ਤਾਜਾ ਖ਼ਬਰਾਂ


ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਲੱਗੇ ਕਣਕ ਦੇ ਅੰਬਾਰ
. . .  4 minutes ago
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੀ ਮੰਡੀ ਵਿਚ ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਕਣਕ ਦੇ ਖੁੱਲ੍ਹੇ ਅਸਮਾਨ ਵਿਚ ਢੇਰ ਲੱਗੇ ਹੋਏ...
ਮੋਗਾ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਨੌਜਵਾਨ ਦੀ ਮੌਤ ਪਰਿਵਾਰ ਨੇ ਲਗਾਇਆ ਮਾਰ ਦੇਣ ਦਾ ਦੋਸ਼
. . .  9 minutes ago
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਕ 24 ਸਾਲਾ ਨੌਜਵਾਨ ਸਤਨਾਮ...
ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  26 minutes ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  45 minutes ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 2 hours ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 3 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 4 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਾਂਝੇ ਕਿਸਾਨ ਮੋਰਚੇ ਵਲੋਂ ਸੰਘਰਸ਼ ਜਾਰੀ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ 30 ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆ ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਸਾਡੀ ਮੌਜੂਦਾ ਕੇਂਦਰੀ ਸਰਕਾਰ ਸਾਰੀਆਂ ਸੰਵਿਧਾਨਕ ਤੇ ਕਾਨੂੰਨੀ ਮਾਨਤਾਵਾਂ ਦਾ ਘਾਣ ਕਰਦੀ ਆ ਰਹੀ ਹੈ ਅਤੇ ਲੋਕਾਂ 'ਤੇ ਜਬਰ ਕਰਨ ਦੇ ਫਾਸੀਵਾਦੀ ਤੌਰ ਤਰੀਕੇ ਅਪਣਾ ਰਹੀ ਹੈ | ਫਾਸੀਵਾਦ ਦੀ ਸਭ ਤੋਂ ਵੱਡੀ ਨਿਸ਼ਾਨੀ ਇਹ ਹੁੰਦੀ ਹੈ ਕਿ ਫਾਸੀਵਾਦ ਲੋਕਾਂ ਨੂੰ ਕਮਜ਼ੋਰ ਤੇ ਨਿਤਾਣੇ ਬਣਾ ਕੇ ਰਾਜ ਕਰਨਾ ਚਾਹੁੰਦਾ ਹੈ | ਚਾਹੇ ਨੋਟ ਬੰਦੀ ਹੋਵੇ, ਜੀ.ਐਸ.ਟੀ. ਲਾਗੂ ਕਰਨਾ ਹੋਵੇ, ਲਾਕਡਾਊਨ ਲਾਉਣਾ ਜਾਂ ਤਿੰਨ ਨਵੇਂ ਖੇਤੀ ਕਾਨੂੰਨ ਬਣਾਉਣੇ ਹੋਣ, ਇਸ ਸਾਰੇ ਕਦਮ ਲੋਕਾਂ ਨੂੰ ਕਮਜ਼ੋਰ ਕਰਨ ਲਈ ਉਠਾਏ ਗਏ ਹਨ | ਧਰਨੇ ਨੂੰ ਗੁਰਦੇਵ ਮਾਂਗੇਵਾਲ, ਹਰਚਰਨ ਚੰਨਾ, ਗੁਰਮੇਲ ਸ਼ਰਮਾ, ਮਾਸਟਰ ਨਿਰੰਜਨ ਸਿੰਘ, ਚਰਨਜੀਤ ਕੌਰ , ਪ੍ਰੇਮਪਾਲ ਕੌਰ, ਗੁਰਪ੍ਰੀਤ ਰੂੜੇਕੇ, ਜਗਰਾਜ ਟੱਲੇਵਾਲ, ਡਾਕਟਰ ਰਾਜਿੰਦਰਪਾਲ ਅਤੇ ਬਲਵੀਰ ਕੌਰ ਨੇ ਕਿਹਾ ਕਿ 23 ਫ਼ਰਵਰੀ ਨੂੰ ਸਰਦਾਰ ਅਜੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਸਨ, ਦਾ ਜਨਮ ਦਿਨ ਮੋਰਚੇ ਵਲੋਂ 'ਪਗੜੀ ਸੰਭਾਲ ਜੱਟਾ' ਦਿਵਸ ਵਜੋਂ ਮਨਾਇਆ ਜਾਵੇਗਾ | ਫਾਸੀ ਹਮਲਿਆਂ ਵਿਰੋਧੀ ਫ਼ਰੰਟ ਦੇ ਬੁਲਾਰਿਆਂ ਗੁਰਪ੍ਰੀਤ ਰੂੜੇਕੇ, ਜਗਰਾਜ ਟੱਲੇਵਾਲ ਤੇ ਰਾਜਿੰਦਰਪਾਲ ਨੇ ਵਿਸ਼ਵਾਸ ਦੁਆਇਆ ਕਿ ਉਹ ਕਿਸਾਨਾਂ ਦੇ ਅੰਦੋਲਨ ਦਾ ਪੂਰਾ ਸਾਥ ਦਿੰਦੇ ਰਹਿਣਗੇ | ਸਰਕਾਰ ਚਾਹੇ ਕਿੰਨਾ ਵੀ ਅੜੀਅਲ ਵਤੀਰਾ ਅਪਣਾ ਲਵੇ, ਲੋਕ ਏਕਤਾ ਦਾ ਹੜ੍ਹ ਹਾਕਮਾਂ ਨੂੰ ਕਿਸਾਨੀ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ | ਕਿਸਾਨ ਅੰਦੋਲਨ ਨੂੰ ਪੂਰੀ ਦੁਨੀਆ 'ਚੋਂ ਸਮਰਥਨ ਮਿਲ ਰਿਹਾ ਹੈ | ਕੱਲ੍ਹ ਅਮਰੀਕਾ ਦੇ ਕਿਸਾਨਾਂ, ਮਜ਼ਦੂਰਾਂ ਤੇ ਸਮਾਜਕ ਕਾਰਕੁਨਾਂ ਦੀਆਂ 87 ਜਥੇਬੰਦੀਆਂ ਨੇ ਸਾਡੇ ਕਿਸਾਨ ਅੰਦੋਲਨ ਦੀ ਬਹੁਤ ਤਕੜੀ ਹਮਾਇਤ ਕੀਤੀ ਹੈ ਅਤੇ ਸਰਕਾਰਾਂ ਨੂੰ ਕਿਹਾ ਹੈ ਕਿ ਦੁਨੀਆਂ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਦੇ ਹਵਾਲੇ ਕਰ ਕੇ ਬਰਬਾਦ ਨਾ ਕੀਤਾ ਜਾਵੇ |

ਪੰਜਾਬ ਪੁਲਿਸ ਦੀ ਬੱਸ ਅਤੇ ਕਾਰ ਵਿਚਕਾਰ ਭਿਆਨਕ ਸੜਕ ਹਾਦਸਾ

ਮਹਿਲ ਕਲਾਂ, 21 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ (ਬਰਨਾਲਾ) ਦੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਫ਼ੌਜੀ ਦੀ ਦੱਧਾਹੂਰ ਪੁਲ਼ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ੌਜੀ ...

ਪੂਰੀ ਖ਼ਬਰ »

ਗੁਰਸੇਵਕ ਨਗਰ ਵਿਖੇ ਗੁਰੂ ਰਵਿਦਾਸ ਦਾ ਅਵਤਾਰ ਦਿਹਾੜਾ ਮਨਾਇਆ

ਬਰਨਾਲਾ, 21 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਸੰਗਰੂਰ ਮੁੱਖ ਮਾਰਗ 'ਤੇ ਸਥਿਤ ਗੁਰਸੇਵਕ ਨਗਰ ਬਰਨਾਲਾ ਨੇੜੇ ਫਰਵਾਹੀ ਵਾਲੀ ਚੁੰਗੀ ਵਿਖੇ ਰਵਿਦਾਸੀਆ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਅਵਤਾਰ ਦਿਹਾੜਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਸੁਰਜੀਤਪੁਰਾ ਵਿਖੇ ਐਲਗਾ ਪ੍ਰੀਖਿਆ ਕਰਵਾਈ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਸਕੂਲ ਸੁਰਜੀਤਪੁਰਾ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਅੰਗਰੇਜ਼ੀ ਦੇ ਮਿਆਰ ਨੂੰ ਜਾਂਚਣ ਲਈ ਐਲਗਾ ਪ੍ਰੀਖਿਆ ਕਰਵਾਈ ਗਈ | ਜਿਸ ਵਿਚ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਕਮਲਜੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਭਲਕੇ ਮਹਿਰਾਜ ਵਿਖੇ ਪਹੁੰਚਣ ਦਾ ਸੱਦਾ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਕਾਲਾ ਉੱਗੋਕੇ, ਯੂਥ ਸਰਕਲ ਪ੍ਰਧਾਨ ਗੁਰਜੀਤ ਸਿੰਘ ਸ਼ਹਿਣਾ ਅਤੇ ਸਰਕਲ ਪ੍ਰਧਾਨ ਕੁਲਵੰਤ ਸਿੰਘ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦਾ ਹੋਇਆ ਚੋਣ ਇਜਲਾਸ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਕੌਸਲ ਦੇ ਫ਼ੈਸਲੇ ਅਨੁਸਾਰ ਅੱਜ ਪੂਰੇ ਪੰਜਾਬ ਵਿਚ ਜਥੇਬੰਦੀਆਂ ਦੀਆਂ 16ਵੀਆਂ ਜਥੇਬੰਦਕ ਚੋਣਾਂ ਦਾ ਅਮਲ ਸ਼ੁਰੂ ਹੋਇਆ ਜਿਸ ਦੇ ਤਹਿਤ ਬਰਨਾਲਾ ਦੀ ਚੋਣ ਲਈ ਅੱਜ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲੇ ਦੌਰਾਨ ਨਗਰ ਕੀਰਤਨ ਸਜਾਇਆ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਕਰਵਾਏ ਜਾ ਰਹੇ 80ਵੇਂ ਸਾਲਾਨਾ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਅੱਜ ਸਮੂਹ ਪਿੰਡ ...

ਪੂਰੀ ਖ਼ਬਰ »

ਬਾਬਾ ਬਲਰਾਮ ਦਾਸ ਸੋਲ੍ਹਾਂ ਦੇ ਮੱਠ ਵਾਲਿਆਂ ਦਾ ਦਿਹਾਂਤ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪਿੰਡ ਚੀਮਾ-ਜੋਧਪੁਰ ਨੇੜੇ ਸਥਿਤ ਪ੍ਰਸਿੱਧ ਮਾਤਾ ਦੇ ਮੰਦਰ ਸੋਲ੍ਹਾਂ ਦੇ ਮੱਠ ਮੁੱਖ ਪੁਜਾਰੀ ਬਾਬਾ ਬਲਰਾਮ ਦਾਸ ਦਾ ਅੱਜ ਬਿਮਾਰੀ ਦੇ ਚੱਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਚੇਲੇ ਮਹੰਤ ਪਵਨ ਦਾਸ ਨੇ ਦੱਸਿਆ ਕਿ ਬਾਬਾ ਬਲਰਾਮ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਪੰਜਾਬ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਭੁੱਲਰ, ਧਾਲੀਵਾਲ) - ਬ੍ਰਾਹਮਣ ਸਭਾ ਪੰਜਾਬ ਇਕਾਈ ਸੁਨਾਮ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਭਗਵਾਨ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬ੍ਰਹਮਸਿਰਾ ਮੰਦਿਰ ਵਿਖੇ ਹੋਈ | ਜਿਸ ਵਿਚ ਹਾਲ ਹੀ 'ਚ ਸੁਨਾਮ ਨਗਰ ਕੌਂਸਲ ਚੋਣਾਂ ਦੇ ਜੇਤੂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਧੂਰਾ ਬਣੇ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ

ਧੂਰੀ, 21 ਫਰਵਰੀ (ਸੰਜੇ ਲਹਿਰੀ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰੀਤਮ ਸਿੰਘ ਧੂਰਾ ਪ੍ਰਧਾਨ ਅਤੇ ਗੁਰਦਾਸ ਚੰਦ ਬਾਂਸਲ ਜਨਰਲ ਸਕੱਤਰ ਚੁਣੇ ਗਏ | ਇਹ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਕਿ੍ਸ਼ਨ ਚੰਦ ਗਰਗ ਨੇ ...

ਪੂਰੀ ਖ਼ਬਰ »

ਸਾਰੰਗ ਖੋਖਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਦੇ ਡੀ.ਐਸ.ਪੀ. ਦੀ ਪ੍ਰੀਖਿਆ ਕੀਤੀ ਪਾਸ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ)-ਲਹਿਰਾਗਾਗਾ ਦੇ ਰਹਿਣ ਵਾਲੇ ਨੌਜਵਾਨ ਸਾਰੰਗ ਖੋਖਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਵਿਚ ਬਤੌਰ ਡੀ.ਐਸ.ਪੀ. ਦੀ ਲਿਖਤ ਪ੍ਰੀਖਿਆ ਪਾਸ ਕਰ ਲਈ ਹੈ, ਜਿਸ ਪ੍ਰੀਖਿਆ ਵਿਚ ਪੂਰੇ ਦੇਸ਼ ਭਰ 'ਚੋਂ ਦੋ ਲੱਖ ਦੇ ਕਰੀਬ ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਇਕਾਈ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਦੀ ਅਗਵਾਈ ਵਿਚ ਇੱਥੇ ਹੋਈ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ, ਬਲਾਕ ਜਨਰਲ ਸਕੱਤਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਘਾਸੀਵਾਲਾ ਦਾ ਕੀਤਾ ਸਨਮਾਨ

ਜਖੇਪਲ, 21 ਫਰਵਰੀ (ਮੇਜਰ ਸਿੰਘ ਸਿੱਧੂ) - ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਪੰਚਾਇਤ ਵਲੋਂ ਕਰਵਾਏ ਗਏ ਪਿੰਡ ਦੇ ਵਿਕਾਸ ਕੰਮਾਂ ਤੋਂ ਖ਼ੁਸ਼ ਹੋ ਕੇ ਪਿੰਡ ਵਾਸੀਆਂ ਡਾ.ਰਾਮ ਸਿੰਘ, ਸ਼ਸ਼ੀ ਕਾਂਤ, ਪ੍ਰਦੀਪ ਕੁਮਾਰ, ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਪੰਧੇਰ ਨੱਥੂਮਾਜਰਾ ਨੂੰ ਸ਼ਰਧਾ ਦੇ ਫੁੱਲ ਭੇਟ

ਕੁੱਪ ਕਲਾਂ, 21 ਫਰਵਰੀ (ਮਨਜਿੰਦਰ ਸਿੰਘ ਸਰੌਦ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਕਾਕਾ ਨੱਥੂਮਾਜਰਾ ਦੇ ਮਾਤਾ ਗੁਰਨਾਮ ਕੌਰ ਪੰਧੇਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ...

ਪੂਰੀ ਖ਼ਬਰ »

ਆਯੁਰਵੇਦ ਜੀਵਨ ਜਿਊਣ ਦੀ ਕਲਾ-ਡਾ. ਕੌਸ਼ਿਕ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਾਲ ਕਿ੍ਸ਼ਨ ਸ਼ਰਮਾ ਕੌਸ਼ਿਕ ਨੇ ਕਿਹਾ ਹੈ ਕਿ ਆਯੁਰਵੈਦ ਜੀਵਨ ਜੀਉਣ ਦੀ ਕਲਾ ਸਿਖਾਉਂਦਾ ਹੈ | ਡਾ. ਕੌਸ਼ਿਕ ਸਥਾਨਕ ਸਰਵਹਿਤਕਾਰੀ ਸਕੂਲ ਦੇ ਸਮਾਰੋਹ ...

ਪੂਰੀ ਖ਼ਬਰ »

ਮਾਤਾ ਰੇਸ਼ਮਾ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 21 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਕਾਂਗਰਸ ਪੰਜਾਬ ਦੇ ਮਾਤਾ ਰੇਸ਼ਮਾ ਕੌਰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਸਿੰਘ ਸਭਾ ...

ਪੂਰੀ ਖ਼ਬਰ »

ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦਾ ਸਥਾਪਨਾ ਦਿਵਸ 28 ਨੰੂ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਪਿੰਗਲਵਾੜਾ ਅੰਮਿ੍ਤਸਰ ਦੀ ਸਥਾਨਕ ਧੂਰੀ ਰੋਡ ਸਥਿਤ ਬਰਾਂਚ ਦਾ 28 ਫਰਵਰੀ ਨੰੂ ਸਥਾਪਨਾ ਦਿਵਸ ਮਨਾਉਣ ਲਈ ਅੱਜ ਸੰਸਥਾ ਦੇ ਪ੍ਰਧਾਨ ਡਾ. ਬੀਬੀ ਇੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੀਜ਼ਲ ਅਤੇ ਪੈਟਰੋਲ ਦੀਆਂ ਅਸਮਾਨੀ ਛੂ ਰਹੀਆਂ ਕੀਮਤਾਂ ਤੋਂ ਲੋਕ ਬੇਹੱਦ ਦੁਖੀ-ਝੂੰਦਾਂ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਦੇਸ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਕਾਰਨ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡਟਾਊਨ ਵਲੋਂ ਕੌ ਾਸਲਰ ਮਹਿੰਦਰ ਪਰੂਥੀ ਦਾ ਸਨਮਾਨ

ਮਲੇਰਕੋਟਲਾ, 21 ਫਰਵਰੀ (ਪਾਰਸ ਜੈਨ)-ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ ਦੀ ਡਾਇਰੈਕਟਰ ਮੀਟਿੰਗ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ, ਜਿਸ ਦੌਰਾਨ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ਕਲੱਬ ਦੇ ਸਾਬਕਾ ਪ੍ਰਧਾਨ ਸ: ਮਹਿੰਦਰ ਸਿੰਘ ਪਰੂਥੀ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਦੇਸੀ ਢੰਗ ਨਾਲ ਖੇਤੀ ਕਰਨ ਦੀ ਦਿੱਤੀ ਪ੍ਰੇਰਨਾ

ਭਵਾਨੀਗੜ੍ਹ, 21 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਰੋਸ਼ਨਵਾਲਾ ਵਿਖੇ ਗੁਡ ਗਰੋ ਗਰੁੱਪ ਵਲੋਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ, ਪਾਣੀ ਬਚਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਖੇਤਾਂ 'ਚ ਦੇਸੀ ਢੰਗ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ | ਇਸ ...

ਪੂਰੀ ਖ਼ਬਰ »

ਸਭ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕਰਨ ਵਾਲੇ ਉਮੀਦਵਾਰ ਗੁਰਮੀਤ ਸਿੰਘ ਲੱਲੀ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 21 ਫਰਵਰੀ (ਸ.ਸ.ਖੰਨਾ, ਵਿਨੋਦ)-ਕਸਬਾ ਲੌਂਗੋਵਾਲ ਵਿਚ ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਪੰਦਰਾਂ ਵਾਰਡਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਲੈ ਕੇ ਜਿੱਤ ਪ੍ਰਾਪਤ ਕਰਨ ਵਾਲੇ ਗੁਰਮੀਤ ਸਿੰਘ ਲੱਲੀ ਸ਼ੇਰੇ ਪੰਜਾਬ ਟੈਂਟ ਹਾਊਸ ਦੇ ਮਾਲਕ ਦੇ ਘਰ ...

ਪੂਰੀ ਖ਼ਬਰ »

ਬਰਨਾਲਾ 'ਚੋਂ ਪੰਜਾਬ ਪੱਧਰੀ ਕਿ੍ਕਟ ਟ੍ਰੇਨਿੰਗ ਲਈ ਚੁਣੇ ਖਿਡਾਰੀਆਂ ਦੀ ਰਾਜਿੰਦਰ ਗੁਪਤਾ ਵਲੋਂ ਹੌਸਲਾ ਅਫ਼ਜਾਈ

ਬਰਨਾਲਾ ਵਿਖੇ ਜਲਦ ਬਣਾਈ ਜਾਵੇਗੀ ਮਹਿਲ ਕਿ੍ਕਟ ਅਕੈਡਮੀ-ਰਾਜਿੰਦਰ ਗੁਪਤਾ ਬਰਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਿੰਦਰ ਗੁਪਤਾ ਨੇ ਡਿਸਟਿ੍ਕ ਕਿ੍ਕਟ ਐਸੋਸੀਏਸ਼ਨ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਸੱਗੂ)-ਸਥਾਨਕ ਸੀਤਾ ਸਰ ਮੰਦਿਰ ਵਿਖੇ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਅਤੇ ਮੇਲਾ 11 ਮਾਰਚ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਤੇ ਅੱਜ ਮੰਦਿਰ ਕਮੇਟੀ ਮੈਂਬਰਾਂ ਵਲੋਂ ਮੇਲੇ ਦਾ ਕਾਰਡ ...

ਪੂਰੀ ਖ਼ਬਰ »

ਪਿੰਡ ਮੌੜ ਨਾਭਾ ਵਿਖੇ ਬਾਬਾ ਕਾਲੂ ਦਾਸ ਦੀ ਯਾਦ 'ਚ ਸਮਾਗਮ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੀ ਪੱਤੀ ਕਮਾਲ ਵਿਖੇ ਬਾਬਾ ਕਾਲੂ ਦਾਸ ਦੀ ਯਾਦ ਵਿਚ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕਵੀਸ਼ਰੀ ਜਥਿਆਂ ਨੇ ਵੱਖ ਵੱਖ ਧਾਰਮਿਕ ਪ੍ਰਸੰਗ ਪੇਸ਼ ਕੀਤੇ | ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਨੂੰ ਸਾਹਿਬ ਜਾਣ ਵਾਲੇ ਜਥੇ ਨੂੰ ਆਗਿਆ ਨਾ ਦੇਣਾ ਮੰਦਭਾਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਕੇਂਦਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਦੀ ਜਿੱਤ ਦੀ ਪ੍ਰਾਪਤੀ ਤੱਕ ਡਟ ਕੇ ਸਹਿਯੋਗ ਦੇਵੇਗੀ | ਇਹ ਪ੍ਰਗਟਾਵਾ ਆਪ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਆਜ਼ਾਦ ਕਲੱਬ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਇੰਟਰਲਾਕ ਟਾਇਲ ਲਗਾਉਣ 'ਤੇ ਪੰਚਾਇਤ ਦਾ ਕੀਤਾ ਸਨਮਾਨ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਦੀ ਕੜ੍ਹੀ ਤਹਿਤ ਵਾਰਡ ਨੰ: 2 ਵਿਚ ਇੰਟਰਲਾਕ ਟਾਇਲ ਲਗਾਉਣ ਦਾ ਜੋ ਕੰਮ ਸ਼ੁਰੂ ਕੀਤਾ ਗਿਆ ਸੀ, ਦੇ ਸੰਪੰਨ ਹੋਣ 'ਤੇੇ ਗਲੀ ਵਾਸੀਆਂ ਵਲੋਂ ਪੰਚਾਇਤ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਵਿਖੇ ਬੀਬੀ ਹਰਚੰਦ ਕਰ ਘਨੌਰੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਪੰਜਾਬ ਦੇ ਪਿੰਡਾਂ ਵਿਚ ਬਿਨਾਂ ਕਿਸੇ ਵਿਤਕਰੇਬਾਜ਼ੀ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਲਈ ਭੱਜ-ਦੋੜ ਸ਼ੁਰੂ, ਕਿਸ ਦੇ ਸਿਰ 'ਤੇ ਸਜੇਗਾ ਪ੍ਰਧਾਨਗੀ ਦਾ ਤਾਜ

ਆਜ਼ਾਦ ਕੌਂਸਲਰ ਦਾ ਵੀ ਲੱਗ ਸਕਦੈ ਦਾਅ ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਚੁੱਕਾ ਹੈ ਅਤੇ 15 ਵਾਰਡਾਂ ਵਿਚੋਂ 6 ਉਮੀਦਵਾਰ ਕਾਂਗਰਸ, 6 ਆਜ਼ਾਦ ਅਤੇ 3 ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਕੌ ਾਸਲਰ ਧਰਮਪਾਲ ਸ਼ਰਮਾ ਨੇ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਧਾਰਮਿਕ ਸਮਾਗਮ

ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)-ਸਥਾਨਕ ਬਾਗ਼ ਕਾਲੋਨੀ ਦੇ ਸ੍ਰੀ ਬਾਲਾ ਜੀ ਮੰਦਰ ਵਿਖੇ ਸ਼ਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਮਾਜ ਸੇਵੀ ਕੌਂਸਲਰ ਧਰਮਪਾਲ ਸ਼ਰਮਾ ਨੇ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਗਿਆ | ਜਿਸ ਦੇ ਸ਼ਹਿਰ ਦੇ ਮੁਹਤਬਰਾਂ ਤੋਂ ਇਲਾਵਾ ਹਲਕਾ ਇੰਚਾਰਜ ...

ਪੂਰੀ ਖ਼ਬਰ »

ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠ ਦੇ ਭੋਗ ਪਾਏ

ਹੰਡਿਆਇਆ, 21 ਫਰਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠ ਦੇ ਭੋਗ ਪਾਏ ਅਤੇ ਭੰਡਾਰਾ ਕੀਤਾ ਗਿਆ | ਇਸ ਮੌਕੇ ਡੇਰਾ ਮੁਖੀ ਪਿਸ਼ੌਰਾ ਨਾਥ ਚੇਲਾ ਜੈਲਾ ਨਾਥ ਨੇ ...

ਪੂਰੀ ਖ਼ਬਰ »

ਡਾ: ਰਾਜਿੰਦਰ ਸਿੰਘ ਬੁੱਟਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਸੇਵਾ ਮੁਕਤ ਵੈਟਰਨਰੀ ਡਾਕਟਰ ਰਾਜਿੰਦਰ ਸਿੰਘ ਬੁੱਟਰ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਇਆ | ਇਸ ਸਮੇਂ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਸਵ: ਗਿਆਨੀ ਹਰੀ ਸਿੰਘ ਦੀ ਕਾਵਿ-ਰਚਨਾ 'ਸੁੱਚੇ ਮੋਤੀ' ਲੋਕ ਅਰਪਣ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਪੰਜਾਬ ਆਈ.ਟੀ.ਆਈ. ਬਰਨਾਲਾ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਵ: ਗਿਆਨੀ ਹਰੀ ਸਿੰਘ ਨਾਇਬ ਸੂਬੇਦਾਰ ਦੀ ਕਾਵਿ ਰਚਨਾ 'ਸੁੱਚੇ ਮੋਤੀ' ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX