ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  31 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  1 minute ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  55 minutes ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਜਗਰਾਓਂ

'ਆਰੀ-ਆਰੀ-ਆਰੀ ਵਿਚ ਜਗਰਾਵਾਂ ਦੇ ਲੱਗਦੀ ਰੌਸ਼ਨੀ ਭਾਰੀ'

ਜਗਰਾਉਂ, 23 ਫਰਵਰੀ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਮੇਲੇ ਪੰਜਾਬੀਆਂ ਦੀ ਰੂਹ ਦੀ ਖੁਰਾਕ ਹਨ ਤੇ ਪੰਜਾਬ ਦੇ ਪੁਰਾਤਨ ਮੇਲਿਆਂ 'ਚ ਅਹਿਮ ਸਥਾਨ ਰੱਖਦਾ ਜਗਰਾਉਂ ਦਾ ਰੌਸ਼ਨੀ ਮੇਲਾ, ਜਿਸ ਦਾ ਜ਼ਿਕਰ ਲੋਕ ਬੋਲੀਆਂ 'ਚ ਵੀ 'ਆਰੀ ਆਰੀ ਆਰੀ ਵਿਚ ਜਗਰਾਵਾਂ ਦੇ ਲੱਗਦੀ ਰੌਸ਼ਨੀ ਭਾਰੀ' ਕਰਕੇ ਆਉਂਦਾ ਹੈ, ਇਹ ਤਿੰਨ ਰੋਜ਼ਾ ਰੌਸ਼ਨੀ ਮੇਲਾ 24 ਫਰਵਰੀ ਤੋਂ 26 ਫਰਵਰੀ ਤੱਕ ਜਗਰਾਉਂ 'ਚ ਲੱਗੇਗਾ | ਇਸ ਮੇਲੇ ਦੇ ਪਿਛੋਕੜ 'ਤੇ ਝਾਤ ਮਾਰੀਏ ਤਾਂ ਇਹ ਮੇਲਾ ਪੀਰ ਬਾਬਾ ਮੋਹਕਮਦੀਨ ਵਲੋਂ ਮੁਗਲ ਬਾਦਸ਼ਾਹ ਜਹਾਂਗੀਰ ਨੂੰ ਵੀ ਇਸ ਅਸਥਾਨ ਤੋਂ ਪੁੱਤਰ ਦੀ ਦਾਤ ਮਿਲਣ ਕਰਕੇ, ਉਸ ਸਮੇਂ ਲੋਕਾਂ ਵਲੋਂ ਰੌਸ਼ਨੀ ਕਰਨ ਕਰਕੇ ਸ਼ੁਰੂ ਹੋਇਆ | ਪੀਰ ਬਾਬਾ ਮੋਕਮਦੀਨ ਮੁਕਰਾਣਾ ਸ਼ਹਿਰ (ਅੱਜ-ਕੱਲ੍ਹ ਪਾਕਿਸਤਾਨ) ਦੇ ਨਿਵਾਸੀ ਸਨ | ਅੱਲ੍ਹਾ ਦਾ ਇਸ਼ਕ ਬਾਬੇ ਨੂੰ ਸਰਹਿੰਦ ਲੈ ਆਇਆ ਅਤੇ ਜਿੱਥੇ ਉਹ ਹਜ਼ਰਤ ਖੁਆਜ਼ਾ ਆਵਾਮ ਸਾਹਿਬ (ਅਮੀਨ ਸਰਹਿੰਦੀ) ਦਾ ਮੁਰੀਦ ਬਣ ਗਿਆ ਤੇ ਹਜ਼ਰਤ ਖੁਆਜ਼ਾ ਦੇ ਉਪਦੇਸ਼ ਨਾਲ ਬਾਬਾ ਮੋਹਕਮਦੀਨ ਨੇ ਪਿੰਡ ਰੱਤੀ ਖੇੜੀ ਵਿਚ ਬਹਿਕੇ 12 ਸਾਲ ਮੌਨ ਧਾਰਨ ਕਰ ਲਿਆ | ਇਸ ਉਪਰੰਤ ਪੀਰ ਹਜ਼ਰਤ ਖੁਆਜ਼ਾ ਦੇ ਹੁਕਮਾਂ ਅਨੁਸਾਰ ਬਾਬਾ ਮੋਹਕਮਦੀਨ ਨੇ ਜਗਰਾਉਂ ਦੇ ਪਿੰਡ ਗੁਜਰਾਂ ਵਿਚ ਆ ਕੇ ਡੇਰਾ ਲਾ ਲਿਆ ਜਿੱਥੇ ਆਪ ਦੇ 5 ਯਾਰ ਤੇ 48 ਸ਼ਰਧਾਲੂ ਹੋਏ | ਪ੍ਰਚੱਲਿਤ ਕਥਾਵਾਂ ਅਨੁਸਾਰ ਮੁਗਲ ਬਾਦਸ਼ਾਹ ਜਹਾਂਗੀਰ ਦੇ ਕੋਈ ਔਲਾਦ ਨਹੀਂ ਸੀ | ਮੁਗਲ ਬਾਦਸ਼ਾਹ ਨੇ ਔਲਾਦ ਦੀ ਪ੍ਰਾਪਤੀ ਲਈ ਕੋਈ ਥਾਂ ਨਹੀਂ ਛੱਡੀ | ਜਦੋਂ ਕਿਸੇ ਪਾਸੇ ਤੋਂ ਵੀ ਉਸ ਨੂੰ ਔਲਾਦ ਦੀ ਦਾਤ ਪ੍ਰਾਪਤ ਨਾ ਹੋਈ ਤਾਂ ਮੁਗਲ ਬਾਦਸ਼ਾਹ ਜਹਾਂਗੀਰ ਨੇ ਬਾਬਾ ਮੋਹਕਦੀਨ ਦੀ ਸਿਫ਼ਤ ਸੁਣ ਔਲਾਦ ਲਈ ਪੀਰ ਬਾਬਾ ਮੋਹਕਮਦੀਨ ਦੇ ਦਰਬਾਰ ਜਗਰਾਉਂ ਵਿਚ ਚੌਂਕੀ ਭਰੀ | ਜਿੱਥੋਂ ਪੀਰ ਬਾਬਾ ਮੋਹਕਮਦੀਨ ਦੀ ਅਸੀਸ ਸਦਕਾ ਬਾਦਸ਼ਾਹ ਜਹਾਂਗੀਰ ਦੇ ਘਰ ਪੁੱਤਰ ਸਾਹਜ਼ਹਾਂ ਨੇ ਜਨਮ ਲਿਆ | ਬਾਦਸ਼ਾਹ ਜਹਾਂਗੀਰ ਦੇ ਘਰ 'ਚ ਪੁੱਤਰ ਪੈਦਾ ਹੋਣ ਦੀ ਖੁਸ਼ੀ 'ਚ ਉਸ ਸਮੇਂ ਪਰਜ਼ਾ ਨੇ ਰਾਤ ਨੂੰ ਘਰਾਂ 'ਚ ਦੀਪਮਾਲਾ ਕਰਕੇ ਉਸ ਰਾਤ ਨੂੰ ਰੌਸ਼ਨ ਕਰ ਦਿੱਤਾ ਤੇ ਬਾਬਾ ਮੋਹਕਮਦੀਨ ਦੇ ਦਰਬਾਰ 'ਚ ਮੇਲਾ ਲੱਗ ਗਿਆ | ਉਸ ਦਿਨ ਤੋਂ ਜਗਰਾਉਂ 'ਚ ਹਰ ਸਾਲ ਮੇਲਾ ਰੌਸ਼ਨੀ ਲੱਗਣ ਲੱਗ ਪਿਆ | ਪੀਰ ਮੋਹਕਮਦੀਨ ਦੀ ਦਰਗਾਹ 'ਤੇ ਹਰ ਸਾਲ ਦੇਸ਼ ਦੇ ਕੋਨੇ-ਕੋਨੇ 'ਚੋਂ ਹਜ਼ਾਰਾਂ ਸ਼ਰਧਾਲੂ ਆਉਂਦੇ ਹਨ | ਕਮਲ ਚੌਂਕ ਨੇੜੇ ਪੈਂਦੀ ਪੀਰ ਮੋਹਕਮਦੀਨ ਦੀ ਦਰਗਾਹ 'ਤੇ ਸ਼ਰਧਾਲੂ ਪਤਾਸਿਆਂ ਦਾ ਪ੍ਰਸਾਦ ਤੇ ਝਾੜੂ ਚੜ੍ਹਾਉਂਦੇ ਹਨ | ਭਾਵੇਂ ਬਦਲੇ ਹਾਲਾਤ ਕਰਕੇ ਰੌਸ਼ਨੀ ਮੇਲੇ ਦੀ ਰੌਣਕ ਪਹਿਲਾਂ ਵਾਲੀ ਨਹੀਂ ਰਹੀ ਪਰ ਇਸ ਦੇ ਬਾਵਜੂਦ ਬਹੁਤ ਸਾਰੇ ਸ਼ਰਧਾਲੂ ਢੋਲਾਂ ਦੀ ਤਾਲ ਉੱਪਰ ਨੱਚਦੇ ਬੋਲੀਆਂ ਪਾਉਂਦੇ ਅਜੇ ਵੀ ਮੇਲੇ 'ਚ ਸ਼ਾਮਿਲ ਹੁੰਦੇ ਹਨ | ਕਰੀਬ 3 ਦਹਾਕੇ ਪਹਿਲਾਂ ਗਵਾਂਢੀ ਮੁਲਕ ਪਾਕਿਸਤਾਨ ਤੋਂ ਵੀ ਅਨੇਕਾਂ ਸ਼ਰਧਾਲੂਆਂ ਦੇ ਜਥੇ ਰੌਸ਼ਨੀ ਮੇਲੇ 'ਚ ਚੌਂਕੀ ਭਰਨ ਆਉਂਦੇ ਸਨ ਪਰ ਦੋਨੋ ਦੇਸ਼ਾਂ ਦੇ ਆਪਸੀ ਮਤਭੇਦਾਂ ਕਾਰਨ ਪਾਕਿਸਤਾਨ ਵਾਲੇ ਪਾਸੇ ਤੋਂ ਸ਼ਰਧਾਲੂ ਆਉਣੇ ਬੰਦ ਹੋ ਗਏ ਹਨ ਪਰ ਇਸ ਦੇ ਬਾਵਜੂਦ ਰੌਸ਼ਨੀ ਮੇਲੇ 'ਚ ਪੁਰਾਤਨ ਵਿਰਸੇ ਦੀ ਝਲਕ ਕੁਝ ਹੱਦ ਤੱਕ ਦੇਖਣ ਨੂੰ ਮਿਲਦੀ ਹੈ | ਜਦੋਂ ਮੇਲੇ 'ਚ ਪਹੁੰਚਣ ਵਾਲੇ ਮੇਲੀ ਬੋਲੀਆਂ ਪਾਉਂਦੇ ਨੱਚਦੇ ਗਾੳਾੁਦੇ ਮੇਲੇ 'ਚ ਸ਼ਾਮਿਲ ਹੁੰਦੇ ਹਨ | ਇਸ ਤੋਂ ਇਲਾਵਾ ਰੌਸ਼ਨੀ ਮੇਲੇ ਦੌਰਾਨ ਅਲਗੋਜਿਆਂ ਵਾਲੇ ਕਲਾਕਾਰ ਠੇਠ ਪੰਜਾਬੀ 'ਚ ਹੀਰ, ਰਾਂਝਾ, ਮਿਰਜਾ ਸਾਹਿਬਾ, ਸੱਸੀ ਪੰਨੂ ਆਦਿ ਦੇ ਕਿੱਸਿਆ ਤੇ ਲੋਕ ਤੱਥਾਂ ਨੂੰ ਉੱਚੀ ਹੇਕਾਂ ਲਾ ਕੇ ਪੰਜਾਬੀ ਵਿਰਸੇ ਦੀਆਂ ਯਾਦਾਂ ਤਾਜ਼ੀਆਂ ਕਰਵਾਉਂਦੇ ਹਨ | ਇਸ ਦੇ ਨਾਲ-ਨਾਲ ਜਗਰਾਉਂ ਦੇ ਰੌਸ਼ਨੀ ਮੇਲੇ ਦੌਰਾਨ ਪੁਰਾਤਨ ਰੀਤ ਅਨੁਸਾਰ ਕੁਸ਼ਤੀਆਂ ਦੇ ਮੁਕਾਬਲੇ ਦੇਖਣ ਯੋਗ ਹੁੰਦੇ ਹਨ |

ਰਕਬਾ ਟੋਲ ਬੈਰੀਅਰ 'ਤੇ ਅੰਦੋਲਨਕਾਰੀ ਕਿਸਾਨਾਂ ਨੇ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਮੁੱਲਾਂਪੁਰ-ਦਾਖਾ, 23 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਤੂਬਰ ਮਹੀਨੇ ਤੋਂ ਮੁੱਲਾਂਪੁਰ/ਰਕਬਾ ਟੋਲ ਬੈਰੀਅਰ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਹੋਰ ਕਿਸਾਨ ਜਥੇਬੰਦੀਆ ਨਾਲ ਜੁੜਿਆ ਕਿਸਾਨ ਮਜ਼ਦੂਰ ਧਰਨੇ 'ਤੇ ਬੈਠਾ ਹੈ | ...

ਪੂਰੀ ਖ਼ਬਰ »

2 ਟਰੱਕਾਂ ਦੀ ਟੱਕਰ 'ਚ ਲੱਗੀ ਅੱਗ, ਇਕ ਚਾਲਕ ਦੀ ਮੌਤ

ਜਗਰਾਉਂ 23 ਫਰਵਰੀ (ਜੋਗਿੰਦਰ ਸਿੰਘ)-ਜਗਰਾਉਂ ਤੋਂ ਜਲੰਧਰ ਮੁੱਖ ਮਾਰਗ 'ਤੇ ਸ਼ਹਿਰ ਦੇ ਨੇੜੇ ਹੀ ਬੀਤੀ ਰਾਤ ਦੋ ਟਰੱਕਾਂ ਦੇ ਆਹਮੋ-ਸਾਹਮਣੇ ਭਿੜ ਜਾਣ ਕਾਰਨ, ਇਕ ਟਰੱਕ ਨੂੰ ਲੱਗੀ ਭਿਆਨਕ ਅੱਗ 'ਚ ਚਾਲਕ ਦੇ ਜਿੰਦਾ ਸੜ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਚਾਲਕ ...

ਪੂਰੀ ਖ਼ਬਰ »

ਸਾਥੀ ਦਾਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਵੱਡਾ ਘਾਟਾ ਪਿਆ-ਸੰਧੂ

ਹਠੂਰ, 23 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਰਪ੍ਰਸਤ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਦਤਾਰ ਸਿੰਘ ਦੇ ਸਦੀਵੀ ਵਿਛੋੜੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ-ਦਾਖਾ, 23 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪਿੰਡ ਮੁੱਲਾਂਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਭਗਤ ਰਵਿਦਾਸ ਜੀ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਗੁਦਾਮ 'ਚੋਂ ਕਣਕ ਚੋਰੀ ਕਰਕੇ ਵੇਚਣ ਤੇ ਖਰੀਦਣ ਵਾਲਾ ਕਾਬੂ

ਜਗਰਾਉਂ, 23 ਫਰਵਰੀ (ਜੋਗਿੰਦਰ ਸਿੰਘ)-ਸ਼ਹਿਰ ਦੇ ਲੀਲਾ ਵਤੀ ਗੁਦਾਮ 'ਚੋਂ ਕਣਕ ਚੋਰੀ ਕਰਕੇ ਵੇਚਣ ਵਾਲਿਆਂ ਤੇ ਖਰੀਦਦਾਰ ਵਿਰੁੱਧ ਜਗਰਾਉਂ ਪੁਲਿਸ ਨੇ ਮਾਮਲਾ ਦਰਜ ਕੀਤਾ | ਇਸ ਮਾਮਲੇ 'ਚ ਪੁਲਿਸ ਨੇ ਮੁੱਖ ਦੋਸ਼ੀ ਯਕੂਬ ਮਸੀਹ ਅਤੇ ਚੋਰੀ ਦੀ ਕਣਕ ਖਰੀਦਣ ਵਾਲੇ ਰਾਕੇਸ਼ ...

ਪੂਰੀ ਖ਼ਬਰ »

ਐੱਮ. ਐੱਲ. ਡੀ. ਸਕੂਲ ਤਲਵੰਡੀ ਕਲਾਂ ਵਿਖੇ ਗੁਰਮੀਤ ਸਿੰਘ ਗਿੱਲ ਦਾ ਸਨਮਾਨ

ਚੌਂਕੀਮਾਨ, 23 ਫਰਵਰੀ (ਤੇਜਿੰਦਰ ਸਿੰਘ ਚੱਢਾ)-ਐੱਮ. ਐੱਲ. ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਗੁਰਮੀਤ ਸਿੰਘ ਗਿੱਲ ਐੱਨ. ਆਰ. ਆਈ. ਕੋਆਰਡੀਨੇਟਰ ਯੂ. ਐੱਸ. ਏ. ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਐਥਲੀਟ ਸੰਤੋਖ ਸਿੰਘ ਨੇ ਤਿੰਨੇਂ ਮੁਕਾਬਲਿਆਂ 'ਚ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਮਾਣ ਵਧਾਇਆ

ਰਾਏਕੋਟ, 23 ਫ਼ਰਵਰੀ (ਸੁਸ਼ੀਲ)-ਪਿੰਡ ਤਲਵੰਡੀ ਰਾਏ ਦੇ ਐਥਲੀਟ ਸੰਤੋਖ ਸਿੰਘ ਨੇ ਬੀਤੇ ਦਿਨੀਂ ਮਸਤੂਆਣਾ (ਸੰਗਰੂਰ) ਵਿਖੇ ਸੰਪੰਨ ਹੋਈਆਂ ਪੰਜਾਬ ਮਾਸਟਰਜ ਐਥਲੈਟਿਕਸ ਚੈਂਪੀਅਨਸ਼ਿਪ 'ਚ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

2 ਸਕੇ ਭਰਾਵਾਂ ਖ਼ਿਲਾਫ਼ ਹੈਰੋਇਨ ਦਾ ਮਾਮਲਾ ਦਰਜ

ਲੋਹਟਬੱਦੀ, 23 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)- ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਕਾਲਾ ਧੰਦਾ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਅਧੀਨ ਪੁਲਿਸ ਚੌਕੀ ਲੋਹਟਬੱਦੀ ਦੀ ਪੁਲਿਸ ਨੇ 2 ਸਕੇ ਭਰਾਵਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਹੈਰੋਇਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਚੌਂਕੀਮਾਨ, 23 ਫਰਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜਦੀਕ ਬਣੇ ਟੋਲ ਪਲਾਜ਼ਾ ਤੇ ਸਮੁੱਚੀਆ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਕਾਨੂੰਨਾਂ ...

ਪੂਰੀ ਖ਼ਬਰ »

ਸੁਖਦੇਵ ਸਿੰਘ ਮਾਨ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਚੌਂਕੀਮਾਨ, 23 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪ੍ਰਸਿੱਧ ਪੰਜਾਬੀ ਗਾਇਕ ਜਸਪਾਲ ਸਿੰਘ ਮਾਨ ਦੇ ਸਤਿਕਾਰਯੋਗ ਪਿਤਾ ਸੁਖਦੇਵ ਸਿੰਘ ਮਾਨ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਪਿੰਡ ਗੁੜੇ ਦੇ ...

ਪੂਰੀ ਖ਼ਬਰ »

ਗੁਰਬਾਣੀ ਮਨੁੱਖਾ ਜੀਵ ਨੂੰ ਚਿੰਬੜੇ ਦੁੱਖਾਂ ਦਾ ਨਾਸ਼ ਕਰਦੀ ਹੈ-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ

ਪੱਖੋਵਾਲ/ਲੋਹਟਬੱਦੀ, 23 ਫਰਵਰੀ (ਕਿਰਨਜੀਤ ਕੌਰ ਗਰੇਵਾਲ/ਕੁਲਵਿੰਦਰ ਸਿੰਘ ਡਾਂਗੋਂ)- ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਗੁਰਬਾਣੀ ਦਾ ਇਕ-ਇਕ ਅੱਖਰ ਮਨੁੱਖਤਾ ਨੂੰ ਤਾਂ ਸੇਧ ਦਿੰਦਾ ਹੀ ਹੈ, ਸਗੋਂ ਗੁਰੂ ਬਾਣੀ ਸਰਵਣ ਕਰਨ ਵਾਲੇ ਅਨੇਕਾਂ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਂਸਲ ਚੋਣਾਂ 'ਚ ਕੀਤੀਆਂ ਧਾਂਦਲੀਆਂ ਦਾ-
'ਆਪ' ਵਲੋਂ ਸੱਤ੍ਹਾਧਾਰੀ ਧਿਰ ਦੇ ਆਗੂ ਨੂੰ ਅਗਾਮੀ ਵਿਧਾਨ ਸਭਾ ਚੋਣਾਂ 'ਚ ਸਬਕ ਸਿਖਾਇਆ ਜਾਵੇਗਾ

ਰਾਏਕੋਟ, 23 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ ਦੌਰਾਨ ਸੱਤ੍ਹਾਧਾਰੀ ਧਿਰ ਦੇ ਆਗੂ ਵਲੋਂ ਰਾਏਕੋਟ ਦੇ ਪ੍ਰਸ਼ਾਸਨ ਦੀ ਸ਼ਹਿ 'ਤੇ ਵੋਟਾਂ ਦੀ ਗਿਣਤੀ ਦੌਰਾਨ ਧਾਂਦਲੀ ਕਰਕੇ ਨਗਰ ਕੌਂਸਲ 'ਤੇ ਕਾਬਿਜ਼ ਹੋਣ ਦੇ ਮਨਸੂਬੇ ਦਾ ਅਗਾਮੀ ਵਿਧਾਨ ਸਭਾ ਚੋਣਾਂ 'ਚ ...

ਪੂਰੀ ਖ਼ਬਰ »

'ਪੱਗੜੀ ਸੰਭਾਲ ਜੱਟਾ ਲਹਿਰ' ਦੇ ਬਾਨੀ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਰਾਏਕੋਟ, 23 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚਾਚਾ ਅਜੀਤ ਸਿੰਘ ਜੀ ਦਾ ਜਨਮ ਦਿਨ ਪਿੰਡ ਅੱਚਰਵਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਬਲਾਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX