ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਲੁਧਿਆਣਾ

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਨੇ ਕੀਤੀ | ਇਸ ਮੌਕੇ ਪਾਰਟੀ ਦੇ ਭਾਰੀ ਗਿਣਤੀ 'ਚ ਵਰਕਰ ਵੀ ਹਾਜ਼ਰ ਸਨ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿਨ-ਬ-ਦਿਨ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਜਿਸ ਕਾਰਨ ਮਹਿੰਗਾਈ ਵੀ ਵਧ ਰਹੀ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕੋਰੋਨਾ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਖ਼ਰਾਬ ਹੋ ਗਈ ਹੈ ਪਰ ਸਰਕਾਰ ਨੂੰ ਜਨਤਾ ਦਾ ਕੋਈ ਧਿਆਨ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ ਅਤੇ ਪੈਟਰੋਲ-ਡੀਜ਼ਲ 'ਤੇ ਟੈਕਸਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਵੀ ਮੰਗ ਕੀਤੀ ਕਿ ਉਹ ਪੈਟਰੋਲ ਅਤੇ ਡੀਜ਼ਲ ਪਰ ਆਪਣਾ ਬਣਦਾ ਟੈਕਸ ਘਟਾ ਕੇ ਲੋਕਾਂ ਨੂੰ ਫੌਰੀ ਤੌਰ 'ਤੇ ਰਾਹਤ ਦੇਣ | ਉਨ੍ਹਾਂ ਦੱਸਿਆ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਟੈਕਸ ਨਾ ਘਟਾਏ ਤਾਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਸੰਘਰਸ਼ ਲਈ ਮਜ਼ਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਮਾਨ ਸਿੰਘ ਗਰਚਾ, ਹਰਪ੍ਰੀਤ ਸਿੰਘ ਗੁੁਰਮ, ਰਮਨਦੀਪ ਸਿੰਘ ਗਿੱਲ, ਪਰਮਜੀਤ ਸਿੰਘ ਖਾਲਸਾ, ਬਲਦੇਵ ਸਿੰਘ, ਓਰਿੰਦਰ ਕੌਰ ਗਰੇਵਾਲ, ਮੇਜਰ ਸਿੰਘ ਖਾਲਸਾ, ਜਸਵੰਤ ਸਿੰਘ, ਗੁਰਦਿਆਲ ਸਿੰਘ, ਦਰਸ਼ਨ ਸਿੰਘ, ਸਰਪੰਚ ਇੰਦਰਮੋਹਨ ਸਿੰਘ, ਦਿਲਬਾਗ ਸਿੰਘ ਗਿੱਲ, ਅਮਰਜੀਤ ਸਿੰਘ, ਜਗਮੇਲ ਸਿੰਘ, ਹਰਭਜਨ ਸਿੰਘ, ਰਾਮ ਸਿੰਘ, ਮੋਹਿੰਦਰ ਸਿੰਘ, ਜਸਵਿੰਦਰ ਸਿੰਘ ਦਾਦ, ਜਗੀਰ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਘੁੰਮਣ, ਸੁਰਿੰਦਰ ਸਿੰਘ ਛਿੰਦਾ, ਨਿਰਭੈ ਸਿੰਘ ਆਦਿ ਹਾਜ਼ਰ ਸਨ | ਇਨ੍ਹਾਂ ਆਗੂਆਂ ਵਲੋਂ ਪ੍ਰਦਰਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾਂ ਨੂੰ ਰਾਸ਼ਟਰਪਤੀ ਦੇ ਨਾਂਅ 'ਤੇ ਮੰਗ ਪੱਤਰ ਵੀ ਦਿੱਤਾ ਗਿਆ |

ਜ਼ਿਲ੍ਹਾ ਲੁਧਿਆਣਾ ਦੇ 136 ਬੇਰੁਜ਼ਗਾਰ ਨੌਜਵਾਨਾਂ ਨੂੰ ਡੀ. ਸੀ. ਨੇ ਮਿੰਨੀ ਬੱਸ ਦੇ ਪਰਿਮਟ ਵੰਡਣ ਦੀ ਕੀਤੀ ਸ਼ੁਰੂਆਤ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਮੁੱਖ ਮੰਤਰੀ ਵਲੋਂ ਉਦਘਾਟਨ ਕੀਤਾ ਗਿਆ, ਜਿਸ 'ਚ ਲੁਧਿਆਣਾ ਦੇ ਬਚਤ ਭਵਨ ਵਿਖੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਸਮੇਤ ...

ਪੂਰੀ ਖ਼ਬਰ »

ਰੇਨੋ ਕਾਇਗਰ ਦਾ ਲੁਧਿਆਣਾ 'ਚ ਧਮਾਕੇਦਾਰ ਸਵਾਗਤ

ਲੁਧਿਆਣਾ, 24 (ਅ.ਬ)-ਲੈਂਡਮਾਰਕ ਰੇਨੋ ਨੇ ਰੇਨੋ ਕਾਇਗਰ ਨੂੰ ਲੁਧਿਆਣਾ ਵਿਚ ਲਾਂਚ ਕੀਤਾ ਹੈ | ਸਥਾਨਕ ਅਗਰ ਨਗਰ ਦੀ ਸਰਪੰਚ ਹਰਪ੍ਰੀਤ ਕੌਰ ਨੇ ਬੈਂਚਮਾਰਕ ਮੋਟਰਜ਼ ਦੇ ਸੀ.ਈ.ਓ. ਬੀ.ਕੇ.ਅਰੋੜਾ, ਸੀ.ਓ.ਓ ਅਭਿਨਵ ਗੋਇਲ, ਟੈਰੀਟਰੀ ਹੈੱਡ ਰਾਹੁਲ ਪ੍ਰਭਾਕਰ ਅਤੇ ਬੈਂਚਮਾਰਕ ਟੀਮ ...

ਪੂਰੀ ਖ਼ਬਰ »

ਲੜਕੀ ਪਾਸੋਂ ਮੋਬਾਈਲ ਖੋਹ ਕੇ ਭੱਜ ਰਹੇ 2 ਨੌਜਵਾਨ ਕਾਬੂ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਦੀ ਗੋਲ ਮਾਰਕੀਟ 'ਚ ਲੜਕੀ ਪਾਸੋਂ ਮੋਬਾਇਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਅਰਬਨ ਅਸਟੇਟ ਦੁੱਗਰੀ ਦੇ ਇਕ ਸਕੂਲ ਪ੍ਰਬੰਧਕਾਂ ਵਲੋਂ ਆਨਲਾਈਨ ਪੇਪਰ ਲੈਣ ਦੇ ਮੁੱਦੇ 'ਤੇ ਮਾਪੇ ਤੇ ਅਧਿਆਪਕਾਂ 'ਚ ਹੋਈ ਬਹਿਸ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਅਰਬਨ ਅਸਟੇਟ ਦੁੱਗਰੀ ਸਥਿਤ ਸ਼ਹਿਰ ਦੇ ਇਕ ਪ੍ਰਸਿੱਧ ਸਕੂਲ 'ਚ ਪ੍ਰਬੰਧਕਾਂ ਵਲੋਂ ਵਿਦਿਆਰਥੀ ਨੂੰ ਆਫ ਲਾਈਨ ਪੇਪਰ ਦੇਣ ਲਈ ਬੁਲਾਉਣ ਦੇ ਮੁੱਦੇ 'ਤੇ ਮਾਪਿਆਂ ਅਤੇ ਸਕੂਲ ਸਟਾਫ਼ ਦਰਮਿਆਨ ਬੁੱਧਵਾਰ ਦੁਪਹਿਰ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 9 ਵਿਦਿਆਰਥੀਆਂ ਤੇ 4 ਅਧਿਆਪਕਾਂ ਸਮੇਤ 95 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ
ਲੁੁਧਿਆਣਾ 'ਚ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 31,000 ਤੋਂ ਟੱਪਿਆ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜਦਕਿ ਪਿਛਲੇ 2 ਦਿਨਾਂ ਤੋਂ ...

ਪੂਰੀ ਖ਼ਬਰ »

ਇਕ ਲੱਖ 87 ਹਜ਼ਾਰ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ ਰੱਖਣਾ ਕਾਂਗਰਸ ਸਰਕਾਰ ਲਈ ਭਵਿੱਖ 'ਚ ਘਾਤਕ ਸਿੱਧ ਹੋ ਸਕਦੈ-ਜਥੇਬੰਦੀ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਐੱਨ. ਪੀ. ਐੱਸ. ਤਹਿਤ ਭਰਤੀ ਹੋਏ ਮੁਲਾਜਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4 ਫ਼ੀਸਦੀ ਹਿੱਸੇ 'ਤੇ ਲਗਾਏ ਟੈਕਸ ਵਾਲੇ ਪੱਤਰ ਨੂੰ ਰੱਦ ...

ਪੂਰੀ ਖ਼ਬਰ »

ਲੁੁਧਿਆਣਾ 'ਚ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 31,000 ਤੋਂ ਟੱਪਿਆ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜਦਕਿ ਪਿਛਲੇ 2 ਦਿਨਾਂ ਤੋਂ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦੇ 3 ਮੈਂਬਰ ਲੱਖਾਂ ਦੇ ਵਾਹਨਾਂ ਸਮੇਤ ਕਾਬੂ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ 9 ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਡੀ. ਸੀ. ਪੀ. ...

ਪੂਰੀ ਖ਼ਬਰ »

4 ਨੌਜਵਾਨ ਅੱਧਾ ਕੁਇੰਟਲ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਅੱਧਾ ਕੁਇੰਟਲ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਹਰਜੀਤ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ 'ਚ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਇਸ਼ਨੀਤ ਕੌਰ ਪਤਨੀ ਅਮਨਪ੍ਰੀਤ ਸਿੰਘ ਵਾਸੀ ਮਾਡਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹਰਕਤ 'ਚ ਆਈ ਪੁਲਿਸ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੋਂ ਬਾਅਦ ਹਰਕਤ 'ਚ ਆਈ ਲੁਧਿਆਣਾ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 1200 ਦੇ ਕਰੀਬ ਵਿਅਕਤੀਆਂ ਦੇ ਚਾਲਾਨ ਕੀਤੇ ਹਨ | ਅੱਜ ਪੁਲਿਸ ਵਲੋਂ ਸ਼ਹਿਰ 'ਚ ਵੱਖ-ਵੱਖ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਪੰਜਾਬ ਫ਼ੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਵਲੋਂ ਮੰਗਾਂ ਸਬੰਧੀ ਰੋਸ ਰੈਲੀ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਪੰਜਾਬ ਫ਼ੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ 'ਚ ਪੀ. ਏ. ਯੂ., ਗਡਵਾਸੂ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਪੈਟਰੋਲ, ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਲੋਕਾਂ ਨੂੰ ਸ਼ੀਸ਼ੀਆਂ 'ਚ ਤੇਲ ਵੰਡਿਆ ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਰੇਲਵੇ ਸਟੇਸ਼ਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਯੂਥ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਕਰਮਚਾਰੀ ਰਾਜ ਬੀਮਾ ਨਿਗਮ ਵਲੋਂ 69ਵੇਂ ਸਥਾਪਨਾ ਦਿਵਸ ਮੌਕੇ 10 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ੇਸ਼ ਸੇਵਾ ਪੰਦਰਵਾੜਾ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਕਰਮਚਾਰੀ ਰਾਜ ਬੀਮਾ ਨਿਗਮ ਨਵੀਂ ਦਿੱਲੀ ਆਪਣੇ 69ਵੇਂ ਸਥਾਪਨਾ ਦਿਵਸ ਮੌਕੇ ਲਾਭਪਾਤਰੀਆਂ ਲਈ ਅੱਜ ਤੋਂ ਵਿਸ਼ੇਸ਼ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਕਰਮਚਾਰੀ ਰਾਜ ਬੀਮਾ ਨਿਗਮ ਉੱਪ ਦਫ਼ਤਰ ਲੁਧਿਆਣਾ ਦੇ ਨਿਰਦੇਸ਼ਕ ਸੁਨੀਲ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ...

ਪੂਰੀ ਖ਼ਬਰ »

ਫ਼ਸਲੀ ਰਹਿੰਦ-ਖੂੰਹਦ ਤੋਂ ਜੈਵਿਕ ਊਰਜਾ ਬਣਾਉਣ ਦਾ ਪੀ. ਏ. ਯੂ. ਨੂੰ ਮਿਲਿਆ ਪ੍ਰਾਜੈਕਟ

ਲੁਧਿਆਣਾ, 24 ਫਰਵਰੀ (ਪੁਨੀਤ ਬਾਵਾ)-ਨਵਿਆਉਣਯੋਗ ਊਰਜਾ ਵਿਭਾਗ ਨੂੰ ਫ਼ਸਲੀ ਰਹਿੰਦ-ਖੂੰਹਦ ਤੋਂ ਜੈਵਿਕ ਊਰਜਾ ਅਤੇ ਹੋਰ ਲਾਭਕਾਰੀ ਉਤਪਾਦ ਬਣਾਉਣ ਦੇ ਪ੍ਰਾਜੈਕਟ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਨਿਵਾਜ਼ਿਆ ਗਿਆ ਹੈ | ਇਹ ਪ੍ਰਾਜੈਕਟ ਫੋਰਟਮ ਇੰਡੀਆ ...

ਪੂਰੀ ਖ਼ਬਰ »

ਢੋਲੇਵਾਲ ਚੌਕ ਤੋਂ ਸ਼ੇਰਪੁਰ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਬਣੀ ਗ੍ਰੀਨ ਬੈਲਟ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਆਰ. ਟੀ. ਆਈ. ਵਰਕਰ ਸਿਮਰਤਪਾਲ ਸਿੰਘ ਕਲਸੀ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਢੋਲੇਵਾਲ ਚੌਕ ਤੋਂ ਸ਼ੇਰਪੁਰ ਚੌਕ ਤੱਕ ਸੜਕ ਦੇ ਦੋਵੀਂ ਪਾਸੇ ਬਣੀ ਗ੍ਰੀਨ ਬੈਲਟ 'ਚ ਹੋਏ ਨਾਜਾਇਜ਼ ਕਬਜ਼ੇ ਹਟਾ ਕੇ ਗ੍ਰੀਨ ਬੈਲਟ ਵਿਕਸਤ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ 'ਤੇ ਪੈ ਰਿਹੈ ਮਹਿੰਗਾਈ ਦਾ ਬੋਝ-ਆਦਿਆ

ਲੁਧਿਆਣਾ, 24 ਫ਼ਰਵਰੀ (ਕਵਿਤਾ ਖੁੱਲਰ)-ਲਵ ਕੁਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਹੋਣ ਨਾਲ ਲੋਕਾਂ ਉੱਪਰ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਨਿੱਤ ਦਿਨ ...

ਪੂਰੀ ਖ਼ਬਰ »

ਲਾਈਵ ਪੋ੍ਰਗਰਾਮ 'ਚ ਪੀ. ਏ. ਯੂ. ਦੇ ਮਾਹਿਰਾਂ ਨੇ ਖੇਤੀ ਵਪਾਰੀਕਰਨ ਸਬੰਧੀ ਸਾਂਝੇ ਕੀਤੇ ਨੁਕਤੇ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਲਾਈਵ ਪ੍ਰੋਗਰਾਮ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਖੇਤੀ ਵਪਾਰੀਕਰਨ ਸਬੰਧੀ ਨੁਕਤੇ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਖੇਤੀ ਵਪਾਰੀਕਰਨ ਵਾਲੇ ਪਾਸੇ ਵਧਣਦੀ ਅਪੀਲ ਕੀਤੀ | ਪੀ. ਏ. ਯੂ. ਦੇ ਮਾਹਿਰ ਡਾ. ਖੁਸ਼ਦੀਪ ...

ਪੂਰੀ ਖ਼ਬਰ »

ਹਲਕਾ ਆਤਮ ਨਗਰ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਕੜਵਲ ਵਲੋਂ ਹਰ ਬੁੱਧਵਾਰ ਕੈਂਪ ਲਗਾਉਣ ਦਾ ਐਲਾਨ

ਲੁਧਿਆਣਾ, 24 ਫਰਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਕਾਂਗਰਸ ਪਾਰਟੀ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਨਵੀਂ ਪਹਿਲਕਦਮੀ ਕੀਤੀ ਗਈ ਹੈ, ਜਿਸ ਦੇ ਤਹਿਤ ਸ. ਕੜਵਲ ਵਲੋਂ ਹਰ ਬੁੱਧਵਾਰ ...

ਪੂਰੀ ਖ਼ਬਰ »

ਸੀ. ਐੱਮ. ਸੀ. ਤੇ ਹਸਪਤਾਲ 'ਚ ਡਾਕਟਰ ਤੇ ਅਧਿਆਪਕਾਂ ਦੀ ਤਿੰਨ ਰੋਜ਼ਾ ਸਿੱਖਿਆ ਸਿਖਲਾਈ ਸ਼ੁਰੂ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਮੈਡੀਕਲ ਕੌਂਸਲ ਆਫ਼ ਇੰਡੀਆ ਨਵੀਂ ਦਿੱਲੀ ਵਲੋਂ ਸੀ. ਐੱਮ. ਸੀ. ਅਤੇ ਹਸਪਤਾਲ ਲੁਧਿਆਣਾ 'ਚ ਡਾਕਟਰ-ਅਧਿਆਪਕਾਂ ਨੂੰ ਸੰਸਾਰ ਪੱਧਰੀ ਡਾਕਟਰੀ ਸਿੱਖਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਹਿੱਤ ਕੌਮੀ ਪੱਧਰ ਦਾ ਨੋਡਲ ਕੇਂਦਰ ਸਥਾਪਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ ਇਜਲਾਸ 'ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਸੰਘਰਸ਼ ਹੋਵੇਗਾ ਤਿੱਖਾ-ਜਥੇਬੰਦੀ

ਲੁਧਿਆਣਾ, 24 ਫਰਵਰੀ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼/ਪਨਬਸ ਦੇ 18 ਡੀਪੂਆਂ ਸਮੇਤ ਲੁਧਿਆਣਾ ਸਥਿਤ ਬੱਸ ਡੀਪੂ ਅੱਗੇ ਵੀ ਗੇਟ ਰੈਲੀ ਕੀਤੀ ਗਈ | ਇਸ ਮੌਕੇ ਡੀਪੂ ਲੁਧਿਆਣਾ 'ਤੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਕੋਲ ਉਠਾਏ ਸ਼ਹਿਰ ਦੇ ਵਿਕਾਸ ਦੇ ਮੁੱਦੇ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਲੁਧਿਆਣਾ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਮੇਅਰ ਬਲਕਾਰ ਸਿੰਘ ਸੰਧੂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵਲੋਂ ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਉਦਯੋਗਿਕ ਇਲਾਕਾ ਸੀ. ਨਿਵਾਸੀਆਂ ਵਲੋਂ ਸੜਕ ਦਾ ਕੰਮ ਮੁਕੰਮਲ ਹੋਣ 'ਤੇ ਕੌਂਸਲਰ ਗਿਆਸਪੁਰਾ ਦਾ ਧੰਨਵਾਦ

ਲੁਧਿਆਣਾ/ਢੰਡਾਰੀ ਕਲਾਂ, 24 ਫਰਵਰੀ (ਅਮਰੀਕ ਸਿੰਘ ਬੱਤਰਾ/ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਉਦਯੋਗਿਕ ਇਲਾਕਾ ਸੀ. ਦੇ ਸਨਅਤਕਾਰਾਂ ਨੇ ਸੂਆ ਰੋਡ ਤੱਕ ਸੜਕ ਬਣਨ 'ਤੇ ਖੁਸ਼ੀ ਪ੍ਰਗਟਾਈ | ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ, ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਨੂੰ ਅਚਨਚੇਤੀ ਛੁੱਟੀ ਦੇਣ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਹਦਾਇਤ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਸਿੱਖਿਆ ਵਿਭਾਗ ਪੰਜਾਬ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਅਧਿਆਪਕਾਂ ਨੂੰ ਅਚਨਚੇਤੀ ਛੁੱਟੀ ਦੇਣ ਸਮੇਂ ਧਿਆਨ ਰੱਖਿਆ ਜਾਵੇ ਕਿ ਸਕੂਲ ਪ੍ਰਬੰਧ, ਬੱਚਿਆਂ ਦੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਰਕੇ ਕੱਲ੍ਹ ਤੋਂ ਲੱਗਣ ਵਾਲੀ ਗਮਸਾ ਐਕਸਪੋ ਇੰਡੀਆ-2021 ਮੁਲਤਵੀ

ਲੁਧਿਆਣਾ, 24 ਫਰਵਰੀ (ਪੁਨੀਤ ਬਾਵਾ)-ਗਾਰਮੈਂਟਸ, ਮਸ਼ੀਨਰੀ ਨਿਰਮਾਤਾ ਤੇ ਸਪਲਾਇਰ ਐਸੋਸੀਏਸ਼ਨ (ਰਜਿ.) ਐਕਸਪੋ ਇੰਡੀਆ ਵਲੋਂ ਅੱਜ 6ਵੀਂ ਪ੍ਰਦਰਸ਼ਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ | ਇਹ ਫ਼ੈਸਲਾ ਪ੍ਰਬੰਧਕਾਂ ਨੇ ਪੰਜਾਬ ਅਤੇ ਭਾਰਤ 'ਚ ਕੋਵਿਡ ...

ਪੂਰੀ ਖ਼ਬਰ »

ਲੋਕਾਂ ਵਲੋਂ ਨਕਾਰੇ ਹੋਏ ਉਮੀਦਵਾਰ ਆਤਮ ਨਗਰ ਨਿਵਾਸੀਆਂ ਨੂੰ ਕਰ ਰਹੇ ਨੇ ਗੁੰਮਰਾਹ-ਕੋਹਲੀ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਹਲਕਾ ਆਤਮ ਨਗਰ ਤੋਂ ਪ੍ਰਧਾਨ ਹਰਪਾਲ ਸਿੰਘ ਕੋਹਲੀ ਨੇ ਕਾਂਗਰਸ ਪਾਰਟੀ ਦੇ ਹਾਰੇ ਹੋਏ ਉਮੀਦਵਾਰ ਅਤੇ ਸਾਬਕਾ ਕੌਂਸਲਰ ਕਮਲਜੀਤ ਸਿੰਘ ਕੜਵਲ ਵਲੋਂ ਆਤਮ ਨਗਰ ਵਿਚ ਲਗਭਗ ਪੌਣੇ ਦੋ ਕਰੋੜ ਰੁਪਏ ਦੇ ਵਿਕਾਸ ...

ਪੂਰੀ ਖ਼ਬਰ »

ਬੁਟਾਹਰੀ ਸਕੂਲ ਸਟਾਫ਼ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਨਮਾਨਿਤ

ਡੇਹਲੋਂ, 24 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਹਰਜੀਤ ਸਿੰਘ ਖੱਟੜਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਟਾਹਰੀ ਇੰਚਾਰਜ ਪਿ੍ੰਸੀਪਲ ਸ਼ਿਵਾਨੀ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇੱਥੇ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ-ਬਾਵਾ

ਲੁਧਿਆਣਾ, 24 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ...

ਪੂਰੀ ਖ਼ਬਰ »

ਸਿੱਖ ਯੂਥ ਵੈੱਲਫੇਅਰ ਸੁਸਾਇਟੀ ਦੇ ਨੌਜਵਾਨਾਂ ਦਾ ਭਾਈ ਗਰੇਵਾਲ ਵਲੋਂ ਸਨਮਾਨ

ਜਗਰਾਉਂ, 24 ਫਰਵਰੀ (ਜੋਗਿੰਦਰ ਸਿੰਘ)-ਕੌਮਾਂ ਦੇ ਭਵਿੱਖ ਦੀ ਵਾਗਡੋਰ ਨੌਜਵਾਨ ਪੀੜ੍ਹੀ ਦੇ ਹੱਥ ਹੁੰਦੀ ਹੈ | ਜਵਾਨੀ ਦਾ ਜੋਸ਼ ਅਤੇ ਜਜ਼ਬਾ ਹੋਸ਼ ਨਾਲ ਸੁਮੇਲ ਖਾ ਕੇ ਚੱਲੇ ਤਾਂ ਵੱਡੇ-ਵੱਡੇ ਜ਼ਾਬਰਾ ਨਾਲ ਟਕਰਾਉਣ ਦੀ ਤਾਕਤ ਰੱਖਦਾ ਹੈ | ਸਿੱਖੀ ਸਿਧਾਂਤਾਂ ਨੂੰ ਪ੍ਰਣਾਈ ...

ਪੂਰੀ ਖ਼ਬਰ »

ਨਸ਼ਿਆਂ 'ਤੇ ਨਿਰਭਰ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮਿਸ਼ਨ ਰੈੱਡ ਸਕਾਈ' ਤਹਿਤ ਮੁੱਖ ਧਾਰਾ 'ਚ ਲਿਆਉਣ ਦਾ ਅਮਲ ਸ਼ਰੂ-ਸ਼ਰਮਾ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਨਸ਼ਿਆਂ 'ਤੇ ਨਿਰਭਰ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮਿਸ਼ਨ ਰੈੱਡ ਸਕਾਈ' ਤਹਿਤ ਮੁੱਖ ਧਾਰਾ ਵਿਚ ਲਿਆਉਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਲੋਂ 500 ਅਜਿਹੇ ਵਿਅਕਤੀਆਂ ਦੀ ਪਹਿਚਾਣ ਕੀਤੀ ਗਈ ਹੈ ਜੋ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼ਬਦ ਗੁਰੂ ਨਾਲ ਸੰਗਤਾਂ ਨੂੰ ਜੋੜਨ ਦੇ ਮਕਸਦ ਤਹਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ 'ਚ ਬੀਬੀ ਰਣਜੀਤ ਕੌਰ ਅਤੇ ਭਾਈ ਕਮਲਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ...

ਪੂਰੀ ਖ਼ਬਰ »

ਪੀ. ਐੱਮ. ਐੱਸ. ਵੀ. ਏ. ਨਿਧੀ ਯੋਜਨਾ ਤਹਿਤ ਸਟਰੀਟ ਵੈਂਡਰ 10,000 ਰੁਪਏ ਕਰਜ਼ਾ ਲੈ ਸਕਦੇ ਨੇ-ਡੀ. ਸੀ.

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਪ੍ਰਧਾਨ ਮੰਤਰੀ ਸਟਰੀਟ ਵਿਕ੍ਰੇਤ ਆਤਮਾ ਨਿਰਭਰ (ਪੀ.ਐੱਮ.ਐੱਸ.ਵੀ.ਏ.) ਨਿਧੀ ਯੋਜਨਾ ਤਹਿਤ ਸਟਰੀਟ ਵੈਂਡਰ 10,000 ਰੁਪਏ ਕਰਜ਼ਾ ਲੈ ਸਕਦੇ ਹਨ | ਇਸ ਯੋਜਨਾ ਦਾ ਜ਼ਿਲ੍ਹੇ ਦੇ ਵੱਧ ਤੋਂ ਵੱਧ ਸਟਰੀਟ ਵੈਂਡਰਾਂ ਨੂੰ ਲਾਭ ਲੈਣਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ 28 ਨੂੰ ਹੋਵੇਗਾ-ਮੱਲਣ/ਗੁਪਤਾ

ਹੰਬੜਾਂ, 24 ਫਰਵਰੀ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਮਾਂ ਭਗਵਤੀ ਸੇਵਾ ਦਲ ਦੇ ਅਹੁਦੇਦਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ ਅਤੇ ਧਾਰਮਿਕ ਸਮਾਗਮ 'ਚ ਸੇਵਾ ਨਿਭਾਉਣ ਦੀਆਂ ਡਿਊਟੀਆਂ ਤੈਅ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਕੌਂਸਲਰ ਦੀ ਅਣਦੇਖੀ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜ਼ਬੂਰ-ਮੁਹੱਲਾ ਨਿਵਾਸੀ

ਭਾਮੀਆਂ ਕਲਾਂ, 24 ਫਰਵਰੀ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ-27 ਦੇ ਮੁਹੱਲਾ ਅਕਾਲ ਸਹਾਇ ਕਾਲੋਨੀ ਦੇ ਨਿਵਾਸੀਆਂ ਵਲੋਂ ਮੁਹੱਲਾ ਪ੍ਰਧਾਨ ਰਮਨਦੀਪ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਹਲਕਾ ਵਿਧਾਇਕ ਸ਼ਰਨਜੀਤ ...

ਪੂਰੀ ਖ਼ਬਰ »

ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਨਿੱਜੀ ਸਕੂਲ ਹੀ ਕੇਂਦਰ ਬਣਾਏ ਜਾਣ-ਪਿ੍ੰ. ਚਮਕੌਰ ਸਿੰਘ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਪਿਛਲੇ ਦਿਨੀਂ ਬੋਰਡ ਆਫ਼ ਖਾਲਸਾ ਸਕੂਲ ਹੈਾਡਜ ਲੁਧਿਆਣਾ ਜ਼ਿਲ੍ਹਾ ਦੀ ਅਹਿਮ ਮੀਟਿੰਗ ਪਿ੍ੰ. ਚਮਕੌਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਾਨ-ਬੋਰਡ ਕਲਾਸਾਂ ਦੇ ਸਾਲਾਨਾ ਇਮਤਿਹਾਨ ਤੋਂ ਬਾਅਦ ਬੋਰਡ ਕਲਾਸਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਕਿਸਾਨਾਂ ਦੇ ਹੱਕ 'ਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ-ਜਸਕਰਨ ਸਿੰਘ ਕਾਹਨ ਵਾਲਾ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਹੱਕ ਵਿਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਰਹੀ ਹੈ | ਜਸਕਰਨ ਸਿੰਘ ਕਾਹਨ ਵਾਲਾ ਅੱਜ ਆਪਣੇ ਚਾਰ ਹੋਰ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਗਗਨ ਨਗਰ ਦੀਆਂ ਗਲੀਆਂ ਦੇ ਕੰਮ ਦਾ ਉਦਘਾਟਨ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਜਥੇ. ਬਲਵਿੰਦਰ ਸਿੰਘ ਬੈਂਸ ਨੇ ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰ: 31 'ਚ ਪੈਂਦੇ ਗਗਨ ਨਗਰ 'ਚ 51.56 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਾਉਣ ਦੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਚੌਂਕੀਮਾਨ ਦੀ ਪੁਸਤਕ 'ਦਹਿਸ਼ਤਗਰਦੀ' ਤੇ ਸੁਰਜੀਤ ਦਰਸ਼ੀ ਦੀ “'ਕਾਫਲੇ ਵਫ਼ਾਵਾਂ' ਦੇ ਲੋਕ ਅਰਪਣ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਪੰਜਾਬੀ ਗ਼ਜ਼ਲ ਮੰਚ ਪੰਜਾਬ ਫਿਲੌਰ ਪੰਜਾਬ ਵਲੋਂ ਪੰਜਾਬੀ ਭਵਨ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ, ਜਿਸ 'ਚ ਪੰਜਾਬੀ ਦੇ ਪ੍ਰਸਿੱਧ ਚਿੰਤਕ ਭੁਪਿੰਦਰ ਸਿੰਘ ਚੌਂਕੀਮਾਨ ਦੀ ਪੁਸਤਕ 'ਦਹਿਸ਼ਤਗਰਦੀ' ਤੇ ਸੁਰਜੀਤ ਦਰਸ਼ੀ ਦੀ 'ਕਾਫਲੇ ...

ਪੂਰੀ ਖ਼ਬਰ »

'ਲਿਪ' ਪ੍ਰਧਾਨ ਬੈਂਸ ਵਲੋਂ ਹਲਕਾ ਪੱਛਮੀ ਦੇ ਅਹੁਦੇਦਾਰਾਂ ਨਾਲ ਮੀਟਿੰਗ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰਾਂ/ਵਰਕਰਾਂ ਦੀ ਇਕ ਅਹਿਮ ਮੀਟਿੰਗ ਕੇਵਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਪਾਰਟੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਕੀਰਤਨੀ ਜਥਿਆਂ ਵਲੋਂ ਵਿਧਾਇਕ ਬੈਂਸ ਦਾ ਸਨਮਾਨ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗੁਰਦੁਆਰਾ ਨਾਨਕਸਰ ਸਾਹਿਬ, ਟੇਢੀ ਰੋਡ ਸ਼ਿਮਲਾਪੁਰੀ ਵਿਖੇ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਕਈ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਨਾਬਾਲਗ ਵਾਹਨ ਚਾਲਕਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਟ੍ਰੈਫਿਕ ਪੁਲਿਸ ਵਲੋਂ ਅੱਜ ਨਾਬਾਲਗ ਵਾਹਨ ਚਾਲਕਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ 90 ਵਾਹਨ ਚਾਲਕਾਂ ਦੇ ਚਾਲਾਨ ਕੀਤੇ ਗਏ ਹਨ ਜਦਕਿ 27 ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ | ਪੁਲਿਸ ਵਲੋਂ ਅੱਜ ਸਵੇਰ ...

ਪੂਰੀ ਖ਼ਬਰ »

ਜਦ ਤੱਕ ਸੰਘਰਸ਼ ਚੱਲੇਗਾ ਰਾਸ਼ਨ ਦੀ ਥੁੜ੍ਹ ਨਹੀਂ ਆਉਣ ਦਿਆਂਗੇ-ਤੱਖਰ, ਮੋਤੀਪੁਰ, ਖਹਿਰਾ, ਬਾਸੀ

ਲਾਢੋਵਾਲ, 24 ਫਰਵਰੀ (ਬਲਬੀਰ ਸਿੰਘ ਰਾਣਾ )-ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ 'ਤੇ ਬੈਠੇ ਕਿਸਾਨਾਂ ਨੂੰ ਰਾਸ਼ਨ ਦੀ ਹੁਣ ਨਹੀਂ ਆਉਣ ਦਿੱਤੀ ਜਾਵੇਗੀ, ਸਗੋਂ ਉਨ੍ਹਾਂ ਨੂੰ ਲੋੜ ਮੁਤਾਬਿਕ ਖਾਣ-ਪੀਣ ਦੀਆਂ ਚੀਜ਼ਾਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੰਜਾਬ 'ਚ 150 ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ ਜਾਣ ਦਾ ਐਲਾਨ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ 'ਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ਦੇਣ ...

ਪੂਰੀ ਖ਼ਬਰ »

ਚੇਅਰਮੈਨ ਸੰਧੂ ਨੇ ਸ਼ਹਿਰ 'ਚੋਂ ਲੰਘਦੇ ਐਕਸਪ੍ਰੈੱਸ ਵੇਅ 'ਤੇ ਚੀਮਾ ਚੌਂਕ ਪੁਲ ਨੂੰ ਉਦਘਾਟਨ ਕਰਕੇ ਟ੍ਰੈਫ਼ਿਕ ਲਈ ਖੋਲਿ੍ਹਆ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵਲੋਂ ਲੁਧਿਆਣਾ ਦੀ ਫਿਰੋਜ਼ਪੁਰ ਰੋਡ ਚੰੂਗੀ ਤੋਂ ਸਮਰਾਲਾ ਚੌਂਕ ਤੱਕ ਐਕਸਪ੍ਰੈੱਸ ਵੇਅ ਬਣਾਇਆ ਜਾ ਰਿਹਾ ਹੈ | ਇਸ ਐਕਸਪ੍ਰੈੱਸ ਵੇਅ 'ਤੇ ਚੀਮਾ ਚੌਂਕ ਵਿਖੇ ਸਥਿਤ ਪੁਲ ਦਾ ਅੱਜ ਨੈਸ਼ਨਲ ...

ਪੂਰੀ ਖ਼ਬਰ »

ਮਾਲਵਾ ਸੈਂਟਰ ਕਾਲਜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ

ਲਧਿਆਣਾ, 24 ਫਰਵਰੀ (ਪੁਨੀਤ ਬਾਵਾ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਸਿਵਲ ਲਾਈਨਜ਼ ਲੁਧਿਆਣਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥਣਾਂ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੇਸ਼ਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਅੱਜ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 25 ...

ਪੂਰੀ ਖ਼ਬਰ »

-ਮਾਮਲਾ ਡੇਅਰੀ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦਾ- ਪਿ੍ੰਸੀਪਲ ਸਕੱਤਰ ਦੇ ਪ੍ਰਸਤਾਵਿਤ ਯੋਜਨਾ ਦੀ ਸਮੀਖਿਆ ਲਈ ਮੇਅਰ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੱਲ ਰਹੀ ਯੋਜਨਾ ਤਹਿਤ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਚੱਲ ਰਹੀਆਂ ਅਤੇ ਨਗਰ ਨਿਗਮ ਦੀ ਹਦੂਦ ...

ਪੂਰੀ ਖ਼ਬਰ »

-ਲੋਧੀ ਕਲੱਬ ਚੋਣ- ਰੋਜ਼ਾਨਾ ਭਾਰੀ ਗਿਣਤੀ 'ਚ ਮੈਸੇਜ਼ ਤੇ ਵੱਟਸਐਪ ਮੈਸੇਜ ਭੇਜ ਕੇ ਪ੍ਰੇਸ਼ਾਨ ਕਰਨ ਵਾਲੇ ਉਮੀਦਵਾਰਾਂ ਖ਼ਿਲਾਫ਼ ਡੀ. ਸੀ. ਨੂੰ ਲਿਖਿਆ ਪੱਤਰ

ਲੁਧਿਆਣਾ, 24 ਫਰਵਰੀ (ਅਮਰੀਕ ਸਿੰਘ ਬੱਤਰਾ)-ਲੋਧੀ ਕਲੱਬ ਦੇ ਜਨਰਲ ਸਕੱਤਰ, ਉੱਪ ਪ੍ਰਧਾਨ ਅਤੇ ਦੂਸਰੇ ਅਹੁਦਿਆਂ ਲਈ 7 ਮਾਰਚ 2021 ਨੂੰ ਹੋਣ ਵਾਲੀ ਚੋਣ ਲਈ ਜਿਨ੍ਹਾਂ ਉਮੀਦਵਾਰਾਂ ਵਲੋਂ ਮੈਂਬਰਾਂ ਨੂੰ ਆਪਣੇ ਪੱਖ ਵਿਚ ਕਰਨ ਲਈ ਵਾਰ ਵਾਰ ਮੋਬਾਈਲ ਸੁਨੇਹੇ ਭੇਜੇ ਜਾ ਰਹੇ ਹਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਲਾਢੋਵਾਲ, 24 ਫਰਵਰੀ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ 27 ਫਰਵਰੀ ਨੂੰ ਪੂਰੇ ਜਗਤ ਅੰਦਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਪਿੰਡ ਛੋਅਲੇ ਪਤੀ ਦੀਆਂ ਸੰਗਤਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭਗਤ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਪਿੰਡ ਸੁਨੇਤ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਕਿਸਾਨੀ ਸੰਘਰਸ਼ ਦੌਰਾਨ ਗਿ੍ਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ

ਲੁਧਿਆਣਾ, 24 ਫਰਵਰੀ (ਕਵਿਤਾ ਖੁੱਲਰ)-ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਣੇ ਹੱਕਾਂ ਦੀ ਰਾਖੀ ਲਈ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਜ਼ਿੰਦਗੀ 'ਚ ਇਕ ਵਾਰ ਖੂਨਦਾਨ ਜ਼ਰੂਰ ਕਰਨਾ ਚਾਹੀਦੈ-ਲਵ ਦ੍ਰਾਵਿੜ, ਹੀਰਾ ਗਿੱਲ

ਲੁਧਿਆਣਾ, 24 ਫ਼ਰਵਰੀ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਸਥਾਨਕ ਰਾਜੇਸ਼ ਨਗਰ ਹੈਬੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਭਾਵਾਧਸ ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਰਾਵਿੜ ਅਤੇ ਸ਼ਾਖਾ ਵਾਈਸ ਪ੍ਰਧਾਨ ਹੀਰਾ ਗਿੱਲ ਨੇ ਮੁੱਖ ...

ਪੂਰੀ ਖ਼ਬਰ »

ਦਿਓਲ ਮਿਊਜ਼ਿਕ ਸੈਂਟਰ ਨੇ ਪੰਜਾਬ ਪੱਧਰੀ ਗਾਇਕੀ ਮੁਕਾਬਲਾ ਕਰਵਾਇਆ

ਡਾਬਾ/ਲੁਹਾਰਾ, 24 ਫਰਵਰੀ (ਕੁਲਵੰਤ ਸਿੰਘ ਸੱਪਲ )-ਉੱਭਰ ਰਹੇ ਪੰਜਾਬੀ ਗਾਇਕ ਕਲਾਕਾਰਾਂ ਦਾ ਪੰਜਾਬ ਪੱਧਰੀ ਮੁਕਾਬਲਾ ਦਿਓਲ ਮਿਊਜ਼ਿਕ ਸੈਂਟਰ ਸ਼ਿਮਲਾਪੁਰੀ ਲੁਧਿਆਣਾ ਵਿਖੇ ਉੱਘੇ ਲੇਖਕ ਤੇ ਡਾਇਰੈਕਟਰ ਮਲਕੀਤ ਸਿੰਘ ਦਿਓਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX