ਤਾਜਾ ਖ਼ਬਰਾਂ


ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  15 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  40 minutes ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  57 minutes ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 1 hour ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 1 hour ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 2 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 3 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 3 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 3 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 3 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 3 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 3 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552

ਲੁਧਿਆਣਾ

ਕੈਬਨਿਟ ਮੰਤਰੀ ਆਸ਼ੂ ਵਲੋਂ ਸਮਾਰਟ ਸਿਟੀ ਤੇ ਏ. ਐੱਮ. ਆਰ. ਯੂ. ਟੀ. ਤਹਿਤ ਲੁਧਿਆਣਾ ਲਈ 64.60 ਕਰੋੜ ਰੁਪਏ ਵਾਲੇ 3 ਮੈਗਾ ਪ੍ਰਾਜੈਕਟਾਂ ਦੀ ਸ਼ੁਰੂਆਤ


ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਆਨਲਾਈਨ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਭਾਰਤ ਭੂਸ਼ਣ ਆਸ਼ੂ ਵਲੋਂ ਜ਼ਿਲ੍ਹੇ ਭਰ 'ਚ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਸਮਾਰਟ ਸਿਟੀ ਤੇ ਅਟਲ ਮਿਸ਼ਨ ਤਹਿਤ ਮੁੜ ਸੁਰਜੀਤੀ ਅਤੇ ਅਰਬਨ ਟਰਾਂਸਫਾਰਮੇਸ਼ਨ (ਏ. ਐੱਮ. ਆਰ. ਯੂ. ਟੀ.) ਪ੍ਰੋਗਰਾਮ ਤਹਿਤ 64.60 ਕਰੋੜ ਰੁਪਏ ਦੀ ਲਾਗਤ ਵਾਲੇ 3 ਮੈਗਾ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1078 ਕਰੋੜ ਰੁਪਏ ਦੀ ਲਾਗਤ ਵਾਲੇ ਨਿਗਮ ਪ੍ਰਾਜੈਕਟਾਂ ਦੇ ਵਰਚੁਅਲ ਲਾਂਚ 'ਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਸੁਰਿੰਦਰ ਡਾਵਰ, ਮੇਅਰ ਬਲਕਾਰ ਸਿੰਘ ਸੰਧੂ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਤੋਂ ਇਲਾਵਾ ਹੋਰਨਾਂ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ 'ਚ 35.96 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਕੰਟਰੋਲ ਸੈਂਟਰ/ਲੁਧਿਆਣਾ ਸੇਫ਼ ਸਿਟੀ ਦੀ ਸਥਾਪਨਾ, 3.98 ਕਰੋੜ ਦੀ ਲਾਗਤ ਨਾਲ ਮਿੰਨੀ ਰੋਜ਼ ਗਾਰਡਨ ਦਾ ਸੁੰਦਰੀਕਰਨ ਤੇ ਨਵੀਨੀਕਰਨ ਸ਼ਾਮਿਲ ਹਨ ਅਤੇ ਖੰਨਾ
ਵਿਖੇ 29 ਐੱਮ. ਐੱਲ. ਡੀ. ਸੀਵਰੇਜ ਟਰੀਟਮੈਂਟ ਪਲਾਂਟ 25.16 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ । ਸ੍ਰੀ ਆਸ਼ੂ ਨੇ ਦੱਸਿਆ ਕਿ ਲੁਧਿਆਣਾ ਸੇਫ ਸਿਟੀ ਪ੍ਰਾਜੈਕਟ ਤਹਿਤ ਸ਼ਹਿਰ ਵਿਚ ਪਹਿਲਾਂ ਹੀ 1442 ਸੀ. ਸੀ. ਟੀ. ਵੀ. ਕੈਮਰੇ ਕਾਰਜਸ਼ੀਲ ਹਨ ਅਤੇ ਹੁਣ 300 ਹੋਰ ਕੈਮਰੇ ਸ਼ਹਿਰ 'ਚ ਕੂੜਾ ਸੁੱਟਣ ਵਾਲੀਆਂ ਥਾਵਾਂ, ਸ਼ਹਿਰ ਦੀਆਂ ਅਤਿ-ਸੰਵੇਦਨਸ਼ੀਲ ਥਾਂਵਾ 'ਤੇ ਸਥਾਪਿਤ ਕੀਤੇ ਜਾਣਗੇ । ਐੱਸ. ਟੀ. ਪੀਜ਼ ਅਤੇ ਬੁੱਢੇ ਨਾਲੇ ਵਿਖੇ 30 ਵਾਹਨਾਂ 'ਤੇ ਮਾਊਂਟਿਡ ਕੈਮਰੇ ਅਤੇ 600 ਬਾਹਰੀ ਆਈ. ਆਰ. ਇਲੁਮੀਨੇਟਰ, 200 ਮੀਟਰ ਦੀ ਰੇਂਜ ਨਾਲ ਜੀਰੋ ਵਿਜ਼ੀਬਿਲਟੀ ਦੌਰਾਨ ਬਿਹਤਰ ਨਿਗਰਾਨੀ ਲਈ ਲਗਾਏ ਜਾਣਗੇ, ਜਿਵੇਂ ਕਿ ਨਿਗਮ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ, ਕੂੜੇ ਦੇ ਢੇਰ ਆਦਿ ਲਈ । ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 6 ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗਾ । ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਿੰਨੀ ਰੋਜ਼ ਗਾਰਡਨ ਪ੍ਰਾਜੈਕਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਅਧੀਨ ਸੋਫਟਸਕੈਪਿੰਗ, ਪੌਦੇ ਅਤੇ ਘਾਹ ਲਗਾਉਣਾ, ਐਂਫੀਥੀਏਟਰ, ਫਵਾਰੇ, ਬੈਡਮਿੰਟਨ ਕੋਰਟ, ਪਰਗੋਲਾਸ, ਕੈਨੋਪੀ, ਕਿਡਜ਼ ਪਲੇਅ, ਓਪਨ ਜਿੰਮ ਤੋਂ ਇਲਾਵਾ ਹੋਰ ਸਹੂਲਤਾ ਮੁਹੱਈਆ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ 3.48 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਵੀ ਅਗਲੇ 12 ਮਹੀਨਿਆਂ 'ਚ ਮੁਕੰਮਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਹ ਪ੍ਰਮੁੱਖ ਪ੍ਰਾਜੈਕਟ ਸਥਾਨਕ ਸ਼ਹਿਰ ਵਾਸੀਆਂ ਦੀ ਤਰੱਕੀ ਦਾ ਰਾਹ ਪੱਧਰਾ ਕਰਨਗੇ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ 'ਚ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਇਸ ਲਾਭ ਪਹੁੰਚ ਸਕੇ । ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ 'ਚ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਿਗਮ ਕੌਂਸਲਰ ਮਮਤਾ ਆਸ਼ੂ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਂਸ ਆਦਿ ਹਾਜ਼ਰ ਸਨ।

ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਲਗਾਇਆ ਰੋਸ ਧਰਨਾ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਆਪਣੇ ਹੱਕਾਂ ਦੀ ਰਾਖੀ ਲਈ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਚਲਾ ਰਹੇ ਦੇਸ਼ ਦੇ ਲੱਖਾਂ ਕਿਸਾਨਾਂ ਦੇ ਹੱਕ 'ਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ, ਜੇਲ੍ਹਾਂ 'ਚ ਕੈਦ ਕੀਤੇ ਗਏ ਬੇਹਗੁਨਾਹ ਕਿਸਾਨਾਂ ਦੀ ਤੁਰੰਤ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨੂੰ ਏ. ਡੀ. ਸੀ. ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਆਖਿਆ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਮਾਲ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਂਸ ਨੇ ਜ਼ਿਲ੍ਹੇ ਦੇ ਸਾਰੇ ਮਾਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 5 ਵਿਦਿਆਰਥੀਆਂ ਤੇ 2 ਅਧਿਆਪਕਾਂ ਸਮੇਤ 47 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੱੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਫੇਸ-2 'ਚ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਐੱਸ.ਐੱਚ.ਓ. ਸੁਰਿੰਦਰ ਚੌਪੜਾ ਨੇ ਦੱਸਿਆ ...

ਪੂਰੀ ਖ਼ਬਰ »

ਅੱਕੜ ਬੱਕੜ ਬੰਬੇ ਬੋ ਪੈਟਰੋਲ ਹੋ ਗਿਆ ਪੂਰਾ 100
ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਰੁਧ 'ਲਿਪ' ਨੇ ਕੀਤਾ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਕੁਲਬੀਰ ਸਿੰਘ ਵਾਸੀ ਪਿੰਡ ਬੌਂਕੜ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ 'ਪਸ਼ੂ ਧਨ ਪੌਸ਼ਟਿਕਤਾ ਜਾਗਰੂਕਤਾ ਹਫ਼ਤਾ' ਸ਼ੁਰੂ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ 'ਪਸ਼ੂ ਧਨ ਪੌਸ਼ਟਿਕਤਾ ਜਾਗਰੂਕਤਾ ਹਫ਼ਤਾ' ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕੀਤਾ ਅਤੇ ...

ਪੂਰੀ ਖ਼ਬਰ »

ਮਾਂਗਟ ਕਾਨੂੰਗੋ ਅਧੀਨ ਪੈਂਦੇ ਸ਼ਹਿਰੀ ਖੇਤਰ ਨੂੰ ਸਾਹਨੇਵਾਲ ਤਬਦੀਲ ਕਰਨ ਤੋਂ ਰੋਕਣ ਲਈ ਭੋਲਾ ਨੇ ਆਸ਼ੂ ਨੂੰ ਮੰਗ ਪੱਤਰ ਸੌਂਪਿਆ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਮਾਂਗਟ ਕਾਨੂੰਗੋ ਅਧੀਨ ਪੈਂਦੇ ਸ਼ਹਿਰੀ ਇਲਾਕੇ ਤਰਫ਼ ਸੈਦਾ, ਤਰਫ਼ ਜੋਧੇਵਾਲ ਅਤੇ ਤਰਫ਼ ਗਹਿਲੇਵਾਲ ਨੂੰ ਸਬ ਰਜਿਸਟਰਾਰ ਦਫ਼ਤਰ ਲੁਧਿਆਣਾ ਪੂਰਬੀ ਦੀ ਥਾਂ 'ਤੇ ਸਾਹਨੇਵਾਲ ਨਾਲ ਜੋੜਨ ਦੇ ਵਿਰੋਧ ਵਿਚ ਅੱਜ ਇਕ ਵਫ਼ਦ ਵਲੋਂ ਪੰਜਾਬ ...

ਪੂਰੀ ਖ਼ਬਰ »

ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਰੁਧ 'ਲਿਪ' ਨੇ ਕੀਤਾ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨ-ਬ-ਦਿਨ ਕੀਤੇ ਜਾ ਰਹੇ ਪੈਟਰੋਲੀਅਮ ਪਦਾਰਥਾਂ 'ਚ ਵਾਧੇ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਤੇ ਜਥੇਬੰਦਕ ਸਕੱਤਰ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਮਰੀਕਾ ਕਾਂਗਰਸ ਇਕਾਈ ਦੇ ਪ੍ਰਧਾਨ ਗਿੱਲ ਤੇ ਚੇਅਰਮੈਨ ਬਾਵਾ ਵਲੋਂ ਹਰੀਸ਼ ਰਾਵਤ ਨਾਲ ਮੁਲਾਕਾਤ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਦੀ ਅਮਰੀਕਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪੰਜਾਬ ਰਾਜ ਲਘੂ ਉਦਯੋਗ ਵਿਕਾਸ ਨਿਗਮ ਕ੍ਰਿਸ਼ਨ ਕੁਮਾਰ ਬਾਵਾ ਨੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ, ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਅਤੇ ਪੁੱਤਰ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਮਾਜ ਸੇਵਿਕਾ ਸ਼ੇਰ ਕੌਰ ਦੀ ਯਾਦ 'ਚ ਤੀਸਰਾ ਡਾਕਟਰੀ ਕੈਂਪ 28 ਨੂੰ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਬੁੱਧੀਜੀਵੀ ਆਗੂ ਜਸਵੰਤ ਜੀਰਖ ਦੀ ਜੀਵਨ ਸਾਥਣ ਸਮਾਜ ਸੇਵਕਾ ਸ੍ਰੀਮਤੀ ਸ਼ੇਰ ਕੌਰ ( ਮੁੱਖ ਅਧਿਆਪਕਾ) ਦੀ ਯਾਦ 'ਚ ਤੀਸਰਾ ਮੁਫ਼ਤ ਡਾਕਟਰੀ ਕੈਂਪ ਪਿੰਡ ਜੀਰਖ (ਲੁਧਿਆਣਾ) ਵਿਖੇ 28 ਫਰਵਰੀ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਕੈਂਪ 'ਚ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸੰਧੂ ਨਗਰ 'ਚ ਚੋਰਾਂ ਵਲੋਂ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਅੱਜ ਉਸ ਵੇਲੇ ਵਾਪਰੀ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਚੌਕ ਨੇੜੇ ਹੋਏ ਇਕ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਤੁਲਸੀ ਰਾਣੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ਕਰੀਬ ਸੀ | ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ...

ਪੂਰੀ ਖ਼ਬਰ »

ਸ਼ਾਰਪ ਮਾਡਲ ਸਕੂਲ ਵਿਖੇ ਵਿਦਾਇਗੀ ਪਾਰਟੀ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਕੀਤੀ ਗਈ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਰੰਗਾਰੰਗ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕੀਤੇ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਲਲਤੋਂ ਕਲਾਂ ਦੇ ਸਰਕਾਰੀ ਸਕੂਲ ਨੂੰ ਐੱਸ. ਐੱਮ. ਸੀ. ਵਲੋਂ ਸਮਾਰਟ ਐੱਲ. ਈ. ਡੀ. ਭੇਟ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਨੂੰ ਐੱਸ. ਐੱਮ. ਸੀ. ਵਲੋਂ ਸਮਾਰਟ ਐੱਲ. ਈ. ਡੀ. ਭੇਟ ਕੀਤੀ ਗਈ | ਇਸ ਸਮਾਗਮ ਵਿਚ ਸ਼੍ਰੀਮਤੀ ਸੁਖਿਵੰਦਰ ਕੌਰ ਸਰਪੰਚ ਅਤੇ ਚੇਅਰਮੈਨ ਐੱਸ. ਐੱਮ. ਸੀ ਲਲਤੋਂ ਕਲਾਂ ਮੁੱਖ ...

ਪੂਰੀ ਖ਼ਬਰ »

ਕਲਗੀਧਰ ਖਾਲਸਾ ਗਰਲਜ਼ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕਲਗੀਧਰ ਖਾਲਸਾ ਗਲਰਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਫੀਲਡ ਗੰਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੇ ਸਾਲਾਨਾ ਪ੍ਰੀਖਿਆ ਇਮਤਿਹਾਨ ਦੀ ਸਫ਼ਲਤਾ ਲਈ ਸਕੂਲ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਬੀਬੀ ਬਿੱਟੀ ਦੇ ਯਤਨਾਂ ਸਦਕਾ ਚੱਲ ਰਹੇ ਨੇ ਵਿਕਾਸ ਕਾਰਜ-ਮਾਹਲਾ

ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਦੀ ਪੰਚਾਇਤ ਅਧੀਨ ਆਉਂਦੇ ਮੁਹੱਲਾ ਗੁਰੂ ਰਾਮਦਾਸ ਨਗਰ ਵਿਖੇ ਬਲਾਕ ਸੰਮਤੀ-2 ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਭਵਨਪ੍ਰੀਤ ...

ਪੂਰੀ ਖ਼ਬਰ »

ਪੰਜਾਬ ਮਨਿਸਟੀਰੀਅਲ ਸਟਾਫ ਸਰਵਿਸਿਜ਼ ਐਸੋਸੀਏਸ਼ਨ ਵਲੋਂ 5 ਹਜ਼ਾਰ ਕਲਰਕਾਂ ਨੂੰ ਅਧਿਆਪਕ ਬਣਾਉਣ ਲਈ ਲਏ ਫ਼ੈਸਲੇ ਦੀ ਸ਼ਲਾਘਾ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਮਨਿਸਟੀਰੀਅਲ ਸਟਾਫ ਸਰਵਿਸਿਜ਼ ਐਸੋਸੀਏਸ਼ਨ ਨੇ ਪੰਜਾਬ ਕੈਬਨਿਟ ਵਲੋਂ ਸਰਕਾਰੀ ਸਕੂਲਾਂ ਅਤੇ ਦਫਤਰਾਂ 'ਚ ਕੰਮ ਕਰਦੇ 5 ਹਜ਼ਾਰ ਦੇ ਕਰੀਬ ਕਲਰਕਾਂ ਤੋਂ ਅਧਿਆਪਕਾਂ ਬਣਾਏ ਜਾਣ ਦਾ 1 ਫ਼ੀਸਦੀ ਰਾਖਵਾਂ ਕੋਟਾ ਬਹਾਲ ਕੀਤੇ ਜਾਣ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਸਬੰਧੀ ਨਗਰ ਨਿਗਮ ਨੇ ਧਿਆਨ ਫਾਊਾਡੇਸ਼ਨ ਨਾਲ ਕੀਤਾ ਇਕਰਾਰਨਾਮਾ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਘੁੰਮਦੇ ਅਵਾਰਾ ਜਾਨਵਰਾਂ ਨੂੰ ਫੜਕੇ ਮਾਛੀਵਾੜਾ ਨਜਦੀਕ ਸਥਿਤ ਬੁਰਜ ਪਵਾਤ ਵਿਚ ਮੌਜੂਦ ਗਊਸ਼ਾਲਾ ਵਿਚ ਪਹੁੰਚਾਉਣ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਧਿਆਨ ਫਾਊਾਡੇਸ਼ਨ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਲੋਂ ਪ੍ਰੋ. ਕਰਤਾਰ ਸਿੰਘ ਦਾ ਸਨਮਾਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਮਤਿ ਸੰਗੀਤ ਦੇ ਅਚਾਰੀਆ ਦੇ ਤੌਰ 'ਤੇ ਜਾਣੇ ਜਾਂਦੇ ਪ੍ਰੋ. ਕਰਤਾਰ ਸਿੰਘ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਨਮਾਨ ਸਮਾਗਮ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜੱਸੀਆਂ ਦੀ ਨਵੀਂ ਬਣੀ ਰਸੋਈ ਤੇ ਕਮਰੇ ਦਾ ਡੀ. ਈ. ਓ. ਵਲੋਂ ਉਦਘਾਟਨ

ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਦੇ ਪ੍ਰਾਇਮਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਡੀ. ਈ. ਓ. ਰਾਜਿੰਦਰ ਕੌਰ, ਬੀ. ਪੀ. ਓ. ਭੁਪਿੰਦਰ ਕੌਰ ਅਤੇ ਡਿਪਟੀ ਡੀ. ਈ. ਓ. ਕੁਲਦੀਪ ਸਿੰਘ ਸੈਣੀ ਆਦਿ ਨੇ ਸਾਂਝੇ ਤੌਰ 'ਤੇ ਆਪਣੇ ਕਰ ਕਮਲਾਂ ਨਾਲ ਕੀਤਾ | ...

ਪੂਰੀ ਖ਼ਬਰ »

ਪਾਵਰਕਾਮ ਦੇ ਚੀਫ ਇੰਜੀਨੀਅਰ ਨੇ ਸਟਾਫ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਵਿਚ ਸੀ. ਆਰ./19 ਤਹਿਤ ਭਰਤੀ ਹੋਏ ਕਲੈਰੀਕਲ ਸਟਾਫ ਵਲੋਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ, ਮਲਟੀਪਰਪਜ਼ ਹਾਲ ਸਰਾਭਾ ਨਗਰ ਵਿਖੇ ਹੋਏ ਕੇਂਦਰੀ ਜੋਨ ਦੇ ਸਮਾਗਮ ਚੀਫ ਇੰਜੀਨੀਅਰ ਭੁਪਿੰਦਰ ਖੋਸਲਾ ਨੇ ਨਵੇਂ ਕਲੈਰੀਕਲ ...

ਪੂਰੀ ਖ਼ਬਰ »

ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ 'ਚ ਲੜਕੀਆਂ ਅੱਜ ਕਿਸੇ ਤੋਂ ਪਿੱਛੇ ਨਹੀਂ-ਬਿੰਦਰਾ

ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਬਿੰਦਰਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ 'ਚ ਕਿਸੇ ਤੋਂ ਵੀ ਪਿਛੇ ਨਹੀਂ ਹਨ | ਸਾਨੂੰ ਲੜਕੀ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਜੀਤ ਸਿੰਘ ਨੇ ਅਹੁਦਾ ਸੰਭਾਲਿਆ

ਲੁਧਿਆਣਾ, 22 ਫਰਵਰੀ (ਬੱਤਰਾ)-ਹੁਸ਼ਿਆਰਪੁਰ ਤੋਂ ਡੀ.ਈ.ਓ. ਸੈਕੰਡਰੀ ਹਰਜੀਤ ਸਿੰਘ ਲੁਧਿਆਣਾ ਤਬਦੀਲ ਹੋ ਕੇ ਆਏ ਹਨ, ਨੇ ਬੀਤੇ ਦਿਨ 19 ਫਰਵਰੀ ਦਿਨ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਡੀ.ਈ.ਓ. ਦਫ਼ਤਰ ਦੇ ਸਟਾਫ, ਪਿ੍ੰਸੀਪਲਾਂ, ਮੁੱਖ ਅਧਿਆਪਕਾਂ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ 'ਤੇ ਮਹਿੰਗਾਈ ਦਾ ਬੋਝ ਪੈ ਰਿਹੈ-ਮੱਕੜ

ਲੁਧਿਆਣਾ, 22 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਦੇ ਮਨਾਂ 'ਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਉੱਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਐੱਨ. ਜੀ. ਓ. ਵਾਹਿਗੁਰੂ ਬਲੱਡ ਸੇਵਾ ਵਲੋਂ ਇੰਦਰ ਵਿਹਾਰ ਕਾਲੋਨੀ ਚੰਦਰ ਨਗਰਨੇੜੇ ਮੱਲ੍ਹੀ ਫਾਰਮ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਔਰਤਾਂ ਨੇ ਵੀ ਖੂਨਦਾਨ ਕੀਤਾ | ਇਹ ਜਾਣਕਾਰੀ ਦਿੰਦਿਆਂ ਲੱਕੀ ਭਾਟੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤੇਲ 'ਤੇ ਸੂਬੇ ਦਾ ਵਾਧੂ ਟੈਕਸ ਲਗਾ ਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਬਾਂਹ ਫੜ•ਨ ਕੈਪਟਨ-ਮੋਹੀ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਦਿਨੋ-ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹ•ਾ ਲੁਧਿਆਣਾ 'ਚ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ 'ਆਪ'’ ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ਕਾਂਗਰਸ ਦੀ ਸੂਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਭਾਮੀਆਂ ਕਲਾਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਹਰਜਾਪ ਗਿੱਲ ਲੋਕ ਇਨਸਾਫ ਪਾਰਟੀ ਸਟੂਡੈਂਟ ਵਿੰਗ ਦੇ ਬਣੇ ਪੰਜਾਬ ਪ੍ਰਧਾਨ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਯੂਥ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਦੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨੂੰ ਦੇਖਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਬਾਲਾ ਜੀ ਵਿਖੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਦਾਦ ਵਿਖੇ ਸਥਿਤ ਗੁਰਦੁਆਰਾ ਭਾਈ ਬਾਲਾ ਜੀ ਜਿੱਥੇ ਹਰ ਸਾਲ ਫੱਗਣ ਮਹੀਨੇ ਦੀ ਦਸਵੀਂ ਦੇ ਦਿਹਾੜੇ ਵਾਲੇ ਦਿਨ ਭਾਈ ਬਾਲਾ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਨੂੰ ਮਾਤ ਪਾ ਰਿਹੈ ਮੋਤੀ ਨਗਰ ਦਾ ਸਰਕਾਰੀ ਪ੍ਰਾਇਮਰੀ ਸਕੂਲ

ਲੁਧਿਆਣਾ, 22 ਫਰਵਰੀ (ਕਵਿਤਾ ਖੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਤੇ ਸਮੂਹ ਸਟਾਫ਼ ਦੀ ਪਿਛਲੇ 6 ਮਹੀਨੇ ਦੀ ਮਿਹਨਤ ਰੰਗ ਲਿਆਉਣ ਲੱਗੀ ਹੈ | ਕੁਝ ਹੀ ਸਮੇਂ ਵਿਚ ਸਕੂਲ ਦੀ ਕਾਰਗੁਜ਼ਾਰੀ, ਸਕੂਲ ਦੀ ਦਿੱਖ ਮਾਪਿਆਂ ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਬਾਰੇ ਵੈਨ ਦੇ ਜ਼ਰੀਏ ਕੀਤਾ ਜਾ ਰਿਹੈ ਜਾਗਰੂਕ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਮਾਜ 'ਚ ਲੋਕਾਂ ਨੂੰ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ 'ਚ ਥਾਂ-ਥਾਂ ਪ੍ਰਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਸਹਾਏ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਗਮ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕੌਨਵੈਂਟ ਸਕੂਲ ਗਲੀ ਨੰ. 33 ਕੋਟ ਮੰਗਲ ਸਿੰਘ, ਗੁਰੂ ਅੰਗਦ ਕਾਲੋਨੀ ਵਿਖੇ ਬੱਚਿਆਂ ਦੀ ਵਿਦਿਆਰਥੀ ਪਾਰਟੀ ਕੀਤੀ ਗਈ | ਇਸ ਮੌਕੇ ਪੂਜਾ, ਹਰਪ੍ਰੀਤ ਕੌਰ, ਕੋਮਲ, ਜੈਸਮੀਨ ਕੌਰ, ਲਵਪ੍ਰੀਤ ਕੌਰ, ਸੋਨਾਲੀ ਤੇ ਹੋਰ ...

ਪੂਰੀ ਖ਼ਬਰ »

ਵੱਖ-ਵੱਖ ਸ਼ਖਸੀਅਤਾਂ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਪ੍ਰਬੰਧਕਾਂ ਵਲੋਂ ਮਰੀਜ਼ਾਂ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ

ਲੁਧਿਆਣਾ, 22 ਫਰਵਰੀ (ਸਲੇਮਪੁਰੀ)-ਸਥਾਨਕ ਸਿਵਲ ਹਸਪਤਾਲ 'ਚ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਅੰਨ ਜਲ ਸੇਵਾ ਟਰੱਸਟ ਵਲੋਂ ਦਿਨ-ਰਾਤ ਮੁਫ਼ਤ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਉੱਘੇ ਸਮਾਜ ਸੇਵਕ ਸ਼ਿਵਰਾਮ ...

ਪੂਰੀ ਖ਼ਬਰ »

ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਦਾ ਸਿਲੇਬਸ ਘੱਟ ਨਾ ਕੀਤੇ ਜਾਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਲੁਧਿਆਣਾ, 22 ਫਰਵਰੀ (ਅਮਰੀਕ ਸਿੰਘ ਬੱਤਰਾ)-ਕੋਵਿਡ-19 ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਸਾਲਾਨਾ ਪ੍ਰੀਖਿਆ ਲਈ ਸਾਰੀਆਂ ਕਲਾਸਾਂ ਦਾ ਸਿਲੇਬਸ ਘੱਟ ਕਰਨ ਦੇ ਦਿੱਤੇ ਨਿਰਦੇਸ਼ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਦੌਰਾਨ ਸੰਗਤ ਲਈ ਲੰਗਰ ਲਗਾਇਆ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਭਗਤ ਸਿੰਘ ਨਗਰ ਦੀ ਗਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਰਣਇੰਦਰ ਵੰਸ਼ ਨੇ ਰੋਲਰ ਸਕੇਟਿੰਗ ਮੁਕਾਬਲੇ 'ਚ ਸੋਨੇ ਤੇ ਚਾਂਦੀ ਦੇ ਜਿੱਤੇ ਤਗਮੇ

ਆਲਮਗੀਰ, 22 ਫਰਵਰੀ (ਜਰਨੈਲ ਸਿੰਘ ਪੱਟੀ)-23ਵੀਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਗਈ | ਕੋਚ ਨਗਿੰਦਰ ਸਿੰਘ ਨੇਗੀ ਨੇ ਦੱਸਿਆ ਕਿ ਵੱਖ ਵੱਖ ਕੈਟਾਗਰੀਆਂ 'ਚ 05, 5-7, 7-9 ਅਤੇ 9-11 ਸਾਲ ਦੇ ਖਿਡਾਰੀਆਂ ਦੇ ਗਰੁੱਪ ਬਣਾਏ ਗਏ ਸਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨੇ ਨੈਸ਼ਨਲ ਹਿਊਮੈਨਿਟੀ ਓਲੰਪੀਆਡ 'ਚ ਮਾਰੀਆਂ ਮੱਲਾਂ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਦੇ ਪਿੰਡ ਠੱਕਰਵਾਲ ਸਥਿਤ ਪੜ੍ਹਾਈ ਤੇ ਖੇਡਾਂ 'ਚ ਮੋਹਰੀ ਭੁਮਿਕਾ ਅਦਾ ਕਰਨ ਵਾਲਾ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਛੇਵੇਂ ...

ਪੂਰੀ ਖ਼ਬਰ »

ਡੀ. ਸੀ. ਨੇ ਪਿੰਡ ਦਾਦ ਦੇ ਕਾਮਨ ਸੇਵਾ ਸੈਂਟਰ 'ਤੇ ਬਣ ਰਹੇ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੇ ਕੰਮ ਦਾ ਲਿਆ ਜਾਇਜ਼ਾ

ਫੁੱਲਾਂਵਾਲ, 22 ਫਰਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਬਿੰਦਰਾ ਮੂਵ ਲੈਂਡ ਕਾਮਨ ਸੇਵਾ ਸੈਂਟਰ ਵਿਖੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਕੈਬਨਿਟ ਮੰਤਰੀ ਆਸ਼ੂ ਦੀ ਅਗਵਾਈ 'ਚ ਚੁਣੇ ਹੋਏ ਨੁਮਾਇੰਦਿਆਂ ਦੀ ਉੱਚ ਪੱਧਰੀ ਮੀਟਿੰਗ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)- ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਗੁਰੂ ਨਾਨਕ ਭਵਨ ਵਿਖੇ ਚੁਣੇ ਹੋਏ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ...

ਪੂਰੀ ਖ਼ਬਰ »

50 ਹਜ਼ਾਰ ਤੋਂ ਵੱਧ ਲੋਕਾਂ ਦੀ ਆਮਦ ਨਾਲ ਕੌਮਾਂਤਰੀ ਪੱਧਰ ਦੀ 10ਵੀਂ ਮੈਕਆਟੋ ਪ੍ਰਦਰਸ਼ਨੀ 2021 ਸਮਾਪਤ

ਲਧਿਆਣਾ, 22 ਫਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਤੇ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਅਤੇ ਚੈਂਬਰ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਲੋਂ ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਅਤੇ ਆਟੋ ਪਾਰਟਸ ਮੈਨੂਫੈਕਚਰਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਨੇ ਦਿਖਾਇਆ ਸਥਾਨਕ ਚੋਣਾਂ 'ਚ ਆਪਣਾ ਰੰਗ-ਚੂਹੜਪੁਰ

ਲਾਢੋਵਾਲ, 22 ਫਰਵਰੀ (ਬਲਬੀਰ ਸਿੰਘ ਰਾਣਾ)- ਸਥਾਨਕ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਘੱਟ ਸਫ਼ਲਤਾ ਮਿਲਣੀ ਜ਼ਾਹਿਰ ਕਰਦੀ ਹੈ ਕਿ ਇਸ ਉੱਪਰ ਕਿਸਾਨਾਂ ਦੇ ਅੰਦੋਲਨ ਦਾ ਸਿੱਧਾ ਅਸਰ ਪਿਆ ਹੈ, ਜਿਸ ਕਰਕੇ ਭਾਜਪਾ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ | ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਸਜਾਇਆ

ਡਾਬਾ/ਲੁਹਾਰਾ, 22 ਫਰਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਰਵਿਦਾਸ ਜੀ ਹਰਕਿਸ਼ਨ ਨਗਰ ਸਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX