, ਰਵੀ ਮੁੰਬਈ, ਸਤਨਾਮ ਸਿੰਘ ਅਤੇ ਤਖ਼ਤ ਸਾਹਿਬ ਬੋਰਡ ਦੇ ਹੋਰ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ | ਮਾਤਾ ਵਿਪਨਪ੍ਰੀਤ ਕੌਰ ਤੇ ਲੁਧਿਆਣਾ ਦੀ ਸੰਗਤ ਵਲੋਂ ਨਗਰ ਕੀਰਤਨ 'ਤੇ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕਰਵਾਈ ਗਈ |

ਲੁਧਿਆਣਾ ਦੇ ਪਿੰਡ ਢੱਟ ਦੇ ਨੌਜਵਾਨ ਦੀ ਸਿੰਘੂ ਬਾਰਡਰ 'ਤੇ ਮੌਤ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੱਟ ਦੇ ਇਕ ਨੌਜਵਾਨ ਕਿਸਾਨ ਜੋ ਕਿ ਸਿੰਘੂ ਬਾਰਡਰ ਵਿਖੇ ਸੰਘਰਸ਼ 'ਚ ਗਿਆ ਹੋਇਆ ਸੀ ਉਸ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਜਗਜੀਤ ਸਿੰਘ ਬੱਬੂ (35) ਪੁੱਤਰ ...

ਪੂਰੀ ਖ਼ਬਰ »

ਦਿੱਲੀ ਪਰੇਡ ਲਈ ਪੰਜਾਬ 'ਚੋਂ ਟਰੈਕਟਰ-ਟਰਾਲੀ ਕਾਫ਼ਲੇ ਰਵਾਨਾ ਹੋਣੇ ਸ਼ੁਰੂ

ਜਲੰਧਰ, 20 ਜਨਵਰੀ (ਮੇਜਰ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੁਆਲੇ ਘੇਰਾਘੱਤੀ ਬੈਠੀਆਂ ਕਿਸਾਨ ਜਥੇਬੰਦੀਆਂ 'ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਦਿੱਲੀ 'ਚ ਕੱਢੀ ਜਾਣ ਵਾਲੀ ਗਣਤੰਤਰ ਕਿਸਾਨ ਪਰੇਡ ਲਈ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਦੀ ਮੌਤ

ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਬੀਤੀ ਰਾਤ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਨਾਭਾ ਦੇ ਤੁੰਗਾ ਪਿੰਡ ਦੇ ਧੰਨਾ ਸਿੰਘ ਦਾ ਦਿਹਾਂਤ ਹੋ ਗਿਆ | 60 ਸਾਲਾ ਧੰਨਾ ਸਿੰਘ 26 ਨਵੰਬਰ ਤੋਂ ਦਿੱਲੀ ਸਰਹੱਦ 'ਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰ ਰਿਹਾ ਹੈ ਪਰ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨ ਆਗੂ ਦਾ ਦਿਹਾਂਤ

ਮੂਲੋਵਾਲ, 20 ਜਨਵਰੀ (ਰਤਨ ਸਿੰਘ ਭੰਡਾਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲਦੇਵ ਸਿੰਘ ਪੁੱਤਰ ਹਮੀਰ ਸਿੰਘ 60 ਸਾਲ ਪਿੰਡ ਬੁਗਰਾ ਕਿਸਾਨ ਸੰਘਰਸ਼ ਵਿਚ ਲਗਾਤਾਰ 20 ਦਿਨਾਂ ਤੋਂ ਟਿਕਰੀ ਬਾਰਡਰ 'ਤੇ ਸ਼ਾਮਿਲ ਰਿਹਾ | ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਪਿਸ਼ਾਵਰ 'ਚ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਮਨਾਇਆ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਮੁਹੱਲਾ ਜੋਗਣ ਸ਼ਾਹ ਵਿਚਲੇ ਗੁਰਦੁਆਰਾ ਭਾਈ ਜੋਗਾ ਸਿੰਘ 'ਚ ਗੁਰੂ ਕਲਗ਼ੀਧਰ ਸਿੰਘ ਸਭਾ ਕਮੇਟੀ ਵਲੋਂ ਪਿਸ਼ਾਵਰੀ ਸਿੱਖ ਸੰਗਤ ਦੇ ਸਹਿਯੋਗ ਨਾਲ ਅੱਜ ਸ੍ਰੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਹੁਣ ਬਿਜਲੀ ਸਿਸਟਮ ਲਈ ਵੀ ਖ਼ਤਰਾ ਬਣਨ ਲੱਗੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)-ਰਾਜ ਦੇ ਕਈ ਇਲਾਕਿਆਂ 'ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਦਾ ਰਿਹਾ ਹੈ ਕਿ ਕਿਸ ਤਰ੍ਹਾਂ ਨਾਲ ਵਾਤਾਵਰਨ ਨੂੰ ਤਾਂ ਨੁਕਸਾਨ ਪਹੁੰਚਾਇਆ ਜਾ ਹੀ ਰਿਹਾ ਹੈ ਸਗੋਂ ਇਸ ਨਾਲ ਰਾਜ ਦੀ ਆਮਦਨ ਦਾ ਵੀ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਕਸ਼ਮੀਰ ਘਾਟੀ 'ਚ ਕੜਾਕੇ ਦੀ ਠੰਢ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀਨਗਰ ਸਮੇਤ ਵਾਦੀ ਦੇ ਬਾਰਾਮੁਲਾ, ਪੁਲਵਾਮਾ ਤੇ ਬਡਗਾਮ ਆਦਿ ਕਈ ਸਥਾਨਾਂ 'ਤੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਬਣੇਗੀ ਜਲਿ੍ਹਆਂਵਾਲਾ ਬਾਗ਼ ਸਾਕੇ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਜ਼ਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਅਨੁਸਾਰ ਬਣਾਈ ਜਾਣ ਵਾਲੀ ਯਾਦਗਾਰ ਦਾ ਨੀਂਹ ਪੱਥਰ 25 ਜਨਵਰੀ ਨੂੰ ...

ਪੂਰੀ ਖ਼ਬਰ »

8 ਜ਼ਿਲਿ੍ਹਆਂ ਦੇ 400 ਪਿੰਡਾਂ 'ਚ ਹਜ਼ਾਰਾਂ ਟਰੈਕਟਰਾਂ 'ਤੇ ਕੀਤਾ ਮਾਰਚ

ਜਲੰਧਰ, 20 ਜਨਵਰੀ (ਮੇਜਰ ਸਿੰਘ)-ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਪੂਰੇ ਮੁਲਕ 'ਚ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਖ਼ਰੀਦ ਮੁੱਲ 'ਤੇ ਕਾਨੂੰਨੀ ਗਾਰੰਟੀ ਕਰਨ ਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਨੂੰ ਕਾਨੂੰਨੀ ਦਰਜਾ ਦੇਣ ਵਰਗੀਆਂ ਮੰਗਾਂ ਨੂੰ ਲੈ ਕੇ 26 ਜਨਵਰੀ ...

ਪੂਰੀ ਖ਼ਬਰ »

ਚੋਣਾਂ ਮੁਲਤਵੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਲਿਪ ਵਲੋਂ ਧਰਨਾ ਭਲਕੇ-ਬੈਂਸ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਉਸ ਵਿਖੇ ਹੋਈ, ਜਿਸ ਵਿਚ ਪਾਸ ਇਕ ਮਤੇ ਰਾਹੀਂ ਸਰਬ ਸੰਮਤੀ ਨਾਲ ਕਿਸਾਨ ...

ਪੂਰੀ ਖ਼ਬਰ »

ਭਾਰਤੀ ਚੋਣ ਕਮਿਸ਼ਨ ਵਲੋਂ 25 ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਇਕ ਇਤਿਹਾਸਕ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ 2021 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈ.ਪੀ.ਆਈ.ਸੀ. (ਇਲੈੱਕਟ੍ਰਾਨਿਕ ਇਲੈਕਟੋਰਲ ਫ਼ੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉੱਚ-ਤਾਕਤੀ ਕਮੇਟੀ ਵਲੋਂ ਮਨਜ਼ੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ, ਜਿਸ ਨਾਲ ਹੁਣ ਇਹ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਹਮਲੇ 'ਚ ਦੋ ਸੁਰੱਖਿਆ ਕਰਮਚਾਰੀਆਂ ਦੀ ਮੌਤ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਉੱਤਰ ਪੱਛਮੀ ਪਾਕਿਸਤਾਨ ਦੇ ਟਾਂਕ ਜ਼ਿਲ੍ਹੇ 'ਚ ਲੰਘੀ ਦੇਰ ਰਾਤ ਕੁਝ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਸੁਰੱਖਿਆ ਫੋਰਸ ਰੋਡ ਪ੍ਰੋਟੈਕਸ਼ਨ ਟੀਮ 'ਤੇ ਗੋਲੀਆਂ ਚਲਾਈਆਂ, ਜਿਸ 'ਚ ਘੱਟੋ-ਘੱਟ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ ...

ਪੂਰੀ ਖ਼ਬਰ »

ਖੇਤੀ ਮਜ਼ਦੂਰਾਂ ਵਲੋਂ ਖੇਤੀ ਕਾਨੂੰਨਾਂ ਤੇ ਦਲਿਤਾਂ 'ਤੇ ਜਬਰ ਵਿਰੁੱਧ ਮੁਜ਼ਾਹਰਿਆਂ ਦਾ ਐਲਾਨ

ਜਲੰਧਰ, 20 ਜਨਵਰੀ (ਮੇਜਰ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਖੇਤੀ ਕਾਨੂੰਨਾਂ ਅਤੇ ਦਲਿਤਾਂ 'ਤੇ ਜਬਰ ਖ਼ਿਲਾਫ਼ ਇਲਾਕਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ...

ਪੂਰੀ ਖ਼ਬਰ »

ਐਜੂਸੈਟ ਰਾਹੀਂ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਲਈ ਸਮਾਂ ਸਾਰਨੀ ਜਾਰੀ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਐਜੂਸੈਟ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਵਾਸਤੇ ਸਮਾਂ ਸਾਰਨੀ ਜਾਰੀ ਕਰ ਦਿੱਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਦੀ ਵਲੋਂ ਪਹਿਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਤੇ ਇਰਾਦਿਆਂ ਦੀ ਆਲੋਚਨਾ

ਲਖਨਊ, 20 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪਹਿਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਹੈ ਕਿ ਗਰੀਬਾਂ ਨੂੰ ਉਨ੍ਹਾਂ ਦੀਆਂ 'ਗਲਤ' ਨੀਤੀਆਂ ਤੇ ਇਰਾਦਿਆਂ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਕਿਹਾ ਗਰੀਬਾਂ ਨੇ ਅਤੀਤ 'ਚ ਕਦੇ ਸੋਚਿਆ ...

ਪੂਰੀ ਖ਼ਬਰ »

ਯੂ.ਪੀ. ਪੁਲਿਸ ਵਲੋਂ ਕਿਸਾਨਾਂ ਨੂੰ ਜਾਰੀ ਕੀਤੇ ਨੋਟਿਸ ਗੈਰ ਕਾਨੂੰਨੀ-ਸਿਰਸਾ

ਨਵੀਂ ਦਿੱਲੀ, 20 ਜਨਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਯੂ. ਪੀ. ਪੁਲਿਸ ਵਲੋਂ ਸੀਤਾਪੁਰ ਦੇ ਕਿਸਾਨਾਂ ਨੂੰ ਦਿੱਲੀ ਬਾਰਡਰਾਂ 'ਤੇ ਸੰਘਰਸ਼ 'ਚ ਸ਼ਾਮਿਲ ਹੋਣ ਤੋਂ ਰੋਕਣ ਲਈ ਸੀ.ਆਰ.ਪੀ. ਸੀ. ...

ਪੂਰੀ ਖ਼ਬਰ »

ਵਿਭਾਗੀ ਤੇ ਅਪਰਾਧਿਕ ਕਾਰਵਾਈ ਤੋਂ ਬਰੀ ਮੁਲਾਜ਼ਮ ਉਸ ਸਮੇਂ ਦੇ ਸਰਵਿਸ ਲਾਭ ਦਾ ਹੱਕਦਾਰ-ਹਾਈਕੋਰਟ

ਚੰਡੀਗੜ੍ਹ, 20 ਜਨਵਰੀ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਾਇਆ ਹੈ ਕਿ 'ਨੋ ਵਰਕ ਨੋ ਪੇ' ਦਾ ਸਿਧਾਂਤ ਉਸ ਮੁਲਾਜ਼ਮ ਦੇ ਕੇਸ ਵਿਚ ਲਾਗੂ ਨਹੀਂ ਹੁੰਦਾ ਜਿਸ ਵਿਚ ਉਸ ਨੂੰ ਆਪਣੀ ਡਿਊਟੀ ਕਰਨ ਤੋਂ ਗ਼ੈਰਕਾਨੰੂਨੀ ਅਤੇ ਤਾਨਾਸ਼ਾਹੀ ਤਰੀਕੇ ਨਾਲ ਰੋਕਿਆ ...

ਪੂਰੀ ਖ਼ਬਰ »

ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ 3 ਗਿ੍ਫ਼ਤਾਰ

ਕਪੂਰਥਲਾ, 20 ਜਨਵਰੀ (ਅਮਰਜੀਤ ਕੋਮਲ, ਦੀਪਕ ਬਜਾਜ)-ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਟਰੱਕ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 3 ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਸੰਸਥਾਵਾਂ ਨਾਲ ਸਰਕਾਰ ਦੀ ਮੀਟਿੰਗ ਅੱਜ

ਜਲੰਧਰ, 20 ਜਨਵਰੀ (ਰਣਜੀਤ ਸਿੰਘ ਸੋਢੀ)-ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਸਬੰਧੀ ਸਰਕਾਰ ਵਲੋਂ 21 ਜਨਵਰੀ ਨੂੰ ਕਨਫੈਡਰੇਸ਼ਨ ਆਫ਼ ਕਾਲਜਿਜ਼ ਐਾਡ ਸਕੂਲਜ਼ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਹੋ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਹਰਜੀਤ ਸਿੰਘ ਬਰਾੜ ਸਾਹੋਕੇ

ਠੱਠੀ ਭਾਈ-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਹਰਜੀਤ ਸਿੰਘ ਬਰਾੜ ਦਾ ਜਨਮ ਸੰਨ 1941 ਨੂੰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਪਿਤਾ ਜ਼ੈਲਦਾਰ ਜਗਜੋਤ ਸਿੰਘ ਬਰਾੜ ਵਾਸੀ ਦੇ ਘਰ ਪ੍ਰਸਿੱਧ ਕਵੀ ਬਾਬੂ ਰਜਬ ਅਲੀ ਦੇ ਮਸ਼ਹੂਰ ਪਿੰਡ ਸਾਹੋਕੇ ਜ਼ਿਲ੍ਹਾ ਮੋਗਾ ਵਿਖੇ ਹੋਇਆ | ਆਪ ਨੇ ...

ਪੂਰੀ ਖ਼ਬਰ »

ਖਾਣੇ ਦੀਆਂ ਕੀਮਤਾਂ 'ਚ ਵਾਧੇ ਨਾਲ ਏਸ਼ੀਆ ਪ੍ਰਸ਼ਾਂਤ ਖਿੱਤੇ 'ਚ 35 ਕਰੋੜ ਲੋਕ ਹੋ ਸਕਦੇ ਹਨ ਭੁੱਖਮਰੀ ਦਾ ਸ਼ਿਕਾਰ

ਸੰਯੁਕਤ ਰਾਸ਼ਟਰ, 20 ਜਨਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਦੀਆਂ ਖ਼ਤਮ ਹੋਈਆਂ ਨੌਕਰੀਆਂ ਅਤੇ ਖਾਣੇ ਦੀਆਂ ਕੀਮਤਾਂ ਵਧਣ ਕਾਰਨ ਏਸ਼ੀਆ ਪ੍ਰਸ਼ਾਂਤ ਖੇਤਰ ਵਿਚ 35 ਕਰੋੜ ਲੋਕ ਭੁੱਖਮਰੀ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ- ਤਿ੍ਪਤ ਬਾਜਵਾ ਤੇ ਸਰਕਾਰੀਆ

ਦਿੱਲੀ/ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਕਿਸਾਨਾਂ ਦੇ ਹੱਕ 'ਚ ਦਿੱਤੇ ਜਾ ਰਹੇ ਧਰਨੇ 'ਚ ...

ਪੂਰੀ ਖ਼ਬਰ »

ਪੰਜਾਬ ਦੇ ਬੀ.ਐੱਡ. ਕਾਲਜਾਂ 'ਚ 47 ਫ਼ੀਸਦੀ ਸੀਟਾਂ ਖ਼ਾਲੀ

ਜਲੰਧਰ, 20 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਬੀ.ਐਡ. ਕੋਰਸ ਕਰਵਾ ਰਹੇ ਕਾਲਜਾਂ 'ਚ ਦਾਖਲੇ ਲਈ ਆਖਰੀ ਦੌਰ ਦੀ ਕੌਾਸਲਿੰਗ ਤੋਂ ਬਾਅਦ ਸਿਰਫ਼ 52.7 ਫ਼ੀਸਦੀ ਸੀਟਾਂ ਹੀ ਭਰੀਆਂ ਜਾ ਸਕਣ ਕਾਰਨ ਬੀ.ਐਡ. ਕਾਲਜ ਇਸ ਸਮੇਂ ਸੰਕਟ ਦੇ ਦੌਰ 'ਚੋਂ ਗੁਜ਼ਰ ਰਹੇ ਹਨ | ਸੈਸ਼ਨ 2020-22 ਲਈ ਪੰਜਾਬੀ ...

ਪੂਰੀ ਖ਼ਬਰ »

ਸਿੰਘੂ ਤੇ ਟਿਕਰੀ ਬਾਰਡਰ ਵਿਖੇ ਮਨਾਇਆ ਗੁਰਪੁਰਬ

ਜਲੰਧਰ, 20 ਜਨਵਰੀ (ਮੇਜਰ ਸਿੰਘ)-ਖੇਤੀ ਕਾਨੂੰਨਾਂ ਵਿਰੱੁਧ ਸੰਘਰਸ਼ਸ਼ੀਲ ਦਿੱਲੀ ਦੁਆਲੇ ਮੋਰਚੇ ਲਗਾਈ ਬੈਠੇ ਕਿਸਾਨਾਂ ਨੇ ਸਿੰਘੂ ਤੇ ਟਿਕਰੀ ਬਾਰਡਰ ਦੇ ਕਿਸਾਨ ਮੋਰਚਿਆਂ 'ਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਅਨਿਆਂ ਤੇ ਜ਼ੁਲਮ ਖ਼ਿਲਾਫ਼ ...

ਪੂਰੀ ਖ਼ਬਰ »

ਫ਼ੌਜ ਦੇ ਆਪ੍ਰੇਸ਼ਨ ਦੀ ਜਾਣਕਾਰੀ ਲੀਕ ਕਰਨਾ ਦੇਸ਼ਧ੍ਰੋਹ-ਐਾਟਨੀ

ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥ)-ਰਿਪਬਲਿਕ ਟੀ.ਵੀ. ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਵਲੋਂ ਭਾਰਤੀ ਹਵਾਈ ਫ਼ੌਜ ਵਲੋਂ 2019 'ਚ ਪਾਕਿਸਤਾਨ 'ਤੇ ਕੀਤੀ 'ਏਅਰ ਸਟ੍ਰਾਈਕ' ਦੀ ਵਟਸਐਪ ਚੈਟ ਲੀਕ ਮਾਮਲੇ 'ਚ ਕਾਂਗਰਸੀ ਆਗੂ ਤੇ ਸਾਬਕਾ ਰੱਖਿਆ ਮੰਤਰੀ ਏ.ਕੇ. ਐਾਟਨੀ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਵਲੋਂ ਪਹਿਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਤੇ ਇਰਾਦਿਆਂ ਦੀ ਆਲੋਚਨਾ

ਲਖਨਊ, 20 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪਹਿਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਹੈ ਕਿ ਗਰੀਬਾਂ ਨੂੰ ਉਨ੍ਹਾਂ ਦੀਆਂ 'ਗਲਤ' ਨੀਤੀਆਂ ਤੇ ਇਰਾਦਿਆਂ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਕਿਹਾ ਗਰੀਬਾਂ ਨੇ ਅਤੀਤ 'ਚ ਕਦੇ ਸੋਚਿਆ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਆਪਣਾ ਹੀ ਡੀ.ਐਸ.ਪੀ. ਤੇ ਇੰਸਪੈਕਟਰ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਸੀ.ਬੀ.ਆਈ. ਨੇ 4300 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੀਆਂ ਦੋਸ਼ੀ ਕੰਪਨੀਆਂ ਦੇ ਖ਼ਿਲਾਫ਼ ਜਾਂਚ 'ਚ ਸਮਝੌਤਾ ਕਰਨ ਲਈ ਰਿਸ਼ਵਤ ਲੈਣ ਦੇ ਮਾਮਲੇ 'ਚ ਆਪਣੇ ਡੀ.ਐਸ.ਪੀ. ਤੇ ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਕੇਂਦਰੀ ਜਾਂਚ ਏਜੰਸੀ ਵਲੋਂ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਕੱਲ੍ਹ

ਨਵੇਂ ਪ੍ਰਧਾਨ ਦੀ ਚੋਣ ਸਬੰਧੀ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ 22 ਜਨਵਰੀ ਨੂੰ ਬੁਲਾਈ ਗਈ ਹੈ, ਜਿਸ 'ਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ | ਸੂਤਰਾਂ ਅਨੁਸਾਰ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਸੀ. ਡਬਲਿਊ. ਸੀ. ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਫਰਜ਼ੀ ਬਾਬਿਆਂ ਵਲੋਂ ਚਲਾਏ ਜਾ ਰਹੇ ਆਸ਼ਰਮਾਂ ਬਾਰੇ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿਚ ਉਨ੍ਹਾਂ ਫਰਜ਼ੀ ਬਾਬਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ ਜੋ ਦੇਸ਼ ਭਰ 'ਚ ਆਸ਼ਰਮ ਚਲਾ ਰਹੇ ਹਨ | ਸੁਪਰੀਮ ਕੋਰਟ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਕਮਲਾ ਹੈਰਿਸ ਦੇ ਨਾਨਕੇ ਪਿੰਡ 'ਚ ਜਸ਼ਨ

ਨਾਗਪਟੀਨਮ (ਤਾਮਿਲਨਾਡੂ), 20 ਜਨਵਰੀ (ਏਜੰਸੀ)-ਭਾਰਤੀ ਮੂਲ ਦੀ ਕਮਲਾ ਹੈਰਿਸ ਦੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਅੱਜ ਸਹੁੰ ਚੁੱਕਣ ਸਮੇਂ ਉਨ੍ਹਾਂ ਦੇ ਨਾਨਕੇ ਪਿੰਡ 'ਚ ਜਸ਼ਨ ਦਾ ਮਾਹੌਲ ਸੀ | ਕਮਲਾ ਹੈਰਿਸ ਦੇ ਨਾਨਾ ਤਾਮਿਲਨਾਡੂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX