ਤਾਜਾ ਖ਼ਬਰਾਂ


ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  1 minute ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  53 minutes ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 1 hour ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ ਪ੍ਰਦਰਸ਼ਨ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ 'ਆਪ' ਵਰਕਰਾਂ ਨੇ ਇੱਥੋਂ ਦੇ ਘਨੱਈਆ ਚੌਕ ਵਿਚ ਜਿੱਥੇ ਤਖਤੀਆਂ ਫੜ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤਾ ਉਥੇ ਹੀ ਕਾਰ ਨੂੰ ਧੱਕਾ ਲਗਾ ਕੇ ਵਧੀਆਂ ਹੋਈਆਂ ਤੇਲ ਕੀਮਤਾਂ ਖ਼ਿਲਾਫ਼ ਰੋਸ ਪ੍ਰਗਟਾਇਆ | ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਆਏ ਦਿਨ ਵੱਧ ਰਹੀ ਮਹਿੰਗਾਈ ਦਰ ਨੂੰ ਕੰਟਰੋਲ ਕਰਨ ਵਿਚ ਅਸਮਰਥ ਹੈ, ਦੇਸ਼ ਅੰਦਰ ਆਏ ਦਿਨ ਤੇਲ ਦੀਆਂ ਕੀਮਤਾਂ ਵਿਚ ਵੱਡੇ ਪੱਧਰ 'ਤੇ ਵਾਧਾ ਹੋ ਰਿਹਾ ਹੈ ਜਦੋਂਕਿ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਬਹੁਤ ਘੱਟ ਹਨ | ਉਨ੍ਹਾਂ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਆਮ ਨਾਗਰਿਕਾਂ ਦਾ ਕਜ਼ੂਮਰ ਕੱਢ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਖਰਚੇ ਵਧਾ ਰਹੀ ਹੈ ਅਤੇ ਆਮਦਨੀ ਘਟਾ ਰਹੀ ਹੈ, ਇਸੇ ਲਈ ਅੱਜ ਉਨ੍ਹਾਂ ਵਲੋਂ ਮਹਿੰਗਾਈ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ | ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਤੇਲ ਦੀਆ ਕੀਮਤਾਂ ਆਏ ਦਿਨ ਅਸਮਾਨ ਛੂਹ ਰਹੀਆਂ ਹਨ ਪਰ ਦੇਸ਼ ਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਮੁਨਾਫਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ ਅਤੇ ਗਰੀਬ ਅਤੇ ਮੱਧਿਆਮ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਿਤ ਸਹਿ 'ਤੇ ਕਾਰਪੋਰੇਟ ਘਰਾਣੇ ਸਸਤੇ ਭਾਅ 'ਤੇ ਖਰੀਦ ਕਰ ਕੇ ਮਹਿੰਗੇ ਭਾਅ 'ਤੇ ਤੇਲ ਵੇਚ ਰਹੇ ਹਨ ਜਿਸ ਨਾਲ ਆਮ ਲੋਕਾਂ ਦੀ ਵੱਡੀ ਲੁੱਟ ਹੋ ਰਹੀ |

ਗੁਰਲਾਲ ਭਲਵਾਨ ਹੱਤਿਆ ਮਾਮਲਾ:
ਹਥਿਆਰ ਸਪਲਾਈ ਦੇ ਦੋਸ਼ਾਂ 'ਚ ਫ਼ੜਿਆ ਨੌਜਵਾਨ 25 ਤੱਕ ਪੁਲਿਸ ਰਿਮਾਂਡ 'ਤੇ

ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਕਤਲ ਕਾਂਡ 'ਚ ਹਥਿਆਰ ਸਪਲਾਈ ਕਰਨ ਦੇ ਦੋਸ਼ਾਂ ਤਹਿਤ ਫੜ੍ਹੇ ਗਏ ਪਿੰਡ ਘਣੀਏਵਾਲਾ ਦੇ ਗੁਰਪਿੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਅੱਜ ਪੁਲਿਸ ਵਲੋਂ ਬਾਅਦ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਪਿੰਡ ਡੋਡ ਇਕਾਈ ਦੀ ਚੋਣ

ਸਾਦਿਕ, 23 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਡੋਡ ਦੀ ਕਿਸਾਨ ਇਕਾਈ ਦੀ ਚੋਣ ਬਲਾਕ ਸਾਦਿਕ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ, ਵਜ਼ੀਰ ਸਿੰਘ ਡੋਡ ਵੀ ...

ਪੂਰੀ ਖ਼ਬਰ »

ਕਿਸਾਨੀ ਨਾਲ ਸਬੰਧਿਤ ਸਹਾਇਕ ਧੰਦੇ ਚਲਾਉਣ ਲਈ ਦਿੱਤਾ ਜਾ ਰਿਹੈ 10 ਲੱਖ ਤੱਕ ਦਾ ਕਰਜ਼ਾ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੈਪਟਨ ਅਮਿਰੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਕ ਹੋਰ ਅਹਿਮ ਫ਼ੈਸਲਾ ਲੈਂਦਿਆ ਕਿਸਾਨੀ ਕਿੱਤੇ ਨਾਲ ਸਬੰਧਿਤ ਆਪਣਾ ਖੁਦ ਦਾ ਕਾਰੋਬਾਰ ਚਲਾਉਣ ਲਈ ਲਾਭਪਾਤਰੀ ਨੂੰ 10 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਆਦੇਸ਼

ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਲੋੜਵੰਦ ਅਤੇ ਯੋਗ ਲਾਭਪਾਤਰੀ ਨੂੰ ਦੇਣ ਲਈ ਇਸ ਸਕੀਮ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਤਾਂ ਜੋ ਕੋਈ ਵੀ ਲਾਭਪਾਤਰੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਾਲਜਾਂ ਤੋਂ ਵਿਦਿਆਰਥੀਆਂ ਦੀਆਂ ਫ਼ੀਸਾਂ/ਫੰਡਾਂ 'ਤੇ ਇਕੱਠੇ ਹੁੰਦੇ ਵਿਆਜ ਨੂੰ ਸਰਕਾਰੀ ਖਾਤੇ ਵਿਚ ਜਮਾਂ ਕਰਵਾਉਣ ਲਈ ਜਾਰੀ ਕੀਤੇ ਨੋਟਿਸ ਵਿਰੁੱਧ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ...

ਪੂਰੀ ਖ਼ਬਰ »

ਬੋਸਟਨ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਲਈ ਨਵੀਂ ਡਰੈੱਸ ਲਾਂਚ

ਸਾਦਿਕ, 23 ਫਰਵਰੀ (ਗੁਰਭੇਜ ਸਿੰਘ ਚੌਹਾਨ)-ਬੋਸਟਨ ਇੰਟਰਨੈਸ਼ਨਲ ਸਕੂਲ ਮਹਿਮੂਆਣਾ ਨੇ ਸੁਨੈਨਾ ਫ਼ਾੳਾੂਡੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਨਵੀਂ ਸਕੂਲ ਡਰੈੱਸ ਲਾਂਚ ਕੀਤੀ ਹੈ | ਜਿਸ ਵਿਚ ਸਰਪੰਚ ਰਾਜਬਿੰਦਰ ਸਿੰਘ ਧੌਂਸੀ ਮਹਿਮੂਆਣਾ ਨੇ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਮਨਾਇਆ ਅੰਤਰਰਾਸ਼ਟਰੀ ਦਸਤਾਰ ਦਿਵਸ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਦਸਤਾਰ ਦਿਵਸ ਮਨਾਇਆ ਗਿਆ | ਇਸ ਦੌਰਾਨ ਲੜਕੇ-ਲੜਕੀਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਕੋਆਰਡੀਨੇਟਰ ਰਵਨੀਤ ਕੌਰ ਮੱਕੜ ਨੇ ...

ਪੂਰੀ ਖ਼ਬਰ »

ਸੀਰ ਵਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਬੂਟਿਆਂ ਦੀ ਸਾਂਭ-ਸੰਭਾਲ

ਫ਼ਰੀਦਕੋਟ, 23 ਫਰਵਰੀ (ਸਤੀਸ਼ ਬਾਗ਼ੀ)-ਸੀਰ ਸੁਸਾਇਟੀ ਮੈਂਬਰਾਂ ਵਲੋਂ ਸਥਾਨਕ ਨਹਿਰਾਂ ਦੀਆਂ ਪਟੜੀਆਂ, ਨਹਿਰੂ ਸਟੇਡੀਅਮ, ਦਾਣਾ ਮੰਡੀ, ਰਾਧਾ ਕਿ੍ਸ਼ਨ ਧਾਮ, ਠੰਢੀ ਸੜਕ, ਬੱਸ ਅੱਡੇ ਅਤੇ ਸਰਕੂਲਰ ਰੋਡ ਆਦਿ ਸਥਾਨਾਂ 'ਤੇ ਲਗਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਕਰਨ ਦੇ ...

ਪੂਰੀ ਖ਼ਬਰ »

ਤਿੰਨ ਜੇਤੂ ਬੀਬੀਆਂ ਨੇ ਰੱਖੀ ਸ਼ੋ੍ਰਮਣੀ ਅਕਾਲੀ ਦਲ ਦੀ ਲਾਜ, ਬਣਾਈ ਰਾਜਸੀ ਪੈਂਠ ਮਜ਼ਬੂਤ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਵਿਖੇ ਸਦਭਾਵਨਾ ਭਰੇ ਮਾਹੌਲ 'ਚ ਹੋਈਆਂ ਤਾਜ਼ਾ ਨਗਰ ਕੌਂਸਲ ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਤਿੰਨ ਜੇਤੂ ਕੌਂਸਲਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਚੰਗੀ ਲਾਜ ਰੱਖੀ ਹੈ | ਦਿਲਚਸਪ ਗੱਲ ਇਹ ਹੈ ਕਿ ਇਹ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 9 ਆਏ ਕੋਰੋਨਾ ਪਾਜ਼ੀਟਿਵ ਕੇਸ

ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 9 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 37 ਹੋ ਗਈ ਹੈ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ ਨਵੇੇਂ ਸ਼ੋਅਰੂਮ ਦਾ ਉਦਘਾਟਨ

ਕੋਟਕਪੂਰਾ, 23 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਕੋਟਕਪੂਰਾ ਹਲਕੇ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਇੱਥੋਂ ਦੀ ਜੈਤੋ ਸੜਕ 'ਤੇ ਸਥਿਤ 'ਸਵੈਗ ਪੰਜਾਬੀ' ਕੱਪੜਿਆਂ ਦੇ ਨਵੇਂ ਸ਼ੋਅਰੂਮ ਦਾ ਰਸਮੀ ਉਦਘਾਟਨ ਫ਼ੀਤਾ ਕੱਟ ਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਸਬੰਧੀ ਸਾਹਿਤਕ ਸਮਾਗਮ

ਜੈਤੋ, 23 ਫ਼ਰਵਰੀ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 2 ਕੌਮਾਂਤਰੀ ਪੱਧਰ 'ਤੇ ਮਨਾਏ ਜਾਂਦੇ ਮਾਂ ਬੋਲੀ ਦਿਹਾੜੇ ਮੌਕੇ ਪਦਮ ਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਹਾਲ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਪਰਮਿੰਦਰ ...

ਪੂਰੀ ਖ਼ਬਰ »

ਦੇਵੀ ਵਾਲਾ ਵਿਖੇ ਸਮੂਹਿਕ ਵਿਆਹ 28 ਨੂੰ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰਦੁਆਰਾ (ਨਾਨਕਸਰ ਠਾਠ) ਸਾਹਿਬ ਪਿੰਡ ਦੇਵੀ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 28 ਫ਼ਰਵਰੀ ਦਿਨ ਐਤਵਾਰ ਨੂੰ ਲੋੜਵੰਦ ਪਰਿਵਾਰਾਂ ਦੀਆਂ 25 ਲੜਕੀਆਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਸਾਦਿਕ, 23 ਫਰਵਰੀ (ਆਰ.ਐਸ.ਧੁੰਨਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਲੋਂ ਸਰਕਾਰੀ ਮਿਡਲ ਸਕੂਲ ਚੇਤ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਜਨੇਰੀਆਂ, ਸਰਕਾਰੀ ਹਾਈ ਸਕੂਲ ਮੁਮਾਰਾ, ਸਰਕਾਰੀ ਮਿਡਲ ਸਕੂਲ ਡੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੋਹਕ, ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਵਧੀਕ ਡਿਪਟੀ ...

ਪੂਰੀ ਖ਼ਬਰ »

ਇੰਸਪੈਕਟਰ ਰਾਜੇਸ਼ ਕੁਮਾਰ ਨੇ ਜੈਤੋ ਦੇ ਐਸ. ਐਚ. ਓ. ਵਜੋਂ ਅਹੁਦਾ ਸੰਭਾਲਿਆ

ਜੈਤੋ, 23 ਫਰਵਰੀ (ਭੋਲਾ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਤੋਂ ਬਦਲ ਕੇ ਆਏ ਇੰਸਪੈਕਟਰ ਰਾਜੇਸ਼ ਕੁਮਾਰ ਨੇ ਅੱਜ ਥਾਣਾ ਜੈਤੋ ਦੇ ਨਵੇਂ ਐਸ.ਐਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਇੰਸਪੈਕਟਰ ਇਕਬਾਲ ਸਿੰਘ ਸੰਧੂ ਦੀ ਥਾਂ ਥਾਣਾ ਜੈਤੋ ਦਾ ਐਸ.ਐਚ.ਓ. ਲਗਾਇਆ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਕੁਲਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਸੰਗੀਤ ਵਿਭਾਗ ਦੇ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਸਕਾਲਰਸ਼ਿਪ ਕੀਤੀ ਪ੍ਰਾਪਤ

ਸਾਦਿਕ, 23 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਬਲਵਿੰਦਰ ਸਿੰਘ ਪਿੰਡ ਨੱਥਲਵਾਲਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੀ ਗਈ ਮਈ-2018 ਦੀ ਬੀ.ਏ. ਭਾਗ ਦੂਜਾ, ਸਮੈਸਟਰ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਬਾਜਾਖਾਨਾ, 23 ਫ਼ਰਵਰੀ (ਜਗਦੀਪ ਸਿੰਘ ਗਿੱਲ)-ਪੰਜਾਬ ਦੇ ਲੋਕਾਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ...

ਪੂਰੀ ਖ਼ਬਰ »

ਤਨਖਾਹਾਂ ਦੀ ਅਦਾਇਗੀ ਨਾ ਹੋਣ 'ਤੇ ਸੰਮਤੀ ਕਰਮਚਾਰੀਆਂ ਦਾ ਰੋਸ ਧਰਨਾ ਜਾਰੀ

ਫ਼ਰੀਦਕੋਟ, 23 ਫਰਵਰੀ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਅਤੇ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਫ਼ਰੀਦਕੋਟ ਦੇ ਸਮੂਹ ਕਰਮਚਾਰੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸਥਾਨਕ ਕਾਰਜ ਸਾਧਕ ਅਫ਼ਸਰ, ਪੰਚਇਤ ਸੰਮਤੀ ਦੇ ਦਫ਼ਤਰ ਦੇ ਬਾਹਰ ਲਗਾਤਾਰ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ 'ਪਗੜੀ ਸੰਭਾਲ ਜੱਟਾ' ਨੂੰ ਸਮਰਪਿਤ ਸਮਾਗਮ ਕਰਵਾਇਆ

ਬਰਗਾੜੀ, 23 ਫ਼ਰਵਰੀ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਸ਼ਹੀਦ ਭਗਤ ਸਿੰਘ ਦੇ ਚਾਚਾ ਸਰਦਾਰ ਅਜੀਤ ਸਿੰਘ ਜੀ ਦੀ ਅਗਵਾਈ ਹੇਠ 1907 ਵਿਚ ਅੰਗਰੇਜ਼ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੱੁਧ ਲੜੇ 9 ਮਹੀਨੇੇ ਦੇ ਸੰਘਰਸ਼ 'ਪੱਗੜੀ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਸਰਕਾਰ ਦੇ ਕੰਮਾਂ ਦੀ ਜਿੱਤ ਹੋਈ-ਗੁਰਬੀਰ ਸਿੰਘ ਸੰਧੂ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਤਾਜ਼ਾ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਹੂੰਝਾਫੇਰੂ ਜਿੱਤ ਦਰਜ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਬੀਰ ਸਿੰਘ ਸੰਧੂ ਐਡਵੋਕੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX