ਤਾਜਾ ਖ਼ਬਰਾਂ


ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  10 minutes ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  22 minutes ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  29 minutes ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  53 minutes ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 1 hour ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 1 hour ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  55 minutes ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 2 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 2 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 2 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 2 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 2 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 3 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 3 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  1 minute ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 6 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 6 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 1 hour ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  1 minute ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 7 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 7 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਸੰਪਾਦਕੀ

ਕੋਰੋਨਾ ਦੀ ਚੁਣੌਤੀ ਤੇ ਟੀਕਾਕਰਨ

ਭਾਰਤ ਵਿਚ ਇਕ ਸਾਲ ਪਹਿਲਾਂ ਫੈਲੀ ਕੋਰੋਨਾ ਦੀ ਮਹਾਂਮਾਰੀ ਨੇ ਇਕ ਵਾਰ ਤਾਂ ਹਾਲਾਤ ਨੂੰ ਪੂਰੀ ਤਰ੍ਹਾਂ ਉਲਟ-ਪੁਲਟ ਕਰ ਦਿੱਤਾ ਸੀ। ਵੱਡੇ ਜਾਨੀ ਅਤੇ ਆਰਥਿਕ ਨੁਕਸਾਨ ਤੋਂ ਇਲਾਵਾ ਇਸ ਨੇ ਹਰ ਪੱਖ ਤੋਂ ਨੁਕਸਾਨ ਕੀਤਾ ਸੀ। ਪੂਰਾ ਸਮਾਜ ਸੰਕਟ ਵਿਚ ਫਸ ਗਿਆ ਸੀ। ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ ਸਨ, ਜ਼ਿੰਦਗੀ ਥੰਮ੍ਹ ਗਈ ਸੀ, ਡਰ ਤੇ ਸਹਿਮ ਦਾ ਸਾਇਆ ਬੇਹੱਦ ਗੂੜ੍ਹਾ ਹੋ ਗਿਆ ਸੀ। ਅੱਜ ਚਾਹੇ ਸੋਚੀ-ਸਮਝੀ ਯੋਜਨਾ ਤਹਿਤ ਹਰ ਪੱਖ ਤੋਂ ਖੁੱਲ੍ਹਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜ਼ਿੰਦਗੀ ਨੂੰ ਆਮ ਵਰਗਾ ਬਣਾਉਣ ਦੇ ਯਤਨ ਹੋ ਰਹੇ ਹਨ ਪਰ ਜਿੰਨਾ ਵੱਡਾ ਆਰਥਿਕ ਨੁਕਸਾਨ ਇਸ ਮਹਾਂਮਾਰੀ ਨੇ ਕੀਤਾ ਹੈ, ਉਸ ਦੀ ਏਨੀ ਛੇਤੀ ਪੂਰਤੀ ਹੋਣੀ ਮੁਸ਼ਕਿਲ ਹੈ। ਹਰ ਪੱਖ ਤੋਂ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਦੀ ਲੋੜ ਮਹਿਸੂਸ ਹੋ ਰਹੀ ਹੈ। ਪਰ ਦੂਜੇ ਪਾਸੇ ਚਿੰਤਾ ਵਾਲੀ ਗੱਲ ਇਹ ਹੈ ਕਿ ਇਸ ਬਿਮਾਰੀ ਦਾ ਦੇਸ਼ ਵਿਚ ਵੱਖ-ਵੱਖ ਸੂਬਿਆਂ ਵਿਚ ਮੁੜ ਉਭਾਰ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਨੂੰ ਵੇਖਦਿਆਂ ਮੁੜ ਸਖ਼ਤੀਆਂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਇਕ ਮਾਰਚ ਤੋਂ ਹਰ ਕਿਸਮ ਦੇ ਜਨਤਕ ਇਕੱਠ ਨੂੰ ਸੀਮਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਥਿਤੀ ਅਨੁਸਾਰ ਰਾਤ ਦਾ ਕਰਫ਼ਿਊ ਵੀ ਲਾਗੂ ਕਰ ਸਕਣਗੇ। ਮਹਾਰਾਸ਼ਟਰ ਅਤੇ ਕੁਝ ਹੋਰ ਸੂਬਿਆਂ ਵਿਚ ਵੀ ਇਸ ਮਹਾਂਮਾਰੀ ਦੇ ਵਧਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਨਾਲ ਇਕ ਵਾਰ ਫਿਰ ਸਹਿਮ ਵਧਣਾ ਸ਼ੁਰੂ ਹੋ ਗਿਆ ਹੈ। ਪਰ ਇਸ ਸਾਰੇ ਸਮੇਂ ਦੌਰਾਨ ਇਹ ਵੀ ਨਤੀਜਾ ਕੱਢਿਆ ਜਾ ਚੁੱਕਿਆ ਹੈ ਕਿ ਇਸ ਬਿਮਾਰੀ ਦੇ ਹੁੰਦਿਆਂ ਹੋਇਆਂ ਵੀ ਜੀਵਨ ਨੂੰ ਤੋਰਿਆ ਜਾਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਤੋਂ ਬਗੈਰ ਮਨੁੱਖੀ ਲੋੜਾਂ ਦੀ ਪੂਰਤੀ ਨਹੀਂ ਹੋ ਸਕਦੀ। ਪਾਬੰਦੀਆਂ ਨਾਲ ਮਨੁੱਖ ਦੀ ਜ਼ਿੰਦਗੀ ਹਾਲੋਂ-ਬੇਹਾਲ ਹੋ ਜਾਂਦੀ ਹੈ। ਇਸ ਨੂੰ ਕਿਸੇ ਨਾ ਕਿਸੇ ਰੂਪ ਵਿਚ ਹਰ ਹੀਲੇ ਸਰਗਰਮੀ ਦੇਣੀ ਬੇਹੱਦ ਜ਼ਰੂਰੀ ਹੈ। ਦੁਨੀਆ ਭਰ ਵਿਚ ਇਸ ਬਿਮਾਰੀ ਦੇ ਫੈਲਣ ਨਾਲ ਹੋ ਰਹੇ ਵੱਡੇ ਨੁਕਸਾਨ ਦੌਰਾਨ ਹੀ ਇਹ ਵੀ ਮਹਿਸੂਸ ਕੀਤਾ ਜਾਣ ਲੱਗਾ ਸੀ ਕਿ ਜਦੋਂ ਤੱਕ ਇਸ ਦੀ ਕੋਈ ਪ੍ਰਭਾਵਸ਼ਾਲੀ ਦਵਾਈ ਜਾਂ ਟੀਕੇ ਦੀ ਈਜਾਦ ਨਹੀਂ ਹੁੰਦੀ, ਉਦੋਂ ਤੱਕ ਇਸ ਦੇ ਪਏ ਕਾਲੇ ਪਰਛਾਵੇਂ ਨੂੰ ਦੂਰ ਨਹੀਂ ਕੀਤਾ ਜਾ ਸਕੇਗਾ। ਵਿਗਿਆਨੀ ਇਸ ਲਈ ਦਿਨ-ਰਾਤ ਯਤਨ ਕਰਦੇ ਰਹੇ ਹਨ। ਇਸ ਸਬੰਧੀ ਵੱਖ-ਵੱਖ ਦੇਸ਼ਾਂ ਨੇ ਟੀਕੇ ਤਿਆਰ ਕਰਨ ਦਾ ਦਾਅਵਾ ਵੀ ਕੀਤਾ ਸੀ, ਜਿਨ੍ਹਾਂ 'ਚੋਂ ਕੁਝ ਦੇਸ਼ਾਂ ਦੇ ਟੀਕੇ ਪ੍ਰਭਾਵਸ਼ਾਲੀ ਵੀ ਦਿਖਾਈ ਦਿੱਤੇ ਹਨ। ਇਨ੍ਹਾਂ ਵਿਚ ਰੂਸ, ਅਮਰੀਕਾ ਅਤੇ ਚੀਨ ਆਦਿ ਦੇਸ਼ਾਂ ਦੇ ਨਾਲ-ਨਾਲ ਭਾਰਤ ਨੂੰ ਵੀ ਇਸ ਗੱਲ 'ਤੇ ਮਾਣ ਹੋਣਾ ਚਾਹੀਦਾ ਹੈ ਕਿ ਇਥੋਂ ਦੀਆਂ ਕੁਝ ਕੰਪਨੀਆਂ ਨੇ ਵੀ ਦੂਸਰੇ ਦੇਸ਼ਾਂ ਨਾਲ ਭਾਈਵਾਲੀ ਕਰਕੇ ਟੀਕੇ ਤਿਆਰ ਕਰਨ ਦੀ ਪਹਿਲ ਕੀਤੀ ਹੈ। ਆਪਣੇ ਦੇਸ਼ ਵਿਚ ਇਨ੍ਹਾਂ ਟੀਕਿਆਂ ਦਾ ਉਤਪਾਦਨ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਟੀਕੇ ਬੇਹੱਦ ਪ੍ਰਭਾਵਸ਼ਾਲੀ ਵੀ ਸਾਬਤ ਹੋਏ ਹਨ। ਇਨ੍ਹਾਂ ਕੰਪਨੀਆਂ ਵਿਚ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਕੰਮ ਨੂੰ ਵੱਡੀ ਹੱਦ ਤੱਕ ਸਲਾਹਿਆ ਜਾ ਸਕਦਾ ਹੈ। ਹੁਣ ਕੋਵਾਸ਼ੀਲ ਅਤੇ ਕੋਵੈਕਸੀਨ ਨਾਂਅ ਦੇ ਟੀਕੇ ਤਿਆਰ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲਾਉਣ ਲਈ ਵੱਡੀ ਪੱਧਰ 'ਤੇ ਦੇਸ਼ ਭਰ ਵਿਚ ਯੋਜਨਾਬੰਦੀ ਕੀਤੀ ਗਈ ਹੈ। ਇਸ ਲਈ ਅਸੀਂ ਕੇਂਦਰ ਸਰਕਾਰ ਦੀ ਪ੍ਰਸੰਸਾ ਕਰਦੇ ਹਾਂ ਕਿ ਟੀਕਾਕਰਨ ਦੀ ਇਸ ਮੁਹਿੰਮ ਵਿਚ ਹੁਣ ਤੱਕ ਵੱਡੀ ਸਫਲਤਾ ਪ੍ਰਾਪਤ ਕਰ ਲਈ ਗਈ ਹੈ। ਕੇਂਦਰ ਵਲੋਂ ਦੇਸ਼ ਦੇ ਸਾਰੇ ਰਾਜਾਂ ਦੀ ਸ਼ਮੂਲੀਅਤ ਨਾਲ ਇਸ ਵਿਸ਼ਾਲ ਕੰਮ ਨੂੰ ਛੋਹਿਆ ਜਾ ਚੁੱਕਾ ਹੈ। ਇਸ ਨੂੰ ਪੜਾਅਵਾਰ ਮੁਕੰਮਲ ਕਰਨ ਲਈ ਵੱਡੀ ਯੋਜਨਾਬੰਦੀ ਕੀਤੀ ਗਈ ਹੈ।
ਇਸ ਯੋਜਨਾਬੰਦੀ ਵਿਚ ਪਹਿਲਾਂ ਦੇਸ਼ ਦੇ ਹਰ ਪੱਧਰ ਦੇ ਕਰੋੜਾਂ ਸਿਹਤ ਕਰਮੀਆਂ ਨੂੰ ਟੀਕੇ ਲਗਾਏ ਗਏ ਹਨ। ਹਰ ਇਕ ਨੂੰ ਕੁਝ ਸਮੇਂ ਦੇ ਫ਼ਰਕ ਨਾਲ ਪੜਾਅਵਾਰ ਖੁਰਾਕਾਂ ਦਿੱਤੀਆਂ ਜਾਣੀਆਂ ਹਨ। ਹੁਣ ਤੱਕ ਸਵਾ ਕਰੋੜ ਦੇ ਲਗਪਗ ਲੋਕਾਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ। ਛੇਤੀ ਹੀ ਦੂਸਰੇ ਪੜਾਅ ਦੇ ਟੀਚੇ ਨੂੰ ਪੂਰਾ ਕਰਨ ਤੋਂ ਬਾਅਦ ਜਲਦੀ ਹੀ ਤੀਸਰੇ ਪੜਾਅ ਦੀ ਸ਼ੁਰੂਆਤ ਕੀਤੀ ਜਾਏਗੀ ਜਿਸ ਵਿਚ 50 ਸਾਲ ਤੋਂ ਵਧੇਰੇ ਜਾਂ ਪ੍ਰਭਾਵਿਤ ਲੋਕਾਂ ਨੂੰ ਸ਼ਾਮਿਲ ਕੀਤਾ ਜਾਏਗਾ। ਸ਼ੁਰੂਆਤ ਵਿਚ ਤਾਂ ਲੋਕ ਮਨਾਂ ਵਿਚ ਪੈਦਾ ਹੋਈ ਹਿਚਕਿਚਾਹਟ ਕਾਰਨ ਟੀਕਾਕਰਨ ਦੀ ਪ੍ਰਕਿਰਿਆ ਦੀ ਰਫ਼ਤਾਰ ਕੁਝ ਘੱਟ ਸੀ ਪਰ ਹੁਣ ਇਹ ਜ਼ੋਰ ਫੜਨ ਲੱਗੀ ਹੈ। ਕੋਵੈਕਸੀਨ ਦੀ ਸ਼ੀਸ਼ੀ ਵਿਚ 10 ਖੁਰਾਕਾਂ ਅਤੇ ਕੋਵਾਸ਼ੀਲ ਦੀ ਸ਼ੀਸ਼ੀ ਵਿਚ 20 ਖੁਰਾਕਾਂ ਹੁੰਦੀਆਂ ਹਨ। ਹਰ ਸ਼ੀਸ਼ੀ ਦੇ ਖੁੱਲ੍ਹਣ ਦੇ ਕੁਝ ਘੰਟੇ ਅੰਦਰ ਇਹ ਟੀਕਾ ਲਗਾਇਆ ਜਾਣਾ ਜ਼ਰੂਰੀ ਹੈ। ਟੀਕਾਕਰਨ ਦੀ ਇਸ ਪ੍ਰਕਿਰਿਆ ਨੂੰ ਹੋਰ ਅੱਗੇ ਵਧਾਉਣ ਲਈ ਪ੍ਰਿੰਟ, ਬਿਜਲਈ ਅਤੇ ਸੋਸ਼ਲ ਮੀਡੀਆ ਦੀ ਵੀ ਮਦਦ ਲਈ ਜਾ ਰਹੀ ਹੈ। ਇਕ ਸ਼ੀਸ਼ੀ ਦੀ ਮਿਆਦ 6 ਮਹੀਨੇ ਤੱਕ ਹੁੰਦੀ ਹੈ ਪਰ ਇਸ ਦੇ ਨਾਲ ਹੀ ਇਹ ਗੱਲ ਸੋਚਣ ਵਾਲੀ ਜ਼ਰੂਰ ਹੈ ਕਿ 130 ਕਰੋੜ ਦੀ ਵੱਡੀ ਆਬਾਦੀ ਵਾਲੇ ਮੁਲਕ ਵਿਚ ਟੀਕਾਕਰਨ ਦੀ ਪ੍ਰਕਿਰਿਆ ਕਾਫੀ ਸਮਾਂ ਲੈ ਸਕਦੀ ਹੈ।
ਇਸ ਲਈ ਨਿੱਜੀ ਖੇਤਰ ਦੇ ਹਸਪਤਾਲਾਂ ਨੂੰ ਵੀ ਟੀਕਾਕਰਨ ਦੀ ਪ੍ਰਕਿਰਿਆ ਵਿਚ ਸ਼ਾਮਿਲ ਕੀਤਾ ਜਾਣਾ ਜ਼ਰੂਰੀ ਹੈ। ਇਸ ਸਬੰਧੀ ਭਾਰਤ ਦੀ ਵੱਡੀ ਸ਼ਖ਼ਸੀਅਤ ਵਿਪਰੋ ਕੰਪਨੀ ਦੇ ਮਾਲਿਕ ਅਜ਼ੀਮ ਪ੍ਰੇਮਜੀ ਨੇ ਵੀ ਇਹ ਕਿਹਾ ਹੈ ਕਿ ਨਿੱਜੀ ਖੇਤਰ ਨੂੰ ਇਸ ਪ੍ਰਕਿਰਿਆ ਵਿਚ ਸ਼ਾਮਿਲ ਕਰਨ ਨਾਲ ਦੋ ਮਹੀਨਿਆਂ ਵਿਚ ਹੀ 50 ਕਰੋੜ ਲੋਕਾਂ ਨੂੰ ਟੀਕੇ ਲਗਾਏ ਜਾਣ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਟੀਕੇ ਦੀ ਖ਼ੁਰਾਕ ਨੂੰ ਹਰ ਹੀਲੇ ਬਹੁਤ ਘੱਟ ਕੀਮਤ 'ਤੇ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਆਮ ਲੋਕਾਂ ਦੀ ਪਹੁੰਚ ਵਿਚ ਆ ਸਕੇ। ਬਿਨਾਂ ਸ਼ੱਕ ਇਨ੍ਹਾਂ ਟੀਕਿਆਂ ਵਿਚ ਲੋਕਾਂ ਦਾ ਵਿਸ਼ਵਾਸ ਵਧਾ ਕੇ ਅਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਕੇ ਇਸ ਬਿਮਾਰੀ ਦੇ ਪ੍ਰਭਾਵ ਨੂੰ ਵੱਡੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਨਾਲ ਜੀਵਨ ਦੀ ਧੜਕਣ ਪਹਿਲਾਂ ਵਾਂਗ ਬਣਾਈ ਜਾ ਸਕੇਗੀ।

-ਬਰਜਿੰਦਰ ਸਿੰਘ ਹਮਦਰਦ

ਦੁਨੀਆ ਭਰ ਤੋਂ ਬਿਹਤਰ ਹੈ ਪੰਜਾਬ ਦੀ ਮੰਡੀਕਰਨ ਵਿਵਸਥਾ

ਜਦੋਂ ਅਜੇ ਸਮਾਜ ਵਿਚ ਮੁਦਰਾ ਦਾ ਪ੍ਰਚਲਣ ਨਾ ਮਾਤਰ ਸੀ, ਲੋਕ ਘਰੇਲੂ ਲੋੜਾਂ ਦੀ ਪੂਰਤੀ ਸਥਾਨਕ ਪੱਧਰ 'ਤੇ ਕਰਦੇ ਸਨ। ਕੱਪੜੇ, ਜੁੱਤੀਆਂ, ਮਜ਼ਦੂਰੀ ਆਦਿ ਸਭ ਦਾ ਮੁੱਲ ਜਿਣਸ ਦੇ ਰੂਪ ਵਿਚ ਅਦਾ ਕੀਤਾ ਜਾਂਦਾ ਸੀ। ਲੋੜ ਪੈਣ 'ਤੇ ਲੋਕ ਅਨਾਜ ਦੀ ਅਦਲਾ-ਬਦਲੀ ਵੀ ਇਕ-ਦੂਜੇ ਨਾਲ ...

ਪੂਰੀ ਖ਼ਬਰ »

ਪੰਥ ਤੇ ਪੰਜਾਬੀ ਸਾਹਿਤ ਨੂੰ ਗਿਆਨੀ ਗੁਰਦਿੱਤ ਸਿੰਘ ਦਾ ਯੋਗਦਾਨ

ਜਨਮ ਦਿਨ 'ਤੇ ਵਿਸ਼ੇਸ਼ ਪਿਛਲੇ ਕਈ ਸਾਲਾਂ ਤੋਂ ਮੈਂ ਗਿ: ਗੁਰਦਿੱਤ ਸਿੰਘ ਬਾਰੇ ਅਨੇਕਾਂ ਲੇਖ ਪੜ੍ਹੇ ਹਨ ਤੇ ਉਨ੍ਹਾਂ ਦੀ ਪ੍ਰਸੰਸਾ ਵਿਚ ਉੱਚ ਕੋਟੀ ਦੇ ਵਿਦਵਾਨਾਂ ਦੇ ਬਿਆਨ ਵੀ ਪੜ੍ਹੇ ਹਨ। 24 ਫਰਵਰੀ, 1923 ਵਿਚ ਜਨਮੇ ਗਿ: ਜੀ ਅਨੇਕਾਂ ਪੁਸਤਕਾਂ ਤੇ ਗਿਆਨ ਭਰਪੂਰ ਲੇਖ ਲਿਖ ...

ਪੂਰੀ ਖ਼ਬਰ »

ਪੰਜਾਬ ਵਿਚ ਸਥਾਨਕ ਸਰਕਾਰਾਂ ਦੇ ਚੋਣ ਨਤੀਜਿਆਂ ਦੇ ਸੰਕੇਤ

ਭਾਰਤ ਪਿੰਡਾਂ ਦਾ ਦੇਸ਼ ਤਾਂ ਹੈ ਹੀ, ਨਾਲ ਹੀ ਇਹ ਚੋਣਾਂ ਦਾ ਦੇਸ਼ ਵੀ ਹੈ। ਸਾਡੇ ਦੇਸ਼ ਵਿਚ ਹਮੇਸ਼ਾ ਕਿਤੇ ਨਾ ਕਿਤੇ ਚੋਣਾਂ ਹੁੰਦੀਆਂ ਹੀ ਰਹਿੰਦੀਆਂ ਹਨ। ਭਾਰਤ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਦੇ ਗਠਨ ਲਈ ਤਾਂ ਚੋਣਾਂ ਹੁੰਦੀਆਂ ਹੀ ਹਨ, ਸਥਾਨਕ ਸਰਕਾਰਾਂ ਦੀਆਂ ਚੋਣਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX