ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਅੰਮ੍ਰਿਤਸਰ

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 121ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 22 ਜਨਵਰੀ(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 121ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਮਰਦੀਪ ਸਿੰਘ ਬਾਗੀ ਤੇ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ | ਕਿਸਾਨਾਂ ਵਲੋਂ ਖੇਤੀ ਕਾਨੂੰਨ ਦੇ ਵਿਰੋਧ 'ਚ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਮਰਦੀਪ ਸਿੰਘ ਬਾਗੀ, ਰਣਬੀਰ ਸਿੰਘ ਰਾਣਾ ਅਤੇ ਬਲਰਾਜ ਸਿੰਘ ਵਲੋਂ ਕਿਹਾ ਗਿਆ ਕਿ 26 ਜਨਵਰੀ ਦੀ ਪਰੇਡ 'ਚ ਪੂਰੇ ਪੰਜਾਬ ਦੇ ਲੱਖਾਂ ਟ੍ਰੈਕਟਰ ਦਿੱਲੀ ਮੋਰਚੇ 'ਚ ਪੁੱਜਣਗੇ, ਕਿਸਾਨਾਂ ਨੂੰ ਅਪੀਲ ਹੈ ਕਿ 24 ਜਨਵਰੀ ਤੱਕ ਦਿੱਲੀ ਪਹੁੰਚਣ | ਇਸ ਮੌਕੇ ਬਲਰਾਜ ਸਿੰਘ ਸੇਰੋਂ, ਗੁਰਿੰਦਰਬੀਰ ਸਿੰਘ ਕੱਸੋਆਣਾ, ਗੁਰਜੰਟ ਸਿੰਘ ਲਹਿਰਾ, ਭੁਪਿੰਦਰ ਸਿੰਘ ਹਰਾਜ, ਮੱਖਣ ਸਿੰਘ ਵਾੜਾ, ਮਨਜਿੰਦਰ ਸਿੰਘ ਬੂਲੇ, ਗੁਰਜੀਤ ਸਿੰਘ ਸ਼ੇਰਪੁਰ, ਜਸਵੰਤ ਸਿੰਘ ਝਤਰਾ, ਅਮਰਜੀਤ ਸਿੰਘ, ਬਲਕਾਰ ਸਿੰਘ, ਗੁਰਦੀਪ ਸਿੰਘ, ਨਿਰਭੈ ਸਿੰਘ ਆਦਿ ਹਾਜ਼ਰ ਸਨ |

ਅੰਮਿ੍ਤਸਰ ਤੋਂ ਕੱਲ੍ਹ ਚੰਡੀਗੜ੍ਹ ਜਾਵੇਗਾ ਲੇਖਕਾਂ, ਕਲਾਕਾਰਾਂ ਦਾ ਵੱਡਾ ਕਾਫ਼ਲਾ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵਲੋਂ 24 ਜਨਵਰੀ ਨੂੰ ਚੰਡੀਗੜ੍ਹ 'ਚ ਕਿਸਾਨ ਮਜ਼ਦੂਰ ਘੋਲ ਦੀ ਹਮਾਇਤ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ | ਇਸ ਸਬੰਧ ਵਿਚ ਅੰਮਿ੍ਤਸਰ ਤੋਂ ਲੇਖਕਾਂ ਤੇ ਕਲਾਕਾਰਾਂ ਦਾ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਰ ਚੋਰੀ

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਭਾਜਪਾ ਆਗੂ ਰਜਿੰਦਰ ਧੀਰ ਦੇ ਘਰ ਬੀਤੇ ਰਾਤ ਚੋਰਾਂ ਵਲੋਂ 40-50 ਹਜਾਰ ਦੀ ਕਰੀਬ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਰਜਿੰਦਰ ਧੀਰ ਨੇ ਦੱਸਿਆ ਕਿ ਸਾਡੀ ਰਿਹਾਇਸ਼ ਉੱਪਰ ਹੋਣ ਕਰਕੇ ਜਦੋਂ ਅੱਜ ...

ਪੂਰੀ ਖ਼ਬਰ »

ਔਰਤ ਪਾਸੋਂ ਲੁਟੇਰਾ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)-ਮੰਦਰ ਤੋਂ ਘਰ ਜਾ ਰਹੀ ਔਰਤ ਪਾਸੋਂ ਲੁਟੇਰੇ ਉਸ ਵੇਲੇ ਉਸਦਾ ਪਰਸ ਖੋਹ ਕੇ ਲੈ ਗਏ ਜਦੋਂ ਉਹ ਆਪਣੇ ਦਫ਼ਤਰ ਜਾ ਰਹੀ ਸੀ | ਉਸ ਦੇ ਪਰਸ 'ਚ 10 ਹਜ਼ਾਰ ਨਕਦੀ, ਮੋਬਾਈਲ ਫ਼ੋਨ ਤੇ ਚਾਬੀਆਂ ਆਦਿ ਸਨ | ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕਿਸਾਨ ਸੰਘਰਸ਼ ਦੇ ਹੱਕ 'ਚ ਵਜਾਇਆ ਬਿਗਲ

ਅਜਨਾਲਾ, 22 ਜਨਵਰੀ (ਐਸ. ਪ੍ਰਸ਼ੋਤਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ 3 ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਯੁਕਤ ਮੋਰਚਾ ਵਲੋਂ ਵਿੱਢੇ ਸੰਘਰਸ਼ 'ਚ ਪੂਰਨ ਤੌਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਇਕ ਕੈਦੀ ਰਿਹਾਅ

ਅਟਾਰੀ, 22 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ 'ਚ ਪਿਛਲੇ 5 ਸਾਲ ਤੋਂ ਕੈਦ ਕੱਟ ਰਿਹਾ ਮੁਹੰਮਦ ਇਜਮੇਲ ਪੁੱਤਰ ਅਲੀ ਮੁਹੰਮਦ ਪਿੰਡ ਨਾਨ ਦੀਨਾਰਾ ਜ਼ਿਲ੍ਹਾ ਕੱਛ, ਗੁਜਰਾਤ ਉਮਰ ਕਰੀਬ 44 ਨੂੰ ਰਿਹਾਅ ਕੀਤਾ ਗਿਆ, ਜੋ ਕਿ 5 ਸਾਲ ਪਹਿਲਾਂ ਗੁਜਰਾਤ ਸਾਈਡ ਤੋਂ ...

ਪੂਰੀ ਖ਼ਬਰ »

ਪਟਨਾ ਸਾਹਿਬ 'ਚ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਅੰਮਿ੍ਤਸਰ

ਰਾਜਾਸਾਂਸੀ, 22 ਜਨਵਰੀ (ਹੇਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ 'ਚ ਮਨਾਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਪਹੁੰਚੇ, ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 14 ਨਵੇਂ ਮਾਮਲੇ

ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)-ਪੂਰੇ ਜ਼ਿਲ੍ਹੇ 'ਚ ਅੱਜ ਕੇਵਲ 14 ਨਵੇਂ ਕੋਰੋਨਾ ਦੇ ਮਾਮਲੇ ਹੀ ਮਿਲੇ ਹਨ ਜਦੋਂ ਕਿ 10 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਏ ਹਨ | ਦੂਜੇ ਪਾਸੇ ਕੋਰੋਨਾ ਵੈਕਸੀਨ ਜਿਸ ਨੂੰ ਇਥੇ ਸਰਕਾਰੀ ਡਾਕਟਰਾਂ ਤੇ ਸਿਹਤ ਕਾਮਿਆਂ ਨੇ ...

ਪੂਰੀ ਖ਼ਬਰ »

ਗੈਂਗਸਟਰ ਘੋੜਾ ਸਮੇਤ ਪੰਜ ਕੈਦੀਆਂ ਤੋਂ 6 ਮੋਬਾਈਲ ਮਿਲੇ

ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ ਫਤਾਹਪੁਰ 'ਚ ਕੈਦੀਆਂ ਵਲੋਂ ਮੋਬਾਈਲ ਫ਼ੋਨ ਦੀ ਵਰਤੋਂ ਕੀਤੇ ਜਾਣਾ ਅਕਸਰ ਚਰਚਾ 'ਚ ਰਹਿੰਦਾ ਹੈ ਤੇ ਹੁਣ ਮੁੜ ਇਥੇ ਬੰਦ ਗੈਂਗਸਟਰ ਕਾਰਤਿਕ ਘੋੜਾ ਸਮੇਤ ਪੰਜ ਕੈਦੀਆਂ ਤੋਂ 6 ਮੋਬਾਈਲ ਫ਼ੋਨ ਮਿਲੇ ਹਨ, ਜਿਸ ਨਾਲ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਭੁੱਖ ਹੜਤਾਲ 26ਵੇਂ ਦਿਨ 'ਚ ਦਾਖ਼ਲ

ਜੰਡਿਆਲਾ ਗੁਰੂ, 22 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਜਾਰੀ ਭੁੱਖ ਹੜਤਾਲ 26ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ 7 ਬੀਬੀਆਂ ਭੈਣਾਂ ਨੇ ਭੁੱਖ ਹੜਤਾਲ ਰੱਖੀ, ਜਿਨ੍ਹਾਂ 'ਚ ਮਨਜੀਤ ਕੌਰ ਰਾਮਪੁਰਾ, ਬਲਬੀਰ ਕੌਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਹੱਕ 'ਚ ਨਿਵੇਕਲੇ ਢੰਗ ਨਾਲ ਪ੍ਰਚਾਰ ਕਰ ਰਿਹਾ ਹੈ ਅਮਰੀਕਨ ਸਿਟੀਜ਼ਨ ਬਜ਼ੁਰਗ ਸਿੱਖ

ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਪੰਜਾਬ, ਹਰਿਆਣਾ, ਯੂ. ਪੀ., ਉਤਰਾਖੰਡ ਤੇ ਹੋਰਨਾਂ ਸੂਬਿਆਂ ਦੇ ਕਿਸਾਨ ਅੱਤ ਦੀ ਸਰਦੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਲੰਬੇ ਸਮੇਂ ਤੋਂ ਦਿੱਲੀ ਵਿਖੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਦਿੱਲੀ ਜਾਣ ਵਾਲੇ ਟਰੈਕਟਰਾਂ 'ਚ ਤੇਲ ਪਾਉਣ ਦੀ ਸੇਵਾ

ਟਾਂਗਰਾ, 22 ਜਨਵਰੀ (ਹਰਜਿੰਦਰ ਸਿੰਘ ਕਲੇਰ)-ਪਿੰਡ ਕੋਟਲਾ ਦੇ ਪਲਵਿੰਦਰ ਸਿੰਘ ਭਿੰਡਰ, ਟੋਨੀ ਕੋਟਲਾ ਭਿੰਡਰ, ਕਰਨਦੀਪ ਸਿੰਘ, ਮੰਨੂ, ਬਲਰਾਜ ਸਿੰਘ ਕੈਨੇਡਾ ਆਦਿ ਦਾਨੀ ਸੱਜਣਾਂ ਵਲੋਂ 26 ਜਨਵਰੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਨਗਰ ਕੌਾਸਲ ਮਜੀਠਾ ਦੀਆਂ 13 ਵਾਰਡਾਂ ਲਈ 'ਆਪ' ਵਲੋਂ ਉਮੀਦਵਾਰਾਂ ਦਾ ਐਲਾਨ

ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਨਗਰ ਕੌਾਸਲ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ 2 ਪ੍ਰਮੁੱਖ ਰਾਜਨੀਤਕ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਮਜੀਠਾ ਨਗਰ ਕੌਾਸਲ ਦੀਆਂ 13 ਵਾਰਡਾਂ ਵਾਸਤੇ ਆਪਣੀ ਪਹਿਲੀ ਸੂਚੀ 'ਚ 7 ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲ ...

ਪੂਰੀ ਖ਼ਬਰ »

ਦਿੱਲੀ ਕਿਸਾਨ ਪਰੇਡ ਲਈ ਕਿਰਤੀ ਕਿਸਾਨ ਯੂਨੀਅਨ ਦਾ 100 ਟਰੈਕਟਰ ਟਰਾਲੀਆਂ ਦਾ ਜਥਾ ਜਾਵੇਗਾ

ਟਾਂਗਰਾ, 22 ਜਨਵਰੀ (ਹਰਜਿੰਦਰ ਸਿੰਘ ਕਲੇਰ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 'ਦਿੱਲੀ ਕਿਸਾਨ ਮੋਰਚੇ' ਵਿਚ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਰਮਦਾਸ ਦੀਆਂ ਚੋਣਾਂ 'ਚ 11 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ

ਰਮਦਾਸ, 22 ਜਨਵਰੀ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ. ਕੁਲਦੀਪ ਸਿੰਘ ਧਾਲੀਵਾਲ, ਆਪ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਾਬਕਾ ਏ. ਡੀ. ਸੀ., ਉਪ ਪ੍ਰਧਾਨ ਸੀਮਾ ਸੋਢੀ ਨੇ ਆਪਣੇ ...

ਪੂਰੀ ਖ਼ਬਰ »

ਧਾਰਮਿਕ ਸਦਭਾਵਨਾ ਤੇ ਏਕਤਾ ਦਾ ਪ੍ਰਤੀਕ ਹੈ ਪਿੰਡ ਧਾਰੀਵਾਲ ਕਲੇਰ

ਗੁਰਪ੍ਰੀਤ ਸਿੰਘ ਢਿੱਲੋਂ 9815751234 ਅਜਨਾਲਾ-ਆਪਸੀ ਪ੍ਰੇਮ ਪਿਆਰ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਅਜਨਾਲਾ ਤੋਂ 4 ਕਿੱਲੋਮੀਟਰ ਦੂਰ ਵਸਿਆ ਪਿੰਡ ਧਾਰੀਵਾਲ ਕਲੇਰ ਧਾਰਮਿਕ ਪੱਖੋਂ ਵਿਸ਼ੇਸ਼ ਸਥਾਨ ਰੱਖਦਾ ਹੈ | ਪਿੰਡ ਦੇ ਨੌਜਵਾਨ ਤੇ ਅਗਾਂਹਵਧੂ ਸਰਪੰਚ ਐਡਵੋਕੇਟ ਮਨੋਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟਰੈਕਟਰ ਮਾਰਚ

ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਮਜੀਠਾ ਬਲਾਕ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਟਰਪਈ ਤੇ ਬਲਾਕ ਪ੍ਰਧਾਨ ਹਰਪਾਲ ਸਿੰਘ ਗੋਸਲ ਦੀ ਅਗਵਾਈ 'ਚ ਟਰੈਕਟਰ ਮਾਰਚ ਕੀਤਾ ਗਿਆ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਮਜੀਠਾ ਇਕਾਈ ਵਲੋਂ ਟਰੈਕਟਰ ਮਾਰਚ 26 ਨੂੰ

ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਇਸੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ...

ਪੂਰੀ ਖ਼ਬਰ »

26 ਦੀ ਕਿਸਾਨ ਟਰੈਕਟਰ ਪਰੇਡ ਦੇ ਹੱਕ 'ਚ ਟਰੈਕਟਰ ਜਾਗਰੂਕਤਾ ਰੈਲੀ

ਨਵਾਂ ਪਿੰਡ, 22 ਜਨਵਰੀ (ਜਸਪਾਲ ਸਿੰਘ)-3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ 26 ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਦੇ ਹੱਕ 'ਚ ਸੁਖਨੰਦਨ ਸਿੰਘ ਮੈਹਣੀਆਂ ਸੂਬਾ ਪ੍ਰਧਾਨ ਵਾਟਰ ...

ਪੂਰੀ ਖ਼ਬਰ »

ਮਾਝਾ ਏਡ ਵਲੋਂ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਮੁਫ਼ਤ ਡੀਜ਼ਲ ਪਾਉਣ ਦੀ ਸੇਵਾ

ਮਾਨਾਂਵਾਲਾ, 22 ਜਨਵਰੀ (ਗੁਰਦੀਪ ਸਿੰਘ ਨਾਗੀ)-'ਮਾਝਾ ਏਡ' ਦੇ ਬੈਨਰ ਹੇਠ ਹਲਕਾ ਰਾਜਾਸਾਂਸੀ ਤੋਂ ਨੌਜਵਾਨ ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ, ਜੋਧ ਸਿੰਘ ਸਮਰਾ, ਨਿਰਮਲ ਸਿੰਘ ਨੰਗਲੀ, ਗੁਰਵਿੰਦਰ ਸਿੰਘ ਭੰਗੂ, ਵੀਰਪਾਲ ਸਿੰਘ ਨੇ ਐਨ. ਆਰ. ਆਈ. ਸਾਥੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਾਰਡ ਨੰ: 15 ਤੋਂ 'ਆਪ' ਨੇ ਗੁਰਨਾਮ ਸਿੰਘ ਨੂੰ ਉਮੀਦਵਾਰ ਐਲਾਨਿਆ

ਅਜਨਾਲਾ, 22 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 15 'ਚ ਆਮ ਆਦਮੀ ਪਾਰਟੀ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਵਲੰਟੀਅਰਾਂ ਤੇ ਸਮਰਥਕਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਸਮਾਜ ਸੇਵੀ ਤੇ ਪਾਰਟੀ ਵਲੰਟੀਅਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਮਾਰਚ

ਅਟਾਰੀ, 22 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਲੜ ਰਹੇ ਕਿਸਾਨਾਂ ਦੇ ਸਮਰਥਨ ਤੇ ਮੋਦੀ ਸਰਕਾਰ ਦੇ ਵਿਰੋਧ 'ਚ ਅਟਾਰੀ ਖੇਤਰ 'ਚ ਵੱਖ-ਵੱਖ ...

ਪੂਰੀ ਖ਼ਬਰ »

ਬਰਸੀ ਸਮਾਗਮ 'ਤੇ ਵਿਸ਼ੇਸ਼- ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਗੁਰੂ ਕਾ ਬਾਗ

ਜਗਦੇਵ ਕਲਾਂ - ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦਾ ਜਨਮ ਅਮਰ ਸਿੰਘ ਦੇ ਗ੍ਰਹਿ ਵਿਖੇ ਮਾਤਾ ਬਾਲ ਕੌਰ ਦੀ ਕੁੱਖੋਂ ਸੰਨ 1923 'ਚ ਚੱਕ ਨੰ: 80 ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ | ਬਾਬਾ ...

ਪੂਰੀ ਖ਼ਬਰ »

ਦਿੱਲੀ ਪਰੇਡ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਵਲੋਂ ਟਰੈਕਟਰ ਮਾਰਚ

ਖ਼ਾਸਾ, 22 ਜਨਵਰੀ (ਗੁਰਨੇਕ ਸਿੰਘ ਪੰਨੂ)-ਅੱਜ ਕਸਬਾ ਖ਼ਾਸਾ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਤੇ ਟਰੈਕਟਰਾਂ ਦਾ ਕਾਫਲਾ ਕਿਸਾਨ ਮਾਰੂ ਨੀਤੀਆਂ ਤੇ ਕਾਨੂੰਨਾਂ ਨੂੰ ਖਤਮ ਕਰਵਾਉਣ ਦੇ ਹੱਕ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਲੜ ਰਹੇ ਕਿਸਾਨਾਂ ਦੇ ਸਮਰਥਨ ਤੇ ਮੋਦੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਮਾਰਚ

ਬੱਚੀਵਿੰਡ, 22 ਜਨਵਰੀ (ਬਲਦੇਵ ਸਿੰਘ ਕੰਬੋ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਕਾਨੂੰਨਾਂ ਦੇ ਵਿਰੋਧ 'ਚ ਰੋਸ ਦਿਨੋਂ ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ | ਇਸ ਤਹਿਤ ਹੀ ਕਿਸਾਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਿੰਡ ਸਾਰੰਗੜਾ ਤੋਂ ਕਿਸਾਨ ਰੋਸ ਮਾਰਚ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਲਖਵਿੰਦਰ ਪਾਲ ਸਿੰਘ

ਅੰਮਿ੍ਤਸਰ- ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਨੌਜਵਾਨ ਅਕਾਲੀ ਆਗੂ ਅਜੇਬੀਰਪਾਲ ਸਿੰਘ ਰੰਧਾਵਾ ਤੇ ਯੁੱਗਬੀਰ ਪਾਲ ਸਿੰਘ ਦੇ ਪਿਤਾ ਤੇ ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਲਖਵਿੰਦਰ ਪਾਲ ਸਿੰਘ ਇਲਾਕੇ ਦੀ ਨਾਮਵਰ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਨ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਵਤੀਰਾ ਛੱਡੇ- ਚੇਅਰਮੈਨ ਠੇਕੇਦਾਰ

ਅੰਮਿ੍ਤਸਰ, 22 ਜਨਵਰੀ (ਰੇਸ਼ਮ ਸਿੰਘ)-ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਹੋਈ 11ਵੇਂ ਦੌਰ ਦੀ ਬੈਠਕ ਦੇ ਬੇਸਿੱਟਾ ਰਹਿਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਤੇ ਬੈਂਕਫਿੰਕੋ ਦੇ ਮੌਜੂਦਾ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮਾਨਾਂਵਾਲਾ, 22 ਜਨਵਰੀ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਮਿਹੋਕਾ ਦੀ ਸੰਗਤ ਵਲੋਂ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਇਸ ਦੇ ਨਾਲ ਹੀ ਸੂਬੇ ਭਰ 'ਚ ਚੋਣ ਜ਼ਾਬਤਾ ...

ਪੂਰੀ ਖ਼ਬਰ »

ਨਰਿੰਦਰ ਚੰਚਲ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਦਾ ਅੰਮਿ੍ਤਸਰ ਨਾਲ ਗਹਿਰਾ ਰਿਸ਼ਤਾ ਹੋਣ ਕਰਕੇ ਅੱਜ ਸਥਾਨਕ ਵੱਖ-ਵੱਖ ਸੁਸਾਇਟੀਆਂ ਅਤੇ ਗਾਇਕਾਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਅਜਨਾਲਾ 'ਚ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ

ਅਜਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਭਾਰਤ ਵਿਚ ਕੋਰੋਨਾ ਦੇ ਅੰਤ ਲਈ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ਅਜਨਾਲਾ 'ਚ ਵੀ ਕੋਰੋਨਾ ਵੈਕਸੀਨ ਲਗਾਉਣ ਦੀ ਰਸਮੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ਼ ਦੀ ਵੱਖਰੀ ਯਾਦਗਾਰ ਬਣਾ ਕੇ ਕੈਪਟਨ ਸ਼ਹੀਦਾਂ ਦਾ ਅਮਪਾਨ ਕਰ ਰਹੇ ਹਨ- ਮਲਿਕ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਿ੍ਹਆਂ ਵਾਲਾ ਬਾਗ ਤੋਂ 5 ਕਿਲੋਮੀਟਰ ਦੂਰ ਰਣਜੀਤ ਐਵੀਨਿਊ ਵਿਖੇ ਵੱਖਰੀ ਯਾਦਗਾਰ ਬਣਾਕੇ ਸਿਆਸੀ ਲਾਹਾ ਚਾਹੰੁਦੇ ਹਨ ਜਦਕਿ ਇਹ ਸਰਾਸਰ ਸ਼ਹੀਦਾਂ ਦਾ ਅਪਮਾਨ ਹੈ | ਇਹ ...

ਪੂਰੀ ਖ਼ਬਰ »

ਸਵਿਸ ਕਾਲੋਨੀਜ਼ ਨਿਵਾਸੀਆਂ ਵਲੋਂ ਇਕਜੁੱਟਤਾ ਨਾਲ ਕਾਲੋਨੀਆਂ ਦੇ ਵਿਕਾਸ ਕਰਵਾਉਣ ਦਾ ਅਹਿਦ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਸਵਿਸ ਕਾਲੋਨੀਜ਼ ਦੇ ਕੁਝ ਸਾਥੀਆਂ 'ਚ ਮਤਭੇਦਾਂ, ਸ਼ੰਕੇ ਆਦਿ ਸਬੰਧੀ ਕਿਆਸਅਰਾਈਆਂ ਦਾ ਅੱਜ ਉਸ ਵੇਲੇ ਨਿਪਟਾਰਾ ਹੋਇਆ, ਜਦੋਂ ਸਮੂਹ ਕਲੋਨੀ ਨਿਵਾਸੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਹੁੰਦਲ ਵਲੋਂ ਵਿਕਾਸ ਕੰਮਾਂ ਦਾ ਨਿਰੀਖਣ

ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 20 ਅਧੀਨ ਆਉਂਦੀਆਂ ਅਬਾਦੀਅੲ 'ਚ ਲੋਕਾਂ ਦੀ ਕੋਈ ਵੀ ਵਿਕਾਸ ਸਬੰਧੀ ਮੁਸ਼ਕਿਲਾਂ ਜਾਂ ਮੰਗ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਲਾਕਾ ਕੌਾਸਲਰ ਤੇ ...

ਪੂਰੀ ਖ਼ਬਰ »

ਗ਼ਰੀਬ ਵਿਧਵਾ ਔਰਤਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਚੋਗਾਵਾਂ, 22 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਮਾਤਾ ਅਮਰ ਕੌਰ ਲੋਕ ਭਲਾਈ ਸੁਸਇਟੀ ਵਲੋਂ 35 ਗ਼ਰੀਬ ਵਿਧਵਾ ਔਰਤਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸੁਸਾਇਟੀ ਦੇ ਪ੍ਰਬੰਧਕ ਸ੍ਰੀ ਤਾਰਾ ਚੰਦ ਸ਼ਰਮਾ, ਗੁਰਦਰਸ਼ਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਬੱਚੀਵਿੰਡ, 22 ਜਨਵਰੀ (ਬਲਦੇਵ ਸਿੰਘ ਕੰਬੋ)-ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਵਲੋਂ ਬੂਥ ਮਜ਼ਬੂਤ ਮੁਹਿੰਮ ਤਹਿਤ ਭਰਵੀਂ ਇਕੱਤਰਤਾ ਪਿੰਡ ਸਾਰੰਗੜਾ ਵਿਖੇ ਕਰਵਾਈ ਗਈ ਜਿਸ ਦੀ ਅਗਵਾਈ 'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਨੇ ਕੀਤੀ | ਲੋਕਾਂ ਦੇ ਭਰਵੇਂ ਇਕੱਠ ਨੂੰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਟਰੈਕਟਰ ਮਾਰਚ

ਜਗਦੇਵ ਕਲਾਂ, 22 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਸਾਂਝੇ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ ਕਰਨ ਲਈ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਾਮਿਲ ਹੋਣ ਦੇ ਸੱਦੇ ਤਹਿਤ ਇਲਾਕੇ ਭਰ ਦੇ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨਾਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਦੇ ਹੱਕ 'ਚ ਚੋਣ ਜਲਸਾ

ਮਜੀਠਾ, 22 ਜਨਵਰੀ (ਸਹਿਮੀ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਪਾਰਟੀਆਂ ਵਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ, ਉਥੇ ਹੀ ਐਲਾਨੇ ਗਏ ਉਮੀਦਵਾਰਾਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਦਿਆਂ ਅੱਜ ਮਜੀਠਾ ਦੇ ਵਾਰਡ ਨੰਬਰ 5 ਤੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 26 ਨੂੰ

ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ 26 ਜਨਵਰੀ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਪ੍ਰਾਪਤ ਵੇਰਵਿਆਂ ...

ਪੂਰੀ ਖ਼ਬਰ »

ਪੈਨਸ਼ਨਰਜ ਐਸੋਸੀਏਸ਼ਨ ਰਈਆ ਮੰਡਲ ਬਿਆਸ ਦੀ ਮੀਟਿੰਗ

ਬਿਆਸ, 22 ਜਨਵਰੀ (ਪਰਮਜੀਤ ਸਿੰਘ ਰੱਖੜਾ)-ਪੈਨਸ਼ਰਨਜ ਐਸੋਸੀਏਸ਼ਨ (ਪੀ.ਐਸ.ਪੀ.ਸੀ.ਐਲ) ਰਈਆ ਮੰਡਲ ਬਿਆਸ ਦੀ ਮਹੀਨੇਵਾਰ ਮੀਟਿੰਗ ਮਨਜੀਤ ਸਿੰਘ ਗੁੰਨੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਪੁਰਜੋਰ ਸ਼ਬਦਾਂ ਵਿਚ ਮੰਗ ਕੀਤੀ ਕਿ ਮਹਿੰਗਾਈ ਭੱਤੇ ...

ਪੂਰੀ ਖ਼ਬਰ »

ਨਗਰ ਕੀਰਤਨ ਕੱਲ੍ਹ

ਚੋਗਾਵਾਂ, 22 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਕਸਬਾ ਚੋਗਾਵਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਇਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਮੂਹ ਇਲਾਕੇ ਤੇ ਨਗਰ ਦੇ ਸਹਿਯੋਗ ਨਾਲ 24 ਜਨਵਰੀ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਇਜਲਾਸ 'ਚ ਡਾ: ਸੋਹਲ ਬਣੇ ਪ੍ਰਧਾਨ

ਅਜਨਾਲਾ, 22 ਜਨਵਰੀ (ਐਸ. ਪ੍ਰਸ਼ੋਤਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਤਹਿਸੀਲ ਅਜਨਾਲਾ ਇਕਾਈ ਦੇ ਕਰਵਾਏ ਗਏ ਪ੍ਰਭਾਵਸ਼ਾਲੀ ਡੈਲੀਗੇਟ ਇਜਲਾਸ ਦੌਰਾਨ ਜਥੇਬੰਦਕ ਢਾਂਚੇ ਦੀ ਮਜਬੂਤੀ ਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਯੋਜਨਾਬੱਧੀ ਢੰਗ ਨਾਲ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਛੇਹਰਟਾ, 22 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ, ਸ੍ਰੀ ਗੁਰੂ ਅਮਰਦਾਸ ਜੀ ਦੇ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਥੋਂ ਨਾਲ ਲੱਗਦੇ ਪਿੰਡ ਡੱਡੀਆਂ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੇ ਸਾਫ਼ਟਵੇਅਰ ਕਰਕੇ ਲੱਗ ਰਹਾ ਨਿਗਮ ਨੂੰ ਚੂਨਾ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਗਸਤ 2020 'ਚ ਲਿਆਂਦੇ ਗਏ ਨਵੇਂ ਸਾਫ਼ਟਵੇਅਰ ਦੇ ਪਿਛਲੇ ਸਾਫਟਵੇਅਰ 'ਚ ਅੰਤਰ ਹੋਣ ਕਰਕੇ ਇਸ ਵਾਰ ਬਿਨ੍ਹਾਂ ਪਿਛਲੇ ਟੈਕਸ ਜਮਾਂ ਕਰਵਾਏ ਨਵੇਂ ਸਿਰੇ ਤੋਂ ਟੈਕਸ ਜਮ੍ਹਾਂ ਕਰਵਾਉਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਮਦਾਸ, 22 ਜਨਵਰੀ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਸਬੇ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਕੈਲੰਡਰ ਜਾਰੀ

ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਤਸਰ ਇਕਾਈ ਵਲੋਂ ਸਥਾਨਕ ਕੰਪਨੀ ਬਾਗ਼ ਵਿਖੇ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ ਜਿਸ 'ਚ ਇਤਿਹਾਸਕ ਕਿਸਾਨ ਅੰਦੋਲਨ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਪੋਠੋਹਾਰ ਸੁਲਤਾਨਵਿੰਡ ਵਿਖੇ ਨਗਰ ਕੀਰਤਨ ਸਜਾਇਆ

ਸੁਲਤਾਨਵਿੰਡ, 22 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੋਠੋਹਾਰ ਸਿੰਘ ਸਭਾ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਗੁਰਦੁਆਰਾ ਦੇ ਪ੍ਰਧਾਨ ਧਨਵੰਤ ਸਿੰਘ ਦੀ ਅਗਵਾਈ ਅਤੇ ਇਲਾਕੇ ਦੀਆਂ ਸਮੂਹ ...

ਪੂਰੀ ਖ਼ਬਰ »

ਚੇਅਰਮੈਨ ਹਰਪ੍ਰਤਾਪ ਵਲੋਂ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਦੀ ਲਾਮਬੰਦੀ ਮੁਹਿੰਮ ਦਾ ਆਗਾਜ਼

ਅਜਨਾਲਾ, 22 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਕਾਂਗਰਸ ਉਮੀਦਵਾਰਾਂ ਦੀਆਂ ਜਿੱਤਾਂ ਵੋਟ ਪਰਚੀ/ਵੋਟਰਾਂ ਦੇ ਫਤਵੇ ਨਾਲ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਤੇ ਸਥਾਨਕ ਸਰਕਾਰਾਂ (ਨਗਰ ਪੰਚਾਇਤਾਂ/ਕੌਾਸਲਾਂ/ਨਿਗਮਾਂ) ਵਿਭਾਗ ਪੰਜਾਬ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ

ਛੇਹਰਟਾ, 22 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ, ਲੁੱਟਾਂ-ਖੋਹਾਂ ਕਰਨ ਵਾਲਿਆਂ ਤੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕਸਦਿਆਂ ਥਾਣਾ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪਿੰਡ ਸਾਰੰਗੜਾ ਤੇ ਚੱਕ ਅੱਲ੍ਹਾ ਬਖਸ਼ ਵਿਖੇ ਨਗਰ ਕੀਰਤਨ ਸਜਾਏ

ਬੱਚੀਵਿੰਡ, 22 ਜਨਵਰੀ (ਬਲਦੇਵ ਸਿੰਘ ਕੰਬੋ)-ਪਿੰਡ ਬੱਚੀਵਿੰਡ, ਸ਼ਹੂਰਾ, ਕੱਕੜ, ਮੰਜ, ਪੰਜੂਰਾਏ, ਰਾਏ, ਰਾਣੀਆਂ ਤੇ ਇਸ ਦੇ ਆਸ-ਪਾਸ ਦੇ ਬਹੁਤ ਸਾਰੇ ਪਿੰਡਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਰਹੱਦੀ ਪਿੰਡ ਚੱਕ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਦਸ਼ਮੇਸ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਕੀ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਕੂਲ ਕੈਂਪਸ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਹਲੋਂ ਨੂੰ ਪਿੰਡ ਭੁੱਲਰ ਜ਼ਿਲ੍ਹਾ ਗੁਰਦਾਸਪੁਰ ਇੰਡੀਅਨ ਫਾਰਮਰ ਐਸੋ: ਦਾ ਪ੍ਰਧਾਨ ਥਾਪਿਆ

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)- ਦਿੱਲੀ ਬਾਰਡਰ 'ਤੇ ਚਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਇੰਡੀਅਨ ਫਾਰਮਰ ਐਸੋ: ਦੇ ਨਾਲ ਬਹੁਤ ਕਿਸਾਨ ਜੁੜ ਰਹੇ ਹਨ | ਅੱਜ ਬਾਬਾ ਬਕਾਲਾ ਮੋੜ ਉਪਰ ਕਿਸਾਨਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਤਰਨਤਾਰਨ ਦੇ ...

ਪੂਰੀ ਖ਼ਬਰ »

26 ਨੂੰ ਅਜਨਾਲਾ ਵਿਚੋਂ ਸੈਂਕੜੇ ਕਿਸਾਨ ਦਿੱਲੀ ਟਰੈਕਟਰ ਮਾਰਚ 'ਚ ਸ਼ਾਮਿਲ ਹੋਣਗੇ-ਧਾਲੀਵਾਲ

ਚੇਤਨਪੁਰਾ, 22 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਬੱਲ ਬਾਵਾ ਵਿਚ ਆਪ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਤੇ ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਦੀ ਪ੍ਰਧਾਨਗੀ ਹੇਠ ਕਿਸਾਨਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਮੋਰਚੇ ਲਈ ਕਿਸਾਨਾਂ ਨੂੰ ਲਾਮਬੰਧ ਕਰਨ ਲਈ ਇਕੱਤਰਤਾ

ਮਜੀਠਾ, 22 ਜਨਵਰੀ (ਸਹਿਮੀ)- ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਵਿੱਢੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਤੇ 26 ਜਨਵਰੀ ਦੇ ਦਿੱਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਜਥੇਬੰਦੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਫਾਰਮੇਸੀ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ ਵਿਖੇ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਫਾਰਮੇਸੀ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਅਸ਼ੋਕ ਸ਼ਰਮਾ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦਾ ਵਫਦ ਡੀ.ਐਸ.ਪੀ. ਨੂੰ ਮਿਲਿਆ

ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਦਾ ਇਕ ਵਫ਼ਦ ਤਰਸੇਮ ਸਿੰਘ ਪ੍ਰਧਾਨ ਜ਼ੋਨ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਨੂੰ ਮਿਲਿਆ ਤੇ ਇਕ ਲਿਖਤੀ ਦਰਖਾਸਤ ਦੇ ਕੇ ਇਨਸਾਫ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵਲੋਂ ਟਰੈਕਟਰ ਮਾਰਚ

ਅਜਨਾਲਾ/ ਚਮਿਆਰੀ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ, ਜਗਪ੍ਰੀਤ ਸਿੰਘ ਜੌਹਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਟਰੈਕਟਰ ਮਾਰਚ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਜੇਠੂਵਾਲ, 22 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨੀ ਅੰਦੋਲਨ ਜੋ ਪਿਛਲੇ ਲਗਭਗ 50 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਿਹਾ ਹੈ ਕਿਸਾਨ ਜਥੇਬੰਦੀਆਂ ਵਲੋਂ ਇਸ ਕਾਲੇ ...

ਪੂਰੀ ਖ਼ਬਰ »

300 ਦੇ ਕਰੀਬ ਲੋੜਵੰਦ ਮੁਫ਼ਤ ਐਨਕਾਂ ਦਾ ਲਾਭ ਪ੍ਰਾਪਤ ਕਰ ਚੁੱਕੇ-ਮੱਤੇਵਾਲ

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜ ਸੇਵਕ ਸਭਾ ਰਈਆ ਵਲੋਂ ਕਰਵਾਏ ਸਮਾਗਮ ਦੌਰਾਨ ਪ੍ਰਚਾਰਕ ਭਾਈ ਜਸਪਾਲ ਸਿੰਘ ਨੇ ਗੁਰੂ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਸੰਸਥਾ ਵਲੋਂ ਲੋੜਵੰਦ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਦੀਆਂ ਹਦਾਇਤਾਂ 'ਤੇ 26 ਜਨਵਰੀ ਅਤੇ ਰਈਆ ਵਿਚ ਹੋ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਪੰਜਾਬ ਪੁਲਿਸ ਵਲੋਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਤੇ ਕਮਲਮੀਤ ਸਿੰਘ ਐਸ. ਐਚ. ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ 'ਚ ਨਾਜਾਇਜ਼ ਕਬਜ਼ੇ ਹਟਾਏ ਜਾਣਗੇ-ਡੀ.ਐਸ.ਪੀ

ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਚੌਾਕ ਤੋਂ ਮੇਨ ਬਜ਼ਾਰ ' ਆਵਾਜਾਈ ਵਿਚ ਪੈ ਰਹੇ ਵਿਘਨ ਦੀ ਸਮੱਸਿਆ ਦੇ ਹੱਲ ਲਈ ਮੇਨ ਬਜ਼ਾਰ 'ਚੋਂ ਨਾਜ਼ਾਇਜ਼ ਕਬਜ਼ੇ ਹਟਾਏ ਜਾਣਗੇ | ...

ਪੂਰੀ ਖ਼ਬਰ »

ਪੰਜਾਬ ਹਰਿਆਵਲ ਨੇ ਪ੍ਰਧਾਨ ਮੱਤੇਵਾਲ ਦਾ ਸਨਮਾਨ

ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਵਾਤਾਵਰਨ ਸੰਭਾਲ ਲਈ ਮੋਹਰੀ ਲਹਿਰ ਹਰਿਆਵਲ ਪੰਜਾਬ ਵਲੋਂ ਸੁਖਵਿੰਦਰ ਸਿੰਘ ਮੱਤੇਵਾਲ ਪ੍ਰਧਾਨ ਸਮਾਜ ਸੇਵਕ ਸਭਾ ਰਈਆ ਨੂੰ ਉਨ੍ਹਾਂ ਵਲੋਂ ਵਾਤਾਵਰਨ ਸੰਭਾਲ ਲਈ ਕੀਤੀਆਂ ਵੱਡਮੁਲੀ ਸੇਵਾਵਾਂ ਦੀ ਮਾਨਤਾ ਵਜੋਂ ਹਰਿਆਵਲ ਸਮਿਤੀ ...

ਪੂਰੀ ਖ਼ਬਰ »

ਗੁਰਦੁਆਰਾ ਪਹੂਵਿੰਡ ਸਾਹਿਬ ਤੱਕ ਬਣਾਈ ਜਾ ਰਹੀ 35 ਫੁੱਟੀ ਸੜਕ ਜਲਦ ਮੁਕੰਮਲ ਹੋਵੇਗੀ- ਭਾਈ ਗਿੁਰੲਕਬਾਲ ਸਿੰਘ

ਅੰਮਿ੍ਤਸਰ, 22 ਜਨਵਰੀ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੂਵਿੰਡ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਜੀ. ਟੀ. ਰੋਡ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਿਆਸ, 22 ਜਨਵਰੀ (ਪਰਮਜੀਤ ਸਿੰਘ ਰੱਖੜਾ)-ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX