ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਬਠਿੰਡਾ

ਤੇਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ (ਡੀ) ਵਲੋਂ ਸ਼ਾਂਤਮਈ ਪ੍ਰਦਰਸ਼ਨ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂੂੂ)- ਅੱਜ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੇ ਨਿਰਦੇਸ਼ਾਂ ਤਹਿਤ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਖਿਲਾਫ਼ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਅਹੁਦੇਦਾਰਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੀ ਇਸਤਰੀ ਵਿੰਗ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ.ਪੀ. ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਗ਼ਰੀਬ ਅਤੇ ਮੱਧ ਵਰਗੀ ਵਰਗ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ | ਬੀਬੀ ਗੁਲਸ਼ਨ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖ਼ਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਕੱਲੀਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਣ ਨਾਲ ਹਰੇਕ ਚੀਜ਼ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ ਕਿਉਂਕਿ ਹਰ ਇਕ ਚੀਜ਼ ਟਰਾਂਸਪੋਰਟ ਰਾਹੀਂ ਹੀ ਆਉਂਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਬਹੁਤ ਵਧਾ ਦਿੱਤਾ ਹੈ ਜਿਸ ਦਾ ਸਾਰੀ ਆਰਥਿਕਤਾ 'ਤੇ ਅਸਰ ਪਿਆ ਹੈ | ਬੀਬੀ ਗੁਲਸ਼ਨ ਨੇ ਕਿਹਾ ਕਿ ਰਸੋਈ ਗੈਸ ਦੀ ਗੱਲ ਕੀਤੀ ਜਾਵੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਖਦੇ ਸਨ ਕਿ ਉਨ੍ਹਾਂ ਨੇ ਬੀਬੀਆਂ ਦਾ ਚੁੱਲ੍ਹੇ ਤੋਂ ਖਹਿੜਾ ਛੁਡਵਾਉਣਾ ਹੈ, ਪਰ ਹੁਣ ਗੈਸ ਸਿਲੰਡਰ ਦੀ ਕੀਮਤ 800 ਰੁਪਏ ਤੋਂ ਵੀ ਉੱਪਰ ਹੋ ਚੁੱਕੀ ਹੈ, ਜਿਸ ਨਾਲ ਆਮ ਪਰਿਵਾਰ ਨੂੰ ਗੈਸ ਸਿਲੰਡਰ ਖਰੀਦਣਾ ਔਖਾ ਹੋ ਜਾਵੇਗਾ, ਅਤੇ ਉਨ੍ਹਾਂ ਨੂੰ ਇੰਝ ਜਾਪ ਰਿਹਾ ਹੈ ਕਿ ਜਿਸ ਪ੍ਰਕਾਰ ਬੀਬੀਆਂ ਨੇ ਪਹਿਲਾਂ ਦੇਸੀ ਚੁੱਲ੍ਹੇ ਛੱਡੇ ਸਨ, ਹੁਣ ਫ਼ਿਰ ਉਨ੍ਹਾਂ ਨੂੰ ਉਹੀ ਚੁੱਲ੍ਹੇ ਵਰਤਣੇ ਪੈ ਸਕਦੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਕੋਈ ਵੀ ਚੀਜ਼ ਲੈ ਲਓ ਚਾਹੇ ਪਿਆਜ਼, ਚੀਨੀ, ਟਮਾਟਰ ਅਤੇ ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਨੂੰ ਲੈ ਲਵੋ ਉਨ੍ਹਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਪਹਿਲਾਂ ਜਦੋਂ ਵੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਸੀ ਤਾਂ ਵਿਰੋਧੀ ਧਿਰ ਸੜਕਾਂ 'ਤੇ ਉੱਤਰ ਆਉਂਦੀ ਸੀ ਅਤੇ ਸਰਕਾਰ 'ਤੇ ਕੀਮਤਾਂ ਘਟਾਉਣ ਦਾ ਦਬਾਅ ਬਣਦਾ ਸੀ | ਉਹ ਇਸ ਦੌਰਾਨ 10 ਸਾਲ ਬਤੌਰ ਸਾਂਸਦ ਮੈਂਬਰ ਰਹੇ ਹਨ, ਪਰ ਹੁਣ ਦੁੱਖ ਦੀ ਗੱਲ ਇਹ ਹੈ ਕਿ ਨਾ ਤਾਂ ਵਿਰੋਧੀ ਧਿਰ ਕੁਝ ਬੋਲ ਰਹੀ ਹੈ ਅਤੇ ਨਾ ਹੀ ਸੂਬੇ ਦੀ ਸਰਕਾਰ ਕੁਝ ਬੋਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇ ਸੂਬੇ ਦੀਆਂ ਸਰਕਾਰਾਂ ਵੀ ਕੁਝ ਉਪਰਾਲਾ ਕਰਨ ਤਾਂ ਕੁਝ ਨਾ ਕੁਝ ਰਾਹਤ ਜਨਤਾ ਨੂੰ ਮਿਲ ਸਕਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਧਦੀਆਂ ਕੀਮਤਾਂ ਦਾ ਹਰੇਕ ਵਰਗ ਦੀ ਆਰਥਿਕਤਾ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਇਸ ਸਬੰਧੀ ਕੋਈ ਠੋਸ ਕਦਮ ਨਾ ਚੁੱਕੇ ਤਾਂ ਮਜ਼ਬੂਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ 'ਹਮ ਦੋ ਹਮਾਰੇ ਦੋ' ਵਲੋਂ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਧ ਰਹੀਆਂ ਕੀਮਤਾਂ ਕਾਰਨ ਦੇਸ਼ ਦਾ ਵਿਕਾਸ ਨਹੀਂ, ਸਗੋਂ ਵਿਨਾਸ਼ ਹੋ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਡੂੰਮਵਾਲੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਹਰ ਵਰਗ ਦੇ ਹਿੱਤਾਂ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ | ਜੇਕਰ ਇਨ੍ਹਾਂ 'ਤੇ ਠੱਲ੍ਹ ਨਾ ਪਾਈ ਗਈ ਤਾਂ ਲੋਕ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋ ਜਾਣਗੇ | ਇਸ ਮੌਕੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ, ਰਸੋਈ ਗੈਸ ਸਿਲੰਡਰਾਂ 'ਤੇ ਲਗਾਏ 50 ਫ਼ੀਸਦ ਟੈਕਸਾਂ ਨੂੰ ਕਟੌਤੀ ਕਰਨ ਦੀ ਮੰਗ ਕਰਦਿਆਂ ਇਹ ਐਲਾਨ ਵੀ ਕੀਤਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਦੇ ਬੁਲਾਰੇ ਭੋਲਾ ਸਿੰਘ ਗਿੱਲਪੱਤੀ, ਲੀਗਲ ਸੈੱਲ ਦੇ ਇੰਚਾਰਜ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਐਡਵੋਕੇਟ ਮਹਿੰਦਰ ਸਿੰਘ ਸਿੱਧੂ, ਐਡਵੋਕੇਟ ਸੁਰਜੀਤ ਸਿੰਘ ਢਿੱਲੋਂ, ਪੰਥਕ ਆਗੂ ਭਾਈ ਪਰਗਟ ਸਿੰਘ ਭੋਡੀਪੁਰਾ, ਜਥੇਦਾਰ ਸੁਖਮੰਦਰ ਸਿੰਘ ਭਾਗੀਵਾਂਦਰ, ਸਾਬਕਾ ਚੇਅਰਮੈਨ ਸਵਰਨਜੀਤ ਸਿੰਘ ਪੱਕਾ, ਸਾਬਕਾ ਸਰਪੰਚ ਹਮੀਰ ਸਿੰਘ ਜੈ ਸਿੰਘ ਵਾਲਾ, ਸਾਬਕਾ ਸਰਪੰਚ ਗੁਰਮੇਲ ਸਿੰਘ ਮਹਿਰਾਜ, ਜਥੇ: ਮੱਖਣ ਸਿੰਘ ਲਹਿਰਾ, ਗੁਰਮੀਤ ਸਿੰਘ ਵੜੈਚ ਤਲਵੰਡੀ ਸਾਬੋ, ਜਥੇਦਾਰ ਇਕਬਾਲ ਸਿੰਘ ਗੁੰਮਟੀ, ਗੁਰਮੀਤ ਸਿੰਘ ਭਗਤਾ, ਸੁਖਭਿੰਦਰ ਸਿੰਘ ਗਹਿਰੀ ਬੁੱਟਰ, ਜਰਨੈਲ ਸਿੰਘ ਡੂੰਮਵਾਲੀ ਯੂਥ ਆਗੂ, ਇਸਤਰੀ ਵਿੰਗ ਦੇ ਆਗੂ ਗੁਰਮਿੰਦਰ ਕੌਰ ਢਿੱਲੋਂ, ਪਰਮਜੀਤ ਕੌਰ ਬਠਿੰਡਾ, ਬਲਵੀਰ ਕੌਰ ਸਮਾਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |

ਸੜਕ ਦੁਰਘਟਨਾ 'ਚ 5 ਜ਼ਖ਼ਮੀ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)- ਸ਼ਹਿਰ ਦੀਆਂ ਸਮਾਜ ਸੇਵੀਆਂ ਸੰਸਥਾਵਾਂ ਵਲੋਂ ਵੱਖ-ਵੱਖ ਇਲਾਕਿਆਂ 'ਚੋਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਸ਼ਹਿਰ ਦੇ ਪਰਸਰਾਮ ਨਗਰ ਦੀ ਮੇਨ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਆਹਮਣੇ ਸਾਹਮਣੇ ...

ਪੂਰੀ ਖ਼ਬਰ »

ਨਸ਼ਾ ਤਸਕਰ ਕਾਰ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਰ 'ਚੋਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਜਾਣਕਾਰੀ ਅਨੁਸਾਰ ਇਕ ਨਸ਼ਾ ਤਸਕਰ ਮਾਰੂਤੀ ਕਾਰ ਨੰਬਰ-ਪੀ.ਬੀ. 03ਜੇ 8880 ਵਿਚ ਪਿੰਡ ਬੁਰਜ ਮਹਿਮਾ ਕੋਲੋਂ ...

ਪੂਰੀ ਖ਼ਬਰ »

ਬੀ.ਐੱਫ.ਜੀ.ਆਈ. ਦੀ ਵਿਦਿਆਰਥਣ 10 ਲੱਖ ਸਾਲਾਨਾ ਦੇ ਪੈਕੇਜ 'ਤੇ ਚੁਣੀ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਵਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ, ...

ਪੂਰੀ ਖ਼ਬਰ »

2 ਨੌਸਰਬਾਜ਼ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਬਠਿੰਡਾ, 24 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਾਅਦ ਦੁਪਹਿਰ 2 ਨੌਸਰਬਾਜ਼ ਬਠਿੰਡਾ ਦੀ 100 ਫੁੱਟੀ ਰੋਡ ਸਥਿਤ ਇਕ ਕਰਿਆਨਾ ਸਟੋਰ 'ਤੇ ਬੈਠੀ ਔਰਤ ਦੀਆਂ ਵਾਲੀਆਂ ਲੈ ਕੇ ਫ਼ਰਾਰ ਹੋ ਗਏ ਹਨ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਠੱਗੀ ਦਾ ਸ਼ਿਕਾਰ ਹੋਈ ਔਰਤ ਦੇ ਬਿਆਨਾਂ ...

ਪੂਰੀ ਖ਼ਬਰ »

ਬਠਿੰਡਾ 'ਚ 5 ਸਮਾਰਟ ਸਿਖਲਾਈ ਕੇਂਦਰ ਸਥਾਪਤ ਕਰਨ ਲਈ 44.56 ਲੱਖ ਜਾਰੀ

ਬਠਿੰਡਾ, 24 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ, ਪੰਜਾਬ ਵਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲਿ੍ਹਆਂ ਵਿਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ...

ਪੂਰੀ ਖ਼ਬਰ »

ਡਰੋਨ ਕੈਮਰਾ ਚਲਾਉਣ 'ਤੇ ਪਾਬੰਦੀ

ਬਠਿੰਡਾ, 24 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਰਾਜਦੀਪ ਸਿੰਘ ਬਰਾੜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਮੌਜੂਦ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਨਾਇਆ ਦਮਨ ਵਿਰੋਧੀ ਦਿਵਸ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਾ ਦਿਨ 'ਦਮਨ ਵਿਰੋਧੀ ਦਿਵਸ' ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜਗਸੀਰ ਸਿੰਘ ਜੀਦਾ, ਬੀ. ਕੇ. ਯੂ. ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ, ...

ਪੂਰੀ ਖ਼ਬਰ »

ਨੌਜਵਾਨ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਅਮਰਪੁਰਾ ਬਸਤੀ ਦੀ ਗਲੀ ਨੰਬਰ 2 ਵਿਚ ਰਹਿਣ ਵਾਲੇ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਚ ਛੱਤ ਨਾਲ ਪੱਖੇ ਦੀ ਕੁੰਡੀ ਨਾਲ ਰੱਸਾ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ | ...

ਪੂਰੀ ਖ਼ਬਰ »

ਕਾਰ ਸਵਾਰ ਬਿਨਾਂ ਰੁਪਏ ਦਿੱਤੇ ਪੰਪ ਤੋਂ ਤੇਲ ਪਵਾ ਕੇ ਫ਼ਰਾਰ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ)- ਸ੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਗੋਨਿਆਣਾ ਨਜ਼ਦੀਕ ਥਾਣਾ ਨੇਹੀਆਂ ਵਾਲਾ ਦੇ ਬਿਲਕੁਲ ਨਜ਼ਦੀਕ ਬਣੇ ਸੰਤ ਫਿਲਿੰਗ ਸਟੇਸ਼ਨ ਤੋਂ ਅੱਜ ਬਾਅਦ ਦੁਪਹਿਰ ਕਾਰ 'ਚ ਸਵਾਰ ਨੌਜਵਾਨਾਂ ਨੇ ਪੰਪ ਤੋਂ ਪਟਰੋਲ ਪਵਾਕੇ ...

ਪੂਰੀ ਖ਼ਬਰ »

ਮੀਟਰ ਪੁੱਟਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਕੋਟਫੱਤਾ, 24 ਫਰਵਰੀ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਗਹਿਰੀ ਭਾਗੀ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦ ਕੋਟਸ਼ਮੀਰ ਸਬ ਡਵੀਜ਼ਨ ਬਿਜਲੀ ਬੋਰਡ ਅਤੇ ਐਸ.ਡੀ.ਓ. ਗਹਿਰੀ ਭਾਗੀ ਵਿਖੇ ਕੁਝ ਘਰਾਂ ਦੇ ਬਿਜਲੀ ਮੀਟਰ ਪੁੱਟਣ ਚਲੇ ਗਏ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਰੀ ਨੋਟਿਸ ਦੀਆਂ ਕਾਪੀਆਂ ਸਾੜੀਆਂ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਪੰਜਾਬ ਸਰਕਾਰ ਵਲੋਂ ਕਾਲਜਾਂ ਤੋਂ ਵਿਦਿਆਰਥੀਆਂ ਦੀਆਂ ਫ਼ੀਸਾਂ/ਫ਼ੰਡਾਂ 'ਤੇ ਇਕੱਠੇ ਹੁੰਦੇ ਵਿਆਜ ਨੂੰ ਸਰਕਾਰੀ ਖਾਤੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦਿਹਾਤੀ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਰਾਮਾਂ ਮੰਡੀ, 24 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਦੇ ਵੱਖ-ਵੱਖ ਵਾਰਡਾਂ ਵਿਚ ਗਲੀਆਂ-ਨਾਲੀਆਂ ਅਤੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚ ਕੰਮ ਕਰਦੇ ਪੀ.ਟੀ.ਆਈਜ਼ ਨੂੰ ਬਲਾਕਾਂ 'ਚ ਦੇਣ ਦੀ ਨੀਤੀ ਦਾ ਵਿਰੋਧ

ਬਠਿੰਡਾ, 24 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਮਿਡਲ ਸਕੂਲਾਂ ਵਿਚ ਕੰਮ ਕਰਦੇ ਪੀ.ਟੀ.ਆਈ. ਨੂੰ ਚੱਕ ਕੇ ਬਲਾਕਾਂ ਵਿਚ ਦੇਣ ਦੀ ਨੀਤੀ ਦਾ ਵਿਰੋਧ ਕੀਤਾ ਹੈ | ਜਥੇਬੰਦੀ ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿਚ ਖੇਡ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ 'ਚ ਐਨ.ਸੀ.ਸੀ. ਕੈਂਪ ਸ਼ੁਰੂ

ਤਲਵੰਡੀ ਸਾਬੋ, 24 ਫਰਵਰੀ (ਰਵਜੋਤ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਲਵੰਡੀ ਸਾਬੋ ਵਿਖੇ ਸਥਿਤ ਰਿਜ਼ਨਲ ਕੈਂਪਸ ਦੇ ਗੁਰੂ ਕਾਸ਼ੀ ਕਾਲਜ ਵਿਖੇ ਐਨ.ਸੀ.ਸੀ. ਬਟਾਲੀਅਨ ਬਠਿੰਡਾ ਵਲੋਂ ਬੀਤੇ ਦਿਨੀਂ ਪੰਜ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਤਲਵੰਡੀ ਸਾਬੋ, 24 ਫਰਵਰੀ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. (ਪੋਲ ਸਾਇੰਸ) ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਅਨੁਸਾਰ ਵਿਦਿਆਰਥਣ ...

ਪੂਰੀ ਖ਼ਬਰ »

ਕਿਸਾਨ ਮੋਰਚਿਆਂ ਨੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਨੂੰ ਕੀਤਾ ਯਾਦ

ਰਾਮਪੁਰਾ ਫੂਲ, 24 ਫਰਵਰੀ (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਫੂਲ ਦੇ ਦੋਨੋਂ ਕਿਸਾਨ ਮੋਰਚੇ ਬੁੱਧਵਾਰ ਦਾ ਦਿਨ ਸ਼ਹੀਦ ਭਗਤ ਸਿੰਘ ਦੇ ਚਾਚਾ ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਨੂੰ ਸਮਰਪਿਤ ਰਹੇ | ਮੋਰਚਿਆਂ ਵਿਚ ਚਾਚਾ ਅਜੀਤ ਸਿੰਘ ਦੇ ਜੀਵਨ ਸੰਘਰਸ਼ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਆਨਲਾਈਨ ਅਟਲ ਐਫ.ਡੀ.ਪੀ. ਪ੍ਰੋਗਰਾਮ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.), ਬਠਿੰਡਾ ਦੇ ਰਸਾਇਣ (ਕੈਮਿਸਟਰੀ) ਵਿਭਾਗ ਵਲੋਂ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਵਲੋਂ ਸਪਾਂਸਰ 'ਸੈਂਸਰ ...

ਪੂਰੀ ਖ਼ਬਰ »

ਸਮੂਹਿਕ ਵਿਆਹ ਸਮਾਗਮ 'ਚ ਢੀਂਡਸਾ ਤੇ ਮਾਣੂੰਕੇ ਨੇ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਕੰਮ ਕਰਦੀ ਸੁੱਖ ਸੇਵਾ ਸਿਮਰਨ ਟਰੱਸਟ ਅਤੇ ਪੰਥਕ ਸੇਵਾ ਲਹਿਰ ਦਾਦੂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ)-ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਯੁਵਕ ਭਲਾਈ ਜੰਡਾਂਵਾਲਾ ਦੇ ਲੰਬੇ ਸਮੇਂ ਤੋਂ ਮੁੱਖ ਪ੍ਰਬੰਧਕ ਦੇ ਤੌਰ 'ਤੇ ਕੰਮ ਕਰਦੇ ਆ ਰਹੇ ਮਾਸਟਰ ਗੁਰਜੀਵਨ ਸਿੰਘ ਬਰਾੜ ਦੇ ਮਾਤਾ ਜੰਗੀਰ ਕੌਰ ਪਿਛਲੇ ਦਿਨੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਨੂੰ ਮੰਗ ਪੱਤਰ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਤਿੰਨ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਫੜ੍ਹਕੇ ਜੇਲ੍ਹਾਂ ਵਿਚ ਬੰਦ ਕੀਤੇ ਗਏ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਦਰਜ ਕੇਸਾਂ ਨੂੰ ਝੂਠੇ ਦੱਸਦਿਆਂ ਉਨ੍ਹਾਂ ਨੂੰ ਖਾਰਜ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਬਠਿੰਡਾ ਵਲੋਂ ਅੱਜ ਬਲਾਕ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਤੇ ਜਸਵੀਰ ਕੌਰ ਬਠਿੰਡਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ 'ਤੇ ਹੈਲਪਰਾਂ ਦੀਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾ ਰਹੀ ਸੂਬਾ ਸਰਕਾਰ-ਡੀ.ਸੀ.

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸੂਬਾ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੰੂ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜ਼ਗਾਰ ...

ਪੂਰੀ ਖ਼ਬਰ »

ਅਧਿਆਪਕ ਹਰਚਰਨ ਸਿੰਘ ਮਹਿਰਾਜ ਨੂੰ ਸਦਮਾ, ਪਤਨੀ ਦੀ ਮੌਤ

ਮਹਿਰਾਜ, 24 ਫਰਵਰੀ (ਸੁਖਪਾਲ ਮਹਿਰਾਜ)- ਸੇਵਾ ਮੁਕਤ ਅਧਿਆਪਕ ਹਰਚਰਨ ਸਿੰਘ ਬੱਢਣਕੇ ਨਿਵਾਸੀ ਪੱਤੀ ਕਰਮਚੰਦ, ਮਹਿਰਾਜ ਨੂੰ ਉਸ ਸਮੇਂ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ (62)-ਪਿਛਲੇ 4-5 ਮਹੀਨਿਆਂ ਤੋਂ ਸੱਟ ਲੱਗਣ ਕਾਰਨ ਬਿਮਾਰ ਚੱਲ ਆ ਰਹੇ ਸਨ, ਦੀ ਬੀਤੇ ...

ਪੂਰੀ ਖ਼ਬਰ »

ਮਲੂਕਾ ਵਲੋਂ ਹਲਕਾ ਮੌੜ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਮੌੜ ਮੰਡੀ, 24 ਫਰਵਰੀ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੌੜ ਦੇ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਅੱਜ ਮੌੜ ਮੰਡੀ ਵਿਖੇ ਬੀਤੀ 14 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਲੜਨ ਵਾਲੇ ਉਮੀਦਵਾਰਾਂ ਨੂੰ ਹੌਸਲਾ ਅਫਜ਼ਾਈ ...

ਪੂਰੀ ਖ਼ਬਰ »

ਮੁਲਾਜ਼ਮ, ਕਿਰਤੀ ਲੋਕਾਂ ਨੂੰ ਸਮਰਪਿਤ ਆਗੂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਬਠਿੰਡਾ, 24 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੰਸਥਾਪਕ, ਕਿਸਾਨ-ਮਜ਼ਦੂਰ ਲਹਿਰ ਦੇ ਵਿਛੜੇ ਆਗੂ. ਦਾਤਾਰ ਸਿੰਘ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸ਼ਰਧਾਂਜਲੀ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਹੇਠ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਕਮਲਜੀਤ ਲਾਂਬਾ, ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਦੀ ਪ੍ਰਧਾਨਗੀ ਹੇਠ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ 24 ...

ਪੂਰੀ ਖ਼ਬਰ »

ਕੈਂਸਰ ਸਕਰੀਨਿੰਗ ਕੈਂਪ ਲਾ ਕੇ ਮੁਫ਼ਤ ਦਵਾਈ ਵੰਡੀ

ਸ਼ੀਗੋ ਮੰਡੀ, 24 ਫਰਵਰੀ (ਲੱਕਵਿੰਦਰ ਸ਼ਰਮਾ)-ਗਲੋਬਲ ਕੈਂਸਰ ਕਨਸਰਨ ਇੰਡੀਆ ਦੀ ਟੀਮ ਵੱਲੋਂ ਸਥਾਨਕ ਮੰਡੀ ਵਿਖੇ ਪੰਚਾਇਤ ਦੇ ਉੱਦਮ ਨਾਲ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ 'ਚ ਸਮੂਹ ਪਿੰਡ ਵਾਸੀਆਂ ਵਲੋਂ ਬਹੁਤ ਹੀ ਵਧੀਆ ਸਹਿਯੋਗ ਦਿੱਤਾ ਗਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਮਾਲ ਮੰਤਰੀ ਕਾਂਗੜ ਨੂੰ ਯਾਦ ਪੱਤਰ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਮੰਨੀਆਂ ਹੋਈਆਂ ਜਥੇਬੰਦੀ ਦੀਆਂ ਮੰਗਾਂ ਪੂਰੀਆਂ ਕਰਨ ਲਈ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਪਿੰਡ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ 7 ਵਿਅਕਤੀਆਂ ਨੂੰ ਦਿੱਤੇ ਮਿੰਨੀ ਬੱਸਾਂ ਦੇ ਪਰਮਿਟ

ਤਲਵੰਡੀ ਸਾਬੋ, 24 ਫਰਵਰੀ (ਰਣਜੀਤ ਸਿੰਘ ਰਾਜੂ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਤਹਿਤ ਤਲਵੰਡੀ ਸਾਬੋ ਵਿਖੇ ਸੱਤ ਲੋਕਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗ ਪੱਤਰ

ਮਹਿਰਾਜ, 24 ਫਰਵਰੀ (ਸੁਖਪਾਲ ਮਹਿਰਾਜ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਤਹਿਤ ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੰਸਥਾ ਦਿਉਣ ਦੇ ਬੱਸ ਚਾਲਕਾਂ ਨੂੰ ਥਾਣੇਦਾਰ ਨੇ ਰੋਕਿਆ

ਬੱਲੂਆਣਾ, 24 ਫ਼ਰਵਰੀ (ਗੁਰਨੈਬ ਸਾਜਨ)- ਕੋਰੋਨਾ ਮਹਾਂਮਾਰੀ ਨੇ ਦੁਬਾਰਾ ਫੇਰ ਦਸਤਕ ਦੇ ਦਿੱਤੀ ਹੈ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੇ ਕੋਵਿਡ-19 ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਬੱਸ ਚਾਲਕਾਂ ਨੂੰ ਰੋਕ ਕੇ ਚਲਾਨ ਕੱਟਣ ਲਈ ਨਾਕਾ ਲਗਾਇਆ ਹੋਇਆ ਸੀ | ਐਸਾ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ 'ਚ ਖੇਡ ਤੇ ਅਥਲੈਟਿਕਸ ਮੀਟ ਸ਼ੁਰੂ

ਬਠਿੰਡਾ, 24 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ ਤਿਵਾੜੀ ਦੀ ਸਰਪ੍ਰਸਤੀ ਹੇਠ ਬੁੱਧਵਾਰ ਨੂੰ ਸੀਯੂਪੀਬੀ ਘੁੱਦਾ ਕੈਂਪਸ ਵਿਖੇ 9ਵੀਂ ਸਾਲਾਨਾ ਖੇਡ ਅਤੇ ਅਥਲੈਟਿਕਸ ਮੀਟ ਦੀ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮੇ ਮੰਤਰੀਆਂ ਦੀ ਯਾਦਦਾਸ਼ਤ ਵਧਾਉਣ ਲਈ ਵੰਡਣ ਲੱਗੇ ਬਦਾਮ

ਬਠਿੰਡਾ, 24 ਫਰਵਰੀ (ਅਵਤਾਰ ਸਿੰਘ )- ਪੰਜਾਬ ਦੇ ਨੌਜਵਾਨ ਕੱਚੇ ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਬਦਾਮ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਮੰਤਰੀਆਂ ਦੀ ਯਾਦਦਾਸ਼ਤ ਠੀਕ ਹੋ ਸਕੇ ਅਤੇ ਕਾਂਗਰਸ ਸਰਕਾਰ ਦੇ ਮੰਤਰੀ 2017 ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੋਟਫੱਤਾ ਨੂੰ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 24 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਸ਼੍ਰੋਮਣੀ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਨੇ ਹਿਲਾਇਆ ਲੋਕਾਂ ਦਾ ਬਜਟ-ਅਸੀਜਾ

ਰਾਮਾਂ ਮੰਡੀ, 24 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਵੀਰ ਸਿੰਘ ਅਸੀਜਾ ਨੇ ਅੱਜ ਗੱਲਬਾਤ ਕਰਦਿਆ ਕਿਹਾ ਕਿ ਦੇਸ਼ ਭਰ ਵਿਚ ਮਹਿੰਗੀਆਂ ਹੰੁਦੀਆਂ ਜਾ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਕਾਰਨ ਸਾਰੇ ...

ਪੂਰੀ ਖ਼ਬਰ »

ਗਊਸ਼ਾਲਾ ਰਾਮਾਂ 'ਚ ਅਖੰਡ ਰਮਾਇਣ ਇਕੋਤਰੀ ਸਮਾਪਤ

ਰਾਮਾਂ ਮੰਡੀ, 24 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ੍ਰੀ ਗਊਸ਼ਾਲਾ ਰਾਮਾਂ ਵਿਖੇ ਬ੍ਰਹਮਲੀਨ ਸਵਾਮੀ ਮਹਾਂਦੇਵ ਮਹਾਰਾਜ ਦੇ ਆਸ਼ੀਰਵਾਦ ਨਾਲ 15ਵੀਂ ਅਖੰਡ ਰਮਾਇਣ ਇਕੌਤਰੀ ਸਵਾਮੀ ਪ੍ਰਮਾਤਮਾ ਨੰਦ ਦੀ ਰਹਿਨੁਮਾਈ ਹੇਠ ਸ਼ਰਧਾਪੂਰਵਕ ਸਮਾਪਤ ਹੋਈ | ਇਸ ਮੌਕੇ ਹਵਨ ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਤਲਵੰਡੀ ਸਾਬੋ, 24 ਫਰਵਰੀ (ਰਵਜੋਤ ਸਿੰਘ ਰਾਹੀ)-ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੇਂਡੂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਲੋਂ ਅੱਜ ਪੰਜਾਬ ਅੰਦਰ ਮਿੰਨੀ ਬੱਸਾਂ ਦੇ ਪਰਮਿਟ ਵੰਡਣ ਦੀ ਕੀਤੀ ਗਈ ਸ਼ੁਰੂਆਤ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਪੁਲਿਸ ਦੀ ਢਿੱਲੀ ਕਾਰੁਜਗਾਰੀ 'ਤੇ ਚੁੱਕੇ ਸਵਾਲ

ਗੋਨਿਆਣਾ, 24 ਫ਼ਰਵਰੀ (ਲਛਮਣ ਦਾਸ ਗਰਗ)- ਪਿਛਲੇ ਕਾਫੀ ਸਮੇਂ ਤੋਂ ਗੋਨਿਆਣਾ ਵਿਚ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਨਿਸ਼ਾਨਾ ਸਾਧਿਆ ਹੈ | ਸ਼ਹਿਰ ਨਿਵਾਸੀਆਂ ਨੇ ਇਸ ਸਬੰਧੀ ਬੀਤੇ ਦਿਨੀਂ ਇਕ ...

ਪੂਰੀ ਖ਼ਬਰ »

ਕੋਟ ਫੱਤਾ ਦਾ ਇਕ ਰੋਜ਼ਾ ਕਬੱਡੀ ਟੂਰਨਾਮੈਂਟ 28 ਨੂੰ

ਬਠਿੰਡਾ, 24 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਕੋਟ ਫੱਤਾ ਦੇ ਬਾਬਾ ਭਾਈ ਰਾਮ ਸਿੰਘ ਸਪੋਰਟਸ ਸਟੇਡੀਅਮ ਵਿਚ 28 ਫਰਵਰੀ ਨੂੰ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸਬੰਧੀ ਟੂਰਨਾਮੈਂਟ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX