ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਜਲੰਧਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਿਆਂ ਵਿਚ ਸਵੇਰ ਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਕੀਰਤਨ ਸਰਵਣ ਕੀਤਾ | ਗੁਰਦੁਆਰਿਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾਂ 'ਚ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਕਿਸਾਨ ਮੋਰਚੇ ਦੀ ਸਫਲਤਾ ਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ | ਸਮਾਗਮਾਂ ਦੀ ਸਮਾਪਤੀ 'ਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਰਾਤ ਵੇਲੇ ਗੁਰਦੁਆਰਿਆਂ 'ਚ ਦੀਪ ਮਾਲਾ ਕੀਤੀ ਗਈ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸਜਾਏ ਦੀਵਾਨਾਂ ਵਿਚ ਭਾਈ ਜੋਰਾ ਸਿੰਘ ਤੇ ਭਾਈ ਜਸਕਰਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ) ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਆਏ ਹੋਏ ਵਿਦਵਾਨਾਂ, ਰਾਗੀ ਜੱਥੇ ਤੇ ਸੰਗਤ ਦਾ ਧੰਨਵਾਦ ਕੀਤਾ¢ ਰਾਤ ਦੇ ਦੀਵਾਨ ਵਿਚ ਭਾਈ ਦਲੇਰ ਸਿੰਘ ਤੇ ਭਾਈ ਹਰਜੀਤ ਸਿੰਘ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਗੁਰਮੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ | ਸੰਗਤਾਂ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ, ਗੁਰੂ ਹਰਿਗੋਬਿੰਦ ਹਸਪਤਾਲ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਸੁਰਜੀਤ ਸਿੰਘ ਚੀਮਾ, ਹਰਜੀਤ ਸਿੰਘ ਐਡਵੋਕੇਟ ਚੇਅਰਮੈਨ, ਦਵਿੰਦਰ ਸਿੰਘ ਰਹੇਜਾ, ਕੁਲਵੰਤ ਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ (ਸਾਰੇ ਸੀਨੀਅਰ ਮੀਤ ਪ੍ਰਧਾਨ), ਚਰਨਜੀਤ ਸਿੰਘ ਸਰਾਫ਼, ਬਲਵਿੰਦਰ ਸਿੰਘ ਸਰਾਫ਼, ਬਲਵਿੰਦਰ ਸਿੰਘ ਹੇਅਰ, ਪਰਮਜੀਤ ਸਿੰਘ ਨੈਨਾ ਆਦਿ ਹਾਜ਼ਰ ਸਨ¢
ਗੁਰਦੁਆਰਾ ਮਾਡਲ ਟਾਊਨ-
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਵੇਰ ਦੇ ਦੀਵਾਨ ਵਿਚ ਭਆਈ ਸੁਖਜਿੰਦਰ ਸਿੰਘ ਅਤੇ ਭਾਈ ਜੋਰਾ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਭਈ ਹਰਜਿੰਦਰ ਸਿੰਘ ਖਾਲਸਾ, ਭਾਈ ਜਗਦੇਵ ਸਿੰਘ ਗੋਪਾਲ ਨਗਰ ਤੇ ਬੀਬੀ ਗੁਰਜੀਤ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਬੀਬੀ ਜਸਜੀਤ ਕੌਰ ਧਾਰਮਿਕ ਅਧਿਆਪਕਾ ਗੁਰੂ ਅਮਰਦਾਸ ਪਬਲਿਕ ਸਕੂਲ ਭਾਈ ਜਗਸੀਰ ਸਿੰਘ ਤੇ ਹੈੱਡ ਗ੍ਰੰਥੀ ਭਾਈ ਬਲਬੀਰ ਸਿੰਘ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਸਥਾਰ ਸਾਹਿਤ ਚਾਣਨਾ ਪਾਇਆ | ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਰਜਿੰਦਰ ਸਿੰਘ ਐੱਸ.ਐੱਸ.ਪੀ., ਸੁਰਜੀਤ ਸਿੰਘ ਇਸੰਪੈਕਟਰ ਡਵੀਜ਼ਨ ਨੰਬਰ 6, ਅਸ਼ਵਨੀ ਜਿੰਦਲ ਸੀ.ਏ. ਨੇ ਵਿਸ਼ੇਸ਼ ਤੌਰ 'ਤੇ ਗੁਰੂ ਘਰ ਵਿਚ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ, ਪਤਵੰਤੇ ਸੱਜਣ ਅਤੇ ਸੰਗਤਾਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ |
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਲੋਨੀ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਸੁਖਜਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਸਤਨਾਮ ਸਿੰਘ ਤੇ ਭਾਈ ਸ਼ਮਸ਼ੇਰ ਸਿੰਘ ਤੋਂ ਇਲਾਵਾ ਇਸਤਰੀ ਸਤਿਸੰਗ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਭਾਈ ਜਗਸੀਰ ਸਿੰਘ, ਭਾਈ ਜਗਦੀਪ ਸਿੰਘ ਸੈਦਪੁਰੀ ਤੇ ਬੂਟਾ ਸਿੰਘ ਸਚਦੇਵਾ ਨੇ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ 'ਤੇ ਚੱਲਣ ਲਈ ਪੇ੍ਰਰਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਵਲ਼ੋਂ ਨਿਭਾਈ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਪੇਲੀਆ, ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਓਾਕਾਰ ਸਿੰਘ, ਦੀਦਾਰ ਸਿੰਘ, ਸਰਦੂਲ ਸਿੰਘ ਰੰਧਾਵਾ, ਸਤਿੰਦਰਪਾਲ ਸਿੰਘ, ਅਨੂਪ ਸਿੰਘ, ਜਸਵਿੰਦਰ ਸਿੰਘ ਲਾਲੀ, ਸੁਖਵਿੰਦਰ ਸਿੰਘ, ਇੰਦਰ ਮੋਹਨ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸੈਣੀ, ਬੰਤ ਸਿੰਘ, ਭਗਵੰਤ ਸਿੰਘ, ਅਜੀਤ ਸਿੰਘ, ਮਹੀਪਾਲ ਸਿੰਘ, ਪਰਮਿੰਦਰ ਸਿੰਘ ਮਿੰਟਾ, ਡਾ. ਤਰਲੋਕ ਸਿੰਘ ਰੰਧਾਵਾ, ਜਰਨੈਲ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ, ਬੀਬੀ ਪ੍ਰਕਾਸ਼ ਕੌਰ, ਪਰਮਿੰਦਰ ਕੌਰ, ਗੁਰਦੀਪ ਕੌਰ, ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ |
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਵਿੰਦਰ ਸਿੰਘ ਆਜ਼ਿਜ਼ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਹਜ਼ੂਰੀ ਕਥਾਵਾਚਕ, ਇਸਤਰੀ ਸਤਿਸੰਗ ਸਭਾ, ਗਿਆਨੀ ਗੁਰਮੀਤ ਸਿੰਘ ਬਸਤੀ ਸ਼ੇਖ, ਭਾਈ ਅਮਰਜੀਤ ਸਿੰਘ ਕੰਵਲ ਤੇ ਭਾਈ ਸਤਿਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਰਾਤ ਦੇ ਸਮਾਗਮ ਵਿਚ ਭਾਈ ਪਰਦੀਪ ਸਿੰਘ ਕਥਾਵਾਚਕ ਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਕਮਾਂਡਰ ਬਲਵੀਰ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਮੀਤ ਸਕੱਤਰ ਰਣਬੀਰ ਸਿੰਘ, ਦਰਸ਼ਨ ਸਿੰਘ, ਰਵਿੰਦਰ ਸਿੰਘ, ਕੁਲਵੰਤ ਸਿੰਘ ਪੰਨੂੰ, ਕੈਪਟਨ ਪੀ. ਐਸ. ਭੱਲਾ, ਪ੍ਰਭਲੀਨ ਸਿੰਘ, ਮਨਮੋਹਨ ਸਿੰਘ ਰੂਬੀ, ਰਜਿੰਦਰ ਸਿੰਘ ਭਾਟੀਆ, ਬਲਵੰਤ ਸਿੰਘ ਮਠਾੜੂ ਤੇ ਮੈਨੇਜਰ ਨਰਿੰਦਰਪਾਲ ਸਿੰਘ ਨੇ ਸਮਾਗਮ ਨੇਪਰੇ ਚਾੜ੍ਹਨ 'ਚ ਵਿਸ਼ੇਸ਼ ਯੋਗਦਾਨ ਪਾਇਆ |
ਗੁਰਦੁਆਰਾ ਅਰਬਨ ਅਸਟੇਟ-2
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼-2 ਵਿਖੇ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਪੁਰਬ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾ 'ਚ ਭਾਈ ਭੁਪਿੰਦਰ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਗੁਰਦੁਆਰਾ ਸਾਹਿਬ ਤੋਂ ਇਲਾਵਾ ਭਾਈ ਜਸਵੰਤ ਸਿੰਘ (ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਗੁਰਮਤਿ ਵਿਚਾਰਾਂ ਕਰਦਿਆਂ ਗੁਰੂ ਸਾਹਿਬ ਦੀ ਜੀਵਨੀ ਅਤੇ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਹਰਜਿੰਦਰ ਸਿੰਘ ਰੰਧਾਵਾ ਐਡਵੋਕੇਟ ਵਲ਼ੋਂ ਨਿਭਾਈ ਗਈ | ਸਮਾਗਮ ਦੇ ਅੰਤ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਜੀਤ ਸਿੰਘ ਰਾਏ ਨੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸਰਬਜੀਤ ਕੌਰ ਕੌਾਸਲਰ, ਹਰਬੰਸ ਸਿੰਘ ਵਿਰਕ, ਜਸਬੀਰ ਸਿੰਘ ਜੰਡੂ, ਬਲਬੀਰ ਸਿੰਘ ਕਰੀਰ, ਅਮਰਜੀਤ ਸਿੰਘ ਸਚਦੇਵਾ, ਮੋਹਨ ਸਿੰਘ ਸੰਘਾ, ਲਖਵਿੰਦਰ ਸਿੰਘ ਕਾਹਲੋਂ, ਬਲਬੀਰ ਸਿੰਘ ਪੇਲੀਆ, ਬਲਵਿੰਦਰ ਸਿੰਘ ਬਾਜਵਾ, ਜਗੀਰ ਸਿੰਘ, ਗੁਰਦੇਵ ਸਿੰਘ ਬੈਂਸ, ਬੀਬੀ ਹਰਬੰਸ ਕੌਰ, ਮਹਿੰਦਰ ਕੌਰ, ਤਜਿੰਦਰ ਕੌਰ, ਕੁਲਵਿੰਦਰ ਕੌਰ, ਮਨਜਿੰਦਰ ਕੌਰ, ਦਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
ਮੁਜ਼ੱਫਰਪੁਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
L ਗੁਰੂ ਘਰ ਦੀ ਸਿੱਖਿਆ ਸਭ ਲਈ ਸਾਂਝੀ-ਸਰਪੰਚ ਸੁੱਖਾ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਗੁਰੂ ਘਰ ਦੀ ਬਾਣੀ ਹਰ ਵਰਗ ਦੇ ਲੋਕਾਂ ਲਈ ਸਾਂਝੀ ਹੈ | ਇਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਨੇਕ ਕਾਰਜ ਤੇ ਭਜਨ ਬੰਦਗੀ ਕਰਦੇ ਹੋਏ ਸਾਨੂੰ ਸਾਰਿਆਂ ਨੂੰ ਇਸ ਦਾ ਲਾਭ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਪਿੰਡ ਮੁਜ਼ੱਫਰਪੁਰ 'ਚ ਸਥਿਤ ਗੁ. ਸਿੰਘ ਸਭਾ ਵਿਖੇ ਬੁੱਧਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਪਿੰਡ ਦੇ ਸਰਪੰਚ ਸਮਾਜ ਸੇਵਕ ਸੁਖਵਿੰਦਰ ਸਿੰਘ ਸੁੱਖਾ ਵਲੋਂ ਕੀਤਾ ਗਿਆ | ਉਨ੍ਹਾਂ ਆਖਿਆ ਕਿ ਜਾਤ-ਪਾਤ 'ਤੇ ਨਸ਼ੇ ਦੀ ਲਾਹਨਤ ਦੇ ਨਾਲ-ਨਾਲ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਹਰੇਕ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਵੀਸ਼ਰ ਭਾਈ ਹਰਪਾਲ ਸਿੰਘ ਸੇਵਕ, ਭਾਈ ਗੁਰਜੀਤ ਸਿੰਘ ਖ਼ਾਲਸਾ ਤੇ ਭਾਈ ਦਿਲਬਾਗ ਸਿੰਘ ਸੁਹੇਲਾ ਵਲੋਂ ਗੁਰਇਤਿਹਾਸ 'ਤੇ ਚਾਨਣਾ ਪਾ ਕੇ ਸੰਗਤਾਂ ਦੇ ਮਨਾਂ 'ਚ ਗੁਰੂ ਸਾਹਿਬਨਾਂ ਪ੍ਰਤੀ ਸਨੇਹ ਵਧਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਵੱਧ-ਚੜ੍ਹ ਕੇ ਸੇਵਾ ਪਾਉਣ ਵਾਲਿਆਂ, ਕਵੀ ਵੀਰਾਂ ਤੇ ਵੱਖ-ਵੱਖ ਪਤਵੰਤਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਗ੍ਰੰਥੀ ਭਾਈ ਚਰਨਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਹਿੰਮਤ ਸਿੰਘ, ਸੁਖਵੀਰ ਸਿੰਘ, ਹਰਜਿੰਦਰ ਸਿੰਘ, ਸੁਖਵੀਰ ਸਿੰਘ, ਉਂਕਾਰ ਸਿੰਘ, ਰਣਵੀਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਬਾਬੂ, ਸ਼ੀਰ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਮਨਪ੍ਰੀਤ ਸਿੰਘ, ਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ | ਪ੍ਰਬੰਧਕਾਂ ਅਨੁਸਾਰ ਬੀਤੇ ਕੱਲ੍ਹ ਸੰਗਤਾਂ ਵਲੋਂ ਇਸ ਸਬੰਧ 'ਚ ਨਗਰ ਕੀਰਤਨ ਵੀ ਸਜਾਇਆ ਗਿਆ |
ਗੁ. ਸਿੰਘ ਸਭਾ ਚੁਗਿੱਟੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁ. ਸਿੰਘ ਸਭਾ ਚੁਗਿੱਟੀ ਵਿਖੇ ਸਮੂਹ ਸੰਗਤਾਂ ਵਲੋਂ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ 'ਚ ਰਾਗੀ ਭਾਈ ਬਲਵਿੰਦਰ ਸਿੰਘ ਤੇ ਢਾਡੀ ਭਾਈ ਸੁਖਵਿੰਦਰ ਸਿੰਘ ਮੰਢਾਲੀ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਦਾ ਗਾਇਨ ਕਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਤੋਂ ਇਲਾਵਾ ਬੀਬੀਆਂ ਦੇ ਕੀਰਤਨੀ ਜਥੇ ਵਲੋਂ ਵੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਚੱਠਾ ਨੇ ਆਖਿਆ ਕਿ ਅਜਿਹੇ ਯਾਦਗਾਰੀ ਸਮਾਗਮਾਂ ਮੌਕੇ ਭਾਗਾਂ ਵਾਲਿਆਂ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਇਸ ਮੌਕੇ ਪ੍ਰਬੰਧਕਾਂ ਵਲੋਂ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾਂ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਪਤੀ 'ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਦੌਰਾਨ ਹਾਜ਼ਰੀਨ 'ਚ ਖਜ਼ਾਨਚੀ ਗੁਰਪ੍ਰੀਤ ਸਿੰਘ ਚੱਠਾ, ਜਸਪਾਲ ਸਿੰਘ ਢੋਟ, ਦਵਿੰਦਰ ਸਿੰਘ ਮੋਮੀ, ਸੁਭਾਸ਼ ਦੂਬੇ, ਪਰਮਜੀਤ ਸਿੰਘ ਢੋਟ, ਦਵਿੰਦਰ ਸਿੰਘ, ਇਕਬਾਲ ਸਿੰਘ ਢੋਟ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਚੱਠਾ, ਜੋਬਨ ਸਿੰਘ, ਮਨਮੋਹਨ ਸਿੰਘ ਢੋਟ, ਪਰਮਜੀਤ ਸਿੰਘ ਬੱਬੀ ਚੱਠਾ ਤੇ ਕੁਲਵੰਤ ਸਿੰਘ ਸਮੇਤ ਕਈ ਹੋਰ ਪਤਵੰਤੇ ਸ਼ਾਮਿਲ ਸਨ |
ਗੁਰਦੁਆਰਾ ਗੁਰੂ ਤੇਗ਼ ਬਹਾਦਰ ਸੈਂਟਰਲ ਟਾਊਨ
ਸ੍ਰੀ ਗੁਰੂ ਗੋਬਿੰਦ ਸਿੰਘ ਜਾ ਦਾ ਆਗਮਨ ਪੂਰਬ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪਿਆਰ ਅਤੇ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਸਜੇ ਦੀਵਾਨਾਂ ਵਿਚ ਭਾਈ ਨਵਦੀਪ ਸਿੰਘ ਪਟਿਆਲੇ ਵਾਲੇ, ਭਾਈ ਜਸਪ੍ਰੀਤ ਸਿੰਗ ਜਵੱਦੀ ਕਲਾਂ ਵਾਲੇ, ਭਾਈ ਸ਼ਮਸ਼ੇਰ ਸਿੰਘ, ਭਾਈ ਆਤਮਾ ਸਿੰਘ, ਭਾਈ ਸ਼ਨਵੀਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਗੁਰਜੰਟ ਸਿੰਘ, ਗੁਰਜਿੰਦਰ ਸਿੰਘ, ਮਨਜੀਤ ਸਿੰਘ ਸੇਵਕ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਪਰਮਿੰਦਰ ਸਿੰਘ ਡਿੰਪੀ ਜਨਰਲ ਸਕੱਤਰ ਵਲੋਂ ਨਿਭਾਈ ਗਈ¢ ਇਸ ਮੌਕੇ ਹਲਕਾ ਵਿਧਾਇਕ ਰਜਿੰਦਰ ਬੇਰੀ ਤੇ ਓਮਾ ਬੇਰੀ ਸੁਧੀਰ ਗੁਗੀ ਤੋਂ ਇਲਾਵਾ ਅਮਰਜੀਤ ਸਿੰਘ ਅਮਰੀ, ਸੁਧੀਰ ਗੁਗੀ ਉਚੇਚੇ ਤੌਰ 'ਤੇ ਪਹੁੰਚੇ | ਸਮਾਗਮ ਵਿਚ ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ, ਚੇਅਰਮੈਨ ਗੁਰਚਰਨ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰਿਹਲ, ਮਨਵਿੰਦਰ ਸਿੰਘ ਸਹਿਗਲ, ਗੁਰਮਿੰਦਰ ਸਿੰਘ ਗੋਮਾ, ਗੁਰਜੀਤ ਸਿੰਘ ਪਰੀ ਮਹਿਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਸਰਬਜੀਤ ਸਿੰਘ, ਬਲਬੀਰ ਸਿੰਘ, ਰਾਜਿੰਦਰ ਸਿੰਘ ਬੇਦੀ, ਆਦਿ ਹਾਜ਼ਰ ਸਨ |

ਗੁ. ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ
*ਪ੍ਰਬੰਧਕਾਂ ਵਲੋਂ ਕੌਾਸਲਰ ਰਾਜੂ ਸਮੇਤ ਕਈਆਂ ਦਾ ਸਨਮਾਨ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਬੁੱਧਵਾਰ ਨੂੰ ਗੁ. ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰੂ ਨਾਨਕਪੁਰਾ (ਵੈਸਟ) ਵਿਖੇ ਖੇਤਰ ਵਾਸੀਆਂ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਤੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਸਮਾਜਿਕ ਕੁਰੀਤੀਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਵਿਧਾਇਕ ਰਜਿੰਦਰ ਬੇਰੀ ਤੇ ਕੌਾਸਲਰ ਮਨਮੋਹਣ ਰਾਜੂ ਸਮੇਤ ਕਈ ਹੋਰ ਸ਼ਖ਼ਸੀਅਤਾਂ ਹਾਜ਼ਰ ਹੋਈਆਂ | ਆਪਣੇ ਸੰਬੋਧਨ ਦੌਰਾਨ ਕੌਾਸਲਰ ਰਾਜੂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਆਪਣੇ ਬੱਚਿਆਂ ਨੂੰ ਆਪਾਂ ਧਾਰਮਿਕ ਵਿਚਾਰਾਂ ਦੇ ਧਾਰਨੀ ਬਣਾਈਏ | ਇਸ ਮੌਕੇ ਪ੍ਰਬੰਧਕਾਂ ਵਲੋਂ ਪਹੁੰਚੇ ਹੋਏ ਉਕਤ ਰਾਜਸੀ ਆਗੂਆਂ, ਪਤਵੰਤੇ ਵਿਅਕਤੀਆਂ ਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਬਿੱਲਾ, ਕਸ਼ਮੀਰ ਸਿੰਘ, ਹਰਦੇਵ ਸਿੰਘ, ਗੁਰਦਿਆਲ ਸਿੰਘ, ਬਲਬੀਰ ਸਿੰਘ ਫੌਜੀ, ਜਸਵਿੰਦਰ ਸਿੰਘ, ਸਤਨਾਮ ਸਿੰਘ ਤੇ ਸੋਨੀ ਆਦਿ ਹਾਜ਼ਰ ਸਨ |

ਸੰਤ ਸੀਚੇਵਾਲ ਨੇ ਵੀ ਕਿਹਾ ਮਹਿੰਗਾ ਹੈ ਵਰਿਆਣਾ ਡੰਪ ਦਾ ਕੂੜਾ ਸੰਭਾਲ ਪ੍ਰਾਜੈਕਟ

ਜਲੰਧਰ, 20 ਜਨਵਰੀ (ਸ਼ਿਵ)-ਦੇਸ਼ ਵਿਦੇਸ਼ ਵਿਚ ਵਾਤਾਵਰਨ ਪ੍ਰੇਮੀ ਵਜੋਂ ਜਾਣੇ ਜਾਂਦੇ ਸੰਤ ਸੀਚੇਵਾਲ ਨੇ ਵੀ ਵਰਿਆਣਾ ਡੰਪ ਲਈ ਬਣਾਏ ਗਏ ਕੂੜਾ ਸੰਭਾਲ ਪ੍ਰਾਜੈਕਟ ਦੀ ਲਾਗਤ 'ਤੇ ਸਵਾਲ ਉਠਾਏ ਹਨ ਜਦਕਿ ਇਸ ਤੋਂ ਪਹਿਲਾਂ ਸਫ਼ਾਈ ਤੇ ਸਿਹਤ ਐਡਹਾਕ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਜਲੰਧਰ ਦੀ ਸੂਬਾ ਪੱਧਰੀ ਐੱਮ. ਈ. ਲੈਬ ਵਿਚ ਹੋਈ ਸੀ ਬਿਜਲੀ ਦੇ ਸਮਾਰਟ ਮੀਟਰਾਂ ਦੀ ਟੈਸਟਿੰਗ

ਸ਼ਿਵ ਸ਼ਰਮਾ ਜਲੰਧਰ, 20 ਜਨਵਰੀ-ਰਾਜ ਭਰ ਵਿਚ ਹੁਣ ਸਮਾਰਟ ਬਿਜਲੀ ਮੀਟਰ ਲੱਗਣ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਇਹ ਕਾਫ਼ੀ ਘੱਟ ਲੋਕਾਂ ਨੂੰ ਇਸ ਦੀ ਜਾਣਕਾਰੀ ਹੋਵੇਗੀ ਕਿ ਉਕਤ ਸਮਾਰਟ ਬਿਜਲੀ ਮੀਟਰ ਲੱਗਣ ਦਾ ਕੰਮ ਸ਼ੁਰੂ ਹੋਣ ਤੋ ਪਹਿਲਾਂ ਇਸ ਨੂੰ ਜਲੰਧਰ ਦੀ ਐੱਨ. ਏ. ਬੀ. ...

ਪੂਰੀ ਖ਼ਬਰ »

ਭੇਦਭਰੇ ਹਾਲਾਤਾਂ ਵਿਚ ਵਿਅਕਤੀ ਦੀ ਮੌਤ

ਜਲੰਧਰ, 20 ਜਨਵਰੀ (ਸ਼ੈਲੀ)-ਜਲੰਧਰ ਦੇ ਰਸਤੇ ਮੁਹੱਲੇ ਦੇ ਰਹਿਣ ਵਾਲੇ ਇਕ ਸ਼ਾਦੀਸ਼ੁਦਾ ਆਦਮੀ ਨੇ ਭੇਦਭਰੇ ਹਾਲਾਤਾਂ ਵਿਚ ਘਰ ਵਿਚ ਹੀ ਚੁੰਨੀ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਦੀ ਪਹਿਚਾਣ ਰਾਜੀਵ ਮਨਚੰਦਾ ਪੁੱਤਰ ਤਿਲਕ ਰਾਜ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਲੁਟੇਰਿਆਂ ਖ਼ਿਲਾਫ਼ ਮੁਕੱਦਮਾ ਦਰਜ

ਨੂਰਮਹਿਲ, 20 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੁਕੱਦਮਾ ਕੁਲਦੀਪ ਪੁੱਤਰ ਰਾਮ ਲਾਲ ਪੱਤੀ ਭੈਣੀ ਬਿਲਗਾ (ਥਾਣਾ ਬਿਲਗਾ) ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾ ਵਿਖੇ ਨਾਮ ਸਿਮਰਨ ਸਮਾਗਮ ਸਬੰਧੀ ਮੀਟਿੰਗ

ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਵਲ਼ੋਂ 22 ਜਨਵਰੀ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਨਾਮ ਸਿਮਰਨ ਸਮਾਗਮ ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਧਾਰਮਿਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਮਸ਼ੇਰ ਖ਼ਾਸ, 20 ਜਨਵਰੀ (ਅਵਤਾਰ ਤਾਰੀ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ (ਸੜਕ ਵਾਲਾ) ਜਮਸ਼ੇਰ ਖ਼ਾਸ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਡਾ. ਅਮਰਜੀਤ ਸਿੰਘ ਚੁਣੇ ਗਏ ਆਈ. ਐੱਮ.ਏ. ਜਲੰਧਰ ਦੇ ਪ੍ਰਧਾਨ

ਜਲੰਧਰ, 20 ਜਨਵਰੀ (ਸ਼ੈਲੀ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਜਲੰਧਰ ਦੇ ਸਾਲ 2021 ਲਈ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਨੇ ਆਈ.ਐੱਮ.ਏ. ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੀ ਤਾਜਪੋਸ਼ੀ ਸਬੰਧੀ ਜਲੰਧਰ ਦੇ ਇਕ ਹੋਟਲ ਵਿਚ ਇਕ ਸਮਾਗਮ ਵਿਚ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਗੁਰਪੁਰਬ ਮੌਕੇ ਦਿਹਾਤੀ ਪੁਲਿਸ ਵਲੋਂ ਗੁਰਮਤਿ ਸਮਾਗਮ

ਜਲੰਧਰ 20 ਜਨਵਰੀ (ਸ਼ੈਲੀ)-ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਿਹਾਤੀ ਪੁਲਿਸ ਜਲੰਧਰ ਵਲੋਂ ਐੱਸ.ਐੱਸ.ਪੀ. ਦਫਤਰ ਵਿਹੜੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਐੱਲ. ਪੀ. ਯੂ. ਨੇ 24ਵੇਂ ਰਾਸ਼ਟਰੀ ਯੁਵਕ ਮੇਲੇ-2021 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਲੇ ਦਾ ਵਰਚੂਅਲ ਕੀਤਾ ਉਦਘਾਟਨ ਜਲੰਧਰ, 20 ਜਨਵਰੀ (ਰਣਜੀਤ ਸਿੰਘ ਸੋਢੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨਿਸਟਰੀ ਆਫ਼ ਯੂਥ ਅਫੇਅਰਜ਼ ਤੇ ਸਪੋਰਟਸ ਵਲੋਂ ਕਰਵਾਏ ਗਏ 4 ਦਿਨਾਂ 24ਵੇਂ ਰਾਸ਼ਟਰੀ ਯੁਵਕ ਮੇਲੇ ਦਾ ਉਦਘਾਟਨ ਵਰਚੂਅਲ ...

ਪੂਰੀ ਖ਼ਬਰ »

ਪ੍ਰਮਾਤਮਾ 'ਤੇ ਭਰੋਸਾ ਮਨੁੱਖ ਦੀ ਸਭ ਤੋਂ ਵੱਡੀ ਸ਼ਕਤੀ-ਹੈਨਰੀ

ਜਲੰਧਰ, 20 ਜਨਵਰੀ (ਸ਼ਿਵ)-ਗੁਰੂ ਗੋਬਿੰਦ ਸਿੰਘ ਮਹਾਰਾਜ ਦਾ 354ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸੰਜੇ ਗਾਂਧੀ ਨਗਰ ਤੇ ਗੁਰਦੁਆਰਾ ਸੁੱਚੀ ਪਿੰਡ ਵਿਚ ਵਡੇ ਹੀ ਸ਼ਰਧਾ ਨਾਲ ਮਨਾਇਆ ਗਿਆ | ਕੀਰਤਨ ਵਿਚ ਰਾਗੀ ਜਥਿਆਂ ਨੇ ਗੁਰਮਤ ਵਿਚਾਰਾਂ ਤੇ ਗੁਰਬਾਣੀ ਪਾਠ ਕਰਕੇ ਸੰਗਤਾਂ ...

ਪੂਰੀ ਖ਼ਬਰ »

ਪੀ.ਐੱਫ. ਦਫ਼ਤਰ ਜਲੰਧਰ ਨੂੰ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਆਈ.ਐੱਸ.ਓ. ਸਰਟੀਫਿਕੇਟ

ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੀ.ਐੱਫ. ਦਫ਼ਤਰ, ਕਿਰਤ ਅਤੇ ਰੁਜ਼ਗਾਰ ਮੰਤਰਾਲੇ, ਭਾਰਤ ਸਰਕਾਰ, ਖੇਤਰੀ ਦਫ਼ਤਰ ਜਲੰਧਰ ਨੂੰ ਆਪਣੇ ਮੈਂਬਰਾਂ ਅਤੇ ਮਾਲਕਾਂ ਨੂੰ ਈ.ਪੀ.ਐੱਫ. ਅਤੇ ਐੱਮ.ਪੀ. ਐਕਟ 1952 ਦੀ ਸੇਵਾਵਾਂ ਦੇ ਪ੍ਰਬੰਧ ਲਈ ਆਈ.ਐੱਸ.ਓ. (9001: 2015) ਸਰਟੀਫਿਕੇਟ ...

ਪੂਰੀ ਖ਼ਬਰ »

ਪੁਲਿਸ ਤੇ ਪ੍ਰਸ਼ਾਨਿਕ ਅਧਿਕਾਰੀਆਂ ਦੀਆਂ ਕਾਰਵਾਈਆਂ ਸ਼ਲਾਘਾਯੋਗ-ਹਰਜਿੰਦਰ ਧਨੋਆ

ਜਲੰਧਰ ਛਾਉਣੀ, 19 ਜਨਵਰੀ (ਪਵਨ ਖਰਬੰਦਾ)-ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਾਲਮੇਲ ਕਾਰਨ ਕੋਰੋਨਾ ਮਹਾਂਮਾਰੀ ਕੋਵਿਡ 19 ਦੌਰਾਨ ਦੋਵੇਂ ਹੀ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਕਾਰਗੁਜਾਰੀਆਂ ਬਹੁਤ ਹੀ ਸ਼ਲਾਘਾਯੋਗ ਰਹੀਆਂ ਹਨ ਤੇ ਇਸ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਦੀ ਪ੍ਰਵਾਸੀ ਭਾਰਤੀ ਜਤਿੰਦਰ ਮਿਨਹਾਸ ਨੇ ਕੀਤੀ ਆਰਥਿਕ ਮਦਦ

ਜਲੰਧਰ ਛਾਉਣੀ, 20 ਜਨਵਰੀ (ਪਵਨ ਖਰਬੰਦਾ)-ਕਿਸਾਨਾਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕੀਤੇ ਜਾ ਰਹੇ ਅੰਦੋਲਨ ਦੇ ਦੌਰਾਨ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਉੱਚਾ ਵਿਖੇ ਰਹਿਣ ਵਾਲੇ ਕਿਸਾਨ ਜਸਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲੇ 'ਚ ਮਿਲੇ 18 ਕੋਰੋਨਾ ਪ੍ਰਭਾਵਿਤ ਨਵੇਂ ਮਰੀਜ਼

ਜਲੰਧਰ, 20 ਜਨਵਰੀ (ਸ਼ੈਲੀ)- ਬੁੱਧਵਾਰ ਜ਼ਿਲੇ ਵਿਚ 18 ਕੋਰੋਨਾ ਪ੍ਰਭਾਵਿਤ ਨਵੇਂ ਮਰੀਜ਼ ਮਿਲੇ ਹਨ | ਹਾਲਾਂਕਿ ਕਿਸੇ ਵੀ ਕੋਰੋਨਾ ਪ੍ਰਭਾਵਿਤ ਮਰੀਜ਼ ਦੀ ਮੌਤ ਨਹੀਂ ਹੋਈ | ਬੁਧਵਾਰ ਮਿਲੇ 18 ਮਰੀਜ਼ਾਂ ਨਾਲ ਜ਼ਿਲੇ ਵਿਚ ਮਰੀਜ਼ਾਂ ਦੀ ਕੁਲ ਗਿਣਤੀ 20407 ਹੋ ਗਈ ਹੈ | ਮਿ੍ਤਕਾਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਅੱਗ ਨਾਲ ਸੜਿਆ

ਜਲੰਧਰ, 20 ਜਨਵਰੀ (ਸ਼ੈਲੀ)-ਜਲੰਧਰ ਦੇ ਕਾਂਸ਼ੀ ਨਗਰ ਦੇ ਸਾਹਮਣੇ ਗੀਤਾ ਕਲੋਨੀ ਵਿਖੇ ਇਕ ਨੌਜਵਾਨ ਅੱਗ ਨਾਲ ਸੜ ਗਿਆ, ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸਦੇ ਪਰਿਵਾਰਕ ਮੈਂਬਰ ਉਸਨੂੰ ਜੌਹਲ ਹਸਪਤਾਲ ਲੈ ਗਏ | ਇਸ ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਹੱਕ 'ਚ ਲੇਖਕਾਂ ਨੇ ਬਣਾਈ ਮਨੁੱਖੀ ਕੜੀ

ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪ੍ਰਗਤੀਸ਼ੀਲ ਲੇਖਕ ਸੰਘ ਦੀ ਪੰਜਾਬ ਇਕਾਈ ਦੇ ਸੱਦੇ ਉੱਪਰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਦੇ ਬਾਹਰ ਪੰਜਾਬੀ ਲੇਖਕ ਭਾਈਚਾਰੇ ਵਲੋਂ ਮਨੁੱਖੀ ਕੜੀ ਬਣਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਹ ਮਨੁੱਖੀ ਕੜੀ ਕਿਸਾਨੀ ...

ਪੂਰੀ ਖ਼ਬਰ »

ਜਾਅਲੀ ਕਰੰਸੀ ਸਮੇਤ ਕਾਬੂ ਟੈਕਸੀ ਚਾਲਕ ਦਾ ਰਿਮਾਂਡ ਖ਼ਤਮ, ਜੇਲ੍ਹ ਭੇਜਿਆ

ਫਿਲਹਾਲ ਪੁਲਿਸ ਨੂੰ ਨਹੀਂ ਮਿਲੀ ਕੋਈ ਵੱਡੀ ਕਾਮਯਾਬੀ ਮਕਸੂਦਾਂ, 20 ਜਨਵਰੀ (ਲਖਵਿੰਦਰ ਪਾਠਕ)-ਬੀਤੇ ਦਿਨੀਂ ਜਾਅਲੀ ਕਰੰਸੀ ਨਾਲ ਥਾਣਾ 8 ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਟੈਕਸੀ ਚਾਲਕ ਅੰਕਿਤ ਵਰਮਾ ਪੁੱਤਰ ਰਾਮ ਵਰਮਾ ਵਾਸੀ ਹਰਗੋਬਿੰਦ ਨਗਰ ਦਾ ਤਿੰਨ ਦਿਨ ਦਾ ...

ਪੂਰੀ ਖ਼ਬਰ »

ਹਰਭਜਨ ਸਿੰਘ ਸ਼ੇਖੇ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ

ਜਲੰਧਰ, 20 ਜਨਵਰੀ (ਜਸਪਾਲ ਸਿੰਘ)-ਬਲਾਕ ਕਾਂਗਰਸ ਕਮੇਟੀ ਹਲਕਾ ਕਰਤਾਰਪੁਰ ਦੇ ਪ੍ਰਧਾਨ ਹਰਭਜਨ ਸਿੰਘ ਸੇਖੋਂ ਵਲੋਂ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਉੱਤਰਾਖੰਡ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਬੈਡਮਿੰਟਨ ਚੈਂਪੀਅਨਸ਼ਿਪ 'ਚ ਮਾਨਿਆ ਰੱਲਣ ਤੇ ਸਮਰਿਧੀ ਭਾਰਦਵਾਜ ਵਲੋਂ ਜਿੱਤਾਂ ਦਰਜ

ਜਲੰਧਰ, 20 ਜਨਵਰੀ (ਸਾਬੀ)-ਜਿਲ੍ਹਾ ਜਲੰਧਰ ਬੈਡਮਿੰਟਨ ਐਸੋਸੀਏਸ਼ਨ ਵਲੋਂ ਹੰਸ ਰਾਜ ਸਟੇਡੀਅਮ ਵਿਚ ਕਰਵਾਈ ਜਾ ਰਹੀ ਜਿਲ੍ਹਾ ਜਲੰਧਰ ਬੈਡਮਿੰਟਨ ਚੈਂਪੀਅਨਸ਼ਿੱਪ ਵਿਚ ਅੱਜ ਵੱਖ-ਵੱਖ ਵਰਗਾਂ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ | ਲੜਕੇ ਡਬਲਜ਼ ਅੰਡਰ 13 ਸਾਲ ਦੇ ...

ਪੂਰੀ ਖ਼ਬਰ »

ਮਲਕਾਂ ਚੌਕ ਦੇ ਕੋਲ ਗਲੀਆਂ ਇਕ ਮਹੀਨੇ ਤੋਂ ਤੋੜੀਆਂ

ਜਲੰਧਰ, 20 ਜਨਵਰੀ (ਸ਼ਿਵ)-ਮਲਕਾਂ ਚੌਕ ਦੇ ਕੋਲ ਸਥਿਤ ਸ਼ਿਵ ਮੰਦਿਰ ਪੌੜੀ ਵਾਲਾ ਦੇ ਕੋਲ ਪੂਰਾ ਮੁਹੱਲਾ ਇਕ ਮਹੀਨੇ ਤੋਂ ਨਿਗਮ ਵਲੋਂ ਤੋੜ ਕੇ ਛੱਡਿਆ ਹੋਇਆ ਹੈ ਜਿਸ ਕਰਕੇ ਲੋਕਾਂ ਨੂੰ ਲੰਘਣ ਲਈ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX