ਤਾਜਾ ਖ਼ਬਰਾਂ


ਅੱਜ 2- ਡੀ.ਜੀ. ਕੋਰੋਨਾ ਦਵਾਈ ਦੀ ਪਹਿਲੀ ਖੇਪ ਆਵੇਗੀ
. . .  27 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  16 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  44 minutes ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  53 minutes ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਪਹਿਲਾ ਸਫ਼ਾ

ਭਾਜਪਾ ਵਲੋਂ ਨਵੇਂ ਖੇਤੀ ਕਾਨੂੰਨਾਂ ਦੇ ਹੱਕ 'ਚ ਮਤਾ ਪਾਸ

ਪਾਰਟੀ ਦਾ ਮਿਸ਼ਨ ਦੇਸ਼ ਦਾ ਵਿਕਾਸ ਕਰਨਾ-ਮੋਦੀ
ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਭਾਜਪਾ ਨੇ ਐਤਵਾਰ ਨੂੰ ਖੇਤੀਬਾੜੀ ਸੈਕਟਰ 'ਚ ਸੁਧਾਰਾਂ ਲਈ ਅਤੇ ਕੋਵਿਡ-19 ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ 'ਚ ਯੋਗ ਅਗਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਲਈ ਮਤਾ ਪਾਸ ਕੀਤਾ | ਇਹ ਮਤਾ ਭਾਜਪਾ ਦੇ ਨਵੇਂ ਕੌਮੀ ਅਹੁਦੇਦਾਰਾਂ ਦੀ ਪਹਿਲੀ ਬੈਠਕ ਦੌਰਾਨ ਪਾਸ ਕੀਤਾ ਗਿਆ | ਬੈਠਕ ਦੀ ਅਗਵਾਈ ਪਾਰਟੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤੀ | ਬੈਠਕ ਦੌਰਾਨ ਮੋਦੀ ਨੇ ਪਾਰਟੀ ਆਗੂਆਂ ਨੂੰ ਨਵੇਂ ਖੇਤੀ ਕਾਨੂੰਨਾਂ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਲਈ ਕਿਹਾ | ਬੈਠਕ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਗਿਆ ਅਤੇ ਬੈਠਕ ਦੀ ਸ਼ੁਰੂਆਤ ਕੋਰੋਨਾ ਵਾਇਰਸ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ | ਭਾਜਪਾ ਦੇ ਉਪ ਪ੍ਰਧਾਨ ਰਮਨ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਖੇਤੀਬਾੜੀ ਦੇ ਸੈਕਟਰ 'ਚ ਸੁਧਾਰਾਂ ਲਈ ਅਤੇ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਯੋਗ ਅਗਵਾਈ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਲਈ ਸਿਆਸੀ ਮਤਾ ਪਾਸ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਤੇ 'ਚ ਮਹਾਂਮਾਰੀ ਦੌਰਾਨ ਗ਼ਰੀਬ ਕਲਿਆਣ ਯੋਜਨਾ, ਬਜਟ ਅਤੇ ਚੀਨ ਦੇ ਨਾਲ ਅਸਲ ਕੰਟਰੋਲ ਰੇਖਾ 'ਤੇ ਸਥਿਤੀ ਨੂੰ ਸੰਭਾਲਣ ਦਾ ਵੀ ਜ਼ਿਕਰ ਕੀਤਾ ਗਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਵਰਕਰਾਂ ਨੂੰ ਪਹਿਲਾਂ ਦੇਸ਼ ਦੇ ਸਿਧਾਂਤ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਕਿਹਾ ਅਤੇ ਕਿਹਾ ਕਿ ਪਾਰਟੀ ਦਾ ਮਿਸ਼ਨ ਦੇਸ਼ ਲਈ ਕੰਮ ਕਰਨਾ ਹੈ | ਭਾਜਪਾ ਦੇ ਜਨਰਲ ਸਕੱਤਰ ਭੁਪੇਂਦਰ ਯਾਦਵ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਬੈਠਕ ਦੌਰਾਨ ਕਿਹਾ ਕਿ ਪਾਰਟੀ ਦਾ ਮਿਸ਼ਨ ਦੇਸ਼ ਲਈ ਕੰਮ ਕਰਨਾ ਅਤੇ ਉਸ ਦਾ ਵਿਕਾਸ ਕਰਨਾ ਹੈ | ਯਾਦਵ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਭਾਜਪਾ ਵਰਕਰਾਂ ਨੂੰ ਪਹਿਲਾਂ ਦੇਸ਼ ਦੇ ਸਿਧਾਂਤ ਨਾਲ ਸੰਗਠਨ ਨੂੰ ਮਜ਼ਬੂਤ ਅਤੇ ਇਸ ਦਾ ਵਿਸਤਾਰ ਕਰਨ ਲਈ ਕਿਹਾ | ਇਹ ਬੈਠਕ, ਜਿਸ ਵਿਚ ਭਾਜਪਾ ਸੂਬਾ ਇਕਾਈਆਂ ਦੇ ਪ੍ਰਧਾਨ ਵੀ ਹਾਜ਼ਰ ਸਨ, ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਹ 3 ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਦੇ ਦਰਮਿਆਨ ਹੋਈ ਹੈ | ਕਿਸਾਨ ਯੂਨੀਅਨਾਂ ਦੇ ਆਗੂ ਮੁੱਦੇ 'ਤੇ ਮੋਦੀ ਸਰਕਾਰ 'ਤੇ ਆਪਣੇ ਹਮਲੇ ਤੇਜ਼ ਕਰ ਰਹੇ ਹਨ | ਭਾਜਪਾ ਪੱਛਮੀ ਬੰਗਾਲ ਸਮੇਤ ਪੰਜ ਰਾਜਾਂ, ਜਿਥੇ ਚੋਣਾਂ ਹੋਣੀਆਂ ਹਨ, 'ਚ ਚੋਣ ਲੜਨ ਦੀ ਵੀ ਤਿਆਰੀ ਕਰ ਰਹੀ ਹੈ | ਬੈਠਕ 'ਚ ਸ਼ਾਮਿਲ ਹੋਏ ਅਹੁਦੇਦਾਰਾਂ ਦੀ ਚੋਣ ਨੱਢਾ ਦੇ ਪਾਰਟੀ ਪ੍ਰਧਾਨ ਬਣਨ ਦੇ ਬਾਅਦ ਪਿਛਲੇ ਸਾਲ ਕੀਤੀ ਗਈ ਸੀ ਅਤੇ ਕੋਵਿਡ-19 ਮਹਾਂਮਾਰੀ ਕਾਰਨ ਇਨ੍ਹਾਂ ਦੀ ਕੋਈ ਵੀ ਮੀਟਿੰਗ ਨਹੀਂ ਸੀ ਕੀਤੀ ਜਾ ਸਕੀ |

ਪੱਟੀ ਨੇੜੇ ਵਿਆਹ ਸਮਾਗਮ 'ਚ ਚੱਲੀ ਗੋਲੀ-13 ਸਾਲਾ ਬੱਚੇ ਦੀ ਮੌਤ

ਪੱਟੀ, 21 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਦੇ ਨੇੜਲੇ ਪਿੰਡ ਦੁਬਲੀ 'ਚ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ 13 ਸਾਲਾ ਬੱਚੇ ਦੀ ਮੌਤ ਤੇ ਇਕ ਹੋਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ਪੱਟੀ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਮਿਤੀ 20-21 ਫਰਵਰੀ ਦੀ ਦਰਮਿਆਨੀ ਰਾਤ ਸੁਖਵੰਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਦੁਬਲੀ ਦੇ ਬੇਟੇ ਯਾਦਵਿੰਦਰ ਸਿੰਘ ਦਾ ਵਿਆਹ ਸੀ, ਜਿਸ ਦੌਰਾਨ ਡੀ.ਜੇ. 'ਤੇ ਭੰਗੜਾ ਪਾਉਂਦੇ ਸਮੇਂ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਨਾਰਲੀ ਅਤੇ ਹਰਵਿੰਦਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਦੁਬਲੀ ਜੋ ਵਿਆਹ ਵਾਲੇ ਮੁੰਡੇ ਦਾ ਭਰਾ ਹੈ, ਦੋਵਾਂ ਨੇ ਦੋਨਾਲੀ ਰਾਈਫ਼ਲ ਨਾਲ 3-4 ਫਾਇਰ ਕੀਤੇ | ਜਿਸ ਦੇ ਸ਼ੱਰੇ ਜਸ਼ਨਦੀਪ ਸਿੰਘ (13) ਪੁੱਤਰ ਹਰਜਿੰਦਰ ਸਿੰਘ ਵਾਸੀ ਦੁੱਬਲੀ ਦੇ ਸਰੀਰ ਅਤੇ ਜੋਗਿੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦੁਬਲੀ ਦੀਆਂ ਲੱਤਾਂ 'ਤੇ ਲੱਗੇ | ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਦੀਪ ਸਿੰਘ ਨੂੰ ਕੇ.ਡੀ. ਹਸਪਤਾਲ ਅੰਮਿ੍ਤਸਰ ਅਤੇ ਜੋਗਿੰਦਰ ਸਿੰਘ ਨੂੰ ਰਣਜੀਤ ਹਸਪਤਾਲ ਅੰਮਿ੍ਤਸਰ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਜਸ਼ਨਦੀਪ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਅਤੇ ਜੋਗਿੰਦਰ ਸਿੰਘ ਜੇਰੇ ਇਲਾਜ ਹੈ | ਐਸ.ਐੱਚ.ਓ. ਸਦਰ ਪੱਟੀ ਹਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੱਟੀ 'ਚ ਮਿ੍ਤਕ ਦੇ ਮਾਮਾ ਸੁਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭੰਗਾਲਾ ਦੇ ਬਿਆਨਾਂ 'ਤੇ ਗੁਰਲਾਲ ਸਿੰਘ ਅਤੇ ਹਰਵਿੰਦਰ ਸਿੰਘ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸਿਜਦਾ

ਗੋਧਰਪੁਰ 'ਚ ਸ਼ਤਾਬਦੀ ਸਮਾਗਮ 'ਚ 32 ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਡਾ: ਕਮਲ ਕਾਹਲੋਂ

ਬਟਾਲਾ, 21 ਫਰਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ | ਇਸ ਸਬੰਧੀ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਵਿਸ਼ਾਲ ਪੰਡਾਲ 'ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸਬੰਧਿਤ ਸ਼ਹੀਦਾਂ ਦੇ 32 ਪਰਿਵਾਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਅਤੇ ਸਭਾ-ਸੁਸਾਇਟੀਆਂ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੰਗਤ ਨੂੰ ਆਪਣੇ ਇਤਿਹਾਸ ਦੀ ਸੇਧ 'ਚ ਜੀਵਨ ਜਿਊਣ ਲਈ ਪ੍ਰੇਰਿਆ | ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਪ੍ਰਤੀ ਅਪਣਾਏ ਜਾ ਰਹੇ ਬੇਰੁਖ਼ੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟ ਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ | ਉਨ੍ਹਾਂ ਕਿਹਾ ਕਿ 100 ਸਾਲ ਪਹਿਲਾਂ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਦਰਦ ਨੂੰ ਭਾਰਤ ਸਰਕਾਰ ਨੇ ਇਕ ਵਾਰ ਫਿਰ ਯਾਦ ਕਰਵਾ ਦਿੱਤਾ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਅੰਗਰੇਜ਼ਾਂ ਵਰਗਾ ਹੀ ਰਵੱਈਆ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ 'ਚ ਸਿੱਖਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ, ਪ੍ਰੰਤੂ ਸਰਕਾਰ ਦਾ ਇਹ ਭਰਮ ਹੈ ਕਿ ਸਿੱਖ ਅੰਦੋਲਨ 'ਚੋਂ ਪਿੱਛੇ ਹਟ ਜਾਣਗੇ | ਉਨ੍ਹਾਂ ਸਖ਼ਤ ਲਹਿਜ਼ੇ 'ਚ ਕਿਹਾ ਕਿ ਭਾਰਤ ਸਰਕਾਰ ਜਿੰਨੇ ਮਰਜ਼ੀ ਜਥੇ ਰੋਕ ਲਵੇ, ਸਿੱਖ ਕਿਸਾਨਾਂ ਨਾਲ ਡਟੇ ਰਹਿਣਗੇ | ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮੀ ਇਕਜੁਟਤਾ ਨੂੰ ਸਮੇਂ ਦੀ ਵੱਡੀ ਲੋੜ ਦੱਸਦਿਆਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦ ਭੁਲਾ ਕੇ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਨ | ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਮਾਣ-ਸਨਮਾਨ ਕਰਨ ਲਈ ਧੰਨਵਾਦ ਵੀ ਕੀਤਾ |
ਜਥੇ 'ਤੇ ਰੋਕ ਲਗਾਉਣ ਸਬੰਧੀ ਕੈਪਟਨ ਦੀ ਚੁੱਪੀ ਸਵਾਲਾਂ ਦੇ ਘੇਰੇ 'ਚ-ਸੁਖਬੀਰ
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉੱਥੇ ਹੀ ਭਾਰਤ ਸਰਕਾਰ ਵਲੋਂ ਸਾਕੇ ਦੇ ਸਮਾਗਮਾਂ ਲਈ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ ਦੀ ਕਰੜੀ ਆਲੋਚਨਾ ਕੀਤੀ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਕੌਮ ਨੂੰ ਸ਼ਹਾਦਤਾਂ ਦਾ ਵਿਰਸਾ ਪ੍ਰਾਪਤ ਹੋਇਆ ਹੈ ਅਤੇ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਵੀ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕੇਂਦਰ ਸਰਕਾਰ ਵਲੋਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਵਾਲਾਂ ਦੇ ਘੇਰੇ 'ਚ ਲਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਸੀ, ਪਰ ਅਫ਼ਸੋਸ ਕਿ ਉਹ ਚੁੱਪ ਧਾਰੀ ਬੈਠੇ ਰਹੇ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਆਪਣਾ ਆਦਰਸ਼ ਮੰਨ ਕੇ ਚੱਲਦੀ ਰਹੀ ਹੈ ਅਤੇ ਭਵਿੱਖ 'ਚ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਪ੍ਰਾਪਤ ਕਰਦੇ ਰਹਾਂਗੇ |
ਖੋਲ੍ਹੀਆਂ ਜਾਣਗੀਆਂ ਲਾਇਬ੍ਰੇਰੀਆਂ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦੀ ਹੈ | ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਿਤ ਨਗਰਾਂ 'ਚ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਗਰਾਂ ਦੇ ਸਕੂਲ ਅੰਦਰ ਧਾਰਮਿਕ ਅਧਿਆਪਕ ਵੀ ਦਿੱਤੇ ਜਾਣਗੇ | ਬੀਬੀ ਜਗੀਰ ਕੌਰ ਨੇ ਗੁਰਦੁਆਰਿਆਂ ਦੀ ਪਵਿੱਤਰਤਾ ਤੇ ਮਾਣ-ਮਰਿਯਾਦਾ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਸਿੱਖਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਦੇਣ ਲਈ ਖੋਜ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ | ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸੰਗਤ ਨੂੰ ਉਨ੍ਹਾਂ ਤੋਂ ਅਗਵਾਈ ਲੈਣ ਦੀ ਪ੍ਰੇਰਨਾ ਕੀਤੀ | ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ |
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ ਕਿਹਾ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ | ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਥਾ-ਵਿਚਾਰਾਂ ਸਰਵਣ ਕਰਵਾਈਆਂ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ | ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰ ਵਲੋਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੇ ਗਏ |
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਬੋਨੀ, ਤਲਬੀਰ ਸਿੰਘ ਗਿੱਲ, ਲਖਬੀਰ ਸਿੰਘ ਲੋਧੀਨੰਗਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵਲੋਂ ਬਾਬਾ ਜੀਵਾ ਸਿੰਘ, ਸੁਖਵਿੰਦਰ ਸਿੰਘ ਮਲਕਪੁਰ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਸੰਤ ਤੇਜਾ ਸਿੰਘ ਕਰਨਾਲ, ਬਾਬਾ ਸ਼ਰਨਜੀਤ ਸਿੰਘ ਨਾਨਕਸਰ ਸੀਂਗੜਾ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਕੈਪਟਨ ਬਲਬੀਰ ਸਿੰਘ ਬਾਠ, ਗੁਰਇਕਬਾਲ ਸਿੰਘ ਮਾਹਲ, ਮੰਗਲ ਸਿੰਘ ਬਟਾਲਾ, ਕੰਵਲਪ੍ਰੀਤ ਸਿੰਘ ਕਾਕੀ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਇੰਦਰਜੀਤ ਸਿੰਘ ਰੰਧਾਵਾ, ਤਰਲੋਕ ਸਿੰਘ ਬਾਠ, ਰਮਨਦੀਪ ਸਿੰਘ ਸੰਧੂ, ਜਥੇ. ਠਾਕੁਰ ਸਿੰਘ ਊਧਨਵਾਲ, ਜਰਨੈਲ ਸਿੰਘ ਲਾਡੀ, ਗੁਰਅੰਮਿ੍ਤਪਾਲ ਸਿੰਘ ਲਵਲੀ, ਸੁਭਾਸ਼ ਓਹਰੀ, ਅਮਿਤ ਸੋਢੀ, ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲ੍ਹਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਜਲਾਲਉਸਮਾਂ, ਸੁਰਜੀਤ ਸਿੰਘ ਰਾਏਪੁਰ, ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਸੁਖਵਰਸ਼ ਸਿੰਘ ਪੰਨੂ, ਜੋਧ ਸਿੰਘ ਸਮਰਾ, ਸੁਰਜੀਤ ਸਿੰਘ ਤੁਗਲਵਾਲ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬਿਕਰਮਜੀਤ ਸਿੰਘ ਕੋਟਲਾ, ਗੁਰਿੰਦਰ ਸਿੰਘ ਸ਼ਾਮਪੁਰਾ, ਰਤਨ ਸਿੰਘ ਜੱਫਰਵਾਲ, ਗੁਰਪ੍ਰਤਾਪ ਸਿੰਘ ਟਿੱਕਾ, ਕੈਪਟਨ ਬਲਬੀਰ ਸਿੰਘ, ਮਲਕੀਤ ਸਿੰਘ ਏ.ਆਰ., ਬੀਬੀ ਪਰਮਜੀਤ ਕੌਰ ਛਾਬੜਾ, ਸੁਖਬੀਰ ਸਿੰਘ ਵਾਹਲਾ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਜਸਬੀਰ ਸਿੰਘ ਘੁੰਮਣ, ਰਾਜਿੰਦਰ ਸਿੰਘ ਪਦਮ, ਬੀਬੀ ਸ਼ਰਨਜੀਤ ਕੌਰ, ਬੀਬੀ ਬਲਜੀਤ ਕੌਰ, ਪਰਮਵੀਰ ਸਿੰਘ ਲਾਡੀ, ਜਸਪ੍ਰੀਤ ਸਿੰਘ ਰਾਣਾ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਓ.ਐਸ.ਡੀ. ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ |

ਰੂਬੀਨਾ ਦਿਲੈਕ ਨੇ ਜਿੱਤਿਆ ਬਿੱਗ ਬਾਸ-14 ਦਾ ਖਿਤਾਬ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਟੀ. ਵੀ. ਅਦਾਕਾਰਾ ਰੂਬੀਨਾ ਦਿਲੈਕ ਨੇ ਬਿਗ ਬਾਸ-14 ਦਾ ਖਿਤਾਬ ਜਿੱਤ ਲਿਆ ਹੈ | ਰੂਬੀਨਾ ਦਿਲੈਕ ਨੇ ਗਾਇਕ ਰਾਹੁਲ ਵੈਦਿਆ ਨੂੰ ਪਛਾੜ ਕੇ ਰਿਐਲਿਟੀ ਸ਼ੋਅ ਦੇ 14ਵੇਂ ਸੀਜ਼ਨ ਦਾ ਖਿਤਾਬ ਆਪਣੇ ਨਾਂਅ ਕੀਤਾ | ਰੂਬੀਨਾ ਦਿਲੈਕ ਨੇ ਟੀ.ਵੀ. ਲੜੀਵਾਰ 'ਛੋਟੀ ਬਹੂ' ਤੇ 'ਸ਼ਕਤੀ-ਅਸਤਿਤਵ ਕੇ ਅਹਿਸਾਸ ਕੀ' 'ਚ ਮੁੱਖ ਭੂਮਿਕਾ ਨਿਭਾਈ ਹੈ | ਸ਼ੋਅ ਦੇ ਹੋਸਟ ਸੁਪਰ ਸਟਾਰ ਸਲਮਾਨ ਖਾਨ ਨੇ ਗਰੈਂਡ ਫਿਨਾਲੇ ਦੌਰਾਨ ਜੇਤੂ ਦਾ ਐਲਾਨ ਕੀਤਾ | ਆਪਣੇ ਅਦਾਕਾਰ ਪਤੀ ਅਭਿਨਵ ਸ਼ੁਕਲਾ ਨਾਲ ਸ਼ੋਅ ਦਾ ਹਿੱਸਾ ਰਹੀ ਰੂਬੀਨਾ ਸ਼ੁਰੂ ਤੋਂ ਹੀ ਦਰਸ਼ਕਾਂ ਦੀ ਪਹਿਲੀ ਪਸੰਦ ਰਹੀ | ਰੂਬੀਨਾ ਤੇ ਰਾਹੁਲ ਤੋਂ ਇਲਾਵਾ ਫਾਈਨਲ 'ਚ ਪੁੱਜਣ ਵਾਲਿਆਂ 'ਚ ਅਦਾਕਾਰ ਨਿੱਕੀ ਤੰਬੋਲੀ, ਅਲੀ ਗੋਨੀ ਤੇ ਰਾਖੀ ਸਾਵੰਤ ਸਨ | ਇਸ ਤੋਂ ਪਹਿਲਾਂ ਰਾਖੀ ਸਾਵੰਤ ਨੇ ਬਿਗ ਬਾਸ-14 ਨੂੰ ਅਲਵਿਦਾ ਕਹਿੰਦਿਆਂ 14 ਲੱਖ ਰੁਪਏ ਲੈ ਕੇ ਸ਼ੋਅ ਛੱਡ ਦਿੱਤਾ |

ਕੈਨੇਡਾ 'ਚ ਪੰਜਾਬੀ ਬਜ਼ੁਰਗ ਦਾ ਕਤਲ

ਐਬਟਸਫੋਰਡ, 21 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪੰਜਾਬੀ ਬਜ਼ੁਰਗ ਨੂੰ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਬਜ਼ੁਰਗ ਦਾ ਨਾਂਅ ਪੁਲਿਸ ਨੇ ਭਾਵੇਂ ਅਜੇ ਤੱਕ ਜਾਰੀ ਨਹੀਂ ਕੀਤਾ ਪਰ 'ਅਜੀਤ' ਨੂੰ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਪੰਜਾਬੀ 67 ਸਾਲਾ ਦਵਿੰਦਰ ਸਿੰਘ ਬਸਰਾ ਸੀ, ਜਿਹੜਾ ਸਰੀ ਦੇ ਪੈਨੋਰਮਾ ਇਲਾਕੇ 'ਚ ਪੈਂਦੇ 5500 ਬਲਾਕ ਤੇ 125 ਸਟਰੀਟ 'ਤੇ ਸਥਿਤ ਆਪਣੇ ਘਰ ਦੇ ਬਾਹਰ ਪੁਲਿਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਸੀ | ਪੁਲਿਸ ਨਾਲ ਆਈ ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਸ ਨੂੰ ਡਾਕਟਰੀ ਸਹਾਇਤਾ ਦੇ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਦਵਿੰਦਰ ਸਿੰਘ ਬਸਰਾ ਦੇ ਕਤਲ ਤੋਂ ਕੁਝ ਘੰਟੇ ਬਾਅਦ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਹੜਾ ਗਿ੍ਫ਼ਤਾਰੀ ਸਮੇਂ ਗੁਆਂਢੀਆਂ ਦੇ ਸ਼ੈੱਡ 'ਚ ਸੁੱਤਾ ਪਿਆ ਸੀ, ਜਿਸ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ | ਫਗਵਾੜਾ ਨੇੜਲੇ ਪਿੰਡ ਮੇਹਲੀ ਦੇ ਜੰਮਪਲ ਦਵਿੰਦਰ ਸਿੰਘ ਬਸਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਦੇ ਪ੍ਰਬੰਧਕ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ |

ਦਿੱਲੀ ਪੁਲਿਸ ਵਲੋਂ ਪੰਜਾਬ 'ਚ ਯੂਥ ਕਾਂਗਰਸ ਆਗੂ ਦੀ ਹੱਤਿਆ ਮਾਮਲੇ 'ਚ 3 ਕਾਬੂ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਦਿੱਲੀ ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ (34) ਦੀ ਹੱਤਿਆ ਮਾਮਲੇ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਫੜੇ ਗਏ ਦੋਸ਼ੀਆਂ ਦੀ ਪਛਾਣ ਗੁਰਿੰਦਰਪਾਲ, ਸੁਖਵਿੰਦਰ ਤੇ ਸੌਰਭ ਸਾਰੇ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ | ਇਹ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ | ਪੁਲਿਸ ਅਨੁਸਾਰ ਗੁਰਿੰਦਰਪਾਲ ਇਸ ਮਾਮਲੇ ਦਾ ਮੁੱਖ ਸਾਜਿਸ਼ਘਾੜਾ ਹੈ | ਡੀ.ਜੀ.ਪੀ. (ਸਪੈਸ਼ਲ ਸੈੱਲ) ਮਾਨਿਸ਼ੀ ਚੰਦਰ ਨੇ ਕਿਹਾ ਕਿ 18 ਫਰਵਰੀ ਨੂੰ ਯੂਥ ਕਾਂਗਰਸ ਆਗੂ ਗੁਰਲਾਲ ਸਿੰਘ ਦੀ ਹੱਤਿਆ ਮਾਮਲੇ 'ਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਗੁਰਲਾਲ ਸਿੰਘ 'ਤੇ ਕਰੀਬ 12 ਗੋਲੀਆਂ ਚਲਾਈਆਂ, ਜਦੋਂ ਉਹ ਫ਼ਰੀਦਕੋਟ ਸ਼ਹਿਰ ਦੇ ਬਾਜ਼ਾਰ 'ਚ ਇਕ ਦੁਕਾਨ ਤੋਂ ਬਾਹਰ ਆ ਕੇ ਆਪਣੀ ਕਾਰ 'ਚ ਬੈਠਣ ਲੱਗਾ ਸੀ | ਘਟਨਾ ਤੋਂ ਤੁਰੰਤ ਬਾਅਦ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਤਾਂ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ |

7 ਸਾਲਾਂ 'ਚ 700 ਫ਼ੀਸਦੀ ਵਧੀ ਡੀਜ਼ਲ 'ਤੇ ਐਕਸਾਈਜ਼ ਡਿਊਟੀ

ਸੂਬੇ ਦੀ ਵੈਟ ਵਸੂਲੀ 'ਚ ਵੀ ਲਗਾਤਾਰ ਹੋ ਰਿਹਾ ਹੈ ਵਾਧਾ
ਸ਼ਿਵ ਸ਼ਰਮਾ

ਜਲੰਧਰ, 21 ਫਰਵਰੀ-ਦੇਸ਼ ਭਰ 'ਚ ਮਹਿੰਗੇ ਹੁੰਦੇ ਜਾ ਰਹੇ ਪੈਟਰੋਲ ਅਤੇ ਡੀਜ਼ਲ ਨਾਲ ਨਾ ਸਿਰਫ਼ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ, ਸਗੋਂ ਹੁਣ ਮਹਿੰਗਾਈ ਵੀ ਨਵੇਂ ਰਿਕਾਰਡ ਛੋਹਣ ਲੱਗ ਪਈ ਹੈ | ਕੇਂਦਰ ਵਲੋਂ ਪੈਟਰੋਲ, ਡੀਜ਼ਲ ਦੇ ਉੱਪਰ ਜਿੱਥੇ ਐਕਸਾਈਜ਼ ਡਿਊਟੀ ਵਧਾਉਣ ਨਾਲ ਤੇਲ ਮਹਿੰਗਾ ਹੁੰਦਾ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਪੰਜਾਬ 'ਚ ਵੀ ਜ਼ਿਆਦਾ ਵੈਟ ਹੋਣ ਕਰਕੇ ਅਤੇ ਹੋਰ ਆਮਦਨ ਨਾ ਹੋਣ ਦੀ ਗੱਲ ਕਰਕੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ | ਕੇਂਦਰ ਵਲੋਂ ਜਿਸ ਤੇਜ਼ੀ ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਐਕਸਾਈਜ਼ ਡਿਊਟੀ ਵਧਾਈ ਜਾ ਰਹੀ ਹੈ, ਇਸ 'ਚ ਕੋਈ ਹੈਰਾਨੀ ਨਹੀਂ ਕਿ ਆਉਂਦੇ ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਅਸਲ ਕੀਮਤ ਘੱਟ ਹੋਵੇਗੀ, ਪਰ ਇਸ ਉੱਪਰ ਐਕਸਾਈਜ਼ ਡਿਊਟੀ ਜ਼ਿਆਦਾ ਹੋ ਜਾਵੇਗੀ | ਇਸ ਵੇਲੇ ਪੈਟਰੋਲ ਦੀ ਰਿਫ਼ਾਈਨਰੀ ਸਮੇਤ ਅਸਲ ਕੀਮਤ 33.47 ਰੁਪਏ ਹੈ, ਜਦਕਿ ਸੈੱਸ ਸਮੇਤ ਹੁਣ ਐਕਸਾਈਜ਼ ਡਿਊਟੀ ਹੀ 32.98 ਰੁਪਏ ਪੁੱਜ ਗਈ ਹੈ ਅਤੇ ਇਸੇ ਤਰ੍ਹਾਂ ਨਾਲ ਡੀਜ਼ਲ ਦੀ ਰਿਫ਼ਾਈਨਰੀ ਮੂਲ ਕੀਮਤ 35.14 ਰੁਪਏ ਹੈ, ਜਦਕਿ ਸੈੱਸ ਸਮੇਤ ਐਕਸਾਈਜ਼ ਡਿਊਟੀ 31.83 ਰੁਪਏ ਪ੍ਰਤੀ ਲੀਟਰ ਹੈ ਅਤੇ ਲਗਾਤਾਰ ਐਕਸਾਈਜ਼ ਡਿਊਟੀ ਦੇ ਵਧਣ ਨਾਲ ਇਹ ਮੂਲ ਕੀਮਤ ਦੇ ਬਰਾਬਰ ਪੁੱਜ ਜਾਵੇਗੀ | ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਰਕਾਰ ਦੇ ਕਾਰਜਕਾਲ 'ਚ ਡੀਜ਼ਲ ਉੱਪਰ ਐਕਸਾਈਜ਼ ਦੀਆਂ ਦਰਾਂ 'ਚ ਜ਼ਿਆਦਾ ਵਾਧਾ ਇਸ ਕਰਕੇ ਨਹੀਂ ਕੀਤਾ ਗਿਆ ਕਿਉਂਕਿ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਵਧਣ ਨਾਲ ਡੀਜ਼ਲ ਮਹਿੰਗਾ ਹੋ ਜਾਂਦਾ ਹੈ, ਜਿਸ ਕਰਕੇ ਮਹਿੰਗਾਈ ਵਧਦੀ ਹੈ ਪਰ ਭਾਜਪਾ ਸਰਕਾਰ ਦੇ ਆਉਣ ਤੋਂ ਬਾਅਦ ਹੁਣ ਤੱਕ ਐਕਸਾਈਜ਼ ਡਿਊਟੀ 'ਚ ਹੀ 700 ਫ਼ੀਸਦੀ ਤੋਂ ਵੀ ਜ਼ਿਆਦਾ ਦਾ ਵਾਧਾ ਹੋ ਚੁੱਕਾ ਹੈ | ਯੂ.ਪੀ.ਏ. ਸਰਕਾਰ ਦੇ ਕਾਰਜਕਾਲ 'ਚ 107 ਡਾਲਰ ਪ੍ਰਤੀ ਬੈਰਲ ਕੱਚੇ ਤੇਲ ਦੀ ਕੀਮਤ ਹੋਣ ਦੇ ਬਾਵਜੂਦ ਐਕਸਾਈਜ਼ ਡਿਊਟੀ ਘੱਟ ਸੀ ਪਰ ਦਸੰਬਰ 2020 'ਚ ਸਭ ਤੋਂ ਸਸਤਾ ਕੱਚਾ ਤੇਲ 48 ਡਾਲਰ ਪਰ ਬੈਰਲ ਤੇ ਹੁਣ ਫਰਵਰੀ 'ਚ 60 ਡਾਲਰ ਪ੍ਰਤੀ ਬੈਰਲ ਕੀਮਤ ਹੋਣ ਦੇ ਬਾਵਜੂਦ ਲੋਕਾਂ ਨੂੰ ਸਸਤੇ ਤੇਲ ਦਾ ਫ਼ਾਇਦਾ ਨਹੀਂ ਮਿਲਿਆ ਹੈ ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੁੰਦਾ ਰਿਹਾ | ਨਵੰਬਰ 2014 'ਚ ਡੀਜ਼ਲ 'ਤੇ ਐਕਸਾਈਜ਼ ਡਿਊਟੀ 3.46 ਰੁਪਏ ਸੀ ਤੇ ਇਸ ਤੋਂ ਬਾਅਦ ਤਾਂ ਐਕਸਾਈਜ਼ ਡਿਊਟੀ ਲਗਾਤਾਰ ਵਧਾਈ ਜਾਂਦੀ ਰਹੀ ਹੈ | ਅਗਸਤ 2017 'ਚ ਐਕਸਾਈਜ਼ ਡਿਊਟੀ 17.33 ਰੁਪਏ, ਜੂਨ 2020 'ਚ 18.83 ਰੁਪਏ, ਫਰਵਰੀ 2021 'ਚ ਹੁਣ 31.83 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲੀ ਜਾ ਰਹੀ ਹੈ | ਇਸ ਤਰ੍ਹਾਂ ਪੰਜਾਬ 'ਚ ਵੀ ਡੀਜ਼ਲ 'ਤੇ ਵੈਟ ਦਰਾਂ ਵਧਾਉਣ 'ਚ ਕੋਈ ਕਸਰ ਨਹੀਂ ਛੱਡੀ ਗਈ ਹੈ | ਡੀਜ਼ਲ 'ਤੇ ਨਵੰਬਰ 2014 'ਚ ਵੈਟ 12.53 ਫ਼ੀਸਦੀ, ਅਗਸਤ 17 'ਚ 17.54, ਜੂਨ 20 'ਚ 19.46 ਤੇ ਫਰਵਰੀ 21 'ਚ 19.49 ਫ਼ੀਸਦੀ ਵੈਟ ਦਰ ਵਸੂਲੀ ਜਾ ਰਹੀ ਹੈ, ਜੋ ਕਿ ਗੁਆਂਢੀ ਰਾਜਾਂ 'ਚ ਸਭ ਤੋਂ ਜ਼ਿਆਦਾ ਹੈ | ਚੰਡੀਗੜ੍ਹ 'ਚ 2.82 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 2.42 ਰੁਪਏ, ਹਿਮਾਚਲ ਪ੍ਰਦੇਸ਼ 'ਚ 4.64 ਰੁਪਏ ਤੇ ਜੰਮੂ-ਕਸ਼ਮੀਰ 'ਚ 1.83 ਰੁਪਏ ਪ੍ਰਤੀ ਲੀਟਰ ਡੀਜ਼ਲ ਪੰਜਾਬ ਨਾਲੋਂ ਸਸਤਾ ਮਿਲ ਰਿਹਾ ਹੈ | ਪੰਜਾਬ 'ਚ 45 ਫ਼ੀਸਦੀ ਕਿਸਾਨੀ ਵਰਗ ਹੀ ਡੀਜ਼ਲ 'ਤੇ ਖਪਤ ਕਰਦਾ ਹੈ, ਜਿਸ ਨਾਲ ਕਿਸਾਨ ਅਤੇ ਟਰਾਂਸਪੋਰਟਰ ਵਰਗ ਨੂੰ ਮਹਿੰਗਾ ਡੀਜ਼ਲ ਲੈਣਾ ਪੈਂਦਾ ਹੈ |

ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇੇ-ਤੋਮਰ

ਕਿਹਾ, ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਕੇਂਦਰ ਗਵਾਲੀਅਰ, 21 ਫਰਵਰੀ (ਏਜੰਸੀ)- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਐਤਵਾਰ ਨੂੰ ਫਿਰ ਦੁਹਰਾਇਆ ਕਿ ਕੇਂਦਰ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੰਦੋਲਨ ਨੂੰ ਤੇਜ਼ ਕਰਨ ਲਈ 23 ਤੋਂ 27 ਦੇ ਲੜੀਵਾਰ ਪ੍ਰੋਗਰਾਮਾਂ ਦਾ ਐਲਾਨ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਅੰਦੋਲਨ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਨੂੰ ਤੇਜ਼ ਕਰਨ ਲਈ 23 ਤੋਂ 27 ਫਰਵਰੀ ਦਰਮਿਆਨ ਪ੍ਰੋਗਰਾਮਾਂ ਦਾ ਐਲਾਨ ਕੀਤਾ | ਕਿਸਾਨਾਂ ਨੇ ਸਰਕਾਰ 'ਤੇ ਦਮਨਕਾਰੀ ਮਾਪਦੰਡ ...

ਪੂਰੀ ਖ਼ਬਰ »

ਭਾਰਤ-ਚੀਨ ਵਲੋਂ ਪੂਰਬੀ ਲੱਦਾਖ 'ਚ ਸੈਨਾਵਾਂ ਨੂੰ ਹਟਾਉਣ ਦਾ ਅਮਲ ਮੁਕੰਮਲ-ਰਾਜਨਾਥ

ਸਾਲੇਮ (ਤਾਮਿਲਨਾਡੂ), 21 ਫਰਵਰੀ (ਏਜੰਸੀ)-ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਥੇ ਕਿਹਾ ਕਿ ਭਾਰਤ ਅਤੇ ਚੀਨ ਵਲੋਂ ਕੂਟਨੀਤਕ ਅਤੇ ਸੈਨਿਕ ਪੱਧਰ ਦੀ 9 ਗੇੜਾਂ ਦੀ ਗੱਲਬਾਤ ਦੇ ਬਾਅਦ ਪੂਰਬੀ ਲੱਦਾਖ਼ 'ਚ ਸੈਨਾਵਾਂ ਨੂੰ ਪਿੱਛੇ ਹਟਾਉਣ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਬੱਚੀ ਨੂੰ ਨੋਚ-ਨੋਚ ਮਾਰ-ਮੁਕਾਇਆ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ, ਰਮੇਸ਼ ਨੰਦਾ)-ਪਿੰਡ ਨਵਾਂ ਪਿੰਡ ਦੇ ਇਕ ਡੇਰੇ 'ਤੇ ਰਹਿੰਦੇ ਪਰਿਵਾਰ ਦੀ ਬੱਚੀ ਨੂੰ ਅਵਾਰਾ ਕੁੱਤਿਆਂ ਵਲੋਂ ਨੋਚ-ਨੋਚ ਕੇ ਮਾਰ-ਮੁਕਾਉਣ ਦੀ ਖ਼ਬਰ ਹੈ | ਮਿ੍ਤਕ ਲੜਕੀ ਦੇ ਪਿਤਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ 12 ਸਾਲਾ ਬੱਚੀ ...

ਪੂਰੀ ਖ਼ਬਰ »

ਦਿੱਲੀ ਤੋਂ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਮੁੜਾਂਗੇ-ਕਿਸਾਨ ਆਗੂ

ਬਰਨਾਲਾ 'ਚ ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ 'ਚ ਬੇਮਿਸਾਲ ਇਕੱਠ ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ ਬਰਨਾਲਾ, 21 ਫਰਵਰੀ-ਮੋਦੀ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਯਤਨਾਂ ਸਦਕਾ 8 ਹੋਰ ਕਿਸਾਨ ਰਿਹਾਅ

ਨਵੀਂ ਦਿੱਲੀ, 21 ਫਰਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਦੀ ਬਦੌਲਤ ਕਿਸਾਨ ਅੰਦੋਲਨ ਦੌਰਾਨ ਗਿ੍ਫ਼ਤਾਰ ਕੀਤੇ ਗਏ 8 ਹੋਰ ਕਿਸਾਨ ਤਿਹਾੜ ਜੇਲ੍ਹ•'ਚੋਂ ਰਿਹਾਅ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਲਈ ਸਰਕਾਰ ਦੀਆਂ ਗ਼ਲਤ ਨੀਤੀਆਂ ਜ਼ਿੰਮੇਵਾਰ-ਸੋਨੀਆ

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕੀਮਤਾਂ ਘਟਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ...

ਪੂਰੀ ਖ਼ਬਰ »

ਦੇਸ਼ ਵਿਚ ਮੁੜ ਤੇਜ਼ੀ ਨਾਲ ਪੈਰ ਪਸਾਰਨ ਲੱਗਾ ਕੋਰੋਨਾ

ਕੇਂਦਰ ਵਲੋਂ ਸੂਬਿਆਂ ਨੂੰ ਟੀਕਾਕਰਨ ਦੀ ਰਫ਼ਤਾਰ ਵਧਾਉਣ ਦੇ ਨਿਰਦੇਸ਼ ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ-19 ਦੇ ਸਰਗਰਮ ਮਾਮਲਿਆਂ 'ਚ ਮੁੜ ਤੇਜ਼ੀ ਨਾਲ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਮਮਤਾ ਦੇ ਭਤੀਜੇ ਅਭਿਸ਼ੇਕ ਦੀ ਪਤਨੀ ਤੇ ਸਾਲੀ ਨੂੰ ਨੋਟਿਸ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਸੀ. ਬੀ. ਆਈ. ਦੀ ਇਕ ਟੀਮ ਕੋਲ ਘੁਟਾਲਾ ਮਾਮਲੇ 'ਚ ਟੀ. ਐਮ. ਸੀ. ਦੇ ਸੰਸਦ ਮੈਂਬਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਕੋਲਕਾਤਾ ਰਿਹਾਇਸ਼ 'ਤੇ ਗਈ ਅਤੇ ਉਸ ਦੀ ਪਤਨੀ ਅਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX