ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,81,386 ਨਵੇਂ ਕੋਰੋਨਾ ਮਾਮਲੇ ਆਏ , 4,106 ਮੌਤਾਂ
. . .  11 minutes ago
ਨਵੀਂ ਦਿੱਲੀ,17 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 2,81,386 ਨਵੇਂ...
ਅੱਜ 2- ਡੀ.ਜੀ. ਕੋਰੋਨਾ ਦਵਾਈ ਦਾ ਪਹਿਲਾ ਬੈਚ ਕੀਤਾ ਜਾਵੇਗਾ ਲਾਂਚ
. . .  21 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  50 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  about 1 hour ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  about 1 hour ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਦਿੱਲੀ / ਹਰਿਆਣਾ

ਵਿਸ਼ਵ ਸ਼ਾਂਤੀ ਲਈ ਪੰਜਾਬੀ ਭਾਈਚਾਰੇ ਦਾ ਯੋਗਦਾਨ ਵਿਸ਼ੇ 'ਤੇ ਹੋਵੇਗੀ ਕੌਮਾਂਤਰੀ ਕਾਨਫਰੰਸ- ਪਾਠਕ

ਰਤੀਆ, 21 ਫਰਵਰੀ (ਬੇਅੰਤ ਕੌਰ ਮੰਡੇਰ)-ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਵਲੋਂ ਕਰਵਾਏ ਵਿਸ਼ੇਸ਼ ਵੈਬੀਨਾਰ ਦੀ ਵਰਚੂਅਲ ਮੀਟਿੰਗ ਵਿਚ ਵੱਖ-ਵੱਖ ਦੇਸ਼ਾਂ ਤੋਂ ਸੰਸਥਾ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਪੇਸ਼ ਕੀਤੇ | ਚੇਅਰਮੈਨ ਰੋਸ਼ਨ ਲਾਲ ਪਾਠਕ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਕੈਨੈਡਾ ਸਮੇਤ ਯੂਰਪ ਤੇ ਏਸ਼ੀਆ ਦੇ ਹੋਰ ਮੁਲਕਾਂ ਵਿਚ ਵਿਸ਼ਵ ਸ਼ਾਂਤੀ ਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਦੇ ਪ੍ਰਚਾਰ-ਪ੍ਰਸਾਰ ਲਈ ਵੱਡੇ ਪੱਧਰ ਤੇ ਕਾਰਜ ਕਰ ਰਹੀ ਹੈ | ਸੰਸਥਾ ਵਲੋਂ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿਚ 18, 19 ਤੇ 20 ਜੂਨ 2021 ਨੂੰ 'ਵਿਸ਼ਵ ਸ਼ਾਂਤੀ ਵਿੱਚ ਪੰਜਾਬੀ ਭਾਈਚਾਰੇ ਦਾ ਯੋਗਦਾਨ ਵਿਸ਼ੇ ਤੇ ਕੌਮਾਂਤਰੀ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤਿੰਨ ਦਿਨਾ ਕਾਨਫਰੰਸ ਵਿਚ 2-2 ਘੰਟਿਆਂ ਦੇ 9 ਸ਼ੈਸ਼ਨ ਆਯੋਜਿਤ ਕੀਤੇ ਜਾਣਗੇ | ਜਿਨ੍ਹਾਂ 'ਚ ਵੱਖ-ਵੱਖ ਦੇਸ਼ਾਂ ਤੋਂ ਬੁੱਧੀਜੀਵੀ ਆਪਣੇ ਪੇਪਰ ਪੜ੍ਹਣਗੇ | ਉਨ੍ਹਾਂ ਦੱਸਿਆ ਕਿ ਪੰਜਾਬੀ ਭਾਸ਼ਾ ਸਮੁੱਚੇ ਸੰਸਾਰ ਦੀ ਸਭ ਤੋਂ ਵੱਧ ਮਿੱਠੀ ਤੇ ਪ੍ਰਭਾਵਸ਼ਾਲੀ ਭਾਸ਼ਾ ਹੈ | ਇਸ ਭਾਸ਼ਾ ਵਿਚ ਸਿੱਖ ਧਰਮ ਦੇ ਗੁਰੂਆਂ ਨੇ ਸੱਚੀ ਤੇ ਮਾਨਵਤਾਵਾਦੀ ਸੋਚ ਨੂੰ ਪ੍ਰਣਾਈ ਗੁਰਬਾਣੀ ਦੀ ਰਚਨਾ ਕੀਤੀ ਹੈ | ਮੇਜਬਾਨ ਮਨਪ੍ਰੀਤ ਗੌੜ ਨੇ ਸੰਸਥਾ ਦੇ ਅਹੁਦੇਦਾਰਾਂ ਦੀ ਜਾਣ ਪਹਿਚਾਨ ਕਰਵਾਉਂਦਿਆਂ ਬੈਠਕ ਦੇ ਏਜੰਡੇ ਨੂੰ ਪੇਸ਼ ਕੀਤਾ | ਪੰਜਾਬ ਚੈਪਟਰ ਦੇ ਪ੍ਰਧਾਨ ਡਾ: ਕੰਵਲਜੀਤ ਸਿੰਘ ਟਿੱਬਾ ਨੇ ਕਾਨਫਰੰਸ ਦੇ ਆਯੋਜਨ ਦੇ ਲਈ ਪੜ੍ਹੇ ਜਾਣ ਵਾਲੇ ਪਰਚਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਜਨਰਲ ਸਕੱਤਰ ਨਿਰਬੈਲ ਸਿੰਘ ਅਰੋੜਾ ਨੇ ਦੱਸਿਆ ਕਿ ਅਮਰੀਕਾ, ਕੈਨੇਡਾ, ਭਾਰਤ ਅਤੇ ਹੋਰ ਮੁਲਕਾਂ ਤੋਂ ਸ਼ਾਮਿਲ ਹੋਣ ਵਾਲੇ ਡੈਲੀਗੇਟ ਦੀ ਸਾਂਭ ਸੰਭਾਲ ਦੇ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ | ਵਿੱਤ ਸਕੱਤਰ ਅਵਤਾਰ ਸਿੰਘ ਸੰਧੂ ਨੇ ਕਿਹਾ ਕਿ ਕਾਨਫਰੰਸ ਦੇ ਪ੍ਰਬੰਧਾ ਦੇ ਲਈ ਵੱਖ ਵੱਖ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਕਿ ਕਾਨਫਰੰਸ ਦੀ ਸਫ਼ਲਤਾ ਦੇ ਲਈ ਹਰ ਇਕ ਬਾਰੀਕ ਤੋਂ ਬਾਰੀਕ ਪ੍ਰਬੰਧ ਸਹੀ ਹੋਣ | ਹਰਿਆਣਾ ਚੈਪਟਰ ਦੇ ਪ੍ਰਧਾਨ ਡਾ. ਨਾਇਬ ਸਿੰਘ ਮੰਡੇਰ ਨੇ ਕਿਹਾ ਕਿ ਅਯੋਕੇ ਸਮੇਂ ਵਿੱਚ ਵਿਸ਼ਵ ਸ਼ਾਂਤੀ ਦੇ ਲਈ ਸੰਸਥਾ ਦੇ ਚੇਅਰਮੈਨ ਰੋਸ਼ਨ ਲਾਲ ਪਾਠਕ ਵੱਲੋਂ ਕੌਮਾਂਤਰੀ ਪੱਧਰ ਤੇ ਕੀਤੇ ਜਾ ਰਹੇ ਯਤਨ ਬਹੁਤ ਹੀ ਪ੍ਰਸ਼ੰਸਾਯੋਗ ਹਨ | ਵੈਬੀਨਾਰ 'ਚ ਫਰਾਂਸ ਤੋਂ ਪ੍ਰਧਾਨ ਉੱਘੀ ਲੇਖਕਾ ਕੁਲਵੰਤ ਕੌਰ ਚੰਨ, ਵੀਨਾ ਰਾਣੀ ਬਟਾਲਾ, ਗੁਰਮੀਤ ਸਿੰਘ ਗੁਰਦਾਸਪੁਰ, ਡਾ: ਮੱਖਣ ਸਿੰਘ ਸੰਗਰੂਰ, ਬਲਜੀਤ ਸਿੰਘ ਸੰਧੂ, ਬਲਜਿੰਦਰ ਸਿੰਘ, ਰਿਸ਼ੀ ਪਾਹਵਾ, ਸਰਭਜੀਤ ਕੌਰ, ਪ੍ਰਦੀਪ ਸਿੰਘ ਬਟਾਲਾ, ਸੰਤ ਸਿੰਘ ਡਿਪਟੀ ਕਮਾਂਡੈਂਟ, ਤਿਲਕ ਰਾਜ, ਕੁਨਾਲ ਸ਼ਰਮਾ ਤੇ ਨਰੇਸ਼ ਕੁਮਾਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ |

ਬੇਰਖੇੜੀ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਨਰਾਇਣਗੜ੍ਹ, 21 ਫਰਵਰੀ (ਪੀ ਸਿੰਘ)-ਪਿੰਡ ਬੇਰਖੇੜੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਰਾਗੀ ਤੇ ਕਥਾ ਵਾਚਕ ਸੁਖਚੈਨ ਸਿੰਘ ਕਰਨਾਲ ਵਾਲਿਆਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪੰਜੋਖਰਾ ਸਾਹਿਬ 'ਚ ਤਿੰਨ ਰੋਜ਼ਾ ਸਮਾਗਮ ਸਮਾਪਤ

ਨਰਾਇਣਗੜ੍ਹ, 21 ਫਰਵਰੀ (ਪੀ ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਸ਼ਾਹੀ ਅਠਵੀਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਢੀ ਤੇ ਕਥਾ ਵਾਚਕਾਂ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਮੈਟਰੋ ਦਾ ਉਦਘਾਟਨ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਨੋਆਪਾੜਾ ਤੋਂ ਦੱਖਣੇਸ਼ਵਰ ਤੱਕ ਜਾਣ ਵਾਲੀ ਕੋਲਕਾਤਾ ਮੈਟਰੋ ਦੀ ਉੱਤਰ-ਦੱਖਣੀ ਲਾਈਨ ਦਾ ਉਦਘਾਟਨ ਕਰਨਗੇ | ਮੈਟਰੋ ਰੇਲਵੇ ਦੀ ਸੀ.ਪੀ.ਆਰ.ਓ. ਇੰਦ੍ਰਾਣੀ ਬੈਨਰਜੀ ਨੇ ...

ਪੂਰੀ ਖ਼ਬਰ »

ਜੰਮੂ ਵਿਖੇ ਬਰਾਮਦ ਆਈ. ਡੀ. ਈ. ਦੇ ਸੰਬਧ 'ਚ ਇਕ ਹੋਰ ਗਿ੍ਫ਼ਤਾਰੀ

ਸ੍ਰੀਨਗਰ, 21 ਫਰਵਰੀ (ਮਨਜੀਤ ਸਿੰਘ)- ਜੰਮੂ ਦੇ ਬੱਸ ਸਟੈਂਡ ਇਲਾਕੇ 'ਚ ਬਰਾਮਦ ਕੀਤੀ ਗਈ ਆਈ. ਡੀ. ਈ. ਦੇ ਸੰਬਧ 'ਚ ਪੁਲਿਸ ਨੇ ਅਲ-ਬਦਰ ਦੇ ਇਕ ਹੋਰ ਓਵਰ ਗਰਾਊਾਡ ਵਰਕਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਈ.ਜੀ.ਪੀ. ਜੰਮੂ ਰੇਂਜ ਅਨੁਸਾਰ ਰਾਹ ਹੁਸੈਨ ਭਟ ਪੁਲਵਾਮਾ ਭਟਬਾਗ ...

ਪੂਰੀ ਖ਼ਬਰ »

ਜਿੰਨੀ ਵੀ ਫੋਰਸ ਆਵੇ, ਸਾਰੇ ਵੋਟ ਸਾਨੂੰ ਹੀ ਮਿਲਣਗੇ- ਤਿ੍ਣਮੂਲ ਆਗੂ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਭਾਂਗੜ ਇਲਾਕੇ 'ਚ ਪੰਚਾਇਤ ਮੁਖੀ ਤੇ ਤਿ੍ਣਮੂਲ ਆਗੂ ਮੁਦੱਸ਼ਰ ਅਹਿਮਦ ਨੇ ਇਕ ਮੀਟਿੰਗ 'ਚ ਕਿਹਾ ਕਿ ਕੇਂਦਰੀ ਸੁਰੱਖਿਆ ਫੋਰਸ ਦੇ ਆਉਣ ਨਾਲ ਕੁਝ ਹੋਣ ਵਾਲਾ ਨਹੀਂ ਹੈ | ਫੋਰਸ ਬੂਥਾਂ ਦੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਵਲੋਂ ਆਈਲਟਸ 'ਚੋਂ 7.5 ਬੈਂਡ ਹਾਸਲ

ਨਡਾਲਾ, 21 ਫਰਵਰੀ (ਮਾਨ)- ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦੀ ਵਿਦਿਆਰਥਣ ਮਨਜੀਤ ਕੌਰ ਸਪੁੱਤਰੀ ਸਵਰਗੀ ਬਲਦੇਵ ਸਿੰਘ ਵਾਸੀ ਘੱਗ ਨੇ ਆਈਲਟਸ ਵਿਚੋਂ 7.5 ਬੈਂਡ ਪ੍ਰਾਪਤ ਕਰਕੇ ਸਕੂਲ ਦੇ ਮਾਣ ਵਿਚ ਵਾਧਾ ਕੀਤਾ ਹੈ | ਅੱਜ ਸਕੂਲ ਚੇਅਰਮੈਨ ਡਾ: ਆਸਾ ਸਿੰਘ ਘੁੰਮਣ ਅਤੇ ...

ਪੂਰੀ ਖ਼ਬਰ »

ਕੁਰੰਗਾਂਵਾਲੀ 'ਚ ਸਾਲਾਨਾ ਜੋੜ ਮੇਲਾ ਸ਼ੁਰੂ

ਸਿਰਸਾ, 21 ਫਰਵਰੀ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹਾ ਦੇ ਪਿੰਡ ਕੁਰੰਗਾਵਾਲੀ ਸਥਿਤ ਪੁਰਾਤਨ ਬਾਬਾ ਰਾਮਦੇਵ ਮੰਦਰ ਵਿਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ ਸ਼ੁਰੂ ਹੋ ਗਿਆ ਹੈ | ਇਸ ਜੋੜ ਮੇਲੇ ਦੌਰਾਨ ਬਾਬਾ ਰਾਮਦੇਵ ਦੇ ...

ਪੂਰੀ ਖ਼ਬਰ »

ਨੌਹਰ ਕਸਬੇ 'ਚ ਅੱਜ ਹੋਵੇਗੀ ਕਿਸਾਨ ਮਹਾਂ ਪੰਚਾਇਤ

ਸਿਰਸਾ, 21 ਫਰਵਰੀ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੇ ਨਾਲ ਲਗਦੇ ਰਾਜਸਥਾਨ ਦੇ ਕਸਬੇ ਨੋਹਰ 'ਚ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਮਹਾਂਪੰਚਾਇਤ ਸੱਦੀ ਗਈ ਹੈ | ਇਸ ਕਿਸਾਨ ਮਹਾਂਪੰਚਾਇਤ ਰਾਜਸਥਾਨ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਵੱਡੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਮੌਕੇ ਆਨਲਾਈਨ ਵਿਚਾਰ ਗੋਸ਼ਟੀ ਕਰਵਾਈ

ਸਿਰਸਾ, 21 ਫਰਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਸਕੂਲਾਂ ਵਿਚ ਅੱਜ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹਰਿਆਣਾ ਪੰਜਾਬੀ ਅਧਿਆਪਕ ਤੇ ਭਾਸ਼ਾ ਕਲਿਆਣ ਸੁਸਾਇਟੀ ਸਿਰਸਾ ਇਕਾਈ ਵਲੋਂ 'ਮਾਤਾ ਭਾਸ਼ਾ ਪੰਜਾਬੀ ਦੇ ਸਾਹਮਣੇ ਮੌਜੂਦ ...

ਪੂਰੀ ਖ਼ਬਰ »

ਜਨਪ੍ਰਤੀਨਿਧੀ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਸਿੰਘੂ ਬਾਰਡਰ 'ਤੇ ਕੀਤਾ ਸਾਈਕਲ ਮਾਰਚ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਜਨਪ੍ਰਤੀਨਿਧੀ ਸੰਘਰਸ਼ ਮੋਰਚਾ ਦੇ ਕੁਝ ਮੈਂਬਰਾਂ, ਸਿੰਘੂ ਬਾਰਡਰ 'ਤੇ ਸਾਈਕਲ ਯਾਤਰਾ ਕਰਦੇ ਹੋਏ ਪੁੱਜੇ ਹਨ ਜੋ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ | ਇਨ੍ਹਾਂ ਨੇ ਸਭ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ ਸਾਈਕਲ 'ਤੇ ਮਾਰਚ ...

ਪੂਰੀ ਖ਼ਬਰ »

ਪੰਜਾਬੀ ਹੈਲਪਲਾਈਨ ਨੇ ਵਿਦਿਆਰਥੀਆਂ ਦੀ ਕੀਤੀ ਕੌ ਾਸਲਿੰਗ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜਿਕ ਸੰਸਥਾ ਪੰਜਾਬੀ ਹੈਲਪਲਾਈਨ ਦਿੱਲੀ ਵਲੋਂ ਐੱਸ.ਕੇ.ਵੀ. ਸਕੂਲ ਭਾਰਤ ਨਗਰ ਵਿਖੇ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਕੌਂਸਲਿੰਗ ਕੀਤੀ | ਪੰਜਾਬੀ ਹੈਲਪਲਾਈਨ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਪ੍ਰਤੀ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਆਪਣੀਆਂ ਨਿੱਜੀ ਗੱਡੀਆਂ ਵੀ ਚਲਾਉਣੀਆਂ ਔਖੀਆਂ ਹੋ ਗਈਆਂ ਹਨ | ਦਿੱਲੀ 'ਚ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਜੋ ਯਾਤਰੀ ਗਾਇਡਲਾਇਨ ਦੀ ਪ੍ਰਵਾਹ ਨਹੀਂ ਕਰਨਗੇ ਉਸ 'ਤੇ ਲੱਗੇਗਾ ਜੁਰਮਾਨਾ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਜਿਸ ਤਰ੍ਹਾਂ ਕੋਰੋਨਾ ਦੇ ਮਾਮਲੇ ਘਟਦੇ ਜਾ ਰਹੇ ਹਨ ਉਸ ਦੇ ਨਾਲ ਹੀ ਇਸ ਮਾਮਲੇ ਪ੍ਰਤੀ ਲੋਕ ਜ਼ਿਆਦਾ ਹੀ ਲਾਪ੍ਰਵਾਹ ਹੋ ਰਹੇ ਹਨ, ਜਿਸ ਦਾ ਅਸਰ ਪਬਲਿਕ ਟਰਾਂਸਪੋਰਟ 'ਤੇ ਪੈ ਰਿਹਾ ਹੈ | ਮੈਟਰੋ ਰੇਲ ਵਿਚ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਪਿੰਡ ਚੋਰਮਾਰ ਖੇੜਾ ਦੇ ਸਕੂਲ 'ਚ ਪਾਣੀ ਸੰਭਾਲ ਸਬੰਧੀ ਪੋ੍ਰਗਰਾਮ ਕਰਵਾਇਆ

ਸਿਰਸਾ, 21 ਫਰਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਚੋਰਮਾਰ ਖੇੜਾ ਦੇ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ ਵਿਚ ਜਲ ਜੀਵਨ ਮਿਸ਼ਨ ਦੇ ਤਹਿਤ ਲੋਕ ਜਾਗਰੂਕਤਾ ਤੇ ਸਮਰੱਥਾ ਉਸਾਰੀ 'ਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਪੋ੍ਰਗਰਾਮ ਵਿਚ ਮੁੱਖ ਰੂਪ 'ਚ ਗੁਰਦੁਆਰਾ ...

ਪੂਰੀ ਖ਼ਬਰ »

ਅੱਤਵਾਦੀ ਟਿਕਾਣੇ ਤੋਂ 3 ਏ. ਕੇ.-56 ਰਾਇਫਲਾਂ ਸਮੇਤ ਭਾਰੀ ਅਸਲ੍ਹਾ ਬਰਾਮਦ

ਸ੍ਰੀਨਗਰ, 21 ਫਰਵਰੀ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਗਿ੍ਫ਼ਤਾਰ ਅੱਤਵਾਦੀ ਦੀ ਨਿਸ਼ਾਨਦੇਹੀ 'ਤੇ ਅਤਵਾਦੀ ਟਿਕਾਣੇ ਤੋਂ ਭਾਰੀ ਅਸਲਾ ਬਰਾਮਦ ਕੀਤਾ | ਆਈ.ਜੀ.ਪੀ. ਕਸ਼ਮੀਰ ਰੇਂਜ ਵਿਜੇ ਕੁਮਾਰ ਨੇ ਐਤਵਾਰ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜ ਕੇ 10 ਲੱਖ ਲੁਟੇ

ਸ੍ਰੀਨਗਰ, 21 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਬਡਸ਼ਾਹ ਨਗਰ ਇਲਾਕੇ 'ਚ ਚੋਰਾਂ ਨੇ ਏ.ਟੀ.ਐੱਮ. ਮਸ਼ੀਨ ਨੂੰ ਤੋੜ ਕੇ ਲਗਪਗ 10 ਲੱਖ ਰੁਪਏ ਦੀ ਰਕਮ ਲੁੱਟ ਲਈ | ਪੁਲਿਸ ਅਨੁਸਾਰ ਬਡਸ਼ਾਹਨਗਰ (ਨਾਟੀਪੋਰਾ) ਇਲਾਕੇ ਸਥਿਤ ਸਟੇਟ ਬੈਂਕ ਆਫ਼ ਇੰਡੀਆਂ ਦੇ ਇਕ ਏ.ਟੀ.ਐੱਮ. 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਅਭੀਸ਼ੇਕ ਦੀ ਪਤਨੀ ਰੁਜੀਰਾ ਨੂੰ ਸੰਮਨ

ਕੋਲਕਾਤਾ, 21 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਾ ਸਮਗਲਿੰਗ ਦੇ ਮਾਮਲੇ 'ਚ ਸੀ.ਬੀ.ਆਈ. ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭੀਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ (ਬੈਨਰਜੀ) ਨੂੰ ਸੰਮਨ ਭੇਜਿਆ ਹੈ | ਸੀ.ਬੀ.ਆਈ. ਦੇ ਪੰਜ ਬੰਦਿਆਂ ਦੀ ਇਕ ਟੀਮ ਅੱਜ ...

ਪੂਰੀ ਖ਼ਬਰ »

ਬੱਚਿਆਂ ਦੇ ਦਾਖ਼ਲੇ ਦੇ ਮਾਮਲੇ 'ਚ ਉਮਰ ਪ੍ਰਤੀ ਮਿਲੇਗੀ 30 ਦਿਨਾਂ ਦੀ ਛੂਟ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਿੱਜੀ ਸਕੂਲਾਂ ਵਿਚ ਨਰਸਰੀ ਜਮਾਤ ਦੇ ਦਾਖ਼ਲੇ ਦੀ ਇਨ੍ਹਾਂ ਦਿਨਾਂ ਵਿਚ ਪ੍ਰਕਿਰਿਆ ਚੱਲ ਰਹੀ ਹੈ | ਇਸ ਦਾਖ਼ਲੇ ਪ੍ਰਤੀ ਬੱਚਿਆਂ ਦੀ ਉਮਰ ਸਬੰਧੀ ਸਕੂਲ ਆਪਣੀ ਮਨ-ਮਰਜ਼ੀ ਵਿਖਾ ਰਹੇ ਹਨ, ਜਿਸ ਕਰਕੇ ਬੱਚੇ ...

ਪੂਰੀ ਖ਼ਬਰ »

ਗਿਆਨੀ ਹਰਜੀਤ ਸਿੰਘ ਦਾ ਇੰਦੌਰ ਦੀਆਂ ਸੰਗਤਾਂ ਵਲੋਂ ਸਵਾਗਤ

ਸ਼ਾਹਬਾਦ ਮਾਰਕੰਡਾ, 21 ਫਰਵਰੀ (ਅਵਤਾਰ ਸਿੰਘ)-ਸ਼ਾਹਬਾਦ ਨਿਵਾਸੀ ਕੌਮਾਂਤਰੀ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਬੀਤੇ ਦਿਨੀ ਇੰਦੋਰ ਦੀਆਂ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਸੁਣਾਇਆ | ਇਸ ਮੌਕੇ ਗੁਰਦੁਆਰਾ ਦਸ਼ਮੇਸ਼ ਦਰਸ਼ਨ ਬੈਰਾਠੀ ਕਲੌਨੀ ਇੰਦੋਰ ...

ਪੂਰੀ ਖ਼ਬਰ »

ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਤੋੜੀ ਹਰ ਵਰਗ ਦੀ ਕਮਰ- ਮੱਕੜ

ਸ਼ਾਹਬਾਦ ਮਾਰਕੰਡਾ, 21 ਫਰਵਰੀ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਮੱਕੜ ਨੇ ਪ੍ਰੈੱਸ 'ਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਡੀਜਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਹਰ ਵਰਗ ਦੇ ਲੋਕਾਂ ਦੀ ਜੇਬ 'ਤੇ ਅਸਰ ਪਾਇਆ ਹੈ | ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਗ਼ਰੀਬ ਬੱਚਿਆਂ ਲਈ ਸਕੂਲ ਸ਼ੁਰੂ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਬੇਸਹਾਰਾ ਅਤੇ ਗ਼ਰੀਬ ਬੱਚਿਆਂ ਲਈ ਕਿਸਾਨ ਸਕੂਲ ਖੋਲਿ੍ਹਆ ਗਿਆ, ਜਿਸ ਵਿਚ ਝੁੱਗੀ-ਝੌਂਪੜੀ ਦੇ ਬੱਚਿਆਂ ਨੂੰ ਇਕੱਠੇ ਕਰਕੇ ਪੜ੍ਹਾਈ ਕਰਵਾਈ ਜਾ ਰਹੀ ਹੈ | ਇਹ ਸਕੂਲ ਇਕ ਟੈਂਟ ਵਿਚ ਅਸਥਾਈ ਤੌਰ 'ਤੇ ...

ਪੂਰੀ ਖ਼ਬਰ »

ਚੰਦਰਯਾਨ-3 ਦਾ ਪ੍ਰੀਖਣ 2022 ਤੱਕ ਟਾਲਿਆ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਇਸਰੋ ਮੁਖੀ ਕੇ. ਸਿਵਾਨ ਨੇ ਕਿਹਾ ਹੈ ਕਿ ਭਾਰਤ ਦਾ ਚੰਦਰਮਾ ਲਈ ਤੀਸਰਾ ਮਿਸ਼ਨ ਚੰਦਰਯਾਨ-3 ਹੁਣ 2022 ਨੂੰ ਲਾਂਚ ਕੀਤਾ ਜਾਵੇਗਾ | ਕੋਵਿਡ-19 ਤਾਲਾਬੰਦੀ ਨੇ ਚੰਦਰਯਾਨ-3 ਸਮੇਤ ਇਸਰੋ (ਭਾਰਤੀ ਪੁਲਾੜ ਖੋਜ ਸੰਗਠਨ) ਦੇ ਕਈ ਪ੍ਰਾਜੈਕਟਾਂ ਨੂੰ ...

ਪੂਰੀ ਖ਼ਬਰ »

ਸ਼ੱਕ ਸਬੂਤ ਦਾ ਸਥਾਨ ਨਹੀਂ ਲੈ ਸਕਦਾ-ਸੁਪਰੀਮ ਕੋਰਟ

ਨਵੀਂ ਦਿੱਲੀ, 21 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਸ਼ੱਕ, ਭਾਵੇਂ ਮਜ਼ਬੂਤ ਹੋਵੇ, ਸਬੂਤ ਦੀ ਜਗ੍ਹਾ ਨਹੀਂ ਲੈ ਸਕਦਾ | ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਦੋਸ਼ੀ ਉਦੋਂ ਤੱਕ ਨਿਰਦੋਸ਼ ਮੰਨਿਆ ਜਾਵੇਗਾ ਜਦੋਂ ਤੱਕ ਸ਼ੱਕ ਤੋਂ ਪਰ੍ਹੇ ਉਹ ਦੋਸ਼ੀ ਸਿੱਧ ਨਹੀਂ ...

ਪੂਰੀ ਖ਼ਬਰ »

ਕੋਵਿਡ-19 ਟੀਕਾਕਰਨ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖ਼ੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

ਚੰਡੀਗੜ੍ਹ, 21 ਫਰਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਉਨ੍ਹਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਏਨੇ ਮੌਕਿਆਂ ਦੇ ਬਾਵਜੂਦ ਜਿਨ੍ਹਾਂ ਸਿਹਤ ਕਰਮੀਆਂ ...

ਪੂਰੀ ਖ਼ਬਰ »

ਕਿਸਾਨ ਲਗਾਤਾਰ ਘਰਾਂ ਤੋਂ ਰਾਸ਼ਨ ਤੇ ਸਮੱਗਰੀ ਲਿਆ ਰਹੇ ਨੇ ਸਿੰਘੂ ਬਾਰਡਰ 'ਤੇ

ਨਵੀਂ ਦਿੱਲੀ, 21 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹੈ ਅਤੇ ਕਿਸਾਨ ਸਵੇਰ ਤੋਂ ਲੈ ਕੇ ਰਾਤ ਤੱਕ ਦਾ ਹਰ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰ ਰਹੇ ਹਨ | ਸਵੇਰੇ ਨਾਸ਼ਤਾ, ਦੁਪਹਿਰ ਦੀ ਰੋਟੀ ਤੇ ਰਾਤ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਅਕਾਲੀ ਦਲ ਡੈਮੋਕਰੇਟਿਕ ਦੇਵੇਗਾ ਮੰਗ ਪੱਤਰ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਦਿਨੋ ਦਿਨ ਹੋ ਰਹੇ ਵਾਧੇ ਖ਼ਿਲਾਫ਼ 24 ਫਰਵਰੀ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਜੋ ਉਹ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ 'ਤੇ ਮੇਰੇ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 21 ਫਰਵਰੀ (ਅ.ਬ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ 'ਗਲਤ ਵਿਆਖਿਆ' ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨ੍ਹਾਂ ਦੇ ਇਸ ਮੁੱਦੇ 'ਤੇ ਪੱਖ ...

ਪੂਰੀ ਖ਼ਬਰ »

ਖ਼ਪਤਕਾਰ ਤੋਂ ਖ਼ਰੀਦਦਾਰੀ ਸਮੇਂ ਕੈਰੀ ਬੈਗ ਦੇ ਪੈਸੇ ਲੈਣਾ ਸੇਵਾਵਾਂ 'ਚ ਕੋਤਾਹੀ

ਸੰਗਰੂਰ, 21 ਫਰਵਰੀ (ਧੀਰਜ਼ ਪਸ਼ੌਰੀਆ)- ਅਕਸਰ ਦੇਖਿਆ ਜਾਂਦਾ ਹੈ ਕਿ ਹਰ ਸ਼ਹਿਰ 'ਚ ਖੁੱਲ੍ਹ ਰਹੇ ਵੱਡੇ-ਵੱਡੇ ਮਾਲਜ਼ 'ਚ ਖ਼ਪਤਕਾਰਾਂ ਨੰੂ ਥੈਲਾ ਅੰਦਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੁੰਦੀ ਪਰ ਕੈਸ਼ ਕਾੳਾੂਟਰ 'ਤੇ ਜਦ ਉਹ ਖ਼ਰੀਦੇ ਗਏ ਸਾਮਾਨ ਦੀ ਅਦਾਇਗੀ ਕਰਦਾ ਹੈ ਤਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX