ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  17 minutes ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  56 minutes ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  58 minutes ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 1 hour ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 1 hour ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 1 hour ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 1 hour ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 1 hour ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 2 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  27 minutes ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 2 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 3 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 3 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 3 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 4 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 4 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 4 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 5 hours ago
ਜਲੰਧਰ ,14 ਮਈ - ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ ...
ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਕੀਤੀ ਦੋਸਤੀ, ਫਿਰ ਮਿਲਣ ਦੇ ਬਹਾਨੇ 25 ਲੋਕਾਂ ਨੇ ਕੀਤਾ ਸਮੂਹਿਕ ਜਬਰ ਜਨਾਹ
. . .  about 5 hours ago
ਪਲਵਲ (ਹਰਿਆਣਾ) 14 ਮਈ - ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਦੋਸਤੀ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ...
ਵਿਧਾਇਕ ਚੌਧਰੀ ਮੰਗੂਪੁਰ ਵਲੋਂ ਕੋਰੋਨਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਅੰਗਰਕਸ਼ਕ ਕਿੱਟਾਂ
. . .  about 1 hour ago
ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ) - ਬਲਾਚੌਰ ਹਲਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮਾਜ ਸੇਵਾ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਗੱਡ ਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਪੀੜਤਾਂ ਲਈ ਨਿੱਜੀ ਤੌਰ 'ਤੇ ਅੰਗਰਕਸ਼ਕ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਧਰਨਾ
. . .  about 6 hours ago
ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ) - ਬੀਤੀ ਕੱਲ੍ਹ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਥਾਣਾ ਲੱਖੋ ...
ਕੋਰੋਨਾ ਇਕ ਜੀਵ ਹੈ ਅਤੇ ਉਸ ਨੂੰ ਵੀਂ ਜਿਉਣ ਦਾ ਅਧਿਕਾਰ ਹੈ - ਤ੍ਰਿਵੇਂਦਰ ਰਾਵਤ
. . .  about 6 hours ago
ਨਵੀਂ ਦਿੱਲੀ ,14 ਮਈ - ਕੋਰੋਨਾ ਸੰਕਟ ਦੇ ਵਿਚਕਾਰ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

72ਵੇਂ ਗਣਤੰਤਰ ਦਿਵਸ ਮੌਕੇ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੈਬਨਿਟ ਮੰਤਰੀ ਚੰਨੀ ਨੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਖੇਤੀਬਾੜੀ ਨਿਰੋਲ ਸੂਬਿਆਂ ਦਾ ਵਿਸ਼ਾ ਹੈ ਜਿਸ ਵਿੱਚ ਕੇਂਦਰ ਨੂੰ ਬੇਵਜ੍ਹਾ ਦਖ਼ਲ ਨਹੀਂ ਦੇਣਾ ਚਾਹੀਦਾ ਕਿਉਂਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੇਸ਼ ਦੀ ਕਿਸਾਨੀ 'ਤੇ ਜਬਰੀ ਥੋਪ ਕੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ ਜਦਕਿ ਦੇਸ਼ ਪੱਧਰੀ ਰੋਹ ਦੇ ਮੱਦੇਨਜ਼ਰ ਇਹ ਮਾੜੇ ਕਾਨੂੰਨ ਫ਼ੌਰੀ ਰੱਦ ਹੋਣੇ ਚਾਹੀਦੇ ਹਨ | 72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਾਡ 'ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤੇ ਨੂੰ ਇੰਜ ਸੜਕਾਂ 'ਤੇ ਖੁਆਰ ਨਾ ਕਰਕੇ ਕਿਸਾਨੀ ਮੰਗਾਂ ਨੂੰ ਮੰਨਦਿਆਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ ਜਿਸ ਨੂੰ ਠੱਲ੍ਹ ਪਾਉਣੀ ਸਮੇਂ ਦੀ ਮੁੱਖ ਮੰਗ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਮੁੱਦਿਆਂ ਨੂੰ ਲਟਕਾਉਣ ਦੀ ਬਜਾਏ ਕਿਸਾਨੀ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਜਿਸ ਦਾ ਸਬੂਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਤੋਂ ਸਹਿਜੇ ਹੀ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਇਸ ਸਕੀਮ ਤਹਿਤ ਹੁਣ ਤੱਕ ਛੋਟੇ ਅਤੇ ਦਰਮਿਆਨੇ 5.63 ਲੱਖ ਦੇ ਕਰੀਬ ਕਿਸਾਨਾਂ ਦਾ ਲਗਭਗ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ-ਵੱਖ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ | ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਦੀ ਯਾਦਗਾਰ 'ਮੀਨਾਰ-ਏ-ਬੇਗਮਪੁਰਾ' ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯਾਦਗਾਰ ਲਈ 103 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਯਾਦਗਾਰ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ | ਪੰਜਾਬ ਵਿਚ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਸਬੰਧੀ ਰੋਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਾਲ ਇਕ ਲੱਖ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਰਜਨੀਸ਼ ਟੰਡਨ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਆਦਿ ਮੌਜੂਦ ਸਨ |
ਸਮਾਗਮ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ-19 ਦੇ ਸੰਕਟ ਵਾਲੇ ਸਮੇਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਵਾਲੇ ਹਰ ਇਕ ਅਧਿਕਾਰੀ, ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਯੋਗਦਾਨ ਨੂੰ ਕਦੇ ਵੀ ਅਣਗੌਲਿਆ ਨਹੀਂ ਜਾ ਸਕਦਾ | ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਾਰਚ ਪਾਸਟ ਵਿਚ ਪੰਜਾਬ ਪੁਲਿਸ ਹੁਸ਼ਿਆਰਪੁਰ, ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ ਮਹਿਲਾ ਹੁਸ਼ਿਆਰਪੁਰ ਅਤੇ ਐਨ.ਸੀ.ਸੀ. ਕੈਡਿਟ ਦੀਆਂ ਟੁਕੜੀਆਂ ਸ਼ਾਮਿਲ ਸਨ, ਦੀ ਕ੍ਰਮਵਾਰ ਅਗਵਾਈ ਐਸ.ਆਈ. ਰਣਜੀਤ ਕੁਮਾਰ, ਏ.ਐਸ.ਆਈ. ਜੌਹਰ ਸਿੰਘ, ਐਸ.ਆਈ. ਜਸਵੀਰ ਕੌਰ ਅਤੇ ਰਾਜਵਿੰਦਰ ਕੌਰ ਨੇ ਕੀਤੀ | ਇਸ ਮੌਕੇ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ, ਮੁੱਖ ਖੇਤੀਬਾੜੀ ਅਫ਼ਸਰ, ਵਣ ਮੰਡਲ ਅਫ਼ਸਰ ਅਤੇ ਵੇਰਕਾ ਮਿਲਕ ਪਲਾਂਟ ਵਲੋਂ ਕ੍ਰਮਵਾਰ ਕੋਵਿਡ-19 ਟੀਕਾਕਰਨ, ਘਰ-ਘਰ ਹਰਿਆਲੀ ਯੋਜਨਾ, ਗੁੜ ਬਣਾਉਣ ਦੇ ਕਿੱਤੇ ਅਤੇ ਵੇਰਕਾ ਪਦਾਰਥਾਂ ਦੀ ਸੁਚੱਜੀ ਪੇਸ਼ਕਾਰੀ ਕਰਦੀਆਂ ਚਾਰ ਝਾਕੀਆਂ ਕੱਢੀਆਂ ਗਈਆਂ | ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਕੁੱਲ 57 ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮਿਸਾਲੀ ਸੇਵਾਵਾਂ ਦੇਣ ਬਦਲੇ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਜਤਿੰਦਰ ਪਾਲ ਸਿੰਘ, ਮੈਡੀਕਲ ਸਪੈਸ਼ਲਿਸਟ ਡਾ. ਸਰਬਜੀਤ ਸਿੰਘ, ਹੈਲਥ ਇੰਸਪੈਕਟਰ ਜਸਵਿੰਦਰ ਕੁਮਾਰ ਅਤੇ ਮੋਰਚਰੀ ਵੈਨ ਡਰਾਈਵਰ ਰਾਜਨ ਕੁਮਾਰ ਨੂੰ ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸੇ ਤਰਾਂ ਵਧੀਆ ਸੇਵਾਵਾਂ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ, ਡਾ. ਸੈਲੇਸ਼ ਕੁਮਾਰ, ਹੈਲਥ ਇੰਸਪੈਕਟਰ ਤਰਸੇਮ ਲਾਲ, ਹੈਲਥ ਇੰਸਪੈਕਟਰ ਜਸਵਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਸੌਰਵ, ਡਾ. ਸੁਮਿਤ ਜੌਲੀ, ਫੂਡ ਇੰਸਪੈਕਟਰ ਕੁਲਦੀਪ ਸਿੰਘ, ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਪਾਲ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਕਾਊਾਟੈਂਟ ਸਰਬਜੀਤ, ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਲ ਚੰਦ ਕਲੇਰ, ਵਿਕਰਮ ਆਦੀਆ, ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਰਾਜਨ ਕੁਮਾਰ, ਏ.ਐਸ.ਆਈ. ਜਗਦੀਸ਼, ਸੀਨੀਅਰ ਸਿਪਾਹੀ ਅਮਿਤ ਸ਼ਿਵਮ ਭੱਲਾ, ਇਕਰਾਜ ਸਿੰਘ ਗਿੱਲ, ਰਾਹੁਲ ਬੈਂਸ, ਪ੍ਰੀਤੀ, ਸੂਰਜ ਕਾਂਤ, ਰਿਤਿਕਾ ਸੂਦ, ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਕੈਰੀਅਰ ਕੌਾਸਲਰ ਅਦਿੱਤਿਆ ਰਾਣਾ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਈ.ਟੀ.ਟੀ. ਅਧਿਆਪਕ ਅਮਰਜੀਤ ਸਿੰਘ, ਅਧਿਆਪਕਾ ਸੰਗੀਤਾ, ਅਧਿਆਪਕ ਅਮਨ ਕੁਮਾਰ, ਅਧਿਆਪਕ ਵਿਕਾਸ ਅਰੋੜਾ, ਜ਼ਿਲ੍ਹਾ ਮਾਈਕਰੋਬਾਈਲੋਜਿਸਟ ਮਨੂ ਚੋਪੜਾ, ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਦੇ ਮੁੱਖ ਸੇਵਾਦਾਰ ਗੁਰਲਿਆਕਤ ਸਿੰਘ ਬਰਾੜ, ਸੰਤਗੜ੍ਹ ਡੇਰਾ ਹਰਖੋਵਾਲ ਦੇ ਮੁੱਖ ਸੇਵਾਦਾਰ ਜੱਸਾ ਸਿੰਘ ਅਤੇ ਸ੍ਰੀ ਭਗਵਾਨ ਪਰਸ਼ੂਰਾਮ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਆਸ਼ੂਤੋਸ਼ ਸ਼ਰਮਾ, ਜੀ.ਓ.ਜੀ. ਹੈੱਡ ਕਰਨਲ ਮਲੂਕ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਰਵਿੰਦਰ ਦੱਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਬੰਸ ਕੌਰ, ਡਿਸਏਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤਰ ਸਿੰਘ, ਸੰਦੀਪ ਸਹਿਗਲ, ਐਸ.ਸੀ.ਏ. ਮੋਹਨ ਸਿੰਘ, ਉਪ ਰੇਂਜਰ ਅਮਰਜੀਤ ਸਿੰਘ, ਪਿ੍ੰਸੀਪਲ ਮਾਲਤੀ ਦੇਵੀ, ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ, ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ, ਸਬ-ਇੰਸਪੈਕਟਰ ਪਰਮਿੰਦਰ ਸਿੰਘ, ਐਸ.ਆਈ. ਸੁਰਜੀਤ ਸਿੰਘ, ਏ.ਐਸ.ਆਈ. ਵਰਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੰਘ, ਏ.ਐਸ.ਆਈ. ਨਵਜੋਤ ਸਿੰਘ, ਏ.ਐਸ.ਆਈ. ਅਮਨਦੀਪ ਸਿੰਘ, ਸਿਪਾਹੀ ਦਲਜੀਤ ਕੌਰ, ਅਸ਼ੀਸ਼ ਘਈ, ਅਮਰਪ੍ਰੀਤ ਕੌਰ, ਤਰਨਪ੍ਰੀਤ ਕੌਰ, ਡਾ. ਅਰਮਨਪ੍ਰੀਤ ਕੌਰ, ਪਰੇਡ ਕਮਾਂਡਰ ਡੀ.ਐਸ.ਪੀ. (ਹੈੱਡਕੁਆਟਰ) ਗੁਰਪ੍ਰੀਤ ਸਿੰਘ ਗਿੱਲ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਵੀ ਮੌਜੂਦ ਸਨ |
ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਤਿਰੰਗਾ ਲਹਿਰਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੜ੍ਹਸ਼ੰਕਰ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ ਸਬ-ਡਵੀਜ਼ਨ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਮੰਚ 'ਤੇ ਏ.ਐੱਸ.ਪੀ. ਤੁਸ਼ਾਰ ਗੁਪਤਾ ਵੀ ਹਾਜ਼ਰ ਹੋਏ | ਕੋਰੋਨਾ ਮਹਾਂਮਾਰੀ ਦੇ ਚੱਲਦੇ ਸੰਖੇਪ ਸਮਾਗਮ ਦੌਰਾਨ ਮੁੱਖ ਮਹਿਮਾਨ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਆਪਣੇ ਸੰਬੋਧਨ ਵਿਚ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ | ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੇ ਪੰਜਾਬੀ ਸੂਰਬੀਰਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਾ ਵਿਸ਼ੇਸ਼ ਜ਼ਿਕਰ ਕੀਤਾ | ਸਮਾਗਮ ਦੌਰਾਨ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਕੋਰੋਨਾ ਮਹਾਂਮਾਰੀ ਦੌਰਾਨ ਬਾਖ਼ੂਬੀ ਜ਼ਿੰਮੇਵਾਰੀ ਨਿਭਾਉਣ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪ੍ਰਸੰਸਾ ਪੱਤਰ ਭੇਟ ਕੀਤੇ | ਸਮਾਗਮ ਦੌਰਾਨ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਏ.ਐੱਸ.ਪੀ. ਤੁਸ਼ਾਰ ਗੁਪਤਾ, ਜੱਜ ਮੈਡਮ ਅਮਨਦੀਪ ਕੰਬੋਜ, ਜੱਜ ਹਿਨਾ ਅਗਰਵਾਲ, ਜੱਜ ਨਵਰੀਤ ਕੌਰ, ਲਖਵਿੰਦਰ ਸਿੰਘ ਤਹਿਸੀਲਦਾਰ, ਧਰਮਿੰਦਰ ਕੁਮਾਰ ਨਾਇਬ ਤਹਿਸੀਲਦਾਰ, ਰਾਮ ਚੰਦ ਬੰਗੜ ਨਾਇਬ ਤਹਿਸੀਲਦਾਰ, ਐੱਸ.ਐੱਚ.ਓ. ਇਕਬਾਲ ਸਿੰਘ, ਐੱਸ.ਐ ਚ.ਓ. ਮਾਹਿਲਪੁਰ ਸਤਵਿੰਦਰ ਸਿੰਘ, ਕਾਰਜ ਸਾਧਕ ਅਫਸਰ ਅਵਤਾਰ ਚੰਦ, ਐੱਸ.ਐੱਮ.ਓ. ਡਾ. ਚਰਨਜੀਤ ਪਾਲ, ਐੱਸ.ਐੱਮ.ਓ. ਪੋਸੀ ਡਾ. ਰਘਵੀਰ ਸਿੰਘ, ਰਿਟਾ. ਐੱਸ.ਐੱਮ.ਓ. ਡਾ. ਟੇਕ ਰਾਜ ਭਾਟੀਆ, ਪਰਮਜੀਤ ਕੌਰ ਸੀ.ਡੀ.ਪੀ.ਓ., ਕਸ਼ਮੀਰ ਸਿੰਘ ਕਾਨੂੰਗੋ, ਜਗੀਰ ਸਿੰਘ ਆਗੂ ਪਟਵਾਰ ਯੂਨੀਅਨ, ਰੇਂਜ ਅਫ਼ਸਰ ਰਾਮ ਪਾਲ, ਪਵਨ ਭੰਮੀਆਂ ਤੇ ਹੋਰ ਹਾਜ਼ਰ ਹੋਏ | ਇਸ ਮੌਕੇ ਲੈਕਚਰਾਰ ਵਿਜੇ ਭੱਟੀ ਤੇ ਬਲਜੀਤ ਸ਼ਰਮਾ ਨੇ ਸਟੇਜ ਦੀ ਕਾਰਵਾਈ ਚਲਾਈ |
-ਸਥਾਨਕ ਨਗਰ ਕੌਾਸਲ ਦੇ ਦਫ਼ਤਰ ਵਿਖੇ 72ਵੇਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਸੇਖੜੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਬੱਚਿਆਂ ਨੇ ਰਾਸ਼ਟਰੀ ਗਾਇਨ ਕੀਤਾ ਤੇ ਪੰਜਾਬ ਪੁਲਿਸ ਦੇ ਜਵਾਨ ਹਾਜ਼ਰ ਹੋਏ | ਇਸ ਮੌਕੇ ਠੇਕੇਦਾਰ ਕੁਲਭੂਸ਼ਨ ਸ਼ੋਰੀ, ਰਾਮ ਪ੍ਰਸਾਦ ਮੋਨੂੰ, ਸੁਰਿੰਦਰ ਪਾਲ ਸ਼ਰਮਾ, ਰਵਿੰਦਰ ਕੁਮਾਰ, ਦਲਜੀਤ ਸਿੰਘ ਐੱਸ.ਓ., ਸੋਮ ਚੰਦ ਗਾਬਰੀ, ਉਂਕਾਰ ਸਿੰਘ ਰਾਣਾ, ਪੂਜਾ ਦੇਵੀ, ਸੰਨੀ ਲੰਬ ਤੇ ਹੋਰ ਹਾਜ਼ਰ ਹੋਏ |
-ਐਕਸ-ਸਰਵਿਸਮੈਨ ਵੈੱਲਫੇਅਰ ਸੁਸਾਇਟੀ ਵਲੋਂ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਕੈਪਟਨ ਆਰ.ਐੱਸ. ਪਠਾਣੀਆਂ ਦੀ ਮੌਜੂਦਗੀ ਵਿਚ ਸਾਬਕਾ ਫੌਜੀਆਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਾਬਕਾ ਫ਼ੌਜੀਆਂ ਨੇ ਸਾਂਝੇ ਸੰਦੇਸ਼ ਵਿਚ ਕਿਹਾ ਕਿ ਦੇਸ਼ 'ਤੇ ਆਉਣ ਵਾਲੀ ਕਿਸੇ ਵੀ ਔਕੜ ਵਾਸਤੇ ਉਹ ਦੇਸ਼ ਦੇ ਨਾਲ ਖੜ੍ਹੇ ਹਨ | ਇਸ ਮੌਕੇ ਸੁਸਾਇਟੀ ਪ੍ਰਧਾਨ ਕੈਪਟਨ ਦੀਦਾਰ ਸਿੰਘ, ਉਪ ਚੇਅਰਮੈਨ ਹਰਮਿੰਦਰ ਸਿੰਘ, ਸੂਬੇ. ਬਲਵੀਰ ਸਿੰਘ ਰਾਣਾ, ਹਵਲਦਾਰ ਚਮਨ ਲਾਲ ਬੀਤ, ਸੈਕਟਰੀ ਮਹਿੰਦਰ ਪਾਲ, ਕੈਸ਼ੀਅਰ ਦਿਨੇਸ਼ ਸਿੰਘ ਰਾਣਾ, ਨਾਇਕ ਸ਼ਾਮ ਸੁੰਦਰ ਦੱਤਾ, ਹਵਲਦਾਰ ਰਣਯੋਧ ਸਿੰਘ, ਹਵਲਦਾਰ ਪ੍ਰੇਮ ਸਿੰਘ, ਸੂਬੇ. ਮੇਜਰ ਕੇਵਲ ਸਿੰਘ, ਕੈਪਟਨ ਅਮਰੀਕ ਸਿੰਘ, ਹਵਲਦਾਰ ਪ੍ਰਸ਼ੋਤਮ ਸਿੰਘ, ਕੈਪਟਨ ਮਹਿੰਦਰ ਪਾਲ ਕਟਾਰੀਆ, ਸੂਬੇ. ਬਲਵੀਰ ਸਿੰਘ, ਕੈਪਟਨ ਸੁਰਿੰਦਰ ਪਾਲ, ਸੂਬੇ. ਰਾਜ ਕੁਮਾਰ, ਸੂਬੇ. ਮੇਜਰ ਵਿਨੇ ਕੁਮਾਰ ਅਤੇ ਹੋਰ ਹਾਜ਼ਰ ਹੋਏ | ਇਸ ਮੌਕੇ ਸਾਬਕਾ ਫ਼ੌਜੀਆਂ ਨੇ ਕਿਸਾਨੀ ਸੰਘਰਸ਼ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਣ ਦਾ ਵੀ ਐਲਾਨ ਕੀਤਾ |
ਮੁਕੇਰੀਆਂ ਹਲਕੇ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ
ਮੁਕੇਰੀਆਂ, (ਰਾਮਗੜ੍ਹੀਆ)-ਪੂਰੇ ਦੇਸ਼ ਦੀ ਤਰ੍ਹਾਂ 72ਵਾਂ ਗਣਤੰਤਰ ਦਿਵਸ ਮੁਕੇਰੀਆਂ ਹਲਕੇ ਅੰਦਰ ਧੂਮ-ਧਾਮ ਨਾਲ ਮਨਾਇਆ ਗਿਆ | ਮੁਕੇਰੀਆਂ ਵਿਖੇ ਸਰਕਾਰੀ ਸਮਾਗਮ ਏ.ਐੱਸ.ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ ਜਿੱਥੇ ਰਾਸ਼ਟਰੀ ਤਿਰੰਗਾ ਸਮਾਗਮ ਦੇ ਮੁੱਖ ਮਹਿਮਾਨ ਐੱਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਸ਼ਰਮਾ ਵਲੋਂ ਝੰਡਾ ਲਹਿਰਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਪੁਲਿਸ ਸਮੇਤ ਬੱਚਿਆਂ ਵਲੋਂ ਕੱਢੀ ਗਈ ਪਰੇਡ ਤੋਂ ਸਲਾਮੀ ਲਈ ਅਤੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਆਪਣੇ ਸੰਬੋਧਨ ਰਾਹੀਂ ਸ਼ਰਧਾ ਦੇ ਫ਼ੁਲ ਜਿੱਥੇ ਭੇਟ ਕੀਤੇ ਉੱਥੇ ਹੀ 72ਵੇਂ ਗਣਤੰਤਰ ਦਿਵਸ ਦੀ ਵਧਾਈ ਵੀ ਦਿੱਤੀ | ਇਸ ਸਮੇਂ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਰਵਿੰਦਰ ਸਿੰਘ, ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਅਭਿਨਾਸ਼ ਚੰਦਰ, ਈ.ਓ. ਕਰਮਿੰਦਰ ਪਾਲ ਸਿੰਘ ਸਮੇਤ ਹੋਰ ਸ਼ਹਿਰ ਵਾਸੀ ਹਾਜ਼ਰ ਸਨ |
ਵੁੱਡਬਰੀ ਵਰਲਡ ਸਕੂਲ 'ਚ ਸਮਾਗਮ-ਗਣਤੰਤਰ ਦਿਵਸ ਭਾਰਤ ਦਾ ਰਾਸ਼ਟਰੀ ਤਿਉਹਾਰ ਹੈ, ਸਾਡੇ ਦੇਸ਼ ਦਾ ਸੰਵਿਧਾਨ ਇਸ ਦਿਨ ਲਾਗੂ ਕੀਤਾ ਗਿਆ ਸੀ | ਹਰ ਸਾਲ ਇਹ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਵੁਡਬਰੀ ਵਰਲਡ ਸਕੂਲ ਦੇ ਬੱਚਿਆਂ ਨੇ ਇਸ ਦਿਨ ਨੂੰ ਧੂਮਧਾਮ ਨਾਲ ਮਨਾਇਆ | ਬੱਚਿਆਂ ਨੇ ਇਸ ਦਿਨ ਕਈ ਦੇਸ਼ ਭਗਤੀ ਦੀਆਂ ਪੇਂਟਿੰਗਜ਼ ਬਣਾ ਕੇ ਰਾਸ਼ਟਰ ਪ੍ਰਤੀ ਆਪਣੀ ਸ਼ਰਧਾ ਦਿਖਾਈ | ਇਸ ਦੇ ਨਾਲ ਹੀ ਕੁੱਝ ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਵੀਡੀਓ ਪੇਸ਼ ਕਰਦਿਆਂ ਦੇਸ਼ ਭਗਤੀ ਦੇ ਗੀਤਾਂ, ਇਨਕਲਾਬੀ ਭਾਸ਼ਣ, ਡਾਂਸ ਆਦਿ ਦੀਆਂ ਵੀਡੀਓ ਸਾਂਝੀਆਂ ਕੀਤੀਆਂ | ਇਸ ਤਰਾਂ, ਬੱਚਿਆਂ ਨੇ ਗਣਤੰਤਰ ਦਿਵਸ ਨੂੰ ਆਨਲਾਈਨ ਬਹੁਤ ਉਤਸ਼ਾਹ ਅਤੇ ਉਤਸ਼ਾਹ ਨਾਲ ਮਨਾਇਆ | ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਸਮੂਹ ਮਾਪਿਆਂ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਜਾਗਿ੍ਤ ਵੈੱਲਫੇਅਰ ਸੁਸਾਇਟੀ ਵਲੋਂ ਅੰਬੇ ਵੈਲੀ ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸੰਜੇ ਸੂਦ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ | ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਜਿਨ੍ਹਾਂ ਸ਼ਹੀਦਾਂ ਕਰਕੇ ਸਾਨੂੰ ਆਜ਼ਾਦੀ ਮਿਲੀ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸੂਦ, ਉਪ ਪ੍ਰਧਾਨ ਸਤੀਸ਼ ਜੈਨ, ਜਨਰਲ ਸਕੱਤਰ ਕਰਮ ਜਿੰਦਲ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋੜਾ ਅਤੇ ਸਰਕਾਰੀ ਹਾਈ ਸਕੂਲ ਬਸਿਆਲਾ ਵਿਖੇ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਬੋੜਾ ਵਿਖੇ ਪਿ੍ੰਸੀਪਲ ਕ੍ਰਿਪਾਲ ਸਿੰਘ ਅਤੇ ਸਰਪੰਚ ਕੁਲਦੀਪ ਸ਼ਰਮਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਪਿ੍ੰਸੀਪਲ ਕ੍ਰਿਪਾਲ ਸਿੰਘ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਪੰਚ ਰਾਕੇਸ਼ ਕੁਮਾਰ, ਚੇਅਰਮੈਨ ਸੁਨੀਲ ਦੱਤ ਤੇ ਸਮੂਹ ਸਟਾਫ਼ ਹਾਜ਼ਰ ਹੋਏ | ਸਰਕਾਰੀ ਹਾਈ ਸਕੂਲ ਬਸਿਆਲਾ ਵਿਖੇ ਸਕੂਲ ਮੁਖੀ ਮੈਡਮ ਪ੍ਰੀਤੀ ਰਤਨ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਸਕੂਲ ਮੁਖੀ ਪ੍ਰੀਤੀ ਰਤਨ ਨੇ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਬੀ.ਐੱਮ.ਸੀ. ਭਾਗ ਸਿੰਘ ਨੇ ਵੀ ਵਿਚਾਰ ਪੇਸ਼ ਕਰਦਿਆਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਰਾਜ ਕੁਮਾਰ, ਹਰਪਿੰਦਰ ਸਿੰਘ, ਜਸਵੀਰ ਸਿੰਘ, ਹਰਪ੍ਰੀਤ, ਗੁਰਬਿੰਦਰ ਸਿੰਘ, ਕੁਲਵਿੰਦਰ ਸਿੰਘ, ਯੋਗਿੰਦਰ ਪਾਲ ਆਦਿ ਹਾਜ਼ਰ ਹੋਏ |
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਅੱਜ 72ਵੇਂ ਗਣਤੰਤਰਤਾ ਦਿਵਸ ਮੌਕੇ ਉਨ੍ਹਾਂ ਦੇ ਘਰਾਂ ਵਿੱਚ ਹੀ ਸਨਮਾਨਿਤ ਕੀਤਾ ਗਿਆ | ਇਨ੍ਹਾਂ ਪਰਿਵਾਰਾਂ ਵਿੱਚ ਹੁਸ਼ਿਆਰਪੁਰ ਦੇ ਬਲਾਕ-1 ਅਤੇ 2 ਦੇ 13, ਮਾਹਿਲਪੁਰ ਦਾ 1 ਅਤੇ ਭੂੰਗਾ ਦੇ 16 ਪਰਿਵਾਰਾਂ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਉਨ੍ਹਾਂ ਦੇ ਘਰਾਂ 'ਚ ਪਹੰੁਚ ਕੇ ਸਨਮਾਨ ਚਿੰਨ੍ਹ ਵਜੋਂ ਇਕ ਲੋਈ ਅਤੇ ਮਠਿਆਈ ਦਾ ਡੱਬਾ ਭੇਟ ਕੀਤਾ ਗਿਆ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ 'ਤੇ ਬੀ.ਡੀ.ਪੀ.ਓ. ਹੁਸ਼ਿਆਰਪੁਰ-1 ਹਰਬਿਲਾਸ, ਹੁਸ਼ਿਆਰਪੁਰ-2 ਅਭੇ ਚੰਦਰ, ਬੀ.ਡੀ.ਪੀ.ਓ. ਭੂੰਗਾ ਪ੍ਰਦੀਪ ਸ਼ਾਰਦਾ ਅਤੇ ਬੀ.ਡੀ.ਪੀ.ਓ. ਮਾਹਿਲਪੁਰ ਜਸਵਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸਨਮਾਨ ਚਿੰਨ੍ਹ ਦਿੱਤੇ | ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਆਦਮਵਾਲ ਵਿੱਚ ਕੈਲਾਸ਼ ਰਾਣੀ ਪੁੱਤਰੀ ਫਰੀਡਮ ਫਾਈਟਰ ਕਿਸ਼ਨ ਸਿੰਘ, ਪਿੰਡ ਸਤੌਰ ਵਾਸੀ ਸਵਰਨ ਕੌਰ ਪਤਨੀ ਫਰੀਡਮ ਫਾਈਟਰ ਬਲਵੰਤ ਸਿੰਘ, ਸਥਾਨਕ ਰਵਿਦਾਸ ਨਗਰ ਵਾਸੀ ਰਘਬੀਰ ਸਿੰਘ ਪੁੱਤਰ ਫਰੀਡਮ ਫਾਈਟਰ ਬਲਵੰਤ ਸਿੰਘ, ਬਹਾਦਰਪੁਰ ਵਾਸੀ ਧਿਆਨ ਸਿੰਘ ਪੁੱਤਰ ਫਰੀਡਮ ਫਾਈਟਰ ਨਿੱਕਾ ਸਿੰਘ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ | ਇਸੇ ਤਰ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੇ ਪਿੰਡ ਕੂੰਟ ਵਾਸੀ ਦਲੀਪ ਸਿੰਘ, ਪਿੰਡ ਬਾਹੀਆਂ ਵਾਸੀ ਸ਼ਮਸ਼ੇਰ ਸਿੰਘ, ਹੁਸੈਨਪੁਰ ਵਾਸੀ ਮਹਿੰਗਾ ਸਿੰਘ ਪੁੱਤਰ ਦੀਦਾਰ ਸਿੰਘ, ਪਰਲਾਦ ਨਗਰ ਦੇ ਭੋਲਾ ਰਾਮ ਪੁੱਤਰ ਬੇਲਾ ਰਾਮ, ਪਿੰਡ ਜਨੌੜੀ ਵਾਸੀ ਕਾਂਤਾ ਦੇਵੀ ਪਤਨੀ ਫਰੀਡਮ ਫਾਈਟਰ ਦੇਵ ਦੱਤ, ਬਰੇਮੀ ਦੇਵੀ ਪਤਨੀ ਫਰੀਡਮ ਫਾਈਟਰ ਨਾਨਕ ਚੰਦ, ਸ਼ਕੰੁਤਲਾ ਦੇਵੀ ਪਤਨੀ ਫਰੀਡਮ ਫਾਈਟਰ ਰਾਮ ਦਿਛਾ, ਪਿੰਡ ਡੱਲੇਵਾਲ ਵਾਸੀ ਮਹਿੰਦਰ ਕੌਰ ਪਤਨੀ ਫਰੀਡਮ ਫਾਈਟਰ ਗੁਰਬਖਸ਼ ਸਿੰਘ ਅਤੇ ਪਿੰਡ ਬੈਂਚਾਂ ਵਾਸੀ ਜੋਗਿੰਦਰ ਕੌਰ ਪਤਨੀ ਚੰਨਣ ਸਿੰਘ ਪੁੱਤਰ ਫਰੀਡਮ ਫਾਈਟਰ ਬਲਵੰਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਬੀ.ਡੀ.ਪੀ.ਓਜ਼ ਨੇ ਪਿੰਡ ਮੱਕਰਸੋਲੀ ਵਾਸੀ ਸਤਿਆ ਦੇਵੀ ਪਤਨੀ ਫਰੀਡਮ ਫਾਈਟਰ ਧੰਨਾ ਸਿੰਘ, ਅਤਵਾਰਾਪੁਰ ਵਾਸੀ ਗੁਰਬਚਨ ਕੌਰ ਪਤਨੀ ਕਾਬਲ ਸਿੰਘ ਪੁੱਤਰ ਫਰੀਡਮ ਫਾਈਟਰ ਭੁੱਲਾ ਸਿੰਘ, ਪਿੰਡ ਲੁੱਦ ਵਾਸੀ ਈਸ਼ਰ ਕੌਰ ਪਤਨੀ ਨਿਰੰਜਨ ਸਿੰਘ ਪੁੱਤਰ ਫਰੀਡਮ ਫਾਈਟਰ ਨਗੀਨਾ ਸਿੰਘ, ਪਿੰਡ ਜੱਲੋਵਾਲ ਵਾਸੀ ਕਿਸ਼ਨ ਕੌਰ ਪਤਨੀ ਫਰੀਡਮ ਫਾਈਟਰ ਕਿਸ਼ਨ ਸਿੰਘ, ਪਿੰਡ ਬਠੁਲਾ ਵਾਸੀ ਪ੍ਰੀਤਮ ਕੌਰ ਪਤਨੀ ਫਰੀਡਮ ਫਾਈਟਰ ਬਾਬੂ ਸਿੰਘ, ਪਿੰਡ ਅਹਿਰਾਣਾ ਵਾਸੀ ਸੁਰਜੀਤ ਕੌਰ ਪਤਨੀ ਫਰੀਡਮ ਫਾਈਟਰ ਕਾਬਲ ਸਿੰਘ, ਪਿੰਡ ਹਾਰਟਾ ਵਾਸੀ ਹਰਜੀਤ ਕੌਰ ਪਤਨੀ ਫਰੀਡਮ ਫਾਈਟਰ ਪ੍ਰਭ ਸਿੰਘ, ਜਨੌੜੀ ਵਾਸੀ ਮੁਲਤਾਨੀ ਪਤਨੀ ਫਰੀਡਮ ਫਾਈਟਰ ਬਿ੍ਜ ਲਾਲ ਨੂੰ ਵੀ ਲੋਈ ਅਤੇ ਮਠਿਆਈ ਦਾ ਡੱਬਾ ਭੇਟ ਕੀਤਾ ਗਿਆ | ਇਸੇ ਤਰ੍ਹਾਂ ਪਿੰਡ ਜਨੌੜੀ ਵਾਸੀ ਰਾਮ ਪਿਆਰੀ ਪਤਨੀ ਫਰੀਡਮ ਫਾਈਟਰ ਪ੍ਰਕਾਸ਼ ਸਿੰਘ, ਸ਼ੀਲਾ ਦੇਵੀ ਪਤਨੀ ਫਰੀਡਮ ਫਾਈਟਰ ਵਿਧੀ ਚੰਦ, ਪਿੰਡ ਰਹਿਮਾਪੁਰ ਵਾਸੀ ਸਵਿੱਤਰੀ ਦੇਵੀ ਪਤਨੀ ਫਰੀਡਮ ਫਾਈਟਰ ਜਲੂ ਰਾਮ, ਧੂਤ ਕਲਾਂ ਵਾਸੀ ਸੇਵਾ ਕੌਰ ਪਤਨੀ ਫਰੀਡਮ ਫਾਈਟਰ ਊਧਮ ਸਿੰਘ, ਬੰਤ ਕੌਰ ਪਤਨੀ ਫਰੀਡਮ ਫਾਈਟਰ ਕਰਮ ਸਿੰਘ, ਪਿੰਡ ਨਾਰੂ ਨੰਗਲ ਵਾੜੇ ਵਾਸੀ ਚੰਨਣ ਕੌਰ ਪਤਨੀ ਫਰੀਡਮ ਫਾਈਟਰ ਜੈ ਸਿੰਘ, ਪਿੰਡ ਗੀਗਨੋਵਾਲ ਵਾਸੀ ਜਗਜੀਤ ਸਿੰਘ ਪੁੱਤਰ ਫਰੀਡਮ ਫਾਈਟਰ ਕ੍ਰਿਪਾਲ ਸਿੰਘ ਆਦਿ ਨੂੰ ਉਨ੍ਹਾਂ ਦੇ ਘਰੀਂ ਜਾ ਕੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ |
ਐਮਾਂ ਮਾਂਗਟ, (ਗੁਰਾਇਆ)-ਸਰਕਾਰੀ ਐਲੀਮੈਂਟਰੀ ਸਕੂਲ ਸੁਲੈਹਰੀਆਂ ਖ਼ੁਰਦ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਗਰਾਮ ਪੰਚਾਇਤ ਸੁਲੈਹਰੀਆਂ ਖ਼ੁਰਦ, ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲੀ ਸਰਪੰਚ ਸ੍ਰੀਮਤੀ ਕਿਰਨ ਬਾਲਾ, ਨੰਬਰਦਾਰ ਨਰਿੰਦਰ ਪੱਪੀ, ਅਵਤਾਰ ਸਿੰਘ, ਮਾ. ਸੁਰੇਸ਼ ਕੁਮਾਰ ਅਤੇ ਸਮੂਹ ਪਿੰਡ ਵਾਸੀਆਂ ਦੀ ਅਗਵਾਈ ਹੇਠ ਮਨਾਇਆ ਗਿਆ | ਸਭ ਤੋਂ ਪਹਿਲਾਂ ਸਰਪੰਚ ਸ੍ਰੀਮਤੀ ਕਿਰਨ ਬਾਲਾ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਉਪਰੰਤ ਅਵਤਾਰ ਸਿੰਘ, ਨਰਿੰਦਰ ਕੁਮਾਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ |
ਹੁਸ਼ਿਆਰਪੁਰ, (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਸਰਕਾਰੀ ਹਾਈ ਸਕੂਲ ਭਾਗੋਵਾਲ ਵਿਚ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਸੰਸਥਾ ਦੇ ਪ੍ਰਧਾਨ ਗੋਪਾਲ ਵਾਸੂਦੇਵਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਦੇਸ਼ ਦੇ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ | ਉਨ੍ਹਾਂ ਨੇ ਦੇਸ਼ ਦੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਕੋਰੋਨਾ ਦੇ ਇਲਾਜ ਦੀ ਦਵਾਈ ਕੱਢ ਕੇ ਦੇਸ਼ ਦਾ ਮਾਣ ਪੂਰੀ ਦੁਨੀਆਂ ਵਿਚ ਵਧਾਇਆ | ਸਕੂਲ ਦੀ ਮੁੱਖ ਅਧਿਆਪਕਾ ਰੁਪਿੰਦਰ ਕੌਰ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ |
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸੰਸਥਾ ਦੇ ਚੇਅਰਮੈਨ ਡਾ. ਲਖਮੀਰ ਸਿੰਘ ਵੱਲੋਂ ਬੱਚਿਆਂ ਨੂੰ ਗਣਤੰਤਰ ਦਿਵਸ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੰੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਸੁਤੰਤਰਤਾ ਸੰਗਰਾਮੀਆਂ ਦੇ ਸੰਘਰਸ਼ ਅਤੇ ਜਿੱਤ ਦੀ ਯਾਦ ਦਿਵਾਉਂਦਾ ਹੈ | ਇਸ ਮੌਕੇ 'ਤੇ ਨਰਸਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਵੱਲੋਂ ਆਨਲਾਈਨ ਰਾਹੀਂ ਸੰਵਿਧਾਨ ਸੰਬੰਧਿਤ ਭਾਸ਼ਣ, ਦੇਸ਼ ਭਗਤੀ ਦੇ ਗੀਤ, ਡਰਾਇੰਗ ਅਤੇ ਪੇਂਟਿੰਗ, ਦੇਸ਼ ਭਗਤੀ ਦੇ ਥੀਮ 'ਤੇ ਫੈਨਸੀ ਡਰੈਸ ਮੁਕਾਬਲੇ, ਡਾਂਸ, ਕੋਰੀਓਗ੍ਰਾਫੀ ਆਦਿ ਰਾਹੀਂ ਸੰਘਰਸ਼ ਨੂੰ ਯਾਦ ਕਰ ਕੇ ਦੇਸ਼ ਭਗਤਾਂ ਦੇ ਜਜਬੇ ਨੂੰ ਸਲਾਮ ਕੀਤਾ ਗਿਆ | ਇਸ ਮੌਕੇ ਪਿ੍ੰ. ਵਿਨੋਦ ਕੁਮਾਰ, ਵਾਈਸ ਪਿ੍ੰ. ਲਵਨੀਤ ਕੌਰ, ਪਰਦੀਪ ਕੌਰ, ਇੰਦਰਜੀਤ ਕੌਰ, ਅਮਨਪ੍ਰੀਤ ਕੌਰ, ਪਰਮਜੀਤ ਕੌਰ, ਪ੍ਰਭਜੋਤ ਸਿੰਘ, ਰਾਜਬੀਰ ਕੌਰ, ਕੇਸ਼ਵ ਸ਼ਰਮਾ, ਹਰਿੰਦਰ ਕੌਰ, ਮਨਪ੍ਰੀਤ ਕੌਰ, ਨਵਨੀਤ ਕੌਰ, ਰਾਜਵਿੰਦਰ ਕੋਰ, ਸੰਗੀਤਾ, ਅੰਜੂ, ਪੂਨਮ, ਨੇਹਾ, ਗੁਰਕੀਰਤ ਕੌਰ, ਮਨਦੀਪ ਕੌਰ, ਦਿਵਿਆ ਅਰੋੜਾ, ਸੰਦੀਪ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਕਿਰਨਦੀਪ ਕੌਰ ਆਦਿ ਹਾਜਰ ਸਨ |
ਗੜ੍ਹਦੀਵਾਲਾ (ਚੱਗਰ)-ਨਗਰ ਕੌਾਸਲ ਦਫ਼ਤਰ ਗੜ੍ਹਦੀਵਾਲਾ ਵਿਖੇ 72ਵਾਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਾਸਲ ਦੇ ਕੈਪਟਨ ਕੁਮਾਰ ਅਕਾੳਾੂਟੈਂਟ ਅਤੇ ਗੁਰਵਿੰਦਰ ਸਿੰਘ ਐਸ.ਓ. ਨੇ ਸਾਂਝੇ ਤੌਰ 'ਤੇ ਝੰਡਾ ਲਹਿਰਾਇਆ ਤੇ ਪੁਲਸ ਪਾਰਟੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਜਦ ਕਿ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਲਖਵੀਰ ਸਿੰਘ ਕਲਰਕ, ਰੁਪਿੰਦਰ ਸਿੰਘ, ਗੁਰਨਾਮ ਸਿੰਘ, ਰਮਨ ਕੁਮਾਰ, ਕਰਨਵੀਰ, ਸ਼ਾਮ ਲਾਲ, ਤਿ੍ਪਤਾ ਦੇਵੀ, ਨੇਹਾ ਕੁਮਾਰੀ, ਆਰਤੀ ਆਦਿ ਹਾਜ਼ਰ ਸਨ |
ਹਰਿਆਣਾ, (ਹਰਮੇਲ ਸਿੰਘ ਖੱਖ)- ਮਾਈ ਭਗਵਤੀ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਗਣਤੰਤਰ ਦਿਵਸ ਮੌਕੇ ਪਿ੍ੰਸੀਪਲ ਵਨੀਤਾ ਸ਼ਰਮਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਅੰਦਰ ਹਰ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਬੱਚਿਆਂ ਨੂੰ ਉਸ ਦੀ ਭਰਪੂਰ ਜਾਣਕਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਹੀ ਕੁਰਬਾਨੀਆਂ ਦੇ ਕੇ ਮਿਲੀ ਹੈ, ਜਿਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਉੱਨਤੀ ਦਾ ਹਿੱਸਾ ਬਣੀਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਚੰਦਰ ਪ੍ਰਕਾਸ਼ ਬੱਲੀ, ਅੰਜਨਾ ਮਿਸ਼ਰਾ, ਨਿਰਮਲ ਸੈਣੀ, ਪੂਨਮ ਸ਼ਰਮਾ, ਮੋਨਿਕਾ ਸ਼ਰਮਾ, ਰੀਤੂ ਸ਼ਰਮਾ, ਅਰਚਨਾ ਵਾਲੀਆ, ਰੰਜਨਾ ਕੁਮਾਰੀ, ਜਸਵੀਰ ਕੌਰ, ਤਿਲਕ ਰਾਜ ਤੇ ਵਿਦਿਆਰਥੀ ਹਾਜ਼ਰ ਸਨ |
- ਜੀ.ਜੀ.ਡੀ.ਐੱਸ.ਡੀ ਕਾਲਜ ਹਰਿਆਣਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਡਾ. ਰਾਜੀਵ ਕੁਮਾਰ ਨੇ ਅਦਾ ਕੀਤੀ | ਇਸ ਮੌਕੇ ਡਾ. ਰਾਜੀਵ ਕੁਮਾਰ ਨੇ ਕਿਹਾ ਕਿ ਕਾਲਜ ਅੰਦਰ ਹਰ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਬੱਚਿਆਂ ਨੂੰ ਉਸ ਦੀ ਭਰਪੂਰ ਜਾਣਕਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਹੀ ਕੁਰਬਾਨੀਆਂ ਦੇ ਕੇ ਮਿਲੀ ਹੈ, ਜਿਸ ਨੂੰ ਕਾਇਮ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪ: ਸੁਰੇਸ਼ ਕੁਮਾਰ ਇੰਚਾਰਜ ਐਨ.ਸੀ.ਸੀ ਯੂਨਿਟ, ਪਿ੍ੰਸੀਪਲ ਸੂਚੀ ਸ਼ਰਮਾ ਐੱਸ.ਡੀ ਸਕੂਲ ਹਰਿਆਣਾ, ਰਜਨੀ ਬਾਲਾ, ਮੀਨਾ ਸਰੋਆ, ਰੇਨੂੰ, ਦਿਕਸ਼ਾ, ਅੰਜਲੀ, ਗੁਰਪ੍ਰੀਤ ਕੌਰ, ਨਿਰਮਲ ਕੁਮਾਰ, ਸੀਤਾ ਦੇਵੀ,ਸੀ.ਸੀ ਕੈਡਿਟ ਵਰਿੰਦਰ ਸਿੰਘ, ਜੈਪਾਲ, ਜਸ਼ਨਦੀਪ ਸਿੰਘ, ਚੇਤਨ ਸਿੰਘ, ਮੋਹਿਤ ਕੁਮਾਰ, ਸਲੀਨ ਮਹਾਜਨ, ਅੰਜਲੀ, ਸੁਖਵੀਰ ਕੌਰ, ਪਿ੍ਆ ਦੇਵੀ, ਏਕਤਾ ਰਾਣੀ, ਗਣਿਸ਼ਕਾ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |
ਲਾਇਨਜ਼ ਕਲੱਬ ਵਲੋਂ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਲਾਇਨ ਪ੍ਰਧਾਨ ਬਰਜਿੰਦਰਜੀਤ ਸਿੰਘ ਵਲੋਂ ਸ਼ਿਮਲਾ ਪਹਾੜੀ ਪਾਰਕ ਵਿਖੇ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪ੍ਰਧਾਨ ਬਰਜਿੰਦਰਜੀਤ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਤੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਜਿਨ੍ਹਾਂ ਸ਼ਹੀਦਾਂ ਕਰਕੇ ਸਾਨੂੰ ਆਜ਼ਾਦੀ ਮਿਲੀ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਲਾਇਨ ਦਵਿੰਦਰਪਾਲ ਅਰੋੜਾ, ਲਾਇਨ ਮਹਾਵੀਰ ਸਿੰਘ, ਵਿਨੋਦ, ਸਤੀਸ਼ ਗੁਪਤਾ, ਦਰਸ਼ਨ ਸਿੰਘ, ਦੀਪਕ, ਅਸ਼ਵਨੀ, ਓਕਾਂਰ ਸਿੰਘ, ਨਰਿੰਦਰ ਸੈਣੀ, ਅਜੇ ਚਾਵਲਾ, ਸੰਜੀਵ ਅਰੋੜਾ, ਉਮੇਸ਼, ਜਗਦੀਸ਼ ਆਦਿ ਹਾਜ਼ਰ ਸਨ |
ਡਾ. ਨੰਦਾ ਨੇ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਤਿਰੰਗਾ ਲਹਿਰਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਦਫ਼ਤਰ 'ਚ ਗਣਤੰਤਰ ਦਿਵਸ ਦੇ ਮੌਕੇ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ | ਇਸ ਮੌਕੇ ਬੀ.ਸੀ. ਆਯੋਗ ਦੇ ਚੇਅਰਮੈਨ ਸਰਵਨ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮਹਿਲਾ ਕਾਂਗਰਸ ਪ੍ਰਧਾਨ ਤਰਨਜੀਤ ਕੌਰ ਸੇਠੀ, ਰਜਨੀਸ਼ ਟੰਡਨ, ਹਰੀਸ਼ ਆਨੰਦ, ਮੁਕੇਸ਼ ਡਾਵਰ, ਸੁਦਰਸ਼ਨ ਧੀਰ, ਬਲਬੀਰ ਸਿੰਘ, ਗੁਰਮੇਲ ਸਿੰਘ, ਹਰਵਿੰਦਰ, ਅਮਰਜੀਤ ਸਿੰਘ, ਅਜੀਤ ਸਿੰਘ, ਜਤਿੰਦਰ ਕੁਮਾਰ, ਜਸਵਿੰਦਰ ਸਿੰਘ, ਆਸ਼ਾ ਦੱਤਾ, ਮਨਮੋਹਨ ਸਿੰਘ ਕਪੂਰ, ਵਿਕਾਸ ਕੌਸ਼ਲ, ਬਲਵਿੰਦਰ ਬਿੰਦੀ, ਰਾਜਿੰਦਰ ਪਰਮਾਰ, ਕਮਲ ਭੱਟੀ, ਰਮੇਸ਼ ਡਡਵਾਲ, ਦੀਪ ਭੱਟੀ, ਸੰਦੀਪ ਨੰਦਾ ਆਦਿ ਹਾਜ਼ਰ ਸਨ |

ਭਾਜਪਾ ਦੇ ਸਪੋਰਟਸ ਸੈੱਲ ਵੱਲੋਂ ਸਮਾਗਮ-ਭਾਜਪਾ ਦੇ ਸਪੋਰਟਸ ਸੈੱਲ ਵਲੋਂ ਡਾ: ਰਮਨ ਘਈ ਦੀ ਅਗਵਾਈ 'ਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਨਬੱਸ ਰਿਟਾਇਰਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਜਗਦੀਸ਼ ਮਿਨਹਾਸ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ ਅਤੇ ਸਮਾਜ 'ਚ ਏਕਤਾ ਨੂੰ ਕਾਇਮ ਰੱਖਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ | ਇਸ ਮੌਕੇ ਘਈ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਏਕਤਾ ਹੀ ਦੇਸ਼ ਦੀ ਤਰੱਕੀ ਲਈ ਸਹਾਈ ਸਿੱਧ ਹੁੰਦੀ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਹਰੇਕ ਦਿਨ-ਤਿਉਹਾਰ ਮਨਾਉਣੇ ਚਾਹੀਦੇ ਹਨ | ਇਸ ਮੌਕੇ ਡਾ: ਪੰਕਜ ਸ਼ਰਮਾ, ਕਰਮ ਚੰਦ ਸ਼ਰਮਾ, ਡਾ: ਰਾਜ ਕੁਮਾਰ ਸੈਣੀ, ਮੋਹਿਤ ਸੰਧੂ, ਡਾ: ਵਸ਼ਿਸ਼ਟ ਕੁਮਾਰ, ਰਾਜ ਕੁਮਾਰ ਸ਼ਰਮਾ, ਗੌਰਵ ਵਾਲੀਆ, ਗੁਰਵਿੰਦਰ ਸੈਣੀ, ਗੌਰਵ ਸ਼ਰਮਾ, ਰਘੂ ਠੇਕੇਦਾਰ ਆਦਿ ਹਾਜ਼ਰ ਸਨ |
-ਪੌਲੀਟੈਕਨਿਕ ਕਾਲਜ 'ਚ ਸਮਾਗਮ -ਪੰਡਿਤ ਜਗਤ ਰਾਮ ਸਰਕਾਰੀ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਰਚਨਾ ਕੌਰ ਵਲੋਂ ਕੌਮੀ ਝੰਡੇ ਤੋਂ ਸਲਾਮੀ ਲਈ ਗਈ | ਇਸ ਮੌਕੇ ਉਨ੍ਹਾਂ ਸਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ, ਜਿਨ੍ਹਾਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ 'ਚ ਲੱਡੂ ਵੀ ਵੰਡੇ ਗਏ |
-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਪਿ੍ੰਸੀਪਲ ਅਵਿਨਾਸ਼ ਕੌਰ ਨੇ ''ਗਣਤੰਤਰ ਦਿਵਸ'' ਦੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ | ਉਨ੍ਹਾਂ ਨੇ ਇਸ ਦਿਨ ਦੀ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਰਾਸ਼ਟਰੀ ਤਿਉਹਾਰ ਦੇ ਮੌਕੇ ਸਾਨੂੰ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਉਨ੍ਹਾਂ ਦੇ 389 ਸਾਥੀਆਂ ਨੂੰ ਅਤੇ ਦੇਸ਼ ਦੇ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ |
ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੇਸ਼ ਗੁਪਤਾ ਨੇ ਰਾਸ਼ਟਰੀ ਝੰਡਾ ਲਹਿਰਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਦਫ਼ਤਰ 'ਚ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਮੇਟੀ ਦੇ ਚੇਅਰਮੈਨ ਰਾਜੇਸ਼ ਗੁਪਤਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ | ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ 'ਤੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਸਕੱਤਰ ਜੁਗਰਾਜਪਾਲ ਸਿੰਘ ਸਾਹੀ, ਰਾਜਿੰਦਰ ਸਿੰਘ, ਅਸ਼ਵਨੀ ਸੈਣੀ, ਰਵੀ ਕੁਮਾਰ, ਪੰਡਿਤ ਓਕਾਂਰ ਨਾਥ, ਕੁਲਵੰਤ ਸਿੰਘ, ਵਿਜੇ ਕੁਮਾਰ, ਰਾਜੇਸ਼ ਅਗਰਵਾਲ, ਨੀਰਜ ਸਿੰਗਲਾ, ਰਾਘਵ ਅਗਰਵਾਲ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਚ 72ਵੇਂ ਗਣਤੰਤਰ ਦਿਵਸ 'ਤੇ ਸਕੂਲ ਦੇ ਚੇਅਰਮੈਨ ਡਾ. ਜੇ. ਐੱਸ. ਮਿਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਨੇ ਸਰਕਾਰ ਦੁਆਰਾ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਰਾਸ਼ਟਰੀ ਝੰਡਾ ਲਹਿਰਾਇਆ | ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਨੇ ਸਾਰੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਆਪਸੀ ਭਾਈਚਾਰੇ ਅਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੱਤਾ ਹੈ |
ਨੰਗਲ ਬਿਹਾਲਾਂ, (ਵਿਨੋਦ ਮਹਾਜਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡਲਾ ਵਿਖੇ ਪਿ੍ੰਸੀਪਲ ਰਤਨ ਲਾਲ ਬੱਧਣ ਦੀ ਅਗਵਾਈ ਹੇਠ ਗਣਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਕ. ਸੁਰਿੰਦਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਉਘੇ ਸਮਾਜ ਸੇਵਕ ਕੇ ਡੀ ਖੋਸਲਾ ਦਸੁਹਾ ਨੇ ਅਦਾ ਕੀਤੀ | ਇਸ ਮੌਕੇ ਏ ਐਸ ਆਈ ਜਸਪਾਲ ਸਿੰਘ ਦੀ ਅਗਵਾਈ ਹੇਠ ਪਹੁੰਚੀ ਪੁਲਸ ਪਾਰਟੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ | ਇਸ ਮੌਕੇ ਸਕੂਲ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ |
ਅਲਾਇੰਸ ਕਲੱਬ ਵਲੋਂ ਗਣਤੰਤਰ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਅਲਾਇੰਸ ਕਲੱਬ ਹੁਸ਼ਿਆਰਪੁਰ ਵਲੋਂ 72ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਐਲੀ ਡਾਕਟਰ ਐਮ.ਜਮੀਲ ਬਾਲੀ ਦੇ ਯਤਨਾਂ ਨਾਲ ਇਕ ਸਮਾਗਮ ਕਿਸਾਨ ਅੰਦੋਲਨ ਦੀ ਫਤਿਹ ਲਈ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੁਨੀਆ ਦੇ ਮਸ਼ਹੂਰ ਬਾਡੀ ਬਿਲਡਰ ਪ੍ਰੇਮਚੰਦ ਡੇਗਰਾ ਪ੍ਰਧਾਨ ਆਈ.ਬੀ.ਬੀ.ਐਫ, ਐਲੀ ਅਸ਼ੋਕ ਪੁਰੀ ਇੰਟਰਨੈਸ਼ਨ ਜੁਆਇੰਟ ਪੀ.ਆਰ.ਓ. ਅਲਾਇੰਸ ਕਲੱਬ ਇੰਟਰਨੈਸ਼ਨਲ ਵਿਸ਼ੇਸ਼ ਤੌਰ ਤੇ ਪੁੱਜੇ | ਇਸ ਪ੍ਰੋਗਰਾਮ ਦੇ ਪ੍ਰੋਜੈਕਟ ਚੇਅਰਮੈਨ ਐਲੀ. ਸੁਮੇਸ਼ ਕੁਮਾਰ ਵੀ.ਡੀ.ਜੀ-1 ਸਨ | 72ਵੇਂ ਗਣਤੰਤਰ ਦਿਵਸ ਦੇ ਮੌਕੇ ਮੁੱਖ ਮਹਿਮਾਨ ਪ੍ਰੇਮਚੰਦ ਡੋਗਰਾ ਨੇ ਭਾਰਤ ਦੀ ਪ੍ਰਭੂਸਤਾ-ਅਖੰਡਤਾ ਅਤੇ ਧਰਮ ਨਿਰਪੱਖਤਾ ਦੇ ਸਿਧਾਂਤ ਦੀ ਪ੍ਰੋੜਤਾ ਕੀਤੀ ਅਤੇ ਆਖਿਆ ਕਿ ਉਨ੍ਹਾਂ ਕਿਸਾਨ ਅੰਦੋਲਨ ਦੀ ਅਹਿਮੀਅਤ ਨੂੰ ਮੁੱਖ ਰੱਖਦੇ ਹੋਏ ਅਤੇ ਆਪਣੀ ਜ਼ਮੀਰ ਦੀ ਆਵਾਜ਼ ਨੂੰ ਬੁਲੰਦ ਕਰਦੇ ਆਪਣੇ ਅਵਾਰਡ ਵਾਪਿਸ ਕਰਨ ਦਾ ਫੈਸਲਾ ਲੈ ਕੇ ਕਿਸਾਨਾਂ ਨਾਲ ਹੋ ਰਹੇ ਧੱਕੇ ਤੋਂ ਲੋਕਾਂ ਨੂੰ ਸੁਚੇਤ ਕੀਤਾ ਹੈ | ਇਸ ਮੌਕੇ 'ਤੇ ਉਨ੍ਹਾ ਦੇ ਨਾਲ ਐਲੀ ਸੁਮੇਸ਼ ਕੁਮਾਰ, ਮੁਹੰਮਦ ਸਲੀਮ, ਅਮੀਨ ਆਲਮ, ਫੈਜ਼ਲ ਹਸਨ, ਪਿ੍ੰਸ ਮਸੀਹ, ਮਹੇਸ਼ ਕੁਮਾਰ, ਮੁਹੰਮਦ ਹਸਨ, ਮਨਪ੍ਰੀਤ ਅਤੇ ਵਰਲਪੂਲ ਟੀਮ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ |
ਨੰਗਲ ਬਿਹਾਲਾਂ, (ਮਹਾਜਨ)-ਨਜ਼ਦੀਕੀ ਪਿੰਡ ਸਹੌੜਾ ਡਡਿਆਲ ਦੇ ਆਕਸਫੋਰਡ ਵਰਲਡ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਡਾਕਟਰ ਜਸਵੀਰ ਸਿੰਘ ਮਿਨਹਾਸ ਨੇ ਕੀਤੀ | ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇੱਕ ਮਹਾਨ ਦਿਨ ਹੈ, ਇਸ ਦਿਨ ਦੁਨੀਆ ਦੇ ਸੱਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ | ਇਸ ਮੌਕੇ ਉਨ੍ਹਾਂ ਨਾਲ ਸਕੂਲ ਦੇ ਬੱਚੇ ਅਤੇ ਸਟਾਫ਼ ਹਾਜ਼ਰ ਸੀ |
ਦਸੂਹਾ, (ਭੁੱਲਰ)- ਗਣਤੰਤਰ ਦਿਵਸ ਸਬੰਧੀ ਸਰਕਾਰੀ ਮਿਡਲ ਸਕੂਲ ਥਿੰਦਾ ਚਿੱਪੜਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਰਪੰਚ ਕੁਲਦੀਪ ਸਿੰਘ, ਬਲਵਿੰਦਰ ਸਿੰਘ ਚਿੱਪੜਾ, ਐਨ ਆਰ ਆਈ ਹਰਜੀਤ ਸਿੰਘ ਭਾਟੀਆ, ਚੇਅਰਮੈਨ ਹਰਭਜਨ ਸਿੰਘ ਨੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਹੈੱਡ ਟੀਚਰ ਜਸਵੀਰ ਕੌਰ, ਮੈਡਮ ਪ੍ਰੀਤੀ, ਮੈਡਮ ਨਵਜੋਤ ਕੌਰ, ਰੋਮੀ ਰਾਣੀ, ਹਰਵੀਨ ਕੌਰ, ਚੇਅਰਪਰਸਨ ਸੁਖਵਿੰਦਰ ਕੌਰ, ਹਰਬੰਸ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਸ਼ੀਲਾ ਦੇਵੀ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਡੀ.ਏ.ਵੀ.ਪਬਲਿਕ ਸਕੂਲ 'ਚ ਸਮਾਗਮ
ਦਸੂਹਾ, (ਭੁੱਲਰ)- ਐੱਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ 72ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸੱਭ ਤੋਂ ਪਹਿਲਾਂ ਸਕੂਲ ਦੇ ਪ੍ਰਾਂਗਣ ਵਿਚ ਝੰਡਾ ਲਹਿਰਾਇਆ ਗਿਆ ਅਤੇ ਫਿਰ ਸਕੂਲ ਦੇ ਸਮੂਹ ਸਟਾਫ਼ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਸਾਲ ਕਰੋਨਾ ਦੀ ਮਹਾਂਮਾਰੀ ਦੇ ਕਾਰਨ ਸਕੂਲ ਦੇ ਪਿ੍ੰਸੀਪਲ ਅਤੇ ਰਿਜਨਲ ਆਫ਼ੀਸਰ ਸ੍ਰੀ ਅਲੋਕ ਬੇਤਾਬ ਦੇ ਨਿਰਦੇਸ਼ ਅਨੁਸਾਰ ਸ੍ਰੀ ਰੋਹਿਤ ਕੁਮਾਰ ਸਲਾਰੀਆ ਅਤੇ ਸ੍ਰੀ ਅਭਿਮਨਿਊ ਕੁਮਾਰ ਭਾਰਤ ਦੀ ਅਗਵਾਈ ਵਿਚ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਸ੍ਰੀ ਰੋਹਿਤ ਸਲਾਰੀਆ, ਅਭਿਮਨਿਊ ਕੁਮਾਰ, ਅਨੀਤਾ ਰਤਨ, ਦੁਰਗੇਸ਼ ਨੰਦਨੀ, ਕਮਲਾ ਕੁਮਾਰੀ, ਰਜਨੀ ਸੈਣੀ, ਨਰਿੰਦਰ ਕੌਰ ,ਦੀਪਕ ਕੁਮਾਰ, ਸ਼ਸ਼ੀ ਭੂਸ਼ਣ, ਮਨੋਹਰ ਆਰਿਆ, ਰਿਸ਼ੂ, ਪੂਜਾ, ਰੰਜਨਾ ਸ਼ਰਮਾ, ਸੁਮਨ, ਰਜਨੀ ਉੱਪਲ, ਸੀਮਾ ਡਾਵਰ, ਅਨੀਤਾ ਧੀਰ, ਮੰਜੁਲਾ ਗੰਭੀਰ, ਬਲਜੀਤ ਸਹੋਤਾ, ਦੀਪ ਸ਼ਿਖਾ,ਕਿਰਨ ਨੰਦਾ ਕਿਰਨ ਬਾਲਾ, ਸੁਭਾਸ਼ ਚੰਦਰ, ਸੁਨੀਲ ਕੁਮਾਰ, ਇੰਦੂ ਸ਼ਰਮਾ, ਸਤਵੰਤ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8025 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਦੱਸਿਆ ਕਿ 1197 ਸੈਂਪਲਾਂ ...

ਪੂਰੀ ਖ਼ਬਰ »

ਦਸੂਹਾ ਦੇ 6 ਚੌਾਕਾਂ ਵਿੱਚ ਹਾਈ ਮਾਸਕ ਲਾਈਟਾਂ ਜਗਣ ਨਾਲ ਸ਼ਹਿਰ ਜਗਮਗਾਇਆ

ਦਸੂਹਾ, 27 ਜਨਵਰੀ (ਕੌਸ਼ਲ)- ਦਸੂਹਾ ਵਿਖੇ ਹਰ ਚੌਾਕ ਵਿੱਚ ਹਾਈ ਮਾਸਕ ਲਾਈਟਾਂ ਜਗਣ ਨਾਲ ਸ਼ਹਿਰ ਜਗਮਗਾਇਆ ਹੋਇਆ ਨਜ਼ਰ ਆ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਈ. ਓ. ਮਦਨ ਸਿੰਘ ਨੇ ਦੱਸਿਆ ਕਿ ਦਸੂਹਾ ਦੇ ਕਰੀਬ 6 ਚੌਾਕਾ 'ਚ ਜੋ ਹਾਈ ਮਾਸਕ ਲਾਈਟਾਂ ਕਾਫ਼ੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗਾ-ਮਜੀਠੀਆ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ 'ਚ ਵਿਸ਼ਾਲ ਇਕੱਤਰਤਾ ਹੋਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਰਤਨ ਸਿੰਘ ਦਾ ਸ਼ਹੀਦੀ ਜੋੜ ਮੇਲਾ ਮਨਾਇਆ

ਚੱਬੇਵਾਲ, 27 ਜਨਵਰੀ (ਥਿਆੜਾ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਪਿੰਡ ਚੱਬੇਵਾਲ ਵਿਖੇ ਸ਼ਹੀਦ ਬਾਬਾ ਰਤਨ ਸਿੰਘ ਦਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਕਮੇਟੀ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਸ©ੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਪੰਡਾਲ ਅੰਦਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਕੌਮ ਵੋਟਰ ਦਿਵਸ ਮਨਾਇਆ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ. ਐਸ.ਐਸ. ਯੂਨਿਟ ਵਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਕਮਲਜੀਤ ਕੌਰ ਨੇ ਦੱਸਿਆ ਕਿ ਇਸ ਵਾਰ ਦੇ ਵੋਟਰ ਦਿਵਸ ...

ਪੂਰੀ ਖ਼ਬਰ »

ਜੀ.ਐਨ.ਐਮ. 'ਚ ਦਾਖ਼ਲੇ ਲਈ 31 ਜਨਵਰੀ ਤੇ ਬੀ.ਐਸ.ਸੀ. ਲਈ ਅੰਤਿਮ ਮੌਕਾ 26 ਫਰਵਰੀ ਤੱਕ- ਪਰਮਿੰਦਰ ਸਿੰਘ

ਅੱਡਾ ਸਰਾਂ, 27 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਨਰਸਿੰਗ ਵਿਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਅੰਤਿਮ ਤੇ ਸੁਨਹਿਰੀ ਮੌਕਾ ਮਿਲਿਆ ਹੈ ਤੇ ਦਾਖ਼ਲੇ ਲਈ ਤਰੀਕਾਂ ਵਿਚ ਵਾਧਾ ਕੀਤਾ ਗਿਆ ਹੈ | ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮੁਫ਼ਤ ਉਰਦੂ ਆਮੋਜ਼ ਕੋਰਸ ਪਹਿਲੀ ਤੋਂ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)- ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਦੀ ਕਲਾਸ 1 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ...

ਪੂਰੀ ਖ਼ਬਰ »

ਕਿਸਾਨ ਬੀਬੀਆ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ

ਕੋਟਫ਼ਤੂਹੀ, 27 ਜਨਵਰੀ (ਅਟਵਾਲ)- ਦਿੱਲੀ ਵਿਖੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ 'ਤੇ ਗਣਤੰਤਰ ਦਿਵਸ ਮੌਕੇ ਕੋਟਫ਼ਤੂਹੀ ਦੀਆਂ ਕਿਸਾਨ ਬੀਬੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪਰਮਜੀਤ ਕੌਰ ਢਿੱਲੋਂ, ਸਰਪੰਚ ਗੁਰਮੇਲ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 111ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਰੋਸ ਧਰਨਾ 111ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਜ਼ਾਦ ਕਿਸਾਨ ਕਮੇਟੀ ਲਾਚੋਵਾਲ ਦੋਆਬਾ ਵਲੋਂ ਮੁਫ਼ਤ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਗਣਤੰਤਰ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਗੜ੍ਹਸ਼ੰਕਰ ਵਿਖੇ ਬਿਜਲੀ ਕਾਮਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਗਣਤੰਤਰ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਉਂਦੇ ਹੋਏ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਹਰਜੀਤ ਸਿੰਘ ਫ਼ੌਜੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਦਾ ਬੀ.ਡੀ.ਪੀ.ਓ ਦਫ਼ਤਰ ਵਲੋਂ ਸਨਮਾਨ

ਮਾਹਿਲਪੁਰ, 27 ਜਨਵਰੀ (ਰਜਿੰਦਰ ਸਿੰਘ)- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਦੀਆਂ ਹਿਦਾਇਤਾਂ ਅਨੁਸਾਰ 72ਵੇਂ ਗਣਤੰਤਰ ਦਿਵਸ 'ਤੇ ਆਜ਼ਾਦੀ ਘੁਲਾਟੀਏ ਦੇ ਵਾਰਸ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਕੋਟ ਫ਼ਤੂਹੀ ਦਾ ਸਨਮਾਨ ਬੀ.ਡੀ.ਪੀ.ਓ. ਜਸਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਪੰਜਾਬੀ ਅਧਿਆਪਕ ਮਨਜੀਤ ਕੌਰ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਭੋਗਪੁਰ, 27 ਜਨਵਰੀ (ਅ.ਬ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਵਿਖੇ ਬਤੌਰ ਪੰਜਾਬੀ ਅਧਿਆਪਕਾ ਸੇਵਾ ਨਿਭਾਅ ਰਹੇ ਮੈਡਮ ਮਨਜੀਤ ਕੌਰ ਸਿੱਖਿਆ ਵਿਭਾਗ ਵਿਚ 38 ਸਾਲ 2 ਮਹੀਨੇ ਦੀ ਸੇਵਾ ਨਿਭਾਅ ਕੇ ਅੱਜ ਸੇਵਾਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਅੱਜ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਕੱਢੀ ਸਾਈਕਲ ਰੈਲੀ ਦਾ ਭਰਵਾਂ ਸਵਾਗਤ

ਮਾਹਿਲਪੁਰ, 27 ਜਨਵਰੀ (ਰਜਿੰਦਰ ਸਿੰਘ)- ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਕੱਢੇ ਗਏ ਟਰੈਕਟਰ ਮਾਰਚ ਦੀ ਹਿਮਾਇਤ ਕਰਦਿਆਂ ਕਿਸਾਨ, ਮਜ਼ਦੂਰ ਨੌਜਵਾਨ ਲੜਕੇ ਤੇ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 77ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 27 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 77ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਸ਼ਹਿਰ ਅੰਦਰ ਪਿਛਲੇ ਦਿਨ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਪਿੰਡ ਸਤੌਰ 'ਚ ਦਿਨ ਦਿਹਾੜੇ ਚੋਰਾਂ ਵਲੋਂ ਘਰ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ਪੁੱਤਰ ਬੀਰ ਸਿੰਘ ਪਿੰਡ ਸਤੌਰ ਨੇ ਦੱਸਿਆ ਕਿ ਉਹ ਆਪਣੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਨਗਰ ਕੌਾਸਲ ਹਰਿਆਣਾ ਲਈ ਉਮੀਦਵਾਰਾਂ ਦਾ ਐਲਾਨ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਨਗਰ ਕੌਾਸਲ ਹਰਿਆਣਾ ਦੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਬੀਬੀ ਮਹਿੰਦਰ ਕੌਰ ਜੋਸ਼ ਹਲਕਾ ਇੰਚਾਰਜ ...

ਪੂਰੀ ਖ਼ਬਰ »

ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ 3 ਤੋਂ-ਪੋਸਟਰ ਕੀਤਾ ਜਾਰੀ

ਹੁਸ਼ਿਆਰਪੁਰ, 27 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸ੍ਰੀ ਦਸ਼ਮੇਸ਼ ਸਪੋਰਟਸ ਕਲੱਬ ਮੋਨਾਂ ਕਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ 3 ਤੋਂ 7 ਫਰਵਰੀ ਤੱਕ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ

ਨਸਰਾਲਾ, 27 ਜਨਵਰੀ (ਸਤਵੰਤ ਸਿੰਘ ਥਿਆੜਾ)-ਗਣਤੰਤਰ ਦਿਵਸ ਦੇ ਮੌਕੇ 'ਤੇ ਪਿੰਡ ਨਸਰਾਲਾ ਵਿਖੇ ਕਿਸਾਨਾਂ, ਬੀਬੀਆਂ ਅਤੇ ਬੱਚਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਸਬੰਧੀ ਬਣਾਏ ਤਿੰਨ ਕਾਲੇ ਕਾਨੂੰਨਾਂ ਸਬੰਧੀ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਹ ਪੈਦਲ ਮਾਰਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ

ਹਰਿਆਣਾ, 27 ਜਨਵਰੀ (ਹਰਮੇਲ ਸਿੰਘ ਖੱਖ)- ਗਣਤੰਤਰ ਦਿਵਸ ਮੌਕੇ ਦੁਸਹਿਰਾ ਗਰਾਊਾਡ ਹਰਿਆਣਾ ਤੋਂ ਟਰੈਕਟਰ ਪਰੇਡ ਦੀ ਅਰੰਭਤਾ ਕੀਤੀ, ਜਿਸ 'ਚ ਹਰਜੀਤ ਸਿੰਘ ਨੰਗਲ, ਪਰਮਿੰਦਰ ਸਿੰਘ ਪਨੂੰ, ਸੁਖਵਿੰਦਰ ਸਿੰਘ ਰਿਆੜ, ਰਵਿੰਦਰ ਸਿੰਘ ਕਾਹਲੋਂ, ਜਸਪਾਲ ਸਿੰਘ ਚੱਕ ਗੁੱਜਰਾਂ, ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 27 ਜਨਵਰੀ (ਲੁਗਾਣਾ)-ਸੈਣੀਬਾਰ ਵਿੱਦਿਅਕ ਸਕੂਲ ਕਾਲਜ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀਵਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਵਿਖੇ ਪਿ੍ੰਸੀਪਲ ਡਾ: ਸੁਖਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਸ਼ਾਮਚੁਰਾਸੀ, 27 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ-ਰੇਖ ਹੇਠ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿਖਿਆ ਵਿਭਾਗ ਤੋਂ ਸੇਵਾ ਮੁਕਤ ਹੋਏ ਮਦਨ ਵੀਰਾ ਦਾ ਪੰਜਾਬੀ ਸਾਹਿਤ ਸਭਾ ਵਲੋਂ ਸਨਮਾਨ

ਹੁਸ਼ਿਆਰਪੁਰ, 27 ਜਨਵਰੀ (ਹਰਪ੍ਰੀਤ ਕੌਰ)-ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਵਲੋਂ ਸਭਾ ਦੇ ਪ੍ਰਧਾਨ ਸ਼ਾਇਰ ਮਦਨ ਵੀਰਾ ਨੂੰ ਸਿੱਖਿਆ ਵਿਭਾਗ ਤੋਂ ਸੇਵਾ ਮੁਕਤੀ ਉਪਰੰਤ ਸਨਮਾਨਿਤ ਕੀਤਾ | ਉਨ੍ਹਾਂ ਦੇ ਸਨਮਾਨ 'ਚ ਡਾ: ਕਰਮਜੀਤ ਸਿੰਘ ਦੀ ਅਗਵਾਈ ਹੇਠ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ

ਤਲਵਾੜਾ, 27 ਜਨਵਰੀ (ਰਾਜੀਵ)-ਮਹੰਤ ਰਾਜਗੀਰੀ ਵਲੋਂ ਮੇਨ ਬਾਜ਼ਾਰ ਕਾਮਾਹੀ ਦੇਵੀ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਾਬਕਾ ਸੈਨਿਕਾਂ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਚਾਹ-ਪਕੌੜਿਆਂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ...

ਪੂਰੀ ਖ਼ਬਰ »

ਸੁਮੇਸ਼ ਸੋਨੀ ਨੂੰ 6 ਸਾਲ ਲਈ ਕਾਂਗਰਸ ਚੋਂ ਕੱਢਿਆ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਜਨਰਲ ਸਕੱਤਰ ਸੁਮੇਸ਼ ਸੋਨੀ ਨੂੰ 6 ਸਾਲ ਲਈ ਕਾਂਗਰਸ ਪਾਰਟੀ ਚੋਂ ਕੱਢ ਦਿੱਤਾ ...

ਪੂਰੀ ਖ਼ਬਰ »

ਡੀ. ਸੀ. ਨੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੰਡੇ

ਹੁਸ਼ਿਆਰਪੁਰ, 27 ਜਨਵਰੀ (ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਅਤੇ ਰਾਸ਼ਟਰੀ ਬਾਲਿਕਾ ਦਿਵਸ ਦੀ ਸ਼ੁਰੂਆਤ ਤੋਂ ਬਾਅਦ ਸਵਾਮੀ ਸਰਵਾਨੰਦਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਬਜਵਾੜਾ ਵਿਚ ਹੋਏ ਸਮਾਰੋਹ ...

ਪੂਰੀ ਖ਼ਬਰ »

ਦੇਸ਼ ਵਿਰੋਧੀ ਤਾਕਤਾਂ ਨੇ ਕਿਸਾਨਾਂ ਦੀ ਆੜ ਹੇਠ ਤਿਰੰਗੇ ਦਾ ਅਪਮਾਨ ਕੀਤਾ- ਜੰਗੀ ਲਾਲ

ਮੁਕੇਰੀਆਂ, 27 ਜਨਵਰੀ (ਰਾਮਗੜ੍ਹੀਆ)-ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੀ ਆੜ ਹੇਠ ਲਾਲ ਕਿਲ੍ਹੇ ਵਿਖੇ ਜੋ ਘਟਨਾਕ੍ਰਮ ਵਾਪਰਿਆ ਹੈ, ਦੀ ਅਸੀਂ ਜਿੱਥੇ ਸਖਤ ਸਬਦਾਂ ਵਿਚ ਨਿੰਦਾ ਕਰਦੇ ਹਾਂ ਉਥੇ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਕੁਝ ਦੇਸ਼ ਵਿਰੋਧੀ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਨਗਰ ਨਿਗਮ ਦਾ ਇੰਸਪੈਕਟਰ 5 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਨੇ ਨਕਸ਼ਾ ਪਾਸ ਕਰਨ ਦੇ ਨਾਂਅ 'ਤੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਨਗਰ ਨਿਗਮ ਹੁਸ਼ਿਆਰਪੁਰ ਦੇ ਇੰਸਪੈਕਟਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਹਾਲਾਂਕਿ ਚੌਕਸੀ ਵਿਭਾਗ ਦੀ ਟੀਮ ਨੇ ਇੱਕ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਅੱਡਾ ਸਰਾਂ, 27 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਕਿਸਾਨ ਸੰਘਰਸ਼ ਕਮੇਟੀ ਅੱਡਾ ਸਰਾਂ ਨਾਲ ਜੁੜੇ ਦੁਕਾਨਦਾਰਾਂ ਨੇ 26 ਜਨਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਕਾਨਾਂ ਬੰਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋ ਰਹੀ ਟਰੈਕਟਰ ਪਰੇਡ ਦੇ ਸਮਰਥਨ 'ਚ ਗੜ੍ਹਸ਼ੰਕਰ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਿੰਗਾਰਾ ਰਾਮ ਭੱਜਲ, ਅੱਛਰ ਸਿੰਘ ਬਿਲੜੋਂ, ਮਾ. ਬਲਵੰਤ ਰਾਮ ਦੀ ਅਗਵਾਈ ਹੇਠ ਬੱਸ ਅੱਡੇ ਤੋਂ ਸ਼ਹੀਦ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX