ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  38 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਪਹਿਲਾ ਸਫ਼ਾ

ਇਨਾਮ ਯੋਧਿਆਂ ਦੇ ਸਿਰਾਂ 'ਤੇ ਹੀ ਰੱਖੇ ਜਾਂਦੇ ਹਨ-ਲੱਖਾ ਸਿਧਾਣਾ

• ਕਿਹਾ, ਦਿੱਲੀ ਪੁਲਿਸ ਪਿੰਡਾਂ 'ਚ ਆਵੇ ਤਾਂ ਬੰਦੀ ਬਣਾ ਲਓ • ਭਾਰੀ ਪੁਲਿਸ ਪਹਿਰੇ ਦਰਮਿਆਨ ਮਹਿਰਾਜ ਰੈਲੀ 'ਚ ਪੁੱਜਾ ਲੱਖਾ ਸਿਧਾਣਾ
ਸੁਖਪਾਲ ਮਹਿਰਾਜ

ਮਹਿਰਾਜ, 23 ਫਰਵਰੀ-26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਨੰੂ ਲੈ ਕੇ ਨਾਮਜ਼ਦ ਨੌਜਵਾਨ ਆਗੂ ਲੱਖਾ ਸਿਧਾਣਾ ਦੀ ਤਲਾਸ਼ 'ਚ ਘੁੰਮ ਰਹੀ ਦਿੱਲੀ ਪੁਲਿਸ ਨੂੰ ਲੱਖਾ ਸਿਧਾਣਾ ਵਲੋਂ ਸ਼ੋਸਲ ਮੀਡੀਆਂ ਰਾਹੀਂ ਖੁੱਲ੍ਹੀ ਚੁਣੌਤੀ ਦਿੰਦਿਆਂ 23 ਫਰਵਰੀ ਨੰੂ ਪਿੰਡ ਮਹਿਰਾਜ ਵਿਖੇ ਸੰਘਰਸ਼ ਸਹਿਯੋਗ ਜਥਾ ਪੰਜਾਬ ਵਲੋਂ ਰੱਖੀ ਰੈਲੀ ਵਿਚ ਪਹੁੰਚ ਕੇ ਆਪਣਾ ਵਾਅਦਾ ਪੂਰਾ ਕੀਤਾ ਗਿਆ | ਰੈਲੀ ਦੌਰਾਨ ਕਰੀਬ ਦੁਪਹਿਰ 1:45 ਵਜੇ ਜਦ ਲੱਖਾ ਸਿਧਾਣਾ ਪੰਡਾਲ ਵਿਚ ਪਹੁੰਚਿਆਂ ਤਾਂ 'ਲੱਖਾ ਸਿਧਾਣਾ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਪੰਡਾਲ ਗੂੰਜ ਉੱਠਿਆ | ਲੱਖਾ ਸਿਧਾਣਾ ਨੰੂ ਸੁਣਨ ਲਈ ਪੰਜਾਬ ਤੇ ਹਰਿਆਣਾ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਪਹੁੰਚੇ ਹੋਏ ਸਨ, ਜਿਸ ਕਾਰਨ 7 ਏਕੜ ਵਿਚ ਬਣਿਆ ਪੰਡਾਲ ਵੀ ਛੋਟਾ ਪੈ ਗਿਆ ਤੇ ਨੌਜਵਾਨ ਘਰਾਂ ਦੀਆਂ ਛੱਤਾਂ ਅਤੇ ਟਾਵਰਾਂ 'ਤੇ ਚੜ੍ਹ ਗਏ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਾਨੰੂ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਇਕੱਠੇ ਹੋਣ ਦੀ ਲੋੜ ਹੈ | ਉਕਤ ਮਹਾਂ ਰੋਸ ਰੈਲੀ 'ਚ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ਦੇ ਲੋਕ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ | ਇਸ ਮੌਕੇ ਔਰਤਾਂ ਦੀ ਗਿਣਤੀ ਹੌਸਲਾ ਵਧਾਉਣ ਵਾਲੀ ਸੀ | ਸਮਾਗਮ ਦੇ ਅੰਤ ਵਿਚ ਨੌਜਵਾਨਾਂ ਦੇ ਭਾਰੀ ਇਕੱਠ ਨੰੂ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਦਿੱਲੀ 'ਚ ਸਰਕਾਰ ਨਾਲ ਚੱਲ ਰਹੀ ਲੜਾਈ ਪੰਜਾਬ ਦੇ ਵਜੂਦ ਦੀ ਹੈ, ਜਿਹੜੀਆਂ ਕੌਮਾਂ ਸੰਘਰਸ਼ ਕਰਦੀਆਂ ਹਨ, ਇਤਿਹਾਸ ਉਨ੍ਹਾਂ ਦਾ ਹੀ ਲਿਖਿਆ ਜਾਂਦਾ ਹੈ | ਉਨ੍ਹਾਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੰੂ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੰੂ ਜਾਂ ਫ਼ਿਰ ਉਨ੍ਹਾਂ ਦੇ ਆਗੂਆਂ ਨੰੂ ਦਿੱਲੀ ਪੁਲਿਸ ਗਿ੍ਫ਼ਤਾਰ ਕਰਨ ਆਵੇਗੀ ਤਾਂ ਅਸੀਂ ਉਨ੍ਹਾਂ ਦੇ ਨਾਲ ਖੜ੍ਹਾਂਗੇ | ਲੱਖਾ ਨੇ ਨੌਜਵਾਨਾਂ ਨੰੂ ਕਿਹਾ ਕਿ ਦਿੱਲੀ ਪੁਲਿਸ ਨੌਜਵਾਨਾਂ ਨੰੂ ਡਰਾਉਣ ਲਈ ਪਰਚੇ ਦਰਜ ਕਰ ਰਹੀ ਹੈ ਤੇ ਤਸਵੀਰਾਂ ਜਾਰੀ ਕਰ ਰਹੀ ਹੈ ਪਰ ਡਰਨ ਦੀ ਲੋੜ ਨਹੀਂ, ਜਦ ਦਿੱਲੀ ਪੁਲਿਸ ਪਿੰਡਾਂ ਵਿਚ ਨੌਜਵਾਨਾਂ ਨੰੂ ਫੜਣ ਆਏ ਤਾਂ ਪਿੰਡ ਵਿਚ ਹੋਕਾ ਦੇ ਕੇ ਇਕੱਠੇ ਹੋ ਕੇ ਉਨ੍ਹਾਂ ਦਾ ਘਿਰਾਓ ਕਰ ਲਓ | ਲੱਖਾ ਸਿਧਾਣਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਲੱਖਾਂ ਲੋਕ ਪੰਜਾਬ ਤੋਂ ਦਿੱਲੀ ਵੱਲ ਕੂਚ ਕਰਨਗੇ | ਉਨ੍ਹਾਂ ਕਿਹਾ ਕਿ ਜਦ ਪੰਜਾਬ ਦੇ ਲੋਕ ਦੋਫਾੜ ਹੋਏ ਹਨ, ਪੰਜਾਬ ਦਾ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਇਹ ਲੜਾਈ ਫ਼ਸਲਾਂ ਦੀ ਨਹੀਂ, ਨਸਲਾਂ ਦੀ ਹੈ | ਲੱਖਾ ਨੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੰੂ ਕਿਹਾ ਕਿ ਉਹ ਕੋਈ ਵੱਡਾ ਪ੍ਰੋਗਰਾਮ ਉਲੀਕਣ, ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਨਾਲ ਖੜ੍ਹਣਗੇ | ਉਨ੍ਹਾਂ ਨੌਜਵਾਨਾਂ ਨੰੂ ਅਪੀਲ ਕੀਤੀ ਕਿ 26 ਫਰਵਰੀ ਨੰੂ ਵੱਡੀ ਗਿਣਤੀ ਵਿਚ ਦਿੱਲੀ ਪਹੁੰਚਣ | ਲੱਖਾ ਸਿਧਾਣਾ ਨੇ ਕਿਹਾ ਕਿ ਸਾਨੰੂ ਖੇਤੀ ਕਾਨੂੰਨਾਂ ਵਿਚ ਕੋਈ ਵੀ ਸੋਧ ਮਨਜ਼ੂਰ ਨਹੀਂ ਤੇ ਨਾ ਹੀ ਸਟੇਅ, ਕਿਉਂਕ ਲੋਕ ਸੰਘਰਸ਼ ਲਈ ਵਾਰ-ਵਾਰ ਇਕੱਠੇ ਨਹੀਂ ਹੁੰਦੇ | ਜਦ ਲੱਖਾ ਸਿਧਾਣਾ ਦੁਪਹਿਰ 3:30 ਵਜੇ ਆਪਣਾ ਭਾਸ਼ਣ ਖ਼ਤਮ ਕਰਕੇ ਗਿਆ ਤਾਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਉਸ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਲਿਆ, ਜਿਸ ਕਾਰਨ ਪੁਲਿਸ ਖੜ੍ਹੀ ਦੀ ਖੜ੍ਹੀ ਰਹਿ ਗਈ | ਹਜ਼ਾਰਾਂ ਨੌਜਵਾਨਾਂ ਦੇ ਇਕੱਠ ਨੰੂ ਸੰਬੋਧਨ ਕਰਦਿਆਂ ਬਾਬਾ ਹਰਦੀਪ ਮਹਿਰਾਜ ਨੇ ਕਿਹਾ ਕਿ ਜੋ ਵੀ ਨੌਜਵਾਨ ਕੌਮ ਦੀ ਗੱਲ ਕਰਦਾ ਹੈ, ਚਾਹੇ ਉਹ ਲੱਖਾ ਸਿਧਾਣਾ, ਦੀਪ ਸਿੱਧੂ ਜਾਂ ਹੋਰ ਹੋਵੇ, 'ਤੇ ਦਿੱਲੀ ਪੁਲਿਸ ਨੇ ਮਾਮਲੇ ਦਰਜ ਕੀਤੇ ਹਨ ਤੇ ਉਨ੍ਹਾਂ ਦੇ ਸਿਰ 'ਤੇ ਲੱਖਾਂ ਰੁਪਏ ਦਾ ਇਨਾਮ ਰੱਖਿਆ, ਅਸੀਂ ਉਨ੍ਹਾਂ ਨੰੂ ਭੁੱਲ ਨਹੀਂ ਸਕਦੇ, ਉਹ ਸਾਡੀ ਕੌਮ ਦਾ ਸਰਮਾਇਆ ਹਨ | ਉਨ੍ਹਾਂ ਕਿਹਾ ਕਿ ਜਿੱਥੇ ਸਾਨੰੂ ਸੰਯੁਕਤ ਮੋਰਚੇ ਦੇ ਨੌਜਵਾਨਾਂ ਦਾ ਪਸੀਨਾ ਡੁੱਲੇਗਾ ਅਸੀਂ ਉੱਥੇ ਖੂਨ ਵਹਾਂ ਦਿਆਂਗੇ | ਇਸ ਮੌਕੇ ਪ੍ਰੋ: ਮਹਿੰਦਰ ਪਾਲ ਸਿੰਘ, ਕੰਵਰਪਾਲ ਸਿੰਘ, ਹਰਦੀਪ ਸਿੰਘ, ਹਰਜੀਤ ਢਿਪਾਲੀ, ਸਟੇਜ ਸਕੱਤਰ ਹਰਪਿੰਦਰ ਸਿੰਘ ਕੋਟਕਪੂਰਾ, ਸਵ. ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ, ਗੁਰਸੇਵਕ ਸਿੰਘ ਜਵਾਹਰਕੇ ਸਮੇਤ 29 ਨਵੰਬਰ ਨੰੂ ਦਿੱਲੀ ਜਾ ਰਹੇ ਕਿਸਾਨਾਂ ਤੇ ਪਾਣੀ ਦੀਆਂ ਬੌਛਾਰਾਂ ਕਰਨ ਵਾਲੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲਾ ਨੌਜਵਾਨ ਨਵਦੀਪ ਸਿੰਘ ਹਰਿਆਣਾ ਤੋਂ ਵਿਸ਼ੇਸ ਤੌਰ 'ਤੇ ਇਸ ਰੈਲੀ ਵਿਚ ਸ਼ਾਮਿਲ ਹੋਇਆ |
ਝਲਕੀਆਂ
ਬੇਸ਼ੱਕ ਵੱਡੀ ਗਿਣਤੀ 'ਚ ਪੁਲਿਸ ਨੇ ਪਿੰਡ ਦੀ ਸਾਰਿਆਂ ਪਾਸਿਆਂ ਤੋਂ ਘੇਰਾ ਬੰਦੀ ਕੀਤੀ ਹੋਈ ਸੀ ਪਰ ਲੱਖਾ ਸਿਧਾਣਾ ਫਿਰ ਵੀ ਰੈਲੀ ਸਥਾਨ 'ਤੇ ਪਹੁੰਚਿਅ ਤੇ ਵਾਪਸ ਚਲਾ ਗਿਆ |

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਪਗੜੀ ਸੰਭਾਲ ਦਿਵਸ ਮਨਾਇਆ

• ਰਵਾਇਤੀ ਪੱਗਾਂ ਬੰਨ੍ਹੀਆਂ ਤੇ ਕਿਸਾਨੀ ਲਹਿਰ ਦੇ ਗੀਤ ਗਾਏ • ਜੇੇਲ੍ਹਾਂ 'ਚ ਜਾਣ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਕਿਸਾਨ-ਆਗੂ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 23 ਫਰਵਰੀ-ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਵਜੋਂ ਕਿਸਾਨਾਂ ਨੂੰ ਜੇਲ੍ਹਾਂ 'ਚ ਜਾਣ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਦਾ ਹੋਕਾ ਦਿੱਤਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗਲਵਾਰ ਨੂੰ 'ਪਗੜੀ ਸੰਭਾਲ ਜੱਟਾ' ਪ੍ਰੋਗਰਾਮ ਤਹਿਤ ਕਿਸਾਨ ਆਗੂਆਂ ਨੇ ਨਾ ਸਿਰਫ਼ ਲੰਮੀ ਲੜਾਈ ਲਈ ਤਿਆਰ ਰਹਿਣ ਲਈ ਅੰਦੋਲਨਕਾਰੀਆਂ ਨੂੰ ਉਤਸ਼ਾਹਿਤ ਕੀਤਾ, ਸਗੋਂ ਇਸ ਲੜਾਈ 'ਚ ਸਰਕਾਰ ਵਲੋਂ ਆਵਾਜ਼ ਦਬਾਉਣ ਵਾਲੇ ਕਦਮਾਂ ਪ੍ਰਤੀ ਵੀ ਖ਼ਬਰਦਾਰ ਕਰਦਿਆਂ ਉਸ ਲਈ ਤਿਆਰ ਰਹਿਣ ਲਈ ਕਿਹਾ | ਜਗਜੀਤ ਸਿੰਘ ਡੱਲੇਵਾਲ ਨੇ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਿਸੇ ਵੀ ਆਵਾਜ਼ ਨੂੰ ਦਬਾਉਣ ਲਈ ਪਹਿਲਾ ਦਬਕਾ ਜੇਲ੍ਹ ਦਾ ਦਿੰਦੀ ਹੈ | ਜੇਕਰ ਅਸੀਂ ਵੱਡੀ ਗਿਣਤੀ 'ਚ ਜੇਲ੍ਹ ਜਾਣ ਲਈ ਤਿਆਰ ਹੋ ਜਾਂਦੇ ਹਾਂ ਤਾਂ ਉਸ ਦਾ ਕਰੰਟ ਖ਼ਤਮ ਹੋ ਜਾਂਦਾ ਹੈ | ਡੱਲੇਵਾਲ ਨੇ ਕਿਸਾਨਾਂ ਨੂੰ ਜੇਲ੍ਹਾਂ 'ਚ ਜਾਣ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਦਾ ਜੋਸ਼ ਭਰਦਿਆਂ ਕਿਹਾ ਕਿ ਕਿਸਾਨ ਦੇ ਖੇਤ 'ਚ ਬਿਨਾਂ ਇਜਾਜ਼ਤ ਕੋਈ ਵੱਟ ਪਾਉਂਦਾ ਹੈ ਤਾਂ ਉਹ ਬਿਨਾਂ ਪ੍ਰਵਾਹ ਕੀਤੇ ਲੜਨ ਲਈ ਤਿਆਰ ਹੋ ਜਾਂਦਾ ਹੈ ਫਿਰ ਭਾਵੇਂ ਬਾਅਦ 'ਚ ਉਸ 'ਤੇ ਕਤਲ ਦੇ ਇਰਾਦੇ ਦੀ ਧਾਰਾ 307 ਹੀ ਲੱਗ ਜਾਵੇ | ਉਨ੍ਹਾਂ ਕਿਹਾ ਕਿ ਇੱਥੇ ਗੱਲ ਕਿਸਾਨ ਦੀ ਜ਼ਮੀਨ 'ਤੇ ਜਾ ਪਹੁੰਚਦੀ ਹੈ | ਕਿਸਾਨ ਆਗੂ ਨੇ ਜੇਲ੍ਹ ਜਾਣ ਦੀ ਤਿਆਰੀ ਰੱਖਣ ਦੀ ਗੱਲ ਕਰਦਿਆਂ  ਕਿਹਾ ਕਿ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਸੱਤਾ 'ਚ ਰਹਿਣ ਤੱਕ ਜੇਲ੍ਹਾਂ 'ਚ ਰਹਿਣਾ ਪਵੇ |
ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦਾ ਸਨਮਾਨ
ਸਿੰਘੂ ਬਾਰਡਰ 'ਤੇ ਹੋਏ ਪ੍ਰੋਗਰਾਮ 'ਚ ਕਿਸਾਨ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ | ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ, ਤੇਜ਼ੀ ਸੰਧੂ, ਅਨੁਪਿ੍ਆ ਸੰਧੂ ਅਤੇ ਗੁਰਜੀਤ ਕੌਰ ਆਦਿ ਸ਼ਾਮਿਲ ਹੋਏ | ਕਿਸਾਨ ਨੇਤਾਵਾਂ ਨੇ ਉਨ੍ਹਾਂ ਨੂੰ ਪੱਗ ਬੰਨ੍ਹ ਕੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਕਿਸਾਨ ਆਗੂਆਂ ਨੇ ਵੀ ਇਸ ਪ੍ਰੋਗਰਾਮ ਦੌਰਾਨ ਆਪਣੀਆਂ ਰਵਾਇਤੀ ਪੱਗਾਂ ਬੰਨ੍ਹੀਆਂ ਅਤੇ ਕਿਸਾਨੀ ਲਹਿਰ ਦੇ ਗੀਤ ਗਾਏ | ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੇ 1906 'ਚ ਕਿਸਾਨੀ ਅਣਖ ਨੂੰ ਜਗਾਉਂਦਿਆਂ ਪਗੜੀ ਸੰਭਾਲ ਲਹਿਰ ਸ਼ੁਰੂ ਕੀਤੀ ਸੀ |
23 ਮਾਰਚ ਤੱਕ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮਰਨ ਵਰਤ ਰੱਖਾਂਗਾ-ਅਭੈ ਸੰਧੂ
ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਉਹ ਕਿਸਾਨਾਂ ਦੇ ਹੱਕ 'ਚ ਮਰਨ ਵਰਤ ਰੱਖਣਗੇ | ਸਿੰਘੂ ਬਾਰਡਰ 'ਤੇ ਪ੍ਰੋਗਰਾਮ 'ਚ ਕਰਨਾਟਕ ਅਤੇ ਤੇਲੰਗਾਨਾ ਦੇ ਕਿਸਾਨਾਂ ਦੇ ਇਕ ਸਮੂਹ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਐੱਮ.ਐੱਸ.ਪੀ. ਲਾਗੂ ਕਰਵਾਉਣਾ ਦੇਸ਼ ਭਰ ਦੇ ਕਿਸਾਨਾਂ ਦਾ ਮੁੱਦਾ ਹੈ | ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਵਲੋਂ ਲਾਏ ਉਨ੍ਹਾਂ ਪੋਸਟਰਾਂ 'ਤੇ ਵੀ ਪ੍ਰਤੀਕਰਮ ਕੀਤਾ ਜਿਸ 'ਚ ਕਿਸਾਨਾਂ ਨੂੰ ਅੰਦੋਲਨ ਵਾਲੀ ਥਾਂ ਖ਼ਾਲੀ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਧਮਕੀਆਂ ਅਤੇ ਚਿਤਾਵਨੀਆਂ ਨਾਲ ਕਿਸਾਨ ਅੰਦੋਲਨ ਖ਼ਤਮ ਨਹੀਂ ਸਗੋਂ ਹੋਰ ਮਜ਼ਬੂਤ ਹੋਵੇਗਾ |

ਹਾੜ੍ਹੀ, ਸਾਉਣੀ ਦੇ ਆਉਣ-ਜਾਣ ਨਾਲ ਲੜਾਈਆਂ ਨਹੀਂ ਰੁਕਦੀਆਂ-ਡਾ: ਦਰਸ਼ਨ ਪਾਲ

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ: ਦਰਸ਼ਨ ਪਾਲ ਨੇ ਮੰਚ ਤੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਇਸ ਭੁਲੇਖੇ 'ਚ ਨਾ ਰਹੇ ਕਿ ਫ਼ਸਲਾਂ ਦੀ ਕਟਾਈ ਕਾਰਨ ਦਿੱਲੀ ਦੀਆਂ ਸਰਹੱਦਾਂ 'ਤੇ ਜੁੜਿਆ ਇਕੱਠ ਖਿੰਡਣਾ ਸ਼ੁਰੂ ਹੋ ਜਾਵੇਗਾ | ਡਾ: ਦਰਸ਼ਨ ਪਾਲ ਨੇ ਕਿਹਾ ਕਿ ਹਾੜ੍ਹੀਆਂ ਦੇ ਆਉਣ ਜਾਂ ਸਾਉਣੀ ਦੇ ਜਾਣ ਨਾਲ ਲੜਾਈਆਂ ਕਦੇ ਨਹੀਂ ਰੁਕਦੀਆਂ | ਡਾ: ਦਰਸ਼ਨ ਪਾਲ ਨੇ ਮੰਚ ਤੋਂ ਹੀ ਇਸ ਸਬੰਧ 'ਚ ਸੁਝਾਅ ਦਿੰਦਿਆਂ ਕਿਹਾ ਕਿ ਆਉਣ ਵੇਲੇ ਕੰਮ ਦੇ ਜ਼ੋਰ ਦੇ ਸਮੇਂ 'ਚ ਜਦੋਂ ਕਿਸੇ ਇਕ ਦੀ ਫ਼ਸਲ ਕੱਟੇਗੀ ਤਾਂ ਪਿੰਡ 'ਚ ਮੌਜੂਦ 10 ਹੋਰ ਕਿਸਾਨ ਉਸ ਦੇ ਨਾਲ ਆ ਜੁੜਨਗੇ | ਇੰਝ ਹੀ ਜਦੋਂ ਇਕ ਦੀ ਫ਼ਸਲ 'ਚ ਚੜ੍ਹੇਗੀ ਤਾਂ ਉੱਥੇ ਮੌਜੂਦ ਕਿਸਾਨ ਉਸ ਦੀ ਫ਼ਸਲ ਦੀ ਵੀ ਸਾਰ ਲੈਣਗੇ ਜੋ ਮੋਰਚੇ 'ਤੇ ਮੌਜੂਦ ਹੈ | ਡਾ: ਦਰਸ਼ਨ ਪਾਲ ਨੇ ਨਾਲ ਹੀ ਇਹ ਵੀ ਕਿਹਾ ਕਿ ਇਹ ਅੰਦੋਲਨ ਸਿਰਫ਼ ਕਿਸਾਨਾਂ ਦਾ ਹੀ ਨਹੀਂ ਸਗੋਂ ਮਾਵਾਂ, ਧੀਆਂ, ਭੈਣਾਂ, ਨੌਕਰੀ 'ਤੇ ਜਾਂਦੇ, ਸੇਵਾਮੁਕਤ ਲੋਕਾਂ ਦਾ ਵੀ ਅੰਦੋਲਨ ਹੈ | ਕਿਸਾਨਾਂ ਦੇ ਕੰਮ ਦੇ ਸਮੇਂ ਇਹ ਸਭ ਅੰਦੋਲਨ ਦੀਆਂ ਬਾਹਾਂ ਬਣ ਕੇ ਇੱਥੇ (ਦਿੱਲੀ ਦੀਆਂ ਸਰਹੱਦਾਂ) 'ਤੇ ਮੋਰਚਾ ਸੰਭਾਲਣਗੇ | ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨੇ ਆਉਣ-ਜਾਣ ਵਾਲੇ ਦਿਨਾਂ ਦੀ ਰਣਨੀਤੀ ਤਹਿਤ ਉਲੀਕੇ ਪ੍ਰੋਗਰਾਮਾਂ ਦਾ ਮੁੜ ਐਲਾਨ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਮੋਰਚਾ ਦੇਸ਼ ਭਰ 'ਚ ਜਬਰ ਵਿਰੋਧੀ ਦਿਵਸ ਮਨਾਏਗਾ, ਜਿਸ 'ਚ ਪ੍ਰਦਰਸ਼ਨ ਨੂੰ ਸੂਬਿਆਂ ਦੇ ਤਹਿਸੀਲ ਪੱਧਰ ਤੱਕ ਲਿਜਾਇਆ ਜਾਵੇਗਾ | ਜਬਰ ਵਿਰੋਧੀ ਦਿਵਸ 'ਚ ਮੰਗ-ਪੱਤਰ ਰਾਸ਼ਟਰਪਤੀ ਨੂੰ ਪਹੁੰਚਾਇਆ ਜਾਵੇਗਾ ਜਿਸ 'ਚ ਦੇਸ਼ ਦੇ ਸਰਬਉੱਚ ਨੇਤਾ ਨੂੰ ਗੁਹਾਰ ਲਾਈ ਜਾਵੇਗੀ ਕਿ ਸਰਕਾਰ ਅੰਦੋਲਨ ਕਰਨ ਦਾ ਅਧਿਕਾਰ ਉਨ੍ਹਾਂ ਤੋਂ ਖੋਹ ਨਹੀਂ ਸਕਦੀ | 26 ਫਰਵਰੀ ਜਿਸ ਦਿਨ ਅੰਦੋਲਨ ਨੂੰ 3 ਮਹੀਨੇ ਹੋ ਜਾਣਗੇ, ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਨੌਜਵਾਨ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ਦਿਨ ਸਿੰਘੂ ਬਾਰਡਰ 'ਚ ਮੰਚ ਦਾ ਸੰਚਾਲਨ ਨੌਜਵਾਨਾਂ ਵਲੋਂ ਕੀਤਾ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਵਲੋਂ 8 ਮਾਰਚ ਨੂੰ ਔਰਤ ਦਿਵਸ ਵੀ ਮਨਾਇਆ ਜਾਵੇਗਾ | ਇਸ ਦਿਨ ਅੰਦੋਲਨ 'ਚ ਔਰਤਾਂ ਦੀ ਭੂਮਿਕਾ 'ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ |

ਕੋਰੋਨਾ ਦੇ ਮਾਮਲੇ ਵਧਣ ਨਾਲ ਪੰਜਾਬ 'ਚ ਨਵੀਆਂ ਪਾਬੰਦੀਆਂ ਦਾ ਐਲਾਨ

ਡਿਪਟੀ ਕਮਿਸ਼ਨਰਾਂ ਨੂੰ ਹਾਟ-ਸਪਾਟ ਇਲਾਕਿਆਂ 'ਚ ਲੋੜ ਪੈਣ 'ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ
ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਦੇ ਵਧ ਰਹੇ ਕੇਸਾਂ 'ਤੇ ਚਿੰਤਾ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉੱਪਰ ਪਾਬੰਦੀਆਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ | ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਤੇ ਟੈਸਟਿੰਗ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਿਤ ਜ਼ਿਲਿ੍ਹਆਂ ਵਿਚ ਹਾਟ-ਸਪਾਟ ਇਲਾਕਿਆਂ ਵਿਚ ਲੋੜ ਪੈਣ 'ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ | ਉਨ੍ਹਾਂ ਨੇ ਪੁਲਿਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵਲੋਂ ਕੋਵਿਡ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫ਼ਿਕੇਸ਼ਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ ਤੇ ਇਸ ਉਦੇਸ਼ ਲਈ ਕਰ ਤੇ ਆਬਕਾਰੀ ਵਿਭਾਗ ਨੋਡਲ ਏਜੰਸੀ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਘਰਾਂ 'ਚ ਗਿਣਤੀ ਘੱਟ ਕਰਨ ਦਾ ਫ਼ੈਸਲਾ ਇਕ ਮਾਰਚ ਤੋਂ ਬਾਅਦ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਨਿੱਜੀ ਦਫ਼ਤਰਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਮੁਲਾਜ਼ਮਾਂ ਲਈ ਕੋਰੋਨਾ ਟੈਸਟਾਂ ਦੀ ਤਾਜ਼ਾ ਰਿਪੋਰਟ ਪ੍ਰਦਰਸ਼ਿਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ | ਟੈਸਟਿੰਗ ਵਧਾਉਣ ਦੇ ਆਦੇਸ਼ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਪਾਜ਼ੀਟਿਵ ਵਿਅਕਤੀ ਦੇ ਸੰਪਰਕ 'ਚ ਆਏ 15 ਵਿਅਕਤੀਆਂ ਦੇ ਲਾਜ਼ਮੀ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਤੇ ਇਸ ਦੀ ਨਿਗਰਾਨੀ ਸੀ. ਪੀ. ਟੀ. ਓਜ਼ ਵਲੋਂ ਕੀਤੀ ਜਾਵੇਗੀ, ਜਦਕਿ ਸਿਹਤ ਵਿਭਾਗ ਪ੍ਰਗਤੀ ਦਾ ਜਾਇਜ਼ਾ ਲਵੇਗਾ | ਮੁੱਖ ਮੰਤਰੀ ਨੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੂਚਨਾ, ਸਿੱਖਿਆ ਤੇ ਸੰਚਾਰ (ਆਈ.ਈ.ਸੀ.) ਮੁਹਿੰਮ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਸਿਹਤ ਵਿਭਾਗ ਨੂੰ ਬਜ਼ੁਰਗ ਆਬਾਦੀ ਅਤੇ ਸਹਿ-ਬਿਮਾਰੀਆਂ ਨਾਲ ਪੀੜਤ ਵਸੋਂ ਲਈ ਵੈਕਸੀਨ ਵਾਸਤੇ ਵੀ ਰੂਪ-ਰੇਖਾ ਲਈ ਯੋਜਨਾ ਉਲੀਕਣ ਦੇ ਹੁਕਮ ਦਿੱਤੇ ਹਨ | 3.23 ਸੀ.ਐਫ.ਆਰ. ਉਪਰ ਚਿੰਤਾ ਜ਼ਾਹਿਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮਿ੍ਤਕਾਂ ਦੀ ਪੜਚੋਲ ਦੀਆਂ ਲਭਤਾਂ ਦਾ ਨੋਟਿਸ ਲਿਆ ਕਿ ਇਨ੍ਹਾਂ 'ਚੋਂ ਬਹੁਤੀਆਂ ਮੌਤਾਂ ਦਾਖ਼ਲ ਰਹਿਣ ਦੇ 2-14 ਦਿਨ ਦੇ ਦਰਮਿਆਨ ਹੋਈਆਂ ਹਨ | ਉਨ੍ਹਾਂ ਨੇ ਸਹਿ-ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਖ਼ਾਸ ਕਰ ਕੇ ਨਿੱਜੀ ਸੰਸਥਾਵਾਂ 'ਚ ਦਾਖ਼ਲ ਮਰੀਜ਼ਾਂ ਲਈ ਪ੍ਰੋਟੋਕਾਲ ਦੀ ਨਿਰੰਤਰ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੱਤਾ | ਕੁੱਝ ਮੌਤਾਂ ਦੇ ਘਰਾਂ 'ਚ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਸਿਹਤ ਵਿਭਾਗ ਨੂੰ ਹੁਕਮ ਦਿੱਤੇ ਕਿ ਘਰੇਲੂ ਇਕਾਂਤਵਾਸ ਵਾਲੇ ਮਾਮਲਿਆਂ ਖ਼ਾਸ ਕਰ ਕੇ ਸਹਿ-ਬਿਮਾਰੀਆਂ ਨਾਲ ਪੀੜਤਾਂ ਦੀ ਢੁਕਵੀਂ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਸਵੈ-ਨਿਗਰਾਨੀ ਦੀਆਂ ਹਦਾਇਤਾਂ 'ਤੇ ਆਧਾਰਿਤ ਫ਼ਤਹਿ ਕਿੱਟਾਂ ਨੂੰ ਸਬੰਧਿਤ ਵਿਅਕਤੀਆਂ ਦੇ ਪਾਜ਼ੀਟਿਵ ਆ ਜਾਣ ਵਾਲੇ ਦਿਨ ਹੀ ਘਰੇਲੂ ਇਕਾਂਤਵਾਸ ਵਿਚ ਉਨ੍ਹਾਂ ਤੱਕ ਪਹੁੰਚਾ ਦਿੱਤੀਆਂ ਜਾਣ | ਮੁੱਖ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਸਾਰੀਆਂ ਅਸਾਮੀਆਂ, ਜਿਨ੍ਹਾਂ ਨੂੰ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ, ਨੂੰ ਛੇਤੀ ਭਰਿਆ ਜਾਵੇ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਰੋਕਾਂ ਨੂੰ ਸਖ਼ਤੀ ਨਾਲ ਅਮਲ 'ਚ ਲਿਆਉਣ ਲਈ ਫ਼ੀਲਡ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਅੰਮਿ੍ਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਐਸ. ਏ. ਐਸ. ਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿ੍ਹਆਂ 'ਚ ਹਾਲ ਹੀ ਦੇ ਦਿਨਾਂ ਦੌਰਾਨ ਕੋਵਿਡ ਦੇ ਕੇਸਾਂ 'ਚ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਸੂਬੇ 'ਚ ਦੂਜੀ ਸੰਭਾਵੀ ਲਹਿਰ ਉੱਠਣ ਦੇ ਖ਼ਦਸ਼ੇ ਪ੍ਰਗਟਾਏ ਜਾਣ ਲੱਗੇ ਹਨ | ਟੀਕਾਕਰਨ ਦੇ ਮੁੱਦੇ ਸਬੰਧੀ ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਹੁਣ ਤੱਕ ਟੀਕਾ ਲਾਏ ਜਾਣ ਪਿੱਛੋਂ ਮਾਮੂਲੀ ਮਾੜੇ ਪ੍ਰਭਾਵ ਦੇ 61 ਮਾਮਲੇ ਸਾਹਮਣੇ ਆਏ ਸਨ ਜਦੋਂ ਕਿ ਛੇ ਮਾਮਲੇ ਅਤਿ ਗੰਭੀਰ ਤੇ 14 ਗੰਭੀਰ ਮਾਮਲੇ ਸਾਹਮਣੇ ਆਏ ਸਨ | ਇਹ ਸਾਰੇ ਹੁਣ ਠੀਕ ਹੋ ਚੁੱਕੇ ਹਨ | ਸੂਬਾ ਸਰਕਾਰ ਦੇ ਕੋਵਿਡ ਬਾਰੇ ਮਾਹਿਰਾਂ ਦੇ ਗਰੁੱਪ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਪਾਜ਼ੀਟਿਵਿਟੀ ਦਰ 'ਚ ਹਾਲ ਹੀ ਦੌਰਾਨ ਹੋਏ ਵਾਧੇ ਬਾਰੇ ਵਿਸਥਾਰਤ ਅਧਿਐਨ ਕੀਤਾ ਜਾ ਰਿਹਾ ਹੈ ਜਿਸ ਤੋਂ ਨੌਜਵਾਨਾਂ 'ਚ ਵਧਦੇ ਮਾਮਲਿਆਂ ਦੀ ਗੱਲ ਸਾਹਮਣੇ ਆਈ ਹੈ | ਮੌਜੂਦਾ ਦਰ ਨੂੰ ਵੇਖਦੇ ਹੋਏ ਪਾਜ਼ੀਟਿਵਿਟੀ ਦਰ ਦੋ ਹਫ਼ਤਿਆਂ 'ਚ ਚਾਰ ਫ਼ੀਸਦੀ ਤੱਕ ਵਧ ਸਕਦੀ ਹੈ, ਜਿਸ ਦਾ ਅਰਥ ਹੋਵੇਗਾ ਇਕ ਦਿਨ 'ਚ 800 ਮਾਮਲੇ ਹੋਣਗੇ | ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਨੂੰ ਮੁੜ ਬੰਦ ਕੀਤੇ ਜਾਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਭਾਗ ਵਲੋਂ ਸਾਰੇ ਕਦਮ ਚੁੱਕੇ ਜਾ ਰਹੇ ਹਨ | ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਨੂੰ ਸਕੂਲਾਂ 'ਚ ਨੋਡਲ ਅਧਿਕਾਰੀ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਵਿਡ ਦੇ ਮੱਦੇਨਜ਼ਰ ਸੰਜਮੀ ਵਿਵਹਾਰ ਯਕੀਨੀ ਬਣਾਉਣ ਤੇ ਮਾਸਕ ਦਾ ਢੁਕਵਾਂ ਇਸਤੇਮਾਲ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਸਕਣ | ਡਾ. ਤਲਵਾੜ ਨੇ ਅੱਗੇ ਕਿਹਾ ਕਿ ਅਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਆਮਦ ਨਹੀਂ ਹੋਈ | ਡਾ. ਰਾਜ ਬਹਾਦਰ ਨੇ ਵੀ ਮੌਜੂਦਾ ਸਥਿਤੀ ਤੇ ਕੋਵਿਡ ਦੇ ਫੈਲਾਅ ਨੂੰ ਨੱਥ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਚਾਨਣਾ ਪਾਇਆ |

ਦੀਪ ਸਿੱਧੂ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵਲੋਂ ਕੱਢੀ ਟਰੈਕਟਰ ਪਰੇਡ ਦੌਰਾਨ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਸਬੰਧ 'ਚ ਗਿ੍ਫ਼ਤਾਰ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ | ਦੀਪ ਸਿੱਧੂ ਨੂੰ ਇਸ ਕੇਸ 'ਚ 7 ਦਿਨ ਦੀ ਪੁਲਿਸ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਅਦ ਮੈਟਰੋਪੁਲੀਟਨ ਮੈਜਿਸਟ੍ਰੇਟ ਸਮਰਜੀਤ ਕੌਰ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ | ਅਦਾਲਤ ਨੇ ਪਹਿਲਾਂ ਪੁਲਿਸ ਵਲੋਂ ਇਹ ਕਹੇ ਜਾਣ ਦੇ ਬਾਅਦ ਕਿ ਉਹ ਲਾਲ ਕਿਲ੍ਹੇ 'ਤੇ ਹਿੰਸਕ ਘਟਨਾਵਾਂ ਨੂੰ ਭੜਕਾਉਣ ਵਾਲੇ ਮੁੱਖ ਵਿਅਕਤੀਆਂ 'ਚੋਂ ਇਕ ਸੀ, ਸਿੱਧੂ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਸੀ |

13 ਦਿਨਾਂ 'ਚ ਵਿਦਿਆਰਥੀਆਂ ਤੇ ਅਧਿਆਪਕਾਂ 'ਚ 85 ਫ਼ੀਸਦੀ ਵਧੇ ਮਾਮਲੇ

ਪੰਜਾਬ 'ਚ ਕੋਰੋਨਾ ਦੇ ਤਾਜ਼ਾ ਮਾਮਲਿਆਂ ਅਤੇ ਮੌਤਾਂ 'ਚ ਹੋਏ ਵਾਧੇ ਦਰਮਿਆਨ ਹੁਣ ਧਿਆਨ ਸਕੂਲਾਂ 'ਤੇ ਹੈ, ਜਿਥੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਦਰਜ ਕੀਤ ਜਾ ਰਿਹਾ ਹੈ | ਪਿਛਲੇ 13 ਦਿਨਾਂ ਦੇ ਸਮੇਂ ਦੌਰਾਨ ਮਾਰਚ 'ਚ ਹੋਣ ਜਾ ਰਹੇ ਇਮਤਿਹਾਨਾਂ ਤੋਂ ਪਹਿਲਾਂ ਵਿਦਿਆਰਥੀਆਂ 'ਚ ਕੋਰੋਨਾ ਦੇ ਮਾਮਲਿਆਂ 'ਚ 82.7 ਫ਼ੀਸਦੀ ਤੇ ਅਧਿਆਪਕਾਂ 'ਚ 88.5 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਸੂਬਾ ਸਿਹਤ ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ 7 ਜਨਵਰੀ ਤੋਂ 8 ਫਰਵਰੀ ਦੇ ਦਰਮਿਆਨ 78 ਵਿਦਿਆਰਥੀ ਅਤੇ 31 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਕ 40 ਸਾਲਾ ਅਧਿਆਪਕਾ ਦੀ ਕੋਰੋਨਾ ਦੇ ਬਾਅਦ ਦੀਆਂ ਸਮੱਸਿਆਵਾਂ ਕਾਰਨ 23 ਜਨਵਰੀ ਨੂੰ ਮੌਤ ਹੋ ਗਈ | ਉਹ ਲੁਧਿਆਣਾ ਦੇ ਪਿੰਡ ਗਾਲਿਬ ਕਲਾਂ 'ਚ ਸੀਨੀਅਰ ਸੈਕੰਡਰੀ ਸਕੂਲ 'ਚ ਪੜ੍ਹਾਉਂਦੀ ਸੀ | ਕੋਰੋਨਾ ਦੇ ਕੇਸਾਂ 'ਚ ਜ਼ਿਆਦਾ ਵਾਧਾ 8 ਫਰਵਰੀ ਤੋਂ 21 ਫਰਵਰੀ ਦੇ ਦਰਮਿਆਨ ਦਰਜ ਕੀਤਾ ਗਿਆ | ਪੰਜਾਬ 'ਚ ਕੋਵਿਡ-19 ਦੇ ਮਾਮਲਿਆਂ ਦੇ ਨੋਡਲ ਅਧਿਕਾਰੀ ਡਾ. ਰਾਜੇਸ਼ ਭਾਸਕਰ ਨੇ ਕਿਹਾ ਕਿ 21 ਫਰਵਰੀ ਤੱਕ 452 ਵਿਦਿਆਰਥੀ ਤੇ 271 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਪੰਜਾਬ ਦੇ 1392 ਸਕੂਲਾਂ (ਨਿੱਜੀ ਅਤੇ ਸਰਕਾਰੀ) ਤੋਂ ਮਾਮਲੇ ਦਰਜ ਕੀਤੇ ਗਏ ਹਨ |

ਗੁਜਰਾਤ 'ਚ 6 ਨਗਰ ਨਿਗਮਾਂ 'ਤੇ ਭਾਜਪਾ ਦਾ ਮੁੜ ਕਬਜ਼ਾ

ਲੋਕਾਂ ਨੇ ਵਿਕਾਸ ਦੀ ਰਾਜਨੀਤੀ 'ਚ ਵਿਸ਼ਵਾਸ ਪ੍ਰਗਟਾਇਆ-ਮੋਦੀ
ਅਹਿਮਦਾਬਾਦ, 23 ਫਰਵਰੀ (ਏਜੰਸੀ)-ਗੁਜਰਾਤ 'ਚ ਹੋਈਆਂ ਨਿਗਮ ਚੋਣਾਂ ਵਿਚ ਭਾਜਪਾ ਨੇ ਮੁੜ 6 ਨਗਰ ਨਿਗਮਾਂ 'ਤੇ ਕਬਜ਼ਾ ਕਰ ਲਿਆ ਹੈ ਅਤੇ ਭਾਜਪਾ ਨੇ 576 ਸੀਟਾਂ 'ਚੋਂ 483 ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਨਗਰ ਨਿਗਮਾਂ ਵਿਚ ਆਪਣੀ ਸੱਤਾ ਬਰਕਰਾਰ ਰੱਖੀ ਹੈ | ਦੱਸਣਯੋਗ ਹੈ ਕਿ 21 ਫਰਵਰੀ ਨੂੰ ਅਹਿਮਦਾਬਾਦ ਸਮੇਤ 6 ਹੋਰ ਨਗਰ ਨਿਗਮਾਂ ਦੀਆਂ 576 ਸੀਟਾਂ ਲਈ ਚੋਣਾਂ ਹੋਈਆਂ ਸਨ, ਜਿਨ੍ਹਾਂ 'ਚ ਵੋਟਾਂ ਦੀ ਗਿਣਤੀ ਅੱਜ ਕੀਤੀ ਗਈ | ਇਨ੍ਹਾਂ ਚੋਣਾਂ 'ਚ ਕਾਂਗਰਸ ਨੂੰ ਕੇਵਲ 55 ਅਤੇ ਪਹਿਲੀ ਵਾਰ ਸੂਬੇ ਵਿਚ ਨਿਗਮ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਨੂੰ 27 ਸੀਟਾਂ ਮਿਲੀਆਂ ਹਨ | ਭਾਜਪਾ ਨੇ ਅਹਿਮਦਾਬਾਦ ਦੀਆਂ 192 'ਚੋਂ 159 , ਰਾਜਕੋਟ ਦੀਆਂ 72 'ਚੋਂ 68, ਜਾਮਨਗਰ ਦੀਆਂ 64'ਚੋਂ 50, ਭਾਵਨਗਰ ਦੀਆਂ 52 'ਚੋਂ 44, ਵਡੋਦਰਾ ਦੀਆਂ 76 'ਚੋਂ 69 ਅਤੇ ਸੂਰਤ ਦੀਆਂ 120 'ਚੋਂ 93 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ | ਇਨ੍ਹਾਂ ਚੋਣਾਂ 'ਚ 'ਆਪ' ਵਲੋਂ ਕੁੱਲ 470 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਸਨ ਅਤੇ 27 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ, ਆਪ ਸੂਰਤ 'ਚ 27 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣਨ 'ਚ ਸਫਲ ਰਹੀ ਹੈ | ਪਿਛਲੀ ਵਾਰ 2016 'ਚ 176 ਸੀਟਾਂ ਜਿੱਤਣ ਵਾਲੀ ਕਾਂਗਰਸ ਇਸ ਵਾਰ ਕੇਵਲ 55 ਸੀਟਾਂ ਜਿੱਤ ਸਕੀ ਹੈ ਜਦਕਿ 389 ਸੀਟਾਂ ਜਿੱਤਣ ਵਾਲੀ ਭਾਜਪਾ ਨੇ 483 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ | ਭਾਜਪਾ ਦੀ ਇਸ ਜਿੱਤ ਲਈ ਮੁੱਖ ਮੰਤਰੀ ਵਿਜੇ ਰੁਪਾਨੀ ਤੇ ਉੱਪ ਮੁੱਖ ਮੰਤਰੀ ਨਿਤਿਨ ਪਟੇਲ ਨੇ ਵੋਟਰਾਂ ਤੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਵਿਸ਼ੇਸ਼ ਜਿੱਤ ਦੱਸਿਆ ਹੈ ਅਤੇ ਕਿਹਾ ਕਿ ਦੋ ਦਹਾਕਿਆਂ ਤੋਂ ਸੂਬੇ ਦੀ ਸੇਵਾ ਕਰ ਰਹੀ ਪਾਰਟੀ ਲਈ ਇਹ ਇਕ ਆਸਧਾਰਨ ਜਿੱਤ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਸਪੱਸ਼ਟ ਰੂਪ ਨਾਲ ਲੋਕਾਂ ਦਾ ਵਿਸ਼ਵਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਵਿਚ ਅਟੁੱਟ ਵਿਸ਼ਵਾਸ ਦਿਖਾਉਂਦਾ ਹੈ | ਉਨ੍ਹਾਂ ਨੇ ਟਵੀਟ ਕਰਦੇ ਹੋਏ ਗੁਜਰਾਤ ਦੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

'ਆਪ' ਦਾ ਸ਼ਾਨਦਾਰ ਪ੍ਰਦਰਸ਼ਨ
ਵਿਧਾਨ ਸਭਾ ਚੋਣਾਂ 'ਚ ਸਿਰਫ਼ 'ਆਪ' ਤੇ ਭਾਜਪਾ 'ਚ ਹੋਵੇਗਾ ਮੁਕਾਬਲਾ-ਕੇਜਰੀਵਾਲ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਚੋਣ ਨਤੀਜਿਆਂ 'ਤੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਲਈ ਗੁਜਰਾਤ ਦੇ ਲੋਕਾਂ ਦਾ ਦਿਲੋਂ ਧੰਨਵਾਦ | ਉਨ੍ਹਾਂ ਕਿਹਾ ਕਿ ਗੁਜਰਾਤ ...

ਪੂਰੀ ਖ਼ਬਰ »

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਜੰਮੂ ਤੋਂ 2 ਗਿ੍ਫ਼ਤਾਰ

ਜੰਮੂ/ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਦਿੱਲੀ ਪੁਲਿਸ ਨੇ ਮੰਗਲਵਾਰ ਨੂੰ 26 ਜਨਵਰੀ ਨੂੰ ਹੋਈ ਲਾਲ ਕਿਲ੍ਹਾ ਘਟਨਾ ਦੇ ਸਬੰਧ ਵਿਚ ਜੰਮੂ ਤੋਂ ਇਕ ਪ੍ਰਸਿੱਧ ਕਿਸਾਨ ਨੇਤਾ ਸਮੇਤ 2 ਜਣਿਆਂ ਨੂੰ ਗਿ੍ਫ਼ਤਾਰ ਕੀਤਾ | ਦਿੱਲੀ ਪੁਲਿਸ ਨੇ ਦੱਸਿਆ ਕਿ 45 ਸਾਲਾ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਸਿਹਤ ਬੀਮੇ ਦੇ 57 ਕਰੋੜ ਲੈ ਕੇ ਵੀ ਅੱਧਾ ਸਾਲ ਬੀਤਣ ਬਾਅਦ ਨਹੀਂ ਬਣੇ ਕਾਰਡ

ਸਿਰਫ਼ 57 ਹਜ਼ਾਰ ਕਾਰਡ ਬਣੇ ਮੇਜਰ ਸਿੰਘ ਜਲੰਧਰ, 23 ਫਰਵਰੀ-ਪੰਜਾਬ ਸਰਕਾਰ ਨੇ ਪੰਜਾਬ ਦੇ 5 ਲੱਖ, 5 ਹਜ਼ਾਰ ਕਿਸਾਨ ਪਰਿਵਾਰਾਂ ਨੂੰ ਆਯੂਸ਼ਮਾਨ ਸਿਹਤ ਬੀਮੇ ਅਧੀਨ ਕਵਰ ਕਰਨ ਲਈ 57 ਕਰੋੜ ਰੁਪਏ ਤਾਂ ਹਾਸਲ ਕਰ ਲਏ ਹਨ ਪਰ ਸਾਲ ਵਿਚੋਂ 7 ਮਹੀਨੇ ਲੰਘ ਜਾਣ ਦੇ ਬਾਵਜੂਦ ਵੀ ਅਜੇ ...

ਪੂਰੀ ਖ਼ਬਰ »

118 ਅਰਜਨ ਟੈਂਕਾਂ ਸਮੇਤ 13700 ਕਰੋੜ ਦੀ ਰੱਖਿਆ ਖ਼ਰੀਦ ਨੂੰ ਪ੍ਰਵਾਨਗੀ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ 'ਚ ਹੋਈ ਰੱਖਿਆ ਖ਼ਰੀਦ ਪ੍ਰੀਸ਼ਦ ਦੀ ਬੈਠਕ 'ਚ ਮੰਗਲਵਾਰ ਨੂੰ 13700 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਹਥਿਆਰਾਂ ਅਤੇ ਯੰਤਰਾਂ ਦੀ ਖ਼ਰੀਦ ਨੂੰ ਪ੍ਰਵਾਨਗੀ ਦਿੱਤੀ ਗਈ | ਇਨ੍ਹਾਂ 'ਚ ਦੇਸ਼ 'ਚ ...

ਪੂਰੀ ਖ਼ਬਰ »

ਉੱਤਰਾਖੰਡ 'ਚ ਲਾਪਤਾ 136 ਵਿਅਕਤੀਆਂ ਨੂੰ ਮਿ੍ਤਕ ਐਲਾਨਿਆ

ਦੇਹਰਾਦੂਨ, 23 ਫਰਵਰੀ (ਏਜੰਸੀ)- ਉੱਤਰਾਖੰਡ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ 2 ਹਫ਼ਤੇ ਪਹਿਲਾਂ ਚਮੋਲੀ ਜ਼ਿਲ੍ਹੇ 'ਚ ਹੜ੍ਹ ਆਉਣ ਬਾਅਦ ਲਾਪਤਾ 136 ਲੋਕਾਂ ਨੂੰ 'ਮਿ੍ਤਕ' ਐਲਾਨ ਦਿੱਤਾ ਹੈ, ਜਿਨ੍ਹਾਂ ਦੀਆਂ ਅਜੇ ਤੱਕ ਲਾਸ਼ਾਂ ਨਹੀਂ ਮਿਲੀਆਂ ਹਨ | 7 ਫਰਵਰੀ ਨੂੰ ...

ਪੂਰੀ ਖ਼ਬਰ »

ਦਿਸ਼ਾ ਰਵੀ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 23 ਫਰਵਰੀ (ਜਗਤਾਰ ਸਿੰਘ)-ਟੂਲਕਿੱਟ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ | ਅਦਾਲਤ ਨੇ ਦਿਸ਼ਾ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ | ਇਸ ਤੋਂ ਪਹਿਲਾਂ ਅਦਾਲਤ ਨੇ ...

ਪੂਰੀ ਖ਼ਬਰ »

ਖੰਨਾ ਦੇ ਨੌਜਵਾਨ ਦੀ ਅਮਰੀਕਾ 'ਚ ਗੋਲੀ ਮਾਰ ਕੇ ਹੱਤਿਆ

ਈਸੜੂ, 23 ਫਰਵਰੀ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਚਕੋਹੀ ਦੇ ਵਾਸੀ 31 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਦੀ ਅਮਰੀਕਾ ਦੇ ਸ਼ਹਿਰ ਸੈਂਕਰਾਮੈਂਟੋ 'ਚ ਬੀਤੀ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਪਰਿਵਾਰਕ ਮੈਂਬਰਾਂ ਅਤੇ ਸਰਪੰਚ ਗੁਰਦਰਸ਼ਨ ...

ਪੂਰੀ ਖ਼ਬਰ »

ਅਮਰੋਹਾ ਹੱਤਿਆਵਾਂ ਮਾਮਲਾ

ਸ਼ਬਨਮ ਦੀ ਫਾਂਸੀ ਮੁੜ ਟਲੀ

ਰਾਜਪਾਲ ਨੂੰ ਦੂਜੀ ਵਾਰ ਭੇਜੀ ਰਹਿਮ ਦੀ ਅਪੀਲ ਨਵੀਂ ਦਿੱਲੀ, 23 ਫਰਵਰੀ (ਏਜੰਸੀ)- ਆਪਣੇ ਪਰਿਵਾਰ ਦੇ 7 ਜੀਆਂ ਦੀ ਹੱਤਿਆ ਕਰਨ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਸ਼ਬਨਮ ਦੀ ਫਾਂਸੀ ਇਕ ਵਾਰ ਫਿਰ ਟਲ ਗਈ ਹੈ, ਪਿਛਲੇ ਦਿਨੀਂ ਉਸ ਨੂੰ ਮûਰਾ ਦੀ ਜੇਲ੍ਹ 'ਚ ...

ਪੂਰੀ ਖ਼ਬਰ »

ਆਸੀਆ ਅੰਦਰਾਬੀ ਖ਼ਿਲਾਫ਼ ਅੱਤਵਾਦ ਦੇ ਦੋਸ਼ ਤੈਅ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਕਸ਼ਮੀਰੀ ਵੱਖਵਾਦੀ ਨੇਤਾ ਆਸੀਆ ਅੰਦਰਾਬੀ ਅਤੇ ਉਸ ਦੀਆਂ ਦੋ ਸਹਿਯੋਗੀਆਂ ਖ਼ਿਲਾਫ਼ ਭਾਰਤ ਸਰਕਾਰ ਖ਼ਿਲਾਫ਼ ਯੁੱਧ ਛੇੜਣ ਅਤੇ ਦੇਸ਼ ਵਿਚ ਅੱਤਵਾਦੀ ਵਾਰਦਾਤ ਦੀ ਕਥਿਤ ਤੌਰ 'ਤੇ ਸਾਜਿਸ਼ ਕਰਨ ਲਈ ਅੱਤਵਾਦ, ...

ਪੂਰੀ ਖ਼ਬਰ »

ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਹਰਦੋਈ (ਯੂ.ਪੀ.), 23 ਫਰਵਰੀ (ਏਜੰਸੀ)- ਇਥੋਂ ਦੀ ਇਕ ਸਥਾਨਕ ਅਦਾਲਤ ਨੇ 18 ਮਹੀਨੇ ਦੀ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਸਜ਼ਾ ਤੋਂ ਇਲਾਵਾ ਅਦਾਲਤ ਨੇ ਦੋਸ਼ੀ 'ਤੇ 2 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਹੈ | ਵਧੀਕ ...

ਪੂਰੀ ਖ਼ਬਰ »

ਦਿੱਲੀ ਕਮੇਟੀ ਲੜੇਗੀ ਭਾਈ ਮਹਿੰਦਰ ਸਿੰਘ ਖ਼ਾਲਸਾ ਦਾ ਕੇਸ

ਨਵੀਂ ਦਿੱਲੀ, 23 ਫਰਵਰੀ (ਅਜੀਤ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਪੁਲਿਸ ਵਲੋਂ 26 ਜਨਵਰੀ ਦੇ ਕਿਸਾਨ ਅੰਦੋਲਨ ਦੇ ਸਬੰਧ 'ਚ ਜੰਮੂ ਦੇ ਗਾਂਧੀ ਨਗਰ ਤੋਂ ਗਿ੍ਫ਼ਤਾਰ ਕੀਤੇ ਪ੍ਰਸਿੱਧ ...

ਪੂਰੀ ਖ਼ਬਰ »

ਕਾਨੂੰਨ ਵਾਪਸ ਨਾ ਲਏ ਤਾਂ ਸੰਸਦ ਦਾ ਘਿਰਾਓ ਕਰਨਗੇ ਕਿਸਾਨ-ਟਿਕੈਤ

ਸੀਕਰ (ਰਾਜਸਥਾਨ), 23 ਫਰਵਰੀ (ਏਜੰਸੀ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਕੇਂਦਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦਾ ਤਾਂ ਅੰਦੋਨਲਕਾਰੀ ਕਿਸਾਨ ਸੰਸਦ ਦਾ ਘਿਰਾਓ ਕਰਨਗੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 'ਦਿੱਲੀ ਮਾਰਚ' ਦੇ ਸੱਦੇ ਲਈ ਤਿਆਰ ...

ਪੂਰੀ ਖ਼ਬਰ »

ਗੋਵਰਧਨ ਪਰਬਤ ਬਚਾ ਕੇ ਰੱਖੋ ਕਿਤੇ ਮੋਦੀ ਇਸ ਨੂੰ ਵੀ ਨਾ ਵੇਚ ਦੇਵੇ-ਪਿ੍ਯੰਕਾ ਗਾਂਧੀ

ਮûਰਾ, 23 ਫਰਵਰੀ (ਏਜੰਸੀ)- ਇਥੇ ਇਕ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਆਗੂ ਪਿ੍ਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਨਿਸ਼ਾਨੇ ਸਾਧਦਿਆਂ ਤਿੱਖੇ ਹਮਲੇ ਕੀਤੇ | ਪਿਛਲੇ 90 ਦਿਨਾਂ ਤੋਂ ...

ਪੂਰੀ ਖ਼ਬਰ »

ਭਾਕਿਊ (ਏਕਤਾ ਉਗਰਾਹਾਂ) ਨੇ ਮਨਾਇਆ ਚਾਚਾ ਅਜੀਤ ਸਿੰਘ ਦਾ 140ਵਾਂ ਜਨਮ ਦਿਵਸ

ਜਲੰਧਰ, 23 ਫਰਵਰੀ (ਮੇਜਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰ 'ਤੇ ਦਿੱਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਪੰਜਾਬ ਵਿਚ 42 ਪੱਕੇ ਧਰਨਿਆਂ ਸਮੇਤ 47 ਥਾਵਾਂ 'ਤੇ ਜੁਝਾਰੂ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਮੌਜੂਦਾ ਸਮੇਂ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਕਿਸਾਨ ਮਜ਼ਦੂਰ ਮੋਰਚੇ ਦਾ ਗਠਨ ਰੋਜ਼ਾਨਾ 5 ਕਿਸਾਨ ਕਰਨਗੇ ਭੁੱਖ ਹੜਤਾਲ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਉੱਤਰ ਪ੍ਰਦੇਸ਼ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਪ੍ਰੈੱਸ ਕਲੱਬ ਆਫ਼ ਇੰਡੀਆ ਦਿੱਲੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਪੱਛਮੀ ਉੱਤਰ ਪ੍ਰਦੇਸ਼ ਦੇ ਅਮਰੋਹਾ ਅਤੇ ਪੂਰਬੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX