ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਕਪੂਰਥਲਾ / ਫਗਵਾੜਾ

ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਨੇ ਦਸਮੇਸ਼ ਪਿਤਾ ਨੂੰ ਕੀਤਾ ਸਿਜਦਾ

ਸੁਲਤਾਨਪੁਰ ਲੋਧੀ, 20 ਜਨਵਰੀ (ਨਰੇਸ਼ ਹੈਪੀ, ਥਿੰਦ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਗਿੱਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਮਾਰਗ ਵਿਚ ਸਮੂਹ ਨਗਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਤੇ ਵੱਖ-ਵੱਖ ਥਾਵਾਂ 'ਤੇ ਕਈ ਪ੍ਰਕਾਰ ਦੇ ਲੰਗਰ ਵੀ ਵਰਤਾਏ ਗਏ | ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਨਗਰ ਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ | ਉਪਰੰਤ ਭਾਈ ਸੁਖਦੇਵ ਸਿੰਘ ਰਾਗੀ ਜਥਾ ਮੱਖੂ ਤੇ ਹੋਰ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ | ਵੱਡੀ ਗਿਣਤੀ ਵਿਚ ਨਗਰ ਤੇ ਇਲਾਕਾ ਨਿਵਾਸੀਆਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਕੇਹਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਜੀਤ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਕੈਸ਼ੀਅਰ, ਕੇਵਲ ਸਿੰਘ ਮੈਂਬਰ, ਮੰਗਲ ਸਿੰਘ ਮੈਂਬਰ, ਬਲਜੀਤ ਸਿੰਘ ਮੈਂਬਰ, ਬਚਿੱਤਰ ਸਿੰਘ ਮੈਂਬਰ, ਰੇਸ਼ਮ ਸਿੰਘ ਢੋਟ ਮੈਂਬਰ, ਸਰਪੰਚ ਨਰਿੰਦਰ ਸਿੰਘ ਗਿੱਲ, ਸਮੂਹ ਮੈਂਬਰਾਨ ਪੰਚਾਇਤ ਤੇ ਵੱਡੀ ਗਿਣਤੀ 'ਚ ਨਗਰ ਵਾਸੀ ਹਾਜ਼ਰ ਸਨ |
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਤੋਂ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸ਼ੁਰੂਆਤ ਭਾਈ ਜੋਗਾ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਬੇ ਨਾਨਕੀ ਵਲੋਂ ਅਰਦਾਸ ਕਰਨ ਉਪਰੰਤ ਹੋਈ | ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਭਾਈ ਜੋਗਾ ਸਿੰਘ, ਭਾਈ ਮਨਮੋਹਨ ਸਿੰਘ, ਪ੍ਰਧਾਨ ਦਰਸ਼ਨ ਸਿੰਘ ਅਤੇ ਸਾਬਕਾ ਕੌਾਸਲਰ ਗੁਰਨਾਮ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਨੂੰ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ ਵਿਚ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ | ਇਸ ਮੌਕੇ ਇੰਜ: ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਸਿੰਘ ਪੱਪਾ, ਉਪ ਚੇਅਰਮੈਨ ਦੀਪਕ ਧੀਰ ਰਾਜੂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ, ਸੁਰਜੀਤ ਸਿੰਘ ਢਿੱਲੋਂ ਤੇ ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਸੀਨੀਅਰ ਕੌਾਸਲਰ ਤੇਜਵੰਤ ਸਿੰਘ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਸੰਤਪ੍ਰੀਤ ਸਿੰਘ ਯੂਥ ਆਗੂ, ਨਵਨੀਤ ਸਿੰਘ ਚੀਮਾ, ਦਰਬਾਰਾ ਸਿੰਘ ਵਿਰਦੀ, ਸੋਨੂੰ ਝੰਡੂਵਾਲ, ਸਤਪਾਲ ਮਦਾਨ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਹਰਪ੍ਰੀਤ ਸਿੰਘ ਬਬਲਾ, ਰਜਿੰਦਰ ਸਿੰਘ, ਜਤਿੰਦਰ ਰਾਜੂ, ਚਰਨ ਕਮਲ ਪਿੰਟਾ, ਯੋਗੇਸ਼ ਕੁਮਾਰ, ਬਲਜਿੰਦਰ ਸਿੰਘ ਪੀ.ਏ., ਰਵਿੰਦਰ ਰਵੀ ਪੀ.ਏ., ਜੁਗਲ ਕਿਸ਼ੋਰ ਕੋਹਲੀ, ਪਵਨ ਕਨੌਜੀਆ, ਮਾਨਵ ਜ਼ੈਲਦਾਰ, ਮਾਸਟਰ ਗੁਰਚਰਨ ਦਾਸ, ਨਿਊਟਨ ਆਦਿ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਅਰੋੜਾ, ਸਾਬਕਾ ਕੌਾਸਲਰ ਗੁਰਨਾਮ ਸਿੰਘ, ਹਰਜਿੰਦਰ ਸਿੰਘ ਕੰਡਾ, ਚਰਨਜੀਤ ਸਿੰਘ ਰੱਖੜਾ, ਗੁਰਦੀਪ ਸਿੰਘ ਖੁਰਾਨਾ, ਜਸਪਾਲ ਸਿੰਘ ਖੁਰਾਨਾ, ਬਲਵੀਰ ਕੁਮਾਰ, ਹਰਦਿਆਲ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਕੰਡਾ, ਗੁਰਦੀਪ ਸਿੰਘ ਟੇਲਰ ਮਾਸਟਰ, ਜਸਬੀਰ ਸਿੰਘ, ਹੈੱਡਗ੍ਰੰਥੀ ਹਰਪ੍ਰੀਤ ਸਿੰਘ, ਨਰਾਇਣ ਬੀਰ ਸਿੰਘ, ਸਤਪਾਲ ਸਿੰਘ, ਸਰੂਪ ਸਿੰਘ, ਬਲਵਿੰਦਰ ਕੌਰ, ਮਨਮੋਹਨ ਸਿੰਘ ਹੈੱਡ ਗ੍ਰੰਥੀ, ਮਨਜੀਤ ਸਿੰਘ, ਰੇਸ਼ਮ ਸਿੰਘ, ਭੁਪਿੰਦਰ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਪਾਲ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਲੰਗਰ ਲਗਾਏ
ਨਡਾਲਾ, (ਮਾਨ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਨਡਾਲਾ ਚੁਗਾਵਾਂ ਸੜਕ 'ਤੇ ਸਾਹੀ ਪਰਿਵਾਰਾਂ ਵਲੋਂ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਿਮਰਨ ਤੋਂ ਬਾਅਦ ਵਿਚ ਮਾਨਵਤਾ ਦੇ ਭਲੇ ਤੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਗਈ ਤੇ ਰਸਤੇ ਵਿਚ ਲੰਘਦੀਆਂ ਸੰਗਤ ਨੂੰ ਚਾਹ ਪਕੌੜਿਆਂ ਦਾ ਲੰਗਰ ਛਕਾਇਆ ਗਿਆ | ਸੇਵਾਦਾਰ ਕਰਨੈਲ ਸਿੰਘ, ਪਲਵਿੰਦਰ ਸਿੰਘ ਨੇ ਸੰਗਤਾਂ ਨੂੰ ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਧਾਈ ਦਿੱਤੀ | ਇਸ ਮੌਕੇ ਸੁਖਵਿੰਦਰ ਸਿੰਘ ਸਾਹੀ, ਮਲਕੀਤ ਸਿੰਘ, ਸਰਬਜੀਤ ਸਿੰਘ ਭਾਗੂ, ਦਿਲਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸਾਹਿਬ ਸਿੰਘ ਸਾਹੀ, ਛਿੰਦਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ | (ਬਾਕੀ ਸਫ਼ਾ 6 'ਤੇ)
ਨਡਾਲਾ, (ਮਾਨ)- ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗ੍ਰੰਥੀ ਭਾਈ ਸਾਹਿਬ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਦੌਰਾਨ ਅਰੰਭ ਹੋਇਆ | ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਵੀ ਕੀਰਤਨ ਦੀ ਸੇਵਾ ਕੀਤੀ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਇਸ ਮੌਕੇ ਵਧਾਈ ਦਿੱਤੀ | ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਅਮਰੀਕ ਸਿੰਘ ਘੁੰਮਣ ਲਵਲੀ, ਗੁਰਦੀਪ ਸਿੰਘ, ਗੁਰਦੇਵਜੀਤ ਸਿੰਘ ਘੁੰਮਣ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਤਰਲੋਕ ਸਿੰਘ, ਵਰਿੰਦਰ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਹੀਰਾ, ਅਮਰਜੀਤ ਸਿੰਘ ਦੋਧੀ, ਹਰਪਾਲ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ ਮੱਲੀ, ਬਲਰਾਜ ਸਿੰਘ ਬਾਜ, ਜੁਗਰਾਜ ਸਿੰਘ ਦੋਧੀ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਡੁਮੇਲੀ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਨਿਰਮਲ ਕੁੱਟੀਆਂ ਡੁਮੇਲੀ ਵਿਖੇ ਤੀਸਰੇ ਤੇ ਆਖ਼ਰੀ ਦਿਨ ਵੀ ਦਿਨ ਵੇਲੇ ਧਾਰਮਿਕ ਦੀਵਾਨ ਸਜਾਏ ਗਏ | ਆਖ਼ਰੀ ਦਿਨ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ਪਾਠ ਦੇ ਭੋਗ ਉਪਰੰਤ ਪੰਡਾਲ ਵਿਚ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਕਥਾ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ | ਉਪਰੰਤ ਬਾਬਾ ਮਨਪ੍ਰੀਤ ਸਿੰਘ ਮੁੰਡੀ ਖਰੜ ਵਾਲੇ, ਭਾਈ ਰਛਪਾਲ ਸਿੰਘ ਥੰਮ ਸਾਹਿਬ ਵਾਲੇ ਆਦਿ ਨੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ | ਅੰਤ ਵਿਚ ਸੰਤ ਪ੍ਰੀਤਮ ਸਿੰਘ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੰਤ ਮਨਜੀਤ ਸਿੰਘ ਬਾਬਾ ਰਾਣਾ, ਸੰਤ ਪਿਆਰਾ ਸਿੰਘ ਸਿਰਥਲੇ ਵਾਲੇ, ਪਰਮਜੀਤ ਸਿੰਘ ਸੰਘਾ, ਜਥੇਦਾਰ, ਬਹਾਦਰ ਸਿੰਘ ਡੁਮੇਲੀ ਸਾਬਕਾ ਸਰਪੰਚ, ਜਥੇਦਾਰ ਹਰਦੇਵ ਸਿੰਘ, ਹਰਜੀਤ ਸਿੰਘ ਡੁਮੇਲੀ, ਜੂਲੋ ਡੁਮੇਲੀ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਗੁਰਵਿੰਦਰ ਸਿੰਘ ਰਿੰਕੂ ਡੁੁਮੇਲੀ, ਪਿ੍ੰਸੀਪਲ ਗੁਰਨਾਮ ਸਿੰਘ ਰਸੂਲਪੁਰ, ਸਤਨਾਮ ਸਿੰਘ ਡੁਮੇਲੀ, ਪਰਮਿੰਦਰਪਾਲ ਸਿੰਘ ਡੁਮੇਲੀ, ਗੁਰਸ਼ਿੰਦਰ ਸਿੰਘ ਰਿਹਾਣਾ ਜੱਟਾ, ਗੁਰਮੁਖ ਸਿੰਘ, ਜੋਗਾ ਸਿੰਘ, ਸਰਬਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ
ਪਾਂਸ਼ਟਾ, (ਸਤਵੰਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸਥਾਨਕ ਗੁਰਦੁਆਰਾ ਸ਼ਹੀਦਗੰਜ ਤੋਂ ਨਗਰ ਕੀਰਤਨ ਸਜਾਇਆ ਗਿਆ, ਦੀ ਅਗਵਾਈ ਰਿਵਾਇਤੀ ਬਾਣੇ ਵਿਚ ਸਜੇ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦੇ ਸਤਿਕਾਰ ਵਿਚ ਸੜਕ 'ਤੇ ਫੁੱਲ-ਪੱਤੀਆਂ ਵਿਛਾਈਆਂ ਗਈਆਂ ਤੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸਤਿ ਬਾਬਾ ਕਾਲੂ ਚੌਾਕ, ਫ਼ੌਜੀ ਮਾਰਕੀਟ, ਪੱਤੀ ਭਾਗ ਸਿੰਘ ਤੇ ਪੱਤੀ ਗਾਦਨ ਆਦਿ ਵੱਖ-ਵੱਖ ਪੜਾਵਾਂ 'ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਸੰਗਤ ਨੂੰ ਛਕਾਉਣ ਦੀ ਸੇਵਾ ਨਿਭਾਈ ਗਈ | ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਭਾਈ ਕੁਲਬੀਰ ਸਿੰਘ ਦਿੱਲੀ ਹਜ਼ੂਰੀ ਰਾਗੀ ਗੁਰਦਵਾਰਾ ਸ਼ਹੀਦਗੰਜ ਪਾਂਸ਼ਟਾ, ਢਾਡੀ ਜਥਾ ਭਾਈ ਕਰਮਜੀਤ ਸਿੰਘ ਪਧਿਆਣਾ ਤੇ ਕਥਾ ਵਾਚਕ ਡਾ: ਇੰਦਰਜੀਤ ਸਿੰਘ ਵਾਸੂ ਸਮੇਤ ਹੋਰ ਬਹੁਤ ਸਾਰੇ ਵਿਦਵਾਨਾਂ ਦੁਆਰਾ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਗਿਆ | ਪ੍ਰਬੰਧਕਾਂ ਅਨੁਸਾਰ ਇਸ ਸਬੰਧ ਵਿਚ 20 ਜਨਵਰੀ ਦਿਨ ਬੁੱਧਵਾਰ ਨੂੰ ਗੁਰਦਵਾਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਸਜਾਏ ਜਾਣਗੇ |
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)- ਪ੍ਰਕਾਸ਼ ਪੁਰਬ ਸਮੁੱਚੀ ਅਰਬਨ ਅਸਟੇਟ ਦੀਆਂ ਸੰਗਤ ਵੱਲੋਂ ਬੜੇ ਹੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਉਪਰੰਤ ਭਾਈ ਹਰਵਿੰਦਰ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਭਾਈ ਜਲਵਿੰਦਰ ਸਿੰਘ, ਹਜ਼ੂਰੀ ਰਾਗੀ ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲੋਂ ਕੀਰਤਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਨੂੰ ਫੁੱਲਾਂ ਨਾਲ ਸਜਾਇਆ ਗਿਆ | ਭਾਈ ਗੁਰਕਾਰਜ ਸਿੰਘ ਵੱਲੋਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਹਲਕੇ ਦੇ ਐੱਮ.ਐੱਲ.ਏ. ਬਲਵਿੰਦਰ ਸਿੰਘ ਧਾਲੀਵਾਲ, ਮੈਡਮ ਅਨੀਤਾ ਸੋਮ ਪ੍ਰਕਾਸ਼ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਗੁਰਦੀਪ ਸਿੰਘ ਸੈਣੀ, ਹਰਵਿੰਦਰ ਸਿੰਘ ਵਾਲੀਆ, ਗੁਰਸੰਦੀਪ ਸਿੰਘ ਮਲਵਈ, ਪ੍ਰੇਮ ਸਿੰਘ, ਸ਼ਰਨਜੀਤ ਸਿੰਘ, ਰਾਣਾ ਸਰਪੰਚ, ਪ੍ਰੇਮ ਸਿੰਘ, ਡਾ: ਮੱਲਾ, ਇੰਦਰ ਸਿੰਘ ਸਿੱਧੂ, ਜਗਤਾਰ ਸਿੰਘ, ਗੁਰਚਰਨ ਸਿੰਘ, ਐੱਸ.ਪੀ. ਸਿੰਘ, ਬੀਬੀ ਪਰਮਜੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਜੰਡ, ਤਿ੍ਪਤਾ ਸ਼ਰਮਾ, ਸੁਖਦੇਵ ਸਿੰਘ, ਅਵਤਾਰ ਸਿੰਘ ਪਾਂਬਲਾ, ਭੁਪਿੰਦਰ ਸਿੰਘ ਪਾਬਲਾ ਆਦਿ ਹਾਜ਼ਰ ਸਨ |
ਗੁਰਦੁਆਰਾ ਦੇਵੀ ਤਲਾਬ 'ਚ ਕਰਵਾਇਆ ਸਮਾਗਮ
ਕਪੂਰਥਲਾ, (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕਲਗੀਧਰ ਸੇਵਕ ਸਭਾ ਕਪੂਰਥਲਾ ਵਲੋਂ ਸੰਗਤ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਲਾਲ ਜੀਤ ਸਿੰਘ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਉਪਰੰਤ ਭਾਈ ਅਜੀਤ ਸਿੰਘ ਅਕਬਰਪੁਰ ਵਾਲਿਆਂ ਨੇ ਕਥਾ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਿਰਮਲ ਸਿੰਘ ਪੱਤੜ, ਇੰਜ: ਛੱਜਾ ਸਿੰਘ ਸਾਬਕਾ ਕੌਾਸਲਰ, ਜਸਬੀਰ ਸਿੰਘ ਨਾਰਵੇ, ਪ੍ਰੈੱਸ ਸਕੱਤਰ ਜਸਪਾਲ ਸਿੰਘ ਚੱਢਾ, ਸ਼ਿਵਦੇਵ ਸਿੰਘ ਕਾਹਲੋਂ, ਮਾਸਟਰ ਗੁਰਵਿੰਦਰ ਸਿੰਘ, ਮਹਿੰਦਰ ਸਿੰਘ ਨੂਰਪੁਰੀ, ਬਲਵਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ, ਰਤਨ ਸਿੰਘ ਭੰਡਾਲ, ਚਰਨ ਸਿੰਘ ਵੜੈਚ, ਹਰਮੇਸ਼ ਲਾਲ, ਪਿ੍ੰਸੀਪਲ ਕੇਵਲ ਸਿੰਘ, ਬਲਦੇਵ ਸਿੰਘ, ਕਿਰਨਦੀਪ ਸਿੰਘ, ਸਤਨਾਮ ਸਿੰਘ, ਪ੍ਰੀਤਮ ਸਿੰਘ, ਦਵਿੰਦਰਜੀਤ ਸਿੰਘ, ਹਰਬੰਸ ਸਿੰਘ ਖੁਰਾਣਾ, ਜਸਪਾਲ ਸਿੰਘ ਖੁਰਾਣਾ, ਉਂਕਾਰ ਸਿੰਘ, ਗੁਰਦਿਆਲ ਸਿੰਘ ਕਰੀਰ, ਲਖਵਿੰਦਰ ਸਿੰਘ ਕਾਹਲੋਂ, ਜਗਜੀਤ ਸਿੰਘ, ਗੁਰਚਰਨ ਸਿੰਘ ਠੇਕੇਦਾਰ, ਦਲੀਪ ਸਿੰਘ, ਬਖ਼ਸ਼ੀਸ਼ ਸਿੰਘ, ਸਰੂਪ ਸਿੰਘ, ਨਿਰੰਜਨ ਸਿੰਘ ਮੁਲਤਾਨੀ, ਰਣਜੀਤ ਕੌਰ, ਸੁਰਿੰਦਰ ਕੌਰ, ਸੁਖਵਿੰਦਰ ਕੌਰ, ਧਨਵੰਤ ਕੌਰ, ਅਮਨਪ੍ਰੀਤ ਕੌਰ, ਨਵਪ੍ਰੀਤ ਕੌਰ, ਰਾਜਵਿੰਦਰ ਕੌਰ, ਕੁਲਵੰਤ ਕੌਰ, ਮਹਿੰਦਰ ਕੌਰ, ਗੁਰਮੀਤ ਕੌਰ, ਕੁਲਵੰਤ ਕੌਰ, ਇੰਦਰਜੀਤ ਕੌਰ, ਬਲਵਿੰਦਰ ਕੌਰ, ਬਲਵੀਰ ਕੌਰ, ਮਨਜੀਤ ਕੌਰ, ਨਛੱਤਰ ਕੌਰ ਆਦਿ ਹਾਜ਼ਰ ਸਨ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਆਦਿ ਨੇ ਆਪਣੇ ਪ੍ਰਵਚਨ ਕੀਤੇ | ਉਪਰੰਤ ਭਾਈ ਗੁਰਮੁਖ ਸਿੰਘ ਮਾਨਾਵਾਲੀ, ਬੀਬੀ ਹਰਜੀਤ ਕੌਰ ਫਗਵਾੜਾ, ਗਿਆਨੀ ਨਰਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਮਾਡਲ ਟਾਊਨ, ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮਾਡਲ ਟਾਊਨ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ ਅਤੇ ਸਕੂਲੀ ਬੱਚਿਆਂ ਤੋਂ ਇਲਾਵਾ ਹੋਰ ਵੀ ਜਥਿਆਂ ਨੇ ਹਾਜ਼ਰੀ ਲਗਾਈ | ਅੰਤ ਵਿਚ ਪ੍ਰਬੰਧਕਾਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕਤਾ ਗਿਆ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਵੀਰ ਸਿੰਘ ਵਾਲੀਆ ਪ੍ਰਧਾਨ, ਗਜਵੀਰ ਸਿੰਘ ਵਾਲੀਆ ਸਾਬਕਾ ਕੌਾਸਲਰ, ਗੁਰਨਾਮ ਸਿੰਘ ਭੰਮਰਾ, ਰਜਿੰਦਰ ਸਿੰਘ ਬਾਵਾ, ਪਿ੍ੰਸੀਪਲ ਤਰਸੇਮ ਸਿੰਘ, ਬਲਵੀਰ ਸਿੰਘ ਸਚਦੇਵਾ, ਅਜੀਤ ਸਿੰਘ ਗਾਂਧੀ, ਜਸਵੀਰ ਸਿੰਘ ਸੈਣੀ, ਰੰਜਨ ਭਸੀਨ, ਲੱਕੀ ਪੇਂਟਰ ਆਦਿ ਹਾਜ਼ਰ ਸਨ |
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਦੇ ਪ੍ਰਧਾਨ ਉੱਜਲ ਸਿੰਘ, ਕਾਰਜਕਾਰਨੀ ਪ੍ਰਧਾਨ ਹਰਿੰਦਰਜੀਤ ਸਿੰਘ ਬਾਵਾ ਵਲੋਂ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਮੁਖ ਸਿੰਘ, ਗੁਰਦੁਆਰਾ ਸਾਹਿਬ ਬਾਵਿਆਂ ਦੇ ਹਜ਼ੂਰੀ ਰਾਗੀ ਭਾਈ ਪ੍ਰਭਸਿਮਰਨ ਸਿੰਘ ਨੇ ਸ਼ਬਦ ਗਾਇਣ ਕੀਤਾ | ਸਮਾਗਮ ਵਿਚ ਬਾਵਾ ਹਰੀਬੁੱਧ ਸਿੰਘ, ਜਥੇ: ਜਸਵਿੰਦਰ ਸਿੰਘ ਬੱਤਰਾ, ਸੁਸਾਇਟੀ ਦੇ ਜਨਰਲ ਸਕੱਤਰ ਬੋਹੜ ਸਿੰਘ, ਮੀਡੀਆ ਇੰਚਾਰਜ ਹਰਜੀਤ ਸਿੰਘ ਭਾਟੀਆ, ਦਫ਼ਤਰ ਸਕੱਤਰ ਅਰਵਿੰਦਰਜੀਤ ਸਿੰਘ ਸੂਰੀ, ਇੰਚਾਰਜ ਜਗੀਰ ਸਿੰਘ ਸਿੱਧੂ, ਲੰਗਰ ਇੰਚਾਰਜ ਸ਼ਵਿੰਦਰ ਸਿੰਘ ਖ਼ਾਲਸਾ, ਉਪ ਸਕੱਤਰ ਪਿ੍ਤਪਾਲ ਸਿੰਘ ਵਾਲੀਆ, ਵਿੱਤ ਸਕੱਤਰ ਕਮਲਜੀਤ ਸਿੰਘ ਮਠਾਰੂ, ਖ਼ਜ਼ਾਨਚੀ ਪਰਮਜੀਤ ਸਿੰਘ, ਕੈਪਟਨ ਹਰਜੀਤ ਸਿੰਘ, ਵਰਿੰਦਰ ਸਿੰਘ ਵਾਲੀਆ, ਕਰਨੈਲ ਸਿੰਘ, ਇਕਬਾਲ ਸਿੰਘ, ਬਚਿੱਤਰ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਗਿਆਨੀ ਅਮਰਜੀਤ ਸਿੰਘ, ਅਮਰੀਕ ਸਿੰਘ, ਟਰੱਸਟੀ ਖੁਸ਼ਵਿੰਦਰ ਸਿੰਘ ਬਾਵਾ, ਇੰਦਰਪਾਲ ਸਿੰਘ, ਗੁਰਦੀਪ ਸਿੰਘ ਧੰਜਲ, ਸਵਰਨ ਸਿੰਘ, ਮਨਮੋਹਣ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਬਲਵਿੰਦਰ ਸਿੰਘ, ਪ੍ਰੀਤਇੰਦਰ ਸਿੰਘ ਫ਼ੁਲ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਰਵਨੀਤ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਕੌਰ ਧੰਜਲ, ਬੀਬੀ ਦਰਸ਼ਨ ਕੌਰ, ਬਲਜਿੰਦਰ ਸਿੰਘ, ਹਰਮਨਦੀਪ ਸਿੰਘ, ਤਰੁਣਦੀਪ ਸਿੰਘ ਆਦਿ ਹਾਜ਼ਰ ਸਨ |
ਅਰਬਨ ਅਸਟੇਟ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਅਰਬਨ ਅਸਟੇਟ ਕਪੂਰਥਲਾ ਵਿਚ ਅਰਬਨ ਅਸਟੇਟ ਦੀ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਬੱਚਿਆਂ ਤੇ ਬੀਬੀਆਂ ਨੇ ਸ਼ਬਦ ਗਾਇਣ ਕੀਤਾ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੰਜੀਵ ਸਿੰਘ ਨੇ ਕਥਾ ਤੇ ਭਾਈ ਦਲਬੀਰ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਵਾਲੀਆ, ਅਵਤਾਰ ਸਿੰਘ, ਬਲਦੇਵ ਸਿੰਘ ਘੁੰਮਣ, ਹੀਰਾ ਸਿੰਘ ਮੋਮੀ, ਦਵਿੰਦਰ ਸਿੰਘ ਭੰਡਾਲ, ਬਲਵਿੰਦਰ ਸਿੰਘ ਬੱਟੂ ਤੇ ਕਰਮ ਸਿੰਘ ਨੇ ਹਾਜ਼ਰ ਸੰਗਤ ਵਧਾਈ ਦਿੱਤੀ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵਿਖੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਲਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਲੱਖਣ ਸਿੰਘ ਗੁਰਦੁਆਰਾ ਚੋਲਾ ਸਾਹਿਬ, ਭਾਈ ਗੁਰਦੀਪ ਸਿੰਘ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ, ਗਿਆਨੀ ਰਵਿੰਦਰ ਸਿੰਘ ਹੈੱਡਗ੍ਰੰਥੀ ਗੁਰਦੁਆਰਾ ਚੱਕ ਪ੍ਰੇਮਾ, ਭਾਈ ਜੈਦੀਪ ਸਿੰਘ ਕਥਾਵਾਚਕ ਆਦਿ ਜਥਿਆਂ ਨੇ ਸੰਗਤ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ | ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਗੁਰਬਖ਼ਸ਼ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ ਕੰਬੋਜ, ਗੁਰਮੀਤ ਸਿੰਘ ਭਗਤਪੁਰਾ, ਗੁਰਦਾਵਰ ਸਿੰਘ ਭਾਖੜੀਆਣਾ, ਵਰਿੰਦਰ ਸਿੰਘ ਕੰਬੋਜ ਅਧਿਆਪਕ ਆਗੂ, ਬਲਵਿੰਦਰ ਢੱਡੇ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਜਤਿੰਦਰ ਸਿੰਘ ਖ਼ਾਲਸਾ, ਤਰਸੇਮ ਸਿੰਘ ਪ੍ਰਧਾਨ, ਬਲਵੀਰ ਸਿੰਘ ਗੰਢਵਾ, ਬਲਜਿੰਦਰ ਸਿੰਘ ਕਾਲਾ,ਸੁਰਜੀਤ ਸਿੰਘ, ਬਲਿਹਾਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ, ਡੋਗਰ ਮੱਲ, ਮਾਸਟਰ ਗੁਰਮੇਲ ਰਾਮ, ਬਲਰਾਜ ਸਿੰਘ, ਇਕਬਾਲ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਹਾਜ਼ਰ ਸੀ |
ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਨਡਾਲਾ, (ਮਾਨ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਗੁਰਦੁਆਰਾ ਬਾਉਲੀ ਸਾਹਿਬ ਤੋਂ ਆਰੰਭ ਹੋ ਕੇ ਅੱਡਾ ਨਡਾਲਾ, ਦਮੂਲੀਆ, ਸੈਂਤਪੁਰ, ਡਾਲਾ, ਰਾਏਪੁਰ ਪੀਰ ਬਖਸ਼ਵਾਲਾ, ਇਬਰਾਹੀਮਵਾਲ, ਟਾਂਡੀ, ਹਬੀਬਵਾਲ, ਚੁਗਾਵਾਂ, ਭੱਕੂਵਾਲ, ਰਾਏਪੁਰਆਰਾਈਆ, ਦਾਊਦਪੁਰ, ਮਿਰਜਾਪੁਰ ਪਿੰਡਾਂ ਤੋਂ ਹੋ ਕੇ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ | ਰਸਤੇ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸੁਆਗਤ ਕੀਤਾ ਤੇ ਲੰਗਰ ਲਗਾਏ | ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਮੈਨੇਜਰ ਸੁਖਵਿੰਦਰ ਸਿੰਘ ਬੱਸੀ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਆਈਆਂ ਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ | ਇਸ ਮੌਕੇ ਮੈਨੇਜਰ ਸੁਖਵਿੰਦਰ ਸਿੰਘ ਬੱਸੀ, ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਹੈੱਡ ਗ੍ਰੰਥੀ ਬਾਬਾ ਭਜਨ ਸਿੰਘ, ਡਾ: ਨਰਿੰਦਰਪਾਲ ਬਾਵਾ, ਸੰਦੀਪ ਪਸਰੀਚਾ, ਅਜੀਤ ਸਿੰਘ ਖੱਖ, ਅਵਤਾਰ ਸਿੰਘ ਮੁਲਤਾਨੀ, ਜਰਨੈਲ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ ਜੌਹਲ, ਮਹਿੰਦਰ ਸਿੰਘ ਸਹੋਤਾ, ਨੰਬਰਦਾਰ ਦਲਜਿੰਦਰ ਸਿੰਘ, ਬਲਬੀਰ ਸਿੰਘ ਬਾਊ, ਅਮਰਜੀਤ ਸਿੰਘ ਸਾਬ ਤੇ ਹੋਰ ਸੰਗਤਾਂ ਹਾਜ਼ਰ ਸਨ |

ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ 'ਚ ਮਨਮਾਨੇ ਢੰਗ ਨਾਲ ਵੋਟਾਂ ਬਣਾਉਣ ਦੇ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਸਵਾਲ ਚੁੱਕੇ

ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ, ਸ਼ਹਿਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀਆਂ ਆਪਹੁਦਰੀਆਂ ਖ਼ਿਲਾਫ਼ ਫੁੱਟਿਆ ਅਧਿਆਪਕਾਂ ਦਾ ਗੁੱਸਾ

ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਅੱਜ ਇਕਾਈ ਫਗਵਾੜਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ 'ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਣ ਉਪਰੰਤ ਰੋਸ ਭਰਿਆ ਮੁਜ਼ਾਹਰਾ ...

ਪੂਰੀ ਖ਼ਬਰ »

ਸਿਹਤ ਠੀਕ ਨਾ ਹੋਣ ਕਾਰਨ ਨਗਰ ਨਿਗਮ ਦੀ ਚੋਣ ਨਹੀਂ ਲੜਾਂਗਾ- ਇੰਜ: ਛੱਜਾ ਸਿੰਘ

ਕਪੂਰਥਲਾ, 20 ਜਨਵਰੀ (ਅਮਰਜੀਤ ਕੋਮਲ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਨਗਰ ਕੌਾਸਲਰ ਇੰਜ: ਛੱਜਾ ਸਿੰਘ ਨੇ 14 ਫਰਵਰੀ ਨੂੰ ਹੋਣ ਵਾਲੀ ਨਗਰ ਨਿਗਮ ਦੀ ਚੋਣ ਲੜਨ ਤੋਂ ਅਸਮਰਥਾ ਜ਼ਾਹਿਰ ਕੀਤੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤੇ ਉਨ੍ਹਾਂ ਦੀ ਪਤਨੀ ਦੀ ਸਿਹਤ ਠੀਕ ਨਾ ਹੋਣ ...

ਪੂਰੀ ਖ਼ਬਰ »

ਕਾਰਪੋਰੇਸ਼ਨ ਚੋਣਾਂ 'ਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਸੁਖਬੀਰ

ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਆਉਂਦੀਆਂ ਕਾਰਪੋਰੇਸ਼ਨ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਹ ਗੱਲ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਮੇਸ਼ ਚੰਦਰ ਸਹਿਦੇਵ ਦੇ ਬੇਟੇ ਤੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 12 ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਜਨਵਰੀ (ਦੀਪਕ ਬਜਾਜ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 12 ਮਰੀਜ਼ ਸਾਹਮਣੇ ਆਏ ਹਨ | ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 4877 ਮਾਮਲੇ ਹਨ ਹਨ, ਜਿਨ੍ਹਾਂ ਵਿਚੋਂ 4603 ਮਰੀਜ਼ ਠੀਕ ਹੋ ਚੁੱਕੇ ਹਨ ਤੇ 74 ਐਕਟਿਵ ਕੇਸ ਹਨ | ਕੋਰੋਨਾ ਪਾਜ਼ੀਟਿਵ ਦੇ 2 ...

ਪੂਰੀ ਖ਼ਬਰ »

ਧਾਲੀਵਾਲ ਬੇਟ ਤੋਂ 24 ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

ਢਿਲਵਾਂ, 20 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਐਲਾਨੇ ਟਰੈਕਟਰ ਮਾਰਚ ਲਈ ਜਿੱਥੇ ਸੂਬੇ 'ਚੋਂ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਪਹੁੰਚ ਰਹੇ ਹਨ ...

ਪੂਰੀ ਖ਼ਬਰ »

ਐਨ.ਆਰ.ਆਈ. ਦੀ ਕੋਠੀ 'ਚ ਚੋਰੀ ਕਰਨ ਵਾਲੇ ਦੋ ਦੋਸ਼ੀ ਗਿ੍ਫ਼ਤਾਰ

ਫਗਵਾੜਾ, 20 ਜਨਵਰੀ (ਹਰੀਪਾਲ ਸਿੰਘ)- ਕੋਰੋਨਾ ਕਾਲ ਦੇ ਦੌਰਾਨ ਫਗਵਾੜਾ ਦੇ ਜੀ.ਟੀ ਰੋਡ 'ਤੇ ਇਕ ਐਨ.ਆਰ.ਆਈ. ਦੀ ਕੋਠੀ ਵਿਚ ਹੋਈ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਸੀ.ਆਈ.ਏ. ਸਟਾਫ਼ ਫਗਵਾੜਾ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ...

ਪੂਰੀ ਖ਼ਬਰ »

ਐਫ.ਸੀ.ਆਈ. ਦੇ ਸਾਬਕਾ ਮੈਨੇਜਰ ਨੇ ਫੜੀ 'ਆਪ' ਦੀ ਬਾਂਹ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਕਾਰਪੋਰੇਸ਼ਨ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਯੂਨਿਟ ਦੀ ਇਕ ਮੀਟਿੰਗ ਹੋਈ ਜਿਸ ਦੌਰਾਨ ਜਿੱਥੇ ਸਮੂਹ 50 ਵਾਰਡਾਂ 'ਚ 'ਆਪ' ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ...

ਪੂਰੀ ਖ਼ਬਰ »

26 ਦੀ ਟਰੈਕਟਰ ਰੈਲੀ ਦੇਸ਼ 'ਚ ਇਕ ਨਵਾਂ ਇਤਿਹਾਸ ਸਿਰਜੇਗੀ- ਜੈਨਪੁਰੀ

ਸੁਲਤਾਨਪੁਰ ਲੋਧੀ, 20 ਜਨਵਰੀ (ਨਰੇਸ਼ ਹੈਪੀ, ਥਿੰਦ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਚੱਲਦੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ ਕਿਸਾਨਾਂ ਵਿਚ ...

ਪੂਰੀ ਖ਼ਬਰ »

ਮੋਦੀ ਸਰਕਾਰ ਸਹੂਲਤਾਂ ਦੇਣ ਦੀ ਬਜਾਏ ਜੋ ਲੋਕਾਂ ਕੋਲ ਉਹ ਵੀ ਖੋਹ ਰਹੀ- ਮੈਸਨ

ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)- ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਅਦੇ ਤੇ ਲਾਰਿਆਂ ਕਾਰਨ ਦੇਸ਼ ਦਾ ਦੂਸਰੀ ਵਾਰ ਪ੍ਰਧਾਨ ਮੰਤਰੀ ਤਾਂ ਬਣਾ ਦਿੱਤਾ ਪਰ ਮੋਦੀ ਸਰਕਾਰ ਨੇ ਸਹੂਲਤਾਂ ਦੇਣ ਦੀ ਬਜਾਏ ਜੋ ਕੁੱਝ ਲੋਕਾਂ ਕੋਲ ਬਚਿਆ ਸੀ ਉਹ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਅੱਜ ਡੀ.ਸੀ. ਦਫ਼ਤਰ ਅੱਗੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇਗਾ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਿਲੀ ਵਿਚ ਕਿਸਾਨੀ ਬਿੱਲਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਖ਼ਿਲਾਫ਼ ਹੈਂਕੜਬਾਜ਼ੀ ਵਾਲਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਾਡ ਐਜੂਕੇਸ਼ਨ ਸੋਸਾਇਟੀ ਵਲੋਂ ਰਾਸ਼ਨ ਵੰਡਿਆ

ਫਗਵਾੜਾ, 20 ਜਨਵਰੀ (ਕਿੰਨੜਾ)–ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਾਡ ਐਜੂਕੇਸ਼ਨ ਸੋਸਾਇਟੀ ਫਗਵਾੜਾ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰੀ ਵੀ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੋਸਾਇਟੀ ...

ਪੂਰੀ ਖ਼ਬਰ »

ਫਗਵਾੜਾ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਚੜ੍ਹਦੇ ਪਾਸੇ ਵਸਿਆ ਪਿੰਡ ਭੁੱਲਾਰਾਈ

ਮਨਦੀਪ ਸਿੰਘ ਸੰਧੂ (ਸੰਪਰਕ-98152-91217) ਖਲਵਾੜਾ- ਫਗਵਾੜਾ ਹੁਸ਼ਿਆਰਪੁਰ ਮੁੱਖ ਮਾਰਗ 'ਤੇ ਚੜ੍ਹਦੇ ਪਾਸੇ 1 ਕਿੱਲੋਮੀਟਰ 'ਤੇ ਵਸੇ ਪਿੰਡ ਭੁੱਲਾਰਾਈ ਵਿਖੇ ਮੁਗਲਾਂ ਦੇ ਰਾਜ ਵੇਲੇ ਲੁਧਿਆਣੇ ਤੋਂ ਆ ਕੇ ਭੁੱਲਾ ਨਾਮ ਦਾ ਵਿਅਕਤੀ ਰਹਿਣ ਲੱਗਾ ਜੋ ਕਿ ਲੋਕਾਂ ਤੋਂ ਜ਼ਮੀਨ ਦਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਵੈਬੀਨਾਰ 22 ਨੂੰ

ਕਪੂਰਥਲਾ, 20 ਜਨਵਰੀ (ਵਿ.ਪ੍ਰ.)- ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਅੱਗੇ ਵਧਣ ਦੇ ਨਾਲ-ਨਾਲ ਆਮ ਜੀਵਨ ਵਿਚ ਉਸਾਰੀ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ 22 ਜਨਵਰੀ ਨੂੰ ਸ਼ਾਮ 6 ਵਜੇ ਇਕ ...

ਪੂਰੀ ਖ਼ਬਰ »

ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਦੀ ਮੰਗ

ਢਿਲਵਾਂ, 20 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਨੂੰ ਜੁੜਣ ਵਾਲੀਆਂ ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਦੀ ਮੰਗ ਕਰਦਿਆਂ ਸਥਾਨਕ ਦੁਕਾਨਦਾਰਾਂ ਸਮੇਤ ਲਾਗਲੇ ਪਿੰਡਾਂ ਦੇ ਵਸਨੀਕਾਂ ਦਾ ...

ਪੂਰੀ ਖ਼ਬਰ »

ਬਰਡ ਫਲੂ ਜਾਗਰੂਕਤਾ ਕੈਂਪ ਲਗਾਇਆ

ਫਗਵਾੜਾ, 20 ਜਨਵਰੀ (ਵਾਲੀਆ)-ਡਾ. ਐੱਚ.ਐੱਸ.ਕਾਹਲੋਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ ਬੀ.ਐੱਸ.ਬੇਦੀ ਡਾਇਰੈਕਟਰ ਦੇ ਆਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਸੈਣੀ ਸੀਨੀਅਰ ਵੈਟਰਨਰੀ ਅਫ਼ਸਰ ਫਗਵਾੜਾ ਦੀ ਪ੍ਰਧਾਨਗੀ ਹੇਠ ਬਰਡ ਫਲੂ ਤੋਂ ਬਚਾਅ ...

ਪੂਰੀ ਖ਼ਬਰ »

ਗੱਠਜੋੜ ਟੁੱਟਣ ਤੋਂ ਬਾਅਦ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਭਾਲ 'ਚ ਜੁਟੇ ਅਕਾਲੀ ਦਲ ਤੇ ਭਾਜਪਾ

ਕਪੂਰਥਲਾ, 20 ਜਨਵਰੀ (ਦੀਪਕ ਬਜਾਜ, ਅਮਰਜੀਤ ਸਿੰਘ ਸਡਾਨਾ)-ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਗੱਠਜੋੜ ਟੁੱਟਣ ਤੋਂ ਬਾਅਦ ਅੱਜ ਦੋਵੇਂ ਪਾਰਟੀਆਂ ਨਿਗਮ ਦੇ 50 ਵਾਰਡਾਂ ਵਾਸਤੇ ਉਮੀਦਵਾਰਾਂ ਦੀ ਭਾਲ ਕਰਨ ਵਿਚ ਜੁਟੀਆ ਹੋਈਆਂ ਹਨ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ...

ਪੂਰੀ ਖ਼ਬਰ »

ਬਲੱਡ ਬੈਂਕ ਵਲੋਂ 144ਵਾਂ ਰਾਸ਼ਨ ਵੰਡ ਸਮਾਗਮ, 91 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 20 ਜਨਵਰੀ (ਕਿੰਨੜਾ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ, ਫਗਵਾੜਾ ਵਲੋਂ 144ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ | ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX