ਤਾਜਾ ਖ਼ਬਰਾਂ


ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  5 minutes ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  23 minutes ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 1 hour ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 1 hour ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 1 hour ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 2 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਖੰਨਾ / ਸਮਰਾਲਾ

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਥਾਂ-ਥਾਂ ਉਤਸ਼ਾਹ ਨਾਲ ਮਨਾਇਆ ਗਿਆ ਚਾਚਾ ਅਜੀਤ ਸਿੰਘ ਦਾ 140ਵਾਂ ਜਨਮ ਦਿਵਸ

ਖੰਨਾ, 23 ਫਰਵਰੀ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੱਜ ਟਿਕਰੀ ਬਾਰਡਰ ਦਿੱਲੀ ਤੋਂ ਜੁਝਾਰ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਅੰਗਰੇਜ਼ ਸਾਮਰਾਜ ਵਿਰੁੱਧ ਕਿਸਾਨੀ ਹੱਕਾਂ ਲਈ ਉਮਰ ਭਰ ਜੂਝਣ ਵਾਲੇ ਇਸ ਕਿਸਾਨ ਆਗੂ ਦੀ ਫ਼ੋਟੋ ਨੂੰ ਸਿੱਜਦਾ ਕਰਦਿਆਂ ਮੋਮਬਤੀਆਂ ਜਗਾ ਕੇ ਅਤੇ ਹਾਜ਼ਰ ਲੋਕਾਂ ਦਾ ਮੂੰਹ ਮਿੱਠਾ ਕਰਵਾ ਕੇ ਉਸ ਦੀ ਸੋਚ 'ਤੇ ਪਹਿਰਾ ਦੇਣ ਦੇ ਜ਼ੋਰਦਾਰ ਨਾਅਰਿਆਂ ਨਾਲ ਜਨਮ ਦਿਨ ਦੀਆਂ ਮੁਬਾਰਕਾਂ ਭੇਟ ਕੀਤੀਆਂ ਗਈਆਂ ¢ ਚਾਚਾ ਅਜੀਤ ਸਿੰਘ ਦੁਆਰਾ 'ਪਗੜੀ ਸੰਭਾਲ ਜੱਟਾ' ਵਜੋਂ ਮਸ਼ਹੂਰ ਹੋਈ ਕਿਸਾਨ ਲਹਿਰ ਦੀ ਧੜੱਲੇ ਨਾਲ ਅਗਵਾਈ ਕਰਦਿਆਂ ਮੌਕੇ ਦੀ ਸਾਮਰਾਜੀ ਹਕੂਮਤ ਵਲੋਂ ਮੜ੍ਹੇ ਜਾ ਰਹੇ ਤਿੰਨੇਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਲੇ ਇਤਿਹਾਸਕ ਸੰਘਰਸ਼ ਦੀ ਜੈ-ਜੈਕਾਰ ਕੀਤੀ ਗਈ ¢ ਪਗੜੀ ਸੰਭਾਲ ਲਹਿਰ ਦੀ ਫ਼ੈਸਲਾਕੁਨ ਤਾਕਤ ਦਾ ਧੁਰਾ ਬਣਦੀ ਜਾਤਪਾਤ ਰਹਿਤ ਧਰਮ ਨਿਰਲੇਪ ਨੀਤੀ 'ਤੇ ਡੱਟ ਕੇ ਪਹਿਰਾ ਦੇਣ ਦਾ ਪ੍ਰਣ ਦੁਹਰਾਇਆ ਗਿਆ ¢ ਤਿੰਨੇਂ ਕਾਲੇ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਪੂਰੇ ਮੁਲਕ 'ਚ ਲਾਗੂ ਕਰਨ, ਸਾਰੇ ਸੰਘਰਸ਼ਸ਼ੀਲ ਕਿਸਾਨਾਂ 'ਤੇ ਮੜ੍ਹੇ ਝੂਠੇ ਦੇਸ਼-ਧੋ੍ਰਹੀ ਦੇ ਕੇਸ ਰੱਦ ਕਰ ਕੇ ਜੇਲ੍ਹੀਂ ਡੱਕੇ ਸਾਰੇ ਕਿਸਾਨ ਰਿਹਾਅ ਕਰਨ ਤੇ ਉਨ੍ਹਾਂ ਦੇ ਟਰੈਕਟਰ/ਵਹੀਕਲ ਵਾਪਸ ਕਰਨ, 26 ਜਨਵਰੀ ਮੌਕੇ ਘੜੀ ਗਈ ਸਰਕਾਰੀ ਸਾਜਸ਼ ਦੌਰਾਨ ਦਿੱਲੀ ਪੁਲਿਸ ਦੁਆਰਾ ਸ਼ਹੀਦ ਕੀਤੇ ਯੂ. ਪੀ. ਦੇ ਨਵਰੀਤ ਸਿੰਘ ਸਮੇਤ ਘੋਲ਼ ਦੇ ਸਮੂਹ ਸ਼ਹੀਦਾਂ ਦੇ ਵਾਰਿਸਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਕਿਸਾਨ ਘੋਲ਼ ਦੀ ਹਮਾਇਤ ਬਦਲੇ ਜੇਲ੍ਹੀਂ ਡੱਕੀਆਂ ਔਰਤਾਂ ਨੌਦੀਪ ਤੇ ਦਿਸ਼ਾ ਰਵੀ ਸਮੇਤ ਸਾਰੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਵਰਗੀਆਂ ਮੰਗਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ¢ 27 ਫਰਵਰੀ ਨੂੰ ਦਿੱਲੀ ਵੱਲ ਵਹੀਰਾਂ ਘੱਤਣ ਅਤੇ ਥਾਂ-ਥਾਂ ਭਗਤ ਰਵਿਦਾਸ ਦਾ ਜਨਮ ਦਿਵਸ ਤੇ ਗ਼ਦਰ ਲਹਿਰ ਦੇ ਸਿਰਕੱਢ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਨ ਮਨਾਉਣ ਦਾ ਸੱਦਾ ਦਿੱਤਾ ਗਿਆ |

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਮਲੌਦ, 23 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਰੋੜੀਆਂ ਵਲੋਂ ਨਗਰ ਰੋੜੀਆਂ ਅਤੇ ਇਲਾਕਾ ਨਿਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਮਨਾਏ ਜਾ ਰਹੇ ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ 'ਚ ਗੁਰੂ ਘਰ ...

ਪੂਰੀ ਖ਼ਬਰ »

ਟੋਲ ਪਲਾਜ਼ਾ ਲਹਿਰਾ ਵਿਖੇ ਪਗੜੀ ਸੰਭਾਲ ਦਿਵਸ ਮਨਾਇਆ

ਡੇਹਲੋਂ/ਅਹਿਮਦਗੜ੍ਹ, 23 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ/ਪੁਰੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਲਹਿਰਾ ਟੋਲ ਪਲਾਜ਼ਾ ਵਿਖੇ ਮਹਾਨ ਇਨਕਲਾਬੀ ਚਾਚਾ ਅਜੀਤ ਸਿੰਘ ਦੇ 140ਵੇਂ ਜਨਮ ਦਿਨ ਸਮੇਂ ਪਗੜੀ ਸੰਭਾਲ ਦਿਵਸ ...

ਪੂਰੀ ਖ਼ਬਰ »

600 ਗ੍ਰਾਮ ਅਫ਼ੀਮ ਸਮੇਤ 2 ਕਾਬੂ

ਮਾਛੀਵਾੜਾ ਸਾਹਿਬ, 23 ਫਰਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਗਸ਼ਤ ਦੌਰਾਨ ਗੜ੍ਹੀ ਪੁਲ ਨੇੜਿਓਾ 2 ਵਿਅਕਤੀਆਂ ਨੂੰ ਕਾਬੂ ਕਰਨ 'ਤੇ 600 ਗ੍ਰਾਮ ਅਫ਼ੀਮ ਬਰਾਮਦ ਕੀਤੀ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਹਰ ਵਰਗ ਲਾਮਬੰਦ ਹੋਇਆ-ਕਿਸ਼ਨਗੜ੍ਹ/ਘੰਗਰਾਲੀ

ਬੀਜਾ, 23 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤਾ ਸੰਘਰਸ਼ ਲੋਕ ਲਹਿਰ ਬਣ ਚੁੱਕਾ ਹੈ, ਜਿਸ 'ਚ ਲੋਕ ਆਪ ਮੁਹਾਰੇ ਹਿੱਸਾ ਲੈ ਰਹੇ ਹਨ | ਇਹ ਪ੍ਰਗਟਾਵਾ ਸਰਪੰਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਈਸੜੂ, 23 ਫਰਵਰੀ (ਬਲਵਿੰਦਰ ਸਿੰਘ)-ਪੁਲਿਸ ਚੌਕੀ ਈਸੜੂ ਨੇ 2 ਵਿਅਕਤੀਆਂ ਨੂੰ 3500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਂਕੀ ਇੰਚਾਰਜ ਕੋਟਾਂ ਸੁਖਵਿੰਦਰਪਾਲ ਸਿੰਘ ਸੋਹੀ ਅਤੇ ਚੌਂਕੀ ਇੰਚਾਰਜ ਈਸੜੂ ਬਲਵੀਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਜੈਤੋਂ ਮੋਰਚੇ ਦੇ ਮਹਾਨ ਸ਼ਹੀਦ ਜਥੇ. ਰਣ ਸਿੰਘ ਮਾਦਪੁਰ ਦੀ ਪਵਿੱਤਰ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਬੀਜਾ, 23 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ਼ਹੀਦਸਰ ਸਾਹਿਬ ਮਾਦਪੁਰ ਵਿਖੇ ਜੈਤੋਂ ਮੋਰਚੇ ਦੇ ਮਹਾਨ ਸ਼ਹੀਦ ਤੇ ਭਾਈ ਤਾਰੂ ਸਿੰਘ ਜੀ ਦੇ ਖ਼ਿਤਾਬ ਨਾਲ ਨਿਵਾਜੇ ਜਥੇ. ਰਣ ਸਿੰਘ ਮਾਦਪੁਰ ਦੀ ਪਵਿੱਤਰ ਯਾਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਤੇ ...

ਪੂਰੀ ਖ਼ਬਰ »

ਦਿੱਲੀ ਗਿ੍ਫ਼ਤਾਰੀ ਦੇਣ ਜਾ ਰਹੇ ਜਥੇ ਦਾ ਦੈਹਿੜੂ ਪਹੁੰਚਣ 'ਤੇ ਸਨਮਾਨ

ਬੀਜਾ, 23 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਨੌਜਵਾਨਾਂ ਅਤੇ ਹੋਰਨਾਂ ਗਿ੍ਫ਼ਤਾਰ ਕੀਤੇ ਕਿਸਾਨ ਸਮਰਥਕਾਂ ਨੂੰ ਰਿਹਾਅ ਕਰਾਉਣ, ...

ਪੂਰੀ ਖ਼ਬਰ »

ਹਰਭਜਨ ਸਿੰਘ ਨੇ 200 ਮੀਟਰ ਦੌੜ 'ਚ ਜਿੱਤਿਆ ਸੋਨੇ ਦਾ ਤਗਮਾ

ਸਮਰਾਲਾ, 23 ਫਰਵਰੀ (ਗੋਪਾਲ ਸੋਫਤ)-41ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਜੋ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪੰਨ ਹੋਈ | ਇਸ ਚੈਂਪੀਅਨਸ਼ਿਪ 'ਚ ਸਮਰਾਲਾ ਇਲਾਕੇ ਦੇ ਖਿਡਾਰੀ ਹਰਭਜਨ ਸਿੰਘ (73) ਨੇ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਦੌਰਾਨ ਸੋਨੇ, ਚਾਂਦੀ ਅਤੇ ...

ਪੂਰੀ ਖ਼ਬਰ »

ਕਿਲਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਪਗੜੀ ਸੰਭਾਲ ਦਿਵਸ ਮਨਾਇਆ

ਡੇਹਲੋਂ, 23 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ 'ਤੇ ਚੱਲ ਰਹੇ ਰੋਸ ਧਰਨੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ 'ਪਗੜੀ ਸੰਭਾਲ ਦਿਵਸ' ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 28 ਨੂੰ

ਬੀਜਾ, 23 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਭਗਤ ਭਗਤ ਰਵਿਦਾਸ ਜੀ ਦੇ 644 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨਛੋਹ ਪ੍ਰਾਪਤ ...

ਪੂਰੀ ਖ਼ਬਰ »

ਆਕਸਫ਼ੋਰਡਸ ਆਈਲੈਟਸ ਜੋਧਾਂ ਦੇ ਨਤੀਜੇ ਰਹੇ ਸ਼ਾਨਦਾਰ

ਜੋਧਾਂ, 23 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸੰਸਥਾ ਆਕਸਫ਼ੋਰਡਸ ਆਈਲੈਟਸ ਜੋਧਾਂ ਵਿਖੇ ਪਿਛਲੇ ਨਤੀਜਿਆਂ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਦੇ ਨਤੀਜੇ ਸ਼ਾਨਦਾਰ ਆਏ | ਸੰਸਥਾ ਦੇ ਐੱਮ. ਡੀ. ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਨਮੋਲਪ੍ਰੀਤ ਕੌਰ ਦੋਲੋਂ 6.5 ਬੈਂਡ, ...

ਪੂਰੀ ਖ਼ਬਰ »

ਮਾਸਟਰ ਸੁਖਵਿੰਦਰ ਸਿੰਘ ਨੇ ਐਥਲੈਟਿਕਸ 'ਚ ਜਿੱਤਿਆ ਸੋਨ ਤਗਮਾ

ਮਾਛੀਵਾੜਾ ਸਾਹਿਬ, 23 ਫਰਵਰੀ (ਸੁਖਵੰਤ ਸਿੰਘ ਗਿੱਲ)-ਸੂਬੇ 'ਚ ਹੋਈਆਂ ਰਾਜ ਪੱਧਰੀ ਮਾਸਟਰ ਐਥਲੈਟਿਕਸ ਗੇਮਜ਼ 'ਚ ਐੱਸ. ਐੱਸ. ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੇ ਅਧਿਆਪਕ ਸੁਖਵਿੰਦਰ ਸਿੰਘ ਨੇ ਇਨ੍ਹਾਂ ਮੁਕਾਬਲਿਆਂ 'ਚ ਲੈਂਦੇ ਹੋਏ 5 ਕਿ. ਮੀ. ਵਾਕ ਰੇਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 'ਪਗੜੀ ਸੰਭਾਲ ਜੱਟਾ' ਦਿਵਸ ਮਨਾਇਆ

ਸਮਰਾਲਾ, 23 ਫਰਵਰੀ (ਗੋਪਾਲ ਸੋਫਤ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਮਰਾਲਾ ਵਿਖੇ 'ਪਗੜੀ ਸੰਭਾਲ ਜੱਟਾ ਦਿਵਸ' ਮਨਾਇਆ ਗਿਆ | ਇਸ ਮੌਕੇ ਸੇਵਾ-ਮੁਕਤ ਲੈਕ: ਬਿਹਾਰੀ ਲਾਲ ਸੱਦੀ ਨੇ ਚਾਚਾ ਅਜੀਤ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਅਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX