ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  14 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  28 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  36 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  42 minutes ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  50 minutes ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 2 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 3 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 4 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 4 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਪਾਦਕੀ

ਬਾਈਡਨ ਪ੍ਰਸ਼ਾਸਨ ਦਾ ਪਹਿਲਾ ਸਾਰਥਿਕ ਪੜਾਅ

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਮਰੀਕੀ ਨਾਗਰਿਕਤਾ ਬਿੱਲ 2021 ਪੇਸ਼ ਕੀਤੇ ਜਾਣ ਨਾਲ ਇਕ ਪਾਸੇ ਜਿਥੇ ਡੈਮੋਕ੍ਰੇਟਿਕ ਪਾਰਟੀ ਵਲੋਂ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਅਪਣਾਈਆਂ ਜਾਣ ਵਾਲੀਆਂ ਨੀਤੀਆਂ ਬਾਰੇ ਸਪੱਸ਼ਟ ਰੂਪ ਨਾਲ ਪਤਾ ਲਗਦਾ ਹੈ, ਉਥੇ ਸਾਬਕਾ ਰਿਪਬਲਿਕਨ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕੀ ਰਾਸ਼ਟਰਵਾਦ ਦੀ ਆੜ ਵਿਚ ਕਈ ਦੇਸ਼ਾਂ ਪ੍ਰਤੀ ਅਪਣਾਈਆਂ ਗਈਆਂ ਇਕਪਾਸੜ ਨੀਤੀਆਂ ਵਿਚ ਸੁਧਾਰ ਕੀਤੇ ਜਾਣ ਦਾ ਵੀ ਸੰਕੇਤ ਮਿਲਦਾ ਹੈ। ਰਾਸ਼ਟਰਪਤੀ ਟਰੰਪ ਦੇ ਸ਼ਾਸਨ ਵਿਚ ਕਈ ਦੇਸ਼ਾਂ ਪ੍ਰਤੀ ਇਸ ਤਰ੍ਹਾਂ ਦੀਆਂ ਨੀਤੀਆਂ ਧਾਰਨ ਕੀਤੀਆਂ ਗਈਆਂ ਸਨ, ਜਿਸ ਨਾਲ ਇਕ ਪਾਸੇ ਉਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕੀ ਵੀਜ਼ਾ ਮਿਲਣ ਵਿਚ ਦੁਸ਼ਵਾਰੀਆਂ ਵਧ ਗਈਆਂ ਸਨ, ਉਥੇ ਅਮਰੀਕਾ ਵਿਚ ਅਸਥਾਈ ਰੂਪ ਨਾਲ ਅਤੇ ਫਿਰ ਸਥਾਈ ਵੀਜ਼ਾ ਪ੍ਰਾਪਤ ਕਰਨ ਹਿਤ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਕਾਰਨ ਕਈ ਏਸ਼ਿਆਈ ਅਤੇ ਅਫਰੀਕੀ ਦੇਸ਼ਾਂ ਦੇ ਨਾਲ-ਨਾਲ ਭਾਰਤ ਦੇ ਨਾਗਰਿਕ ਵੀ ਬੇਹੱਦ ਪ੍ਰਭਾਵਿਤ ਹੋਏ ਸਨ। ਸਭ ਤੋਂ ਵਧੇਰੇ ਸੰਕਟ ਭਾਰਤੀਆਂ ਲਈ ਹੀ ਖੜ੍ਹਾ ਹੋਇਆ ਸੀ। ਹਾਲਾਂਕਿ ਟਰੰਪ ਪ੍ਰਸ਼ਾਸਨ ਦੀਆਂ ਕੁਝ ਨੀਤੀਆਂ ਭਾਰਤ ਦੇ ਸਮਰਥਨ ਵਿਚ ਰਹੀਆਂ ਸਨ ਪਰ ਇਮੀਗ੍ਰੇਸ਼ਨ ਨੀਤੀ ਨਾਲ ਭਾਰਤੀ ਲੋਕ ਕਾਫੀ ਪ੍ਰਭਾਵਿਤ ਹੋਏ। ਟਰੰਪ ਦੇ ਕਾਰਜਕਾਲ ਦੀਆਂ ਕਈ ਨੀਤੀਆਂ ਕਾਰਨ ਵਿਸ਼ਵ ਸ਼ਕਤੀ ਦੇਸ਼ ਅਮਰੀਕਾ ਅਲੱਗ-ਥਲੱਗ ਪੈਣ ਲੱਗਾ ਸੀ।
ਇਸ ਬਿੱਲ ਦੇ ਸੰਸਦ ਵਿਚ ਪੇਸ਼ ਹੋਣ ਨਾਲ ਇਹ ਵੀ ਸੰਕੇਤ ਮਿਲਦਾ ਹੈ ਕਿ ਬਾਈਡਨ ਪ੍ਰਸ਼ਾਸਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਲਏ ਗਏ ਅਨੇਕ ਫ਼ੈਸਲਿਆਂ ਨੂੰ ਪਲਟਣ ਜਾਂ ਉਨ੍ਹਾਂ ਵਿਚ ਸੁਧਾਰ ਕਰਨ ਦੀ ਦਿਸ਼ਾ ਵਿਚ ਯਤਨਸ਼ੀਲ ਹਨ, ਜਿਨ੍ਹਾਂ ਕਾਰਨ ਅਮਰੀਕਾ ਦੇ ਸਮਰਥਕ ਦੇਸ਼ਾਂ ਅੰਦਰ ਕੁਝ ਮਨਮੋਟਾਓ ਪੈਦਾ ਹੋਣ ਲੱਗੇ ਸਨ। ਇਮੀਗ੍ਰੇਸ਼ਨ ਨੀਤੀ ਸਬੰਧੀ ਟਰੰਪ ਦੇ ਇਕਪਾਸੜ ਫ਼ੈਸਲਿਆਂ ਨੇ ਕਾਫੀ ਨਿਰਾਸ਼ਾ ਪੈਦਾ ਕਰ ਦਿੱਤੀ ਸੀ। ਇਸ ਦਾ ਸਭ ਤੋਂ ਵਧੇਰੇ ਨੁਕਸਾਨ ਭਾਰਤ ਤੋਂ ਪੜ੍ਹਾਈ ਜਾਂ ਨੌਕਰੀ ਲਈ ਅਮਰੀਕਾ ਜਾਣ ਵਾਲੇ ਲੋਕਾਂ ਅਤੇ ਖ਼ਾਸ ਤੌਰ 'ਤੇ ਨੌਜਵਾਨਾਂ 'ਤੇ ਪਿਆ ਸੀ। ਹਾਲਾਂ ਕਿ ਭਾਰਤ ਸਰਕਾਰ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਟਰੰਪ ਪ੍ਰਸ਼ਾਸਨ ਵਲੋਂ ਸਿਰਫ਼ ਭਰੋਸੇ ਹੀ ਮਿਲਦੇ ਰਹੇ ਸਨ। ਹੁਣ ਜੋ ਬਾਈਡਨ ਪ੍ਰਸ਼ਾਸਨ ਵਲੋਂ ਨਵਾਂ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਨਾਲ ਆਸ ਬੱਝਦੀ ਹੈ ਕਿ ਅਮਰੀਕਾ ਦਾ ਵੀਜ਼ਾ ਹਾਸਲ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਦੇ ਨਾਲ ਕਈ ਹੋਰਾਂ ਦੇਸ਼ਾਂ ਦੇ ਲੋਕਾਂ ਨੂੰ ਵੀ ਲਾਭ ਮਿਲ ਸਕਦਾ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਸੂਚਨਾ ਤਕਨੀਕ ਦੇ ਪੇਸ਼ੇਵਰ ਨੌਜਵਾਨਾਂ ਨੂੰ ਅਮਰੀਕਾ ਵਿਚ ਰੁਜ਼ਗਾਰ ਲਈ ਵੀਜ਼ਾ ਹਾਸਲ ਕਰਨ ਵਿਚ ਸੌਖ ਹੋਵੇਗੀ। ਇਸ ਬਿੱਲ ਵਿਚ ਅਜਿਹੀ ਵਿਵਸਥਾ ਚਾਹੁਣ ਵਾਲੇ ਕਿਸੇ ਇਕ ਦੇਸ਼ ਦੇ ਲੋਕਾਂ ਦੀ ਗਿਣਤੀ ਨੂੰ ਸੀਮਤ ਨਾ ਕਰਨ ਅਤੇ ਉਸ 'ਤੇ ਰੋਕ ਨਾ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ, ਜਿਸ ਦਾ ਸਿੱਧਾ ਲਾਭ ਭਾਰਤ ਦੇ ਨੌਜਵਾਨਾਂ ਨੂੰ ਹੋਵੇਗਾ। ਇਸ ਨਾਲ ਐਚ-1 ਬੀ ਵੀਜ਼ਾ ਧਾਰਕਾਂ ਦੇ ਚਾਹਵਾਨਾਂ ਨੂੰ ਅਮਰੀਕਾ ਜਾਣ ਲਈ ਵੀਜ਼ਾ ਪ੍ਰਾਪਤ ਕਰਨ ਵਿਚ ਸੌਖ ਹੋਵੇਗੀ। ਇਸ ਸਹੂਲਤ ਲਈ ਭਾਰਤੀ ਅਧਿਕਾਰੀਆਂ ਅਤੇ ਸਰਕਾਰ ਵਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਬਿੱਲ ਦੇ ਕਾਨੂੰਨ ਬਣਨ ਨਾਲ ਅਮਰੀਕਾ ਵਿਚ ਕਾਨੂੰਨੀ ਰੂਪ ਨਾਲ ਰਹਿ ਰਹੇ ਉਨ੍ਹਾਂ ਲੱਖਾਂ ਲੋਕਾਂ ਨੂੰ ਆਸ ਦੀ ਕਿਰਨ ਦਿਖਾਈ ਦੇਣ ਲੱਗੇਗੀ, ਜਿਨ੍ਹਾਂ 'ਤੇ ਟਰੰਪ ਦੇ ਸ਼ਾਸਨ ਵਿਚ ਉਥੇ ਕੱਢੇ ਜਾਣ ਦੀ ਤਲਵਾਰ ਲਟਕਣ ਲੱਗੀ ਸੀ। ਇਸ ਕਾਨੂੰਨ ਦਾ ਇਕ ਵੱਡਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਹੋਵੇਗਾ ਜੋ ਅਮਰੀਕਾ ਵਿਚ ਪਿਛਲੇ 10 ਸਾਲ ਤੋਂ ਰਹਿ ਰਹੇ ਹਨ। ਹੁਣ ਉਨ੍ਹਾਂ ਨੂੰ ਵੀਜ਼ਾ ਦੀਆਂ ਸਖ਼ਤ ਪਾਬੰਦੀਆਂ ਤੋਂ ਰਾਹਤ ਹਾਸਲ ਹੋਵੇਗੀ। ਇਸ ਬਿੱਲ ਵਿਚ ਖੇਤੀਬਾੜੀ ਸਬੰਧੀ ਕਾਨੂੰਨੀ ਤੌਰ 'ਤੇ ਮਜ਼ਦੂਰੀ ਕਰਨ ਗਏ ਕਾਮਿਆਂ ਨੂੰ ਵੀ ਗਰੀਨ ਕਾਰਡ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਪ੍ਰਕਾਰ ਇਹ ਇਕ ਅਜਿਹੀ ਵਿਵਸਥਾ ਹੈ, ਜਿਸ ਸਬੰਧੀ ਬਾਈਡਨ ਪ੍ਰਸ਼ਾਸਨ ਪ੍ਰਤੀ ਪਹਿਲਾ ਸਾਰਥਿਕ ਪ੍ਰਤੀਕਰਮ ਪ੍ਰਗਟ ਹੁੰਦਾ ਹੈ।
ਬਾਈਡਨ ਪ੍ਰਸ਼ਾਸਨ ਦੇ ਜਿਨ੍ਹਾਂ ਹੋਰ ਫ਼ੈਸਲਿਆਂ ਸਬੰਧੀ ਵਿਸ਼ਵ ਰਾਜਨੀਤਕ ਮੰਚ 'ਤੇ ਸਾਰਥਿਕ ਪ੍ਰਤੀਕਰਮ ਪ੍ਰਗਟ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿਚ ਚੀਨ ਨਾਲ ਲੋੜ ਅਨੁਸਾਰ ਸਬੰਧ ਸਥਾਪਿਤ ਕਰਨ, ਈਰਾਨ ਨਾਲ ਟਰੰਪ ਕਾਰਜਕਾਲ ਵਿਚ ਵਿਗੜੇ ਸਬੰਧਾਂ ਨੂੰ ਸੁਧਾਰਨਾ ਵੀ ਸ਼ਾਮਿਲ ਹੈ। ਬਾਈਡਨ ਪ੍ਰਸ਼ਾਸਨ ਵਲੋਂ ਅਮਰੀਕਾ ਨੂੰ ਪੈਰਿਸ ਜਲਵਾਯੂ ਸਮਝੌਤੇ ਵਿਚ ਮੁੜ ਸ਼ਾਮਿਲ ਕਰਨਾ ਬੜਾ ਅਹਿਮ ਮੰਨਿਆ ਜਾਂਦਾ ਹੈ। ਟਰੰਪ ਪ੍ਰਸ਼ਾਸਨ ਨੂੰ ਪੈਰਿਸ ਸਮਝੌਤੇ ਤੋਂ ਵੱਖ ਹੋਣ ਕਰਕੇ ਵੱਡੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਰਾਸ਼ਟਰਪਤੀ ਬਾਈਡਨ ਦੇ ਪਹਿਲੇ ਫ਼ੈਸਲਿਆਂ ਵਿਚ ਪੈਰਿਸ ਸਮਝੌਤੇ ਨਾਲ ਜੁੜਨਾ ਪ੍ਰਮੁੱਖ ਮੁੱਦਾ ਰਿਹਾ ਹੈ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਸਥਾ ਨਾਲ ਰਵਾਇਤੀ ਸਬੰਧਾਂ ਦੀ ਬਹਾਲੀ ਵੀ ਬਾਈਡਨ ਦਾ ਵੱਡਾ ਫ਼ੈਸਲਾ ਹੈ। ਟਰੰਪ ਕਾਰਜਕਾਲ ਵਿਚ ਅਮਰੀਕਾ ਇਸ ਸੰਗਠਨ ਤੋਂ ਵੱਖ ਹੋ ਗਿਆ ਸੀ ਅਤੇ ਉਸ ਨੇ ਇਸ ਨੂੰ ਦਿੱਤੀ ਜਾਣ ਵਾਲੀ ਮਦਦ ਵੀ ਰੋਕ ਲਈ ਸੀ। ਇਸ ਤਰ੍ਹਾਂ ਬਾਈਡਨ ਪ੍ਰਸ਼ਾਸਨ ਨੇ ਮੁਢਲੇ ਪੜਾਅ ਦੇ ਆਪਣੇ ਫ਼ੈਸਲਿਆਂ ਅਤੇ ਐਲਾਨਾਂ ਨਾਲ ਆਸ ਦੀ ਇਕ ਕਿਰਨ ਪੈਦਾ ਕੀਤੀ ਹੈ। ਅਮਰੀਕਾ ਇਕ ਮਹਾਂਸ਼ਕਤੀ ਦੇਸ਼ ਹੈ। ਵਿਸ਼ਵ ਦਾ ਇਕ ਵੱਡਾ ਭਾਗ ਇਸੇ ਧੁਰੇ ਦੁਆਲੇ ਘੁੰਮਦਾ ਹੈ। ਅਮਰੀਕੀ ਸ਼ਾਸਨ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਬਹੁਤ ਸੁਭਾਵਿਕ ਹੈ ਕਿ ਬਾਈਡਨ ਪ੍ਰਸ਼ਾਸਨ ਆਪਣੇ ਲਈ ਜਿਸ ਤਰ੍ਹਾਂ ਦੀਆਂ ਨੀਤੀਆਂ ਨਿਰਧਾਰਤ ਕਰੇਗਾ, ਉਸ ਨਾਲ ਪੂਰਾ ਵਿਸ਼ਵ ਕਿਸੇ ਨਾ ਕਿਸੇ ਰੂਪ ਵਿਚ ਪ੍ਰਭਾਵਿਤ ਹੁੰਦਾ ਰਹੇਗਾ।

ਦਿਨੋ ਦਿਨ ਮਹਿੰਗੀ ਹੋ ਰਹੀ ਹੈ ਮੈਡੀਕਲ ਸਿੱਖਿਆ

ਇਕ ਪਾਸੇ ਜਦੋਂ ਸੰਸਾਰ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ, ਡਾਕਟਰਾਂ ਦੀਆਂ ਬੇਹਤਰੀਨ ਸੇਵਾਵਾਂ ਨੂੰ ਪੂਰਾ ਵਿਸ਼ਵ ਸਲਾਮ ਕਰ ਰਿਹਾ ਹੈ। ਇਸੇ ਦੌਰਾਨ ਬੀਤੀ 27 ਮਈ, 2020 ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸਿਹਤ ਸਿੱਖਿਆ ਸੰਸਥਾਨ ਐਕਟ 2006 ਵਿਚ ਸੋਧ ਕਰਕੇ ਐਕਟ 2020 ...

ਪੂਰੀ ਖ਼ਬਰ »

ਸਰਕਾਰ ਦਾ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਵਧਦਾ ਟਕਰਾਅ

ਕਿਸਾਨ ਸੰਘਰਸ਼ ਦੇ ਪ੍ਰਸੰਗ ਵਿਚ ਸਰਕਾਰ ਅਤੇ ਟਵਿੱਟਰ ਵਿਚਾਲੇ ਟਕਰਾਅ ਚਰਮਸੀਮਾ 'ਤੇ ਪਹੁੰਚ ਗਿਆ ਹੈ। ਕਿਸਾਨ ਸੰਘਰਸ਼ ਦੇ ਪ੍ਰਚਾਰ ਪ੍ਰਸਾਰ ਵਿਚ ਸੋਸ਼ਲ ਮੀਡੀਆ ਦੀ, ਵਿਸ਼ੇਸ਼ ਕਰਕੇ ਟਵਿੱਟਰ ਦੀ ਅਹਿਮ ਭੂਮਿਕਾ ਰਹੀ ਹੈ। ਨਤੀਜੇ ਵਜੋਂ ਸਰਕਾਰ ਨੇ ਟਵਿੱਟਰ ਨੂੰ 1200 ਦੇ ...

ਪੂਰੀ ਖ਼ਬਰ »

ਟੀਕਾਕਰਨ 'ਤੇ ਸਰਕਾਰੀ ਕੰਟਰੋਲ ਕਿਉਂ?

ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਵਾਇਰਸ ਦੀ ਵੈਕਸੀਨ ਦੇ ਚਲ ਰਹੇ ਟੀਕਾਕਰਨ ਨੂੰ ਆਪਣੇ ਕੰਟਰੋਲ ਤੋਂ ਮੁਕਤ ਕਰੇ। ਸਰਕਾਰ ਨੇ ਜਿਸ ਤਰ੍ਹਾਂ ਕੋਰੋਨਾ ਦੀ ਜਾਂਚ ਅਤੇ ਇਲਾਜ ਨੂੰ ਆਪਣੇ ਤੋਂ ਮੁਕਤ ਕੀਤਾ ਸੀ ਅਤੇ ਜਾਂਚ ਦੀ ਵੱਧ ਫੀਸ ਤੈਅ ਕਰਕੇ ਨਿੱਜੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX