ਤਾਜਾ ਖ਼ਬਰਾਂ


''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  12 minutes ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  30 minutes ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  42 minutes ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  49 minutes ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 1 hour ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 1 hour ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 1 hour ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 2 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 2 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 2 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 2 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 minute ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 3 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 3 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 5 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 6 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 6 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 2 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 7 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 7 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 7 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ 'ਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਸ਼ਹਿਰਾਂ ਦੇ ਭੀੜ ਭੜੱਕੇ ਵਾਲੇ ਇਲਾਕਿਆਂ 'ਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਦੇ ਹਰੇਕ ਜ਼ਿਲੇ੍ਹ ਲਈ 22 ਛੋਟੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਹ ਐਂਬੂਲੈਂਸਾਂ 108 ਹੈਲਪ ਲਾਈਨ ਅਧੀਨ ਚੱਲਣ ਵਾਲੀਆਂ ਐਂਬੂਲੈਂਸਾਂ ਤੋਂ ਇਲਾਵਾ ਚੱਲਣਗੀਆਂ | ਇਹ ਛੋਟੀਆਂ ਤੰਗ ਗਲੀਆਂ 'ਚ ਮਰੀਜ਼ਾਂ ਲਈ ਤੁਰੰਤ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਉਣ ਲਈ ਲਾਹੇਵੰਦ ਸਿੱਧ ਹੋਣਗੀਆਂ | ਉਨ੍ਹਾਂ ਕਿਹਾ ਕਿ ਹਰੇਕ ਵੈਨ 'ਚ ਮਰੀਜ਼ਾਂ ਅਤੇ ਡਰਾਈਵਰਾਂ ਤੋਂ ਇਲਾਵਾ 5 ਸਹਾਇਕ ਹੋਣਗੇ ਜਿਸ ਨਾਲ ਸ਼ਹਿਰ ਦੇ ਭੀੜ ਵਾਲੇ ਇਲਾਕਿਆਂ ਵਿਚ ਆਸਾਨੀ ਨਾਲ ਪਹੁੰਚ ਕੀਤੀ ਜਾ ਸਕੇਗੀ | ਉਨ੍ਹਾਂ ਅੱਗੇ ਕਿਹਾ ਕਿ ਇਹ ਐਂਬੂਲੈਂਸ ਸਾਰੇ ਜ਼ਰੂਰੀ ਉਪਕਰਨਾਂ ਨਾਲ ਲੈਸ ਹੋਵੇਗੀ ਜਿਸ ਵਿਚ ਸਟ੍ਰੈਚਰ ਕਮ ਟਰਾਲੀ, ਮੈਡੀਕਲ ਕਿੱਟ ਬਾਕਸ, ਆਕਸੀਜਨ ਸਿਲੰਡਰ ਸਮੇਤ ਲੋੜੀਂਦੀ ਰੌਸ਼ਨੀ ਅਤੇ ਅਨਾੳਾੂਸਮੈਂਟ ਸਿਸਟਮ ਦੀ ਵਿਵਸਥਾ ਹੋਵੇਗੀ | ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਨੇ ਪਿਛਲੇ ਇੱਕ ਸਾਲ ਦੌਰਾਨ 180 ਐਂਬੂਲੈਂਸਾਂ ਦੀ ਖ਼ਰੀਦ ਕੀਤੀ ਹੈ ਅਤੇ ਸਾਰੇ 22 ਜ਼ਿਲਿ੍ਹਆਂ ਦੀਆਂ ਆਪਣੀਆਂ ਏ.ਐਲ.ਐਸ ਐਂਬੂਲੈਂਸਾਂ (ਐਡਵਾਂਸ ਲਾਈਫ਼ ਸਪੋਰਟ) ਹਨ, ਜੋ ਪੂਰੀ ਤਰ੍ਹਾਂ ਨਾਲ ਜ਼ਿੰਦਗੀ ਬਚਾਉਣ ਵਾਲੇ ਉਪਕਰਨਾਂ ਵੈਂਟੀਲੇਟਰ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸ਼ੀਨ, ਨੇਬੂਲਾਈਜ਼ਰਜ ਨਾਲ ਤਿਆਰ ਹਨ | ਉਨ੍ਹਾਂ ਕਿਹਾ ਕਿ ਹੁਣ ਸਿਹਤ ਵਿਭਾਗ ਕੋਲ ਸ਼ਹਿਰਾਂ ਅਤੇ ਪਿੰਡਾਂ ਦੇ ਸਾਰੇ ਖੇਤਰਾਂ ਨੂੰ ਕਵਰ ਕਰਨ ਲਈ ਕੁੱਲ 422 ਐਂਬੂਲੈਂਸਾਂ ਹਨ | ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਮਹਾਂਮਾਰੀ ਦੌਰਾਨ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸੰਸਥਾਵਾਂ ਤੱਕ ਲਿਜਾਉਣ ਲਈ ਮਦਦਗਾਰ ਸਾਬਤ ਹੋਈਆਂ | ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਮਹਾਂਮਾਰੀ ਵਿਰੁੱਧ ਲੜਾਈ ਲਈ ਹੋਰ ਬਲ ਮਿਲੇਗਾ | ਸ. ਸਿੱਧੂ ਨੇ ਕਿਹਾ ਕਿ ਸੂਬੇ ਵਿਚ ਇਹ ਐਂਬੂਲੈਂਸ ਰਣਨੀਤਕ ਥਾਵਾਂ 'ਤੇ ਮੌਜੂਦ ਹਨ ਅਤੇ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਐਮਰਜੈਂਸੀ ਦੀ ਸਥਿਤੀ ਵਿਚ ਇਹ ਐਂਬੂਲੈਂਸਾਂ ਸ਼ਹਿਰੀ ਖੇਤਰਾਂ ਵਿਚ 20 ਮਿੰਟ ਦੇ ਅੰਦਰ ਅੰਦਰ ਪਹੁੰਚ ਜਾਣ |

'ਮਾਤ ਭਾਸ਼ਾ ਦਾ ਮਹੱਤਵ' ਵਿਸ਼ੇ 'ਤੇ ਵੈਬੀਨਾਰ- ਪੰਜਾਬੀ ਭਾਸ਼ਾ ਦੇ ਪਸਾਰ ਲਈ ਬਿਹਤਰ ਫੌਂਟ ਬਣਾਉਣ ਦੀ ਲੋੜ 'ਤੇ ਜ਼ੋਰ

ਚੰਡੀਗੜ੍ਹ, 23 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਸਿੱਖ ਸਟੱਡੀਜ਼ ਵਿਭਾਗ ਅਤੇ ਯੂਨੀਵਰਸਿਟੀ ਸਕੂਲ ਆਫ਼ ਓਪਨ ਲਰਨਿੰਗ ਵਲੋਂ 'ਮਾਤ ਭਾਸ਼ਾ ਦਾ ਮਹੱਤਵ', ਵਿਸ਼ਵ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 37 ਨਵੇਂ ਮਾਮਲੇ- 15 ਮਰੀਜ਼ ਹੋਏ ਠੀਕ

ਚੰਡੀਗੜ੍ਹ, 23 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਅੱਜ ਕੋਰੋਨਾ ਵਾਇਰਸ ਦੇ 37 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦ ਕਿ ਸਿਹਤਯਾਬ ਹੋਣ ਤੋਂ ਬਾਅਦ 15 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 227 ...

ਪੂਰੀ ਖ਼ਬਰ »

ਬੀਟ ਬਾਕਸ ਦੀ ਕੰਧ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਤੇਜ਼ ਰਫ਼ਤਾਰ 'ਚ ਕਾਰ ਚਲਾ ਰਹੇ ਚਾਲਕ ਨੇ ਆਪਣੀ ਕਾਰ ਫੈਦਾਂ ਪੁਲਿਸ ਬੀਟ ਬਾਕਸ ਦੀ ਕੰਧ ਵਿਚ ਮਾਰੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਨੂੰ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ | ਹਾਲਾਂਕਿ ਬਾਅਦ 'ਚ ਕਾਰ ਚਾਲਕ ਨੂੰ ...

ਪੂਰੀ ਖ਼ਬਰ »

ਪੰਜ ਰੋਜ਼ਾ ਸਮਾਗਮ 20-24 ਮਾਰਚ ਤੱਕ ਬਟਾਲਾ ਵਿਖੇ ਕਰਵਾਇਆ ਜਾਵੇਗਾ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਟਾਲਾ ਵਿਖੇ 20-24 ਮਾਰਚ 2021 ਤੱਕ 12ਵੀਂ-ਨੈਸ਼ਨਲ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ-2021 ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ...

ਪੂਰੀ ਖ਼ਬਰ »

ਐੱਚ.ਡੀ.ਐੱਫ਼.ਸੀ. ਬੈਂਕ ਪਰਿਵਰਤਨ ਨੇ ਪੰਜਾਬ 'ਚ 2.9 ਮਿਲੀਅਨ ਲੋਕਾਂ ਦੀ ਜ਼ਿੰਦਗੀ ਬਦਲੀ

ਚੰਡੀਗੜ੍ਹ, 23 ਫਰਵਰੀ (ਅ.ਬ)-ਐੱਚ.ਡੀ.ਐੱਫ਼.ਸੀ. ਬੈਂਕ ਨੇ ਅੱਜ ਪੰਜਾਬ ਰਾਜ ਦੀ ਪਰਿਵਰਤਨ ਪ੍ਰਭਾਵ ਰਿਪੋਰਟ ਨੂੰ ਜਾਰੀ ਕੀਤਾ | ਪਰਿਵਰਤਨ ਰਿਪੋਰਟ ਰਾਜ ਵਿਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਹਿੱਸੇ 'ਚ ਬੈਂਕ ਦੁਆਰਾ ਕੀਤੀ ਗਈ ਇਕ ਨਵੀਂ ਪਹਿਲ ਦੇ ਪ੍ਰਭਾਵਾਂ ...

ਪੂਰੀ ਖ਼ਬਰ »

ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਦਾ ਡਾਕਘਰ ਵਿਖੇ ਸਨਮਾਨ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਵਲੋਂ ਮੁੜ ਤੋਂ ਚੋਣ ਜਿੱਤਣ ਉਪਰੰਤ ਲੋਕ ਭਲਾਈ ਦੇ ਕਾਰਜਾਂ ਦੀ ਲੜੀ ਆਰੰਭ ਕਰ ਦਿੱਤੀ ਗਏ | ਇਸ ਦੇ ਚਲਦਿਆਂ ਪਿੰਡ ਕੁੰਭੜਾ ਦੇ ਡਾਕਘਰ ਵਿਖੇ ਬੀਬੀ ਰਮਨਪ੍ਰੀਤ ਕੌਰ ਵਲੋਂ 140 ਲਾਭਪਾਤਰੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 23 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਮਾਰਕਾ ਰਾਇਲ ਜਰਨਲ ਅਤੇ ਨੈਨਾ ਵਿਸਕੀ ਸਮੇਤ ਮਾਰੂਤੀ ਕਾਰ ਸਵਾਰ 2 ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਸੈਕਟਰ-17 ਸਥਿਤ ਸਹਿਕਾਰੀ ਬੈਂਕ ਦੀ ਅਚਨਚੇਤ ਜਾਂਚ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ | ਅੱਜ ਬਾਅਦ ਦੁਪਹਿਰ ਕੀਤੀ ਜਾਂਚ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਵਲੋਂ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 23 ਫਰਵਰੀ (ਜਸਬੀਰ ਸਿੰਘ ਜੱਸੀ)- ਸਥਾਨਕ ਸੈਕਟਰ-68 'ਚ ਰਹਿਣ ਵਾਲੀ 49 ਸਾਲਾ ਇਕ ਔਰਤ ਜੋ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ, ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਸੁਨੰਦਾ ...

ਪੂਰੀ ਖ਼ਬਰ »

ਮੈਨਪਾਵਰ ਪ੍ਰੋਵਾਈਡਰਾਂ ਵਲੋਂ ਕਰਮਚਾਰੀਆਂ ਤੋਂ ਵੱਢੀ ਲੈਣ ਵਾਲੇ ਮਾਮਲਿਆਂ 'ਤੇ ਵਿਭਾਗ ਮੁਖੀਆਂ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਪ੍ਰਸ਼ਾਸਨ 'ਚ ਸੇਵਾਵਾਂ ਅਤੇ ਮੈਨਪਾਵਰ ਪ੍ਰੋਵਾਈਡਰਾਂ ਵਲੋਂ ਕਰਮਚਾਰੀਆਂ ਤੋਂ ਵੱਢੀ ਲੈਣ ਵਾਲਿਆਂ ਨੂੰ ਇਕ ਹੁਕਮ ਜਾਰੀ ਕਰਦੇ ਚਿਤਾਵਨੀ ਦਿੰਦੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਈਲ ਐਪ ਲਾਂਚ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਆਮ ਲੋਕਾਂ ਅਤੇ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ 'ਚੋਂ ਇਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ਅੱਜ ਇਥੇ ...

ਪੂਰੀ ਖ਼ਬਰ »

ਨਿਗਮ ਦੀ ਮਾਲਕੀ ਵਾਲੇ 460 ਵਾਹਨਾਂ ਦੇ ਤੇਲ ਟੈਂਕਾਂ 'ਚ ਨਿਗਰਾਨੀ ਲਈ 'ਲਗਾਏ ਸੈਂਸਰ'

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਨਗਰ ਨਿਗਮ ਦੀ ਮਾਲਕੀ ਵਾਲੇ 500 ਵਾਹਨਾਂ 'ਚੋਂ 460 ਵਿਚ ਸੈਂਸਰ ਲਗਾਏ ਗਏ ਹਨ ਅਤੇ ਬਾਕੀ 'ਤੇ ਸੈਂਸਰ ਲਗਾਉਣ ਦਾ ਕੰਮ ਵੀ ਚੱਲ ਰਿਹਾ ਹੈ | ਨਿਗਮ ਕਮਿਸ਼ਨਰ ਕੇ.ਕੇ.ਯਾਦਵ ਨੇ ਦੱਸਿਆ ਕਿ ਵਾਹਨਾਂ 'ਚੋਂ ਪੈਟਰੋਲ ਅਤੇ ਡੀਜ਼ਲ ਚੋਰੀ ਦੀਆਂ ...

ਪੂਰੀ ਖ਼ਬਰ »

ਬਜ਼ੁੁਰਗ ਦੀਆਂ ਸੋਨੇ ਦੀਆਂ ਚੂੜੀਆਂ ਉਤਾਰ ਕੇ ਫ਼ਰਾਰ ਹੋਈਆਂ ਔਰਤਾਂ

ਜ਼ੀਰਕਪੁੁਰ, 23 ਫਰਵਰੀ (ਅਵਤਾਰ ਸਿੰਘ)- ਦਿਨ-ਦਿਹਾੜੇ ਲੋਹਗੜ੍ਹ ਸੜਕ 'ਤੇ ਸਥਿਤ ਓਸਮਿਡ ਹਸਪਤਾਲ ਨੇੜਿਓਾ ਲਿਫ਼ਟ ਦੇਣ ਦੇ ਬਹਾਨੇ ਕਾਰ ਸਵਾਰ ਔਰਤਾਂ ਇਕ 64 ਸਾਲਾ ਬਜ਼ੁੁਰਗ ਔਰਤ ਦੀਆਂ ਜਬਰਦਸਤੀ ਸੋਨੇ ਦੀਆਂ ਚੂੜੀਆਂ ਉਤਾਰ ਕੇ ਫ਼ਰਾਰ ਹੋ ਗਈਆਂ | ਪੁਲਿਸ ਨੇ ਮਾਮਲਾ ਦਰਜ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 36 ਨਵੇਂ ਮਰੀਜ਼ ਆਏ, 25 ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 36 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 25 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਨਕਦੀ ਅਤੇ ਗਹਿਣਿਆਂ ਨਾਲ ਭਰਿਆ ਬੈਗ ਚੋਰੀ

ਜ਼ੀਰਕਪੁਰ, 23 ਫਰਵਰੀ (ਅਵਤਾਰ ਸਿੰਘ)- ਅਣਪਛਾਤਾ ਚੋਰ ਪੰਚਕੂਲਾ ਸੜਕ 'ਤੇ ਸਥਿਤ ਇਕ ਮੈਰਿਜ ਪੈਲੇਸ ਵਿਚੋਂ ਨਕਦੀ ਅਤੇ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਪੀੜਤ ਕਿਸਾਨ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਖਰੜ, 23 ਫਰਵਰੀ (ਗੁਰਮੁੱਖ ਸਿੰਘ ਮਾਨ)- ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਵਲੋਂ ਪਿੰਡ ਸ਼ਾਮਪੁਰ ਦੇ ਕਿਸਾਨ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ | ਇਸ ਮੌਕੇ ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਕਿਸਾਨ ਜਸਪਾਲ ਗਿਰ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਸਕੂਲਾਂ ਨੂੰ 30 ਲੱਖ ਰੁਪਏ ਦੇ ਚੈੱਕ ਸੌਂਪੇ

ਖਰੜ, 23 ਫਰਵਰੀ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਦੀ ਸਹੂਲਤ ਅਤੇ ਸਮਾਰਟ ਸਕੂਲ ਬਣਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸੈਰ-ਸਪਾਟਾ ...

ਪੂਰੀ ਖ਼ਬਰ »

ਬਹੁੁ-ਕਰੋੜੀ ਅਸ਼ਟਾਮ ਪੇਪਰ ਘੁੁਟਾਲੇ ਦਾ ਪਰਦਾਫਾਸ਼-5 ਕਾਬੂ

ਜ਼ੀਰਕਪੁੁਰ, 23 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁੁਰ ਪੁੁਲਿਸ ਨੇ ਗੁੁਪਤ ਸੂਚਨਾ ਦੇ ਆਧਾਰ 'ਤੇ ਜ਼ੀਰਕਪੁੁਰ ਤੋਂ ਇਲਾਵਾ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਬਿਨਾਂ ਲਾਇਸੰਸ ਤੋਂ ਪੁੁਰਾਣੇ ਅਸ਼ਟਾਮ ਪੇਪਰ ਵੇਚ ਕੇ ਕਥਿਤ ਰੂਪ ਵਿਚ ਕਰੋੜਾਂ ਰੁਪਏ ਦਾ ਘਪਲਾ ਕਰਨ ਵਾਲੇ ...

ਪੂਰੀ ਖ਼ਬਰ »

ਪੇਈਚਿੰਗ ਸਿਲਾਟ ਦੇ ਟਰਾਈਲ ਕਰਵਾਏ

ਖਰੜ, 23 ਫਰਵਰੀ (ਮਾਨ)- ਮੁਹਾਲੀ ਦੀ ਪੇਚਕ ਸਿਲਾਟ ਐਸੋਸੀਏਸ਼ਨ ਵਲੋਂ ਪੇਈਚਿੰਗ ਸਿਲਾਟ ਦੇ ਟਰਾਈਲ ਖੁਰੀ ਮਾਰਸ਼ਲ ਆਰਟ ਅਕੈਡਮੀ ਗਿਲਕੋ ਵੈਲੀ ਖਰੜ ਵਿਖੇ ਕਰਵਾਏ ਗਏ | ਇਨ੍ਹਾਂ ਟਰਾਈਲਾਂ ਵਿਚ ਜ਼ਿਲ੍ਹਾ ਮੁਹਾਲੀ ਦੀਆਂ 20 ਅਕੈਡਮੀਆਂ ਦੇ ਬੱਚਿਆਂ ਵਲੋਂ ਭਾਗ ਲਿਆ | ਇਸ ...

ਪੂਰੀ ਖ਼ਬਰ »

ਹਰ ਪਿੰਡ 'ਚ 1 ਮਾਰਚ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਦੀ ਅਪੀਲ-ਲੌ ਾਗੀਆ

ਖਰੜ, 23 ਫਰਵਰੀ (ਜੰਡਪੁਰੀ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਉੱਜਲ ਸਿੰਘ ਲੌਂਗੀਆ ਨੇ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਪੰਚਾਂ-ਸਰਪੰਚਾਂ ਸਮੇਤ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਹੈ ਕਿ ਕਾਲੇ ਖੇਤੀ ...

ਪੂਰੀ ਖ਼ਬਰ »

ਐਸ. ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 1 ਮਾਰਚ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਨੇ ਸ਼ਰਾਬ ਦੇ ਠੇਕੇ ਤੋਂ ਲੁੱਟੇ 19,500 ਰੁ.

ਖਰੜ, 23 ਫਰਵਰੀ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਅਨਾਜ ਮੰਡੀ ਬਡਾਲਾ ਰੋੜ ਦੇ ਨੇੜੇ ਸਥਿਤ ਇਕ ਸ਼ਰਾਬ ਦੇ ਠੇਕੇ ਦੇ ਕਰਿੰਦੇ ਤੋਂ ਕਿਰਚਾਂ ਦਾ ਡਰ ਦਿਖਾ ਕੇ ਗੱਲੇ 'ਚ ਪਏ 19,500 ਰੁ. ਲੁੱਟ ਕੇ ਲਿਜਾਉਣ ਦੇ ਦੋਸ਼ ਹੇਠ ਤਿੰਨ ਅਣਪਛਾਤੇ ਨੌਜਵਾਨਾਂ ਵਿਰੁੱਧ ਧਾਰਾ 382 ਆਈ. ਪੀ. ...

ਪੂਰੀ ਖ਼ਬਰ »

ਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਔਰਤ ਸਮੇਤ 7 ਜ਼ਖ਼ਮੀ

ਡੇਰਾਬੱਸੀ, 23 ਫਰਵਰੀ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਜੀ.ਬੀ.ਪੀ. ਇਕੋ ਗਰੀਨ-2 ਕਾਲੋਨੀ ਵਿਖੇ ਬੀਤੀ ਰਾਤ 2 ਪਰਿਵਾਰਾਂ 'ਚ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ | ਦੋ ਔਰਤਾਂ ਵਲੋਂ ਬੱਚੇ ਦੀ ਸਾਈਕਲ ਖੜ੍ਹੀ ਕਰਨ ਨੂੰ ਲੈ ਕੇ ਸ਼ੁਰੂ ਹੋਏ ਲੜਾਈ 'ਚ ਦੋਵੇਂ ਪਰਿਵਾਰਾਂ ...

ਪੂਰੀ ਖ਼ਬਰ »

ਦਸਵੀਂ ਦੇ ਦਿਹਾੜੇ ਤੇ ਕਿਸਾਨੀ ਮੰਗਾਂ ਦੇ ਸ਼ਾਂਤੀਪੂਰਵਕ ਹੱਲ ਲਈ ਅਰਦਾਸ ਤੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦੇ ਦਿਹਾੜੇ ਤੇ ਕਿਸਾਨੀ ਮੰਗਾਂ ਦੇ ਸ਼ਾਂਤੀਪੂਰਵਕ ਹੱਲ ਲਈ ਅਰਦਾਸ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰੇ 9 ਵਜੇ ਸ੍ਰੀ ਸਹਿਜ ...

ਪੂਰੀ ਖ਼ਬਰ »

ਆਟੋ ਚਾਲਕਾਂ ਵਲੋਂ ਰੇਲਵੇ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਫਰਵਰੀ (ਮਨਜੋਤ ਸਿੰਘ ਜੋਤ)- ਆਰ.ਪੀ.ਐਫ. ਦੇ ਜਵਾਨਾਂ ਵਲੋਂ ਆਟੋ ਚਾਲਕਾਂ ਨਾਲ ਕੀਤੀ ਜਾਂਦੀ ਕੁੱਟਮਾਰ ਦੇ ਵਿਰੋਧ 'ਚ ਆਟੋ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਵਿਖੇ ਰੋਸ ਪ੍ਰਰਦਰਸ਼ਨ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਖਪਤਕਾਰਾਂ 'ਤੇ ਇਕ ਹੋਰ ਨਵਾਂ ਬੋਝ ਪਾਉਣ ਦੀ ਤਿਆਰੀ 'ਚ ਪੰਜਾਬ ਦਾ ਬਿਜਲੀ ਵਿਭਾਗ- ਸੋਹੀ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਖਪਤਕਾਰਾਂ 'ਤੇ ਇਕ ਹੋਰ ਨਵਾਂ ਬੋਝ ਥੋਪਣ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਕੰਜ਼ਿਊਮਰ ਪ੍ਰੋਟੈਕਸ਼ਨ ਫੋਰਮ ਮੁਹਾਲੀ ਦੇ ਪੈਟਰਨ ਸੇਵਾ-ਮੁਕਤ ਲੈਫ਼. ਕਰਨਲ ਐਸ. ਐਸ. ਸੋਹੀ ਨੇ ਕਿਹਾ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਖਰੜ, 23 ਫਰਵਰੀ (ਮਾਨ)- ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 24 ਫਰਵਰੀ ਨੂੰ ਸਵੇਰੇ 11 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ | ਸਭਾ ਦੇ ਪ੍ਰਧਾਨ ਮਦਨ ਲਾਲ, ਹਰਨਾਮ ਸਿੰਘ ਡੱਲਾ ਤੇ ਮਹਿੰਦਰ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਭਾਗ ਨੇ ਜ਼ਿਲਿ੍ਹਆਂ 'ਚ ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ

ਐੱਸ. ਏ. ਐੱਸ. ਨਗਰ, 23 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ ਵਿਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਦੀਆਂ ...

ਪੂਰੀ ਖ਼ਬਰ »

ਗਮਾਡਾ ਨੇ ਪਿੰਡ ਬਹਿਲੋਲਪੁਰ ਅਤੇ ਝਾਂਮਪੁਰ 'ਚ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਐੱਸ. ਏ. ਐੱਸ. ਨਗਰ, 23 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਗਮਾਡਾ ਦੇ ਨਾਜਾਇਜ਼ ਕਬਜੇ ਹਟਾਉਣ ਵਾਲੇ ਸਟਾਫ਼ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਮੁਹਾਲੀ ਦੇ ਨਾਲ ਲੱਗਦੇ ਪਿੰਡ ਬਹਿਲੋਲਪਰ ਅਤੇ ਝਾਂਮਪੁਰ ਦੀ ਜ਼ਮੀਨ 'ਤੇ ਬਿਲਡਰਾਂ ਵਲੋਂ ਕੱਟੀਆਂ ਜਾ ਰਹੀਆਂ ...

ਪੂਰੀ ਖ਼ਬਰ »

ਮੇਅਰ ਨੇ ਸਵੱਛਤਾ ਸਬੰਧੀ ਸੁਨੇਹਾ ਦੇਣ ਵਾਲੀ ਡਿਸਪਲੇਅ ਵੈਨ ਨੂੰ ਝੰਡੀ ਦਿਖਾ ਕੀਤਾ 'ਰਵਾਨਾ'

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਅੱਜ ਰਵੀ ਕਾਂਤ ਸ਼ਰਮਾ ਮੇਅਰ ਨਗਰ ਨਿਗਮ ਚੰਡੀਗੜ੍ਹ ਅਤੇ ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 16, ਚੰਡੀਗੜ੍ਹ ਤੋਂ ਸਵੱਛਤਾ ਸਬੰਧੀ ਸੁਨੇਹਾ ਦੇਣ ਵਾਲੀ ਐਲ.ਈ.ਡੀ. ਨਾਲ ਡਿਸਪਲੇਅ ਵੈਨ ਨੂੰ ਝੰਡੀ ...

ਪੂਰੀ ਖ਼ਬਰ »

ਰੋਸਟਰ ਨੁਕਤਿਆਂ ਸਬੰਧੀ 10 ਅਕਤੂਬਰ 2014 ਵਾਲੇ ਪੱਤਰ 'ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇਕ ਪੱਤਰ ਜਾਰੀ ਕਰਕੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰੋਸਟਰ ਨੁਕਤਿਆਂ ਸਬੰਧੀ 10 ਅਕਤੂਬਰ 2014 ਪੱਤਰ 'ਤੇ ਰੋਕ ਲਗਵਾਉਣ ਸਬੰਧੀ ਕਮਿਸ਼ਨ ਵਲੋਂ 27 ਜਨਵਰੀ 2021 ਨੂੰ ...

ਪੂਰੀ ਖ਼ਬਰ »

ਆਪ੍ਰੇਸ਼ਨ ਗ੍ਰੀਨਜ਼ ਸਕੀਮ-ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫ਼ਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਨੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗ੍ਰੇਕਸਕੋ) ਨੂੰ ਆਪ੍ਰੇਸ਼ਨ ਗਰੀਨਜ਼ ਸਕੀਮ-ਟਾਪ ਟੂ ਟੋਟਲ ਅਧੀਨ ਕਿਨੰੂ ਦੀ ਫ਼ਸਲ ਲਈ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਅੰਬ ਸਾਹਿਬ ਤੋਂ ...

ਪੂਰੀ ਖ਼ਬਰ »

ਗੁਰੂ ਮਨੀਸ਼ ਨੇ 'ਰਾਈਟ ਟੂ ਹੈਲਥ' ਦਿਵਾਉਣ ਲਈ ਸ਼ੁਰੂ ਕੀਤਾ ਆਨਲਾਈਨ ਵੈੱਬ ਪੋਰਟਲ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)- ਨਾਮਵਰ ਆਯੂਰਵੈਦ ਮਾਹਿਰ ਗੁਰੂ ਮਨੀਸ਼ ਜੋ ਕਿ 1997 ਤੋਂ ਆਯੂਰਵੈਦ ਦੇ ਪ੍ਰਚਾਰ ਵਿਚ ਲੱਗੇ ਹੋਏ ਹਨ, ਨੇ ਇਕ ਅਨੋਖੇ ਆਨਲਾਈਨ ਅਰਜ਼ੀਆਂ ਦੇ ਵੈੱਬ-ਪੋਰਟਲ 'ਰਾਈਟ 2 ਹੈਲਥ ਇੰਨ' ਦਾ ਉਦਘਾਟਨ ਕੀਤਾ ਹੈ, ਜੋ ਕਿ ਸਾਰੇ ਭਾਰਤੀਆਂ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX