ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,81,386 ਨਵੇਂ ਕੋਰੋਨਾ ਮਾਮਲੇ ਆਏ , 4,106 ਮੌਤਾਂ
. . .  0 minutes ago
ਨਵੀਂ ਦਿੱਲੀ,17 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 2,81,386 ਨਵੇਂ...
ਅੱਜ 2- ਡੀ.ਜੀ. ਕੋਰੋਨਾ ਦਵਾਈ ਦਾ ਪਹਿਲਾ ਬੈਚ ਕੀਤਾ ਜਾਵੇਗਾ ਲਾਂਚ
. . .  10 minutes ago
ਨਵੀਂ ਦਿੱਲੀ, 17 ਮਈ - ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੁਆਰਾ ਵਿਕਸਤ ਕੋਵਿਡ -19 ਐਂਟੀ-ਡਰੱਗ 2-ਡੀ.ਜੀ. ਦਾ...
ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਕਾਰੋਬਾਰੀ ਨਵਨੀਤ ਕਾਲਰਾ ਗ੍ਰਿਫ਼ਤਾਰ
. . .  39 minutes ago
ਨਵੀਂ ਦਿੱਲੀ, 17 ਮਈ - ਦਿੱਲੀ ਪੁਲਿਸ ਨੇ ਐਤਵਾਰ ਦੇਰ ਰਾਤ ਗੁਰੂ ਗ੍ਰਾਮ ਦੇ ਸੋਹਣਾ ਵਿਚ ਇਕ ਫਾਰਮ ਹਾਊਸ ਤੋਂ ਆਕਸੀਜਨ ਸੰਕੇਤਕ ਦੀ ਕਾਲਾਬਾਜ਼ਾਰੀ ਕਰਨ ਦੇ ...
ਸ੍ਰੀਨਗਰ ਦੇ ਖਾਨਮੋਹ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ
. . .  about 1 hour ago
ਸ੍ਰੀਨਗਰ, 17 ਮਈ - ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਖਾਨਮੋਹ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ....
ਅੱਜ ਸਵੇਰੇ 5 ਵਜੇ ਕੇਦਾਰਨਾਥ ਮੰਦਰ ਦੇ ਖੁੱਲ੍ਹੇ ਕਪਾਟ
. . .  about 1 hour ago
ਉੱਤਰਾਖੰਡ, 17 ਮਈ - ਕੇਦਾਰਨਾਥ ਮੰਦਰ ਦੇ ਕਪਾਟ...
ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਰਾਹਗੀਰਾਂ 'ਤੇ ਭਾਰੀ ਪੈ ਰਹੀ ਸ਼ਰਾਬ ਠੇਕੇਦਾਰਾਂ ਦੇ ਵਾਹਨਾਂ ਦੀ ਤੇਜ਼ ਰਫ਼ਤਾਰ

ਮੰਡੀ ਕਿੱਲਿਆਂਵਾਲੀ, 21 ਫਰਵਰੀ (ਇਕਬਾਲ ਸਿੰਘ ਸ਼ਾਂਤ)- ਲੰਬੀ ਹਲਕੇ 'ਚ ਸ਼ਰਾਬ ਠੇਕੇਦਾਰਾਂ ਦੇ ਵਾਹਨਾਂ ਦੀ ਤੇਜ਼ ਰਫ਼ਤਾਰ ਅੱਜ-ਕੱਲ੍ਹ ਰਾਹਗੀਰਾਂ 'ਤੇ ਬੇਹੱਦ ਭਾਰੀ ਪੈ ਰਹੀ ਹੈ | ਬੀਤੇ ਦਿਨਾਂ 'ਚ ਵਾਪਰੀਆਂ ਦੋ ਘਟਨਾਵਾਂ ਤੋਂ ਇਨ੍ਹਾਂ ਗੱਡੀਆਂ ਦੀ 'ਸਰਕਾਰ ਰੁਤਬੇ' ਵਾਲੀ 'ਗੈਰ ਸਰਕਾਰੀ' ਰਫ਼ਤਾਰ 'ਖੌਫ਼' ਦੇ ਹਾਲਾਤ ਦਰਸਾ ਰਹੀ ਹੈ | ਵਾਹਨਾਂ ਦੀ ਕਥਿਤ ਰਫ਼ਤਾਰ ਦੀ ਸਜਾ ਖੁੱਡੀਆਂ ਗੁਲਾਬ ਸਿੰਘ ਦਾ ਗਰੀਬ ਮਜ਼ਦੂਰ 27 ਸਾਲਾ ਸੰਦੀਪ ਸਿੰਘ ਭੁਗਤ ਰਿਹਾ ਹੈ | ਗੱਡੀ ਦੀ ਕਥਿਤ ਫੇਟ ਵੱਜਣ ਕਰਕੇ ਪਖਾਨੇ ਵਾਲੀ ਨਾੜੀ ਫਟ ਗਈ | ਉਹ ਡੱਬਵਾਲੀ ਦੇ ਨਿੱਜੀ ਹਸਪਤਾਲ 'ਚ ਜ਼ਿੰਦਗੀ-ਮੌਤ ਵਿਚਕਾਰ ਜੂਝ ਰਿਹਾ ਹੈ | ਇੱਕ ਹੋਰ ਘਟਨਾ 'ਚ 12 ਫਰਵਰੀ ਨੂੰ ਸ਼ਰਾਬ ਠੇਕੇਦਾਰਾਂ ਦੀ ਗੱਡੀ ਸਿੱਖਵਾਲਾ ਦੇ ਕਿਸਾਨ ਸ਼ਮਿੰਦਰਪਾਲ ਸਿੰਘ ਦੀ ਖੜ੍ਹੀ ਆਈ-20 ਕਾਰ ਨਾਲ ਟਕਰਾ ਗਈ ਸੀ | ਨੁਕਸਾਨ ਦਾ ਹਰਜਾਨਾ ਲੈਣ ਖਾਤਰ ਭਾਕਿਯੂ ਏਕਤਾ ਉਗਰਾਹਾਂ ਨੇ ਠੇਕੇਦਾਰ ਦੇ ਦਫ਼ਤਰ ਮੂਹਰੇ ਧਰਨਾ ਵੀ ਲਗਾਇਆ ਸੀ | ਲੰਬੀ ਵਿਖੇ ਬਰੇਤੀ-ਸੀਮਿੰਟ ਦੀ ਦੁਕਾਨ 'ਤੇ ਦਿਹਾੜੀ ਕਰਦੇ 27 ਸਾਲ ਸੰਦੀਪ ਦੇ ਇਲਾਜ ਅਤੇ ਆਪ੍ਰੇਸ਼ਨ 'ਤੇ ਹੁਣ ਤੱਕ ਕਰੀਬ ਡੇਢ ਲੱਖ ਰੁਪਏ ਖਰਚ ਆ ਚੁੱਕੇ ਹਨ | ਇਲਾਜ ਲਈ ਉਸਦੀ ਭੈਣ ਦੀ ਚਾਲੀ ਹਜ਼ਾਰ ਵਾਲੀ ਇੱਕ ਮੱਝ 22 ਹਜ਼ਾਰ 'ਚ ਵੇਚਣੀ ਪਈ | ਇਲਾਜ ਖਾਤਰ ਪਰਿਵਾਰ ਨੇ ਪੌਣਾ ਤੋਲਾ ਸੋਨਾ ਵੇਚ ਦਿੱਤਾ ਅਤੇ ਭਰਾ ਪਿ੍ਤਪਾਲ ਸਿੰਘ ਨੇ ਇੱਕ ਕਮਰੇ ਵਾਲਾ ਮਕਾਨ ਗਿਰਵੀ ਰੱਖ ਦਿੱਤਾ | ਪਿ੍ਤਪਾਲ ਸਿੰਘ ਦਾ ਦੋਸ਼ ਹੈ ਕਿ ਬੀਤੀ 23 ਜਨਵਰੀ ਨੂੰ ਸ਼ਰਾਬ ਠੇਕੇਦਾਰਾਂ ਦੀ ਆਧਨੀਆਂ ਤੋਂ ਆਉਂਦੀ ਤੇਜ਼ ਰਫ਼ਤਾਰ ਗੱਡੀ ਖੁੱਡੀਆਂ-ਸਹਿਣਾਖੇੜਾ ਸੜਕ 'ਤੇ ਸੰਦੀਪ ਸਿੰਘ ਦੇ ਮੋਟਰਸਾਇਕਲ ਨੂੰ ਫੇਟ ਮਾਰ ਕੇ ਫ਼ਰਾਰ ਹੋ ਗਈ ਸੀ | ਜ਼ਖ਼ਮੀ ਸੰਦੀਪ ਨੂੰ ਲੰਬੀ ਦੇ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਸੀ | ਬਾਅਦ 'ਚ ਹਾਲਤ ਵਿਗੜਨ 'ਤੇ ਡੱਬਵਾਲੀ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਪਿ੍ਤਪਾਲ ਅਨੁਸਾਰ ਘਟਨਾ ਦੇ ਦੂਜੇ 24 ਜਨਵਰੀ ਨੂੰ ਲੰਬੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ | ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ, ਹੁਣ ਚਾਰਾਜੋਈ ਕਰਨ 'ਤੇ ਪੁਲਿਸ ਸਰਕਾਰੀ ਹਸਪਤਾਲ ਲੰਬੀ ਦੀ ਐਮ.ਐਲ.ਆਰ ਮੰਗ ਰਹੀ ਹੈ | ਉਸਨੇ ਕਿਹਾ ਕਿ ਠੇਕੇਦਾਰਾਂ ਦੀ ਗੱਡੀ ਕਾਰਨ ਉਸ ਦਾ ਭਰਾ ਜ਼ਿੰਦਗੀ-ਮੌਤ ਨਾਲ ਜੂਝ ਰਿਹਾ ਹੈ, ਪਰ ਪੁਲਿਸ ਉਨ੍ਹਾਂ ਗਰੀਬਾਂ ਨੂੰ ਇਨਸਾਫ਼ ਨਹੀਂ ਦਿਵਾਉਣ ਵਿਚ ਅਸਮਰਥ ਸਾਬਤ ਹੋ ਰਹੀ ਹੈ | ਦੂਜੇ ਪਾਸੇ ਸ਼ਰਾਬ ਠੇਕੇਦਾਰ ਭਗਵਾਨ ਦਾਸ ਦਾ ਕਹਿਣਾ ਸੀ ਕਿ 24 ਜਨਵਰੀ ਦੀ ਘਟਨਾ ਬਾਰੇ ਉਨ੍ਹਾਂ ਨੂੰ ਸਿਰਫ਼ ਤਿੰਨ-ਚਾਰ ਦਿਨ ਪਹਿਲਾਂ ਦੱਸਿਆ ਗਿਆ ਹੈ, ਜਿਸ ਗੱਡੀ ਨੂੰ ਜ਼ਖ਼ਮੀ ਵਿਅਕਤੀ ਦਾ ਪਰਿਵਾਰ ਹਾਦਸੇ ਲਈ ਜਿੰਮੇਵਾਰ ਦੱਸ ਰਿਹਾ, ਉਹ ਗੱਡੀ ਦਾ ਇਨ੍ਹਾਂ ਪਿੰਡਾਂ ਨਾਲ ਕੋਈ ਸਬੰਧ ਹੀ ਨਹੀਂ, ਉਹ ਤਾਂ ਬਾਰਡਰ ਵਾਲੇ ਪਾਸੇ ਲੱਗੀ ਹੋਈ ਹੈ | ਲੰਬੀ ਥਾਣੇ ਦੇ ਮੁਖੀ ਚੰਦਰ ਸ਼ੇਖ਼ਰ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਕੱਲ੍ਹ ਸਵੇਰੇ ਦਸ ਵਜੇ ਸੱਦਿਆ ਗਿਆ ਹੈ, ਜੇਕਰ ਰਾਜੀਨਾਮਾ ਨਾ ਹੋਇਆ ਤਾਂ ਮੁਕੱਦਮਾ ਦਰਜ ਕੀਤਾ ਜਾਵੇਗਾ |

ਵੱਡੀ ਜਿੱਤ 'ਤੇ ਕਾਂਗਰਸ ਪਾਰਟੀ ਨੇ ਕੀਤਾ ਧੰਨਵਾਦੀ ਜਲਸਾ

ਗਿੱਦੜਬਾਹਾ, 21 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਚੋਣਾਂ ਗਿੱਦੜਬਾਹਾ ਵਿਚ ਸ਼ਾਨਦਾਰ ਜਿੱਤ ਤੇ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਧੰਨਵਾਦੀ ਜਲਸਾ ਕੀਤਾ ਗਿਆ | ਧੰਨਵਾਦੀ ...

ਪੂਰੀ ਖ਼ਬਰ »

ਹਰ ਕਾਡਰ 'ਚ ਕੰਮ ਕਰਦੇ ਅਧਿਆਪਕਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ-ਡੀ.ਟੀ.ਐੱਫ.

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੈਕੰਡਰੀ ਵਿਭਾਗ ਵਿਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਰੱਕੀਆਂ ਦੇ ਕੋਟੇ ਨੂੰ ਸੀਮਤ ਕਰਨ ਅਤੇ ਪ੍ਰਾਇਮਰੀ ਵਿਭਾਗ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਦੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਇਕ ਮੋਟਰਸਾਇਕਲ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਸੂਚਨਾ ...

ਪੂਰੀ ਖ਼ਬਰ »

ਕਸਬਾ ਬਰਗਾੜੀ ਤੋਂ ਚੰਡੀਗੜ੍ਹ ਲਈ ਬੱਸ ਦੇ ਨਵੇਂ ਟਾਈਮ ਦੀ ਸ਼ੁਰੂਆਤ ਹੋਈ

ਬਰਗਾੜੀ, 21 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਤੋਂ ਸਵੇਰੇ ਚੰਡੀਗੜ੍ਹ ਪੈਪਸੂ ਰੋਡ ਟਰਾਂਸਪੋਰਟ ਦੀ ਬੱਸ ਦੇ ਨਵੇਂ ਟਾਈਮ ਦੀ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰੀ ਬੱਸ ਦੇ ਮੁਲਾਜ਼ਮ ਅਤੇ ਬਰਗਾੜੀ ਨਿਵਾਸੀ ਹੈਪੀ ਸ਼ਰਮਾ ਨੇ ਦੱਸਿਆ ਕਿ ਇਹ ਬੱਸ ਸਵੇਰੇ 3:40 ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਪਾਜ਼ੀਟਿਵ ਨਵੇਂ ਮਰੀਜ਼

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਸੰਜੇ ਕਪੂਰ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 5 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 43 ਹੋ ਗਈ ਹੈ | 9 ਮਰੀਜ਼ ਕੋਰੋਨਾ ਨੂੰ ...

ਪੂਰੀ ਖ਼ਬਰ »

ਪੰਜਾਬ ਨੇ ਹਰਿਆਣਾ ਨੂੰ ਚਿੱਤ ਕਰਕੇ ਕੀਤਾ ਸਿਲਵਰ ਤਗਮੇ 'ਤੇ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਗਾਜ਼ੀਆਬਾਦ ਵਿਖੇ ਹੋਏ 39ਵੇਂ 'ਨੈਸ਼ਨਲ ਸ਼ੂਟਿੰਗ ਬਾਲ ਟੂਰਨਾਮੈਂਟ' ਵਿਚ ਪੰਜਾਬ ਦੀ ਅੰਡਰ-17 ਲੜਕੇ ਦੀ ਟੀਮ ਨੇ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ ਹਾਸਲ ਕਰਦਿਆਂ ਸਿਲਵਰ ਤਗਮਾ ਤੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਦਾ ਤਾਜ ਆਖ਼ਰ ਕਿਸ ਸਿਰ 'ਤੇ ਸਜੇਗਾ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਨਗਰ ਕੌਂਸਲ ਚੋਣਾਂ ਵਿਚ 31 ਵਾਰਡਾਂ ਵਿਚੋਂ 17 ਵਾਰਡਾਂ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਦਾ ਨਗਰ ਕੌਂਸਲ ਪ੍ਰਧਾਨਗੀ ਲਈ ਬਹੁਮਤ ਬਣ ਗਿਆ ਹੈ, ਪਰ ਹੁਣ ਗਰਾਰੀ ਇਸ ਗੱਲ ਤੇ ਆ ਕੇ ਅੜੇਗੀ ਕਿ ਪ੍ਰਧਾਨਗੀ ...

ਪੂਰੀ ਖ਼ਬਰ »

ਕਰਮਗੜ੍ਹ ਮਾਈਨਰ 'ਚ ਪਾੜ ਪੈਣ ਨਾਲ ਕਣਕ ਦੀ ਖੜ੍ਹੀ ਫ਼ਸਲ ਪਾਣੀ 'ਚ ਡੁੱਬੀ

ਮਲੋਟ, 21 ਫ਼ਰਵਰੀ (ਪਾਟਿਲ)-ਲਾਗਲੇ ਪਿੰਡ ਕਰਮਗੜ੍ਹ ਵਿਖੇ ਕਰਮਗੜ੍ਹ ਮਾਈਨਰ ਵਿਚ ਪਾੜ ਪੈਣ ਨਾਲ ਅੱਜ ਸਵੇਰੇ ਕਰੀਬ 200 ਏਕੜ 'ਚ ਕਣਕ ਦੀ ਖੜ੍ਹੀ ਫ਼ਸਲ ਨੂੰ ਨੁਕਸਾਨ ਹੋਣ ਦਾ ਸਮਾਚਾਰ ਹੈ | ਕਰਮਗੜ੍ਹ ਮਾਈਨਰ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਅੱਜ ਸਵੇਰੇ ਕਰੀਬ 30 ਫੁੱਟ ਦਾ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਲੋਕ ਦੁਖੀ

ਮੰਡੀ ਬਰੀਵਾਲਾ, 21 ਫ਼ਰਵਰੀ (ਨਿਰਭੋਲ ਸਿੰਘ)-ਜਸਵਿੰੰਦਰ ਸਿੰਘ, ਕਾਲਾ ਸਿੰਘ, ਮਨਜੀਤ ਰਾਮ, ਗੁਰਭਗਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਹਰੀਕੇ ਕਲਾਂ ਵਿਚ ਬਣੇ ਛੱਪੜ ਦਾ ਪਾਣੀ ਛੱਪੜ ਵਿਚ ਹੀ ਇਕੱਠਾ ਹੁੰਦਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਛੱਪੜ ਦਾ ਪਾਣੀ ਬੇਹੱਦ ਦੂਸ਼ਿਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: (ਪ੍ਰੋ:) ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਕਿਸੇ ਭੇਦ-ਭਾਵ ਲੋੜਵੰਦ ਪਰਿਵਾਰਾਂ ਨੂੰ ਮੱਦਦ ਦੇਣ ਦੇ ਪੜਾਅ ...

ਪੂਰੀ ਖ਼ਬਰ »

ਰੇਲਵੇ ਲੰਗਰ ਸੇਵਾ ਸਮਿਤੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 21 ਫ਼ਰਵਰੀ (ਪਾਟਿਲ)-ਰੇਲਵੇ ਲੰਗਰ ਸੇਵਾ ਸਮਿਤੀ ਵਲੋਂ 21 ਲੋੜਵੰਦ ਪਰਿਵਾਰਾਂ ਨੂੰ ਸੂਰਜਾ ਰਾਮ ਮਾਰਕਿਟ ਮਲੋਟ ਵਿਖੇ ਲੁਧਿਆਣਾ ਆਈ ਕੇਅਰ ਸੈਂਟਰ 'ਚ ਰਾਸ਼ਨ ਤਕਸੀਮ ਕੀਤਾ ਗਿਆ | ਇਸਦੀ ਸ਼ੁਰੂਆਤ ਨਵੇਂ ਚੁਣੇ ਗਏ ਆਜ਼ਾਦ ਨਗਰ ਕੌਂਸਲਰ ਸੁਰੇਸ਼ ਸ਼ਰਮਾ, ਸੁਸ਼ੀਲ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਕਿਸਾਨੀ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਲਖਮੀਰੇਆਣਾ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਬੋਹੜ ਸਿੰਘ ਖੂੰਨਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਬੋਹੜ ਸਿੰਘ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨਾਲ ਬੇਇਨਸਾਫੀ ਕੀਤੀ ਜਾ ...

ਪੂਰੀ ਖ਼ਬਰ »

ਪਿੰਡ ਦੋਦਾ ਵਿਖੇ ਜਨਤਕ ਥਾਵਾਂ 'ਤੇ ਬੂਟੇ ਲਗਾਏ

ਦੋਦਾ, 21 ਫਰਵਰੀ (ਰਵੀਪਾਲ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਇਕਾਈ ਦੋਦਾ ਵਲੋਂ ਜਨਤਕ ਸਥਾਨਾਂ 'ਤੇ ਬੂਟੇ ਲਗਾਏ ਗਏ | ਸੰਚਾਲਕ ਚੇਅਰਮੈਨ ਜਗਦੀਸ਼ ਕਟਾਰੀਆ ਤੇ ਮੁਖੀ ਸੁਖਬੰਤ ਸਿੰਘ ਨੇ ਦੱਸਿਆ ਕਿ ਨਿਰੰਕਾਰੀ ਮਿਸ਼ਨ ਬ੍ਰਾਂਚ ਦੋਦਾ ਵਲੋਂ ਮਿਸ਼ਨ ਦੇ ਸੰਤ ਬਾਬਾ ...

ਪੂਰੀ ਖ਼ਬਰ »

ਆਯੁਰਵੈਦਿਕ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਮੰਡੀ ਬਰੀਵਾਲਾ, 21 ਫ਼ਰਵਰੀ (ਨਿਰਭੋਲ ਸਿੰਘ)-ਆਯੁਰਵੈਦਿਕ ਵਿਭਾਗ ਵਲੋਂ ਡਾਇਰੈਕਟਰ ਆਯੁਰਵੈਦਿਕ ਡਾ. ਪੂਨਮ ਵਸ਼ਿਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਡਾ. ਪੰਕਜ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਵੜਿੰਗ ਵਿਚ ਕੋਵਿਡ-19 ...

ਪੂਰੀ ਖ਼ਬਰ »

ਮੋਦੀ ਹਕੂਮਤ ਇੰਦਰਾ ਗਾਂਧੀ ਦੇ ਰਸਤੇ 'ਤੇ ਤੁਰੀ-ਜਥੇਦਾਰ ਦੌਧਰ

ਅਜੀਤਵਾਲ 21 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)- ਨਨਕਾਣਾ ਸਾਹਿਬ ਦੀ ਸ਼ਤਾਬਦੀ ਸਿੱਖ ਕੌਮ ਲਈ ਵੱਡੀ ਅਹਿਮੀਅਤ ਰੱਖਦੀ ਹੈ, ਇਹ ਦਿਹਾੜਾ ਮੁੜ ਸੌ ਸਾਲ ਬਾਅਦ ਆਵੇਗਾ, ਪਰ ਮੋਦੀ ਹਕੂਮਤ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਣ ਵਿਚ ਰੋਕ ਲਗਾਉਣ 'ਤੇ ਮੋਦੀ ਹਕੂਮਤ ...

ਪੂਰੀ ਖ਼ਬਰ »

ਭਾਜਪਾ 'ਚੋਂ ਬਰਖ਼ਾਸਤ ਕੀਤੇ ਗਏ ਆਗੂਆਂ ਵਲੋਂ ਮੋੜਵਾਂ ਪ੍ਰਤੀਕਰਮ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਤਾਜ਼ਾ ਨਗਰ ਕੌਂਸਲ ਚੋਣਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਸੂਬਾਈ ਸਕੱਤਰ ਸੁਨੀਤਾ ਗਰਗ ਨੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੈਪਾਲ ਗਰਗ ਸਮੇਤ ਚਾਰ ਸੀਨੀਅਰ ਆਗੂਆਂ ਨੂੰ ਪਾਰਟੀ ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਕੀਤਾ ਜਾਗਰੂਕ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੀ ਅਗਵਾਈ ਵਿਚ ਜ਼ਿਲੇ੍ਹ ਵਿਚ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਸਬੰਧੀ ਵੈਨ ਰਾਹੀਂ ਫ਼ਰੀਦਕੋਟ ...

ਪੂਰੀ ਖ਼ਬਰ »

400 ਕਿਲੋਮੀਟਰ ਦਾ ਸਾਈਕਲ ਸਫ਼ਰ ਪੂਰਾ ਕਰਕੇ ਪਰਤੇ ਨੌਜਵਾਨ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)- ਐਸ.ਆਰ ਦਾ ਦਰਜਾ ਪ੍ਰਾਪਤ ਕਰਨ ਲਈ ਹਰ ਸਾਈਕਲ ਚਾਲਕ ਨੂੰ 200, 300,400 ਅਤੇ 600 ਕਿਲੋਮੀਟਰ ਦਾ ਸਾਈਕਲ ਸਫ਼ਰ ਪੂਰਾ ਕਰਨਾ ਹੰੁਦਾ ਹੈ | ਇਸੇ ਲੜੀ ਤਹਿਤ 400 ਕਿਲੋਮੀਟਰ ਸਾਈਕਲ ਸਫ਼ਰ ਦਾ ਪ੍ਰਬੰਧ ਬਠਿੰਡਾ ਰੈਨੇਡੋਅਰਜ਼ ਸਾਈਕਲਿੰਗ ...

ਪੂਰੀ ਖ਼ਬਰ »

ਪਿੰਡ ਧੂੜਕੋਟ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਪੰਜਗਰਾਈਾ ਕਲਾਂ, 21 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਧੂੜਕੋਟ ਵਿਖੇ ਬਾਬਾ ਕਾਸ਼ੀ ਰਾਮ ਜੀ ਗੁਰਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਕਰਮਾਂ ਕਮੇਟੀ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਹਰਪ੍ਰੀਤ ਸਿੰਘ ਦੀ ਟੀਮ ਵਲੋਂ 300 ਦੇ ਕਰੀਬ ...

ਪੂਰੀ ਖ਼ਬਰ »

ਜਸਬੀਰ ਜੱਸੀ ਨੇ ਮਾਤਾ ਦੀ ਯਾਦ 'ਚ 125 ਬੱਚਿਆਂ ਨੂੰ ਕਲਿੱਪ ਬੋਰਡ ਵੰਡੇ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਜਸਬੀਰ ਸਿੰਘ ਜੱਸੀ ਨੇ ਆਪਣੀ ਸਵਰਗੀ ਮਾਤਾ ਜੋਗਿੰਦਰ ਕੌਰ ਦੀ ਪਹਿਲੀ ਬਰਸੀ ਸਰਕਾਰੀ ਮਿਡਲ ਸਕੂਲ ਪੱਕਾ ਵਿਖੇ 125 ਬੱਚਿਆਂ ਨੂੰ ਕਲਿੱਪ ਬੋਰਡ ਵੰਡ ਕੇ ਮਨਾਈ | ਸਕੂਲ ਅਧਿਆਪਕ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੇ ਆਗੂਆਂ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 21 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਨੇ ਜਾਣਕਾਰੀ ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲਿਆਂ 'ਤੇ ਮਾਮਲਾ ਦਰਜ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਲਲਕਾਰੇ ਮਾਰਨ ਅਤੇ ਫ਼ਾਇਰ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਬਿਆਨ ਦੇ ਕੇ ਨਿਰਮਲ ਸਿੰਘ ਵਾਸੀ ਮਹਿਰਾਜ (ਬਠਿੰਡਾ) ਨੇ ਦੱਸਿਆ ਹੈ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾਉਣ ਨਾਲ ਸਿੱਖ ਸੰਗਤ 'ਚ ਰੋਸ- ਪਰਮਜੀਤ ਕੌਰ ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਜਥੇ 'ਤੇ ਰੋਕ ਲਗਾ ਕੇ ਕੇਂਦਰ ਸਰਕਾਰ ਨੇ ਸਿੱਖ ਸੰਗਤ ਨੂੰ ਠੇਸ ਪਹੁੰਚਾਈ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਹਕੂਮਤ ਦੇ ਜ਼ੁਲਮ ਵਿਰੁੱਧ ਟਾਕਰਾ ਕਰਦਿਆਂ ਸਿੰਘਾਂ ਨੇ 'ਜੈਤੋ ਮੋਰਚੇ' ਦੌਰਾਨ ਸ਼ਹਾਦਤਾਂ ਦਿੱਤੀਆਂ-ਮਨਤਾਰ ਸਿੰਘ ਬਰਾੜ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਜੈਤੋ ਮੋਰਚੇ ਦੀ ਅੱਜ 97ਵੀਂ ਵਰ੍ਹੇਗੰਢ ਮੌਕੇ ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ਅਖੰਡ ਪਾਠਾਂ ਦੀ ਇਕੋਤਰੀ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਆਗੂਆਂ ਨੇ ਮੋਰਚੇ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਡਿਊਟੀ ਨਿਭਾਉਣ ਵਾਲੇ ਚੋਣ ਅਮਲੇ ਨੂੰ ਕਮਾਈ ਛੁੱਟੀਆਂ ਦਿੱਤੀਆਂ ਜਾਣ-ਯੂਨੀਅਨ

ਕੋਟਕਪੂਰਾ, 21 ਫਰਵਰੀ (ਮੋਹਰ ਸਿੰਘ ਗਿੱਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਤੇ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਇਕ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਚ ਕੀਤੀ ਗਈ | ਜਨਰਲ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 145ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 21 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ...

ਪੂਰੀ ਖ਼ਬਰ »

ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ 'ਚ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਹਰਮਹਿੰਦਰ ਪਾਲ)- ਕਿਸਾਨ ਸੰਘਰਸ਼ ਦੇ ਚੱਲਦਿਆਂ ਲਾਲ ਕਿਲਾ ਮਾਮਲੇ ਸਬੰਧੀ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਅਧੀਨ ਪੁਲਿਸ ਵਲੋਂ ਕਾਬੂ ਕੀਤੇ ਦੀਪ ਸਿੱਧੂ ਤੇ ਪੁਲਿਸ ਗਿ੍ਫ਼ਤਾਰੀ ਤੋਂ ਹਾਲ ਤੱਕ ਬਚੇ ਹੋਏ ਲੱਖਾ ਸਿਧਾਣਾ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਨੂੰ ਲੈ ਕੇ ਮਾਨਵ ਵੈੱਲਫੇਅਰ ਸੇਵਾ ਸੁਸਾਇਟੀ ਦੀ ਸਥਾਪਨਾ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜ ਸੇਵੀ ਕੰਮਾਂ ਨਾਲ ਜੁੜੇ ਸ਼ਹਿਰ ਦੇ ਪਤਵੰਤਿਆਂ ਦੀ ਇਕ ਮੀਟਿੰਗ ਨੈਸਲੇ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਭਾਊ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸਮਾਜ ਸੇਵੀ ਕੰਮਾਂ ਨੂੰ ਲੈ ਕੇ ਮਾਨਵ ...

ਪੂਰੀ ਖ਼ਬਰ »

ਮਾਤ ਭਾਸ਼ਾ ਹੀ ਸਾਡੀ ਸੱਚੀ ਤੇ ਪੱਕੀ ਪਹਿਚਾਣ-ਹਰਪ੍ਰੀਤ ਮੋਗਾ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਮਾਤ ਭਾਸ਼ਾ ਜਿਸ ਨੂੰ ਅਸੀ ਮਾਂ ਬੋਲੀ ਵੀ ਕਹਿੰਦੇ ਹਾਂ ਉਹੀ ਸੰਸਾਰ ਵਿਚ ਸਾਡੀ ਪਹਿਲੀ ਸੱਚੀ ਅਤੇ ਪੱਕੀ ਪਹਿਚਾਣ ਹੁੰਦੀ ਹੈ | ਅਸੀ ਸੰਸਾਰ ਦੇ ਕਿਸੇ ਵੀ ਕੋਨੇ ਵਿਚ ਚਲੇ ਜਾਈਏ ਸਾਡੀ ਬੋਲੀ ਤੋਂ ਹੀ ਸਾਨੰੂ ਜਾਣਿਆਂ ...

ਪੂਰੀ ਖ਼ਬਰ »

ਰਣਜੀਤ ਸਰਾਂਵਾਲੀ ਦਾ ਗ਼ਜ਼ਲ ਸੰਗ੍ਰਹਿ 'ਸ਼ੀਸ਼ੇ ਦੀ ਅੱਖ' ਲੋਕ ਅਰਪਣ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਹਿਤ ਧਾਰਾ ਮੋਗਾ ਵਲੋਂ ਪ੍ਰਸਿੱਧ ਗ਼ਜ਼ਲਗੋ ਰਣਜੀਤ ਸਰਾਂਵਾਲੀ ਦੇ ਨਵੇਂ ਗ਼ਜ਼ਲ ਸੰਗ੍ਰਹਿ ਸ਼ੀਸ਼ੇ ਦੀ ਅੱਖ ਨੂੰ ਲੋਕ ਅਰਪਣ ਕਰਨ ਲਈ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕਰਵ ਇਮੀਗ੍ਰੇਸ਼ਨ ਵਿਖੇ ਕਰਵਾਇਆ ...

ਪੂਰੀ ਖ਼ਬਰ »

ਤੇਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਇੰਟਕ ਵਲੋਂ ਪ੍ਰਦਰਸ਼ਨ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਮੇਨ ਚੌਕ ਨੇੜੇ ਬੱਸ ਸਟੈਂਡ ਮੋਗਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੇ ਬਾਜ਼ਾਰ ਵਿਚ ਸਥਿਤ ਡੀ. ਐਸ. ਪੀ. ਦਫ਼ਤਰ ਨੇੜੇ ਲਾਵਾਰਸ ਹਾਲਤ ਵਿਚ ਇਕ ਨੌਜਵਾਨ ਵਿਅਕਤੀ ਉਮਰ ਕਰੀਬ 30 ਸਾਲ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ...

ਪੂਰੀ ਖ਼ਬਰ »

ਨਾਵਲਕਾਰ ਸੰਧੂ ਦਾ ਨਾਵਲ 'ਕਿੱਤਾ ਭਵਨ' ਲੋਕ ਅਰਪਣ

ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)- ਉੱਘੇ ਗਲਪਕਾਰ ਜੀਤ ਸਿੰਘ ਸੰਧੂ ਸਿੱਖਾਂ ਵਾਲਾ ਦਾ 17ਵਾਂ ਨਾਵਲ 'ਕਿੱਤਾ ਭਵਨ' ਸ਼ਬਦ-ਸਾਂਝ ਕੋਟਕਪੂਰਾ ਅਤੇ ਕਰਤਾਰ ਸਿੰਘ ਯਾਦਗਾਰੀ ਟਰੱਸਟ ਮੋਰਾਂ ਵਾਲੀ ਵਲੋਂ ਸਾਂਝੇ ਤੌਰ 'ਤੇ ਪਿੰਡ ਮੋਰਾਂ ਵਾਲੀ ਵਿਖੇ ਲੋਕ-ਅਰਪਣ ਕੀਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ 27 ਨੂੰ

ਫ਼ਰੀਦਕੋਟ, 21 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ ਲਾਇਨਜ਼ ਭਵਨ ਫ਼ਰੀਦਕੋਟ 'ਚ ਕਲੱਬ ਪ੍ਰਧਾਨ ਅਮਰੀਕ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲਾਇਨਜ਼ ਕਲੱਬਾਂ ਪੰਜਾਬ ਦੇ ਕੋਆਰਡੀਨੇਟਰ ਰਜਨੀਸ਼ ਗਰੋਵਰ ਅਤੇ ...

ਪੂਰੀ ਖ਼ਬਰ »

ਪਿ੍ੰ: ਕੁਮਾਰ ਜਗਦੇਵ ਸਿੰਘ ਬਰਾੜ ਨੂੰ ਸਦਮਾ-ਸਹੁਰੇ ਦਾ ਦਿਹਾਂਤ

ਫ਼ਰੀਦਕੋਟ, 21 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਪਿ੍ੰ: ਕੁਮਾਰ ਜਗਦੇਵ ਸਿੰਘ ਬਰਾੜ ਦੇ ਸਹੁਰਾ ਸਾਹਿਬ ਸਰਦਾਰ ਅਮਰ ਸਿੰਘ ਸਰਾਂ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਫ਼ਰੀਦਕੋਟ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਉਣ ਲਈ ਹਰ ਜ਼ਰੂਰਤਮੰਦ ਵਿਅਕਤੀ ਅੱਗੇ ਆਵੇ- ਸਮਾਜ ਸੇਵੀ ਆਗੂ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਸਬ ਡਵੀਜ਼ਨ ਜੈਤੋ ਦੇ ਪਿੰਡ ਰੋੜੀਕਪੂਰਾ ਦੇ ਸਰਗਰਮ ਕਲੱਬ ਗੁੁਰੂ ਨਾਨਕ ਸੇਵਾ ਸੁਸਾਇਟੀ ਰੋੜੀਕਪੂਰਾ ਵਲੋਂ ਡਿਪਟੀ ਕਮਿਸ਼ਨ ਫ਼ਰੀਦਕੋਟ ਦੇ ਹੁੁਕਮਾਂ ਦੇ ਤਹਿਤ ਅਤੇ ਉਪ ਮੰਡਲ ਪ੍ਰਸ਼ਾਸਨ ਜੈਤੋ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 8 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 21 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਆਈ.ਡੀ.ਪੀ. ਆਸਟ੍ਰੇਲੀਆ ਅਤੇ ਬਿ੍ਟਿਸ਼ ਕੌਂਸਲ, ਇੰਗਲੈਂਡ ਵਲੋਂ ਬੈਸਟ ਇੰਸਟੀਚਿਊਟ ਦਾ ਐਵਾਰਡ ਪ੍ਰਾਪਤ ਕਰ ਚੁੱਕਿਆ ਹੈ | ਇਹ ਸੈਂਟਰ ਬੱਤੀਆਂ ਵਾਲਾ ਚੌਂਕ ਦੇ ਨੇੜੇ, ਪੰਜਾਬ ...

ਪੂਰੀ ਖ਼ਬਰ »

ਉਸਾਰੀ ਕਾਮਿਆਂ, ਖੇਤ ਮਜ਼ਦੂਰਾਂ ਤੇ ਮਨਰੇਗਾ ਕਾਮਿਆਂ ਦੀ ਕਨਵੈੱਨਸ਼ਨ ਹੋਈ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਉਸਾਰੀ ਕਾਮਿਆਂ, ਖੇਤ ਮਜ਼ਦੂਰਾਂ ਤੇ ਮਨਰੇਗਾ ਕਾਮਿਆਂ ਦੀ ਸਾਂਝੀ ਕਨਵੈੱਨਸ਼ਨ ਸੀਟੂ ਆਗੂ ਕਾਮਰੇਡ ਅਲਬੇਲ ਸਿੰਘ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX