ਤਾਜਾ ਖ਼ਬਰਾਂ


ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  9 minutes ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  21 minutes ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  28 minutes ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  52 minutes ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 1 hour ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 1 hour ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  54 minutes ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 minute ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 2 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 2 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 2 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 2 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 3 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 3 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 5 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 6 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 6 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 1 hour ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਤੀਜਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 7 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 7 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 7 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਮੰਗਲ ਗ੍ਰਹਿ ਤੋਂ ਨਾਸਾ ਦੇ ਰੋਵਰ ਨੇ ਭੇਜੀ ਪਹਿਲੀ ਵੀਡਿਓ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲ ਗ੍ਰਹਿ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ | ਇਹ ਵੀਡੀਓ ਹਾਲ ਹੀ 'ਚ ਮੰਗਲ 'ਤੇ ਗਏ ਨਾਸਾ ਦੇ ਪਰਸੀਵਰੈਂਸ ਰੋਵਰ ਨੇ ਭੇਜੀ ਹੈ | ਜਿਸ 'ਚ ਪਰਸੀਵਰੈਂਸ ਰੋਵਰ ਨੇ ਪੈਰਾਸ਼ੂਟ ਦੀ ਮਦਦ ਨਾਲ ਮੰਗਲ ਗ੍ਰਹਿ ਦੀ ਲਾਲ ਧਰਤੀ 'ਤੇ ਲੈਂਡ ਕਰਨ ਦੇ ਇਕ-ਇਕ ਪਲ ਨੂੰ ਕੈਮਰੇ 'ਚ ਕੈਦ ਕੀਤਾ ਹੈ | ਚਾਰ ਦਿਨ ਪਹਿਲਾਂ (19 ਫਰਵਰੀ ਨੂੰ ) ਮਾਰਸ ਮਿਸ਼ਨ ਤਹਿਤ ਨਾਸਾ ਦਾ ਪਰਸੀਵਰੈਂਸ ਰੋਵਰ ਧਰਤੀ ਤੋਂ ਉਡਾਣ ਭਰਨ ਤੋਂ 7 ਮਹੀਨਿਆਂ ਬਾਅਦ ਸਫਲਤਾਪੂਰਵਕ ਮੰਗਲ ਗ੍ਰਹਿ 'ਤੇ ਲੈਂਡ ਹੋਇਆ ਸੀ | ਹੁਣ ਰੋਵਰ ਨੇ ਮੰਗਲ ਗ੍ਰਹਿ ਦਾ ਵੀਡੀਓ ਭੇਜੀ ਹੈ, ਜਿਸ 'ਚ ਮੰਗਲ ਦੀ ਪਹਿਲੀ ਹਾਈ ਡੈਫੀਨੇਸ਼ਨ ਆਵਾਜ਼ਾਂ ਸੁਣਨ ਨੂੰ ਮਿਲ ਰਹੀਆਂ ਹਨ | ਰਿਕਾਰਡ 25 ਕੈਮਰਿਆਂ ਵਾਲੇ ਪਰਸੀਵਰੈਂਸ ਰੋਵਰ ਨੇ ਅਲੱਗ-ਅਲੱਗ ਪਾਸਿਆਂ ਤੋਂ ਮੰਗਲ ਦੀ ਲਾਲ ਬਜਰੀ ਵਾਲੀ ਧਰਤੀ ਨੂੰ ਕੈਦ ਕੀਤਾ ਹੈ | ਮੰਗਲ ਗ੍ਰਹਿ ਦੀ ਸਤ੍ਹਾ ਦੇ ਇੰਨੀ ਨਜ਼ਦੀਕ ਦੀ ਵੀਡੀਓ ਪਹਿਲੀ ਵਾਰ ਸਾਹਮਣੇ ਆਈ ਹੈ | ਵੀਡੀਓ ਨੂੰ ਦੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਮੰਗਲ ਗ੍ਰਹਿ ਦੀ ਸਤ੍ਹਾ ਬਹੁਤ ਖ਼ਰਾਬ ਹੈ, ਜਿਸ 'ਤੇ ਵੱਡੇ-ਵੱਡੇ ਟੋਏ ਵੀ ਦਿਖਾਈ ਦੇ ਰਹੇ ਹਨ | ਇਸ ਵੀਡੀਓ ਨੂੰ ਦੇਖ ਕੇ ਅਜਿਹਾ ਪ੍ਰਤੀਤ ਹੁੰਦਾ ਹੈ, ਜਿਵੇਂ ਮੰਗਲ ਗ੍ਰਹਿ ਕੋਈ ਲਾਲ ਰੇਗਿਸਤਾਨ ਹੋਵੇ | ਵੀਡੀਓ 'ਚ ਦਿਖਦਾ ਹੈ ਕਿ ਜਿਵੇਂ-ਜਿਵੇਂ ਰੋਵਰ ਮੰਗਲ ਗ੍ਰਹਿ ਦੀ ਸਤ੍ਹਾ ਦੇ ਨੇੜੇ ਆਉਂਦਾ ਹੈ, ਉਸ ਦੇ ਜੈੱਟ ਤੋਂ ਚੱਲਣ ਵਾਲੀਆਂ ਹਵਾਵਾਂ ਕਾਰਨ ਸਤ੍ਹਾ 'ਤੇ ਤੇਜ਼ੀ ਨਾਲ ਮਿੱਟੀ ਉੱਡਣ ਲਗਦੀ ਹੈ | ਇਹ ਵੀਡੀਓ ਉਦੋਂ ਦੀ ਹੈ, ਜਦੋਂ ਰੋਵਰ ਸਤ੍ਹਾ ਤੋਂ ਸਿਰਫ਼ 20 ਮੀਟਰ ਦੀ ਦੂਰੀ 'ਤੇ ਸੀ | ਸਤ੍ਹਾ ਦੇ ਕਰੀਬ ਪਹੁੰਚਦਿਆਂ ਹੀ ਰੋਵਰ ਦੇ 8 ਪਹੀਏ ਖੁੱਲ੍ਹਣ ਲਗਦੇ ਹਨ ਅਤੇ ਇਸ ਦੇ ਕੁਝ ਸੈਕੰਡ ਬਾਅਦ ਹੀ ਰੋਵਰ ਮੰਗਲ ਗ੍ਰਹਿ ਦੀ ਸਤ੍ਹਾ 'ਤੇ ਲੈਂਡ ਕਰ ਜਾਂਦਾ ਹੈ |

ਅਮਰੀਕਾ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਲੱਖ ਤੋਂ ਪਾਰ

ਸੈਕਰਾਮੈਂਟੋ, 23 ਫਰਵਰੀ (ਹੁਸਨ ਲੜੋਆ ਬੰਗਾ)-ਅਮਰੀਕਾ 'ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪ ਜਾਣ ਮੌਕੇ ਵਾਈਟ ਹਾਊਸ ਵਿਖੇ ਮਿ੍ਤਕਾਂ ਦੀ ਯਾਦ 'ਚ 500 ਮੋਮਬੱਤੀਆਂ ਜਗਾਈਆਂ ਗਈਆਂ ਅਤੇ ਮੋੋਨ ਧਾਰ ਕੇ ਵਿਛੜ ਗਏ ਅਮਰੀਕੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਮਹਾਰਾਣੀ ਐਲਿਜ਼ਾਬੈੱਥ ਦੇ ਰਿਸ਼ਤੇਦਾਰ ਨੂੰ ਜਬਰ ਜਨਾਹ ਦੀ ਕੋਸ਼ਿਸ਼ ਮਾਮਲੇ 'ਚ 10 ਮਹੀਨੇ ਕੈਦ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਦੇ ਰਿਸ਼ਤੇਦਾਰ ਸਾਈਮਨ ਬੋਵਸ ਲਿਓਨ ਨੂੰ ਇਕ ਮਹਿਮਾਨ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅਦਾਲਤ ਨੇ 10 ਮਹੀਨੇ ਕੈਦ ਦੀ ...

ਪੂਰੀ ਖ਼ਬਰ »

ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਦੇ ਪ੍ਰਧਾਨ ਰਹੇ ਜਸਜੀਤ ਸਿੰਘ ਭੁੱਲਰ ਦਾ ਦਿਹਾਂਤ

ਟੋਰਾਂਟੋ, 23 ਫਰਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਮਿਸੀਸਾਗਾ ਸ਼ਹਿਰ 'ਚ ਉਂਟਾਰੀਓ ਖ਼ਾਲਸਾ ਦਰਬਾਰ (ਡਿਕਸੀ ਰੋਡ) ਗੁਰਦੁਆਰਾ ਸਾਹਿਬ ਦੇ (2015 ਤੋਂ ਪਹਿਲਾਂ) ਲੰਬਾ ਸਮਾਂ ਪ੍ਰਧਾਨ ਅਤੇ ਹੋਰ ਪ੍ਰਬੰਧਕੀ ਕਾਰਜਾਂ 'ਚ ਮੋਹਰੀ ਰਹੇ ਜਸਜੀਤ ਸਿੰਘ ਭੁੱਲਰ (67) ਦਾ ਬੀਤੇ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਫੁੱਲ ਨਹੀਂ ਰਹੇ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਭਾਈਚਾਰੇ ਦੀ ਪ੍ਰਮੁੱਖ ਸ਼ਖ਼ਸੀਅਤ ਅਤੇ ਸਮਾਜ ਸੇਵੀ ਡਾ: ਦਲਜੀਤ ਸਿੰਘ ਫੁੱਲ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ | ਉਹ 60 ਵਰਿ੍ਹਆਂ ਦੇ ਸਨ | ਜਲੰਧਰ ਜ਼ਿਲੇ੍ਹ ਨੰਗਲ ਸ਼ਾਮਾਂ ਨੇੜੇ ਰਾਮਾਂ ਮੰਡੀ ਦੇ ...

ਪੂਰੀ ਖ਼ਬਰ »

ਯੂ.ਕੇ. ਦੇ ਲੜਾਕੂ ਜੈੱਟ ਮਿਜ਼ਾਈਲ ਨਾਲ ਉਡਾਉਣਗੇ ਸੈਟੇਲਾਈਟ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸਪੇਸ ਕਮਾਂਡ ਨੇ ਪੁਲਾੜ 'ਚ ਰੂਸ ਅਤੇ ਚੀਨ ਤੋਂ ਮਿਲਣ ਵਾਲੀਆਂ ਚੁਣੌਤੀਆਂ ਲਈ ਸਮੇਂ ਸਿਰ ਤਿਆਰ ਹੋਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਟਾਈਫਨ ਫਾਈਟਰ ਜੈੱਟ ਪੁਲਾੜ 'ਚ ਸੈਟੇਲਾਈਟ ਉਡਾਉਣ ਲਈ ...

ਪੂਰੀ ਖ਼ਬਰ »

ਬਿ੍ਟਿਸ਼ ਸੈਨਿਕਾਂ ਨੂੰ ਸੱਪ ਦਾ ਖ਼ੂਨ ਨਾ ਪੀਣ ਅਤੇ ਜ਼ਿੰਦਾ ਬਿੱਛੂ ਖਾਣ ਤੋਂ ਪ੍ਰਹੇਜ਼ ਕਰਨ ਦੇ ਆਦੇਸ਼

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸੈਨਿਕਾ ਨੂੰ ਕੋਬਰਾ ਵਰਗੇ ਜ਼ਹਿਰੀਲੇ ਸੱਪ ਦਾ ਖ਼ੂਨ ਨਾ ਪੀਣ ਅਤੇ ਜ਼ਿੰਦਾ ਬਿੱਛੂ ਖਾਣ ਤੋਂ ਪ੍ਰਹੇਜ਼ ਰੱਖਣ ਦੇ ਆਦੇਸ਼ ਦਿੱਤੇ ਗਏ ਹਨ | ਜਾਨਵਰਾਂ ਦੇ ਅਧਿਕਾਰਾਂ ਲਈ ਕੰਮ ਕਰ ਰਹੀ ਸੰਸਥਾ ਪੇਟਾ ਨੇ ...

ਪੂਰੀ ਖ਼ਬਰ »

ਐਬਟਸਫੋਰਡ ਗੁਰੂ ਘਰ ਦੇ ਪ੍ਰਧਾਨ ਵਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ

ਐਬਟਸਫੋਰਡ, 23 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਐਬਸਟਫੋਰਡ ਦੇ ਪ੍ਰਧਾਨ ਹਰਭਜਨ ਸਿੰਘ ਰੰਧਾਵਾ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ 8 ਕਿਸਾਨਾਂ ਦੇ ਪਰਿਵਾਰਾਂ ਨੂੰ 2 ਲੱਖ ...

ਪੂਰੀ ਖ਼ਬਰ »

ਰਮਿੰਦਰ ਸਿੰਘ ਜਕੜ ਮਾਜਰਾ ਨੇ ਅਥਲੈਟਿਕਸ ਮੀਟ 'ਚ ਜਿੱਤੇ ਤਗਮੇ

ਸਿਡਨੀ, 23 ਫਰਵਰੀ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਸੂਬੇ ਵਿਚ ਹੋਈ ਸਟੇਟ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਮੁਹਾਲੀ ਦੇ ਰਮਿੰਦਰ ਸਿੰਘ ਜਕੜ ਵਲੋਂ 2 ਤਗਮੇ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਜਕੜ ਨੇ ਵੇਟ ਸੁੱਟਣ 'ਚ ਚਾਂਦੀ ਅਤੇ ਜੈਵਲਿਨ ਥ੍ਰੋ ਵਿਚ ਕਾਂਸੀ ਦਾ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮੀਟਿੰਗ

* ਜਸਵੰਤ ਸਿੰਘ ਕੰਵਲ, ਦਲੀਪ ਕੌਰ ਟਿਵਾਣਾ ਨੂੰ ਸ਼ਰਧਾਂਜਲੀਆਂ ਐਬਟਸਫੋਰਡ, 23 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਜ਼ੂਮ ਮੀਟਿੰਗ ਹੋਈ। ਇਹ ਸਮਾਗਮ ਕਿਸਾਨ ਅੰਦੋਲਨ ਨੂੰ ਸਮਰਪਿਤ ਰਿਹਾ। ਮੰਚ ਦਾ ਸੰਚਾਲਨ ਸਕੱਤਰ ਪਲਵਿੰਦਰ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ 509 ਨਵੇਂ ਕੇਸ ਤੇ 35 ਮੌਤਾਂ

ਸਿਆਟਲ, 23 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਤੋਂ ਲੋਕ ਅਜੇ ਵੀ ਘਬਰਾਏ ਹੋਏ ਹਨ। ਪਿਛਲੇ 24 ਘੰਟਿਆਂ 'ਚ 509 ਨਵੇਂ ਕੇਸ ਸਾਹਮਣੇ ਆਏ ਹਨ ਅਤੇ 35 ਮੌਤਾਂ ਹੋਈਆਂ ਹਨ। ਸਿਹਤ ਮਹਿਕਮੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 334962 ਲੋਕਾਂ ਦੇ ਟੈਸਟ ਲਏ ਗਏ ਹਨ ਅਤੇ ...

ਪੂਰੀ ਖ਼ਬਰ »

ਸਿੱਖ ਜਥੇਬੰਦੀ ਸਿੱਖ ਫੈੱਡਰੇਸ਼ਨ ਯੂ.ਕੇ. ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਅਪੀਲ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ 'ਚ ਚੱਲ ਰਿਹਾ ਕਿਸਾਨ ਮੋਰਚਾ ਸਬੰਧੀ ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਦੀ ਅਗਵਾਈ 'ਚ ਆਨਲਾਈਨ ਮੀਟਿੰਗ 'ਚ ਬੁਲਾਰਿਆਂ ਨੇ ਕਿਹਾ ਕਿ ਜਿੱਥੇ ਗੋਦੀ ਮੀਡੀਆ ਚੁੱਪੀ ਧਾਰ ਕੇ ਬੈਠਾ ਹੈ, ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਨੇ ਅਪ੍ਰੈਲ ਦੇ ਅਖੀਰ ਤੱਕ ਵਧਾਈ ਤਾਲਾਬੰਦੀ

ਗਲਾਸਗੋ, 23 ਫਰਵਰੀ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ 26 ਦਸੰਬਰ ਤੋਂ ਤਾਲਾਬੰਦੀ ਲਗਾ ਦਿੱਤੀ ਗਈ ਸੀ ਅਤੇ ਇਸ ਨੂੰ ਵਧਾ ਕੇ ਮਾਰਚ ਤੱਕ ਕਰ ਦਿੱਤਾ ਗਿਆ ਸੀ। ਅੱਜ ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਇਸ 'ਤੇ ਸਮੀਖਿਆ ਕਰਦਿਆਂ ਤਾਲਾਬੰਦੀ ਅਪ੍ਰੈਲ ਦੀ ...

ਪੂਰੀ ਖ਼ਬਰ »

ਡਰੱਗ ਦੀ ਦੁਨੀਆ ਦੇ ਬਾਦਸ਼ਾਹ ਗੁਜ਼ਮੈਨ ਦੀ ਪਤਨੀ ਨਸ਼ਾ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ

ਸੈਕਰਾਮੈਂਟੋ, 23 ਫਰਵਰੀ (ਹੁਸਨ ਲੜੋਆ ਬੰਗਾ)-ਉਮਰ ਭਰ ਲਈ ਜੇਲ੍ਹ ਵਿਚ ਬੰਦ ਡਰੱਗ ਦੀ ਦੁਨੀਆ ਦੇ ਬਾਦਸ਼ਾਹ ਐਲ ਚਾਪੋ ਗੁਜ਼ਮੈਨ ਦੀ ਪਤਨੀ ਨੂੰ ਵਾਸ਼ਿੰਗਟਨ ਡੀ.ਸੀ. ਏਅਰਪੋਰਟ 'ਤੇ ਹੈਰੋਇਨ, ਕੋਕੀਨ ਤੇ ਚਰਸ ਆਦਿ ਨਸ਼ਿਆਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। 31 ...

ਪੂਰੀ ਖ਼ਬਰ »

ਪ੍ਰਿੰਸ ਹੈਰੀ ਦੀ ਟੀ.ਵੀ. ਮੁਲਾਕਾਤ ਸ਼ਾਹੀ ਪਰਿਵਾਰ ਲਈ ਪੈਦਾ ਕਰ ਸਕਦੀ ਹੈ ਨਵੀਆਂ ਮੁਸ਼ਕਿਲਾਂ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ 7 ਮਾਰਚ ਨੂੰ ਰਾਸ਼ਟਰਮੰਡਲ ਦਾ ਜਸ਼ਨ ਮਨਾਉਣ ਲਈ ਟੀ.ਵੀ. ਸੰਦੇਸ਼ ਜਾਰੀ ਕਰੇਗੀ, ਪਰ ਉਸੇ ਦਿਨ ਮਹਾਰਾਣੀ ਦੇ ਪੋਤੇ ਹੈਰੀ ਓਪਰਾ ਵਿਨਫਰੇ ਨਾਲ ਇਕ ਵਿਵਾਦਮਈ ਮੁਲਾਕਾਤ ਵੀ ਪ੍ਰਸਾਰਿਤ ...

ਪੂਰੀ ਖ਼ਬਰ »

ਯੂ.ਕੇ. 'ਚ ਤਾਲਾਬੰਦੀ 'ਚ ਢਿੱਲ ਦਾ ਐਲਾਨ-ਅੰਤਰਰਾਸ਼ਟਰੀ ਯਾਤਰਾ 'ਤੇ ਪਾਬੰਦੀ

* 8 ਮਾਰਚ ਤੋਂ ਸਕੂਲ, 12 ਅਪ੍ਰੈਲ ਤੋਂ ਰੈਸਟੋਰੈਂਟ, 17 ਮਈ ਤੋਂ ਸਿਨੇਮਾ ਘਰ ਖੁੱਲ੍ਹਣਗੇ ਅਤੇ 21 ਜੂਨ ਤੋਂ ਵੱਡੇ ਸਮਾਗਮ ਹੋਣਗੇ ਸ਼ੁਰੂ ਲੰਡਨ/ਲੈਸਟਰ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਵੇਖਦਿਆਂ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਡਰਬੀ ਵਿਖੇ ਸ਼ਹੀਦੀ ਕਾਨਫ਼ਰੰਸ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100ਵੀਂ ਵਰ੍ਹੇਗੰਢ ਮਨਾਉਣ ਵਾਸਤੇ ਵਿਸ਼ੇਸ਼ ਸ਼ਹੀਦੀ ਕਾਨਫ਼ਰੰਸ ਕਰਵਾਈ ਗਈ। ਗੁਰਦੁਆਰਾ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਸ: ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਬਾਰੇ ਵੈਬੀਨਾਰ ਰਾਹੀਂ ਚਮਨ ਲਾਲ ਹੋਏ ਰੂਬਰੂ

ਟੋਰਾਂਟੋ, 23 ਫਰਵਰੀ (ਹਰਜੀਤ ਸਿੰਘ ਬਾਜਵਾ)-ਤਰਕਸ਼ੀਲ ਸੁਸਾਇਟੀ ਆਫ਼ ਓਂਟਾਰੀਓ ਵਲੋਂ ਕੁਝ ਸਾਹਿਤਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਕ ਵੈਬੀਨਾਰ ਮੀਟਿੰਗ ਰਾਹੀਂ ਉੱਘੇ ਸਾਹਿਤਕਾਰ, ਚਿੰਤਕ ਅਤੇ ਸ਼ਹੀਦ ਭਗਤ ਸਿੰਘ ਸਮੇਤ ਇਨਕਲਾਬੀ ਲਹਿਰ ਦੇ ਕਈ ਸ਼ਹੀਦਾਂ ਬਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਅੰਦੋਲਨ ਨੂੰ ਲੈ ਕੇ ਲੈਸਟਰ ਦੇ ਮੇਅਰ ਨੇ ਜਤਾਈ ਚਿੰਤਾ

ਲੈਸਟਰ (ਇੰਗਲੈਂਡ), 23 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਭਾਰਤ 'ਚ ਕਿਸਾਨਾਂ ਵਲੋਂ ਵਿੱਢੇ ਅੰਦੋਲਨ ਸਬੰਧੀ ਲੈਸਟਰ ਸਿਟੀ ਕੌਂਸਲ ਦੇ ਮੇਅਰ ਸਰ ਪੀਟਰ ਸੋਲਜਬੇਅ ਨੇ ਵਿਦੇਸ਼ ਮੰਤਰੀ ਡੋਮਨਿਕ ਰੌਬ ਨੂੰ ਪੱਤਰ ਲਿਖਦਿਆਂ ਗੰਭੀਰ ਚਿੰਤਾ ਜਤਾਈ ਹੈ। ਸਰ ਪੀਟਰ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀਆਂ ਨੀਤੀਆਂ ਦੇ ਹੱਕ 'ਚ ਰੱਖੀ ਕਾਰ ਰੈਲੀ ਦਾ ਸਾਊਥਾਲ ਦੇ ਹਿੰਦੂ-ਸਿੱਖ ਭਾਈਚਾਰੇ ਵਲੋਂ ਵਿਰੋਧ

ਲੰਡਨ, 23 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਅਤੇ ਹੋਰ ਸ਼ਹਿਰਾਂ 'ਚ ਭਾਰਤ ਸਰਕਾਰ ਦੀਆਂ ਨੀਤੀਆਂ ਦੇ ਹੱਕ 'ਚ ਰੱਖੀ ਕਾਰ ਰੈਲੀ ਦਾ ਸਾਊਥਾਲ ਦੇ ਹਿੰਦੂ ਸਿੱਖ ਭਾਈਚਾਰੇ ਨੇ ਵਿਰੋਧ ਕਰਦਿਆਂ ਨਿੰਦਾ ਕੀਤੀ ਹੈ। 22 ਫਰਵਰੀ ਨੂੰ ਸ੍ਰੀ ਰਾਮ ਮੰਦਰ ਸਾਊਥਾਲ, ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX