ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  25 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  43 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 3 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ 112ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 20 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਸਟੇਸ਼ਨ ਦੀ ਰੇਲਵੇ ਪਾਰਕਿੰਗ ਵਿਚ ਲਗਾਤਾਰ 112 ਦਿਨ ਤੋਂ ਚੱਲ ਰਿਹਾ ਸਾਂਝਾ ਕਿਸਾਨ ਧਰਨਾ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਮਾਸਟਰ ਜਸਪਾਲ ਸਿੰਘ, ਕਾਮਰੇਡ ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀ ਕਲਾਂ, ਭੈਣ ਪ੍ਰੇਮਪਾਲ ਕੌਰ, ਗੁਰਮੀਤ ਸੁਖਪੁਰਾ, ਬਾਰਾ ਸਿੰਘ ਬਦਰਾ, ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ ਤੇ ਪਿ੍ੰਸੀਪਲ ਰਾਜਵੰਤ ਕੌਰ ਨੇ ਸੰਬੋਧਨ ਕੀਤਾ | ਸਾਰੇ ਹੀ ਬੁਲਾਰਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਲੋਕਾਂ ਲਈ ਆਪਣਾ ਪੂਰਾ ਸਰਬੰਸ ਵਾਰ ਦੇਣ ਵਾਲੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਫ਼ਲਸਫ਼ੇ ਦੀ ਮੌਜੂਦਾ ਕਿਸਾਨ ਘੋਲ ਲਈ ਪ੍ਰਸੰਗਕਿਤਾ ਦੀ ਗੱਲ ਕੀਤੀ | ਬੁਲਾਰਿਆਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੀ ਲੜਾਈ ਕਿਸੇ ਇਕ ਧਰਮ ਜਾਂ ਵਿਅਕਤੀ-ਵਿਸ਼ੇਸ਼ ਵਿਰੁੱਧ ਨਹੀਂ ਸੀ ਸਗੋਂ ਉਨ੍ਹਾਂ ਦਾ ਸੰਘਰਸ਼ ਮਜ਼ਲੂਮਾਂ ਨੂੰ ਜਾਬਰਾਂ ਦੇ ਜ਼ੁਲਮ ਤੋਂ ਬਣਾਉਣ ਲਈ ਸੀ | ਅੱਜ ਵੀ ਭਾਰਤ ਦੇ ਕਿਸਾਨ ਦੇਸੀ ਤੇ ਵਿਦੇਸ਼ੀ ਸਰਮਾਏਦਾਰਾਂ ਵਿਰੁੱਧ ਸੰਘਰਸ਼ ਕਰ ਰਹੇ ਹਨ | ਭਾਰਤ ਦੇ ਹਾਕਮ ਇਨ੍ਹਾਂ ਕਾਲੇ ਕਾਨੂੰਨਾਂ ਰਾਹੀਂ ਖੇਤੀ ਸੈਕਟਰ ਨੂੰ ਕਾਰਪੋਰੇਟੀ ਘਰਾਨਿਆਂ ਦੇ ਹਵਾਲੇ ਕਰਨਾ ਚਾਹੁੰਦੇ ਹਨ | ਹੁਣ ਤਾਂ ਸਾਮਰਾਜੀ ਕੰਪਨੀਆਂ ਦੀਆਂ ਨੁਮਾਇੰਦਾ ਸੰਸਥਾਵਾਂ ਕੌਮਾਂਤਰੀ ਮੁਦਰਾ ਫ਼ੰਡ ਅਤੇ ਵਿਸ਼ਵ ਵਪਾਰ ਸੰਸਥਾ ਖੁੱਲ੍ਹ ਕੇ ਆਪਣੇ ਭਾਰਤੀ ਦਲਾਲਾਂ ਦੀ ਪਿੱਠ 'ਤੇ ਆਨ ਖਲੋਈਆਂ ਹਨ | ਉੱਧਰ ਭਾਰਤ ਸਰਕਾਰ ਨੂੰ ਵੀ ਕੁਝ ਸੁੱਝ ਨਹੀਂ ਰਿਹਾ ਅਤੇ 26 ਜਨਵਰੀ ਦੇ ਟਰੈਕਟਰ ਮਾਰਚ ਤੋਂ ਬੁਖਲਾਈ ਸਰਕਾਰ ਸੁਪਰੀਮ ਕੋਰਟ ਦੇ ਸਹਾਰੇ ਕੋਈ ਰਾਹ ਲੱਭਣ ਲਈ ਹੱਥ ਪੈਰ ਮਾਰ ਰਹੀ ਹੈ | ਪਹਿਲੇ ਦਿਨ ਤੋਂ ਹੀ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਦੀ ਕੋਈ ਭਰੋਸੇ ਯੋਗਤਾ ਨਹੀਂ ਸੀ | ਉੱਪਰੋਂ ਇਸ ਕਮੇਟੀ ਦਾ ਇਕ ਮੈਂਬਰ ਜਨਤਕ ਦਬਾਅ ਤੋਂ ਡਰ ਕੇ ਅਸਤੀਫ਼ਾ ਦੇ ਗਿਆ ਹੈ | ਸਰਕਾਰ ਮੀਟਿੰਗਾਂ ਦੇ ਬਹਾਨੇ ਘੋਲ ਨੂੰ ਲਟਕਾਉਣ ਦੇ ਰਾਹ ਪਈ ਹੋਈ ਹੈ ਪਰ ਕਿਸਾਨਾਂ ਦੇ ਕਾਨੂੰਨ ਵਾਪਸੀ ਤਾਂ ਹੀ ਘਰ ਵਾਪਸੀ ਵਾਲੇ ਦਿ੍ੜ ਇਰਾਦੇ ਅੱਗੇ ਇਸ ਦੀ ਕੋਈ ਪੇਸ਼ ਨਹੀਂ ਜਾ ਰਹੀ | ਅੱਜ ਸੁਖਦੇਵ ਸਿੰਘ ਗਰੇਵਾਲ, ਮਾਸਟਰ ਸੁਰਜੀਤ ਸਿੰਘ, ਹਰਮੇਲ ਸਿੰਘ ਬਰਨਾਲਾ, ਜਗਰਾਜ ਸਿੰਘ ਬਰਨਾਲਾ ਤੇ ਸੁਖਦੇਵ ਸਿੰਘ ਬਰਨਾਲਾ 24 ਘੰਟੇ ਦੀ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਨਛੱਤਰ ਸਿੰਘ ਸਹੌਰ, ਸ਼ਿੰਗਾਰਾ ਸਿੰਘ ਛੀਨੀਵਾਲ, ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ, ਅੱਛਰਾ ਸਿੰਘ ਸੰਧੂ, ਤਾਰਾ ਸਿੰਘ ਗਿੱਲ, ਰੇਸ਼ਮ ਸਿੰਘ ਵੜੈਚ, ਮਹੰਤ ਭੋਜ ਰਾਜ ਫਰਵਾਹੀ, ਕਾਕਾ ਸਿੰਘ ਫਰਵਾਹੀ, ਰਾਮ ਸਿੰਘ, ਮੁਖ਼ਤਿਆਰ ਸਿੰਘ, ਹਰਦੇਵ ਸਿੰਘ, ਜੀਤ ਸਿੰਘ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ, ਨਿਰਮਲ ਸਿੰਘ, ਅਮਰਜੀਤ ਕੌਰ, ਗੁਰਬਚਨ ਕੌਰ, ਰਣਜੀਤ ਕੌਰ, ਮਨਦੀਪ ਕੌਰ, ਅੰਗਰੇਜ਼ ਕੌਰ, ਹਰਬੰਸ ਕੌਰ, ਪਰਮਜੀਤ ਕੌਰ, ਦਲਵੀਰ ਕੌਰ ਆਦਿ ਹਾਜ਼ਰ ਸਨ | ਇਸੇ ਹੀ ਤਰ੍ਹਾਂ ਹੀ ਬਰਨਾਲਾ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ, ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਅਤੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਰਿਹਾਇਸ਼ ਅੱਗੇ ਧਰਨੇ ਜਾਰੀ ਹਨ | ਇਸ ਮੌਕੇ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਸ਼ਹਿਣਾ, ਸੰਦੀਪ ਸਿੰਘ ਚੀਮਾ, ਦਰਸ਼ਨ ਸਿੰਘ ਚੀਮਾ, ਜਗਤਾਰ ਸਿੰਘ, ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਕਾਲਾਬੂਲਾ, ਅਵਤਾਰ ਸਿੰਘ ਸੇਖਾ, ਕੁਲਜੀਤ ਸਿੰਘ ਵਜੀਦਕੇ, ਉਦੈ ਸਿੰਘ, ਨਾਹਰ ਸਿੰਘ, ਕੇਵਲ ਸਿੰਘ, ਮਾਨ ਸਿੰਘ ਗੁਰਮ, ਨਿਸ਼ਾਨ ਸਿੰਘ ਗੁੰਮਟੀ, ਮੇਜਰ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਕਿਸਾਨ ਜਥੇਬੰਦੀਆਂ ਦਾ ਧਰਨਾ ਦਿੱਲੀ ਅਤੇ ਪੰਜਾਬ ਵਿਖੇ ਜਾਰੀ ਰਹੇਗਾ |

ਸੁਪਰੀਮ ਕੋਰਟ ਕੋਲ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪੂਰਾ ਅਧਿਕਾਰ-ਐਡ. ਗਿੱਲ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪੂਰਾ ਪੂਰਾ ਅਖ਼ਤਿਆਰ ਸੁਪਰੀਮ ਕੋਰਟ ਕੋਲ ਹੈ, ਕਿਉਂਕਿ ਇਹ ਕਾਨੂੰਨ ਅਸੰਵਿਧਾਨਿਕ ਤਰੀਕੇ ਨਾਲ ਪਾਸ ਕੀਤੇ ਗਏ ਹਨ | ਜਦੋਂ ਕੋਈ ਵੀ ਚੀਜ਼ ਸੰਵਿਧਾਨ ਦੇ ਉਲਟ ਪਾਸ ਕੀਤੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਸ਼੍ਰੋ. ਅ. ਦ. ਦੇ ਉਮੀਦਵਾਰਾਂ ਦੀ ਜਿੱਤ ਲਈ ਸਮਰਪਿਤ ਭਾਵਨਾ ਨਾਲ ਕੀਤਾ ਜਾਵੇਗਾ ਕੰਮ-ਬੀਹਲਾ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਨਗਰ ਕੌਾਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਜਿੱਤ ਲਈ ਤਨੋ, ਮਨੋ, ਧਨੋ ਅਤੇ ਸਮਰਪਿਤ ਭਾਵਨਾ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਬਰਨਾਲਾ ਦੇ 31 ਵਾਰਡਾਂ ਵਿਚੋਂ ਵੱਡੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੂਥ ਦਿਵਸ ਮਨਾਇਆ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਅਤੇ ਸੀਨੀਅਰ ਲੇਖਾਕਾਰ ਸੰਦੀਪ ਸਿੰਘ ਘੰਡ ਦੇ ਦਿਸ਼ਾ ਨਿਰਦੇਸ਼ ਤਹਿਤ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਕੌਮੀ ਯੂਥ ਦਿਵਸ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਤੋਂ 26 ਜਨਵਰੀ ਦੀ ਕਿਸਾਨ ਪਰੇਡ 'ਚ ਵੱਡੀ ਗਿਣਤੀ 'ਚ ਕਿਸਾਨ ਸ਼ਮੂਲੀਅਤ ਕਰਨਗੇ-ਸਹਿਜੜਾ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ ਦੀਆਂ ਤਿਆਰੀਆਂ ਹੇਠਲੇ ਪੱਧਰ ਤੱਕ ਮੁਕੰਮਲ ਕਰਨ ਲਈ ਭਾਕਿਯੂ (ਕਾਦੀਆਂ) ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਭਤੀਜ ਨੂੰ ਹ ਨੂੰ ਵਾਰਡ ਨੰਬਰ 15 ਤੋਂ ਉਮੀਦਵਾਰ ਐਲਾਨਿਆ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਇਸੇ ਲੜੀ ਤਹਿਤ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 15 ਦੀ ਇਕ ਮੀਟਿੰਗ ਸਿਹਤ ਮੰਤਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਇਕਾਈ ਈਸ਼ਰ ਸਿੰਘ ਵਾਲਾ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਈਸ਼ਰ ਸਿੰਘ ਵਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸੂਬਾ ਜਥੇਬੰਦੀ ਦੇ ਆਦੇਸ਼ਾਂ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਵਲੋਂ ਵੈਬੀਨਾਰ ਭਲਕੇ

ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ 'ਚ ਅੱਗੇ ਵਧਣ ਦੇ ਨਾਲ-ਨਾਲ ਆਮ ਜੀਵਨ ਉਸਾਰੂ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕਰਨ ਹਿਤ ਵੱਖ-ਵੱਖ ਖੇਤਰਾਂ ਦੀਆਂ ਮਾਹਰਾਂ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਕਾਰ ਚੋਰੀ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਚੋਰੀ ਦੀਆਂ ਨਿੱਤ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ | ਅਜਿਹੀ ਹੀ ਇਕ ਚੋਰੀ ...

ਪੂਰੀ ਖ਼ਬਰ »

ਭਦੌੜ ਵਿਖੇ ਨਗਰ ਕੌ ਾਸਲ ਚੋਣਾਂ ਲਈ ਹਿਲਜੁਲ ਸ਼ੁਰੂ

ਕਈ ਵਾਰਡਾਂ 'ਚ ਫਸਵੇਂ ਮੁਕਾਬਲੇ ਹੋਣ ਦੇ ਆਸਾਰ ਬਣੇ ਭਦੌੜ, 20 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਚੋਣਾਂ ਲੜਨ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਵਿਚ ਹਿਲਜੁਲ ਸ਼ੁਰੂ ਹੋ ਗਈ ਹੈ ਕਈ ਵਾਰਡ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 26 ਨੂੰ ਜ਼ਿਲ੍ਹਾ ਬਰਨਾਲਾ 'ਚ ਡਰਾਈ ਡੇਅ ਘੋਸ਼ਿਤ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗਣਤੰਤਰ ਦਿਵਸ ਨੂੰ ਜ਼ਿਲੇ੍ਹ ਭਰ 'ਚ ਸ਼ਾਂਤੀਪੂਰਵਕ ਮਨਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟੇ੍ਰਟ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਡੇਰਾ ਬਾਬਾ ਪੰਜਾਬ ਸਿੰਘ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲੱਗਣਗੇ ਜਾਂਚ ਕੈਂਪ-ਡੀ.ਸੀ.

ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿਹਤ ਚੈੱਕਅਪ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਵਿਚ ਦੋ ਵਿਸ਼ੇਸ਼ ਅਸੈਸਮੈਂਟ ਕੈਂਪ ਲਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ

ਭਦੌੜ, 20 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਤਿੰਨ ਕੋਨੀ ਉਪਰ ਚੱਲ ਰਹੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤੇ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਚੀਮੇਸਵਰ ਸ਼ਿਵ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ

ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਚੀਮੇਸਵਰ ਮੰਦਰ ਵਿਖੇ ਵੱਖ-ਵੱਖ ਆਗੂਆਂ ਨੇ ਮੀਟਿੰਗ ਉਪਰੰਤ ਸਰਬਸੰਮਤੀ ਨਾਲ ਮੰਦਰ ਦੇ ਪ੍ਰਬੰਧਾਂ ਲਈ ਕਮੇਟੀ ਦੀ ਚੋਣ ਕੀਤੀ | ਜਿਸ ਵਿਚ ਸ੍ਰੀ ਮਦਨ ਲਾਲ ਸ਼ਰਮਾ ਨੂੰ ਸਰਪ੍ਰਸਤ, ...

ਪੂਰੀ ਖ਼ਬਰ »

ਜੋਸ਼ੀ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਦੇ ਮੀਤ ਪ੍ਰਧਾਨ ਮੇਘ ਰਾਜ ਜੋਸ਼ੀ ਦੇ ਤਾਇਆ ਸਰੂਪ ਚੰਦ ਗੁੰਮਟੀ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਬੀਬੀ ਹਰਚੰਦ ਕੌਰ ਘਨੌਰੀ, ...

ਪੂਰੀ ਖ਼ਬਰ »

ਮਾ: ਸੁਖਦੇਵ ਸਿੰਘ ਗੁਰਮ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਭਾਜਪਾ ਆਗੂ ਦੇ ਘਰ ਮੂਹਰੇ ਭਾਕਿਯੂ ਉਗਰਾਹਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਮੌਤ ਦਾ ਸ਼ਿਕਾਰ ਹੋਏ ਮਾ: ਸੁਖਦੇਵ ਸਿੰਘ ਗੁਰਮ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਗੁਰਮ ਵਿਖੇ ਹੋਇਆ | ਭਾਕਿਯੂ (ਉਗਰਾਹਾਂ) ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਸ਼ਹਿਣਾ ਤੋਂ ਪੰਜਵਾਂ ਜਥਾ ਰਵਾਨਾ

ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਪੰਜਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਜਥੇ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਤੇ ਕਿਸਾਨ ਆਗੂ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੇ ਤੀਜੇ ਦਿਨ ਵੱਖ-ਵੱਖ ਆਗੂਆਂ ਨੇ ਕੀਤੀਆਂ ਸ਼ਰਧਾਂਜਲੀਆਂ ਭੇਟ

ਬਰਨਾਲਾ, 20 ਜਨਵਰੀ (ਧਰਮਪਾਲ ਸਿੰਘ)-ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਮਾਗਮ ਦੇ ਅਖੀਰਲੇ ਦਿਨ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੁਸਾਇਟੀਆਂ ਦੇ ਅਹੁਦੇਦਾਰਾਂ ਨੇ ਸ਼ਹੀਦ ...

ਪੂਰੀ ਖ਼ਬਰ »

ਪੁਲਿਸ ਨੇ ਵਾਹਨਾਂ 'ਤੇ ਲਾਏ ਰਿਫ਼ਲੈਕਟਰ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੁਲਿਸ ਜ਼ਿਲ੍ਹਾ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਸਬ-ਡਵੀਜ਼ਨ ਦੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੀ ਹਾਜ਼ਰੀ 'ਚ ਥਾਣਾ ਮੁਖੀ ਨਰਦੇਵ ਸਿੰਘ ਤੇ ਪੁਲਿਸ ਪਾਰਟੀ ਵਲੋਂ ਸੰਘਣੀ ਧੁੰਦ ਨੂੰ ...

ਪੂਰੀ ਖ਼ਬਰ »

ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਕੱਢ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ-ਕਾਕੜਾ, ਬੰਟੀ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਭੇਜ ਕੇ ਡਰਾਉਂਦਿਆਂ ਕਿਸਾਨੀ ਸੰਘਰਸ਼ ਵਿਚ ਨਾ ਜਾਣ ਦੀ ਚਾਲ ਚੱਲ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ...

ਪੂਰੀ ਖ਼ਬਰ »

ਉੱਘੇ ਗ਼ਜ਼ਲਕਾਰ ਰਣਜੀਤ ਸਿੰਘ ਧੂਰੀ 24 ਨੂੰ ਹੋਣਗੇ ਰੂ-ਬਰੂ

ਸੰਗਰੂਰ, 20 ਜਨਵਰੀ (ਦਮਨਜੀਤ ਸਿੰਘ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 24 ਜਨਵਰੀ ਨੂੰ ਸਵੇਰੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ, ਬਰਨਾਲਾ ਕੈਂਚੀਆਂ, ਸੰਗਰੂਰ ਵਿਖੇ ਮਹੀਨੇਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬੀ ਗ਼ਜ਼ਲ ਦੇ ਨਾਮਵਰ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਭਲਕੇ ਸਿੰਘੂ ਬਾਰਡਰ 'ਤੇ ਵੰਡੇਗੀ ਦਸਤਾਰਾਂ

ਸੰਦੌੜ, 20 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਦਸਤਾਰ ਸਜਾਉਣ ਦੇ ਖੇਤਰ 'ਚ ਲਗਾਤਾਰ ਕੰਮ ਕਰਦੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 22 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਦਸਤਾਰਾਂ ਦਾ ਲੰਗਰ ਲਗਾਇਆ ਜਾਵੇਗਾ | ਸੰਸਥਾ ਦੇ ਮੁੱਖ ਸੇਵਾਦਾਰ ਮਨਦੀਪ ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਛੇਤੀ-ਬਦੇਸ਼ਾ

ਸੰਗਰੂਰ, 20 ਜਨਵਰੀ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਚੌਣਾਂ ਲਈ ਉਮੀਦਵਾਰਾਂ ਦਾ ਐਲਾਨ ਚਾਰ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਦੱਸਿਆ ਕਿ ਸੰਗਰੂਰ ਨੂੰ ਛੱਡ ਕੇ ਭਵਾਨੀਗੜ੍ਹ, ...

ਪੂਰੀ ਖ਼ਬਰ »

ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਗਈ ਪਹਿਲੇ ਗੇੜ ਦੀ ਕੋਵੈਕਸੀਨ

ਮਲੇਰਕੋਟਲਾ, 20 ਜਨਵਰੀ (ਮੁਹੰਮਦ ਹਨੀਫ ਥਿੰਦ)- ਸਬ-ਡਵੀਜ਼ਨਲ ਹਸਪਤਾਲ ਮਲੇਰਕੋਟਲਾ ਵਿਖੇ ਕੋਵੈਕਸੀਨ ਦੀ ਸਫਲਤਾਪੂਰਵਕ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ 'ਚ ਸਭ ਤੋਂ ਪਹਿਲਾਂ ਮੌਹਰੀ ਕਤਾਰ ਵਿਚ ਰਹਿ ਕੇ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਚੋਣਾਂ 'ਚ ਨਾ ਲਗਾਈਆਂ ਜਾਣ ਅਧਿਆਪਕਾਂ ਦੀਆਂ ਡਿਊਟੀਆਂ- ਡੀ.ਟੀ.ਐਫ.

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਾਗੋਵਾਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਸਰਕਾਰ ਤੋਂ ਮੰਗ ਕੀਤੀ ਕਿ 14 ਫਰਵਰੀ ਨੂੰ ਪੰਜਾਬ 'ਚ ਹੋ ਰਹੀਆਂ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੇਟਿੰਗ ਖੇਡਾਂ 'ਚ ਜੇਤੂ ਖਿਡਾਰੀ ਨੂੰ ਕੀਤਾ ਸਨਮਾਨਿਤ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਸਿਕੰਦਰ ਸਿੰਘ ਨੇ 22ਵੀਆਂ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਖੇਡਾਂ ਸੰਗਰੂਰ 500 ਡੀ. ਵਿਚੋਂ ਪਹਿਲਾ, 3000 ਮੀਟਰ ਦੌੜ ਵਿਚ ਦੂਸਰਾ ਅਤੇ ਵਨ ਲੇਪ ਰੋਡ ਦੌੜ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)-ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਨਾਲ਼ ਜੁੜੇ ਮਸਲਿਆਂ 'ਤੇ ਲਗਾਤਾਰ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਡੀਟੀਐਫ ਪੰਜਾਬ ਦੇ ਸੂਬਾਈ ਸੱਦੇ 'ਤੇ ਸੰਗਰੂਰ ਬਲਾਕ ਦੇ ਅਧਿਆਪਕਾਂ ਨੇ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰਿਆਂ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਭਦੌੜ, 20 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਕਾਂਗਰਸ ਨੇ ਵਾਰਡ ਨੰ: 14 ਤੋਂ ਰਣਜੀਤ ਸਿੰਘ ਲਾਡੀ ਨੂੰ ਐਲਾਨਿਆ ਉਮੀਦਵਾਰ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਜਿਉਂ ਜਿਉਂ ਨਗਰ ਕੌਾਸਲ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਮੈਦਾਨ ਭਖਦਾ ਨਜ਼ਰ ਆ ਰਿਹਾ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 14 ਵਿਚੋਂ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਨਰਿੰਦਰ ਨਾਗਰਾ ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਡਿਪੂ ਹੋਲਡਰ ਯੂਨੀਅਨ ਦੀ ਬਲਾਕ ਪੱਧਰੀ ਚੋਣ ਮੀਟਿੰਗ ਹੋਈ ਜਿਸ ਵਿਚ ਨਰਿੰਦਰ ਨਾਗਰਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ | ਬਾਕੀ ਅਹੁਦੇਦਾਰਾਂ ਵਿਚ ਅਵਨੀਸ਼ ਕੁਮਾਰ ਭਵਾਨੀਗੜ੍ਹ ਨੂੰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ, 20 ਜਨਵਰੀ (ਝੱਲ, ਮੰਨਵੀ) - ਸਹਿਕਾਰੀ ਸਭਾ ਪਿੰਡ ਨਾਰੀਕੇ ਦੀ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਚੋਣ ਵਿਚ ਜਸਬੀਰ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਨਿਰਭੈ ਸਿੰਘ ਨਾਰੀਕੇ ਨੇ ਦੱਸਿਆ ਕਿ ਪਿੰਡ ਨਾਰੀਕੇ ਅਤੇ ...

ਪੂਰੀ ਖ਼ਬਰ »

ਨੌਜਵਾਨ ਗਗਨਦੀਪ ਸਿੰਘ ਚੁੱਪਕਾ ਦੀ ਅਚਾਨਕ ਮੌਤ

ਕੁੱਪ ਕਲਾਂ, 20 ਜਨਵਰੀ (ਮਨਜਿੰਦਰ ਸਿੰਘ ਸਰੌਦ)-ਇਲਾਕੇ ਅੰਦਰ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਚੁੱਪਕਾ ਦੇ ਹੋਣਹਾਰ ਨੌਜਵਾਨ ਗਗਨਦੀਪ ਸਿੰਘ ਬਦੇਸਾ ਦੀ ਅਚਾਨਕ ਮੌਤ ਦੀ ਖ਼ਬਰ ਉਸ ਦੇ ਸੰਬੰਧੀਆਂ ਨੂੰ ਸੁਣਨ ਨੂੰ ਮਿਲੀ | 30 ਕੁ ਵਰਿ੍ਹਆਂ ਦੇ ਇਸ ਨੌਜਵਾਨ ਦੀ ਮੌਤ ਨੇ ...

ਪੂਰੀ ਖ਼ਬਰ »

ਜਥੇ: ਭੁਪਿੰਦਰ ਸਿੰਘ ਭਲਵਾਨ ਦਾ ਸਨਮਾਨ

ਮਲੇਰਕੋਟਲਾ, 20 ਜਨਵਰੀ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੀ ਹੋਈ ਨਵੀਂ ਚੋਣ ਵਿਚ ਅੰਤਿ੍ੰਗ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਜਥੇ. ਭੁਪਿੰਦਰ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਧੂਰੀ, 20 ਜਨਵਰੀ (ਸੁਖਵੰਤ ਸਿੰਘ ਭੁੱਲਰ)- ਗੰਨੇ ਦੀਆਂ ਸੰਭਾਵੀ ਬਿਮਾਰੀਆਂ, ਨਿਰੀਖਣ ਬਚਾਅ ਅਤੇ ਹੱਲ ਨੰੂ ਲੈ ਕੇ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਵਿਚ ਐਫ.ਐਮ.ਸੀ. ਕੰਪਨੀ ਦੇ ਏਰੀਆ ਮਾਰਕੀਟਿੰਗ ਮੈਨੇਜਰ ਲੋਕੇਸ ਕੁਮਾਰ ਅਗਰਵਾਲ ਅਤੇ ਐਮ.ਆਈ.ਈ. ਗੁਰਪ੍ਰੀਤ ਸ਼ਰਮਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX