ਤਾਜਾ ਖ਼ਬਰਾਂ


ਅੱਜ 2- ਡੀ.ਜੀ. ਕੋਰੋਨਾ ਦਵਾਈ ਦੀ ਪਹਿਲੀ ਖੇਪ ਆਵੇਗੀ
. . .  26 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  15 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  43 minutes ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  52 minutes ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਯੁਨਾਈਟਡ ਏਅਰਲਾਈਨਜ਼ ਦੇ ਜਹਾਜ਼ 'ਚ ਲੱਗੀ ਅੱਗ

ਉਡਾਣ ਦੌਰਾਨ ਕੁਝ ਮਲਬਾ ਹੇਠਾਂ ਡਿਗਿਆ * ਯਾਤਰੀ ਵਾਲ ਵਾਲ ਬਚੇ

ਸੈਕਰਾਮੈਂਟੋ, 21 ਫਰਵਰੀ (ਹੁਸਨ ਲੜੋਆ ਬੰਗਾ)- ਯੂਨਾਈਟਡ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ 'ਚ ਉਡਾਣ ਤੋਂ ਬਾਅਦ ਨੁਕਸ ਪੈਣ ਕਾਰਨ ਅੱਗ ਲੱਗ ਗਈ, ਜਿਸ ਤੋਂ ਬਾਅਦ ਉਸ ਨੂੰ ਹੰਗਾਮੀ ਹਾਲਤ ਵਿਚ ਵਾਪਸ ਡੈਨਵਰ ਦੇ ਹਵਾਈ ਅੱਡੇ 'ਤੇ ਉਤਾਰਨਾ ਪਿਆ | ਜਹਾਜ਼ 'ਚ ਸਵਾਰ 231 ਯਾਤਰੀ ਵਾਲ ਵਾਲ ਬਚ ਗਏ | ਉਤਰਨ ਤੋਂ ਪਹਿਲਾਂ ਜਹਾਜ਼ ਵਿਚੋਂ ਕੁਝ ਮਲਬਾ ਡਿਗਿਆ | ਜਹਾਜ਼ ਨੇ ਡੈਨਵਰ ਹਵਾਈ ਅੱਡੇ ਤੋਂ ਡੈਨੀਅਲ ਕੇ ਹਵਾਈ ਅੱਡੇ ਹੋਨੋਲੂਲੂ ਲਈ 12.49 'ਤੇ ਉਡਾਨ ਭਰੀ ਸੀ | ਬੋਇੰਗ-777 ਜਹਾਜ਼ ਦੇ ਇੰਜਣ ਵਿਚ ਅਚਾਨਕ ਆਈ ਖਰਾਬੀ ਕਾਰਨ 45 ਮਿੰਟਾਂ ਬਾਅਦ ਇਸ ਨੂੰ ਵਾਪਸ ਸੁਰੱਖਿਅਤ ਉਤਾਰ ਲਿਆ ਗਿਆ | ਮਲਬੇ ਦਾ ਕੁਝ ਹਿੱਸਾ ਕੋਲੋਰਾਡੋ 'ਚ ਇਕ ਘਰ ਦੇ ਨੇੜੇ ਡਿਗਿਆ | ਇੰਜਣ 'ਚ ਅੱਗ ਲੱਗਦੇ ਹੀ ਉਡਾਣ 'ਚ ਅਫਰਾ-ਤਫਰੀ ਮਚ ਗਈ | ਹਾਲਾਂਕਿ ਪਾਇਲਟ ਨੇ ਮੁਸਾਫਿਰਾਂ ਦੀ ਹਿੰਮਤ ਵਧਾਈ ਤੇ ਕਿਹਾ ਕਿ ਉਹ ਸੁਰੱਖਿਅਤ ਲੈਂਡਿੰਗ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ | ਇਸ ਦੌਰਾਨ ਇਕ ਯਾਤਰੀ ਨੇ ਜਹਾਜ਼ ਨੂੰ ਲੱਗੀ ਅੱਗ ਦੀ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਇਕ ਯਾਤਰੀ ਡੇਵਿਡ ਡੇਲਿਯੁਸਿਆ ਨੇ ਦੱਸਿਆ ਕਿ ਕਿਸੇ ਬਿੰਦੂ 'ਤੇ ਜਾ ਕੇ ਅਸੀਂ ਮਰਨ ਵਾਲੇ ਸੀ, ਕਿਉਂਕਿ ਧਮਾਕੇ ਬਾਅਦ ਅਸੀਂ ਲਗਾਤਾਰ ਉਚਾਈ ਤੋਂ ਹੇਠਾਂ ਵੱਲ ਜਾ ਰਹੇ ਸੀ | ਅੱਗ ਨਾਲ ਜਹਾਜ਼ ਅੰਦਰ ਵੀ ਗਰਮੀ ਵਧਣ ਲੱਗੀ ਸੀ | ਇਹ ਜਹਾਜ਼ 26 ਸਾਲ ਪੁਰਾਣਾ ਸੀ | ਹਵਾਈ ਅੱਡੇ ਦੇ ਬੁਲਾਰੇ ਅਲੈਕਸ ਰੈਨਟੇਰੀਆ ਨੇ ਕਿਹਾ ਕਿ ਜੋ ਮਲਬਾ ਡਿੱਗਿਆ ਹੈ ਉਸ ਸਬੰਧੀ ਕੋਈ ਵੇਰਵਾ ਨਹੀਂ ਮਿਲਿਆ ਪਰ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਮਲਬੇ ਤੋਂ ਦੂਰ ਰਹਿਣ | ਇਸ ਦੀ ਜਾਂਚ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਵਲੋਂ ਕੀਤੀ ਜਾਵੇਗੀ |

ਸੰਸਦ ਮੈਂਬਰ ਕਲੋਡੀਆ ਵੈਬੀ ਨੇ ਕਿਸਾਨ ਅੰਦੋਲਨ ਬਾਰੇ ਭਾਰਤੀ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਲੈਸਟਰ (ਇੰਗਲੈਂਡ), 21 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਲੈਸਟਰ (ਪੂਰਬੀ) ਤੋਂ ਸੰਸਦ ਮੈਂਬਰ ਕਲੋਡੀਆ ਵੈਬੀ ਨੇ ਕਿਸਾਨ ਅੰਦੋਲਨ ਦੇ ਸੰਦਰਭ ਵਿਚ ਭਾਰਤੀ ਹਾਈ ਕਮਿਸ਼ਨ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਭਾਰਤੀ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦਾ ਹੱਲ ਕੱਢਿਆ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਬਹਾਨੇ ਆਗੂ ਭੁਪਿੰਦਰ ਸਿੰਘ ਹਾਲੈਂਡ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਭੇਜਿਆ

ਮਾਨਹਾਈਮ, 21 ਫਰਵਰੀ (ਬਸੰਤ ਸਿੰਘ ਰਾਮੂਵਾਲੀਆ)- ਪਹਿਲੇ ਤੇ ਦੂਜੇ ਸੰਸਾਰ ਯੁੱਧ 'ਚ ਸਿੱਖ ਫੌਜੀਆਂ ਦੀ ਦੇਣ ਸਬੰਧੀ ਕਿਤਾਬਾਂ ਦੇ ਲੇਖਕ ਸਿੱਖ ਆਗੂ ਭੁਪਿੰਦਰ ਸਿੰਘ ਹਾਲੈਂਡ (ਹਾਲੈਂਡ ਦੇ ਨਾਗਰਿਕ) 17 ਫਰਵਰੀ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਪਹੁੰਚੇ ਤਾਂ ...

ਪੂਰੀ ਖ਼ਬਰ »

ਗੰਨ ਸਟੋਰ 'ਚ ਸ਼ੱਕੀ ਨੇ ਗੋਲੀਆਂ ਚਲਾ ਕੇ 2 ਲੋਕਾਂ ਦੀ ਕੀਤੀ ਹੱਤਿਆ, ਖੁਦ ਵੀ ਮਾਰਿਆ ਗਿਆ

ਸੈਕਰਾਮੈਂਟੋ, 21 ਫਰਵਰੀ (ਹੁਸਨ ਲੜੋਆ ਬੰਗਾ)- ਨਿਊ ਓਰਲੀਨਜ਼ ਦੇ ਨੀਮ ਸ਼ਹਿਰੀ ਖੇਤਰ ਮੈਟੇਰੀ 'ਚ ਇਕ ਗੰਨ ਸਟੋਰ ਵਿਚ ਹੋਈ ਗੋਲੀਬਾਰੀ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ | ਸ਼ੈਰਿਫ ਜੋਸਫ ਲੋਪਿੰਟੋ ਨੇ ਕਿਹਾ ਹੈ ਕਿ ਇਕ ਸ਼ੱਕੀ ਵਿਅਕਤੀ ਨੇ ਜੈਫਰਸਨ ਗੰਨ ਆਊਟਲੈਟ 'ਚ ...

ਪੂਰੀ ਖ਼ਬਰ »

ਕਰੀਨਾ-ਸੈਫ ਘਰ ਆਇਆ ਨੰਨ੍ਹਾ ਮਹਿਮਾਨ

ਮੁੰਬਈ, 21 ਫਰਵਰੀ (ਏਜੰਸੀ)- ਪਟੌਦੀ ਖਾਨਦਾਨ 'ਚ ਇਕ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ | ਅਦਾਕਾਰਾ ਕਰੀਨਾ ਕਪੂਰ ਖਾਨ ਤੇ ਸੈਫ ਅਲੀ ਖਾਨ ਫਿਰ ਮਾਤਾ-ਪਿਤਾ ਬਣ ਗਏ ਹਨ | ਕਰੀਨਾ ਜੋ ਕਿ ਇਥੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਸੀ, ਨੇ ਸਵੇਰੇ 9 ਵਜੇ ਦੇ ਕਰੀਬ ਬੇਟੇ ਨੂੰ ਜਨਮ ...

ਪੂਰੀ ਖ਼ਬਰ »

ਸਾਰੇ ਬਾਲਗਾਂ ਦਾ ਟੀਚਾ 31 ਜੁਲਾਈ ਤੱਕ ਪਹਿਲੀ ਖੁਰਾਕ ਨੂੰ ਪਾਉਣਾ ਹੈ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਰਕਾਰ ਨੇ ਅੱਜ ਐਤਵਾਰ ਨੂੰ ਐਲਾਨ ਕੀਤਾ ਹੈ ਕਿ 31 ਜੁਲਾਈ ਤੱਕ ਦੇਸ਼ ਦੇ ਸਾਰੇ ਬਾਲਗਾਂ ਨੂੰ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਦੇਣ ਦਾ ਟੀਚਾ ਹੈ | ਇਸ ਤੋਂ ਇਲਾਵਾ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ...

ਪੂਰੀ ਖ਼ਬਰ »

ਭਾਰਤ ਤੇ ਯੂ.ਕੇ. ਦੇ ਦੁਵੱਲੇ ਸਬੰਧ ਕੋਵਿਡ 19 ਤੋਂ ਬਾਅਦ ਸਿਖਰਾਂ ਨੂੰ ਛੂਹਣਗੇ– ਰਿਪੋਰਟ

ਭਾਰਤ 'ਚ 572 ਯੂ.ਕੇ. ਕੰਪਨੀਆਂ 416121 ਲੋਕਾਂ ਨੂੰ ਦੇ ਰਹੀਆਂ ਹਨ ਰੁਜ਼ਗਾਰ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ 19 ਮਹਾਂਮਾਰੀ ਦੇ ਖ਼ਤਮ ਹੁੰਦਿਆਂ ਹੀ ਭਾਰਤ ਅਤੇ ਯੂ.ਕੇ. ਦੇ ਦੁਵੱਲੇ ਸਬੰਧ ਸਿਖ਼ਰਾਂ ਨੂੰ ਛੂਹਣਗੇ | ਕਿਉਂਕਿ ਯੂ.ਕੇ. ਲਈ ਇਕ ਤਰਜੀਹੀ ਦੇਸ਼ ਬਣਨ ਦੀ ਸੰਭਾਵਨਾ ਹੈ, ਜਿਸ ਦੇ ਸਿੱਟੇ ਵਜੋਂ ਦੋਵਾਂ ਦੀ ਆਰਥਿਕ ...

ਪੂਰੀ ਖ਼ਬਰ »

ਐਮ.ਪੀ. ਢੇਸੀ ਨੇ ਪੰਜਾਬੀ ਭਾਈਚਾਰੇ ਨੂੰ ਵੈਕਸੀਨ ਲੈਣ ਲਈ ਕੀਤੀ ਅਪੀਲ

ਲੰਡਨ, 21 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਦੇ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਪੰਜਾਬੀ ਭਾਈਚਾਰੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਅਤੇ ਇਸ ਦੇ ਖ਼ਾਤਮੇ ਲਈ ਕੋਰੋਨਾ ਵੈਕਸੀਨ ਲੈਣ ਲਈ ਅਪੀਲ ਕੀਤੀ ਹੈ | ਢੇਸੀ ਨੇ ਮਾਂ ਬੋਲੀ ਦਿਵਸ ਮੌਕੇ ਪੰਜਾਬੀ ...

ਪੂਰੀ ਖ਼ਬਰ »

ਬਿ੍ਸਬੇਨ ਵਿਖੇ ਕੌਮਾਂਤਰੀ ਭਾਸ਼ਾ ਦਿਵਸ ਮਨਾਇਆ ਪੰਜਾਬੀ ਭਾਸ਼ਾ ਲਈ ਸੁਹਿਰਦਤਾ ਤੇ ਚਿੰਤਨ ਸਮੇਂ ਦੀ ਮੰਗ

ਬਿ੍ਸਬੇਨ, 21 ਫਰਵਰੀ (ਮਹਿੰਦਰਪਾਲ ਸਿੰਘ ਕਾਹਲੋਂ)- 'ਬਿ੍ਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ' ਅਤੇ ਸਿੰਘ ਸਭਾ ਬਿ੍ਸਬੇਨ ਟਾਈਗਮ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਨਾਂ ਦੋਹਾਂ ਸਮਾਗਮਾ 'ਚ ਵੱਖ ਵੱਖ ਬੁਲਾਰਿਆਂ ਨੇ ਆਪਣੀਆਂ ਤਕਰੀਰਾਂ, ...

ਪੂਰੀ ਖ਼ਬਰ »

ਫਰੈਂਕਫਰਟ 'ਚ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ

ਫਰੈਂਕਫਰਟ, 21 ਫ਼ਰਵਰੀ (ਸੰਦੀਪ ਕੌਰ ਮਿਆਣੀ)- ਮੋਦੀ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਦੇ ਹੱਕ 'ਚ ਫਰੈਂਕਫਰਟ 'ਚ ਫਾਰਮਰ ਪ੍ਰੋਟੈਸਟ ਦੇ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਜਰਮਨ ਲੋਕਾਂ ਵਿਚਾਲੇ ...

ਪੂਰੀ ਖ਼ਬਰ »

ਕੈਨੇਡਾ ਦੇ ਹਵਾਈ ਅੱਡਿਆਂ 'ਤੇ ਕੋਰੋਨਾ ਟੈਸਟ ਅੱਜ ਤੋਂ

ਟੋਰਾਂਟੋ, 21 ਫਰਵਰੀ (ਸਤਪਾਲ ਸਿੰਘ ਜੌਹਲ)- ਕੋਰੋਨਾ ਮਹਾਂਮਾਰੀ ਦੌਰਾਨ ਕੈਨੇਡਾ ਵਿਚ ਵਿਦੇਸ਼ਾਂ ਤੋਂ ਮੁਸਾਫਿਰਾਂ ਦੀ ਆਮਦ ਵਾਸਤੇ ਹਾਲ ਦੀ ਘੜੀ ਚਾਰ ਅੰਤਰਰਾਸ਼ਟਰੀ ਹਵਾਈ ਅੱਡੇ ਹੀ ਖੁੱਲ•ੇ ਰੱਖੇ ਜਾ ਰਹੇ ਹਨ, ਜਿਨ੍ਹ•ਾਂ ਵਿਚ ਟੋਰਾਂਟੋ, ਮਾਂਟਰੀਅਲ, ਕੈਲਗਰੀ ਅਤੇ ...

ਪੂਰੀ ਖ਼ਬਰ »

ਯੂ.ਕੇ. ਦੇ ਸਕੂਲਾਂ 'ਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇ-ਭਕਨਾ

ਲੈਸਟਰ (ਇੰਗਲੈਂਡ), 21 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 'ਤੇ ਯੂ.ਕੇ. 'ਚ ਵੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵੱਖ ਵੱਖ ਥਾਵਾਂ 'ਤੇ ਮਾਂ ਬੋਲੀ ਦਿਹਾੜਾ ਯੂ.ਕੇ. ਲਾਕਡਾਊਨ ਹੋਣ ਕਾਰਨ ਆਨਲਾਈਨ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਜਾ ਸਵੀਟਸ ਦੇ ਮਾਲਕ ਮੱਖਣ ਸਿੰਘ ਬੈਂਸ ਨੂੰ ਸਦਮਾ- ਚਾਚਾ ਭਜਨ ਸਿੰਘ ਬੈਂਸ ਦਾ ਦਿਹਾਂਤ

**ਕੈਲੇਫੋਰਨੀਆ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਸਾਨ ਫਰਾਂਸਿਸਕੋ, 21 ਫਰਵਰੀ (ਅਜੀਤ ਬਿਓਰੋ)– ਉਤਰੀ ਅਮਰੀਕਾ ਦੇ ਵੱਡੇ ਕਾਰੋਬਾਰੀ ਰਾਜਾ ਸਵੀਟਸ ਦੇ ਮਾਲਕ ਤੇ ਯੁਨਾਈਟਡ ਸਪੋਰਟਸ ਕਲੱਬ ਕੈਲੀਫੋਰਨੀਆ ਦੇ ਚੇਅਰਮੈਨ ਮੱਖਣ ਸਿੰਘ ਬੈਂਸ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹ•ਾਂ ਦੇ ਚਾਚਾ ਭਜਨ ਸਿੰਘ ਬੈਂਸ (85) ...

ਪੂਰੀ ਖ਼ਬਰ »

ਹੋਟਲ ਇਕਾਂਤਵਾਸ ਨੀਤੀ ਕਾਰਨ ਸਕਾਟਲੈਂਡ ਸਰਕਾਰ ਵਿਵਾਦਾਂ 'ਚ ਘਿਰੀ

ਗਲਾਸਗੋ, 21 ਫਰਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਸਰਕਾਰ ਨੇ ਗਲਾਸਗੋ ਹਵਾਈ ਅੱਡੇ ਲਾਗੇ ਹੌਲੀਡੇਅ ਇਨ ਐਕਸਪ੍ਰੈੱਸ ਅਤੇ ਨੋਰਮੰਡੀ ਹੋਟਲਾਂ ਵਿਚ ਮਾਰਚ ਦੇ ਅਖੀਰ ਤੱਕ 284 ਕਮਰੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤਵਾਸ ਕਰਨ ਲਈ ਰਾਖਵੇਂ ਰੱਖੇ ਹੋਏ ...

ਪੂਰੀ ਖ਼ਬਰ »

ਹੋਟਲ ਮਾਲਕਾਂ ਵਲੋਂ ਕਿਰਾਏ ਸਬੰਧੀ ਦਿੱਤੀ ਸੂਚੀ ਨੂੰ ਲੈ ਕੇ ਕੈਨੇਡਾ ਸਰਕਾਰ ਦੁਚਿੱਤੀ 'ਚ

ਐਡਮਿੰਟਨ, 21 ਫਰਵਰੀ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਕੋਰੋਨਾ ਨੂੰ ਲੈ ਕੇ ਸਖ਼ਤੀ ਕਰਦਿਆਂ ਐਲਾਨ ਕੀਤਾ ਸੀ ਕੋਈ ਨਾਗਰਿਕ ਬਿਨਾਂ ਵੱਡੇ ਕਾਰਨ ਕੈਨੇਡਾ ਤੋਂ ਬਾਹਰ ਨਾ ਜਾਵੇ ਅਤੇ ਜੋ ਲੋਕ ਵਾਪਸ ਕੈਨੇਡਾ ਆ ਰਹੇ ਹਨ ...

ਪੂਰੀ ਖ਼ਬਰ »

ਸਕਾਟ ਮੌਰਿਸਨ ਨੇ ਕੋਵਿਡ ਵੈਕਸੀਨ ਟੀਕਾ ਲਗਵਾਇਆ

ਐਡੀਲੇਡ, 21 ਫਰਵਰੀ (ਗੁਰਮੀਤ ਸਿੰਘ ਵਾਲੀਆ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕੋਵਿਡ-19 ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਉਹ ਕੋਰੋਨਾ ਵੈਕਸੀਨ ਟੀਕਾ ਲਗਵਾਉਣ ਵਾਲੇ ਮੁੱਖ ਸਿਹਤ ਅਫਸਰ, ਮੁੱਖ ਨਰਸ, ਬੁਢਾਪਾ ਸੰਭਾਲ਼ ਕੇਂਦਰ ਦੇ ਮੂਹਰਲੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX