ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  15 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  29 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  37 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  43 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  51 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪੰਜਾਬ / ਜਨਰਲ

ਪਾਕਿ 'ਚ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ 'ਚ ਸ਼ਤਾਬਦੀ ਸਮਾਗਮ

ਸੁਰਿੰਦਰ ਕੋਛੜ
ਅੰਮਿ੍ਤਸਰ, 21 ਫਰਵਰੀ -ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮਨਾਏ ਗਏ ਸ਼ਤਾਬਦੀ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਸੰਬੋਧਨ ਕਰਦਿਆਂ ਸ੍ਰੀ ਨਨਕਾਣਾ ਸਾਹਿਬ 'ਚ ਇਕੱਤਰ ਹੋਈ ਸੰਗਤ ਨੂੰ ਖ਼ੁਸ਼ਕਿਸਮਤ ਤੇ ਸਮਾਗਮਾਂ 'ਚ ਸ਼ਾਮਿਲ ਨਾ ਹੋਣ ਕਰਕੇ ਭਾਰਤੀ ਸਿੱਖਾਂ ਨੂੰ ਬਦਕਿਸਮਤ ਦੱਸਿਆ | ਉਨ੍ਹਾਂ ਕਿਹਾ ਕਿ ਅੱਜ ਤੋਂ ਪੂਰੇ 100 ਸਾਲ ਪਹਿਲਾਂ ਅੰਗਰੇਜ਼ੀ ਸਰਕਾਰ ਦੇ ਸਿਪਾਹੀਆਂ ਨੇ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਰੋਕਿਆ ਸੀ ਤਾਂ ਅੱਜ ਉਹੀ ਮੰਦਭਾਗੀ ਕਾਰਵਾਈ ਨੂੰ ਆਜ਼ਾਦ ਭਾਰਤ ਦੇ ਕਾਲੇ ਅੰਗਰੇਜ਼ਾਂ (ਭਾਰਤ ਸਰਕਾਰ) ਵਲੋਂ ਦੁਹਰਾਉਂਦਿਆਂ ਭਾਰਤੀ ਸਿੱਖਾਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ ਗਿਆ ਹੈ | ਉਨ੍ਹਾਂ ਬਟਾਲਾ ਬਾਈਪਾਸ ਤੋਂ ਉਕਤ ਵੀਡੀਓ ਸੁਨੇਹੇ ਰਾਹੀਂ ਇਹ ਵੀ ਕਿਹਾ ਕਿ ਉਹ ਅਗਾਂਹ ਹਰ ਸਾਲ 21 ਫਰਵਰੀ ਨੂੰ ਸ਼ਹੀਦੀ ਸਾਕਾ ਮਨਾਉਣ ਲੱਗਿਆਂ ਭਾਰਤ ਸਰਕਾਰ ਦੀ ਇਸ ਜ਼ਿਆਦਤੀ ਨੂੰ ਜ਼ਰੂਰ ਯਾਦ ਰੱਖਿਆ ਕਰਨਗੇ | ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਸਮੁੱਚੀ ਸਿੱਖ ਕੌਮ ਲਈ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਬਹੁਤ ਮਹੱਤਵਪੂਰਨ ਦਿਹਾੜਾ ਹੈ | ਉਨ੍ਹਾਂ ਕਿਹਾ ਕਿ 100 ਸਾਲ ਪਹਿਲਾਂ ਜਿਨ੍ਹਾਂ ਸਿੱਖਾਂ ਨੇ ਸ੍ਰੀ ਨਨਕਾਣਾ ਸਾਹਿਬ 'ਚ ਸ਼ਾਂਤਮਈ ਢੰਗ ਨਾਲ ਸ਼ਹਾਦਤਾਂ ਦਿੱਤੀਆਂ | ਅਰਦਾਸ 'ਚ ਉਨ੍ਹਾਂ ਸਿੱਖਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸੰਘੀ ਐਂਟੀ ਨਾਰਕੋਟਿਕਸ ਮੰਤਰੀ ਬਿ੍ਗੇਡੀਅਰ (ਸਾਬਕਾ) ਇਜਾਜ਼ ਸ਼ਾਹ ਨੇ ਜਿਥੇ ਸਾਕਾ ਨਨਕਾਣਾ ਸਾਹਿਬ ਦੇ ਪਿਛੋਕੜ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ, ਉਥੇ ਹੀ ਇਸ ਸਾਕੇ ਤੋਂ ਬਾਅਦ ਪਏ ਪ੍ਰਭਾਵਾਂ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਨਾਲ ਹੀ ਸ੍ਰੀ ਨਨਕਾਣਾ ਸਾਹਿਬ 'ਚ ਉਸਾਰੀ ਜਾ ਰਹੀ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਕਤ ਯੂਨੀਵਰਸਿਟੀ ਦੀ ਉਸਾਰੀ ਨੂੰ ਲੈ ਕੇ ਪਾਕਿ ਦੇ ਕੁਝ ਮੁਸਲਿਮ ਤੇ ਸਿੱਖ ਭਾਈਚਾਰੇ ਦੇ ਲੋਕ ਵਿਦੇਸ਼ਾਂ ਤੋਂ ਦਾਨ ਲੈ ਰਹੇ ਹਨ, ਜੋ ਕਿ ਇਕ ਨਿੰਦਣਯੋਗ ਕਾਰਵਾਈ ਹੈ ਤੇ ਦੋਸ਼ੀ ਪਾਏ ਗਏ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਾਫ਼ ਕੀਤਾ ਕਿ ਕੋਈ ਵੀ ਵਿਦੇਸ਼ੀ ਸਿੱਖ ਜਥੇਬੰਦੀ ਇਸ ਕਾਰਜ ਲਈ ਦਾਨ ਦੀ ਰਾਸ਼ੀ ਨਾ ਭੇਜੇ | ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਢਾਡੀ ਤੇ ਕੀਰਤਨੀ ਜਥਿਆਂ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਸਾਕੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ | ਪਾਕਿ ਸਿੱਖ ਆਗੂ ਬਿਸ਼ਨ ਸਿੰਘ ਨੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਰਤੀ ਸਿੱਖ ਜਥੇ ਨੂੰ ਪਾਕਿ ਨਾ ਆਉਣ ਦੀ ਮਨਜ਼ੂਰੀ ਨਾ ਦੇਣ 'ਤੇ ਕੇਂਦਰ ਸਰਕਾਰ ਨੂੰ ਸਿੱਖ ਵਿਰੋਧੀ ਵੀ ਦੱਸਿਆ | ਪੀ. ਐਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਸਮੁੱਚੇ ਸਿੱਖ ਜਗਤ ਦੇ ਮੱਕਾ ਤੇ ਮਦੀਨਾ ਹਨ ਤੇ ਕੋਈ ਵੀ ਸਰਕਾਰ ਜਾਂ ਤਾਕਤ ਉਨ੍ਹਾਂ ਦੇ ਇਨ੍ਹਾਂ ਮੁਕੱਦਸ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ 'ਤੇ ਰੋਕ ਨਹੀਂ ਲਗਾ ਸਕਦੀ | ਪੀ. ਐਸ. ਜੀ. ਪੀ. ਸੀ. ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ 'ਚ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਆਪਾ-ਵਾਰਨ ਅਤੇ ਨਿਸ਼ਕਾਮ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ | ਲਹਿੰਦੇ ਪੰਜਾਬ ਦੀ ਸੂਬਾਈ ਅਸੈਂਬਲੀ ਦੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਨੇ ਸੰਬੋਧਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਕਿ ਉਕਤ ਸਾਕੇ 'ਚ ਮਹੰਤ ਨਰਾਇਣ ਦਾਸ ਉਰਫ਼ ਨਰੈਣੂ ਦੇ ਬੰਦੂਕਧਾਰੀ ਬਦਮਾਸ਼ਾਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਪਾਕਿ ਵਾਪਸ ਭੇਜਿਆ ਜਾਵੇ | ਗਲੋਬਲ ਸਿੱਖ ਕੌਂਸਲ ਯੂ. ਐਸ. ਏ. ਤੋਂ ਤਰਨਜੀਤ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਗੁਰੂ ਦੇ ਸਿੱਖ ਕਦੇ ਵੀ ਆਪਣੇ ਗੁਰਧਾਮਾਂ ਦੀ ਬੇਅਦਬੀ ਨਹੀਂ ਸਹਿਣ ਕਰ ਸਕਦੇ | ਰਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਫ਼ਲਸਫ਼ਾ ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਇਸ ਮੌਕੇ ਈ. ਟੀ. ਪੀ. ਬੀ. ਦੇ ਸਕੱਤਰ ਤਾਰਿਕ ਵਜ਼ੀਰ, ਡਿਪਟੀ ਸਕੱਤਰ ਇਮਰਾਨ ਗੌਂਦਲ, ਆਮਿਰ ਹਾਸ਼ਮੀ, ਗੋਪਾਲ ਸਿੰਘ ਚਾਵਲਾ, ਪੀ.ਐਸ.ਜੀ.ਪੀ.ਸੀ. ਮੈਂਬਰ ਡਾ. ਮਿਮਪਾਲ ਸਿੰਘ, ਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ, ਸਰਬਤ ਸਿੰਘ, ਡਾ. ਸਾਗਰਜੀਤ ਸਿੰਘ, ਵਿਕਾਸ ਸਿੰਘ, ਸਾਗਰ ਸਿੰਘ, ਓਾਕਾਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਨਨਕਾਣਾ ਸਾਹਿਬ ਰਾਜਾ ਮਨਸੂਰ, ਡੀ.ਪੀ.ਓ. ਬਿਲਾਲ ਇਖ਼ਤਿਆਰ ਆਦਿ ਹਾਜ਼ਰ ਸਨ |

ਕੋਰੋਨਾ ਟੀਕਾ ਨਾ ਲਗਵਾਉਣ ਵਾਲੇ ਸਿਹਤ ਕਰਮਚਾਰੀਆਂ ਨੂੰ ਖ਼ੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

ਚੰਡੀਗੜ੍ਹ, 21 ਫਰਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਉਨ੍ਹਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਏਨੇ ਮੌਕਿਆਂ ਦੇ ਬਾਵਜੂਦ ਜਿਨ੍ਹਾਂ ਸਿਹਤ ਕਰਮੀਆਂ ...

ਪੂਰੀ ਖ਼ਬਰ »

ਰਾਡ ਮਾਰ ਕੇ ਪਤਨੀ ਦੀ ਹੱਤਿਆ

ਸਰਾਏ ਅਮਾਨਤ ਖਾਂ, 21 ਫਰਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ 'ਚ ਇਕ ਵਿਅਕਤੀ ਵਲੋਂ ਬੀਤੀ ਦੇਰ ਰਾਤ ਆਪਣੀ ਪਤਨੀ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੇ ਲੜਕੇ ਕਰਨਬੀਰ ਸਿੰਘ 19 ਸਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ

ਸਿੱਖਿਆ ਵਿਭਾਗ ਵਲੋਂ ਰੋਜ਼ਾਨਾ ਭੇਜੇ ਜਾਂਦੇ 'ਅੱਜ ਦੇ ਸ਼ਬਦ' ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਸਹੀ ਅਰਥਾਂ 'ਚ ਜੋੜਿਆ

ਪੋਜੇਵਾਲ ਸਰਾਂ, 21 ਫਰਵਰੀ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਜਿਥੇ ਹਰ ਰੋਜ਼ ਸਿੱਖਿਆ ਦੇ ਖੇਤਰ 'ਚ ਨਵੀਆਂ ਪੁਲਾਂਘਾਂ ਪੁੱਟੀਆਂ ਜਾ ਰਹੀਆਂ ਹਨ, ਉਥੇ ਹੀ ਪਿਛਲੇ ਸਾਲ ਤੋਂ ਪੰਜਾਬੀ ਭਾਸ਼ਾ ਦੇ ਅਲੋਪ ਹੋ ਰਹੇ ਵਿਰਾਸਤੀ ਸ਼ਬਦਾਂ ਨੂੰ ਇਕ ਵਾਰ ਫਿਰ ਤੋਂ ...

ਪੂਰੀ ਖ਼ਬਰ »

ਪਾਕਿ ਸਰਕਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਸੇਹਰਾ ਦਾ ਕਰਵਾਏਗੀ ਨਵ-ਨਿਰਮਾਣ

ਅੰਮਿ੍ਤਸਰ, 21 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਵਲੋਂ ਜ਼ਿਲ੍ਹਾ ਮਾਨਸੇਹਰਾ 'ਚ ਮੌਜੂਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਨਵ-ਨਿਰਮਾਣ ਕਰਵਾ ਕੇ ਉਸ ਨੂੰ ਉਥੋਂ ਦੀ ਸਥਾਨਕ ਸੰਗਤ ਲਈ ਮੁੜ ਖੋਲ੍ਹਣ ਹਿਤ ਆਪਣੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਅਰਦਾਸ ਸਮਾਗਮ

ਅੰਮਿ੍ਤਸਰ, 21 ਫਰਵਰੀ (ਹਰਮਿੰਦਰ ਸਿੰਘ)– ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਅਰਦਾਸ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਰ ਸ਼ਾਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤ ਸਰਕਾਰ ਵਲੋਂ ਸ੍ਰੀ ਨਨਕਾਣਾ ਸਾਹਿਬ ਸਮਾਗਮਾਂ 'ਚ ਜਾਣ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ-ਸੁਖਬੀਰ ਸਿੰਘ ਬਾਦਲ

ਦਸੂਹਾ, 21 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਹੱਦੀਪੁਰ ਵਿਖੇ ਕਰਜ਼ੇ ਤੇ ਖੇਤੀ ਕਾਨੂੰਨਾਂ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਕਿਸਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਅਥਾਹ ਵਾਧੇ ਬਾਰੇ ਸਿਆਸੀ ਪਾਰਟੀਆਂ ਦੀ ਸਾਜਿਸ਼ੀ ਚੁੱਪੀ

ਮੇਜਰ ਸਿੰਘ ਜਲੰਧਰ, 21 ਫਰਵਰੀ-ਮੋਦੀ ਸਰਕਾਰ ਵਲੋਂ ਤੇਲ ਕੀਮਤਾਂ ਉੱਪਰ ਸਰਕਾਰੀ ਕੰਟਰੋਲ ਖ਼ਤਮ ਕਰ ਕੇ ਤੇਲ ਕੀਮਤਾਂ ਨੂੰ ਖੱੁਲ੍ਹੀ ਮੰਡੀ ਦੇ ਹਵਾਲੇ ਕਰਨ ਦੇ ਫ਼ੈਸਲੇ ਨੇ ਭਾਰਤ ਦੇ ਲੋਕਾਂ ਨੂੰ ਕੁਝ ਹੀ ਸਮੇਂ ਵਿਚ ਦਿਨੇ ਤਾਰੇ ਦਿਖਣ ਲਾ ਦਿੱਤੇ ਹਨ | ਕੌਮਾਂਤਰੀ ਪੱਧਰ ...

ਪੂਰੀ ਖ਼ਬਰ »

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਹੀਂ ਮਿਲੀ ਪਿਛਲੇ 6 ਮਹੀਨਿਆਂ ਤੋਂ ਪੈਨਸ਼ਨ

ਲੁਧਿਆਣਾ, 21 ਫਰਵਰੀ (ਸਲੇਮਪੁਰੀ)- ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਅਧੀਨ ਸਥਾਪਿਤ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਚੁੱਲ੍ਹੇ ਤਪਾਉਣੇ ਔਖੇ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਿਛਲੇ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਡਾਇਰੈਕਟਰ ਦਫਤਰ ਚੰਡੀਗੜ੍ਹ ਦਾ ਘਿਰਾਓ ਕੱਲ੍ਹ

ਲੁਧਿਆਣਾ, 21 ਫਰਵਰੀ (ਸਲੇਮਪੁਰੀ)- ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਮੇਟੀ ਵਲੋਂ 21 ਜਨਵਰੀ ਤੋਂ ਡਾਇਰੈਕਟਰ ਸਿਹਤ ਸੇਵਾਵਾਂ ਦਫਤਰ ਚੰਡੀਗੜ੍ਹ ਵਿਖੇ ਲਗਾਤਾਰ ਭੁੱਖ ਹੜਤਾਲ ਚੱਲ ਰਹੀ ਹੈ ਪਰ ਇਕ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਚੋਹਲਾ ਸਾਹਿਬ, 21 ਫਰਵਰੀ (ਬਲਵਿੰਦਰ ਸਿੰਘ)-ਪਿੰਡ ਗੁਜਰਪੁਰਾ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਮਿ੍ਤਕ ਜਰਨੈਲ ਸਿੰਘ (45) ਪੁੱਤਰ ਦਲਬੀਰ ਸਿੰਘ, ਜਿਸ ਕੋਲ ਪਿੰਡ ਦੇ ਨਜਦੀਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਜਾਂਦੇ ਕਿਸਾਨ ਦੀ ਮੌਤ

ਦੋਰਾਂਗਲਾ, 21 ਫਰਵਰੀ (ਚੱਕਰਾਜਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਵਾਪਰੇ ਹਾਦਸੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਨੂੰ ਵਾਪਸ ਭੇਜਣ ਵਿਰੁੱਧ ਭਾਰੀ ਰੋਸ

ਜਲੰਧਰ, 21 ਫਰਵਰੀ (ਮੇਜਰ ਸਿੰਘ)-ਸਿੱਖ ਇਤਿਹਾਸਕਾਰ ਤੇ ਦੁਨੀਆਂ 'ਚ ਜਾਣੇ ਜਾਂਦੇ ਸ: ਭੁਪਿੰਦਰ ਸਿੰਘ ਨੂੰ ਭਾਰਤ ਸਰਕਾਰ ਵਲੋਂ ਦੇਸ਼ 'ਚ ਦਾਖਲ ਹੋਣ 'ਤੇ ਪਾਬੰਦੀ ਲਗਾਉਣ ਤੇ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਣ ਦੀ ਸਿੱਖ ਤੇ ਕਿਸਾਨ ਜਥੇਬੰਦੀਆਂ ਨੇ ਸਖਤ ਨਿੰਦਾ ਕੀਤੀ ...

ਪੂਰੀ ਖ਼ਬਰ »

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਹੈਰੋਇਨ ਤੇ ਅਸਲ੍ਹਾ ਬਰਾਮਦ

ਕਲਾਨੌਰ, 21 ਫਰਵਰੀ (ਪੁਰੇਵਾਲ)-ਐਸ.ਟੀ.ਐੱਫ. ਵਲੋਂ ਗੁਪਤ ਸੂਚਨਾਂ ਦੇ ਅਧਾਰ 'ਤੇ ਬੀ.ਐਸ.ਐਫ. ਨਾਲ ਕੀਤੇ ਗਏ ਸਾਂਝੇ ਅਪਰੇਸ਼ਨ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਧੀਨ ਗੁਜਰਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਬੀ.ਐਸ.ਐਫ. ਦੀ ਚੰਦੂਵਡਾਲਾ ਪੋਸਟ ਅਧੀਨ ਖੇਤਾਂ 'ਚੋਂ 4 ...

ਪੂਰੀ ਖ਼ਬਰ »

ਖਪਤ ਤੇ ਬਿਜਲੀ ਮੀਟਰ ਦੀਆਂ ਜ਼ਮਾਨਤੀ ਰਕਮਾਂ 'ਤੇ ਕਈ ਖਪਤਕਾਰਾਂ ਨੂੰ ਵਿਆਜ ਦੇਣਾ ਭੁੱਲ ਗਿਆ ਪਾਵਰਕਾਮ

ਸ਼ਿਵ ਸ਼ਰਮਾ ਜਲੰਧਰ, 21 ਫਰਵਰੀ- ਪਾਵਰਕਾਮ ਵਲੋਂ ਚਾਹੇ ਹਰ ਸਾਲ ਆਪਣੇ ਖ਼ਰਚੇ ਪੂਰੇ ਕਰਨ ਲਈ ਬਿਜਲੀ ਮਹਿੰਗੀ ਕਰਨ ਦੀ ਪਟੀਸ਼ਨ ਦਾਖਲ ਕੀਤੀ ਜਾਂਦੀ ਰਹੀ ਹੈ ਪਰ ਦੂਜੇ ਪਾਸੇ ਸੈਂਕੜੇ ਖਪਤਕਾਰ ਇਸ ਤਰ੍ਹਾਂ ਦੇ ਹਨ, ਜਿਨ੍ਹਾਂ ਦੀਆਂ ਖਪਤ ਤੇ ਮੀਟਰ ਦੀਆਂ ਜ਼ਮਾਨਤੀ ਰਕਮਾਂ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਅਕਾਲੀ ਦਲ ਡੈਮੋਕਰੇਟਿਕ ਦੇਵੇਗਾ ਮੰਗ ਪੱਤਰ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਦਿਨੋ ਦਿਨ ਹੋ ਰਹੇ ਵਾਧੇ ਖ਼ਿਲਾਫ਼ 24 ਫਰਵਰੀ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਜੋ ਉਹ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਮਨਾਇਆ ਕੌਮਾਂਤੀ ਮਾਂ ਬੋਲੀ ਦਿਵਸ

ਚੰਡੀਗੜ੍ਹ, 21 ਫਰਵਰੀ (ਅਜੀਤ ਬਿਊਰੋ)- ਭਾਰਤ ਕਈ ਭਾਸ਼ਾਵਾਂ ਤੇ ਸੱਭਿਆਚਾਰਾਂ ਨਾਲ ਸੰਜੋਇਆ ਇਕ ਸੁੰਦਰ ਗੁਲਦਸਤਾ ਹੈ ਤੇ ਜਿਹੜੇ ਲੋਕ ਇਕ ਭਾਸ਼ਾ ਇਕ ਰਾਸ਼ਟਰ ਦਾ ਨਾਅਰਾ ਦੇ ਫ਼ਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ 'ਚ ਦੇਸ਼ ਧ੍ਰੋਹੀ ਹਨ | ਇਹ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ 'ਤੇ ਮੇਰੇ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 21 ਫਰਵਰੀ (ਅ.ਬ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ 'ਗਲਤ ਵਿਆਖਿਆ' ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨ੍ਹਾਂ ਦੇ ਇਸ ਮੁੱਦੇ 'ਤੇ ਪੱਖ ...

ਪੂਰੀ ਖ਼ਬਰ »

ਮੇਰੇ ਪਤੀ ਤੇ ਬੱਚਿਆਂ ਦੀ ਮੌਤ ਲਈ ਵਿਧਾਇਕ ਵੜਿੰਗ ਤੇ ਉਸ ਦਾ ਸਾਲਾ ਡਿੰਪੀ ਜ਼ਿੰਮੇਵਾਰ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਅੰਦਰ ਇਸੇ ਮਹੀਨੇ 5 ਫ਼ਰਵਰੀ ਨੂੰ ਬਿਜਲੀ ਤੇ ਢੋਆ-ਢੋਆਈ ਦੇ ਠੇਕੇਦਾਰ ਕਰਨ ਕਟਾਰੀਆ ਵਲੋਂ ਆਪਣੇ ਬੱਚਿਆਂ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਸੀ | ਇਸ ਘਟਨਾ 'ਚ ਉਸ ਦੀ ਪਤਨੀ ਸ਼ੀਨਮ ਵੀ ਗੰਭੀਰ ...

ਪੂਰੀ ਖ਼ਬਰ »

ਅੱਧਾ ਦਰਜਨ ਸੂਬਿਆਂ ਨੂੰ ਜੋੜਦਾ ਕੌਮੀ ਰਾਜ ਮਾਰਗ ਬੰਦ ਪਰ ਸਰਕਾਰ ਦੇ ਕੰਨਾਂ 'ਤੇ ਕੋਈ ਜੂੰ ਨਹੀ ਸਰਕ ਰਹੀ-ਚੀਮਾ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਲਈ ਇਹ ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਪੰਜਾਬ ਦਾ ਇਕ ਕੌਮੀ ਰਾਜ ਮਾਰਗ, ਜੋ ਅੱਧੀ ਦਰਜ਼ਨ ਦੇ ਕਰੀਬ ਸੂਬਿਆਂ ਨੂੰ ਆਪਣੇ ਨਾਲ ਜੋੜਦਾ ਹੋਵੇ, ਉਹ ਪਿਛਲੇ 7 ਦਿਨਾਂ ਤੋਂ ਬੰਦ ਪਿਆ ਹੈ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਜ਼ੀਰਾ, 21 ਫਰਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਨੇੜਲੇ ਪਿੰਡ ਹਰਦਾਸਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੇੜੇ ਨਹਿਰ ਕੋਲ ਇਕ ਨੌਜਵਾਨ ਡਿੱਗਾ ਪਿਆ ...

ਪੂਰੀ ਖ਼ਬਰ »

ਤੇਲ ਦੀਆਂ ਬੇਤਹਾਸ਼ਾ ਵਧੀਆਂ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਸੜਕਾਂ 'ਤੇ ਉਤਰੇਗਾ ਅਕਾਲੀ ਦਲ-ਚੰਦੂਮਾਜਰਾ

ਮੂਣਕ, ਖਨੌਰੀ, 21 ਫਰਵਰੀ (ਸਿੰਗਲਾ, ਭਾਰਦਵਾਜ, ਰਮੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਨੇ ਤੇਲ ਦੀਆਂ ਬੇਤਹਾਸ਼ਾ ਵਧੀਆਂ ਕੀਮਤਾਂ ਤੇ ਮਹਿੰਗਾਈ ਦੇ ਵਿਰੋਧ 'ਚ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰਨ ਦਾ ਐਲਾਨ ਕਰ ਦਿੱਤਾ ਹੈ ...

ਪੂਰੀ ਖ਼ਬਰ »

ਖ਼ਪਤਕਾਰ ਤੋਂ ਖ਼ਰੀਦਦਾਰੀ ਸਮੇਂ ਕੈਰੀ ਬੈਗ ਦੇ ਪੈਸੇ ਲੈਣਾ ਸੇਵਾਵਾਂ 'ਚ ਕੋਤਾਹੀ

ਸੰਗਰੂਰ, 21 ਫਰਵਰੀ (ਧੀਰਜ਼ ਪਸ਼ੌਰੀਆ)- ਅਕਸਰ ਦੇਖਿਆ ਜਾਂਦਾ ਹੈ ਕਿ ਹਰ ਸ਼ਹਿਰ 'ਚ ਖੁੱਲ੍ਹ ਰਹੇ ਵੱਡੇ-ਵੱਡੇ ਮਾਲਜ਼ 'ਚ ਖ਼ਪਤਕਾਰਾਂ ਨੰੂ ਥੈਲਾ ਅੰਦਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੁੰਦੀ ਪਰ ਕੈਸ਼ ਕਾੳਾੂਟਰ 'ਤੇ ਜਦ ਉਹ ਖ਼ਰੀਦੇ ਗਏ ਸਾਮਾਨ ਦੀ ਅਦਾਇਗੀ ਕਰਦਾ ਹੈ ਤਾਂ ...

ਪੂਰੀ ਖ਼ਬਰ »

ਪੈਂਗੋਂਗ ਝੀਲ ਖੇਤਰ 'ਚੋਂ ਫੌਜਾਂ ਦੀ ਵਾਪਸੀ ਹੋਰ ਮੁੱਦਿਆਂ ਦੇ ਹੱਲ ਲਈ ਮਹੱਤਵਪੂਰਨ ਕਦਮ-ਭਾਰਤ ਤੇ ਚੀਨ ਵਲੋਂ ਸਾਂਝਾ ਬਿਆਨ ਜਾਰੀ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਸਨਿਚਰਵਾਰ ਨੂੰ ਕੋਰ ਕਮਾਂਡਰ ਪੱਧਰ ਦੀ 10ਵੇਂ ਗੇੜ ਦੀ ਹੋਈ ਗੱਲਬਾਤ ਦੇ ਬਾਅਦ ਭਾਰਤ ਅਤੇ ਚੀਨ ਨੇ ਸਾਂਝੇ ਬਿਆਨ 'ਚ ਕਿਹਾ ਕਿ ਪੂਰਬੀ ਲਦਾਖ਼ 'ਚ ਪੈਂਗੋਂਗ ਝੀਲ ਖੇਤਰ 'ਚ ਸੈਨਿਕਾਂ ਨੂੰ ਹਟਾਉਣਾ ਪੱਛਮੀ ਸੈਕਟਰ 'ਚ ਅਸਲ ਕੰਟਰੋਲ ਰੇਖਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX