ਤਾਜਾ ਖ਼ਬਰਾਂ


ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  8 minutes ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  24 minutes ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 1 hour ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 1 hour ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 1 hour ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 2 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 2 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 2 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 1 hour ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 3 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 3 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 3 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 4 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 4 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 4 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 5 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 5 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 6 hours ago
ਜਲੰਧਰ ,14 ਮਈ - ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ ...
ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਕੀਤੀ ਦੋਸਤੀ, ਫਿਰ ਮਿਲਣ ਦੇ ਬਹਾਨੇ 25 ਲੋਕਾਂ ਨੇ ਕੀਤਾ ਸਮੂਹਿਕ ਜਬਰ ਜਨਾਹ
. . .  about 6 hours ago
ਪਲਵਲ (ਹਰਿਆਣਾ) 14 ਮਈ - ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਦੋਸਤੀ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ...
ਵਿਧਾਇਕ ਚੌਧਰੀ ਮੰਗੂਪੁਰ ਵਲੋਂ ਕੋਰੋਨਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਅੰਗਰਕਸ਼ਕ ਕਿੱਟਾਂ
. . .  about 2 hours ago
ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ) - ਬਲਾਚੌਰ ਹਲਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮਾਜ ਸੇਵਾ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਗੱਡ ਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਪੀੜਤਾਂ ਲਈ ਨਿੱਜੀ ਤੌਰ 'ਤੇ ਅੰਗਰਕਸ਼ਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552

ਸੰਪਾਦਕੀ

ਕਿਸਾਨ ਅੰਦੋਲਨ ਨਾਜ਼ੁਕ ਦੌਰ ਵਿਚ

ਦਿੱਲੀ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਵਾਪਰੇ ਘਟਨਾਕ੍ਰਮ ਨੇ ਕਿਸਾਨ ਸੰਘਰਸ਼ ਦੇ ਉਭਾਰ ਨੂੰ ਨਿਸਚੇ ਹੀ ਢਾਹ ਲਾਈ ਹੈ। ਇਸ ਨਾਲ ਜੋ ਸੰਦੇਸ਼ ਗਿਆ ਹੈ ਉਹ ਨਿਰਾਸ਼ਾਜਨਕ ਹੈ। ਕਿਸੇ ਵੀ ਅੰਦੋਲਨ ਨੂੰ ਅੱਗੇ ਵਧਾਉਣ ਲਈ ਅਤੇ ਮਘਦਾ ਰੱਖਣ ਲਈ ਉਸ 'ਤੇ ਲੀਡਰਸ਼ਿਪ ਦੀ ਪਕੜ ਮਜ਼ਬੂਤ ਹੋਣੀ ਜ਼ਰੂਰੀ ਹੁੰਦੀ ਹੈ। ਇਸ ਦੀ ਅਣਹੋਂਦ ਬਿਖਰਾਅ ਦਾ ਕਾਰਨ ਬਣ ਜਾਂਦੀ ਹੈ। ਇਸ ਅੰਦੋਲਨ ਦੇ ਲੰਮੇ ਸਮੇਂ ਤੱਕ ਚੱਲਣ ਦਾ ਇਕ ਵੱਡਾ ਕਾਰਨ ਇਹ ਰਿਹਾ ਹੈ ਕਿ ਚਾਹੇ ਇਸ ਵਿਚ 40 ਦੇ ਕਰੀਬ ਜਥੇਬੰਦੀਆਂ ਸ਼ਾਮਿਲ ਸਨ, ਉਨ੍ਹਾਂ ਵਿਚ ਆਪਸੀ ਸਿਧਾਂਤਕ ਮਤਭੇਦ ਵੀ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਵਲੋਂ ਬਹੁਤੇ ਫ਼ੈਸਲੇ ਇਕੱਠੇ ਰੂਪ ਵਿਚ ਲਏ ਜਾਂਦੇ ਰਹੇ ਸਨ।
ਏਨੀਆਂ ਜਥੇਬੰਦੀਆਂ ਦਾ ਇਕ ਰਸਤੇ 'ਤੇ ਤੁਰਨਾ ਬੇਹੱਦ ਔਖਾ ਸਫ਼ਰ ਕਿਹਾ ਜਾ ਸਕਦਾ ਹੈ ਪਰ ਸਮੇਂ-ਸਮੇਂ ਇਕੱਠੇ ਲਏ ਗਏ ਫ਼ੈਸਲਿਆਂ ਨੇ ਇਸ ਸਫ਼ਰ ਵਿਚ ਤੇਜ਼ੀ ਅਤੇ ਦ੍ਰਿੜ੍ਹਤਾ ਬਣਾਈ ਰੱਖੀ। ਪਰ ਇਸ ਦੇ ਨਾਲ-ਨਾਲ ਇਨ੍ਹਾਂ ਜਥੇਬੰਦੀਆਂ ਵਿਚੋਂ ਕੁਝ ਜਥੇਬੰਦੀਆਂ ਆਪੋ-ਆਪਣੇ ਫ਼ੈਸਲੇ ਵੀ ਲੈਂਦੀਆਂ ਰਹੀਆਂ ਹਨ। ਸੰਯੁਕਤ ਸੰਘਰਸ਼ ਮੋਰਚੇ ਤੋਂ ਬਾਹਰ ਇਕ ਅਜਿਹੀ ਹੀ ਕਿਸਾਨ ਜਥੇਬੰਦੀ ਨੇ ਆਪਣੀ ਹੋਂਦ ਬਣਾਈ ਰੱਖੀ ਹੈ ਜੋ ਬਹੁਤੇ ਫ਼ੈਸਲੇ ਆਪਣੇ-ਆਪ ਲੈਂਦੀ ਰਹੀ ਅਤੇ ਉਹ ਆਪਣਾ ਰਸਤਾ ਵੀ ਵੱਖਰਾ ਹੀ ਚੁਣਦੀ ਰਹੀ। ਦੂਜੇ ਪਾਸੇ ਸਰਕਾਰ ਵਲੋਂ ਇਨ੍ਹਾਂ ਜਥੇਬੰਦੀਆਂ ਨਾਲ ਹੋਈਆਂ ਲੰਮੀਆਂ ਮੀਟਿੰਗਾਂ ਵਿਚ ਖੇਤੀ ਕਾਨੂੰਨਾਂ ਸਬੰਧੀ ਜਿਥੇ ਸਪੱਸ਼ਟ ਰੂਪ ਵਿਚ ਆਪਣੇ ਵਿਚਾਰ ਪੇਸ਼ ਕੀਤੇ ਜਾਂਦੇ ਰਹੇ, ਉਥੇ ਅੰਦੋਲਨ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਉਸ ਨੇ ਇਨ੍ਹਾਂ ਕਾਨੂੰਨਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਦੇ ਸੁਝਾਅ ਵੀ ਰੱਖੇ। ਸਮੇਂ-ਸਮੇਂ ਉਹ ਪ੍ਰਸਤਾਵਿਤ ਸੋਧਾਂ ਨੂੰ ਸਭ ਦੇ ਸਾਹਮਣੇ ਵੀ ਰੱਖਦੀ ਰਹੀ। ਇਸ ਸਮੇਂ ਦੌਰਾਨ ਕੁਝ ਅਜਿਹੇ ਪੜਾਅ ਵੀ ਆਏ ਜਿਨ੍ਹਾਂ ਵਿਚ ਇਹ ਮਹਿਸੂਸ ਕੀਤਾ ਜਾਣ ਲੱਗਾ ਸੀ ਕਿ ਜੇਕਰ ਸਰਕਾਰ ਵਲੋਂ ਸੁਝਾਈਆਂ ਇਨ੍ਹਾਂ ਸੋਧਾਂ ਨੂੰ ਮੰਨ ਲਿਆ ਜਾਂਦਾ ਹੈ ਅਤੇ ਪਹਿਲਾਂ ਚਲਦੇ ਫ਼ਸਲਾਂ ਦੇ ਖ਼ਰੀਦ ਪ੍ਰਬੰਧ ਨੂੰ ਕਾਇਮ ਰੱਖਿਆ ਜਾਂਦਾ ਹੈ ਤਾਂ ਇਨ੍ਹਾਂ ਨੂੰ ਪ੍ਰਵਾਨ ਕਰ ਲੈਣ ਵਿਚ ਕੋਈ ਹਰਜ ਨਹੀਂ ਹੋਵੇਗਾ। ਸਮੁੱਚੇ ਰੂਪ ਵਿਚ ਹੋ ਰਹੇ ਵੱਡੇ ਨੁਕਸਾਨ ਨੂੰ ਦੇਖਦੇ ਹੋਏ ਸੂਝਵਾਨ ਲੋਕਾਂ ਵਲੋਂ ਵੀ ਇਸ ਮਸਲੇ ਨੂੰ ਸੁਲਝਾਉਣ ਵਿਚ ਹੀ ਬਿਹਤਰੀ ਸਮਝੀ ਜਾਂਦੀ ਰਹੀ ਸੀ। ਪਰ ਵਧੇਰੇ ਜਥੇਬੰਦੀਆਂ ਹੋਣ ਕਾਰਨ ਅਤੇ ਉਨ੍ਹਾਂ 'ਚੋਂ ਬਹੁਤੀਆਂ ਦੇ ਆਪੋ-ਆਪਣੇ ਵਿਚਾਰ ਹੋਣ ਕਾਰਨ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਸਮਝੌਤੇ ਦੀ ਦਿਸ਼ਾ ਵਿਚ ਅੱਗੇ ਨਹੀਂ ਵਧ ਸਕੀਆਂ ਅਤੇ ਨਾ ਹੀ ਇਸ ਸਬੰਧੀ ਕਿਸੇ ਨਤੀਜੇ 'ਤੇ ਪੁੱਜ ਸਕੀਆਂ। ਇਨ੍ਹਾਂ ਵਿਚੋਂ ਜਿਹੜੀਆਂ ਜਥੇਬੰਦੀਆਂ ਸਰਕਾਰ ਨਾਲ ਕੋਈ ਸਮਝੌਤਾ ਕਰਨ ਦੇ ਪੱਖ ਵਿਚ ਨਹੀਂ ਸਨ, ਜਥੇਬੰਦੀਆਂ ਦੀਆਂ ਆਪਸੀ ਮੀਟਿੰਗਾਂ ਵਿਚ ਉਨ੍ਹਾਂ ਦਾ ਪਲੜਾ ਭਾਰੂ ਰਿਹਾ। ਇਹ ਸਰਕਾਰ ਤੋਂ ਕਾਨੂੰਨ ਵਾਪਸ ਕਰਵਾਉਣ ਦੇ ਮੁੱਦੇ 'ਤੇ ਹੀ ਖੜ੍ਹੀਆਂ ਰਹੀਆਂ।
ਇਸ ਮਸਲੇ ਵਿਚ ਸੁਪਰੀਮ ਕੋਰਟ ਤੱਕ ਦਾ ਦਖ਼ਲ ਵੀ ਬਹੁਤਾ ਪ੍ਰਭਾਵਸ਼ਾਲੀ ਨਾ ਹੋ ਸਕਿਆ, ਕਿਉਂਕਿ ਜਥੇਬੰਦੀਆਂ ਕਾਨੂੰਨ ਰੱਦ ਕਰਵਾਉਣ ਦੀ ਆਪਣੀ ਗੱਲ 'ਤੇ ਦ੍ਰਿੜ੍ਹ ਸਨ। ਜਦੋਂ ਸਰਕਾਰ ਵਲੋਂ ਡੇਢ ਸਾਲ ਲਈ ਇਨ੍ਹਾਂ ਕਾਨੂੰਨਾਂ 'ਤੇ ਅਮਲ ਰੋਕਣ ਅਤੇ ਇਨ੍ਹਾਂ ਬਾਰੇ ਕੋਈ ਪ੍ਰਤੀਨਿਧ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਗਿਆ ਤਾਂ ਉਸ ਸਮੇਂ ਵੀ ਸੂਝਵਾਨ ਹਲਕੇ ਇਹ ਮਹਿਸੂਸ ਕਰਦੇ ਸਨ ਕਿ ਜਥੇਬੰਦੀਆਂ ਨੂੰ ਆਪਣੀ ਅੜੀ ਛੱਡ ਕੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਹੁਣ ਮੰਨ ਲੈਣਾ ਚਾਹੀਦਾ ਹੈ ਅਤੇ ਵਿਚਾਰ-ਵਟਾਂਦਰੇ ਰਾਹੀਂ ਇਸ ਦਿਸ਼ਾ ਵਿਚ ਅੱਗੇ ਵਧਣਾ ਚਾਹੀਦਾ ਹੈ। ਪਰ ਜਥੇਬੰਦੀਆਂ ਨੇ ਸਰਕਾਰ ਵਲੋਂ ਕਾਨੂੰਨ ਰੱਦ ਕਰਨ ਤੋਂ ਬਗੈਰ ਹੋਰ ਕੋਈ ਗੱਲ ਨਾ ਮੰਨਣ ਅਤੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਕੇ ਟਕਰਾਅ ਦਾ ਰਸਤਾ ਅਪਣਾਇਆ। ਲੋਕ ਭਾਵਨਾਵਾਂ ਦੀ ਭਾਵੁਕਤਾ ਅਤੇ ਵੱਡੇ ਉਭਾਰ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਕੋਈ ਹੋਰ ਰਸਤਾ ਅਖ਼ਤਿਆਰ ਕਰਨ ਤੋਂ ਅਸਮਰੱਥ ਰਹੀਆਂ। ਜਿਸ ਕਦਰ ਉਨ੍ਹਾਂ ਵਲੋਂ ਇਸ ਉਭਾਰ ਨੂੰ ਵੇਖਦਿਆਂ ਸਖ਼ਤ ਰਵੱਈਆ ਅਪਣਾਇਆ ਗਿਆ, ਉਸ ਕਦਰ ਵੱਡਾ ਜ਼ਾਬਤਾ ਬਣਾਈ ਰੱਖਣ ਦੇ ਉਹ ਸਮਰੱਥ ਨਾ ਹੋ ਸਕੀਆਂ, ਜਿਸ ਦਾ ਨਤੀਜਾ ਗਣਤੰਤਰ ਦਿਵਸ ਦੇ ਮੌਕੇ 'ਤੇ ਦਿੱਲੀ ਵਿਚ ਪੈਦਾ ਹੋਏ ਬਿਖਰਾਅ ਵਿਚ ਸਾਹਮਣੇ ਆ ਚੁੱਕਾ ਹੈ।
ਇਸ ਨੇ ਹਾਲ ਦੀ ਘੜੀ ਤਾਂ ਵੱਡੀ ਨਿਰਾਸ਼ਾ ਪੈਦਾ ਕੀਤੀ ਹੈ। ਆਉਂਦੇ ਸਮੇਂ ਵਿਚ ਪੰਜਾਬ ਵਿਚ ਟੋਲ ਪਲਾਜ਼ਿਆਂ ਉੱਪਰ ਧਰਨੇ, ਵੱਡੀਆਂ ਕੰਪਨੀਆਂ ਦੀ ਤਾਲਾਬੰਦੀ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਅਤੇ ਉਨ੍ਹਾਂ ਦੇ ਬਾਈਕਾਟ ਦੀ ਨੀਤੀ ਨੂੰ ਇਹ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਕਿੰਨਾ ਕੁ ਚਿਰ ਬਣਾਈ ਰੱਖਣਗੀਆਂ ਅਤੇ ਇਸ ਦੇ ਨਾਲ ਹੀ ਵੱਡੀਆਂ ਸਿਆਸੀ ਪਾਰਟੀਆਂ ਤੋਂ ਆਪਣੀ ਦੂਰੀ ਕਿਸ ਹੱਦ ਤੱਕ ਬਣਾਈ ਰੱਖ ਸਕਣਗੀਆਂ, ਇਹ ਵੀ ਵੇਖਣ ਵਾਲੀ ਗੱਲ ਹੋਵੇਗੀ, ਕਿਉਂਕਿ ਅਜਿਹੀ ਸਥਿਤੀ ਨੂੰ ਅਨਿਸਚਿਤ ਸਮੇਂ ਲਈ ਜਾਰੀ ਰੱਖਣਾ ਬੇਹੱਦ ਮੁਸ਼ਕਿਲ ਹੋਵੇਗਾ। ਲਗਾਤਾਰ ਇਸ ਤਰ੍ਹਾਂ ਦੇ ਅੰਦੋਲਨ ਕਾਰਨ ਹੋ ਰਹੇ ਨੁਕਸਾਨ ਦੀ ਭਰਪਾਈ ਕਰਨੀ ਵੀ ਸੰਭਵ ਨਹੀਂ ਹੋਵੇਗੀ। ਇਸ ਦੇ ਨਾਂਹ-ਪੱਖੀ ਨਤੀਜੇ ਵੀ ਸਪੱਸ਼ਟ ਰੂਪ ਵਿਚ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ। 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਵਿਸ਼ੇਸ਼ ਕਰਕੇ ਇਕ ਜਥੇਬੰਦੀ ਦੇ ਤਿੱਖੇ ਤੇਵਰਾਂ ਅਤੇ ਉਸ ਨਾਲ ਜੁੜੇ ਕੁਝ ਹੋਰ ਲੋਕਾਂ ਦੇ ਅਮਲਾਂ ਕਾਰਨ ਜੋ ਕੁਝ ਵਾਪਰਿਆ ਹੈ ਅਤੇ ਉਸ ਨਾਲ ਜੋ ਸੰਘਰਸ਼ ਨੂੰ ਢਾਹ ਲੱਗੀ ਹੈ, ਉਸ ਤੋਂ ਕਿਵੇਂ ਉੱਭਰਨਾ ਹੈ ਤੇ ਇਸ ਨੂੰ ਅੱਗੇ ਕੀ ਦਿਸ਼ਾ ਦੇਣੀ ਹੈ, ਇਹ ਵੱਡੀ ਚੁਣੌਤੀ ਇਸ ਸਮੇਂ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਹੈ।

-ਬਰਜਿੰਦਰ ਸਿੰਘ ਹਮਦਰਦ

ਰਿਆਇਤੀ ਖੇਤੀ ਕਰਜ਼ੇ ਦਾ ਅਸਲ ਲਾਭ ਕਿਸਾਨਾਂ ਨੂੰ ਮਿਲੇ

ਕੇਂਦਰੀ ਵਿੱਤ ਮੰਤਰੀ ਇਕ ਫਰਵਰੀ ਨੂੰ ਪੇਸ਼ ਹੋਣ ਵਾਲੇ ਆਮ ਬਜਟ ਦੌਰਾਨ, ਖੇਤੀ ਖੇਤਰ ਦੇ ਬਜਟ ਵਿਚ ਫਿਰ ਤੋਂ ਅਚਾਨਕ, ਅਣਕਿਆਸੇ ਵਾਧੇ ਦਾ ਐਲਾਨ ਕਰ ਸਕਦੇ ਹਨ। ਖ਼ਾਸ ਗੱਲ ਇਹ ਕਿ ਜਿਸ ਤਰ੍ਹਾਂ ਖੇਤੀ ਖੇਤਰ ਨੂੰ ਰਿਆਇਤੀ ਦਰਾਂ 'ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਵਿਚ ਅਚਾਨਕ ...

ਪੂਰੀ ਖ਼ਬਰ »

ਨਵੇਂ ਆਜ਼ਾਦੀ ਘੁਲਾਟੀਆਂ ਦੀ ਭਾਲ ਵਿਚ ਹੈ ਕੇਂਦਰ ਸਰਕਾਰ

ਅਗਲੇ ਸਾਲ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਰਹੇ ਹਨ। ਇਸ ਮੌਕੇ ਭਾਰਤ ਸਰਕਾਰ ਨਵੇਂ ਸੁਤੰਤਰਤਾ ਸੈਨਾਨੀਆਂ ਦੀ ਤਲਾਸ਼ ਕਰਨ ਜਾ ਰਹੀ ਹੈ। ਹੁਣ ਤੱਕ ਆਧੁਨਿਕ ਭਾਰਤ ਦੇ ਇਤਿਹਾਸ ਜਾਂ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿਚ ਜਿਨ੍ਹਾਂ ਸੁਤੰਤਰਤਾ ਸੈਨਾਨੀਆਂ ਬਾਰੇ ...

ਪੂਰੀ ਖ਼ਬਰ »

ਪੰਜਾਬ-ਪੰਜਾਬੀ, ਕਿਸਾਨ-ਕਿਸਾਨੀ ਤੇ ਕੋਰੋਨਾ

ਪੰਜਾਬ ਲਹਿੰਦਾ ਹੋਵੇ ਜਾਂ ਚੜ੍ਹਦਾ, ਪੰਜਾਬ ਤਾਂ ਪੰਜਾਬ ਹੀ ਹੈ। ਪੰਜਾਬੀ ਸਰਹੱਦ ਦੇ ਆਰ ਹਨ ਜਾਂ ਪਾਰ, ਪੰਜਾਬੀਆਂ ਦੀਆਂ ਸੋਚਾਂ, ਆਦਤਾਂ, ਖਾਣ-ਪੀਣ, ਵਿਆਹ-ਸ਼ਾਦੀਆਂ, ਸ਼ਰੀਕੇਬਾਜ਼ੀ, ਲੜਾਈਆਂ-ਝਗੜੇ, ਲੈਣ-ਦੇਣ, ਬੋਲਚਾਲ, ਇਨ੍ਹਾਂ ਦੀਆਂ ਦੁੱਖਾਂ-ਸੁੱਖਾਂ ਦੀਆਂ ਕਹਾਣੀਆਂ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX