ਤਾਜਾ ਖ਼ਬਰਾਂ


ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  23 minutes ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  38 minutes ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 1 hour ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 1 hour ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 1 hour ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 1 hour ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 1 hour ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 1 hour ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 2 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 2 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 3 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 4 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 3 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 5 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 6 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 6 hours ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 7 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਦੇ ਇਤਿਹਾਸ ਨੂੰ ਰੂਬਰੂ ਕਰਾਉਣ ਲਈ ਸ਼ੁਰੂ ਹੋਈ 'ਬਟਾਲਾ ਹੈਰੀਟੇਜ਼ ਵਾਕ'

ਬਟਾਲਾ, 21 ਫਰਵਰੀ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਵਿਚ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵਲੋਂ ਅੱਜ 'ਬਟਾਲਾ ਹੈਰੀਟੇਜ਼ ਵਾਕ' ਦਾ ਆਗਾਜ਼ ਕਰ ਦਿੱਤਾ ਗਿਆ ਹੈ | ਇਸ ਹੈਰੀਟੇਜ਼ ਵਾਕ ਨੂੰ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹੇ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਾਲਾਘਾ ਕਰਦਿਆਂ ਡਾ. ਸਤਨਾਮ ਸਿੰਘ ਨਿੱਝਰ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਵਿਚ ਬਹੁਤ ਸਾਰੇ ਧਾਰਮਿਕ ਅਤੇ ਇਤਿਹਾਸਕ ਸਥਾਨ ਹਨ, ਜਿਨ੍ਹਾਂ ਦੀ ਇਤਿਹਾਸ ਵਿਚ ਬਹੁਤ ਜਿਆਦਾ ਮਹੱਤਤਾ ਹੈ | ਅੱਜ ਸ਼ੁਰੂ ਹੋਈ ਬਟਾਲਾ ਹੈਰੀਟੇਜ਼ ਵਾਕ ਦੀ ਆਰੰਭਤਾ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਹੋਈ, ਜਿਸ ਦੀ ਅਗਵਾਈ ਜ਼ਿਲ੍ਹਾ ਲੋਕ ਸੰਪਰਕ ਅਫ਼ਤਰ ਇੰਦਰਜੀਤ ਸਿੰਘ ਨੇ ਕੀਤੀ | ਸਭ ਤੋਂ ਪਹਿਲਾਂ ਇਹ ਯਾਤਰਾ ਸ਼ਹਿਰ ਦੇ ਪ੍ਰਮੁੱਖ ਕਾਲਜ ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਵਿਚ ਪਹੁੰਚੀ, ਜਿਥੇ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਦੇ ਦਰਸ਼ਨ ਕੀਤੇ | ਕਾਲਜ ਦੇ ਪਿ੍ੰਸੀਪਲ ਐਡਵਰਡ ਮਸੀਹ ਨੇ ਹੈਰੀਟੇਜ਼ ਵਾਕ ਵਿਚ ਸ਼ਮੂਲੀਅਤ ਕਰ ਰਹੇ ਸਮੂਹ ਵਿਅਕਤੀਆਂ ਦਾ ਸਵਾਗਤ ਕੀਤਾ | ਇਸ ਮੌਕੇ ਬੇਰਿੰਗ ਕਾਲਜ ਸਥਿਤ 1897 ਵਿਚ ਬਣੀ ਚੈਪਲ ਦੇ ਦਰਸ਼ਨ ਵੀ ਕੀਤੇ ਗਏ | ਇਸ ਉਪਰੰਤ 'ਹੈਰੀਟੇਜ਼ ਵਾਕ' ਜਲ ਮਹਿਲ (ਬਾਰਾਂਦਰੀ) ਅਤੇ ਸ਼ਮਸ਼ੇਰ ਖਾਨ ਦੇ ਮਕਬਰੇ ਪਹੁੰਚੀ ਅਤੇ ਇਨ੍ਹਾਂ ਇਤਿਹਾਸਕ ਥਾਵਾਂ ਨੂੰ ਵੀ ਦੇਖਿਆ | ਇਸ ਉਪਰੰਤ ਹੈਰੀਟੇਜ਼ ਵਾਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰੀ ਡੇਹਰਾ ਸਾਹਿਬ ਅਤੇ ਕਾਲੀ ਦੁਆਰਾ ਮੰਦਰ ਵਿਖੇ ਵੀ ਨਤਮਸਤਕ ਹੋਈ | ਇਸ ਤੋਂ ਇਲਾਵਾ ਬਟਾਲਾ ਸ਼ਹਿਰ ਦੇ ਹੋਰ ਵੀ ਇਤਿਹਾਸਕ ਥਾਵਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਗਈ | ਇਸ ਬੱਸ ਯਾਤਰਾ 'ਚ 40 ਦੇ ਕਰੀਬ ਨੌਜਵਾਨਾਂ ਅਤੇ ਸ਼ਹਿਰੀਆਂ ਨੇ ਭਾਗ ਲਿਆ, ਜਿਸ ਰਾਹੀਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ, ਗੁਰੂ ਕੀ ਮਸੀਤ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਰਾਧਾ ਕਿ੍ਸ਼ਨ ਮੰਦਰ ਕਿਸ਼ਨਕੋਟ, ਭਗਤ ਨਾਮਦੇਵ ਦਰਬਾਰ ਘੁਮਾਣ, ਦਰਗਾਹ ਬਦਰ ਸ਼ਾਹ ਦੀਵਾਨ ਮਸਾਣੀਆਂ, ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕਰਵਾਏ ਗਏ |

ਨਗਰ ਕੌ ਾਸਲ ਦੀਆਂ 29 ਦੀਆਂ 29 ਸੀਟਾਂ ਜਿੱਤਣ ਤੋਂ ਬਾਅਦ ਵਿਧਾਇਕ ਪਾਹੜਾ ਵਲੋਂ ਸ਼ਹਿਰ ਦੀਆਂ ਪਾਰਕਾਂ ਤੇ ਚੌਕਾਂ ਦਾ ਜਾਇਜ਼ਾ

ਗੁਰਦਾਸਪੁਰ, 21 ਫਰਵਰੀ (ਗੁਰਪ੍ਰਤਾਪ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਲੋਕਾਂ ਵਲੋਂ ਕਾਂਗਰਸ ਪਾਰਟੀ ਵਿਚ ਯਕੀਨ ਦਿਖਾਉਂਦੇ ਹੋਏ 29 ਦੀਆਂ 29 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੰੂ ਕਾਬਜ਼ ਕੀਤਾ ਗਿਆ | ਜਿਸ ਤੋਂ ਬਾਅਦ ਅੱਜ ਕਾਂਗਰਸੀ ਵਿਧਾਇਕ ਬਰਿੰਦਰਮੀਤ ...

ਪੂਰੀ ਖ਼ਬਰ »

ਸ਼ੂਗਰ ਮਿੱਲ ਪਨਿਆੜ ਵਿਖੇ 25 ਫਰਵਰੀ ਦੇ ਧਰਨੇ ਸਬੰਧੀ ਮੀਟਿੰਗ

ਬਹਿਰਾਮਪੁਰ, 21 ਫਰਵਰੀ (ਬਲਬੀਰ ਸਿੰਘ ਕੋਲਾ)-ਸ਼ੂਗਰ ਮਿੱਲ ਪਨਿਆੜ ਵਿਖੇ 25 ਫਰਵਰੀ ਨੰੂ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਰਾਵੀ ਪਾਰਲੇ ਪਿੰਡ ਚਿੱਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੰੂ ਸੰਬੋਧਨ ...

ਪੂਰੀ ਖ਼ਬਰ »

ਪਿੰਡ ਗੋਹਤ ਪੋਕਰ ਤੋਂ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਜਥਾ ਰਵਾਨਾ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਜ਼ੋਨ ਸ਼ਹੀਦ ਬੀਬੀ ਸੁੰਦਰੀ ਅੰਦਰ ਪੈਂਦੇ ਪਿੰਡ ਗੋਹਤ ਪੋਕਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਕੀਤੇ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਪ੍ਰਧਾਨ ਸੁਖਜਿੰਦਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਚੌਥਾ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਅੱਜ 8 ਕੋਰੋਨਾ ਕੇਸ ਆਏ ਸਾਹਮਣੇ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ਪਾਜ਼ੀਟਿਵ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 368476 ਕੋਰੋਨਾ ਦੇ ਸ਼ੱਕੀ ...

ਪੂਰੀ ਖ਼ਬਰ »

-ਮਾਮਲਾ ਕਿਸਾਨੀ ਅੰਦੋਲਨ ਦੇ ਬੰਦੀ ਕਿਸਾਨਾਂ ਦੀ ਰਿਹਾਈ ਦਾ- ਸਿੱਖ ਯੂਥ ਪਾਵਰ ਆਫ਼ ਪੰਜਾਬ ਵਲੋਂ ਗੁਰਦਾਸਪੁਰ ਵਿਖੇ ਰੋਸ ਮਾਰਚ ਅੱਜ

ਪੁਰਾਣਾ ਸ਼ਾਲਾ, 21 ਫਰਵਰੀ (ਗੁਰਵਿੰਦਰ ਸਿੰਘ ਗੋਰਾਇਆ)-ਪੰਥਕ ਵਿਚਾਰਧਾਰਾ ਦੇ ਸਿਧਾਂਤਾਂ 'ਤੇ ਪਹਿਰਾ ਦੇ ਰਹੀ ਸਿੱਖ ਯੂਥ ਪਾਵਰ ਆਫ਼ ਪੰਜਾਬ ਜਥੇਬੰਦੀ ਕਿਸਾਨੀ ਅੰਦੋਲਨ ਦੀ ਜੰਗ ਨੰੂ ਪੂਰਨ ਸਹਿਯੋਗ ਦੇ ਰਹੀ ਹੈ | ਜਿਸ ਦੇ ਚੱਲਦਿਆਂ ਇਸ ਜਥੇਬੰਦੀ ਵਲੋਂ ਸੂਬੇ ਭਰ ਦੇ ...

ਪੂਰੀ ਖ਼ਬਰ »

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਧਾਰੋਵਾਲੀ 'ਚ ਮਹਾਨ ਗੁਰਮਤਿ ਸਮਾਗਮ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਧਾਰੋਵਾਲੀ 'ਚ ਸਾਕਾ ਨਨਕਾਣਾ ਸਾਹਿਬ ਦੇ ਮੋਢੀ ਅਮਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਪ੍ਰਵਾਸੀ ਸਕੇ ਭਰਾਵਾਂ ਦੀ ਮੌਤ

ਬਟਾਲਾ, 21 ਫਰਵਰੀ (ਹਰਦੇਵ ਸਿੰਘ ਸੰਧੂ)-ਪੁਲਿਸ ਚੌਕੀ ਦਿਆਲਗੜ੍ਹ ਅਧੀਨ ਹੋਏ ਇਕ ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ ਹੋ ਗਈ | ਇਸ ਬਾਰੇ ਚੌਕੀ ਦਿਆਲਗੜ੍ਹ ਦੇ ਇੰਚਾਰਜ ਦਲਬੀਰ ਸਿੰਘ ਨੇ ਦੱਸਿਆ ਕਿ 2 ਸਕੇ ਭਰਾ ਵਿਜੇ ਕੁਮਾਰ ਤੇ ਅਜੇ ਕੁਮਾਰ ਪੁੱਤਰ ਤੂਫਾਨ ਗਿਰੀ ਵਾਸੀ ...

ਪੂਰੀ ਖ਼ਬਰ »

ਪਿੰਡ ਧਾਰੋਵਾਲੀ ਸਮਾਗਮ 'ਚੋੋਂ ਮੋਟਰਸਾਈਕਲ ਚੋਰੀ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਧਾਰੋਵਾਲੀ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਨੇੜਲੇ ਪਿੰਡ ਰਾਉਵਾਲ ਦੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਕਾਮਰੇਡ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮਜ਼ਦੂਰ, ਮੁਲਾਜ਼ਮ ਤੇ ਕਿਸਾਨਾਂ ਵਲੋਂ ਸਾਂਝੇ ਸੰਘਰਸ਼ ਦਾ ਐਲਾਨ

ਬਟਾਲਾ, 21 ਫਰਵਰੀ (ਕਾਹਲੋਂ)-ਖੇਤੀ ਕਾਨੂੰਨ ਤੇ ਬਿਜਲੀ ਬਿੱਲ 2020 ਰੱਦ ਕਰਵਾਉਣ ਲਈ ਟੈਕਨੀਕਲ ਸਰਵਿਸ ਯੂਨੀਅਨ ਸਮੇਤ ਕਿਸਾਨ, ਮਜ਼ਦੂਰ, ਠੇਕਾ ਕਾਮਿਆਂ ਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਜਨਰਲ ਸਕੱਤਰ ਬਲਜੀਤ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਲੇਖਕਾਂ ਨੇ ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤਾ ਮਾਂ ਬੋਲੀ ਦਿਵਸ

ਬਟਾਲਾ, 21 ਫਰਵਰੀ (ਕਾਹਲੋਂ)-ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਅੰਤਰਰਾਸ਼ਟਰੀ ਬੋਲੀ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਰਵਿੰਦਰ, ਡਾ. ਅਨੂਪ ਸਿੰਘ ਅਤੇ ਵਰਗਿਸ ਸਲਾਮਤ ਨੇ ...

ਪੂਰੀ ਖ਼ਬਰ »

ਲਾਇਸੈਂਸ ਆਨਲਾਈਨ ਕਰਵਾਉਣ ਲਈ ਡੀਪੂ ਹੋਲਡਰ ਕਾਗ਼ਜ਼ਾਤ ਫੂਡ ਸਪਲਾਈ ਵਿਭਾਗ ਨੰੂ ਜਮਾਂ ਕਰਵਾਉਣ-ਸ਼ਰਮਾ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ਵਲੋਂ ਡੀਪੂਆਂ ਵਾਲਿਆਂ ਦੇ ਲਾਇਸੈਂਸ ਆਨਲਾਈਨ ਕੀਤੇ ਜਾ ਰਹੇ ਹਨ | ਇਸ ਲਈ ਡੀਪੂ ਹੋਲਡਰ ਆਪਣੇ ਕਾਗ਼ਜ਼ਾਤ ਫੂਡ ਸਪਲਾਈ ਦਫ਼ਤਰ ਗੁਰਦਾਸਪੁਰ ਨੰੂ ਜਮਾ ਕਰਵਾਉਣ | ਇਸ ਸਬੰਧੀ ਡੀਪੂ ...

ਪੂਰੀ ਖ਼ਬਰ »

ਵਿਧਾਇਕ ਵਲੋਂ ਕਰਵਾਏ ਵਿਕਾਸ ਸਦਕਾ ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਨੇ ਰਚਿਆ ਇਤਿਹਾਸ-ਸੁੱਚਾ ਸਿੰਘ/ਰੰਜੂ ਸ਼ਰਮਾ/ਕੁਲਦੀਪ ਸਿੰਘ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਪੰਜਾਬ ਅੰਦਰ ਹੋਈਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਈ ਹੈ | ਜਿਸ ਲਈ ਪੰਜਾਬ ਦੀ ਜਨਤਾ ਨੇ ਕਾਂਗਰਸ 'ਤੇ ਪੂਰਨ ਵਿਸ਼ਵਾਸ ਜਿਤਾਇਆ ਹੈ | ਗੁਰਦਾਸਪੁਰ ਅੰਦਰ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਗੁਰਦਾਸਪੁਰ ...

ਪੂਰੀ ਖ਼ਬਰ »

ਮਾਪਿਆਂ ਨੇ ਪੁੱਤਰ 'ਤੇ ਕੁੱਟਮਾਰ ਕਰਨ ਤੇ ਜਾਇਦਾਦ ਹੜੱਪਣ ਦੇ ਲਗਾਏ ਦੋਸ਼

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਕਰ ਦੇ ਵਸਨੀਕ ਮਾਪਿਆਂ ਨੇ ਆਪਣੇ ਪੁੱਤਰ 'ਤੇ ਕੁੱਟਮਾਰ ਕਰਨ ਤੇ ਜਾਇਦਾਦ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ | ਪੀੜਤ ਪਿਤਾ ਬੂੜ ਸਿੰਘ ਉਰਫ਼ ਬੂਆ ਪੁੱਤਰ ਗੁਰਦਿੱਤ ਸਿੰਘ ਨੇ ਪੁਲਿਸ ਨੰੂ ਹਲਫੀਆ ਬਿਆਨ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੇ ਆਪਣੇ ਹਲਕੇ ਅੰਦਰ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਕੈਬਨਿਟ ਮੰਤਰੀ ਦੇ ਆਪਣੇ ਹਲਕਾ ਦੀਨਾਨਗਰ ਅੰਦਰ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀ ਭੁਗਤ ਨਾਲ ਸਿਆਸੀ ਸ਼ਹਿ 'ਤੇ ਲੱਖਾਂ-ਕਰੋੜਾਂ ਰੁਪਏ ਦਾ ਰੋਜ਼ਾਨਾ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਵੱਲ ...

ਪੂਰੀ ਖ਼ਬਰ »

ਨਵ-ਵਿਆਹੁਤਾ ਦੀ ਭੇਤਭਰੀ ਹਾਲਤ 'ਚ ਮੌਤ

ਕਾਹਨੂੰਵਾਨ, 21 ਫਰਵਰੀ (ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨਿਮਾਣਾ ਦੀ ਇਕ ਨਵ ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖਬਰ ਹੈ | ਮÏਕੇ ਤੋਂ ਮਿਲੀ ਜਾਣਕਾਰੀ ਅਤੇ ਵਿਆਹੁਤਾ ਦੇ ਮਾਪਿਆਂ ਵਲੋਂ ਦਿੱਤੇ ਬਿਆਨਾਂ ਅਨੁਸਾਰ ਗੁਰਮੀਤ ਕÏਰ ਉਰਫ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਮਦਦ ਨਾਲ ਵਾਰਡ ਨੰਬਰ 7 ਤੋਂ ਰੀਟਾ ਕੁਮਾਰੀ ਨੂੰ ਹਰਾਇਆ ਗਿਆ-ਸੁਰਿੰਦਰ ਛਿੰਦੀ

ਫਤਹਿਗੜ੍ਹ ਚੂੜੀਆਂ, 21 ਫਰਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਰਿੰਦਰ ਕੁਮਾਰ ਛਿੰਦੀ ਨੇ ਆਪਣੇ ਗ੍ਰਹਿ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਾਂਗਰਸ ਉਪਰ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਪ੍ਰਸ਼ਾਸ਼ਨ ਦੀ ਮਦਦ ...

ਪੂਰੀ ਖ਼ਬਰ »

ਸਵਰਗੀ ਚਰਨਜੀਤ ਖੋਸਲਾ ਦੀ 8ਵੀਂ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 21 ਫਰਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈਕੰ. ਸਕੂਲ ਬਟਾਲਾ ਦੇ ਸਾਬਕਾ ਚੇਅਰਮੈਨ ਸਵ: ਸ੍ਰੀ ਚਰਨਜੀਤ ਖੋਸਲਾ ਦੀ 8ਵੀਂ ਬਰਸੀ ਮੌਕੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ | ਸਕੂਲ ਦੇ ਮੈਦਾਨ 'ਚ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸਕੂਲ ...

ਪੂਰੀ ਖ਼ਬਰ »

ਭਾਜਪਾ ਨਾਲੋਂ ਕੈਪਟਨ ਸਰਕਾਰ ਕਿਸਾਨਾਂ ਦੀ ਹੈ ਵੱਡੀ ਦੁਸ਼ਮਣ-ਕਾਕੀ

ਡੇਅਰੀਵਾਲ ਦਰੋਗਾ, 21 ਫਰਵਰੀ (ਹਰਦੀਪ ਸਿੰਘ ਸੰਧੂ)-ਪੰਜਾਬ ਦਾ ਕਿਸਾਨ ਜਿੱਥੇ ਕੇਂਦਰ ਸਰਕਾਰ ਵਿਚ ਬੈਠੀ ਭਾਜਪਾ 'ਤੇ ਜ਼ੁਲਮ ਅਤੇ ਬੇਇਨਸਾਫ਼ੀ ਝੱਲ ਰਿਹਾ ਹੈ, ਉਸ ਦੇ ਨਾਲ-ਨਾਲ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਪੰਜਾਬ ਦੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਪਠਾਨਕੋਟ, 21 ਫਰਵਰੀ (ਚੌਹਾਨ)-28 ਅਪ੍ਰੈਲ 2017 ਨੰੂ ਦਰਸ਼ਨ ਸਿੰਘ ਪੁੱਤਰ ਅਨੰਤ ਰਾਮ ਵਾਸੀ ਪਿੰਡ ਅੰਦੋਈ ਨੇ ਥਾਣਾ ਨੰਗਲ ਭੂਰ ਜ਼ਿਲ੍ਹਾ ਪਠਾਨਕੋਟ ਨੰੂ ਆਪਣੇ ਘਰ ਹੋਈ ਚੋਰੀ ਦੇ ਸਬੰਧ ਵਿਚ ਸੂਚਨਾ ਦਿੱਤੀ ਸੀ ਕਿ ਉਸ ਦੇ ਘਰ ਕੋਈ ਚੋਰ ਸੋਨੇ ਦੇ ਗਹਿਣੇ ਤੇ ਨਕਦੀ ਲੈ ਗਿਆ ਸੀ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਕਾਦੀਆਂ ਦੀ ਟੀਮ ਨੇ ਤੰਬਾਕੂਨੋਸ਼ੀ ਕਰਨ ਵਾਲਿਆਂ ਨੂੰ ਕੀਤਾ ਜਾਗਰੂਕ

ਕਾਦੀਆਂ, 21 ਫ਼ਰਵਰੀ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਵਿਚ ਸਿਵਲ ਸਰਜਨ ਡਾ. ਵਰਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਅਤੇ ਐੱਸ.ਐੱਮ.ਓ. ਡਾ. ਨਿਰੰਕਾਰ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਕੌਸਲ ਕਾਦੀਆਂ ਵਿਚ ਬੀੜੀ ਤੇ ਤੰਬਾਕੂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਬੀਬੀ ਰੰਧਾਵਾ ਵਲੋਂ ਵੱਖ-ਵੱਖ ਡੇਰਿਆਂ 'ਚ ਵਿਕਾਸੀ ਕਾਰਜਾਂ ਦੀ ਸਮੀਖਿਆ

ਕਲਾਨੌਰ, 21 ਫਰਵਰੀ (ਪੁਰੇਵਾਲ)-ਇਤਿਹਾਸਕ ਕਸਬਾ ਕਲਾਨੌਰ ਦੇ ਵੱਖ-ਵੱਖ ਡੇਰਿਆਂ 'ਤੇ ਹੋ ਰਹੇ ਅਤੇ ਹੋਣ ਵਾਲੇ ਵਿਕਾਸੀ ਕਾਰਜਾਂ ਦੀ ਸਮੀਖਿਆ ਕਰ ਲਈ ਬੀਬੀ ਜਤਿੰਦਰ ਕੌਰ ਰੰਧਾਵਾ ਵਲੋਂ ਕਲਾਨੌਰ 'ਚ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੋਸ਼ਲ ਮੀਡੀਆ ਦੇ ...

ਪੂਰੀ ਖ਼ਬਰ »

ਡਾ: ਗੁਰਮੀਤ ਸਿੰਘ ਵਲੋਂÊਪਿੰਡ ਮਾਨੇਪੁਰ 'ਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਏ

ਕਲਾਨੌਰ, 21 ਫਰਵਰੀ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨੇੜਲੇ ਪਿੰਡ ਮਾਨੇਪੁਰ 'ਚ ਸਰਪੰਚ ਡਾ. ਗੁਰਮੀਤ ਸਿੰਘ ਮਾਨੇਪੁਰ ਚੇਅਰਮੈਨ ਸਹਿਕਾਰਤਾ ਸੈੱਲ ...

ਪੂਰੀ ਖ਼ਬਰ »

ਬੇਟ ਇਲਾਕੇ ਅੰਦਰ ਖੇਤਾਂ 'ਚੋਂ ਸੇਮ ਸਮੱਸਿਆ ਨਾਲ ਫ਼ਸਲਾਂ ਹੋ ਰਹੀਆਂ ਹਨ ਪ੍ਰਭਾਵਿਤ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਪੈਂਦੇ ਬੇਟ ਇਲਾਕੇ ਅੰਦਰ ਖੇਤਾਂ ਵਿਚੋਂ ਸੇਮ ਦੇ ਸੋਮੇ ਆਪ ਮੁਹਾਰੇ ਫੁੱਟਣ ਨਾਲ ਹਰੇਕ ਫ਼ਸਲ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਜਦੋਂ ਕਿ ਸਰਕਾਰ ਇਸ ਪਾਸੇ ਕੋਈ ਵੀ ਗੰਭੀਰਤਾ ...

ਪੂਰੀ ਖ਼ਬਰ »

ਕਿਸਾਨੀ ਮੋਰਚੇ 'ਤੇ ਅੰਤਰਰਾਸ਼ਟਰੀ ਮਾਂ ਬੋਲੀ ਤੇ ਕਿਸਾਨੀ ਸੰਘਰਸ਼ ਨੰੂ ਸਮਰਪਿਤ ਕਵੀ ਦਰਬਾਰ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 144ਵੇਂ ਦਿਨ ਅੱਜ 61ਵੇਂ ਜਥੇ ਨੇ ਭੱੁਖ ਹੜਤਾਲ ਰੱਖੀ | ਜਿਸ ਵਿਚ ਬੀ.ਕੇ.ਯੂ ਕ੍ਰਾਂਤੀਕਾਰੀ ਵਲੋਂ ਕਰਮ ਸਿੰਘ, ਗੁਰਦੇਵ ਸਿੰਘ, ਰੂਪ ਸਿੰਘ ਤੇ ਅਜੀਤ ਸਿੰਘ ਆਦਿ ਆਗੂ ...

ਪੂਰੀ ਖ਼ਬਰ »

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਕਾਰਡ ਬਣਾਏ ਜਾਣਗੇ-ਡਾ: ਰੋਮੀ ਰਾਜਾ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਗੁਰਦਾਸਪੁਰ ਜ਼ਿਲੇ੍ਹ ਅੰਦਰ 10 ਲੱਖ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ ਅਤੇ ਹੁਣ ਤੱਕ 2 ਲੱਖ 66 ਹਜ਼ਾਰ 645 ਦੇ ਬੀਮਾ ਯੋਜਨਾ ਕਾਰਡ ਬਣਾਏ ਜਾ ਚੁੱਕੇ ਹਨ | ਇਹ ...

ਪੂਰੀ ਖ਼ਬਰ »

ਪਿੰਡ ਥੰਮ੍ਹਣ ਦੀਆਂ ਸੰਗਤਾਂ ਵਲੋਂ ਲੜੀਵਾਰ ਸ੍ਰੀ ਅਖੰਡ ਪਾਠ ਆਰੰਭ

ਦੋਰਾਂਗਲਾ, 21 ਫਰਵਰੀ (ਚੱਕਰਾਜਾ)-ਸ੍ਰੀ ਚੋਲ੍ਹਾ ਸਾਹਿਬ ਦੇ ਮੇਲੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ 3 ਮਾਰਚ ਨੰੂ ਆਉਣ ਵਾਲੇ ਸੰਗ ਦੇ ਸਵਾਗਤ ਲਈ ਪਿੰਡ ਥੰਮ੍ਹਣ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਜ ਲੜੀਵਾਰ ਸ੍ਰੀ ਅਖੰਡ ...

ਪੂਰੀ ਖ਼ਬਰ »

ਪਿੰਡ ਮੁਰਾਦਪੁਰ ਦੀ ਪੰਚਾਇਤ ਤੇ ਨੌਜਵਾਨਾਂ ਵਲੋਂ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ

ਊਧਨਵਾਲ, 21 ਫਰਵਰੀ (ਪਰਗਟ ਸਿੰਘ)-ਨਜ਼ਦੀਕੀ ਪਿੰਡ ਮੁਰਾਦਪੁਰ ਦੀ ਸਮੁੱਚੀ ਪੰਚਾਇਤ ਤੇ ਨÏਜਵਾਨਾਂ ਦੇ ਉਪਰਾਲੇ ਸਦਕਾ ਦੋ ਰੋਜ਼ਾ ਵਾਲੀਬਾਲ ਦਾ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ,¢ਜਿਸ ਦਾ ਰਸਮੀ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ...

ਪੂਰੀ ਖ਼ਬਰ »

ਸ੍ਰੀ ਚੋਲਾ ਸਾਹਿਬ ਦੇ ਜੋੜ ਮੇੇਲੇ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਤੇ ਲੰਗਰ ਲਗਾਏ ਜਾਣਗੇ-ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸ਼ਰ ਨਗਰ ਦੀਆਂ ਸੰਗਤਾਂ ਵਲੋਂ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਗੰਨੇ ਦੇ ਰਸ ਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪਿੰਡ ਅੱਤੇਪੁਰ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ

ਊਧਨਵਾਲ, 21 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਅੱਤੇਪੁਰ 'ਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ਪਿੰਡ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ ਤੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ | ਵਿਧਾਇਕ ਲਾਡੀ ਨੇ ਆਖਿਆ ਕਿ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ 'ਚ 'ਸੜਕ ਸੁਰੱਖਿਆ ਜੀਵਨ ਰੱਖਿਆ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਬਟਾਲਾ, 21 ਫਰਵਰੀ (ਕਾਹਲੋਂ)- ਐੱਸ.ਐੱਸ. ਬਾਜਵਾ ਸਕੂਲ 'ਚ 'ਸੜਕ ਸੁਰੱਖਿਆ ਜੀਵਨ ਰੱਖਿਆ' ਮੁਹਿੰਮ ਦੇ ਤਹਿਤ ਇਕ ਹਫ਼ਤੇ ਦਾ ਸੈਮੀਨਾਰ ਕਰਵਾਇਆ ਗਿਆ | ਇਹ ਮੁਹਿੰਮ ਕੇਂਦਰ ਸਰਕਾਰ ਨੇ 12 ਜਨਵਰੀ ਤੋਂ 17 ਫਰਵਰੀ ਤੱਕ ਚਲਾਈ ਸੀ | ਇਸ ਦੌਰਾਨ ਐੱਸ.ਐੱਸ. ਬਾਜਵਾ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀਨਾਨਗਰ ਚੋਣਾਂ 'ਚ ਕਾਂਗਰਸ ਪਾਰਟੀ ਦੀ ਧੱਕੇਸ਼ਾਹੀ ਦੀ ਜਿੱਤ- ਛੀਨਾ

ਦੀਨਾਨਗਰ, 21 ਫਰਵਰੀ (ਸ਼ਰਮਾ)-ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਕਰਕੇ ਆਪਣੇ ਉਮੀਦਵਾਰਾਂ ਨੰੂ ਜਿੱਤ ਹਾਸਲ ਕਰਵਾਈ ਹੈ ਤੇ ਆਮ ਲੋਕ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ...

ਪੂਰੀ ਖ਼ਬਰ »

ਜੇ.ਕੇ.ਐੱਸ.ਪੀ.ਵਾਏ.ਐੱਮ. ਵਲੋਂ ਵਲੰਟੀਅਰਾਂ ਨੰੂ 15 ਰੋਜ਼ਾ ਟ੍ਰੇਨਿੰਗ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਜੇ.ਕੇ.ਐਸ.ਪੀ.ਵਾਏ.ਐਮ ਸੁਸਾਇਟੀ ਵਲੋਂ ਨਸ਼ੇ ਦੇ ਪ੍ਰਭਾਵ ਨੰੂ ਘੱਟ ਕਰਨ ਅਤੇ ਜ਼ਿਲ੍ਹੇ ਨੰੂ ਨਸ਼ਾ ਮੁਕਤ ਬਣਾਉਣ ਲਈ ਪਿਛਲੇ ਇਕ ਸਾਲ ਤੋਂ ਵੱਖ-ਵੱਖ ਥਾਵਾਂ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਏ ਗਏ ਹਨ | ਜਿਸ ਤਹਿਤ ਇਨ੍ਹਾਂ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਐਨੇਕੋਟ ਖੁਰਦ ਨੂੰ ਫ਼ੋਕਲ ਪੁਆਇੰਟ ਮੰਡੀ ਝੋਨੇ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ

ਘੁਮਾਣ, 21 ਫਰਵਰੀ (ਬੰਮਰਾਹ)-ਫੋਕਲ ਪੁਆਇੰਟ ਮੰਡੀ ਚੋਣੇ ਵਿਖੇ ਸਮੁੱਚੇ ਆੜ੍ਹਤੀਆਂ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨਿਸ਼ਾਨ ਸਿੰਘ ਵਾਸੀ ਐਨੇਕੋਟ ਖੁਰਦ ਨੂੰ ਪ੍ਰਧਾਨ ਚੁਣਿਆਂ ਗਿਆ | ਇਸ ਦੇ ਨਾਲ ਹੀ ਨਵਜੋਤ ਸਿੰਘ ਵਾਸੀ ਭੰਬੋਈ ਨੂੰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪਿੰਡ ਸੋਹੀਆਂ ਦੇ ਮਿਡਲ ਸਕੂਲ 'ਚ ਇੰਟਰਲਾਕ ਟਾਇਲਾਂ ਲਗਾਈਆਂ

ਸ੍ਰੀ ਹਰਿਗੋਬਿੰਦਪੁਰ, 21 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਸੋਹੀਆਂ ਦੇ ਸਰਕਾਰੀ ਮਿਡਲ ਸਕੂਲ ਵਿਚ ਇੰਟਰਲਾਕ ਟਾਇਲ ਇੱਟਾਂ ਪੰਚਾਇਤ ਵਲੋਂ ਲਗਾਈਆਂ ਗਈਆਂ ਹਨ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਪਿੰਡ ਸੋਹੀਆਂ ਦੀ ਸਰਪੰਚ ...

ਪੂਰੀ ਖ਼ਬਰ »

ਪਿੰਡ ਘੋਨੇਵਾਲ ਵਿਖੇ ਯੂਥ ਪਾਰਲੀਮੈਂਟ ਕਰਵਾਇਆ

ਡੇਰਾ ਬਾਬਾ ਨਾਨਕ, 21 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਕੁਝ ਦੂਰੀ 'ਤੇ ਪੈਂਦੇ ਪਿੰਡ ਘੋਨੇਵਾਲਾ ਦੀ ਸ਼ਹੀਦ ਮਨਿੰਦਰ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਅਤੇ ਨਹਿਰੂ ਯੂਵਾ ਕੇਂਦਰ ਅੰਮਿ੍ਤਸਰ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ...

ਪੂਰੀ ਖ਼ਬਰ »

ਦਯਾਨੰਦ ਸਕੂਲ ਨਾਲਾ ਵਿਖੇ ਵੀਰ ਹਕੀਕਤ ਰਾਏ ਜੈਅੰਤੀ ਮਨਾਈ

ਘਰੋਟਾ, 21 ਫਰਵਰੀ (ਸੰਜੀਵ ਗੁਪਤਾ)- ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਨਾਲਾ ਵਿਖੇ ਇੰਚਾਰਜ ਪਿ੍ੰਸੀਪਲ ਜੋਤੀ ਦੀ ਅਗਵਾਈ ਹੇਠ ਵੀਰ ਹਕੀਕਤ ਰਾਏ ਜੈਯੰਤੀ ਮਨਾਈ ਗਈ, ਜਿਸ ਵਿਚ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਬਰਿਆਰ 'ਚ 21 ਮੈਂਬਰੀ ਕਮੇਟੀ ਦਾ ਗਠਨ

ਊਧਨਵਾਲ, 21 ਫਰਵਰੀ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਮ ਥੰਮਣ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰੇ, ਬਾਬਾ ਸ਼ੀਤਲ ਸਿੰਘ ਢਪੱਈ, ਜੋਗਿੰਦਰ ਸਿੰਘ ਨੱਤ, ਰਜਿੰਦਰ ਸਿੰਘ ਮਨੇਸ਼, ਬਲਦੇਵ ਸਿੰਘ ਪੰਡੋਰੀ, ਲਾਲ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ/ਪਾਵਰਕਾਮ ਦੇ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਦੇ ਮਿ੍ਤਕ ਮੁਲਾਜ਼ਮ ਆਸ਼ਰਿਤ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਧਾਰੀਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਨਰਾਇਣ ਦੱਤ ਪਸਨਾਵਾਲ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਨਰਾਇਣ ਦੱਤ ਪਸਨਾਵਾਲ ...

ਪੂਰੀ ਖ਼ਬਰ »

ਚੀਮਾ ਕਾਲਜ ਆਫ ਐਜੂਕੇਸ਼ਨ ਕਿਸ਼ਨਕੋਟ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਟਾਲਾ, 21 ਫਰਵਰੀ (ਕਾਹਲੋਂ)- ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮÏਕੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਬਸੰਤ ਪੰਚਮੀ ਨਾਲ ਸਬੰਧਿਤ ਤਿਉਹਾਰ ਬਾਰੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜੇਤੂ ਉਮੀਦਵਾਰ ਡਾ. ਇੰਦਰਆਸ ਹੰਸ ਤੇ ਸੂਬਾ ਪ੍ਰਧਾਨ ਨਿਆਮਤ ਮਸੀਹ ਦਾ ਜ਼ੋਰਦਾਰ ਸਵਾਗਤ

ਧਾਰੀਵਾਲ, 21 ਫਰਵਰੀ (ਜੇਮਸ ਨਾਹਰ/ਰਮੇਸ਼ ਨੰਦਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਵਾਰਡ ਨੰਬਰ 12 ਤੋਂ ਜੇਤੂ ਉਮੀਦਵਾਰ ਡਾ. ਇੰਦਰਆਸ ਹੰਸ ਅਤੇ ਮਸੀਹ ਸੇਵਾ ਲੋਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸਾਬਕਾ ਸਰਪੰਚ ਨਿਆਮਤ ਮਸੀਹ ਤਰੀਜਾ ਨਗਰ ਵਲੋਂ ਆਪਣੇ ਵੋਟਰਾਂ-ਸਪੋਟਰਾਂ ...

ਪੂਰੀ ਖ਼ਬਰ »

ਘਰੋਟਾ ਵਿਖੇ ਬੀ. ਡੀ. ਪੀ. ਓ. ਦਫ਼ਤਰ ਦੇ ਸਟਾਫ਼ ਵਲੋਂ ਕਰਵਾਈ ਵੈਕਸੀਨੇਸ਼ਨ

ਘਰੋਟਾ, 21 ਫਰਵਰੀ (ਸੰਜੀਵ ਗੁਪਤਾ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਤੋਂ ਇਲਾਵਾ 10 ਸਿਹਤ ਕਰਮਚਾਰੀਆਂ ਵਲੋਂ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਕੋਵਿਡ ਵੈਕਸੀਨੇਸ਼ਨ ਲਗਾਈ | ਮੌਕੇ 'ਤੇ ਹਾਜ਼ਰ ਬੀ.ਡੀ.ਪੀ.ਓ. ਦਫ਼ਤਰ ਦੇ ਐਸ.ਈ.ਪੀ.ਓ. ਅਜੇ ਮਹਾਜਨ ਤੇ ਫਾਰਮੇਸੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾ ਰਹੇ ਜਥੇ ਨੂੰ ਰੋਕ ਕੇ ਸਿੱਖ ਵਿਰੋਧੀ ਮਾਨਸਿਕਤਾ ਦਾ ਕੀਤਾ ਪ੍ਰਗਟਾਵਾ-ਜਸਵਿੰਦਰ ਸਿੰਘ ਕਾਹਨੂੰਵਾਨ

ਕਾਹਨੂੰਵਾਨ, 21 ਫਰਵਰੀ (ਜਸਪਾਲ ਸਿੰਘ ਸੰਧੂ)-ਪੰਥਕ ਪ੍ਰਚਾਰਕ ਕਥਾਵਾਚਕ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਦੋਸ਼ ਲਗਾਇਆ ਕਿ ਭਾਰਤ ਦੀ ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਸਾਕਾ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ 'ਤੇ ਕੋਵਿਡ-19 ਦੇ ਨਿਯਮਾਂ ਦੀ ਆੜ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਵਾਰਡਾਂ ਵਿਚ ਜਾ ਕੇ ਵੋਟਰਾਂ ਦਾ ਕੀਤਾ ਧੰਨਵਾਦ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਨਗਰ ਕਾੌਸਲ ਧਾਰੀਵਾਲ ਦੀ ਵਾਰਡ ਨੰਬਰ 6 ਤੋਂ ਜੇਤੂ ਕਾਂਗਰਸ ਉਮੀਦਵਾਰ ਜੋਜਫ ਗਿੱਲ ਨੇ ਸਾਥੀਆਂ ਸਮੇਤ ਆਪਣੀ ਵਾਰਡ ਦੇ ਘਰ-ਘਰ ਜਾ ਕੇ ਧੰਨਵਾਦ ਕੀਤਾ ਅਤੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਅਤੇ ਰੈੱਡ ਕਰਾਸ ਗੁਰਦਾਸਪੁਰ ਨੇ ਫੱਤੂ ਬਰਕਤ ਵਿਚ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕਾਦੀਆਂ, 21 ਫਰਵਰੀ (ਪ੍ਰਦੀਪ ਸਿੰਘ ਬੇਦੀ)-ਦਸਮੇਸ਼ ਕਲੱਬ ਅਤੇ ਰੈੱਡ ਕਰਾਸ ਗੁਰਦਾਸਪੁਰ ਦੇ ਸਾਂਝੇ ਉਪਰਾਲੇ ਸਦਕਾ ਫੱਤੂ ਬਰਕਤ ਵਿਚ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡੀ.ਸੀ. ਗੁਰਦਾਸਪੁਰ ਦੀ ਧਰਮਪਤਨੀ ਸ਼ਾਲਾ ਕਾਦਰੀ ਚੇਅਰਪਰਸਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਕਾਮਯਾਬੀ ਲਈ ਹਰ ਸੰਘਰਸ਼ ਨੂੰ ਸਫ਼ਲ ਬਣਾਵਾਂਗੇ-ਸੰਘਰ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ©ਧਾਨਗੀ ਹੇਠ ਗੁਰਦੁਆਰਾ ਸ਼©ੀ ਬੁਰਜ਼ ਸਾਹਿਬ ਧਾਰੀਵਾਲ ਵਿਖ਼ੇ ਹੋਈ | ਮੀਟਿੰਗ ਵਿੱਚ ਸੰਯੁਕਤ ਕਿਸਾਨ ਮੌਰਚੇ ਦੇ ਸੰਘਰਸ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਅਕਾਲੀ ਦਲ ਦੇ ਕੌ ਾਸਲਰ ਜਿੱਤਣ 'ਤੇ ਸੁਖਵਿੰਦਰ ਕੌਰ ਨੇ ਦਿੱਤੀ ਮੁਬਾਰਕਬਾਦ

ਸ੍ਰੀ ਹਰਿਗੋਬਿੰਦਪੁਰ, 21 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਬੀਬਾ ਸੁਖਵਿੰਦਰ ਕੌਰ ਨੇ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੇ 8-9 ਵਾਰਡ ਤੋਂ ਗੁਰਮੁੱਖ ਸਿੰਘ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 4 ਤੋਂ ਉਮੀਦਵਾਰ ਸੁੱਚਾ ਸਿੰਘ ਤੀਜੀ ਵਾਰ ਜਿੱਤਣ 'ਤੇ ਮੁਹੱਲਾ ਵਾਸੀਆਂ ਕੀਤਾ ਸਵਾਗਤ

ਬਟਾਲਾ, 21 ਫਰਵਰੀ (ਬੁੱਟਰ)-ਵਾਰਡ ਨੰਬਰ 4 ਤੋਂ ਕਾਂਗਰਸ ਦੇ ਉਮੀਦਵਾਰ ਸੁੱਚਾ ਸਿੰਘ ਦਾ ਤੀਜੀ ਵਾਰ ਜਿੱਤ ਪ੍ਰਾਪਤ ਕਰਨ 'ਤੇ ਮੁਹੱਲਾ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸੁੱਚਾ ਸਿੰਘ ਨੇ ਕਿਹਾ ਕਿ ਮੇਰੀ ਇਹ ਜਿੱਤ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਮੈਨੂੰ ...

ਪੂਰੀ ਖ਼ਬਰ »

ਅੱਜ ਦੇ ਯੁੱਗ ਵਿਚ ਸਹਾਇਕ ਧੰਦੇ ਅਪਣਾਉਣ ਦੀ ਅਹਿਮ ਲੋੜ-ਚੰਨ੍ਹੀ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਨਵਾਂ ਪਿੰਡ ਬਹਾਦਰ ਦੇ ਬਾਜੀਗਰ ਬਹਾਦਰੀ ਨਾਲ ਸਬੰਧਿਤ ਬੱਕਰੀਆਂ ਪਾਲਕ ਚੰਨ੍ਹੀ ਪੁੱਤਰ ਢਿੱਲੋਂ ਰਾਮ ਨੇ ਦੱਸਿਆ ਕਿ ਉਸ ਨੇ ਬੱਕਰੀਆਂ ਪਾਲਨ ਦਾ ਧੰਦਾ 1990 ਤੋਂ ਤਿੰਨ ਬੱਕਰੀਆਂ ਨਾਲ ਸ਼ੁਰੂ ਕੀਤਾ ਸੀ ਅਤੇ ਹੁਣ ਮੇਰੇ ...

ਪੂਰੀ ਖ਼ਬਰ »

ਜੌੜਾ ਸਿੰਘਾ ਵਿਖੇ ਨਨਕਾਣਾ ਸਾਹਿਬ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕਿਲ੍ਹਾ ਲਾਲ ਸਿੰਘ, 21 ਫਰਵਰੀ (ਬਲਬੀਰ ਸਿੰਘ)-ਸ੍ਰੀ ਨਨਕਾਣਾ ਸਾਹਿਬ ਜੀ ਦੇ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਜੌੜਾ ਸਿੰਘਾ ਵਿਖੇ ਚੜ੍ਹਦੀ ਪੱਤੀ ਗੁਰਦੁਆਰਾ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਵੀਸ਼ਰ ਭਾਈ ਜੋਗਾ ਸਿੰਘ ਭਾਗੋਵਾਲੀਆ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾਉਣਾ ਕੇਂਦਰ ਦੀ ਘਟੀਆ ਸੋਚ ਦਾ ਨਤੀਜਾ-ਰੰਧਾਵਾ

ਕਲਾਨੌਰ, 21 ਫਰਵਰੀ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਲਾਨੌਰ ਪਹੁੰਚਣ 'ਤੇ ਯੂਥ ਕਾਂਗਰਸੀ ਆਗੂ ਸਤਨਾਮ ਸਿੰਘ ਵਾਹਲਾ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਸ: ਰੰਧਾਵਾ ਕਲਾਨੌਰ 'ਚ ...

ਪੂਰੀ ਖ਼ਬਰ »

ਸਰਵੇਅਰ ਐਸੋਸੀਏਸ਼ਨ ਨੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਲਈ ਜੀ.ਐੱਮ. ਨੂੰ ਦਿੱਤਾ ਮੰਗ-ਪੱਤਰ

ਘਰੋਟਾ, 21 ਫਰਵਰੀ (ਸੰਜੀਵ ਗੁਪਤਾ)-ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਜਨਰਲ ਮੈਨੇਜਰ ਹਰਬੰਸ ਸਿੰਘ ਨੰੂ ਠੇਕੇਦਾਰੀ ਸਿਸਟਮ ਬੰਦ ਕਰਨ ਲਈ ਇਕ ਮੰਗ ਨੰੂ ਲੈ ਕੇ ਸਰਵੇਅਰ ਤੇ ਲਾਸ ਐਸਸਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਮਹਾਜਨ ਵਲੋਂ ਇਕ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕੇ ਦੀ ਤਰੱਕੀ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ- ਕਾਂਗਰਸੀ ਸਰਪੰਚ

ਧਿਆਨਪਰ, 21 ਫਰਵਰੀ (ਸੋਨੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅਮਲੀ ਰੂਪ 'ਚ ਲਾਗੂ ਕਰ ਕੇ ਹਰ ਵਰਗ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ...

ਪੂਰੀ ਖ਼ਬਰ »

ਕਿਸਾਨੀ ਧਰਨੇ ਦੇ ਸਹਿਯੋਗ ਲਈ ਗਾਹਲੜੀ ਵਾਸੀਆਂ ਵਲੋਂ ਮਦਦ

ਦੋਰਾਂਗਲਾ, 21 ਫਰਵਰੀ (ਚੱਕਰਾਜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੰੂਨਾਂ ਨੰੂ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਧਰਨੇ 'ਚ ਯੋਗਦਾਨ ਪਾਉਂਦਿਆਂ ਪਿੰਡ ਗਾਹਲੜੀ ਦੇ ਵਾਸੀ ਕਿਸਾਨਾਂ ਮਜ਼ਦੂਰਾਂ ਵਲੋਂ ਪਿੰਡ ...

ਪੂਰੀ ਖ਼ਬਰ »

ਸੂਬਾ ਚੇਅਰਮੈਨ ਵਜੀਰ ਸਿੰਘ ਲਾਲੀ ਵਲੋਂ ਜੇਤੂ ਕਾਂਗਰਸੀ ਉਮੀਦਵਾਰ ਪ੍ਰਵੀਨ ਮਲਹੋਤਰਾ ਨੂੰ ਵਧਾਈ

ਧਾਰੀਵਾਲ, 21 ਫਰਵਰੀ (ਰਮੇਸ਼ ਨੰਦਾ/ਜੇਮਸ ਨਾਹਰ)-ਸ਼ਹਿਰ ਧਾਰੀਵਾਲ ਦੇ ਵਾਰਡ ਨੰਬਰ-1 ਵਿਚੋਂ ਜੇਤੂ ਕਾਂਗਰਸੀ ਉਮੀਦਵਾਰ ਪ੍ਰਵੀਨ ਮਲਹੋਤਰਾ ਦੇ ਜਿੱਤਣ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਘਰ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ...

ਪੂਰੀ ਖ਼ਬਰ »

ਦਸਮੇਸ਼ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਪਿ੍ੰਸੀਪਲ ਦਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਭਾਜਪਾ ਨੰੂ ਨਗਰ ਕੌਂਸਲ ਚੋਣਾਂ 'ਚ ਹਾਰ ਦਾ ਮੂੰਹ ਦੇਖਣਾ ਪਿਆ-ਆਗੂ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਕਾਲੇ ਕਾਨੰੂਨਾਂ ਨੰੂ ਲੈ ਕੇ ਪੂਰੇ ਪੰਜਾਬ ਅੰਦਰ ਹੋਈਆਂ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੰੂ ਲੋਕਾਂ ਨੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਤੀਜਿਆਂ ਨੇ 2022 ਦੀਆਂ ਚੋਣਾਂ ਦੀ ਤਸਵੀਰ ਕੀਤੀ ਸਾਫ਼-ਕਾਂਗਰਸੀ ਸਰਪੰਚ

ਵਡਾਲਾ ਬਾਂਗਰ, 21 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-ਬੀਤੇ ਦਿਨੀਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸੂਬੇ ਭਰ ਵਿਚ ਜਿੱਥੇ ਸਿਆਸਤ ਤੇਜ਼ ਹੋ ਚੁੱਕੀ ਹੈ, ਉਥੇ ਹੀ ਅੱਜ ਸਰਕਲ ਵਡਾਲਾ ਬਾਂਗਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਲੱਲ੍ਹਾ ਸੋਹੀਆਂ 'ਚ ਪਾਣੀ ਵਾਲੀ ਜ਼ਮੀਨਦੋਜ਼ ਪਾਈਪ ਲਾਈਨ ਲੀਕ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਸ੍ਰੀ ਹਰਿਗੋਬਿੰਦਪੁਰ, 21 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧਾਲੀਵਾਲ, ਲੱਲ੍ਹਾ, ਸੋਹੀਆਂ ਦੇ ਤਿੰਨ੍ਹਾਂ ਪਿੰਡਾਂ ਦੇ ਬਸ਼ਿੰਦਿਆਂ ਦੇ ਲਈ ਸਾਫ਼ ਪਾਣੀ ਵਾਲੇ ਪਾਣੀ ਦੀ ਸਹੂਲਤ ਦੇਣ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਪਾਣੀ ਵਾਲੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕਿਸਾਨਾਂ ਨੂੰ ਕੀਤਾ ਲਾਮਬੰਦ

ਅਲੀਵਾਲ, 21 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਅੱਜ ਭਾਰਤੀ ਕਿਸਾਨਾਂ ਯੂਨੀਅਨ (ਰਾਜੇਵਾਲ) ਨੇ ਬਿਸਨੀਵਾਲ 'ਚ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਕਿਸਾਨਾਂ ਨੂੰ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ ਲਈ ਲਾਮਬੰਦ ਕੀਤਾ | ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਪਲਵਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਕੀੜੀ ਅਫ਼ਗਾਨਾ 'ਚ ਇਕਾਈ ਦਾ ਕੀਤਾ ਗਠਨ

ਭੈਣੀ ਮੀਆਂ ਖਾਂ, 21 ਫਰਵਰੀ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਵਲੋਂ ਪਿੰਡ ਕੀੜੀ ਅਫਗਾਨਾ ਵਿਚ 21 ਮੈਂਬਰੀ ਕਮੇਟੀ ਦਾ ਗਠਨ ਪ੍ਰਧਾਨ ਸੋਹਣ ਸਿੰਘ ਗਿੱਲ, ਜਸਬੀਰ ਸਿੰਘ ਗੁਰਾਇਆ, ਲਖਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਮ ਥੰਮਣ ਵਿਖੇ ਸਮਾਗਮ 'ਚ ਪੰਥ ਪ੍ਰਸਿੱਧ ਹਸਤੀਆਂ ਨੇ ਭਰੀ ਹਾਜ਼ਰੀ

ਊਧਨਵਾਲ, 21 ਫਰਵਰੀ (ਪਰਗਟ ਸਿੰਘ)-ਗੁਰਦੁਆਰਾ ਬਾਬਾ ਰਾਮ ਥੰਮਣ ਤੇ ਦਮਦਮੀ ਟਕਸਾਲ ਦੀ ਸ਼ਾਖਾ ਪਿੰਡ ਮਨੇਸ 'ਚ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਾਖਾ ਦੇ ਮੁੱਖ ...

ਪੂਰੀ ਖ਼ਬਰ »

ਆਜ਼ਾਦ ਹਿੰਦ ਫ਼ੌਜ ਦੇ ਸਿਪਾਹੀ ਤੇ ਆਜ਼ਾਦੀ ਘੁਲਾਟੀਏ ਹੰਸ ਰਾਜ ਦੀ ਯਾਦਗਾਰ ਬਣਾਉਣ ਦੀ ਮੰਗ

ਘਰੋਟਾ, 21 ਫਰਵਰੀ (ਸੰਜੀਵ ਗੁਪਤਾ)-ਆਜ਼ਾਦ ਹਿੰਦ ਫ਼ੌਜ ਦੇ ਸਿਪਾਹੀ ਤੇ ਆਜ਼ਾਦੀ ਘੁਲਾਟੀਏ ਹੰਸ ਰਾਜ ਦੀ ਯਾਦਗਾਰ ਬਣਾਉਣ ਦੀ ਮੰਗ ਘਰੋਟਾ ਵਿਖੇ ਤੇਜ਼ ਹੁੰਦੀ ਜਾ ਰਹੀ ਹੈ | ਕਸਬਾ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਕੇ ਜਲਦ ਉਨ੍ਹਾਂ ਦੀ ...

ਪੂਰੀ ਖ਼ਬਰ »

ਗਾਇਕ ਸੁਰਿੰਦਰ ਬਿੱਲਾ ਚਮਕੀਲਾ ਜੋੜੀ ਦੀ ਬਰਸੀ 'ਤੇ ਦੁਬਾਰਾ ਸ਼ੁਰੂ ਕਰਨਗੇ ਆਪਣੀ ਗਾਇਕੀ

ਪੁਰਾਣਾ ਸ਼ਾਲਾ, 21 ਫਰਵਰੀ (ਅਸ਼ੋਕ ਸ਼ਰਮਾ)-ਜ਼ਿਲ੍ਹਾ ਲੁਧਿਆਣਾ ਵਿਚ ਮਰਹੂਮ ਗਾਇਕ ਅਮਰ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ 33ਵੀਂ ਬਰਸੀ 8 ਮਾਰਚ 2021 ਨੂੰ ਹੋਣ ਜਾ ਰਹੀ ਹੈ | ਇਸ ਬਰਸੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਦੁਗਰੀ ਮੇਲਾ ਕਮੇਟੀ ਅਤੇ ਪੰਜਾਬ ਦੇ ਪ੍ਰਸਿੱਧ ...

ਪੂਰੀ ਖ਼ਬਰ »

ਆਲ ਸਟੇਟਸ ਦਿਵਿਆਂਗ ਪਰਿਵਾਰ ਦੀ ਸਰਬਸੰਮਤੀ ਨਾਲ ਹੋਈ ਚੋਣ

ਘੁਮਾਣ, 21 ਫਰਵਰੀ (ਬਾਵਾ)-ਆਲ ਸਟੇਟਸ ਦਿਵਿਆਂਗ ਪਰਿਵਾਰ ਦੀ ਮੀਟਿੰਗ ਕਸਬਾ ਘੁਮਾਣ ਵਿਖੇ ਬਲਦੇਵ ਸਿੰਘ ਕੌੜੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਮੀਤ ਪ੍ਰਧਾਨ, ਗੁਰਿੰਦਰਜੀਤ ਜਨਰਨ ਸਕੱਤਰ, ਹਰਜਿੰਦਰ ...

ਪੂਰੀ ਖ਼ਬਰ »

ਪਿੰਡ ਧਾਰੋਵਾਲੀ 'ਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਦਸਤਾਰ ਮੁਕਾਬਲੇ ਤੇ ਮੈਡੀਕਲ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 21 ਫਰਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਧਾਰੋਵਾਲੀ 'ਚ ਸਾਕਾ ਨਨਕਾਣਾ ਸਾਹਿਬ ਦੇ ਮੋਢੀ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਸ਼ਹੀਦ ਲਛਮਣ ਸਿੰਘ ਯੂਥ ਐਂਡ ਸਪੋਰਟਸ ਕਲੱਬ ਵਲੋਂ ਕੈਬਨਿਟ ...

ਪੂਰੀ ਖ਼ਬਰ »

ਵਿਜੇ ਭਗਤ ਨੇ ਸਰਕਾਰੀ ਸਕੂਲ ਸੈਲੀ ਕੁੱਲੀਆਂ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਰੇ ਦੀ ਕੀਤੀ ਸ਼ੁਰੂਆਤ

ਪਠਾਨਕੋਟ, 21 ਫਰਵਰੀ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਵਿਚ ਵਿਧਾਇਕ ਅਮਿਤ ਵਿਜ ਵਲੋਂ ਜੋ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਹੈ | ਉਸੇ ਤਹਿਤ ਅੱਜ ਨਗਰ ਨਿਗਮ ਚੋਣਾਂ ਜਿੱਤਣ ਤੋਂ ਬਾਅਦ ਵਾਰਡ ਨੰਬਰ-24 ਦੇ ਕਾਰਪੋਰੇਟਰ ਵਿਜੇ ਭਗਤ ਨੇ ਸਮਾਰਟ ਸਰਕਾਰੀ ਹਾਈ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਮੀਟਿੰਗ

ਪਠਾਨਕੋਟ, 21 ਫਰਵਰੀ (ਸੰਧੂ)-ਨਗਰ ਨਿਗਮ ਪਠਾਨਕੋਟ ਦੀਆਂ ਚੋਣਾਂ ਦੇ ਨਤੀਜਿਆਂ ਦੇ ਆਉਣ ਤੋਂ ਬਾਅਦ ਅੱਜ ਸ਼ੋ੍ਰਮਣੀ ਅਕਾਲੀ ਦਲ ਪਠਾਨਕੋਟ ਦੀ ਮੀਟਿੰਗ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਮਿਸ਼ਨ ਰੋਡ ਸਥਿਤ ਨਿਵਾਸ ਸਥਾਨ 'ਤੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਬਮਿਆਲ ਵਿਖੇ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਜ਼ਖ਼ਮੀ

ਬਮਿਆਲ, 21 ਫਰਵਰੀ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਕਾਰ ਨਾਲ ਟੱਕਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜ਼ਖਮੀ ਹੋਏ ਵਿਅਕਤੀ ਦੀ ਪਹਿਚਾਣ ਅਸ਼ੋਕ ਕੁਮਾਰ ਪੁੱਤਰ ਸੋਮ ਰਾਜ ਵਾਸੀ ਰਾਮਕਲਵਾਂ ਵਜੋਂ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਬੋਧਰਾਜ ਬਣੇ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ

ਪਠਾਨਕੋਟ, 21 ਫਰਵਰੀ (ਚੌਹਾਨ)-ਗੌਰਮਿੰਟ ਟੀਚਰਜ਼ ਯੂਨੀਅਨ ਦੀਆਂ 16ਵੀਆਂ ਜਥੇਬੰਦਕ ਚੋਣਾਂ ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰ.ਓ.ਸਤੀਸ਼ ਕੁਮਾਰ ਤੇ ਏ.ਆਰ.ਓ ਰਾਕੇਸ਼ ਸੈਣੀ ਦੀ ਨਿਗਰਾਨੀ ਹੇਠ ਹੋਈਆਂ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨ ਦੀਆਂ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਵਿਦਿਆਰਥਣ ਨੰੂ 10 ਹਜ਼ਾਰ ਦੀ ਦਿੱਤੀ ਸਕਾਲਰਸ਼ਿਪ

ਪਠਾਨਕੋਟ, 21 ਫਰਵਰੀ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੁਸਾਇਟੀ ਵਲੋਂ ਐਮ.ਐਸ.ਸੀ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੰੂ 10 ਹਜ਼ਾਰ ਰੁਪਏ ਦੀ ਰਾਸ਼ੀ ਸਕਾਲਰਸ਼ਿਪ ਵਜੋਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੂੰ ਸਦਮਾ-ਬੇਟੀ ਦਾ ਦਿਹਾਂਤ

ਪਠਾਨਕੋਟ, 21 ਫਰਵਰੀ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੂੰ ਉਸ ਸਮੇਂ ਭਾਰੀ ਸਦਮਾ ਲਗਾ ਜਦੋਂ ਉਨ੍ਹਾਂ ਦੀ ਬੇਟੀ ਬੀਬੀ ਬਲਜੀਤ ਕੌਰ ਗੁਲਾਟੀ (49) ਬੀਤੀ ਰਾਤ ਅਚਨਚੇਤ ਅਕਾਲ ਚਲਾਣਾ ਕਰ ਗਏ | ਅੱਜ ਬੀਬੀ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਪ੍ਰਦੇਸ਼ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪਠਾਨਕੋਟ, 21 ਫਰਵਰੀ (ਚੌਹਾਨ)-ਪੀ.ਡਬਲਯੂ.ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਬਰਾਂਚਾਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਸਮੇਤ ...

ਪੂਰੀ ਖ਼ਬਰ »

ਨਿੱਜੀ ਬੱਸਾਂ ਵਾਲੇ ਛੱਤਾਂ 'ਤੇ ਸਵਾਰੀਆਂ ਬਿਠਾ ਕੇ ਸਰਕਾਰੀ ਨਿਯਮਾਂ ਦੀਆਂ ਉਡਾ ਰਹੇ ਨੇ ਧੱਜੀਆਂ

ਧਾਰ ਕਲਾਂ, 21 ਫਰਵਰੀ (ਨਰੇਸ਼ ਪਠਾਨੀਆ)-ਆਏ ਦਿਨ ਪਹਾੜੀ ਖੇਤਰਾਂ ਵਿਚ ਹੁੰਦੇ ਸੜਕੀ ਹਾਦਸਿਆਂ ਤੋਂ ਵੀ ਸਬਕ ਨਹੀਂ ਲੈ ਰਹੇ ਧਾਰ ਖੇਤਰ ਵਿਚ ਚੱਲਣ ਵਾਲੀਆਂ ਮਿੰਨੀ ਨਿੱਜੀ ਬੱਸਾਂ ਵਾਲੇ | ਬੱਸਾਂ ਵਾਲੇ ਬੱਸਾਂ ਦੀਆਂ ਛੱਤਾਂ 'ਤੇ ਜ਼ਿਆਦਾ ਸਵਾਰੀਆਂ ਬਿਠਾ ਕੇ ਜਿਥੇ ...

ਪੂਰੀ ਖ਼ਬਰ »

ਖੇਤੀਬਾੜੀ ਵਿਸਥਾਰ ਅਫ਼ਸਰ ਨੇ ਪਿੰਡ ਥਰਿਆਲ ਵਿਖੇ ਸਰ੍ਹੋਂ ਦੀ ਫ਼ਸਲ ਦਾ ਲਿਆ ਜਾਇਜ਼ਾ

ਮਾਧੋਪੁਰ, 21 ਫਰਵਰੀ (ਨਰੇਸ਼ ਮਹਿਰਾ)-ਖੇਤੀਬਾੜੀ ਵਿਭਾਗ ਚੀਫ਼ ਐਗਰੀਕਲਚਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਜਾ ਕੇ ਫ਼ਸਲਾਂ ਦੀ ਜਾਂਚ ਕਰਨ ਦੇ ਨਾਲ ਨਾਲ ਕਿਸਾਨਾਂ ਨੰੂ ਹੋਰ ਫ਼ਸਲਾਂ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪਿੰਡ ਨਲੂਆ ਨੇੜੇ ਕਾਰ ਸਵਾਰ 'ਤੇ ਹਮਲਾ ਕਰ ਕੇ ਅਣਪਛਾਤੇ ਵਿਅਕਤੀ ਹੋਏ ਫ਼ਰਾਰ

ਡਮਟਾਲ, 21 ਫਰਵਰੀ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਕੁਝ ਅਣਪਛਾਤੇ ਵਿਅਕਤੀ ਇਕ ਕਾਰ ਸਵਾਰ 'ਤੇ ਦਾਤਰ ਨਾਲ ਹਮਲਾ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ | ਬੁਗਲ ਨਿਵਾਸੀ ਪਿ੍ੰਸ ਛਿੰਦਾ ਨੇ ਪੁਲਿਸ ਨੰੂ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੀ ਕਾਰ ...

ਪੂਰੀ ਖ਼ਬਰ »

123 ਗਰਾਮ ਚਿੱਟੇ ਅਤੇ 1 ਲੱਖ 34 ਹਜ਼ਾਰ ਦੀ ਨਕਦੀ ਸਮੇਤ ਵਿਅਕਤੀ ਗਿ੍ਫ਼ਤਾਰ

ਡਮਟਾਲ, 21 ਫਰਵਰੀ (ਰਾਕੇਸ਼ ਕੁਮਾਰ)-ਡਮਟਾਲ ਪੁਲਿਸ ਵਲੋਂ ਤੋਕੀ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੰੂ 123 ਗਰਾਮ ਚਿੱਟੇ ਅਤੇ ਇਕ ਲੱਖ 34 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਡਮਟਾਲ ਥਾਣਾ ਇੰਚਾਰਜ ਹਰੀਸ਼ ਗੁਲੇਰੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਕੋਰੋਨਾ ਦੇ 5 ਮਾਮਲੇ ਆਏ ਸਾਹਮਣੇ

ਪਠਾਨਕੋਟ, 21 ਫਰਵਰੀ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਖੇ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ ਅੱਜ 5 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਿਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ ਡਾ: ਰਾਕੇਸ਼ ਸਰਪਾਲ ਵਲੋਂ ਕੀਤੀ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX