ਤਾਜਾ ਖ਼ਬਰਾਂ


ਬਾਘਾ ਪੁਰਾਣਾ 'ਚ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ, ਸਮੇਂ ਸਿਰ ਨਹੀਂ ਪਹੁੰਚ ਰਿਹਾ ਕੋਰੋਨਾ ਵੈਕਸੀਨ ਲਗਾਉਣ ਵਾਲਾ ਸਟਾਫ਼
. . .  11 minutes ago
ਬਾਘਾਪੁਰਾਣਾ 17 ਮਈ (ਬਲਰਾਜ ਸਿੰਗਲਾ) ਕੋਰੋਨਾ ਮਹਾਂਮਾਰੀ ਦਾ ਜਿਵੇਂ ਜਿਵੇਂ ਪ੍ਰਕੋਪ ਵਧ ਰਿਹਾ ਹੈ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,81,386 ਨਵੇਂ ਕੋਰੋਨਾ ਮਾਮਲੇ ਆਏ , 4,106 ਮੌਤਾਂ
. . .  29 minutes ago
ਨਵੀਂ ਦਿੱਲੀ,17 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 2,81,386 ਨਵੇਂ...
ਅੱਜ 2- ਡੀ.ਜੀ. ਕੋਰੋਨਾ ਦਵਾਈ ਦਾ ਪਹਿਲਾ ਬੈਚ ਕੀਤਾ ਜਾਵੇਗਾ ਲਾਂਚ
. . .  39 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  about 1 hour ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  about 1 hour ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਅੰਮ੍ਰਿਤਸਰ

ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਨਿੱਤ ਦਿਨ ਵਧਾਈਆਂ ਜਾ ਰਹੀਆਂ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਅੱਜ ਇੱਥੇ ਨਹਿਰੂ ਸ਼ਾਪਿੰਗ ਕੰਪਲੈਕਸ, ਲਾਰੇਂਸ ਰੋਡ ਵਿਖੇ ਜ਼ੋਰਦਾਰ ਪ੍ਰਦਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਤੇ ਕੈਪਟਨ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਰੋਸ ਮੁਜ਼ਾਹਰਾ ਵੀ ਕੀਤਾ | ਆਪ ਸ਼ਹਿਰੀ ਦੇ ਪ੍ਰਧਾਨ ਸ. ਪਰਮਿੰਦਰ ਸਿੰਘ ਸੇਠੀ ਅਤੇ ਨਰੇਸ਼ ਪਾਠਕ ਨੇ ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਹਿੰਗਾਈ ਲਈ ਸਾਂਝੇ ਤੌਰ 'ਤੇ ਜਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਤੇਲ, ਗੈਸ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਆਮ ਜਨ ਜੀਵਨ ਤਹਿਸ ਨਹਿਸ ਹੋ ਰਿਹਾ ਹੈ | ਇਸ ਮਹੀਨੇ ਲਗਾਤਾਰ 12ਵੇਂ ਦਿਨ ਪੈਟਰੋਲ-ਡੀਜ਼ਲ ਦੇ ਰੇਟ ਵਿਚ ਵਾਧਾ ਹੋ ਰਿਹਾ ਹੈ | ਤੇਲ ਕੀਮਤਾਂ ਵਧਣ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਰਹੇ ਹਨ | ਇਸ ਤੋਂ ਪਹਿਲਾਂ ਲੋਕ ਕੋਰੋਨਾ ਦੀ ਮਾਰ ਝੱਲ ਚੁੱਕੇ ਹਨ ਜਿਸ ਕਾਰਨ ਕਈ ਕਾਰੋਬਾਰ ਬੰਦ ਹੋਏ ਤੇ ਕਈਆਂ ਨੂੰ ਨੌਕਰੀਆਂ ਗਵਾਉਣੀਆਂ ਪਈਆਂ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਟੈਕਸ ਅਤੇ ਸੈੱਸ ਵਿਚ ਰਿਆਇਤ ਕਰੇ | ਇਸ ਮੌਕੇ ਸਾਰੇ ਹਲਕਿਆਂ ਦੇ ਆਗੂ, ਵਰਕਰ ਅਤੇ ਭਾਰੀ ਗਿਣਤੀ ਵਿਚ ਵਲੰਟੀਅਰ ਵੀ ਹਾਜ਼ਿਰ ਸਨ |

ਸਰਬੱਤ ਸਿਹਤ ਯੋਜਨਾ ਤਹਿਤ ਕੈਂਪ ਅੱਜ ਤੋਂ

ਲੋਪੋਕੇ, 21 ਫਰਵਰੀ (ਕਲਸੀ)-ਭਾਰਤ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ (ਆਯੂਸ਼ਮਾਨ ਭਾਰਤ) ਸਕੀਮ ਤਹਿਤ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡਾਂ 'ਚ 22 ਫਰਵਰੀ ਤੋਂ 28 ਫਰਵਰੀ ਤੱਕ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ

ਚੇਤਨਪੁਰਾ, 21 ਫਰਵਰੀ (ਮਹਾਂਬੀਰ ਸਿੰੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ, ਹੁਸ਼ਿਆਰ ਸਿੰਘ ਝੰਡੇਰ, ਜ਼ਿਲ੍ਹਾ ਆਗੂ ਸੁਖਦੇਵ ਸਿੰਘ ਭੱਟੀ, ਦਿਲਬਾਗ ਝੰਡੇਰ ਦੀ ਅਗਵਾਈ ਵਿਚ ਪਿੰਡ ਮੋਹਨ ਭੰਡਾਰੀਆ ਵਿਖੇ ...

ਪੂਰੀ ਖ਼ਬਰ »

ਮੇਅਰ ਰਿੰਟੂ ਨੇ ਕੀਤਾ ਖੂਨਦਾਨ ਕੈਂਪਾਂ ਦਾ ਉਦਘਾਟਨ

ਅੰਮਿ੍ਤਸਰ, 21 ਫਰਵਰੀ, (ਹਰਮਿੰਦਰ ਸਿੰਘ)- ਅਮਨਦੀਪ ਮੈਡੀਸਿਟੀ ਹਸਪਤਾਲ ਮਾਲ ਰੋਡ, ਵਿਖੇ ਯੂਥ ਫਾਰ ਗਲੋਬਲ ਪੀਸ ਐਂਡ ਟਰਾਂਸਫੋਰਮੇਸ਼ਨ ਵਿਖੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਕੀਤਾ ਗਿਆ | ਇਸ ਦੇ ਨਾਲ ਹੀ ਮੇਅਰ ਵਲੋਂ ...

ਪੂਰੀ ਖ਼ਬਰ »

ਲੋਕਾਂ ਨੇ ਅਕਾਲੀ ਦਲ, ਭਾਜਪਾ ਤੇ ਆਪ ਦੀਆਂ ਨੀਤੀਆਂ ਖ਼ਿਲਾਫ਼ ਫਤਵਾ ਦਿਤਾ-ਡਿੰਪਾ

ਰਈਆ, 21 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਸ਼ਾਨਦਾਰ ਸਫਲਤਾ ਦੀ ਖੁਸ਼ੀ ਵਿੱਚ ਇੱਥੇ ਸਮਾਗਮ ਕਰਾਇਆ ਗਿਆ ਜਿਸ ਵਿਚ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਤੇ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਕਮੇਟੀ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ-ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਰਾਜਾਸਾਂਸੀ, 21 ਫਰਵਰੀ (ਹੇਰ, ਹਰਦੀਪ ਸਿੰਘ ਖੀਵਾ)-ਭਾਜਪਾ ਦੀ ਆਗਵਾਈ ਵਾਲੀ ਮੋਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ ਅਤੇ ਹੋਰ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਨਿੱਤ ਦਿਨ ਕੀਤੇ ਜਾ ਰਹੇ ਵਾਧੇ ਤਹਿਤ ਮਹਿੰਗਾਈ ਹੋਣ ਕਾਰਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਵੈਪ੍ਰਸਾਦਿ ਸੰਗੀਤ ਅਕੈਡਮੀ ਵਲੋਂ ਧਾਰਮਿਕ ਪ੍ਰੀਖਿਆ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਤਵੈਪ੍ਰਸਾਦਿ ਸੰਗੀਤ ਅਕੈਡਮੀ ਬਾਬਾ ਬਕਾਲਾ ਸਾਹਿਬ ਵਲੋਂ ਆਉਣ ਵਾਲੀ ਪੀੜੀ ਨੂੰ ਆਪਣੇ ਵਿਰਸੇ, ਗੁਰਬਾਣੀ, ਇਤਿਹਾਸ ਨਾਲ ...

ਪੂਰੀ ਖ਼ਬਰ »

ਭਰਾੜੀਵਾਲ ਸਕੂਲ 'ਚ ਨਵੇਂ ਕਮਰੇ ਦਾ ਸੋਨੀ ਵਲੋਂ ਉਦਘਾਟਨ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਇਥੇ ਕੇਂਦਰੀ ਹਲਕੇ ਦੀ ਵਾਰਡ ਨੰਬਰ 70 'ਚ ਪੈਂਦੇ ਇਲਾਕੇ ਭਰਾੜੀਵਾਲ ਦੇ ਸਰਕਾਰੀ ਮਿਡਲ ਸਕੂਲ 'ਚ ਨਵੇਂ ਬਣਾਏ ਕਮਰੇ ਦਾ ਅੱਜ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਦੇ ਭਤੀਜੇ ਤੇ ਕੌਂਸਲਰ ਵਿਕਾਸ ਸੋਨੀ ਵਲੋਂ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਹੋਈ

ਮਜੀਠਾ, 21 ਫਰਵਰੀ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਹੁਸ਼ਿਆਰ ਸਿੰਘ ਝੰਡੇਰ, ਪਿ੍ੰਸੀਪਲ ਬਲਦੇਵ ਸਿੰਘ ਸੰੰਧੂ, ਏਰੀਆ ਪ੍ਰਧਾਨ ਪਲਵਿੰਦਰ ਸਿੰਘ ਜੇਠੂਨੰਗਲ ਅਤੇ ਰਾਜ ਸਿੰਘ ਨਾਗ ਕਲਾਂ ਦੀ ਸਾਂਝੀ ਅਗਵਾਈ ਹੇਠ ਪਿੰਡ ਨਾਗ ਨਵੇਂ ਵਿਖੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਨਾਲਾਇਕੀ ਕਾਰਨ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਵਿਚ ਭਾਜਪਾ ਸਰਕਾਰ ਬਣਨ ਤੋਂ ਪਹਿਲਾਂ ਬੀ. ਜੇ. ਪੀ. ਆਗੂ ਦੇਸ਼ ਅੰਦਰੋਂ ਮਹਿੰਗਾਈ ਖ਼ਤਮ ਕਰਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਪ੍ਰੰਤੂ ਜਦੋਂ ਤੋਂ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਤੁਰੰਤ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ-ਡਾ. ਵੇਰਕਾ

ਛੇਹਰਟਾ, 21 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਵਲੋਂ ਅਕਾਲੀ ਵਰਕਰਾਂ ਨੂੰ ਲਾਮਬੱਧ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅੱਜ ਇੱਥੇ ਸੰਧੂ ਕਾਲੋਨੀ ਵਿਖੇ ...

ਪੂਰੀ ਖ਼ਬਰ »

ਅਜਨਾਲਾ ਸਹਿਕਾਰੀ ਖੰਡ ਮਿੱਲ ਦੇ ਬਿਨਾਂ ਮੁਕਾਬਲਾ ਨਵੇਂ ਚੁਣੇ ਡਾਇਰੈਕਟਰ ਸਰਪੰਚ ਸੋਨੂੰ ਰੰਧਾਵਾ ਰਾਏਪੁਰ ਕਲਾਂ ਸਨਮਾਨਿਤ

ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ: ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਚੋਣ ਦੌਰਾਨ ਜ਼ੋਨ ਨੰ: 1 ਅਜਨਾਲਾ ਤੋਂ ਬਿਨਾਂ ਮੁਕਾਬਲਾ ਜੇਤੂ ਰਹੇ ਡਾਇਰੈਕਟਰ ਸਰਪੰਚ ਦਲਜੀਤ ਸਿੰਘ ਸੋਨੂੰ, ਜੋ ਕਾਂਗਰਸ ਦੇ ਟਕਸਾਲੀ ਆਗੂ ਵੀ ...

ਪੂਰੀ ਖ਼ਬਰ »

'ਕੌਮਾਂਤਰੀ ਮਾਂ ਬੋਲੀ ਦਿਵਸ' ਮੌਕੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 8ਵਾਂ ਕਵੀ ਦਰਬਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵੱਲੋਂ Uਅੰਤਰਰਾਸ਼ਟਰੀ ਮਾਂ ਬੋਲੀ ਦਿਵਸU ਮੌਕੇ ਕਿਸਾਨ ਅੰਦੋਲਨ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਪਿੰਡ ਮੱਲੂਨੰਗਲ

ਸ਼ਰਨਜੀਤ ਸਿੰਘ ਗਿੱਲ 9915341303 ਜਗਦੇਵ ਕਲਾਂ¸ਪਿੰਡ ਮੱਲੂਨੰਗਲ ਨੂੰ ਸ਼ਹੀਦਾਂ ਦੇ ਸਿਰਤਾਜ, ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਿਲ ਹੈ | ਜਗਤ ਦੇ ਤਾਰਨਹਾਰੇ ਸ੍ਰੀ ਗੁਰੂ ਅਰਜਨ ਦੇਵ ਜੀ ਸੰਨ 1585 ਵਿਚ ਮੰਡੀ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ 25 ਨੂੰ

ਲੋਪੋਕੇ, 21 ਫਰਵਰੀ (ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਪਿੰਡ ਲੋਪੋਕੇ ਵਿਖੇ ਸਲਾਨਾ ਧਾਰਮਿਕ ਸਮਾਗਮ 25 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਸ: ਪ੍ਰੀਤਮ ਸਿੰਘ ਨੇ ਦੱਸਿਆ ਕਿ 25 ਫਰਵਰੀ ਨੂੰ ਸ਼੍ਰੀ ਸਹਿਜ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚੇਤਨਪੁਰਾ, 21 ਫ਼ਰਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਮੱਜੂਪੁਰਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਗਏ ਵਿਸ਼ਾਲ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਸਬੰਧੀ ਐਕਸਟੈਨਸ਼ਨ ਲੈਕਚਰ ਕਰਵਾਇਆ

ਅੰਮਿ੍ਤਸਰ, 21 ਫਰਵਰੀ (ਜੱਸ)¸ਖ਼ਾਲਸਾ ਕਾਲਜ ਗਵਰਨਿੱਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਐਨ. ਐਸ. ਐਸ. ਵਿਭਾਗ ਵਲੋਂ ਸੜਕ ਸੁਰੱਖਿਆ ਨਿਯਮਾਂ ਸਬੰਧੀ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸ਼ਹੀਦ ਸਿੰਘਣੀਆਂ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ ਕਰਵਾਇਆ

ਚੋਗਾਵਾਂ, 21 ਫਰਵਰੀ (ਗੁਰਬਿੰਦਰ ਸਿੰਘ ਬਾਗੀ) ਬਲਾਕ ਚੋਗਾਵਾਂ ਦੇ ਇਤਿਹਾਸਕ ਪਿੰਡ ਚਵਿੰਡਾ ਖੁਰਦ ਵਿਖੇ 1726 ਈ. ਨੂੰ ਮੁਗਲ ਫੌਜਾਂ ਦੇ ਨਾਲ ਲੜ ਕੇ ਸ਼ਹੀਦ ਹੋਈਆਂ ਸਿੰਘਣੀਆਂ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਮਾਗਮ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ-ਲੋਪੋਕੇ, ਭਿੱਟੇਵੱਡ

ਰਾਜਾਸਾਂਸੀ, 21 ਫਰਵਰੀ (ਹਰਦੀਪ ਸਿੰਘ ਖੀਵਾ)-ਭਾਰਤ ਸਰਕਾਰ ਵਲੋਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ 'ਚ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਐਨ ਆਖਰੀ ਮੌਕੇ ਰੋਕੇ ਜਾਣ ਦੀ ਸ੍ਰੋ: ਅ: ਦਲ ਬਾਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਲਾਹੌਰ 'ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਜਗਤ ਮਾਂ ਬੋਲੀ ਦਿਹਾੜੇ ਮੌਕੇ ਅੱਜ ਲਾਹੌਰ 'ਚ ਪੰਜਾਬ ਅਸੈਂਬਲੀ ਦੇ ਸਾਹਮਣੇ ਤਿੰਨ ਦਰਜਨ ਤੋਂ ਵਧੇਰੇ ਸੰਸਥਾਵਾਂ, ਲਹਿੰਦੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵਕੀਲਾਂ, ਕਲਾਕਾਰਾਂ, ਸਾਹਿਤਕਾਰਾਂ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ 'ਮਾਤ ਭਾਸ਼ਾ ਤੇ ਆਰਥਿਕ ਵਸੀਲੇ' ਵਿਸ਼ੇ 'ਤੇ ਸੰਵਾਦ ਰਚਾਇਆ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਅੰਮਿ੍ਤਸਰ ਸਾਹਿਤ ਚਿੰਤਨ ਮੰਚ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 'ਮਾਤ ਭਾਸ਼ਾ ਤੇ ਆਰਥਿਕ ਵਸੀਲੇ' ਵਿਸ਼ੇ 'ਤੇ ਸੰਵਾਦ ਰਚਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਚੋਣ ਸੰਪਨ

ਵੇਰਕਾ, 21 ਫਰਵਰੀ (ਪਰਮਜੀਤ ਸਿੰਘ ਬੱਗਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਚੋਣ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮਿ੍ਤਸਰ ਅਤੇ ਬਲਾਕ ਪ੍ਰਧਾਨਾਂ ਦੀਆਂ 16ਵੀਂਆਂ ਜਥੇਬੰਦਕ ਚੋਣਾਂ ਲਈ ਉਮੀਦਵਾਰਾਂ ਦੁਆਰਾ ...

ਪੂਰੀ ਖ਼ਬਰ »

ਸਾਹਿਤ ਸਭਾ ਵੱਲੋਂ ਪੰਜਾਬੀ ਮਾਂ ਬੋਲੀ ਜਾਗਰੂਕਤਾ ਮਾਰਚ

ਤਰਸਿੱਕਾ, 21 ਫਰਵਰੀ (ਅਤਰ ਸਿੰਘ ਤਰਸਿੱਕਾ)-ਅੱਜ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਸਾਹਿਤ ਸਭਾ ਤਰਸਿੱਕਾ ਦੇ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਨੇ ਮਾਸਟਰ ਗੁਰਮੀਤ ਸਿੰਘ ਡੇਹਰੀਵਾਲਾ ਦੀ ਅਗਵਾਈ ਹੇਠ ਮਾਂ ਬੋਲੀ ਜਾਗਰੂਕਤਾ ਮਾਰਚ ਕੀਤਾ ਜੋ ਇੱਥੋਂ ਪੁਲ ਨਹਿਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਲੋਕ ਇਨਸਾਫ਼ ਪਾਰਟੀ, ਹਮਖਿਆਲ ਪਾਰਟੀਆਂ ਨਾਲ ਗੱਠਜੋੜ ਕਰੇਗੀ-ਬੈਂਸ

ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)-ਲੋਕ ਇਨਸਾਫ ਪਾਰਟੀ ਪੰਜਾਬ ਦੇ ਸਰਪ੍ਰਸਤ ਤੇ ਵਿਧਾਇਕ ਸ: ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਸਰਕਾਰ ਚੋਣ ਵਾਅਦਾ ਖਿਲਾਫੀਆਂ ਕਰਕੇ, ਅਕਾਲੀ ਦਲ (ਬ) ਆਪਣੀ ਪੰਥਕ ਹੋਂਦ ਗੁਆ ਕੇ ਬਾਦਲ ਐਂਡ ਕੰਪਨੀ ਬਣਨ, ਕੇਂਦਰੀ ਭਾਜਪਾ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰੇ-ਡਾ. ਅਜਨਾਲਾ

ਰਮਦਾਸ, 21 ਫਰਵਰੀ (ਜਸਵੰਤ ਸਿੰਘ ਵਾਹਲਾ)-ਸਾਬਕਾ ਪਾਰਲੀਮਾੈਟ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ ਇਹ ਤਿੰਨੇ ਕਿਸਾਨ, ਮਜਦੂਰ, ਦੁਕਾਨਦਾਰਾਂ ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਤੇ ਕਾਰਕੁੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੋਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ-ਸੂਬਾ ਪ੍ਰਧਾਨ ਡਾ: ਸਤਨਾਮ

ਅਜਨਾਲਾ, 21 ਫਰਵਰੀ (ਐਸ. ਪ੍ਰਸ਼ੋਤਮ)-ਖੇਤੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕੇਂਦਰੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ 'ਕਿਸਾਨ ਸੰਯੁਕਤ ਮੋਰਚੇ' ਦੇ ਬੱਝਵੇਂ, ਲਹੂ ਵੀਟਵੇਂ ਤੇ ਤਿੱਖੇ ਅੰਦੋਲਨ 'ਚ ਜੁਝਾਰੂ ਭੂਮਿਕਾ ਨਿਭਾਅ ਰਹੇ ਸੰਗਠਨ 'ਜਮਹੂਰੀ ਕਿਸਾਨ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਕਿ ਜਾਣ ਵਾਲੇ ਸਿੱਖਾਂ ਨੂੰ ਪ੍ਰਵਾਨਗੀ ਨਾ ਦੇਣ ਕਾਰਨ ਕਿਸਾਨੀ ਸੰਘਰਸ਼ ਤੇ ਸਾਕਾ ਸਮਾਗਮਾਂ ਨੂੰ ਕੋਈ ਢਾਹ ਨਹੀਂ ਲੱਗਣ ਵਾਲੀ : ਭਾਈ ਸਖੀਰਾ

ਅੰਮਿ੍ਤਸਰ, 21 ਫਰਵਰੀ (ਜੱਸ)-ਸਰਬੱਤ ਖ਼ਾਲਸਾ ਸੰਮੇਲਨ 2015 ਦੇ ਪ੍ਰਬੰਧਕ ਵਿਚ ਸ਼ਾਮਿਲ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥਿਆਂ ਨੂੰ ਆਗਿਆ ਨਾ ਦੇ ਕੇ ਕੇਂਦਰ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੱਕੜ ਵਲੋਂ ਭਾਜਪਾ ਦਾ ਸਮਾਜਿਕ ਅਤੇ ਰਾਜਨੀਤਕ ਬਾਈਕਾਟ ਕਰਨ ਦਾ ਐਲਾਨ-ਗੋਦੀ ਮੀਡੀਆ ਦੀ ਭੂਮਿਕਾ ਦੀ ਕੀਤੀ ਨਿਖੇਧੀ

ਬੱਚੀਵਿੰਡ, 21 ਫਰਵਰੀ (ਬਲਦੇਵ ਸਿੰਘ ਕੰਬੋ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਗ੍ਰਾਮ ਪੰਚਾਇਤ ਕੱਕੜ ਦੀ ਹੰਗਾਮੀ ਇਕੱਤਰਤਾ ਹੋਈ ਜਿਸ ਦੀ ਅਗਵਾਈ ਸਰਪੰਚ ਮੇਜਰ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 151ਵੇਂ ਦਿਨ ਵਿਚ ਦਾਖ਼ਲ

ਜੰਡਿਆਲਾ ਗੁਰੂ, 21 ਫਰਵਰੀ (ਰਣਜੀਤ ਸਿੰਘ ਜੋਸਨ)-ਕਾਰਪੋਰੇਟਾਂ ਦੇ ਦਬਾਅ ਹੇਠ ਕੇਂਦਰ ਸਰਕਾਰ ਵਲੋਂ ਖੇਤੀ ਕਿੱਤਾ ਤੇ ਖੇਤੀ ਮੰਡੀ ਢਾਂਚੇ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਜਿੰਦਰ ਸਿੰਘ ਡੁਬੱਈ

ਚੌਕ ਮਹਿਤਾ : ਸੁਖਜਿੰਦਰ ਸਿੰਘ ਪਿੰਡ ਜਲਾਲ ਉਸਮਾਂ, ਭਰ ਜਵਾਨੀ ਵਿਚ ਇਸ ਜਹਾਨ ਨੂੰ ਅਲਵਿਦਾ ਕਹਿ ਗਿਆ, ਦਾ ਜਨਮ 1979 ਵਿਚ ਪਿਤਾ ਜਗੀਰ ਸਿੰਘ ਦੇ ਗ੍ਰਹਿ ਵਿਖੇ ਮਾਤਾ ਜਗੀਰ ਕੌਰ ਦੀ ਕੁੱਖੋਂ ਪਿੰਡ ਜਲਾਲ ਉਸਮਾਂ ਵਿਚ ਹੋਇਆ | ਆਪ ਨੇ ਮੁਢਲੀ ਪੜ੍ਹਾਈ ਪੂਰੀ ਕਰਕੇ ਫਾਰਮੇਸੀ ...

ਪੂਰੀ ਖ਼ਬਰ »

12ਵਾਂ ਸਾਲਾਨਾ ਸਮਾਗਮ ਕੱਲ੍ਹ ਤੋਂ

ਬਿਆਸ, 21 ਫਰਵਰੀ (ਰੱਖੜਾ)-ਨੇੜਲੇ ਪਿੰਡ ਵਜ਼ੀਰ ਭੁੱਲਰ ਵਿਖੇ ਐਨ ਆਰ ਆਈ ਵੀਰਾਂ, ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਤੇਗ ਬਹਾਦਰ ਧਰਮ ਪ੍ਰਚਾਰ ਕਮੇਟੀ ਦੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤਾ ਵਜ਼ੀਫ਼ਾ

ਜਗਦੇਵ ਕਲਾਂ, 21 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਸਕੂਲਾਂ 'ਚ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ | ਪਿਛਲੇ ਸਮੇਂ ਸਾਲ 2019-20 'ਚ ਹਾਸ਼ਮ ਸ਼ਾਹ ਪਬਲਿਕ ਸਕੂਲ ਜਗਦੇਵ ਕਲਾਂ ਦੇ 3 ਵਿਦਿਆਰਥੀਆਂ ਵਲੋਂ ਦਿੱਤੀ ਗਈ ਪ੍ਰੀਖਿਆ 'ਚੋਂ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ ਪਿੰਡ ਤੇੜੀ 'ਚ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਉਪ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਹੋਰਡਿੰਗ ਹਟਾਏ ਜਾਣ ਤੋਂ ਵਾਲਮੀਕਿ ਤੇ ਰਵਿਦਾਸੀ ਭਾਈਚਾਰੇ ਨੇ ਲਾਇਆ ਧਰਨਾ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਗੁਰੁੂ ਰਵੀਦਾਸ ਪ੍ਰਗਟ ਦਿਵਸ ਸਬੰਧੀ ਸ਼ਹਿਰ 'ਚ ਲਗਾਏ ਹੋਰਡਿੰਗ ਨੂੰ ਹਟਾਏ ਜਾਣ ਤੋਂ ਭੜਕੇ ਵਾਲਮੀਕ ਅਤੇ ਰਵੀਦਾਸੀ ਭਾਈਚਾਰੇ ਦੇ ਮੈਂਬਰਾਂ ਨੇ ਅੱਜ ਇਥੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ ਤੇ ਹੋਰਡਿੰਗ ਉਤਾਰਨ ਵਾਲੀ ...

ਪੂਰੀ ਖ਼ਬਰ »

ਗੁਰੂ ਘਰ ਲਈ ਵੱਖ-ਵੱਖ ਸੇਵਾਵਾਂ ਬਦਲੇ ਡਾ: ਮਸਾਣੀਆ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸਮਾਜ ਸੇਵੀ ਡਾ: ਜਗਜੀਤ ਕੌਰ ਮਸਾਣੀਆਂ ਵਲੋਂ ਅਜਾਇਬ ਘਰ ਬਣਾਉਣ, ਸੀ.ਸੀ.ਟੀ.ਵੀ. ਕੈਮਰੇ ਲਾਉਣ, ਕੈਬਨਾਂ ਦੀ ਸੇਵਾ ਅਤੇ ਇਕ ਗੱਡੀ ਗੁਰੂ ਘਰ ਭੇਟ ਕਰਨ ਆਦਿ ਸੇਵਾਵਾਂ ਬਦਲੇ ਸ਼੍ਰੋਮਣੀ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ ਦੇ ਅੱਗੇ ਪੁਲਿਸ ਚੌਂਕੀ ਉਸਾਰੀ ਦੇ ਦੋਸ਼

ਅੰਮਿ੍ਤਸਰ, 20 ਫਰਵਰੀ (ਰੇਸ਼ਮ ਸਿੰਘ)-ਇਕ ਵਿਅਕਤੀ ਨੇ ਦੋਸ਼ ਲਾਇਆ ਕਿ ਬਾਈਪਾਸ ਨੇੜੇ ਪੁਲਿਸ ਚੌਂਕੀ ਗੁੰਮਟਾਲਾ ਦੀ ਪੁਲਿਸ ਵਲੋਂ ਉਸ ਦੇ ਰਿਹਾਇਸ਼ੀ ਥਾਂ ਵਾਲੇ ਪਲਾਟ ਦੇ ਸਾਹਮਣੇ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਜਿਸ ਨਾਲ ੳ ੇ ਪਲਾਟ ਦਾ ਇਕ ਤਰਫੋਂ ਰਸਤਾ ਬੰਦ ਹੋ ...

ਪੂਰੀ ਖ਼ਬਰ »

ਮਾਤਾ ਸਰਸਵਤੀ ਪੂਜਾ ਦੌਰਾਨ ਵਿਧਾਇਕ ਭਲਾਈਪੁਰ ਨੇ ਲਵਾਈ ਹਾਜ਼ਰੀ

ਬਿਆਸ, 21 ਫਰਵਰੀ (ਪਰਮਜੀਤ ਸਿੰਘ ਰੱਖੜਾ)-ਬਸੰਤ ਪੰਚਮੀ ਦੇ ਤਿਉਹਾਰ ਨੂੰ ਸਮਰਪਿਤ ਨੇੜਲੇ ਪਿੰਡ ਬਾਬਾ ਸਾਵਣ ਸਿੰਘ ਨਗਰ ਵਿਖੇ ਸੰਗਤਾਂ ਵਲੋਂ ਬੀਤੇ ਕੱਲ੍ਹ ਮਾਤਾ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ | ਉਕਤ ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ ਪਿੰਡ ਤੇੜੀ 'ਚ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਉਪ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ਹੀਦੀ ਸ਼ਤਾਬਦੀ ਮਨਾਈ

ਨਵਾਂ ਪਿੰਡ, 21 ਫਰਵਰੀ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਤਾਬਦੀ ਗੁਰੂ ਨਾਨਕ ਖਾਲਸਾ ਸ਼ਹੀਦੀ ਸੈਕੰ. ਸਕੂਲ ਫ਼ਤਿਹਪੁਰ ਵਿਖੇ ਮਨਾਈ ਗਈ | ਇਸ ਮੌਕੇ ਸ਼੍ਰੀਮਤੀ ਐਨੀ ਰਾਜਾ ਜਨਰਲ ਸਕੱਤਰ ਨੈਸ਼ਨਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ 'ਚ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ-ਜਥੇਦਾਰ ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਗੁਰਬਾਣੀ ਬੋਧ ਪਾਠ ਸਮਾਗਮ ਆਰੰਭ ਕੀਤੇ ਗਏ ਹਨ, ਜੋ ਕਿ ਲਗਾਤਾਰ 31 ਦਿਨ ਚੱਲਣਗੇ | ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅਤੇ ਸੀ. ਪੀ. ਈ. ਐਫ. ਪੰਜਾਬ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਅਧਿਆਪਕ ਆਗੂ ਨਿਰਭੈ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਅਜਨਾਲਾ ਵਿਖੇ ਨਵੀਂ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਸਬੰਧੀ ਅੰਦੋਲਨ ਕਮੇਟੀ ਦਾ ਗਠਨ

ਹਰਸਾ ਛੀਨਾ, 21 ਫਰਵਰੀ (ਕੜਿਆਲ)-ਮੋਦੀ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਦਹਿਲੀਜਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਯੂਨੀਅਨ ਦੇ ਸਮਰਥਨ 'ਚ ਗੁਰਦੁਆਰਾ ਸੰਤਸਰ ਬਾਬਾ ਜੀ ਦੀ ਕੁੱਲੀ ਵਿਚਲਾ ਕਿਲ੍ਹਾ ਵਿਖੇ ਸਮੂਹ ਪਿੰਡ ਹਰਸਾ ਛੀਨਾ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਸਰਟੀਫਿਕੇਟ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਅਜਨਾਲਾ ਵਿਖੇ ਅੱਜ ਐਸ. ਐਮ. ਓ. ਡਾ. ਓਮ ਪ੍ਰਕਾਸ਼ ਦੀ ਅਗਵਾਈ ਹੇਠ ਅੰਗਹੀਣ ਲੋਕਾਂ ਦੇ ਸਰਟੀਫਿਕੇਟ ਬਣਾਉਣ ਲਈ ਇਕ ਵਿਸ਼ੇਸ਼ ਕੈਂਪ ਲਾਇਆ ਗਿਆ | ਇਸ ਕੈਂਪ 'ਚ ਅੰਗਹੀਣ ਵਿਅਕਤੀਆਂ ਜਿਵੇਂ ਲੱਤਾਂ-ਬਾਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਮੋਦੀ ਦਾ ਪਿੱਟ ਸਿਆਪਾ

ਓਠੀਆਂ, 21 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਥਾਂ-ਥਾਂ 'ਤੇ ਪੁਤਲੇ ਫੁੱਕੇ ਜਾ ਰਹੇ ਹਨ ਤੇ ਪਿੱਟ ਸਿਆਪੇ ਕੀਤੇ ਜਾ ਰਹੇ ਹਨ | ਬੀਤੇ ਕੱਲ੍ਹ ਓਠੀਆਂ ਵਿਖੇ ਨਰਿੰਦਰ ਸਿੰਘ ਸ਼ਹੂਰਾ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲਈ ਟਰਾਇਲ ਕਰਵਾਏ

ਛੇਹਰਟਾ, 21 ਫ਼ਰਵਰੀ (ਵਡਾਲੀ)-ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਲਈ ਅੰਮਿ੍ਤਸਰ ਜ਼ਿਲ੍ਹੇ ਦੀ ਟੀਮ ਦੇ ਟਰਾਇਲ ਬੀਤੇ ਦਿਨੀਂ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਗੱਤਕਾ ਐਸੋਸੀਏਸ਼ਨ ਅੰਮਿ੍ਤਸਰ ਦੇ ਪ੍ਰਧਾਨ ਡਾ: ਸੂਬਾ ਸਿੰਘ ਜੁਆਇੰਟ ਸੈਕਟਰੀ ਐਡਵੋਕੇਟ ਪਰਮਜੀਤ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦੇ ਡਿਜੀਟਲ ਸਰਟੀਫਿਕੇਟ ਬਣਾਉਣ ਲਈ ਕੈਂਪ

ਮਜੀਠਾ, 21 ਫਰਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਲਈ ਘਰ ਬੈਠੇ ਸਿੰਗਲ ਵਿੰਡੋ ਪ੍ਰਣਾਲੀ ਅਧੀਨ ਸਮਾਰਟ ਕਾਰਡ ਬਣਾਉਣ ਦੀ ਸਕੀਮ ਤਹਿਤ ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਐਸ. ਐਮ. ਓ. ਡਾ: ਸਤਨਾਮ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਕਰਵਾਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ 'ਵਰਸਿਟੀ 'ਚੋਂ ਪਹਿਲੇ ਤਿੰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਵੰਡੇ ਮਾਸਕ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਦੇ ਚਲਦਿਆਂ ਪਿਛਲੇ ਕਰੀਬ 10 ਮਹੀਨਿਆਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਤੇ ਖੋਲੇ ਗਏ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਕਰਦਿਆਂ ਸਤਿੰਦਰਬੀਰ ਸਿੰਘ ਵਲੋਂ ਨਿੱਜੀ ਤੌਰ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਵਲੋਂ ਐਸ. ਐਸ. ਪੀ. ਦਾ ਸਨਮਾਨ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਐਸ. ਐਸ. ਪੀ. ਧਰੁਵ ਦਹੀਆ ਨੂੰ ਬੀਤੇ ਕੱਲ੍ਹ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਤੇ ਹੋਰਨਾਂ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਵਿਖੇ ਮਨਾਇਆ ਅਰਦਾਸ ਦਿਵਸ

ਚੌਂਕ ਮਹਿਤਾ, 21 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮਹਿਤਾ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਤੇ ਡਾਇਰੈਕਟਰ ਗਿਆਨੀ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ...

ਪੂਰੀ ਖ਼ਬਰ »

ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਵਿਖੇ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਮਤਿ ਸਮਾਗਮ

ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸ਼ੱਕੀ ਦੇ ਪੁਲ ਨਜ਼ਦੀਕ ਸਥਿਤ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ (ਅਜਨਾਲਾ) ਵਿਖੇ ਭਾਈ ਅਮਰੀਕ ਸਿੰਘ ਅਜਨਾਲਾ ਦੇ ਉੱਦਮ ਨਾਲ ਸਮੂਹ ਸ਼ਹੀਦਾਂ ਸਿੰਘਾਂ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਸੋਨੇ ਦਾ ਛਤਰ, ਇਕ ਸੋਨੇ ਦਾ ਚੌਰ ਤੇ ਇਕ ਚਾਂਦੀ ਦਾ ਚੌਰ ਭੇਟ

ਛੇਹਰਟਾ, 21 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਬਸੰਤ ਪੰਚਮੀ ਜੋੜ ਮੇਲੇ ਦੇ ਚਲਦਿਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਜਿਸ ਦੌਰਾਨ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸਮਾਰਟ ਸਿਟੀ ਲਈ ਗ੍ਰਹਿਣ ਬਣ ਰਹੇ ਨੇ ਰੇਤ ਦੀਆਂ ਖੜ੍ਹੀਆਂ ਟਰਾਲੀਆਂ ਤੇ ਕੀਤੇ ਨਾਜਾਇਜ਼ ਕਬਜ਼ੇ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਹੋਈ ਗੁਰੂ ਨਗਰੀ ਅੰਮਿ੍ਤਸਰ ਨੂੰ ਸਮਾਰਟ ਬਣਾਉਣ ਲਈ ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਪਰ ਸਿਆਸੀ ਸ਼ਹਿ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਫੋਟੋਗ੍ਰਾਫੀ ਮੁਕਾਬਲਾ 25 ਨੂੰ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਵਲੋਂ ਇਤਿਹਾਸਕ ਇਮਾਰਤਾਂ ਤੇ ਸਟਰੀਟ ਫੂਡ ਵਿਸ਼ੇ 'ਤੇ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ਵਿਕਰਮ ਜੀਤ ਸਿੰਘ ਨੇ ਦੱਸਿਆ ਕਿ ਜਿਹੜੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਖੇਡ ਦਿਵਸ ਮਨਾਇਆ

ਚਵਿੰਡਾ ਦੇਵੀ, 21 ਫਰਵਰੀ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਚਵਿੰਡਾ ਦੇਵੀ ਵਿਚ '10ਵਾਂ ਸਾਲਾਨਾ ਖੇਡ ਦਿਵਸ' ਮਨਾਇਆ ਗਿਆ¢ ਖੇਡ ਦਿਵਸ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰਕੇ ਕੀਤੀ ਗਈ¢ ਜਿਸ ਉਪਰੰਤ ਕਾਲਜ ਪਿ੍ੰਸੀਪਲ ਡਾ. ਐੱਚ. ਬੀ. ਸਿੰਘ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਡਾ: ਅਜਨਾਲਾ ਹੋਏ ਨਤਮਸਤਕ

ਰਮਦਾਸ, 21 ਫਰਵਰੀ (ਜਸਵੰਤ ਸਿੰਘ ਵਾਹਲਾ)-ਸਾਬਕਾ ਸਾਂਸਦ ਡਾ: ਰਤਨ ਸਿੰਘ ਅਜਨਾਲਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ, ਉਨ੍ਹਾਂ ਨੂੰ ਇੰਚਾ: ਮਲਵਿੰਦਰ ਸਿੰਘ ਮਿੰਟੂ ਨੇ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁਦੇਦਾਰਾਂ ਦੀ ਚੋਣ

ਰਾਮ ਤੀਰਥ, 21 ਫਰਵਰੀ (ਪੱਤਰ ਪਰੇਕ)-1990 ਤੋਂ ਨਿਰੰਤਰ ਪੰਜਾਬੀ ਭਾਸ਼ਾ ਤੇ ਸਾਹਿਤ ਸੇਵਾ 'ਚ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁਦੇਦਾਰਾਂ ਦੀ ਦੋ ਸਾਲਾਂ ਬਾਅਦ ਚੋਣ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਬੀਤੇ ਦਿਨੀਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਮੀਟਿੰਗ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਪਿ੍ੰਸੀਪਲ ਮੈਂਟਰ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਨੋਡਲ ਅਫਸਰ, ਸਿੱਖਿਆ ਸੁਧਾਰ ਟੀਮ, ਡਾਈਟ ...

ਪੂਰੀ ਖ਼ਬਰ »

ਸੰਦੀਪ ਸਿੰਘ ਭੱਟੀਕੇ ਨੇ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ

ਤਰਸਿੱਕਾ, 21 ਫਰਵਰੀ (ਅਤਰ ਸਿੰਘ ਤਰਸਿੱਕਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ 'ਚ 12ਵੀਂ ਜਮਾਤ ਦੇ ਪਿੰਡ ਭੱਟੀਕੇ ਦੇ ਹੋਣਹਾਰ ਵਿਦਿਆਰਥੀ ਸੰਦੀਪ ਸਿੰਘ ਨੇ ਗੋਆ ਵਿਖੇ ਹੋਈ ਨੈਸ਼ਨਲ ਚੈਂਪੀਅਨਸ਼ਿਪ 'ਚ 400 ਮੀਟਰ ਰਿਲੇਅ ਦੌੜ 'ਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ-ਰਣੀਕੇ

ਛੇਹਰਟਾ, 21 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਇਲਾਕਾ ਹਮੀਦਪੁਰਾ ਨਰੈਣਗੜ੍ਹ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਮੰਡਲ ਪ੍ਰਧਾਨ ਵਿਸਾਖਾ ਸਿੰਘ ਨੇ ਸਾਬਕਾ ਕੈਬਨਿਟ ਵਜੀਰ ਜਥੇ: ਗੁਲਜਾਰ ਸਿੰਘ ਰਣੀਕੇ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਾਹਿਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ, ਕੁਸ਼ਤੀ ਤੇ ਕਬੱਡੀ ਮੁਕਾਬਲੇ ਕਰਵਾਏ

ਚੱਬਾ, 21 ਫਰਵਰੀ (ਜੱਸਾ ਅਨਜਾਣ)-1757 ਈ. ਵਿਚ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸਾਹਿਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪ੍ਰਾਇਮਰੀ ਸਕੂਲਾਂ ਅੰਦਰ ਕਰਵਾਏਗਾ ਬਾਲ ਪ੍ਰਤਿਭਾ ਮੇਲੇ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾਂਦੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲੇ੍ਹ 'ਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਤੇ ਹੋਰ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਕਾਂਗਰਸ ਨੂੰ ਝਟਕਾ, 25 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 21 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਢੱਪਈ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਰਕਲ ਪ੍ਰਧਾਨ ਬਖਸ਼ੀਸ਼ ਸਿੰਘ ਸੰਘਾ ਦੀ ਪ੍ਰੇਰਨਾ ਸਦਕਾ ਬਾਪੂ ਗੁਰਮੇਜ ਸਿੰਘ, ਬਿਕਰਮ ਸਿੰਘ ਢੱਪਈ, ਕਸ਼ਮੀਰ ਸਿੰਘ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX