ਤਾਜਾ ਖ਼ਬਰਾਂ


ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  12 minutes ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  39 minutes ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  56 minutes ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  about 1 hour ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  about 1 hour ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  about 1 hour ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  about 1 hour ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  about 1 hour ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  about 2 hours ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  about 2 hours ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  about 2 hours ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  about 2 hours ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  about 3 hours ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  about 3 hours ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  about 3 hours ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  about 3 hours ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  about 3 hours ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  about 4 hours ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 4 hours ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  about 3 hours ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 5 hours ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪਟਿਆਲਾ

ਆਮ ਆਦਮੀ ਪਾਰਟੀ ਵਲੋਂ ਨਗਰ ਕੌ ਾਸਲ ਨਾਭਾ ਦੇ 23 ਵਾਰਡਾਂ 'ਚੋਂ 17 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਪੰਜਾਬ ਵਿਚ ਹੋ ਰਹੀਆਂ ਨਗਰ ਕੌਾਸਲ ਚੋਣਾਂ ਦੇ ਲਈ ਵੱਖੋ ਵੱਖਰੀਆਂ ਰਾਜਨੀਤਕ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਰਹੀਆਂ ਹਨ ਪਰ ਨਾਭਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੇ 23 ਵਾਰਡਾਂ ਵਿਚੋਂ 17 ਵਾਰਡਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਿਚ ਪਹਿਲ ਕਦਮੀ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਚੋਣ ਕਮੇਟੀ ਦੇ ਚੇਅਰਮੈਨ ਮੇਘ ਚੰਦ ਸ਼ੇਰ ਮਾਜਰਾ, ਸਾਬਕਾ ਵਿਧਾਇਕ ਰਮੇਸ਼ ਕੁਮਾਰ ਸਿੰਗਲਾ, ਕਾਕਾ ਜਸਦੀਪ ਸਿੰਘ ਨਿੱਕੂ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਜੱਸੀ ਸੋਹੀਆਂ ਵਾਲਾ, ਸਾਬਕਾ ਹਲਕਾ ਪ੍ਰਧਾਨ ਦੇਵ ਮਾਨ, ਯੂਥ ਆਗੂ ਵਰਿੰਦਰ ਕੁਮਾਰ ਬਿੱਟੂ ਤੇ ਸ਼ਹਿਰੀ ਬਲਾਕ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਚੋਣ ਲੜਨ ਦੇ ਇੱਛੁਕ ਯੋਗ ਵਿਅਕਤੀਆਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜੀ ਗਈ ਸੀ ਜਿਸ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਅਬਜ਼ਰਵਰ ਜਰਨੈਲ ਸਿੰਘ ਵਿਧਾਇਕ ਦਿੱਲੀ ਦੇ ਦਸਤਖਤਾਂ ਹੇਠ ਪੰਜਾਬ ਇਕਾਈ ਵਲੋਂ ਜਾਰੀ ਕੀਤਾ ਗਿਆ | ਐਲਾਨ ਕੀਤੇ ਗਏ ਉਮੀਦਵਾਰਾਂ ਵਿਚ ਸ਼ਰਨਜੀਤ ਸਿੰਘ ਚੀਕਾ ਵਾਰਡ ਨੰ. 2, ਜਸਵਿੰਦਰ ਸਿੰਘ ਲੱਕੀ ਵਾਰਡ ਨੰ. 3, ਸਤਵੰਤ ਸਿੰਘ ਸੈਂਟੀ ਭੰਗੂ ਵਾਰਡ ਨੰ. 4, ਪੱਤਰਕਾਰ ਕਰਮਜੀਤ ਸਿੰਘ ਸੋਮਲ ਵਾਰਡ ਨੰ. 6, ਸਿਮਰਨ ਵਰਮਾ ਵਾਰਡ ਨੰ.7, ਅਸ਼ੋਕ ਅਰੋੜਾ ਵਾਰਡ ਨੰ. 8, ਰਜਨੀ ਰਾਣੀ ਵਾਰਡ ਨੰ. 9, ਡਾ. ਗੀਤਾ ਡੱਲਾ ਵਾਰਡ ਨੰ. 11, ਗਗਨਦੀਪ ਕੌਰ ਵਾਰਡ ਨੰ. 13, ਮਹਿੰਦਰਪਾਲ ਗਿੰਦੀ ਵਾਰਡ ਨੰ.14, ਰੇਖਾ ਠਾਕੁਰ ਵਾਰਡ ਨੰ. 15, ਨੀਰਜ ਕੁਮਾਰ ਵਾਰਡ ਨੰ. 16, ਕਿਰਨ ਰਾਣੀ ਵਾਰਡ ਨੰ. 17, ਰਮੇਸ਼ ਕੁਮਾਰ ਬਿੰਦਰਾ ਵਾਰਡ ਨੰ. 18, ਰਾਜੇਸ਼ ਗਰਗ ਡਿੰਪਲ ਵਾਰਡ ਨੰ. 20, ਅਮਰਜੀਤ ਰਾਣੀ ਪਤਨੀ ਐਡਵੋਕੇਟ ਨਰਿੰਦਰ ਸ਼ਰਮਾ ਸ਼ਹਿਰੀ ਬਲਾਕ ਪ੍ਰਧਾਨ ਵਾਰਡ ਨੰ. 21 ਅਤੇ ਲਲਿਤ ਕੁਮਾਰ ਮਿੰਟੂ ਨੂੰ ਵਾਰਡ ਨੰ. 22 ਤੋਂ ਉਮੀਦਵਾਰ ਬਣਾਇਆ ਗਿਆ ਹੈ | ਦੇਵ ਮਾਨ, ਜੱਸੀ ਸੋਹੀਆਂ ਵਾਲਾ ਤੇ ਵਰਿੰਦਰ ਬਿੱਟੂ ਨੇ ਦੱਸਿਆ ਕਿ ਬਾਕੀ ਦੇ ਰਹਿੰਦੇ 6 ਵਾਰਡਾਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ | ਇਸ ਮੌਕੇ ਗੁਰਮੁਖ ਸਿੰਘ ਪੰਡਤਾਂ, ਅਸ਼ੋਕ ਸਿਸਵਾਲ, ਦਿਹਾਤੀ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਸੁੱਖ ਘੁੰਮਣ ਚਾਸਵਾਲ, ਸੁਖਵਿੰਦਰ ਸਿੰਘ ਰਾਣਾ, ਸੁਖਦਰਸ਼ਨ ਗੋਗਾ ਸਾਬਕਾ ਕੌਾਸਲਰ, ਧੀਰਜ ਠਾਕੁਰ, ਹੈਪੀ ਅਰੋੜਾ, ਚਮਕੌਰ ਸਿੰਘ ਰੈਸਲ ਆਦਿ ਮੌਜੂਦ ਸਨ |

ਮੁੱਖ ਮੰਤਰੀ ਦਾ ਵਿਰੋਧ ਕਰ ਰਹੇ 'ਆਪ' ਆਗੂ ਗਿ੍ਫ਼ਤਾਰ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਪਟਿਆਲਾ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਰੋਧ ਕੀਤਾ | ਇਸ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਆਗੂ ਕੁੰਦਨ ਗੋਗੀਆ ਸਮੇਤ ਰਾਜਿੰਦਰ ਮੋਹਣ, ਸਿਮਰਨਪ੍ਰੀਤ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀਆਂ ਚੋਣਾਂ ਲਈ ਬਣਾਈਆਂ 15 ਟੀਮਾਂ

ਸਮਾਣਾ, 25 ਜਨਵਰੀ (ਸਾਹਿਬ ਸਿੰਘ)-14 ਫ਼ਰਵਰੀ ਨੂੰ ਹੋਣ ਵਾਲੀਆਂ ਨਗਰ ਕੌਾਸਲ ਸਮਾਣਾ ਦੀਆਂ ਚੋਣਾਂ ਲਈ 15 ਟੀਮਾਂ ਬਣਾਈਆਂ ਹਨ ਜਿਹੜੀਆਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦਿਨ ਤੋਂ ਵੋਟਾਂ ਦੀ ਗਿਣਤੀ ਤੱਕ ਵੱਖ-ਵੱਖ ਕੰਮ ਕਰਨਗੀਆਂ | ਇਹ ਜਾਣਕਾਰੀ ਦਿੰਦਿਆਂ ਸਮਾਣਾ ਦੇ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਦਾ ਰੋਸ ਧਰਨਾ 15ਵੇਂ ਦਿਨ ਵੀ ਜਾਰੀ

ਪਟਿਆਲਾ, 25 ਜਨਵਰੀ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਮੰਡਲ ਪਟਿਆਲਾ ਇਕਾਈ ਦੇ ਵਰਕਰਾਂ ਵਲੋਂ ਦਫਤਰ ਡੀ.ਐਫ.ਓ. ਪਟਿਆਲਾ ਅੱਗੇ ਚੱਲ ਰਿਹਾ ਪੱਕਾ ਮੋਰਚਾ 11 ਜਨਵਰੀ ਤੋਂ ਲਗਾਤਾਰ ਜਾਰੀ ਹੈ | ਰੋਸ ਧਰਨੇ ਦੀ ਅਗਵਾਈ ਰੇਂਜ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 14 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ-ਸਿਵਲ ਸਰਜਨ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੋਵਿਡ ਟੀਕਾਕਰਨ ਮੁਹਿੰਮ ਦੌਰਾਨ ਅੱਜ 481 ਸਿਹਤ ਸਟਾਫ਼ ਵਲੋਂ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਤੇ ਜ਼ਿਲ੍ਹਾ ਟੀਕਕਾਕਰਨ ਅਫਸਰ ਡਾ. ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਅੱਜ ਦਾ ਪ੍ਰੋਗਰਾਮ ਮੁਲਤਵੀ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਭਾ-ਪਟਿਆਲਾ ਰੋਡ ਪਿੰਡ ਰੱਖੜਾ ਵਿਖੇ ਰੱਖੜਾ ਸ਼ੂਗਰ ਮਿੱਲ ਚਾਲੂ ਕਰਵਾਉਣ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ 33 ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਮੁੱਖ ਗੁਪਤਾ ਵਲੋਂ ਰਵਨੀਤ ਸਿੰਘ ਬਿੱਟੂ 'ਤੇ ਕੀਤੇ ਹਮਲੇ ਦੀ ਨਿੰਦਾ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਵਲੋਂ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਉਪਰ ਦਿੱਲੀ 'ਚ ਕਿਸਾਨੀ ਸੰਘਰਸ਼ 'ਚ ਭਾਗ ਲੈਣ ਸਮੇਂ ਖਾਲਿਸਤਾਨੀ ਵਿਚਾਰਧਾਰਾ ਦੇ ਲੋਕਾਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ...

ਪੂਰੀ ਖ਼ਬਰ »

ਟਰੱਕ ਚੋਰੀ ਦੇ ਮਾਮਲੇ 'ਚ ਪਰਚਾ ਦਰਜ

ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਖਾਲੀ ਪਲਾਟ ਵਿਚ ਖੜ੍ਹਾ ਟਰੱਕ ਚੋਰੀ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਣਜੀਤ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਢਕਾਨਸੂ ਕਲਾਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੰਦੀਪ ਵਰਮਾ ਵਾਸੀ ਤੂੜੀ ਬਾਜ਼ਾਰ ਨੇੜੇ ਅਨਾਰਦਾਣਾ ਚੌਾਕ ਨੇ ਥਾਣਾ ਕੋਤਵਾਲੀ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣੇ ਘਰ ਦੇ ਬਾਹਰ 18 ਜਨਵਰੀ ਨੂੰ ਮੋਟਰਸਾਈਕਲ ਖੜ੍ਹਾ ਕੀਤਾ ਹੋਇਆ ਸੀ | ਜੋ ਕਿਸੇ ...

ਪੂਰੀ ਖ਼ਬਰ »

ਕੱਲ੍ਹ ਇਕ ਹੋਰ ਜਥਾ ਸਿੰਘੂ ਬਾਰਡਰ ਲਈ ਹੋਵੇਗਾ ਰਵਾਨਾ-ਵਾਲੀਆ

ਪਟਿਆਲਾ, 25 ਜਨਵਰੀ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਜਧਾਨੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਕੱਲ੍ਹ 26 ਜਨਵਰੀ ਨੂੰ ਇਕ ਹੋਰ ਵੱਡਾ ਜਥਾ ਸਿੰਘੂ ਬਾਰਡਰ ਵਿਖੇ ਜਾਵੇਗਾ | ਇਹ ਗੱਲ ਮਗਨਰੇਗਾ ਤੇ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਕਾਂਗਰਸੀ ਤੇ ਅਕਾਲੀ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ

ਬਨੂੜ, 25 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਤੇ 5 ਤੋਂ 2 ਦਰਜਨ ਤੋਂ ਵੱਧ ਕਾਂਗਰਸੀ ਤੇ ਅਕਾਲੀ ਪਰਿਵਾਰ ਆਪ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਦੀ ਖ਼ਜ਼ਾਨਚੀ ਮੈਡਮ ਨੀਨਾ ਮਿੱਤਲ ਅਤੇ ਬਲਾਕ ਰਾਜਪੁਰਾ ਦੇ ਪ੍ਰਧਾਨ ...

ਪੂਰੀ ਖ਼ਬਰ »

ਹਰੇਕ ਵੋਟਰ ਲੋਕਤੰਤਰ ਦਾ ਮੁੱਖ ਅਧਾਰ-ਮੇਅਰ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਨਗਰ ਨਿਗਮ ਵਿਹੜੇ 'ਚ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਰਮਚਾਰੀਆਂ ਨੂੰ ਇਸ ਦਿਹਾੜੇ 'ਤੇ ਰਾਸ਼ਟਰ ਹਿਤ 'ਚ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਸਹੰੁ ਚੁਕਵਾਈ | ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਅੱਜ ਗਣਤੰਤਰ ਦਿਵਸ ਮੌਕੇ ਰੋਸ ਮਾਰਚ ਤੇ ਜਲਸੇ ਦਾ ਐਲਾਨ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਨੇ ਅੱਜ ਆਪਣੇ ਧਰਨੇ 'ਚ ਗਣਤੰਤਰ ਦਿਵਸ 'ਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ 'ਚ ਤੇ ਜੁਆਇੰਟ ਐਕਸ਼ਨ ਕਮੇਟੀ ਦੀਆਂ ਮੰਗਾਂ ਜਿਵੇਂ ਤਨਖ਼ਾਹਾਂ, ਪੈਨਸ਼ਨਾਂ ਦੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ 'ਚ ਵਧੀਆ ਕਾਰਗੁਜ਼ਾਰੀ ਬਦਲੇ ਰਾਜਿੰਦਰਾ ਹਸਪਤਾਲ ਨੰੂ ਪ੍ਰਸੰਸਾ ਪੱਤਰ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਰਾਜਿੰਦਰਾ ਹਸਪਤਾਲ ਵਲੋਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 'ਚ ਵਧੀਆ ਕਾਰਗੁਜ਼ਾਰੀ ਬਦਲੇ ਸੀ.ਈ.ਓ. ਸਟੇਟ ਹੈਲਥ ਏਜੰਸੀ ਪੰਜਾਬ ਕਮ ਸਪੈਸ਼ਲ ਸਕੱਤਰ ਸਿਹਤ ਵਲੋਂ ਭੇਜੇ ਪ੍ਰਸ਼ੰਸਾ ਪੱਤਰ ਨੰੂ ਰਾਜਿੰਦਰਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ-ਸਿੱਧੂ

ਪਟਿਆਲਾ, 25 ਜਨਵਰੀ (ਅ.ਸ. ਆਹਲੂਵਾਲੀਆ)-ਸੁਸਾਇਟੀ ਫਾਰ ਇਨਵਾਇਰਮੈਂਟ ਦੇ ਜਨਰਲ ਸਕੱਤਰ ਅਤੇ ਕਾਂਗਰਸ ਬੁੱਧੀਜੀਵੀ ਸੈਲ ਦੇ ਚੇਅਰਮੈਨ ਲਾਲਜੀਤ ਸਿੰਘ ਸਿੱਧੂ ਨੇ ਆਖਿਆ ਕਿ ਕਿਸਾਨਾਂ ਵਲੋਂ ਦਿੱਲੀ ਬਾਰਡਰ 'ਤੇ ਤਿੰਨੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਲੜੇ ਜਾ ਰਹੇ ...

ਪੂਰੀ ਖ਼ਬਰ »

ਬੀ.ਕੇ.ਯੂ. ਡਕੋਂਦਾ ਦੀ ਅਗਵਾਈ ਹੇਠ ਦਿੱਲੀ ਪਰੇਡ ਲਈ ਕਾਫ਼ਲਾ ਰਵਾਨਾ

ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਜਨਵਰੀ ਦੀ ਪਰੇਡ ਲਈ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਕਿਸਾਨਾਂ ਆਪਣੇ ਟਰੈਕਟਰ ਲੈ ਕੇ ਦਿੱਲੀ ਵੱਲ ਚਾਲੇ ਪਾ ਰਹੇ ਹਨ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਝੰਡੇ ਹੇਠ ...

ਪੂਰੀ ਖ਼ਬਰ »

ਕਿਸਾਨ ਤੇ ਜਵਾਨ ਗਣਤੰਤਰ ਦਿਵਸ 'ਤੇ ਬਣਨਗੇ ਦਿੱਲੀ ਦੀ ਸ਼ਾਨ

ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਦੇਸ਼ ਵਿਚ ਚੱਲ ਰਹੇ ਕਿਸਾਨ ਰੋਸ ਅਤੇ ਖੇਤੀ ਬਿਲਾਂ ਨੂੰ ਲੈ ਕੇ ਦਿੱਲੀ ਦੇ ਬਾਡਰਾਂ ਤੇ ਖੇਤਾਂ ਦੇ ਰਾਜੇ ਟਰੈਕਟਰਾਂ ਦੀ ਗਿਣਤੀ ਕਰਨਾ ਕਿਸੇ ਦੇ ਵੀ ਵੱਸ ਦੀ ਗੱਲ ਨਹੀਂ ਲੱਗ ਰਹੀ | ਦਿੱਲੀ ਵਿਚ ਹਰ ਪਾਸੇ ਕਿਸਾਨ ਅਤੇ ਜਵਾਨ ਦੀ ਗੱਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11ਵਾਂ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਮਨਾਇਆ ਗਿਆ | ਇਸ ਦੌਰਾਨ ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਠੱਗੀ ਤੋਂ ਬਚਾਉਣ ਲਈ ਸੂਬਾ ਸਰਕਾਰ ਵਿਦੇਸ਼ੀ ਰੁਜ਼ਗਾਰ ਤੇ ਵਿਦੇਸ਼ੀ ਸਿੱਖਿਆ ਸੈੱਲ ਰਾਹੀਂ ਵਿਦੇਸ਼ਾਂ 'ਚ ਵੀ ਭੇਜੇਗੀ ਨੌਜਵਾਨਾਂ ਨੂੰ 2022 ਤੱਕ 27 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਦੇਵਾਂਗੇ-ਕੈਪਟਨ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ 2017 ਵਿਚ ਲੋਕਾਂ ਨਾਲ ਜਿਹੜੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਉਨ੍ਹਾਂ ਵਿਚੋਂ ਇਕ ਹੋਰ ਨੂੰ ਪੂਰਾ ਕਰਦਿਆਂ ਆਉਂਦੇ ਮਾਰਚ ਤੱਕ 17 ਲੱਖ ਨੌਜਵਾਨ ਮੁੰਡੇ ਕੁੜੀਆਂ ਨੂੰ ਰੋਜ਼ਗਾਰ ਦੇ ਦਿੱਤਾ ਜਾਵੇਗਾ | ਅਗਲੇ ...

ਪੂਰੀ ਖ਼ਬਰ »

2022 ਤੱਕ 27 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਦੇਵਾਂਗੇ-ਕੈਪਟਨ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ 2017 ਵਿਚ ਲੋਕਾਂ ਨਾਲ ਜਿਹੜੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਉਨ੍ਹਾਂ ਵਿਚੋਂ ਇਕ ਹੋਰ ਨੂੰ ਪੂਰਾ ਕਰਦਿਆਂ ਆਉਂਦੇ ਮਾਰਚ ਤੱਕ 17 ਲੱਖ ਨੌਜਵਾਨ ਮੁੰਡੇ ਕੁੜੀਆਂ ਨੂੰ ਰੋਜ਼ਗਾਰ ਦੇ ਦਿੱਤਾ ਜਾਵੇਗਾ | ਅਗਲੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਫ਼ੀਲਖ਼ਾਨਾ ਸਕੂਲ ਵਿਖੇ ਵਿਦਿਆਰਥੀਆਂ ਲਈ ਸਨਮਾਨ ਸਮਾਗਮ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸ.ਸ. ਸਮਾਰਟ ਸਕੂਲ ਫ਼ੀਲਖ਼ਾਨਾ ਪਟਿਆਲਾ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਪਟਿਆਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਪਟਿਆਲਾ ਵਲੋਂ ਵਾਤਾਵਰਨ ਬਚਾਉਣ ਸਬੰਧੀ ਵਿਦਿਆਰਥੀਆਂ ਦਾ ਪੇਂਟਿੰਗ ਤੇ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਚਾੜ੍ਹੀ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਵਿਖੇ ਹੋਲਦਾਰ ਚਰਨਜੀਤ ਸਿੰਘ ਵਾਸੀ ਪਿੰਡ ਮੰਜਾਲ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਪੁਲਿਸ ਪਾਰਟੀ ਨਾਲ ਵੱਡੀ ਨਦੀ ਪੁਲ ਸਨੌਰ ਰੋਡ ਵਿਖੇ ਨਾਕਾਬੰਦੀ ਕੀਤੀ ਹੋਈ ਸੀ | ਜਦੋਂ ਉਨ੍ਹਾਂ ਨੇ ਬੋਲੈਰੋ ...

ਪੂਰੀ ਖ਼ਬਰ »

ਮਨੁੱਖੀ ਜਾਨਾਂ ਜਾਣ ਤੋਂ ਬਾਅਦ ਵੀ ਨਗਰ ਨਿਗਮ ਆਵਾਰਾ ਪਸ਼ੂਆਂ ਨੂੰ ਨੱਥ ਪਾਉਣ 'ਚ ਫੇਲ੍ਹ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ 'ਚ ਘੁੰਮ ਰਹੇ ਆਵਾਰਾ ਪਸ਼ੂਆਂ ਨਾਲ ਵਾਪਰੀਆਂ ਦੁਰਘਟਨਾਵਾਂ ਤੋਂ ਬਾਅਦ ਮਨੁੱਖੀ ਜਾਨਾਂ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਦੇ ਸ਼ਹਿਰ ਦਾ ਨਗਰ ਨਿਗਮ ਆਵਾਰਾ ਪਸ਼ੂਆਂ ਨੂੰ ਨੱਥ ਪਾਉਣ 'ਚ ਫੇਲ ਸਾਬਤ ਹੋਇਆ ਹੈ | ...

ਪੂਰੀ ਖ਼ਬਰ »

ਪਿੰਡ ਘੁੰਡਰ ਤੋਂ ਦਿੱਲੀ ਲਈ ਬੱਸ 'ਚ ਕਾਫ਼ਲਾ ਰਵਾਨਾ

ਭਾਦਸੋਂ, 25 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਪਿੰਡ ਘੁੰਡਰ ਤੋਂ ਜਸਵੰਤ ਸਿੰਘ ਯੂ.ਐੱਸ.ਏ. ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ 'ਚ ਜਾਣ ਲਈ ਬੱਸ ਜਾਣ ਦਾ ਪ੍ਰਬੰਧ ਕੀਤਾ ਗਿਆ | ਪਿੰਡ ਘੁੰਡਰ ਤੋਂ ਗਏ ਇਸ ਕਾਫ਼ਲੇ 'ਚ ਨੇਤਰ ਸਿੰਘ ਸਰਪੰਚ, ਰਣਜੀਤ ਸਿੰਘ ...

ਪੂਰੀ ਖ਼ਬਰ »

ਸਰਕਲ ਭਾਦਸੋਂ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਦਿੱਲੀ ਲਈ ਕਾਫ਼ਲਾ ਰਵਾਨਾ

ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਮੌਕੇ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦਾ ਸੱਦਾ ਦਿੱਤਾ ਗਿਆ ਹੈ | ਇਸ ਟਰੈਕਟਰ ਪਰੇਡ 'ਚ ...

ਪੂਰੀ ਖ਼ਬਰ »

ਪਿੰਡ ਕਾਲਸਨਾਂ ਵਾਸੀਆਂ ਨੇ ਬੋਰਡ ਲਗਾ ਕੇ ਭਾਜਪਾ ਲੀਡਰਾਂ ਤੇ ਵਰਕਰਾਂ ਦਾ ਕੀਤਾ ਬਾਈਕਾਟ

ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਸੂਬੇ 'ਚ ਭਾਜਪਾ ਆਗੂਆਂ ਤੇ ਵਰਕਰਾਂ ਦਾ ਬਾਈਕਾਟ ਵੀ ਕੀਤਾ ਜਾ ਰਿਹਾ ਹੈ | ਇਸੇ ਤਹਿਤ ਭਾਦਸੋਂ ਬਲਾਕ ਦੇ ਪਿੰਡ ਕਾਲਸਨਾਂ ਵਿਖੇ ਵੀ ਭਾਜਪਾ ਵਰਕਰਾਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਘਨੌਰ ਹਲਕੇ ਦੇ ਬੀ.ਸੀ. ਤੇ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ

ਘਨੌਰ, 25 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਘਨੌਰ ਦੇ ਬੀ.ਸੀ. ਅਤੇ ਐੱਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਅੱਜ ਦੇਸ਼ 'ਚ ਫੈਲੀ ਗ਼ਰੀਬੀ, ਭਿ੍ਸ਼ਟਾਚਾਰ, ਭੁੱਖ, ਅੱਤਿਆਚਾਰ ਸਭ ਭਿ੍ਸ਼ਟ ਰਾਜਨੀਤੀ ਦੀ ਉਪਜ ਹਨ-ਅਮਨਦੀਪ ਜੇ.ਈ.

ਗੁਹਲਾ ਚੀਕਾ, 25 ਜਨਵਰੀ (ਓ.ਪੀ. ਸੈਣੀ)-ਗੁਹਲਾ ਵਿਖੇ ਗਣਤੰਤਰ ਦਿਵਸ ਦੇ ਮੌਕੇ ਇਕ ਬੈਠਕ ਨੂੰ ਸੰਬੋਧਨ ਕਰਦਿਆਂ ਸਮਾਜ ਸੇਵੀ ਅਮਨਦੀਪ ਜੇ.ਈ. ਨੇ ਕਿਹਾ ਕਿ ਜਦੋਂ ਬਾਬਾ ਸਾਹਿਬ ਅੰਬੇਦਕਰ ਸੰਵਿਧਾਨ ਦੇਸ ਨੂੰ ਸਮਰਪਿਤ ਕਰ ਰਹੇ ਸਨ ਤਾਂ ਉਸ ਸਮੇਂ ਬਾਬਾ ਸਾਹਿਬ ਨੇ ਸੰਸਦ ਵੱਲ ...

ਪੂਰੀ ਖ਼ਬਰ »

ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਮੁਫ਼ਤ ਹੋਮਿਓਪੈਥਿਕ ਕੈਂਪ

ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਵਿਚ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਸਿੱਖ ਕੌਮ ਦੇ ਨਿਧੜਕ ਯੋਧੇ, ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX