ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਸੰਪਾਦਕੀ

ਰੇੜਕਾ ਬਰਕਰਾਰ ਪਰ ਆਸ ਬਾਕੀ

ਇਹ ਚਿੰਤਾ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਰਮਿਆਨ ਪਿਛਲੇ ਦਿਨੀਂ ਹੋਈ ਗੱਲਬਾਤ ਦੇ 9 ਦੌਰਾਂ ਤੋਂ ਬਾਅਦ ਅੱਜ 10ਵਾਂ ਦੌਰ ਵੀ ਬੇਨਤੀਜਾ ਰਿਹਾ। ਪਰ ਆਸ ਵਾਲੀ ਗੱਲ ਇਹ ਹੈ ਕਿ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਗੱਲਬਾਤ ਨਹੀਂ ਟੁੱਟੀ। ਅਗਲੀ ਮੀਟਿੰਗ 22 ਜਨਵਰੀ ਨੂੰ ਹੋਣੀ ਤੈਅ ਹੋਈ ਹੈ। ਪਰ ਅੱਜ ਦੀ ਗੱਲਬਾਤ ਦੇ ਜੋ ਵੇਰਵੇ ਸਾਹਮਣੇ ਆਏ ਹਨ ਉਸ ਅਨੁਸਾਰ ਕੇਂਦਰੀ ਮੰਤਰੀਆਂ ਨੇ ਕਿਸਾਨ ਜਥੇਬੰਦੀਆਂ ਨੂੰ ਫਿਰ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਅਤੇ ਇਸ ਮੁੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਸੁਪਰੀਮ ਕੋਰਟ ਵਿਚ ਜਾ ਸਕਦੀਆਂ ਹਨ।
ਇਸ ਦੇ ਪ੍ਰਤੀਕਰਮ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕੇਂਦਰੀ ਮੰਤਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਨਹੀਂ ਜਾਣਗੇ ਅਤੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ। ਗੱਲਬਾਤ ਦੇ ਅਖ਼ੀਰ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਇਕ ਵੱਡੀ ਪੇਸ਼ਕਸ਼ ਇਹ ਕੀਤੀ ਕਿ ਸਰਕਾਰ ਮਸਲੇ ਦੇ ਹੱਲ ਲਈ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ 'ਤੇ ਆਧਾਰਿਤ ਇਕ ਕਮੇਟੀ ਬਣਾਉਣ ਲਈ ਵੀ ਤਿਆਰ ਹੋ ਸਕਦੀ ਹੈ ਅਤੇ ਡੇਢ-ਦੋ ਸਾਲ ਲਈ ਕਾਨੂੰਨਾਂ 'ਤੇ ਰੋਕ ਵੀ ਲਾਈ ਜਾ ਸਕਦੀ ਹੈ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਤਾਂ ਕਾਨੂੰਨ ਰੱਦ ਕਰਨ ਦੀ ਹੈ ਪਰ ਸਰਕਾਰ ਦੀ ਨਵੀਂ ਪੇਸ਼ਕਸ਼ ਸਬੰਧੀ ਕਿਸਾਨ ਆਗੂ 21 ਜਨਵਰੀ ਨੂੰ ਆਪਣੀਆਂ ਮੀਟਿੰਗਾਂ ਵਿਚ ਵਿਚਾਰ ਜ਼ਰੂਰ ਕਰਨਗੇ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਦੀ ਮੀਟਿੰਗ ਤੋਂ ਬਾਅਦ ਸਮੁੱਚੇ ਤੌਰ 'ਤੇ ਗੱਲਬਾਤ ਨੂੰ ਸਾਕਾਰਾਤਮਕ ਦੱਸਿਆ।
ਦੂਜੇ ਪਾਸੇ ਸੁਪਰੀਮ ਕੋਰਟ ਨੇ 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਲੈਣ ਦਾ ਅਧਿਕਾਰ ਦਿੱਲੀ ਪੁਲਿਸ ਦਾ ਹੈ। ਉਹ ਖ਼ੁਦ ਫ਼ੈਸਲਾ ਕਰੇ ਕਿ ਉਸ ਨੇ ਦਿੱਲੀ ਵਿਚ ਕਿਸ ਨੂੰ ਦਾਖ਼ਲ ਹੋਣ ਦੇਣਾ ਹੈ ਜਾਂ ਨਹੀਂ ਹੋਣ ਦੇਣਾ, ਇਸ ਦਾ ਸੁਪਰੀਮ ਕੋਰਟ ਨਾਲ ਕੋਈ ਸਬੰਧ ਨਹੀਂ ਹੈ। ਉਸ ਨੇ ਦਿੱਲੀ ਪੁਲਿਸ ਨੂੰ ਇਹ ਵੀ ਕਿਹਾ ਹੈ ਕਿ ਉਹ ਇਸ ਸਬੰਧੀ ਸੁਪਰੀਮ ਕੋਰਟ ਵਿਚ ਦਾਖ਼ਲ ਕਰਵਾਈ ਰਿੱਟ ਵਾਪਸ ਲੈ ਲਵੇ। ਵਰਨਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਆਊਟਰ ਰਿੰਗ ਰੋਡ 'ਤੇ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ 26 ਜਨਵਰੀ ਦੀ ਗਣਤੰਤਰ ਦਿਵਸ ਦੀ ਪਰੇਡ ਨੂੰ ਮੁੱਖ ਰੱਖ ਕੇ ਕਿਸਾਨਾਂ ਨੂੰ ਇਹ ਪਰੇਡ ਕਰਨ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦਾ ਰੁਖ਼ ਅਖ਼ਤਿਆਰ ਕੀਤਾ ਸੀ। ਪਰ ਸੁਪਰੀਮ ਕੋਰਟ ਨੇ ਇਸ ਸਬੰਧੀ ਕੋਈ ਵੀ ਆਦੇਸ਼ ਦੇਣ ਤੋਂ ਨਾਂਹ ਕਰ ਕੇ ਇਸ ਦੀ ਸਾਰੀ ਜ਼ਿੰਮੇਵਾਰੀ ਦਿੱਲੀ ਪੁਲਿਸ ਉੱਪਰ ਹੀ ਪਾ ਦਿੱਤੀ ਹੈ। ਭਾਵੇਂ ਦਿੱਲੀ ਪੁਲਿਸ ਨੇ ਅਜੇ ਤੱਕ ਕਿਸਾਨਾਂ ਨੂੰ 26 ਜਨਵਰੀ ਨੂੰ ਮਾਰਚ ਕਰਨ ਜਾਂ ਨਾ ਕਰਨ ਦੇਣ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਪਰ ਕਿਸਾਨ ਜਥੇਬੰਦੀਆਂ 26 ਜਨਵਰੀ ਦੀ ਟਰੈਕਟਰ ਪਰੇਡ ਲਈ ਦ੍ਰਿੜ੍ਹ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਸਬੰਧੀ ਸੁਣਵਾਈ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਸ ਵਲੋਂ ਮਾਹਿਰਾਂ ਦੀ ਜੋ ਪਿਛਲੇ ਦਿਨੀਂ ਕਮੇਟੀ ਬਣਾਈ ਹੈ, ਉਹ ਆਪਣਾ ਕੰਮ ਜਾਰੀ ਰੱਖੇਗੀ। ਇਸ ਕਮੇਟੀ ਵਿਚ ਸ਼ਾਮਿਲ ਮੈਂਬਰਾਂ ਦੀ ਭਾਵੇਂ ਕੋਈ ਵੀ ਰਾਏ ਹੋਵੇ, ਉਸ ਦੇ ਆਧਾਰ 'ਤੇ ਉਨ੍ਹਾਂ ਦੀ ਆਲੋਚਨਾ ਕਰਨਾ ਸਹੀ ਨਹੀਂ ਹੈ। ਕਿਸਾਨਾਂ ਨੂੰ ਉਸ ਕਮੇਟੀ ਕੋਲ ਆਪਣੀ ਰਾਏ ਰੱਖਣੀ ਚਾਹੀਦੀ ਹੈ ਪਰ ਜੇ ਕਿਸਾਨ ਅਜਿਹਾ ਨਹੀਂ ਚਾਹੁੰਦੇ ਤਾਂ ਸੁਪਰੀਮ ਕੋਰਟ ਉਨ੍ਹਾਂ ਨੂੰ ਮਜਬੂਰ ਨਹੀਂ ਕਰੇਗੀ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਕਤ ਕਮੇਟੀ ਕੋਲ ਖੇਤੀ ਕਾਨੂੰਨਾਂ ਸਬੰਧੀ ਫ਼ੈਸਲਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਹ ਸਿਰਫ ਸੁਪਰੀਮ ਕੋਰਟ ਦੀ ਸਹਾਇਤਾ ਲਈ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਾਨ ਦੀ ਥਾਂ ਕੋਈ ਹੋਰ ਖੇਤੀ ਮਾਹਿਰ ਕਮੇਟੀ ਵਿਚ ਸ਼ਾਮਿਲ ਕਰਨ ਲਈ ਵੀ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਅੱਜ ਦੇ ਦਿਨ ਵਾਪਰੇ ਇਸ ਸਮੁੱਚੇ ਘਟਨਾਕ੍ਰਮ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਸਬੰਧੀ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਭਾਵੇਂ ਆਪੋ-ਆਪਣੇ ਰੁਖ਼ 'ਤੇ ਕਾਇਮ ਹਨ ਪਰ ਸਰਕਾਰ ਵਲੋਂ ਆਈ ਨਵੀਂ ਪੇਸ਼ਕਸ਼ ਨਾਲ ਤਣਾਅ ਕੁਝ ਘਟਦਾ ਨਜ਼ਰ ਆ ਰਿਹਾ ਹੈ। ਦੋਵੇਂ ਧਿਰਾਂ ਆਪਣੀ ਪਹੁੰਚ ਵਿਚ ਕੁਝ ਨਰਮੀ ਲਿਆਉਣ ਲਈ ਤਿਆਰ ਹੁੰਦੀਆਂ ਨਜ਼ਰ ਆ ਰਹੀਆਂ ਹਨ, ਭਾਵੇਂ ਕਿ ਇਸ ਸਬੰਧੀ ਪੂਰੀ ਸਥਿਤੀ 21 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀਆਂ ਹੋਣ ਵਾਲੀਆਂ ਆਪਸੀ ਮੀਟਿੰਗਾਂ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਅਸੀਂ ਪਿਛਲੇ ਸਮੇਂ ਵਿਚ ਕਈ ਵਾਰ ਇਸ ਮੁੱਦੇ 'ਤੇ ਆਪਣੀ ਇਹ ਰਾਏ ਸਪੱਸ਼ਟ ਤੌਰ 'ਤੇ ਜ਼ਾਹਰ ਕਰ ਚੁੱਕੇ ਹਾਂ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੋਵਾਂ ਨੂੰ ਇਸ ਮੁੱਦੇ 'ਤੇ ਲਚਕਦਾਰ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ। ਇਸ ਸੰਦਰਭ ਵਿਚ ਹੀ ਅੱਜ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਜੋ ਵੱਡੀ ਪੇਸ਼ਕਸ਼ ਕੀਤੀ ਗਈ ਹੈ ਉਸ 'ਤੇ ਖੁੱਲ੍ਹੇ ਮਨ ਨਾਲ ਆਪਣੀਆਂ ਮੀਟਿੰਗਾਂ ਵਿਚ ਵਿਚਾਰ ਕਰਕੇ ਇਸ ਦਿਸ਼ਾ ਵਿਚ ਹਾਂ-ਪੱਖੀ ਹੁੰਗਾਰਾ ਭਰਨਾ ਚਾਹੀਦਾ ਹੈ। ਅਜਿਹੀ ਪਹੁੰਚ ਨਾਲ ਹੀ ਇਸ ਗੰਭੀਰ ਮਸਲੇ ਦਾ ਕੋਈ ਸੁਚੱਜਾ ਹੱਲ ਨਿਕਲ ਸਕਦਾ ਹੈ।

ਸਾਂਝੀ ਖੇਤੀ ਵੀ ਹੋ ਸਕਦੀ ਹੈ ਅਜੋਕੇ ਖੇਤੀ ਸੰਕਟ ਦਾ ਹੱਲ

ਮੌਜੂਦਾ ਕਿਸਾਨੀ ਸੰਕਟ ਨੇ ਸਾਰੇ ਪੰਜਾਬ ਦਾ ਧਿਆਨ ਖੇਤੀ ਦੀਆਂ ਸਮੱਸਿਆਵਾਂ 'ਤੇ ਕੇਂਦਰਿਤ ਕਰ ਦਿੱਤਾ ਹੈ। ਪੰਜਾਬ ਵਿਚ ਪ੍ਰਤੀ ਖੇਤੀ ਜੋਤ ਜ਼ਮੀਨ ਦੀ ਮਲਕੀਅਤ ਘੱਟ ਗਈ ਹੈ। ਔਸਤ ਲਗਪਗ ਢਾਈ ਏਕੜ ਰਹਿ ਗਈ ਹੈ। ਅਕਸਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਇੰਨੇ ਛੋਟੇ ਫਾਰਮ ...

ਪੂਰੀ ਖ਼ਬਰ »

ਸਿੱਖਾਂ ਨੇ ਰਕਾਬਗੰਜ ਦੀਵਾਰ ਦਾ ਮੋਰਚਾ ਕਿਵੇਂ ਜਿੱਤਿਆ ਸੀ?

ਅੱਜ ਵਿਸ਼ਵ ਭਰ ਵਿਚ ਕਿਸਾਨ ਮੋਰਚੇ ਬਾਰੇ ਚਰਚਾ ਹੋ ਰਹੀ ਹੈ। ਏਨੀ ਠੰਢ ਵਿਚ ਵੱਡੀ ਉਮਰ ਦੇ ਬਜ਼ੁਰਗ ਤੇ ਬੀਬੀਆਂ ਸੜਕਾਂ 'ਤੇ ਡੇਰੇ ਲਾਈ ਬੈਠੇ ਹਨ, ਮੰਗ ਹੈ ਕਿ ਭਾਰਤ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇ। ਜੰਗੇ-ਆਜ਼ਾਦੀ ਦੇ ਇਤਿਹਾਸ ਵਿਚ 1921 ਦੇ ਅੰਮ੍ਰਿਤਸਰ ਦੇ ...

ਪੂਰੀ ਖ਼ਬਰ »

ਰੀਅਲ ਅਸਟੇਟ ਸੈਕਟਰ ਦੀ ਤਸਵੀਰ ਬਦਲ ਸਕਦਾ ਹੈ 'ਰੇਰਾ'

ਭਾਰਤ ਦੇ ਸ਼ਹਿਰਾਂ ਤੇ ਰੀਅਲ ਅਸਟੇਟ ਸੈਕਟਰ ਦੇ ਇਤਿਹਾਸ ਨੂੰ ਸਦਾ 'ਪ੍ਰੀਓਰੇਰਾ' ਅਤੇ 'ਪੋਸਟਓਰੇਰਾ' ਦੇ ਦੋ ਕਾਲਾਂ ਵਜੋਂ ਯਾਦ ਕੀਤਾ ਜਾਵੇਗਾ ਮੋਦੀ ਸਰਕਾਰ ਲਈ ਖਪਤਕਾਰ ਸੁਰੱਖਿਆ ਇਕ ਮਹੱਤਵਪੂਰਨ ਕੰਮ ਹੈ। ਕਿਸੇ ਵੀ ਉਦਯੋਗ ਦਾ ਆਧਾਰ ਉਸ ਦੇ ਖਪਤਕਾਰ ਹੀ ਹੁੰਦੇ ਹਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX