ਤਾਜਾ ਖ਼ਬਰਾਂ


ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  12 minutes ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  14 minutes ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  20 minutes ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  25 minutes ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  27 minutes ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  35 minutes ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  45 minutes ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 1 hour ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕ
. . .  about 1 hour ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 1 hour ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 2 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 2 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 2 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 3 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 3 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 4 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 4 hours ago
ਜਲੰਧਰ ,14 ਮਈ - ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ ...
ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਕੀਤੀ ਦੋਸਤੀ, ਫਿਰ ਮਿਲਣ ਦੇ ਬਹਾਨੇ 25 ਲੋਕਾਂ ਨੇ ਕੀਤਾ ਸਮੂਹਿਕ ਜਬਰ ਜਨਾਹ
. . .  about 5 hours ago
ਪਲਵਲ (ਹਰਿਆਣਾ) 14 ਮਈ - ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਦੋਸਤੀ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ...
ਵਿਧਾਇਕ ਚੌਧਰੀ ਮੰਗੂਪੁਰ ਵਲੋਂ ਕੋਰੋਨਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਅੰਗਰਕਸ਼ਕ ਕਿੱਟਾਂ
. . .  about 1 hour ago
ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ) - ਬਲਾਚੌਰ ਹਲਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮਾਜ ਸੇਵਾ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਗੱਡ ਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਪੀੜਤਾਂ ਲਈ ਨਿੱਜੀ ਤੌਰ 'ਤੇ ਅੰਗਰਕਸ਼ਕ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਧਰਨਾ
. . .  about 5 hours ago
ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ) - ਬੀਤੀ ਕੱਲ੍ਹ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਥਾਣਾ ਲੱਖੋ ...
ਕੋਰੋਨਾ ਇਕ ਜੀਵ ਹੈ ਅਤੇ ਉਸ ਨੂੰ ਵੀਂ ਜਿਉਣ ਦਾ ਅਧਿਕਾਰ ਹੈ - ਤ੍ਰਿਵੇਂਦਰ ਰਾਵਤ
. . .  about 6 hours ago
ਨਵੀਂ ਦਿੱਲੀ ,14 ਮਈ - ਕੋਰੋਨਾ ਸੰਕਟ ਦੇ ਵਿਚਕਾਰ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ...
ਬਾਘਾ ਪੁਰਾਣਾ ਦੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸਵਾਹ
. . .  about 6 hours ago
ਬਾਘਾਪੁਰਾਣਾ,14 ਮਈ (ਬਲਰਾਜ ਸਿੰਗਲਾ) ਬਾਘਾ ਪੁਰਾਣਾ ਨੇੜਲੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਅੱਗ ਲੱਗਣ ਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552

ਖੰਨਾ / ਸਮਰਾਲਾ

ਖੰਨਾ, ਸਮਰਾਲਾ, ਪਾਇਲ, ਮਾਛੀਵਾੜਾ ਸਾਹਿਬ, ਸਾਹਨੇਵਾਲ, ਦੋਰਾਹਾ 'ਚ ਮਨਾਇਆ ਗਣਤੰਤਰ ਦਿਵਸ


ਕਈ ਵਿਧਾਇਕਾਂ ਤੇ ਰਾਜਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਉੱਚ ਅਧਿਕਾਰੀ ਵੀ ਹੋਏ ਸ਼ਾਮਿਲ ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਤੇ ਨਜ਼ਦੀਕੀ ਇਲਾਕਿਆਂ ਦੇ ਸਾਰੇ ਕਸਬਿਆਂ ਅਤੇ ਬਹੁਤ ਸਾਰੇ ਪਿੰਡਾਂ ਜਿਨ੍ਹਾਂ 'ਚ ਖੰਨਾ, ਸਮਰਾਲਾ, ਪਾਇਲ, ਮਾਛੀਵਾੜਾ ਸਾਹਿਬ, ਰਾੜਾ ਸਾਹਿਬ, ਮਲੌਦ, ਈਸੜੂ, ਬੀਜਾ, ਸਾਹਨੇਵਾਲ, ਕੋਹਾੜਾ, ਦੋਰਾਹਾ ਆਦਿ ਸ਼ਾਮਿਲ ਹਨ, 'ਚ ਗਣਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਕਈ ਸਕੂਲਾਂ 'ਚ ਅਤੇ ਨਿੱਜੀ ਸੰਸਥਾਨਾਂ 'ਚ ਵੀ ਗਣਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਅਮਰੀਕ ਸਿੰਘ ਢਿੱਲੋਂ ਤੋਂ ਇਲਾਵਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ, ਏ. ਡੀ. ਸੀ. ਖੰਨਾ ਸਕੱਤਰ ਸਿੰਘ ਬੱਲ, ਐੱਸ. ਡੀ. ਐੱਮ. ਹਰਬੰਸ ਸਿੰਘ, ਐੱਸ. ਡੀ. ਐੱਮ. ਗੀਤਿਕਾ ਸਿੰਘ, ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ ਅਤੇ ਖੰਨਾ ਪੁਲਿਸ ਜ਼ਿਲ੍ਹੇ ਦੇ ਲਗਭਗ ਸਾਰੇ ਗਜ਼ਟਿਡ ਅਫ਼ਸਰ ਅਤੇ ਅਧਿਕਾਰੀ ਵੀ ਸ਼ਾਮਿਲ ਹੋਏ | ਇਸ ਮੌਕੇ ਲਗਭਗ ਸਾਰੀਆਂ ਸਿਆਸੀਆਂ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਨੇ ਵੀ ਵੱਖ-ਵੱਖ ਥਾਵਾਂ 'ਤੇ ਗਣਤੰਤਰਤਾ ਦਿਵਸ ਦੇ ਤਿਰੰਗੇ ਲਹਿਰਾਏ | ਸਬ ਡਵੀਜ਼ਨਾਂ ਦੇ ਮੁੱਖ ਸਮਾਗਮਾਂ 'ਚ ਮੁੱਖ ਮਹਿਮਾਨਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤੇ ਗਏ ਅਤੇ ਉਨ੍ਹਾਂ ਵਲੋਂ ਪਰੇਡ ਦਾ ਮੁਆਇਨਾ ਵੀ ਕੀਤਾ ਗਿਆ |
ਖੰਨਾ ਦੇ ਮੁੱਖ ਗਣਤੰਤਰਤਾ ਦਿਵਸ ਸਮਾਰੋਹ 'ਚ ਏ. ਡੀ. ਸੀ. ਬੱਲ ਨੇ ਲਹਿਰਾਇਆ ਤਿਰੰਗਾ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅਨਾਜ ਮੰਡੀ ਖੰਨਾ ਵਿਖੇ ਅੱਜ 72ਵਾਂ ਗਣਤੰਤਰ ਦਿਵਸ ਦਾ ਮੁੱਖ ਸਮਾਰੋਹ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਮਨਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਏ. ਡੀ. ਸੀ. ਖੰਨਾ ਸਕੱਤਰ ਸਿੰਘ ਬੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਵੀ ਲਈ ¢ ਇਸ ਮੌਕੇ ਐੱਸ. ਡੀ. ਐੱਮ. ਹਰਬੰਸ ਸਿੰਘ, ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਮੱਲ੍ਹੀ ਵੀ ਹਾਜ਼ਰ ਸਨ ¢ ਇਸ ਮੌਕੇ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਸਾਨੂੰ ਅੱਜ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ¢ ਸਮਾਗਮ ਦੌਰਾਨ ਏ. ਡੀ. ਸੀ. ਬੱਲ ਨੇ ਆਜ਼ਾਦੀ ਘੁਲਾਟੀਏ ਫਰੀਡਮ ਫਾਈਟਰ ਬਜ਼ੁਰਗਾਂ ਤੇ ਔਰਤਾਂ ਨੂੰ ਗਰਮ ਸ਼ਾਲ ਅਤੇ ਮਠਿਆਈਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਮਾਣਯੋਗ ਜੱਜ ਰਾਹੁਲ ਗਰਗ, ਨੀਰਜ ਗੋਇਲ, ਅਰੁਣ ਗੁਪਤਾ, ਐੱਸ. ਐੱਮ. ਓ. ਡਾ. ਸਤਪਾਲ, ਮਾਰਕੀਟ ਕਮੇਟੀ ਸਕੱਤਰ ਦਲਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ, ਸੀ. ਡੀ. ਪੀ. ਓ. ਸਰਬਜੀਤ ਕੌਰ, ਬੀ. ਡੀ. ਪੀ. ਓ. ਰਾਜਵਿੰਦਰ ਸਿੰਘ, ਸਾਬਕਾ ਕੌਾਸਲਰ ਗੁਰਮੀਤ ਨਾਗਪਾਲ, ਹਰਜੀਤ ਸਿੰਘ ਭਾਟੀਆ, ਸਟੇਜ ਸੈਕਟਰੀ ਗੁਰਮੀਤ ਸਿੰਘ ਬਾਵਾ, ਰੈੱਡ ਕਰਾਸ ਸੈਕਟਰੀ ਖ਼ੁਸ਼ਹਾਲ ਚੰਦ ਕੌੜੀ, ਐੱਸ. ਡੀ. ਓ. ਬਿਜਲੀ ਬੋਰਡ ਇੰਜੀਨੀਅਰ ਰਾਜਿੰਦਰ ਕੁਮਾਰ, ਐਡ. ਜਗਜੀਤ ਸਿੰਘ ਔਜਲਾ, ਐੱਸ. ਡੀ. ਓ. ਪੀ. ਡਬਲਿਓ. ਡੀ. ਨਿਰਪਾਲ ਸਿੰਘ, ਹਰਪ੍ਰੀਤ ਸਿੰਘ ਆਬਕਾਰੀ ਅਫ਼ਸਰ ਖੰਨਾ, ਏ. ਐੱਫ. ਐੱਸ. ਓ. ਮੁਨੀਸ਼ ਪਜਨੀ, ਇੰਦਰਜੀਤ ਸਿੰਘ, ਏ. ਡੀ . ਓ. ਕੁਲਵੰਤ ਸਿੰਘ ਮਾਸਟਰ ਬਲਵਿੰਦਰ ਸਿੰਘ, ਜਸਵੀਰ ਸਿੰਘ ਸਟੈਨੋ ਆਦਿ ਹਾਜ਼ਰ ਸਨ |
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਵਿਧਾਇਕ ਗੁਰਕੀਰਤ ਨੇ ਲਹਿਰਾਇਆ ਤਿਰੰਗਾ
ਖੰਨਾ, (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੰਡੀ ਅਨਾਜ ਮੰਡੀ ਖੰਨਾ 'ਚ ਇਕ ਵਿਸ਼ੇਸ਼ ਸਮਾਰੋਹ 'ਚ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਅਦਾ ਕੀਤੀ | ਇਸ ਮੌਕੇ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਉਚੇਚੇ ਤੌਰ 'ਤੇ ਹਾਜ਼ਰ ਸਨ | ਗਣਤੰਤਰ ਦਿਵਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਕੀਰਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਿਚ ਲੋਕਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਰਾਖੀ ਕੀਤੀ ਜਾ ਰਹੀ ਹੈ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ, ਯਾਦਵਿੰਦਰ ਸਿੰਘ ਲਿਬੜਾ, ਭਰਪੂਰ ਚੰਦ ਵੈਕਟਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਬੰਸ ਸਿੰਘ ਰੋਸ਼ਾ, ਅਵਤਾਰ ਸਿੰਘ ਗਿੱਲ, ਬੀਬੀ ਰਜਿੰਦਰ ਕੌਰ ਲਿਬੜਾ, ਰਾਸ਼ੀਦ ਖਾਨ, ਸੰਜੂ ਸਾਹਨੇਵਾਲੀਆ, ਰਾਜ ਸਾਹਨੇਵਾਲੀਆ, ਸੁਸ਼ੀਲ ਕੁਮਾਰ ਸ਼ੀਲਾ ਆਦਿ ਪ੍ਰਮੁੱਖ ਨੇਤਾ ਹਾਜ਼ਰ ਸਨ |
ਦਿੱਲੀ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਖੇ 72ਵਾਂ ਗਣਤੰਤਰ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ ¢ ਸਕੂਲ ਦੇ ਪਿ੍ੰਸੀਪਲ ਸ਼ੁਭ ਮੁਖਰਜੀ ਨੇ ਸਕੂਲ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਆਨਲਾਈਨ ਹਾਜ਼ਰ ਵਿਦਿਆਰਥੀਆ ਨੇ ਰਾਸ਼ਟਰੀ-ਗਾਣ ਰਾਹੀਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ¢ ਸਕੂਲ ਪਿ੍ੰਸੀਪਲ ਸ਼ੁਭ ਮੁਖਰਜੀ ਨੇ ਆਪਣੇ ਭਾਸ਼ਣ ਵਿਚ ਭਾਰਤ ਦੇ ਸੰਵਿਧਾਨ ਦੀ ਵਿਲੱਖਣਤਾ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਸਾਰੇ ਵਿਸ਼ਵ ਲਈ ਇਕ ਮਿਸਾਲ ਹੈ ¢ ਸਕੂਲ ਦੇ ਚੇਅਰਮੈਨ ਡੀ. ਐੱਸ. ਬੈਂਸ ਨੇ ਆਪਣੇ ਭਾਸ਼ਣ ਵਿਚ ਭਾਰਤ ਦੇ ਤਿਰੰਗੇ ਝੰਡੇ, ਰਾਸ਼ਟਰੀ ਗੀਤ ਅਤੇ ਦੇਸ਼ ਦੇ ਰਾਸ਼ਟਰੀ ਚਿੰਨ੍ਹ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਸਭ ਦਾ ਸਨਮਾਨ ਕਰਦੇ ਹੋਏ ਆਪਣੇ-ਆਪਣੇ ਦੇਸ਼ ਭਗਤੀ ਦੀ ਭਾਵਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ | ਅੰਤ 'ਚ ਸਕੂਲ ਦੇ ਮੁੱਖ ਅਧਿਆਪਕਾ ਨੇਹਾ ਰਤਨ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਇਸ ਵਿਸ਼ੇਸ਼ ਆਨਲਾਈਨ ਸਭਾ 'ਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ |
ਲਾਲਾ ਸਰਕਾਰੂ ਮੱਲ ਸਕੂਲ 'ਚ ਮਨਾਇਆ ਗਣਤੰਤਰਤਾ ਦਿਵਸ
ਖੰਨਾ,(ਹਰਜਿੰਦਰ ਸਿੰਘ ਲਾਲ)- ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਿਰ ਖੰਨਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ, ਉੱਪ ਪ੍ਰਧਾਨ ਅਸ਼ੋਕ ਕੁਮਾਰ ਵਿਜ, ਮੈਨੇਜਰ ਵਿਨੋਦ ਗੁਪਤਾ, ਮੈਨੇਜਰ ਪਰਮਜੀਤ ਸਿੰਘ (ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਸਰਵਹਿੱਤਕਾਰੀ ਵਿੱਦਿਆ ਮੰਦਰ ਖੰਨਾ) ਪਿ੍ੰਸੀਪਲ ਡਾ. ਮਨੋਜ ਕੁਮਾਰ, ਪਿੰ੍ਰ. ਤਿ੍ਪਤਾ ਲੰੂਬਾ (ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਸਰਵਹਿੱਤਕਾਰੀ ਵਿੱਦਿਆ ਮੰਦਰ, ਖੰਨਾ) ਨੇ ਵੀ ਸ਼ਿਰਕਤ ਕੀਤੀ | ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਪੂਰੀ ਅਹਿਤਿਆਤ ਵਰਤਦੇ ਹੋਏ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗਾਣ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਅਤੇ ਪਿ੍ੰਸੀਪਲ ਡਾ. ਮਨੋਜ ਕੁਮਾਰ ਨੇ ਸਭ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ |
ਏ. ਐੱਸ. ਵੁਮਨੈ ਕਾਲਜ 'ਚ ਮਨਾਇਆ ਗਣਤੰਤਰਤਾ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਦੇਸ਼ ਦਾ 72ਵਾਂ ਗਣਤੰਤਰ ਦਿਵਸ ਖੰਨਾ ਦੇ ਸਥਾਨਕ ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਖੇ ਐੱਨ. ਐੱਸ. ਐੱਸ., ਐਨ. ਸੀ. ਸੀ. ਵਿੰਗ ਅਤੇ ਸੀ. ਏ. ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਦਿਵਸ ਕਾਲਜ ਪਿ੍ੰਸੀਪਲ ਡਾ. ਮੀਨੂੰੂ ਸ਼ਰਮਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ ਅਤੇ ਇਸ ਪ੍ਰੋਗਰਾਮ ਦੇ ਇੰਚਾਰਜ ਡਾ. ਪ੍ਰਭਜੀਤ ਕੌਰ ਤੇ ਪ੍ਰੋ. ਹਰਿੰਦਰ ਕੌਰ, ਡਾ. ਗੋਲਡੀ ਗਰਗ ਅਤੇ ਡਾ. ਮੋਨਿਕਾ ਜਿੰਦਲ, ਆਫ਼ਿਸ ਸੁਪਰਡੈਂਟ ਰਵਿੰਦਰ ਕੁਮਾਰ ਦੀ ਨਿਗਰਾਨੀ ਹੇਠ ਮਨਾਇਆ ਗਿਆ | ਇਸ ਗਣਤੰਤਰ ਦਿਵਸ ਨੂੰ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਅੰਦਰ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰ ਕੇ ਦੇਸ਼ ਭਗਤੀ ਦੇ ਜਜ਼ਬੇ ਦੀ ਭਾਵਨਾ ਨੂੰ ਪੈਦਾ ਕਰਨਾ ਹੈ |
ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਰਾਸ਼ਟਰੀ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਅੰਜੂ ਭਾਟੀਆ ਅਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਆਪਣੇ ਕਰ-ਕਮਲਾਂ ਨਾਲ ਤਿਰੰਗੇ ਨੂੰ ਲਹਿਰਾਇਆ | ਮੌਜੂਦਾ ਮੈਂਬਰਾਂ ਨੇ ਰਾਸ਼ਟਰੀ ਗਾਣ ਗਾਇਆ ਤੇ ਤਿਰੰਗੇ ਨੂੰ ਸਲਾਮੀ ਦਿੱਤੀ | ਬੱਚਿਆਂ ਦੀ ਇਸ ਮੌਕੇ ਆਨਲਾਈਨ ਗਤੀਵਿਧੀ ਕਰਵਾਈ ਗਈ, ਜਿਸ 'ਚ ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ | ਸਕੂਲ ਦੇ ਪਿ੍ੰ. ਅੰਜੂ ਭਾਈਆ ਨੇ ਆਜ਼ਾਦੀ ਦੇ ਦੇਸ਼ ਭਗਤਾਂ ਨੂੰ ਯਾਦ ਕੀਤਾ ਅਤੇ ਸੰਵਿਧਾਨ ਦੀ ਅਨੇਕਾ ਜਾਣਕਾਰੀ ਦਿੱਤੀਆਂ | ਚੇਅਰਮੈਨ ਸੁਰਿੰਦਰ ਸ਼ਾਹੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਸੀ. ਐੱਚ. ਸੀ ਮਾਨੂੰਪੁਰ ਦੇ ਐੱਸ. ਐੱਮ. ਓ. ਡਾ. ਦੱਤ, ਡਾ. ਵੰਦਨਾ ਸਮੇਤ 29 ਸਟਾਫ਼ ਮੈਂਬਰਾਂ ਦਾ ਸਨਮਾਨ
ਖੰਨਾ, (ਹਰਜਿੰਦਰ ਸਿੰਘ ਲਾਲ)- ਐੱਸ. ਐੱਮ. ਓ. ਸੀ. ਐੱਚ. ਸੀ. ਮਾਨੂੰਪੁਰ ਡਾ. ਰਵੀ ਦੱਤ ਅਤੇ ਐੱਸ. ਐੱਮ. ਓ. ਡਾ. ਵੰਦਨਾ ਰਾਠੌਰ ਸਮੇਤ ਸੀ. ਐੱਚ. ਸੀ. ਮਾਨੂੰਪੁਰ ਦੇ 29 ਸਟਾਫ਼ ਮੈਂਬਰਾਂ ਨੂੰ ਕੋਵਿਡ-19 ਦੇ ਇਲਾਜ 'ਚ ਵਧੀਆ ਸੇਵਾਵਾਂ ਪ੍ਰਦਾਨ ਕਰਨ ਬਦਲੇ ਗਣਤੰਤਰ ਦਿਵਸ ਸਮਾਰੋਹ 'ਚ ਐੱਸ. ਡੀ. ਐੱਮ. ਸਮਰਾਲਾ ਗੀਤਿਕਾ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕੋਵਿਡ ਦੌਰਾਨ ਸੀ. ਐੱਚ. ਸੀ. ਮਾਨੂੰਪੁਰ ਦੇ ਸਟਾਫ਼ ਦੇ ਕੀਤੇ ਕੰਮਾਂ ਦੀ ਅਕਸਰ ਜ਼ਿਲ੍ਹਾ ਪੱਧਰ 'ਤੇ ਵੀ ਸ਼ਲਾਘਾ ਕੀਤੀ ਜਾਂਦੀ ਹੈ | ਇਸ ਸਮੇਂ ਡਾ. ਰਵੀ ਦੱਤ ਵਲੋਂ ਇਸ ਸਨਮਾਨ ਲਈ ਐੱਸ. ਡੀ. ਐੱਮ. ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ (ਬਾਕੀ ਸਫ਼ਾ 6 'ਤੇ)

ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਹੋਰ ਚੰਗੀ ਤਰ੍ਹਾਂ ਖਰਾਂ ਉੱਤਰਨਗੇ ਅਤੇ ਆਮ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਤਤਪਰ ਰਹਿਣਗੇ |
ਆਜ਼ਾਦੀ ਘੁਲਾਟੀਏ ਦਿਵਾਨਾ ਦੇ ਮਜ਼ਾਰ ਤੇ ਵਿਧਾਇਕ ਗੁਰਕੀਰਤ ਨੇ ਲਹਿਰਾਇਆ ਤਿਰੰਗਾ
ਖੰਨਾ, (ਹਰਜਿੰਦਰ ਸਿੰਘ ਲਾਲ)-ਪ੍ਰਸਿੱਧ ਆਜ਼ਾਦੀ ਘੁਲਾਟੀਏ ਗ਼ੁਲਾਮ ਮੁਹੰਮਦ ਦਿਵਾਨਾ ਦੀ ਮਜ਼ਾਰ 'ਤੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਤਿਰੰਗਾ ਲਹਿਰਾ ਕੇ ਗਣਤੰਤਰ ਦਿਵਸ ਮਨਾਇਆ ਗਿਆ | ਉਨ੍ਹਾਂ ਨੇ ਮਜ਼ਾਰ 'ਤੇ ਚਾਦਰ ਚੜ੍ਹਾ ਕੇ ਲੋਕਾਂ ਨੂੰ ਗਣਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦ ਭਾਰਤ ਦੀ ਖੁੱਲ੍ਹੀ ਹਵਾ 'ਚ ਸਾਹ ਲੈਣ ਦਾ ਮੌਕਾ ਪ੍ਰਾਪਤ ਹੋਇਆ ਹੈ | ਇਸ ਮੌਕੇ ਯੂਥ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ, ਅਬਜ਼ਰਵਰ ਅਨਿਲ ਸ਼ੁਕਲਾ, ਸਾਬਕਾ ਐੱਮ. ਸੀ. ਵੇਦ ਪ੍ਰਕਾਸ਼, ਦਿਹਾਤੀ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ, ਯਾਦਵਿੰਦਰ ਸਿੰਘ ਲਿਬੜਾ, ਰਾਜ ਕੁਮਾਰ ਸਾਹਨੇਵਾਲੀਆ, ਕਾਂਗਰਸੀ ਆਗੂ ਅੰਕਿਤ ਸ਼ਰਮਾ, ਚੇਅਰਮੈਨ ਰਾਸ਼ਿਦ ਖ਼ਾਨ, ਸ਼ਕੰੁਤਲਾ ਰਾਣੀ, ਰਾਜਿੰਦਰ ਕੌਰ ਲਿਬੜਾ, ਪੀ. ਏ. ਨੀਰਜ ਵਰਮਾ, ਸੁਰਿੰਦਰ ਬਾਵਾ, ਪ੍ਰੋਮੇਸ਼ਵਰ ਬੌਬੀ, ਰਾਜ ਬੱਤਾ, ਰਾਜ ਸ਼ਰਮਾ, ਨਿਸ਼ਾ ਸ਼ਰਮਾ, ਦਿਨੇਸ਼ ਕੁਮਾਰ, ਐੱਸ. ਐੱਚ. ਓ. ਲਾਭ ਸਿੰਘ, ਗੋਲਡੀ ਸ਼ਰਮਾ, ਪ੍ਰੀਆ ਧੀਮਾਨ, ਰਾਜੇਸ਼ ਮੇਸ਼ੀ, ਸੋਨੂੰ ਸੋਫ਼ਤ, ਹਰਦੀਪ ਸਿੰਘ ਨੀਨੂੰ ਆਦਿ ਹਾਜ਼ਰ ਸਨ |
ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਨਗਰ ਕੌਾਸਲ 'ਚ ਲਹਿਰਾਇਆ ਤਿਰੰਗਾ
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ 'ਚ ਐੱਸ. ਡੀ. ਐੱਮ. ਹਰਬੰਸ ਸਿੰਘ ਦੀ ਅਗਵਾਈ ਵਿਚ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ. ਡੀ. ਐੱਮ. ਨੇ ਤਿਰੰਗਾ ਲਹਿਰਾਇਆ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੇਸ਼ 'ਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਕਾਰਨ ਅਸੀਂ ਅੱਜ ਆਜ਼ਾਦ ਭਾਰਤ ਦੇ ਵਾਸੀ ਹਾਂ | ਇਸ ਮੌਕੇ ਸਾਬਕਾ ਕੌਾਸਲਰ ਗੁਰਮੀਤ ਸਿੰਘ ਨਾਗਪਾਲ, ਸੁਪਰਡੈਂਟ ਕਿਰਨਦੀਪ, ਫਾਇਰ ਅਫ਼ਸਰ ਯਸ਼ਪਾਲ ਰਾਏ ਗੋਮੀ, ਅਮਰਪਾਲ ਸਿੰਘ ਇੰਸਪੈਕਟਰ, ਅਮਰਦੀਪ ਸਿੰਘ ਜੇ. ਈ. ਅਤੇ ਸਮੂਹ ਸਟਾਫ਼ ਤੇ ਮੈਂਬਰ ਹਾਜ਼ਰ ਸਨ |
ਬਲਾਕ ਕਾਂਗਰਸ ਨੇ ਮਨਾਇਆ ਗਣਤੰਤਰ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਬਲਾਕ ਕਾਂਗਰਸ ਖੰਨਾ ਵਲੋਂ ਬਲਾਕ ਪ੍ਰਧਾਨ ਜਤਿੰਦਰ ਪਾਠਕ ਦੀ ਅਗਵਾਈ ਿ'ਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਗੁਰਕੀਰਤ ਸਿੰਘ ਪੁੱਜੇ | ਇਸ ਮੌਕੇ ਵਿਧਾਇਕ ਗੁਰਕੀਰਤ ਨੇ ਕੌਮੀ ਝੰਡਾ ਲਹਿਰਾਇਆ | ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਇਸ ਦਿਨ ਸਾਡਾ ਸੰਵਿਧਾਨ ਲਾਗੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣੀ ਚਾਹੀਦੀ ਹੈ | ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ, ਆਬਜ਼ਰਵਰ ਅਨਿਲ ਸ਼ੁਕਲਾ, ਸਾਬਕਾ ਐੱਮ. ਸੀ. ਵੇਦ ਪ੍ਰਕਾਸ਼, ਦਿਹਾਤੀ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ, ਰਾਜ ਕੁਮਾਰ ਸਾਹਨੇਵਾਲੀਆ, ਚੇਅਰਮੈਨ ਰਾਸ਼ਿਦ ਖ਼ਾਨ, ਸ਼ਕੰੁਤਲਾ ਰਾਣੀ, ਰਾਜਿੰਦਰ ਕੌਰ ਲਿਬੜਾ, ਪੀ. ਏ. ਨੀਰਜ ਵਰਮਾ, ਸੁਰਿੰਦਰ ਬਾਵਾ, ਪ੍ਰੋਮੇਸ਼ਵਰ ਬੌਬੀ, ਰਾਜ ਬੱਤਾ, ਰਾਜ ਸ਼ਰਮਾ, ਨਿਸ਼ਾ ਸ਼ਰਮਾ, ਦਿਨੇਸ਼ ਕੁਮਾਰ, ਐੱਸ. ਐੱਚ. ਓ. ਲਾਭ ਸਿੰਘ, ਗੋਲਡੀ ਸ਼ਰਮਾ, ਪ੍ਰੀਆ ਧੀਮਾਨ, ਰਾਜੇਸ਼ ਮੇਸ਼ੀ, ਸੋਨੂੰ ਸੋਫ਼ਤ, ਹਰਦੀਪ ਸਿੰਘ ਨੀਨੂੰ ਆਦਿ ਹਾਜ਼ਰ ਸਨ |
ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ ਨੇ ਗਣਤੰਤਰ ਦਿਵਸ ਤੇ ਲਹਿਰਾਇਆ ਝੰਡਾ
ਪਾਇਲ, (ਰਜਿੰਦਰ ਸਿੰਘ/ਨਿਜ਼ਾਮਪੁਰ)-ਪਾਇਲ ਵਿਖੇ ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਧੂਮਧਾਮ ਲਾਲ ਮਨਾਇਆ ਗਿਆ | ਇਸ ਮੌਕੇ ਐੱਸ. ਡੀ. ਐੱਮ. ਪਾਇਲ ਮਨਕੰਵਲ ਸਿੰਘ ਚਾਹਲ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ, ਨਸ਼ਿਆਂ ਨੂੰ ੂ ਰੋਕਣ ਲਈ, ਪਾਣੀ ਹਵਾ ਅਤੇ ਧੁਨੀ ਪ੍ਰਦੂਸ਼ਣ ਨੂੰ ਘਟਾਉਣ ਸਮੇਤ ਵੱਖ-ਵੱਖ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਤਾਂ ਜੋ ਇਕ ਚੰਗੇ ਅਤੇ ਨਿੱਘਰ ਸਮਾਜ ਦੀ ਸਿਰਜਣਾ ਕਰ ਸਕੀਏ | ਇਸ ਮੌਕੇ ਸੀਨੀਅਰ ਡਵੀਜ਼ਨ ਪਾਇਲ ਦੇ ਜੱਜ ਏਕਤਾ ਸਹੋਤਾ, ਜੂਨੀਅਰ ਡਵੀਜ਼ਨ ਪਾਇਲ ਦੇ ਜੱਜ ਹਰਸਿਮਰਨਜੀਤ ਕੌਰ, ਤਹਿਸੀਲਦਾਰ ਪ੍ਰਦੀਪ ਸਿੰਘ ਬੈਂਸ, ਇੰਜ. ਜਗਦੇਵ ਸਿੰਘ ਬੋਪਾਰਾਏ, ਨਾਇਬ ਤਹਿਸੀਲਦਾਰ ਜਗਦੀਪਇੰਦਰ ਸਿੰਘ ਸੋਢੀ, ਨਾਇਬ ਤਹਿਸੀਲਦਾਰ ਵਿਕਾਸਦੀਪ, ਹਰਦੀਪ ਸਿੰਘ ਚੀਮਾ ਡੀ. ਐੱਸ. ਪੀ. ਪਾਇਲ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਮਲਜੀਤ ਸਿੰਘ ਮਾਂਗਟ, ਮਲਕੀਤ ਸਿੰਘ ਗੋਗਾ, ਐੱਸ. ਐੱਚ. ਓ. ਨਛੱਤਰ ਸਿੰਘ ਦੋਰਾਹਾ, ਐੱਸ. ਐੱਚ. ਓ. ਦਵਿੰਦਰ ਪਾਲ ਸਿੰਘ ਮਲੌਦ, ਈ. ਓ. ਮਲੌਦ ਬਲਵੀਰ ਸਿੰਘ, ਈ. ਓ. ਦੋਰਾਹਾ ਗੁਰਬਖ਼ਸ਼ੀਸ਼ ਸਿੰਘ, ਬੀ. ਡੀ. ਪੀ. ਓ. ਜਸਮੇਲ ਸਿੰਘ ਮਲੌਦ, ਨਿਰਮਲ ਸਿੰਘ ਏ. ਡੀ. ਓ., ਆਰ. ਸੀ. ਪਰਮਜੀਤ ਸਿੰਘ ਕਲਰਕ, ਰੀਡਰ ਹਰਵਿੰਦਰ ਸਿੰਘ ਰੀਡਰ, ਪ੍ਰਧਾਨ ਕੁਲਦੀਪ ਸਿੰਘ ਪਟਵਾਰੀ, ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ, ਸ਼ਾਂਤੀ ਸਰੂਪ ਜੈਨ, ਐਡਵੋਕੇਟ ਗੁਰਸੇਵਕ ਸਿੰਘ ਮਠਾੜੂ, ਵਿਜੇ ਕੁਮਾਰ ਨੇਤਾ, ਐੱਸ. ਐੱਚ. ਓ. ਕਰਨੈਲ ਸਿੰਘ ਪਾਇਲ, ਵਿਜੈ ਕੁਮਾਰ ਨੇਤਾ ਸਮੇਤ ਵੱਖ-ਵੱਖ ਸਕੂਲਾਂ ਦੇ ਮੁਖੀ ਆਦਿ ਹਾਜ਼ਰ ਸਨ |
ਨਗਰ ਕੌਾਸਲ ਦਫ਼ਤਰ 'ਚ ਗਣਤੰਤਰ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਦੇਸ਼ ਦਾ 72ਵਾਂ ਗਣਤੰਤਰ ਦਿਵਸ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲ ਪ੍ਰਧਾਨ ਸੁਰਿੰਦਰ ਕੁੰਦਰਾ ਵਲੋਂ ਤਿਰੰਗਾ ਲਹਿਰਾ ਕੇ ਵੱਡੇ ਉਤਸ਼ਾਹ ਨਾਲ ਮਨਾਇਆ | ਗਣਤੰਤਰ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਹੋਇਆ ਪ੍ਰਧਾਨ ਕੁੰਦਰਾ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਹੋਇਆਂ ਭਵਿੱਖ 'ਚ ਸ਼ਹਿਰ ਵਾਸੀਆਂ ਲਈ ਬਣਾਈਆਂ ਗਈਆਂ ਯੋਜਨਾਵਾਂ 'ਤੇ ਚਾਨਣਾ ਵੀ ਪਾਇਆ | ਇਸ ਸਮਾਰੋਹ ਨੂੰ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ, ਕਸਤੂਰੀ ਲਾਲ ਮਿੰਟੂ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਅਸੀਂ ਆਜ਼ਾਦੀ ਨਾਲ ਆਪਣਾ ਗਣਤੰਤਰ ਦਿਵਸ ਇਸ ਲਈ ਮਨਾ ਰਹੇ ਹਾਂ ਕਿਉਂਕਿ ਸਾਡੇ ਪੁਰਖਿਆਂ ਵਲੋਂ ਅੰਗਰੇਜ਼ ਸਰਕਾਰ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਆਪਣੀਆਂ ਜ਼ਿੰਦਗੀਆਂ ਕੁਰਬਾਨ ਕੀਤੀਆਂ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਹੋਇਆ ਦੇਸ਼ ਦੀ ਤਰੱਕੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਵਿਜੈ ਕੁਮਾਰ ਚੌਧਰੀ, ਬਲਵਿੰਦਰ ਰਾਏ ਸੋਨੀ, ਪਰਮਜੀਤ ਪੰਮੀ, ਸੁਰਿੰਦਰ ਜੋਸ਼ੀ, ਅਮਰਜੀਤ ਕਾਲਾ, ਸੂਰਜ ਕੁਮਾਰ (ਸਾਰੇ ਕੌਾਸਲਰ), ਕਾਰਜਸਾਧਕ ਅਫ਼ਸਰ ਪੁਸ਼ਪਿੰਦਰ ਕੁਮਾਰ, ਲੇਖਾਕਾਰ ਸੰਜੀਵ ਗਰੋਵਰ, ਗੌਰਵ ਗੋਇਲ, ਰਾਜੇਸ਼ ਕੁਮਾਰ ਬਿੱਟੂ ਪੀ. ਏ., ਅਰਹਿੰਤ ਕੁਮਾਰ ਜੈਨ, ਸੁਰਿੰਦਰ ਬਾਂਸਲ, ਜੇ. ਪੀ. ਮੱਕੜ, ਗੁਰਮੀਤ ਸਿੰਘ ਕਾਹਲੋਂ, ਸੁਖਪ੍ਰੀਤ ਝੜੌਦੀ, ਰਘਵੀਰ ਸਿੰਘ ਭਰਤ ਆਦਿ ਮੌਜੂਦ ਸਨ |
ਕੁਹਾੜਾ ਤੇ ਜੰਡਿਆਲੀ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਵਿਖੇ ਸਟੇਟ ਐਵਾਰਡੀ ਅਧਿਆਪਕ ਨਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਜ਼ਾਦ ਭਾਰਤ ਦਾ 72ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾ ਮਨਾਇਆ ਗਿਆ ¢ ਸਕੂਲ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਪਿੰਡ ਦੇ ਸਰਪੰਚ ਉਦੇ ਰਾਜ ਸਿੰਘ ਗਿੱਲ ਵਲੋਂ ਅਦਾ ਕੀਤੀ ਗਈ ¢ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਗਣਤੰਤਰ ਦਿਵਸ ਮੌਕੇ ਸਕੂਲ ਦੇ ਪਿ੍ੰਸੀਪਲ ਨੀਰਜ ਸ਼ਰਮਾ ਵਲੋਂ ਤਿਰੰਗੇ ਦੀ ਰਸਮ ਅਦਾ ਕਰਕੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ, ਉਪਰੰਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ¢ ਇਸ ਮੌਕੇ ਅਧਿਆਪਕ ਸਾਹਿਬਾਨ ਵਲੋਂ ਹਾਜ਼ਰ ਬੱਚਿਆਂ ਨੂੰ ਭਾਰਤੀ ਸੰਵਿਧਾਨ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਰਿਆਂ ਨੂੰ ਲੱਡੂ ਵੰਡੇ ਗਏ ¢ ਇਸ ਮੌਕੇ ਅਨਿਲ ਕੁਮਾਰ, ਨਰਿੰਦਰ ਕੌਰ, ਪੂਨਮ ਮਲਹੋਤਰਾ, ਬਮਨਦੀਪ ਕੌਰ, ਜਗਜੀਵਨ ਕੁਮਾਰ, ਮਮਤਾ ਰਾਣੀ, ਸੁਪਿੰਦਰ ਸਿੰਘ ਡਾ. ਮਨਜੀਤ ਸਿੰਘ, ਸੁਰਿੰਦਰਪਾਲ ਸਿੰਘ, ਖੁਸ਼ਵਿੰਦਰ ਸਿੰਘ ਖਜਾਨ, ਵਿਜੈ ਸਿੰਘ ਮਨਜੀਤ ਸਿੰਘ ਪੰਚ, ਡਾ. ਕਵਲਰੀਤ ਸਿੰਘ ਗਿੱਲ, ਬਿੱਕਰ ਸਿੰਘ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
ਆਯੁਰਵੈਦਿਕ ਕਾਲਜ ਗੋਪਾਲਪੁਰ ਵਿਖੇ ਗਣਤੰਤਰ ਦਿਵਸ ਮਨਾਇਆ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਐਾਡ ਰਿਸਰਚ ਇੰਸਟੀਚਿਊਟ ਗੋਪਾਲਪੁਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ ¢ ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ, ਜਨਰਲ ਸੈਕਟਰੀ ਡਾ. ਇਕਬਾਲ ਸਿੰਘ ਵਾਲੀਆ, ਡਾਇਰੈਕਟਰ ਡਾ. ਸਤਿੰਦਰ ਨਾਥ ਸ਼ਰਮਾ ਅਤੇ ਪਿ੍ੰਸੀਪਲ ਡਾ.ਅਸ਼ਵਨੀ ਸ਼ਾਰਦਾ, ਡਾ. ਜੋਤੀ ਸ਼ਾਰਦਾ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ ਤੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ¢ ਕਾਲਜ ਪਿ੍ੰਸੀਪਲ ਡਾ. ਅਸ਼ਵਨੀ ਸ਼ਾਰਦਾ ਦੁਆਰਾ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਸਾਡੇ ਲੋਕਤੰਤਰਿਕ ਅਧਿਕਾਰਾਂ ਅਤੇ ਸਾਡੇ ਸੰਵਿਧਾਨ ਵਲੋਂ ਦਿੱਤੀਆਂ ਗਈਆਂ ਸੁੰਤਤਰਤਾਵਾਂ ਦੀ ਰਾਖੀ ਲਈ ਕੀਤੇ ਗਏ ਵਾਅਦੇ ਦੀ ਪੁਸ਼ਟੀ ਕਰਨ ਦਾ ਮਹੱਤਵਪੂਰਨ ਮੌਕਾ ਹੈ, ਸਾਡਾ ਸੰਵਿਧਾਨ ਹੀ ਸਾਡੇ ਲੋਕਤੰਤਰ ਦੇਸ਼ ਦੀ ਅਸਲੀ ਤਾਕਤ ਹੈ ¢ ਇਸ ਮੌਕੇ ਨਾਲ ਹੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ¢ਅੰਤ 'ਚ ਕਾਲਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਸਾਡੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਸੰਯੁਕਤ ਕਿਸਾਨ ਮੋਰਚੇ ਵਲੋਂ ਕਿਲ੍ਹਾ ਰਾਏਪੁਰ ਵਿਖੇ ਮਨਾਇਆ ਗਣਤੰਤਰ ਦਿਵਸ
ਡੇਹਲੋ, (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪਿੱਟ-ਸਿਆਪਾ ਕਰਕੇ ਮਨਾਇਆ ਗਿਆ ¢ ਜਿੱਥੇ ਦਿੱਲੀ 'ਚ ਕਿਸਾਨਾਂ ਵਲੋਂ ਵੱਡੀ ਪਰੇਡ ਕੀਤੀ ਗਈ, ਉੱਥੇ ਕਿਲ੍ਹਾ ਰਾਏਪੁਰ ਵਿਖੇ ਵੀ ਸਮਾਗਮ ਕਰਕੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ¢ ਅਕਸ ਰੰਗ-ਮੰਚ ਸਮਰਾਲਾ ਵਲੋਂ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾ ਹੇਠ ਨਾਟਕ 'ਅੰਨਦਾਤਾ' ਪੇਸ਼ ਕੀਤਾ ਗਿਆ ¢ ਇਸ ਮੌਕੇ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋ. ਸੁਰਿੰਦਰ ਕੌਰ ਨੇ ਆਖਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਕਿਸਾਨ ਵਲੋਂ ਨਿਕਲਣ ਵਾਲ਼ੀਆਂ ਝਾਕੀਆਂ ਲੋਕਾਂ ਦੇ ਦਰਦ ਦੀਆਂ ਹਨ¢ ਕਿਸਾਨਾਂ ਮਜ਼ਦੂਰਾਂ ਵਲੋਂ ਲਾਕਡਾਊਨ ਮੌਕੇ ਸਹੇ ਦਰਦ ਨੂੰ ਵੀ ਲੋਕ ਭੁੱਲ ਨਹੀਂ ਪਾਏ ¢ ਗਣਤੰਤਰ ਦਿਵਸ ਇਸ ਵਾਰ ਕਿਸਾਨ ਮਜ਼ਦੂਰ ਮਨਾ ਰਹੇ ਹਨ, ਜਿਸ ਕਰਕੇ ਇਹ ਅਸਲੀ ਗਣਤੰਤਰ ਦਿਵਸ ਹੈ¢ ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰ ਦੇਣਗੇ ¢ ਇਸ ਸਮੇਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁਜਰਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੌਹੀ, ਪ੍ਰੋ. ਪਰਮਜੀਤ ਕੌਰ, ਸਿਮਰਜੀਤ ਕੌਰ ਰੱਤੋਵਾਲ, ਡਾ. ਕਮਲ ਰਤਨ, ਗੁਰਵਿੰਦਰ ਗਰੇਵਾਲ਼, ਪਰਮਜੀਤ ਕੌਰ ਪਰਮ, ਕਮਲਜੀਤ ਕੌਰ ਜੋਧਾਂ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਮਹਿੰਦਰ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਜੱਗਾ, ਜਗਮਿੰਦਰ ਸਿੰਘ ਦੋਲੋਂ ਕਲਾਂ, ਅਮਰੀਕ ਸਿੰਘ, ਦਵਿੰਦਰ ਸਿੰਘ, ਭਗਵੰਤ ਸਿੰਘ, ਮਲਕੀਤ ਸਿੰਘ ਚਤਰ ਸਿੰਘ, ਗੁਲਜ਼ਾਰ ਸਿੰਘ, ਬਾਬਾ ਬਿੰਦਰ ਸਿੰਘ, ਪੰਚ ਸਤਵੰਤ ਸਿੰਘ, ਰਣਜੀਤ ਕੌਰ ਤੇ ਜਗਦੇਵ ਕੌਰ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਸਨ¢
ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਣਤੰਤਰ ਦਿਵਸ
ਮਲੌਦ, (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਦੇਸ਼ ਦਾ 72ਵਾਂ ਗਣਤੰਤਰ ਦਿਵਸ ਨਗਰ ਪੰਚਾਇਤ ਮਲੌਦ ਵਿਖੇ ਕਾਰਜਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਤੇ ਲੇਖਾਕਾਰ ਮਨੀਸ਼ ਮਲਹੋਤਰਾ ਦੀ ਦੇਖ-ਰੇਖ ਹੇਠ ਮਨਾਇਆ ਗਿਆ, ਜਿਸ 'ਚ ਤਿਰੰਗਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਵਲੋਂ ਅਦਾ ਕੀਤੀ ਗਈ | ਇਸ ਮੌਕੇ ਡੀ. ਐੱਸ. ਪੀ. (ਸੀ.ਏ.ਡਬਲਿਊ.ਸੀ.) ਰਜਿੰਦਰ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਦੀ ਅਗਵਾਈ ਹੇਠ ਮਲੌਦ ਪੁਲਿਸ ਦੇ ਜਵਾਨਾਂ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਗਾਇਆ ਗਿਆ | ਇਸ ਸਮੇਂ ਸਾਬਕਾ ਪ੍ਰਧਾਨ ਅਮਰਦੀਪ ਮਟਕਣ, ਬਲਾਕ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਨਮਿਤਾ ਮਟਕਣ, ਐਡਵੋਕੇਟ ਸ਼ੌਨ ਪੁਰੀ (ਟੈਰੀ), ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਪਰਮਜੀਤ ਕੌਰ, ਰਛਪਾਲ ਸਿੰਘ ਪਾਲਾ (ਸਾਰੇ ਕੌਾਸਲਰ) ਲੈਕਚਰਾਰ ਬਿਕਰਮਜੀਤ ਸਿੰਘ, ਰਛਪਾਲ ਸਿੰਘ ਪੋਲਾ, ਸਾਬਕਾ ਕੌਾਸਲਰ ਨਿਰਮਲ ਸਿੰਘ ਨਿੰਮਾ, ਰਾਮ ਸਿੰਘ ਸੋਮਲ ਖੇੜੀ, ਗੁਰਜੀਤ ਸਿੰਘ ਰੋੜੀਆਂ, ਰਾਕੇਸ਼ ਕੁਮਾਰ, ਅਰੁਣ ਸਿੰਗਲਾ, ਜਸਕਰਨ ਸਿੰਘ, ਸਾਬਕਾ ਫ਼ੌਜੀ ਬਲਵੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਐਕਸ ਸਰਵਿਸਮੈਨ ਲੀਗ ਦੇ ਸਾਬਕਾ ਫ਼ੌਜੀ ਤੇ ਨਗਰ ਨਿਵਾਸੀ ਮੌਜੂਦ ਸਨ |
ਰਾੜਾ ਸਾਹਿਬ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਰਾੜਾ ਸਾਹਿਬ, (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਭਾਰਤ ਦਾ 72ਵਾਂ ਗਣਤੰਤਰਤਾ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੋ੍ਰਗਰਾਮ ਦੀ ਸ਼ੁਰੂਆਤ ਐੱਨ. ਸੀ. ਸੀ. ਵਿਦਿਆਰਥੀਆਂ ਦੁਆਰਾ ਕੀਤੀ ਗਈ | ਇਸ ਪਰੇਡ ਦੀ ਪ੍ਰਧਾਨਗੀ ਸਕੂਲ ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵਲੋਂ ਕੀਤੀ ਗਈ | ਤਿਰੰਗਾ ਲਹਿਰਾਉਣ ਦੀ ਰਸਮ ਮੌਕੇ ਕÏਮੀ ਗੀਤ ਦਾ ਗਾਇਨ ਕੀਤਾ ਗਿਆ | ਇਸ ਮÏਕੇ ਪਿ੍ੰਸੀਪਲ ਵਲੋਂ ਐੱਨ. ਸੀ. ਸੀ. ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਦੇ ਨਾਲ ਹੀ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ 'ਏਕ ਭਾਰਤ ਸੇ੍ਰਸ਼ਟ ਭਾਰਤ' ਰਾਸ਼ਟਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੂੰ 'ਪ੍ਰਾਚੀਨ ਕਲਾ ਕੇਂਦਰ' ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮÏਜੂਦ ਸਨ | ਪੋ੍ਰਗਰਾਮ ਦੇ ਅਖੀਰ 'ਚ ਸਕੂਲ ਦੇ ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਸਾਰਿਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਦੇ ਇਤਿਹਾਸ 'ਤੇ ਚਾਨਣਾ ਪਾਇਆ ਅਤੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਹਰ ਇਕ ਨੂੰ ਸਖ਼ਤ ਮਿਹਨਤ ਕਰਨ ਦੀ ਪ੍ਰਰੇਨਾ ਦਿੱਤੀ |

ਕਿਸਾਨ ਅੰਦੋਲਨ ਦੀ ਸਫਲਤਾ ਲਈ ਕੀਰਤਨ ਤੇ ਅਰਦਾਸ

ਸਾਹਨੇਵਾਲ, 27 ਜਨਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਦੀ ਸਫਲਤਾ ਲਈ ਗੁਰੂ ਚਰਨਾਂ 'ਚ ਅਰਦਾਸ ਕੀਤੀ ਗਈ ¢ ਮੀਤ ਪ੍ਰਧਾਨ ਮਲਕੀਤ ਸਿੰਘ ...

ਪੂਰੀ ਖ਼ਬਰ »

-ਚਾਵਲ ਲਗਾਉਣ ਦੇ ਮਾਮਲੇ 'ਚ ਸੂਬੇ ਦੇ ਹਜ਼ਾਰਾਂ ਸ਼ੈਲਰ ਮਾਲਕ ਇਕ ਵਾਰ ਫਿਰ ਸ਼ਸ਼ੋਪੰਜ 'ਚ-

ਮਾਛੀਵਾੜਾ ਸਾਹਿਬ, 27 ਜਨਵਰੀ (ਮਨੋਜ ਕੁਮਾਰ)-ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਦੀ ਐੱਫ. ਸੀ. ਆਈ. ਨੂੰ ਚਾਵਲ ਭੁਗਤਾਨ ਦੀ ਪ੍ਰਕਿਰਿਆ 'ਚ ਇਕ ਵਾਰ ਫਿਰ ਬਾਰਦਾਨੇ ਨੂੰ ਲੈ ਕੇ ਸਰਕਾਰ ਤੇ ਸ਼ੈਲਰ ਮਾਲਕਾਂ ਵਿਚਕਾਰ ਸ਼ਸ਼ੋਪੰਜ ਦੀ ਸਥਿਤੀ ਬਣ ਗਈ ਹੈ | ਹਾਲਾਤ ਇਹ ਬਣ ਗਏ ਹਨ ਕਿ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਬੇਰ ਕਲਾਂ ਲਈ 17.5 ਲੱਖ ਦੀ ਗ੍ਰਾਂਟ ਦਾ ਚੈੱਕ ਸੌਾਪਿਆ

ਮਲੌਦ, 27 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਪਿੰਡ ਬੇਰਕਲਾਂ ਦੇ ਵਿਕਾਸ ਕਾਰਜਾਂ ਲਈ ਗਰਾਮ ਪੰਚਾਇਤ ਨੂੰ 17.50 ...

ਪੂਰੀ ਖ਼ਬਰ »

ਸਵ. ਕੁਲਵੀਰ ਸਿੰਘ ਪੈਲੇਸ ਵਾਲਿਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਦੋਰਾਹਾ, 27 ਜਨਵਰੀ (ਮਨਜੀਤ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਆਗੂ ਕੁਲਵੀਰ ਪੈਲੇਸ ਦੇ ਮਾਲਕ ਸ. ਕੁਲਵੀਰ ਸਿੰਘ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਕੁਲਵੀਰ ਪੈਲੇਸ ਦੋਰਾਹਾ ਵਿਖੇ ਪਾਏ ਗਏ, ਜਿਸ 'ਚ ਬਾਬਾ ਦਲਜੀਤ ਸਿੰਘ ...

ਪੂਰੀ ਖ਼ਬਰ »

ਮਾਤਾ ਚਰਨਜੀਤ ਕੌਰ ਬੈਨੀਪਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੀਜਾ, 27 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀਂ ਪਿੰਡ ਕੰਮਾਂ ਦੇ ਗੁਰਜੀਤ ਸਿੰਘ ਬੈਨੀਪਾਲ ਦੀ ਮਾਤਾ ਤੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਭਗਵੰਤ ਸਿੰਘ ਮਾਂਗਟ ਮੰਡਿਆਲਾ ਕਲਾਂ ਉਨ੍ਹਾਂ ਦੀ ਸਤਿਕਾਰਯੋਗ ਸੱਸ ਮਾਤਾ ਚਰਨਜੀਤ ਕੌਰ ਬੈਨੀਪਾਲ ਆਪਣੇ ਸਵਾਸਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਵਿਧਾਇਕ ਵੈਦ

ਡੇਹਲੋਂ, 27 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਅੱਜ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣ ਸਮੇਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਬਿਨਾਂ ਭੇਦਭਾਵ ਵਿਕਾਸ ਕਾਰਜ ...

ਪੂਰੀ ਖ਼ਬਰ »

ਪਿਟਬੁੱਲ ਕੁੱਤੇ ਨੇ ਔਰਤ ਨੂੰ ਬੁਰੀ ਤਰ੍ਹਾਂ ਨੋਚ ਖਾਧਾ

ਮਾਛੀਵਾੜਾ ਸਾਹਿਬ, 27 ਜਨਵਰੀ (ਸੁਖਵੰਤ ਸਿੰਘ ਗਿੱਲ)- ਪਿੰਡ ਰਜ਼ੂਰ 'ਚ ਮਨਰੇਗਾ ਦਿਹਾੜੀਦਾਰ ਵਜੋਂ ਕੰਮ ਕਰ ਰਹੀ ਔਰਤ ਪਰਮਜੀਤ ਕੌਰ ਨੂੰ ਪਿੰਡ 'ਚ ਇਕ ਵਿਅਕਤੀ ਵਲੋਂ ਰੱਖੇ ਹੋਏ ਪਿਟਬੁੱਲ ਕੁੱਤੇ ਨੇ ਬੁਰੀ ਤਰ੍ਹਾਂ ਜ਼ਖ਼ਮੀ ਕਰਦਿਆਂ ਹੋਇਆ ਨੋਚ ਖਾਧਾ ਜੋ ਸਮਰਾਲਾ ਦੇ ...

ਪੂਰੀ ਖ਼ਬਰ »

ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ

ਮਾਛੀਵਾੜਾ ਸਾਹਿਬ, 27 ਜਨਵਰੀ (ਸੁਖਵੰਤ ਸਿੰਘ ਗਿੱਲ)- ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪ੍ਰਸਿੱਧ ਗ਼ਜ਼ਲਗੋ ਕੈਲਾਸ਼ ਅਮਲੋਹੀ ਦੀ ਆਤਮਿਕ ਸ਼ਾਂਤੀ ਲਈ 5 ਮਿੰਟ ਦਾ ਮੌਨ ਧਾਰਨ ਕਰ ਸ਼ਰਧਾਂਜਲੀ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਕਿਸਾਨੀ ਨੂੰ ਸਮਰਪਿਤ ਨਾਟਕ ਖੇਡਿਆ

ਰਾੜਾ ਸਾਹਿਬ, 27 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਕਿਸਾਨੀ ਨੂੰ ਸਮਰਪਿਤ ਨਾਟਕ ਕਰਵਾਇਆ ਗਿਆ | ਇਸ ਮੌਕੇ ਪ੍ਰੋ. ਸੋਮ ਪਾਲ ਹੀਰਾ ਦਾ ਕਿਸਾਨੀ ਨੂੰ ਸਮਰਪਿਤ ਲਿਖਿਆ ਨਾਟਕ 'ਇਹ ਦੇਸ਼ ਕਿਸੇ ਦੇ ਬਾਪ ਦਾ ਨਹੀਂ' ਲੋਕ ਹਿਤ ਮੰਚ ਖੱਟੜਾ ਦੇ ਟੋਨੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਵਤੀਰਾ ਛੱਡ ਕੇ ਤੁਰੰਤ ਕਿਸਾਨ ਵਿਰੋਧੀ ਕਾਨੂੰਨ ਰੱਦ ਕਰੇ- ਅਟਵਾਲ/ਮਿਹਰਬਾਨ

ਦੋਰਾਹਾ, 27 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦੋਰਾਹਾ ਵਿਖੇ ਹਰਜੀਵਨਪਾਲ ਸਿੰਘ ਗਿੱਲ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਦੇ ਖਿਡਾਰੀ ਨੇ ਗੋਲਾ ਸੁੱਟਣ 'ਚ ਨਵਾਂ ਰਿਕਾਰਡ ਬਣਾਇਆ

ਡੇਹਲੋਂ, 27 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਨੇ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ 'ਚ ਆਪਣਾ ਨਿਵੇਕਲਾ ਹਸਤਾਖ਼ਰ ਸਥਾਪਿਤ ਕੀਤਾ ਹੈ ¢ ਸਕੂਲ ਕੋਚ ਜਸਵੰਤ ਸਿੰਘ ਪੰਨੂ ਦੀ ਮਿਹਨਤ ਵਿਦਿਆਰਥੀ ਕਬੱਡੀ ਤੇ ...

ਪੂਰੀ ਖ਼ਬਰ »

ਪਰਮਿੰਦਰਜੀਤ ਸਿੰਘ ਵਿਸ਼ਵ ਰਿਕਾਰਡ ਬੁੱਕ 'ਚ ਥਾਂ ਲੈਣ ਲਈ ਹੋਈ 100 ਕਿ: ਮੀ: ਦੌੜ 'ਚ ਹੋਏ ਸ਼ਾਮਿਲ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਮੈਰਾਥਨ ਦੌੜਾਕ ਪਰਮਿੰਦਰਜੀਤ ਸਿੰਘ ਨੇ ਇੰਡੀਅਨ ਫਲੈਗ ਰਨਰਜ਼ ਵਲੋਂ ਕਰਵਾਈ ਗਈ 100 ਕਿ.ਮੀ. ਦੀ ਦੌੜ 'ਚ ਸਫਲਤਾਪੂਰਵਕ ਹਿੱਸਾ ਲਿਆ | ਇਸ ਦੌੜਾਕ ਨੇ ਭਾਰਤੀ ਝੰਡੇ ਨੂੰ ਲੈ ਕੇ ਸਭ ਤੋਂ ਜ਼ਿਆਦਾ 100 ਕਿ. ਮੀ. ਦੌੜਨ ਵਾਲੇ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ 'ਤੇ ਕੱਪੜਾ ਚੜ੍ਹਾਉਂਦੇ ਸੇਵਾਦਾਰ ਦੀ 70 ਫੁੱਟ ਤੋਂ ਡਿੱਗਣ ਕਾਰਨ ਮੌਤ

ਮਾਛੀਵਾੜਾ ਸਾਹਿਬ, 27 ਜਨਵਰੀ (ਸੁਖਵੰਤ ਸਿੰਘ ਗਿੱਲ)-ਪੂਨੀਆਂ ਦੇ ਗੁਰਦੁਆਰਾ ਸ਼ਹੀਦਾਂ ਦੇ ਨਿਸ਼ਾਨ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕਰਦੇ ਹਰਿੰਦਰ ਸਿੰਘ ਦੀ 70 ਫੁੱਟ ਉਚਾਈ ਤੋਂ ਡਿੱਗਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਨਗਰ ਕੌਾਸਲ ਪਾਇਲ ਦੀਆਂ ਚੋਣਾਂ ਸਬੰਧੀ ਉਮੀਦਵਾਰਾਂ ਦਾ ਐਲਾਨ

ਪਾਇਲ, 27 ਜਨਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਨਗਰ ਕੌਾਸਲ ਪਾਇਲ ਚੋਣਾਂ ਸਬੰਧੀ ਗਠਿਤ ਕੀਤੀ ਕਮੇਟੀ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ | ਜਾਰੀ ਕੀਤੀ ਗਈ ਸੂਚੀ 'ਚ ਵਾਰਡ ਨੰਬਰ-1 ਤੋਂ ...

ਪੂਰੀ ਖ਼ਬਰ »

ਸਰਕਾਰੀ ਸੀ: ਸੈ: ਸਮਾਰਟ ਸਕੂਲ ਸਿਆੜ੍ਹ ਦੇ ਲੈਕਚਰਾਰ ਹਰਮੀਤ ਜਵੰਧਾ ਸਨਮਾਨਿਤ

ਮਲੌਦ, 27 ਜਨਵਰੀ (ਸਹਾਰਨ ਮਾਜਰਾ)-ਸਰਕਾਰੀ ਸੀ: ਸੈ: ਸਮਾਰਟ ਸਕੂਲ ਸਿਆੜ੍ਹ (ਲੜਕੇ) ਵਿਖੇ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਅਧਿਆਪਕ ਲੈਕਚਰਾਰ ਹਰਮੀਤ ਸਿੰਘ ਜਵੰਧਾ ਵਲੋਂ ਲਾਕਡਾਊਨ ਸਮੇਂ ਦੌਰਾਨ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਸਿੱਖਿਆ ਵਿਭਾਗ ਦੀਆਂ ...

ਪੂਰੀ ਖ਼ਬਰ »

ਪ੍ਰਧਾਨ ਭੋਲਾ ਦੈਹਿੜੂ ਤੇ ਯੂਥ ਆਗੂ ਘੱਗਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬੀਜਾ, 27 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਜਨ ਅੰਦੋਲਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਨੇ ਮੋਟਾਪੇ ਦੀ ਦੁਨੀਆ ਦੇ ਇਲਾਜ 'ਚ ਮਚਾਇਆ ਤਹਿਲਕਾ

ਬੀਜਾ, 27 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਗੁਰਕੀਰਤ ਸਿੰਘ ਨੇ ਲਹਿਰਾਇਆ ਤਿਰੰਗਾ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਸਥਾਨਕ ਕੁਸ਼ਟ ਆਸ਼ਰਮ 'ਚ ਆਸ਼ਰਮ ਵਾਸੀਆਂ ਨਾਲ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾ ਕੇ ਉਨ੍ਹਾਂ ਨੂੰ ਅਹਿਸਾਸ ਦਿਵਾਇਆ ਕਿ ਉਹ ਵੀ ਭਾਰਤ ਦੇ ਓਨੇ ਹੀ ਨਾਗਰਿਕ ਹਨ, ਜਿੰਨੇ ਆਮ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ 'ਤੇ ਕੱਢੀ ਮੋਟਰਸਾਈਕਲ ਰੈਲੀ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਦੇ ਦਿਨ ਰਾਜ ਮੋਟਰਜ਼ ਜਾਵਾ ਮੋਟਰਸਾਈਕਲ ਡੀਲਰਸ਼ਿਪ ਤੋਂ ਇਕ ਰੈਲੀ ਭਾਦਸੋਂ ਲਈ ਰਵਾਨਾ ਹੋਈ | ਇਸ 'ਚ ਜਾਵਾ ਯੈਜ਼ਦੀ ਰਾਇਡਰਜ਼ ਕਲੱਬ ਪੰਜਾਬ ਦੇ ਮੈਂਬਰਾਂ ਨੇ ਹਿੱਸਾ ਲਿਆ | ਇਸ ਦਾ ਆਯੋਜਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਚਾਲਕ ਕਾਬੂ

ਖੰਨਾ, 27 ਜਨਵਰੀ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-1 ਖੰਨਾ ਪੁਲਿਸ ਨੇ 12 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਗਿਆ | ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਮਨੀਸ਼ ਮੈਨਰੋ ਵਾਸੀ ਜਗਤ ਕਾਲੋਨੀ ਖੰਨਾ ਵਜੋਂ ਹੋਈ | ਮਾਮਲੇ ਦੀ ਜਾਂਚ ਕਰ ਰਹੇ ਏ. ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਸਾਬਕਾ ਕੌਾਸਲਰ ਭਾਟੀਆ ਨੇ ਖੋਲਿ੍ਹਆ ਦਫ਼ਤਰ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਨਗਰ ਕੌਾਸਲ ਦੀਆਂ ਚੋਣਾਂ 14 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਸਬੰਧ 'ਚ ਖੰਨਾ ਦੇ ਵਾਰਡ ਨੰਬਰ-19 ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਅਤੇ ਸਾਬਕਾ ਕੌਾਸਲਰ ਰੂਬੀ ਭਾਟੀਆ ਨੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਕੋਰੋਨਾ ਦਾ ਖ਼ਤਰਾ ਅਜੇ ਵੀ ਬਰਕਰਾਰ ਅੱਧੀ ਦਰਜਨ ਦੇ ਕਰੀਬ ਕੇਸ ਐਕਟਿਵ

ਮਾਛੀਵਾੜਾ ਸਾਹਿਬ, 27 ਜਨਵਰੀ (ਮਨੋਜ ਕੁਮਾਰ)-ਸੂਬੇ ਦੇ ਬਾਕੀ ਹਿੱਸਿਆਂ ਵਾਂਗ ਮਾਛੀਵਾੜਾ ਇਲਾਕੇ 'ਚ ਅਜੇ ਵੀ ਕੋਰੋਨਾ ਦਾ ਖ਼ਤਰਾ ਬਰਕਰਾਰ ਹੈ ਤੇ ਲੋਕ ਬੇਪ੍ਰਵਾਹੀ ਦੇ ਆਲਮ 'ਚ ਹਰ ਪਲ ਖ਼ਤਰੇ ਨਾਲ ਖੇਡ ਰਹੇ ਹਨ | ਤਾਜ਼ਾ ਹਾਲਾਤ 'ਤੇ ਨਜ਼ਰ ਮਾਰੀਏ ਤਾਂ ਇਲਾਕੇ 'ਚ ਲਗਭਗ 7 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸਮਰਾਲਾ, 27 ਜਨਵਰੀ (ਕੁਲਵਿੰਦਰ ਸਿੰਘ)-ਸਥਾਨਕ ਮਾਛੀਵਾੜਾ ਰੋਡ 'ਤੇ ਨਵੇਂ ਬਣੇ ਬਾਈਪਾਸ ਪੁਲ ਦੇ ਹੇਠਾਂ ਇਕ ਭਿਆਨਕ ਸੜਕ ਹਾਦਸਾ ਵਾਪਰਿਆ ¢ ਇਸ ਹਾਦਸੇ 'ਚ ਫਾਰਚੂਨਰ ਗੱਡੀ ਦੀ ਲਪੇਟ 'ਚ ਆਉਣ ਨਾਲ ਦੋ ਮੋਟਰਸਾਈਕਲ ਸਵਾਰਾਂ 'ਚੋਂ ਇਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

'ਆਪ' ਨੇ ਕੌਾਸਲ ਚੋਣਾਂ ਲਈ 8 ਹੋਰ ਉਮੀਦਵਾਰ ਐਲਾਨੇ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ 8 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ | 'ਆਪ' ਨੇ ਉਮੀਦਵਾਰਾਂ ਦੀ ਇਹ ਦੂਸਰੀ ਸੂਚੀ ਜਾਰੀ ਕੀਤੀ ਹੈ | ਇਸ ਤਰ੍ਹਾਂ ਹੁਣ ਤੱਕ 'ਆਪ' ਨੇ ਕੁੱਲ 24 ਉਮੀਦਵਾਰਾਂ ਦਾ ਐਲਾਨ ...

ਪੂਰੀ ਖ਼ਬਰ »

ਦੋਰਾਹਾ ਦੇ ਨਵ-ਨਿਯੁਕਤ ਬੀ. ਡੀ. ਪੀ. ਓ. ਨੇ ਅਹੁਦਾ ਸੰਭਾਲਿਆ

ਦੋਰਾਹਾ, 27 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਦੇ ਨਵ-ਨਿਯੁਕਤ ਬੀ. ਡੀ. ਪੀ. ਓ. ਸੁਖਦੀਪ ਸਿੰਘ ਗਰੇਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਇੱਥੇ ਪਹਿਲਾਂ ਤਾਇਨਾਤ ਨਵਦੀਪ ਕੌਰ ਬੀ. ਡੀ. ਪੀ. ਓ. ਦੋਰਾਹਾ ਦੀ ਬਦਲੀ ਮੁੱਖ ਦਫ਼ਤਰ ਵਿਖੇ ...

ਪੂਰੀ ਖ਼ਬਰ »

ਦਿੱਲੀ 'ਚ ਹੋਈ ਹਿੰਸਾ ਲਈ ਸਿਰਫ਼ ਮੋਦੀ ਸਰਕਾਰ ਜ਼ਿੰਮੇਵਾਰ- ਜੱਸੀ ਕਿਸ਼ਨਗੜ੍ਹ

ਬੀਜਾ, 27 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਵਲੋਂ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ 'ਤੇ ਕਿਸਾਨ ਗਣਤੰਤਰ ਟਰੈਕਟਰ ਪਰੇਡ ਕੇਂਦਰ ਦੀ ਮੋਦੀ ਸਰਕਾਰ ਦਾ ਖ਼ਿਲਾਫ਼ ਕੀਤੀ ਗਈ, ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਬਿੱਟੂ 'ਤੇ ਹੋਏ ਹਮਲੇ ਲਈ 'ਆਪ' ਦਾ ਪੁਤਲਾ ਫੂਕਿਆ

ਮਲੌਦ, 27 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਉੱਪਰ ਹੋਏ ਹਮਲੇ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਣ ਦਾ ਹਵਾਲਾ ਦਿੰਦਿਆਂ ਕਾਂਗਰਸੀ ਆਗੂਆਂ ਵਲੋਂ ਬਲਾਕ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ...

ਪੂਰੀ ਖ਼ਬਰ »

-ਮਾਮਲਾ ਐੱਮ. ਪੀ. ਰਵਨੀਤ ਸਿੰਘ ਬਿੱਟੂ 'ਤੇ ਦਿੱਲੀ 'ਚ ਹੋਏ ਹਮਲੇ ਦਾ- ਵਿਧਾਇਕ ਲੱਖਾ ਦੀ ਅਗਵਾਈ 'ਚ ਕਾਂਗਰਸੀਆਂ ਨੇ 'ਆਪ' ਦਾ ਪੁਤਲਾ ਫੂਕਿਆ

ਦੋਰਾਹਾ, 27 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਬੀਤੇ ਦਿਨੀਂ ਲੋਕ ਸਭਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਦਿੱਲੀ ਵਿਖੇ ਇਕ ਜਨ ਸੰਸਦ ਵਿਚ ਕੁਝ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੇ ਵਿਰੋਧ 'ਚ ਸਵ. ਬੇਅੰਤ ਸਿੰਘ ਚੌਾਕ ਦੋਰਾਹਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX