ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਸ਼ੇਸ਼ ਸਕੱਤਰ ਨੇ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਆਈ. ਏ. ਐੱਸ. ਨੇ ਜ਼ਿਲ੍ਹੇ 'ਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਤੇ ਟੈਸਟਿੰਗ 'ਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਗਰਾਨੀ ਦੇ ਆਦੇਸ਼ ਦਿੱਤੇ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਮੌਜੂਦਗੀ 'ਚ ਸਿਹਤ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਕੋਵਿਡ ਸੈਂਪਲਿੰਗ ਤੇ ਵੈਕਸੀਨੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ | ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਵਿਡ ਦੇ ਕੇਸਾਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਬੇਹੱਦ ਗੰਭੀਰ ਹੈ | ਉਨ੍ਹਾਂ ਕਿਹਾ ਕਿ ਖਾਸ ਕਰ ਕੇ ਸਕੂਲਾਂ ਵਿਚ ਆ ਰਹੇ ਕੇਸਾਂ ਵੱਲ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਪਛਾਣ ਤੇ ਉਨ੍ਹਾਂ ਦੀ ਸੌ ਫ਼ੀਸਦੀ ਟੈਸਟਿੰਗ ਬੇਹੱਦ ਜ਼ਰੂਰੀ ਹੈ | ਇਸੇ ਤਰ੍ਹਾਂ ਹੋਮ ਆਈਸੋਲੇਟ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੋਵਿਡ ਤੋਂ ਬਚਾਅ ਦੀ ਮੁੱਖ ਕੁੰਜੀ ਹੈ | ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਨੂੰ ਕਾਨਟੈਕਟ ਟਰੇਸਿੰਗ ਵਧਾਉਣ ਨਾਲ ਹੀ ਠੱਲ੍ਹ ਪਈ ਸੀ, ਇਸ ਲਈ ਹੁਣ ਵੀ ਇਸ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ | ਇਸ ਮੌਕੇ ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣ ਰਹੇ ਈ-ਕਾਰਡਾਂ, ਵੈਕਸੀਨੇਸ਼ਨ ਤੇ ਸੈਂਪਿਲੰਗ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਤੇ ਟੀਚੇ ਪੂਰੇ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਤੇ ਇਸ ਦੀ ਰੋਕਥਾਮ ਲਈ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐੱਸ.ਡੀ.ਐਮ. ਬੰਗਾ ਵਿਰਾਜ ਤਿੜਕੇ, ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ. ਡੀ. ਐਮ. ਬਲਾਚੌਰ ਦੀਪਕ ਰੁਹੇਲਾ, ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਦਵਿੰਦਰ ਢਾਂਡਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਜਤਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਈ. ਟੀ. ਓ. ਸੁਖਵਿੰਦਰ ਸਿੰਘ, ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਕਮਲ, ਜ਼ਿਲ੍ਹਾ ਇੰਚਾਰਜ ਸੀ. ਐਸ. ਸੀ. ਰਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐੱਸ. ਐਮ. ਓਜ਼ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਲਾਭਪਾਤਰੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ-ਐੱਸ. ਐਮ. ਓ.

ਬਲਾਚੌਰ, 23 ਫਰਵਰੀ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਪ੍ਰਾਇਮਰੀ ਸਿਹਤ ਕੇਂਦਰ ਬਲਾਚੌਰ ਅਧੀਨ ਪੈਂਦੇ ਖੇਤਰ 'ਚ ...

ਪੂਰੀ ਖ਼ਬਰ »

ਸੰਧਵਾਂ 'ਚ ਧਾਰਮਿਕ ਸਮਾਗਮ ਅੱਜ

ਸੰਧਵਾਂ, 23 ਫਰਵਰੀ (ਪ੍ਰੇਮੀ ਸੰਧਵਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਪਿੰਡ ਸੰਧਵਾਂ-ਫਰਾਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਸੇਵਾਦਾਰ ਬੀਬੀ ਸਤਨਾਮ ਕੌਰ ਤੇ ਸੰਤ ਬਾਬਾ ਜਸਵੀਰ ਸਿੰਘ ਖਾਲਸਾ ਦੀ ਸਰਪ੍ਰਸਤੀ ਹੇਠ 24 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਸੇਵਾਦਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 103 ਮਾਮਲੇ ਆਏ ਸਾਹਮਣੇ, 3 ਮੌਤਾਂ

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 103 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦ ਕਿ ਬਲਾਕ ਮੁਜੱਫਰਪੁਰ ਦਾ 73 ਸਾਲਾ ਵਿਅਅਤੀ ਜੋ ਕੇ ਐਨ. ਐਚ. ਐਸ. ਹਸਪਤਾਲ ਜਲੰਧਰ ਵਿਖੇ ਜ਼ੇਰੇ ਇਲਾਜ ਸੀ, ਦੀ ਕੋਰੋਨਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 24 ਫਰਵਰੀ 2021 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਲਾਗ ਤੋਂ ਬਚਣ ਲਈ ਸਾਰੇ ਸਿਹਤ ਸੰਭਾਲ ਕਾਮਿਆਂ ਦਾ ਟੀਕਾਕਰਨ ਹੋਣਾ ਲਾਜ਼ਮੀ-ਸਿਵਲ ਸਰਜਨ

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ 'ਚ ਕੋਵਿਡ-19 ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਇਸ ਨਾਲ ਹੀ ਪੰਜਾਬ ਦੇਸ਼ ਦੇ ਉਨ੍ਹਾਂ 6 ਸੂਬਿਆਂ 'ਚ ਸ਼ਾਮਿਲ ਹੋ ਗਿਆ ਹੈ, ਜਿਥੇ ਕੋਵਿਡ ਦੇ ਮਾਮਲਿਆਂ ਵਿਚ ਸਿੱਧਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਪੰਜਾਬ ਸਰਕਾਰ ਨੌਕਰੀ ਦੇਵੇ-ਕਰਨਾਣਾ

ਔੜ, 23 ਫਰਵਰੀ (ਜਰਨੈਲ ਸਿੰਘ ਖੁਰਦ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਗੱਲ ਕਰਦਿਆਂ ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਕਲਚਰਲ ਸੁਸਾਇਟੀ ...

ਪੂਰੀ ਖ਼ਬਰ »

ਕਿਸਾਨ ਆਪਣੇ ਘਰ 'ਚ ਜ਼ਹਿਰ ਰਹਿਤ ਸਬਜ਼ੀ ਪੈਦਾ ਕਰਨ-ਡੀ. ਸੀ.

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ 'ਚ ਵਾਧਾ ਕਰ ਸਕਦੇ ਹਨ, ਉਥੇ ਸ਼ੁੱਧ ਤੇ ਤਾਜ਼ੀ ਸਬਜ਼ੀ ਉਗਾ ਕੇ ...

ਪੂਰੀ ਖ਼ਬਰ »

ਅਜੀਤ ਸਿੰਘ ਦੇ ਜਨਮ ਦਿਨ 'ਤੇ ਕਿਸਾਨ ਸਭਾ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲੜਨ ਦਾ ਅਹਿਦ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਨ 'ਤੇ ਕੁੱਲ ਹਿੰਦ ਕਿਸਾਨ ਸਭਾ ਤੇ ਸੰਯੂਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਨ ਦਾ ਅਹਿਦ ਲਿਆ ਗਿਆ | ਕਿਸਾਨ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਢਾਹਾਂ ਦਾ ਸਨਮਾਨ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)-ਕੌਮਾਂਤਰੀ ਪੱਧਰ 'ਤੇ 25 ਹਜ਼ਾਰ ਡਾਲਰ ਦਾ ਇਨਾਮ ਪੰਜਾਬੀ ਸਾਹਿਤ ਲਈ ਕਾਇਮ ਕਰਨ ਵਾਲੇ ਢਾਹਾਂ ਸਾਹਿਤ ਇਨਾਮ ਦੇ ਬਾਨੀ ਸ. ਬਰਜਿੰਦਰ ਸਿੰਘ ਢਾਹਾਂ ਦਾ ਸਨਮਾਨ ਖਾਲਸਾ ਕਾਲਜ ਪਟਿਆਲਾ ਵਿਖੇ ਹੋਏ ਸਮਾਗਮ 'ਚ ਜਗਤ ਪੰਜਾਬੀ ਸਾਹਿਤ ...

ਪੂਰੀ ਖ਼ਬਰ »

ਸਕੂਲ ਵਿਕਾਸ ਯੋਜਨਾ ਤਹਿਤ ਟ੍ਰੇਨਿੰਗ ਸੈਮੀਨਾਰ

ਸੜੋਆ, 23 ਫਰਵਰੀ (ਨਾਨੋਵਾਲੀਆ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੜੋਆ ਵਿਖੇ ਬਲਾਕ ਸੜੋਆ ਦੇ ਸਮੂਹ ਸਕੂਲ ਮੁੱਖੀਆਂ ਨੂੰ ਸਕੂਲ ਡਿਵੈਲਪਮੈਂਟ ਪਲਾਨ ਬਾਰੇ ਦਰਪਣ ਐਪ ਰਾਹੀਂ ਇਕ ਰੋਜ਼ਾ ਟ੍ਰੇਨਿੰਗ ਸੈਮੀਨਾਰ ...

ਪੂਰੀ ਖ਼ਬਰ »

ਨਵੇਂ ਚੁਣੇ ਕੌ ਾਸਲਰ ਮਾਨ ਤੇ ਤੇਜਪਾਲ ਸਨਮਾਨਿਤ

ਬੰਗਾ, 23 ਫਰਵਰੀ (ਕਰਮ ਲਧਾਣਾ)-ਉੱਘੇ ਸਮਾਜ ਸੇਵੀ ਤੇ ਕਰਾਟੇ ਕੋਚ ਰਾਜਵੀਰ ਸਿੰਘ ਕੈਂਥ ਦੀ ਅਗਵਾਈ 'ਚ ਵਾਰਡ ਨੰ. 6 ਤੋਂ ਚੁਣੇ ਗਏ ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਵਾਰਡ ਨੰ. 2 ਤੋਂ ਜੇਤੂ ਰਹੇ ਹਿੰਮਤ ਤੇਜਪਾਲ ਦੇ ਸਨਮਾਨ ਹਿੱਤ ਸਮਾਗਮ ਕਰਵਾਇਆ ਗਿਆ | ਕੈਂਥ ਦੇ ਗ੍ਰਹਿ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਹਲਕਾ ਇੰਚਾਰਜ ਪੱਲੀ ਝਿੱਕੀ ਵਲੋਂ ਪਾਣੀ ਦੀ ਟੈਂਕੀ ਦਾ ਉਦਘਾਟਨ

ਮੁਕੰਦਪੁਰ, 23 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਦਾ ਵਿਕਾਸ ਵੱਡੇ ਪੱਧਰ 'ਤੇ ਹੋ ਰਿਹਾ ਹੈ | ਪੰਜਾਬ ਸਰਕਾਰ ਹਰ ਖੇਤਰ 'ਚ ਵਿਕਾਸ ਦੇ ਝੰਡੇ ਗੱਡ ਰਹੀ ਹੈ | ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਹਰ ਘਰ ਤੱਕ ਸਾਫ ਤੇ ਸ਼ੁੱਧ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਸੈਮੀਨਾਰ

ਬੰਗਾ, 23 ਫਰਵਰੀ (ਕਰਮ ਲਧਾਣਾ)-ਪਿੰਡ ਲੱਖਪੁਰ ਵਿਖੇ ਏ. ਐਸ. ਆਈ. ਹੁਸਨ ਲਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਅਗਵਾਈ 'ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਏ. ਐਸ. ਆਈ. ...

ਪੂਰੀ ਖ਼ਬਰ »

ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਮੇਹਲੀ ਵਿਖੇ ਪਾਰਕ ਦਾ ਉਦਘਾਟਨ

ਮੇਹਲੀ, 23 ਫਰਵਰੀ (ਸੰਦੀਪ ਸਿੰਘ)-ਕੇਂਦਰ ਸਰਕਾਰ ਵਲੋਂ ਪਹਿਲਾਂ ਨੋਟਬੰਦੀ ਕਰ ਕੇ ਲੋਕਾਂ ਦੇ ਕਾਰੋਬਾਰ ਠੱਪ ਕੀਤੇ, ਫਿਰ ਜੀ. ਐੱਸ. ਟੀ. ਨੇ ਲੋਕਾਂ ਦੇ ਹਾਲਾਤ ਮਾੜੇ ਬਣਾਏ, ਉਪਰੰਤ ਕਿਸਾਨੀ ਨੂੰ ਖ਼ਤਮ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਗਏ ਤੇ ਹੁਣ ਰੋਜ਼ਾਨਾ ਵਧਦੀਆਂ ਤੇਲ ...

ਪੂਰੀ ਖ਼ਬਰ »

ਝਿੰਗੜਾਂ ਤੋਂ 12ਵਾਂ ਜਥਾ ਦਿੱਲੀ ਲਈ ਰਵਾਨਾ

ਔੜ/ਝਿੰਗੜਾਂ, 23 ਫ਼ਰਵਰੀ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਤੋਂ ਆਸ਼ੀਰਵਾਦ ਲੈ ਕੇ 12ਵਾਂ ਜਥਾ ਦਿੱਲੀ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਸਰਪੰਚ ਜਗਵਿੰਦਰ ਸਿੰਘ ਦੀ ਅਗਵਾਈ ਵਿੱਚ ਰਵਾਨਾ ਹੋਇਆ | ...

ਪੂਰੀ ਖ਼ਬਰ »

ਨਰਿੰਦਰ ਸਿੰਘ ਚਾਂਦਪੁਰੀ ਨੇ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਬਤੌਰ ਮੈਨੇਜਰ ਚਾਰਜ ਸੰਭਾਲਿਆ

ਸੜੋਆ, 23 ਫਰਵਰੀ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਮੂਹ ਮੈਨੇਜਮੈਂਟ ਤੇ ਟਰੱਸਟ ਦੇ ਮੈਂਬਰਾਂ ਦੀ ਇਕੱਤਰਤਾ ਸੰਤ ਸਤਵਿੰਦਰ ਹੀਰਾ ਦੀ ਪ੍ਰਧਾਨਗੀ ਹੇਠ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਕੁਲਦੀਪ ਸਿੰਘ ਦੌੜਕਾ ਜੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਨਵਾਂਸ਼ਹਿਰ, 23 ਫਰਵਰੀ (ਹਰਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵਲੋਂ ਜਥੇਬੰਦੀ ਦੀਆਂ 16ਵੀਆਂ ਚੋਣਾਂ ਲਈ ਐਲਾਨ ਕੀਤੇ ਲੋਕਤੰਤਰੀ ਚੋਣ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ-ਸਾਹਦੜਾ, ਅਟਵਾਲ

ਮਜਾਰੀ/ਸਾਹਿਬਾ, 23 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵਲੋਂ ਖੇਤੀ ਸਬੰਧੀ ਲਿਆਂਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਇਕੱਠ ਨੂੰ ਭੀੜ ਦੱਸਣਾ ਕੇਂਦਰ ਸਰਕਾਰ ਦੀ ਘਬਰਾਹਟ ਦੀ ਨਿਸ਼ਾਨੀ ਹੈ | ...

ਪੂਰੀ ਖ਼ਬਰ »

ਬਾਹੜੋਵਾਲ ਵਿਖੇ ਸਵੈ-ਇਛੁੱਕ ਖ਼ੂਨਦਾਨ ਕੈਂਪ

ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਾਹੜੋਵਾਲ ਵਿਖੇ ਸਵੈਇਛੁੱਕ ਖ਼ੂਨਦਾਨ ਕੈਂਪ ਡਾ: ਅਜੇ ਬੱਗਾ (ਬੀ. ਟੀ. ਓ) ਦੀ ਦੇਖ-ਰੇਖ ਹੇਠ ਲਗਾਇਆ ਗਿਆ | ਕੈਂਪ 'ਚ 41 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਕੈਂਪ ਦੀ ਵਿਸ਼ੇਸ਼ਤਾ ਇਹ ਸੀ ਕਿ ਇਸ ...

ਪੂਰੀ ਖ਼ਬਰ »

ਲਧਾਣਾ ਝਿੱਕਾ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਬੰਗਾ, 23 ਫਰਵਰੀ (ਕਰਮ ਲਧਾਣਾ)-ਵਿਲੇਜ਼ ਯੂਥ ਕਲੱਬ ਲਧਾਣਾ ਝਿੱਕਾ ਵਲੋਂ ਕਰਵਾਇਆ ਜਾਣ ਵਾਲਾ 60ਵਾਂ ਪੰਜ ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਨਤੀਜਿਆਂ ਮੁਤਾਬਿਕ ਫੁੱਟਬਾਲ 'ਏ' 'ਚ ਪਿੰਡ ਪੋਸੀ ਦੀ ਟੀਮ ਜੇਤੂ ਤੇ ਲਧਾਣਾ ਝਿੱਕਾ ਦੀ ਟੀਮ ਉਪ ਜੇਤੂ ਰਹੀ | ਫੁੱਟਬਾਲ 'ਬੀ' ...

ਪੂਰੀ ਖ਼ਬਰ »

ਮਾਤਾ ਨਿਰਮਲ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 23 ਫਰਵਰੀ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਦੇ ਉੱਘੇ ਸਮਾਜ ਸੇਵਕ ਜੱਗਾ ਪਹਿਲਵਾਨ ਦੇ ਵੱਡੇ ਭਰਜਾਈ ਨਿਰਮਲ ਕੌਰ ਜੋ ਪਿਛਲੇ ਦਿਨੀ ਫਰਾਂਸ 'ਚ ਸੰਖੇਪ ਬੀਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਕਿਡਨੀ ਦੀ ਬਿਮਾਰੀ ਤੋਂ ਪੀੜਤ ਨੌਜਵਾਨ ਦੀ ਆਰਥਿਕ ਮਦਦ ਲਈ ਐਨ. ਆਰ. ਆਈ. ਅੱਗੇ ਆਏ

ਰਾਹੋਂ, 23 ਫਰਵਰੀ (ਬਲਬੀਰ ਸਿੰਘ ਰੂਬੀ)-ਜ਼ਿਲੇ੍ਹ ਦੇ ਪਿੰਡ ਲਿੱਦੜ ਕਲਾਂ ਦੇ ਗਰੀਬ ਪਰਿਵਾਰ ਨਾਲ ਸਬੰਧਤ ਕਿਡਨੀ ਦੀ ਘਾਤਕ ਬਿਮਾਰੀ ਤੋਂ ਪੀੜਤ ਨੌਜਵਾਨ ਸਾਗਰ ਪੁੱਤਰ ਹਰਮੇਸ਼ ਲਾਲ ਦੀ ਆਰਥਿਕ ਸਹਾਇਤਾ ਕਰਨ ਲਈ ਉੱਘੇ ਸਮਾਜ ਸੇਵਕ ਰਾਮ ਪ੍ਰਕਾਸ਼ ਨਿਗਾਹ ਕੋਟ ਰਾਂਝਾ ...

ਪੂਰੀ ਖ਼ਬਰ »

ਐੱਸ. ਐਮ. ਓ. ਡਾ: ਮਾਨ ਨੇ ਕੋਵਿਡ-19 ਵੈਕਸੀਨ ਦਾ ਲਗਵਾਇਆ ਟੀਕਾ

ਬਲਾਚੌਰ, 23 ਫਰਵਰੀ (ਸ਼ਾਮ ਸੁੰਦਰ ਮੀਲੂ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ਮਾਨ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ 'ਚੋਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਸਿਵਲ ਹਸਪਤਾਲ, ਬਲਾਚੌਰ ਵਿਖੇ ਖ਼ੁਦ ਕੋਵਿਡ-19 ਦਾ ਟੀਕਾ ਲਗਵਾਇਆ | ਇਸ ਮੌਕੇ ਡਾ: ਕੁਲਵਿੰਦਰ ...

ਪੂਰੀ ਖ਼ਬਰ »

ਸੇਵਾ ਮੁਕਤ ਇੰਸਪੈਕਟਰ ਸ਼ੰਕਰ ਸਿੰਘ ਖੇਪੜ ਨੂੰ ਅੰਤਿਮ ਵਿਦਾਇਗੀ

ਪੋਜੇਵਾਲ ਸਰਾਂ, 23 ਫਰਵਰੀ (ਰਮਨ ਭਾਟੀਆ)-ਪਿੰਡ ਚੰਦਿਆਣੀ ਖੁਰਦ ਨਿਵਾਸੀ ਸ਼ੰਕਰ ਸਿੰਘ ਖੇਪੜ ਸੇਵਾ ਮੁਕਤ ਇੰਸਪੈਕਟਰ ਦਿੱਲੀ ਪੁਲਿਸ ਦਾ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਜਿਸ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਚੰਦਿਆਣੀ ਖੁਰਦ ਦੇ ...

ਪੂਰੀ ਖ਼ਬਰ »

ਜੇਠੂ ਮਜਾਰਾ 'ਚ ਕਿਸਾਨਾਂ ਦੀ 14 ਮੈਂਬਰੀ ਕਮੇਟੀ ਗਠਿਤ

ਨਵਾਂਸ਼ਹਿਰ, 23 ਫਰਵਰੀ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਜੇਠੂ ਮਜਾਰਾ ਵਿਖੇ ਯੂਨੀਅਨ ਦੀ 14 ਮੈਂਬਰੀ ਕਮੇਟੀ ਬਣਾਈ ਗਈ ਜਿਸ ਨੇ ਦਿੱਲੀ ਦੇ ਕਿਸਾਨ ਮੋਰਚੇ ਨੂੰ ਤਕੜਾ ਕਰਨ ਦਾ ਅਹਿਦ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ...

ਪੂਰੀ ਖ਼ਬਰ »

ਉਧਨਵਾਲ ਵਿਖੇ ਤਿੰਨ ਦਿਨਾਂ ਖੇਡ ਮੇਲਾ ਸਮਾਪਤ

ਭੱਦੀ, 23 ਫਰਵਰੀ (ਨਰੇਸ਼ ਧੌਲ)-ਸ਼ਹੀਦ ਤੀਰਥ ਰਾਮ ਸਟੇਡੀਅਮ ਪਿੰਡ ਉਧਨਵਾਲ ਵਿਖੇ ਸਵ: ਅਜੈ ਚੇਚੀ ਪੰਜਾਬ ਪੁਲਿਸ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੂਜਾ ਤਿੰਨ ਦਿਨਾਂ ਖੇਡ ਮੇਲਾ ਸਮਾਪਤ ਹੋ ਗਿਆ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਛੱਡ ਕੇ ਟੀ. ਐਸ. ਯੂ. 'ਚ ਹੋਏ ਸ਼ਾਮਿਲ

ਬੰਗਾ, 23 ਫਰਵਰੀ (ਕਰਮ ਲਧਾਣਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਯੂਨਿਟ ਬੰਗਾ ਦਾ ਚੋਣ ਅਜਲਾਸ ਹੋਇਆ | ਜਿਸ 'ਚ ਮੀਤ ਪ੍ਰਧਾਨ ਜਸਵੰਤ ਸਿੰਘ ਦੇ ਸੇਵਾ ਮੁਕਤ ਹੋਣ ਕਰ ਕੇ ਉਨ੍ਹਾਂ ਦੀ ਜਗ੍ਹਾ ਨਵੇਂ ਮੀਤ ਪ੍ਰਧਾਨ ਹਰਜਿੰਦਰ ਕੁਮਾਰ ਹੀਰਾ ਦੀ ਸਰਬਸਮੰਤੀ ਨਾਲ ਚੋਣ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਲਧਾਣਾ ਉੱਚਾ 'ਚ ਕਮਰੇ ਦਾ ਨੀਂਹ ਪੱਥਰ ਰੱਖਿਆ

ਬੰਗਾ, 23 ਫਰਵਰੀ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਧਾਣਾ ਉੱਚਾ ਵਿਖੇ ਪਿੰਡ ਦੀ ਪੰਚਾਇਤ ਵਲੋਂ ਕਮਰੇ ਦੀ ਉਸਾਰੀ ਆਰੰਭੀ ਗਈ | ਜਿਸ ਦਾ ਨੀਂਹ ਪੱਥਰ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ | ਕਾਰਜਕਾਰੀ ਸਰਪੰਚ ਡਾ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX